ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥
Raag Wadahans, First Mahalaa, Fifth House, Alaahanees ~ Songs Of Mourning:
ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ'।
रागु वडहंसु महला १ घरु ५ अलाहणीआ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
Blessed is the Creator, the True King, who has linked the whole world to its tasks.
ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ।
धंनु सिरंदा सचा पातिसाहु जिनि जगु धंधै लाइआ ॥
ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
When one's time is up, and the measure is full, this dear soul is caught, and driven off.
ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ।
मुहलति पुनी पाई भरी जानीअड़ा घति चलाइआ ॥
ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥
This dear soul is driven off, when the pre-ordained Order is received, and all the relatives cry out in mourning.
(ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ।
जानी घति चलाइआ लिखिआ आइआ रुंने वीर सबाए ॥
ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
The body and the swan-soul are separated, when one's days are past and done, O my mother.
ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ।
कांइआ हंस थीआ वेछोड़ा जां दिन पुंने मेरी माए ॥
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥
As is one's pre-ordained Destiny, so does one receive, according to one's past actions.
(ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ।
जेहा लिखिआ तेहा पाइआ जेहा पुरबि कमाइआ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥
Blessed is the Creator, the True King, who has linked the whole world to its tasks. ||1||
ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥
धंनु सिरंदा सचा पातिसाहु जिनि जगु धंधै लाइआ ॥१॥
ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥
Meditate in remembrance on the Lord and Master, O my Siblings of Destiny; everyone has to pass this way.
ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ।
साहिबु सिमरहु मेरे भाईहो सभना एहु पइआणा ॥
ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥
These false entanglements last for only a few days; then, one must surely move on to the world hereafter.
ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ।
एथै धंधा कूड़ा चारि दिहा आगै सरपर जाणा ॥
ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥
He must surely move on to the world hereafter, like a guest; so why does he indulge in ego?
ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ।
आगै सरपर जाणा जिउ मिहमाणा काहे गारबु कीजै ॥
ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥
Chant the Name of the Lord; serving Him, you shall obtain peace in His Court.
ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ।
जितु सेविऐ दरगह सुखु पाईऐ नामु तिसै का लीजै ॥
ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥
In the world hereafter, no one's commands will be obeyed. According to their actions, each and every person proceeds.
ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ।
आगै हुकमु न चलै मूले सिरि सिरि किआ विहाणा ॥
ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥
Meditate in remembrance on the Lord and Master, O my Siblings of Destiny; everyone has to pass this way. ||2||
ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥
साहिबु सिमरिहु मेरे भाईहो सभना एहु पइआणा ॥२॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥
Whatever pleases the Almighty Lord, that alone comes to pass; this world is an opportunity to please Him.
ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ।
जो तिसु भावै संम्रथ सो थीऐ हीलड़ा एहु संसारो ॥
ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥
The True Creator Lord is pervading and permeating the water, the land and the air.
ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ।
जलि थलि महीअलि रवि रहिआ साचड़ा सिरजणहारो ॥
ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥
The True Creator Lord is invisible and infinite; His limits cannot be found.
ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ।
साचा सिरजणहारो अलख अपारो ता का अंतु न पाइआ ॥
ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥
Fruitful is the coming of those, who meditate single-mindedly on Him.
ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ।
आइआ तिन का सफलु भइआ है इक मनि जिनी धिआइआ ॥
ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥
He destroys, and having destroyed, He creates; by His Order, He adorns us.
ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ।
ढाहे ढाहि उसारे आपे हुकमि सवारणहारो ॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥
Whatever pleases the Almighty Lord, that alone comes to pass; this world is an opportunity to please Him. ||3||
ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥
जो तिसु भावै संम्रथ सो थीऐ हीलड़ा एहु संसारो ॥३॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥
Nanak: he alone truly weeps, O Baba, who weeps in the Lord's Love.
ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ।
नानक रुंना बाबा जाणीऐ जे रोवै लाइ पिआरो ॥
ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥
One who weeps for the sake of worldly objects, O Baba, weeps totally in vain.
ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ।
वालेवे कारणि बाबा रोईऐ रोवणु सगल बिकारो ॥
ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥
This weeping is all in vain; the world forgets the Lord, and weeps for the sake of Maya.
ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ।
रोवणु सगल बिकारो गाफलु संसारो माइआ कारणि रोवै ॥
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥
He does not distinguish between good and evil, and wastes away this life in vain.
ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ।
चंगा मंदा किछु सूझै नाही इहु तनु एवै खोवै ॥
ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥
Everyone who comes here, shall have to leave; to act in ego is false.
ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ।
ऐथै आइआ सभु को जासी कूड़ि करहु अहंकारो ॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
Nanak: he alone truly weeps, O Baba, who weeps in the Lord's Love. ||4||1||
ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥
नानक रुंना बाबा जाणीऐ जे रोवै लाइ पिआरो ॥४॥१॥
ਵਡਹੰਸੁ ਮਹਲਾ ੧ ॥
Wadahans, First Mahalaa:
वडहंसु महला १ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
Come, O my companions - let us meet together and dwell upon the True Name.
ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ।
आवहु मिलहु सहेलीहो सचड़ा नामु लएहां ॥
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ ॥
Let us weep over the body's separation from the Lord and Master; let us remember Him in contemplation.
ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ।
रोवह बिरहा तन का आपणा साहिबु संमालेहां ॥
ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
Let us remember the Lord and Master in contemplation, and keep a watchful eye on the Path. We shall have to go there as well.
ਆਓ, ਅਸੀਂ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ)। ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ)।
साहिबु समालिह पंथु निहालिह असा भि ओथै जाणा ॥
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
He who has created, also destroys; whatever happens is by His Will.
(ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ।
जिस का कीआ तिन ही लीआ होआ तिसै का भाणा ॥
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
Whatever He has done, has come to pass; how can we command Him?
ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ।
जो तिनि करि पाइआ सु आगै आइआ असी कि हुकमु करेहा ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
Come, O my companions - let us meet together and dwell upon the True Name. ||1||
ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ॥੧॥
आवहु मिलहु सहेलीहो सचड़ा नामु लएहा ॥१॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
Death would not be called bad, O people, if one knew how to truly die.
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ।
मरणु न मंदा लोका आखीऐ जे मरि जाणै ऐसा कोइ ॥
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
Serve your Almighty Lord and Master, and your path in the world hereafter will be easy.
(ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ।
सेविहु साहिबु संम्रथु आपणा पंथु सुहेला आगै होइ ॥
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
Take this easy path, and you shall obtain the fruits of your rewards, and receive honor in the world hereafter.
(ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ।
पंथि सुहेलै जावहु तां फलु पावहु आगै मिलै वडाई ॥
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
Go there with your offering, and you shall merge in the True Lord; your honor shall be confirmed.
ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ।
भेटै सिउ जावहु सचि समावहु तां पति लेखै पाई ॥
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
You shall obtain a place in the Mansion of the Lord Master's Presence; being pleasing to Him, you shall enjoy the pleasures of His Love.
ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ ਤੇ ਇੰਜ ਪ੍ਰਭੂ-ਪ੍ਰੇਮ ਨਾਲ ਆਤਮਕ ਆਨੰਦ ਮਾਣੋਗੇ।
महली जाइ पावहु खसमै भावहु रंग सिउ रलीआ माणै ॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
Death would not be called bad, O people, if one knew how to truly die. ||2||
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ॥੨॥
मरणु न मंदा लोका आखीऐ जे कोई मरि जाणै ॥२॥
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
The death of brave heroes is blessed, if it is approved by God.
ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ।
मरणु मुणसा सूरिआ हकु है जो होइ मरनि परवाणो ॥
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥
They alone are acclaimed as brave warriors in the world hereafter, who receive true honor in the Court of the Lord.
ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ।
सूरे सेई आगै आखीअहि दरगह पावहि साची माणो ॥
ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥
They are honored in the Court of the Lord; they depart with honor, and they do not suffer pain in the world hereafter.
ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ।
दरगह माणु पावहि पति सिउ जावहि आगै दूखु न लागै ॥
ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥
They meditate on the One Lord, and obtain the fruits of their rewards. Serving the Lord, their fear is dispelled.
ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ।
करि एकु धिआवहि तां फलु पावहि जितु सेविऐ भउ भागै ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥
Do not indulge in egotism, and dwell within your own mind; the Knower Himself knows everything.
ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ।
ऊचा नही कहणा मन महि रहणा आपे जाणै जाणो ॥
ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
The death of brave heroes is blessed, if it is approved by God. ||3||
ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ॥੩॥
मरणु मुणसां सूरिआ हकु है जो होइ मरहि परवाणो ॥३॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥
Nanak: for whom should we mourn, O Baba? This world is merely a play.
ਹੇ ਨਾਨਕ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ।
नानक किस नो बाबा रोईऐ बाजी है इहु संसारो ॥
ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥
The Lord Master beholds His work, and contemplates His creative potency.
ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ।
कीता वेखै साहिबु आपणा कुदरति करे बीचारो ॥
ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥
He contemplates His creative potency, having established the Universe. He who created it, He alone knows.
ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ।
कुदरति बीचारे धारण धारे जिनि कीआ सो जाणै ॥
ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥
He Himself beholds it, and He Himself understands it. He Himself realizes the Hukam of His Command.
ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ)।
आपे वेखै आपे बूझै आपे हुकमु पछाणै ॥
ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥
He who created these things, He alone knows. His subtle form is infinite.
ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ।
जिनि किछु कीआ सोई जाणै ता का रूपु अपारो ॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
Nanak: for whom should we mourn, O Baba? This world is merely a play. ||4||2||
ਹੇ ਨਾਨਕ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ॥੪॥੨॥
नानक किस नो बाबा रोईऐ बाजी है इहु संसारो ॥४॥२॥
ਵਡਹੰਸੁ ਮਹਲਾ ੧ ਦਖਣੀ ॥
Wadahans, First Mahalaa, Dakhanee:
वडहंसु महला १ दखणी ॥
ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥
The True Creator Lord is True - know this well; He is the True Sustainer.
ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਹ ਸਦਾ-ਥਿਰ ਪ੍ਰਭੂ (ਜੀਵਾਂ ਦੀ) ਪਾਲਣਾ ਕਰਨ ਵਾਲਾ ਹੈ,
सचु सिरंदा सचा जाणीऐ सचड़ा परवदगारो ॥
ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥
He Himself fashioned His Own Self; the True Lord is invisible and infinite.
ਜਿਸ ਸਦਾ-ਥਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੋਇਆ ਹੈ, ਉਹ ਅਦ੍ਰਿਸ਼ਟ ਹੈ ਤੇ ਬੇਅੰਤ ਹੈ।
जिनि आपीनै आपु साजिआ सचड़ा अलख अपारो ॥
ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥
He brought together, and then separated, the two grinding stones of the earth and the sky; without the Guru, there is only pitch darkness.
ਦੋਵੇਂ ਪੁੜ (ਧਰਤੀ ਤੇ ਆਕਾਸ਼) ਜੋੜ ਕੇ (ਭਾਵ, ਜਗਤ-ਰਚਨਾ ਕਰ ਕੇ) ਉਸ ਪ੍ਰਭੂ ਨੇ ਜੀਵਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ। ਗੁਰੂ ਤੋਂ ਬਿਨਾ (ਜਗਤ ਵਿਚ ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ।
दुइ पुड़ जोड़ि विछोड़िअनु गुर बिनु घोरु अंधारो ॥
ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥
He created the sun and the moon; night and day, they move according to His Thought. ||1||
ਉਸ ਪਰਮਾਤਮਾ ਨੇ ਹੀ ਸੂਰਜ ਤੇ ਚੰਦ੍ਰਮਾ ਬਣਾ ਕੇ ਇਹ ਦਿਨ ਤੇ ਰਾਤ ਦਾ ਜਗਤ-ਤਮਾਸ਼ਾ ਬਣਾਇਆ ਹੈ ॥੧॥
सूरजु चंदु सिरजिअनु अहिनिसि चलतु वीचारो ॥१॥
ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥
O True Lord and Master, You are True. O True Lord, bless me with Your Love. ||Pause||
(ਹੇ ਪ੍ਰਭੂ!) ਤੂੰ ਸਦਾ ਹੀ ਥਿਰ ਰਹਿਣ ਵਾਲਾ ਮਾਲਕ ਹੈਂ। ਤੂੰ ਆਪ ਹੀ ਸਭ ਜੀਵਾਂ ਨੂੰ ਸਦਾ-ਥਿਰ ਰਹਿਣ ਵਾਲੇ ਪਿਆਰ ਦੀ ਦਾਤ ਦੇਂਦਾ ਹੈਂ। ਰਹਾਉ॥
सचड़ा साहिबु सचु तू सचड़ा देहि पिआरो ॥ रहाउ ॥
ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥
You created the Universe; You are the Giver of pain and pleasure.
(ਹੇ ਪ੍ਰਭੂ!) ਤੂੰ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ, (ਜੀਵਾਂ ਨੂੰ) ਦੁੱਖ ਤੇ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ।
तुधु सिरजी मेदनी दुखु सुखु देवणहारो ॥
ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥
You created woman and man, the love of poison, and emotional attachment to Maya.
ਇਸਤ੍ਰੀਆਂ ਤੇ ਮਰਦ ਭੀ ਤੂੰ ਪੈਦਾ ਕੀਤੇ ਹਨ, ਮਾਇਆ ਜ਼ਹਿਰ ਦਾ ਮੋਹ ਤੇ ਪਿਆਰ ਭੀ ਤੂੰ ਹੀ ਬਣਾਇਆ ਹੈ।
नारी पुरख सिरजिऐ बिखु माइआ मोहु पिआरो ॥
ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥
The four sources of creation, and the power of the Word, are also of Your making. You give Support to all beings.
ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਤੇ ਜੀਵਾਂ ਦੀਆਂ ਬੋਲੀਆਂ ਭੀ ਤੇਰੀਆਂ ਹੀ ਰਚੀਆਂ ਹੋਈਆਂ ਹਨ।
खाणी बाणी तेरीआ देहि जीआ आधारो ॥
ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥
You have made the Creation as Your Throne; You are the True Judge. ||2||
(ਹੇ ਪ੍ਰਭੂ!) ਸਭ ਜੀਵਾਂ ਨੂੰ ਤੂੰ ਹੀ ਆਸਰਾ ਦੇਂਦਾ ਹੈਂ। ਇਹ ਸਾਰੀ ਰਚਨਾ (-ਰੂਪ) ਤਖ਼ਤ ਤੂੰ ਹੀ (ਆਪਣੇ ਬੈਠਣ ਵਾਸਤੇ) ਬਣਾਇਆ ਹੈ, ਤੂੰ ਆਪ ਹੀ ਕਰਮਾਂ ਦੇ ਲੇਖ ਭੀ ਮੁਕਾਣ ਵਾਲਾ ਹੈਂ ॥੨॥
कुदरति तखतु रचाइआ सचि निबेड़णहारो ॥२॥
ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥
You created comings and goings, but You are ever-stable, O Creator Lord.
ਹੇ ਕਰਣਹਾਰ ਕਰਤਾਰ! (ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਪੈਦਾ ਕੀਤਾ ਹੈ, ਪਰ ਤੂੰ ਆਪ ਸਦਾ ਕਾਇਮ ਰਹਿਣ ਵਾਲਾ ਹੈਂ।
आवा गवणु सिरजिआ तू थिरु करणैहारो ॥
ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥
In birth and death, in coming and going, this soul is held in bondage by corruption.
(ਮਾਇਆ ਦੇ ਮੋਹ ਦੇ ਕਾਰਨ) ਵਿਕਾਰਾਂ ਵਿਚ ਬੱਝਾ ਹੋਇਆ ਜੀਵ ਨਿੱਤ ਜੰਮਦਾ ਹੈ ਤੇ ਮਰਦਾ ਹੈ, ਇਸ ਨੂੰ ਜਨਮ ਮਰਨ ਦਾ ਚੱਕਰ ਪਿਆ ਹੀ ਰਹਿੰਦਾ ਹੈ।
जंमणु मरणा आइ गइआ बधिकु जीउ बिकारो ॥
ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥
The evil person has forgotten the Naam; he has drowned - what can he do now?
(ਮਾਇਆ ਦੇ ਮੋਹ ਵਿਚ ਫਸੇ) ਭੈੜੇ ਜੀਵ ਨੇ (ਤੇਰਾ) ਨਾਮ ਭੁਲਾ ਦਿੱਤਾ ਹੈ, ਮੋਹ ਵਿਚ ਡੁੱਬੇ ਹੋਏ ਦੀ ਕੋਈ ਪੇਸ਼ ਨਹੀਂ ਜਾਂਦੀ।
भूडड़ै नामु विसारिआ बूडड़ै किआ तिसु चारो ॥
ਗੁਣ ਛੋਡਿ ਬਿਖੁ ਲਦਿਆ ਅਵਗਣ ਕਾ ਵਣਜਾਰੋ ॥੩॥
Forsaking merit, he has loaded the poisonous cargo of demerits; he is a trader of sins. ||3||
ਗੁਣਾਂ ਨੂੰ ਛੱਡ ਕੇ (ਵਿਕਾਰਾਂ ਦਾ) ਜ਼ਹਿਰ ਇਸ ਜੀਵ ਨੇ ਇਕੱਠਾ ਕਰ ਲਿਆ ਹੈ (ਜਗਤ ਵਿਚ ਆ ਕੇ ਸਾਰੀ ਉਮਰ) ਔਗੁਣਾਂ ਦਾ ਹੀ ਵਣਜ ਕਰਦਾ ਰਹਿੰਦਾ ਹੈ ॥੩॥
गुण छोडि बिखु लदिआ अवगण का वणजारो ॥३॥
ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥
The beloved soul has received the Call, the Command of the True Creator Lord.
ਜਦੋਂ ਸਦਾ-ਥਿਰ ਰਹਿਣ ਵਾਲੇ ਕਰਤਾਰ ਦੇ ਹੁਕਮ ਵਿਚ ਰੂਹ ਨੂੰ ਇਥੋਂ ਜਾਣ ਦੇ ਸੱਦੇ ਆਉਂਦੇ ਹਨ,
सदड़े आए तिना जानीआ हुकमि सचे करतारो ॥
ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥
The soul, the husband, has become separated from the body, the bride. The Lord is the Re-uniter of the separated ones.
ਤਾਂ (ਮਰਨ ਵੇਲੇ) ਇਸਤ੍ਰੀ ਮਰਦਾਂ ਦੇ ਵਿਛੋੜੇ ਹੋ ਜਾਂਦੇ ਹਨ ਤੇ ਵਿਛੁੜਿਆਂ ਨੂੰ ਤਾਂ ਪਰਮਾਤਮਾ ਆਪ ਹੀ ਮੇਲਣ ਦੇ ਸਮਰਥ ਹੈ।
नारी पुरख विछुंनिआ विछुड़िआ मेलणहारो ॥
ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥
No one cares for your beauty, O beautiful bride; the Messenger of Death is bound only by the Lord Commander's Command.
ਜਮ ਕਿਸੇ ਸੁੰਦਰੀ ਦੇ ਰੂਪ ਦੀ ਪਰਵਾਹ ਨਹੀਂ ਕਰ ਸਕਦਾ (ਮੌਤ ਤੋਂ ਖਿਮਾ ਨਹੀਂ ਦੇਦਾ) ਕਿਉਂ ਕਿ ਉਹ ਵੀ ਪਰਮਾਤਮਾ ਦੇ ਹੁਕਮ ਵਿਚ ਬਧਾ ਹੋਇਆ ਹੈ।
रूपु न जाणै सोहणीऐ हुकमि बधी सिरि कारो ॥
ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥
He does not distinguish between young children and old people; he tears apart love and affection. ||4||
ਜਮ ਬੱਚਿਆਂ ਤੇ ਬੁੱਢਿਆਂ ਦੀ ਭੀ ਪਰਵਾਹ ਨਹੀਂ ਕਰਦੇ, ਇੰਜ ਸਭ ਦਾ (ਆਪੋ ਵਿਚ ਦਾ) ਮੋਹ ਪਿਆਰ ਟੱਟ ਜਾਂਦਾ ਹੈ ॥੪॥
बालक बिरधि न जाणनी तोड़नि हेतु पिआरो ॥४॥
ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥
The nine doors are closed by the True Lord's Command, and the swan-soul takes flight into the skies.
ਜਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਹੁਕਮ ਵਿਚ ਰੂਹ ਦੇ ਜਾਣ ਦਾ ਸਦਾ ਆਉਂਦਾ ਹੈ ਤਾਂ (ਸਰੀਰ ਦੇ) ਨੌ ਦਰਵਾਜ਼ੇ ਬੰਦ ਹੋ ਜਾਂਦੇ ਹਨ ਤੇ ਜੀਵਾਤਮਾ (ਕਿਤੇ) ਆਕਾਸ਼ ਵਿਚ ਚਲੀ ਜਾਂਦੀ ਹੈ।
नउ दर ठाके हुकमि सचै हंसु गइआ गैणारे ॥
ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥
The body-bride is separated, and defrauded by falsehood; she is now a widow - her husband's body lies dead in the courtyard.
(ਜਦ ਪਤੀ ਦੀ ਜੀਵਾਤਮਾ ਚਲੀ ਜਾਂਦੀ ਹੈ ਤਾਂ) ਨਿਖਸਮੀ ਇਸਤ੍ਰੀ ਇਕੱਲੀ ਰਹਿ ਜਾਂਦੀ ਹੈ, ਉਹ ਮਾਇਆ ਦੇ ਮੋਹ ਵਿਚ ਲੁੱਟ ਕੇ ਵਿਧਵਾ ਹੋ ਗਈ ਹੈ ਤੇ ਲੋਥ ਘਰ ਦੇ ਵੇਹੜੇ ਵਿਚ ਪਈ ਹੁੰਦੀ ਹੈ।
सा धन छुटी मुठी झूठि विधणीआ मिरतकड़ा अंङनड़े बारे ॥
ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥
The widow cries out at the door, "The light of my mind has gone out, O my mother, with his death."
(ਜਿਸ ਨੂੰ ਵੇਖ ਵੇਖ ਕੇ) ਉਹ ਇਸਤ੍ਰੀ ਦਲੀਜਾਂ ਵਿਚ ਬੈਠੀ ਰੋਂਦੀ ਹੈ (ਤੇ ਆਖਦੀ ਹੈ-) ਹੇ ਮਾਏ! ਇਸ ਮੌਤ (ਨੂੰ ਵੇਖ ਕੇ) ਮੇਰੀ ਅਕਲ ਟਿਕਾਣੇ ਨਹੀਂ ਰਹਿ ਗਈ।
सुरति मुई मरु माईए महल रुंनी दर बारे ॥
ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥
So cry out, O soul-brides of the Husband Lord, and dwell on the Glorious Praises of the True Lord. ||5||
ਹੇ ਪ੍ਰਭੂ-ਕੰਤ ਦੀ ਜੀਵ-ਇਸਤ੍ਰੀਓ! ਤੁਸੀਂ ਸਚੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰੋ (ਤੇ ਇੰਜ ਜੀਵਨ ਸਫਲ ਕਰੋ)! ॥੫॥
रोवहु कंत महेलीहो सचे के गुण सारे ॥५॥
ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥
Her loved one is cleansed, bathed in water, and dressed in silken robes.
ਸਾਕ-ਸੰਬੰਧੀ (ਮਰੇ ਪ੍ਰਾਣੀ ਦੀ ਲੋਥ ਨੂੰ) ਪਾਣੀ ਨਾਲ ਮਲ ਕੇ ਇਸ਼ਨਾਨ ਕਰਾਂਦੇ ਹਨ, ਤੇ ਰੇਸ਼ਮ (ਆਦਿਕ) ਕੱਪੜੇ ਨਾਲ (ਲਪੇਟਦੇ ਹਨ)।
जलि मलि जानी नावालिआ कपड़ि पटि अंबारे ॥
ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥
The musicians play, and the Bani of the True Lord's Words are sung; the five relatives feel as if they too are dead, so deadened are their minds.
(ਉਸ ਨੂੰ ਮਸਾਣਾਂ ਵਿਚ ਲੈ ਜਾਣ ਵਾਸਤੇ) "ਰਾਮ ਨਾਮ ਸਤਿ ਹੈ" ਦੇ ਬੋਲ ਸ਼ੁਰੂ ਹੋ ਜਾਂਦੇ ਹਨ ਤੇ ਨਿਕਟ ਦੇ ਸੰਬੰਧੀ ਗ਼ਮ ਨਾਲ ਮੁਇਆਂ ਵਰਗੇ ਹੋ ਜਾਂਦੇ ਹਨ।
वाजे वजे सची बाणीआ पंच मुए मनु मारे ॥
ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥
"Separation from my beloved is like death to me!" cries the widow. "My life in this world is cursed and worthless!"
(ਉਸ ਦੀ ਇਸਤ੍ਰੀ ਰੋਂਦੀ ਹੈ ਤੇ ਆਖਦੀ ਹੈ-) ਸਾਥੀ ਦੇ ਮਰਨ ਨਾਲ ਮੈਂ ਭੀ ਮੋਇਆ ਵਰਗੀ ਹੋ ਗਈ ਹਾਂ, ਹੁਣ ਸੰਸਾਰ ਵਿਚ ਮੇਰੇ ਜੀਊਣ ਨੂੰ ਫਿਟਕਾਰ ਹੈ।
जानी विछुंनड़े मेरा मरणु भइआ ध्रिगु जीवणु संसारे ॥
ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥
But she alone is approved, who dies, while yet still alive; she lives for the sake of the Love of her Beloved. ||6||
ਪਰ ਜੇਹੜਾ ਜੀਉਂਦਿਆਂ ਹੋਇਆ ਮਰਦਾ ਹੈ, ਭਾਵ ਮੋਹ ਨੂੰ ਛਡਦਾ ਹੈ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪਾਂਦਾ ਹੈ ॥੬॥
जीवतु मरै सु जाणीऐ पिर सचड़ै हेति पिआरे ॥६॥
ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥
So cry out in mourning, you who have come to mourn; this world is false and fraudulent.
ਹੇ ਜੀਵ-ਇਸਤ੍ਰੀਓ! ਤੁਸੀਂ ਦੁੱਖੀ ਹੋਣ ਵਾਸਤੇ ਹੀ ਜਗਤ ਵਿਚ ਆਈਆਂ ਹੋ ਕਿਉਂਕਿ ਸੰਸਾਰ ਵਿਚ ਤੁਹਾਨੂੰ ਮਾਇਆ ਦੇ ਮੋਹ ਨੇ ਠੱਗਿਆ ਹੋਇਆ ਹੈ।
तुसी रोवहु रोवण आईहो झूठि मुठी संसारे ॥
ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
I too have been defrauded, chasing after worldly entanglements; my Husband Lord has forsaken me - I practice the evil deeds of a wife without a spouse.
ਜਦ ਤਕ ਮੈਂ ਮਾਇਆ ਦੇ ਆਹਰ ਵਿਚ ਮਾਇਆ ਦੀ ਦੌੜ-ਭੱਜ ਵਿਚ ਠੱਗੀ ਜਾ ਰਹੀ ਹਾਂ, ਤਦ ਤਕ ਨਿਖਸਮੀਆਂ ਵਾਲੀ ਕਾਰ ਦੇ ਕਾਰਨ ਖਸਮ-ਪ੍ਰਭੂ ਨੇ ਮੈਨੂੰ ਛੱਡਿਆ ਹੋਇਆ ਹੈ।
हउ मुठड़ी धंधै धावणीआ पिरि छोडिअड़ी विधणकारे ॥
ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥
In each and every home, are the brides of the Husband Lord; they gaze upon their Handsome Lord with love and affection.
ਖਸਮ-ਪ੍ਰਭੂ ਤਾਂ ਹਰੇਕ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵੱਸ ਰਿਹਾ ਹੈ, ਤੇ ਉਸ ਸੁੰਦਰ ਹਨ ਜੋ ਪ੍ਰਭੂ ਦੇ ਪਿਆਰ ਵਿਚ ਪ੍ਰੇਮ ਵਿਚ ਮਗਨ ਰਹਿੰਦੀਆਂ ਹਨ।
घरि घरि कंतु महेलीआ रूड़ै हेति पिआरे ॥
ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
I sing the Praises of my True Husband Lord, and through the Naam, the Name of my Husband Lord, I blossom forth. ||7||
ਜਿਤਨਾ ਚਿਰ ਮੈਂ ਸਦਾ-ਥਿਰ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਦੀ ਹਾਂ ਓਨਾ ਚਿਰ ਮੇਰਾ ਤਨ ਮਨ ਖਿੜਿਆ ਰਹਿੰਦਾ ਹੈ ॥੭॥
मै पिरु सचु सालाहणा हउ रहसिअड़ी नामि भतारे ॥७॥
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥
Meeting with the Guru, the soul-bride's dress is transformed, and she is adorned with Truth.
ਜੇ ਗੁਰੂ ਮਿਲ ਪਏ ਤਾਂ ਜੀਵ-ਇਸਤ੍ਰੀ ਦੀ ਕਾਂਇਆਂ ਹੀ ਪਲਟ ਜਾਂਦੀ ਹੈ, ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣਾ ਸਿੰਗਾਰ ਬਣਾ ਲੈਂਦੀ ਹੈ।
गुरि मिलिऐ वेसु पलटिआ सा धन सचु सीगारो ॥
ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥
Come and meet with me, O brides of the Lord; let's meditate in remembrance on the Creator Lord.
ਹੇ ਸਹੇਲੀਹੋ! (ਹੇ ਸਤ-ਸੰਗੀਓ!) ਆਓ, ਰਲ ਕੇ ਬੈਠੀਏ ਤੇ ਰਲ ਕੇ ਸਿਰਜਣਹਾਰ ਦਾ ਸਿਮਰਨ ਕਰੀਏ।
आवहु मिलहु सहेलीहो सिमरहु सिरजणहारो ॥
ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥
Through the Naam, the soul-bride becomes the Lord's favorite; she is adorned with Truth.
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਉਸ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ।
बईअरि नामि सुोहागणी सचु सवारणहारो ॥
ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
Do not sing the songs of separation, O Nanak; reflect upon God. ||8||3||
ਹੇ ਨਾਨਕ! ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਦੇ ਗੀਤ ਗਾਵਣ ਨਾਲ ਤੇ ਉਸ ਦੇ ਗੁਣਾਂ ਦਾ ਵਿਚਾਰ ਕਰਨ ਨਾਲ, ਫਿਰ ਕਦੇ ਉਸ ਤੋਂ ਵਿਛੋੜਾ ਨਹੀਂ ਹੋਵੇਗਾ ॥੮॥੩॥
गावहु गीतु न बिरहड़ा नानक ब्रहम बीचारो ॥८॥३॥
ਵਡਹੰਸੁ ਮਹਲਾ ੧ ॥
Wadahans, First Mahalaa:
वडहंसु महला १ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥
The One who creates and dissolves the world - that Lord and Master alone knows His creative power.
ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ।
जिनि जगु सिरजि समाइआ सो साहिबु कुदरति जाणोवा ॥
ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥
Do not search for the True Lord far away; recognize the Word of the Shabad in each and every heart.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ।
सचड़ा दूरि न भालीऐ घटि घटि सबदु पछाणोवा ॥
ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥
Recognize the Shabad, and do not think that the Lord is far away; He created this creation.
ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ।
सचु सबदु पछाणहु दूरि न जाणहु जिनि एह रचना राची ॥
ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥
Meditating on the Naam, the Name of the Lord, one obtains peace; without the Naam, he plays a losing game.
ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ।
नामु धिआए ता सुखु पाए बिनु नावै पिड़ काची ॥
ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥
The One who established the Universe, He alone knows the Way; what can anyone say?
ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ।
जिनि थापी बिधि जाणै सोई किआ को कहै वखाणो ॥
ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥
The One who established the world cast the net of Maya over it; accept Him as your Lord and Master. ||1||
ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥
जिनि जगु थापि वताइआ जालुो सो साहिबु परवाणो ॥१॥
ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥
O Baba, he has come, and now he must get up and depart; this world is only a way-station.
ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ।
बाबा आइआ है उठि चलणा अध पंधै है संसारोवा ॥
ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥
Upon each and every head, the True Lord writes their destiny of pain and pleasure, according to their past actions.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ।
सिरि सिरि सचड़ै लिखिआ दुखु सुखु पुरबि वीचारोवा ॥
ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥
He bestows pain and pleasure, according to the deeds done; the record of these deeds stays with the soul.
ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ।
दुखु सुखु दीआ जेहा कीआ सो निबहै जीअ नाले ॥
ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥
He does those deeds which the Creator Lord causes him to do; he attempts no other actions.
(ਪਰ ਜੀਵਾਂ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ।
जेहे करम कराए करता दूजी कार न भाले ॥
ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥
The Lord Himself is detached, while the world is entangled in conflict; by His Command, He emancipates it.
ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ ਉਸ ਦੇ ਹੁਕਮ ਅਨੁਸਾਰ (ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ।
आपि निरालमु धंधै बाधी करि हुकमु छडावणहारो ॥
ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥
He may put this off today, but tomorrow he is seized by death; in love with duality, he practices corruption. ||2||
ਅੱਜ (ਸਿਮਰਨ) ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ॥੨॥
अजु कलि करदिआ कालु बिआपै दूजै भाइ विकारो ॥२॥
ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥
The path of death is dark and dismal; the way cannot be seen.
ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ।
जम मारग पंथु न सुझई उझड़ु अंध गुबारोवा ॥
ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥
There is no water, no quilt or mattress, and no food there.
(ਆਖਰ ਵੇਲੇ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ,
ना जलु लेफ तुलाईआ ना भोजन परकारोवा ॥
ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥
He receives no food there, no honor or water, no clothes or decorations.
ਭੋਜਨ ਭਾਉ ਨਹੀਂ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ, ਨਾਹ ਹੋਰ ਸਿੰਗਾਰ (ਨਾਲ ਜਾਂਦਾ ਹੈ)।
भोजन भाउ न ठंढा पाणी ना कापड़ु सीगारो ॥
ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥
The chain is put around his neck, and the Messenger of Death standing over his head strikes him; he cannot see the door of his home.
ਜਮਰਾਜ ਜੀਵ ਦੇ ਗਲ ਵਿਚ (ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, ਤਾਂ ਇਸ ਨੂੰ ਕੋਈ ਘਰ-ਬਾਹਰ ਨਹੀਂ ਦਿੱਸਦਾ।
गलि संगलु सिरि मारे ऊभौ ना दीसै घर बारो ॥
ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥
The seeds planted on this path do not sprout; bearing the weight of his sins upon his head, he regrets and repents.
ਉਸ (ਮੌਤ) ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ ਕਿਉਂਕਿ ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)।
इब के राहे जंमनि नाही पछुताणे सिरि भारो ॥
ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥
Without the True Lord, no one is his friend; reflect upon this as true. ||3||
ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ॥੩॥
बिनु साचे को बेली नाही साचा एहु बीचारो ॥३॥
ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥
O Baba, they alone are known to truly weep and wail, who meet together and weep, chanting the Praises of the Lord.
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ।
बाबा रोवहि रवहि सु जाणीअहि मिलि रोवै गुण सारेवा ॥
ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥
Defrauded by Maya and worldly affairs, the weepers weep.
ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ।
रोवै माइआ मुठड़ी धंधड़ा रोवणहारेवा ॥
ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥
They weep for the sake of worldly affairs, and they do not wash off their own filth; the world is merely a dream.
ਜੀਵ (ਸਾਰੀ ਉਮਰ ਮਾਇਆ ਦਾ) ਧੰਧਾ ਹੀ ਪਿੱਟਦੇ ਹਨ ਤੇ ਇੰਜ ਕਰਮਾ ਦੀ ਮੈਲ ਨਹੀਂ ਲਾਹੁੰਦੇ, ਉਹਨ੍ਹਾਂ ਲਈ ਸੰਸਾਰ ਇਕ ਸੁਪਨਾ ਹੀ ਬਣਿਆ ਰਹਿੰਦਾ ਹੈ।
धंधा रोवै मैलु न धोवै सुपनंतरु संसारो ॥
ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥
Like the juggler, deceiving by his tricks, one is deluded by egotism, falsehood and illusion.
ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ ਤੇ (ਕੂੜੀ ਮਾਇਆ ਦਾ) ਮਾਣ ਕਰਦੀ ਹੈ।
जिउ बाजीगरु भरमै भूलै झूठि मुठी अहंकारो ॥
ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥
The Lord Himself reveals the Path; He Himself is the Doer of deeds.
ਪਰ ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ ਤੇ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ।
आपे मारगि पावणहारा आपे करम कमाए ॥
ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
Those who are imbued with the Naam, are protected by the Perfect Guru, O Nanak; they merge in celestial bliss. ||4||4||
ਹੇ ਨਾਨਕ! ਜੇਹੜੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ ॥੪॥੪॥
नामि रते गुरि पूरै राखे नानक सहजि सुभाए ॥४॥४॥
ਵਡਹੰਸੁ ਮਹਲਾ ੧ ॥
Wadahans, First Mahalaa:
वडहंसु महला १ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
O Baba, whoever has come, will rise up and leave; this world is merely a false show.
ਹੇ ਭਾਈ! (ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ, ਇਹ ਜਗਤ ਤਾਂ ਹੈ ਹੀ ਨਾਸਵੰਤ ਖਿਲਾਰਾ।
बाबा आइआ है उठि चलणा इहु जगु झूठु पसारोवा ॥
ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
One's true home is obtained by serving the True Lord; real Truth is obtained by being truthful.
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।
सचा घरु सचड़ै सेवीऐ सचु खरा सचिआरोवा ॥
ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥
By falsehood and greed, no place of rest is found, and no place in the world hereafter is obtained.
ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ।
कूड़ि लबि जां थाइ न पासी अगै लहै न ठाओ ॥
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥
No one invites him to come in and sit down. He is like a crow in a deserted home.
ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪੈਂਦੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ "ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ।"
अंतरि आउ न बैसहु कहीऐ जिउ सुंञै घरि काओ ॥
ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥
Trapped by birth and death, he is separated from the Lord for such a long time; the whole world is wasting away.
ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ)।
जंमणु मरणु वडा वेछोड़ा बिनसै जगु सबाए ॥
ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥
Greed, worldly entanglements and Maya deceive the world. Death hovers over its head, and causes it to weep. ||1||
ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ, ਇੰਜ ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ ॥੧॥
लबि धंधै माइआ जगतु भुलाइआ कालु खड़ा रूआए ॥१॥
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
Come, O Baba, and Siblings of Destiny - let's join together; take me in your arms, and bless me with your prayers.
ਹੇ ਭਾਈ! ਹੇ ਭਰਾਵੋ! ਆਓ, ਅਸੀਂ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ।
बाबा आवहु भाईहो गलि मिलह मिलि मिलि देह आसीसा हे ॥
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
O Baba, union with the True Lord cannot be broken; bless me with your prayers for union with my Beloved.
ਹੇ ਭਾਈ! ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ। ਆਓ ਪਰਮਾਤਮਾ ਵਲੋਂ ਅਸੀਸਾਂ ਮੰਗੀਏ (ਅਰਦਾਸਾਂ ਕਰੀਏ ਉਸ ਨਾਲ ਮੇਲ ਲਈ)।
बाबा सचड़ा मेलु न चुकई प्रीतम कीआ देह असीसा हे ॥
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
Bless me with your prayers, that I may perform devotional worship service to my Lord; for those already united with Him, what is there to unite?
(ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ। ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।
आसीसा देवहो भगति करेवहो मिलिआ का किआ मेलो ॥
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥
Some have wandered away from the Name of the Lord, and lost the Path. The Word of the Guru's Shabad is the true game.
ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਨਾਮ ਸਿਮਰਨ ਦੀ ਖੇਡ ਖੇਡੋ।
इकि भूले नावहु थेहहु थावहु गुर सबदी सचु खेलो ॥
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
Do not go on Death's path; remain merged in the Word of the Shabad, the true form throughout the ages.
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ ਸਦਾ ਲਈ ਅਟੱਲ ਹੈ।
जम मारगि नही जाणा सबदि समाणा जुगि जुगि साचै वेसे ॥
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
Through good fortune, we meet such friends and relatives, who meet with the Guru, and escape the noose of Death. ||2||
ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ॥੨॥
साजन सैण मिलहु संजोगी गुर मिलि खोले फासे ॥२॥
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
O Baba, we come into the world naked, into pain and pleasure, according to the record of our account.
ਹੇ ਭਾਈ! ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ (ਪੂਰਬਲੇ ਕੀਤੇ ਕਰਮਾਂ ਅਨੁਸਾਰ) ਦੁੱਖ ਅਤੇ ਸੁਖ-ਰੂਪ ਲੇਖ ਲਿਖੇ ਹੋਏ ਉਸ ਦੇ ਨਾਲ ਹੀ ਆਉਂਦੇ ਹਨ।
बाबा नांगड़ा आइआ जग महि दुखु सुखु लेखु लिखाइआ ॥
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
The call of our pre-ordained destiny cannot be altered; it follows from our past actions.
ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ।
लिखिअड़ा साहा ना टलै जेहड़ा पुरबि कमाइआ ॥
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
The True Lord sits and writes of ambrosial nectar, and bitter poison; as the Lord attaches us, so are we attached.
(ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। ਇੰਜ ਜੀਵ ਨੂੰ ਜਿਧਰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ।
बहि साचै लिखिआ अंम्रितु बिखिआ जितु लाइआ तितु लागा ॥
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
The Charmer, Maya, has worked her charms, and the multi-colored thread is around everyone's neck.
(ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ)।
कामणिआरी कामण पाए बहु रंगी गलि तागा ॥
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
Through shallow intellect, the mind becomes shallow, and one eats the fly, along with the sweets.
(ਮਾਇਆ ਦੇ ਮੋਹ ਵਿਚ) ਜੀਵ ਦੀ ਮੱਤ ਥੋੜ੍ਹ-ਵਿਤੀ ਹੋ ਜਾਂਦੀ ਹੈ ਤੇ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ, ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ)।
होछी मति भइआ मनु होछा गुड़ु सा मखी खाइआ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
Contrary to custom, he comes into the Dark Age of Kali Yuga naked, and naked he is bound down and sent away again. ||3||
ਜੀਵ ਜਗਤ ਵਿਚ ਮਰਜਾਦਾ-ਰਹਿਤ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ॥੩॥
ना मरजादु आइआ कलि भीतरि नांगो बंधि चलाइआ ॥३॥
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
O Baba, weep and mourn if you must; the beloved soul is bound and driven off.
ਜੇ ਕਿਸੇ ਨੇ (ਇਸ ਮੌਤ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ, ਪਰ ਜਿਸ ਪਿਆਰੇ ਸੰਭੰਧੀ ਦਾ ਸੱਦਾ ਆਇਆ ਹੈ ਉਸ ਨੂੰ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ (ਉਸ ਨੇ ਚਲੇ ਹੀ ਜਾਣਾ ਹੈ)।
बाबा रोवहु जे किसै रोवणा जानीअड़ा बंधि पठाइआ है ॥
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
The pre-ordained record of destiny cannot be erased; the summons has come from the Lord's Court.
(ਪ੍ਰਭੂ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਜੋ ਉਸ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ)।
लिखिअड़ा लेखु न मेटीऐ दरि हाकारड़ा आइआ है ॥
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
The messenger comes, when it pleases the Lord, and the mourners begin to mourn.
ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ।
हाकारा आइआ जा तिसु भाइआ रुंने रोवणहारे ॥
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
Sons, brothers, nephews and very dear friends weep and wail.
ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ।
पुत भाई भातीजे रोवहि प्रीतम अति पिआरे ॥
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
Let him weep, who weeps in the Fear of God, cherishing the virtues of God. No one dies with the dead.
(ਮਰੇ ਹੋਏ ਦੇ ਸੰਭੰਧੀ) ਸਹਮ ਵਿਚ ਰੋਂਦੇ ਹਨ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦੇ ਹਨ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ।
भै रोवै गुण सारि समाले को मरै न मुइआ नाले ॥
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
O Nanak, throughout the ages, they are known as wise, who weep, remembering the True Lord. ||4||5||
ਹੇ ਨਾਨਕ! ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ ॥੪॥੫॥
नानक जुगि जुगि जाण सिजाणा रोवहि सचु समाले ॥४॥५॥