GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਪਹਰੇ
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥
ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥
ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥
ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥
ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥
ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥
ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥
ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥
ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥
ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥
ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥
ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥
ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥
ਸਿਰੀਰਾਗੁ ਮਹਲਾ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥
ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥
ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥
ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥
ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥
ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥
ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥
ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥
ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥
ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥
ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥
ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥
ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥
ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥
ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥
ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥
ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥
ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥
ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥
ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥
ਸਿਰੀਰਾਗੁ ਮਹਲਾ ੪ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥
ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥
ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥
ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥
ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥
ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥
ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥
ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥
ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥
ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥
ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥
ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥
ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥
ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥
ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥
ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥
ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥
ਸਿਰੀਰਾਗੁ ਮਹਲਾ ੫ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥
ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥
ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥
ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥
ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥
ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥
ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥
ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥
ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥
ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥
ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥
ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥
ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥
ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥
ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥
ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥
ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥
ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥
ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥
ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥
ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥
ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥