GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਅੰਜੁਲੀਆ
ਮਾਰੂ ਮਹਲਾ ੫ ਘਰੁ ੮ ਅੰਜੁਲੀਆ ॥
ੴ ਸਤਿਗੁਰ ਪ੍ਰਸਾਦਿ ॥
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥
ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥
ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥
ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥
ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥
ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥
ਜਾਗਤ ਸੂਤਾ ਭਰਮਿ ਵਿਗੂਤਾ ॥
ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥
ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥
ਮੋਹ ਮਗਨ ਮਨੁ ਵਿਆਪਿਆ ਚਿੰਦਾ ॥
ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥
ਸੰਸਾਰੈ ਮਹਿ ਸਹਸਾ ਬਿਆਪੈ ॥
ਅਕਥ ਕਥਾ ਅਗੋਚਰ ਨਹੀ ਜਾਪੈ ॥
ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥
ਛੋਡਿ ਬਹੈ ਤਉ ਛੂਟੈ ਨਾਹੀ ॥
ਜਉ ਸੰਚੈ ਤਉ ਭਉ ਮਨ ਮਾਹੀ ॥
ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥
ਜੋ ਸੂਰਾ ਤਿਸ ਹੀ ਹੋਇ ਮਰਣਾ ॥
ਜੋ ਭਾਗੈ ਤਿਸੁ ਜੋਨੀ ਫਿਰਣਾ ॥
ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
ਕਰਿ ਕਰਿ ਵੇਖੈ ਅਪਣੇ ਜਚਨਾ ॥
ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥
ਮਾਰੂ ਮਹਲਾ ੫ ॥
ਬਿਰਖੈ ਹੇਠਿ ਸਭਿ ਜੰਤ ਇਕਠੇ ॥
ਇਕਿ ਤਤੇ ਇਕਿ ਬੋਲਨਿ ਮਿਠੇ ॥
ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥
ਪਾਪ ਕਰੇਦੜ ਸਰਪਰ ਮੁਠੇ ॥
ਅਜਰਾਈਲਿ ਫੜੇ ਫੜਿ ਕੁਠੇ ॥
ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥
ਸੰਗਿ ਨ ਕੋਈ ਭਈਆ ਬੇਬਾ ॥
ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥
ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥
ਖੁਸਿ ਖੁਸਿ ਲੈਦਾ ਵਸਤੁ ਪਰਾਈ ॥
ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥
ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥੪॥
ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥
ਬਹੁਤੁ ਸਜਾਇ ਪਇਆ ਦੇਸਿ ਲੰਮੈ ॥
ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥
ਖਾਲਕ ਥਾਵਹੁ ਭੁਲਾ ਮੁਠਾ ॥
ਦੁਨੀਆ ਖੇਲੁ ਬੁਰਾ ਰੁਠ ਤੁਠਾ ॥
ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥
ਮਉਲਾ ਖੇਲ ਕਰੇ ਸਭਿ ਆਪੇ ॥
ਇਕਿ ਕਢੇ ਇਕਿ ਲਹਰਿ ਵਿਆਪੇ ॥
ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥
ਮਿਹਰ ਕਰੇ ਤਾ ਖਸਮੁ ਧਿਆਈ ॥
ਸੰਤਾ ਸੰਗਤਿ ਨਰਕਿ ਨ ਪਾਈ ॥
ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥