ਰਾਮਕਲੀ ਮਹਲਾ ੧ ਸਿਧ ਗੋਸਟਿ ॥
Raamkalee, First Mahalaa, Sidh Gosht ~ Conversations With The Siddhas:
ਰਾਗ ਰਾਮਕਲੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਸਿਧ ਗੋਸਟਿ'।
रामकली महला १ सिध गोसटि ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
The Siddhas formed an assembly; sitting in their Yogic postures, they shouted, "Salute this gathering of Saints."
(ਸਾਡੀ) ਨਮਸਕਾਰ ਉਹਨਾਂ ਸੰਤਾਂ ਦੀ ਸਭਾ ਨੂੰ ਹੈ ਜੋ 'ਰੱਬੀ ਮਜਲਸ' (ਸਤਸੰਗ) ਬਣਾ ਕੇ ਅਡੋਲ ਬੈਠੇ ਹਨ;
सिध सभा करि आसणि बैठे संत सभा जैकारो ॥
ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥
I offer my salutation to the One who is true, infinite and incomparably beautiful.
ਸਾਡੀ ਅਰਦਾਸ ਉਸ ਸੰਤ-ਸਭਾ ਅੱਗੇ ਹੈ ਜਿਸ ਵਿਚ ਸਦਾ ਕਾਇਮ ਰਹਿਣ ਵਾਲਾ ਅਪਰ ਅਪਾਰ ਪ੍ਰਭੂ (ਪ੍ਰਤੱਖ ਵੱਸਦਾ) ਹੈ।
तिसु आगै रहरासि हमारी साचा अपर अपारो ॥
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
I cut off my head, and offer it to Him; I dedicate my body and mind to Him.
ਮੈਂ ਉਸ ਸੰਤ-ਸਭਾ ਅੱਗੇ ਸਿਰ ਕੱਟ ਕੇ ਧਰ ਦਿਆਂ, ਤਨ ਤੇ ਮਨ ਭੇਟਾ ਰੱਖ ਦਿਆਂ,
मसतकु काटि धरी तिसु आगै तनु मनु आगै देउ ॥
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
O Nanak, meeting with the Saints, Truth is obtained, and one is spontaneously blessed with distinction. ||1||
(ਤਾਕਿ) ਸੁਖੈਨ ਹੀ ਪ੍ਰਭੂ ਦੇ ਗੁਣ ਗਾ ਸਕਾਂ; (ਕਿਉਂਕਿ) ਹੇ ਨਾਨਕ! ਸੰਤ ਮਿਲ ਪਏ ਤਾਂ ਰੱਬ ਮਿਲ ਪੈਂਦਾ ਹੈ ॥੧॥
नानक संतु मिलै सचु पाईऐ सहज भाइ जसु लेउ ॥१॥
ਕਿਆ ਭਵੀਐ ਸਚਿ ਸੂਚਾ ਹੋਇ ॥
What is the use of wandering around? Purity comes only through Truth.
(ਹੇ ਚਰਪਟ! ਦੇਸ-ਦੇਸਾਂਤਰਾਂ ਅਤੇ ਤੀਰਥਾਂ ਤੇ) ਭੌਣ ਦਾ ਕੀਹ ਲਾਭ? ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜਿਆਂ ਹੀ ਪਵਿਤ੍ਰ ਹੋਈਦਾ ਹੈ;
किआ भवीऐ सचि सूचा होइ ॥
ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
Without the True Word of the Shabad, no one finds liberation. ||1||Pause||
(ਸਤਿਗੁਰੂ ਦੇ) ਸੱਚੇ ਸ਼ਬਦ ਤੋਂ ਬਿਨਾ ("ਦੁਨੀਆ ਸਾਗਰ ਦੁਤਰ ਤੋਂ") ਖ਼ਲਾਸੀ ਨਹੀਂ ਹੁੰਦੀ ॥੧॥ ਰਹਾਉ ॥
साच सबद बिनु मुकति न कोइ ॥१॥ रहाउ ॥
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
"Who are you? What is your name? What is your way? What is your goal?
(ਚਰਪਟ ਜੋਗੀ ਨੇ ਪੁੱਛਿਆ-) ਤੁਸੀ ਕੌਣ ਹੋ? ਤੁਹਾਡਾ ਕੀਹ ਨਾਮ ਹੈ? ਤੁਹਾਡਾ ਕੀਹ ਮਤ ਹੈ? (ਉਸ ਮਤ ਦਾ) ਕੀਹ ਮਨੋਰਥ ਹੈ?
कवन तुमे किआ नाउ तुमारा कउनु मारगु कउनु सुआओ ॥
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
We pray that you will answer us truthfully; we are a sacrifice to the humble Saints.
(ਗੁਰੂ ਨਾਨਕ ਦੇਵ ਜੀ ਦਾ ਉੱਤਰ-) ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪਦਾ ਹਾਂ, ਸਾਡੀ (ਪ੍ਰਭੂ ਅਗੇ ਹੀ ਸਦਾ) ਅਰਦਾਸਿ ਹੈ ਤੇ ਮੈਂ ਸੰਤ ਜਨਾਂ ਤੋਂ ਸਦਕੇ ਜਾਂਦਾ ਹਾਂ (ਬੱਸ! ਇਹ ਮੇਰਾ ਮਤ ਹੈ)।
साचु कहउ अरदासि हमारी हउ संत जना बलि जाओ ॥
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
Where is your seat? Where do you live, boy? Where did you come from, and where are you going?
(ਚਰਪਟ ਦਾ ਪ੍ਰਸ਼ਨ) ਹੇ ਬਾਲਕ! ਤੁਸੀ ਕਿਸ ਦੇ ਆਸਰੇ ਸ਼ਾਂਤ-ਚਿੱਤ ਹੋ? ਤੁਹਾਡੀ ਸੁਰਤ ਕਿਸ ਵਿਚ ਜੁੜਦੀ ਹੈ? ਕਿੱਥੋਂ ਆਉਂਦੇ ਹੋ? ਕਿੱਥੇ ਜਾਂਦੇ ਹੋ?
कह बैसहु कह रहीऐ बाले कह आवहु कह जाहो ॥
ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
Tell us, Nanak - the detached Siddhas wait to hear your reply. What is your path?" ||2||
ਨਾਨਕ ਆਖਦਾ ਹੈ ਕਿ ਚਰਪਟ ਨੇ ਪੁੱਛਿਆ- ਹੇ ਸੰਤ! ਸੁਣ, ਤੇਰਾ ਕੀਹ ਮਤ ਹੈ? ॥੨॥
नानकु बोलै सुणि बैरागी किआ तुमारा राहो ॥२॥
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
He dwells deep within the nucleus of each and every heart. This is my seat and my home. I walk in harmony with the Will of the True Guru.
(ਸਤਿਗੁਰੂ ਜੀ ਦਾ ਉੱਤਰ-) (ਹੇ ਚਰਪਟ!) ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜ ਕੇ ਸਦਾ ਸ਼ਾਂਤ-ਚਿੱਤ ਰਹੀਦਾ ਹੈ। ਅਸੀਂ ਸਤਿਗੁਰੂ ਦੀ ਮਰਜ਼ੀ ਵਿਚ ਚੱਲਦੇ ਹਾਂ।
घटि घटि बैसि निरंतरि रहीऐ चालहि सतिगुर भाए ॥
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
I came from the Celestial Lord God; I go wherever He orders me to go. I am Nanak, forever under the Command of His Will.
ਹੇ ਨਾਨਕ! ਪ੍ਰਭੂ ਦੇ ਹੁਕਮ ਵਿਚ ਸੁਤੇ ਹੀ (ਜਗਤ ਵਿਚ) ਆਏ, ਹੁਕਮ ਵਿਚ ਵਿਚਰ ਰਹੇ ਹਾਂ, ਸਦਾ ਉਸ ਦੀ ਰਜ਼ਾ ਵਿਚ ਹੀ ਰਹਿੰਦੇ ਹਾਂ।
सहजे आए हुकमि सिधाए नानक सदा रजाए ॥
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
I sit in the posture of the eternal, imperishable Lord. These are the Teachings I have received from the Guru.
(ਪੱਕੇ) ਆਸਣ ਵਾਲਾ, (ਸਦਾ) ਟਿਕੇ ਰਹਿਣ ਵਾਲਾ ਤੇ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਹੈ, ਅਸਾਂ ਇਹੀ ਗੁਰ-ਸਿੱਖਿਆ ਲਈ ਹੈ।
आसणि बैसणि थिरु नाराइणु ऐसी गुरमति पाए ॥
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
As Gurmukh, I have come to understand and realize myself; I merge in the Truest of the True. ||3||
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਗਿਆਨਵਾਨ ਹੋ ਜਾਂਦਾ ਹੈ, ਆਪਣੇ ਆਪ ਨੂੰ ਪਛਾਣਦਾ ਹੈ, ਤੇ, ਸਦਾ ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ॥੩॥
गुरमुखि बूझै आपु पछाणै सचे सचि समाए ॥३॥
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
"The world-ocean is treacherous and impassable; how can one cross over?"
(ਚਰਪਟ ਦਾ ਪ੍ਰਸ਼ਨ) ਜਗਤ (ਇਕ ਐਸਾ) ਸਮੁੰਦਰ ਕਿਹਾ ਜਾਂਦਾ ਹੈ ਜਿਸ ਨੂੰ ਤਰਨਾ ਔਖਾ ਹੈ, (ਇਸ ਸਮੁੰਦਰ ਦਾ) ਪਾਰਲਾ ਕੰਢਾ ਕਿਵੇਂ ਲੱਭੇ?
दुनीआ सागरु दुतरु कहीऐ किउ करि पाईऐ पारो ॥
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
Charpat the Yogi says, "O Nanak, think it over, and give us your true reply."
ਚਰਪਟ ਆਖਦਾ ਹੈ (ਭਾਵ, ਚਰਪਟ ਨੇ ਆਖਿਆ) ਹੇ ਵਿਰਕਤ ਨਾਨਕ! ਠੀਕ ਵਿਚਾਰ ਦੱਸ।
चरपटु बोलै अउधू नानक देहु सचा बीचारो ॥
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
What answer can I give to someone, who claims to understand himself?
ਉੱਤਰ: (ਜੋ ਮਨੁੱਖ ਜੋ ਕੁਝ) ਆਪ ਆਖਦਾ ਹੈ ਤੇ ਆਪ ਹੀ (ਉਸ ਨੂੰ) ਸਮਝਦਾ (ਭੀ) ਹੈ ਉਸ ਨੂੰ (ਉਸ ਦੇ ਪ੍ਰਸ਼ਨ ਦਾ) ਉੱਤਰ ਦੇਣ ਦੀ ਲੋੜ ਨਹੀਂ ਹੁੰਦੀ।
आपे आखै आपे समझै तिसु किआ उतरु दीजै ॥
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
I speak the Truth; if you have already crossed over, how can I argue with you? ||4||
(ਇਸ ਵਾਸਤੇ, ਹੇ ਚਰਪਟ!) ਤੇਰੇ (ਪ੍ਰਸ਼ਨ) ਵਿਚ ਕੋਈ ਉਕਾਈ ਲੱਭਣ ਦੀ ਲੋੜ ਨਹੀਂ, (ਉਂਝ ਉੱਤਰ ਇਹ ਹੈ ਕਿ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪੋ ਤਾਂ ਤੁਸੀਂ (ਇਸ 'ਦੁਤਰੁ ਸਾਗਰੁ' ਤੋਂ) ਪਾਰ ਲੰਘ ਜਾਉਗੇ ॥੪॥
साचु कहहु तुम पारगरामी तुझु किआ बैसणु दीजै ॥४॥
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
The lotus flower floats untouched upon the surface of the water, and the duck swims through the stream;
ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ)
जैसे जल महि कमलु निरालमु मुरगाई नै साणे ॥
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
with one's consciousness focused on the Word of the Shabad, one crosses over the terrifying world-ocean. O Nanak, chant the Naam, the Name of the Lord.
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ।
सुरति सबदि भव सागरु तरीऐ नानक नामु वखाणे ॥
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
One who lives alone, as a hermit, enshrining the One Lord in his mind, remaining unaffected by hope in the midst of hope,
(ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ।
रहहि इकांति एको मनि वसिआ आसा माहि निरासो ॥
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
sees and inspires others to see the inaccessible, unfathomable Lord. Nanak is his slave. ||5||
(ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ ॥੫॥
अगमु अगोचरु देखि दिखाए नानकु ता का दासो ॥५॥
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
"Listen, Lord, to our prayer. We seek your true opinion.
(ਚਰਪਟ ਦਾ ਪ੍ਰਸ਼ਨ:) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ;
सुणि सुआमी अरदासि हमारी पूछउ साचु बीचारो ॥
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
Don't be angry with us - please tell us: How can we find the Guru's Door?"
ਗੁੱਸਾ ਨਾਹ ਕਰਨਾ, ਉੱਤਰ ਦੇਣਾ ਕਿ ਗੁਰੂ ਦਾ ਦਰ ਕਿਵੇਂ ਪ੍ਰਾਪਤ ਹੁੰਦਾ ਹੈ? (ਭਾਵ, ਕਿਵੇਂ ਪਤਾ ਲੱਗੇ ਕਿ ਗੁਰੂ ਦਾ ਦਰ ਪ੍ਰਾਪਤ ਹੋ ਗਿਆ ਹੈ)?
रोसु न कीजै उतरु दीजै किउ पाईऐ गुर दुआरो ॥
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
This fickle mind sits in its true home, O Nanak, through the Support of the Naam, the Name of the Lord.
(ਉੱਤਰ:) (ਜਦੋਂ ਸੱਚ-ਮੁਚ ਗੁਰੂ ਦਾ ਦਰ ਪ੍ਰਾਪਤ ਹੋ ਜਾਂਦਾ ਹੈ ਤਦੋਂ) ਹੇ ਨਾਨਕ! ਇਹ ਚੰਚਲ ਮਨ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ, (ਪ੍ਰਭੂ ਦਾ) ਨਾਮ (ਜ਼ਿੰਦਗੀ ਦਾ) ਆਸਰਾ ਹੋ ਜਾਂਦਾ ਹੈ।
इहु मनु चलतउ सच घरि बैसै नानक नामु अधारो ॥
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
The Creator Himself unites us in Union, and inspires us to love the Truth. ||6||
(ਪਰ ਇਹੋ ਜਿਹਾ) ਪਿਆਰ ਸੱਚੇ ਪ੍ਰਭੂ ਵਿਚ (ਤਦੋਂ ਹੀ) ਲੱਗਦਾ ਹੈ (ਜਦੋਂ) ਕਰਤਾਰ ਆਪ (ਜੀਵ ਨੂੰ) ਆਪਣੀ ਯਾਦ ਵਿਚ ਜੋੜ ਲੈਂਦਾ ਹੈ ॥੬॥
आपे मेलि मिलाए करता लागै साचि पिआरो ॥६॥
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
"Away from stores and highways, we live in the woods, among plants and trees.
(ਲੋਹਾਰੀਪਾ ਦਾ ਕਥਨ) ਅਸੀਂ (ਦੁਨੀਆ ਦੇ) ਮੇਲਿਆਂ-ਮਸਾਧਿਆਂ (ਭਾਵ, ਸੰਸਾਰਕ ਝੰਬੇਲਿਆਂ) ਤੋਂ ਵੱਖਰੇ ਜੰਗਲ ਵਿਚ ਕਿਸੇ ਰੁੱਖ-ਬਿਰਖ ਹੇਠ ਰਹਿੰਦੇ ਹਾਂ,
हाटी बाटी रहहि निराले रूखि बिरखि उदिआने ॥
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥
For food, we take fruits and roots. This is the spiritual wisdom spoken by the renunciates.
ਤੇ ਗਾਜਰ-ਮੂਲੀ ਉਤੇ ਗੁਜ਼ਾਰਾ ਕਰਦੇ ਹਾਂ- ਜੋਗੀ (ਲੋਹਾਰੀਪਾ) ਨੇ (ਜੋਗ ਦਾ) ਗਿਆਨ-ਮਾਰਗ ਇਉਂ ਦੱਸਿਆ।
कंद मूलु अहारो खाईऐ अउधू बोलै गिआने ॥
ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥
We bathe at sacred shrines of pilgrimage, and obtain the fruits of peace; not even an iota of filth sticks to us.
ਤੀਰਥ ਤੇ ਇਸ਼ਨਾਨ ਕਰਦੇ ਹਾਂ; ਇਸ ਦਾ ਫਲ ਮਿਲਦਾ ਹੈ 'ਸੁਖ', ਤੇ (ਮਨ ਨੂੰ) ਕੋਈ ਮੈਲ (ਭੀ) ਨਹੀਂ ਲੱਗਦੀ।
तीरथि नाईऐ सुखु फलु पाईऐ मैलु न लागै काई ॥
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
Luhaareepaa, the disciple of Gorakh says, this is the Way of Yoga." ||7||
ਗੋਰਖਨਾਥ ਦਾ ਚੇਲਾ ਲੋਹਾਰੀਪਾ ਬੋਲਿਆ ਕਿ ਇਹੀ ਹੈ ਜੋਗ ਦੀ ਜੁਗਤੀ, ਜੋਗ ਦੀ ਵਿਧੀ ॥੭॥
गोरख पूतु लोहारीपा बोलै जोग जुगति बिधि साई ॥७॥
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥
In the stores and on the road, do not sleep; do not let your consciousness covet anyone else's home.
(ਗੁਰੂ ਜੀ ਦਾ ਕਥਨ) ਹੇ ਨਾਨਕ! ਅਸਲ (ਗਿਆਨ ਦੀ) ਵਿਚਾਰ ਇਹ ਹੈ ਕਿ ਦੁਨੀਆ ਦੇ ਧੰਧਿਆਂ ਵਿਚ ਰਹਿੰਦਿਆਂ ਮਨੁੱਖ ਨੂੰ ਨੀਂਦ ਨਾਹ ਆਵੇ (ਭਾਵ, ਧੰਧਿਆਂ ਵਿਚ ਹੀ ਨਾਹ ਗ਼ਰਕ ਹੋ ਜਾਏ), ਪਰਾਏ ਘਰ ਵਿਚ ਮਨ ਨੂੰ ਡੋਲਣ ਨਾਹ ਦੇਵੇ;
हाटी बाटी नीद न आवै पर घरि चितु न डुोलाई ॥
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥
Without the Name, the mind has no firm support; O Nanak, this hunger never departs.
(ਪਰ) ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਮਨ ਟਿਕ ਕੇ ਨਹੀਂ ਰਹਿ ਸਕਦਾ ਤੇ (ਮਾਇਆ ਦੀ) ਤ੍ਰਿਸ਼ਨਾ ਹਟਦੀ ਨਹੀਂ।
बिनु नावै मनु टेक न टिकई नानक भूख न जाई ॥
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥
The Guru has revealed the stores and the city within the home of my own heart, where I intuitively carry on the true trade.
(ਜਿਸ ਮਨੁੱਖ ਨੂੰ) ਸਤਿਗੁਰੂ ਨੇ (ਨਾਮ ਵਿਹਾਝਣ ਦਾ ਅਸਲ) ਟਿਕਾਣਾ, ਸ਼ਹਿਰ ਤੇ ਘਰ ਵਿਖਾ ਦਿੱਤਾ ਹੈ ਉਹ (ਦੁਨੀਆ ਦੇ ਧੰਧਿਆਂ ਵਿਚ ਭੀ) ਅਡੋਲ ਰਹਿ ਕੇ 'ਨਾਮ' ਵਿਹਾਝਦਾ ਹੈ।
हाटु पटणु घरु गुरू दिखाइआ सहजे सचु वापारो ॥
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
Sleep little, and eat little; O Nanak, this is the essence of wisdom. ||8||
ਉਸ ਮਨੁੱਖ ਦੀ ਨੀਂਦ ਭੀ ਘੱਟ ਤੇ ਖ਼ੁਰਾਕ ਭੀ ਥੋੜ੍ਹੀ ਹੁੰਦੀ ਹੈ। (ਭਾਵ, ਉਹ ਚਸਕਿਆਂ ਵਿਚ ਨਹੀਂ ਪੈਂਦਾ) ॥੮॥
खंडित निद्रा अलप अहारं नानक ततु बीचारो ॥८॥
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
"Wear the robes of the sect of Yogis who follow Gorakh; put on the ear-rings, begging wallet and patched coat.
ਨਾਨਕ ਆਖਦਾ ਹੈ (ਕਿ ਜੋਗੀ ਨੇ ਕਿਹਾ- ਹੇ ਨਾਨਕ!) ਜੋਗੀਆਂ ਦਾ ਮਤ ਸ੍ਵੀਕਾਰ ਕਰੋ, ਮੁੰਦ੍ਰਾ, ਝੋਲੀ ਤੇ ਗੋਦੜੀ ਪਹਿਨੋ।
दरसनु भेख करहु जोगिंद्रा मुंद्रा झोली खिंथा ॥
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
Among the twelve schools of Yoga, ours is the highest; among the six schools of philosophy, ours is the best path.
ਛੇ ਭੇਖਾਂ ਵਿਚ ਇਕ ਜੋਗੀ ਪੰਥ ਹੈ, ਉਸ ਦੇ ਬਾਰਾਂ ਫ਼ਿਰਕੇ ਹਨ, ਉਹਨਾਂ ਵਿਚੋਂ ਸਾਡੇ 'ਆਈ ਪੰਥ' ਨੂੰ ਧਾਰਨ ਕਰੋ।
बारह अंतरि एकु सरेवहु खटु दरसन इक पंथा ॥
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
This is the way to instruct the mind, so you will never suffer beatings again."
ਹੇ ਪੁਰਖਾ! ਇਸ ਤਰ੍ਹਾਂ ਮਨ ਨੂੰ ਅਕਲ ਦਿੱਤੀ ਜਾ ਸਕਦੀ ਹੈ ਤੇ ਮੁੜ (ਮਾਇਆ ਦੀ) ਚੋਟ ਨਹੀਂ ਖਾਈਦੀ।
इन बिधि मनु समझाईऐ पुरखा बाहुड़ि चोट न खाईऐ ॥
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
Nanak speaks: the Gurmukh understands; this is the way that Yoga is attained. ||9||
(ਉੱਤਰ:) ਨਾਨਕ ਆਖਦਾ ਹੈ ਕਿ ਗੁਰੂ ਦੇ ਸਨਮੁਖ ਹੋਇਆਂ ਮਨੁੱਖ (ਮਨ ਨੂੰ ਸਮਝਾਣ ਦਾ ਢੰਗ) ਸਮਝਦਾ ਹੈ, ਜੋਗ ਦੀ ਜੁਗਤਿ ਇਸ ਤਰ੍ਹਾਂ ਲੱਭਦੀ ਹੈ (ਕਿ) ॥੯॥
नानकु बोलै गुरमुखि बूझै जोग जुगति इव पाईऐ ॥९॥
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥
Let constant absorption in the Word of the Shabad deep within be your ear-rings; eradicate egotism and attachment.
ਮਨ ਵਿਚ ਸਤਿਗੁਰੂ ਦੇ ਸ਼ਬਦ ਨੂੰ ਇੱਕ-ਰਸ ਵਸਾਣਾ-ਇਹ (ਕੰਨਾਂ ਵਿਚ) ਮੁੰਦ੍ਰਾਂ (ਪਾਉਣੀਆਂ) ਹਨ, (ਜੋ ਮਨੁੱਖ ਗੁਰ-ਸ਼ਬਦ ਨੂੰ ਵਸਾਂਦਾ ਹੈ ਉਹ) ਆਪਣੀ ਹਉਮੈ ਅਤੇ ਮਮਤਾ ਨੂੰ ਦੂਰ ਕਰ ਲੈਂਦਾ ਹੈ;
अंतरि सबदु निरंतरि मुद्रा हउमै ममता दूरि करी ॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
Discard sexual desire, anger and egotism, and through the Word of the Guru's Shabad, attain true understanding.
ਕਾਮ, ਕ੍ਰੋਧ ਅਤੇ ਅਹੰਕਾਰ ਨੂੰ ਮਿਟਾ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਸੋਹਣੀ ਸੂਝ ਪੈ ਜਾਂਦੀ ਹੈ।
कामु क्रोधु अहंकारु निवारै गुर कै सबदि सु समझ परी ॥
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
For your patched coat and begging bowl, see the Lord God pervading and permeating everywhere; O Nanak, the One Lord will carry you across.
ਹੇ ਨਾਨਕ! ਪ੍ਰਭੂ ਨੂੰ ਸਭ ਥਾਈਂ ਵਿਆਪਕ ਸਮਝਣਾ ਉਸ ਮਨੁੱਖ ਦੀ ਗੋਦੜੀ ਤੇ ਝੋਲੀ ਹੈ।
खिंथा झोली भरिपुरि रहिआ नानक तारै एकु हरी ॥
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
True is our Lord and Master, and True is His Name. Analyze it, and you shall find the Word of the Guru to be True. ||10||
ਸਤਿਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਹ ਮਨੁੱਖ ਇਹ ਨਿਰਨਾ ਕਰ ਲੈਂਦਾ ਹੈ ਕਿ ਇਕ ਪਰਮਾਤਮਾ ਹੀ (ਮਾਇਆ ਦੀ ਚੋਟ ਤੋਂ) ਬਚਾਂਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ਤੇ ਜਿਸ ਦੀ ਵਡਿਆਈ ਭੀ ਸਦਾ ਟਿਕੀ ਰਹਿਣ ਵਾਲੀ ਹੈ ॥੧੦॥
साचा साहिबु साची नाई परखै गुर की बात खरी ॥१०॥
ਊਂਧਉ ਖਪਰੁ ਪੰਚ ਭੂ ਟੋਪੀ ॥
Let your mind turn away in detachment from the world, and let this be your begging bowl. Let the lessons of the five elements be your cap.
ਸੰਸਾਰਕ ਖ਼ਾਹਸ਼ਾਂ ਵਲੋਂ ਮੁੜੀ ਹੋਈ ਸੁਰਤ ਉਸ (ਮਨੁੱਖ) ਦਾ ਖੱਪਰ ਹੈ, ਪੰਜ ਤੱਤਾਂ ਦੇ ਦੈਵੀ ਗੁਣ ਉਸ ਦੀ ਟੋਪੀ ਹੈ,
ऊंधउ खपरु पंच भू टोपी ॥
ਕਾਂਇਆ ਕੜਾਸਣੁ ਮਨੁ ਜਾਗੋਟੀ ॥
Let the body be your meditation mat, and the mind your loin cloth.
ਸਰੀਰ (ਨੂੰ ਵਿਕਾਰਾਂ ਤੋਂ ਨਿਰਮਲ ਰੱਖਣਾ) ਉਸ ਦਾ ਦੱਭ ਦਾ ਆਸਣ ਹੈ, (ਵੱਸ ਵਿਚ ਆਇਆ ਹੋਇਆ) ਮਨ ਉਸ ਦੀ ਲੰਗੋਟੀ ਹੈ,
कांइआ कड़ासणु मनु जागोटी ॥
ਸਤੁ ਸੰਤੋਖੁ ਸੰਜਮੁ ਹੈ ਨਾਲਿ ॥
Let truth, contentment and self-discipline be your companions.
ਸਤ ਸੰਤੋਖ ਤੇ ਸੰਜਮ ਉਸ ਦੇ ਨਾਲ (ਤਿੰਨ ਚੇਲੇ) ਹਨ
सतु संतोखु संजमु है नालि ॥
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
O Nanak, the Gurmukh dwells on the Naam, the Name of the Lord. ||11||
ਹੇ ਨਾਨਕ! (ਜੋ ਮਨੁੱਖ) ਗੁਰੂ ਦੀ ਰਾਹੀਂ (ਪ੍ਰਭੂ ਦਾ) ਨਾਮ ਯਾਦ ਕਰਦਾ ਹੈ ॥੧੧॥
नानक गुरमुखि नामु समालि ॥११॥
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥
"Who is hidden? Who is liberated?
(ਪ੍ਰਸ਼ਨ:) ਲੁਕਿਆ ਹੋਇਆ ਕੌਣ ਹੈ? ਉਹ ਕੌਣ ਹੈ ਜੋ ਮੁਕਤ ਹੈ?
कवनु सु गुपता कवनु सु मुकता ॥
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
Who is united, inwardly and outwardly?
ਉਹ ਕੌਣ ਹੈ ਜੋ ਅੰਦਰੋਂ ਬਾਹਰੋਂ (ਭਾਵ, ਜਿਸ ਦਾ ਮਨ ਭੀ ਤੇ ਸਰੀਰਕ ਇੰਦ੍ਰੇ ਭੀ ਮਿਲੇ ਹੋਏ ਹਨ) ਮਿਲਿਆ ਹੋਇਆ ਹੈ?
कवनु सु अंतरि बाहरि जुगता ॥
ਕਵਨੁ ਸੁ ਆਵੈ ਕਵਨੁ ਸੁ ਜਾਇ ॥
Who comes, and who goes?
(ਸਦਾ) ਜੰਮਦਾ ਮਰਦਾ ਕੌਣ ਹੈ?
कवनु सु आवै कवनु सु जाइ ॥
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
Who is permeating and pervading the three worlds?" ||12||
ਤ੍ਰਿਲੋਕੀ ਦੇ ਨਾਥ ਵਿਚ ਲੀਨ ਕੌਣ ਹੈ? ॥੧੨॥
कवनु सु त्रिभवणि रहिआ समाइ ॥१२॥
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
He is hidden within each and every heart. The Gurmukh is liberated.
(ਉੱਤਰ:) ਜੋ (ਪ੍ਰਭੂ) ਹਰੇਕ ਸਰੀਰ ਵਿਚ ਮੌਜੂਦ ਹੈ ਉਹ ਗੁਪਤ ਹੈ; ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਮੁਕਤ ਹੈ।
घटि घटि गुपता गुरमुखि मुकता ॥
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
Through the Word of the Shabad, one is united, inwardly and outwardly.
ਜੋ ਮਨੁੱਖ ਗੁਰ-ਸ਼ਬਦ ਵਿਚ ਜੁੜਿਆ ਹੈ ਉਹ ਮਨ ਤੇ ਤਨ ਕਰ ਕੇ (ਪ੍ਰਭੂ ਵਿਚ) ਜੁੜਿਆ ਹੋਇਆ ਹੈ।
अंतरि बाहरि सबदि सु जुगता ॥
ਮਨਮੁਖਿ ਬਿਨਸੈ ਆਵੈ ਜਾਇ ॥
The self-willed manmukh perishes, and comes and goes.
ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ।
मनमुखि बिनसै आवै जाइ ॥
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
O Nanak, the Gurmukh merges in Truth. ||13||
ਹੇ ਨਾਨਕ! ਗੁਰਮੁਖ ਮਨੁੱਖ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੧੩॥
नानक गुरमुखि साचि समाइ ॥१३॥
ਕਿਉ ਕਰਿ ਬਾਧਾ ਸਰਪਨਿ ਖਾਧਾ ॥
"How is one placed in bondage, and consumed by the serpent of Maya?
(ਪ੍ਰਸ਼ਨ:) (ਇਹ ਜੀਵ) ਕਿਵੇਂ (ਐਸਾ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹ ਅੱਗੋਂ ਆਪਣੇ ਬਚਾ ਲਈ ਭੱਜ ਭੀ ਨਹੀਂ ਸਕਦਾ)?
किउ करि बाधा सरपनि खाधा ॥
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
How does one lose, and how does one gain?
(ਇਸ ਜੀਵ ਨੇ) ਕਿਵੇਂ (ਆਪਣੇ ਜੀਵਨ ਦਾ ਲਾਭ) ਗੰਵਾ ਲਿਆ ਹੈ? ਕਿਵੇਂ (ਮੁੜ ਉਹ ਲਾਹਾ) ਲੱਭ ਸਕੇ?
किउ करि खोइआ किउ करि लाधा ॥
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
How does one become immaculate and pure? How is the darkness of ignorance removed?
(ਇਹ ਜੀਵ) ਕਿਵੇਂ ਪਵਿਤ੍ਰ ਹੋ ਸਕੇ? ਕਿਵੇਂ (ਇਸ ਦੇ ਅੱਗੇ) ਹਨੇਰਾ (ਟਿਕਿਆ ਹੋਇਆ) ਹੈ?
किउ करि निरमलु किउ करि अंधिआरा ॥
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
One who understands this essence of reality is our Guru." ||14||
ਜੋ ਇਸ ਅਸਲੀਅਤ ਨੂੰ (ਠੀਕ ਤਰ੍ਹਾਂ) ਵਿਚਾਰੇ, ਸਾਡੀ ਉਸ ਨੂੰ ਨਮਸਕਾਰ ਹੈ ॥੧੪॥
इहु ततु बीचारै सु गुरू हमारा ॥१४॥
ਦੁਰਮਤਿ ਬਾਧਾ ਸਰਪਨਿ ਖਾਧਾ ॥
Man is bound by evil-mindedness, and consumed by Maya, the serpent.
(ਉੱਤਰ:) (ਇਹ ਜੀਵ) ਭੈੜੀ ਮੱਤ ਵਿਚ (ਇਉਂ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹਨਾਂ ਚਸਕਿਆਂ ਵਿਚੋਂ ਇਸ ਦਾ ਨਿਕਲਣ ਨੂੰ ਜੀ ਨਹੀਂ ਕਰਦਾ);
दुरमति बाधा सरपनि खाधा ॥
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
The self-willed manmukh loses, and the Gurmukh gains.
ਮਨ ਦੇ ਪਿੱਛੇ ਲੱਗਣ ਵਾਲੇ ਨੇ (ਜੀਵਨ ਦਾ ਲਾਹਾ) ਗਵਾ ਲਿਆ ਹੈ, ਤੇ, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਖੱਟ ਲਿਆ ਹੈ।
मनमुखि खोइआ गुरमुखि लाधा ॥
ਸਤਿਗੁਰੁ ਮਿਲੈ ਅੰਧੇਰਾ ਜਾਇ ॥
Meeting the True Guru, darkness is dispelled.
(ਮਾਇਆ ਦੇ ਚਸਕਿਆਂ ਦਾ) ਹਨੇਰਾ ਤਾਂ ਹੀ ਦੂਰ ਹੁੰਦਾ ਹੈ ਜੇ ਸਤਿਗੁਰੂ ਮਿਲ ਪਏ (ਭਾਵ, ਜੇ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਲੱਗ ਪਏ)।
सतिगुरु मिलै अंधेरा जाइ ॥
ਨਾਨਕ ਹਉਮੈ ਮੇਟਿ ਸਮਾਇ ॥੧੫॥
O Nanak, eradicating egotism, one merges in the Lord. ||15||
ਹੇ ਨਾਨਕ! (ਮਨੁੱਖ) ਹਉਮੈ ਮਿਟਾ ਕੇ ਹੀ ਪ੍ਰਭੂ ਵਿਚ ਲੀਨ ਹੋ ਸਕਦਾ ਹੈ ॥੧੫॥
नानक हउमै मेटि समाइ ॥१५॥
ਸੁੰਨ ਨਿਰੰਤਰਿ ਦੀਜੈ ਬੰਧੁ ॥
Focused deep within, in perfect absorption,
(ਜੇ ਮਾਇਆ ਦੇ ਹੱਲਿਆਂ ਦੇ ਰਾਹ ਵਿਚ) ਇਕ-ਰਸ ਅਫੁਰ ਪਰਮਾਤਮਾ (ਦੀ ਯਾਦ) ਦਾ ਇਕ ਅਤੁੱਟ ਬੰਨਾ ਬਣਾ ਦੇਈਏ,
सुंन निरंतरि दीजै बंधु ॥
ਉਡੈ ਨ ਹੰਸਾ ਪੜੈ ਨ ਕੰਧੁ ॥
the soul-swan does not fly away, and the body-wall does not collapse.
(ਤਾਂ ਫਿਰ ਮਾਇਆ ਦੀ ਖ਼ਾਤਰ) ਮਨ ਭਟਕਦਾ ਨਹੀਂ, ਤੇ ਸਰੀਰ ਭੀ ਛਿੱਜਦਾ ਨਹੀਂ (ਭਾਵ, ਸਰੀਰ ਦੀ ਸੱਤਿਆ ਨਾਸ ਨਹੀਂ ਹੁੰਦੀ)।
उडै न हंसा पड़ै न कंधु ॥
ਸਹਜ ਗੁਫਾ ਘਰੁ ਜਾਣੈ ਸਾਚਾ ॥
Then, one knows that his true home is in the cave of intuitive poise.
ਜੋ ਮਨੁੱਖ ਸਹਜ-ਅਵਸਥਾ ਦੀ ਗੁਫ਼ਾ ਨੂੰ ਆਪਣਾ ਸਦਾ ਟਿਕੇ ਰਹਿਣ ਦਾ ਘਰ ਸਮਝ ਲਏ (ਭਾਵ, ਜਿਸ ਮਨੁੱਖ ਦਾ ਮਨ ਸਦਾ ਅਡੋਲ ਰਹੇ),
सहज गुफा घरु जाणै साचा ॥
ਨਾਨਕ ਸਾਚੇ ਭਾਵੈ ਸਾਚਾ ॥੧੬॥
O Nanak, the True Lord loves those who are truthful. ||16||
ਹੇ ਨਾਨਕ! ਉਹ ਪਰਮਾਤਮਾ ਦਾ ਰੂਪ ਹੋ ਕੇ ਉਸ ਪ੍ਰਭੂ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ॥੧੬॥
नानक साचे भावै साचा ॥१६॥
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥
"Why have you left your house and become a wandering Udaasee?
(ਪ੍ਰਸ਼ਨ:) (ਜੇ 'ਹਾਟੀ ਬਾਟੀ' ਨੂੰ ਤਿਆਗਣਾ ਨਹੀਂ, ਤਾਂ) ਤੁਸਾਂ ਕਿਉਂ ਘਰ ਛੱਡਿਆ ਸੀ ਤੇ 'ਉਦਾਸੀ' ਬਣੇ ਸੀ?
किसु कारणि ग्रिहु तजिओ उदासी ॥
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
Why have you adopted these religious robes?
ਕਿਉਂ ਇਹ (ਉਦਾਸੀ-) ਭੇਖ ਧਾਰਿਆ ਸੀ?
किसु कारणि इहु भेखु निवासी ॥
ਕਿਸੁ ਵਖਰ ਕੇ ਤੁਮ ਵਣਜਾਰੇ ॥
What merchandise do you trade?
ਤੁਸੀ ਕਿਸ ਸੌਦੇ ਦੇ ਵਪਾਰੀ ਹੋ?
किसु वखर के तुम वणजारे ॥
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
How will you carry others across with you?" ||17||
(ਆਪਣੇ ਸ਼ਰਧਾਲੂਆਂ ਦੀ) ਜਮਾਤ ਨੂੰ (ਇਸ 'ਦੁਤਰ ਸਾਗਰ' ਕਿਵੇਂ ਪਾਰ ਲੰਘਾਵੋਗੇ? (ਭਾਵ, ਆਪਣੇ ਸਿੱਖਾਂ ਨੂੰ ਇਸ ਸੰਸਾਰ ਤੋਂ ਪਾਰ ਲੰਘਣ ਲਈ ਤੁਸਾਂ ਕੇਹੜਾ ਰਾਹ ਦੱਸਿਆ ਹੈ)? ॥੧੭॥
किउ करि साथु लंघावहु पारे ॥१७॥
ਗੁਰਮੁਖਿ ਖੋਜਤ ਭਏ ਉਦਾਸੀ ॥
I became a wandering Udaasee, searching for the Gurmukhs.
(ਉੱਤਰ:) ਅਸੀਂ ਗੁਰਮੁਖਾਂ ਨੂੰ ਲੱਭਣ ਵਾਸਤੇ ਉਦਾਸੀ ਬਣੇ ਸਾਂ,
गुरमुखि खोजत भए उदासी ॥
ਦਰਸਨ ਕੈ ਤਾਈ ਭੇਖ ਨਿਵਾਸੀ ॥
I have adopted these robes seeking the Blessed Vision of the Lord's Darshan.
ਅਸਾਂ ਗੁਰਮੁਖਾਂ ਦੇ ਦਰਸ਼ਨਾਂ ਲਈ (ਉਦਾਸੀ-) ਭੇਖ ਧਾਰਿਆ ਸੀ।
दरसन कै ताई भेख निवासी ॥
ਸਾਚ ਵਖਰ ਕੇ ਹਮ ਵਣਜਾਰੇ ॥
I trade in the merchandise of Truth.
ਅਸੀਂ ਸੱਚੇ ਪ੍ਰਭੂ ਦੇ ਨਾਮ-ਸੌਦੇ ਦੇ ਵਪਾਰੀ ਹਾਂ।
साच वखर के हम वणजारे ॥
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
O Nanak, as Gurmukh, I carry others across. ||18||
ਹੇ ਨਾਨਕ! ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ('ਦੁਤਰ ਸਾਗਰ' ਤੋਂ) ਪਾਰ ਲੰਘਦਾ ਹੈ ॥੧੮॥
नानक गुरमुखि उतरसि पारे ॥१८॥
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
"How have you changed the course of your life?
(ਪ੍ਰਸ਼ਨ:) ਹੇ ਪੁਰਖਾ! ਤੂੰ ਆਪਣੀ ਜ਼ਿੰਦਗੀ ਕਿਸ ਤਰੀਕੇ ਨਾਲ ਪਲਟ ਲਈ ਹੈ?
कितु बिधि पुरखा जनमु वटाइआ ॥
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥
With what have you linked your mind?
ਤੂੰ ਆਪਣਾ ਇਹ ਮਨ ਕਿਸ ਵਿਚ ਜੋੜਿਆ ਹੈ?
काहे कउ तुझु इहु मनु लाइआ ॥
ਕਿਤੁ ਬਿਧਿ ਆਸਾ ਮਨਸਾ ਖਾਈ ॥
How have you subdued your hopes and desires?
ਮਨ ਦੀਆਂ ਆਸਾਂ ਤੇ ਮਨ ਦੇ ਫੁਰਨੇ ਤੂੰ ਕਿਵੇਂ ਮੁਕਾ ਲਏ ਹਨ?
कितु बिधि आसा मनसा खाई ॥
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
How have you found the Light deep within your nucleus?
ਰੱਬੀ ਪ੍ਰਕਾਸ਼ ਤੈਨੂੰ ਇੱਕ-ਰਸ ਕਿਵੇਂ ਮਿਲ ਪਿਆ ਹੈ?
कितु बिधि जोति निरंतरि पाई ॥
ਬਿਨੁ ਦੰਤਾ ਕਿਉ ਖਾਈਐ ਸਾਰੁ ॥
Without teeth, how can you eat iron?
(ਮਾਇਆ ਦੇ ਇਸ ਪ੍ਰਭਾਵ ਤੋਂ ਬਚਣਾ ਇਉਂ ਹੀ ਔਖਾ ਹੈ ਜਿਵੇਂ ਬਿਨਾ ਦੰਦਾਂ ਦੇ ਲੋਹਾ ਚੱਬਣਾ) ਦੰਦਾਂ ਤੋਂ ਬਿਨਾ ਲੋਹਾ ਕਿਵੇਂ ਚੱਬਿਆ ਜਾਏ?
बिनु दंता किउ खाईऐ सारु ॥
ਨਾਨਕ ਸਾਚਾ ਕਰਹੁ ਬੀਚਾਰੁ ॥੧੯॥
Give us your true opinion, Nanak." ||19||
ਹੇ ਨਾਨਕ! ਕੋਈ ਸਹੀ ਵੀਚਾਰ ਦੱਸੋ (ਭਾਵ, ਕੋਈ ਐਸਾ ਵੀਚਾਰ ਦੱਸੋ ਜੋ ਅਸਾਡੇ ਮਨ ਲੱਗੇ ਜਾਏ) ॥੧੯॥
नानक साचा करहु बीचारु ॥१९॥
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥
Born into the House of the True Guru, my wandering in reincarnation ended.
(ਉੱਤਰ:) ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ।
सतिगुर कै जनमे गवनु मिटाइआ ॥
ਅਨਹਤਿ ਰਾਤੇ ਇਹੁ ਮਨੁ ਲਾਇਆ ॥
My mind is attached and attuned to the unstruck sound current.
ਜਿਉਂ ਜਿਉਂ ਇੱਕ-ਰਸ ਵਿਆਪਕ ਪ੍ਰਭੂ ਵਿਚ ਜੁੜਨ ਦਾ ਆਨੰਦ ਆਇਆ, ਤਿਉਂ ਤਿਉਂ ਇਹ ਮਨ ਪਰਚਦਾ ਗਿਆ।
अनहति राते इहु मनु लाइआ ॥
ਮਨਸਾ ਆਸਾ ਸਬਦਿ ਜਲਾਈ ॥
Through the Word of the Shabad, my hopes and desires have been burnt away.
ਮਨ ਦੇ ਫੁਰਨੇ ਤੇ ਦੁਨੀਆ ਵਾਲੀਆਂ ਆਸਾਂ ਅਸਾਂ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀਆਂ ਹਨ,
मनसा आसा सबदि जलाई ॥
ਗੁਰਮੁਖਿ ਜੋਤਿ ਨਿਰੰਤਰਿ ਪਾਈ ॥
As Gurmukh, I found the Light deep within the nucleus of my self.
ਗੁਰੂ ਦੇ ਸਨਮੁਖ ਹੋਇਆਂ ਹੀ ਇੱਕ-ਰਸ ਰੱਬੀ ਪ੍ਰਕਾਸ਼ ਲੱਭਾ ਹੈ।
गुरमुखि जोति निरंतरि पाई ॥
ਤ੍ਰੈ ਗੁਣ ਮੇਟੇ ਖਾਈਐ ਸਾਰੁ ॥
Eradicating the three qualities, one eats iron.
(ਇਸ ਰੱਬੀ ਪ੍ਰਕਾਸ਼ ਦੀ ਬਰਕਤ ਨਾਲ) ਅਸਾਂ ਮਾਇਆ ਦੇ ਝਲਕੇ ਦੇ ਤਿੰਨਾਂ ਹੀ ਕਿਸਮਾਂ ਦੇ ਅਸਰ (ਤਮੋ, ਰਜੋ, ਸਤੋ) ਆਪਣੇ ਉਤੇ ਪੈਣ ਨਹੀਂ ਦਿੱਤੇ, ਤੇ (ਇਸ ਤਰ੍ਹਾਂ ਮਾਇਆ ਦੀ ਚੋਟ ਤੋਂ ਬਚਣ ਦਾ ਇਹ ਅੱਤਿ ਔਖਾ ਕੰਮ-ਰੂਪ) ਲੋਹਾ ਚੱਬਿਆ ਗਿਆ ਹੈ।
त्रै गुण मेटे खाईऐ सारु ॥
ਨਾਨਕ ਤਾਰੇ ਤਾਰਣਹਾਰੁ ॥੨੦॥
O Nanak, the Emancipator emancipates. ||20||
(ਪਰ) ਹੇ ਨਾਨਕ! (ਇਸ 'ਦੁਤਰ ਸਾਗਰ' ਤੋਂ) ਤਾਰਣ ਦੇ ਸਮਰੱਥ ਪ੍ਰਭੂ ਆਪ ਹੀ ਤਾਰਦਾ ਹੈ ॥੨੦॥
नानक तारे तारणहारु ॥२०॥
ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥
"What can you tell us about the beginning? In what home did the absolute dwell then?
(ਪ੍ਰਸ਼ਨ:) ਤੁਸੀ (ਸ੍ਰਿਸ਼ਟੀ ਦੇ) ਮੁੱਢ ਦਾ ਕੀਹ ਵਿਚਾਰ ਦੱਸਦੇ ਹੋ? (ਤਦੋਂ) ਅਫੁਰ ਪਰਮਾਤਮਾ ਦਾ ਟਿਕਾਣਾ ਕਿਥੇ ਸੀ?
आदि कउ कवनु बीचारु कथीअले सुंन कहा घर वासो ॥
ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥
What are the ear-rings of spiritual wisdom? Who dwells in each and every heart?
ਪਰਮਾਤਮਾ ਨਾਲ ਜਾਣ-ਪਛਾਣ ਦਾ ਕੀਹ ਸਾਧਨ ਦੱਸਦੇ ਹੋ? ਹਰੇਕ ਘਟ ਵਿਚ ਕਿਸ ਦਾ ਨਿਵਾਸ ਹੈ?
गिआन की मुद्रा कवन कथीअले घटि घटि कवन निवासो ॥
ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥
How can one avoid the attack of death? How can one enter the home of fearlessness?
ਕਾਲ ਦੀ ਚੋਟ ਕਿਵੇਂ ਮੁਕਾਈ ਜਾਏ? ਨਿਰਭੈਤਾ ਦੇ ਦਰਜੇ ਤੇ ਕਿਵੇਂ ਅੱਪੜੀਦਾ ਹੈ?
काल का ठीगा किउ जलाईअले किउ निरभउ घरि जाईऐ ॥
ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥
How can one know the posture of intuition and contentment, and overcome one's adversaries?"
ਕਿਵੇਂ (ਹਉਮੈ) ਵੈਰੀ ਦਾ ਨਾਸ ਹੋਵੇ ਜਿਸ ਕਰਕੇ ਸਹਜ ਤੇ ਸੰਤੋਖ ਦਾ ਆਸਣ ਪਛਾਣ ਲਿਆ ਜਾਏ (ਭਾਵ, ਜਿਸ ਕਰਕੇ ਸਹਜ ਤੇ ਸੰਤੋਖ ਪ੍ਰਾਪਤ ਹੋਵੇ)?
सहज संतोख का आसणु जाणै किउ छेदे बैराईऐ ॥
ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥
Through the Word of the Guru's Shabad, egotism and corruption are conquered, and then one comes to dwell in the home of the self within.
(ਉੱਤਰ:) (ਜੋ ਮਨੁੱਖ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੇ ਜ਼ਹਿਰ ਨੂੰ ਮੁਕਾ ਲਏ, ਤਾਂ ਨਿੱਜ ਸਰੂਪ ਵਿਚ ਟਿਕ ਜਾਂਦਾ ਹੈ।
गुर कै सबदि हउमै बिखु मारै ता निज घरि होवै वासो ॥
ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
One who realizes the Shabad of the One who created the creation - Nanak is his slave. ||21||
ਜਿਸ ਪ੍ਰਭੂ ਨੇ ਰਚਨਾ ਰਚੀ ਹੈ ਜੋ ਮਨੁੱਖ ਉਸ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਛਾਣਦਾ ਹੈ ਨਾਨਕ ਉਸ ਦਾ ਦਾਸ ਹੈ ॥੨੧॥
जिनि रचि रचिआ तिसु सबदि पछाणै नानकु ता का दासो ॥२१॥
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥
"Where did we come from? Where are we going? Where will we be absorbed?
(ਪ੍ਰਸ਼ਨ:) ਇਹ ਜੀਵ ਕਿਥੋਂ ਆਉਂਦਾ ਹੈ? ਕਿਥੇ ਜਾਂਦਾ ਹੈ? ਕਿਥੇ ਟਿਕਿਆ ਰਹਿੰਦਾ ਹੈ? (ਭਾਵ, ਜੀਵ ਕਿਵੇਂ ਜੀਵਨ ਬਿਤੀਤ ਕਰਦਾ ਹੈ?)
कहा ते आवै कहा इहु जावै कहा इहु रहै समाई ॥
ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥
One who reveals the meaning of this Shabad is the Guru, who has no greed at all.
ਜੋ ਇਹ ਗੱਲ ਸਮਝਾ ਦੇਵੇ, (ਅਸੀਂ ਮੰਨਾਂਗੇ ਕਿ) ਉਸ ਗੁਰੂ ਨੂੰ ਰਤਾ ਭੀ ਲੋਭ ਨਹੀਂ ਹੈ।
एसु सबद कउ जो अरथावै तिसु गुर तिलु न तमाई ॥
ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥
How can one find the essence of the unmanifest reality? How does one become Gurmukh, and enshrine love for the Lord?
ਜੀਵ ਜਗਤ ਦੇ ਮੂਲ ਤੇ ਅਦ੍ਰਿਸ਼ਟ ਪ੍ਰਭੂ ਨੂੰ ਕਿਵੇਂ ਮਿਲੇ? ਗੁਰੂ ਦੀ ਰਾਹੀਂ (ਪ੍ਰਭੂ ਨਾਲ ਇਸ ਦਾ) ਪਿਆਰ ਕਿਵੇਂ ਬਣੇ?
किउ ततै अविगतै पावै गुरमुखि लगै पिआरो ॥
ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥
He Himself is consciousness, He Himself is the Creator; share with us, Nanak, your wisdom."
ਹੇ ਨਾਨਕ! (ਸਾਨੂੰ ਉਸ ਪ੍ਰਭੂ ਦੀ) ਵਿਚਾਰ ਦੱਸ ਜੋ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ ਤੇ ਆਪ ਹੀ, (ਉਹਨਾਂ ਦੀ) ਸੁਣਨ ਵਾਲਾ ਹੈ।
आपे सुरता आपे करता कहु नानक बीचारो ॥
ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥
By His Command we come, and by His Command we go; by His Command, we merge in absorption.
(ਉੱਤਰ:) (ਜੀਵ ਪ੍ਰਭੂ ਦੇ) ਹੁਕਮ ਵਿਚ ਹੀ (ਇਥੇ) ਆਉਂਦਾ ਹੈ, ਹੁਕਮ ਵਿਚ ਹੀ (ਇਥੋਂ) ਤੁਰ ਜਾਂਦਾ ਹੈ, ਜੀਵ ਨੂੰ ਹੁਕਮ ਵਿਚ ਹੀ ਜੀਵਨ ਬਿਤੀਤ ਕਰਨਾ ਪੈਂਦਾ ਹੈ।
हुकमे आवै हुकमे जावै हुकमे रहै समाई ॥
ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥
Through the Perfect Guru, live the Truth; through the Word of the Shabad, the state of dignity is attained. ||22||
ਪੂਰੇ ਗੁਰੂ ਦੀ ਰਾਹੀਂ ਮਨੁੱਖ ਸੱਚੇ ਪ੍ਰਭੂ ਦੇ (ਸਿਮਰਨ ਦੀ) ਕਮਾਈ ਕਰਦਾ ਹੈ, ਇਹ ਗੱਲ ਗੁਰੂ ਦੇ ਸ਼ਬਦ ਤੋਂ ਹੀ ਮਿਲਦੀ ਹੈ ਕਿ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ (ਬੇਅੰਤ) ਹੈ ॥੨੨॥
पूरे गुर ते साचु कमावै गति मिति सबदे पाई ॥२२॥
ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥
We can only express a sense of wonder about the beginning. The absolute abided endlessly deep within Himself then.
(ਪਉੜੀ ਨੰ: ੨੧ ਤੇ ੨੨ ਦਾ ਉੱਤਰ:) ਸ੍ਰਿਸ਼ਟੀ ਦੇ ਮੁੱਢ ਦਾ ਵੀਚਾਰ ਤਾਂ "ਅਸਚਰਜ, ਅਸਚਰਜ" ਹੀ ਕਿਹਾ ਜਾ ਸਕਦਾ ਹੈ, (ਤਦੋਂ) ਇੱਕ-ਰਸ ਅਫੁਰ ਪਰਮਾਤਮਾ ਦਾ ਹੀ ਵਜੂਦ ਸੀ।
आदि कउ बिसमादु बीचारु कथीअले सुंन निरंतरि वासु लीआ ॥
ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥
Consider freedom from desire to be the ear-rings of the Guru's spiritual wisdom. The True Lord, the Soul of all, dwells within each and every heart.
ਗਿਆਨ ਦਾ ਅਸਲੀ ਸਾਧਨ ਇਹ ਸਮਝੋ ਕਿ ਸਤਿਗੁਰੂ ਤੋਂ ਮਿਲਿਆ ਗਿਆਨ ਹੋਵੇ (ਭਾਵ, ਗਿਆਨ ਪ੍ਰਾਪਤ ਕਰਨ ਦਾ ਅਸਲੀ ਸਾਧਨ ਸਤਿਗੁਰੂ ਦੀ ਸਰਣ ਹੀ ਹੈ)। ਹਰੇਕ ਘਟ ਵਿਚ, ਸਾਰੇ ਜੀਵਾਂ ਵਿਚ, ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ ਵੱਸਦਾ ਹੈ।
अकलपत मुद्रा गुर गिआनु बीचारीअले घटि घटि साचा सरब जीआ ॥
ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥
Through the Guru's Word, one merges in the absolute, and intuitively receives the immaculate essence.
ਅਦ੍ਰਿਸ਼ਟ ਪ੍ਰਭੂ ਵਿਚ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ ਹੋਈਦਾ ਹੈ, (ਗੁਰ-ਸ਼ਬਦ ਦੀ ਰਾਹੀਂ) ਅਡੋਲ ਅਵਸਥਾ ਵਿਚ ਟਿਕਿਆਂ ਜਗਤ ਦਾ ਮੂਲ ਨਿਰੰਜਨ (ਮਾਇਆ ਤੋਂ ਰਹਿਤ ਪ੍ਰਭੂ) ਲੱਭ ਪੈਂਦਾ ਹੈ।
गुर बचनी अविगति समाईऐ ततु निरंजनु सहजि लहै ॥
ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥
O Nanak, that Sikh who seeks and finds the Way does not serve any other.
(ਨਿਰੰਜਨ ਨੂੰ ਲੱਭਣ ਲਈ ਗੁਰੂ ਦੇ ਬਚਨਾਂ ਉੱਤੇ ਤੁਰਨ ਤੋਂ ਛੁਟ) ਹੋਰ ਕੋਈ ਕਾਰ ਕਰਨ ਦੀ ਲੋੜ ਨਹੀਂ, ਜੋ ਸਿੱਖ (ਗੁਰ-ਆਸ਼ੇ ਅਨੁਸਾਰ) ਸੇਵਾ ਕਰਦਾ ਹੈ ਉਹ ਭਾਲ ਕੇ 'ਨਿਰੰਜਨ' ਨੂੰ ਲੱਭ ਲੈਂਦਾ ਹੈ।
नानक दूजी कार न करणी सेवै सिखु सु खोजि लहै ॥
ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥
Wonderful and amazing is His Command; He alone realizes His Command and knows the true way of life of His creatures.
ਹੇ ਨਾਨਕ! 'ਹੁਕਮ' ਮੰਨਣਾ ਅਸਚਰਜ (ਖ਼ਿਆਲ) ਹੈ ਭਾਵ, ਇਹ (ਖ਼ਿਆਲ ਕਿ ਗੁਰੂ ਦੇ ਹੁਕਮ ਵਿਚ ਤੁਰਿਆਂ "ਅਵਿਗਤ" ਵਿਚ ਸਮਾਈਦਾ ਹੈ ਹੈਰਾਨਗੀ ਪੈਦਾ ਕਰਨ ਵਾਲਾ ਹੈ; ਪਰ) ਜੋ ਮਨੁੱਖ 'ਹੁਕਮ' ਵਿਚ (ਤੁਰ ਕੇ 'ਹੁਕਮ' ਨੂੰ) ਪਛਾਣਦਾ ਹੈ ਉਹ ਜੀਵਨ ਦੀ (ਸਹੀ) ਜੁਗਤਿ ਤੇ 'ਸਚ' ਨੂੰ ਜਾਣ ਲੈਂਦਾ ਹੈ।
हुकमु बिसमादु हुकमि पछाणै जीअ जुगति सचु जाणै सोई ॥
ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥
One who eradicates his self-conceit becomes free of desire; he alone is a Yogi, who enshrines the True Lord deep within. ||23||
ਉਹ 'ਆਪਾ ਭਾਵ' ਮਿਟਾ ਕੇ (ਦੁਨੀਆ ਵਿਚ ਰਹਿੰਦਾ ਹੋਇਆ ਭੀ ਦੁਨੀਆ ਤੋਂ) ਵੱਖਰਾ ਹੁੰਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਸਾਖਿਆਤ) ਹੈ, (ਬੱਸ!) ਐਸਾ ਮਨੁੱਖ ਹੀ ਜੋਗੀ ਅਖਵਾਣ ਦੇ ਯੋਗ ਹੈ ॥੨੩॥
आपु मेटि निरालमु होवै अंतरि साचु जोगी कहीऐ सोई ॥२३॥
ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥
From His state of absolute existence, He assumed the immaculate form; from formless, He assumed the supreme form.
(ਜਦੋਂ) ਅਦ੍ਰਿਸ਼ਟ ਅਵਸਥਾ ਤੋਂ ਨਿਰਮਲ ਪ੍ਰਭੂ ਪਰਗਟ ਹੁੰਦਾ ਹੈ ਤੇ ਨਿਰਗੁਣ ਰੂਪ ਤੋਂ ਸਰਗੁਣ ਬਣਦਾ ਹੈ (ਭਾਵ, ਆਪਣੇ ਅਦ੍ਰਿਸ਼ਟ ਆਤਮਕ ਸਰੂਪ ਤੋਂ ਆਕਾਰ ਵਾਲਾ ਬਣ ਕੇ ਸੂਖਮ ਤੇ ਅਸਥੂਲ ਰੂਪ ਧਾਰ ਲੈਂਦਾ ਹੈ,
अविगतो निरमाइलु उपजे निरगुण ते सरगुणु थीआ ॥
ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥
By pleasing the True Guru, the supreme status is obtained, and one is absorbed in the True Word of the Shabad.
ਤਦੋਂ ਇਸ ਦ੍ਰਿਸ਼ਟਮਾਨ ਸੰਸਾਰ ਵਿਚੋਂ ਜਿਸ ਜੀਵ ਦਾ ਮਨ ਸਤਿਗੁਰੂ ਦੇ ਸ਼ਬਦ ਨਾਲ ਪਤੀਜਦਾ ਜਾਂਦਾ ਹੈ (ਉਸ ਜੀਵ ਨੂੰ) ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ (ਤਦੋਂ ਸਮਝੋ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇ (ਉਸ ਨੂੰ ਆਪਣੇ ਵਿਚ) ਲੀਨ ਕਰ ਲਿਆ ਹੈ।
सतिगुर परचै परम पदु पाईऐ साचै सबदि समाइ लीआ ॥
ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥
He knows the True Lord as the One and only; he sends his egotism and duality far away.
(ਤਦੋਂ) ਉਹ ਕੇਵਲ ਇਕ ਪ੍ਰਭੂ ਨੂੰ ਹੀ (ਸਦਾ ਰਹਿਣ ਵਾਲੀ ਹਸਤੀ) ਜਾਣਦਾ ਹੈ, ਉਸ ਨੇ ਹਉਮੈ ਅਤੇ ਦੂਜਾ-ਭਾਵ (ਭਾਵ, ਪ੍ਰਭੂ ਤੋਂ ਬਿਨਾ ਕਿਸੇ ਹੋਰ ਅਜੇਹੀ ਹਸਤੀ ਦੀ ਸੰਭਾਵਨਾ ਦਾ ਖ਼ਿਆਲ) ਦੂਰ ਕਰ ਲਿਆ ਹੁੰਦਾ ਹੈ,
एके कउ सचु एका जाणै हउमै दूजा दूरि कीआ ॥
ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥
He alone is a Yogi, who realizes the Word of the Guru's Shabad; the lotus of the heart blossoms forth within.
(ਬੱਸ!) ਉਹੀ (ਅਸਲ) ਜੋਗੀ ਹੈ, ਉਹ ਸਤਿਗੁਰੂ ਦੇ ਸ਼ਬਦ ਨੂੰ ਸਮਝਦਾ ਹੈ ਉਸ ਦੇ ਅੰਦਰ (ਰਿਹਦਾ-ਰੂਪ) ਕੌਲ ਫੁੱਲ ਖਿੜ ਪਿਆ ਹੁੰਦਾ ਹੈ।
सो जोगी गुर सबदु पछाणै अंतरि कमलु प्रगासु थीआ ॥
ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥
If one remains dead while yet alive, then he understands everything; he knows the Lord deep within himself, who is kind and compassionate to all.
ਜੋ ਮਨੁੱਖ ਜੀਊਂਦਾ ਹੀ ਮਰਦਾ ਹੈ (ਭਾਵ, 'ਹਉਮੈ' ਦਾ ਤਿਆਗ ਕਰਦਾ ਹੈ, ਸੁਆਰਥ ਮਿਟਾਂਦਾ ਹੈ) ਉਸ ਨੂੰ (ਜ਼ਿੰਦਗੀ ਦੇ) ਹਰੇਕ (ਪਹਿਲੂ) ਦੀ ਸਮਝ ਆ ਜਾਂਦੀ ਹੈ, ਉਹ ਮਨੁੱਖ ਸਾਰੇ ਜੀਵਾਂ ਉਤੇ ਦਇਆ ਕਰਨ (ਦਾ ਅਸੂਲ) ਆਪਣੇ ਮਨ ਵਿਚ ਪੱਕਾ ਕਰ ਲੈਂਦਾ ਹੈ।
जीवतु मरै ता सभु किछु सूझै अंतरि जाणै सरब दइआ ॥
ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥
O Nanak, he is blessed with glorious greatness; he realizes himself in all beings. ||24||
ਹੇ ਨਾਨਕ! ਉਸੇ ਮਨੁੱਖ ਨੂੰ ਇੱਜ਼ਤ ਮਿਲਦੀ ਹੈ, ਉਹ ਸਾਰੇ ਜੀਵਾਂ ਵਿਚ ਆਪਣੇ ਆਪ ਨੂੰ ਵੇਖਦਾ ਹੈ (ਭਾਵ, ਉਹ ਉਸੇ ਜੋਤਿ ਨੂੰ ਸਭ ਵਿਚ ਵੇਖਦਾ ਹੈ ਜੋ ਉਸ ਦੇ ਆਪਣੇ ਅੰਦਰ ਹੈ) ॥੨੪॥
नानक ता कउ मिलै वडाई आपु पछाणै सरब जीआ ॥२४॥
ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥
We emerge from Truth, and merge into Truth again. The pure being merges into the One True Lord.
(ਗੁਰਮੁਖਿ) ਸੱਚੇ ਪ੍ਰਭੂ ਤੋਂ ਪੈਦਾ ਹੁੰਦਾ ਹੈ ਤੇ ਸੱਚੇ ਵਿਚ ਹੀ ਲੀਨ ਰਹਿੰਦਾ ਹੈ; ਪ੍ਰਭੂ ਤੇ ਗੁਰਮੁਖਿ ਇੱਕ-ਰੂਪ ਹੋ ਜਾਂਦੇ ਹਨ।
साचौ उपजै साचि समावै साचे सूचे एक मइआ ॥
ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥
The false come, and find no place of rest; in duality, they come and go.
ਪਰ ਝੂਠੇ (ਭਾਵ, ਨਾਸਵੰਤ ਮਾਇਆ ਵਿਚ ਲੱਗੇ ਹੋਏ ਬੰਦੇ) ਜਗਤ ਆਉਂਦੇ ਹਨ, ਉਹਨਾਂ ਨੂੰ ਮਨ ਦਾ ਟਿਕਾਉ ਨਹੀਂ ਹਾਸਲ ਹੁੰਦਾ (ਸੋ ਇਸ) ਦੂਜੇ-ਭਾਵ ਦੇ ਕਾਰਣ ਉਹਨਾਂ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ।
झूठे आवहि ठवर न पावहि दूजै आवा गउणु भइआ ॥
ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥
This coming and going in reincarnation is ended through the Word of the Guru's Shabad; the Lord Himself analyzes and grants His forgiveness.
ਇਹ ਜਨਮ ਮਰਨ ਦਾ ਚੱਕਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਮਿਟਦਾ ਹੈ (ਗੁਰ-ਸ਼ਬਦ ਵਿਚ ਜੁੜੇ ਮਨੁੱਖ ਨੂੰ) ਪ੍ਰਭੂ ਆਪ ਪਛਾਣ ਲੈਂਦਾ ਹੈ, ਤੇ (ਉਸ ਉਤੇ) ਮੇਹਰ ਕਰਦਾ ਹੈ।
आवा गउणु मिटै गुर सबदी आपे परखै बखसि लइआ ॥
ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥
One who suffers from the disease of duality, forgets the Naam, the source of nectar.
(ਪਰ ਜਿਨ੍ਹਾਂ ਨੂੰ) ਸਾਰੇ-ਰਸਾਂ-ਦਾ-ਘਰ-ਪ੍ਰਭੂ ਦਾ ਨਾਮ ਵਿੱਸਰ ਜਾਂਦਾ ਹੈ ਉਹਨਾਂ ਨੂੰ ਦੂਜੇ-ਭਾਵ ਵਿਚ ਫਸਣ ਦੇ ਕਾਰਨ ਇਹ ਹਉਮੈ ਦੀ ਪੀੜਾ ਸਤਾਂਦੀ ਹੈ।
एका बेदन दूजै बिआपी नामु रसाइणु वीसरिआ ॥
ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥
He alone understands, whom the Lord inspires to understand. Through the Word of the Guru's Shabad, one is liberated.
(ਇਹ ਭੇਤ) ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦੇ ਕਾਰਨ ਉਹ ਮਨੁੱਖ (ਹਉਮੈ ਤੋਂ) ਆਜ਼ਾਦ ਹੋ ਜਾਂਦਾ ਹੈ।
सो बूझै जिसु आपि बुझाए गुर कै सबदि सु मुकतु भइआ ॥
ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥
O Nanak, the Emancipator emancipates one who drives out egotism and duality. ||25||
ਹੇ ਨਾਨਕ! ਜਿਸ ਨੇ ਹਉਮੈ ਤੇ ਦੂਜਾ-ਭਾਵ ਤਿਆਗ ਦਿੱਤਾ ਹੈ ਉਸ ਨੂੰ ਤਾਰਣਹਾਰ ਪ੍ਰਭੂ ਤਾਰ ਲੈਂਦਾ ਹੈ ॥੨੫॥
नानक तारे तारणहारा हउमै दूजा परहरिआ ॥२५॥
ਮਨਮੁਖਿ ਭੂਲੈ ਜਮ ਕੀ ਕਾਣਿ ॥
The self-willed manmukhs are deluded, under the shadow of death.
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਜੀਵਨ ਦਾ ਸਹੀ ਰਸਤਾ) ਖੁੰਝ ਜਾਂਦਾ ਹੈ ਤੇ ਜਮ ਦੀ ਮੁਥਾਜੀ ਵਿਚ ਹੋ ਜਾਂਦਾ ਹੈ,
मनमुखि भूलै जम की काणि ॥
ਪਰ ਘਰੁ ਜੋਹੈ ਹਾਣੇ ਹਾਣਿ ॥
They look into the homes of others, and lose.
ਪਰਾਇਆ ਘਰ ਤੱਕਦਾ ਹੈ, ਉਸ ਨੂੰ (ਇਸ ਕੁਕਰਮ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ।
पर घरु जोहै हाणे हाणि ॥
ਮਨਮੁਖਿ ਭਰਮਿ ਭਵੈ ਬੇਬਾਣਿ ॥
The manmukhs are confused by doubt, wandering in the wilderness.
ਭੁਲੇਖੇ ਵਿਚ ਪਿਆ ਹੋਇਆ ਮਨਮੁਖ (ਮਾਨੋ) ਜੰਗਲ ਵਿਚ ਭਟਕ ਰਿਹਾ ਹੈ,
मनमुखि भरमि भवै बेबाणि ॥
ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥
Having lost their way, they are plundered; they chant their mantras at cremation grounds.
ਕੁਰਾਹੇ ਪੈ ਕੇ (ਇਉਂ) ਠੱਗਿਆ ਜਾ ਰਿਹਾ ਹੈ ਜਿਵੇਂ ਮਸਾਣ ਵਿਚ ਮੰਤ੍ਰ ਪੜ੍ਹਨ ਵਾਲਾ ਮਨੁੱਖ (ਭੈੜੇ ਪਾਸੇ ਪਿਆ ਹੈ)।
वेमारगि मूसै मंत्रि मसाणि ॥
ਸਬਦੁ ਨ ਚੀਨੈ ਲਵੈ ਕੁਬਾਣਿ ॥
They do not think of the Shabad; instead, they utter obscenities.
(ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ (ਭਾਵ, ਗੁਰੂ ਦੇ ਸ਼ਬਦ ਦੀ ਉਸ ਨੂੰ ਕਦਰ ਨਹੀਂ ਪੈਂਦੀ), ਤੇ ਦੁਰਬਚਨ ਹੀ ਬੋਲਦਾ ਹੈ।
सबदु न चीनै लवै कुबाणि ॥
ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥
O Nanak, those who are attuned to the Truth know peace. ||26||
ਹੇ ਨਾਨਕ! ਸੁਖ ਉਸ ਨੂੰ (ਮਿਲਿਆ) ਜਾਣੋ ਜੋ ਸੱਚੇ ਪ੍ਰਭੂ ਵਿਚ ਰੰਗਿਆ ਹੋਇਆ ਹੈ ॥੨੬॥
नानक साचि रते सुखु जाणि ॥२६॥
ਗੁਰਮੁਖਿ ਸਾਚੇ ਕਾ ਭਉ ਪਾਵੈ ॥
The Gurmukh lives in the Fear of God, the True Lord.
ਜੋ ਮਨੁੱਖ ਸਤਿਗੁਰੂ ਦੇ ਅਨੁਸਾਰ ਹੋ ਕੇ ਤੁਰਦਾ ਹੈ ਉਹ ਸੱਚੇ ਪ੍ਰਭੂ ਦਾ ਡਰ ਆਪਣੇ ਹਿਰਦੇ ਵਿਚ ਟਿਕਾਂਦਾ ਹੈ,
गुरमुखि साचे का भउ पावै ॥
ਗੁਰਮੁਖਿ ਬਾਣੀ ਅਘੜੁ ਘੜਾਵੈ ॥
Through the Word of the Guru's Bani, the Gurmukh refines the unrefined.
ਗੁਰੂ ਦੀ ਬਾਣੀ ਦੀ ਰਾਹੀਂ ਅਮੋੜ-ਮਨ ਨੂੰ ਸੁਚੱਜਾ ਬਣਾਂਦਾ ਹੈ,
गुरमुखि बाणी अघड़ु घड़ावै ॥
ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
The Gurmukh sings the immaculate, Glorious Praises of the Lord.
ਨਿਰਮਲ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ,
गुरमुखि निरमल हरि गुण गावै ॥
ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
The Gurmukh attains the supreme, sanctified status.
(ਤੇ ਇਸ ਤਰ੍ਹਾਂ) ਪਵਿਤ੍ਰ ਤੇ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ।
गुरमुखि पवित्रु परम पदु पावै ॥
ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
The Gurmukh meditates on the Lord with every hair of his body.
ਗੁਰਮੁਖਿ ਮਨੁੱਖ ਤਨੋਂ ਮਨੋਂ ਪਰਮਾਤਮਾ ਨੂੰ ਯਾਦ ਕਰਦਾ ਹੈ,
गुरमुखि रोमि रोमि हरि धिआवै ॥
ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
O Nanak, the Gurmukh merges in Truth. ||27||
ਹੇ ਨਾਨਕ! (ਬੰਦਗੀ ਦੀ ਰਾਹੀਂ) ਗੁਰਮੁਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੨੭॥
नानक गुरमुखि साचि समावै ॥२७॥
ਗੁਰਮੁਖਿ ਪਰਚੈ ਬੇਦ ਬੀਚਾਰੀ ॥
The Gurmukh is pleasing to the True Guru; this is contemplation on the Vedas.
ਜੋ ਮਨੁੱਖ ਗੁਰੂ ਨਾਲ ਡੂੰਘੀ ਸਾਂਝ ਬਣਾ ਲੈਂਦਾ ਹੈ (ਭਾਵ, ਜਿਸ ਨੂੰ ਸਤਿਗੁਰੂ ਵਿਚ ਪੂਰਨ ਵਿਸ਼ਵਾਸ ਹੋ ਜਾਂਦਾ ਹੈ) ਉਹ (ਮਾਨੋ) ਵੇਦਾਂ ਦਾ ਗਿਆਤਾ ਹੋ ਗਿਆ ਹੈ (ਉਸ ਨੂੰ ਵੇਦਾਂ ਦੀ ਲੋੜ ਨਹੀਂ ਰਹਿ ਜਾਂਦੀ)।
गुरमुखि परचै बेद बीचारी ॥
ਗੁਰਮੁਖਿ ਪਰਚੈ ਤਰੀਐ ਤਾਰੀ ॥
Pleasing the True Guru, the Gurmukh is carried across.
ਗੁਰੂ ਨਾਲ ਡੂੰਘੀ ਸਾਂਝ ਬਣਾਇਆਂ ਸੰਸਾਰ-ਸਮੁੰਦਰ ਤੋਂ ਤਰ ਜਾਈਦਾ ਹੈ,
गुरमुखि परचै तरीऐ तारी ॥
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
Pleasing the True Guru, the Gurmukh receives the spiritual wisdom of the Shabad.
ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਵਾਲਾ ਹੋ ਜਾਈਦਾ ਹੈ,
गुरमुखि परचै सु सबदि गिआनी ॥
ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
Pleasing the True Guru, the Gurmukh comes to know the path within.
ਤੇ ਗੁਰ-ਸ਼ਬਦ ਦੀ ਰਾਹੀਂ ਅੰਦਰਲੇ ਦੀ ਸੂਝ ਪੈ ਜਾਂਦੀ ਹੈ।
गुरमुखि परचै अंतर बिधि जानी ॥
ਗੁਰਮੁਖਿ ਪਾਈਐ ਅਲਖ ਅਪਾਰੁ ॥
The Gurmukh attains the unseen and infinite Lord.
ਗੁਰੂ ਦੇ ਸਨਮੁਖ ਹੋਇਆਂ ਅਦ੍ਰਿਸ਼ਟ ਤੇ ਬੇ-ਅੰਤ ਪ੍ਰਭੂ ਮਿਲ ਪੈਂਦਾ ਹੈ;
गुरमुखि पाईऐ अलख अपारु ॥
ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
O Nanak, the Gurmukh finds the door of liberation. ||28||
ਹੇ ਨਾਨਕ! ਗੁਰੂ ਦੀ ਰਾਹੀਂ ਹੀ (ਹਉਮੈ ਤੋਂ) ਖ਼ਲਾਸੀ ਦਾ ਰਸਤਾ ਲੱਭਦਾ ਹੈ ॥੨੮॥
नानक गुरमुखि मुकति दुआरु ॥२८॥
ਗੁਰਮੁਖਿ ਅਕਥੁ ਕਥੈ ਬੀਚਾਰਿ ॥
The Gurmukh speaks the unspoken wisdom.
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਗੁਰੂ ਦੀ ਦੱਸੀ) ਵੀਚਾਰ ਨਾਲ ਉਸ ਪ੍ਰਭੂ ਦੇ ਗੁਣ ਗਾਉਂਦਾ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਹੋ ਸਕਦਾ,
गुरमुखि अकथु कथै बीचारि ॥
ਗੁਰਮੁਖਿ ਨਿਬਹੈ ਸਪਰਵਾਰਿ ॥
In the midst of his family, the Gurmukh lives a spiritual life.
(ਇਸ ਤਰ੍ਹਾਂ) ਗੁਰਮੁਖ ਘਰਬਾਰੀ ਹੁੰਦਾ ਹੋਇਆ ਹੀ (ਜ਼ਿੰਦਗੀ ਦੀ ਬਾਜ਼ੀ ਵਿਚ) ਪੁੱਗ ਜਾਂਦਾ ਹੈ।
गुरमुखि निबहै सपरवारि ॥
ਗੁਰਮੁਖਿ ਜਪੀਐ ਅੰਤਰਿ ਪਿਆਰਿ ॥
The Gurmukh lovingly meditates deep within.
ਗੁਰੂ ਦੇ ਸਨਮੁਖ ਹੋਇਆਂ ਹੀ ਹਿਰਦੇ ਵਿਚ ਪਿਆਰ ਨਾਲ ਪ੍ਰਭੂ ਨੂੰ ਜਪ ਸਕੀਦਾ ਹੈ,
गुरमुखि जपीऐ अंतरि पिआरि ॥
ਗੁਰਮੁਖਿ ਪਾਈਐ ਸਬਦਿ ਅਚਾਰਿ ॥
The Gurmukh obtains the Shabad, and righteous conduct.
ਤੇ ਗੁਰਸ਼ਬਦ ਦੀ ਰਾਹੀਂ ਉੱਚਾ ਆਚਰਣ ਬਣ ਕੇ ਪ੍ਰਭੂ ਮਿਲਦਾ ਹੈ।
गुरमुखि पाईऐ सबदि अचारि ॥
ਸਬਦਿ ਭੇਦਿ ਜਾਣੈ ਜਾਣਾਈ ॥
He knows the mystery of the Shabad, and inspires others to know it.
(ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨਾਲ (ਆਪਣੇ ਮਨ ਨੂੰ) ਪ੍ਰੋ ਕੇ (ਪ੍ਰਭੂ ਨੂੰ) ਪਛਾਣਦਾ ਹੈ ਤੇ ਹੋਰਨਾਂ ਨੂੰ ਪਛਾਣ ਕਰਾਂਦਾ ਹੈ।
सबदि भेदि जाणै जाणाई ॥
ਨਾਨਕ ਹਉਮੈ ਜਾਲਿ ਸਮਾਈ ॥੨੯॥
O Nanak, burning away his ego, he merges in the Lord. ||29||
ਹੇ ਨਾਨਕ! ਗੁਰਮੁਖ (ਆਪਣੀ) ਹਉਮੈ (ਖ਼ੁਦ-ਗ਼ਰਜ਼ੀ) ਸਾੜ ਕੇ (ਪ੍ਰਭੂ ਵਿਚ) ਲੀਨ ਰਹਿੰਦਾ ਹੈ ॥੨੯॥
नानक हउमै जालि समाई ॥२९॥
ਗੁਰਮੁਖਿ ਧਰਤੀ ਸਾਚੈ ਸਾਜੀ ॥
The True Lord fashioned the earth for the sake of the Gurmukhs.
ਸੱਚੇ ਪ੍ਰਭੂ ਨੇ ਗੁਰਮੁਖ ਮਨੁੱਖ (ਪੈਦਾ ਕਰਨ) ਵਾਸਤੇ ਧਰਤੀ ਬਣਾਈ ਹੈ;
गुरमुखि धरती साचै साजी ॥
ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
There, he set in motion the play of creation and destruction.
ਇਸ ਧਰਤੀ ਵਿਚ ਉਤਪੱਤੀ ਤੇ ਨਾਸ (ਗੁਰਮੁਖਤਾ ਦੇ ਵਿਕਾਸ ਲਈ) ਇਕ ਖੇਡ ਹੈ;
तिस महि ओपति खपति सु बाजी ॥
ਗੁਰ ਕੈ ਸਬਦਿ ਰਪੈ ਰੰਗੁ ਲਾਇ ॥
One who is filled with the Word of the Guru's Shabad enshrines love for the Lord.
ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਪਿਆਰ ਜੋੜ ਕੇ (ਪ੍ਰਭੂ ਦੇ ਰੰਗ ਵਿਚ) ਰੰਗਿਆ ਜਾਂਦਾ ਹੈ,
गुर कै सबदि रपै रंगु लाइ ॥
ਸਾਚਿ ਰਤਉ ਪਤਿ ਸਿਉ ਘਰਿ ਜਾਇ ॥
Attuned to the Truth, he goes to his home with honor.
ਤਾਂ ਸੱਚੇ ਵਿਚ ਰੱਤਾ ਹੋਇਆ (ਗੁਰਮੁਖ) ਇੱਜ਼ਤ ਲੈ ਕੇ ਆਪਣੇ ਘਰ ਵਿਚ ਅੱਪੜਦਾ ਹੈ (ਤੇ ਉਸ ਦੀ ਘੜਨ ਭੱਜਣ ਦੀ ਖੇਡ ਮੁੱਕ ਜਾਂਦੀ ਹੈ)।
साचि रतउ पति सिउ घरि जाइ ॥
ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥
Without the True Word of the Shabad, no one receives honor.
ਸੱਚੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਇਜ਼ਤ ਹਾਸਲ ਨਹੀਂ ਕਰ ਸਕਦਾ।
साच सबद बिनु पति नही पावै ॥
ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
O Nanak, without the Name, how can one be absorbed in Truth? ||30||
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਵਿਚ ਮਨੁੱਖ ਕਿਵੇਂ ਸਮਾ ਸਕਦਾ ਹੈ? (ਨਹੀਂ ਸਮਾ ਸਕਦਾ) ॥੩੦॥
नानक बिनु नावै किउ साचि समावै ॥३०॥
ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥
The Gurmukh obtains the eight miraculous spiritual powers, and all wisdom.
ਗੁਰੂ ਦੇ ਦੱਸੇ ਹੋਏ ਰਾਹ ਤੇ ਤੁਰਨਾ ਹੀ ਸਾਰੀਆਂ ਅੱਠੇ ਕਰਾਮਾਤੀ ਤਾਕਤਾਂ ਤੇ ਅਕਲਾਂ ਦੀ ਪ੍ਰਾਪਤੀ ਹੈ,
गुरमुखि असट सिधी सभि बुधी ॥
ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥
The Gurmukh crosses over the terrifying world-ocean, and obtains true understanding.
ਗੁਰੂ ਦੇ ਸਨਮੁਖ ਹੋਇਆਂ ਸੰਸਾਰ-ਸਮੁੰਦਰ ਤਰ ਜਾਈਦਾ ਹੈ ਅਤੇ ਸੱਚੇ ਦੀ ਸੋਹਣੀ ਮੱਤ ਆ ਜਾਂਦੀ ਹੈ।
गुरमुखि भवजलु तरीऐ सच सुधी ॥
ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥
The Gurmukh knows the ways of truth and untruth.
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਚੰਗੇ ਮੰਦੇ ਸਮੇ ਦਾ ਹਾਲਤ ਜਾਣ ਲੈਂਦਾ ਹੈ,
गुरमुखि सर अपसर बिधि जाणै ॥
ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥
The Gurmukh knows worldliness and renunciation.
ਤੇ ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਛਾਣ ਲੈਂਦਾ ਹੈ ਕਿ ਕੀਹ ਛੱਡਣਾ ਹੈ ਤੇ ਕੀਹ ਗ੍ਰਹਣ ਕਰਨਾ ਹੈ।
गुरमुखि परविरति नरविरति पछाणै ॥
ਗੁਰਮੁਖਿ ਤਾਰੇ ਪਾਰਿ ਉਤਾਰੇ ॥
The Gurmukh crosses over, and carries others across as well.
ਗੁਰਮੁਖ ਮਨੁੱਖ (ਹੋਰਨਾਂ ਨੂੰ ਭੀ ਸੰਸਾਰ-ਸਮੁੰਦਰ ਤੋਂ) ਤਾਰ ਕੇ ਪਾਰਲੇ ਕੰਢੇ ਲਾ ਦੇਂਦਾ ਹੈ।
गुरमुखि तारे पारि उतारे ॥
ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥
O Nanak, the Gurmukh is emancipated through the Shabad. ||31||
ਹੇ ਨਾਨਕ! ਗੁਰੂ ਦੀ ਸਿੱਖਿਆ ਤੇ ਤੁਰਨ ਵਾਲਾ ਬੰਦਾ (ਗੁਰੂ ਦੇ) ਸ਼ਬਦ ਦੀ ਰਾਹੀਂ (ਦੂਜਿਆਂ ਨੂੰ ਭੀ) ਤਾਰ ਦੇਂਦਾ ਹੈ ॥੩੧॥
नानक गुरमुखि सबदि निसतारे ॥३१॥
ਨਾਮੇ ਰਾਤੇ ਹਉਮੈ ਜਾਇ ॥
Attuned to the Naam, the Name of the Lord, egotism is dispelled.
(ਪ੍ਰਭੂ ਦੇ) ਨਾਮ ਵਿਚ ਹੀ ਰੱਤੇ ਹੋਏ ਦੀ ਹਉਮੈ ਨਾਸ ਹੁੰਦੀ ਹੈ।
नामे राते हउमै जाइ ॥
ਨਾਮਿ ਰਤੇ ਸਚਿ ਰਹੇ ਸਮਾਇ ॥
Attuned to the Naam, they remain absorbed in the True Lord.
ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ ਉਹ ਪ੍ਰਭੂ ਵਿਚ ਸਮਾਏ ਰਹਿੰਦੇ ਹਨ।
नामि रते सचि रहे समाइ ॥
ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥
Attuned to the Naam, they contemplate the Way of Yoga.
ਜੋ ਪ੍ਰਾਣੀ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ ਉਹਨਾਂ ਨੂੰ ਹੀ ਜੋਗ ਦੀ ਜੁਗਤਿ ਤੇ ਸਹੀ ਵੀਚਾਰ ਪ੍ਰਾਪਤ ਹੋਈ ਹੈ।
नामि रते जोग जुगति बीचारु ॥
ਨਾਮਿ ਰਤੇ ਪਾਵਹਿ ਮੋਖ ਦੁਆਰੁ ॥
Attuned to the Naam, they find the door of liberation.
ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਬੰਦੇ ਹੀ ਹਉਮੈ ਤੋਂ ਛੁਟਕਾਰਾ ਪਾਣ ਦਾ ਰਾਹ ਲੱਭਦੇ ਹਨ,
नामि रते पावहि मोख दुआरु ॥
ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥
Attuned to the Naam, they understand the three worlds.
(ਕਿਉਂਕਿ) ਨਾਮ ਵਿਚ ਰੱਤੇ ਬੰਦਿਆਂ ਨੂੰ ਤ੍ਰਿਲੋਕੀ ਦੀ ਸੂਝ ਪੈ ਜਾਂਦੀ ਹੈ (ਭਾਵ, ਆਪਣੀ ਨਿੱਕੀ ਜਿਹੀ ਅਪਣੱਤ ਦੇ ਥਾਂ ਸਾਰੀ ਤ੍ਰਿਲੋਕੀ ਹੀ ਉਹਨਾਂ ਨੂੰ ਰੱਬੀ ਸਾਂਝ ਦੇ ਕਾਰਨ ਆਪਣੀ ਦਿੱਸਦੀ ਹੈ)।
नामि रते त्रिभवण सोझी होइ ॥
ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥
O Nanak, attuned to the Naam, eternal peace is found. ||32||
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਨੂੰ ਸਦਾ ਟਿਕੇ ਰਹਿਣ ਵਾਲਾ ਸੁਖ ਮਿਲਦਾ ਹੈ ॥੩੨॥
नानक नामि रते सदा सुखु होइ ॥३२॥
ਨਾਮਿ ਰਤੇ ਸਿਧ ਗੋਸਟਿ ਹੋਇ ॥
Attuned to the Naam, they attain Sidh Gosht - conversation with the Siddhas.
(ਪ੍ਰਭੂ ਦੇ) ਨਾਮ ਵਿਚ ਰੱਤਿਆਂ ਹੀ ਪ੍ਰਭੂ ਨਾਲ ਮਿਲਾਪ ਹੁੰਦਾ ਹੈ।
नामि रते सिध गोसटि होइ ॥
ਨਾਮਿ ਰਤੇ ਸਦਾ ਤਪੁ ਹੋਇ ॥
Attuned to the Naam, they practice intense meditation forever.
ਪ੍ਰਭੂ-ਨਾਮ ਵਿਚ ਰੰਗੇ ਰਹਿਣਾ ਹੀ ਸਦਾ ਕਾਇਮ ਰਹਿਣ ਵਾਲਾ ਪੁੰਨ-ਕਰਮ ਹੈ।
नामि रते सदा तपु होइ ॥
ਨਾਮਿ ਰਤੇ ਸਚੁ ਕਰਣੀ ਸਾਰੁ ॥
Attuned to the Naam, they live the true and excellent lifestyle.
ਨਾਮ ਵਿਚ ਲੱਗਣਾ ਹੀ ਸੱਚੀ ਤੇ ਉੱਤਮ ਕਰਣੀ ਹੈ।
नामि रते सचु करणी सारु ॥
ਨਾਮਿ ਰਤੇ ਗੁਣ ਗਿਆਨ ਬੀਚਾਰੁ ॥
Attuned to the Naam, they contemplate the Lord's virtues and spiritual wisdom.
ਨਾਮ ਵਿਚ ਰੱਤੇ ਰਿਹਾਂ ਹੀ ਪ੍ਰਭੂ ਦੇ ਗੁਣਾਂ ਨਾਲ ਜਾਣ-ਪਛਾਣ ਹੁੰਦੀ ਹੈ ਤੇ ਸਾਂਝ ਬਣਦੀ ਹੈ।
नामि रते गुण गिआन बीचारु ॥
ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥
Without the Name, all that is spoken is useless.
(ਪ੍ਰਭੂ ਦੇ) ਨਾਮ ਤੋਂ ਬਿਨਾ ਮਨੁੱਖ ਜੋ ਬੋਲਦਾ ਹੈ ਵਿਅਰਥ ਹੈ।
बिनु नावै बोलै सभु वेकारु ॥
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥
O Nanak, attuned to the Naam, their victory is celebrated. ||33||
ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਨੂੰ (ਸਾਡੀ) ਨਮਸਕਾਰ ਹੈ ॥੩੩॥
नानक नामि रते तिन कउ जैकारु ॥३३॥
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
Through the Perfect Guru, one obtains the Naam, the Name of the Lord.
(ਪ੍ਰਭੂ ਦਾ) ਨਾਮ ਗੁਰੂ ਤੋਂ ਮਿਲਦਾ ਹੈ;
पूरे गुर ते नामु पाइआ जाइ ॥
ਜੋਗ ਜੁਗਤਿ ਸਚਿ ਰਹੈ ਸਮਾਇ ॥
The Way of Yoga is to remain absorbed in Truth.
ਸੱਚੇ ਪ੍ਰਭੂ ਵਿਚ ਲੀਨ ਰਹਿਣਾ-ਇਹੀ ਹੈ (ਅਸਲ) ਜੋਗ ਦੀ ਜੁਗਤੀ।
जोग जुगति सचि रहै समाइ ॥
ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥
The Yogis wander in the twelve schools of Yoga; the Sannyaasis in six and four.
(ਪਰ) ਜੋਗੀ ਲੋਕ (ਆਪਣੇ) ਬਾਰਾਂ ਫ਼ਿਰਕਿਆਂ (ਦੀ ਵੰਡ) ਵਿਚ (ਇਸ ਅਸਲ ਨਿਸ਼ਾਨੇ ਤੋਂ) ਭੁੱਲ ਰਹੇ ਹਨ ਤੇ ਸੰਨਿਆਸੀ ਲੋਕ (ਆਪਣੇ) ਦਸ ਫ਼ਿਰਕਿਆਂ (ਦੇ ਵਖੋ ਵੱਖ ਸਾਧਨਾਂ) ਵਿਚ।
बारह महि जोगी भरमाए संनिआसी छिअ चारि ॥
ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥
One who remains dead while yet alive, through the Word of the Guru's Shabad, finds the door of liberation.
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਾਇਆ ਵਲੋਂ) ਮਰ ਕੇ ਜਿਊਂਦਾ ਹੈ ਉਹ (ਹਉਮੈ ਤੋਂ) ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ।
गुर कै सबदि जो मरि जीवै सो पाए मोख दुआरु ॥
ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥
Without the Shabad, all are attached to duality. Contemplate this in your heart, and see.
ਹਿਰਦੇ ਵਿਚ ਵਿਚਾਰ ਕੇ ਵੇਖ ਲਵੋ (ਭਾਵ, ਆਪਣਾ ਜ਼ਾਤੀ ਤਜਰਬਾ ਹੀ ਇਸ ਗੱਲ ਦੀ ਗਵਾਹੀ ਦੇ ਦੇਵੇਗਾ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਸਾਰੇ ਲੋਕ (ਪ੍ਰਭੂ ਨੂੰ ਛੱਡ ਕੇ) ਹੋਰ (ਰੁਝੇਵੇਂ) ਵਿਚ ਲੱਗੇ ਰਹਿੰਦੇ ਹਨ।
बिनु सबदै सभि दूजै लागे देखहु रिदै बीचारि ॥
ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥
O Nanak, blessed and very fortunate are those who keep the True Lord enshrined in their hearts. ||34||
ਹੇ ਨਾਨਕ! ਉਹ ਮਨੁੱਖ ਵੱਡੇ ਹਨ ਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਸੱਚੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੈ ॥੩੪॥
नानक वडे से वडभागी जिनी सचु रखिआ उर धारि ॥३४॥
ਗੁਰਮੁਖਿ ਰਤਨੁ ਲਹੈ ਲਿਵ ਲਾਇ ॥
The Gurmukh obtains the jewel, lovingly focused on the Lord.
ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਪ੍ਰਭੂ ਵਿਚ) ਸੁਰਤ ਜੋੜ ਕੇ ਪ੍ਰਭੂ-ਨਾਮ-ਰੂਪ ਰਤਨ ਲੱਭ ਲੈਂਦਾ ਹੈ,
गुरमुखि रतनु लहै लिव लाइ ॥
ਗੁਰਮੁਖਿ ਪਰਖੈ ਰਤਨੁ ਸੁਭਾਇ ॥
The Gurmukh intuitively recognizes the value of this jewel.
ਉਹ ਮਨੁੱਖ (ਇਸ) ਆਪਣੀ ਲਗਨ ਨਾਲ ਹੀ ਨਾਮ-ਰਤਨ ਦੀ ਕਦਰ ਜਾਣ ਲੈਂਦਾ ਹੈ।
गुरमुखि परखै रतनु सुभाइ ॥
ਗੁਰਮੁਖਿ ਸਾਚੀ ਕਾਰ ਕਮਾਇ ॥
The Gurmukh practices Truth in action.
(ਬੱਸ! ਇਹੀ) ਸੱਚੀ ਕਾਰ ਗੁਰਮੁਖ ਕਮਾਂਦਾ ਹੈ,
गुरमुखि साची कार कमाइ ॥
ਗੁਰਮੁਖਿ ਸਾਚੇ ਮਨੁ ਪਤੀਆਇ ॥
The mind of the Gurmukh is pleased with the True Lord.
ਤੇ ਗੁਰਮੁਖ ਸੱਚੇ ਪ੍ਰਭੂ ਵਿਚ ਆਪਣੇ ਮਨ ਨੂੰ ਗਿਝਾ ਲੈਂਦਾ ਹੈ।
गुरमुखि साचे मनु पतीआइ ॥
ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
The Gurmukh sees the unseen, when it pleases the Lord.
(ਜਦੋਂ) ਉਸ ਪ੍ਰਭੂ ਨੂੰ ਭਾਉਂਦਾ ਹੈ ਤਾਂ ਗੁਰਮੁਖ ਉਸ ਅਲੱਖ ਪ੍ਰਭੂ (ਦੇ ਗੁਣਾਂ ਦੀ ਹੋਰਨਾਂ ਨੂੰ ਭੀ) ਸੂਝ ਪਾ ਦੇਂਦਾ ਹੈ।
गुरमुखि अलखु लखाए तिसु भावै ॥
ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
O Nanak, the Gurmukh does not have to endure punishment. ||35||
ਹੇ ਨਾਨਕ! ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਵਿਕਾਰਾਂ ਦੀ) ਮਾਰ ਨਹੀਂ ਖਾਂਦਾ ॥੩੫॥
नानक गुरमुखि चोट न खावै ॥३५॥
ਗੁਰਮੁਖਿ ਨਾਮੁ ਦਾਨੁ ਇਸਨਾਨੁ ॥
The Gurmukh is blessed with the Name, charity and purification.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਸ ਦਾ ਨਾਮ ਜਪਣਾ ਦਾਨ ਕਰਨਾ ਤੇ ਇਸ਼ਨਾਨ ਕਰਨਾ ਪ੍ਰਵਾਨ ਹੈ।
गुरमुखि नामु दानु इसनानु ॥
ਗੁਰਮੁਖਿ ਲਾਗੈ ਸਹਜਿ ਧਿਆਨੁ ॥
The Gurmukh centers his meditation on the celestial Lord.
ਗੁਰੂ ਦੇ ਸਨਮੁਖ ਹੋਇਆਂ ਹੀ ਅਡੋਲ ਅਵਸਥਾ ਵਿਚ ਸੁਰਤ ਜੁੜਦੀ ਹੈ।
गुरमुखि लागै सहजि धिआनु ॥
ਗੁਰਮੁਖਿ ਪਾਵੈ ਦਰਗਹ ਮਾਨੁ ॥
The Gurmukh obtains honor in the Court of the Lord.
ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।
गुरमुखि पावै दरगह मानु ॥
ਗੁਰਮੁਖਿ ਭਉ ਭੰਜਨੁ ਪਰਧਾਨੁ ॥
The Gurmukh obtains the Supreme Lord, the Destroyer of fear.
ਉਹ ਉਸ ਪ੍ਰਭੂ ਨੂੰ ਮਿਲ ਪੈਂਦਾ ਹੈ ਜੋ ਡਰ-ਸਹਿਮ ਨਾਸ ਕਰਨ ਵਾਲਾ ਹੈ ਤੇ ਜੋ ਸਭ ਦਾ ਮਾਲਕ ਹੈ।
गुरमुखि भउ भंजनु परधानु ॥
ਗੁਰਮੁਖਿ ਕਰਣੀ ਕਾਰ ਕਰਾਏ ॥
The Gurmukh does good deeds, an inspires others to do so.
ਗੁਰਮੁਖ ਮਨੁੱਖ (ਹੋਰਨਾਂ ਪਾਸੋਂ ਭੀ ਇਹੀ, ਭਾਵ, ਗੁਰੂ ਦੇ ਹੁਕਮ ਵਿਚ ਤੁਰਨ ਵਾਲਾ) ਕਰਨ-ਜੋਗ ਕੰਮ ਕਰਾਂਦਾ ਹੈ,
गुरमुखि करणी कार कराए ॥
ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
O Nanak, the Gurmukh unites in the Lord's Union. ||36||
(ਤੇ ਇਸ ਤਰ੍ਹਾਂ ਉਹਨਾਂ ਨੂੰ) ਹੇ ਨਾਨਕ! (ਪ੍ਰਭੂ ਦੇ) ਮੇਲ ਵਿਚ ਮਿਲਾ ਦੇਂਦਾ ਹੈ ॥੩੬॥
नानक गुरमुखि मेलि मिलाए ॥३६॥
ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥
The Gurmukh understands the Simritees, the Shaastras and the Vedas.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਹ (ਮਾਨੋ) ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦਾ ਗਿਆਨ ਹਾਸਲ ਕਰ ਚੁਕਾ ਹੈ, (ਭਾਵ, ਗੁਰੂ ਦੇ ਹੁਕਮ ਵਿਚ ਤੁਰਨਾ ਹੀ ਗੁਰਮੁਖਿ ਲਈ ਵੇਦਾਂ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਗਿਆਨ ਹੈ)।
गुरमुखि सासत्र सिम्रिति बेद ॥
ਗੁਰਮੁਖਿ ਪਾਵੈ ਘਟਿ ਘਟਿ ਭੇਦ ॥
The Gurmukh knows the secrets of each and every heart.
ਗੁਰੂ ਦੇ ਹੁਕਮ ਵਿਚ ਤੁਰ ਕੇ ਉਹ ਹਰੇਕ ਘਟ ਵਿਚ ਵਿਆਪਕ ਪ੍ਰਭੂ ਦਾ (ਸਰਬ-ਵਿਆਪਕਤਾ ਦਾ) ਭੇਤ ਸਮਝ ਲੈਂਦਾ ਹੈ,
गुरमुखि पावै घटि घटि भेद ॥
ਗੁਰਮੁਖਿ ਵੈਰ ਵਿਰੋਧ ਗਵਾਵੈ ॥
The Gurmukh eliminates hate and envy.
(ਇਸ ਵਾਸਤੇ) ਗੁਰਮੁਖਿ (ਦੂਜਿਆਂ ਨਾਲ) ਵੈਰ-ਵਿਰੋਧ ਰੱਖਣਾ ਭੁਲਾ ਦੇਂਦਾ ਹੈ,
गुरमुखि वैर विरोध गवावै ॥
ਗੁਰਮੁਖਿ ਸਗਲੀ ਗਣਤ ਮਿਟਾਵੈ ॥
The Gurmukh erases all accounting.
ਇਸ ਵੈਰ-ਵਿਰੋਧ ਦਾ) ਸਾਰਾ ਲੇਖਾ ਹੀ ਮਿਟਾ ਦੇਂਦਾ ਹੈ (ਭਾਵ, ਕਦੇ ਇਹ ਸੋਚ ਮਨ ਵਿਚ ਆਉਣ ਹੀ ਨਹੀਂ ਦੇਂਦਾ ਕਿ ਕਿਸੇ ਨੇ ਕਦੇ ਉਸ ਨਾਲ ਵਧੀਕੀ ਕੀਤੀ)।
गुरमुखि सगली गणत मिटावै ॥
ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥
The Gurmukh is imbued with love for the Lord's Name.
ਜੋ ਮਨੁੱਖ ਗੁਰੂ ਦੇ ਸਨਮੁਖ ਹੈ, ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤਾ ਰਹਿੰਦਾ ਹੈ।
गुरमुखि राम नाम रंगि राता ॥
ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
O Nanak, the Gurmukh realizes his Lord and Master. ||37||
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਨੇ ਖਸਮ (-ਪ੍ਰਭੂ) ਨੂੰ ਪਛਾਣ ਲਿਆ ਹੈ ॥੩੭॥
नानक गुरमुखि खसमु पछाता ॥३७॥
ਬਿਨੁ ਗੁਰ ਭਰਮੈ ਆਵੈ ਜਾਇ ॥
Without the Guru, one wanders, coming and going in reincarnation.
ਸਤਿਗੁਰੂ (ਦੀ ਸਰਨ ਆਉਣ) ਤੋਂ ਬਿਨਾ (ਮਨੁੱਖ ਮਾਇਆ ਵਿਚ) ਭਟਕਦਾ ਹੈ ਤੇ ਜੰਮਦਾ ਮਰਦਾ ਰਹਿੰਦਾ ਹੈ।
बिनु गुर भरमै आवै जाइ ॥
ਬਿਨੁ ਗੁਰ ਘਾਲ ਨ ਪਵਈ ਥਾਇ ॥
Without the Guru, one's work is useless.
ਗੁਰ-ਸਰਣ ਤੋਂ ਬਿਨਾ ਕੋਈ ਮੇਹਨਤ ਕਬੂਲ ਨਹੀਂ ਪੈਂਦੀ (ਕਿਉਂਕਿ "ਹਉ" ਟਿਕੀ ਰਹਿੰਦੀ ਹੈ)।
बिनु गुर घाल न पवई थाइ ॥
ਬਿਨੁ ਗੁਰ ਮਨੂਆ ਅਤਿ ਡੋਲਾਇ ॥
Without the Guru, the mind is totally unsteady.
ਸਤਿਗੁਰੂ ਤੋਂ ਬਿਨਾ ਇਹ ਚੰਚਲ ਮਨ ਬਹੁਤ ਸਂਹਸਿਆਂ ਵਿਚ ਰਹਿੰਦਾ ਹੈ,
बिनु गुर मनूआ अति डोलाइ ॥
ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥
Without the Guru, one is unsatisfied, and eats poison.
ਸਤਿਗੁਰੂ ਤੋਂ ਬਿਨਾ ਇਹ ਜ਼ਹਿਰ ਖਾ ਖਾ ਕੇ (ਭਾਵ ਦੁਨੀਆ ਦੇ ਪਦਾਰਥ ਮਾਣ ਮਾਣ ਕੇ) ਰੱਜੀਦਾ ਨਹੀਂ।
बिनु गुर त्रिपति नही बिखु खाइ ॥
ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥
Without the Guru, one is stung by the poisonous snake of Maya, and dies.
ਗੁਰੂ (ਦੇ ਰਾਹ ਤੇ ਤੁਰਨ) ਤੋਂ ਬਿਨਾ (ਜਗਤ ਦਾ ਮੋਹ-ਰੂਪ) ਸੱਪ ਡੰਗ ਮਾਰਦਾ ਰਹਿੰਦਾ ਹੈ, (ਜ਼ਿੰਦਗੀ ਦੇ ਸਫ਼ਰ ਦੇ) ਅੱਧ ਵਿਚ ਹੀ (ਆਤਮਕ ਮੌਤੇ) ਮਰੀਦਾ ਹੈ।
बिनु गुर बिसीअरु डसै मरि वाट ॥
ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
O Nanak without the Guru, all is lost. ||38||
ਹੇ ਨਾਨਕ! ਸਤਿਗੁਰੂ ਦੇ (ਹੁਕਮ ਵਿਚ ਤੁਰਨ) ਤੋਂ ਬਿਨਾ ਮਨੁੱਖ ਨੂੰ (ਆਤਮਕ ਜੀਵਨ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ ॥੩੮॥
नानक गुर बिनु घाटे घाट ॥३८॥
ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
One who meets the Guru is carried across.
ਜਿਸ ਮਨੁੱਖ ਨੂੰ ਸਤਿਗੁਰ ਮਿਲ ਪੈਂਦਾ ਹੈ ਉਸ ਨੂੰ (ਉਹ "ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ,
जिसु गुरु मिलै तिसु पारि उतारै ॥
ਅਵਗਣ ਮੇਟੈ ਗੁਣਿ ਨਿਸਤਾਰੈ ॥
His sins are erased, and he is emancipated through virtue.
ਗੁਰੂ ਉਸ ਦੇ ਅਉਗਣ ਮਿਟਾ ਦੇਂਦਾ ਹੈ ਤੇ ਗੁਣ ਦੇ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।
अवगण मेटै गुणि निसतारै ॥
ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥
The supreme peace of liberation is attained, contemplating the Word of the Guru's Shabad.
ਸਤਿਗੁਰੂ ਦਾ ਸ਼ਬਦ ਵਿਚਾਰ ਕੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਆਜ਼ਾਦੀ ਦਾ ਵੱਡਾ ਸੁਖ ਮਿਲਦਾ ਹੈ।
मुकति महा सुख गुर सबदु बीचारि ॥
ਗੁਰਮੁਖਿ ਕਦੇ ਨ ਆਵੈ ਹਾਰਿ ॥
The Gurmukh is never defeated.
ਜੋ ਮਨੁੱਖ ਗੁਰੂ ਦੇ ਸਨਮੁਖ (ਹੈ ਉਹ ਜ਼ਿੰਦਗੀ ਦੀ ਬਾਜ਼ੀ ਕਦੇ) ਹਾਰ ਕੇ ਨਹੀਂ ਆਉਂਦਾ।
गुरमुखि कदे न आवै हारि ॥
ਤਨੁ ਹਟੜੀ ਇਹੁ ਮਨੁ ਵਣਜਾਰਾ ॥
In the store of the body, this mind is the merchant;
ਗੁਰਮੁਖ (ਆਪਣੇ) ਸਰੀਰ ਨੂੰ ਸੋਹਣੀ ਜਿਹੀ ਹੱਟੀ ਤੇ ਮਨ ਨੂੰ ਵਪਾਰੀ ਬਣਾਂਦਾ ਹੈ,
तनु हटड़ी इहु मनु वणजारा ॥
ਨਾਨਕ ਸਹਜੇ ਸਚੁ ਵਾਪਾਰਾ ॥੩੯॥
O Nanak, it deals intuitively in Truth. ||39||
ਹੇ ਨਾਨਕ! ਅਡੋਲਤਾ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਵਣਜ ਕਰਦਾ ਹੈ ॥੩੯॥
नानक सहजे सचु वापारा ॥३९॥
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
The Gurmukh is the bridge, built by the Architect of Destiny.
ਕਰਤਾਰ ਨੇ (ਸੰਸਾਰ-ਸਮੁੰਦਰ ਤੇ) ਗੁਰਮੁਖਿ-ਰੂਪ ਪੁਲ ਬੰਨ੍ਹ ਦਿੱਤਾ (ਜਿਵੇਂ ਰਾਮਚੰਦ੍ਰ ਜੀ ਨੇ ਸੀਤਾ ਨੂੰ ਲਿਆਉਣ ਵਾਸਤੇ ਸਮੁੰਦਰ ਤੇ ਪੁਲ ਬੱਧਾ ਸੀ)।
गुरमुखि बांधिओ सेतु बिधातै ॥
ਲੰਕਾ ਲੂਟੀ ਦੈਤ ਸੰਤਾਪੈ ॥
The demons of passion which plundered Sri Lanka - the body - have been conquered.
(ਰਾਮਚੰਦ੍ਰ ਜੀ ਨੇ) ਲੰਕਾ ਲੁੱਟੀ ਤੇ ਰਾਖਸ਼ ਮਾਰੇ, (ਤਿਵੇਂ ਗੁਰੂ ਨੇ ਕਾਮਾਦਿਕਾਂ ਦੇ ਵੱਸ ਵਿਚ ਪਏ ਸਰੀਰ ਨੂੰ ਉਹਨਾਂ ਤੋਂ ਛੁਡਾ ਲਿਆ ਤੇ ਉਹ ਪੰਜ ਦੂਤ ਵੱਸ ਵਿਚ ਹੋ ਗਏ)।
लंका लूटी दैत संतापै ॥
ਰਾਮਚੰਦਿ ਮਾਰਿਓ ਅਹਿ ਰਾਵਣੁ ॥
Ram Chand - the mind - has slaughtered Raawan - pride;
ਰਾਮਚੰਦ੍ਰ (ਜੀ) ਨੇ ਰਾਵਣ ਨੂੰ ਮਾਰਿਆ ਤਿਵੇਂ ਗੁਰਮੁਖ ਨੇ ਮਨ-ਸੱਪ ਨੂੰ ਮਾਰ ਦਿੱਤਾ;
रामचंदि मारिओ अहि रावणु ॥
ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
the Gurmukh understands the secret revealed by Babheekhan.
ਸਤਿਗੁਰੂ ਦਾ ਉਪਦੇਸ਼ (ਮਨ ਨੂੰ ਮਾਰਨ ਵਿਚ ਇਉਂ ਕੰਮ ਆਇਆ ਜਿਵੇਂ) ਬਭੀਖਣ ਦਾ ਭੇਤ ਦੱਸਣਾ (ਰਾਵਣ ਨੂੰ ਮਾਰਨ ਲਈ ਕੰਮ ਆਇਆ)।
भेदु बभीखण गुरमुखि परचाइणु ॥
ਗੁਰਮੁਖਿ ਸਾਇਰਿ ਪਾਹਣ ਤਾਰੇ ॥
The Gurmukh carries even stones across the ocean.
(ਰਾਮਚੰਦ੍ਰ ਜੀ ਨੇ ਪੁਲ ਬੰਨ੍ਹਣ ਵੇਲੇ ਪੱਥਰ ਸਮੁੰਦਰ ਤੇ ਤਾਰੇ) ਸਤਿਗੁਰੂ ਨੇ (ਸੰਸਾਰ-) ਸਮੁੰਦਰ ਤੋਂ (ਪੱਥਰ-ਦਿਲਾਂ ਨੂੰ) ਤਾਰ ਦਿੱਤਾ,
गुरमुखि साइरि पाहण तारे ॥
ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
The Gurmukh saves millions of people. ||40||
ਗੁਰੂ ਦੀ ਰਾਹੀਂ ਤੇਤੀ ਕਰੋੜ (ਭਾਵ, ਬੇਅੰਤ ਜੀਵ) ਤਰ ਗਏ ਹਨ ॥੪੦॥
गुरमुखि कोटि तेतीस उधारे ॥४०॥
ਗੁਰਮੁਖਿ ਚੂਕੈ ਆਵਣ ਜਾਣੁ ॥
The comings and goings in reincarnation are ended for the Gurmukh.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ,
गुरमुखि चूकै आवण जाणु ॥
ਗੁਰਮੁਖਿ ਦਰਗਹ ਪਾਵੈ ਮਾਣੁ ॥
The Gurmukh is honored in the Court of the Lord.
ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ।
गुरमुखि दरगह पावै माणु ॥
ਗੁਰਮੁਖਿ ਖੋਟੇ ਖਰੇ ਪਛਾਣੁ ॥
The Gurmukh distinguishes the true from the false.
ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ।
गुरमुखि खोटे खरे पछाणु ॥
ਗੁਰਮੁਖਿ ਲਾਗੈ ਸਹਜਿ ਧਿਆਨੁ ॥
The Gurmukh focuses his meditation on the celestial Lord.
(ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤ ਜੁੜੀ ਰਹਿੰਦੀ ਹੈ।
गुरमुखि लागै सहजि धिआनु ॥
ਗੁਰਮੁਖਿ ਦਰਗਹ ਸਿਫਤਿ ਸਮਾਇ ॥
In the Court of the Lord, the Gurmukh is absorbed in His Praises.
ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ।
गुरमुखि दरगह सिफति समाइ ॥
ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
O Nanak, the Gurmukh is not bound by bonds. ||41||
(ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ॥੪੧॥
नानक गुरमुखि बंधु न पाइ ॥४१॥
ਗੁਰਮੁਖਿ ਨਾਮੁ ਨਿਰੰਜਨ ਪਾਏ ॥
The Gurmukh obtains the Name of the Immaculate Lord.
ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ,
गुरमुखि नामु निरंजन पाए ॥
ਗੁਰਮੁਖਿ ਹਉਮੈ ਸਬਦਿ ਜਲਾਏ ॥
Through the Shabad, the Gurmukh burns away his ego.
(ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ।
गुरमुखि हउमै सबदि जलाए ॥
ਗੁਰਮੁਖਿ ਸਾਚੇ ਕੇ ਗੁਣ ਗਾਏ ॥
The Gurmukh sings the Glorious Praises of the True Lord.
ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ,
गुरमुखि साचे के गुण गाए ॥
ਗੁਰਮੁਖਿ ਸਾਚੈ ਰਹੈ ਸਮਾਏ ॥
The Gurmukh remains absorbed in the True Lord.
ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ।
गुरमुखि साचै रहै समाए ॥
ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
Through the True Name, the Gurmukh is honored and exalted.
ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ।
गुरमुखि साचि नामि पति ऊतम होइ ॥
ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
O Nanak, the Gurmukh understands all the worlds. ||42||
ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) ॥੪੨॥
नानक गुरमुखि सगल भवण की सोझी होइ ॥४२॥
ਕਵਣ ਮੂਲੁ ਕਵਣ ਮਤਿ ਵੇਲਾ ॥
"What is the root, the source of all? What teachings hold for these times?
(ਪ੍ਰਸ਼ਨ:)-(ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ?
कवण मूलु कवण मति वेला ॥
ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
Who is your guru? Whose disciple are you?
ਤੇਰਾ ਕੌਣ ਗੁਰੂ ਹੈ, ਜਿਸ ਦਾ ਤੂੰ ਚੇਲਾ ਹੈਂ?
तेरा कवणु गुरू जिस का तू चेला ॥
ਕਵਣ ਕਥਾ ਲੇ ਰਹਹੁ ਨਿਰਾਲੇ ॥
What is that speech, by which you remain unattached?
ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
कवण कथा ले रहहु निराले ॥
ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥
Listen to what we say, O Nanak, you little boy.
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ,
बोलै नानकु सुणहु तुम बाले ॥
ਏਸੁ ਕਥਾ ਕਾ ਦੇਇ ਬੀਚਾਰੁ ॥
Give us your opinion on what we have said.
(ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ,
एसु कथा का देइ बीचारु ॥
ਭਵਜਲੁ ਸਬਦਿ ਲੰਘਾਵਣਹਾਰੁ ॥੪੩॥
How can the Shabad carry us across the terrifying world-ocean?" ||43||
(ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ ॥੪੩॥
भवजलु सबदि लंघावणहारु ॥४३॥
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥
From the air came the beginning. This is the age of the True Guru's Teachings.
(ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ।
पवन अरंभु सतिगुर मति वेला ॥
ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥
The Shabad is the Guru, upon whom I lovingly focus my consciousness; I am the chaylaa, the disciple.
ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
सबदु गुरू सुरति धुनि चेला ॥
ਅਕਥ ਕਥਾ ਲੇ ਰਹਉ ਨਿਰਾਲਾ ॥
Speaking the Unspoken Speech, I remain unattached.
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ।
अकथ कथा ले रहउ निराला ॥
ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥
O Nanak, throughout the ages, the Lord of the World is my Guru.
ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
नानक जुगि जुगि गुर गोपाला ॥
ਏਕੁ ਸਬਦੁ ਜਿਤੁ ਕਥਾ ਵੀਚਾਰੀ ॥
I contemplate the sermon of the Shabad, the Word of the One God.
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ,
एकु सबदु जितु कथा वीचारी ॥
ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
The Gurmukh puts out the fire of egotism. ||44||
(ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ ॥੪੪॥
गुरमुखि हउमै अगनि निवारी ॥४४॥
ਮੈਣ ਕੇ ਦੰਤ ਕਿਉ ਖਾਈਐ ਸਾਰੁ ॥
"With teeth of wax, how can one chew iron?
(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ?
मैण के दंत किउ खाईऐ सारु ॥
ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥
What is that food, which takes away pride?
ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ?
जितु गरबु जाइ सु कवणु आहारु ॥
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥
How can one live in the palace, the home of snow, wearing robes of fire?
ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ,
हिवै का घरु मंदरु अगनि पिराहनु ॥
ਕਵਨ ਗੁਫਾ ਜਿਤੁ ਰਹੈ ਅਵਾਹਨੁ ॥
Where is that cave, within which one may remain unshaken?
ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?
कवन गुफा जितु रहै अवाहनु ॥
ਇਤ ਉਤ ਕਿਸ ਕਉ ਜਾਣਿ ਸਮਾਵੈ ॥
Who should we know to be pervading here and there?
ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ?
इत उत किस कउ जाणि समावै ॥
ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
What is that meditation, which leads the mind to be absorbed in itself?" ||45||
ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ)? ॥੪੫॥
कवन धिआनु मनु मनहि समावै ॥४५॥
ਹਉ ਹਉ ਮੈ ਮੈ ਵਿਚਹੁ ਖੋਵੈ ॥
Eradicating egotism and individualism from within,
(ਉੱਤਰ:) (ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ,
हउ हउ मै मै विचहु खोवै ॥
ਦੂਜਾ ਮੇਟੈ ਏਕੋ ਹੋਵੈ ॥
and erasing duality, the mortal becomes one with God.
ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ।
दूजा मेटै एको होवै ॥
ਜਗੁ ਕਰੜਾ ਮਨਮੁਖੁ ਗਾਵਾਰੁ ॥
The world is difficult for the foolish, self-willed manmukh;
(ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ)।
जगु करड़ा मनमुखु गावारु ॥
ਸਬਦੁ ਕਮਾਈਐ ਖਾਈਐ ਸਾਰੁ ॥
practicing the Shabad, one chews iron.
ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ)। (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ)।
सबदु कमाईऐ खाईऐ सारु ॥
ਅੰਤਰਿ ਬਾਹਰਿ ਏਕੋ ਜਾਣੈ ॥
Know the One Lord, inside and out.
ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ,
अंतरि बाहरि एको जाणै ॥
ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
O Nanak, the fire is quenched, through the Pleasure of the True Guru's Will. ||46||
ਹੇ ਨਾਨਕ! ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ ॥੪੬॥
नानक अगनि मरै सतिगुर कै भाणै ॥४६॥
ਸਚ ਭੈ ਰਾਤਾ ਗਰਬੁ ਨਿਵਾਰੈ ॥
Imbued with the True Fear of God, pride is taken away;
ਜੋ ਮਨੁੱਖ ਸਦਾ ਕਾਦਿਮ ਰਹਿਣ ਵਾਲੇ ਪ੍ਰਭੂ ਦੇ ਡਰ ਵਿਚ ਰੱਤਾ ਹੋਇਆ ਹੈ (ਭਾਵ, ਜਿਸ ਦੇ ਅੰਦਰ ਸਦਾ ਪ੍ਰਭੂ ਦਾ ਡਰ ਮੌਜੂਦ ਹੈ) ਉਹ ਅਹੰਕਾਰ ਦੂਰ ਕਰ ਦੇਂਦਾ ਹੈ,
सच भै राता गरबु निवारै ॥
ਏਕੋ ਜਾਤਾ ਸਬਦੁ ਵੀਚਾਰੈ ॥
realize that He is One, and contemplate the Shabad.
ਉਹ (ਸਦਾ) ਸਤਿਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ (ਤੇ ਸ਼ਬਦ ਦੀ ਸਹੈਤਾ ਨਾਲ) ਉਸ ਨੇ (ਹਰ ਥਾਂ) ਇੱਕ ਪ੍ਰਭੂ ਨੂੰ ਪਛਾਣ ਲਿਆ ਹੈ।
एको जाता सबदु वीचारै ॥
ਸਬਦੁ ਵਸੈ ਸਚੁ ਅੰਤਰਿ ਹੀਆ ॥
With the True Shabad abiding deep within the heart,
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਉਸ ਦੇ ਅੰਦਰ ਪ੍ਰਭੂ (ਆਪ) ਵੱਸਦਾ ਹੈ,
सबदु वसै सचु अंतरि हीआ ॥
ਤਨੁ ਮਨੁ ਸੀਤਲੁ ਰੰਗਿ ਰੰਗੀਆ ॥
the body and mind are cooled and soothed, and colored with the Lord's Love.
ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ,
तनु मनु सीतलु रंगि रंगीआ ॥
ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥
The fire of sexual desire, anger and corruption is quenched.
(ਕਿਉਂਕਿ) ਉਹ ਆਪਣੇ ਅੰਦਰੋਂ ਕਾਮ ਕ੍ਰੋਪ-ਰੂਪ ਜ਼ਹਿਰ ਤੇ ਤ੍ਰਿਸ਼ਨਾ ਦੀ ਅੱਗ ਮਿਟਾ ਲੈਂਦਾ ਹੈ।
कामु क्रोधु बिखु अगनि निवारे ॥
ਨਾਨਕ ਨਦਰੀ ਨਦਰਿ ਪਿਆਰੇ ॥੪੭॥
O Nanak, the Beloved bestows His Glance of Grace. ||47||
ਹੇ ਨਾਨਕ! ਉਹ ਮਨੁੱਖ ਮੇਹਰ ਕਰਨ ਵਾਲੇ ਪਿਆਰੇ ਪ੍ਰਭੂ ਦੀ ਨਜ਼ਰ ਵਿਚ ਰਹਿੰਦਾ ਹੈ ॥੪੭॥
नानक नदरी नदरि पिआरे ॥४७॥
ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥
"The moon of the mind is cool and dark; how is it enlightened?
(ਜੋਗੀਆਂ ਦਾ ਪ੍ਰਸ਼ਨ) ਕਿਸ ਤਰ੍ਹਾਂ (ਮਨੁੱਖ ਦੇ ਮਨ ਵਿਚ) ਸੀਤਲਤਾ ਦਾ ਘਰ ਚੰਦ੍ਰਮਾ ਟਿਕਿਆ ਰਹੇ (ਭਾਵ, ਕਿਸ ਤਰ੍ਹਾਂ ਮਨ ਵਿਚ ਸਦਾ ਠੰਡ-ਸ਼ਾਂਤੀ ਬਣੀ ਰਹੇ)?
कवन मुखि चंदु हिवै घरु छाइआ ॥
ਕਵਨ ਮੁਖਿ ਸੂਰਜੁ ਤਪੈ ਤਪਾਇਆ ॥
How does the sun blaze so brilliantly?
ਕਿਸ ਤਰ੍ਹਾਂ (ਮਨ ਵਿਚ) ਗਿਆਨ ਦਾ ਸੂਰਜ ਤਪਾਇਆ ਤਪਦਾ ਰਹੇ (ਭਾਵ, ਕਿਵੇਂ ਗਿਆਨ ਦਾ ਪ੍ਰਕਾਸ਼ ਸਦਾ ਬਣਿਆ ਰਹੇ)?
कवन मुखि सूरजु तपै तपाइआ ॥
ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥
How can the constant watchful gaze of Death be turned away?
ਕਿਸ ਤਰ੍ਹਾਂ ਕਾਲ ਨਿਤ ਤੱਕਣੋਂ ਰਹਿ ਜਾਏ (ਭਾਵ, ਕਿਵੇਂ ਹਰ ਵੇਲੇ ਦਾ ਮੌਤ ਦਾ ਸਹਿਮ ਮੁੱਕ ਜਾਏ)?
कवन मुखि कालु जोहत नित रहै ॥
ਕਵਨ ਬੁਧਿ ਗੁਰਮੁਖਿ ਪਤਿ ਰਹੈ ॥
By what understanding is the honor of the Gurmukh preserved?
ਉਹ ਕੇਹੜੀ ਸਮਝ ਹੈ ਜਿਸ ਕਰਕੇ ਗੁਰਮੁਖਿ ਮਨੁੱਖ ਦੀ ਇੱਜ਼ਤ ਬਣੀ ਰਹਿੰਦੀ ਹੈ?
कवन बुधि गुरमुखि पति रहै ॥
ਕਵਨੁ ਜੋਧੁ ਜੋ ਕਾਲੁ ਸੰਘਾਰੈ ॥
Who is the warrior, who conquers Death?
ਉਹ ਕੇਹੜਾ ਸੂਰਮਾ ਹੈ ਜੋ ਮੌਤ ਨੂੰ (ਮੌਤ ਦੇ ਭਉ ਨੂੰ) ਮਾਰ ਲੈਂਦਾ ਹੈ?
कवनु जोधु जो कालु संघारै ॥
ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥
Give us your thoughtful reply, O Nanak." ||48||
ਨਾਨਕ ਕਹਿੰਦਾ ਹੈ, 'ਗੋਸਟਿ' ਦੇ ਸਿਲਸਿਲੇ ਵਿਚ (ਜੋਗੀਆਂ ਨੇ ਪੁੱਛਿਆ-) ਕਿ ਇਹ ਵੀਚਾਰ ਦੀ ਗੱਲ ਦੱਸੋ ॥੪੮॥
बोलै बाणी नानकु बीचारै ॥४८॥
ਸਬਦੁ ਭਾਖਤ ਸਸਿ ਜੋਤਿ ਅਪਾਰਾ ॥
Giving voice to the Shabad, the moon of the mind is illuminated with infinity.
(ਉੱਤਰ:) (ਜਦੋਂ) ਸਤਿਗੁਰੂ ਦਾ ਸ਼ਬਦ ਉੱਚਾਰਦਿਆਂ (ਹਿਰਦੇ ਵਿਚ) ਚੰਦ੍ਰਮਾ ਦੀ ਅਪਾਰ ਜੋਤਿ ਪਰਗਟ ਹੋ ਜਾਂਦੀ ਹੈ (ਭਾਵ, ਹਿਰਦੇ ਵਿਚ ਸ਼ਾਂਤੀ ਪੈਦਾ ਹੁੰਦੀ ਹੈ),
सबदु भाखत ससि जोति अपारा ॥
ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥
When the sun dwells in the house of the moon, the darkness is dispelled.
ਚੰਦ੍ਰਮਾ ਦੇ ਘਰ ਵਿਚ ਸੂਰਜ ਆ ਵੱਸਦਾ ਹੈ (ਭਾਵ, ਸ਼ਾਂਤ ਹਿਰਦੇ ਵਿਚ ਗਿਆਨ ਦਾ ਸੂਰਜ ਚੜ੍ਹ ਪੈਂਦਾ ਹੈ, ਤਦੋਂ ਅਗਿਆਨਤਾ ਦਾ) ਹਨੇਰਾ ਮਿਟ ਜਾਂਦਾ ਹੈ।
ससि घरि सूरु वसै मिटै अंधिआरा ॥
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥
Pleasure and pain are just the same, when one takes the Support of the Naam, the Name of the Lord.
(ਗੁਰ-ਸ਼ਬਦ ਦੀ ਬਰਕਤਿ ਨਾਲ ਜਦੋਂ ਗੁਰਮੁਖਿ) ਸੁਖ ਅਤੇ ਦੁੱਖ ਨੂੰ ਇਕੋ ਜਿਹਾ ਜਾਣ ਕੇ 'ਨਾਮ' ਨੂੰ (ਜ਼ਿੰਦਗੀ ਦਾ) ਆਸਰਾ ਬਣਾਂਦਾ ਹੈ (ਭਾਵ, ਜਦੋਂ ਨਾਹ ਸੁਖ ਵਿਚ ਤੇ ਨਾਹ ਦੁੱਖ ਵੇਲੇ ਪ੍ਰਭੂ ਨੂੰ ਭੁਲਾਵੇ)
सुखु दुखु सम करि नामु अधारा ॥
ਆਪੇ ਪਾਰਿ ਉਤਾਰਣਹਾਰਾ ॥
He Himself saves, and carries us across.
(ਤਦੋਂ) ਤਾਰਨਹਾਰ ਪ੍ਰਭੂ ਉਸ ਨੂੰ ਆਪ ਹੀ ("ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ।
आपे पारि उतारणहारा ॥
ਗੁਰ ਪਰਚੈ ਮਨੁ ਸਾਚਿ ਸਮਾਇ ॥
With faith in the Guru, the mind merges in Truth,
ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ (ਗੁਰਮੁਖ ਦਾ) ਮਨ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ,
गुर परचै मनु साचि समाइ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥
and then, prays Nanak, one is not consumed by Death. ||49||
ਤੇ ਨਾਨਕ ਬੇਨਤੀ ਕਰਦਾ ਹੈ ਉਸ ਨੂੰ ਮੌਤ ਦਾ ਡਰ ਨਹੀਂ ਵਿਆਪਦਾ ॥੪੯॥
प्रणवति नानकु कालु न खाइ ॥४९॥
ਨਾਮ ਤਤੁ ਸਭ ਹੀ ਸਿਰਿ ਜਾਪੈ ॥
The essence of the Naam, the Name of the Lord, is known to be the most exalted and excellent of all.
ਪ੍ਰਭੂ ਦੇ ਨਾਮ ਦੀ ਸੱਚਾਈ (ਹਿਰਦੇ ਵਿਚ ਸਹੀ ਕਰਨੀ) ਸਾਰੇ ਜਾਪਾਂ ਦਾ ਸ਼ਿਰੋਮਣੀ (ਜਾਪ) ਹੈ।
नाम ततु सभ ही सिरि जापै ॥
ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥
Without the Name, one is afflicted by pain and death.
ਜਦ ਤਕ ਹਿਰਦੇ ਵਿਚ ਨਾਮ (-ਤੱਤ) ਸਹੀ ਨਹੀਂ ਹੁੰਦਾ, (ਮਨੁੱਖ ਨੂੰ ਕਈ ਕਿਸਮ ਦਾ) ਦੁੱਖ ਸਤਾਂਦਾ ਹੈ ਮੌਤ ਦਾ ਡਰ ਦੁਖੀ ਕਰਦਾ ਹੈ।
बिनु नावै दुखु कालु संतापै ॥
ਤਤੋ ਤਤੁ ਮਿਲੈ ਮਨੁ ਮਾਨੈ ॥
When one's essence merges into the essence, the mind is satisfied and fulfilled.
(ਜਦੋਂ ਹਿਰਦੇ ਵਿਚ) ਨਿਰੋਲ ਪ੍ਰਭੂ-ਨਾਮ ਦੀ ਸੱਚਾਈ (ਭਾਵ, ਇਹ ਸਰਧਾ ਕਿ ਪ੍ਰਭੂ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ) ਪਰਗਟ ਹੋ ਜਾਂਦੀ ਹੈ ਤਾਂ (ਮਨੁੱਖ ਦਾ) ਮਨ (ਉਸ ਸੱਚਾਈ ਵਿਚ) ਪਤੀਜ ਜਾਂਦਾ ਹੈ,
ततो ततु मिलै मनु मानै ॥
ਦੂਜਾ ਜਾਇ ਇਕਤੁ ਘਰਿ ਆਨੈ ॥
Duality is gone, and one enters into the home of the One Lord.
ਮੇਰ-ਤੇਰ ਵਾਲਾ ਸੁਭਾਉ ਦੂਰ ਹੋ ਜਾਂਦਾ ਹੈ, ਮਨੁੱਖ ਏਕਤਾ ਦੇ ਘਰ ਵਿਚ ਆ ਟਿਕਦਾ ਹੈ।
दूजा जाइ इकतु घरि आनै ॥
ਬੋਲੈ ਪਵਨਾ ਗਗਨੁ ਗਰਜੈ ॥
The breath blows across the sky of the Tenth Gate and vibrates.
ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ, ਰੱਬੀ ਮਿਲਾਪ ਦੀ ਅਵਸਥਾ ਬਲਵਾਨ ਹੋ ਜਾਂਦੀ ਹੈ,
बोलै पवना गगनु गरजै ॥
ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥
O Nanak, the mortal then intuitively meets the eternal, unchanging Lord. ||50||
(ਤੇ, ਇਸ ਤਰ੍ਹਾਂ) ਹੇ ਨਾਨਕ! ਸਹਜ ਅਵਸਥਾ ਵਿਚ ਟਿਕਿਆਂ (ਜੀਵ ਤੇ ਪ੍ਰਭੂ ਦਾ) ਮਿਲਾਪ (ਸਦਾ ਲਈ) ਪੱਕਾ ਹੋ ਜਾਂਦਾ ਹੈ ॥੫੦॥
नानक निहचलु मिलणु सहजै ॥५०॥
ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥
The absolute Lord is deep within; the absolute Lord is outside us as well. The absolute Lord totally fills the three worlds.
(ਜਦੋਂ ਹਿਰਦੇ ਵਿਚ ਨਿਰੋਲ ਪ੍ਰਭੂ-ਨਾਮ ਦੀ ਸੱਚਾਈ ਪਰਗਟ ਹੋ ਪੈਂਦੀ ਹੈ ਤਾਂ ਇਹ ਯਕੀਨ ਬਣ ਜਾਂਦਾ ਹੈ ਕਿ) ਅੰਦਰ ਤੇ ਬਾਹਰ (ਭਾਵ, ਗੁਪਤ ਤੇ ਪਰਗਟ, ਦਿੱਸਦੇ ਤੇ ਅਣਦਿੱਸਦੇ ਪਦਾਰਥਾਂ ਵਿਚ ਹਰ ਥਾਂ) ਸਾਰੀ ਤ੍ਰਿਲੋਕੀ ਵਿਚ ਉਹੀ ਪ੍ਰਭੂ ਵਿਆਪਕ ਹੈ ਜਿਸ ਵਿਚ ਮਾਇਆ ਵਾਲੇ ਫੁਰਨੇ ਨਹੀਂ ਉਠਦੇ (ਕਿਉਂਕਿ ਮਾਇਆ ਤਾਂ ਉਸ ਦੀ ਆਪਣੀ ਬਣਾਈ ਖੇਡ ਹੈ)।
अंतरि सुंनं बाहरि सुंनं त्रिभवण सुंन मसुंनं ॥
ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥
One who knows the Lord in the fourth state, is not subject to virtue or vice.
ਜੋ ਮਨੁੱਖ ਤ੍ਰਿਗੁਣੀ ਮਾਇਆ ਦੇ ਅਸਰ ਤੋਂ ਉੱਚੇ ਰਹਿਣ ਵਾਲੇ ਉਸ ਪ੍ਰਭੂ ਨੂੰ (ਸਹੀ ਤੌਰ ਤੇ) ਸਮਝ ਲੈਂਦਾ ਹੈ, ਉਸ ਨੂੰ ਭੀ (ਚਉਥੀ ਅਵਸਥਾ ਵਿਚ ਟਿਕਿਆ ਹੋਣ ਕਰਕੇ) ਪਾਪ ਤੇ ਪੁੰਨ ਪੋਹ ਨਹੀਂ ਸਕਦਾ (ਭਾਵ, ਕੋਈ ਪਾਪ ਕਿਸੇ ਕੁਕਰਮ ਵਲ ਨਹੀਂ ਪ੍ਰੇਰਦਾ ਅਤੇ ਕੋਈ ਪੁੰਨ-ਕਰਮ ਉਸ ਦੇ ਅੰਦਰ ਕਿਸੇ ਸਵਰਗ ਆਦਿਕ ਦੀ ਲਾਲਸਾ ਪੈਦਾ ਨਹੀਂ ਕਰਦਾ)।
चउथे सुंनै जो नरु जाणै ता कउ पापु न पुंनं ॥
ਘਟਿ ਘਟਿ ਸੁੰਨ ਕਾ ਜਾਣੈ ਭੇਉ ॥
One who knows the mystery of God the Absolute, who pervades each and every heart,
ਜੋ ਮਨੁੱਖ ਹਰੇਕ ਘਟ ਵਿਚ ਵਿਆਪਕ ਨਿਰਗੁਣ ਪ੍ਰਭੂ ਦਾ ਭੇਤ ਜਾਣ ਲੈਂਦਾ ਹੈ (ਭਾਵ, ਜੋ ਮਨੁੱਖ ਇਹ ਦ੍ਰਿੜ੍ਹ ਕਰ ਲੈਂਦਾ ਹੈ ਕਿ ਪ੍ਰਭੂ ਹਰੇਕ ਘਟ ਵਿਚ ਮੌਜੂਦ ਭੀ ਹੈ, ਤੇ ਫਿਰ ਭੀ ਨਿਰਲੇਪ ਹੈ, ਉਹ ਮਨੁੱਖ ਭੀ ਦੁਨੀਆ ਵਿਚ ਰਹਿੰਦਾ ਹੋਇਆ ਨਿਰਲੇਪ ਹੋ ਕੇ)
घटि घटि सुंन का जाणै भेउ ॥
ਆਦਿ ਪੁਰਖੁ ਨਿਰੰਜਨ ਦੇਉ ॥
knows the Primal Being, the Immaculate Divine Lord.
ਆਦਿ ਪੁਰਖ ਨਿਰੰਜਨ ਪ੍ਰਭੂ ਦਾ ਰੂਪ ਹੋ ਜਾਂਦਾ ਹੈ।
आदि पुरखु निरंजन देउ ॥
ਜੋ ਜਨੁ ਨਾਮ ਨਿਰੰਜਨ ਰਾਤਾ ॥
That humble being who is imbued with the Immaculate Naam,
ਜੋ ਮਨੁੱਖ ਮਾਇਆ ਤੋਂ ਰਹਿਤ ਪਰਮਾਤਮਾ ਦੇ ਨਾਮ ਦਾ ਮਤਵਾਲਾ ਹੈ,
जो जनु नाम निरंजन राता ॥
ਨਾਨਕ ਸੋਈ ਪੁਰਖੁ ਬਿਧਾਤਾ ॥੫੧॥
O Nanak, is himself the Primal Lord, the Architect of Destiny. ||51||
ਹੇ ਨਾਨਕ! ਉਹੀ ਸਿਰਜਨਹਾਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੫੧॥
नानक सोई पुरखु बिधाता ॥५१॥
ਸੁੰਨੋ ਸੁੰਨੁ ਕਹੈ ਸਭੁ ਕੋਈ ॥
"Everyone speaks of the Absolute Lord, the unmanifest void.
ਹਰੇਕ ਮਨੁੱਖ "ਅਫੁਰ ਅਵਸਥਾ" ਦਾ ਜ਼ਿਕਰ ਕਰਦਾ ਹੈ,
सुंनो सुंनु कहै सभु कोई ॥
ਅਨਹਤ ਸੁੰਨੁ ਕਹਾ ਤੇ ਹੋਈ ॥
How can one find this absolute void?
(ਪਰ ਅਮਲੀ ਜੀਵਨ ਵਿਚ ਇਹ ਗੱਲ ਕੋਈ ਵਿਰਲਾ ਹੀ ਜਾਣਦਾ ਹੈ ਕਿ) ਸਦਾ ਟਿਕੀ ਰਹਿਣ ਵਾਲੀ ਅਫੁਰ ਅਵਸਥਾ ਕਿਵੇਂ ਬਣ ਸਕਦੀ ਹੈ (ਕਿਉਂਕਿ ਇਸ ਅਵਸਥਾ ਵਾਲਾ ਜੀਵਨ ਜੀਵਿਆਂ ਹੀ ਇਸ ਅਵਸਥਾ ਦੀ ਸਮਝ ਪੈ ਸਕਦੀ ਹੈ)।
अनहत सुंनु कहा ते होई ॥
ਅਨਹਤ ਸੁੰਨਿ ਰਤੇ ਸੇ ਕੈਸੇ ॥
Who are they, who are attuned to this absolute void?"
(ਕਹਣ-ਮਾਤ੍ਰ ਜੇ ਕੋਈ ਪੁੱਛੇ ਕਿ) ਅਫੁਰ ਅਵਸਥਾ ਵਿਚ ਜੁੜੇ ਹੋਏ ਬੰਦੇ ਕਿਹੋ ਜਿਹੇ ਹੁੰਦੇ ਹਨ,
अनहत सुंनि रते से कैसे ॥
ਜਿਸ ਤੇ ਉਪਜੇ ਤਿਸ ਹੀ ਜੈਸੇ ॥
They are like the Lord, from whom they originated.
(ਤਾਂ ਇਸ ਦਾ ਉੱਤਰ ਇਹ ਹੈ ਕਿ ਉਹ ਮਨੁੱਖ ਉਸ ਪਰਮਾਤਮਾ ਵਰਗੇ ਹੀ ਹੋ ਜਾਂਦੇ ਹਨ ਜਿਸ ਤੋਂ ਉਹ ਪੈਦਾ ਹੋਏ ਹਨ।
जिस ते उपजे तिस ही जैसे ॥
ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥
They are not born, they do not die; they do not come and go.
ਉਹ ਮਨੁੱਖ (ਮੁੜ ਮੁੜ) ਨਾਹ ਜੰਮਦੇ ਹਨ ਨਾਹ ਮਰਦੇ ਹਨ, ਉਹਨਾਂ ਦਾ ਆਵਾ-ਗਵਨ ਦਾ ਚੱਕਰ ਮੁੱਕ ਜਾਂਦਾ ਹੈ,
ओइ जनमि न मरहि न आवहि जाहि ॥
ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥
O Nanak, the Gurmukhs instruct their minds. ||52||
ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਉਤੇ ਤੁਰ ਕੇ ਮਨ ਨੂੰ ਸੁਮੱਤੇ ਲਾਂਦੇ ਹਨ ॥੫੨॥
नानक गुरमुखि मनु समझाहि ॥५२॥
ਨਉ ਸਰ ਸੁਭਰ ਦਸਵੈ ਪੂਰੇ ॥
By practicing control over the nine gates, one attains perfect control over the Tenth Gate.
(ਨਾਮ ਦੀ ਬਰਕਤਿ ਨਾਲ) ਜਦੋਂ ਨੌ ਗੋਲਕਾਂ ਨਕਾ-ਨਕ ਭਰੀਜ ਕੇ (ਭਾਵ, ਬਾਹਰ ਵਲ ਦੇ ਵਹਿਣ ਬੰਦ ਕਰ ਕੇ, ਮਾਇਕ ਪਦਾਰਥਾਂ ਵਲ ਦੀ ਦੌੜ ਮਿਟਾ ਕੇ) ਦਸਵੇਂ ਸਰ ਵਿਚ (ਭਾਵ, ਪ੍ਰਭੂ-ਮਿਲਾਪ ਦੀ ਅਵਸਥਾ ਵਿਚ) ਜਾ ਪੈਂਦੀਆਂ ਹਨ,
नउ सर सुभर दसवै पूरे ॥
ਤਹ ਅਨਹਤ ਸੁੰਨ ਵਜਾਵਹਿ ਤੂਰੇ ॥
There, the unstruck sound current of the absolute Lord vibrates and resounds.
ਤਦੋਂ (ਗੁਰਮੁਖ) ਇੱਕ-ਰਸ ਅਫੁਰ ਅਵਸਥਾ ਦੇ ਵਾਜੇ ਵਜਾਉਂਦੇ ਹਨ (ਭਾਵ, ਅਫੁਰ ਅਵਸਥਾ ਉਹਨਾਂ ਦੇ ਅੰਦਰ ਇਤਨੀ ਬਲ ਵਾਲੀ ਹੋ ਜਾਂਦੀ ਹੈ ਕਿ ਹੋਰ ਫੁਰਨਾ ਉਥੇ ਆ ਹੀ ਨਹੀਂ ਸਕਦਾ)।
तह अनहत सुंन वजावहि तूरे ॥
ਸਾਚੈ ਰਾਚੇ ਦੇਖਿ ਹਜੂਰੇ ॥
Behold the True Lord ever-present, and merge with Him.
(ਇਸ ਅਵਸਥਾ ਵਿਚ ਅੱਪੜੇ ਹੋਏ ਗੁਰਮੁਖ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਅੰਗ-ਸੰਗ ਵੇਖ ਕੇ ਉਸ ਵਿਚ ਟਿਕੇ ਰਹਿੰਦੇ ਹਨ।
साचै राचे देखि हजूरे ॥
ਘਟਿ ਘਟਿ ਸਾਚੁ ਰਹਿਆ ਭਰਪੂਰੇ ॥
The True Lord is pervading and permeating each and every heart.
ਉਹਨਾਂ ਨੂੰ ਉਹ ਸੱਚਾ ਪ੍ਰਭੂ ਹਰੇਕ ਘਟ ਵਿਚ ਵਿਆਪਕ ਦਿੱਸਦਾ ਹੈ।
घटि घटि साचु रहिआ भरपूरे ॥
ਗੁਪਤੀ ਬਾਣੀ ਪਰਗਟੁ ਹੋਇ ॥
The hidden Bani of the Word is revealed.
(ਇਸ ਤਰ੍ਹਾਂ ਜਿਸ ਮਨੁੱਖ ਦੇ ਅੰਦਰ ਉਹ) ਲੁਕਵੀਂ (ਰੱਬੀ ਜੀਵਨ ਦੀ) ਰੌ ਪਰਗਟ ਹੁੰਦੀ ਹੈ (ਭਾਵ, ਜਿਸ ਨੂੰ ਉਹ ਆਪਣੇ ਅੰਗ-ਸੰਗ ਤੇ ਸਭ ਵਿਚ ਵਿਆਪਕ ਦਿੱਸ ਪੈਂਦਾ ਹੈ),
गुपती बाणी परगटु होइ ॥
ਨਾਨਕ ਪਰਖਿ ਲਏ ਸਚੁ ਸੋਇ ॥੫੩॥
O Nanak, the True Lord is revealed and known. ||53||
ਹੇ ਨਾਨਕ! ਉਹ ਮਨੁੱਖ ਉਸ ਸੱਚੇ ਪ੍ਰਭੂ (ਦੇ ਨਾਮ-ਰੂਪ ਸਉਦੇ) ਦੀ ਕਦਰ ਸਮਝ ਲੈਂਦਾ ਹੈ ॥੫੩॥
नानक परखि लए सचु सोइ ॥५३॥
ਸਹਜ ਭਾਇ ਮਿਲੀਐ ਸੁਖੁ ਹੋਵੈ ॥
Meeting with the Lord through intuition and love, peace is found.
ਜੇ ਅਡੋਲਤਾ ਵਿਚ ਰਹਿ ਕੇ (ਪ੍ਰਭੂ ਨੂੰ) ਮਿਲੀਏ ਤਾਂ (ਪੂਰਨ) ਸੁਖ ਹੁੰਦਾ ਹੈ।
सहज भाइ मिलीऐ सुखु होवै ॥
ਗੁਰਮੁਖਿ ਜਾਗੈ ਨੀਦ ਨ ਸੋਵੈ ॥
The Gurmukh remains awake and aware; he does not fall sleep.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੁਚੇਤ ਰਹਿੰਦਾ ਹੈ (ਮਾਇਆ ਦੀ) ਨੀਂਦਰ ਵਿਚ ਨਹੀਂ ਸਉਂਦਾ।
गुरमुखि जागै नीद न सोवै ॥
ਸੁੰਨ ਸਬਦੁ ਅਪਰੰਪਰਿ ਧਾਰੈ ॥
He enshrines the unlimited, absolute Shabad deep within.
ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਸ ਨੂੰ ਬੇਅੰਤ ਪ੍ਰਭੂ ਵਿਚ ਟਿਕਾਈ ਰੱਖਦੀ ਹੈ।
सुंन सबदु अपरंपरि धारै ॥
ਕਹਤੇ ਮੁਕਤੁ ਸਬਦਿ ਨਿਸਤਾਰੈ ॥
Chanting the Shabad, he is liberated, and saves others as well.
(ਇਸ ਬਾਣੀ ਨੂੰ) ਉਚਾਰ ਉਚਾਰ ਕੇ ਗੁਰਮੁਖ ਹਉਮੈ ਤੋਂ ਸੁਤੰਤਰ ਹੋ ਜਾਂਦਾ ਹੈ ਤੇ (ਹੋਰਨਾਂ ਨੂੰ) ਇਸ ਸ਼ਬਦ ਦੀ ਰਾਹੀਂ ਮੁਕਤ ਕਰਾਂਦਾ ਹੈ।
कहते मुकतु सबदि निसतारै ॥
ਗੁਰ ਕੀ ਦੀਖਿਆ ਸੇ ਸਚਿ ਰਾਤੇ ॥
Those who practice the Guru's Teachings are attuned to the Truth.
ਜਿਨ੍ਹਾਂ ਗੁਰੂ ਦੀ ਸਿੱਖਿਆ ਗ੍ਰਹਿਣ ਕੀਤੀ ਹੈ ਉਹ ਸੱਚੇ ਪ੍ਰਭੂ ਵਿਚ ਰੰਗੇ ਗਏ ਹਨ।
गुर की दीखिआ से सचि राते ॥
ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
O Nanak, those who eradicate their self-conceit meet with the Lord; they do not remain separated by doubt. ||54||
ਹੇ ਨਾਨਕ! ਆਪਾ-ਭਾਵ ਮਿਟਾ ਕੇ ਉਹਨਾਂ ਦਾ ਮੇਲ (ਪ੍ਰਭੂ ਨਾਲ) ਹੋ ਜਾਂਦਾ ਹੈ, (ਮਨ ਦੀ) ਭਟਕਣਾ ਮਿਟ ਜਾਂਦੀ ਹੈ ॥੫੪॥
नानक आपु गवाइ मिलण नही भ्राते ॥५४॥
ਕੁਬੁਧਿ ਚਵਾਵੈ ਸੋ ਕਿਤੁ ਠਾਇ ॥
"Where is that place, where evil thoughts are destroyed?
(ਪ੍ਰਸ਼ਨ:) ਇਹ ਗੱਲ ਕਿਸ ਥਾਂ ਤੇ ਹੋ ਸਕਦੀ ਹੈ ਕਿ ਮਨੁੱਖ ਆਪਣੀ ਭੈੜੀ ਮੱਤ ਦੂਰ ਕਰ ਲਏ?
कुबुधि चवावै सो कितु ठाइ ॥
ਕਿਉ ਤਤੁ ਨ ਬੂਝੈ ਚੋਟਾ ਖਾਇ ॥
The mortal does not understand the essence of reality; why must he suffer in pain?"
ਮਨੁੱਖ ਕਿਉਂ ਅਸਲੀਅਤ ਨਹੀਂ ਸਮਝਦਾ ਤੇ ਦੁਖੀ ਹੁੰਦਾ ਹੈ,
किउ ततु न बूझै चोटा खाइ ॥
ਜਮ ਦਰਿ ਬਾਧੇ ਕੋਇ ਨ ਰਾਖੈ ॥
No one can save one who is tied up at Death's door.
ਜਮ ਦੇ ਦਰ ਤੇ ਬੱਧੇ ਹੋਏ ਦੀ ਕੋਈ ਸਹੈਤਾ ਨਹੀਂ ਕਰ ਸਕਦਾ,
जम दरि बाधे कोइ न राखै ॥
ਬਿਨੁ ਸਬਦੈ ਨਾਹੀ ਪਤਿ ਸਾਖੈ ॥
Without the Shabad, no one has any credit or honor.
ਸਤਿਗੁਰੂ ਦੇ ਸ਼ਬਦ ਤੋਂ ਬਿਨਾ ਇਸ ਦੀ ਕਿਤੇ ਇੱਜ਼ਤ ਨਹੀਂ, ਇਤਬਾਰ ਨਹੀਂ (ਭਾਵ, ਗੁਰੂ ਦੇ ਸ਼ਬਦ ਅਨੁਸਾਰ ਨਾਹ ਤੁਰਨ ਕਰਕੇ ਮਨੁੱਖ ਲੋਕਾਂ ਵਿਚ ਇੱਜ਼ਤ ਇਤਬਾਰ ਗਵਾ ਲੈਂਦਾ ਹੈ, ਦੁਨੀਆ ਦੀਆਂ ਮੌਜਾਂ ਵਿਚ ਫਸਿਆ ਹੋਣ ਕਰਕੇ ਮੌਤ ਤੋਂ ਭੀ ਹਰ ਵੇਲੇ ਡਰਦਾ ਹੈ ਇਹੋ ਜਿਹੀਆ ਸੱਟਾਂ ਸਦਾ ਖਾਂਦਾ ਰਹਿੰਦਾ ਹੈ, ਦੁਖੀ ਰਹਿੰਦਾ ਹੈ, ਫਿਰ ਭੀ ਅਸਲੀਅਤ ਨੂੰ ਸਮਝਦਾ ਨਹੀਂ। ਇਹ ਕਿਉਂ?)।
बिनु सबदै नाही पति साखै ॥
ਕਿਉ ਕਰਿ ਬੂਝੈ ਪਾਵੈ ਪਾਰੁ ॥
"How can one obtain understanding and cross over?"
ਇਹ ਕਿਵੇਂ ਸਮਝੇ ਤੇ ('ਦੁੱਤਰ ਸਾਗਰ' ਦੇ) ਪਾਰਲੇ ਕੰਢੇ ਲੱਗੇ?
किउ करि बूझै पावै पारु ॥
ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
O Nanak, the foolish self-willed manmukh does not understand. ||55||
ਹੇ ਨਾਨਕ! ਮਨਮੁਖ ਮੂਰਖ ਸਮਝਦਾ ਨਹੀਂ ॥੫੫॥
नानक मनमुखि न बुझै गवारु ॥५५॥
ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥
Evil thoughts are erased, contemplating the Word of the Guru's Shabad.
(ਉੱਤਰ:) ਸਤਿਗੁਰੂ ਦਾ ਸ਼ਬਦ ਵੀਚਾਰਿਆਂ ਭੈੜੀ ਮਤ ਦੂਰ ਹੁੰਦੀ ਹੈ।
कुबुधि मिटै गुर सबदु बीचारि ॥
ਸਤਿਗੁਰੁ ਭੇਟੈ ਮੋਖ ਦੁਆਰ ॥
Meeting with the True Guru, the door of liberation is found.
ਜਦੋਂ ਗੁਰੂ ਮਿਲ ਪੈਂਦਾ ਹੈ, ਤਦੋਂ ਇਸ ਭੈੜੀ ਮਤ ਤੋਂ ਖ਼ਲਾਸੀ ਦਾ ਰਾਹ ਲੱਭ ਪੈਂਦਾ ਹੈ।
सतिगुरु भेटै मोख दुआर ॥
ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥
The self-willed manmukh does not understand the essence of reality, and is burnt to ashes.
(ਪਰ) ਜੋ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹ ਅਸਲੀਅਤ ਨਹੀਂ ਪਛਾਣਦਾ, (ਵਿਕਾਰਾਂ ਵਿਚ) ਸੜਦਾ ਰਹਿੰਦਾ ਹੈ,
ततु न चीनै मनमुखु जलि जाइ ॥
ਦੁਰਮਤਿ ਵਿਛੁੜਿ ਚੋਟਾ ਖਾਇ ॥
His evil-mindedness separates him from the Lord, and he suffers.
ਦੁਰਮੱਤ ਦੇ ਕਾਰਨ (ਪ੍ਰਭੂ ਤੋਂ) ਵਿਛੁੜ ਕੇ ਦੁਖੀ ਹੁੰਦਾ ਹੈ।
दुरमति विछुड़ि चोटा खाइ ॥
ਮਾਨੈ ਹੁਕਮੁ ਸਭੇ ਗੁਣ ਗਿਆਨ ॥
Accepting the Hukam of the Lord's Command, he is blessed with all virtues and spiritual wisdom.
ਜੋ ਮਨੁੱਖ ਗੁਰੂ ਦਾ ਹੁਕਮ ਮੰਨਦਾ ਹੈ, ਉਸ ਵਿਚ ਸਾਰੇ ਗੁਣ ਆ ਜਾਂਦੇ ਹਨ, ਉਸ ਨੂੰ ਸਾਰੀ ਸੂਝ ਪ੍ਰਾਪਤ ਹੋ ਜਾਂਦੀ ਹੈ।
मानै हुकमु सभे गुण गिआन ॥
ਨਾਨਕ ਦਰਗਹ ਪਾਵੈ ਮਾਨੁ ॥੫੬॥
O Nanak, he is honored in the Court of the Lord. ||56||
ਹੇ ਨਾਨਕ!ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੫੬॥
नानक दरगह पावै मानु ॥५६॥
ਸਾਚੁ ਵਖਰੁ ਧਨੁ ਪਲੈ ਹੋਇ ॥
One who possesses the merchandise, the wealth of the True Name,
ਜਿਸ ਮਨੁੱਖ ਨੇ ਸੱਚਾ ਸਉਦਾ ਨਾਮ-ਧਨ ਖੱਟਿਆ ਹੈ,
साचु वखरु धनु पलै होइ ॥
ਆਪਿ ਤਰੈ ਤਾਰੇ ਭੀ ਸੋਇ ॥
crosses over, and carries others across with him as well.
ਉਹ ਆਪ ('ਦੁੱਤਰ ਸਾਗਰ' ਤੋਂ) ਤਰਦਾ ਹੈ ਤੇ (ਹੋਰਨਾਂ ਨੂੰ) ਤਾਰਦਾ ਹੈ।
आपि तरै तारे भी सोइ ॥
ਸਹਜਿ ਰਤਾ ਬੂਝੈ ਪਤਿ ਹੋਇ ॥
One who intuitively understands, and is attuned to the Lord, is honored.
ਅਡੋਲ ਅਵਸਥਾ ਵਿਚ ਮਸਤ ਰਹਿ ਕੇ ਅਸਲੀਅਤ ਨੂੰ ਸਮਝਦਾ ਹੈ ਤੇ ਆਦਰ ਪਾਂਦਾ ਹੈ,
सहजि रता बूझै पति होइ ॥
ਤਾ ਕੀ ਕੀਮਤਿ ਕਰੈ ਨ ਕੋਇ ॥
No one can estimate his worth.
ਅਜੇਹੇ ਮਨੁੱਖ ਦਾ ਕੋਈ ਮੁੱਲ ਨਹੀਂ ਪਾ ਸਕਦਾ।
ता की कीमति करै न कोइ ॥
ਜਹ ਦੇਖਾ ਤਹ ਰਹਿਆ ਸਮਾਇ ॥
Wherever I look, I see the Lord permeating and pervading.
ਉਹ ਜਿੱਧਰ ਤੱਕਦਾ ਹੈ ਉਧਰ ਪ੍ਰਭੂ ਹੀ ਪ੍ਰਭੂ ਉਸ ਨੂੰ ਵਿਆਪਕ ਦਿੱਸਦਾ ਹੈ
जह देखा तह रहिआ समाइ ॥
ਨਾਨਕ ਪਾਰਿ ਪਰੈ ਸਚ ਭਾਇ ॥੫੭॥
O Nanak, through the Love of the True Lord, one crosses over. ||57||
ਹੇ ਨਾਨਕ! ਸੱਚੇ ਦੀ ਰਜ਼ਾ ਵਿਚ ਰਹਿ ਕੇ ਉਹ ਮਨੁੱਖ ('ਦੁਤਰ ਸਾਗਰ' ਤੋਂ) ਪਾਰ ਲੰਘ ਜਾਂਦਾ ਹੈ ॥੫੭॥
नानक पारि परै सच भाइ ॥५७॥
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥
"Where is the Shabad said to dwell? What will carry us across the terrifying world-ocean?
(ਪ੍ਰਸ਼ਨ:) ਜਿਸ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ ਉਸ ਸ਼ਬਦ ਦਾ ਟਿਕਾਣਾ ਕਿੱਥੇ ਕਿਹਾ ਜਾ ਸਕਦਾ ਹੈ?
सु सबद का कहा वासु कथीअले जितु तरीऐ भवजलु संसारो ॥
ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥
The breath, when exhaled, extends out ten finger lengths; what is the support of the breath?
'ਪ੍ਰਾਣ' (ਭਾਵ ਸੁਆਸ) ਨੂੰ ਦਸ-ਉਂਗਲ-ਪ੍ਰਮਾਣ ਕਹੀਦਾ ਹੈ ਦੱਸੋ, ਇਸ ਦਾ ਕੀਹ ਆਸਰਾ ਹੈ?
त्रै सत अंगुल वाई कहीऐ तिसु कहु कवनु अधारो ॥
ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥
Speaking and playing, how can one be stable and steady? How can the unseen be seen?"
(ਜੋ ਜੀਵਾਤਮਾ ਇਸ ਸਰੀਰ ਵਿਚ) ਬੋਲਦਾ ਤੇ ਕਲੋਲ ਕਰਦਾ ਹੈ, ਉਹ ਸਦਾ ਲਈ ਕਿਵੇਂ ਅਡੋਲ ਹੋ ਸਕਦਾ ਹੈ ਤੇ ਕਿਵੇਂ ਉਸ ਪ੍ਰਭੂ ਨੂੰ ਵੇਖੇ ਜਿਸ ਦਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ।
बोलै खेलै असथिरु होवै किउ करि अलखु लखाए ॥
ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥
Listen, O master; Nanak prays truly. Instruct your own mind.
ਨਾਨਕ ਕਹਿੰਦਾ ਹੈ (ਜੋਗੀਆਂ ਨੇ ਪੁੱਛਿਆ) ਹੇ ਸੁਆਮੀ! ਸੱਚੇ ਪ੍ਰਭੂ ਦੀ ਗੱਲ ਸੁਣ ਕੇ ਮਨੁੱਖ ਆਪਣੇ ਮਨ ਨੂੰ ਕਿਵੇਂ ਸੁਮੱਤੇ ਲਾ ਸਕਦਾ ਹੈ?
सुणि सुआमी सचु नानकु प्रणवै अपणे मन समझाए ॥
ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥
The Gurmukh is lovingly attuned to the True Shabad. Bestowing His Glance of Grace, He unites us in His Union.
(ਉੱਤਰ:) ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਗੁਰੂ ਸ਼ਬਦ ਦੀ ਰਾਹੀਂ ਉਸ ਦੀ ਲਿਵ ਸੱਚੇ ਪ੍ਰਭੂ ਵਿਚ ਲੱਗ ਜਾਂਦੀ ਹੈ, (ਤੇ, ਪ੍ਰਭੂ) ਮੇਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਵਿਚ ਜੋੜ ਲੈਂਦਾ ਹੈ,
गुरमुखि सबदे सचि लिव लागै करि नदरी मेलि मिलाए ॥
ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
He Himself is all-knowing and all-seeing. By perfect destiny, we merge in Him. ||58||
(ਕਿਉਂਕਿ) ਪ੍ਰਭੂ (ਉਸ ਦੇ ਦਿਲ ਦੀ) ਆਪ ਹੀ ਜਾਣਦਾ ਹੈ, ਆਪ ਹੀ ਪਛਾਣਦਾ ਹੈ। (ਇਸ ਤਰ੍ਹਾਂ) ਉੱਚੀ ਕਿਸਮਤ ਕਰਕੇ (ਗੁਰਮੁਖਿ ਮਨੁੱਖ ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ॥੫੮॥
आपे दाना आपे बीना पूरै भागि समाए ॥५८॥
ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥
That Shabad dwells deep within the nucleus of all beings. God is invisible; wherever I look, there I see Him.
(ਜਿਸ 'ਸ਼ਬਦ' ਦੀ ਰਾਹੀਂ "ਦੁੱਤਰ ਸਾਗਰ" ਤਰੀਦਾ ਹੈ) ਉਸ 'ਸ਼ਬਦ' ਨੂੰ ਇੱਕ-ਰਸ ਥਾਂ (ਮਿਲਿਆ ਹੋਇਆ) ਹੈ (ਭਾਵ, ਉਹ ਸ਼ਬਦ ਹਰ ਥਾਂ ਭਰਪੂਰ ਹੈ), 'ਸ਼ਬਦ' ਅਲੱਖ (ਪ੍ਰਭੂ ਦਾ ਰੂਪ) ਹੈ, ਮੈਂ ਜਿਧਰ ਵੇਖਦਾ ਹਾਂ ਉਹ ਸ਼ਬਦ ਹੀ ਸ਼ਬਦ ਹੈ।
सु सबद कउ निरंतरि वासु अलखं जह देखा तह सोई ॥
ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥
The air is the dwelling place of the absolute Lord. He has no qualities; He has all qualities.
ਜਿਵੇਂ ਅਫੁਰ ਪ੍ਰਭੂ ਦਾ ਵਾਸ (ਹਰ ਥਾਂ) ਹੈ ਤਿਵੇਂ 'ਸ਼ਬਦ' ਦਾ ਵਾਸ (ਹਰ ਥਾਂ) ਹੈ। 'ਸ਼ਬਦ' ਉਹੀ ਹੈ ਜੋ ਸੰਪੂਰਣ ਸੱਤਿਆ-ਧਾਰੀ (ਪ੍ਰਭੂ) ਹੈ (ਭਾਵ 'ਪ੍ਰਭੂ' ਤੇ ਪ੍ਰਭੂ ਦੀ ਸਿਫ਼ਤ ਦਾ 'ਸ਼ਬਦ' ਇੱਕ ਹੀ ਹਨ)।
पवन का वासा सुंन निवासा अकल कला धर सोई ॥
ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥
When He bestows His Glance of Grace, the Shabad comes to abide within the heart, and doubt is eradicated from within.
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦੇ ਹਿਰਦੇ ਵਿਚ ਇਹ 'ਸ਼ਬਦ' ਵੱਸਦਾ ਹੈ, ਉਹ ਮਨੁੱਖ ਹਿਰਦੇ ਵਿਚੋਂ ਭਟਕਣਾ ਦੂਰ ਕਰ ਲੈਂਦਾ ਹੈ,
नदरि करे सबदु घट महि वसै विचहु भरमु गवाए ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥
The body and mind become immaculate, through the Immaculate Word of His Bani. Let His Name be enshrined in your mind.
ਉਸ ਦਾ ਤਨ ਤੇ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ। ਪ੍ਰਭੂ ਦਾ ਨਾਮ ਹੀ ਉਹ ਮਨੁੱਖ ਆਪਣੇ ਮਨ ਵਿਚ ਵਸਾਈ ਰੱਖਦਾ ਹੈ।
तनु मनु निरमलु निरमल बाणी नामुो मंनि वसाए ॥
ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥
The Shabad is the Guru, to carry you across the terrifying world-ocean. Know the One Lord alone, here and hereafter.
ਸਤਿਗੁਰ ਦੇ 'ਸ਼ਬਦ' ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ। (ਜੋ ਤਰਿਆ ਹੈ ਉਹ) ਇਥੇ ਉਥੇ (ਲੋਕ ਪਰਲੋਕ ਵਿਚ ਹਰ ਥਾਂ) ਇੱਕ ਪ੍ਰਭੂ ਨੂੰ ਵਿਆਪਕ ਜਾਣਦਾ ਹੈ।
सबदि गुरू भवसागरु तरीऐ इत उत एको जाणै ॥
ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
He has no form or color, shadow or illusion; O Nanak, realize the Shabad. ||59||
ਹੇ ਨਾਨਕ! ਜੋ ਮਨੁੱਖ ਇਸ 'ਸ਼ਬਦ' ਨੂੰ ਪਛਾਣ ਲੈਂਦਾ ਹੈ 'ਸ਼ਬਦ' ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਰਹਿੰਦਾ ਤੇ ਉਸ ਦਾ ਆਪਣਾ ਵੱਖਰਾ ਚਿਹਨ ਤੇ ਵਰਨ ਨਹੀਂ ਰਹਿ ਜਾਂਦਾ (ਭਾਵ, ਉਸ ਦਾ ਵੱਖਰਾ-ਪਨ ਮਿਟ ਜਾਂਦਾ ਹੈ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਜਾਂਦੀ ਹੈ) ॥੫੯॥
चिहनु वरनु नही छाइआ माइआ नानक सबदु पछाणै ॥५९॥
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥
O reclusive hermit, the True, Absolute Lord is the support of the exhaled breath, which extends out ten finger lengths.
(ਉੱਤਰ:) ਹੇ ਜੋਗੀ! ਦਸ-ਉਂਗਲ-ਪ੍ਰਮਾਣ ਪ੍ਰਾਣਾਂ ਦੀ ਖ਼ੁਰਾਕ ਅਫੁਰ ਸੱਚਾ ਪ੍ਰਭੂ ਹੈ (ਭਾਵ, ਸੁਆਸ ਸੁਆਸ ਪ੍ਰਭੂ ਦਾ ਨਾਮ ਹੀ ਜਪਣਾ ਹੈ, ਪ੍ਰਭੂ ਦਾ ਨਾਮ ਹੀ ਪ੍ਰਾਣਾਂ ਦਾ ਆਸਰਾ ਹੈ)।
त्रै सत अंगुल वाई अउधू सुंन सचु आहारो ॥
ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥
The Gurmukh speaks and churns the essence of reality, and realizes the unseen, infinite Lord.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ (ਸੁਆਸ ਸੁਆਸ ਪ੍ਰਭੂ ਦਾ ਨਾਮ) ਜਪਦਾ ਹੈ, ਉਹ ਅਸਲੀਅਤ (ਭਾਵ, ਜਗਤ ਦਾ ਮੂਲ) ਹਾਸਲ ਕਰ ਲੈਂਦਾ ਹੈ, ਉਹ ਅਲੱਖ ਤੇ ਅਪਾਰ ਪ੍ਰਭੂ ਨੂੰ ਪਛਾਣ ਲੈਂਦਾ ਹੈ (ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ)।
गुरमुखि बोलै ततु बिरोलै चीनै अलख अपारो ॥
ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥
Eradicating the three qualities, he enshrines the Shabad within, and then, his mind is rid of egotism.
ਜਦੋਂ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਵਸਾਂਦਾ ਹੈ (ਸ਼ਬਦ ਦੀ ਬਰਕਤਿ ਨਾਲ ਮਾਇਆ ਦਾ) ਤ੍ਰੈ-ਗੁਣੀ ਪ੍ਰਭਾਵ ਮਿਟਾ ਲੈਂਦਾ ਹੈ, ਤਾਂ ਉਸ ਦੇ ਮਨ ਵਿਚੋਂ ਅਹੰਕਾਰ ਨਾਸ ਹੋ ਜਾਂਦਾ ਹੈ।
त्रै गुण मेटै सबदु वसाए ता मनि चूकै अहंकारो ॥
ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥
Inside and out, he knows the One Lord alone; he is in love with the Name of the Lord.
(ਇਸ ਤਰ੍ਹਾਂ) ਜਦੋਂ ਉਹ ਆਪਣੇ ਅੰਦਰ ਤੇ ਬਾਹਰ (ਜਗਤ ਵਿਚ) ਇੱਕ ਪ੍ਰਭੂ ਨੂੰ ਹੀ ਵੇਖਦਾ ਹੈ, ਤਾਂ ਉਸ ਦਾ ਪਿਆਰ ਪ੍ਰਭੂ ਦੇ ਨਾਮ ਵਿਚ ਬਣ ਜਾਂਦਾ ਹੈ।
अंतरि बाहरि एको जाणै ता हरि नामि लगै पिआरो ॥
ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥
He understands the Sushmana, Ida and Pingala, when the unseen Lord reveals Himself.
ਹੇ ਨਾਨਕ! ਜਦੋਂ ਅਲੱਖ ਪ੍ਰਭੂ ਆਪਣਾ ਆਪ ਲਖਾਂਦਾ ਹੈ (ਆਪਣੇ ਸਰੂਪ ਦੀ ਸਮਝ ਬਖ਼ਸ਼ਦਾ ਹੈ), ਤਦੋਂ ਗੁਰਮੁਖ ਇੜਾ ਪਿੰਗੁਲਾ ਸੁਖਮਨਾ ਨੂੰ ਸਮਝ ਲੈਂਦਾ ਹੈ,
सुखमना इड़ा पिंगुला बूझै जा आपे अलखु लखाए ॥
ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
O Nanak, the True Lord is above these three energy channels. Through the Word, the Shabad of the True Guru, one merges with Him. ||60||
(ਭਾਵ, ਗੁਰਮੁਖਿ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਇੜਾ ਪਿੰਗੁਲਾ ਸੁਖਮਨਾ ਦੇ ਅੱਭਿਆਸ ਤੋਂ ਉਤਾਂਹ ਹੈ, ਉਸ ਵਿਚ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਸਮਾਈਦਾ ਹੈ ॥੬੦॥
नानक तिहु ते ऊपरि साचा सतिगुर सबदि समाए ॥६०॥
ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥
"The air is said to be the soul of the mind. But what does the air feed on?
(ਪ੍ਰਸ਼ਨ:) ਮਨ ਦਾ ਆਸਰਾ ਪ੍ਰਾਣ ਕਹੀਦੇ ਹਨ, ਪ੍ਰਾਣ ਕਿਥੋਂ ਖ਼ੁਰਾਕ ਲੈਂਦੇ ਹਨ? (ਭਾਵ, ਪ੍ਰਾਣਾਂ ਦਾ ਆਸਰਾ ਕੌਣ ਹੈ?)
मन का जीउ पवनु कथीअले पवनु कहा रसु खाई ॥
ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥
What is the way of the spiritual teacher, and the reclusive hermit? What is the occupation of the Siddha?"
ਹੇ ਜੋਗੀ! ਗਿਆਨ ਦੀ ਪ੍ਰਾਪਤੀ ਦਾ ਕੇਹੜਾ ਸਾਧਨ ਹੈ? ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਨੂੰ ਕੀਹ ਪ੍ਰਾਪਤ ਹੋ ਜਾਂਦਾ ਹੈ?
गिआन की मुद्रा कवन अउधू सिध की कवन कमाई ॥
ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
Without the Shabad, the essence does not come, O hermit, and the thirst of egotism does not depart.
(ਉੱਤਰ:) ਹੇ ਜੋਗੀ! ਸਤਿਗੁਰੂ ਦੇ ਸ਼ਬਦ ਤੋਂ ਬਿਨਾਂ (ਪ੍ਰਾਣਾਂ ਨੂੰ) ਰਸ ਨਹੀਂ ਆਉਂਦਾ (ਭਾਵ, ਗੁਰੂ ਦਾ ਸ਼ਬਦ ਹੀ ਪ੍ਰਾਣਾਂ ਦਾ ਆਸਰਾ ਹੈ, ਪ੍ਰਾਨਾਂ ਦੀ ਖ਼ੁਰਾਕ ਹੈ)। ਗੁਰੂ-ਸ਼ਬਦ ਤੋਂ ਬਿਨਾ ਹਉਮੈ ਦੀ ਤ੍ਰੇਹ ਨਹੀਂ ਮਿਟਦੀ।
बिनु सबदै रसु न आवै अउधू हउमै पिआस न जाई ॥
ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
Imbued with the Shabad, one finds the ambrosial essence, and remains fulfilled with the True Name.
ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਨੂੰ ਸਦਾ ਟਿਕੇ ਰਹਿਣ ਵਾਲਾ ਨਾਮ-ਰਸ ਮਿਲ ਜਾਂਦਾ ਹੈ, ਉਹ ਸੱਚੇ ਪ੍ਰਭੂ ਵਿਚ ਰੱਜੇ ਰਹਿੰਦੇ ਹਨ (ਭਾਵ, ਨਾਮ ਵਿਚ ਜੁੜ ਕੇ ਸੰਤੋਖੀ ਹੋ ਜਾਂਦੇ ਹਨ)।
सबदि रते अंम्रित रसु पाइआ साचे रहे अघाई ॥
ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
"What is that wisdom, by which one remains steady and stable? What food brings satisfaction?"
(ਪ੍ਰਸ਼ਨ:) ਉਹ ਕੇਹੜੀ ਮਤ ਹੈ ਜਿਸ ਦੀ ਰਾਹੀ ਮਨ ਸਦਾ ਟਿਕਿਆ ਰਹਿ ਸਕਦਾ ਹੈ? ਕੇਹੜੀ ਖ਼ੁਰਾਕ ਨਾਲ ਮਨ ਸਦਾ ਰੱਜਿਆ ਰਹਿ ਸਕੇ?
कवन बुधि जितु असथिरु रहीऐ कितु भोजनि त्रिपतासै ॥
ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
O Nanak, when one looks upon pain and pleasure alike, through the True Guru, then he is not consumed by Death. ||61||
(ਉੱਤਰ:) ਹੇ ਨਾਨਕ! ਸਤਿਗੁਰੂ ਤੋਂ (ਜੋ ਮਤ ਮਿਲਦੀ ਹੈ ਉਸ ਨਾਲ) ਦੁੱਖ ਤੇ ਸੁਖ ਇੱਕ-ਸਮਾਨ ਜਾਪਦਾ ਹੈ, ਸਤਿਗੁਰੂ ਤੋਂ (ਜੋ ਨਾਮ-ਭੋਜਨ ਮਿਲਦਾ ਹੈ, ਉਸ ਕਰਕੇ) ਮੌਤ (ਦਾ ਡਰ) ਪੋਹ ਨਹੀਂ ਸਕਦਾ ॥੬੧॥
नानक दुखु सुखु सम करि जापै सतिगुर ते कालु न ग्रासै ॥६१॥
ਰੰਗਿ ਨ ਰਾਤਾ ਰਸਿ ਨਹੀ ਮਾਤਾ ॥
If one is not imbued with the Lord's Love, nor intoxicated with His subtle essence,
(ਸ਼ਬਦ ਦੀ ਕਮਾਈ ਤੋਂ ਬਿਨਾ ਮਨੁੱਖ ਦਾ ਮਨ) ਪ੍ਰਭੂ ਦੇ ਪਿਆਰ ਵਿਚ ਰੰਗਿਆ ਨਹੀਂ ਜਾਂਦਾ ਤੇ ਉਹ ਪ੍ਰਭੂ ਦੇ ਆਨੰਦ ਵਿਚ ਖੀਵਾ ਨਹੀਂ ਹੁੰਦਾ।
रंगि न राता रसि नही माता ॥
ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥
without the Word of the Guru's Shabad, he is frustrated, and consumed by his own inner fire.
ਸਤਿਗੁਰੂ ਦੇ ਸ਼ਬਦ (ਦੀ ਕਮਾਈ ਕਰਨ) ਤੋਂ ਬਿਨਾ ਮਨੁੱਖ (ਮਾਇਕ ਧੰਧਿਆਂ ਵਿਚ) ਸੜ ਬਲ ਕੇ ਖਿੱਝਦਾ ਰਹਿੰਦਾ ਹੈ,
बिनु गुर सबदै जलि बलि ताता ॥
ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
He does not preserve his semen and seed, and does not chant the Shabad.
ਜਿਸ ਮਨੁੱਖ ਨੇ ਗੁਰ-ਸ਼ਬਦ ਨਹੀਂ ਉਚਾਰਿਆ, ਉਸ ਨੇ ਜਤੀ ਬਣ ਕੇ ਕੁਝ ਨਹੀਂ ਖੱਟਿਆ।
बिंदु न राखिआ सबदु न भाखिआ ॥
ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
He does not control his breath; he does not worship and adore the True Lord.
ਜਿਸ ਨੇ ਸੱਚੇ ਪ੍ਰਭੂ ਨੂੰ ਸਿਮਰਿਆ ਨਹੀਂ, ਉਸ ਨੇ ਪ੍ਰਾਣਾਯਾਮ ਕਰ ਕੇ ਕੀਹ ਲਿਆ?
पवनु न साधिआ सचु न अराधिआ ॥
ਅਕਥ ਕਥਾ ਲੇ ਸਮ ਕਰਿ ਰਹੈ ॥
But one who speaks the Unspoken Speech, and remains balanced,
ਜੇ ਮਨੁੱਖ ਅਕੱਥ ਪ੍ਰਭੂ ਦੇ ਗੁਣ ਗਾ ਕੇ (ਦੁਖ ਸੁਖ ਨੂੰ) ਇੱਕ-ਸਮਾਨ ਜਾਣ ਕੇ ਜੀਵਨ ਬਿਤੀਤ ਕਰੇ,
अकथ कथा ले सम करि रहै ॥
ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
O Nanak, attains the Lord, the Supreme Soul. ||62||
ਤਾਂ ਹੇ ਨਾਨਕ! ਉਹ ਸਾਰੇ-ਸੰਸਾਰ-ਦੀ-ਜਿੰਦ ਪ੍ਰਭੂ ਦੀ ਪ੍ਰਾਪਤੀ ਕਰ ਲੈਂਦਾ ਹੈ ॥੬੨॥
तउ नानक आतम राम कउ लहै ॥६२॥
ਗੁਰ ਪਰਸਾਦੀ ਰੰਗੇ ਰਾਤਾ ॥
By Guru's Grace, one is attuned to the Lord's Love.
ਸਤਿਗੁਰੂ ਦੀ ਮੇਹਰ ਨਾਲ ਜੋ ਮਨੁੱਖ ਪ੍ਰਭੂ ਦੇ ਪਿਆਰ ਵਿਚ ਰੰਗੀਜਦਾ ਹੈ,
गुर परसादी रंगे राता ॥
ਅੰਮ੍ਰਿਤੁ ਪੀਆ ਸਾਚੇ ਮਾਤਾ ॥
Drinking in the Ambrosial Nectar, he is intoxicated with the Truth.
ਉਹ ਨਾਮ-ਅੰਮ੍ਰਿਤ ਪੀ ਲੈਂਦਾ ਹੈ, ਤੇ ਸੱਚੇ ਪ੍ਰਭੂ ਵਿਚ ਖੀਵਾ ਰਹਿੰਦਾ ਹੈ।
अंम्रितु पीआ साचे माता ॥
ਗੁਰ ਵੀਚਾਰੀ ਅਗਨਿ ਨਿਵਾਰੀ ॥
Contemplating the Guru, the fire within is put out.
ਜੋ ਮਨੁੱਖ ਗੁਰ-(ਸ਼ਬਦ) ਦੀ ਰਾਹੀਂ ਵਿਚਾਰਵਾਨ ਹੋ ਗਿਆ ਹੈ ਉਸ ਨੇ (ਤ੍ਰਿਸ਼ਨਾ) ਅੱਗ ਬੁਝਾ ਲਈ ਹੈ।
गुर वीचारी अगनि निवारी ॥
ਅਪਿਉ ਪੀਓ ਆਤਮ ਸੁਖੁ ਧਾਰੀ ॥
Drinking in the Ambrosial Nectar, the soul settles in peace.
ਉਸ ਨੇ (ਨਾਮ-) ਅੰਮ੍ਰਿਤ ਪੀ ਲਿਆ ਹੈ, ਉਸ ਨੂੰ ਆਤਮਕ ਸੁਖ ਲੱਭ ਪਿਆ ਹੈ।
अपिउ पीओ आतम सुखु धारी ॥
ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
Worshipping the True Lord in adoration, the Gurmukh crosses over the river of life.
(ਹੇ ਜੋਗੀ!) ਗੁਰੂ ਦੇ ਰਾਹ ਤੇ ਤੁਰ ਕੇ ਸੱਚੇ ਪ੍ਰਭੂ ਦਾ ਸਿਮਰਨ ਕਰ ਕੇ ('ਦੁਤਰ ਸਾਗਰ' ਤੋਂ) ਪਾਰ ਲੰਘ।
सचु अराधिआ गुरमुखि तरु तारी ॥
ਨਾਨਕ ਬੂਝੈ ਕੋ ਵੀਚਾਰੀ ॥੬੩॥
O Nanak, after deep contemplation, this is understood. ||63||
(ਪਰ) ਹੇ ਨਾਨਕ! ਕੋਈ ਵਿਰਲਾ ਵਿਚਾਰਵਾਨ (ਇਸ ਗੱਲ ਨੂੰ) ਸਮਝਦਾ ਹੈ ॥੬੩॥
नानक बूझै को वीचारी ॥६३॥
ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
"Where does this mind-elephant live? Where does the breath reside?
(ਪ੍ਰਸ਼ਨ:) ਮਸਤ ਹਾਥੀ (ਵਰਗਾ) ਇਹ ਮਨ ਕਿਥੇ ਵੱਸਦਾ ਹੈ? ਇਹ ਪ੍ਰਾਣ ਕਿਥੇ ਵੱਸਦੇ ਹਨ?
इहु मनु मैगलु कहा बसीअले कहा बसै इहु पवना ॥
ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
Where should the Shabad reside, so that the wanderings of the mind may cease?"
ਹੇ ਜੋਗੀ (ਨਾਨਕ!) ਉਹ ਸ਼ਬਦ ਕਿਥੇ ਵੱਸਦਾ ਹੈ (ਜਿਸ ਦੀ ਰਾਹੀਂ ਤੁਹਾਡੇ ਮਤ-ਅਨੁਸਾਰ) ਮਨ ਦੀ ਭਟਕਣਾ ਮੁੱਕਦੀ ਹੈ?
कहा बसै सु सबदु अउधू ता कउ चूकै मन का भवना ॥
ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
When the Lord blesses one with His Glance of Grace, he leads him to the True Guru. Then, this mind dwells in its own home within.
(ਉੱਤਰ:) ਜੇ ਪ੍ਰਭੂ ਮੇਹਰ ਦੀ ਨਿਗਾਹ ਕਰੇ ਤਾਂ ਉਹ ਸਤਿਗੁਰੂ ਮਿਲਾਂਦਾ ਹੈ ਤੇ (ਗੁਰੂ ਮਿਲਿਆਂ) ਇਹ ਮਨ ਆਪਣੇ ਹੀ ਘਰ ਵਿਚ (ਭਾਵ, ਆਪਣੇ ਆਪ ਵਿਚ) ਟਿਕ ਜਾਂਦਾ ਹੈ।
नदरि करे ता सतिगुरु मेले ता निज घरि वासा इहु मनु पाए ॥
ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
When the individual consumes his egotism, he becomes immaculate, and his wandering mind is restrained.
(ਗੁਰੂ ਦੇ ਹੁਕਮ ਵਿਚ ਤੁਰ ਕੇ ਜਦੋਂ) ਮਨ ਆਪਣੇ ਆਪ ਨੂੰ ਖਾ ਜਾਂਦਾ ਹੈ (ਭਾਵ, ਆਪਣੇ ਸੰਕਲਪ ਵਿਕਲਪ ਮੁਕਾ ਦੇਂਦਾ ਹੈ, ਜਦੋਂ ਮਨੁੱਖ ਮਨ ਦੇ ਪਿੱਛੇ ਤੁਰਨ ਦੇ ਥਾਂ ਗੁਰੂ ਦੇ ਹੁਕਮ ਵਿਚ ਤੁਰਦਾ ਹੈ) ਤਾਂ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਇਸ ਤਰ੍ਹਾਂ ਗੁਰੂ ਦੇ ਉਪਦੇਸ਼ ਨਾਲ ਮਨੁੱਖ) ਮਾਇਆ ਵਲ ਦੌੜਦੇ ਮਨ ਨੂੰ ਰੋਕ ਰੱਖਦਾ ਹੈ।
आपै आपु खाइ ता निरमलु होवै धावतु वरजि रहाए ॥
ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
"How can the root, the source of all be realized? How can the soul know itself? How can the sun enter into the house of the moon?"
(ਪ੍ਰਸ਼ਨ:) ਮਨੁੱਖ (ਜਗਤ ਦੇ) ਮੁੱਢ (ਪ੍ਰਭੂ) ਨੂੰ ਕਿਵੇਂ ਪਛਾਣੇ? ਆਪਣੇ ਆਤਮਾ ਨੂੰ ਕਿਵੇਂ ਸਮਝੇ? ਚੰਦ੍ਰਮਾ ਦੇ ਘਰ ਵਿਚ ਸੂਰਜ ਕਿਵੇਂ ਟਿਕੇ?
किउ मूलु पछाणै आतमु जाणै किउ ससि घरि सूरु समावै ॥
ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
The Gurmukh eliminates egotism from within; then, O Nanak, the sun naturally enters into the home of the moon. ||64||
(ਉੱਤਰ:) ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਆਪਣੇ ਅੰਦਰੋਂ 'ਹਉਮੈ' ਦੂਰ ਕਰਦਾ ਹੈ, ਤਦੋਂ ਹੇ ਨਾਨਕ! ਉਹ ਸਹਿਜ ਅਵਸਥਾ ਵਿਚ ਟਿਕ ਜਾਂਦਾ ਹੈ ॥੬੪॥
गुरमुखि हउमै विचहु खोवै तउ नानक सहजि समावै ॥६४॥
ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
When the mind becomes steady and stable, it abides in the heart, and then the Gurmukh realizes the root, the source of all.
ਜਦੋਂ ਮਨੁੱਖ ਗੁਰੂ ਦੇ ਹੁਕਮ ਤੇ ਤੁਰ ਕੇ (ਜਗਤ ਦੇ) ਮੂਲ-(ਪ੍ਰਭੂ) ਨੂੰ ਪਛਾਣਦਾ ਹੈ (ਪ੍ਰਭੂ ਨਾਲ ਸਾਂਝ ਪਾਂਦਾ ਹੈ), ਤਾਂ ਇਹ ਮਨ ਅਡੋਲ ਹੋ ਕੇ ਹਿਰਦੇ ਵਿਚ ਟਿਕਦਾ ਹੈ।
इहु मनु निहचलु हिरदै वसीअले गुरमुखि मूलु पछाणि रहै ॥
ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
The breath is seated in the home of the navel; the Gurmukh searches, and finds the essence of reality.
ਪ੍ਰਾਣ (ਭਾਵ, ਸੁਆਸ) ਨਾਭੀ-ਰੂਪ ਘਰ ਵਿਚ ਆਸਣ ਤੇ ਬੈਠਦਾ ਹੈ (ਭਾਵ, ਪ੍ਰਾਣਾਂ ਦਾ ਆਰੰਭ ਨਾਭੀ ਤੋਂ ਹੁੰਦਾ ਹੈ), ਗੁਰੂ ਦੀ ਰਾਹੀਂ ਖੋਜ ਕਰ ਕੇ ਮਨੁੱਖ ਅਸਲੀਅਤ ਲੱਭਦਾ ਹੈ।
नाभि पवनु घरि आसणि बैसै गुरमुखि खोजत ततु लहै ॥
ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
This Shabad permeates the nucleus of the self, deep within, in its own home; the Light of this Shabad pervades the three worlds.
ਉਹ ਸ਼ਬਦ (ਜੋ 'ਦੁਤਰ ਸਾਗਰ' ਤੋਂ ਤਾਰਦਾ ਹੈ) ਇਕ-ਰਸ ਆਪਣੇ ਅਸਲ ਘਰ ਵਿਚ (ਭਾਵ, ਸੁੰਨ ਪ੍ਰਭੂ ਵਿਚ) ਟਿਕਦਾ ਹੈ, ਮਨੁੱਖ ਉਸ ਸ਼ਬਦ ਦੀ ਰਾਹੀਂ (ਹੀ) ਤ੍ਰਿਲੋਕੀ ਵਿਚ ਵਿਆਪਕ ਪ੍ਰਭੂ ਦੀ ਜੋਤਿ ਨੂੰ ਲੱਭਦਾ ਹੈ।
सु सबदु निरंतरि निज घरि आछै त्रिभवण जोति सु सबदि लहै ॥
ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
Hunger for the True Lord shall consume your pain, and through the True Lord, you shall be satisfied.
(ਜਿਉਂ ਜਿਉਂ) ਸੱਚੇ ਪ੍ਰਭੂ ਨੂੰ ਮਿਲਣ ਦੀ ਤਾਂਘ ਵਧਦੀ ਹੈ (ਤਿਉਂ ਤਿਉਂ) ਮਨੁੱਖ ਦੁੱਖਾਂ ਨੂੰ ਮੁਕਾ ਲੈਂਦਾ ਹੈ; ਸੱਚੇ ਪ੍ਰਭੂ ਵਿਚ ਹੀ ਤ੍ਰਿਪਤ ਰਹਿੰਦਾ ਹੈ।
खावै दूख भूख साचे की साचे ही त्रिपतासि रहै ॥
ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
The Gurmukh knows the unstruck sound current of the Bani; how rare are those who understand.
ਇਕ-ਰਸ ਵਿਆਪਕ ਰੱਬੀ ਜੀਵਨ-ਰੌ ਨੂੰ ਕਿਸੇ ਵਿਰਲੇ ਗੁਰਮੁਖ ਨੇ ਜਾਣਿਆ ਹੈ ਕਿਸੇ ਵਿਰਲੇ ਨੇ ਇਹ ਰਾਜ਼ ਸਮਝਿਆ ਹੈ।
अनहद बाणी गुरमुखि जाणी बिरलो को अरथावै ॥
ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
Says Nanak, one who speaks the Truth is dyed in the color of Truth, which will never fade away. ||65||
ਨਾਨਕ ਆਖਦਾ ਹੈ (ਜਿਸ ਨੇ ਸਮਝਿਆ ਹੈ) ਉਹ ਸੱਚੇ ਪ੍ਰਭੂ ਨੂੰ ਸਿਮਰਦਾ ਹੈ, ਸੱਚੇ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਇਹ ਰੰਗ ਕਦੇ ਉਤਰਦਾ ਨਹੀਂ ॥੬੫॥
नानकु आखै सचु सुभाखै सचि रपै रंगु कबहू न जावै ॥६५॥
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
"When this heart and body did not exist, where did the mind reside?
(ਪ੍ਰਸ਼ਨ:) ਜਦੋਂ ਨਾਹ ਇਹ ਹਿਰਦਾ ਸੀ ਨਾਹ ਇਹ ਸਰੀਰ ਸੀ, ਤਦੋਂ ਮਨ (ਚੇਤਨ ਸੱਤਾ) ਕਿੱਥੇ ਰਹਿੰਦਾ ਸੀ?
जा इहु हिरदा देह न होती तउ मनु कैठै रहता ॥
ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
When there was no support of the navel lotus, then in which home did the breath reside?
ਜਦੋਂ ਨਾਭੀ ਦੇ ਚੱਕਰ ਦੀ ਥੰਮ੍ਹੀ ਨਹੀਂ ਸੀ ਤਾਂ ਪ੍ਰਾਣ (ਸੁਆਸ) ਕਿਸ ਘਰ ਵਿਚ ਆਸਰਾ ਲੈਂਦਾ ਸੀ?
नाभि कमल असथंभु न होतो ता पवनु कवन घरि सहता ॥
ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
When there was no form or shape, then how could anyone lovingly focus on the Shabad?
ਜਦੋਂ ਕੋਈ ਰੂਪ ਰੇਖ ਨਹੀਂ ਸੀ ਤਦੋਂ ਸ਼ਬਦ ਨੇ ਕਿਥੇ ਲਿਵ ਲਾਈ ਹੋਈ ਸੀ?
रूपु न होतो रेख न काई ता सबदि कहा लिव लाई ॥
ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
When there was no dungeon formed from egg and sperm, who could measure the Lord's value and extent?
ਜਦੋਂ (ਮਾਂ ਦੀ) ਰੱਤ ਤੇ (ਪਿਤਾ ਦੇ) ਬੀਰਜ ਤੋਂ ਬਣਿਆ ਇਹ ਸਰੀਰ ਨਹੀਂ ਸੀ ਤਦੋਂ ਜਿਸ ਪ੍ਰਭੂ ਦਾ ਅੰਦਾਜ਼ਾ ਤੇ ਮੁੱਲ ਨਹੀਂ ਪੈ ਸਕਦਾ ਉਸ ਵਿਚ ਲਿਵ ਕਿਵੇਂ ਇਹ ਮਨ ਲਾਂਦਾ ਸੀ?
रकतु बिंदु की मड़ी न होती मिति कीमति नही पाई ॥
ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
When color, dress and form could not be seen, how could the True Lord be known?"
ਜਿਸ ਪ੍ਰਭੂ ਦਾ ਰੰਗ ਭੇਖ ਤੇ ਸਰੂਪ ਨਹੀਂ ਦਿੱਸਦਾ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਕਿਵੇਂ ਲਖਿਆ ਜਾਂਦਾ ਹੈ?
वरनु भेखु असरूपु न जापी किउ करि जापसि साचा ॥
ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
O Nanak, those who are attuned to the Naam, the Name of the Lord, are detached. Then and now, they see the Truest of the True. ||66||
(ਉੱਤਰ:) ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਵੈਰਾਗਵਾਨ ਨੂੰ ਹਰ ਵੇਲੇ ਸੱਚਾ ਪ੍ਰਭੂ ਹੀ (ਮੌਜੂਦ) ਪ੍ਰਤੀਤ ਹੁੰਦਾ ਹੈ ॥੬੬॥
नानक नामि रते बैरागी इब तब साचो साचा ॥६६॥
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
When the heart and the body did not exist, O hermit, then the mind resided in the absolute, detached Lord.
(ਉੱਤਰ:) ਹੇ ਜੋਗੀ! ਜਦੋਂ ਨਾਹ ਹਿਰਦਾ ਸੀ ਨਾਹ ਸਰੀਰ ਸੀ, ਤਦੋਂ ਵੈਰਾਗੀ ਮਨ ਨਿਰਗੁਣ ਪ੍ਰਭੂ ਵਿਚ ਟਿਕਿਆ ਹੋਇਆ ਸੀ।
हिरदा देह न होती अउधू तउ मनु सुंनि रहै बैरागी ॥
ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
When there was no support of the lotus of the navel, the breath remained in its own home, attuned to the Lord's Love.
ਜਦੋਂ ਨਾਭੀ-ਚੱਕਰ-ਰੂਪ ਥੰਮੀ ਨਹੀਂ ਸੀ ਤਦੋਂ ਪ੍ਰਾਣ (ਪ੍ਰਭੂ ਦਾ) ਪ੍ਰੇਮੀ ਹੋ ਕੇ ਆਪਣੇ ਅਸਲ ਘਰ (ਪ੍ਰਭੂ) ਵਿਚ ਵੱਸਦਾ ਸੀ।
नाभि कमलु असथंभु न होतो ता निज घरि बसतउ पवनु अनरागी ॥
ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
When there was no form or shape or social class, then the Shabad, in its essence, resided in the unmanifest Lord.
ਜਦੋਂ (ਜਗਤ ਦਾ) ਕੋਈ ਰੂਪ ਰੇਖ ਨਹੀਂ ਸੀ ਤਦੋਂ ਉਹ ਸ੍ਰੇਸ਼ਟ ਸ਼ਬਦ (ਜੋ "ਦੁਤਰ ਸਾਗਰ" ਤੋਂ ਤਾਰਦਾ ਹੈ) ਕੁਲ-ਰਹਿਤ ਪ੍ਰਭੂ ਵਿਚ ਰਹਿੰਦਾ ਸੀ;
रूपु न रेखिआ जाति न होती तउ अकुलीणि रहतउ सबदु सु सारु ॥
ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
When the world and the sky did not even exist, the Light of the Formless Lord filled the three worlds.
ਜਦੋਂ ਜਗਤ ਦੀ ਹਸਤੀ ਨਹੀਂ ਸੀ, ਅਕਾਸ਼ ਨਹੀਂ ਸੀ, ਤਦੋਂ ਆਕਾਰ-ਰਹਿਤ ਤ੍ਰਿਭਵਣੀ ਜੋਤਿ (ਭਾਵ, ਹੁਣ ਤ੍ਰਿਲੋਕੀ ਵਿਚ ਵਿਆਪਕ ਹੋਣ ਵਾਲੀ ਜੋਤਿ) ਆਪ ਹੀ ਆਪ ਸੀ।
गउनु गगनु जब तबहि न होतउ त्रिभवण जोति आपे निरंकारु ॥
ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥
Color, dress and form were contained in the One Lord; the Shabad was contained in the One, Wondrous Lord.
ਇਕੋ ਅਸਚਰਜ ਸ਼ਬਦ-ਰੂਪ ਪ੍ਰਭੂ ਹੀ ਸੀ, ਉਹੀ (ਜਗਤ ਦਾ) ਰੰਗ ਭੇਖ ਤੇ ਰੂਪ ਸੀ।
वरनु भेखु असरूपु सु एको एको सबदु विडाणी ॥
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
Without the True Name, no one can become pure; O Nanak, this is the Unspoken Speech. ||67||
ਹੇ ਨਾਨਕ! (ਐਸੇ ਉਸ) ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਨੂੰ ਮਿਲਣ) ਤੋਂ ਬਿਨਾ, ਜਿਸ ਦਾ ਕੋਈ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਕੋਈ ਮਨੁੱਖ ਸੁੱਚਾ ਨਹੀਂ ਹੈ ॥੬੭॥
साच बिना सूचा को नाही नानक अकथ कहाणी ॥६७॥
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
"How, in what way, was the world formed, O man? And what disaster will end it?"
(ਪ੍ਰਸ਼ਨ:) ਹੇ ਪੁਰਖ! ਜਗਤ ਕਿਸ ਕਿਸ ਵਿਧੀ ਨਾਲ ਉਪਜਦਾ ਹੈ, ਕਿਸ ਤਰ੍ਹਾਂ ਦੁੱਖ ਵਿਚ (ਪੈਂਦਾ) ਹੈ ਤੇ ਕਿਵੇਂ ਨਾਸ ਹੋ ਜਾਂਦਾ ਹੈ?
कितु कितु बिधि जगु उपजै पुरखा कितु कितु दुखि बिनसि जाई ॥
ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥
In egotism, the world was formed, O man; forgetting the Naam, it suffers and dies.
(ਉੱਤਰ:) ਹੇ ਪੁਰਖ! ਜਗਤ ਹਉਮੈ ਵਿਚ ਪੈਦਾ ਹੁੰਦਾ ਹੈ, ਜੇ (ਇਸ ਨੂੰ) ਪ੍ਰਭੂ ਦਾ ਨਾਮ ਵਿੱਸਰ ਜਾਏ ਤਾਂ ਦੁੱਖ ਪਾਂਦਾ ਹੈ।
हउमै विचि जगु उपजै पुरखा नामि विसरिऐ दुखु पाई ॥
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥
One who becomes Gurmukh contemplates the essence of spiritual wisdom; through the Shabad, he burns away his egotism.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਉਹ ਤੱਤ-ਗਿਆਨ ਨੂੰ ਵਿਚਾਰਦਾ ਹੈ ਤੇ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜਦਾ ਹੈ,
गुरमुखि होवै सु गिआनु ततु बीचारै हउमै सबदि जलाए ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥
His body and mind become immaculate, through the Immaculate Bani of the Word. He remains absorbed in Truth.
ਉਸ ਦਾ ਤਨ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ; ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ।
तनु मनु निरमलु निरमल बाणी साचै रहै समाए ॥
ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥
Through the Naam, the Name of the Lord, he remains detached; he enshrines the True Name in his heart.
ਉਹ ਮਨੁੱਖ (ਪ੍ਰਭੂ-ਚਰਨਾਂ ਦਾ) ਮਤਵਾਲਾ ਹੋ ਕੇ ਨਿਰੋਲ ਪ੍ਰਭੂ-ਨਾਮ ਵਿਚ ਹੀ ਜੁੜਿਆ ਰਹਿੰਦਾ ਹੈ, ਸਦਾ ਪ੍ਰਭੂ ਨੂੰ ਹਿਰਦੇ ਵਿਚ ਟਿਕਾਈ ਰੱਖਦਾ ਹੈ।
नामे नामि रहै बैरागी साचु रखिआ उरि धारे ॥
ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
O Nanak, without the Name, Yoga is never attained; reflect upon this in your heart, and see. ||68||
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਕਦੇ ਨਹੀਂ ਹੋ ਸਕਦਾ, ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਇਹੀ ਗਵਾਹੀ ਦੇਵੇਗਾ) ॥੬੮॥
नानक बिनु नावै जोगु कदे न होवै देखहु रिदै बीचारे ॥६८॥
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥
The Gurmukh is one who reflects upon the True Word of the Shabad.
ਜੇ ਕੋਈ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੱਚੇ ਸ਼ਬਦ ਨੂੰ ਵਿਚਾਰਦਾ ਹੈ,
गुरमुखि साचु सबदु बीचारै कोइ ॥
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
The True Bani is revealed to the Gurmukh.
ਸਤਿਗੁਰੂ ਦੀ ਬਾਣੀ ਦੀ ਰਾਹੀਂ ਸੱਚਾ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।
गुरमुखि सचु बाणी परगटु होइ ॥
ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥
The mind of the Gurmukh is drenched with the Lord's Love, but how rare are those who understand this.
ਗੁਰਮੁਖਿ ਮਨੁੱਖ ਦਾ ਮਨ (ਨਾਮ-ਰਸ ਵਿਚ) ਭਿੱਜਦਾ ਹੈ, (ਪਰ ਇਸ ਗੱਲ ਨੂੰ) ਕੋਈ ਵਿਰਲਾ ਸਮਝਦਾ ਹੈ।
गुरमुखि मनु भीजै विरला बूझै कोइ ॥
ਗੁਰਮੁਖਿ ਨਿਜ ਘਰਿ ਵਾਸਾ ਹੋਇ ॥
The Gurmukh dwells in the home of the self, deep within.
ਗੁਰੂ ਦੇ ਸਨਮੁਖ ਮਨੁੱਖ ਦਾ ਨਿਵਾਸ ਆਪਣੇ ਅਸਲ ਸਰੂਪ ਵਿਚ ਹੋਇਆ ਰਹਿੰਦਾ ਹੈ।
गुरमुखि निज घरि वासा होइ ॥
ਗੁਰਮੁਖਿ ਜੋਗੀ ਜੁਗਤਿ ਪਛਾਣੈ ॥
The Gurmukh realizes the Way of Yoga.
ਜੋ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹੀ (ਅਸਲ) ਜੋਗੀ ਹੈ ਉਹ (ਪ੍ਰਭੂ ਨਾਲ ਮਿਲਾਪ ਦੀ) ਜੁਗਤਿ ਪਛਾਣਦਾ ਹੈ।
गुरमुखि जोगी जुगति पछाणै ॥
ਗੁਰਮੁਖਿ ਨਾਨਕ ਏਕੋ ਜਾਣੈ ॥੬੯॥
O Nanak, the Gurmukh knows the One Lord alone. ||69||
ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਇੱਕ ਪ੍ਰਭੂ ਨੂੰ (ਹਰ ਥਾਂ ਵਿਆਪਕ) ਜਾਣਦਾ ਹੈ ॥੬੯॥
गुरमुखि नानक एको जाणै ॥६९॥
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥
Without serving the True Guru, Yoga is not attained;
ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਪ੍ਰਭੂ ਨਾਲ) ਮੇਲ ਨਹੀਂ ਹੁੰਦਾ,
बिनु सतिगुर सेवे जोगु न होई ॥
ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥
without meeting the True Guru, no one is liberated.
ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ।
बिनु सतिगुर भेटे मुकति न कोई ॥
ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥
Without meeting the True Guru, the Naam cannot be found.
ਗੁਰੂ ਨੂੰ ਮਿਲਣ ਬਗ਼ੈਰ ਪ੍ਰਭੂ ਦਾ ਨਾਮ ਮਿਲ ਨਹੀਂ ਸਕਦਾ,
बिनु सतिगुर भेटे नामु पाइआ न जाइ ॥
ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥
Without meeting the True Guru, one suffers in terrible pain.
ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਬੜਾ ਕਸ਼ਟ ਉਠਾਂਦਾ ਹੈ।
बिनु सतिगुर भेटे महा दुखु पाइ ॥
ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥
Without meeting the True Guru, there is only the deep darkness of egotistical pride.
ਗੁਰੂ ਨੂੰ ਮਿਲਣ ਤੋਂ ਬਿਨਾ ਘੋਰ ਹਨੇਰੇ ਵਿਚ ਅਹੰਕਾਰ ਵਿਚ ਰਹਿੰਦਾ ਹੈ।
बिनु सतिगुर भेटे महा गरबि गुबारि ॥
ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
O Nanak, without the True Guru, one dies, having lost the opportunity of this life. ||70||
ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨੁੱਖ ਜ਼ਿੰਦਗੀ (ਦੀ ਬਾਜ਼ੀ) ਹਾਰ ਕੇ ਆਤਮਕ ਮੌਤ ਸਹੇੜਦਾ ਹੈ ॥੭੦॥
नानक बिनु गुर मुआ जनमु हारि ॥७०॥
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥
The Gurmukh conquers his mind by subduing his ego.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੇ (ਆਪਣੀ) ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ।
गुरमुखि मनु जीता हउमै मारि ॥
ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥
The Gurmukh enshrines Truth in his heart.
ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ।
गुरमुखि साचु रखिआ उर धारि ॥
ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥
The Gurmukh conquers the world; he knocks down the Messenger of Death, and kills it.
ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ।
गुरमुखि जगु जीता जमकालु मारि बिदारि ॥
ਗੁਰਮੁਖਿ ਦਰਗਹ ਨ ਆਵੈ ਹਾਰਿ ॥
The Gurmukh does not lose in the Court of the Lord.
ਗੁਰੂ ਦੇ ਹੁਕਮ ਵਿਚ ਤੁਰਨ ਵਾਲਾ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ)।
गुरमुखि दरगह न आवै हारि ॥
ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥
The Gurmukh is united in God's Union; he alone knows.
ਗੁਰਮੁਖ ਮਨੁੱਖ ਨੂੰ ਪ੍ਰਭੂ ਸੰਜੋਗ ਬਣਾ ਕੇ (ਆਪਣੇ ਵਿਚ) ਮਿਲਾ ਲੈਂਦਾ ਹੈ (ਇਸ ਭੇਤ ਨੂੰ) ਉਹ ਗੁਰਮੁਖ (ਹੀ) ਸਮਝਦਾ ਹੈ।
गुरमुखि मेलि मिलाए सुो जाणै ॥
ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
O Nanak, the Gurmukh realizes the Word of the Shabad. ||71||
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਨਾਲ) ਜਾਣ-ਪਛਾਣ ਬਣਾ ਲੈਂਦਾ ਹੈ ॥੭੧॥
नानक गुरमुखि सबदि पछाणै ॥७१॥
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥
This is the essence of the Shabad - listen, you hermits and Yogis. Without the Name, there is no Yoga.
ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ।
सबदै का निबेड़ा सुणि तू अउधू बिनु नावै जोगु न होई ॥
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥
Those who are attuned to the Name, remain intoxicated night and day; through the Name, they find peace.
ਜੋ 'ਨਾਮ' ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ। 'ਨਾਮ' ਤੋਂ ਹੀ ਸੁਖ ਮਿਲਦਾ ਹੈ।
नामे राते अनदिनु माते नामै ते सुखु होई ॥
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
Through the Name, everything is revealed; through the Name, understanding is obtained.
'ਨਾਮ' ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, 'ਨਾਮ' ਤੋਂ ਹੀ ਸਾਰੀ ਸੂਝ ਪੈਂਦੀ ਹੈ।
नामै ही ते सभु परगटु होवै नामे सोझी पाई ॥
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥
Without the Name, people wear all sorts of religious robes; the True Lord Himself has confused them.
ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ।
बिनु नावै भेख करहि बहुतेरे सचै आपि खुआई ॥
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥
The Name is obtained only from the True Guru, O hermit, and then, the Way of Yoga is found.
ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ 'ਨਾਮ' ਮਿਲਦਾ ਹੈ ('ਨਾਮ' ਮਿਲਿਆਂ ਹੀ) ਜੋਗ ਦੀ ਸੁਰਤ ਸਿਰੇ ਚੜ੍ਹਦੀ ਹੈ।
सतिगुर ते नामु पाईऐ अउधू जोग जुगति ता होई ॥
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
Reflect upon this in your mind, and see; O Nanak, without the Name, there is no liberation. ||72||
ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, 'ਨਾਮ' ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ)।੭੨)॥੭੨॥
करि बीचारु मनि देखहु नानक बिनु नावै मुकति न होई ॥७२॥
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
You alone know Your state and extent, Lord; What can anyone say about it?
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਹੇ ਪ੍ਰਭੂ! ਇਹ ਗੱਲ ਤੂੰ ਆਪ ਹੀ ਜਾਣਦਾ ਹੈ। ਕੋਈ ਹੋਰ ਕੀਹ ਕਹਿ ਕੇ ਦੱਸ ਸਕਦਾ ਹੈ?
तेरी गति मिति तूहै जाणहि किआ को आखि वखाणै ॥
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
You Yourself are hidden, and You Yourself are revealed. You Yourself enjoy all pleasures.
ਤੂੰ ਆਪ ਹੀ ਲੁਕਿਆ ਹੋਇਆ ਹੈਂ ਤੂੰ ਆਪ ਹੀ ਪਰਗਟ ਹੈਂ (ਭਾਵ, ਸੂਖਮ ਤੇ ਅਸਥੂਲ ਤੂੰ ਆਪ ਹੀ ਹੈਂ), ਤੂੰ ਆਪ ਹੀ ਸਾਰੇ ਰੰਗ ਮਾਣ ਰਿਹਾ ਹੈਂ।
तू आपे गुपता आपे परगटु आपे सभि रंग माणै ॥
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
The seekers, the Siddhas, the many gurus and disciples wander around searching for You, according to Your Will.
ਸਾਧਨ ਕਰਨ ਵਾਲੇ ਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗੁਰੂ ਤੇ ਉਹਨਾਂ ਦੇ ਕਈ ਚੇਲੇ ਤੇਰੇ ਹੁਕਮ ਵਿਚ ਤੈਨੂੰ ਖੋਜਦੇ ਫਿਰਦੇ ਹਨ,
साधिक सिध गुरू बहु चेले खोजत फिरहि फुरमाणै ॥
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥
They beg for Your Name, and You bless them with this charity. I am a sacrifice to the Blessed Vision of Your Darshan.
ਤੈਥੋਂ ਤੇਰਾ 'ਨਾਮ' ਮੰਗਦੇ ਹਨ, ਤੈਥੋਂ ਇਹ ਭਿੱਖਿਆ ਲੈ ਕੇ ਤੇਰੇ ਦੀਦਾਰ ਤੋਂ ਸਦਕੇ ਹੁੰਦੇ ਹਨ।
मागहि नामु पाइ इह भिखिआ तेरे दरसन कउ कुरबाणै ॥
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
The eternal imperishable Lord God has staged this play; the Gurmukh understands it.
ਅਬਿਨਾਸੀ ਪ੍ਰਭੂ ਨੇ (ਇਹ ਜਗਤ ਦੀ) ਖੇਡ ਰਚੀ ਹੈ ਗੁਰਮੁਖ ਮਨੁੱਖ ਨੂੰ ਇਹ ਸਮਝ ਪੈਂਦੀ ਹੈ।
अबिनासी प्रभि खेलु रचाइआ गुरमुखि सोझी होई ॥
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
O Nanak, He extends Himself throughout the ages; there is no other than Him. ||73||1||
ਹੇ ਨਾਨਕ! ਸਾਰੇ ਹੀ ਜੁਗਾਂ ਵਿਚ ਉਹ ਆਪ ਹੀ ਮੌਜੂਦ ਹੈ, ਕੋਈ ਹੋਰ ਦੂਜਾ (ਉਸ ਵਰਗਾ) ਨਹੀਂ ॥੭੩॥੧॥
नानक सभि जुग आपे वरतै दूजा अवरु न कोई ॥७३॥१॥