ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ॥
Raag Gauree Poorbee, Baawan Akhree Of Kabeer Jee:
ਰਾਗ ਗਉੜੀ-ਪੂਰਬੀ ਵਿੱਚ ਭਗਤ ਕਬੀਰ ਜੀ ਦੀ ਬਾਣੀ 'ਬਾਵਨ ਅਖਰੀ'।
रागु गउड़ी पूरबी बावन अखरी कबीर जीउ की ॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सति नामु करता पुरखु गुर प्रसादि ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
Through these fifty-two letters, the three worlds and all things are described.
ਬਵੰਜਾ ਅੱਖਰ (ਭਾਵ, ਲਿਪੀਆਂ ਦੇ ਅੱਖਰ) ਸਾਰੇ ਜਗਤ ਵਿਚ (ਵਰਤੇ ਜਾ ਰਹੇ ਹਨ), ਜਗਤ ਦਾ ਸਾਰਾ ਵਰਤਾਰਾ ਇਹਨਾਂ (ਲਿਪੀਆਂ ਦੇ) ਅੱਖਰਾਂ ਦੀ ਰਾਹੀਂ ਚੱਲ ਰਿਹਾ ਹੈ।
बावन अछर लोक त्रै सभु कछु इन ही माहि ॥
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
These letters shall perish; they cannot describe the Imperishable Lord. ||1||
ਪਰ ਇਹ ਅੱਖਰ ਨਾਸ ਹੋ ਜਾਣਗੇ (ਭਾਵ, ਜਿਵੇਂ ਜਗਤ ਨਾਸਵੰਤ ਹੈ, ਜਗਤ ਵਿਚ ਵਰਤੀ ਜਾਣ ਵਾਲੀ ਹਰੇਕ ਚੀਜ਼ ਭੀ ਨਾਸਵੰਤ ਹੈ, ਬੋਲੀਆਂ ਭੀ ਨਾਸਵੰਤ ਹਨ, ਤੇ ਬੋਲੀਆਂ ਵਿਚ ਵਰਤੇ ਜਾਣ ਵਾਲੇ ਅੱਖਰ ਭੀ ਨਾਸਵੰਤ ਹਨ)। ਅਕਾਲ ਪੁਰਖ ਨਾਲ ਮਿਲਾਪ ਜਿਸ ਸ਼ਕਲ ਵਿਚ ਅਨੁਭਵ ਹੁੰਦਾ ਹੈ, ਉਹਦੇ ਬਿਆਨ ਕਰਨ ਲਈ ਕੋਈ ਅੱਖਰ ਅਜਿਹੇ ਨਹੀਂ ਹਨ ਜੋ ਇਹਨਾਂ ਅੱਖਰਾਂ ਵਿਚ ਆ ਸਕਣ ॥੧॥
ए अखर खिरि जाहिगे ओइ अखर इन महि नाहि ॥१॥
ਜਹਾ ਬੋਲ ਤਹ ਅਛਰ ਆਵਾ ॥
Wherever there is speech, there are letters.
ਜੋ ਵਰਤਾਰਾ ਬਿਆਨ ਕੀਤਾ ਜਾ ਸਕਦਾ ਹੈ, ਅੱਖਰ (ਕੇਵਲ) ਉਥੇ (ਹੀ) ਵਰਤੇ ਜਾਂਦੇ ਹਨ;
जहा बोल तह अछर आवा ॥
ਜਹ ਅਬੋਲ ਤਹ ਮਨੁ ਨ ਰਹਾਵਾ ॥
Where there is no speech, there, the mind rests on nothing.
ਜੋ ਅਵਸਥਾ ਬਿਆਨ ਤੋਂ ਪਰੇ ਹੈ (ਭਾਵ, ਜਦੋਂ ਅਕਾਲ ਪੁਰਖ ਵਿਚ ਲੀਨਤਾ ਹੁੰਦੀ ਹੈ) ਉਥੇ (ਬਿਆਨ ਕਰਨ ਵਾਲਾ) ਮਨ (ਆਪ ਹੀ) ਨਹੀਂ ਰਹਿ ਜਾਂਦਾ।
जह अबोल तह मनु न रहावा ॥
ਬੋਲ ਅਬੋਲ ਮਧਿ ਹੈ ਸੋਈ ॥
He is in both speech and silence.
ਜਿਥੇ ਅੱਖਰ ਵਰਤੇ ਜਾ ਸਕਦੇ ਹਨ (ਭਾਵ, ਜੋ ਅਵਸਥਾ ਬਿਆਨ ਕੀਤੀ ਜਾ ਸਕਦੀ ਹੈ) ਤੇ ਜਿਸ ਹਾਲਤ ਦਾ ਬਿਆਨ ਨਹੀਂ ਹੋ ਸਕਦਾ (ਭਾਵ, ਪਰਮਾਤਮਾ ਵਿਚ ਲੀਨਤਾ ਦੀ ਅਵਸਥਾ)-ਇਹਨੀਂ (ਦੋਹੀਂ) ਥਾਈਂ ਪਰਮਾਤਮਾ ਆਪ ਹੀ ਹੈ,
बोल अबोल मधि है सोई ॥
ਜਸ ਓਹੁ ਹੈ ਤਸ ਲਖੈ ਨ ਕੋਈ ॥੨॥
No one can know Him as He is. ||2||
ਅਤੇ ਜਿਹੋ ਜਿਹਾ ਉਹ (ਪਰਮਾਤਮਾ) ਹੈ ਤਿਹੋ ਜਿਹਾ (ਹੂ-ਬ-ਹੂ) ਕੋਈ ਬਿਆਨ ਨਹੀਂ ਕਰ ਸਕਦਾ ॥੨॥
जस ओहु है तस लखै न कोई ॥२॥
ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥
If I come to know the Lord, what can I say; what good does it do to speak?
ਜੇ ਉਸ ਅਲੱਭ (ਪਰਮਾਤਮਾ) ਨੂੰ ਮੈਂ ਲੱਭ (ਭੀ) ਲਵਾਂ ਤਾਂ ਮੈਂ (ਉਸ ਦਾ ਸਹੀ ਸਰੂਪ) ਬਿਆਨ ਨਹੀਂ ਕਰ ਸਕਦਾ; ਜੇ (ਕੁਝ) ਬਿਆਨ ਕਰਾਂ ਭੀ ਤਾਂ ਉਸ ਦਾ ਕਿਸੇ ਨੂੰ ਲਾਭ ਨਹੀਂ ਹੋ ਸਕਦਾ।
अलह लहउ तउ किआ कहउ कहउ त को उपकार ॥
ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
He is contained in the seed of the banyan-tree, and yet, His expanse spreads across the three worlds. ||3||
(ਉਂਞ) ਜਿਸ ਪਰਮਾਤਮਾ ਦਾ ਇਹ ਤਿੰਨੇ ਲੋਕ (ਭਾਵ, ਸਾਰਾ ਜਗਤ) ਪਸਾਰਾ ਹਨ, ਉਹ ਇਸ ਵਿਚ ਇਉਂ ਵਿਆਪਕ ਹੈ ਜਿਵੇਂ ਬੋਹੜ (ਦਾ ਰੁੱਖ) ਬੀਜ ਵਿਚ (ਅਤੇ ਬੀਜ, ਬੋਹੜ ਵਿਚ) ਹੈ ॥੩॥
बटक बीज महि रवि रहिओ जा को तीनि लोक बिसथार ॥३॥
ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥
One who knows the Lord understands His mystery, and bit by bit, the mystery disappears.
ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਿਆਂ ਕਰਦਿਆਂ (ਮੇਰੀ) ਦੁਬਿਧਾ ਦਾ ਨਾਸ ਹੋ ਗਿਆ ਹੈ, ਅਤੇ (ਦੁਬਿਧਾ ਦਾ ਨਾਸ ਹੋਇਆਂ ਮੈਂ ਪਰਮਾਤਮਾ ਦਾ) ਕੁਝ ਕੁਝ ਰਾਜ਼ ਸਮਝ ਲਿਆ ਹੈ।
अलह लहंता भेद छै कछु कछु पाइओ भेद ॥
ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥
Turning away from the world, one's mind is pierced through with this mystery, and one obtains the Indestructible, Impenetrable Lord. ||4||
ਦੁਬਿਧਾ ਨੂੰ ਉਲਟਿਆਂ (ਮੇਰਾ) ਮਨ (ਪਰਮਾਤਮਾ ਵਿਚ) ਵਿੱਝ ਗਿਆ ਹੈ ਅਤੇ ਮੈਂ ਉਸ ਅਬਿਨਾਸ਼ੀ ਤੇ ਅਵਿੱਝ ਪ੍ਰਭੂ ਨੂੰ ਪ੍ਰਾਪਤ ਕਰ ਲਿਆ ਹੈ ॥੪॥
उलटि भेद मनु बेधिओ पाइओ अभंग अछेद ॥४॥
ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥
The Muslim knows the Muslim way of life; the Hindu knows the Vedas and Puraanas.
ਤਾਹੀਏਂ (ਚੰਗਾ) ਮੁਸਲਮਾਨ ਉਸ ਨੂੰ ਸਮਝਿਆ ਜਾਂਦਾ ਹੈ ਜੋ ਤਰੀਕਤ ਵਿਚ ਲੱਗਾ ਹੋਵੇ, ਅਤੇ (ਚੰਗਾ) ਹਿੰਦੂ ਉਸ ਨੂੰ, ਜੋ ਵੇਦਾਂ ਪੁਰਾਨਾਂ ਦੀ ਖੋਜ ਕਰਦਾ ਹੋਵੇ।
तुरक तरीकति जानीऐ हिंदू बेद पुरान ॥
ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥
To instruct their minds, people ought to study some sort of spiritual wisdom. ||5||
(ਦੁਬਿਧਾ ਨੂੰ ਮਿਟਾ ਕੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿਣ ਲਈ) ਮਨ ਨੂੰ ਉੱਚੇ ਜੀਵਨ ਦੀ ਸੂਝ ਦੇਣ ਵਾਸਤੇ (ਉੱਚੀ) ਵਿਚਾਰ ਵਾਲੀ ਬਾਣੀ ਥੋੜ੍ਹੀ ਬਹੁਤ ਪੜ੍ਹਨੀ ਜ਼ਰੂਰੀ ਹੈ ॥੫॥
मन समझावन कारने कछूअक पड़ीऐ गिआन ॥५॥
ਓਅੰਕਾਰ ਆਦਿ ਮੈ ਜਾਨਾ ॥
I know only the One, the Universal Creator, the Primal Being.
ਜੋ ਇੱਕ-ਰਸ ਸਭ ਥਾਂ ਵਿਆਪਕ ਪਰਮਾਤਮਾ ਸਭ ਨੂੰ ਬਣਾਉਣ ਵਾਲਾ ਹੈ, ਮੈਂ ਉਸ ਨੂੰ ਅਬਿਨਾਸੀ ਸਮਝਦਾ ਹਾਂ;
ओअंकार आदि मै जाना ॥
ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥
I do not believe in anyone whom the Lord writes and erases.
ਹੋਰ ਜਿਸ ਵਿਅੱਕਤੀ ਨੂੰ ਉਹ ਪ੍ਰਭੂ ਪੈਦਾ ਕਰਦਾ ਹੈ ਤੇ ਫਿਰ ਮਿਟਾ ਦੇਂਦਾ ਹੈ ਉਸ ਨੂੰ ਮੈਂ (ਪਰਮਾਤਮਾ ਦੇ ਤੁੱਲ) ਨਹੀਂ ਮੰਨਦਾ।
लिखि अरु मेटै ताहि न माना ॥
ਓਅੰਕਾਰ ਲਖੈ ਜਉ ਕੋਈ ॥
If someone knows the One, the Universal Creator,
ਜੇ ਕੋਈ ਮਨੁੱਖ ਉਸ ਸਰਬ-ਵਿਆਪਕ ਪਰਮਾਤਮਾ ਨੂੰ ਸਮਝ ਲਏ (ਭਾਵ, ਆਪਣੇ ਅੰਦਰ ਅਨੁਭਵ ਕਰ ਲਏ)
ओअंकार लखै जउ कोई ॥
ਸੋਈ ਲਖਿ ਮੇਟਣਾ ਨ ਹੋਈ ॥੬॥
he shall not perish, since he knows Him. ||6||
ਤਾਂ ਉਸ ਨੂੰ ਸਮਝਿਆਂ (ਉਸ ਮਨੁੱਖ ਦੀ ਉਸ ਉੱਚੀ ਆਤਮਕ ਸੁਰਤ ਦਾ) ਨਾਸ ਨਹੀਂ ਹੁੰਦਾ ॥੬॥
सोई लखि मेटणा न होई ॥६॥
ਕਕਾ ਕਿਰਣਿ ਕਮਲ ਮਹਿ ਪਾਵਾ ॥
KAKKA: When the rays of Divine Light come into the heart-lotus,
ਜੇ ਮੈਂ (ਗਿਆਨ-ਰੂਪ ਸੂਰਜ ਦੀ) ਕਿਰਨ (ਹਿਰਦੇ-ਰੂਪ) ਕੌਲ-ਫੁੱਲ ਵਿਚ ਟਿਕਾ ਲਵਾਂ,
कका किरणि कमल महि पावा ॥
ਸਸਿ ਬਿਗਾਸ ਸੰਪਟ ਨਹੀ ਆਵਾ ॥
the moon-light of Maya cannot enter the basket of the mind.
ਤਾਂ (ਮਾਇਆ-ਰੂਪ) ਚੰਦ੍ਰਮਾ ਦੀ ਚਾਨਣੀ ਨਾਲ, ਉਹ (ਖਿੜਿਆ ਹੋਇਆ ਹਿਰਦਾ-ਫੁੱਲ) (ਮੁੜ) ਮੀਟਿਆ ਨਹੀਂ ਜਾਂਦਾ।
ससि बिगास संपट नही आवा ॥
ਅਰੁ ਜੇ ਤਹਾ ਕੁਸਮ ਰਸੁ ਪਾਵਾ ॥
And if one obtains the subtle fragrance of that spiritual flower,
ਅਤੇ ਜੇ ਕਦੇ ਮੈਂ ਉਸ ਖਿੜਾਉ ਦੀ ਹਾਲਤ ਵਿਚ (ਅੱਪੜ ਕੇ) (ਉਸ ਖਿੜੇ ਹੋਏ ਹਿਰਦੇ-ਰੂਪ ਕੌਲ) ਫੁੱਲ ਦਾ ਆਨੰਦ (ਭੀ) ਮਾਣ ਸਕਾਂ,
अरु जे तहा कुसम रसु पावा ॥
ਅਕਹ ਕਹਾ ਕਹਿ ਕਾ ਸਮਝਾਵਾ ॥੭॥
he cannot describe the indescribable; he could speak, but who would understand? ||7||
ਤਾਂ ਉਸ ਦਾ ਬਿਆਨ ਕਥਨ ਤੋਂ ਪਰੇ ਹੈ। ਉਹ ਮੈਂ ਆਖ ਕੇ ਕੀਹ ਸਮਝਾ ਸਕਦਾ ਹਾਂ? ॥੭॥
अकह कहा कहि का समझावा ॥७॥
ਖਖਾ ਇਹੈ ਖੋੜਿ ਮਨ ਆਵਾ ॥
KHAKHA: The mind has entered this cave.
ਜਦੋਂ ਇਹ ਮਨ (-ਪੰਛੀ ਜਿਸ ਨੂੰ ਗਿਆਨ-ਕਿਰਨ ਮਿਲ ਚੁੱਕੀ ਹੈ) ਸ੍ਵੈ-ਸਰੂਪ ਦੀ ਖੋੜ ਵਿਚ (ਭਾਵ, ਪ੍ਰਭੂ-ਚਰਨਾਂ ਵਿਚ) ਆ ਟਿਕਦਾ ਹੈ,
खखा इहै खोड़ि मन आवा ॥
ਖੋੜੇ ਛਾਡਿ ਨ ਦਹ ਦਿਸ ਧਾਵਾ ॥
It does not leave this cave to wander in the ten directions.
ਤਾਂ ਇਸ ਆਹਲਣੇ (ਭਾਵ, ਪ੍ਰਭੂ-ਚਰਨਾਂ) ਨੂੰ ਛੱਡ ਕੇ ਦਸੀਂ ਪਾਸੀਂ ਨਹੀਂ ਦੌੜਦਾ।
खोड़े छाडि न दह दिस धावा ॥
ਖਸਮਹਿ ਜਾਣਿ ਖਿਮਾ ਕਰਿ ਰਹੈ ॥
Knowing their Lord and Master, people show compassion;
ਖਸਮ-ਪ੍ਰਭੂ ਨਾਲ ਸਾਂਝ ਪਾ ਕੇ ਖਿਮਾ ਦੇ ਸੋਮੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ,
खसमहि जाणि खिमा करि रहै ॥
ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥
then, they become immortal, and attain the state of eternal dignity. ||8||
ਤੇ ਤਦੋਂ ਅਵਿਨਾਸ਼ੀ (ਪ੍ਰਭੂ ਨਾਲ ਇੱਕ-ਰੂਪ) ਹੋ ਕੇ ਉਹ ਪਦਵੀ ਪ੍ਰਾਪਤ ਕਰ ਲੈਂਦਾ ਹੈ ਜੋ ਕਦੇ ਨਾਸ ਨਹੀਂ ਹੁੰਦੀ ॥੮॥
तउ होइ निखिअउ अखै पदु लहै ॥८॥
ਗਗਾ ਗੁਰ ਕੇ ਬਚਨ ਪਛਾਨਾ ॥
GAGGA: One who understands the Guru's Word
ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲਈ ਹੈ,
गगा गुर के बचन पछाना ॥
ਦੂਜੀ ਬਾਤ ਨ ਧਰਈ ਕਾਨਾ ॥
does not listen to anything else.
ਉਸ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਗੱਲ ਖਿੱਚ ਨਹੀਂ ਪਾਂਦੀ।
दूजी बात न धरई काना ॥
ਰਹੈ ਬਿਹੰਗਮ ਕਤਹਿ ਨ ਜਾਈ ॥
He remains like a hermit and does not go anywhere,
ਉਹ ਪੰਛੀ (ਵਾਂਗ ਸਦਾ ਨਿਰਮੋਹ) ਰਹਿੰਦਾ ਹੈ; ਕਿਤੇ ਭੀ ਭਟਕਦਾ ਨਹੀਂ;
रहै बिहंगम कतहि न जाई ॥
ਅਗਹ ਗਹੈ ਗਹਿ ਗਗਨ ਰਹਾਈ ॥੯॥
when he grasps the Ungraspable Lord and dwells in the sky of the Tenth Gate. ||9||
ਜਿਸ ਪ੍ਰਭੂ ਨੂੰ ਜਗਤ ਦੀ ਮਾਇਆ ਗ੍ਰਸ ਨਹੀਂ ਸਕਦੀ, ਉਸ ਨੂੰ ਉਹ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ; ਹਿਰਦੇ ਵਿਚ ਵਸਾ ਕੇ ਆਪਣੀ ਸੁਰਤ ਨੂੰ ਪ੍ਰਭੂ-ਚਰਨਾਂ ਵਿਚ ਟਿਕਾਈ ਰੱਖਦਾ ਹੈ (ਜਿਵੇਂ ਚੋਗ ਨਾਲ ਪੇਟ ਭਰ ਕੇ ਪੰਛੀ ਮੌਜ ਵਿਚ ਆ ਕੇ ਉੱਚਾ ਅਕਾਸ਼ ਵਿਚ ਤਾਰੀਆਂ ਲਾਂਦਾ ਹੈ) ॥੯॥
अगह गहै गहि गगन रहाई ॥९॥
ਘਘਾ ਘਟਿ ਘਟਿ ਨਿਮਸੈ ਸੋਈ ॥
GHAGHA: He dwells in each and every heart.
ਹਰੇਕ ਸਰੀਰ ਵਿਚ ਉਹ ਪ੍ਰਭੂ ਹੀ ਵੱਸਦਾ ਹੈ।
घघा घटि घटि निमसै सोई ॥
ਘਟ ਫੂਟੇ ਘਟਿ ਕਬਹਿ ਨ ਹੋਈ ॥
Even when the body-pitcher bursts, he does not diminish.
ਜੇ ਕੋਈ ਸਰੀਰ (-ਰੂਪ ਘੜਾ) ਭੱਜ ਜਾਏ ਤਾਂ ਕਦੇ ਪ੍ਰਭੂ ਦੀ ਹੋਂਦ ਵਿਚ ਕੋਈ ਘਾਟਾ ਨਹੀਂ ਪੈਂਦਾ।
घट फूटे घटि कबहि न होई ॥
ਤਾ ਘਟ ਮਾਹਿ ਘਾਟ ਜਉ ਪਾਵਾ ॥
When someone finds the Path to the Lord within his own heart,
ਜਦੋਂ (ਕੋਈ ਜੀਵ) ਇਸ ਸਰੀਰ ਦੇ ਅੰਦਰ ਹੀ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਪੱਤਣ ਲੱਭ ਲੈਂਦਾ ਹੈ,
ता घट माहि घाट जउ पावा ॥
ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥
why should he abandon that Path to follow some other path? ||10||
ਤਾਂ ਇਸ ਪੱਤਣ ਨੂੰ ਛੱਡ ਕੇ ਉਹ ਖੱਡਾਂ ਵਿਚ ਕਿਤੇ ਨਹੀਂ ਭਟਕਦਾ ਫਿਰਦਾ ॥੧੦॥
सो घटु छाडि अवघट कत धावा ॥१०॥
ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥
NGANGA: Restrain yourself, love the Lord, and dismiss your doubts.
(ਹੇ ਭਾਈ! ਆਪਣੇ ਇੰਦ੍ਰਿਆਂ ਨੂੰ) ਚੰਗੀ ਤਰ੍ਹਾਂ ਰੋਕ, (ਪ੍ਰਭੂ ਨਾਲ) ਪਿਆਰ ਬਣਾ, ਤੇ ਸਿਦਕ-ਹੀਨਤਾ ਦੂਰ ਕਰ।
ङंङा निग्रहि सनेहु करि निरवारो संदेह ॥
ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥
Even if you do not see the Path, do not run away; this is the highest wisdom. ||11||
(ਇਹ ਕੰਮ ਔਖਾ ਜ਼ਰੂਰ ਹੈ, ਪਰ) ਇਸ ਖ਼ਿਆਲ ਕਰਕੇ ਕਿ ਇਹ ਕੰਮ ਨਹੀਂ ਹੋ ਸਕਦਾ (ਇਸ ਕੰਮ ਵਲੋਂ) ਭੱਜ ਨਹੀਂ ਜਾਣਾ ਚਾਹੀਦਾ-(ਬੱਸ) ਸਭ ਤੋਂ ਵੱਡੀ ਅਕਲ (ਦੀ ਗੱਲ) ਇਹੀ ਹੈ ॥੧੧॥
नाही देखि न भाजीऐ परम सिआनप एह ॥११॥
ਚਚਾ ਰਚਿਤ ਚਿਤ੍ਰ ਹੈ ਭਾਰੀ ॥
CHACHA: He painted the great picture of the world.
(ਪ੍ਰਭੂ ਦਾ) ਬਣਾਇਆ ਹੋਇਆ ਇਹ ਜਗਤ (ਮਾਨੋ) ਇਕ ਬਹੁਤ ਵੱਡੀ ਤਸਵੀਰ ਹੈ।
चचा रचित चित्र है भारी ॥
ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥
Forget this picture, and remember the Painter.
(ਹੇ ਭਾਈ!) ਇਸ ਤਸਵੀਰ (ਦੇ ਮੋਹ) ਨੂੰ ਛੱਡ ਕੇ ਤਸਵੀਰ ਬਣਾਉਣ ਵਾਲੇ ਨੂੰ ਚੇਤੇ ਰੱਖ;
तजि चित्रै चेतहु चितकारी ॥
ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥
This wondrous painting is now the problem.
(ਕਿਉਂਕਿ ਵੱਡਾ) ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ।
चित्र बचित्र इहै अवझेरा ॥
ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
Forget this picture and focus your consciousness on the Painter. ||12||
(ਸੋ, ਇਸ ਮੋਹ ਤੋਂ ਬਚਣ ਲਈ) ਤਸਵੀਰ (ਦਾ ਖ਼ਿਆਲ) ਛੱਡ ਕੇ ਤਸਵੀਰ ਬਣਾਉਣ ਵਾਲੇ ਵਿਚ ਆਪਣੇ ਚਿੱਤ ਨੂੰ ਪ੍ਰੋ ਰੱਖ ॥੧੨॥
तजि चित्रै चितु राखि चितेरा ॥१२॥
ਛਛਾ ਇਹੈ ਛਤ੍ਰਪਤਿ ਪਾਸਾ ॥
CHHACHHA: The Sovereign Lord of the Universe is here with you.
ਜੋ (ਸਭ ਦਾ) ਪਾਤਸ਼ਾਹ ਹੈ ਇਸ (ਚਿਤ੍ਰਕਾਰ ਪ੍ਰਭੂ) ਦੇ ਪਾਸ-
छछा इहै छत्रपति पासा ॥
ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥
Why are you so unhappy? Why don't you abandon your desires?
(ਹੇ ਮੇਰੇ ਮਨ! ਹੋਰ) ਆਸਾਂ ਛੱਡ ਕੇ ਤਕੜਾ ਹੋ ਕੇ ਕਿਉਂ ਨਹੀਂ ਰਹਿੰਦਾ?
छकि कि न रहहु छाडि कि न आसा ॥
ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥
O my mind, each and every moment I try to instruct you,
ਹੇ ਮਨ! ਮੈਂ ਤੈਨੂੰ ਹਰ ਵੇਲੇ ਸਮਝਾਉਂਦਾ ਹਾਂ,
रे मन मै तउ छिन छिन समझावा ॥
ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥
but you forsake Him, and entangle yourself with others. ||13||
ਕਿ ਉਸ (ਚਿਤ੍ਰਕਾਰ) ਨੂੰ ਵਿਸਾਰ ਕੇ ਕਿਥੇ (ਉਸ ਦੇ ਬਣਾਏ ਹੋਏ ਚਿੱਤ੍ਰ ਵਿਚ) ਤੂੰ ਆਪਣੇ ਆਪ ਨੂੰ ਜਕੜ ਰਿਹਾ ਹੈਂ ॥੧੩॥
ताहि छाडि कत आपु बधावा ॥१३॥
ਜਜਾ ਜਉ ਤਨ ਜੀਵਤ ਜਰਾਵੈ ॥
JAJJA: If someone burns his body while he is still alive,
ਜਦੋਂ (ਕੋਈ ਜੀਵ) ਮਾਇਆ ਵਿਚ ਰਹਿੰਦਾ ਹੋਇਆ ਹੀ ਸਰੀਰ (ਦੀਆਂ ਵਾਸ਼ਨਾਂ) ਸਾੜ ਲੈਂਦਾ ਹੈ,
जजा जउ तन जीवत जरावै ॥
ਜੋਬਨ ਜਾਰਿ ਜੁਗਤਿ ਸੋ ਪਾਵੈ ॥
and burns away the desires of his youth, then he finds the right way.
ਉਹ ਮਨੁੱਖ ਜੁਆਨੀ (ਦਾ ਮਦ) ਸਾੜ ਕੇ ਜੀਊਣ ਦੀ (ਸਹੀ) ਜਾਚ ਸਿੱਖ ਲੈਂਦਾ ਹੈ।
जोबन जारि जुगति सो पावै ॥
ਅਸ ਜਰਿ ਪਰ ਜਰਿ ਜਰਿ ਜਬ ਰਹੈ ॥
When he burns his desire for his own wealth, and that of others,
ਜਦੋਂ ਮਨੁੱਖ ਆਪਣੇ (ਧਨ ਦੇ ਅਹੰਕਾਰ) ਨੂੰ ਤੇ ਪਰਾਈ (ਦੌਲਤ ਦੀ ਆਸ) ਨੂੰ ਸਾੜ ਕੇ ਆਪਣੇ ਵਿਤ ਵਿਚ ਰਹਿੰਦਾ ਹੈ,
अस जरि पर जरि जरि जब रहै ॥
ਤਬ ਜਾਇ ਜੋਤਿ ਉਜਾਰਉ ਲਹੈ ॥੧੪॥
then he finds the Divine Light. ||14||
ਤਦੋਂ ਉੱਚੀ ਆਤਮਕ ਅਵਸਥਾ ਵਿਚ ਅੱਪੜ ਕੇ ਪ੍ਰਭੂ ਦੀ ਜੋਤ ਦਾ ਪ੍ਰਕਾਸ਼ ਪ੍ਰਾਪਤ ਕਰਦਾ ਹੈ ॥੧੪॥
तब जाइ जोति उजारउ लहै ॥१४॥
ਝਝਾ ਉਰਝਿ ਸੁਰਝਿ ਨਹੀ ਜਾਨਾ ॥
JHAJHA: You are entangled in the world, and you do not know how to get untangled.
ਜਿਸ ਮਨੁੱਖ ਨੇ (ਚਰਚਾ ਆਦਿਕ ਵਿਚ ਪੈ ਕੇ ਨਿਕੰਮੀਆਂ) ਉਲਝਣਾਂ ਵਿਚ ਫਸਣਾ ਹੀ ਸਿੱਖਿਆ,
झझा उरझि सुरझि नही जाना ॥
ਰਹਿਓ ਝਝਕਿ ਨਾਹੀ ਪਰਵਾਨਾ ॥
You hold back in fear, and are not approved by the Lord.
ਉਲਝਣਾਂ ਵਿਚੋਂ ਨਿਕਲਣ ਦੀ ਜਾਚ ਨਾਹ ਸਿੱਖੀ, ਉਹ (ਸਾਰੀ ਉਮਰ) ਸਹੰਸਿਆਂ ਵਿਚ ਹੀ ਪਿਆ ਰਿਹਾ, (ਉਸ ਦਾ ਜੀਵਨ) ਕਬੂਲ ਨਾਹ ਹੋ ਸਕਿਆ।
रहिओ झझकि नाही परवाना ॥
ਕਤ ਝਖਿ ਝਖਿ ਅਉਰਨ ਸਮਝਾਵਾ ॥
Why do you talk such nonsense, trying to convince others?
ਬਹਿਸਾਂ ਕਰ ਕਰ ਕੇ ਹੋਰਨਾਂ ਨੂੰ ਮੱਤਾਂ ਦੇਣ ਦਾ ਕੀਹ ਲਾਭ?
कत झखि झखि अउरन समझावा ॥
ਝਗਰੁ ਕੀਏ ਝਗਰਉ ਹੀ ਪਾਵਾ ॥੧੫॥
Stirring up arguments, you shall only obtain more arguments. ||15||
ਚਰਚਾ ਕਰਦਿਆਂ ਆਪ ਨੂੰ ਤਾਂ ਨਿਰੀ ਚਰਚਾ ਕਰਨ ਦੀ ਹੀ ਵਾਦੀ ਪੈ ਗਈ ॥੧੫॥
झगरु कीए झगरउ ही पावा ॥१५॥
ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥
NYANYA: He dwells near you, deep within your heart; why do you leave Him and go far away?
(ਹੇ ਭਾਈ!) ਜੋ ਪ੍ਰਭੂ ਨੇੜੇ ਵੱਸ ਰਿਹਾ ਹੈ, ਜੋ ਹਿਰਦੇ ਵਿਚ ਵੱਸ ਰਿਹਾ ਹੈ, ਉਸ ਨੂੰ ਛੱਡ ਕੇ ਤੂੰ ਦੂਰ ਕਿੱਥੇ ਜਾਂਦਾ ਹੈਂ?
ञंञा निकटि जु घट रहिओ दूरि कहा तजि जाइ ॥
ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥
I searched the whole world for Him, but I found Him near myself. ||16||
(ਜਿਸ ਪ੍ਰਭ ਨੂੰ ਮਿਲਣ ਦੀ ਖ਼ਾਤਰ (ਅਸਾਂ ਸਾਰਾ) ਜਗਤ ਢੂੰਡਿਆ ਸੀ, ਉਸ ਨੂੰ ਨੇੜੇ ਹੀ (ਆਪਣੇ ਅੰਦਰ ਹੀ) ਲੱਭ ਲਿਆ ਹੈ ॥੧੬॥
जा कारणि जगु ढूढिअउ नेरउ पाइअउ ताहि ॥१६॥
ਟਟਾ ਬਿਕਟ ਘਾਟ ਘਟ ਮਾਹੀ ॥
TATTA: It is such a difficult path, to find Him within your own heart.
(ਪ੍ਰਭੂ ਦੇ ਮਹਿਲ ਵਿਚ ਅਪੜਾਣ ਵਾਲਾ) ਔਖਾ ਪੱਤਣ ਹੈ (ਪਰ ਉਹ ਪੱਤਣ) ਹਿਰਦੇ ਵਿਚ ਹੀ ਹੈ।
टटा बिकट घाट घट माही ॥
ਖੋਲਿ ਕਪਾਟ ਮਹਲਿ ਕਿ ਨ ਜਾਹੀ ॥
Open the doors within, and enter the Mansion of His Presence.
(ਹੇ ਭਾਈ! ਮਾਇਆ ਦੇ ਮੋਹ ਵਾਲੇ) ਕਵਾੜ ਖੋਲ੍ਹ ਕੇ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਕਿਉਂ ਨਹੀਂ ਅੱਪੜਦਾ?
खोलि कपाट महलि कि न जाही ॥
ਦੇਖਿ ਅਟਲ ਟਲਿ ਕਤਹਿ ਨ ਜਾਵਾ ॥
Beholding the Immovable Lord, you shall not slip and go anywhere else.
(ਜਿਸ ਮਨੁੱਖ ਨੇ ਹਿਰਦੇ ਵਿਚ ਹੀ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਦੀਦਾਰ ਕਰ ਲਿਆ ਹੈ, ਉਹ ਡੋਲ ਕੇ ਕਿਸੇ ਹੋਰ ਪਾਸੇ ਨਹੀਂ ਜਾਂਦਾ,
देखि अटल टलि कतहि न जावा ॥
ਰਹੈ ਲਪਟਿ ਘਟ ਪਰਚਉ ਪਾਵਾ ॥੧੭॥
You shall remain firmly attached to the Lord, and your heart will be happy. ||17||
ਉਹ (ਪ੍ਰਭੂ-ਚਰਨਾਂ ਨਾਲ) ਸਾਂਝ ਪਾ ਲੈਂਦਾ ਹੈ ॥੧੭॥
रहै लपटि घट परचउ पावा ॥१७॥
ਠਠਾ ਇਹੈ ਦੂਰਿ ਠਗ ਨੀਰਾ ॥
T'HAT'HA: Keep yourself far away from this mirage.
ਇਹ ਮਾਇਆ ਇਉਂ ਹੈ ਜਿਵੇਂ ਦੂਰੋਂ ਵੇਖਿਆਂ ਉਹ ਰੇਤਾ ਜੋ ਪਾਣੀ ਜਾਪਦਾ ਹੈ।
ठठा इहै दूरि ठग नीरा ॥
ਨੀਠਿ ਨੀਠਿ ਮਨੁ ਕੀਆ ਧੀਰਾ ॥
With great difficulty, I have calmed my mind.
ਸੋ ਮੈਂ ਗਹੁ ਨਾਲ (ਇਸ ਮਾਇਆ ਦੀ ਅਸਲੀਅਤ) ਤੱਕ ਕੇ ਮਨ ਨੂੰ ਧੀਰਜਵਾਨ ਬਣਾ ਲਿਆ ਹੈ (ਭਾਵ, ਮਨ ਨੂੰ ਇਸ ਦੇ ਪਿਛੇ ਦੌੜਨੋਂ ਬਚਾ ਲਿਆ ਹੈ)।
नीठि नीठि मनु कीआ धीरा ॥
ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥
That cheater, who cheated and devoured the whole world
ਜਿਸ (ਮਾਇਕ ਮੋਹ ਰੂਪ) ਠੱਗ ਕੇ ਸਾਰੇ ਜਗਤ ਨੂੰ ਭੁਲੇਖੇ ਵਿਚ ਪਾ ਦਿੱਤਾ ਹੈ, ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ,
जिनि ठगि ठगिआ सगल जगु खावा ॥
ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥
- I have cheated that cheater, and my mind is now at peace. ||18||
ਉਸ (ਮੋਹ-) ਠੱਗ ਨੂੰ ਕਾਬੂ ਕੀਤਿਆਂ ਮੇਰਾ ਮਨ ਇਕ ਟਿਕਾਣੇ ਤੇ ਆ ਗਿਆ ਹੈ ॥੧੮॥
सो ठगु ठगिआ ठउर मनु आवा ॥१८॥
ਡਡਾ ਡਰ ਉਪਜੇ ਡਰੁ ਜਾਈ ॥
DADDA: When the Fear of God wells up, other fears depart.
ਜੋ ਪਰਮਾਤਮਾ ਦਾ ਡਰ (ਭਾਵ, ਅਦਬ-ਸਤਕਾਰ) ਮਨੁੱਖ ਦੇ ਹਿਰਦੇ ਵਿਚ ਪੈਦਾ ਹੋ ਜਾਏ,
डडा डर उपजे डरु जाई ॥
ਤਾ ਡਰ ਮਹਿ ਡਰੁ ਰਹਿਆ ਸਮਾਈ ॥
Other fears are absorbed into that Fear.
ਤਾਂ (ਦੁਨੀਆ ਵਾਲਾ) ਡਰ (ਦਿਲੋਂ) ਦੂਰ ਹੋ ਜਾਂਦਾ ਹੈ ਤੇ ਉਸ ਡਰ ਵਿਚ ਦੁਨੀਆ ਵਾਲਾ ਡਰ ਮੁੱਕ ਜਾਂਦਾ ਹੈ; ਪਰ ਜੇ ਮਨੁੱਖ ਪ੍ਰਭੂ ਦਾ ਡਰ ਮਨ ਵਿਚ ਨਾਹ ਵਸਾਏ ਤਾਂ (ਦੁਨੀਆ ਵਾਲਾ) ਡਰ ਮੁੜ ਆ ਚੰਬੜਦਾ ਹੈ।
ता डर महि डरु रहिआ समाई ॥
ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥
When one rejects the Fear of God, then other fears cling to him.
(ਤੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾ ਕੇ ਜੋ ਮਨੁੱਖ) ਨਿਰਭਉ ਹੋ ਗਿਆ,
जउ डर डरै त फिरि डरु लागै ॥
ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥
But if he becomes fearless, the fears of his heart run away. ||19||
ਉਸ ਦੇ ਮਨ ਦਾ ਜੋ ਭੀ ਸਹਿਮ ਹੈ, ਸਭ ਨੱਸ ਜਾਂਦਾ ਹੈ ॥੧੯॥
निडर हूआ डरु उर होइ भागै ॥१९॥
ਢਢਾ ਢਿਗ ਢੂਢਹਿ ਕਤ ਆਨਾ ॥
DHADHA: Why do you search in other directions?
(ਹੇ ਭਾਈ! ਪਰਮਾਤਮਾ ਤਾਂ ਤੇਰੇ) ਨੇੜੇ ਹੀ ਹੈ, ਤੂੰ (ਉਸ ਨੂੰ ਬਾਹਰ) ਹੋਰ ਕਿਥੇ ਢੂੰਡਦਾ ਹੈਂ?
ढढा ढिग ढूढहि कत आना ॥
ਢੂਢਤ ਹੀ ਢਹਿ ਗਏ ਪਰਾਨਾ ॥
Searching for Him like this, the breath of life runs out.
(ਬਾਹਰ) ਢੂੰਡਦਿਆਂ ਢੂੰਡਦਿਆਂ ਤੇਰੇ ਪ੍ਰਾਣ ਭੀ ਥੱਕ ਗਏ ਹਨ।
ढूढत ही ढहि गए पराना ॥
ਚੜਿ ਸੁਮੇਰਿ ਢੂਢਿ ਜਬ ਆਵਾ ॥
When I returned after climbing the mountain,
ਸੁਮੇਰ ਪਰਬਤ ਉਤੇ (ਭੀ) ਚੜ੍ਹ ਕੇ ਤੇ (ਪਰਮਾਤਮਾ ਨੂੰ ਉਥੇ) ਢੂੰਡ ਢੂੰਡ ਕੇ ਜਦੋਂ ਮਨੁੱਖ (ਆਪਣੇ ਸਰੀਰ ਵਿਚ) ਆਉਂਦਾ ਹੈ (ਭਾਵ, ਆਪਣੇ ਅੰਦਰ ਹੀ ਝਾਤੀ ਮਾਰਦਾ ਹੈ),
चड़ि सुमेरि ढूढि जब आवा ॥
ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
I found Him in the fortress - the fortress which He Himself made. ||20||
ਤਾਂ ਉਹ ਪ੍ਰਭੂ ਇਸ (ਸਰੀਰ ਰੂਪ) ਕਿਲ੍ਹੇ ਵਿਚ ਹੀ ਮਿਲ ਪੈਂਦਾ ਹੈ ਜਿਸ ਨੇ ਇਹ ਸਰੀਰ-ਕਿਲ੍ਹਾ ਬਣਾਇਆ ਹੈ ॥੨੦॥
जिह गड़ु गड़िओ सु गड़ महि पावा ॥२०॥
ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥
NANNA: The warrior who fights on the battle-field should keep up and press on.
(ਜਗਤ ਰੂਪ ਇਸ) ਰਣਭੂਮੀ ਵਿਚ (ਵਿਕਾਰਾਂ ਨਾਲ ਜੰਗ ਵਿਚ) ਰੁੱਝਾ ਹੋਇਆ ਜੋ ਮਨੁੱਖ ਵਿਕਾਰਾਂ ਨੂੰ ਵੱਸ ਵਿਚ ਕਰਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ,
णाणा रणि रूतउ नर नेही करै ॥
ਨਾ ਨਿਵੈ ਨਾ ਫੁਨਿ ਸੰਚਰੈ ॥
He should not yield, and he should not retreat.
ਜੋ (ਵਿਕਾਰਾਂ ਅਗੇ) ਨਾਹ ਨੀਊਂਦਾ ਹੈ, ਨਾਹ ਹੀ (ਉਹਨਾਂ ਨਾਲ) ਮੇਲ ਕਰਦਾ ਹੈ।
ना निवै ना फुनि संचरै ॥
ਧੰਨਿ ਜਨਮੁ ਤਾਹੀ ਕੋ ਗਣੈ ॥
Blessed is the coming of one
ਜਗਤ ਉਸੇ ਮਨੁੱਖ ਦੇ ਜੀਵਨ ਨੂੰ ਭਾਗਾਂ ਵਾਲਾ ਗਿਣਦਾ ਹੈ,
धंनि जनमु ताही को गणै ॥
ਮਾਰੈ ਏਕਹਿ ਤਜਿ ਜਾਇ ਘਣੈ ॥੨੧॥
who conquers the one and renounces the many. ||21||
ਕਿਉਂਕਿ ਉਹ ਮਨੁੱਖ (ਆਪਣੇ) ਇੱਕ ਮਨ ਨੂੰ ਮਾਰਦਾ ਹੈ ਤੇ ਇਹਨਾਂ ਬਹੁਤਿਆਂ (ਭਾਵ, ਵਿਕਾਰਾਂ) ਨੂੰ ਛੱਡ ਦੇਂਦਾ ਹੈ ॥੨੧॥
मारै एकहि तजि जाइ घणै ॥२१॥
ਤਤਾ ਅਤਰ ਤਰਿਓ ਨਹ ਜਾਈ ॥
TATTA: The impassable world-ocean cannot be crossed over;
ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਨੂੰ ਤਰਨਾ ਔਖਾ ਹੈ, ਜਿਸ ਵਿਚੋਂ ਪਾਰ ਲੰਘਿਆ ਨਹੀਂ ਜਾ ਸਕਦਾ
तता अतर तरिओ नह जाई ॥
ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥
the body remains embroiled in the three worlds.
(ਤਦ ਤਕ ਜਦ ਤਕ) ਅੱਖਾਂ ਕੰਨ ਨੱਕ ਆਦਿ ਗਿਆਨ-ਇੰਦਰੇ ਦੁਨੀਆ (ਦੇ ਰਸਾਂ) ਵਿਚ ਡੁੱਬੇ ਰਹਿੰਦੇ ਹਨ।
तन त्रिभवण महि रहिओ समाई ॥
ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥
But when the Lord of the three worlds enters into the body,
ਪਰ ਜਦੋਂ ਸੰਸਾਰ (ਦੇ ਰਸ) ਸਰੀਰ ਦੇ ਅੰਦਰ ਹੀ ਮਿਟ ਜਾਂਦੇ ਹਨ (ਭਾਵ ਮਨੁੱਖ ਦੇ ਇੰਦ੍ਰਿਆਂ ਨੂੰ ਖਿੱਚ ਨਹੀਂ ਪਾ ਸਕਦੇ),
जउ त्रिभवण तन माहि समावा ॥
ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥
then one's essence merges with the essence of reality, and the True Lord is attained. ||22||
ਤਦੋਂ (ਜੀਵ ਦੀ) ਆਤਮਾ (ਪ੍ਰਭੂ ਦੀ) ਜੋਤ ਵਿਚ ਮਿਲ ਜਾਂਦੀ ਹੈ, ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਲੱਭ ਪੈਂਦਾ ਹੈ ॥੨੨॥
तउ ततहि तत मिलिआ सचु पावा ॥२२॥
ਥਥਾ ਅਥਾਹ ਥਾਹ ਨਹੀ ਪਾਵਾ ॥
T'HAT'HA: He is Unfathomable; His depths cannot be fathomed.
(ਮਨੁੱਖ ਦਾ ਮਨ) ਅਥਾਹ ਪਰਮਾਤਮਾ ਦੀ ਥਾਹ ਨਹੀਂ ਪਾ ਸਕਦਾ,
थथा अथाह थाह नही पावा ॥
ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥
He is Unfathomable; this body is impermanent, and unstable.
(ਕਿਉਂਕਿ ਇਕ ਪਾਸੇ ਤਾਂ) ਉਹ ਪ੍ਰਭੂ ਬੇਅੰਤ ਡੂੰਘਾ ਹੈ, (ਤੇ, ਦੂਜੇ ਪਾਸੇ, ਮਨੁੱਖ ਦਾ) ਇਹ ਮਨ ਕਦੇ ਟਿਕ ਕੇ ਨਹੀਂ ਰਹਿੰਦਾ (ਭਾਵ, ਕਦੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਹੀ ਨਹੀਂ ਕਰਦਾ)।
ओहु अथाह इहु थिरु न रहावा ॥
ਥੋੜੈ ਥਲਿ ਥਾਨਕ ਆਰੰਭੈ ॥
The mortal builds his dwelling upon this tiny space;
ਇਹ ਮਨ ਥੋੜੀ ਜਿਤਨੀ (ਮਿਲੀ) ਭੁਇਂ ਵਿਚ (ਕਈ) ਨਗਰ (ਬਣਾਉਣੇ) ਸ਼ੁਰੂ ਕਰ ਦੇਂਦਾ ਹੈ (ਭਾਵ, ਥੋੜੀ ਜਿਤਨੀ ਮਿਲੀ ਉਮਰ ਵਿਚ ਕਈ ਪਸਾਰੇ ਪਸਾਰ ਬੈਠਦਾ ਹੈ;
थोड़ै थलि थानक आरंभै ॥
ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥
without any pillars, he wishes to support a mansion. ||23||
ਤੇ ਇਸ ਦੇ ਇਹ ਸਾਰੇ ਪਸਾਰੇ ਪਸਾਰਨੇ ਵਿਅਰਥ ਹੀ ਕੰਮ ਹੈ, ਇਹ (ਮਾਨੋ) ਥੰਮ੍ਹਾਂ (ਕੰਧਾਂ) ਤੋਂ ਬਿਨਾ ਹੀ ਘਰ ਉਸਾਰ ਰਿਹਾ ਹੈ ॥੨੩॥
बिनु ही थाभह मंदिरु थंभै ॥२३॥
ਦਦਾ ਦੇਖਿ ਜੁ ਬਿਨਸਨਹਾਰਾ ॥
DADDA: Whatever is seen shall perish.
ਜੋ ਇਹ ਸੰਸਾਰ (ਇਹਨਾਂ ਅੱਖਾਂ ਨਾਲ) ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ,
ददा देखि जु बिनसनहारा ॥
ਜਸ ਅਦੇਖਿ ਤਸ ਰਾਖਿ ਬਿਚਾਰਾ ॥
Contemplate the One who is unseen.
(ਹੇ ਭਾਈ!) ਤੂੰ ਸਦਾ ਪ੍ਰਭੂ ਵਿਚ ਸੁਰਤ ਜੋੜ, ਜੋ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਹੈ (ਭਾਵ, ਜੋ ਦਿੱਸਦੇ ਤ੍ਰਿਗੁਣੀ ਸੰਸਾਰ ਨਾਲੋਂ ਵੱਖਰਾ ਭੀ ਹੈ)।
जस अदेखि तस राखि बिचारा ॥
ਦਸਵੈ ਦੁਆਰਿ ਕੁੰਚੀ ਜਬ ਦੀਜੈ ॥
When the key is inserted in the Tenth Gate,
ਪਰ, ਜਦੋਂ (ਗੁਰਬਾਣੀ-ਰੂਪ) ਕੁੰਜੀ ਦਸਵੇਂ ਦੁਆਰ ਵਿਚ ਲਾਈਏ, (ਭਾਵ, ਜਦੋਂ ਮਨ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜੀਏ),
दसवै दुआरि कुंची जब दीजै ॥
ਤਉ ਦਇਆਲ ਕੋ ਦਰਸਨੁ ਕੀਜੈ ॥੨੪॥
then the Blessed Vision of the Merciful Lord's Darshan is seen. ||24||
ਉਸ ਦਿਆਲ ਪ੍ਰਭੂ ਦਾ ਦੀਦਾਰ ਤਦੋਂ ਹੀ ਕੀਤਾ ਜਾ ਸਕਦਾ ਹੈ ॥੨੪॥
तउ दइआल को दरसनु कीजै ॥२४॥
ਧਧਾ ਅਰਧਹਿ ਉਰਧ ਨਿਬੇਰਾ ॥
DHADHA: When one ascends from the lower realms of the earth to the higher realms of the heavens, then everything is resolved.
ਜਦੋਂ ਜੀਵਾਤਮਾ ਦਾ ਨਿਵਾਸ ਪਰਮਾਤਮਾ ਵਿਚ ਹੁੰਦਾ ਹੈ (ਭਾਵ, ਜਦੋਂ ਜੀਵ ਪ੍ਰਭੂ-ਚਰਨਾਂ ਵਿਚ ਜੁੜਦਾ ਹੈ),
धधा अरधहि उरध निबेरा ॥
ਅਰਧਹਿ ਉਰਧਹ ਮੰਝਿ ਬਸੇਰਾ ॥
The Lord dwells in both the lower and higher worlds.
ਤਾਂ ਪ੍ਰਭੂ ਨਾਲ (ਇੱਕ-ਰੂਪ ਹੋਇਆਂ ਹੀ ਜੀਵ (ਦੇ ਜਨਮ ਮਰਨ) ਦਾ ਖ਼ਾਤਮਾ ਹੁੰਦਾ ਹੈ। (ਜੀਵਾਤਮਾ ਤੇ ਪਰਮਾਤਮਾ ਦੀ ਵਿੱਥ ਮੁੱਕ ਜਾਂਦੀ ਹੈ)।
अरधहि उरधह मंझि बसेरा ॥
ਅਰਧਹ ਛਾਡਿ ਉਰਧ ਜਉ ਆਵਾ ॥
Leaving the earth, the soul ascends to the heavens;
ਜਦੋਂ ਜੀਵ ਨੀਵੀਂ ਅਵਸਥਾ ਨੂੰ (ਭਾਵ, ਮਾਇਆ ਦੇ ਮੋਹ ਨੂੰ) ਛੱਡ ਕੇ ਉੱਚੀ ਅਵਸਥਾ ਤੇ ਅੱਪੜਦਾ ਹੈ,
अरधह छाडि उरध जउ आवा ॥
ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥
then, the lower and higher join together, and peace is obtained. ||25||
ਤਦੋਂ ਜੀਵ ਨੂੰ ਪਰਮਾਤਮਾ ਮਿਲ ਪੈਂਦਾ ਹੈ, ਤੇ ਇਸ ਨੂੰ (ਅਸਲ) ਸੁਖ ਪ੍ਰਾਪਤ ਹੋ ਜਾਂਦਾ ਹੈ ॥੨੫॥
तउ अरधहि उरध मिलिआ सुख पावा ॥२५॥
ਨੰਨਾ ਨਿਸਿ ਦਿਨੁ ਨਿਰਖਤ ਜਾਈ ॥
NANNA: The days and nights go by; I am looking for the Lord.
(ਜਿਸ ਜੀਵ ਦਾ) ਦਿਨ ਰਾਤ (ਭਾਵ, ਸਾਰਾ ਸਮਾ) (ਪ੍ਰਭੂ ਦੇ ਦੀਦਾਰ ਦੀ) ਉਡੀਕ ਕਰਦਿਆਂ ਗੁਜ਼ਰਦਾ ਹੈ,
नंना निसि दिनु निरखत जाई ॥
ਨਿਰਖਤ ਨੈਨ ਰਹੇ ਰਤਵਾਈ ॥
Looking for Him, my eyes have become blood-shot.
ਤੱਕਦਿਆਂ (ਭਾਵ, ਦੀਦਾਰ ਦੀ ਲਗਨ ਵਿਚ ਹੀ) ਉਸ ਦੇ ਨੇਤਰ (ਪ੍ਰਭੂ-ਦੀਦਾਰ ਲਈ) ਮਤਵਾਲੇ ਹੋ ਜਾਂਦੇ ਹਨ।
निरखत नैन रहे रतवाई ॥
ਨਿਰਖਤ ਨਿਰਖਤ ਜਬ ਜਾਇ ਪਾਵਾ ॥
After looking and looking, when He is finally found,
ਦੀਦਾਰ ਦੀ ਤਾਂਘ ਕਰਦਿਆਂ ਕਰਦਿਆਂ ਜਦੋਂ ਆਖ਼ਰ ਦੀਦਾਰ ਹੁੰਦਾ ਹੈ,
निरखत निरखत जब जाइ पावा ॥
ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥
then the one who was looking merges into the One who was looked for. ||26||
ਤਾਂ ਉਹ ਇਸ਼ਟ-ਪ੍ਰਭੂ ਦਰਸ਼ਨ ਦੀ ਤਾਂਘ ਰੱਖਣ ਵਾਲੇ (ਆਪਣੇ ਪ੍ਰੇਮੀ) ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੨੬॥
तब ले निरखहि निरख मिलावा ॥२६॥
ਪਪਾ ਅਪਰ ਪਾਰੁ ਨਹੀ ਪਾਵਾ ॥
PAPPA: He is limitless; His limits cannot be found.
ਪਰਮਾਤਮਾ ਸਭ ਤੋਂ ਵੱਡਾ ਹੈ, ਉਸ ਦਾ ਕਿਸੇ ਨੇ ਅੰਤ ਨਹੀਂ ਲੱਭਾ।
पपा अपर पारु नही पावा ॥
ਪਰਮ ਜੋਤਿ ਸਿਉ ਪਰਚਉ ਲਾਵਾ ॥
I have attuned myself to the Supreme Light.
ਜਿਸ ਜੀਵ ਨੇ ਚਾਨਣ-ਦੇ-ਸੋਮੇ ਪ੍ਰਭੂ ਨਾਲ ਪਿਆਰ ਜੋੜਿਆ ਹੈ,
परम जोति सिउ परचउ लावा ॥
ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥
One who controls his five senses
ਉਹ ਆਪਣੇ ਪੰਜੇ ਹੀ ਗਿਆਨ-ਇੰਦਰਿਆਂ ਨੂੰ (ਇਉਂ) ਵੱਸ ਕਰ ਲੈਂਦਾ ਹੈ,
पांचउ इंद्री निग्रह करई ॥
ਪਾਪੁ ਪੁੰਨੁ ਦੋਊ ਨਿਰਵਰਈ ॥੨੭॥
rises above both sin and virtue. ||27||
ਕਿ ਉਹ ਜੀਵ ਪਾਪ ਤੇ ਪੁੰਨ ਦੋਹਾਂ ਨੂੰ ਦੂਰ ਕਰ ਦੇਂਦਾ ਹੈ (ਭਾਵ, ਪੰਜੇ ਗਿਆਨ-ਇੰਦਰਿਆਂ ਨੂੰ ਉਹ ਇਸ ਤਰ੍ਹਾਂ ਪੂਰਨ ਤੌਰ ਤੇ ਕਾਬੂ ਕਰਦਾ ਹੈ ਕਿ ਉਸ ਨੂੰ ਆਪਣੇ ਕੰਮਾਂ ਬਾਰੇ ਇਹ ਸੋਚਣ ਦੀ ਲੋੜ ਹੀ ਨਹੀਂ ਰਹਿੰਦੀ ਜੁ ਮੈਂ ਜਿਹੜਾ ਕੰਮ ਕਰਦਾ ਹਾਂ ਇਹ ਪਾਪ ਹੈ ਜਾਂ ਪੁੰਨ; ਸੁਤੇ ਹੀ ਉਸ ਦਾ ਹਰੇਕ ਕੰਮ ਕਾਮਾਦਿਕ ਵਿਕਾਰਾਂ ਤੋਂ ਬਰੀ ਹੁੰਦਾ ਹੈ) ॥੨੭॥
पापु पुंनु दोऊ निरवरई ॥२७॥
ਫਫਾ ਬਿਨੁ ਫੂਲਹ ਫਲੁ ਹੋਈ ॥
FAFFA: Even without the flower, the fruit is produced.
ਜੇ ਜੀਵ ਆਪਣੇ ਆਪ ਉੱਤੇ ਮਾਣ ਕਰਨਾ ਛੱਡ ਦੇਵੇ, ਤਾਂ ਇਸ ਨੂੰ (ਨਾਮ-ਪਦਾਰਥ ਰੂਪ ਉਹ) ਫਲ ਮਿਲ ਜਾਂਦਾ ਹੈ (ਜਿਸ ਦੀ ਖ਼ਾਤਰ ਮਨੁੱਖਾ-ਜਨਮ ਮਿਲਿਆ ਹੈ)।
फफा बिनु फूलह फलु होई ॥
ਤਾ ਫਲ ਫੰਕ ਲਖੈ ਜਉ ਕੋਈ ॥
One who looks at a slice of that fruit
ਤੇ, ਜੇ ਕੋਈ ਉਸ ਰੱਬੀ ਸੂਝ ਦਾ ਰਤਾ ਕੁ ਭੀ ਝਲਕਾਰਾ ਸਮਝ ਲਏ।
ता फल फंक लखै जउ कोई ॥
ਦੂਣਿ ਨ ਪਰਈ ਫੰਕ ਬਿਚਾਰੈ ॥
and reflects on it, will not be consigned to reincarnation.
ਜੇ ਉਸ ਝਲਕਾਰੇ ਨੂੰ ਵਿਚਾਰੇ ਤਾਂ ਉਹ ਜਨਮ ਮਰਨ ਦੀ ਖੱਡ ਵਿਚ ਨਹੀਂ ਪੈਂਦਾ,
दूणि न परई फंक बिचारै ॥
ਤਾ ਫਲ ਫੰਕ ਸਭੈ ਤਨ ਫਾਰੈ ॥੨੮॥
A slice of that fruit slices all bodies. ||28||
(ਕਿਉਂਕਿ) ਰੱਬੀ ਸੂਝ ਦਾ ਉਹ ਨਿੱਕਾ ਜਿਹਾ ਭੀ ਝਲਕਾਰਾ ਉਸ ਦੇ ਦੇਹ-ਅੱਧਿਆਸ (ਆਪੇ ਦੇ ਮਾਣ) ਨੂੰ ਪੂਰਨ ਤੌਰ ਤੇ ਮੁਕਾ ਦੇਂਦਾ ਹੈ ॥੨੮॥
ता फल फंक सभै तन फारै ॥२८॥
ਬਬਾ ਬਿੰਦਹਿ ਬਿੰਦ ਮਿਲਾਵਾ ॥
BABBA: When one drop blends with another drop,
(ਜਿਵੇਂ ਪਾਣੀ ਦੀ) ਬੂੰਦ ਵਿਚ (ਪਾਣੀ ਦੀ) ਬੂੰਦ ਮਿਲ ਜਾਂਦੀ ਹੈ, (ਤੇ, ਫਿਰ ਵੱਖ ਨਹੀਂ ਹੋ ਸਕਦੀ)
बबा बिंदहि बिंद मिलावा ॥
ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥
then these drops cannot be separated again.
(ਤਿਵੇਂ ਪ੍ਰਭੂ ਨਾਲ) ਨਿਮਖ-ਮਾਤ੍ਰ ਭੀ ਸਾਂਝ ਪਾ ਕੇ (ਜੀਵ ਪ੍ਰਭੂ ਤੋਂ) ਵਿੱਛੁੜ ਨਹੀਂ ਸਕਦਾ।
बिंदहि बिंदि न बिछुरन पावा ॥
ਬੰਦਉ ਹੋਇ ਬੰਦਗੀ ਗਹੈ ॥
Become the Lord's slave, and hold tight to His meditation.
(ਕਿਉਂਕਿ ਜੋ ਮਨੁੱਖ ਪ੍ਰਭੂ ਦਾ) ਸੇਵਕ ਬਣ ਕੇ ਪ੍ਰੇਮ ਨਾਲ (ਪ੍ਰਭੂ ਦੀ) ਭਗਤੀ ਕਰਦਾ ਹੈ,
बंदउ होइ बंदगी गहै ॥
ਬੰਦਕ ਹੋਇ ਬੰਧ ਸੁਧਿ ਲਹੈ ॥੨੯॥
If you turn your thoughts to the Lord, the Lord will take care of you like a relative. ||29||
ਉਹ (ਪ੍ਰਭੂ ਦੇ ਦਰ ਦਾ) ਢਾਡੀ ਬਣ ਕੇ (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦਾ ਭੇਤ ਪਾ ਲੈਂਦਾ ਹੈ (ਤੇ ਇਹਨਾਂ ਦੇ ਧੋਖੇ ਵਿਚ ਨਹੀਂ ਆਉਂਦਾ) ॥੨੯॥
बंदक होइ बंध सुधि लहै ॥२९॥
ਭਭਾ ਭੇਦਹਿ ਭੇਦ ਮਿਲਾਵਾ ॥
BHABHA: When doubt is pierced, union is achieved.
ਜੋ ਮਨੁੱਖ (ਪ੍ਰਭੂ ਨਾਲੋਂ ਪਈ) ਵਿੱਥ ਨੂੰ ਮੁਕਾ ਕੇ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਜੋੜਦਾ ਹੈ,
भभा भेदहि भेद मिलावा ॥
ਅਬ ਭਉ ਭਾਨਿ ਭਰੋਸਉ ਆਵਾ ॥
I have shattered my fear, and now I have come to have faith.
ਉਸ ਯਾਦ ਦੀ ਬਰਕਤਿ ਨਾਲ (ਸੰਸਾਰਕ) ਡਰ ਦੂਰ ਕੀਤਿਆਂ ਉਸ ਨੂੰ ਪ੍ਰਭੂ ਤੇ ਸ਼ਰਧਾ ਬਣ ਜਾਂਦੀ ਹੈ।
अब भउ भानि भरोसउ आवा ॥
ਜੋ ਬਾਹਰਿ ਸੋ ਭੀਤਰਿ ਜਾਨਿਆ ॥
I thought that He was outside of me, but now I know that He is within me.
ਜੋ ਪਰਮਾਤਮਾ ਸਾਰੇ ਜਗਤ ਵਿਚ ਵਿਆਪਕ ਹੈ, ਉਸ ਨੂੰ ਉਹ ਆਪਣੇ ਅੰਦਰ ਵੱਸਦਾ ਜਾਣ ਲੈਂਦਾ ਹੈ,
जो बाहरि सो भीतरि जानिआ ॥
ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥
When I came to understand this mystery, then I recognized the Lord. ||30||
(ਤੇ ਜਿਉਂ ਜਿਉਂ) ਇਹ ਰਾਜ਼ ਉਸ ਨੂੰ ਖੁਲ੍ਹਦਾ ਹੈ (ਕਿ ਅੰਦਰ ਬਾਹਰ ਹਰ ਥਾਂ ਪ੍ਰਭੂ ਵੱਸ ਰਿਹਾ ਹੈ) ਉਹ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਨਾਲ (ਯਾਦ ਦੀ) ਸਾਂਝ ਪਾ ਲੈਂਦਾ ਹੈ ॥੩੦॥
भइआ भेदु भूपति पहिचानिआ ॥३०॥
ਮਮਾ ਮੂਲ ਗਹਿਆ ਮਨੁ ਮਾਨੈ ॥
MAMMA: Clinging to the source, the mind is satisfied.
ਜੇ ਜਗਤ ਦੇ ਮੂਲ-ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲਈਏ, ਤਾਂ ਮਨ ਭਟਕਣੋਂ ਹਟ ਜਾਂਦਾ ਹੈ।
ममा मूल गहिआ मनु मानै ॥
ਮਰਮੀ ਹੋਇ ਸੁ ਮਨ ਕਉ ਜਾਨੈ ॥
One who knows this mystery understands his own mind.
ਜੋ ਜੀਵ ਇਹ ਭੇਤ ਪਾ ਲੈਂਦਾ ਹੈ (ਕਿ ਪ੍ਰਭੂ-ਚਰਨਾਂ ਵਿਚ ਜੁੜਿਆਂ ਮਨ ਟਿਕ ਜਾਂਦਾ ਹੈ) ਉਹ ਜੀਵ ਮਨ (ਦੀ ਦੌੜ-ਭੱਜ) ਨੂੰ ਸਮਝ ਲੈਂਦਾ ਹੈ।
मरमी होइ सु मन कउ जानै ॥
ਮਤ ਕੋਈ ਮਨ ਮਿਲਤਾ ਬਿਲਮਾਵੈ ॥
Let no one delay in uniting his mind.
(ਸੋ,) ਜੇ ਮਨ (ਪ੍ਰਭੂ-ਚਰਨਾਂ ਵਿਚ) ਜੁੜਨ ਲੱਗੇ ਤਾਂ ਮਤਾਂ ਕੋਈ (ਇਸ ਕੰਮ ਵਿਚ) ਢਿੱਲ ਕਰੇ;
मत कोई मन मिलता बिलमावै ॥
ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥
Those who obtain the True Lord are immersed in delight. ||31||
(ਕਿਉਂਕਿ ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਮਨ (ਪ੍ਰਭੂ ਵਿਚ) ਲੀਨ ਹੋ ਜਾਂਦਾ ਹੈ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ ॥੩੧॥
मगन भइआ ते सो सचु पावै ॥३१॥
ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥
MAMMA: The mortal's business is with his own mind; one who disciplines his mind attains perfection.
(ਹਰੇਕ ਜੀਵ ਦਾ ਜਗਤ ਵਿਚ ਆਉਣ ਦਾ ਅਸਲ) ਕੰਮ ਮਨ ਨਾਲ ਹੈ (ਉਹ ਕੰਮ ਇਹ ਹੈ ਕਿ ਜੀਵ ਆਪਣੇ ਮਨ ਨੂੰ ਕਾਬੂ ਵਿਚ ਰੱਖੇ)। ਮਨ ਨੂੰ ਵੱਸ ਵਿਚ ਕੀਤਿਆਂ ਹੀ (ਜੀਵ ਨੂੰ ਅਸਲ ਮਨੋਰਥ ਦੀ) ਕਾਮਯਾਬੀ ਹੁੰਦੀ ਹੈ।
ममा मन सिउ काजु है मन साधे सिधि होइ ॥
ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥
Only the mind can deal with the mind; says Kabeer, I have not met anything like the mind. ||32||
ਕਬੀਰ ਆਖਦਾ ਹੈ (ਕਿ ਜੀਵ ਦਾ ਅਸਲ ਕੰਮ) ਨਿਰੋਲ ਮਨ ਨਾਲ ਹੀ ਹੈ, ਮਨ ਵਰਗਾ (ਜੀਵ ਨੂੰ) ਹੋਰ ਕੋਈ ਨਹੀਂ ਮਿਲਿਆ (ਜਿਸ ਨਾਲ ਇਸ ਦਾ ਅਸਲ ਵਾਹ ਪੈਂਦਾ ਹੋਵੇ) ॥੩੨॥
मन ही मन सिउ कहै कबीरा मन सा मिलिआ न कोइ ॥३२॥
ਇਹੁ ਮਨੁ ਸਕਤੀ ਇਹੁ ਮਨੁ ਸੀਉ ॥
This mind is Shakti; this mind is Shiva.
(ਮਾਇਆ ਨਾਲ ਮਿਲ ਕੇ) ਇਹ ਮਨ ਮਾਇਆ (ਦਾ ਰੂਪ) ਹੋ ਜਾਂਦਾ ਹੈ। (ਅਨੰਦ-ਸਰੂਪ ਹਰੀ ਨਾਲ ਮਿਲ ਕੇ) ਇਹ ਮਨ ਅਨੰਦ-ਸਰੂਪ ਹਰੀ ਬਣ ਜਾਂਦਾ ਹੈ।
इहु मनु सकती इहु मनु सीउ ॥
ਇਹੁ ਮਨੁ ਪੰਚ ਤਤ ਕੋ ਜੀਉ ॥
This mind is the life of the five elements.
(ਸਰੀਰ ਨਾਲ ਜੁੜ ਕੇ) ਇਹ ਮਨ ਸਰੀਰ-ਰੂਪ ਹੀ ਹੋ ਜਾਂਦਾ ਹੈ (ਭਾਵ, ਆਪਣੇ ਆਪ ਨੂੰ ਸਰੀਰ ਨਾਲੋਂ ਵੱਖਰਾ ਨਹੀਂ ਸਮਝਦਾ, ਆਪਣੇ ਕਰਤੱਬ ਖਾਣਾ-ਪੀਣਾ ਹੀ ਸਮਝਦਾ ਹੈ)।
इहु मनु पंच तत को जीउ ॥
ਇਹੁ ਮਨੁ ਲੇ ਜਉ ਉਨਮਨਿ ਰਹੈ ॥
When this mind is channeled, and guided to enlightenment,
ਪਰ ਜਦੋਂ ਮਨੁੱਖ ਇਸ ਮਨ ਨੂੰ ਵੱਸ ਵਿਚ ਕਰ ਕੇ ਪੂਰਨ ਖਿੜਾਉ ਵਿਚ ਟਿਕਦਾ ਹੈ,
इहु मनु ले जउ उनमनि रहै ॥
ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥
it can describe the secrets of the three worlds. ||33||
ਤਦੋਂ ਉਹ ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀਆਂ ਹੀ ਗੱਲਾਂ ਕਰਦਾ ਹੈ ॥੩੩॥
तउ तीनि लोक की बातै कहै ॥३३॥
ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥
YAYYA: If you know anything, then destroy your evil-mindedness, and subjugate the body-village.
(ਹੇ ਭਾਈ!) ਜੇ ਤੂੰ (ਜੀਵਨ ਦਾ ਸਹੀ ਰਸਤਾ) ਜਾਨਣਾ ਚਾਹੁੰਦਾ ਹੈਂ, ਤਾਂ (ਆਪਣੀ) ਭੈੜੀ ਮੱਤ ਨੂੰ ਮੁਕਾ ਦੇਹ, ਇਸ ਸਰੀਰ (-ਰੂਪ) ਪਿੰਡ ਨੂੰ (ਆਪਣੇ) ਵੱਸ ਵਿਚ ਲਿਆ (ਭਾਵ, ਅੱਖ ਕੰਨ ਆਦਿਕ ਗਿਆਨ-ਇੰਦਰਿਆਂ ਨੂੰ ਵਿਕਾਰਾਂ ਵਲ ਨਾਹ ਜਾਣ ਦੇ)।
यया जउ जानहि तउ दुरमति हनि करि बसि काइआ गाउ ॥
ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥
When you are engaged in the battle, don't run away; then, you shall be known as a spiritual hero. ||34||
(ਇਸ ਸਰੀਰ ਨੂੰ ਵੱਸ ਵਿਚ ਲਿਆਉਣਾ, ਮਾਨੋ, ਇਕ ਜੁੱਧ ਹੈ) ਜੇ ਤੂੰ ਇਸ ਜੁੱਧ ਵਿਚ ਰੁੱਝ ਕੇ ਭਾਂਜ ਨਾਹ ਖਾ ਜਾਏਂ ਤਾਂ ਹੀ ਤੇਰਾ ਨਾਮ ਸੂਰਮਾ (ਹੋ ਸਕਦਾ) ਹੈ ॥੩੪॥
रणि रूतउ भाजै नही सूरउ थारउ नाउ ॥३४॥
ਰਾਰਾ ਰਸੁ ਨਿਰਸ ਕਰਿ ਜਾਨਿਆ ॥
RARRA: I have found tastes to be tasteless.
ਜਿਸ ਮਨੁੱਖ ਨੇ ਮਾਇਆ ਦੇ ਸੁਆਦ ਨੂੰ ਫਿੱਕਾ ਜਿਹਾ ਸਮਝ ਲਿਆ ਹੈ,
रारा रसु निरस करि जानिआ ॥
ਹੋਇ ਨਿਰਸ ਸੁ ਰਸੁ ਪਹਿਚਾਨਿਆ ॥
Becoming tasteless, I have realized that taste.
ਉਸ ਨੇ ਮਾਇਕ ਚਸਕਿਆਂ ਤੋਂ ਬਚੇ ਰਹਿ ਕੇ ਉਹ ਆਤਮਕ ਆਨੰਦ ਮਾਣ ਲਿਆ ਹੈ।
होइ निरस सु रसु पहिचानिआ ॥
ਇਹ ਰਸ ਛਾਡੇ ਉਹ ਰਸੁ ਆਵਾ ॥
Abandoning these tastes, I have found that taste.
ਜਿਸ ਨੇ ਇਹ (ਦੁਨੀਆ ਵਾਲੇ) ਚਸਕੇ ਛੱਡ ਦਿੱਤੇ ਹਨ, ਉਸ ਨੂੰ ਉਹ (ਪ੍ਰਭੂ ਦੇ ਨਾਮ ਦਾ) ਅਨੰਦ ਪ੍ਰਾਪਤ ਹੋ ਗਿਆ ਹੈ;
इह रस छाडे उह रसु आवा ॥
ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥
Drinking in that taste, this taste is no longer pleasing. ||35||
(ਕਿਉਂਕਿ) ਜਿਸ ਨੇ ਉਹ (ਨਾਮ-) ਰਸ ਪੀਤਾ ਹੈ ਉਸ ਨੂੰ ਇਹ (ਮਾਇਆ ਵਾਲਾ) ਸੁਆਦ ਚੰਗਾ ਨਹੀਂ ਲੱਗਦਾ ॥੩੫॥
उह रसु पीआ इह रसु नही भावा ॥३५॥
ਲਲਾ ਐਸੇ ਲਿਵ ਮਨੁ ਲਾਵੈ ॥
LALLA: Embrace such love for the Lord in your mind,
ਜੇ (ਕਿਸੇ ਮਨੁੱਖ ਦਾ) ਮਨ ਅਜਿਹੀ ਇਕਾਗ੍ਰਤਾ ਨਾਲ (ਪ੍ਰਭੂ ਦੀ ਯਾਦ ਵਿਚ) ਬਿਰਤੀ ਜੋੜ ਲਏ,
लला ऐसे लिव मनु लावै ॥
ਅਨਤ ਨ ਜਾਇ ਪਰਮ ਸਚੁ ਪਾਵੈ ॥
that you shall not have to go to any other; you shall attain the supreme truth.
ਕਿ ਕਿਸੇ ਹੋਰ ਪਾਸੇ ਵਲ ਨਾਹ ਭਟਕੇ ਤਾਂ ਉਸ ਨੂੰ ਸਭ ਤੋਂ ਉੱਚਾ ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ;
अनत न जाइ परम सचु पावै ॥
ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥
And if you embrace love and affection for Him there,
ਅਤੇ ਜੇ ਉਸ ਲਿਵ ਦੀ ਹਾਲਤ ਵਿਚ ਪ੍ਰੇਮ ਦੀ ਤਾਰ ਲਾ ਦੇਵੇ (ਭਾਵ, ਇਕ-ਤਾਰ ਮਗਨ ਰਹੇ)
अरु जउ तहा प्रेम लिव लावै ॥
ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥
then you shall obtain the Lord; obtaining Him, you shall be absorbed in His Feet. ||36||
ਤਾਂ ਉਸ ਅਲੱਗ ਪ੍ਰਭੂ ਨੂੰ ਉਹ ਲੱਭ ਲੈਂਦਾ ਹੈ ਤੇ ਲੱਭ ਕੇ ਸਦਾ ਲਈ ਉਸ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ॥੩੬॥
तउ अलह लहै लहि चरन समावै ॥३६॥
ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥
WAWA: Time and time again, dwell upon the Lord.
(ਹੇ ਭਾਈ!) ਸਦਾ ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਯਾਦ ਰੱਖ ਕੇ-
ववा बार बार बिसन सम्हारि ॥
ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥
Dwelling upon the Lord, defeat shall not come to you.
(ਜੀਵ ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਨਹੀਂ ਆਉਂਦਾ।
बिसन संम्हारि न आवै हारि ॥
ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥
I am a sacrifice, a sacrifice to those, who sing the praises of the Saints, the sons of the Lord.
ਮੈਂ ਉਸ ਭਗਤ ਜਨ ਤੋਂ ਸਦਕੇ ਹਾਂ ਜੋ ਪ੍ਰਭੂ ਦੇ ਗੁਣ ਗਾਂਦਾ ਹੈ।
बलि बलि जे बिसनतना जसु गावै ॥
ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥
Meeting the Lord, total Truth is obtained. ||37||
ਪ੍ਰਭੂ ਨੂੰ ਮਿਲ ਕੇ ਉਹ ਹਰ ਥਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਹੀ ਵੇਖਦਾ ਹੈ ॥੩੭॥
विसन मिले सभ ही सचु पावै ॥३७॥
ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥
WAWA: Know Him. By knowing Him, this mortal becomes Him.
(ਹੇ ਭਾਈ!) ਉਸ ਪ੍ਰਭੂ ਨਾਲ ਹੀ ਜਾਣ-ਪਛਾਣ ਕਰਨੀ ਚਾਹੀਦੀ ਹੈ। ਉਸ ਪ੍ਰਭੂ ਨਾਲ ਸਾਂਝ ਪਾਇਆਂ ਇਹ ਜੀਵ (ਉਸ ਪ੍ਰਭੂ ਦਾ ਰੂਪ ਹੀ) ਹੋ ਜਾਂਦਾ ਹੈ।
वावा वाही जानीऐ वा जाने इहु होइ ॥
ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥
When this soul and that Lord are blended, then, having been blended, they cannot be known separately. ||38||
ਜਦੋਂ ਇਹ ਜੀਵ ਤੇ ਉਹ ਪ੍ਰਭੂ ਇਕ-ਰੂਪ ਹੋ ਜਾਂਦੇ ਹਨ, ਤਾਂ ਇਹਨਾਂ ਮਿਲਿਆਂ ਨੂੰ ਕੋਈ ਹੋਰ ਨਹੀਂ ਸਮਝ ਸਕਦਾ (ਭਾਵ, ਫਿਰ ਕੋਈ ਹੋਰ ਇਹਨਾਂ ਮਿਲਿਆਂ ਵਿਚ ਵਿੱਥ ਨਹੀਂ ਲੱਭ ਸਕਦਾ) ॥੩੮॥
इहु अरु ओहु जब मिलै तब मिलत न जानै कोइ ॥३८॥
ਸਸਾ ਸੋ ਨੀਕਾ ਕਰਿ ਸੋਧਹੁ ॥
SASSA: Discipline your mind with sublime perfection.
ਚੰਗੀ ਤਰ੍ਹਾਂ ਉਸ ਪਰਮਾਤਮਾ ਦੀ ਸੰਭਾਲ ਕਰੋ।
ससा सो नीका करि सोधहु ॥
ਘਟ ਪਰਚਾ ਕੀ ਬਾਤ ਨਿਰੋਧਹੁ ॥
Refrain from that talk which attracts the heart.
ਆਪਣੇ ਮਨ ਨੂੰ ਉਹਨਾਂ ਬਚਨਾਂ ਵਿਚ ਲਿਆ ਕੇ ਜੋੜੋ, ਜਿਨ੍ਹਾਂ ਕਰਕੇ ਇਹ ਮਨ ਪਰਮਾਤਮਾ ਵਿਚ ਪਰਚ ਜਾਏ।
घट परचा की बात निरोधहु ॥
ਘਟ ਪਰਚੈ ਜਉ ਉਪਜੈ ਭਾਉ ॥
The heart is attracted, when love wells up.
ਪ੍ਰਭੂ ਵਿਚ ਮਨ ਪਰਚਿਆਂ ਜਦੋਂ (ਅੰਦਰ) ਪ੍ਰੇਮ ਪੈਦਾ ਹੁੰਦਾ ਹੈ,
घट परचै जउ उपजै भाउ ॥
ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥
The King of the three worlds is perfectly pervading and permeating there. ||39||
ਤਾਂ ਉਸ ਅਵਸਥਾ ਵਿਚ ਤਿੰਨਾਂ ਭਵਨਾਂ ਦਾ ਮਾਲਕ-ਪਰਮਾਤਮਾ ਹੀ (ਹਰ ਥਾਂ) ਵਿਆਪਕ ਦਿੱਸਦਾ ਹੈ ॥੩੯॥
पूरि रहिआ तह त्रिभवण राउ ॥३९॥
ਖਖਾ ਖੋਜਿ ਪਰੈ ਜਉ ਕੋਈ ॥
KHAKHA: Anyone who seeks Him, and by seeking Him,
ਜੇ ਕੋਈ ਮਨੁੱਖ ਪਰਮਾਤਮਾ ਦੀ ਭਾਲ ਵਿਚ ਰੁੱਝ ਜਾਏ,
खखा खोजि परै जउ कोई ॥
ਜੋ ਖੋਜੈ ਸੋ ਬਹੁਰਿ ਨ ਹੋਈ ॥
finds Him, shall not be born again.
(ਇਸ ਤਰ੍ਹਾਂ) ਜੋ ਭੀ ਮਨੁੱਖ ਪ੍ਰਭੂ ਨੂੰ ਲੱਭ ਲੈਂਦਾ ਹੈ ਉਹ ਮੁੜ ਜੰਮਦਾ ਮਰਦਾ ਨਹੀਂ।
जो खोजै सो बहुरि न होई ॥
ਖੋਜ ਬੂਝਿ ਜਉ ਕਰੈ ਬੀਚਾਰਾ ॥
When someone seeks Him, and comes to understand and contemplate Him,
ਜੋ ਕੋਈ ਜੀਵ ਪ੍ਰਭੂ ਦੇ ਗੁਣਾਂ ਨੂੰ ਸਮਝ ਕੇ ਉਹਨਾਂ ਨੂੰ ਮੁੜ ਮੁੜ ਚੇਤੇ ਕਰਦਾ ਹੈ,
खोज बूझि जउ करै बीचारा ॥
ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥
then he crosses over the terrifying world-ocean in an instant. ||40||
ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਦਿਆਂ ਚਿਰ ਨਹੀਂ ਲਾਂਦਾ ॥੪੦॥
तउ भवजल तरत न लावै बारा ॥४०॥
ਸਸਾ ਸੋ ਸਹ ਸੇਜ ਸਵਾਰੈ ॥
SASSA: The bed of the soul-bride is adorned by her Husband Lord;
ਉਹ (ਜੀਵ-ਇਸਤ੍ਰੀ ਆਪਣੀ ਹਿਰਦਾ-ਰੂਪ) ਖਸਮ-ਪ੍ਰਭੂ ਦੀ ਸੇਜ ਸਵਾਰਦੀ ਹੈ,
ससा सो सह सेज सवारै ॥
ਸੋਈ ਸਹੀ ਸੰਦੇਹ ਨਿਵਾਰੈ ॥
her skepticism is dispelled.
ਉਹੀ (ਜੀਵ-) ਸਖੀ (ਆਪਣੇ ਮਨ ਦੇ) ਸੰਸੇ ਦੂਰ ਕਰਦੀ ਹੈ,
सोई सही संदेह निवारै ॥
ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥
Renouncing the shallow pleasures of the world, she obtains the supreme delight.
ਜਿਹੜੀ (ਜੀਵ-ਇਸਤ੍ਰੀ ਦੁਨੀਆ ਵਾਲੇ) ਹੋਛੇ ਸੁਖ ਛੱਡ ਕੇ (ਪ੍ਰਭੂ ਦੇ ਪਿਆਰ ਦਾ) ਸਭ ਤੋਂ ਉੱਚਾ ਸੁਖ ਹਾਸਲ ਕਰਦੀ ਹੈ।
अलप सुख छाडि परम सुख पावा ॥
ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥
Then, she is the soul-bride; He is called her Husband Lord. ||41||
(ਇਸ ਅਵਸਥਾ ਦੇ ਬਣਿਆਂ ਹੀ ਅਸਲੀ ਭਾਵ ਵਿਚ) ਤਦੋਂ ਇਹ (ਜੀਵ ਪ੍ਰਭੂ ਦੀ) ਇਸਤ੍ਰੀ, ਤੇ ਉਹ (ਪ੍ਰਭੂ ਜੀਵ-ਇਸਤ੍ਰੀ ਦਾ) ਖਸਮ ਅਖਵਾਉਂਦਾ ਹੈ ॥੪੧॥
तब इह त्रीअ ओुहु कंतु कहावा ॥४१॥
ਹਾਹਾ ਹੋਤ ਹੋਇ ਨਹੀ ਜਾਨਾ ॥
HAHA: He exists, but He is not known to exist.
ਜੀਵ ਨੇ ਮਨੁੱਖਾ-ਜਨਮ ਹਾਸਲ ਕਰ ਕੇ ਉਸ ਪ੍ਰਭੂ ਨੂੰ ਨਹੀਂ ਪਛਾਤਾ, ਜੋ ਸੱਚ-ਮੁੱਚ ਹਸਤੀ ਵਾਲਾ ਹੈ।
हाहा होत होइ नही जाना ॥
ਜਬ ਹੀ ਹੋਇ ਤਬਹਿ ਮਨੁ ਮਾਨਾ ॥
When He is known to exist, then the mind is pleased and appeased.
ਜਦੋਂ ਜੀਵ ਨੂੰ ਪ੍ਰਭੂ ਦੀ ਹਸਤੀ ਦਾ ਨਿਸ਼ਚਾ ਹੋ ਜਾਂਦਾ ਹੈ, ਤਦੋਂ ਹੀ ਇਸ ਦਾ ਮਨ (ਪ੍ਰਭੂ ਵਿਚ) ਪਤੀਜ ਜਾਂਦਾ ਹੈ।
जब ही होइ तबहि मनु माना ॥
ਹੈ ਤਉ ਸਹੀ ਲਖੈ ਜਉ ਕੋਈ ॥
Of course the Lord exists, if one could only understand Him.
(ਪਰਮਾਤਮਾ) ਹੈ ਤਾਂ ਜ਼ਰੂਰ (ਪਰ ਇਸ ਵਿਸ਼ਵਾਸ ਦਾ ਲਾਭ ਤਦੋਂ ਹੀ ਹੁੰਦਾ ਹੈ) ਜਦੋਂ ਕੋਈ ਜੀਵ (ਇਸ ਗੱਲ ਨੂੰ) ਸਮਝ ਲਏ।
है तउ सही लखै जउ कोई ॥
ਤਬ ਓਹੀ ਉਹੁ ਏਹੁ ਨ ਹੋਈ ॥੪੨॥
Then, He alone exists, and not this mortal being. ||42||
ਤਦੋਂ ਇਹ ਜੀਵ ਉਸ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ, ਇਹ (ਵੱਖਰੀ ਹਸਤੀ ਵਾਲਾ) ਨਹੀਂ ਰਹਿ ਜਾਂਦਾ ॥੪੨॥
तब ओही उहु एहु न होई ॥४२॥
ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥
Everyone goes around saying, "I'll take this, and I'll take that."
ਸਾਰਾ ਜਗਤ ਇਹੀ ਆਖਦਾ ਫਿਰਦਾ ਹੈ (ਭਾਵ, ਇਸੇ ਲਾਲਸਾ ਵਿਚ ਭਟਕਦਾ ਫਿਰਦਾ ਹੈ) ਕਿ ਮੈਂ (ਮਾਇਆ) ਸਾਂਭ ਲਵਾਂ, ਮੈਂ (ਮਾਇਆ) ਇਕੱਠੀ ਕਰ ਲਵਾਂ।
लिंउ लिंउ करत फिरै सभु लोगु ॥
ਤਾ ਕਾਰਣਿ ਬਿਆਪੈ ਬਹੁ ਸੋਗੁ ॥
Because of that, they suffer in terrible pain.
ਇਸ ਮਾਇਆ ਦੀ ਖ਼ਾਤਰ ਹੀ (ਫਿਰ ਜੀਵ ਨੂੰ) ਬੜਾ ਫ਼ਿਕਰ ਆ ਵਾਪਰਦਾ ਹੈ।
ता कारणि बिआपै बहु सोगु ॥
ਲਖਿਮੀ ਬਰ ਸਿਉ ਜਉ ਲਿਉ ਲਾਵੈ ॥
When someone comes to love the Lord of Lakhshmi,
ਪਰ ਜਦੋਂ ਜੀਵ ਮਾਇਆ ਦੇ ਪਤੀ ਪਰਮਾਤਮਾ ਨਾਲ ਪ੍ਰੀਤ ਜੋੜਦਾ ਹੈ,
लखिमी बर सिउ जउ लिउ लावै ॥
ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥
his sorrow departs, and he obtains total peace. ||43||
ਤਦੋਂ (ਇਸ ਦਾ) ਫ਼ਿਕਰ ਮੁੱਕ ਜਾਂਦਾ ਹੈ, ਤੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ॥੪੩॥
सोगु मिटै सभ ही सुख पावै ॥४३॥
ਖਖਾ ਖਿਰਤ ਖਪਤ ਗਏ ਕੇਤੇ ॥
KHAKHA: Many have wasted their lives, and then perished.
ਮਰਦਿਆਂ ਖਪਦਿਆਂ ਜੀਵ ਦੇ ਕਈ ਜਨਮ ਲੰਘ ਗਏ ਹਨ;
खखा खिरत खपत गए केते ॥
ਖਿਰਤ ਖਪਤ ਅਜਹੂੰ ਨਹ ਚੇਤੇ ॥
Wasting away, they do not remember the Lord, even now.
ਪਰ, ਗੇੜ ਵਿਚ ਪਿਆ ਅਜੇ ਤਕ ਇਹ (ਪ੍ਰਭੂ ਨੂੰ) ਯਾਦ ਨਹੀਂ ਕਰਦਾ।
खिरत खपत अजहूं नह चेते ॥
ਅਬ ਜਗੁ ਜਾਨਿ ਜਉ ਮਨਾ ਰਹੈ ॥
But if someone, even now, comes to know the transitory nature of the world and restrain his mind,
ਹੁਣ (ਐਸ ਜਨਮ ਵਿਚ ਹੀ) ਜੇ ਜਗਤ ਦੀ ਅਸਲੀਅਤ ਨੂੰ ਸਮਝ ਕੇ (ਇਸ ਦਾ) ਮਨ (ਪ੍ਰਭੂ ਵਿਚ) ਟਿਕ ਜਾਏ,
अब जगु जानि जउ मना रहै ॥
ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥
he shall find his permanent home, from which he was separated. ||44||
ਤਾਂ ਜਿਸ ਪ੍ਰਭੂ ਤੋਂ ਇਹ ਵਿਛੜਿਆ ਹੋਇਆ ਹੈ, ਉਸ ਵਿਚ ਇਸ ਨੂੰ ਟਿਕਾਣਾ ਮਿਲ ਸਕਦਾ ਹੈ ॥੪੪॥
जह का बिछुरा तह थिरु लहै ॥४४॥
ਬਾਵਨ ਅਖਰ ਜੋਰੇ ਆਨਿ ॥
The fifty-two letters have been joined together.
(ਜਗਤ ਨੇ) ਬਵੰਜਾ ਅੱਖਰ ਵਰਤ ਕੇ ਪੁਸਤਕਾਂ ਤਾਂ ਲਿਖ ਦਿੱਤੀਆਂ ਹਨ,
बावन अखर जोरे आनि ॥
ਸਕਿਆ ਨ ਅਖਰੁ ਏਕੁ ਪਛਾਨਿ ॥
But people cannot recognize the One Word of God.
ਪਰ (ਇਹ ਜਗਤ ਇਹਨਾਂ ਪੁਸਤਕਾਂ ਦੀ ਰਾਹੀਂ) ਉਸ ਇੱਕ ਪ੍ਰਭੂ ਨੂੰ ਨਹੀਂ ਪਛਾਣ ਸਕਿਆ, ਜੋ ਨਾਸ-ਰਹਿਤ ਹੈ।
सकिआ न अखरु एकु पछानि ॥
ਸਤ ਕਾ ਸਬਦੁ ਕਬੀਰਾ ਕਹੈ ॥
Kabeer speaks the Shabad, the Word of Truth.
ਹੇ ਕਬੀਰ! ਜੋ ਮਨੁੱਖ (ਇਹਨਾਂ ਅੱਖਰਾਂ ਦੀ ਰਾਹੀਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ,
सत का सबदु कबीरा कहै ॥
ਪੰਡਿਤ ਹੋਇ ਸੁ ਅਨਭੈ ਰਹੈ ॥
One who is a Pandit, a religious scholar, must remain fearless.
ਉਹੀ ਹੈ ਪੰਡਿਤ, ਤੇ, ਉਹ ਗਿਆਨ-ਅਵਸਥਾ ਵਿਚ ਟਿਕਿਆ ਰਹਿੰਦਾ ਹੈ।
पंडित होइ सु अनभै रहै ॥
ਪੰਡਿਤ ਲੋਗਹ ਕਉ ਬਿਉਹਾਰ ॥
It is the business of the scholarly person to join letters.
ਪਰ ਪੰਡਿਤ ਲੋਕਾਂ ਨੂੰ ਤਾਂ ਇਹ ਵਿਹਾਰ ਲੱਭਾ ਹੋਇਆ ਹੈ (ਕਿ ਅੱਖਰ ਜੋੜ ਕੇ ਹੋਰਨਾਂ ਨੂੰ ਸੁਣਾ ਦੇਂਦੇ ਹਨ),
पंडित लोगह कउ बिउहार ॥
ਗਿਆਨਵੰਤ ਕਉ ਤਤੁ ਬੀਚਾਰ ॥
The spiritual person contemplates the essence of reality.
ਗਿਆਨ-ਵਾਨ ਲੋਕਾਂ ਲਈ (ਇਹ ਅੱਖਰ) ਤੱਤ ਦੇ ਵਿਚਾਰਨ ਦਾ ਵਸੀਲਾ ਹਨ।
गिआनवंत कउ ततु बीचार ॥
ਜਾ ਕੈ ਜੀਅ ਜੈਸੀ ਬੁਧਿ ਹੋਈ ॥
According to the wisdom within the mind,
ਜਿਸ ਜੀਵ ਦੇ ਅੰਦਰ ਜਿਹੋ ਜਿਹੀ ਅਕਲ ਹੁੰਦੀ ਹੈ,
जा कै जीअ जैसी बुधि होई ॥
ਕਹਿ ਕਬੀਰ ਜਾਨੈਗਾ ਸੋਈ ॥੪੫॥
says Kabeer, so does one come to understand. ||45||
ਕਬੀਰ ਆਖਦਾ ਹੈ- ਉਹ (ਇਹਨਾਂ ਅੱਖਰਾਂ ਦੀ ਰਾਹੀਂ ਭੀ) ਉਹੀ ਕੁਝ ਸਮਝੇਗਾ (ਭਾਵ, ਪੁਸਤਕਾਂ ਲਿਖ ਪੜ੍ਹ ਕੇ ਆਤਮਕ ਜੀਵਨ ਦਾ ਜਾਣਨ ਵਾਲਾ ਹੋ ਜਾਣਾ ਜ਼ਰੂਰੀ ਨਹੀਂ ਹੈ) ॥੪੫॥
कहि कबीर जानैगा सोई ॥४५॥