ਮਾਰੂ ਸੋਲਹੇ ਮਹਲਾ ੧ ॥
Maaroo, Solahas, First Mahalaa:
ਰਾਗ ਮਾਰੂ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਸੋਹਲੇ' (੧੬ ਬੰਦਾਂ ਵਾਲੀ ਬਾਣੀ)।
मारू सोलहे महला १ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਸਾਚਾ ਸਚੁ ਸੋਈ ਅਵਰੁ ਨ ਕੋਈ ॥
The True Lord is True; there is no other at all.
ਉਹ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਸਦਾ ਅਟੱਲ ਰਹਿਣ ਵਾਲਾ ਹੈ। ਕੋਈ ਹੋਰ ਉਸ ਵਰਗਾ ਨਹੀਂ ਹੈ।
साचा सचु सोई अवरु न कोई ॥
ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥
He who created, shall in the end destroy.
ਜਿਸ (ਪ੍ਰਭੂ) ਨੇ (ਇਹ ਰਚਨਾ) ਰਚੀ ਹੈ ਉਸੇ ਨੇ ਹੀ ਮੁੜ ਨਾਸ ਕੀਤਾ ਹੈ (ਉਹੀ ਇਸ ਨੂੰ ਨਾਸ ਕਰਨ ਵਾਲਾ ਹੈ)।
जिनि सिरजी तिन ही फुनि गोई ॥
ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥
As it pleases You, so You keep me, and so I remain; what excuse could I offer to You? ||1||
ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਸਾਨੂੰ ਜੀਵਾਂ ਨੂੰ ਤੂੰ ਰੱਖਦਾ ਹੈਂ, ਤਿਵੇਂ ਹੀ ਅਸੀਂ ਰਹਿ ਸਕਦੇ ਹਾਂ। ਅਸੀਂ ਜੀਵ ਤੇਰੇ (ਹੁਕਮ) ਅੱਗੇ ਕੋਈ ਨਹਿ-ਨੁੱਕਰ ਨਹੀਂ ਕਰ ਸਕਦੇ ॥੧॥
जिउ भावै तिउ राखहु रहणा तुम सिउ किआ मुकराई हे ॥१॥
ਆਪਿ ਉਪਾਏ ਆਪਿ ਖਪਾਏ ॥
You Yourself create, and You Yourself destroy.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ ਆਪ ਹੀ ਮਾਰਦਾ ਹੈ।
आपि उपाए आपि खपाए ॥
ਆਪੇ ਸਿਰਿ ਸਿਰਿ ਧੰਧੈ ਲਾਏ ॥
You yourself link each and every person to their tasks.
ਆਪ ਹੀ ਹਰੇਕ ਜੀਵ ਨੂੰ ਉਸ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਦੁਨੀਆ ਦੇ ਧੰਧੇ ਵਿਚ ਲਾਂਦਾ ਹੈ।
आपे सिरि सिरि धंधै लाए ॥
ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥
You contemplate Yourself, You Yourself make us worthy; You Yourself place us on the Path. ||2||
ਪ੍ਰਭੂ ਆਪ ਹੀ ਜੀਵਾਂ ਦੇ ਕਰਮਾਂ ਨੂੰ ਵਿਚਾਰਨ ਵਾਲਾ ਹੈ, ਆਪ ਹੀ (ਜੀਵਾਂ ਦੇ ਅੰਦਰ) ਗੁਣ ਪੈਦਾ ਕਰਨ ਵਾਲਾ ਹੈ, ਆਪ ਹੀ (ਜੀਵਾਂ ਨੂੰ) ਸਹੀ ਜੀਵਨ-ਰਸਤੇ ਉਤੇ ਲਾਂਦਾ ਹੈ ॥੨॥
आपे वीचारी गुणकारी आपे मारगि लाई हे ॥२॥
ਆਪੇ ਦਾਨਾ ਆਪੇ ਬੀਨਾ ॥
You Yourself are all-wise, You Yourself are all-knowing.
ਪਰਮਾਤਮਾ ਆਪ ਹੀ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ,
आपे दाना आपे बीना ॥
ਆਪੇ ਆਪੁ ਉਪਾਇ ਪਤੀਨਾ ॥
You Yourself created the Universe, and You are pleased.
ਆਪ ਹੀ ਜੀਵਾਂ ਦੇ ਕੀਤੇ ਕਰਮਾਂ ਨੂੰ ਵੇਖਣ ਵਾਲਾ ਹੈ। ਪ੍ਰਭੂ ਆਪ ਹੀ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਪਰਗਟ ਕਰ ਕੇ (ਆਪ ਹੀ ਇਸ ਨੂੰ ਵੇਖ ਵੇਖ ਕੇ) ਖ਼ੁਸ਼ ਹੋ ਰਿਹਾ ਹੈ।
आपे आपु उपाइ पतीना ॥
ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥
You Yourself are the air, water and fire; You Yourself unite in Union. ||3||
ਪਰਮਾਤਮਾ ਆਪ ਹੀ (ਆਪਣੇ ਆਪ ਤੋਂ) ਹਵਾ ਪਾਣੀ ਅੱਗ (ਆਦਿਕ ਤੱਤ ਪੈਦਾ ਕਰਨ ਵਾਲਾ) ਹੈ, ਪ੍ਰਭੂ ਨੇ ਆਪ ਹੀ (ਇਹਨਾਂ ਤੱਤਾਂ ਨੂੰ) ਇਕੱਠਾ ਕਰ ਕੇ ਜਗਤ-ਰਚਨਾ ਕੀਤੀ ਹੈ ॥੩॥
आपे पउणु पाणी बैसंतरु आपे मेलि मिलाई हे ॥३॥
ਆਪੇ ਸਸਿ ਸੂਰਾ ਪੂਰੋ ਪੂਰਾ ॥
You Yourself are the moon, the sun, the most perfect of the perfect.
ਹਰ ਥਾਂ ਚਾਨਣ ਦੇਣ ਵਾਲਾ ਪਰਮਾਤਮਾ ਆਪ ਹੀ ਸੂਰਜ ਹੈ ਆਪ ਹੀ ਚੰਦ੍ਰਮਾ ਹੈ,
आपे ससि सूरा पूरो पूरा ॥
ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥
You Yourself are spiritual wisdom, meditation, and the Guru, the Warrior Hero.
ਪ੍ਰਭੂ ਆਪ ਹੀ ਗਿਆਨ ਦਾ ਮਾਲਕ ਤੇ ਸੁਰਤ ਦਾ ਮਾਲਕ ਸੂਰਮਾ ਗੁਰੂ ਹੈ।
आपे गिआनि धिआनि गुरु सूरा ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥
The Messenger of Death, and his noose of death, cannot touch one, who is lovingly focused on You, O True Lord. ||4||
ਜਿਸ ਭੀ ਜੀਵ ਨੇ ਉਸ ਸਦਾ-ਥਿਰ ਪ੍ਰਭੂ ਨਾਲ ਪ੍ਰੇਮ-ਲਗਨ ਲਾਈ ਹੈ ਜਮ-ਰਾਜ ਉਸ ਵਲ ਤੱਕ ਭੀ ਨਹੀਂ ਸਕਦਾ ॥੪॥
कालु जालु जमु जोहि न साकै साचे सिउ लिव लाई हे ॥४॥
ਆਪੇ ਪੁਰਖੁ ਆਪੇ ਹੀ ਨਾਰੀ ॥
You Yourself are the male, and You Yourself are the female.
(ਹਰੇਕ) ਮਰਦ ਭੀ ਪ੍ਰਭੂ ਆਪ ਹੀ ਹੈ ਤੇ (ਹਰੇਕ) ਇਸਤ੍ਰੀ ਭੀ ਆਪ ਹੀ ਹੈ,
आपे पुरखु आपे ही नारी ॥
ਆਪੇ ਪਾਸਾ ਆਪੇ ਸਾਰੀ ॥
You Yourself are the chess-board, and You Yourself are the chessman.
ਪ੍ਰਭੂ ਆਪ ਹੀ (ਇਹ ਜਗਤ-ਰੂਪ) ਚਉਪੜ (ਦੀ ਖੇਡ) ਹੈ ਤੇ ਆਪ ਹੀ (ਚਉਪੜ ਦੀਆਂ ਜੀਵ-) ਨਰਦਾਂ ਹੈ।
आपे पासा आपे सारी ॥
ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥
You Yourself staged the drama in the arena of the world, and You Yourself evaluate the players. ||5||
ਪਰਮਾਤਮਾ ਨੇ ਆਪ ਹੀ ਇਹ ਜਗਤ (ਚਉਪੜ ਦੀ ਖੇਡ-ਰੂਪ) ਪਿੜ ਤਿਆਰ ਕੀਤਾ ਹੈ, ਆਪ ਹੀ ਇਸ ਖੇਡ ਨੂੰ ਪਰਖ ਰਿਹਾ ਹੈ ॥੫॥
आपे पिड़ बाधी जगु खेलै आपे कीमति पाई हे ॥५॥
ਆਪੇ ਭਵਰੁ ਫੁਲੁ ਫਲੁ ਤਰਵਰੁ ॥
You Yourself are the bumble bee, the flower, the fruit and the tree.
(ਹੇ ਪ੍ਰਭੂ!) ਤੂੰ ਆਪ ਹੀ ਭੌਰਾ ਹੈਂ, ਆਪ ਹੀ ਫੁੱਲ ਹੈਂ, ਤੂੰ ਆਪ ਹੀ ਫਲ ਹੈਂ, ਤੇ ਆਪ ਹੀ ਰੁੱਖ ਹੈਂ।
आपे भवरु फुलु फलु तरवरु ॥
ਆਪੇ ਜਲੁ ਥਲੁ ਸਾਗਰੁ ਸਰਵਰੁ ॥
You Yourself are the water, the desert, the ocean and the pool.
ਤੂੰ ਆਪ ਹੀ ਪਾਣੀ ਹੈਂ, ਆਪ ਹੀ ਸੁੱਕੀ ਧਰਤੀ ਹੈਂ, ਤੂੰ ਆਪ ਹੀ ਸਮੁੰਦਰ ਹੈਂ ਆਪ ਹੀ ਤਲਾਬ ਹੈਂ।
आपे जलु थलु सागरु सरवरु ॥
ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥
You Yourself are the great fish, the tortoise, the Cause of causes; Your form cannot be known. ||6||
ਤੂੰ ਆਪ ਹੀ ਮੱਛ ਹੈਂ ਆਪ ਹੀ ਕੱਛੂ ਹੈਂ। (ਹੇ ਪ੍ਰਭੂ!) ਤੇਰਾ ਸਹੀ ਸਰੂਪ ਕੀਹ ਹੈ-ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਤੂੰ ਆਪ ਹੀ (ਆਪਣੇ ਆਪ ਤੋਂ) ਸਾਰੀ ਰਚਨਾ ਰਚਣ ਵਾਲਾ ਹੈਂ ॥੬॥
आपे मछु कछु करणीकरु तेरा रूपु न लखणा जाई हे ॥६॥
ਆਪੇ ਦਿਨਸੁ ਆਪੇ ਹੀ ਰੈਣੀ ॥
You Yourself are the day, and You Yourself are the night.
ਪਰਮਾਤਮਾ ਆਪ ਹੀ ਦਿਨ ਹੈ ਆਪ ਹੀ ਰਾਤ ਹੈ,
आपे दिनसु आपे ही रैणी ॥
ਆਪਿ ਪਤੀਜੈ ਗੁਰ ਕੀ ਬੈਣੀ ॥
You Yourself are pleased by the Word of the Guru's Bani.
ਉਹ ਆਪ ਹੀ ਗੁਰੂ ਦੇ ਬਚਨਾਂ ਦੀ ਰਾਹੀਂ ਖ਼ੁਸ਼ ਹੋ ਰਿਹਾ ਹੈ।
आपि पतीजै गुर की बैणी ॥
ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥
From the very beginning, and throughout the ages, the unstruck sound current resounds, night and day; in each and every heart, the Word of the Shabad, echoes Your Will. ||7||
ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਭੀ ਆਦਿ ਤੋਂ ਹੈ, ਉਸ ਦਾ ਕਦੇ ਨਾਸ ਨਹੀਂ ਹੋ ਸਕਦਾ, ਹਰ ਵੇਲੇ ਹਰੇਕ ਸਰੀਰ ਵਿਚ ਉਸੇ ਰਜ਼ਾ ਦੇ ਮਾਲਕ ਦੀ ਜੀਵਨ-ਰੌ ਰੁਮਕ ਰਹੀ ਹੈ ॥੭॥
आदि जुगादि अनाहदि अनदिनु घटि घटि सबदु रजाई हे ॥७॥
ਆਪੇ ਰਤਨੁ ਅਨੂਪੁ ਅਮੋਲੋ ॥
You Yourself are the jewel, incomparably beautiful and priceless.
ਪ੍ਰਭੂ ਆਪ ਹੀ ਇਕ ਐਸਾ ਰਤਨ ਹੈ ਜਿਸ ਵਰਗਾ ਹੋਰ ਕੋਈ ਨਹੀਂ ਤੇ ਜਿਸ ਦਾ ਮੁੱਲ ਨਹੀਂ ਪੈ ਸਕਦਾ।
आपे रतनु अनूपु अमोलो ॥
ਆਪੇ ਪਰਖੇ ਪੂਰਾ ਤੋਲੋ ॥
You Yourself are the Assessor, the Perfect Weigher.
ਪ੍ਰਭੂ ਆਪ ਹੀ ਉਸ ਰਤਨ ਨੂੰ ਪਰਖਦਾ ਹੈ, ਤੇ ਠੀਕ ਤਰ੍ਹਾਂ ਤੋਲਦਾ ਹੈ।
आपे परखे पूरा तोलो ॥
ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥
You Yourself test and forgive. You Yourself give and take, O Siblings of Destiny. ||8||
ਪ੍ਰਭੂ ਆਪ ਹੀ ਕਿਸੇ ਰਤਨ-ਜੀਵ ਨੂੰ ਕਸਵੱਟੀ ਤੇ ਲਾ ਕੇ ਪਰਵਾਨ ਕਰਦਾ ਹੈ, ਤੇ, ਪ੍ਰਭੂ ਆਪ ਹੀ ਜਗਤ ਦੀ ਵਣਜ-ਵਪਾਰ ਦੀ ਕਾਰ ਚਲਾ ਰਿਹਾ ਹੈ (ਰਤਨ ਦੇਂਦਾ ਹੈ ਤੇ ਰਤਨ ਲੈਂਦਾ ਹੈ) ॥੮॥
आपे किस ही कसि बखसे आपे दे लै भाई हे ॥८॥
ਆਪੇ ਧਨਖੁ ਆਪੇ ਸਰਬਾਣਾ ॥
He Himself is the bow, and He Himself is the archer.
ਪਰਮਾਤਮਾ ਆਪ ਹੀ ਧਨਖ ਹੈ (ਆਪ ਹੀ ਤੀਰ ਹੈ) ਆਪ ਹੀ ਤੀਰ-ਅੰਦਾਜ਼ ਹੈ।
आपे धनखु आपे सरबाणा ॥
ਆਪੇ ਸੁਘੜੁ ਸਰੂਪੁ ਸਿਆਣਾ ॥
He Himself is all-wise, beautiful and all-knowing.
ਆਪ ਹੀ ਸੁਚੱਜਾ ਸੋਹਣਾ ਤੇ ਸਿਆਣਾ ਹੈ।
आपे सुघड़ु सरूपु सिआणा ॥
ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥
He is the speaker, the orator and the listener. He Himself made what is made. ||9||
ਹਰ ਥਾਂ ਬੋਲਣ ਵਾਲਾ ਸੁਣਨ ਵਾਲਾ ਉਹੀ ਆਪ ਹੀ ਹੈ ਜਿਸ ਨੇ ਇਹ ਜਗਤ-ਰਚਨਾ ਰਚੀ ਹੈ ॥੯॥
कहता बकता सुणता सोई आपे बणत बणाई हे ॥९॥
ਪਉਣੁ ਗੁਰੂ ਪਾਣੀ ਪਿਤ ਜਾਤਾ ॥
Air is the Guru, and water is known to be the father.
ਹਵਾ (ਜੋ ਸਰੀਰਾਂ ਲਈ ਇਉਂ ਹੈ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਵਾਸਤੇ ਹੈ) ਪ੍ਰਭੂ ਆਪ ਹੀ ਹੈ।
पउणु गुरू पाणी पित जाता ॥
ਉਦਰ ਸੰਜੋਗੀ ਧਰਤੀ ਮਾਤਾ ॥
The womb of the great mother earth gives birth to all.
ਪਾਣੀ (ਜੋ ਸਭ ਜੀਵਾਂ ਦਾ) ਪਿਉ (ਹੈ, ਇਹ ਭੀ) ਪ੍ਰਭੂ ਆਪ ਹੀ ਹੈ। ਧਰਤੀ (ਜੇਹੜੀ ਇਸ ਵਾਸਤੇ ਜੀਵਾਂ ਦੀ) ਮਾਂ ਅਖਵਾਣ-ਜੋਗ ਹੈ ਕਿ ਇਹ ਮਾਂ ਵਾਂਗ ਸਭ ਚੀਜ਼ਾਂ ਨੂੰ ਆਪਣੇ ਪੇਟ ਵਿਚ ਰਖਦੀ ਹੈ ਤੇ ਪੇਟ ਵਿਚੋਂ ਪੈਦਾ ਕਰਦੀ ਹੈ-ਇਹ ਭੀ ਪਰਮਾਤਮਾ ਆਪ ਹੀ ਹੈ (ਕਿਉਂਕਿ ਸਭ ਕੁਝ ਪਰਮਾਤਮਾ ਨੇ ਆਪਣੇ ਆਪ ਤੋਂ ਪਰਗਟ ਕੀਤਾ ਹੈ)।
उदर संजोगी धरती माता ॥
ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥
Night and day are the two nurses, male and female; the world plays in this play. ||10||
ਦਿਨ ਤੇ ਰਾਤ (ਜੋ ਜੀਵਾਂ ਵਾਸਤੇ) ਦੋਵੇਂ ਖਿਡਾਵੀ ਤੇ ਖਿਡਾਵਾ ਹਨ (ਤੇ ਇਹਨਾਂ ਦੇ ਪ੍ਰਭਾਵ ਵਿਚ) ਜਗਤ ਖੇਡ ਰਿਹਾ ਹੈ, ਇਹ ਭੀ ਉਹ ਆਪ ਹੀ ਹੈ, ਇਹ ਸਾਰੀ ਖੇਡ ਉਹ ਆਪ ਹੀ ਖੇਡ ਰਿਹਾ ਹੈ ॥੧੦॥
रैणि दिनसु दुइ दाई दाइआ जगु खेलै खेलाई हे ॥१०॥
ਆਪੇ ਮਛੁਲੀ ਆਪੇ ਜਾਲਾ ॥
You Yourself are the fish, and You Yourself are the net.
ਹੇ ਪ੍ਰਭੂ! ਤੂੰ ਆਪ ਹੀ ਮੱਛੀ ਹੈਂ ਤੇ ਆਪ ਹੀ (ਮੱਛੀ ਨੂੰ ਫਸਾਣ ਵਾਲਾ) ਜਾਲ ਹੈਂ;
आपे मछुली आपे जाला ॥
ਆਪੇ ਗਊ ਆਪੇ ਰਖਵਾਲਾ ॥
You Yourself are the cows, and You yourself are their keeper.
ਤੂੰ ਆਪ ਹੀ ਗਾਂ ਹੈ ਤੇ ਆਪ ਹੀ ਗਾਈਆਂ ਦਾ ਰਾਖਾ ਹੈਂ।
आपे गऊ आपे रखवाला ॥
ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥
Your Light fills all the beings of the world; they walk according to Your Command, O God. ||11||
ਸਾਰੇ ਜੀਵਾਂ ਵਿਚ ਸਾਰੇ ਜਗਤ ਵਿਚ ਤੇਰੀ ਹੀ ਜੋਤਿ ਮੌਜੂਦ ਹੈ। ਜਗਤ ਵਿਚ ਉਹੀ ਕੁਝ ਵਰਤ ਰਿਹਾ ਹੈ ਜਿਵੇਂ ਪ੍ਰਭੂ ਨੇ ਹੁਕਮ ਕੀਤਾ ਹੈ (ਹੁਕਮ ਕਰ ਰਿਹਾ ਹੈ) ॥੧੧॥
सरब जीआ जगि जोति तुमारी जैसी प्रभि फुरमाई हे ॥११॥
ਆਪੇ ਜੋਗੀ ਆਪੇ ਭੋਗੀ ॥
You Yourself are the Yogi, and You Yourself are the enjoyer.
(ਮਾਇਆ ਤੋਂ ਨਿਰਲੇਪ ਹੋਣ ਕਰਕੇ) ਪ੍ਰਭੂ ਆਪ ਹੀ ਜੋਗੀ ਹੈ, (ਤੇ ਸਾਰੇ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ (ਸਾਰੇ ਪਦਾਰਥਾਂ ਨੂੰ) ਭੋਗਣ ਵਾਲਾ ਹੈ।
आपे जोगी आपे भोगी ॥
ਆਪੇ ਰਸੀਆ ਪਰਮ ਸੰਜੋਗੀ ॥
You Yourself are the reveller; You form the supreme Union.
ਸਭ ਤੋਂ ਵੱਡੇ ਸੰਜੋਗ (ਮਿਲਾਪ) ਦੇ ਕਾਰਨ (ਸਭ ਜੀਵਾਂ ਵਿਚ ਰਮਿਆ ਹੋਣ ਕਰਕੇ) ਪ੍ਰਭੂ ਆਪ ਹੀ ਸਾਰੇ ਰਸ ਮਾਣ ਰਿਹਾ ਹੈ।
आपे रसीआ परम संजोगी ॥
ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥
You Yourself are speechless, formless and fearless, absorbed in the primal ecstasy of deep meditation. ||12||
ਪ੍ਰਭੂ ਆਪ ਹੀ ਉਜਾੜ ਵਿਚ ਰਹਿਣ ਵਾਲਾ ਹੈ, ਪ੍ਰਭੂ ਆਪ ਨਿਰ-ਆਕਾਰ ਹੈ, ਉਸ ਨੂੰ ਕਿਸੇ ਤੋਂ ਡਰ ਨਹੀਂ। ਉਹ ਆਪ ਹੀ ਆਪਣੇ ਸਰੂਪ ਵਿਚ ਸੁਰਤ ਜੋੜਨ ਵਾਲਾ ਹੈ ॥੧੨॥
आपे वेबाणी निरंकारी निरभउ ताड़ी लाई हे ॥१२॥
ਖਾਣੀ ਬਾਣੀ ਤੁਝਹਿ ਸਮਾਣੀ ॥
The sources of creation and speech are contained within You, Lord.
ਹੇ ਪ੍ਰਭੂ! ਚੌਹਾਂ ਖਾਣੀਆਂ ਦੇ ਜੀਵ ਤੇ ਉਹਨਾਂ ਦੀਆਂ ਬੋਲੀਆਂ ਭੀ ਤੇਰੇ ਵਿਚ ਹੀ ਸਮਾ ਜਾਂਦੀਆਂ ਹਨ।
खाणी बाणी तुझहि समाणी ॥
ਜੋ ਦੀਸੈ ਸਭ ਆਵਣ ਜਾਣੀ ॥
All that is seen, is coming and going.
ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ ਉਹ ਜੰਮਣ ਮਰਨ ਦੇ ਗੇੜ ਵਿਚ ਹੈ।
जो दीसै सभ आवण जाणी ॥
ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥
They are the true bankers and traders, whom the True Guru has inspired to understand. ||13||
ਜਿਨ੍ਹਾਂ ਬੰਦਿਆਂ ਨੂੰ ਸਤਿਗੁਰੂ ਨੇ (ਸਹੀ ਜੀਵਨ ਦੀ) ਸੂਝ ਦਿੱਤੀ ਹੈ ਉਹੀ ਕਦੇ ਘਾਟਾ ਨਾਹ ਖਾਣ ਵਾਲੇ ਸ਼ਾਹ ਹਨ ਤੇ ਵਪਾਰੀ ਹਨ ॥੧੩॥
सेई साह सचे वापारी सतिगुरि बूझ बुझाई हे ॥१३॥
ਸਬਦੁ ਬੁਝਾਏ ਸਤਿਗੁਰੁ ਪੂਰਾ ॥
The Word of the Shabad is understood through the Perfect True Guru.
ਹੇ ਪ੍ਰਭੂ! (ਤੇਰਾ ਰੂਪ) ਪੂਰਾ ਸਤਿਗੁਰੂ (ਤੇਰੀ ਸਿਫ਼ਤ-ਸਾਲਾਹ ਦੀ) ਬਾਣੀ (ਤੇਰੇ ਪੈਦਾ ਕੀਤੇ ਜੀਵਾਂ ਨੂੰ) ਸਮਝਾਂਦਾ ਹੈ।
सबदु बुझाए सतिगुरु पूरा ॥
ਸਰਬ ਕਲਾ ਸਾਚੇ ਭਰਪੂਰਾ ॥
The True Lord is overflowing with all powers.
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ (ਆਪਣੀ ਸਾਰੀ ਰਚਨਾ ਵਿਚ) ਹਰ ਥਾਂ ਮੌਜੂਦ ਹੈਂ।
सरब कला साचे भरपूरा ॥
ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥
You are beyond our grasp, and forever independent. You do not have even an iota of greed. ||14||
ਕੋਈ ਜੀਵ ਤੇਰੇ ਹੁਕਮ ਨੂੰ ਮੋੜ ਨਹੀਂ ਸਕਦਾ, (ਇਤਨੇ ਵੱਡੇ ਖਲਜਗਨ ਦਾ ਮਾਲਕ ਹੋ ਕੇ ਭੀ) ਤੂੰ ਸਦਾ ਬੇ-ਫ਼ਿਕਰ ਹੈਂ। (ਪਰਮਾਤਮਾ ਆਪਣੇ ਪੈਦਾ ਕੀਤੇ ਜੀਵਾਂ ਵਾਸਤੇ ਸਭ ਕੁਝ ਕਰਦਾ ਹੈ, ਪਰ) ਉਸ ਨੂੰ (ਆਪਣੇ ਵਾਸਤੇ) ਕੋਈ ਰਤਾ ਭਰ ਭੀ ਲਾਲਚ ਨਹੀਂ ਹੈ ॥੧੪॥
अफरिओ वेपरवाहु सदा तू ना तिसु तिलु न तमाई हे ॥१४॥
ਕਾਲੁ ਬਿਕਾਲੁ ਭਏ ਦੇਵਾਨੇ ॥
Birth and death are meaningless, for those
ਜਨਮ ਤੇ ਮਰਨ ਉਸ ਮਨੁੱਖ ਦੇ ਨੇੜੇ ਨਹੀਂ ਢੁਕਦੇ (ਉਸ ਨੂੰ ਵੇਖ ਕੇ ਝੱਲੇ ਹੋ ਜਾਂਦੇ ਹਨ, ਸਹਮ ਜਾਂਦੇ ਹਨ),
कालु बिकालु भए देवाने ॥
ਸਬਦੁ ਸਹਜ ਰਸੁ ਅੰਤਰਿ ਮਾਨੇ ॥
who enjoy the sublime celestial essence of the Shabad within their minds.
(ਜੇਹੜਾ ਮਨੁੱਖ) ਆਪਣੇ ਹਿਰਦੇ ਵਿਚ ਉਸ ਦੀ ਸਿਫ਼ਤ-ਸਾਲਾਹ ਦੀ ਬਾਣੀ ਵਸਾਂਦਾ ਹੈ ਤੇ ਆਤਮਕ ਅਡੋਲਤਾ ਦਾ ਰਸ ਮਾਣਦਾ ਹੈ।
सबदु सहज रसु अंतरि माने ॥
ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥
He Himself is the Giver of liberation, satisfaction and blessings, to those devotees who love Him in their minds. ||15||
(ਪ੍ਰਭੂ ਦੀ ਬਖ਼ਸ਼ੀ ਹੋਈ ਪ੍ਰਭੂ-ਚਰਨਾਂ ਦੀ) ਪ੍ਰੀਤ ਦੀ ਰਾਹੀਂ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਭਗਤੀ ਪਿਆਰੀ ਲੱਗਣ ਲੱਗ ਪੈਂਦੀ ਹੈ, ਉਸ ਨੂੰ ਪ੍ਰਭੂ (ਆਪ ਹੀ ਵਿਕਾਰਾਂ ਤੋਂ) ਖ਼ਲਾਸੀ ਦੇਣ ਵਾਲਾ ਹੈ ਆਪ ਹੀ (ਮਾਇਆ ਦੀ ਤ੍ਰਿਸ਼ਨਾ ਤੋਂ) ਤ੍ਰਿਪਤੀ ਦੇਣ ਵਾਲਾ ਹੈ, ਤੇ ਆਪ ਹੀ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧੫॥
आपे मुकति त्रिपति वरदाता भगति भाइ मनि भाई हे ॥१५॥
ਆਪਿ ਨਿਰਾਲਮੁ ਗੁਰ ਗਮ ਗਿਆਨਾ ॥
He Himself is immaculate; by contact with the Guru, spiritual wisdom is obtained.
ਹੇ ਪ੍ਰਭੂ! (ਇਤਨਾ ਬੇਅੰਤ ਜਗਤ ਰਚ ਕੇ) ਤੂੰ ਆਪ (ਇਸ ਦੇ ਮੋਹ ਤੋਂ) ਨਿਰਲੇਪ ਹੈਂ। ਹੇ ਪ੍ਰਭੂ! (ਤੇਰੇ ਰੂਪ) ਗੁਰੂ ਦੀ ਰਾਹੀਂ ਹੀ ਤੇਰੇ ਨਾਲ ਜਾਣ-ਪਛਾਣ ਹੋ ਸਕਦੀ ਹੈ।
आपि निरालमु गुर गम गिआना ॥
ਜੋ ਦੀਸੈ ਤੁਝ ਮਾਹਿ ਸਮਾਨਾ ॥
Whatever is seen, shall merge into You.
(ਜਗਤ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਸਭ ਤੇਰੇ ਵਿਚ ਹੀ ਲੀਨ ਹੋ ਜਾਂਦਾ ਹੈ।
जो दीसै तुझ माहि समाना ॥
ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥
Nanak, the lowly, begs for charity at Your Door; please, bless him with the glorious greatness of Your Name. ||16||1||
ਗ਼ਰੀਬ ਨਾਨਕ ਤੇਰੇ ਦਰ ਤੋਂ (ਨਾਮ ਦਾ) ਖ਼ੈਰ ਮੰਗਦਾ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ, ਇਹੀ ਮੇਰੇ ਵਾਸਤੇ ਸਭ ਤੋਂ ਉੱਚੀ ਇੱਜ਼ਤ ਹੈ ॥੧੬॥੧॥
नानकु नीचु भिखिआ दरि जाचै मै दीजै नामु वडाई हे ॥१६॥१॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਆਪੇ ਧਰਤੀ ਧਉਲੁ ਅਕਾਸੰ ॥
He Himself is the earth, the mythical bull which supports it and the Akaashic ethers.
(ਸਾਰਾ ਜਗਤ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਇਆ ਹੈ, ਇਸ ਵਾਸਤੇ ਪ੍ਰਭੂ) ਆਪ ਹੀ ਧਰਤੀ ਹੈ ਆਪ ਹੀ ਧਰਤੀ ਦਾ ਆਸਰਾ ਹੈ, ਆਪ ਹੀ ਅਕਾਸ਼ ਹੈ।
आपे धरती धउलु अकासं ॥
ਆਪੇ ਸਾਚੇ ਗੁਣ ਪਰਗਾਸੰ ॥
The True Lord Himself reveals His Glorious Virtues.
ਪ੍ਰਭੂ ਆਪ ਹੀ ਆਪਣੇ ਸਦਾ-ਥਿਰ ਰਹਿਣ ਵਾਲੇ ਗੁਣਾਂ ਦਾ ਪਰਕਾਸ਼ ਕਰਨ ਵਾਲਾ ਹੈ।
आपे साचे गुण परगासं ॥
ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥
He Himself is celibate, chaste and contented; He Himself is the Doer of deeds. ||1||
ਆਪ ਹੀ ਜਤੀ ਹੈ, ਆਪ ਹੀ ਦਾਨੀ ਹੈ, ਆਪ ਹੀ ਸੰਤੋਖੀ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜਤ ਸਤ ਸੰਤੋਖ ਦੇ ਅਭਿਆਸ ਦੀ) ਕਾਰ ਕਮਾਣ ਵਾਲਾ ਹੈ ॥੧॥
जती सती संतोखी आपे आपे कार कमाई हे ॥१॥
ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥
He who created the creation, beholds what He has created.
ਜਿਸ ਕਰਤਾਰ ਦਾ ਇਹ ਰਚਿਆ ਸੰਸਾਰ ਹੈ ਉਹ ਇਸ ਨੂੰ ਰਚ ਰਚ ਕੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ।
जिसु करणा सो करि करि वेखै ॥
ਕੋਇ ਨ ਮੇਟੈ ਸਾਚੇ ਲੇਖੈ ॥
No one can erase the Inscription of the True Lord.
ਕੋਈ ਜੀਵ ਉਸ ਪਰਮਾਤਮਾ ਦੇ ਸਦਾ-ਥਿਰ ਰਹਿਣ ਵਾਲੇ ਹੁਕਮ ਨੂੰ ਉਲੰਘ ਨਹੀਂ ਸਕਦਾ।
कोइ न मेटै साचे लेखै ॥
ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥
He Himself is the Doer, the Cause of causes; He Himself is the One who bestows glorious greatness. ||2||
(ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ (ਆਪਣੇ ਹੁਕਮ ਅਨੁਸਾਰ ਕੰਮ) ਕਰਵਾ ਰਿਹਾ ਹੈ। ਆਪ ਹੀ (ਜਿਨ੍ਹਾਂ ਨੂੰ ਆਪਣੇ ਨਾਮ ਦੀ ਦਾਤ ਦੇਂਦਾ ਹੈ ਉਹਨਾਂ ਨੂੰ) ਆਦਰ ਦੇ ਰਿਹਾ ਹੈ ॥੨॥
आपे करे कराए आपे आपे दे वडिआई हे ॥२॥
ਪੰਚ ਚੋਰ ਚੰਚਲ ਚਿਤੁ ਚਾਲਹਿ ॥
The five thieves cause the fickle consciousness to waver.
(ਪ੍ਰਭੂ ਦੀ ਆਪਣੀ ਰਜ਼ਾ ਵਿਚ ਹੀ) ਭਰਮਾ ਦੇਣ ਵਾਲੇ ਪੰਜ ਕਾਮਾਦਿਕ ਚੋਰ (ਜੀਵਾਂ ਦੇ) ਮਨ ਮੋਹ ਲੈਂਦੇ ਹਨ।
पंच चोर चंचल चितु चालहि ॥
ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥
It looks into the homes of others, but does not search its own home.
(ਜਿਨ੍ਹਾਂ ਦੇ ਮਨ ਕਾਮਾਦਿਕ ਮੋਹ ਲੈਂਦੇ ਹਨ) ਉਹ ਪਰਾਏ ਘਰ ਤੱਕਦੇ ਹਨ, ਆਪਣੇ ਹਿਰਦੇ-ਘਰ ਨੂੰ ਨਹੀਂ ਖੋਜਦੇ।
पर घर जोहहि घरु नही भालहि ॥
ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥
The body-village crumbles into dust; without the Word of the Shabad, one's honor is lost. ||3||
(ਵਿਕਾਰਾਂ ਵਿਚ ਫਸੇ ਹੋਇਆਂ ਦਾ ਆਖ਼ਰ) ਸਰੀਰ ਸ਼ਹਿਰ ਢਹਿ ਪੈਂਦਾ ਹੈ, ਢਹਿ ਕੇ ਢੇਰੀ ਹੋ ਜਾਂਦਾ ਹੈ; ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿਣ ਕਰਕੇ ਉਹਨਾਂ ਦੀ ਇੱਜ਼ਤ ਖੋਹੀ ਜਾਂਦੀ ਹੈ ॥੩॥
काइआ नगरु ढहै ढहि ढेरी बिनु सबदै पति जाई हे ॥३॥
ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥
One who realizes the Lord through the Guru, comprehends the three worlds.
(ਹੇ ਪ੍ਰਭੂ! ਤੇਰੀ ਮੇਹਰ ਨਾਲ ਜੇਹੜਾ ਮਨੁੱਖ) ਗੁਰੂ ਤੋਂ ਗਿਆਨ ਹਾਸਲ ਕਰਦਾ ਹੈ ਉਸ ਨੂੰ ਤੂੰ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸ ਪੈਂਦਾ ਹੈਂ,
गुर ते बूझै त्रिभवणु सूझै ॥
ਮਨਸਾ ਮਾਰਿ ਮਨੈ ਸਿਉ ਲੂਝੈ ॥
He subdues his desires, and struggles with his mind.
ਉਹ ਮਨੁੱਖ ਮਨ ਦੇ ਮਾਇਕ ਫੁਰਨੇ ਮਾਰ ਕੇ ਮਨ ਨਾਲ ਹੀ ਟਾਕਰਾ ਕਰਦਾ ਹੈ (ਤੇ ਇਸ ਨੂੰ ਵੱਸ ਵਿਚ ਰੱਖਦਾ ਹੈ)।
मनसा मारि मनै सिउ लूझै ॥
ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥
Those who serve You, become just like You; O Fearless Lord, You are their best friend from infancy. ||4||
ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਸਿਮਰਦੇ ਹਨ ਉਹ ਤੇਰੇ ਵਰਗੇ ਹੋ ਜਾਂਦੇ ਹਨ, ਤੂੰ ਕਿਸੇ ਤੋਂ ਨਾ ਡਰਨ ਵਾਲਾ ਉਹਨਾਂ ਦਾ ਸਦਾ ਦਾ ਸਾਥੀ ਬਣ ਜਾਂਦਾ ਹੈਂ ॥੪॥
जो तुधु सेवहि से तुध ही जेहे निरभउ बाल सखाई हे ॥४॥
ਆਪੇ ਸੁਰਗੁ ਮਛੁ ਪਇਆਲਾ ॥
You Yourself are the heavenly realms, this world and the nether regions of the underworld.
(ਸਾਰੀ ਸ੍ਰਿਸ਼ਟੀ ਪ੍ਰਭੂ ਦੇ ਆਪਣੇ ਆਪੇ ਤੋਂ ਪਰਗਟ ਹੋਣ ਕਰਕੇ) ਪ੍ਰਭੂ ਆਪ ਹੀ ਸੁਰਗ-ਲੋਕ ਹੈ, ਆਪ ਹੀ ਮਾਤ-ਲੋਕ ਹੈ, ਆਪ ਹੀ ਪਤਾਲ-ਲੋਕ ਹੈ।
आपे सुरगु मछु पइआला ॥
ਆਪੇ ਜੋਤਿ ਸਰੂਪੀ ਬਾਲਾ ॥
You Yourself are the embodiment of light, forever young.
ਆਪ ਹੀ ਨਿਰਾ ਚਾਨਣ ਹੀ ਚਾਨਣ ਹੈ ਤੇ ਸਭ ਦਾ ਵੱਡਾ ਹੈ।
आपे जोति सरूपी बाला ॥
ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥
With matted hair, and a horrible, dreadful form, still, You have no form or feature. ||5||
ਭਿਆਨਕ ਤੇ ਡਰਾਉਣੀਆਂ ਜਟਾਂ ਧਾਰਨ ਵਾਲਾ ਭੀ ਆਪ ਹੀ ਹੈ। ਫਿਰ ਭੀ ਉਸ ਦਾ ਨਾਹ ਕੋਈ ਖ਼ਾਸ ਰੂਪ ਹੈ ਨਾਹ ਕੋਈ ਖ਼ਾਸ ਚਿਹਨ-ਚੱਕ੍ਰ ਹੈ ॥੫॥
जटा बिकट बिकराल सरूपी रूपु न रेखिआ काई हे ॥५॥
ਬੇਦ ਕਤੇਬੀ ਭੇਦੁ ਨ ਜਾਤਾ ॥
The Vedas and the Bible do not know the mystery of God.
ਨਾਹ ਹੀ ਹਿੰਦੂ ਧਰਮ ਦੀਆਂ ਵੇਦ ਆਦਿਕ ਧਰਮ-ਪੁਸਤਕਾਂ ਨੇ ਤੇ ਨਾਹ ਹੀ ਸ਼ਾਮੀ ਮਤਾਂ ਦੀਆਂ ਕੁਰਾਨ ਆਦਿਕ ਕਿਤਾਬਾਂ ਨੇ ਪਰਮਾਤਮਾ ਦੀ ਹਸਤੀ ਦੀ ਡੂੰਘਾਈ ਨੂੰ ਸਮਝਿਆ ਹੈ।
बेद कतेबी भेदु न जाता ॥
ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥
He has no mother, father, child or brother.
ਉਸ ਪਰਮਾਤਮਾ ਦੀ ਨਾਹ ਕੋਈ ਮਾਂ, ਨਾਹ ਉਸ ਦੇ ਕੋਈ ਖ਼ਾਸ ਪੁੱਤਰ ਤੇ ਨਾਹ ਕੋਈ ਭਰਾ ਹਨ।
ना तिसु मात पिता सुत भ्राता ॥
ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥
He created all the mountains, and levels them again; the Unseen Lord cannot be seen. ||6||
ਵੱਡੇ ਵੱਡੇ ਪਹਾੜ ਆਦਿਕ ਪੈਦਾ ਕਰ ਕੇ (ਜਦੋਂ ਚਾਹੇ) ਸਾਰੇ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ। ਉਸ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਕੀਤਾ ਨਹੀਂ ਜਾ ਸਕਦਾ ॥੬॥
सगले सैल उपाइ समाए अलखु न लखणा जाई हे ॥६॥
ਕਰਿ ਕਰਿ ਥਾਕੀ ਮੀਤ ਘਨੇਰੇ ॥
I have grown weary of making so many friends.
(ਪਰਮਾਤਮਾ ਤੋਂ ਖੁੰਝ ਕੇ) ਅਨੇਕਾਂ (ਦੇਵੀ ਦੇਵਤਿਆਂ ਨੂੰ) ਮੈਂ ਆਪਣੇ ਮਿੱਤਰ ਬਣਾ ਬਣਾ ਕੇ ਹਾਰ ਗਈ ਹਾਂ,
करि करि थाकी मीत घनेरे ॥
ਕੋਇ ਨ ਕਾਟੈ ਅਵਗਣ ਮੇਰੇ ॥
No one can rid me of my sins and mistakes.
(ਮੇਰੇ ਅੰਦਰੋਂ) ਕੋਈ (ਅਜੇਹਾ ਮਿੱਤਰ) ਮੇਰੇ ਔਗੁਣ ਦੂਰ ਨਹੀਂ ਕਰ ਸਕਿਆ।
कोइ न काटै अवगण मेरे ॥
ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥
God is the Supreme Lord and Master of all the angels and mortal beings; blessed with His Love, their fear is dispelled. ||7||
ਉਹ ਪਰਮਾਤਮਾ ਹੀ ਸਾਰੇ ਦੇਵਤਿਆਂ ਤੇ ਮਨੁੱਖਾਂ ਦਾ ਖਸਮ ਹੈ, ਉਹੀ ਸਭਨਾਂ ਜੀਵਾਂ ਦੇ ਸਿਰ ਉਤੇ ਮਾਲਕ ਹੈ। ਪਿਆਰ ਦੀ ਰਾਹੀਂ ਜਿਸ ਬੰਦੇ ਨੂੰ ਉਹ ਮਿਲ ਪੈਂਦਾ ਹੈ ਉਸ ਦਾ (ਪਾਪਾਂ ਵਿਕਾਰਾਂ ਦਾ ਸਾਰਾ) ਸਹਮ ਦੂਰ ਹੋ ਜਾਂਦਾ ਹੈ ॥੭॥
सुरि नर नाथु साहिबु सभना सिरि भाइ मिलै भउ जाई हे ॥७॥
ਭੂਲੇ ਚੂਕੇ ਮਾਰਗਿ ਪਾਵਹਿ ॥
He puts back on the Path those who have wandered and strayed.
ਹੇ ਪ੍ਰਭੂ! ਔਝੜੇ ਕੁਰਾਹੇ ਪਏ ਬੰਦਿਆਂ ਨੂੰ ਤੂੰ ਆਪ ਹੀ ਸਹੀ ਜੀਵਨ-ਰਾਹ ਤੇ ਪਾਂਦਾ ਹੈਂ।
भूले चूके मारगि पावहि ॥
ਆਪਿ ਭੁਲਾਇ ਤੂਹੈ ਸਮਝਾਵਹਿ ॥
You Yourself make them stray, and You teach them again.
ਤੂੰ ਆਪ ਹੀ ਕੁਰਾਹੇ ਪਾ ਕੇ ਫਿਰ ਆਪ ਹੀ (ਸਿੱਧੇ ਰਾਹ ਦੀ) ਸਮਝ ਬਖ਼ਸ਼ਦਾ ਹੈਂ।
आपि भुलाइ तूहै समझावहि ॥
ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥
I cannot see anything except the Name. Through the Name comes salvation and merit. ||8||
(ਔਝੜ ਤੋਂ ਬਚਣ ਲਈ) ਤੇਰੇ ਨਾਮ ਤੋਂ ਬਿਨਾ ਮੈਨੂੰ ਕੋਈ ਹੋਰ ਵਸੀਲਾ ਦਿੱਸਦਾ ਨਹੀਂ। ਤੇਰਾ ਨਾਮ ਸਿਮਰਿਆਂ ਹੀ ਪਤਾ ਲੱਗਦਾ ਹੈ ਕਿ ਤੂੰ ਕਿਹੋ ਜਿਹਾ (ਦਇਆਲ) ਹੈਂ, ਅਤੇ ਕੇਡਾ ਵੱਡਾ (ਬੇਅੰਤ) ਹੈਂ ॥੮॥
बिनु नावै मै अवरु न दीसै नावहु गति मिति पाई हे ॥८॥
ਗੰਗਾ ਜਮੁਨਾ ਕੇਲ ਕੇਦਾਰਾ ॥
The Ganges, the Jamunaa where Krishna played, Kaydar Naat'h,
ਗੰਗਾ, ਜਮੁਨਾ, ਬਿੰਦ੍ਰਾਬਨ, ਕੇਦਾਰ,
गंगा जमुना केल केदारा ॥
ਕਾਸੀ ਕਾਂਤੀ ਪੁਰੀ ਦੁਆਰਾ ॥
Benares, Kanchivaram, Puri, Dwaarkaa,
ਕਾਂਸ਼ੀ, ਕਾਂਤੀ, ਦੁਆਰਕਾ ਪੁਰੀ,
कासी कांती पुरी दुआरा ॥
ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
Ganga Saagar where the Ganges empties into the ocean, Trivaynee where the three rivers come together, and the sixty-eight sacred shrines of pilgrimage, are all merged in the Lord's Being. ||9||
ਸਾਗਰ-ਗੰਗਾ, ਤ੍ਰਿਬੇਣੀ ਦਾ ਸੰਗਮ ਆਦਿਕ ਅਠਾਹਠ ਤੀਰਥ ਉਸ ਕਰਤਾਰ-ਪ੍ਰਭੂ ਦੀ ਆਪਣੀ ਹੀ ਗੋਦ ਵਿਚ ਟਿਕੇ ਹੋਏ ਹਨ ॥੯॥
गंगा सागरु बेणी संगमु अठसठि अंकि समाई हे ॥९॥
ਆਪੇ ਸਿਧ ਸਾਧਿਕੁ ਵੀਚਾਰੀ ॥
He Himself is the Siddha, the seeker, in meditative contemplation.
(ਪ੍ਰਭੂ ਦੇ ਆਪਣੇ ਆਪੇ ਤੋਂ ਪੈਦਾ ਹੋਈ ਇਸ ਸ੍ਰਿਸ਼ਟੀ ਵਿਚ ਕਿਤੇ ਤਿਆਗੀ ਹਨ ਤੇ ਕਿਤੇ ਰਾਜੇ ਹਨ, ਸੋ,) ਪ੍ਰਭੂ ਆਪ ਹੀ ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ ਹੈ, ਆਪ ਹੀ ਜੋਗ-ਸਾਧਨ ਕਰਨ ਵਾਲਾ ਹੈ, ਆਪ ਹੀ ਜੋਗ-ਸਾਧਨਾਂ ਦੀ ਵਿਚਾਰ ਕਰਨ ਵਾਲਾ ਹੈ।
आपे सिध साधिकु वीचारी ॥
ਆਪੇ ਰਾਜਨੁ ਪੰਚਾ ਕਾਰੀ ॥
He Himself is the King and the Council.
ਪ੍ਰਭੂ ਆਪ ਹੀ ਰਾਜਾ ਹੈ ਆਪ ਹੀ (ਆਪਣੇ ਰਾਜ ਵਿਚ) ਪੈਂਚ ਚੌਧਰੀ ਬਣਾਣ ਵਾਲਾ ਹੈ।
आपे राजनु पंचा कारी ॥
ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
God Himself, the wise Judge, sits on the throne; He takes away doubt, duality and fear. ||10||
ਨਿਆਂ ਕਰਨ ਵਾਲਾ ਪ੍ਰਭੂ ਆਪ ਹੀ ਤਖ਼ਤ ਉਤੇ ਬੈਠਾ ਹੋਇਆ ਹੈ, (ਉਸ ਦੀ ਆਪਣੀ ਹੀ ਮੇਹਰ ਨਾਲ ਜਗਤ ਵਿਚੋਂ) ਭਟਕਣਾ, (ਪਰਸਪਰ) ਵਿੱਥ ਤੇ ਡਰ-ਸਹਮ ਦੂਰ ਹੁੰਦਾ ਹੈ ॥੧੦॥
तखति बहै अदली प्रभु आपे भरमु भेदु भउ जाई हे ॥१०॥
ਆਪੇ ਕਾਜੀ ਆਪੇ ਮੁਲਾ ॥
He Himself is the Qazi; He Himself is the Mullah.
(ਸਭ ਜੀਵਾਂ ਵਿਚ ਆਪ ਹੀ ਵਿਆਪਕ ਹੋਣ ਕਰਕੇ) ਪ੍ਰਭੂ ਆਪ ਹੀ ਕਾਜ਼ੀ ਹੈ ਆਪ ਹੀ ਮੁੱਲਾਂ ਹੈ।
आपे काजी आपे मुला ॥
ਆਪਿ ਅਭੁਲੁ ਨ ਕਬਹੂ ਭੁਲਾ ॥
He Himself is infallible; He never makes mistakes.
(ਜੀਵ ਤਾਂ ਮਾਇਆ ਦੇ ਮੋਹ ਵਿਚ ਫਸ ਕੇ ਭੁੱਲਾਂ ਕਰਦੇ ਰਹਿੰਦੇ ਹਨ, ਪਰ ਸਭ ਵਿਚ ਵਿਆਪਕ ਹੁੰਦਾ ਹੋਇਆ ਭੀ ਪ੍ਰਭੂ) ਆਪ ਅਭੁੱਲ ਹੈ, ਉਹ ਕਦੇ ਉਕਾਈ ਨਹੀਂ ਖਾਂਦਾ।
आपि अभुलु न कबहू भुला ॥
ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
He Himself is the Giver of Grace, compassion and honor; He is no one's enemy. ||11||
ਉਹ ਕਿਸੇ ਨਾਲ ਵੈਰ ਭੀ ਨਹੀਂ ਕਰਦਾ, ਉਹ ਸਦਾ ਮੇਹਰ ਦਾ ਮਾਲਕ ਹੈ ਦਇਆ ਦਾ ਸੋਮਾ ਹੈ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ ॥੧੧॥
आपे मिहर दइआपति दाता ना किसै को बैराई हे ॥११॥
ਜਿਸੁ ਬਖਸੇ ਤਿਸੁ ਦੇ ਵਡਿਆਈ ॥
Whoever He forgives, He blesses with glorious greatness.
ਪ੍ਰਭੂ ਜਿਸ ਜੀਵ ਉਤੇ ਬਖ਼ਸ਼ਸ਼ ਕਰਦਾ ਹੈ ਉਸ ਨੂੰ ਵਡਿਆਈ ਦੇਂਦਾ ਹੈ।
जिसु बखसे तिसु दे वडिआई ॥
ਸਭਸੈ ਦਾਤਾ ਤਿਲੁ ਨ ਤਮਾਈ ॥
He is the Giver of all; He does not have even an iota of greed.
ਹਰੇਕ ਜੀਵ ਨੂੰ ਦਾਤਾਂ ਦੇਣ ਵਾਲਾ ਹੈ (ਉਸ ਨੂੰ ਕਿਸੇ ਜੀਵ ਪਾਸੋਂ ਕਿਸੇ ਕਿਸਮ ਦਾ) ਰਤਾ ਭਰ ਭੀ ਕੋਈ ਲਾਲਚ ਨਹੀਂ ਹੈ।
सभसै दाता तिलु न तमाई ॥
ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
The Immaculate Lord is all pervading, permeating everywhere, both hidden and manifest. ||12||
ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਨੂੰ ਆਸਰਾ ਦੇ ਰਿਹਾ ਹੈ (ਸਭ ਵਿਚ ਹੁੰਦਾ ਹੋਇਆ ਭੀ ਆਪ) ਪਵਿਤ੍ਰ ਹਸਤੀ ਵਾਲਾ ਹੈ। ਦਿੱਸਦਾ ਜਗਤ ਹੋਵੇ ਚਾਹੇ ਅਣਦਿੱਸਦਾ, ਪ੍ਰਭੂ ਹਰ ਥਾਂ ਮੌਜੂਦ ਹੈ ॥੧੨॥
भरपुरि धारि रहिआ निहकेवलु गुपतु प्रगटु सभ ठाई हे ॥१२॥
ਕਿਆ ਸਾਲਾਹੀ ਅਗਮ ਅਪਾਰੈ ॥
How can I praise the inaccessible, infinite Lord?
ਮੈਂ ਉਸ ਦੀ ਕੇਹੜੀ ਕੇਹੜੀ ਸਿਫ਼ਤ ਦੱਸ ਸਕਦਾ ਹਾਂ? ਪਰਮਾਤਮਾ ਅਪਹੁੰਚ ਹੈ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।
किआ सालाही अगम अपारै ॥
ਸਾਚੇ ਸਿਰਜਣਹਾਰ ਮੁਰਾਰੈ ॥
The True Creator Lord is the Enemy of ego.
ਉਹ ਸਦਾ-ਥਿਰ ਰਹਿਣ ਵਾਲਾ ਹੈ, ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ, ਤੇ ਦੈਂਤਾਂ ਦਾ ਨਾਸ ਕਰਨ ਵਾਲਾ ਹੈ।
साचे सिरजणहार मुरारै ॥
ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
He unites those whom He blesses with His Grace; uniting them in His Union, they are united. ||13||
ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਉਹ ਜੀਵ ਪ੍ਰਭੂ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ, ਪ੍ਰਭੂ ਆਪ ਹੀ ਮਿਲਾਈ ਰੱਖਦਾ ਹੈ ॥੧੩॥
जिस नो नदरि करे तिसु मेले मेलि मिलै मेलाई हे ॥१३॥
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥
Brahma, Vishnu and Shiva stand at His Door;
(ਵੱਡੇ ਵੱਡੇ ਦੇਵਤੇ ਭੀ ਪ੍ਰਭੂ ਦੇ) ਦਰ ਤੇ ਕੀਹ ਬ੍ਰਹਮਾ, ਕੀਹ ਵਿਸ਼ਨੂੰ ਤੇ ਕੀਹ ਸ਼ਿਵ-
ब्रहमा बिसनु महेसु दुआरै ॥
ਊਭੇ ਸੇਵਹਿ ਅਲਖ ਅਪਾਰੈ ॥
they serve the unseen, infinite Lord.
ਸਾਰੇ ਉਸ ਅਲੱਖ ਤੇ ਅਪਾਰ (ਪ੍ਰਭੂ ਦੇ ਦਰ ਤੇ) ਖਲੋਤੇ ਸੇਵਾ ਵਿਚ ਹਾਜ਼ਰ ਰਹਿੰਦੇ ਹਨ।
ऊभे सेवहि अलख अपारै ॥
ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
Millions of others can be seen crying at His door; I cannot even estimate their numbers. ||14||
ਹੋਰ ਭੀ ਇਤਨੀ ਬੇਅੰਤ ਲੋਕਾਈ ਉਸ ਦੇ ਦਰ ਤੇ ਤਰਲੇ ਲੈਂਦੀ ਦਿੱਸ ਰਹੀ ਹੈ ਕਿ ਮੈਥੋਂ ਕੋਈ ਗਿਣਤੀ ਨਹੀਂ ਹੋ ਸਕਦੀ ॥੧੪॥
होर केती दरि दीसै बिललादी मै गणत न आवै काई हे ॥१४॥
ਸਾਚੀ ਕੀਰਤਿ ਸਾਚੀ ਬਾਣੀ ॥
True is the Kirtan of His Praise, and True is the Word of His Bani.
ਪਰਮਾਤਮਾ ਦੀ ਸਿਫ਼ਤ-ਸਾਲਾਹ ਤੇ ਸਿਫ਼ਤ-ਸਾਲਾਹ ਦੀ ਬਾਣੀ ਹੀ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।
साची कीरति साची बाणी ॥
ਹੋਰ ਨ ਦੀਸੈ ਬੇਦ ਪੁਰਾਣੀ ॥
I can see no other in the Vedas and the Puraanas.
ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਵਿਚ ਭੀ ਇਸ ਰਾਸਿ-ਪੂੰਜੀ ਤੋਂ ਬਿਨਾ ਕੋਈ ਹੋਰ ਸਦਾ-ਥਿਰ ਰਹਿਣ ਵਾਲਾ ਪਦਾਰਥ ਨਹੀਂ ਦਿੱਸਦਾ।
होर न दीसै बेद पुराणी ॥
ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
Truth is my capital; I sing the Glorious Praises of the True Lord. I have no other support at all. ||15||
ਪ੍ਰਭੂ ਦਾ ਨਾਮ ਹੀ ਅਟੱਲ ਪੂੰਜੀ ਹੈ, ਮੈਂ ਉਸ ਸਦਾ ਅਟੱਲ ਪ੍ਰਭੂ ਦੇ ਗੁਣ ਗਾਂਦਾ ਹਾਂ, ਮੈਨੂੰ ਉਸ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਦਿੱਸਦਾ ॥੧੫॥
पूंजी साचु सचे गुण गावा मै धर होर न काई हे ॥१५॥
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
In each and every age, the True Lord is, and shall always be.
ਪ੍ਰਭੂ ਹਰੇਕ ਜੁਗ ਵਿਚ ਕਾਇਮ ਰਹਿਣ ਵਾਲਾ ਹੈ, ਹੁਣ ਭੀ ਮੌਜੂਦ ਹੈ, ਸਦਾ ਹੀ ਕਾਇਮ ਰਹੇਗਾ।
जुगु जुगु साचा है भी होसी ॥
ਕਉਣੁ ਨ ਮੂਆ ਕਉਣੁ ਨ ਮਰਸੀ ॥
Who has not died? Who shall not die?
ਜਗਤ ਵਿਚ ਹੋਰ ਜੇਹੜਾ ਭੀ ਜੀਵ ਆਇਆ ਉਹ (ਆਖ਼ਰ) ਮਰ ਗਿਆ, ਜੇਹੜਾ ਭੀ ਆਵੇਗਾ ਉਹ (ਜ਼ਰੂਰ) ਮਰੇਗਾ।
कउणु न मूआ कउणु न मरसी ॥
ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
Nanak the lowly offers this prayer; see Him within your own self, and lovingly focus on the Lord. ||16||2||
ਗਰੀਬ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੂੰ ਆਪਣੇ ਦਰਬਾਰ ਵਿਚ ਬੈਠਾ ਸਭ ਜੀਵਾਂ ਦੀ ਬੜੇ ਧਿਆਨ ਨਾਲ ਸੰਭਾਲ ਕਰ ਰਿਹਾ ਹੈਂ ॥੧੬॥੨॥
नानकु नीचु कहै बेनंती दरि देखहु लिव लाई हे ॥१६॥२॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਦੂਜੀ ਦੁਰਮਤਿ ਅੰਨੀ ਬੋਲੀ ॥
In duality and evil-mindedness, the soul-bride is blind and deaf.
ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਐਸੀ ਭੈੜੀ ਮੱਤ ਹੈ ਕਿ ਇਸ ਵਿਚ ਫਸੀ ਹੋਈ ਜੀਵ-ਇਸਤ੍ਰੀ ਅੰਨ੍ਹੀ ਤੇ ਬੋਲੀ ਹੋ ਜਾਂਦੀ ਹੈ (ਨਾਹ ਉਹ ਅੱਖਾਂ ਨਾਲ ਪਰਮਾਤਮਾ ਨੂੰ ਵੇਖ ਸਕਦੀ ਹੈ, ਨਾਹ ਉਹ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਸਕਦੀ ਹੈ)।
दूजी दुरमति अंनी बोली ॥
ਕਾਮ ਕ੍ਰੋਧ ਕੀ ਕਚੀ ਚੋਲੀ ॥
She wears the dress of sexual desire and anger.
ਉਸ ਦਾ ਸਰੀਰ ਕਾਮ ਕ੍ਰੋਧ ਆਦਿਕ ਵਿਚ ਗਲਦਾ ਰਹਿੰਦਾ ਹੈ।
काम क्रोध की कची चोली ॥
ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥
Her Husband Lord is within the home of her own heart, but she does not know Him; without her Husband Lord, she cannot go to sleep. ||1||
ਪਤੀ-ਪ੍ਰਭੂ ਉਸ ਦੇ ਹਿਰਦੇ-ਘਰ ਵਿਚ ਵੱਸਦਾ ਹੈ, ਪਰ ਉਹ ਅੰਞਾਣ ਜੀਵ-ਇਸਤ੍ਰੀ ਉਸ ਨੂੰ ਪਛਾਣ ਨਹੀਂ ਸਕਦੀ, ਆਤਮਕ ਅਡੋਲਤਾ ਉਸ ਦੇ ਅੰਦਰ ਹੀ ਹੈ ਪਰ ਉਹ ਸਮਝ ਨਹੀਂ ਸਕਦੀ। ਪਤੀ-ਪ੍ਰਭੂ ਤੋਂ ਵਿਛੁੜੀ ਹੋਈ ਨੂੰ ਸ਼ਾਂਤੀ ਨਸੀਬ ਨਹੀਂ ਹੁੰਦੀ ॥੧॥
घरि वरु सहजु न जाणै छोहरि बिनु पिर नीद न पाई हे ॥१॥
ਅੰਤਰਿ ਅਗਨਿ ਜਲੈ ਭੜਕਾਰੇ ॥
The great fire of desire blazes within her.
ਉਸ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜ ਭੜ ਕਰ ਕੇ ਬਲਦੀ ਹੈ।
अंतरि अगनि जलै भड़कारे ॥
ਮਨਮੁਖੁ ਤਕੇ ਕੁੰਡਾ ਚਾਰੇ ॥
The self-willed manmukh looks around in the four directions.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ) ਦੀ ਖ਼ਾਤਰ ਚੌਹੀਂ ਪਾਸੀਂ ਭਟਕਦਾ ਹੈ।
मनमुखु तके कुंडा चारे ॥
ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥
Without serving the True Guru, how can she find peace? Glorious greatness rests in the hands of the True Lord. ||2||
ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਇਹ ਵਡਿਆਈ ਸਦਾ-ਥਿਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ (ਜਿਸ ਉਤੇ ਮੇਹਰ ਕਰੇ ਉਸੇ ਨੂੰ ਦੇਂਦਾ ਹੈ) ॥੨॥
बिनु सतिगुर सेवे किउ सुखु पाईऐ साचे हाथि वडाई हे ॥२॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥
Eradicating sexual desire, anger and egotism,
(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨੂੰ ਦੂਰ ਕਰਦਾ ਹੈ,
कामु क्रोधु अहंकारु निवारे ॥
ਤਸਕਰ ਪੰਚ ਸਬਦਿ ਸੰਘਾਰੇ ॥
she destroys the five thieves through the Word of the Shabad.
ਗੁਰੂ ਦੇ ਸ਼ਬਦ ਵਿਚ ਜੁੜ ਕੇ ਕਾਮਾਦਿਕ ਪੰਜ ਚੋਰਾਂ ਨੂੰ ਮਾਰਦਾ ਹੈ,
तसकर पंच सबदि संघारे ॥
ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
Taking up the sword of spiritual wisdom, she struggles with her mind, and hope and desire are smoothed over in her mind. ||3||
ਗੁਰੂ ਤੋਂ ਮਿਲੇ ਗਿਆਨ ਦੀ ਤਲਵਾਰ ਲੈ ਕੇ ਆਪਣੇ ਮਨ ਨਾਲ ਲੜਾਈ ਕਰਦਾ ਹੈ, ਉਸ ਦੇ ਮਨ ਦਾ ਮਾਇਕ ਫੁਰਨਾ ਮਨ ਦੇ ਵਿਚ ਹੀ ਮੁੱਕ ਜਾਂਦਾ ਹੈ (ਭਾਵ, ਮਨ ਵਿਚ ਮਾਇਕ ਫੁਰਨੇ ਉੱਠਦੇ ਹੀ ਨਹੀਂ) ॥੩॥
गिआन खड़गु लै मन सिउ लूझै मनसा मनहि समाई हे ॥३॥
ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥
From the union of the mother's egg and the father's sperm,
ਮਾਂ ਦਾ ਲਹੂ ਤੇ ਪਿਉ ਦਾ ਵੀਰਜ ਦੀ ਬੂੰਦ ਨੂੰ ਰਲਾ ਕੇ-
मा की रकतु पिता बिदु धारा ॥
ਮੂਰਤਿ ਸੂਰਤਿ ਕਰਿ ਆਪਾਰਾ ॥
the form of infinite beauty has been created.
ਹੇ ਅਪਾਰ ਪ੍ਰਭੂ! ਤੂੰ ਮਨੁੱਖ ਦਾ ਬੁੱਤ ਬਣਾ ਦਿੱਤਾ ਸੋਹਣੀ ਸ਼ਕਲ ਬਣਾ ਦਿੱਤੀ।
मूरति सूरति करि आपारा ॥
ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥
The blessings of light all come from You; You are the Creator Lord, pervading everywhere. ||4||
ਹਰੇਕ ਜੀਵ ਦੇ ਅੰਦਰ ਤੇਰੀ ਹੀ ਜੋਤਿ ਹੈ, ਜਿਹੜੀ ਭੀ ਪਦਾਰਥਾਂ ਦੀ ਬਖ਼ਸ਼ਸ਼ ਹੈ ਸਭ ਤੇਰੀ ਹੀ ਹੈ, ਤੂੰ ਸਿਰਜਣਹਾਰ ਹਰ ਥਾਂ ਮੌਜੂਦ ਹੈਂ ॥੪॥
जोति दाति जेती सभ तेरी तू करता सभ ठाई हे ॥४॥
ਤੁਝ ਹੀ ਕੀਆ ਜੰਮਣ ਮਰਣਾ ॥
You have created birth and death.
ਹੇ ਪ੍ਰਭੂ! ਜਨਮ ਤੇ ਮਰਨ (ਦਾ ਸਿਲਸਿਲਾ) ਤੂੰ ਹੀ ਬਣਾਇਆ ਹੈ,
तुझ ही कीआ जंमण मरणा ॥
ਗੁਰ ਤੇ ਸਮਝ ਪੜੀ ਕਿਆ ਡਰਣਾ ॥
Why should anyone fear, if they come to understand through the Guru?
ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਪੈ ਜਾਏ ਉਹ ਫਿਰ ਮੌਤ ਤੋਂ ਨਹੀਂ ਡਰਦਾ।
गुर ते समझ पड़ी किआ डरणा ॥
ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥
When You, O Merciful Lord, look with Your kindness, then pain and suffering leave the body. ||5||
ਹੇ ਪ੍ਰਭੂ! ਤੂੰ ਦਇਆ ਦਾ ਘਰ ਹੈਂ, ਜਿਸ ਮਨੁੱਖ ਵਲ ਤੂੰ ਮੇਹਰ ਦੀ ਨਿਗਾਹ ਕਰ ਕੇ ਵੇਖਦਾ ਹੈਂ ਉਸ ਦੇ ਸਰੀਰ ਵਿਚੋਂ ਦੁਖ ਦਰਦ ਦੂਰ ਹੋ ਜਾਂਦਾ ਹੈ ॥੫॥
तू दइआलु दइआ करि देखहि दुखु दरदु सरीरहु जाई हे ॥५॥
ਨਿਜ ਘਰਿ ਬੈਸਿ ਰਹੇ ਭਉ ਖਾਇਆ ॥
One who sits in the home of his own self, eats his own fears.
(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਆਪਣੇ ਹਿਰਦੇ (ਵਿਚ ਵੱਸਦੇ ਪਰਮਾਤਮਾ ਦੀ ਯਾਦ) ਵਿਚ ਟਿਕੇ ਰਹਿੰਦੇ ਹਨ ਉਹ ਮੌਤ ਦਾ ਡਰ ਮੁਕਾ ਲੈਂਦੇ ਹਨ,
निज घरि बैसि रहे भउ खाइआ ॥
ਧਾਵਤ ਰਾਖੇ ਠਾਕਿ ਰਹਾਇਆ ॥
He quiets and holds his wandering mind still.
ਉਹ ਆਪਣੇ ਮਨ ਨੂੰ ਮਾਇਆ ਦੇ ਪਿੱਛੇ ਦੌੜਨੋਂ ਬਚਾ ਲੈਂਦੇ ਹਨ ਤੇ (ਮਾਇਆ ਵਲੋਂ) ਰੋਕ ਕੇ (ਪ੍ਰਭੂ-ਚਰਨਾਂ ਵਿਚ) ਟਿਕਾਂਦੇ ਹਨ।
धावत राखे ठाकि रहाइआ ॥
ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥
His heart-lotus blossoms forth in the overflowing green pool, and the Lord of his soul becomes his companion and helper. ||6||
ਉਹਨਾਂ ਦੇ ਹਿਰਦੇ ਕਮਲ ਖਿੜ ਪੈਂਦੇ ਹਨ, ਹਰੇ ਹੋ ਜਾਂਦੇ ਹਨ, ਉਹਨਾਂ ਦੇ (ਗਿਆਨ ਇੰਦ੍ਰੇ-ਰੂਪ) ਤਲਾਬ (ਨਾਮ-ਅੰਮ੍ਰਿਤ ਨਾਲ) ਨਕਾਨਕ ਭਰੇ ਰਹਿੰਦੇ ਹਨ, ਸਰਬ-ਵਿਆਪਕ ਪਰਮਾਤਮਾ ਉਹਨਾਂ ਦਾ (ਸਦਾ ਲਈ) ਮਿੱਤਰ ਬਣ ਜਾਂਦਾ ਹੈ ॥੬॥
कमल बिगास हरे सर सुभर आतम रामु सखाई हे ॥६॥
ਮਰਣੁ ਲਿਖਾਇ ਮੰਡਲ ਮਹਿ ਆਏ ॥
With their death already ordained, mortals come into this world.
ਜੇਹੜੇ ਭੀ ਜੀਵ ਜਗਤ ਵਿਚ ਆਉਂਦੇ ਹਨ ਉਹ ਮੌਤ (ਦਾ ਪਰਵਾਨਾ ਆਪਣੇ ਸਿਰ ਉਤੇ) ਲਿਖਾ ਕੇ ਹੀ ਆਉਂਦੇ ਹਨ।
मरणु लिखाइ मंडल महि आए ॥
ਕਿਉ ਰਹੀਐ ਚਲਣਾ ਪਰਥਾਏ ॥
How can they remain here? They have to go to the world beyond.
ਕਿਸੇ ਭੀ ਹਾਲਤ ਵਿਚ ਕੋਈ ਜੀਵ ਇਥੇ ਸਦਾ ਨਹੀਂ ਰਹਿ ਸਕਦਾ, ਹਰੇਕ ਨੇ ਪਰਲੋਕ ਵਿਚ ਜ਼ਰੂਰ ਹੀ ਜਾਣਾ ਹੈ।
किउ रहीऐ चलणा परथाए ॥
ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥
True is the Lord's Command; the true ones dwell in the eternal city. The True Lord blesses them with glorious greatness. ||7||
ਪਰਮਾਤਮਾ ਦਾ ਇਹ ਸਦਾ-ਕਾਇਮ ਰਹਿਣ ਵਾਲਾ ਹੁਕਮ (ਅਮਰ) ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੀ ਸਦਾ-ਥਿਰ ਪੁਰੀ ਵਿਚ ਟਿਕੇ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਨੂੰ (ਪ੍ਰਭੂ-ਮਿਲਾਪ ਦੀ ਇਹ) ਵਡਿਆਈ ਮਿਲਦੀ ਹੈ ॥੭॥
सचा अमरु सचे अमरा पुरि सो सचु मिलै वडाई हे ॥७॥
ਆਪਿ ਉਪਾਇਆ ਜਗਤੁ ਸਬਾਇਆ ॥
He Himself created the whole world.
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ।
आपि उपाइआ जगतु सबाइआ ॥
ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥
The One who made it, assigns the tasks to it.
ਜਿਸ (ਪ੍ਰਭੂ) ਨੇ (ਜਗਤ) ਪੈਦਾ ਕੀਤਾ ਹੈ ਉਸ ਨੇ (ਆਪ ਹੀ) ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਦਿੱਤਾ ਹੈ।
जिनि सिरिआ तिनि धंधै लाइआ ॥
ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥
I cannot see any other above the True Lord. The True Lord does the appraisal. ||8||
ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਸਿਰ) ਉਤੇ ਕੋਈ ਹੋਰ (ਤਾਕਤ) ਨਹੀਂ ਦਿੱਸਦੀ ਜੋ ਉਸ ਸਦਾ-ਥਿਰ (ਦੀ ਸਮਰਥਾ) ਦਾ ਮੁੱਲ ਪਾ ਸਕੇ ॥੮॥
सचै ऊपरि अवर न दीसै साचे कीमति पाई हे ॥८॥
ਐਥੈ ਗੋਇਲੜਾ ਦਿਨ ਚਾਰੇ ॥
In this green pasture, the mortal stays only a few days.
(ਜਿਵੇਂ ਔੜ ਦੇ ਦਿਨੀਂ ਦਰਿਆਵਾਂ ਦੇ ਕੰਢੇ ਮਾਲ ਡੰਗਰ ਚਾਰਨ ਆਏ ਲੋਕਾਂ ਦਾ ਉਥੇ ਥੋੜੇ ਹੀ ਦਿਨਾਂ ਲਈ ਟਿਕਾਣਾ ਹੁੰਦਾ ਹੈ, ਤਿਵੇਂ) ਇਥੇ ਜਗਤ ਵਿਚ ਜੀਵਾਂ ਦਾ ਚਾਰ ਦਿਨਾਂ ਦਾ ਹੀ ਵਸੇਬਾ ਹੈ।
ऐथै गोइलड़ा दिन चारे ॥
ਖੇਲੁ ਤਮਾਸਾ ਧੁੰਧੂਕਾਰੇ ॥
He plays and frolics in utter darkness.
ਇਹ ਜਗਤ ਇਕ ਖੇਡ ਹੈ, ਇਕ ਤਮਾਸ਼ਾ ਹੈ, ਪਰ (ਜੀਵ ਮਾਇਆ ਦੇ ਮੋਹ ਦੇ ਕਾਰਨ ਅਗਿਆਨਤਾ ਦੇ) ਘੁੱਪ ਹਨੇਰੇ ਵਿਚ ਫਸੇ ਪਏ ਹਨ।
खेलु तमासा धुंधूकारे ॥
ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥
The jugglers have staged their show, and left, like people mumbling in a dream. ||9||
ਬਾਜੀਗਰਾਂ ਵਾਂਗ ਜੀਵ (ਮਾਇਆ ਦੀ) ਬਾਜੀ ਖੇਡ ਕੇ ਚਲੇ ਜਾਂਦੇ ਹਨ, (ਇਸ ਖੇਡ ਵਿਚੋਂ ਕਿਸੇ ਦੇ ਹੱਥ-ਪੱਲੇ ਕੁਝ ਨਹੀਂ ਪੈਂਦਾ) ਜਿਵੇਂ ਰਾਤ ਨੂੰ ਸੁਪਨੇ ਵਿਚ ਕੋਈ ਬੰਦਾ (ਧਨ ਲੱਭ ਕੇ) ਬਰੜਾਂਦਾ ਹੈ (ਪਰ ਸੁਪਨਾ ਟੁੱਟਿਆਂ ਕੁਝ ਭੀ ਨਹੀਂ ਰਹਿੰਦਾ) ॥੯॥
बाजी खेलि गए बाजीगर जिउ निसि सुपनै भखलाई हे ॥९॥
ਤਿਨ ਕਉ ਤਖਤਿ ਮਿਲੀ ਵਡਿਆਈ ॥
They alone are blessed with glorious greatness at the Lord's throne,
(ਉਹ ਮਨੁੱਖ ਮਾਨੋ, ਆਤਮਕ ਮੰਡਲ ਵਿਚ ਬਾਦਸ਼ਾਹ ਬਣ ਜਾਂਦੇ ਹਨ) ਉਹਨਾਂ ਨੂੰ ਤਖ਼ਤ ਉਤੇ ਬੈਠਣ ਦੀ ਵਡਿਆਈ ਮਿਲਦੀ ਹੈ (ਉਹ ਸਦਾ ਆਪਣੇ ਹਿਰਦੇ-ਤਖ਼ਤ ਉਤੇ ਬੈਠਦੇ ਹਨ),
तिन कउ तखति मिली वडिआई ॥
ਨਿਰਭਉ ਮਨਿ ਵਸਿਆ ਲਿਵ ਲਾਈ ॥
who enshrine the fearless Lord in their minds, and lovingly center themselves on Him.
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ ਨਿਰਭਉ ਪ੍ਰਭੂ ਵੱਸ ਪੈਂਦਾ ਹੈ, ਜੇਹੜੇ ਮਨੁੱਖ ਉਸ ਪ੍ਰਭੂ ਦੀ ਯਾਦ ਵਿਚ ਜੁੜਦੇ ਹਨ।
निरभउ मनि वसिआ लिव लाई ॥
ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥
In the galaxies and solar systems, nether regions, celestial realms and the three worlds, the Lord is in the primal void of deep absorption. ||10||
ਉਹ ਪਰਮਾਤਮਾ ਸਾਰੇ ਖੰਡਾਂ ਬ੍ਰਹਮੰਡਾਂ ਪਾਤਾਲਾਂ ਮੰਡਲਾਂ ਵਿਚ ਤਿੰਨਾਂ ਹੀ ਭਵਨਾਂ ਵਿਚ ਗੁਪਤ ਰੂਪ ਵਿਚ ਵਿਆਪਕ ਹੈ ॥੧੦॥
खंडी ब्रहमंडी पाताली पुरीई त्रिभवण ताड़ी लाई हे ॥१०॥
ਸਾਚੀ ਨਗਰੀ ਤਖਤੁ ਸਚਾਵਾ ॥
True is the village, and true is the throne,
ਉਸ ਮਨੁੱਖ ਦਾ ਇਹ ਸਰੀਰ ਉਸ ਦਾ ਇਹ ਹਿਰਦਾ-ਤਖ਼ਤ ਸਦਾ-ਥਿਰ ਪ੍ਰਭੂ ਦਾ ਨਿਵਾਸ-ਥਾਂ ਬਣ ਜਾਂਦਾ ਹੈ,
साची नगरी तखतु सचावा ॥
ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥
of those Gurmukhs who meet with the True Lord, and find peace.
ਜਿਸ ਮਨੁੱਖ ਨੂੰ ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।
गुरमुखि साचु मिलै सुखु पावा ॥
ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥
In Truth, seated upon the true throne, they are blessed with glorious greatness; their egotism is eradicated, along with the calculation of their account. ||11||
ਉਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਸਦਾ-ਥਿਰ ਤਖ਼ਤ ਉਤੇ (ਮਾਇਆ ਵਲੋਂ ਸਦਾ ਅਡੋਲ ਰਹਿਣ ਵਾਲੇ ਹਿਰਦੇ-ਤਖ਼ਤ ਉਤੇ ਬੈਠਣ ਦੀ) ਵਡਿਆਈ ਮਿਲਦੀ ਹੈ। ਉਹ ਮਨੁੱਖ ਹਉਮੈ ਤੇ ਮਾਇਆ ਦੀਆਂ ਸੋਚਾਂ ਦੂਰ ਕਰ ਲੈਂਦਾ ਹੈ ॥੧੧॥
साचे साचै तखति वडाई हउमै गणत गवाई हे ॥११॥
ਗਣਤ ਗਣੀਐ ਸਹਸਾ ਜੀਐ ॥
Calculating its account, the soul becomes anxious.
ਜਿਤਨਾ ਚਿਰ ਮਾਇਆ ਦੀਆਂ ਸੋਚਾਂ ਸੋਚਦੇ ਰਹੀਏ ਜਿੰਦ ਵਿਚ ਸਹਮ ਬਣਿਆ ਹੀ ਰਹਿੰਦਾ ਹੈ,
गणत गणीऐ सहसा जीऐ ॥
ਕਿਉ ਸੁਖੁ ਪਾਵੈ ਦੂਐ ਤੀਐ ॥
How can one find peace, through duality and the three gunas - the three qualities?
ਨਾਹ ਹੀ ਪ੍ਰਭੂ ਤੋਂ ਬਿਨਾ ਕਿਸੇ ਹੋਰ ਝਾਕ ਵਿਚ ਤੇ ਨਾਹ ਹੀ ਤ੍ਰਿਗੁਣੀ ਮਾਇਆ ਦੀ ਲਗਨ ਵਿਚ-ਸੁਖ ਕਿਤੇ ਨਹੀਂ ਮਿਲਦਾ।
किउ सुखु पावै दूऐ तीऐ ॥
ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥
The One Lord is immaculate and formless, the Great Giver; through the Perfect Guru, honor is obtained. ||12||
ਜਿਸ ਮਨੁੱਖ ਨੇ ਪੂਰੇ ਗੁਰੂ ਦੀ ਸਰਨ ਪੈ ਕੇ ਇੱਜ਼ਤ ਖੱਟ ਲਈ (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਸਭ ਦਾਤਾਂ ਦੇਣ ਵਾਲਾ ਇਕ ਪਰਮਾਤਮਾ ਹੀ ਹੈ ਜੋ ਪਵਿਤ੍ਰ-ਸਰੂਪ ਹੈ ਤੇ ਜਿਸ ਉਤੇ ਮਾਇਆ-ਕਾਲਖ ਦਾ ਪ੍ਰਭਾਵ ਨਹੀਂ ਪੈਂਦਾ ॥੧੨॥
निरमलु एकु निरंजनु दाता गुर पूरे ते पति पाई हे ॥१२॥
ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥
In each and every age, very rare are those who, as Gurmukh, realize the Lord.
ਹਰੇਕ ਜੁਗ ਵਿਚ (ਭਾਵ, ਜੁਗ ਭਾਵੇਂ ਕੋਈ ਹੋਵੇ) ਕਿਸੇ ਉਸ ਵਿਰਲੇ ਨੇ ਹੀ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਈ ਹੈ ਜੋ ਗੁਰੂ ਦੀ ਸਰਨ ਪਿਆ ਹੈ।
जुगि जुगि विरली गुरमुखि जाता ॥
ਸਾਚਾ ਰਵਿ ਰਹਿਆ ਮਨੁ ਰਾਤਾ ॥
Their minds are imbued with the True, all-pervading Lord.
ਉਹ ਸਦਾ-ਥਿਰ ਪ੍ਰਭੂ ਸਭ ਥਾਂ ਮੌਜੂਦ ਹੈ। (ਗੁਰੂ ਦੀ ਰਾਹੀਂ ਜਿਸ ਦਾ) ਮਨ (ਉਸ ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਗਿਆ ਹੈ।
साचा रवि रहिआ मनु राता ॥
ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥
Seeking His Shelter, they find peace, and their minds and bodies are not stained with filth. ||13||
ਜਿਸ ਨੇ ਉਸ ਸਦਾ-ਥਿਰ ਪ੍ਰਭੂ ਦਾ ਪੱਲਾ ਫੜਿਆ ਹੈ ਉਸ ਨੂੰ ਆਤਮਕ ਆਨੰਦ ਮਿਲ ਗਿਆ ਹੈ, ਉਸ ਦੇ ਮਨ ਵਿਚ ਉਸ ਦੇ ਤਨ ਵਿਚ (ਵਿਕਾਰਾਂ ਦੀ) ਕੋਈ ਮੈਲ ਨਹੀਂ ਰਹਿ ਜਾਂਦੀ ॥੧੩॥
तिस की ओट गही सुखु पाइआ मनि तनि मैलु न काई हे ॥१३॥
ਜੀਭ ਰਸਾਇਣਿ ਸਾਚੈ ਰਾਤੀ ॥
Their tongues are imbued with the True Lord, the source of nectar;
ਜਿਸ ਮਨੁੱਖ ਦੀ ਜੀਭ ਸਭ ਰਸਾਂ ਦੇ ਸੋਮੇ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ,
जीभ रसाइणि साचै राती ॥
ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥
abiding with the Lord God, they have no fear or doubt.
ਹਰੀ ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਸ ਨੂੰ ਕੋਈ ਡਰ ਨਹੀਂ ਵਿਆਪਦਾ, ਉਸ ਨੂੰ ਕੋਈ ਭਟਕਣਾ ਨਹੀਂ ਰਹਿ ਜਾਂਦੀ।
हरि प्रभु संगी भउ न भराती ॥
ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥
Hearing the Word of the Guru's Bani, their ears are satisfied, and their light merges into the Light. ||14||
ਸਤਿਗੁਰੂ ਦੀ ਬਾਣੀ ਸੁਣਨ ਵਿਚ ਉਸ ਦੇ ਕੰਨ ਸਦਾ ਮਸਤ ਰਹਿੰਦੇ ਹਨ, ਉਸ ਦੀ ਸੁਰਤ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੧੪॥
स्रवण स्रोत रजे गुरबाणी जोती जोति मिलाई हे ॥१४॥
ਰਖਿ ਰਖਿ ਪੈਰ ਧਰੇ ਪਉ ਧਰਣਾ ॥
Carefully, carefully, I place my feet upon the ground.
ਜਿਸ ਮਨੁੱਖ ਦੀ ਪ੍ਰੀਤ ਸਿਰਫ਼ ਤੇਰੇ ਨਾਲ ਹੀ ਨਿਭ ਰਹੀ ਹੈ (ਭਾਵ, ਜਿਸ ਨੇ ਹੋਰ ਆਸਰੇ ਛੱਡ ਕੇ ਇਕ ਤੇਰਾ ਆਸਰਾ ਫੜਿਆ ਹੈ) ਉਹ ਮਨੁੱਖ ਧਰਤੀ ਉਤੇ ਆਪਣਾ ਜੀਵਨ-ਪੰਧ ਮੁਕਾਂਦਿਆਂ ਬੜੇ ਗਹੁ ਨਾਲ ਪੈਰ ਰੱਖਦਾ ਹੈ (ਵਿਕਾਰਾਂ ਵਾਲੇ ਪਾਸੇ ਉੱਕਾ ਹੀ ਪੈਰ ਨਹੀਂ ਪਾਂਦਾ)।
रखि रखि पैर धरे पउ धरणा ॥
ਜਤ ਕਤ ਦੇਖਉ ਤੇਰੀ ਸਰਣਾ ॥
Wherever I go, I behold Your Sanctuary.
ਹੇ ਪ੍ਰਭੂ! ਮੈਂ ਜਿਧਰ ਤੱਕਦਾ ਹਾਂ ਉਧਰ ਸਭ ਜੀਵ ਤੇਰੀ ਹੀ ਸਰਨ ਪੈਂਦੇ ਹਨ।
जत कत देखउ तेरी सरणा ॥
ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥
Whether You grant me pain or pleasure, You are pleasing to my mind. I am in harmony with You. ||15||
ਤੂੰ ਹੀ ਉਸ ਦੇ ਮਨ ਵਿਚ ਪਿਆਰਾ ਲੱਗਦਾ ਹੈਂ, (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਤੂੰ ਹੀ ਸੁਖ ਦੇਂਦਾ ਹੈਂ ਤੂੰ ਹੀ ਦੁੱਖ ਦੇਂਦਾ ਹੈਂ ॥੧੫॥
दुखु सुखु देहि तूहै मनि भावहि तुझ ही सिउ बणि आई हे ॥१५॥
ਅੰਤ ਕਾਲਿ ਕੋ ਬੇਲੀ ਨਾਹੀ ॥
No one is anyone's companion or helper at the very last moment;
ਜਗਤ ਵਿਚ ਅਖ਼ੀਰਲੇ ਵੇਲੇ ਕੋਈ (ਸਾਕ ਅੰਗ) ਸਾਥੀ ਨਹੀਂ ਬਣ ਸਕਦਾ।
अंत कालि को बेली नाही ॥
ਗੁਰਮੁਖਿ ਜਾਤਾ ਤੁਧੁ ਸਾਲਾਹੀ ॥
as Gurmukh, I realize You and praise You.
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਇਸ ਗੱਲ ਨੂੰ) ਸਮਝ ਕੇ ਤੇਰੀ ਹੀ ਸਿਫ਼ਤ-ਸਾਲਾਹ ਕਰਦੇ ਹਨ।
गुरमुखि जाता तुधु सालाही ॥
ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥
O Nanak, imbued with the Naam, I am detached; in the home of my own self deep within, I am absorbed in the primal void of deep meditation. ||16||3||
ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦੇ ਹਨ, ਉਹ ਸਦਾ ਆਪਣੇ ਹਿਰਦੇ-ਘਰ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ ॥੧੬॥੩॥
नानक नामि रते बैरागी निज घरि ताड़ी लाई हे ॥१६॥३॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਆਦਿ ਜੁਗਾਦੀ ਅਪਰ ਅਪਾਰੇ ॥
From the very beginning of time, and throughout the ages, You are infinite and incomparable.
ਹੇ ਜੁਗਾਂ ਦੇ ਸ਼ੁਰੂ ਤੋਂ ਮੌਜੂਦ ਪ੍ਰਭੂ! ਹੇ ਅਪਰ ਤੇ ਅਪਾਰ ਹਰੀ!
आदि जुगादी अपर अपारे ॥
ਆਦਿ ਨਿਰੰਜਨ ਖਸਮ ਹਮਾਰੇ ॥
You are my primal, immaculate Lord and Master.
ਹੇ ਸਾਰੀ ਰਚਨਾ ਦੇ ਮੂਲ! ਹੇ ਨਿਰੰਜਨ! ਹੇ ਸਾਡੇ ਖਸਮ!
आदि निरंजन खसम हमारे ॥
ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥
I contemplate the Way of Yoga, the Way of Union with the True Lord. I am truly absorbed in the primal void of deep meditation. ||1||
ਹੇ ਸਦਾ-ਥਿਰ ਪ੍ਰਭੂ! ਹੇ ਮਿਲਾਪ ਦੀ ਜੁਗਤਿ ਨੂੰ ਵਿਚਾਰਨ ਵਾਲੇ! (ਜਦੋਂ ਤੂੰ ਸੰਸਾਰ ਦੀ ਰਚਨਾ ਨਹੀਂ ਕੀਤੀ ਸੀ) ਤੂੰ ਆਪਣੇ ਆਪ ਵਿਚ ਸਮਾਧੀ ਲਾਈ ਹੋਈ ਸੀ ॥੧॥
साचे जोग जुगति वीचारी साचे ताड़ी लाई हे ॥१॥
ਕੇਤੜਿਆ ਜੁਗ ਧੁੰਧੂਕਾਰੈ ॥
For so many ages, there was only pitch darkness;
(ਜਗਤ-ਰਚਨਾ ਤੋਂ ਪਹਿਲਾਂ) ਧੁੰਧੂਕਾਰ ਵਿਚ, ਇਕ-ਰਸ ਘੁੱਪ ਹਨੇਰੇ ਵਿਚ ਕਿਤਨੇ ਹੀ ਜੁਗ-
केतड़िआ जुग धुंधूकारै ॥
ਤਾੜੀ ਲਾਈ ਸਿਰਜਣਹਾਰੈ ॥
the Creator Lord was absorbed in the primal void.
ਉਸ ਸਿਰਜਣਹਾਰ ਨੇ ਸਮਾਧੀ ਲਾ ਰੱਖੀ ਸੀ।
ताड़ी लाई सिरजणहारै ॥
ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥
There was the True Name, the glorious greatness of the Truth, and the glory of His true throne. ||2||
ਉਸ ਸਿਰਜਣਹਾਰ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਵਡਿਆਈ ਦਾ ਮਾਲਕ ਪ੍ਰਭੂ ਸਦਾ ਟਿਕੇ ਰਹਿਣ ਵਾਲੇ ਤਖ਼ਤ ਉਤੇ ਸਦਾ ਬੈਠਾ ਹੋਇਆ ਹੈ ॥੨॥
सचु नामु सची वडिआई साचै तखति वडाई हे ॥२॥
ਸਤਜੁਗਿ ਸਤੁ ਸੰਤੋਖੁ ਸਰੀਰਾ ॥
In the Golden Age of Truth, Truth and contentment filled the bodies.
ਜਿਨ੍ਹਾਂ ਪ੍ਰਾਣੀਆਂ ਦੇ ਅੰਦਰ (ਉਸ ਸਿਰਜਣਹਾਰ ਦੀ ਮੇਹਰ ਦਾ ਸਦਕਾ) ਸਤ ਅਤੇ ਸੰਤੋਖ (ਵਾਲਾ ਜੀਵਨ ਉੱਘੜਦਾ) ਹੈ ਉਹ, ਮਾਨੋ, ਸਤਜੁਗ ਵਿਚ (ਵੱਸ ਰਹੇ ਹਨ)।
सतजुगि सतु संतोखु सरीरा ॥
ਸਤਿ ਸਤਿ ਵਰਤੈ ਗਹਿਰ ਗੰਭੀਰਾ ॥
Truth was pervasive, Truth, deep, profound and unfathomable.
(ਜਗਤ-ਰਚਨਾ ਕਰ ਕੇ) ਉਹ ਸਦਾ-ਥਿਰ ਰਹਿਣ ਵਾਲਾ, ਡੂੰਘਾ ਤੇ ਵੱਡੇ ਜਿਗਰੇ ਵਾਲਾ ਪ੍ਰਭੂ (ਹਰ ਥਾਂ) ਵਿਆਪਕ ਹੋ ਰਿਹਾ ਹੈ।
सति सति वरतै गहिर गंभीरा ॥
ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥
The True Lord appraises the mortals on the Touchstone of Truth, and issues His True Command. ||3||
ਸਦਾ-ਥਿਰ ਰਹਿਣ ਵਾਲਾ ਮਾਲਕ (ਸਭ ਜੀਵਾਂ ਦੀ) ਸਹੀ ਪਰਖ ਕਰਦਾ ਹੈ, ਉਹ ਸ੍ਰਿਸ਼ਟੀ ਦੀ ਕਾਰ ਨੂੰ ਆਪਣੇ ਅਟੱਲ ਹੁਕਮ ਵਿਚ ਚਲਾ ਰਿਹਾ ਹੈ ॥੩॥
सचा साहिबु सचु परखै साचै हुकमि चलाई हे ॥३॥
ਸਤ ਸੰਤੋਖੀ ਸਤਿਗੁਰੁ ਪੂਰਾ ॥
The Perfect True Guru is true and contented.
ਪੂਰਾ ਗੁਰੂ (ਭੀ) ਸਤ ਤੇ ਸੰਤੋਖ ਦਾ ਮਾਲਕ ਹੈ।
सत संतोखी सतिगुरु पूरा ॥
ਗੁਰ ਕਾ ਸਬਦੁ ਮਨੇ ਸੋ ਸੂਰਾ ॥
He alone is a spiritual hero, who believes in the Word of the Guru's Shabad.
ਜੇਹੜਾ ਮਨੁੱਖ ਗੁਰੂ ਦਾ ਸ਼ਬਦ ਮੰਨਦਾ ਹੈ (ਆਪਣੇ ਹਿਰਦੇ ਵਿਚ ਟਿਕਾਂਦਾ ਹੈ) ਉਹ ਸੂਰਮਾ (ਬਣ ਜਾਂਦਾ) ਹੈ (ਵਿਕਾਰ ਉਸ ਨੂੰ ਜਿੱਤ ਨਹੀਂ ਸਕਦੇ)।
गुर का सबदु मने सो सूरा ॥
ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥
He alone obtains a true seat in the True Court of the Lord, who surrenders to the Command of the Commander. ||4||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਦਾ ਨਿਵਾਸ ਪ੍ਰਾਪਤ ਕਰ ਲੈਂਦਾ ਹੈ, ਉਹ ਉਸ ਰਜ਼ਾ ਦੇ ਮਾਲਕ ਪ੍ਰਭੂ ਦਾ ਹੁਕਮ ਮੰਨਦਾ ਹੈ ॥੪॥
साची दरगह साचु निवासा मानै हुकमु रजाई हे ॥४॥
ਸਤਜੁਗਿ ਸਾਚੁ ਕਹੈ ਸਭੁ ਕੋਈ ॥
In the Golden Age of Truth, everyone spoke the Truth.
ਜੇਹੜਾ ਜੇਹੜਾ ਬੰਦਾ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ, ਮਾਨੋ, ਸਤਜੁਗ ਵਿਚ ਹੈ।
सतजुगि साचु कहै सभु कोई ॥
ਸਚਿ ਵਰਤੈ ਸਾਚਾ ਸੋਈ ॥
Truth was pervasive - the Lord was Truth.
ਉਹ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕਿਆ ਹੋਇਆ ਹੀ ਜਗਤ ਦੀ ਕਾਰ ਕਰਦਾ ਹੈ, ਉਸ ਨੂੰ ਹਰ ਥਾਂ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ।
सचि वरतै साचा सोई ॥
ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥
With Truth in their minds and mouths, mortals were rid of doubt and fear. Truth was the friend of the Gurmukhs. ||5||
ਉਸ ਦੇ ਮਨ ਵਿਚ ਉਸ ਦੇ ਮੂੰਹ ਵਿਚ ਸਦਾ-ਥਿਰ ਪ੍ਰਭੂ (ਦੀ ਯਾਦ) ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਭਟਕਣਾ ਤੇ ਸਹਮ ਦੂਰ ਕਰਨ ਵਾਲਾ ਸਦਾ-ਥਿਰ ਪ੍ਰਭੂ ਉਸ ਦਾ ਸਦਾ ਦਾ ਸਾਥੀ ਬਣ ਜਾਂਦਾ ਹੈ ॥੫॥
मनि मुखि साचु भरम भउ भंजनु गुरमुखि साचु सखाई हे ॥५॥
ਤ੍ਰੇਤੈ ਧਰਮ ਕਲਾ ਇਕ ਚੂਕੀ ॥
In the Silver Age of Traytaa Yuga, one power of Dharma was lost.
ਜਿਸ ਮਨੁੱਖ ਦੇ ਅੰਦਰੋਂ ਧਰਮ ਦੀ ਇਕ ਤਾਕਤ ਮੁੱਕ ਜਾਂਦੀ ਹੈ,
त्रेतै धरम कला इक चूकी ॥
ਤੀਨਿ ਚਰਣ ਇਕ ਦੁਬਿਧਾ ਸੂਕੀ ॥
Three feet remained; through duality, one was cut off.
ਜਿਸ ਦੇ ਅੰਦਰ ਧਰਮ ਦੇ ਤਿੰਨ ਪੈਰ ਰਹਿ ਜਾਂਦੇ ਹਨ ਤੇ ਮੇਰ-ਤੇਰ ਜ਼ੋਰ ਪਾ ਲੈਂਦੀ ਹੈ ਉਹ, ਮਾਨੋ, ਤ੍ਰੇਤੇ ਜੁਗ ਵਿਚ ਵੱਸ ਰਿਹਾ ਹੈ।
तीनि चरण इक दुबिधा सूकी ॥
ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥
Those who were Gurmukh spoke the Truth, while the self-willed manmukhs wasted away in vain. ||6||
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਮੇਰ-ਤੇਰ ਦੇ) ਅਵੈੜਾ-ਪਨ ਵਿਚ ਖ਼ੁਆਰ ਹੁੰਦਾ ਹੈ, ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ (ਤੇ, ਉਹ, ਮਾਨੋ, ਸਤਜੁਗ ਵਿਚ ਹੈ) ॥੬॥
गुरमुखि होवै सु साचु वखाणै मनमुखि पचै अवाई हे ॥६॥
ਮਨਮੁਖਿ ਕਦੇ ਨ ਦਰਗਹ ਸੀਝੈ ॥
The manmukh never succeeds in the Court of the Lord.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਕਦੇ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਹੀਂ ਪਾਂਦਾ,
मनमुखि कदे न दरगह सीझै ॥
ਬਿਨੁ ਸਬਦੈ ਕਿਉ ਅੰਤਰੁ ਰੀਝੈ ॥
Without the Word of the Shabad, how can one be pleased within?
ਉਸ ਦਾ ਅੰਤਰ ਆਤਮਾ ਕਦੇ ਭੀ (ਸਿਮਰਨ ਦੇ) ਉਤਸ਼ਾਹ ਵਿਚ ਨਹੀਂ ਆਉਂਦਾ।
बिनु सबदै किउ अंतरु रीझै ॥
ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥
In bondage they come, and in bondage they go; they understand and comprehend nothing. ||7||
ਅਜੇਹੇ ਬੰਦੇ ਆਪਣੇ ਮਨ ਦੀਆਂ ਵਾਸਨਾ ਵਿਚ ਬੱਝੇ ਹੋਏ ਜਗਤ ਵਿਚ ਆਉਂਦੇ ਹਨ ਤੇ ਬੱਝੇ ਹੋਏ ਹੀ ਇਥੋਂ ਚਲੇ ਜਾਂਦੇ ਹਨ, ਉਹਨਾਂ ਨੂੰ (ਸਹੀ ਜੀਵਨ-ਮਾਰਗ ਦੀ) ਕੋਈ ਸੂਝ ਨਹੀਂ ਹੁੰਦੀ ॥੭॥
बाधे आवहि बाधे जावहि सोझी बूझ न काई हे ॥७॥
ਦਇਆ ਦੁਆਪੁਰਿ ਅਧੀ ਹੋਈ ॥
In the Brass Age of Dwaapur Yuga, compassion was cut in half.
ਜਿਨ੍ਹਾਂ ਬੰਦਿਆਂ ਦੇ ਅੰਦਰ ਦਇਆ ਅੱਧੀ ਰਹਿ ਗਈ (ਦਇਆ ਦਾ ਪ੍ਰਭਾਵ ਕਮਜ਼ੋਰ ਹੋ ਗਿਆ) ਉਹ, ਮਾਨੋ, ਦੁਆਪੁਰ ਵਿਚ ਵੱਸਦੇ ਹਨ।
दइआ दुआपुरि अधी होई ॥
ਗੁਰਮੁਖਿ ਵਿਰਲਾ ਚੀਨੈ ਕੋਈ ॥
Only a few, as Gurmukh, remembered the Lord.
ਪਰ ਜੇਹੜਾ ਕੋਈ ਵਿਰਲਾ ਬੰਦਾ ਗੁਰੂ ਦੀ ਸਰਨ ਪੈਂਦਾ ਹੈ ਉਹ (ਜੀਵਨ ਦੇ ਸਹੀ ਰਾਹ ਨੂੰ) ਪਛਾਣਦਾ ਹੈ।
गुरमुखि विरला चीनै कोई ॥
ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥
Dharmic faith, which upholds and supports the earth, had only two feet; Truth was revealed to the Gurmukhs. ||8||
ਉਹ ਉਸੇ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਸਦਾ-ਥਿਰ ਪ੍ਰਭੂ ਉਸ ਦੇ ਅੰਦਰ ਪ੍ਰਤੱਖ ਵੱਸਦਾ ਹੈ। (ਨਹੀਂ ਤਾਂ ਦੁਆਪੁਰ ਵਾਲੇ) ਮਨੁੱਖ ਦੇ ਹਿਰਦੇ ਵਿਚ ਧਰਤੀ ਦਾ ਆਸਰਾ ਧਰਮ ਸਿਰਫ਼ ਦੋ ਪੈਰ ਟਿਕਾਂਦਾ ਹੈ (ਭਾਵ, ਉਨ੍ਹਾਂ ਦੇ ਅੰਦਰ ਦੈਵੀ ਸੰਪਤਾ ਤੇ ਆਸੁਰੀ ਸੰਪਤਾ ਇਕੋ ਜਿਹੀ ਹੋ ਗਈ) ॥੮॥
दुइ पग धरमु धरे धरणीधर गुरमुखि साचु तिथाई हे ॥८॥
ਰਾਜੇ ਧਰਮੁ ਕਰਹਿ ਪਰਥਾਏ ॥
The kings acted righteously only out of self-interest.
ਰਾਜੇ ਲੋਕ ਕਿਸੇ ਗ਼ਰਜ਼ ਦੀ ਖ਼ਾਤਰ ਧਰਮ ਕਮਾਂਦੇ ਹਨ,
राजे धरमु करहि परथाए ॥
ਆਸਾ ਬੰਧੇ ਦਾਨੁ ਕਰਾਏ ॥
Tied to hopes of reward, they gave to charities.
ਦੁਨੀਆਵੀ ਆਸਾਂ ਦੇ ਬੱਝੇ ਹੋਏ ਦਾਨ-ਪੁੰਨ ਕਰਦੇ ਹਨ (ਇਹ ਸਭ ਕੁਝ ਉਸ ਲਕ-ਟੁੱਟੀ ਦਇਆ ਦੇ ਕਾਰਨ ਹੀ ਕਰਦੇ ਹਨ, ਇਹ ਲੋਕ ਤੇ ਪਰਲੋਕ ਦੋਹਾਂ ਦੇ ਸੁਖ ਹੀ ਭਾਲਦੇ ਹਨ)।
आसा बंधे दानु कराए ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥
Without the Lord's Name, liberation did not come, although they grew weary of performing rituals. ||9||
(ਦਾਨ-ਪੁੰਨ ਆਦਿਕ ਦੇ) ਕਰਮ ਕਰ ਕੇ ਥੱਕ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਦੁਨੀਆ ਦੇ ਸੁਖਾਂ ਦੀਆਂ ਆਸਾਂ ਤੋਂ) ਉਹਨਾਂ ਨੂੰ ਖ਼ਲਾਸੀ ਨਹੀਂ ਮਿਲਦੀ (ਇਸ ਵਾਸਤੇ ਆਤਮਕ ਆਨੰਦ ਨਹੀਂ ਮਿਲਦਾ) ॥੯॥
राम नाम बिनु मुकति न होई थाके करम कमाई हे ॥९॥
ਕਰਮ ਧਰਮ ਕਰਿ ਮੁਕਤਿ ਮੰਗਾਹੀ ॥
Practicing religious rituals, they sought liberation,
(ਦੁਆਪੁਰ ਵਾਲੇ ਮਨੁੱਖ ਦਾਨ-ਪੁੰਨ ਤੀਰਥ ਆਦਿਕ) ਕਰਮ ਕਰ ਕੇ ਮੁਕਤੀ ਮੰਗਦੇ ਹਨ।
करम धरम करि मुकति मंगाही ॥
ਮੁਕਤਿ ਪਦਾਰਥੁ ਸਬਦਿ ਸਲਾਹੀ ॥
but the treasure of liberation comes only by praising the Shabad.
ਪਰ ਮੁਕਤੀ ਦੇਣ ਵਾਲਾ ਨਾਮ-ਪਦਾਰਥ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਹੀ ਮਿਲਦਾ ਹੈ।
मुकति पदारथु सबदि सलाही ॥
ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥
Without the Word of the Guru's Shabad, liberation is not obtained; practicing hypocrisy, they wander around confused. ||10||
(ਇਹ ਪੱਕੀ ਗੱਲ ਹੈ ਕਿ ਸਮੇ ਦਾ ਨਾਮ ਚਾਹੇ ਸਤਜੁਗ ਰੱਖ ਲਵੋ ਚਾਹੇ ਤ੍ਰੇਤਾ ਤੇ ਚਾਹੇ ਦੁਆਪੁਰ) ਗੁਰੂ ਦੇ ਸ਼ਬਦ ਤੋਂ ਬਿਨਾ ਮੁਕਤੀ ਨਹੀਂ ਮਿਲ ਸਕਦੀ। ਪਰ ਸਿਰਜਣਹਾਰ ਨੇ ਇਹ ਜਗਤ-ਰਚਨਾ ਕਰ ਕੇ (ਦੁਆਪੁਰ ਵਾਲੇ) ਜੀਵਾਂ ਨੂੰ ਅਜਬ ਭੁਲੇਖੇ ਵਿਚ ਪਾਇਆ ਹੋਇਆ ਹੈ ॥੧੦॥
बिनु गुर सबदै मुकति न होई परपंचु करि भरमाई हे ॥१०॥
ਮਾਇਆ ਮਮਤਾ ਛੋਡੀ ਨ ਜਾਈ ॥
Love and attachment to Maya cannot be abandoned.
(ਸਮਾ ਕੋਈ ਭੀ ਹੋਵੇ) ਮਾਇਆ ਦੀ ਅਪਣੱਤ ਛੱਡੀ ਨਹੀਂ ਜਾ ਸਕਦੀ।
माइआ ममता छोडी न जाई ॥
ਸੇ ਛੂਟੇ ਸਚੁ ਕਾਰ ਕਮਾਈ ॥
They alone find release, who practice deeds of Truth.
ਸਿਰਫ਼ ਉਹੀ ਬੰਦੇ (ਇਸ ਮਮਤਾ ਦੇ ਪੰਜੇ ਵਿਚੋਂ) ਖ਼ਲਾਸੀ ਪਾਂਦੇ ਹਨ ਜੇਹੜੇ ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਕਾਰ ਕਰਦੇ ਹਨ,
से छूटे सचु कार कमाई ॥
ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥
Day and night, the devotees remain imbued with contemplative meditation; they become just like their Lord and Master. ||11||
ਜੇਹੜੇ ਦਿਨ ਰਾਤ ਪਰਮਾਤਮਾ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਜੇਹੜੇ ਉਸ ਦੇ ਗੁਣਾਂ ਦੀ ਵਿਚਾਰ ਕਰਦੇ ਹਨ ਤੇ (ਇਸ ਤਰ੍ਹਾਂ) ਜਿਨ੍ਹਾਂ ਦੀ ਪ੍ਰੀਤ ਮਾਲਕ-ਪ੍ਰਭੂ ਨਾਲ ਬਣੀ ਰਹਿੰਦੀ ਹੈ ॥੧੧॥
अहिनिसि भगति रते वीचारी ठाकुर सिउ बणि आई हे ॥११॥
ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥
Some chant and practice intensive meditation, and take cleansing baths at sacred shrines of pilgrimage.
ਹੇ ਪ੍ਰਭੂ! ਅਨੇਕਾਂ ਬੰਦੇ ਐਸੇ ਹਨ ਜੋ ਜਪ ਕਰਦੇ ਹਨ ਤਪ ਤਾਪਦੇ ਹਨ ਤੀਰਥਾਂ ਤੇ ਜਾਂਦੇ ਹਨ (ਤੇ ਇਸ ਤਰ੍ਹਾਂ ਇਸ ਲੋਕ ਵਿਚ ਤੇ ਪਰਲੋਕ ਵਿਚ ਇੱਜ਼ਤ ਹਾਸਲ ਕਰਨੀ ਚਾਹੁੰਦੇ ਹਨ)।
इकि जप तप करि करि तीरथ नावहि ॥
ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥
They walk as You will them to walk.
(ਪਰ ਹੇ ਪ੍ਰਭੂ! ਉਹਨਾਂ ਦੇ ਭੀ ਕੀਹ ਵੱਸ?) ਜਿਵੇਂ ਤੇਰੀ ਰਜ਼ਾ ਹੈ ਤੂੰ ਉਹਨਾਂ ਨੂੰ ਇਸ ਰਾਹੇ ਤੋਰ ਰਿਹਾ ਹੈਂ।
जिउ तुधु भावै तिवै चलावहि ॥
ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥
By stubborn rituals of self-suppression, the Lord is not pleased. No one has ever obtained honor, without the Lord, without the Guru. ||12||
(ਉਹ ਵਿਚਾਰੇ ਨਹੀਂ ਸਮਝਦੇ ਕਿ) ਧੱਕੇ ਨਾਲ ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ ਕੀਤਿਆਂ ਇਹ ਕਦੇ ਨ ਪਤੀਜਣ ਵਾਲਾ ਮਨ ਤੇਰੇ ਨਾਮ-ਰਸ ਵਿਚ ਗਿੱਝ ਨਹੀਂ ਸਕਦਾ। ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਕਦੇ ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਨਹੀਂ ਪ੍ਰਾਪਤ ਕੀਤੀ (ਸਮੇ ਤੇ ਜੁਗ ਦਾ ਨਾਮ ਚਾਹੇ ਕੁਝ ਪਿਆ ਹੋਵੇ) ॥੧੨॥
हठि निग्रहि अपतीजु न भीजै बिनु हरि गुर किनि पति पाई हे ॥१२॥
ਕਲੀ ਕਾਲ ਮਹਿ ਇਕ ਕਲ ਰਾਖੀ ॥
In the Iron Age, the Dark Age of Kali Yuga, only one power remains.
(ਜੇ ਧਰਮ-ਸੱਤਿਆ ਦੇ ਚਾਰ ਹਿੱਸੇ ਕਰ ਦਿੱਤੇ ਜਾਣ ਤੇ ਜੇ ਕਿਸੇ ਮਨੁੱਖ ਦੇ ਅੰਦਰ) ਧਰਮ ਦੀ ਇਕੋ ਸਤਿਆ ਰਹਿ ਜਾਏ ਤਾਂ ਉਹ ਮਨੁੱਖ, ਮਾਨੋ, ਕਲਿਜੁਗ ਵਿਚ ਵੱਸਦਾ ਹੈ,
कली काल महि इक कल राखी ॥
ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥
Without the Perfect Guru, no one has even described it.
ਪਰ ਪੂਰੇ ਗੁਰੂ ਤੋਂ ਬਿਨਾ ਕਦੇ ਕਿਸੇ ਨੇ ਇਹ ਗੱਲ ਨਹੀਂ ਸਮਝਾਈ।
बिनु गुर पूरे किनै न भाखी ॥
ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥
The self-willed manmukhs have staged the show of falsehood. Without the True Guru, doubt does not depart. ||13||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦੇ ਅੰਦਰ ਮਾਇਆ ਦਾ ਮੋਹ ਹੀ ਆਪਣਾ ਜ਼ੋਰ ਪਾਈ ਰੱਖਦਾ ਹੈ (ਉਸ ਦੇ ਅੰਦਰ ਸਦਾ ਮਾਇਆ ਦੀ ਭਟਕਣਾ ਬਣੀ ਰਹਿੰਦੀ ਹੈ) ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਦੀ ਇਹ ਭਟਕਣਾ ਦੂਰ ਨਹੀਂ ਹੁੰਦੀ ॥੧੩॥
मनमुखि कूड़ु वरतै वरतारा बिनु सतिगुर भरमु न जाई हे ॥१३॥
ਸਤਿਗੁਰੁ ਵੇਪਰਵਾਹੁ ਸਿਰੰਦਾ ॥
The True Guru is the Creator Lord, independent and carefree.
ਸਤਿਗੁਰੂ ਸਿਰਜਣਹਾਰ ਦਾ ਰੂਪ ਹੈ, ਗੁਰੂ ਦੁਨੀਆ ਦੀਆਂ ਗ਼ਰਜ਼ਾਂ ਤੋਂ ਬਹੁਤ ਉੱਚਾ ਹੈ,
सतिगुरु वेपरवाहु सिरंदा ॥
ਨਾ ਜਮ ਕਾਣਿ ਨ ਛੰਦਾ ਬੰਦਾ ॥
He does not fear death, and He is not dependent on mortal men.
ਗੁਰੂ ਨੂੰ ਜਮ ਦਾ ਡਰ ਨਹੀਂ, ਗੁਰੂ ਨੂੰ ਦੁਨੀਆ ਦੇ ਬੰਦਿਆਂ ਦੀ ਮੁਥਾਜੀ ਨਹੀਂ।
ना जम काणि न छंदा बंदा ॥
ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥
Whoever serves Him becomes immortal and imperishable, and will not be tortured by death. ||14||
ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਨਾਸ-ਰਹਿਤ ਹੋ ਜਾਂਦਾ ਹੈ (ਉਸ ਨੂੰ ਕਦੇ ਆਤਮਕ ਮੌਤ ਨਹੀਂ ਆਉਂਦੀ) ਮੌਤ ਦਾ ਡਰ ਉਸ ਨੂੰ ਕਦੇ ਨਹੀਂ ਸਤਾਂਦਾ ॥੧੪॥
जो तिसु सेवे सो अबिनासी ना तिसु कालु संताई हे ॥१४॥
ਗੁਰ ਮਹਿ ਆਪੁ ਰਖਿਆ ਕਰਤਾਰੇ ॥
The Creator Lord has enshrined Himself within the Guru.
ਕਰਤਾਰ ਨੇ ਆਪਣਾ ਆਪ ਗੁਰੂ ਵਿਚ ਲੁਕਾ ਰੱਖਿਆ ਹੈ,
गुर महि आपु रखिआ करतारे ॥
ਗੁਰਮੁਖਿ ਕੋਟਿ ਅਸੰਖ ਉਧਾਰੇ ॥
The Gurmukh saves countless millions.
ਉਹ ਕਰਤਾਰ ਗੁਰੂ ਦੀ ਰਾਹੀਂ ਕ੍ਰੋੜਾਂ ਤੇ ਅਸੰਖਾਂ ਜੀਵਾਂ ਨੂੰ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚਾ ਲੈਂਦਾ ਹੈ।
गुरमुखि कोटि असंख उधारे ॥
ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥
The Life of the World is the Great Giver of all beings. The Fearless Lord has no filth at all. ||15||
ਉਹ ਜਗਤ ਦੀ ਜ਼ਿੰਦਗੀ ਦਾ ਆਸਰਾ ਹੈ ਉਹ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ, ਉਸ ਨੂੰ ਕਿਸੇ ਦਾ ਡਰ ਨਹੀਂ, ਉਸ ਨੂੰ (ਮਾਇਆ-ਮੋਹ ਆਦਿਕ ਦੀ) ਕੋਈ ਮੈਲ ਨਹੀਂ ਲੱਗ ਸਕਦੀ ॥੧੫॥
सरब जीआ जगजीवनु दाता निरभउ मैलु न काई हे ॥१५॥
ਸਗਲੇ ਜਾਚਹਿ ਗੁਰ ਭੰਡਾਰੀ ॥
Everyone begs from the Guru, God's Treasurer.
ਸਾਰੇ ਜੀਵ ਗੁਰੂ ਦੇ ਖ਼ਜ਼ਾਨੇ ਵਿਚੋਂ (ਉਸ ਪ੍ਰਭੂ ਦਾ ਨਾਮ) ਮੰਗਦੇ ਹਨ,
सगले जाचहि गुर भंडारी ॥
ਆਪਿ ਨਿਰੰਜਨੁ ਅਲਖ ਅਪਾਰੀ ॥
He Himself is the immaculate, unknowable, infinite Lord.
ਜੋ ਆਪ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ਜੋ ਅਲੱਖ ਹੈ ਤੇ ਬੇਅੰਤ ਹੈ।
आपि निरंजनु अलख अपारी ॥
ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥
Nanak speaks the Truth; he begs from God. Please bless me with the Truth, by Your Will. ||16||4||
ਹੇ ਰਜ਼ਾ ਦੇ ਮਾਲਕ ਪ੍ਰਭੂ! ਨਾਨਕ (ਭੀ ਗੁਰੂ ਦੇ ਦਰ ਤੇ ਪੈ ਕੇ) ਤੇਰਾ ਸਦਾ-ਥਿਰ ਨਾਮ ਸਿਮਰਦਾ ਹੈ ਤੇ ਮੰਗਦਾ ਹੈ ਕਿ ਮੈਨੂੰ ਆਪਣੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਦਾਤ ਦੇਹ ॥੧੬॥੪॥
नानकु साचु कहै प्रभ जाचै मै दीजै साचु रजाई हे ॥१६॥४॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਸਾਚੈ ਮੇਲੇ ਸਬਦਿ ਮਿਲਾਏ ॥
The True Lord unites with those who are united with the Word of the Shabad.
ਸਦਾ-ਥਿਰ ਪ੍ਰਭੂ ਨੇ ਜਿਨ੍ਹਾਂ ਬੰਦਿਆਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ ਜਿਨ੍ਹਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜਿਆ,
साचै मेले सबदि मिलाए ॥
ਜਾ ਤਿਸੁ ਭਾਣਾ ਸਹਜਿ ਸਮਾਏ ॥
When it pleases Him, we intuitively merge with Him.
ਤਾਂ ਜਦੋਂ ਉਸ ਨੂੰ ਚੰਗਾ ਲੱਗਾ, ਉਹ ਬੰਦੇ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਗਏ।
जा तिसु भाणा सहजि समाए ॥
ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
The Light of the Transcendent Lord pervades the three worlds; there is no other at all, O Siblings of Destiny. ||1||
ਪਰਮੇਸਰ ਨੇ ਆਪਣੀ ਜੋਤਿ ਤਿੰਨਾਂ ਭਵਨਾਂ ਵਿਚ ਟਿਕਾ ਰੱਖੀ ਹੈ; ਹੇ ਭਾਈ! ਕੋਈ ਹੋਰ ਉਸ ਪ੍ਰਭੂ ਵਰਗਾ ਨਹੀਂ ਹੈ ॥੧॥
त्रिभवण जोति धरी परमेसरि अवरु न दूजा भाई हे ॥१॥
ਜਿਸ ਕੇ ਚਾਕਰ ਤਿਸ ਕੀ ਸੇਵਾ ॥
I am His servant; I serve Him.
ਜਦੋਂ ਉਸ ਪ੍ਰਭੂ ਦੇ ਸੇਵਕ ਬਣ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ,
जिस के चाकर तिस की सेवा ॥
ਸਬਦਿ ਪਤੀਜੈ ਅਲਖ ਅਭੇਵਾ ॥
He is unknowable and mysterious; He is pleased by the Shabad.
ਜਦੋਂ (ਭਗਤ ਜਨ) ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹ ਅਲੱਖ ਅਤੇ ਅਭੇਵ ਪ੍ਰਭੂ (ਉਹਨਾਂ ਦੀ ਇਸ ਘਾਲ ਤੇ) ਪ੍ਰਸੰਨ ਹੁੰਦਾ ਹੈ।
सबदि पतीजै अलख अभेवा ॥
ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
The Creator is the Benefactor of His devotees. He forgives them - such is His greatness. ||2||
ਕਰਤਾਰ ਆਪਣੇ ਭਗਤਾਂ ਵਿਚ ਆਤਮਕ ਗੁਣ ਪੈਦਾ ਕਰਦਾ ਹੈ, ਆਪ ਉਹਨਾਂ ਉਤੇ ਬਖ਼ਸ਼ਸ਼ ਕਰਦਾ ਹੈ ਉਹਨਾਂ ਨੂੰ ਵਡਿਆਈ ਦੇਂਦਾ ਹੈ ॥੨॥
भगता का गुणकारी करता बखसि लए वडिआई हे ॥२॥
ਦੇਦੇ ਤੋਟਿ ਨ ਆਵੈ ਸਾਚੇ ॥
The True Lord gives and gives; His blessings never run short.
(ਜੀਵਾਂ ਨੂੰ ਦਾਤਾਂ) ਦੇ ਦੇ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਭੰਡਾਰਿਆਂ ਵਿਚ) ਘਾਟਾ ਨਹੀਂ ਪੈਂਦਾ,
देदे तोटि न आवै साचे ॥
ਲੈ ਲੈ ਮੁਕਰਿ ਪਉਦੇ ਕਾਚੇ ॥
The false ones receive, and then deny having received.
ਪਰ ਥੋੜ੍ਹ-ਵਿਤੇ ਜੀਵ ਦਾਤਾਂ ਲੈ ਲੈ ਕੇ (ਭੀ) ਮੁੱਕਰ ਜਾਂਦੇ ਹਨ,
लै लै मुकरि पउदे काचे ॥
ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
They do not understand their origins, they are not pleased with the Truth, and so they wander in duality and doubt. ||3||
(ਆਪਣੇ ਜੀਵਨ ਦੇ) ਮੂਲ-ਪ੍ਰਭੂ (ਦੇ ਖੁਲ੍ਹ-ਦਿਲੇ ਸੁਭਾਉ) ਨੂੰ ਨਹੀਂ ਸਮਝਦੇ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਨ ਲਈ ਜੀਵਾਂ ਨੂੰ ਰੀਝ ਪੈਦਾ ਨਹੀਂ ਹੁੰਦੀ, ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਵਿਚ ਭਟਕ ਕੇ ਕੁਰਾਹੇ ਪਏ ਰਹਿੰਦੇ ਹਨ ॥੩॥
मूलु न बूझहि साचि न रीझहि दूजै भरमि भुलाई हे ॥३॥
ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥
The Gurmukhs remain awake and aware, day and night.
ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਹਰ ਵੇਲੇ ਮਾਇਆ ਦੇ ਮੋਹ ਵਲੋਂ ਸੁਚੇਤ ਰਹਿੰਦੇ ਹਨ।
गुरमुखि जागि रहे दिन राती ॥
ਸਾਚੇ ਕੀ ਲਿਵ ਗੁਰਮਤਿ ਜਾਤੀ ॥
Following the Guru's Teachings, they know the Love of the True Lord.
ਗੁਰੂ ਦੀ ਸਿੱਖਿਆ ਲੈ ਕੇ ਉਹ ਸਦਾ-ਥਿਰ ਪ੍ਰਭੂ ਦੀ ਲਗਨ (ਦਾ ਆਨੰਦ) ਪਛਾਣ ਲੈਂਦੇ ਹਨ।
साचे की लिव गुरमति जाती ॥
ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
The self-willed manmukhs remain asleep, and are plundered. The Gurmukhs remain safe and sound, O Siblings of Destiny. ||4||
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਆਪਣੇ ਆਤਮਕ ਜੀਵਨ ਦੀ ਪੂੰਜੀ ਨੂੰ (ਮਾਇਆ ਦੇ ਹੱਲਿਆਂ ਤੋਂ) ਬਚਾ ਕੇ ਰੱਖਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਗ਼ਾਫ਼ਿਲ ਟਿਕੇ ਰਹਿੰਦੇ ਹਨ, ਤੇ ਆਤਮਕ ਗੁਣਾਂ ਦਾ ਸਰਮਾਇਆ ਲੁਟਾ ਬੈਠਦੇ ਹਨ ॥੪॥
मनमुख सोइ रहे से लूटे गुरमुखि साबतु भाई हे ॥४॥
ਕੂੜੇ ਆਵੈ ਕੂੜੇ ਜਾਵੈ ॥
The false come, and the false go;
ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ ਗ੍ਰਸੀ ਹੀ ਜੰਮਦੀ ਹੈ, ਮਾਇਆ ਦੇ ਮੋਹ ਵਿਚ ਫਸੀ ਹੀ ਦੁਨੀਆ ਤੋਂ ਚਲੀ ਜਾਂਦੀ ਹੈ,
कूड़े आवै कूड़े जावै ॥
ਕੂੜੇ ਰਾਤੀ ਕੂੜੁ ਕਮਾਵੈ ॥
imbued with falsehood, they practice only falsehood.
ਜੇਹੜੀ ਮਾਇਆ ਦੇ ਮੋਹ ਦੇ ਰੰਗ ਵਿਚ ਰੰਗੀ ਰਹਿੰਦੀ ਹੈ। ਉਹ ਇਥੇ ਸਦਾ ਮਾਇਆ ਦੇ ਮੋਹ ਦਾ ਹੀ ਵਣਜ ਕਰਦੀ ਹੈ।
कूड़े राती कूड़ु कमावै ॥
ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
Those who are imbued with the Shabad are robed in honor in the Court of the Lord; the Gurmukhs focus their consciousness on Him. ||5||
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਬੰਦਿਆਂ ਦੀ ਸੁਰਤ (ਪ੍ਰਭੂ ਦੀ ਯਾਦ ਵਿਚ) ਟਿਕੀ ਰਹਿੰਦੀ ਹੈ ॥੫॥
सबदि मिले से दरगह पैधे गुरमुखि सुरति समाई हे ॥५॥
ਕੂੜਿ ਮੁਠੀ ਠਗੀ ਠਗਵਾੜੀ ॥
The false are cheated, and robbed by the robbers.
ਜੇਹੜੀ ਜੀਵ-ਇਸਤ੍ਰੀ ਮਾਇਆ ਦੀ ਤ੍ਰਿਸ਼ਨਾ ਵਿਚ ਮੋਹੀ ਰਹਿੰਦੀ ਹੈ ਉਸ ਦੇ ਆਤਮਕ ਜੀਵਨ ਦੀ ਬਗ਼ੀਚੀ ਨੂੰ ਕਾਮਾਦਿਕ ਠੱਗ ਠੱਗ ਲੈਂਦੇ ਹਨ,
कूड़ि मुठी ठगी ठगवाड़ी ॥
ਜਿਉ ਵਾੜੀ ਓਜਾੜਿ ਉਜਾੜੀ ॥
The garden is laid waste, like the rough wilderness.
ਜਿਵੇਂ ਕੋਈ ਫੁਲਵਾੜੀ ਕਿਤੇ ਉਜਾੜ ਵਿਚ (ਨਿਖਸਮੀ ਹੋਣ ਕਰਕੇ) ਉੱਜੜ ਜਾਂਦੀ ਹੈ।
जिउ वाड़ी ओजाड़ि उजाड़ी ॥
ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
Without the Naam, the Name of the Lord, nothing tastes sweet; forgetting the Lord, they suffer in sorrow. ||6||
(ਭਾਵੇਂ ਉਹ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, ਫਿਰ ਭੀ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਖਿੱਚ ਸੁਆਦਲੀ ਨਹੀਂ ਲੱਗ ਸਕਦੀ, ਪ੍ਰਭੂ ਦਾ ਨਾਮ ਭੁੱਲਣ ਕਰਕੇ ਉਹ ਸਦਾ ਦੁੱਖ ਹੀ ਪਾਂਦੀ ਹੈ ॥੬॥
नाम बिना किछु सादि न लागै हरि बिसरिऐ दुखु पाई हे ॥६॥
ਭੋਜਨੁ ਸਾਚੁ ਮਿਲੈ ਆਘਾਈ ॥
Receiving the food of Truth, one is satisfied.
ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਨਾਮ (ਆਤਮਕ ਜ਼ਿੰਦਗੀ ਵਾਸਤੇ) ਭੋਜਨ ਮਿਲਦਾ ਹੈ, ਉਹ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।
भोजनु साचु मिलै आघाई ॥
ਨਾਮ ਰਤਨੁ ਸਾਚੀ ਵਡਿਆਈ ॥
True is the glorious greatness of the jewel of the Name.
ਜਿਸ ਨੂੰ ਪਰਮਾਤਮਾ ਦਾ ਨਾਮ-ਰਤਨ ਲੱਭ ਪੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਸਦਾ-ਥਿਰ ਰਹਿਣ ਵਾਲੀ ਇੱਜ਼ਤ ਮਿਲਦੀ ਹੈ।
नाम रतनु साची वडिआई ॥
ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥
One who understands his own self, realizes the Lord. His light merges into the Light. ||7||
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹੀ (ਆਪਣੇ ਜੀਵਨ-ਮਨੋਰਥ ਨੂੰ) ਪਛਾਣਦਾ ਹੈ, ਉਸ ਦੀ ਸੁਰਤ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੭॥
चीनै आपु पछाणै सोई जोती जोति मिलाई हे ॥७॥
ਨਾਵਹੁ ਭੁਲੀ ਚੋਟਾ ਖਾਏ ॥
Wandering from the Name, he endures beatings.
ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਖੁੰਝੀ ਰਹਿੰਦੀ ਹੈ ਉਹ ਦੁੱਖ ਸਹਾਰਦੀ ਹੈ।
नावहु भुली चोटा खाए ॥
ਬਹੁਤੁ ਸਿਆਣਪ ਭਰਮੁ ਨ ਜਾਏ ॥
Even great cleverness does not dispel doubt.
(ਦੁਨੀਆ ਦੇ ਕੰਮਾਂ ਵਿਚ ਭਾਵੇਂ ਉਹ) ਬਹੁਤ ਸਿਆਣਪ (ਵਿਖਾਵੇ), ਉਸ ਦੀ (ਮਾਇਆ ਦੀ) ਭਟਕਣਾ ਦੂਰ ਨਹੀਂ ਹੁੰਦੀ।
बहुतु सिआणप भरमु न जाए ॥
ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
The unconscious fool does not remain conscious of the Lord; he putrefies and rots away to death, carrying his heavy load of sin. ||8||
ਜੇਹੜੇ ਬੰਦੇ ਪਰਮਾਤਮਾ ਦੀ ਯਾਦ ਵਲੋਂ ਅਵੇਸਲੇ ਰਹਿੰਦੇ ਹਨ ਪਰਮਾਤਮਾ ਨੂੰ ਚੇਤੇ ਨਹੀਂ ਕਰਦੇ, (ਉਹ ਮਾਇਆ ਦੇ ਮੋਹ ਵਿਚ) ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਹਨ, ਉਹ (ਮੋਹ ਦੇ) ਬਹੁਤ ਹੀ ਭਾਰੇ ਬੋਝ ਹੇਠ ਲੱਦੇ ਰਹਿੰਦੇ ਹਨ ॥੮॥
पचि पचि मुए अचेत न चेतहि अजगरि भारि लदाई हे ॥८॥
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥
No one is free of conflict and strife.
(ਮਾਇਆ ਦੇ ਮੋਹ ਵਿਚ ਫਸਿਆਂ ਦਾ ਜਿਧਰ ਕਿਧਰ ਭੀ ਹਾਲ ਵੇਖੋ) ਝਗੜਿਆਂ ਤੋਂ ਵਿਰੋਧ ਤੋਂ ਕੋਈ ਭੀ ਖ਼ਾਲੀ ਨਹੀਂ ਹੈ,
बिनु बाद बिरोधहि कोई नाही ॥
ਮੈ ਦੇਖਾਲਿਹੁ ਤਿਸੁ ਸਾਲਾਹੀ ॥
Show me anyone who is, and I will praise him.
(ਤੇ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ) ਮੈਨੂੰ ਕੋਈ ਐਸਾ ਵਿਖਾਓ, ਮੈਂ ਉਸ ਦਾ ਸਤਕਾਰ ਕਰਦਾ ਹਾਂ।
मै देखालिहु तिसु सालाही ॥
ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
Dedicating mind and body to God, one meets the Lord, the Life of the World, and becomes just like Him. ||9||
ਆਪਣਾ ਮਨ ਤੇ ਸਰੀਰ ਭੇਟਾ ਕੀਤਿਆਂ ਹੀ (ਭਾਵ, ਆਪਣੇ ਮਨ ਦੀ ਅਗਵਾਈ ਤੇ ਗਿਆਨ-ਇੰਦ੍ਰਿਆਂ ਦੀ ਭਟਕਣਾ ਛੱਡਿਆਂ ਹੀ) ਜਗਤ ਦਾ ਜੀਵਨ ਪਰਮਾਤਮਾ ਮਿਲਦਾ ਹੈ, ਤਦੋਂ ਹੀ ਉਸ ਨਾਲ ਸਾਂਝ ਬਣਦੀ ਹੈ ॥੯॥
मनु तनु अरपि मिलै जगजीवनु हरि सिउ बणत बणाई हे ॥९॥
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥
No one knows the state and extent of God.
ਕੋਈ ਆਦਮੀ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।
प्रभ की गति मिति कोइ न पावै ॥
ਜੇ ਕੋ ਵਡਾ ਕਹਾਇ ਵਡਾਈ ਖਾਵੈ ॥
Whoever calls himself great, will be eaten by his greatness.
ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਕੇ (ਇਹ ਮਾਣ ਕਰੇ ਕਿ ਮੈਂ ਪ੍ਰਭੂ ਦੀ ਗਤਿ ਮਿਤਿ ਲੱਭ ਸਕਦਾ ਹਾਂ ਤਾਂ ਇਹ) ਮਾਣ ਉਸ ਦੇ ਆਤਮਕ ਜੀਵਨ ਨੂੰ ਤਬਾਹ ਕਰ ਦੇਂਦਾ ਹੈ।
जे को वडा कहाइ वडाई खावै ॥
ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
There is no lack of gifts of our True Lord and Master. He created all. ||10||
ਸਾਰੀ ਸ੍ਰਿਸ਼ਟੀ ਸਦਾ-ਥਿਰ ਰਹਿਣ ਵਾਲੇ ਮਾਲਕ ਨੇ ਪੈਦਾ ਕੀਤੀ ਹੈ (ਸਭ ਨੂੰ ਦਾਤਾਂ ਦੇਂਦਾ ਹੈ, ਪਰ ਉਸ ਦੀਆਂ) ਦਾਤਾਂ ਵਿਚ ਕਮੀ ਨਹੀਂ ਹੁੰਦੀ ॥੧੦॥
साचे साहिब तोटि न दाती सगली तिनहि उपाई हे ॥१०॥
ਵਡੀ ਵਡਿਆਈ ਵੇਪਰਵਾਹੇ ॥
Great is the glorious greatness of the independent Lord.
(ਪਰਮਾਤਮਾ ਦੀ ਇਹ ਇਕ) ਬੜੀ ਭਾਰੀ ਸਿਫ਼ਤ ਹੈ ਕਿ (ਇਤਨੇ ਵੱਡੇ ਜਗਤ-ਪਰਵਾਰ ਦਾ ਮਾਲਕ-ਖਸਮ ਹੋ ਕੇ ਭੀ) ਬੇ-ਪਰਵਾਹ ਹੈ (ਪ੍ਰਬੰਧ ਕਰਨ ਵਿਚ ਘਬਰਾਂਦਾ ਨਹੀਂ),
वडी वडिआई वेपरवाहे ॥
ਆਪਿ ਉਪਾਏ ਦਾਨੁ ਸਮਾਹੇ ॥
He Himself created, and gives sustenance to all.
ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ।
आपि उपाए दानु समाहे ॥
ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
The Merciful Lord is not far away; the Great Giver spontaneously unites with Himself, by His Will. ||11||
ਸਭ ਦਾਤਾਂ ਦਾ ਮਾਲਕ ਪ੍ਰਭੂ ਦਇਆ ਦਾ ਸੋਮਾ ਹੈ, ਕਿਸੇ ਭੀ ਜੀਵ ਤੋਂ ਦੂਰ ਨਹੀਂ ਹੈ, ਉਹ ਰਜ਼ਾ ਦਾ ਮਾਲਕ ਜਿਸ ਜੀਵ ਨੂੰ ਮਿਲ ਪੈਂਦਾ ਹੈ ਉਹ (ਭੀ) ਆਤਮਕ ਅਡਲੋਤਾ ਵਿਚ ਟਿਕ ਜਾਂਦਾ ਹੈ ॥੧੧॥
आपि दइआलु दूरि नही दाता मिलिआ सहजि रजाई हे ॥११॥
ਇਕਿ ਸੋਗੀ ਇਕਿ ਰੋਗਿ ਵਿਆਪੇ ॥
Some are sad, and some are afflicted with disease.
(ਸ੍ਰਿਸ਼ਟੀ ਦੇ) ਅਨੇਕਾਂ ਜੀਵ ਸੋਗ ਵਿਚ ਗ੍ਰਸੇ ਰਹਿੰਦੇ ਹਨ, ਅਨੇਕਾਂ ਜੀਵ ਰੋਗ ਹੇਠ ਦਬਾਏ ਰਹਿੰਦੇ ਹਨ।
इकि सोगी इकि रोगि विआपे ॥
ਜੋ ਕਿਛੁ ਕਰੇ ਸੁ ਆਪੇ ਆਪੇ ॥
Whatever God does, He does by Himself.
ਜੋ ਕੁਝ ਕਰਦਾ ਹੈ ਪ੍ਰਭੂ ਆਪ ਹੀ ਆਪ ਕਰਦਾ ਹੈ।
जो किछु करे सु आपे आपे ॥
ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
Through loving devotion, and the Perfect Teachings of the Guru, the unstruck sound current of the Shabad is realized. ||12||
ਜੋ ਮਨੁੱਖ ਗੁਰੂ ਦੀ ਪੂਰੀ ਮੱਤ ਦੀ ਰਾਹੀਂ ਪਰਮਾਤਮਾ ਦੀ ਭਗਤੀ ਕਰਦਾ ਹੈ ਪਰਮਾਤਮਾ ਨਾਲ ਪ੍ਰੇਮ ਗੰਢਦਾ ਹੈ, ਉਹ ਉਸ ਅਮਰ ਪ੍ਰਭੂ ਵਿਚ ਲੀਨ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਉਸ ਨੂੰ ਆਪਣਾ ਆਪ ਲਖਾ ਦੇਂਦਾ ਹੈ (ਤੇ ਉਸ ਨੂੰ ਕੋਈ ਸੋਗ ਕੋਈ ਰੋਗ ਨਹੀਂ ਵਿਆਪਦਾ) ॥੧੨॥
भगति भाउ गुर की मति पूरी अनहदि सबदि लखाई हे ॥१२॥
ਇਕਿ ਨਾਗੇ ਭੂਖੇ ਭਵਹਿ ਭਵਾਏ ॥
Some wander and roam around, hungry and naked.
ਅਨੇਕਾਂ ਬੰਦੇ (ਜਗਤ ਤਿਆਗ ਕੇ) ਨੰਗੇ ਰਹਿੰਦੇ ਹਨ, ਭੁੱਖਾਂ ਕੱਟਦੇ ਹਨ (ਤਿਆਗ ਦੇ ਭੁਲੇਖੇ ਦੇ) ਭਟਕਾਏ ਹੋਏ (ਥਾਂ ਥਾਂ) ਭੌਂਦੇ ਫਿਰਦੇ ਹਨ।
इकि नागे भूखे भवहि भवाए ॥
ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥
Some act in stubbornness and die, but do not know the value of God.
ਅਨੇਕਾਂ ਬੰਦੇ (ਕਿਸੇ ਮਿਥੀ ਆਤਮਕ ਉੱਨਤੀ ਦੀ ਪ੍ਰਾਪਤੀ ਦੀ ਖ਼ਾਤਰ) ਆਪਣੇ ਸਰੀਰ ਉਤੇ ਧੱਕਾ-ਜ਼ੋਰ ਕਰ ਕੇ ਮਰਦੇ ਹਨ। ਪਰ ਅਜੇਹਾ ਕੋਈ ਮਨੁੱਖ (ਮਨੁੱਖਾ ਜੀਵਨ ਦੀ) ਕਦਰ ਨਹੀਂ ਸਮਝਦਾ।
इकि हठु करि मरहि न कीमति पाए ॥
ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
They do not know the difference between good and bad; this is understood only through the practice of the Word of the Shabad. ||13||
ਅਜੇਹੇ ਕਿਸੇ ਬੰਦੇ ਨੂੰ ਚੰਗੇ ਮੰਦੇ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ। ਉਹੀ ਬੰਦਾ ਸਮਝਦਾ ਹੈ ਜੋ ਗੁਰੂ ਦਾ ਸ਼ਬਦ ਕਮਾਂਦਾ ਹੈ (ਜੋ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ॥੧੩॥
गति अविगत की सार न जाणै बूझै सबदु कमाई हे ॥१३॥
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥
Some bathe at sacred shrines and refuse to eat.
ਅਨੇਕਾਂ ਬੰਦੇ (ਜਗਤ ਤਿਆਗ ਕੇ) ਤੀਰਥ (ਤੀਰਥਾਂ) ਉਤੇ ਇਸ਼ਨਾਨ ਕਰਦੇ ਹਨ, ਤੇ ਅੰਨ ਨਹੀਂ ਖਾਂਦੇ (ਦੁਧਾਧਾਰੀ ਬਣਦੇ ਹਨ)।
इकि तीरथि नावहि अंनु न खावहि ॥
ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥
Some torment their bodies in burning fire.
ਅਨੇਕਾਂ ਬੰਦੇ (ਤਿਆਗੀ ਬਣ ਕੇ) ਅੱਗ ਬਾਲਦੇ ਹਨ (ਧੂਣੀਆਂ ਤਪਾਂਦੇ ਹਨ ਤੇ) ਆਪਣੇ ਸਰੀਰ ਨੂੰ (ਤਪਾਂ ਦਾ) ਕਸ਼ਟ ਦੇਂਦੇ ਹਨ।
इकि अगनि जलावहि देह खपावहि ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
Without the Lord's Name, liberation is not obtained; how can anyone cross over? ||14||
ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਮਿਲਦੀ। ਸਿਮਰਨ ਤੋਂ ਬਿਨਾ ਹੋਰ ਕਿਸੇ ਤਰੀਕੇ ਨਾਲ ਕੋਈ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕਦਾ ॥੧੪॥
राम नाम बिनु मुकति न होई कितु बिधि पारि लंघाई हे ॥१४॥
ਗੁਰਮਤਿ ਛੋਡਹਿ ਉਝੜਿ ਜਾਈ ॥
Abandoning the Guru's Teachings, some wander in the wilderness.
(ਕਈ ਬੰਦੇ ਐਸੇ ਹਨ ਜੋ) ਔਝੜੇ ਜਾ ਕੇ ਗੁਰੂ ਦੀ ਮੱਤ ਤੇ ਤੁਰਨਾ ਛੱਡ ਦੇਂਦੇ ਹਨ।
गुरमति छोडहि उझड़ि जाई ॥
ਮਨਮੁਖਿ ਰਾਮੁ ਨ ਜਪੈ ਅਵਾਈ ॥
The self-willed manmukhs are destitute; they do not meditate on the Lord.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਵੈੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ।
मनमुखि रामु न जपै अवाई ॥
ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
They are ruined, destroyed and drowned from practicing falsehood; death is the enemy of the false. ||15||
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ॥੧੫॥
पचि पचि बूडहि कूड़ु कमावहि कूड़ि कालु बैराई हे ॥१५॥
ਹੁਕਮੇ ਆਵੈ ਹੁਕਮੇ ਜਾਵੈ ॥
By the Hukam of the Lord's Command, they come, and by the Hukam of His Command, they go.
ਹਰੇਕ ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜਗਤ ਵਿਚ) ਆਉਂਦਾ ਹੈ, ਉਸ ਦੇ ਹੁਕਮ ਅਨੁਸਾਰ (ਇਥੋਂ) ਚਲਾ ਜਾਂਦਾ ਹੈ।
हुकमे आवै हुकमे जावै ॥
ਬੂਝੈ ਹੁਕਮੁ ਸੋ ਸਾਚਿ ਸਮਾਵੈ ॥
One who realizes His Hukam, merges in the True Lord.
ਜੇਹੜਾ ਜੀਵ ਉਸ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।
बूझै हुकमु सो साचि समावै ॥
ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
O Nanak, he merges in the True Lord, and his mind is pleased with the Lord. The Gurmukhs do His work. ||16||5||
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ) ਕਾਰ ਕਰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੬॥੫॥
नानक साचु मिलै मनि भावै गुरमुखि कार कमाई हे ॥१६॥५॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਆਪੇ ਕਰਤਾ ਪੁਰਖੁ ਬਿਧਾਤਾ ॥
He Himself is the Creator Lord, the Architect of Destiny.
ਕਰਤਾਰ ਆਪ ਹੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਇਸ ਵਿਚ ਵਿਆਪਕ ਹੈ।
आपे करता पुरखु बिधाता ॥
ਜਿਨਿ ਆਪੇ ਆਪਿ ਉਪਾਇ ਪਛਾਤਾ ॥
He evaluates those whom He Himself has created.
ਉਸ ਕਰਤਾਰ ਨੇ ਆਪ ਹੀ ਜਗਤ ਪੈਦਾ ਕਰ ਕੇ ਇਸ ਦੀ ਸੰਭਾਲ ਦਾ ਫ਼ਰਜ਼ ਭੀ ਪਛਾਣਿਆ ਹੈ।
जिनि आपे आपि उपाइ पछाता ॥
ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥
He Himself is the True Guru, and He Himself is the servant; He Himself created the Universe. ||1||
ਪ੍ਰਭੂ ਆਪ ਹੀ ਸਤਿਗੁਰੂ ਹੈ ਆਪ ਹੀ ਸੇਵਕ ਹੈ, ਪ੍ਰਭੂ ਨੇ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ॥੧॥
आपे सतिगुरु आपे सेवकु आपे स्रिसटि उपाई हे ॥१॥
ਆਪੇ ਨੇੜੈ ਨਾਹੀ ਦੂਰੇ ॥
He is near at hand, not far away.
(ਸਰਬ-ਵਿਆਪਕ ਹੋਣ ਕਰਕੇ ਪ੍ਰਭੂ) ਆਪ ਹੀ (ਹਰੇਕ ਜੀਵ ਦੇ) ਨੇੜੇ ਹੈ ਕਿਸੇ ਤੋਂ ਭੀ ਦੂਰ ਨਹੀਂ।
आपे नेड़ै नाही दूरे ॥
ਬੂਝਹਿ ਗੁਰਮੁਖਿ ਸੇ ਜਨ ਪੂਰੇ ॥
The Gurmukhs understand Him; perfect are those humble beings.
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਇਹ ਭੇਦ ਸਮਝ ਲੈਂਦੇ ਹਨ ਉਹ ਅਭੁੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।
बूझहि गुरमुखि से जन पूरे ॥
ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥
Associating with them night and day is profitable. This is the glorious greatness of associating with the Guru. ||2||
ਗੁਰੂ ਦੀ ਸੰਗਤ ਕਰਨ ਕਰਕੇ ਉਹਨਾਂ ਨੂੰ ਇਹ ਮਹੱਤਤਾ ਮਿਲਦੀ ਹੈ ਕਿ ਉਹਨਾਂ ਦੀ ਸੰਗਤ ਤੋਂ ਭੀ ਦਿਨ ਰਾਤ ਲਾਭ ਹੀ ਲਾਭ ਮਿਲਦਾ ਹੈ ॥੨॥
तिन की संगति अहिनिसि लाहा गुर संगति एह वडाई हे ॥२॥
ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥
Throughout the ages, Your Saints are holy and sublime, O God.
ਹੇ ਪ੍ਰਭੂ! ਹਰੇਕ ਜੁਗ ਵਿਚ ਤੇਰੇ ਸੰਤ ਨੇਕ ਬੰਦੇ ਹੁੰਦੇ ਹਨ,
जुगि जुगि संत भले प्रभ तेरे ॥
ਹਰਿ ਗੁਣ ਗਾਵਹਿ ਰਸਨ ਰਸੇਰੇ ॥
They sing the Glorious Praises of the Lord, savoring it with their tongues.
ਉਹ ਜੀਭ ਨਾਲ ਰਸ ਲੈ ਕੇ ਤੇਰੇ ਗੁਣ ਗਾਂਦੇ ਹਨ।
हरि गुण गावहि रसन रसेरे ॥
ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥
They chant His Praises, and their pain and poverty are taken away; they are not afraid of anyone else. ||3||
ਤੈਥੋਂ ਬਿਨਾ ਉਹਨਾਂ ਨੂੰ ਕਿਸੇ ਹੋਰ ਦੀ ਆਸ ਨਹੀਂ ਹੁੰਦੀ, ਹੇ ਪ੍ਰਭੂ! ਉਹ ਤੇਰੀ ਸਿਫ਼ਤ-ਸਾਲਾਹ ਕਰਦੇ ਹਨ (ਆਪਣੇ ਅੰਦਰੋਂ) ਦੁੱਖ ਦਰਿੱਦ੍ਰ ਦੂਰ ਕਰ ਲੈਂਦੇ ਹਨ ॥੩॥
उसतति करहि परहरि दुखु दालदु जिन नाही चिंत पराई हे ॥३॥
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥
They remain awake and aware, and do not appear to sleep.
ਉਹ (ਸੰਤ ਜਨ ਮਾਇਆ ਦੇ ਹੱਲਿਆਂ ਵਲੋਂ ਸਦਾ) ਸੁਚੇਤ ਰਹਿੰਦੇ ਹਨ, ਉਹ ਗ਼ਫ਼ਲਤ ਦੀ ਨੀਂਦ ਵਿਚ ਕਦੇ ਭੀ ਸੁੱਤੇ ਨਹੀਂ ਦਿੱਸਦੇ।
ओइ जागत रहहि न सूते दीसहि ॥
ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥
They serve up Truth, and so save their companions and relatives.
ਉਹਨਾਂ ਦੀ ਸੰਗਤ ਅਨੇਕਾਂ ਕੁਲਾਂ ਤਾਰ ਦੇਂਦੀ ਹੈ ਕਿਉਂਕਿ ਉਹ ਸਭ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਵੰਡਦੇ ਹਨ।
संगति कुल तारे साचु परीसहि ॥
ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥
They are not stained with the filth of sins; they are immaculate and pure, and remain absorbed in loving devotional worship. ||4||
(ਉਹਨਾਂ ਦੇ ਅੰਦਰ) ਪਾਪਾਂ ਦੀ ਮੈਲ (ਰਤਾ ਭੀ) ਨਹੀਂ ਹੁੰਦੀ, ਉਹ ਪਵਿੱਤ੍ਰ ਜੀਵਨ ਵਾਲੇ ਹੁੰਦੇ ਹਨ, ਉਹ ਪ੍ਰਭੂ ਦੀ ਭਗਤੀ ਵਿਚ ਰੁੱਝੇ ਰਹਿੰਦੇ ਹਨ, ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦੇ ਹਨ ॥੪॥
कलिमल मैलु नाही ते निरमल ओइ रहहि भगति लिव लाई हे ॥४॥
ਬੂਝਹੁ ਹਰਿ ਜਨ ਸਤਿਗੁਰ ਬਾਣੀ ॥
O humble servants of the Lord, understand the Word of the Guru's Bani.
ਹੇ ਪ੍ਰਾਣੀਹੋ! ਹਰੀ-ਜਨਾਂ ਦੀ ਸੰਗਤ ਵਿਚ ਰਹਿ ਕੇ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ (ਇਹ ਪੱਕੀ ਗੱਲ) ਸਮਝ ਲਵੋ,
बूझहु हरि जन सतिगुर बाणी ॥
ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥
This youth, breath and body shall pass away.
ਕਿ ਇਹ ਜੁਆਨੀ ਇਹ ਸੁਆਸ ਇਹ ਸਰੀਰ ਸਭ ਪੁਰਾਣੇ ਹੋ ਜਾਣ ਵਾਲੇ ਹਨ।
एहु जोबनु सासु है देह पुराणी ॥
ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥
O mortal, you shall die today or tomorrow; chant, and meditate on the Lord within your heart. ||5||
ਹੇ ਪ੍ਰਾਣੀ! (ਜੇਹੜਾ ਭੀ ਜੰਮਿਆ ਹੈ ਉਸ ਨੇ) ਥੋੜੇ ਹੀ ਸਮੇ ਵਿਚ ਮੌਤ ਦੇ ਵੱਸ ਆ ਜਾਣਾ ਹੈ, (ਇਸ ਵਾਸਤੇ) ਪਰਮਾਤਮਾ ਦਾ ਨਾਮ ਜਪੋ ਤੇ ਹਿਰਦੇ ਵਿਚ ਉਸ ਦਾ ਧਿਆਨ ਧਰੋ ॥੫॥
आजु कालि मरि जाईऐ प्राणी हरि जपु जपि रिदै धिआई हे ॥५॥
ਛੋਡਹੁ ਪ੍ਰਾਣੀ ਕੂੜ ਕਬਾੜਾ ॥
O mortal, abandon falsehood and your worthless ways.
ਹੇ ਪ੍ਰਾਣੀ! ਨਿਰੇ ਮਾਇਆ ਦੇ ਮੋਹ ਦੀਆਂ ਗੱਲਾਂ ਛੱਡੋ।
छोडहु प्राणी कूड़ कबाड़ा ॥
ਕੂੜੁ ਮਾਰੇ ਕਾਲੁ ਉਛਾਹਾੜਾ ॥
Death viciously kills the false beings.
ਜਿਸ ਮਨੁੱਖ ਦੇ ਅੰਦਰ ਨਿਰਾ ਮਾਇਆ ਦਾ ਮੋਹ ਹੀ ਹੈ ਉਸ ਨੂੰ ਆਤਮਕ ਮੌਤ ਪਹੁੰਚ ਪਹੁੰਚ ਕੇ ਮਾਰਦੀ ਹੈ।
कूड़ु मारे कालु उछाहाड़ा ॥
ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥
The faithless cynic is ruined through falsehood and his egotistical mind. On the path of duality, he rots away and decomposes. ||6||
ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਖ਼ੁਆਰ ਹੁੰਦੇ ਹਨ। ਜਿਸ ਮਨੁੱਖ ਦੇ ਮਨ ਵਿਚ ਹਉਮੈ ਹੈ ਉਹ ਮੇਰ-ਤੇਰ ਦੇ ਰਸਤੇ ਪੈ ਕੇ ਖ਼ੁਆਰ ਹੁੰਦਾ ਹੈ, ਹਉਮੈ ਉਸ ਨੂੰ ਖ਼ੁਆਰ ਕਰਦੀ ਹੈ ॥੬॥
साकत कूड़ि पचहि मनि हउमै दुहु मारगि पचै पचाई हे ॥६॥
ਛੋਡਿਹੁ ਨਿੰਦਾ ਤਾਤਿ ਪਰਾਈ ॥
Abandon slander and envy of others.
ਪਰਾਈ ਈਰਖਾ ਤੇ ਪਰਾਈ ਨਿੰਦਿਆ ਛੱਡ ਦਿਉ।
छोडिहु निंदा ताति पराई ॥
ਪੜਿ ਪੜਿ ਦਝਹਿ ਸਾਤਿ ਨ ਆਈ ॥
Reading and studying, they burn, and do not find tranquility.
(ਜੇਹੜੇ ਨਿੰਦਿਆ ਤੇ ਈਰਖਾ ਕਰਦੇ ਹਨ ਉਹ ਨਿੰਦਿਆ ਤੇ ਈਰਖਾ ਦੀ ਸੜਨ ਵਿਚ) ਪੈ ਪੈ ਕੇ ਸੜਦੇ ਹਨ (ਉਹਨਾਂ ਨੂੰ ਆਪਣੇ ਆਪ ਨੂੰ ਭੀ) ਆਤਮਕ ਸ਼ਾਂਤੀ ਨਹੀਂ ਮਿਲਦੀ।
पड़ि पड़ि दझहि साति न आई ॥
ਮਿਲਿ ਸਤਿਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥
Joining the Sat Sangat, the True Congregation, praise the Naam, the Name of the Lord. The Lord, the Supreme Soul, shall be your helper and companion. ||7||
ਸਤ ਸੰਗਤ ਵਿਚ ਮਿਲ ਕੇ ਪ੍ਰਭੂ ਦੇ ਨਾਮ ਦੀ ਸਿਫ਼ਤ-ਸਾਲਾਹ ਕਰੋ (ਜੇਹੜੇ ਬੰਦੇ ਸਿਫ਼ਤ-ਸਾਲਾਹ ਕਰਦੇ ਹਨ) ਪਰਮਾਤਮਾ ਉਹਨਾਂ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੭॥
मिलि सतिसंगति नामु सलाहहु आतम रामु सखाई हे ॥७॥
ਛੋਡਹੁ ਕਾਮ ਕ੍ਰੋਧੁ ਬੁਰਿਆਈ ॥
Abandon sexual desire, anger and wickedness.
ਕਾਮ ਕ੍ਰੋਧ ਆਦਿਕ ਮੰਦ ਕਰਮ ਤਿਆਗੋ,
छोडहु काम क्रोधु बुरिआई ॥
ਹਉਮੈ ਧੰਧੁ ਛੋਡਹੁ ਲੰਪਟਾਈ ॥
Abandon your involvement in egotistical affairs and conflicts.
ਹਉਮੈ ਦੀ ਉਲਝਣ ਛੱਡੋ, (ਵਿਕਾਰਾਂ ਵਿਚ) ਖਚਿਤ ਹੋਣ ਤੋਂ ਬਚੋ।
हउमै धंधु छोडहु लंपटाई ॥
ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥
If you seek the Sanctuary of the True Guru, then you shall be saved. In this way you shall cross over the terrifying world-ocean, O Siblings of Destiny. ||8||
(ਪਰ ਇਹਨਾਂ ਵਿਕਾਰਾਂ ਤੋਂ) ਤਦੋਂ ਹੀ ਬਚ ਸਕੋਗੇ ਜੇ ਸਤਿਗੁਰੂ ਦਾ ਆਸਰਾ ਲਵੋਗੇ। ਇਸੇ ਤਰ੍ਹਾਂ ਹੀ (ਭਾਵ, ਗੁਰੂ ਦੀ ਸਰਨ ਪਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ॥੮॥
सतिगुर सरणि परहु ता उबरहु इउ तरीऐ भवजलु भाई हे ॥८॥
ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥
In the hereafter, you shall have to cross over the fiery river of poisonous flames.
ਨਿੰਦਾ ਤਾਤਿ ਪਰਾਈ ਕਾਮ ਕ੍ਰੋਧ ਬੁਰਿਆਈ ਵਾਲੇ ਜੀਵਨ ਵਿਚ ਪਿਆਂ ਨਿਰੋਲ ਅੱਗ ਦੀ ਨਦੀ ਵਿਚੋਂ ਦੀ ਜੀਵਨ-ਪੰਧ ਬਣ ਜਾਂਦਾ ਹੈ ਜਿਥੇ ਉਹ ਲਾਟਾਂ ਨਿਕਲਦੀਆਂ ਹਨ ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦੀਆਂ ਹਨ।
आगै बिमल नदी अगनि बिखु झेला ॥
ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥
No one else will be there; your soul shall be all alone.
ਉਸ ਆਤਮਕ ਬਿਪਤਾ ਵਿਚ ਕੋਈ ਹੋਰ ਸਾਥੀ ਨਹੀਂ ਬਣਦਾ, ਇਕੱਲੀ ਆਪਣੀ ਜਿੰਦ ਹੀ ਦੁੱਖ ਸਹਾਰਦੀ ਹੈ।
तिथै अवरु न कोई जीउ इकेला ॥
ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥
The ocean of fire spits out waves of searing flames; the self-willed manmukhs fall into it, and are roasted there. ||9||
ਨਿੰਦਿਆ ਈਰਖਾ ਕਾਮ ਕ੍ਰੋਧ ਆਦਿਕ ਦੀ) ਅੱਗ ਦਾ ਸਮੁੰਦਰ ਇਤਨਾ ਭਾਂਬੜ ਬਾਲਦਾ ਹੈ ਤੇ ਇਤਨੀਆਂ ਲਾਟਾਂ ਛੱਡਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਉਸ ਵਿਚ ਪੈ ਕੇ ਸੜਦੇ ਹਨ (ਆਤਮਕ ਜੀਵਨ ਤਬਾਹ ਕਰ ਲੈਂਦੇ ਹਨ ਤੇ ਦੁਖੀ ਹੁੰਦੇ ਹਨ) ॥੯॥
भड़ भड़ अगनि सागरु दे लहरी पड़ि दझहि मनमुख ताई हे ॥९॥
ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥
Liberation comes from the Guru; He grants this blessing by the Pleasure of His Will.
(ਇਸ ਅੱਗ ਦੇ ਸਮੁੰਦਰ ਤੋਂ) ਖ਼ਲਾਸੀ (ਦਾ ਵਸੀਲਾ) ਗੁਰੂ ਦੇ ਪਾਸ ਹੀ ਹੈ, ਗੁਰੂ ਆਪਣੀ ਰਜ਼ਾ ਵਿਚ (ਪਰਮਾਤਮਾ ਦੇ ਨਾਮ ਦੀ) ਖੈਰ ਪਾਂਦਾ ਹੈ।
गुर पहि मुकति दानु दे भाणै ॥
ਜਿਨਿ ਪਾਇਆ ਸੋਈ ਬਿਧਿ ਜਾਣੈ ॥
He alone knows the way, who obtains it.
ਜਿਸ ਨੇ ਇਹ ਖੈਰ ਪ੍ਰਾਪਤ ਕੀਤੀ ਉਹ (ਇਸ ਸਮੁੰਦਰ ਵਿਚੋਂ ਬਚ ਨਿਕਲਣ ਦਾ) ਭੇਤ ਸਮਝ ਲੈਂਦਾ ਹੈ।
जिनि पाइआ सोई बिधि जाणै ॥
ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥
So ask one who has obtained it, O Siblings of Destiny. Serve the True Guru, and find peace. ||10||
ਜਿਨ੍ਹਾਂ ਨੂੰ ਗੁਰੂ ਤੋਂ ਨਾਮ-ਦਾਨ ਮਿਲਦਾ ਹੈ, ਉਹਨਾਂ ਤੋਂ ਪੁੱਛ ਕੇ ਵੇਖ ਲਵੋ (ਉਹ ਦੱਸਦੇ ਹਨ ਕਿ) ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਆਤਮਕ ਆਨੰਦ ਮਿਲਦਾ ਹੈ ॥੧੦॥
जिन पाइआ तिन पूछहु भाई सुखु सतिगुर सेव कमाई हे ॥१०॥
ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥
Without the Guru, he dies entangled in sin and corruption.
ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਵਿਕਾਰਾਂ ਵਿਚ ਫਸ ਕੇ ਆਤਮਕ ਮੌਤ ਸਹੇੜ ਲੈਂਦੇ ਹਨ।
गुर बिनु उरझि मरहि बेकारा ॥
ਜਮੁ ਸਿਰਿ ਮਾਰੇ ਕਰੇ ਖੁਆਰਾ ॥
The Messenger of Death smashes his head and humiliates him.
(ਆਤਮਕ) ਮੌਤ (ਉਹਨਾਂ ਦੇ) ਸਿਰ ਉਤੇ (ਮੁੜ ਮੁੜ) ਚੋਟ ਮਾਰਦੀ ਹੈ ਤੇ (ਉਹਨਾਂ ਨੂੰ) ਖ਼ੁਆਰ ਕਰਦੀ (ਰਹਿੰਦੀ ਹੈ)।
जमु सिरि मारे करे खुआरा ॥
ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥
The slanderous person is not freed of his bonds; he is drowned, slandering others. ||11||
(ਨਿੰਦਿਆ ਦੀ ਫਾਹੀ ਵਿਚ) ਬੱਝੇ ਹੋਏ ਨਿੰਦਕ ਬੰਦਿਆਂ ਨੂੰ (ਨਿੰਦਿਆ ਦੀ ਵਾਦੀ ਵਿਚੋਂ) ਖ਼ਲਾਸੀ ਨਸੀਬ ਨਹੀਂ ਹੁੰਦੀ, ਪਰਾਈ ਨਿੰਦਿਆ (ਦੇ ਸਮੁੰਦਰ ਵਿਚ) ਸਦਾ ਗੋਤੇ ਖਾਂਦੇ ਰਹਿੰਦੇ ਹਨ ॥੧੧॥
बाधे मुकति नाही नर निंदक डूबहि निंद पराई हे ॥११॥
ਬੋਲਹੁ ਸਾਚੁ ਪਛਾਣਹੁ ਅੰਦਰਿ ॥
So speak the Truth, and realize the Lord deep within.
ਸਦਾ-ਥਿਰ ਪ੍ਰਭੂ ਦਾ ਨਾਮ ਜਪੋ, ਉਸ ਨੂੰ ਆਪਣੇ ਅੰਦਰ ਵੱਸਦਾ ਪ੍ਰਤੀਤ ਕਰੋ।
बोलहु साचु पछाणहु अंदरि ॥
ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥
He is not far away; look, and see Him.
ਧਿਆਨ ਲਾ ਕੇ ਵੇਖੋ, ਉਹ ਤੁਹਾਥੋਂ ਦੂਰ ਨਹੀਂ ਹੈ।
दूरि नाही देखहु करि नंदरि ॥
ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥
No obstacles shall block your way; become Gurmukh, and cross over to the other side. This is the way to cross over the terrifying world-ocean. ||12||
ਗੁਰੂ ਦੀ ਸਰਨ ਪੈ ਕੇ (ਨਾਮ ਜਪੋ, ਨਾਮ ਸਿਮਰਨ ਦੀ) ਤਾਰੀ ਤਰੋ (ਜੀਵਨ-ਸਫ਼ਰ ਵਿਚ ਕੋਈ) ਰੁਕਾਵਟ ਨਹੀਂ ਆਵੇਗੀ। ਗੁਰੂ ਇਸ ਤਰ੍ਹਾਂ (ਭਾਵ, ਨਾਮ ਜਪਾ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧੨॥
बिघनु नाही गुरमुखि तरु तारी इउ भवजलु पारि लंघाई हे ॥१२॥
ਦੇਹੀ ਅੰਦਰਿ ਨਾਮੁ ਨਿਵਾਸੀ ॥
The Naam, the Name of the Lord, abides deep within the body.
ਪਰਮਾਤਮਾ ਦਾ ਨਾਮ ਹਰੇਕ ਜੀਵ ਦੇ ਸਰੀਰ ਦੇ ਅੰਦਰ ਨਿਵਾਸ ਰੱਖਦਾ ਹੈ,
देही अंदरि नामु निवासी ॥
ਆਪੇ ਕਰਤਾ ਹੈ ਅਬਿਨਾਸੀ ॥
The Creator Lord is eternal and imperishable.
ਅਬਿਨਾਸ਼ੀ ਕਰਤਾਰ ਆਪ ਹੀ (ਹਰੇਕ ਦੇ ਅੰਦਰ ਮੌਜੂਦ) ਹੈ।
आपे करता है अबिनासी ॥
ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥
The soul does not die, and it cannot be killed; God creates and watches over all. Through the Word of the Shabad, His Will is manifest. ||13||
(ਜੀਵ ਉਸ ਪਰਮਾਤਮਾ ਦੀ ਹੀ ਅੰਸ ਹੈ, ਇਸ ਵਾਸਤੇ) ਜੀਵਾਤਮਾ ਨਾਹ ਮਰਦਾ ਹੈ, ਨਾਹ ਇਸ ਨੂੰ ਕੋਈ ਮਾਰ ਸਕਦਾ ਹੈ। ਰਜ਼ਾ ਦਾ ਮਾਲਕ ਕਰਤਾਰ (ਜੀਵ) ਪੈਦਾ ਕਰ ਕੇ ਆਪਣੇ ਹੁਕਮ ਵਿਚ (ਸਭ ਦੀ) ਸੰਭਾਲ ਕਰਦਾ ਹੈ ॥੧੩॥
ना जीउ मरै न मारिआ जाई करि देखै सबदि रजाई हे ॥१३॥
ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥
He is immaculate, and has no darkness.
ਉਹ ਪਰਮਾਤਮਾ ਸੁੱਧ-ਸਰੂਪ ਹੈ, ਉਸ ਵਿਚ (ਮਾਇਆ ਦੇ ਮੋਹ ਆਦਿਕ ਦਾ) ਰਤਾ ਭੀ ਹਨੇਰਾ ਨਹੀਂ ਹੈ।
ओहु निरमलु है नाही अंधिआरा ॥
ਓਹੁ ਆਪੇ ਤਖਤਿ ਬਹੈ ਸਚਿਆਰਾ ॥
The True Lord Himself sits upon His throne.
ਉਹ ਸੱਚ-ਸਰੂਪ ਪ੍ਰਭੂ ਆਪ ਹੀ (ਹਰੇਕ ਦੇ) ਹਿਰਦੇ ਤਖ਼ਤ ਉਤੇ ਬੈਠਾ ਹੋਇਆ ਹੈ।
ओहु आपे तखति बहै सचिआरा ॥
ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥
The faithless cynics are bound and gagged, and forced to wander in reincarnation. They die, and are reborn, and continue coming and going. ||14||
ਪਰ ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਬੱਝ ਕੇ ਭਟਕਣਾ ਵਿਚ ਪਏ ਹੋਏ ਹਨ, ਮਰਦੇ ਹਨ ਜੰਮਦੇ ਹਨ, ਉਹਨਾਂ ਦਾ ਇਹ ਆਵਾਗਵਨ ਦਾ ਗੇੜ ਬਣਿਆ ਰਹਿੰਦਾ ਹੈ ॥੧੪॥
साकत कूड़े बंधि भवाईअहि मरि जनमहि आई जाई हे ॥१४॥
ਗੁਰ ਕੇ ਸੇਵਕ ਸਤਿਗੁਰ ਪਿਆਰੇ ॥
The Guru's servants are the Beloveds of the True Guru.
ਗੁਰੂ ਨਾਲ ਪਿਆਰ ਕਰਨ ਵਾਲੇ ਗੁਰੂ ਦੇ ਸੇਵਕ (ਮਾਇਆ-ਮੋਹ ਤੋਂ ਨਿਰਲੇਪ ਰਹਿ ਕੇ)
गुर के सेवक सतिगुर पिआरे ॥
ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥
Contemplating the Shabad, they sit upon His throne.
ਹਿਰਦੇ-ਤਖ਼ਤ ਉਤੇ ਬੈਠੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਆਪਣੀ ਸੋਚ ਦੇ ਮੰਡਲ ਵਿਚ ਟਿਕਾਂਦੇ ਹਨ।
ओइ बैसहि तखति सु सबदु वीचारे ॥
ਤਤੁ ਲਹਹਿ ਅੰਤਰਗਤਿ ਜਾਣਹਿ ਸਤਿਸੰਗਤਿ ਸਾਚੁ ਵਡਾਈ ਹੇ ॥੧੫॥
They realize the essence of reality, and know the state of their inner being. This is the true glorious greatness of those who join the Sat Sangat. ||15||
ਉਹ ਜਗਤ ਦੇ ਮੂਲ ਪ੍ਰਭੂ ਨੂੰ ਲੱਭ ਲੈਂਦੇ ਹਨ, ਆਪਣੇ ਅੰਦਰ ਵੱਸਦਾ ਪਛਾਣ ਲੈਂਦੇ ਹਨ, ਸਾਧ ਸੰਗਤ ਵਿਚ ਟਿਕ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਤੇ ਆਦਰ ਪਾਂਦੇ ਹਨ ॥੧੫॥
ततु लहहि अंतरगति जाणहि सतिसंगति साचु वडाई हे ॥१५॥
ਆਪਿ ਤਰੈ ਜਨੁ ਪਿਤਰਾ ਤਾਰੇ ॥
He Himself saves His humble servant, and saves his ancestors as well.
(ਜੇਹੜਾ ਮਨੁੱਖ ਨਾਮ ਸਿਮਰਦਾ ਹੈ) ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਆਪਣੇ ਪਿਤਰਾਂ ਨੂੰ (ਪਿਉ ਦਾਦਾ ਆਦਿਕ ਬਜ਼ੁਰਗਾਂ ਨੂੰ) ਭੀ ਪਾਰ ਲੰਘਾ ਲੈਂਦਾ ਹੈ।
आपि तरै जनु पितरा तारे ॥
ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥
His companions are liberated; He carries them across.
ਉਸ ਦੀ ਸੰਗਤ ਵਿਚ ਆਉਣ ਵਾਲਿਆਂ ਨੂੰ ਭੀ ਮਾਇਆ ਦੇ ਬੰਧਨਾਂ ਤੋਂ ਸੁਤੰਤ੍ਰਤਾ ਮਿਲ ਜਾਂਦੀ ਹੈ। ਉਹ ਸੇਵਕ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈ।
संगति मुकति सु पारि उतारे ॥
ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥
Nanak is the servant and slave of that Gurmukh who lovingly focuses his consciousness on the Lord. ||16||6||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਹੈ ਨਾਨਕ (ਭੀ) ਉਸ (ਵਡ-ਭਾਗੀ) ਦਾ ਸੇਵਕ ਹੈ ਗ਼ੁਲਾਮ ਹੈ ॥੧੬॥੬॥
नानकु तिस का लाला गोला जिनि गुरमुखि हरि लिव लाई हे ॥१६॥६॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਕੇਤੇ ਜੁਗ ਵਰਤੇ ਗੁਬਾਰੈ ॥
For many ages, only darkness prevailed;
ਅਨੇਕਾਂ ਹੀ ਜੁਗ ਘੁੱਪ ਹਨੇਰੇ ਵਿਚ ਲੰਘ ਗਏ (ਭਾਵ, ਸ੍ਰਿਸ਼ਟੀ-ਰਚਨਾ ਤੋਂ ਪਹਿਲਾਂ ਬੇਅੰਤ ਸਮਾ ਅਜੇਹੀ ਹਾਲਤ ਸੀ ਜਿਸ ਬਾਰੇ ਕੁਝ ਭੀ ਸਮਝ ਨਹੀਂ ਆ ਸਕਦੀ)।
केते जुग वरते गुबारै ॥
ਤਾੜੀ ਲਾਈ ਅਪਰ ਅਪਾਰੈ ॥
the infinite, endless Lord was absorbed in the primal void.
ਤਦੋਂ ਅਪਰ ਅਪਾਰ ਪਰਮਾਤਮਾ ਨੇ (ਆਪਣੇ ਆਪ ਵਿਚ) ਸਮਾਧੀ ਲਾਈ ਹੋਈ ਸੀ।
ताड़ी लाई अपर अपारै ॥
ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥
He sat alone and unaffected in absolute darkness; the world of conflict did not exist. ||1||
ਉਸ ਘੁੱਪ ਹਨੇਰੇ ਵਿਚ ਪ੍ਰਭੂ ਆਪ ਨਿਰਲੇਪ ਬੈਠਾ ਹੋਇਆ ਸੀ, ਤਦੋਂ ਨਾਹ ਜਗਤ ਦਾ ਖਿਲਾਰਾ ਸੀ ਤੇ ਨਾਹ ਮਾਇਆ ਵਾਲੀ ਦੌੜ-ਭੱਜ ਸੀ ॥੧॥
धुंधूकारि निरालमु बैठा ना तदि धंधु पसारा हे ॥१॥
ਜੁਗ ਛਤੀਹ ਤਿਨੈ ਵਰਤਾਏ ॥
Thirty-six ages passed like this.
(ਘੁੱਪ ਹਨੇਰੇ ਦੇ) ਛੱਤੀ ਜੁਗ ਉਸ ਪਰਮਾਤਮਾ ਨੇ ਹੀ ਵਰਤਾਈ ਰੱਖੇ,
जुग छतीह तिनै वरताए ॥
ਜਿਉ ਤਿਸੁ ਭਾਣਾ ਤਿਵੈ ਚਲਾਏ ॥
He causes all to happen by the Pleasure of His Will.
ਜਿਵੇਂ ਉਸ ਨੂੰ ਚੰਗਾ ਲੱਗਾ ਉਸੇ ਤਰ੍ਹਾਂ (ਉਸ ਘੁੱਪ ਹਨੇਰੇ ਵਾਲੀ ਕਾਰ ਹੀ) ਚਲਾਂਦਾ ਰਿਹਾ।
जिउ तिसु भाणा तिवै चलाए ॥
ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥
No rival of His can be seen. He Himself is infinite and endless. ||2||
ਉਹ ਪਰਮਾਤਮਾ ਆਪ ਹੀ ਆਪ ਹੈ, ਉਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ, ਉਸ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਕੋਈ ਭੀ ਉਸ ਦੇ ਬਰਾਬਰ ਦਾ ਨਹੀਂ ਦਿੱਸਦਾ ॥੨॥
तिसहि सरीकु न दीसै कोई आपे अपर अपारा हे ॥२॥
ਗੁਪਤੇ ਬੂਝਹੁ ਜੁਗ ਚਤੁਆਰੇ ॥
God is hidden throughout the four ages - understand this well.
(ਹੁਣ ਜਦੋਂ ਉਸ ਨੇ ਜਗਤ-ਰਚਨਾ ਰਚ ਲਈ ਹੈ, ਤਾਂ ਭੀ, ਉਸੇ ਨੂੰ) ਚੌਹਾਂ ਜੁਗਾਂ ਵਿਚ (ਜਗਤ ਦੇ ਅੰਦਰ) ਗੁਪਤ ਵਿਆਪਕ ਜਾਣੋ।
गुपते बूझहु जुग चतुआरे ॥
ਘਟਿ ਘਟਿ ਵਰਤੈ ਉਦਰ ਮਝਾਰੇ ॥
He pervades each and every heart, and is contained within the belly.
ਉਹ ਹਰੇਕ ਸਰੀਰ ਦੇ ਅੰਦਰ ਹਰੇਕ ਦੇ ਹਿਰਦੇ ਵਿਚ ਮੌਜੂਦ ਹੈ।
घटि घटि वरतै उदर मझारे ॥
ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥
The One and Only Lord prevails throughout the ages. How rare are those who contemplate the Guru, and understand this. ||3||
ਉਹ ਇਕੱਲਾ ਆਪ ਹੀ ਹਰੇਕ ਜੁਗ ਵਿਚ (ਸਾਰੀ ਸ੍ਰਿਸ਼ਟੀ ਦੇ ਅੰਦਰ) ਰਮ ਰਿਹਾ ਹੈ-ਇਸ ਭੇਤ ਨੂੰ ਕੋਈ ਉਹ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ (ਦੀ ਬਾਣੀ) ਦੀ ਵਿਚਾਰ ਕਰਦਾ ਹੈ ॥੩॥
जुगु जुगु एका एकी वरतै कोई बूझै गुर वीचारा हे ॥३॥
ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥
From the union of the sperm and the egg, the body was formed.
(ਉਸ ਪਰਮਾਤਮਾ ਦੇ ਹੁਕਮ ਵਿਚ ਹੀ) ਪਿਤਾ ਦੇ ਵੀਰਜ ਦੀ ਬੂੰਦ ਤੇ ਮਾਂ ਦੇ ਪੇਟ ਦੇ ਲਹੂ ਨੇ ਮਿਲ ਕੇ (ਮਨੁੱਖਾ) ਸਰੀਰ ਬਣਾ ਦਿੱਤਾ।
बिंदु रकतु मिलि पिंडु सरीआ ॥
ਪਉਣੁ ਪਾਣੀ ਅਗਨੀ ਮਿਲਿ ਜੀਆ ॥
From the union of air, water and fire, the living being is made.
ਹਵਾ ਪਾਣੀ ਅੱਗ (ਆਦਿਕ ਤੱਤਾਂ ਨੇ ਮਿਲ ਕੇ ਜੀਵ ਰਚ ਦਿੱਤੇ।
पउणु पाणी अगनी मिलि जीआ ॥
ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥
He Himself plays joyfully in the mansion of the body; all the rest is just attachment to Maya's expanse. ||4||
ਹਰੇਕ ਸਰੀਰ ਵਿਚ ਬੈਠਾ ਪਰਮਾਤਮਾ ਆਪ ਹੀ ਸਭ ਚੋਜ ਤਮਾਸ਼ੇ ਕਰ ਰਿਹਾ ਹੈ, ਉਸ ਨੇ ਆਪ ਹੀ ਮਾਇਆ ਦੇ ਮੋਹ ਦਾ ਖਿਲਾਰਾ ਖਿਲਾਰਿਆ ਹੈ ॥੪॥
आपे चोज करे रंग महली होर माइआ मोह पसारा हे ॥४॥
ਗਰਭ ਕੁੰਡਲ ਮਹਿ ਉਰਧ ਧਿਆਨੀ ॥
Within the mother's womb, upside-down, the mortal meditated on God.
(ਉਸ ਪ੍ਰਭੂ ਦੇ ਹੁਕਮ ਅਨੁਸਾਰ ਹੀ) ਜੀਵ ਮਾਂ ਦੇ ਪੇਟ ਵਿਚ ਪੁੱਠਾ (ਲਟਕ ਕੇ) ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ।
गरभ कुंडल महि उरध धिआनी ॥
ਆਪੇ ਜਾਣੈ ਅੰਤਰਜਾਮੀ ॥
The Inner-knower, the Searcher of hearts, knows everything.
ਪ੍ਰਭੂ ਅੰਤਰਜਾਮੀ ਆਪ ਹੀ (ਜੀਵ ਦੇ ਦਿਲ ਦੀ) ਜਾਣਦਾ ਹੈ।
आपे जाणै अंतरजामी ॥
ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥
With each and every breath, he contemplated the True Name, deep within himself, within the womb. ||5||
ਜੀਵ ਮਾਂ ਦੇ ਪੇਟ ਦੇ ਅੰਦਰ ਸੁਆਸ ਸੁਆਸ ਸਦਾ-ਥਿਰ ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹਿੰਦਾ ਹੈ ॥੫॥
सासि सासि सचु नामु समाले अंतरि उदर मझारा हे ॥५॥
ਚਾਰਿ ਪਦਾਰਥ ਲੈ ਜਗਿ ਆਇਆ ॥
He came into the world to obtain the four great blessings.
(ਪਰਮਾਤਮਾ ਪਾਸੋਂ) ਚਾਰ ਪਦਾਰਥ ਲੈ ਕੇ ਜੀਵ ਜਗਤ ਵਿਚ ਆਇਆ ਹੈ,
चारि पदारथ लै जगि आइआ ॥
ਸਿਵ ਸਕਤੀ ਘਰਿ ਵਾਸਾ ਪਾਇਆ ॥
He came to dwell in the home of the Shiva and Shakti, energy and matter.
(ਪਰ ਇਥੇ ਆ ਕੇ) ਪ੍ਰਭੂ ਦੀ ਰਚੀ ਮਾਇਆ ਦੇ ਘਰ ਵਿਚ ਟਿਕਾਣਾ ਬਣਾ ਬੈਠਾ ਹੈ।
सिव सकती घरि वासा पाइआ ॥
ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥
But he forgot the One Lord, and he has lost the game. The blind person forgets the Naam, the Name of the Lord. ||6||
(ਭਾਵ, ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ, ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ। ਜੇਹੜਾ ਜੀਵ ਨਾਮ ਭੁਲਾਂਦਾ ਹੈ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ ॥੬॥
एकु विसारे ता पिड़ हारे अंधुलै नामु विसारा हे ॥६॥
ਬਾਲਕੁ ਮਰੈ ਬਾਲਕ ਕੀ ਲੀਲਾ ॥
The child dies in his childish games.
(ਵੇਖੋ ਮਾਇਆ ਦੇ ਮੋਹ ਦਾ ਪ੍ਰਭਾਵ! ਜਦੋਂ ਕਿਸੇ ਘਰ ਵਿਚ ਕੋਈ) ਬਾਲਕ ਮਰਦਾ ਹੈ,
बालकु मरै बालक की लीला ॥
ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥
They cry and mourn, saying that he was such a playful child.
ਤਾਂ (ਮਾਂ ਪਿਉ ਭੈਣ ਭਰਾ ਆਦਿਕ ਸੰਬੰਧੀ) ਉਸ ਬਾਲਕ ਦੀਆਂ ਪਿਆਰ-ਭਰੀਆਂ ਖੇਡਾਂ ਚੇਤੇ ਕਰਦੇ ਹਨ, ਤੇ ਇਹ ਆਖ ਆਖ ਕੇ ਰੋਂਦੇ ਹਨ ਕਿ ਬਾਲਕ ਬੜਾ ਹਸ-ਮੁਖਾ ਸੀ।
कहि कहि रोवहि बालु रंगीला ॥
ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥
The Lord who owns him has taken him back. Those who weep and mourn are mistaken. ||7||
ਜਿਸ ਪ੍ਰਭੂ ਦਾ ਭੇਜਿਆ ਹੋਇਆ ਉਹ ਬਾਲਕ ਸੀ ਉਸ ਨੇ ਉਹ ਵਾਪਸ ਲੈ ਲਿਆ (ਉਸ ਨੂੰ ਯਾਦ ਕਰ ਕਰ ਕੇ) ਰੋਣ ਵਾਲਾ (ਮਾਇਆ ਦੇ ਮੋਹ ਵਿਚ ਫਸ ਕੇ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ ॥੭॥
जिस का सा सो तिन ही लीआ भूला रोवणहारा हे ॥७॥
ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥
What can they do, if he dies in his youth?
ਜਦੋਂ ਕੋਈ ਭਰ-ਜਵਾਨੀ ਵੇਲੇ ਮਰ ਜਾਂਦੇ ਹਨ ਤਦੋਂ ਭੀ ਕੀਹ ਕੀਤਾ ਜਾ ਸਕਦਾ ਹੈ?
भरि जोबनि मरि जाहि कि कीजै ॥
ਮੇਰਾ ਮੇਰਾ ਕਰਿ ਰੋਵੀਜੈ ॥
They cry out, "His is mine, he is mine!"
ਇਹ ਆਖ ਆਖ ਕੇ ਰੋਵੀਦਾ ਹੀ ਹੈ ਕਿ ਉਹ ਮੇਰਾ (ਪਿਆਰਾ) ਸੀ ਮੇਰਾ (ਪਿਆਰਾ) ਸੀ।
मेरा मेरा करि रोवीजै ॥
ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥
They cry for the sake of Maya, and are ruined; their lives in this world are cursed. ||8||
(ਜੇਹੜੇ ਰੋਂਦੇ ਭੀ ਹਨ ਉਹ ਭੀ ਆਪਣੀਆਂ ਥੁੜਾਂ ਚੇਤੇ ਕਰ ਕਰ ਕੇ) ਮਾਇਆ ਦੀ ਖ਼ਾਤਰ ਰੋ ਰੋ ਕੇ ਦੁਖੀ ਹੁੰਦੇ ਹਨ। ਜਗਤ ਵਿਚ ਅਜੇਹਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ॥੮॥
माइआ कारणि रोइ विगूचहि ध्रिगु जीवणु संसारा हे ॥८॥
ਕਾਲੀ ਹੂ ਫੁਨਿ ਧਉਲੇ ਆਏ ॥
Their black hair eventually turns grey.
(ਜਵਾਨੀ ਲੰਘ ਜਾਂਦੀ ਹੈ) ਕਾਲੇ ਕੇਸਾਂ ਤੋਂ ਫਿਰ ਧੌਲੇ ਆ ਜਾਂਦੇ ਹਨ।
काली हू फुनि धउले आए ॥
ਵਿਣੁ ਨਾਵੈ ਗਥੁ ਗਇਆ ਗਵਾਏ ॥
Without the Name, they lose their wealth, and then leave.
(ਇਸ ਉਮਰ ਤਕ ਭੀ) ਪ੍ਰਭੂ ਦੇ ਨਾਮ ਤੋਂ ਖੁੰਝਿਆ ਰਹਿ ਕੇ ਮਨੁੱਖ ਆਪਣਾ ਆਤਮਕ ਜੀਵਨ ਦਾ ਸਰਮਾਇਆ ਗਵਾਈ ਜਾਂਦਾ ਹੈ।
विणु नावै गथु गइआ गवाए ॥
ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥
They are evil-minded and blind - they are totally ruined; they are plundered, and cry out in pain. ||9||
ਭੈੜੀ ਮੱਤੇ ਲੱਗ ਕੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਆਤਮਕ ਮੌਤ ਸਹੇੜ ਕੇ ਆਤਮਕ ਮੌਤੇ ਮਰਦਾ ਰਹਿੰਦਾ ਹੈ। ਮਾਇਆ ਦਾ ਠੱਗਿਆ ਹੋਇਆ ਮਾਇਆ ਦੀ ਖ਼ਾਤਰ ਹੀ ਰੋ ਰੋ ਕੇ ਪੁਕਾਰਦਾ ਹੈ (ਉਸ ਉਮਰ ਤਕ ਭੀ ਮਾਇਆ ਦੇ ਰੋਣੇ ਰੋਂਦਾ ਰਹਿੰਦਾ ਹੈ) ॥੯॥
दुरमति अंधुला बिनसि बिनासै मूठे रोइ पूकारा हे ॥९॥
ਆਪੁ ਵੀਚਾਰਿ ਨ ਰੋਵੈ ਕੋਈ ॥
One who understands himself, does not cry.
ਜੇਹੜਾ ਕੋਈ ਮਨੁੱਖ ਆਪਣੇ ਆਪ ਨੂੰ ਵਿਚਾਰਦਾ ਹੈ (ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ) ਉਹ ਪਛੁਤਾਂਦਾ ਨਹੀਂ ਹੈ।
आपु वीचारि न रोवै कोई ॥
ਸਤਿਗੁਰੁ ਮਿਲੈ ਤ ਸੋਝੀ ਹੋਈ ॥
When he meets the True Guru, then he understands.
ਪਰ ਇਹ ਸੋਝੀ ਕਿਸੇ ਨੂੰ ਤਦੋਂ ਹੀ ਹੁੰਦੀ ਹੈ ਜਦੋਂ ਉਸ ਨੂੰ ਗੁਰੂ ਮਿਲ ਪਏ।
सतिगुरु मिलै त सोझी होई ॥
ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥
Without the Guru, the heavy, hard doors are not opened. Obtaining the Word of the Shabad, one is emancipated. ||10||
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਅਕਲ ਤੇ ਪੜਦਾ ਪਿਆ ਰਹਿੰਦਾ ਹੈ; ਅਕਲ, ਮਾਨੋ, ਕਰੜੇ ਕਵਾੜਾਂ ਵਿਚ ਬੰਦ ਰਹਿੰਦੀ ਹੈ) ਗੁਰੂ ਤੋਂ ਬਿਨਾ (ਉਹ) ਕਰੜੇ ਕਵਾੜ ਖੁਲ੍ਹਦੇ ਨਹੀਂ ਹਨ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਹ (ਇਸ ਕੈਦ ਵਿਚੋਂ) ਖ਼ਲਾਸੀ ਹਾਸਲ ਕਰ ਲੈਂਦਾ ਹੈ ॥੧੦॥
बिनु गुर बजर कपाट न खूलहि सबदि मिलै निसतारा हे ॥१०॥
ਬਿਰਧਿ ਭਇਆ ਤਨੁ ਛੀਜੈ ਦੇਹੀ ॥
The body grows old, and is beaten out of shape.
ਮਨੁੱਖ ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਭੀ ਕਮਜ਼ੋਰ ਹੋ ਜਾਂਦਾ ਹੈ,
बिरधि भइआ तनु छीजै देही ॥
ਰਾਮੁ ਨ ਜਪਈ ਅੰਤਿ ਸਨੇਹੀ ॥
But he does not meditate on the Lord, His only friend, even at the end.
(ਪਰ ਮਾਇਆ ਦਾ ਮੋਹ ਇਤਨਾ ਪ੍ਰਬਲ ਹੈ ਕਿ ਅਜੇ ਭੀ) ਪਰਮਾਤਮਾ ਦਾ ਨਾਮ ਨਹੀਂ ਸਿਮਰਦਾ ਜੋ (ਸਭ ਸਾਕਾਂ ਅੰਗਾਂ ਦੇ ਸਾਥ ਛੱਡ ਜਾਣ ਤੇ ਭੀ) ਅੰਤ ਨੂੰ ਪਿਆਰਾ ਸਾਥੀ ਬਣਦਾ ਹੈ।
रामु न जपई अंति सनेही ॥
ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥
Forgetting the Naam, the Name of the Lord, he departs with his face blackened. The false are humiliated in the Court of the Lord. ||11||
ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਬਦਨਾਮੀ ਦਾ ਟਿੱਕਾ ਮੱਥੇ ਉਤੇ ਲਾ ਕੇ ਇਥੋਂ ਤੁਰ ਪੈਂਦਾ ਹੈ, ਪੱਲੇ ਝੂਠ ਹੀ ਹੈ (ਪੱਲੇ ਮਾਇਆ ਦਾ ਮੋਹ ਹੀ ਹੈ, ਇਸ ਵਾਸਤੇ) ਪ੍ਰਭੂ ਦੀ ਹਜ਼ੂਰੀ ਵਿਚ ਖ਼ੁਆਰ ਹੀ ਹੁੰਦਾ ਹੈ ॥੧੧॥
नामु विसारि चलै मुहि कालै दरगह झूठु खुआरा हे ॥११॥
ਨਾਮੁ ਵਿਸਾਰਿ ਚਲੈ ਕੂੜਿਆਰੋ ॥
Forgetting the Naam, the false ones depart.
(ਸਾਰੀ ਉਮਰ) ਕੂੜ ਦਾ ਵਣਜ ਕਰਨ ਵਾਲਾ ਬੰਦਾ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਆਤਮਕ ਗੁਣਾਂ ਵਲੋਂ ਖ਼ਾਲੀ-ਹੱਥ) ਤੁਰ ਪੈਂਦਾ ਹੈ।
नामु विसारि चलै कूड़िआरो ॥
ਆਵਤ ਜਾਤ ਪੜੈ ਸਿਰਿ ਛਾਰੋ ॥
Coming and going, dust falls on their heads.
ਜਨਮ ਮਰਨ ਦੇ ਗੇੜ ਵਿਚ ਪਏ ਦੇ ਸਿਰ ਉਤੇ ਸੁਆਹ ਪੈਂਦੀ ਹੈ (ਫਿਟਕਾਰ ਪੈਂਦੀ ਹੈ)।
आवत जात पड़ै सिरि छारो ॥
ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥
The soul-bride finds no home in her in-laws' home, the world hereafter; she suffers in agony in this world of her parents' home. ||12||
(ਇਥੋਂ ਗਏ ਨੂੰ) ਪਰਮਾਤਮਾ ਦੇ ਦਰ ਤੇ ਢੋਈ ਨਹੀਂ ਮਿਲਦੀ, (ਜਿਤਨਾ ਚਿਰ) ਜਗਤ ਵਿਚ (ਰਿਹਾ ਇਥੇ) ਭੀ ਸਿਰ ਉਤੇ ਸੱਟਾਂ ਹੀ ਖਾਂਦਾ ਰਿਹਾ ॥੧੨॥
साहुरड़ै घरि वासु न पाए पेईअड़ै सिरि मारा हे ॥१२॥
ਖਾਜੈ ਪੈਝੈ ਰਲੀ ਕਰੀਜੈ ॥
She eats, dresses and plays joyfully,
(ਚੰਗਾ) ਖਾਈਦਾ ਹੈ, (ਚੰਗਾ) ਪਹਿਨੀਦਾ ਹੈ, (ਦੁਨੀਆ ਦੀ) ਮੌਜ ਮਾਣੀਦੀ ਹੈ।
खाजै पैझै रली करीजै ॥
ਬਿਨੁ ਅਭ ਭਗਤੀ ਬਾਦਿ ਮਰੀਜੈ ॥
but without loving devotional worship of the Lord, she dies uselessly.
(ਇਹਨਾਂ ਹੀ ਰੁਝੇਵਿਆਂ ਵਿਚ) ਹਿਰਦਾ ਪਰਮਾਤਮਾ ਦੀ ਭਗਤੀ ਤੋਂ ਸੁੰਞਾ ਰਹਿਣ ਕਰਕੇ ਵਿਅਰਥ ਹੀ ਆਤਮਕ ਮੌਤ ਸਹੇੜ ਲਈਦੀ ਹੈ।
बिनु अभ भगती बादि मरीजै ॥
ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥
One who does not distinguish between good and evil, is beaten by the Messenger of Death; how can anyone escape this? ||13||
ਜੇਹੜਾ ਬੰਦਾ (ਇਸ ਤਰ੍ਹਾਂ ਅੰਨ੍ਹਾ ਹੋ ਕੇ) ਚੰਗੇ ਮੰਦੇ ਸਮੇ ਦੀ ਸੂਝ ਨਹੀਂ ਜਾਣਦਾ, ਉਸ ਨੂੰ ਜਮ ਖ਼ੁਆਰ ਕਰਦਾ ਹੈ, ਤੇ ਉਸ ਦੀ ਕੋਈ ਪੇਸ਼ ਨਹੀਂ ਜਾਂਦੀ ॥੧੩॥
सर अपसर की सार न जाणै जमु मारे किआ चारा हे ॥१३॥
ਪਰਵਿਰਤੀ ਨਰਵਿਰਤਿ ਪਛਾਣੈ ॥
One who realizes what he has to possess, and what he has to abandon,
ਜੇਹੜਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਤੋਂ ਉਪਰਾਮ ਰਹਿਣਾ ਜਾਣਦਾ ਹੈ,
परविरती नरविरति पछाणै ॥
ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥
associating with the Guru, comes to know the Word of the Shabad, within the home of his own self.
ਜੇਹੜਾ ਗੁਰੂ ਦੀ ਸੰਗਤ ਵਿਚ ਰਹਿ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ-ਅਵਸਥਾ ਨਾਲ ਸਾਂਝ ਪਾਈ ਰੱਖਦਾ ਹੈ,
गुर कै संगि सबदि घरु जाणै ॥
ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥
Do not call anyone else bad; follow this way of life. Those who are true are judged to be genuine by the True Lord. ||14||
ਜੀਵਨ-ਸਫ਼ਰ ਵਿਚ ਕਿਸੇ ਨੂੰ ਮੰਦਾ ਨਹੀਂ ਆਖੀਦਾ, ਸਦਾ-ਥਿਰ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ਉਹ ਸੱਚ ਦਾ ਵਪਾਰੀ ਬੰਦਾ (ਪ੍ਰਭੂ ਦੀ ਹਜ਼ੂਰੀ ਵਿਚ) ਖਰਾ (ਸਿੱਕਾ ਮੰਨਿਆ ਜਾਂਦਾ) ਹੈ ॥੧੪॥
किस ही मंदा आखि न चलै सचि खरा सचिआरा हे ॥१४॥
ਸਾਚ ਬਿਨਾ ਦਰਿ ਸਿਝੈ ਨ ਕੋਈ ॥
Without Truth, no one succeeds in the Court of the Lord.
ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਮਨੁੱਖ (ਪ੍ਰਭੂ ਦੇ) ਦਰ ਤੇ (ਜ਼ਿੰਦਗੀ ਦੀ ਪੜਤਾਲ ਵਿਚ) ਕਾਮਯਾਬ ਨਹੀਂ ਹੁੰਦਾ।
साच बिना दरि सिझै न कोई ॥
ਸਾਚ ਸਬਦਿ ਪੈਝੈ ਪਤਿ ਹੋਈ ॥
Through the True Shabad, one is robed in honor.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਰੋਪਾ ਮਿਲਦਾ ਹੈ ਇੱਜ਼ਤ ਮਿਲਦੀ ਹੈ।
साच सबदि पैझै पति होई ॥
ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥
He forgives those with whom He is pleased; they silence their egotism and pride. ||15||
(ਪਰ ਜੀਵਾਂ ਦੇ ਕੀਹ ਵੱਸ?) ਜਿਸ ਉਤੇ ਪ੍ਰਭੂ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਤੇ ਉਹ ਹਉਮੈ ਅਹੰਕਾਰ (ਆਪਣੇ ਅੰਦਰੋਂ) ਦੂਰ ਕਰਦਾ ਹੈ ॥੧੫॥
आपे बखसि लए तिसु भावै हउमै गरबु निवारा हे ॥१५॥
ਗੁਰ ਕਿਰਪਾ ਤੇ ਹੁਕਮੁ ਪਛਾਣੈ ॥
One who realizes the Hukam of God's Command, by the Grace of the Guru,
ਗੁਰੂ ਦੀ ਮੇਹਰ ਨਾਲ ਹੀ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਪਛਾਣਦਾ ਹੈ,
गुर किरपा ते हुकमु पछाणै ॥
ਜੁਗਹ ਜੁਗੰਤਰ ਕੀ ਬਿਧਿ ਜਾਣੈ ॥
comes to know the lifestyle of the ages.
ਤੇ ਜੁਗਾਂ ਜੁਗਾਂਤਰਾਂ ਤੋਂ ਚਲੀ ਆ ਰਹੀ ਉਸ ਵਿਧੀ ਨਾਲ ਸਾਂਝ ਪਾਂਦਾ ਹੈ (ਜਿਸ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਸਹੀ-ਸਲਾਮਤ ਪਾਰ ਲੰਘ ਸਕੀਦਾ ਹੈ। ਉਹ ਵਿਧੀ ਹੈ ਪਰਮਾਤਮਾ ਦਾ ਨਾਮ ਸਿਮਰਨਾ)।
जुगह जुगंतर की बिधि जाणै ॥
ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥
O Nanak, chant the Naam, and cross over to the other side. The True Lord will carry you across. ||16||1||7||
ਹੇ ਨਾਨਕ! (ਆਖ ਕਿ ਪਰਮਾਤਮਾ ਦਾ) ਨਾਮ ਜਪੋ (ਨਾਮ ਸਿਮਰਨ ਦੀ) ਤਾਰੀ ਤਰੋ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਤੇ ਤਾਰਣ ਦੇ ਸਮਰੱਥ ਪ੍ਰਭੂ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੧੬॥੧॥੭॥
नानक नामु जपहु तरु तारी सचु तारे तारणहारा हे ॥१६॥१॥७॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਹਰਿ ਸਾ ਮੀਤੁ ਨਾਹੀ ਮੈ ਕੋਈ ॥
I have no other friend like the Lord.
ਮੈਨੂੰ ਪਰਮਾਤਮਾ ਵਰਗਾ ਹੋਰ ਕੋਈ ਮਿੱਤਰ ਨਹੀਂ ਦਿੱਸਦਾ,
हरि सा मीतु नाही मै कोई ॥
ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥
He gave me body and mind, and infused consciousness into my being.
(ਪਰਮਾਤਮਾ ਹੀ ਹੈ) ਜਿਸ ਨੇ ਮੈਨੂੰ ਇਹ ਸਰੀਰ ਦਿੱਤਾ ਇਹ (ਮਨ) ਜਿੰਦ ਦਿੱਤੀ ਤੇ ਮੇਰੇ ਅੰਦਰਿ ਸੁਰਤ ਟਿਕਾ ਦਿੱਤੀ।
जिनि तनु मनु दीआ सुरति समोई ॥
ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
He cherishes and cares for all beings; He is deep within, the wise, all-knowing Lord. ||1||
(ਉਹ ਸਿਰਫ਼ ਪ੍ਰਭੂ ਹੀ ਹੈ ਜੋ) ਸਾਰੇ ਜੀਵਾਂ ਦੀ ਪਾਲਣਾ ਕਰ ਕੇ ਸਭ ਦੀ ਸੰਭਾਲ ਕਰਦਾ ਹੈ, ਉਹ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਦੇ ਦਿਲ ਦੀ ਜਾਣਦਾ ਹੈ, ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ ॥੧॥
सरब जीआ प्रतिपालि समाले सो अंतरि दाना बीना हे ॥१॥
ਗੁਰੁ ਸਰਵਰੁ ਹਮ ਹੰਸ ਪਿਆਰੇ ॥
The Guru is the sacred pool, and I am His beloved swan.
(ਪਰ ਉਹ ਮਿੱਤਰ-ਪ੍ਰਭੂ ਗੁਰੂ ਦੀ ਸਰਨ ਪਿਆਂ ਮਿਲਦਾ ਹੈ) ਗੁਰੂ ਸਰੋਵਰ ਹੈ, ਅਸੀਂ ਜੀਵ ਉਸ ਪਿਆਰੇ (ਸਰੋਵਰ) ਦੇ ਹੰਸ ਹਾਂ। (ਗੁਰੂ ਦੇ ਹੋ ਕੇ ਰਹਿਣ ਵਾਲੇ ਹੰਸਾਂ ਨੂੰ ਗੁਰੂ-ਮਾਨਸਰੋਵਰ ਵਿਚੋਂ ਮੋਤੀ ਮਿਲਦੇ ਹਨ)।
गुरु सरवरु हम हंस पिआरे ॥
ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥
In the ocean, there are so many jewels and rubies.
(ਗੁਰੂ ਸਮੁੰਦਰ ਹੈ) ਉਸ ਸਮੁੰਦਰ ਵਿਚ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਰਤਨ ਹਨ, ਲਾਲ ਹਨ, ਮੋਤੀ ਮਾਣਕ ਹਨ, ਹੀਰੇ ਹਨ।
सागर महि रतन लाल बहु सारे ॥
ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
The Lord's Praises are pearls, gems and diamonds. Singing His Praises, my mind and body are drenched with His Love. ||2||
(ਗੁਰੂ-ਸਮੁੰਦਰ ਵਿਚ ਟਿਕ ਕੇ) ਪਰਮਾਤਮਾ ਦੇ ਗੁਣ ਗਾਵਿਆਂ ਮਨ (ਹਰੀ ਦੇ ਪ੍ਰੇਮ-ਰੰਗ ਵਿਚ) ਭਿੱਜ ਜਾਂਦਾ ਹੈ, ਸਰੀਰ (ਭੀ) ਭਿੱਜ ਜਾਂਦਾ ਹੈ ॥੨॥
मोती माणक हीरा हरि जसु गावत मनु तनु भीना हे ॥२॥
ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥
The Lord is inaccessible, inscrutable, unfathomable and unattached.
(ਸਭ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਪਰਮਾਤਮਾ ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਅਥਾਹ ਹੈ, ਉਸ ਦੇ ਗੁਣਾਂ (ਦੇ ਸਮੁੰਦਰ) ਦੀ ਹਾਥ ਨਹੀਂ ਲੱਭਦੀ, ਉਹ ਨਿਰਲੇਪ ਹੈ।
हरि अगम अगाहु अगाधि निराला ॥
ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥
The Lord's limits cannot be found; the Guru is the Lord of the World.
ਸ੍ਰਿਸ਼ਟੀ ਦੇ ਰਾਖੇ, ਸਭ ਤੋਂ ਵੱਡੇ ਹਰੀ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
हरि अंतु न पाईऐ गुर गोपाला ॥
ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
Through the Teachings of the True Guru, the Lord carries us across to the other side. He unites in His Union those who are colored by His Love. ||3||
ਸਭ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਪ੍ਰਭੂ ਸਤਿਗੁਰੂ ਦੀ ਮੱਤ ਦੇ ਕੇ ਪਾਰ ਲੰਘਾ ਲੈਂਦਾ ਹੈ। ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਦੇ ਪ੍ਰੇਮ-ਰੰਗ ਵਿਚ ਲੀਨ ਹੋ ਜਾਂਦਾ ਹੈ ॥੩॥
सतिगुर मति तारे तारणहारा मेलि लए रंगि लीना हे ॥३॥
ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥
Without the True Guru, how can anyone be liberated?
ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ-ਸਮੁੰਦਰ ਤੋਂ) ਖ਼ਲਾਸੀ ਨਹੀਂ ਮਿਲਦੀ।
सतिगुर बाझहु मुकति किनेही ॥
ਓਹੁ ਆਦਿ ਜੁਗਾਦੀ ਰਾਮ ਸਨੇਹੀ ॥
He has been the Friend of the Lord, from the very beginning of time, and all throughout the ages.
ਉਹ ਪਰਮਾਤਮਾ (ਜੋ ਆਪ ਹੀ ਗੁਰੂ ਮਿਲਾਂਦਾ ਹੈ) ਸਾਰੇ ਜਗਤ ਦਾ ਮੂਲ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਸਭ ਵਿਚ ਵਿਆਪਕ ਤੇ ਸਭ ਨਾਲ ਪਿਆਰ ਕਰਨ ਵਾਲਾ ਹੈ।
ओहु आदि जुगादी राम सनेही ॥
ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗਣ ਕੀਨਾ ਹੇ ॥੪॥
By His Grace, He grants liberation in His Court; He forgives them for their sins. ||4||
ਉਹ ਪਰਮਾਤਮਾ ਮੇਹਰ ਕਰ ਕੇ ਸਾਡੇ ਕੀਤੇ ਔਗੁਣਾਂ ਨੂੰ ਬਖ਼ਸ਼ਦਾ ਹੈ, ਸਾਨੂੰ ਔਗੁਣਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਆਪਣੀ ਹਜ਼ੂਰੀ ਵਿਚ ਰੱਖਦਾ ਹੈ ॥੪॥
दरगह मुकति करे करि किरपा बखसे अवगण कीना हे ॥४॥
ਸਤਿਗੁਰੁ ਦਾਤਾ ਮੁਕਤਿ ਕਰਾਏ ॥
The True Guru, the Giver, grants liberation;
(ਪਰਮਾਤਮਾ ਦੀ ਮੇਹਰ ਨਾਲ ਮਿਲਿਆ ਹੋਇਆ) ਸਤਿਗੁਰੂ ਆਤਮਕ ਜੀਵਨ ਦੇ ਗੁਣਾਂ ਦੀ ਦਾਤ ਕਰਦਾ ਹੈ, ਵਿਕਾਰਾਂ ਤੋਂ ਬਚਾਂਦਾ ਹੈ,
सतिगुरु दाता मुकति कराए ॥
ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥
all diseases are eradicated, and one is blessed with the Ambrosial Nectar.
ਸਾਡੇ ਹਿਰਦੇ ਵਿਚ ਨਾਮ-ਅੰਮ੍ਰਿਤ ਦਾ ਰਸ ਪਾ ਕੇ ਸਾਡੇ ਰੋਗ ਦੂਰ ਕਰਦਾ ਹੈ।
सभि रोग गवाए अंम्रित रसु पाए ॥
ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥
Death, the tax collector, does not impose any tax on one whose inner fire has been put out, whose heart is cool and tranquil. ||5||
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੀ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ਜਿਸ ਦੀ ਛਾਤੀ (ਨਾਮ ਦੀ ਠੰਢ ਨਾਲ) ਠੰਢੀ-ਠਾਰ ਹੋ ਜਾਂਦੀ ਹੈ, ਜਮ ਮਸੂਲੀਆ ਉਸ ਦੇ ਨੇੜੇ ਨਹੀਂ ਢੁਕਦਾ, ਉਸ ਨੂੰ (ਜਮ ਦਾ) ਮਸੂਲ ਨਹੀਂ ਦੇਣਾ ਪੈਂਦਾ (ਕਿਉਂਕਿ ਉਸ ਨੇ ਗੁਰੂ ਦੀ ਕਿਰਪਾ ਨਾਲ ਸਿਮਰਨ ਤੋਂ ਬਿਨਾ ਕੋਈ ਹੋਰ ਮਾਇਕ ਵੱਖਰ ਆਪਣੇ ਜੀਵਨ-ਬੇੜੇ ਵਿਚ ਲੱਦਿਆ ਹੀ ਨਹੀਂ) ॥੫॥
जमु जागाति नाही करु लागै जिसु अगनि बुझी ठरु सीना हे ॥५॥
ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥
The body has developed a great love for the soul-swan.
???ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ।
काइआ हंस प्रीति बहु धारी ॥
ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥
He is a Yogi, and she is a beautiful woman.
ਇਹ ਜੀਵਾਤਮਾ (ਮਾਨੋ) ਇਕ ਜੋਗੀ ਹੈ (ਜੋ ਜੋਗੀ ਵਾਲੀ ਫੇਰੀ ਪਾ ਕੇ ਜਗਤ ਤੋਂ ਚਲਾ ਜਾਂਦਾ ਹੈ) ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ।
ओहु जोगी पुरखु ओह सुंदरि नारी ॥
ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥
Day and night, he enjoys her with delight, and then he arises and departs without consulting her. ||6||
ਰੰਗ-ਰਲੀਆਂ ਵਿਚ ਮਸਤ ਜੋਗੀ-ਜੀਵਤਮਾ ਦਿਨ ਰਾਤ ਕਾਂਇਆਂ ਨੂੰ ਭੋਗਦਾ ਹੈ (ਦਰਗਾਹੋਂ ਸੱਦਾ ਆਉਣ ਤੇ) ਤੁਰਨ ਵੇਲੇ (ਜੋਗੀ-ਜੀਵ ਕਾਇਆ-ਨਾਰ ਨਾਲ) ਸਲਾਹ ਭੀ ਨਹੀਂ ਕਰਦਾ ॥੬॥
अहिनिसि भोगै चोज बिनोदी उठि चलतै मता न कीना हे ॥६॥
ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥
Creating the Universe, God remains diffused throughout it.
ਜਗਤ ਪੈਦਾ ਕਰ ਕੇ ਪ੍ਰਭੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ,
स्रिसटि उपाइ रहे प्रभ छाजै ॥
ਪਉਣ ਪਾਣੀ ਬੈਸੰਤਰੁ ਗਾਜੈ ॥
In the wind, water and fire, He vibrates and resounds.
ਹਵਾ ਪਾਣੀ ਅੱਗ (ਆਦਿਕ ਸਭ ਤੱਤਾਂ ਤੋਂ ਸਰੀਰ ਰਚ ਕੇ ਸਭ ਦੇ ਅੰਦਰ) ਪਰਗਟ ਰਹਿੰਦਾ ਹੈ,
पउण पाणी बैसंतरु गाजै ॥
ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥
The mind wavers, keeping company with evil passions; one obtains the rewards of his own actions. ||7||
(ਪਰ ਉਸ ਰੱਖਣਹਾਰ ਪ੍ਰਭੂ ਨੂੰ ਭੁਲਾ ਕੇ) ਮੂਰਖ ਮਨ ਕਾਮਾਦਿਕ ਵੈਰੀਆਂ ਦੀ ਸੰਗਤ ਵਿਚ ਰਲ ਕੇ ਭਟਕਦਾ ਹੈ, ਤੇ ਆਪਣੇ ਕੀਤੇ ਦਾ ਫਲ ਪਾਂਦਾ ਰਹਿੰਦਾ ਹੈ ॥੭॥
मनूआ डोलै दूत संगति मिलि सो पाए जो किछु कीना हे ॥७॥
ਨਾਮੁ ਵਿਸਾਰਿ ਦੋਖ ਦੁਖ ਸਹੀਐ ॥
Forgetting the Naam, one suffers the misery of his evil ways.
ਪਰਮਾਤਮਾ ਦਾ ਨਾਮ ਭੁਲਾ ਕੇ ਦੋਖਾਂ (ਵਿਕਾਰਾਂ) ਵਿਚ ਫਸ ਜਾਈਦਾ ਹੈ ਦੁੱਖ ਸਹਾਰਨੇ ਪੈਂਦੇ ਹਨ।
नामु विसारि दोख दुख सहीऐ ॥
ਹੁਕਮੁ ਭਇਆ ਚਲਣਾ ਕਿਉ ਰਹੀਐ ॥
When the order to depart is issued, how can he remain here?
ਜਦੋਂ ਪ੍ਰਭੂ ਦਾ ਹੁਕਮ (ਸੱਦਾ) ਆਉਂਦਾ ਹੈ, ਇਥੋਂ ਤੁਰਨਾ ਪੈ ਜਾਂਦਾ ਹੈ, ਫਿਰ ਇਥੇ ਰਹਿ ਸਕੀਦਾ ਹੀ ਨਹੀਂ।
हुकमु भइआ चलणा किउ रहीऐ ॥
ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥
He falls into the pit of hell, and suffers like a fish out of water. ||8||
(ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਸਾਰੀ ਉਮਰ) ਨਰਕਾਂ ਦੇ ਖੂਹ ਵਿਚ ਗੋਤੇ ਖਾਂਦਾ ਰਹਿੰਦਾ ਹੈ (ਇਉਂ ਤੜਫਦਾ ਰਹਿੰਦਾ ਹੈ) ਜਿਵੇਂ ਪਾਣੀ ਤੋਂ ਬਾਹਰ ਨਿਕਲ ਕੇ ਮੱਛੀ (ਤੜਫਦੀ ਹੈ) ॥੮॥
नरक कूप महि गोते खावै जिउ जल ते बाहरि मीना हे ॥८॥
ਚਉਰਾਸੀਹ ਨਰਕ ਸਾਕਤੁ ਭੋਗਾਈਐ ॥
The faithless cynic has to endure 8.4 million hellish incarnations.
ਮਾਇਆ-ਵੇੜ੍ਹਿਆ ਜੀਵ (ਪਰਮਾਤਮਾ ਨੂੰ ਭੁਲਾ ਕੇ) ਚੁਰਾਸੀ ਲੱਖ ਜੂਨਾਂ ਦੇ ਗੇੜ ਦੇ ਦੁੱਖ ਭੋਗਦਾ ਹੈ।
चउरासीह नरक साकतु भोगाईऐ ॥
ਜੈਸਾ ਕੀਚੈ ਤੈਸੋ ਪਾਈਐ ॥
As he acts, so does he suffer.
(ਸਿਰਜਣਹਾਰ ਦੀ ਰਜ਼ਾ ਦਾ ਨਿਯਮ ਹੀ ਐਸਾ ਹੈ ਕਿ) ਜਿਹੋ ਜਿਹਾ ਕਰਮ ਕਰੀਦਾ ਹੈ ਤਿਹੋ ਜਿਹਾ ਫਲ ਭੋਗੀਦਾ ਹੈ।
जैसा कीचै तैसो पाईऐ ॥
ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥
Without the True Guru, there is no liberation. Bound and gagged by his own actions, he is helpless. ||9||
ਗੁਰੂ ਦੀ ਸਰਨ ਪੈਣ ਤੋਂ ਬਿਨਾ (ਚੁਰਾਸੀ ਦੇ ਗੇੜ ਵਿਚੋਂ) ਖ਼ਲਾਸੀ ਨਹੀਂ ਹੁੰਦੀ, ਆਪਣੇ ਕੀਤੇ ਕਰਮਾਂ ਦਾ ਬੱਝਾ ਜੀਵ ਉਸ ਗੇੜ ਵਿਚ ਫਸਿਆ ਰਹਿੰਦਾ ਹੈ ॥੯॥
सतिगुर बाझहु मुकति न होई किरति बाधा ग्रसि दीना हे ॥९॥
ਖੰਡੇ ਧਾਰ ਗਲੀ ਅਤਿ ਭੀੜੀ ॥
This path is very narrow, like the sharp edge of a sword.
(ਇਸ ਵਿਕਾਰ-ਭਰੇ ਜਗਤ ਵਿਚ ਸਹੀ ਇਨਸਾਨੀ ਜੀਵਨ ਦਾ ਰਸਤਾ, ਮਾਨੋ,) ਇਕ ਬੜੀ ਹੀ ਤੰਗ ਗਲੀ (ਵਿਚੋਂ ਦੀ ਲੰਘਦਾ ਹੈ ਜਿਥੇ ਬੜਾ ਹੀ ਸੰਕੋਚ ਕਰ ਕੇ ਤੁਰਨਾ ਪੈਂਦਾ) ਹੈ (ਉਹ ਰਸਤਾ, ਮਾਨੋ,) ਖੰਡੇ ਦੀ ਧਾਰ (ਵਰਗਾ ਤ੍ਰਿੱਖਾ) ਹੈ (ਜਿਸ ਉਤੋਂ ਲੰਘਦਿਆਂ ਰਤਾ ਭਰ ਭੀ ਡੋਲਿਆਂ ਵਿਕਾਰਾਂ ਦੇ ਸਮੁੰਦਰ ਵਿਚ ਡਿੱਗ ਪਈਦਾ ਹੈ)।
खंडे धार गली अति भीड़ी ॥
ਲੇਖਾ ਲੀਜੈ ਤਿਲ ਜਿਉ ਪੀੜੀ ॥
When his account is read, he shall be crushed like the sesame seed in the mill.
ਕੀਤੇ ਕਰਮਾਂ ਦਾ ਹਿਸਾਬ ਭੀ ਮੁਕਾਣਾ ਪੈਂਦਾ ਹੈ (ਭਾਵ, ਜਦ ਤਕ ਮਨ ਵਿਚ ਵਿਕਾਰਾਂ ਦੇ ਸੰਸਕਾਰ ਮੌਜੂਦ ਹਨ, ਤਦ ਤਕ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ) ਜਿਵੇਂ ਤਿਲਾਂ ਨੂੰ (ਕੋਲ੍ਹੂ ਵਿਚ) ਪੀੜਿਆਂ ਹੀ ਤੇਲ ਨਿਕਲਦਾ ਹੈ (ਤਿਵੇਂ ਦੁੱਖ ਦੇ ਕੋਲ੍ਹੂ ਵਿਚ ਪੈ ਕੇ ਵਿਕਾਰਾਂ ਤੋਂ ਖ਼ਲਾਸੀ ਮਿਲਦੀ ਹੈ)।
लेखा लीजै तिल जिउ पीड़ी ॥
ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥
Mother, father, spouse and child - none is anyone's friend in the end. Without the Lord's Love, no one is liberated. ||10||
ਇਸ ਦੁੱਖ ਵਿਚ ਮਾਂ ਪਿਉ ਵਹੁਟੀ ਪੁੱਤਰ ਕੋਈ ਭੀ ਸਹਾਈ ਨਹੀਂ ਹੋ ਸਕਦਾ। ਪਰਮਾਤਮਾ ਦੇ ਨਾਮ-ਰਸ ਦੀ ਪ੍ਰਾਪਤੀ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੁੰਦੀ ॥੧੦॥
मात पिता कलत्र सुत बेली नाही बिनु हरि रस मुकति न कीना हे ॥१०॥
ਮੀਤ ਸਖੇ ਕੇਤੇ ਜਗ ਮਾਹੀ ॥
You may have many friends and companions in the world,
ਜਗਤ ਵਿਚ (ਭਾਵੇਂ) ਅਨੇਕਾਂ ਹੀ ਮਿੱਤਰ ਸਾਥੀ (ਬਣਾ ਲਈਏ),
मीत सखे केते जग माही ॥
ਬਿਨੁ ਗੁਰ ਪਰਮੇਸਰ ਕੋਈ ਨਾਹੀ ॥
but without the Guru, the Transcendent Lord Incarnate, there is no one at all.
ਪਰ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ (ਵਿਕਾਰਾਂ ਦੇ ਸਮੁੰਦਰ ਵਿਚ ਡੁੱਬਦੇ ਜੀਵ ਦਾ) ਕੋਈ ਮਦਦਗਾਰ ਨਹੀਂ ਬਣਦਾ।
बिनु गुर परमेसर कोई नाही ॥
ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥
Service to the Guru is the way to liberation. Night and day, sing the Kirtan of the Lord's Praises. ||11||
ਗੁਰੂ ਦੀ ਦੱਸੀ ਸੇਵਾ ਹੀ (ਵਿਕਾਰਾਂ ਤੋਂ) ਖ਼ਲਾਸੀ ਦਾ ਆਸਰਾ ਬਣਦਾ ਹੈ। (ਜੇਹੜਾ ਬੰਦਾ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ (ਉਹ ਵਿਕਾਰਾਂ ਤੋਂ ਸੁਤੰਤਰ ਹੋ ਜਾਂਦਾ ਹੈ) ॥੧੧॥
गुर की सेवा मुकति पराइणि अनदिनु कीरतनु कीना हे ॥११॥
ਕੂੜੁ ਛੋਡਿ ਸਾਚੇ ਕਉ ਧਾਵਹੁ ॥
Abandon falsehood, and pursue the Truth,
ਮਾਇਆ ਦਾ ਮੋਹ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਿਲਣ ਦਾ ਉੱਦਮ ਕਰੋ।
कूड़ु छोडि साचे कउ धावहु ॥
ਜੋ ਇਛਹੁ ਸੋਈ ਫਲੁ ਪਾਵਹੁ ॥
and you shall obtain the fruits of your desires.
(ਮਾਇਆ ਵਲੋਂ ਭੀ ਤਰਸੇਵਾਂ ਨਹੀਂ ਰਹੇਗਾ), ਜੋ ਕੁਝ (ਪ੍ਰਭੂ-ਦਰ ਤੋਂ) ਮੰਗੋਗੇ ਉਹੀ ਮਿਲ ਜਾਇਗਾ।
जो इछहु सोई फलु पावहु ॥
ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥
Very few are those who trade in the merchandise of Truth. Those who deal in it, obtain the true profit. ||12||
(ਪਰ ਮਾਇਆ ਇਤਨੀ ਪ੍ਰਬਲ ਹੈ ਕਿ) ਸਦਾ ਕਾਇਮ-ਰਹਿਣ ਵਾਲੇ ਨਾਮ-ਵੱਖਰ ਦੇ ਵਣਜਣ ਵਾਲੇ (ਜਗਤ ਵਿਚ) ਕੋਈ ਵਿਰਲੇ ਹੀ ਹੁੰਦੇ ਹਨ। ਜੇਹੜਾ ਮਨੁੱਖ ਇਹ ਵਣਜ ਕਰਦਾ ਹੈ ਉਹ (ਉੱਚੀ ਆਤਮਕ ਅਵਸਥਾ ਦਾ) ਲਾਭ ਖੱਟ ਲੈਂਦਾ ਹੈ ॥੧੨॥
साच वखर के वापारी विरले लै लाहा सउदा कीना हे ॥१२॥
ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥
Depart with the merchandise of the Name of the Lord, Har, Har,
ਪਰਮਾਤਮਾ ਦੇ ਨਾਮ ਦਾ ਸੌਦਾ (ਇਥੋਂ) ਖ਼ਰੀਦ ਕੇ ਤੁਰੋ,
हरि हरि नामु वखरु लै चलहु ॥
ਦਰਸਨੁ ਪਾਵਹੁ ਸਹਜਿ ਮਹਲਹੁ ॥
and you shall intuitively obtain the Blessed Vision of His Darshan, in the Mansion of His Presence.
ਪਰਮਾਤਮਾ ਦਾ ਦਰਸ਼ਨ ਪਾਵੋਗੇ, ਉਸ ਦੀ ਦਰਗਾਹ ਤੋਂ (ਉਹ ਦਾਤ ਮਿਲੇਗੀ ਜਿਸ ਦੀ ਬਰਕਤਿ ਨਾਲ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹੋਗੇ।
दरसनु पावहु सहजि महलहु ॥
ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥
The Gurmukhs search for Him and find Him; they are the perfect humble beings. In this way, they see Him, who looks upon all alike. ||13||
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੰਦੇ (ਆਤਮਕ ਗੁਣਾਂ ਵਿਚ) ਪੂਰਨ (ਹੋ ਕੇ ਪ੍ਰਭੂ ਦਾ ਨਾਮ-ਵੱਖਰ) ਹਾਸਲ ਕਰ ਲੈਂਦੇ ਹਨ, ਤੇ ਇਸ ਤਰ੍ਹਾਂ ਸਭ ਨਾਲ ਪਿਆਰ ਕਰਨ ਵਾਲੇ ਪਰਮਾਤਮਾ ਨੂੰ (ਆਪਣੇ ਅੰਦਰ ਵੱਸਦਾ ਹੀ) ਪਛਾਣ ਲੈਂਦੇ ਹਨ ॥੧੩॥
गुरमुखि खोजि लहहि जन पूरे इउ समदरसी चीना हे ॥१३॥
ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥
God is endless; following the Guru's Teachings, some find Him.
ਕੋਈ ਵਿਰਲੇ (ਭਾਗਾਂ ਵਾਲੇ) ਬੰਦੇ ਗੁਰੂ ਦੀ ਮੱਤ ਲੈ ਕੇ ਬੇਅੰਤ ਗੁਣਾਂ ਦੇ ਮਾਲਕ ਪਰਮਾਤਮਾ ਨੂੰ ਲੱਭ ਲੈਂਦੇ ਹਨ,
प्रभ बेअंत गुरमति को पावहि ॥
ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥
Through the Word of the Guru's Shabad, they instruct their minds.
ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਮਨ ਨੂੰ (ਵਿਕਾਰਾਂ ਵਲ ਦੌੜਨ ਤੋਂ ਹਟਣ ਲਈ) ਸਮਝਾਂਦੇ ਹਨ।
गुर कै सबदि मन कउ समझावहि ॥
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥
Accept as True, Perfectly True, the Word of the True Guru's Bani. In this way, you shall merge in the Lord, the Supreme Soul. ||14||
ਸਤਿਗੁਰੂ ਦੀ ਬਾਣੀ ਵਿਚ ਪੂਰਨ ਸਰਧਾ ਬਣਾਵੋ। ਇਸ ਤਰ੍ਹਾਂ (ਭਾਵ, ਗੁਰੂ ਦੀ ਬਾਣੀ ਵਿਚ ਸਰਧਾ ਬਣਾਇਆਂ) ਸਰਬ-ਵਿਆਪਕ ਪਰਮਾਤਮਾ ਵਿਚ ਲੀਨ ਹੋ ਜਾਈਦਾ ਹੈ (ਤੇ ਵਿਕਾਰਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ) ॥੧੪॥
सतिगुर की बाणी सति सति करि मानहु इउ आतम रामै लीना हे ॥१४॥
ਨਾਰਦ ਸਾਰਦ ਸੇਵਕ ਤੇਰੇ ॥
Naarad and Saraswati are Your servants.
ਹੇ ਪ੍ਰਭੂ! ਨਾਰਦ (ਆਦਿਕ ਵੱਡੇ ਵੱਡੇ ਰਿਸ਼ੀ) ਤੇ ਸਾਰਦਾ (ਵਰਗੀਆਂ ਬੇਅੰਤ ਦੇਵੀਆਂ) ਸਭ ਤੇਰੇ (ਹੀ ਦਰ ਦੇ) ਸੇਵਕ ਹਨ,
नारद सारद सेवक तेरे ॥
ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥
Your servants are the greatest of the great, throughout the three worlds.
ਇਸ ਤ੍ਰਿਭਵਨੀ ਸੰਸਾਰ ਵਿਚ ਵੱਡੇ ਤੋਂ ਵੱਡੇ ਅਖਵਾਣ ਵਾਲੇ ਭੀ ਤੇਰੇ ਦਰ ਦੇ ਸੇਵਕ ਹਨ।
त्रिभवणि सेवक वडहु वडेरे ॥
ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
Your creative power permeates all; You are the Great Giver of all. You created the whole creation. ||15||
ਇਹ ਸਾਰੀ ਰਚਨਾ ਤੇਰੀ ਹੀ ਰਚੀ ਹੋਈ ਹੈ, ਇਹ ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ। ਤੂੰ ਹਰੇਕ ਜੀਵ ਦੇ ਸਿਰ ਉਤੇ ਰਾਜ਼ਕ ਹੈਂ ॥੧੫॥
सभ तेरी कुदरति तू सिरि सिरि दाता सभु तेरो कारणु कीना हे ॥१५॥
ਇਕਿ ਦਰਿ ਸੇਵਹਿ ਦਰਦੁ ਵਞਾਏ ॥
Some serve at Your Door, and their sufferings are dispelled.
ਅਨੇਕਾਂ ਹੀ ਜੀਵ (ਤੇਰੇ ਨਾਮ ਦੀ ਬਰਕਤਿ ਨਾਲ ਆਪਣਾ) ਦੁੱਖ ਦਰਦ ਦੂਰ ਕਰ ਕੇ ਤੇਰੇ ਦਰ ਤੇ ਤੇਰੀ ਸੇਵਾ-ਭਗਤੀ ਕਰਦੇ ਹਨ।
इकि दरि सेवहि दरदु वञाए ॥
ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥
They are robed with honor in the Court of the Lord, and emancipated by the True Guru.
ਜਿਨ੍ਹਾਂ ਨੂੰ ਸਤਿਗੁਰੂ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਸਤਕਾਰ ਮਿਲਦਾ ਹੈ।
ओइ दरगह पैधे सतिगुरू छडाए ॥
ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥
The True Guru breaks the bonds of egotism, and restrains the fickle consciousness. ||16||
ਜਿਨ੍ਹਾਂ (ਵਡ-ਭਾਗੀਆਂ) ਦੇ ਹਉਮੈ ਦੇ ਬੰਧਨ ਸਤਿਗੁਰੂ ਨੇ ਤੋੜ ਦਿੱਤੇ, ਉਹਨਾਂ ਦੇ ਚੰਚਲ ਮਨ ਨੂੰ ਗੁਰੂ ਨੇ (ਵਿਕਾਰਾਂ ਵਲ) ਭਟਕਣ ਨਹੀਂ ਦਿੱਤਾ ॥੧੬॥
हउमै बंधन सतिगुरि तोड़े चितु चंचलु चलणि न दीना हे ॥१६॥
ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥
Meet the True Guru, and search for the way,
ਤੁਸੀਂ ਗੁਰੂ ਨੂੰ ਮਿਲੋ, ਤੇ (ਗੁਰੂ ਪਾਸੋਂ) ਉਹ ਢੰਗ ਸਿੱਖ ਲਵੋ,
सतिगुर मिलहु चीनहु बिधि साई ॥
ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥
by which you may find God, and not have to answer for your account.
ਜਿਸ ਦੀ ਸਹਾਇਤਾ ਨਾਲ ਪਰਮਾਤਮਾ ਨੂੰ ਮਿਲ ਸਕੋ, ਤੇ ਕਰਮਾਂ ਦਾ ਲੇਖਾ ਭੀ ਕੋਈ ਨਾਹ ਰਹਿ ਜਾਏ।
जितु प्रभु पावहु गणत न काई ॥
ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
Subdue your egotism, and serve the Guru; O servant Nanak, you shall be drenched with the Lord's Love. ||17||2||8||
ਆਪਣੀ ਹਉਮੈ ਮਾਰ ਕੇ ਗੁਰੂ ਦੀ ਦੱਸੀ ਸੇਵਾ ਕਰੋ। ਹੇ ਦਾਸ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ) ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਜਾਂਦਾ ਹੈ ॥੧੭॥੨॥੮॥
हउमै मारि करहु गुर सेवा जन नानक हरि रंगि भीना हे ॥१७॥२॥८॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਅਸੁਰ ਸਘਾਰਣ ਰਾਮੁ ਹਮਾਰਾ ॥
My Lord is the Destroyer of demons.
ਸਾਡਾ ਪਰਮਾਤਮਾ (ਸਾਡੇ ਮਨਾਂ ਵਿਚੋਂ ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਦੇ ਸਮਰੱਥ ਹੈ।
असुर सघारण रामु हमारा ॥
ਘਟਿ ਘਟਿ ਰਮਈਆ ਰਾਮੁ ਪਿਆਰਾ ॥
My Beloved Lord is pervading each and every heart.
ਉਹ ਪਿਆਰਾ ਸੋਹਣਾ ਰਾਮ ਹਰੇਕ ਸਰੀਰ ਵਿਚ ਵੱਸਦਾ ਹੈ।
घटि घटि रमईआ रामु पिआरा ॥
ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥
The unseen Lord is always with us, but He is not seen at all. The Gurmukh contemplates the record. ||1||
ਹਰ ਵੇਲੇ ਸਾਡੇ ਅੰਦਰ ਮੌਜੂਦ ਹੈ, ਫਿਰ ਭੀ ਉਹ ਅਲੱਖ ਹੈ, ਉਸ ਦਾ ਸਰੂਪ ਉੱਕਾ ਹੀ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੀ ਸਰਨ ਪੈ ਕੇ ਉਸ ਦੇ ਗੁਣਾਂ ਦੀ ਵਿਚਾਰ (ਆਪਣੇ ਹਿਰਦੇ ਵਿਚ) ਪ੍ਰੋ ਲਵੋ ॥੧॥
नाले अलखु न लखीऐ मूले गुरमुखि लिखु वीचारा हे ॥१॥
ਗੁਰਮੁਖਿ ਸਾਧੂ ਸਰਣਿ ਤੁਮਾਰੀ ॥
The Holy Gurmukh seeks Your Sanctuary.
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਤੇਰੀ ਸਰਨ ਪੈਂਦੇ ਹਨ ਉਹ ਆਪਣੇ ਮਨ ਨੂੰ ਸਾਧ ਲੈਂਦੇ ਹਨ (ਵਿਕਾਰਾਂ ਵਲੋਂ ਰੋਕ ਲੈਂਦੇ ਹਨ)।
गुरमुखि साधू सरणि तुमारी ॥
ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥
God grants His Grace, and carries him across to the other side.
(ਜਿਸ ਭੀ ਮਨੁੱਖ ਨੇ ਗੁਰੂ ਵਲ ਮੂੰਹ ਕੀਤਾ ਉਸ ਨੂੰ) ਪ੍ਰਭੂ ਨੇ ਮੇਹਰ ਕਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ।
करि किरपा प्रभि पारि उतारी ॥
ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥
The ocean is very deep, filled with fiery water; the Guru, the True Guru, carries us across to the other side. ||2||
ਇਹ ਸੰਸਾਰ ਇਕ ਬੜਾ ਹੀ ਡੂੰਘਾ ਸਮੁੰਦਰ ਹੈ ਇਸ ਵਿਚ ਪਾਣੀ (ਦੇ ਥਾਂ ਵਿਕਾਰਾਂ ਦੀ) ਅੱਗ (ਭੜਕ ਰਹੀ) ਹੈ। ਇਸ ਵਿਚੋਂ ਸਤਿਗੁਰੂ ਪਾਰ ਲੰਘਾ ਲੈਂਦਾ ਹੈ ॥੨॥
अगनि पाणी सागरु अति गहरा गुरु सतिगुरु पारि उतारा हे ॥२॥
ਮਨਮੁਖ ਅੰਧੁਲੇ ਸੋਝੀ ਨਾਹੀ ॥
The blind, self-willed manmukh does not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਬੰਦਿਆਂ ਨੂੰ (ਇਸ ਤ੍ਰਿਸ਼ਨਾ-ਅੱਗ ਦੇ ਸਮੁੰਦਰ ਦੀ) ਸਮਝ ਨਹੀਂ ਪੈਂਦੀ।
मनमुख अंधुले सोझी नाही ॥
ਆਵਹਿ ਜਾਹਿ ਮਰਹਿ ਮਰਿ ਜਾਹੀ ॥
He comes and goes in reincarnation, dying, and dying again.
ਉਹ ਜਨਮ ਮਰਨ ਦੇ ਚੱਕਰ ਵਿਚ ਪੈਂਦੇ ਹਨ ਤੇ ਮੁੜ ਮੁੜ ਆਤਮਕ ਮੌਤੇ ਮਰਦੇ ਹਨ।
आवहि जाहि मरहि मरि जाही ॥
ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥
The primal inscription of destiny cannot be erased. The spiritually blind suffer terribly at Death's door. ||3||
(ਪਰ ਉਹ ਵਿਚਾਰੇ ਭੀ ਕੀਹ ਕਰਨ?) ਪਿਛਲੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਲਿਖਿਆ ਲੇਖ (ਜੋ ਉਹਨਾਂ ਦੇ ਮਨ ਵਿਚ ਉੱਕਰਿਆ ਪਿਆ ਹੈ) ਮਿਟਦਾ ਨਹੀਂ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਦਰ ਤੇ ਖ਼ੁਆਰ ਹੁੰਦਾ ਹੈ ॥੩॥
पूरबि लिखिआ लेखु न मिटई जम दरि अंधु खुआरा हे ॥३॥
ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥
Some come and go, and do not find a home in their own heart.
(ਇਸੇ ਹੀ ਤਰ੍ਹਾਂ ਮਾਇਆ ਮੋਹ ਵਿਚ ਫਸ ਕੇ) ਅਨੇਕਾਂ ਹੀ ਜੀਵ ਜੰਮਦੇ ਹਨ ਮਰਦੇ ਹਨ, ਜੰਮਦੇ ਹਨ ਮਰਦੇ ਹਨ, ਪਰ ਆਪਣੇ ਅੰਤਰ ਆਤਮੇ ਅਡੋਲਤਾ ਨਹੀਂ ਪ੍ਰਾਪਤ ਕਰ ਸਕਦੇ,
इकि आवहि जावहि घरि वासु न पावहि ॥
ਕਿਰਤ ਕੇ ਬਾਧੇ ਪਾਪ ਕਮਾਵਹਿ ॥
Bound by their past actions, they commit sins.
ਉਹ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ (ਹੋਰ ਹੋਰ) ਪਾਪ ਕਰੀ ਜਾਂਦੇ ਹਨ।
किरत के बाधे पाप कमावहि ॥
ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥
The blind ones have no understanding, no wisdom; they are trapped and ruined by greed and egotism. ||4||
ਮਾਇਆ ਦਾ ਲੋਭ ਤੇ ਅਹੰਕਾਰ ਬੜੀ ਬੁਰੀ ਬਲਾ ਹੈ, ਇਸ ਵਿਚ ਅੰਨ੍ਹੇ ਹੋਏ ਜੀਵ ਨੂੰ ਕੋਈ ਸੂਝ ਬੂਝ ਆ ਨਹੀਂ ਸਕਦੀ (ਕਿ ਕਿਸ ਰਾਹੇ ਪਿਆ ਹੋਇਆ ਹੈ) ॥੪॥
अंधुले सोझी बूझ न काई लोभु बुरा अहंकारा हे ॥४॥
ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥
Without her Husband Lord, what good are the soul-bride's decorations?
ਜੇਹੜੀ ਇਸਤ੍ਰੀ ਪਤੀ ਤੋਂ ਵਿਛੁੜੀ ਹੋਈ ਹੋਵੇ ਉਸ ਦਾ ਹਾਰ-ਸਿੰਗਾਰ ਕਿਸ ਅਰਥ?
पिर बिनु किआ तिसु धन सीगारा ॥
ਪਰ ਪਿਰ ਰਾਤੀ ਖਸਮੁ ਵਿਸਾਰਾ ॥
She has forgotten her Lord and Master, and is infatuated with another's husband.
ਉਸ ਨੇ ਤਾਂ ਆਪਣਾ ਖਸਮ ਵਿਸਾਰ ਰੱਖਿਆ ਹੈ ਤੇ ਉਹ ਪਰਾਏ ਮਰਦ ਨਾਲ ਰੰਗ-ਰਲੀਆਂ ਮਾਣਦੀ ਹੈ।
पर पिर राती खसमु विसारा ॥
ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥
Just as no one knows who is the father of the prostitute's son, such are the worthless, useless deeds that are done. ||5||
(ਇਹ ਹਾਰ-ਸਿੰਗਾਰ ਉਸ ਨੂੰ ਹੋਰ ਹੋਰ ਨਰਕ ਵਿਚ ਪਾਂਦਾ ਹੈ)। ਜਿਵੇਂ ਕਿਸੇ ਵੇਸੁਆ ਦੇ ਪੁੱਤਰ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ (ਉਹ ਜਗਤ ਵਿਚ ਹਾਸੋ-ਹੀਣਾ ਹੀ ਹੁੰਦਾ ਹੈ, ਇਸੇ ਤਰ੍ਹਾਂ ਪਤੀ-ਪ੍ਰਭੂ ਤੋਂ ਵਿਛੁੜੀ ਜੀਵ-ਇਸਤ੍ਰੀ ਦੇ) ਹੋਰ ਹੋਰ ਕਰਮ ਫੋਕੇ ਤੇ ਵਿਕਾਰ ਹੀ ਹਨ (ਇਹਨਾਂ ਵਿਚੋਂ ਨਮੋਸ਼ੀ ਹੀ ਮਿਲਦੀ ਹੈ) ॥੫॥
जिउ बेसुआ पूत बापु को कहीऐ तिउ फोकट कार विकारा हे ॥५॥
ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥
The ghost, in the body-cage, suffers all sorts of afflictions.
(ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ, ਮਾਨੋ, ਪ੍ਰੇਤ-ਜੂਨ ਹਨ। ਉਹਨਾਂ ਦੇ ਇਹ ਮਨੁੱਖਾ ਸਰੀਰ ਭੀ ਪ੍ਰੇਤਾਂ ਦੇ ਰਹਿਣ ਲਈ ਪਿੰਜਰ ਹੀ ਹਨ) ਇਹਨਾਂ ਪ੍ਰੇਤ-ਪਿੰਜਰਾਂ ਵਿਚ ਉਹ ਬੇਅੰਤ ਦੁੱਖ ਸਹਿੰਦੇ ਹਨ।
प्रेत पिंजर महि दूख घनेरे ॥
ਨਰਕਿ ਪਚਹਿ ਅਗਿਆਨ ਅੰਧੇਰੇ ॥
Those who are blind to spiritual wisdom, putrefy in hell.
ਅਗਿਆਨਤਾ ਦੇ ਹਨੇਰੇ ਵਿਚ ਪੈ ਕੇ ਉਹ (ਆਤਮਕ ਮੌਤ ਦੇ) ਨਰਕ ਵਿਚ ਖ਼ੁਆਰ ਹੁੰਦੇ ਹਨ।
नरकि पचहि अगिआन अंधेरे ॥
ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥
The Righteous Judge of Dharma collects the balance due on the account, of those who forget the Name of the Lord. ||6||
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ (ਉਸ ਦੇ ਸਿਰ ਤੇ ਵਿਕਾਰਾਂ ਦਾ ਕਰਜ਼ਾ ਚੜ੍ਹਦਾ ਜਾਂਦਾ ਹੈ, ਉਹ ਮਨੁੱਖ ਧਰਮਰਾਜ ਦਾ ਕਰਜ਼ਾਈ ਹੋ ਜਾਂਦਾ ਹੈ) ਉਸ ਪਾਸੋਂ ਧਰਮਰਾਜ ਦੇ ਇਸ ਕਰਜ਼ੇ ਦੀ ਵਸੂਲੀ ਕੀਤੀ ਹੀ ਜਾਂਦੀ ਹੈ (ਭਾਵ, ਵਿਕਾਰਾਂ ਦੇ ਕਾਰਨ ਉਸ ਨੂੰ ਦੁੱਖ ਸਹਾਰਨੇ ਹੀ ਪੈਂਦੇ ਹਨ) ॥੬॥
धरम राइ की बाकी लीजै जिनि हरि का नामु विसारा हे ॥६॥
ਸੂਰਜੁ ਤਪੈ ਅਗਨਿ ਬਿਖੁ ਝਾਲਾ ॥
The scorching sun blazes with flames of poison.
(ਮਨਮੁਖ ਦੇ ਅੰਦਰ ਮਾਨੋ, ਮਾਇਆ ਦੇ ਮੋਹ ਦਾ) ਸੂਰਜ ਤਪਦਾ ਰਹਿੰਦਾ ਹੈ, ਉਸ ਦੇ ਅੰਦਰ ਵਿਹੁਲੀ ਤ੍ਰਿਸ਼ਨਾ-ਅੱਗ ਦੀਆਂ ਲਾਟਾਂ ਨਿਕਲਦੀਆਂ ਰਹਿੰਦੀਆਂ ਹਨ।
सूरजु तपै अगनि बिखु झाला ॥
ਅਪਤੁ ਪਸੂ ਮਨਮੁਖੁ ਬੇਤਾਲਾ ॥
The self-willed manmukh is dishonored, a beast, a demon.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਮਾਨੋ, ਭੂਤ ਹੈ, (ਮਨੁੱਖਾ ਸਰੀਰ ਹੁੰਦਿਆਂ ਭੀ ਅੰਤਰ ਆਤਮੇ) ਪਸ਼ੂ ਹੈ, ਉਸ ਨੂੰ ਕਿਤੇ ਆਦਰ ਨਹੀਂ ਮਿਲਦਾ।
अपतु पसू मनमुखु बेताला ॥
ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥
Trapped by hope and desire, he practices falsehood, and is afflicted by the terrible disease of corruption. ||7||
ਜੇਹੜੇ ਬੰਦੇ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਫਸ ਕੇ ਮਾਇਆ ਦੇ ਮੋਹ ਦੀ ਕਮਾਈ ਹੀ ਕਰਦੇ ਰਹਿੰਦੇ ਹਨ, ਉਹਨਾਂ ਨੂੰ (ਮੋਹ ਦਾ ਇਹ) ਅੱਤ ਭੈੜਾ ਰੋਗ ਚੰਬੜਿਆ ਹੀ ਰਹਿੰਦਾ ਹੈ ॥੭॥
आसा मनसा कूड़ु कमावहि रोगु बुरा बुरिआरा हे ॥७॥
ਮਸਤਕਿ ਭਾਰੁ ਕਲਰ ਸਿਰਿ ਭਾਰਾ ॥
He carries the heavy load of sins on his forehead and head.
ਜਿਸ ਮਨੁੱਖ ਦੇ ਮੱਥੇ ਉਤੇ ਸਿਰ ਉਤੇ (ਪਾਪਾਂ ਦੇ) ਕੱਲਰ ਦਾ ਬਹੁਤ ਸਾਰਾ ਭਾਰ ਰੱਖਿਆ ਹੋਵੇ,
मसतकि भारु कलर सिरि भारा ॥
ਕਿਉ ਕਰਿ ਭਵਜਲੁ ਲੰਘਸਿ ਪਾਰਾ ॥
How can he cross the terrifying world-ocean?
ਉਹ ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਗਾ?
किउ करि भवजलु लंघसि पारा ॥
ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥
From the very beginning of time, and throughout the ages, the True Guru has been the boat; through the Lord's Name, He carries us across. ||8||
ਦੁਨੀਆ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਮੁੱਢ ਤੋਂ ਹੀ ਸਤਿਗੁਰੂ ਜਹਾਜ਼ ਹੈ ਜੋ ਜੀਵਾਂ ਨੂੰ ਪਰਮਾਤਮਾ ਦੇ ਨਾਮ ਵਿਚ ਜੋੜ ਕੇ ਪਾਰ ਲੰਘਾ ਦੇਂਦਾ ਹੈ ॥੮॥
सतिगुरु बोहिथु आदि जुगादी राम नामि निसतारा हे ॥८॥
ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥
The love of one's children and spouse is so sweet in this world.
(ਸਭ ਜੀਵਾਂ ਦਾ) ਪੁੱਤਰ ਨਾਲ ਇਸਤ੍ਰੀ ਨਾਲ ਮੋਹ ਹੈ ਪਿਆਰ ਹੈ।
पुत्र कलत्र जगि हेतु पिआरा ॥
ਮਾਇਆ ਮੋਹੁ ਪਸਰਿਆ ਪਾਸਾਰਾ ॥
The expansive expanse of the Universe is attachment to Maya.
ਜਗਤ ਵਿਚ ਮਾਇਆ ਦਾ ਮੋਹ-ਰੂਪ ਖਿਲਾਰਾ ਖਿਲਰਿਆ ਪਿਆ ਹੈ।
माइआ मोहु पसरिआ पासारा ॥
ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
The True Guru snaps the noose of Death, for that Gurmukh who contemplates the essence of reality. ||9||
(ਇਹ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ) ਇਸ ਆਤਮਕ ਮੌਤ ਦੀਆਂ ਫਾਹੀਆਂ ਸਤਿਗੁਰੂ ਨੇ (ਉਸ ਮਨੁੱਖ ਦੇ ਗਲੋਂ) ਤੋੜ ਦਿੱਤੀਆਂ ਹਨ ਜੋ ਗੁਰੂ ਦੇ ਸਨਮੁਖ ਰਹਿ ਕੇ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ॥੯॥
जम के फाहे सतिगुरि तोड़े गुरमुखि ततु बीचारा हे ॥९॥
ਕੂੜਿ ਮੁਠੀ ਚਾਲੈ ਬਹੁ ਰਾਹੀ ॥
Cheated by falsehood, the self-willed manmukh walks along many paths;
ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ (ਪੈ ਕੇ ਆਤਮਕ ਜੀਵਨ ਦੀ ਪੂੰਜੀ) ਲੁਟਾ ਬੈਠਦੀ ਹੈ, ਉਹ (ਸਹੀ ਜੀਵਨ-ਰਾਹ ਤੋਂ ਖੁੰਝ ਕੇ) ਕਈ ਰਾਹਾਂ ਵਿਚ ਭਟਕਦੀ ਫਿਰਦੀ ਹੈ।
कूड़ि मुठी चालै बहु राही ॥
ਮਨਮੁਖੁ ਦਾਝੈ ਪੜਿ ਪੜਿ ਭਾਹੀ ॥
he may be highly educated, but he burns in the fire.
ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ ਤ੍ਰਿਸ਼ਨਾ ਦੀ ਅੱਗ ਵਿਚ ਪੈ ਪੈ ਕੇ ਸੜਦਾ ਹੈ (ਦੁਖੀ ਹੁੰਦਾ ਹੈ)।
मनमुखु दाझै पड़ि पड़ि भाही ॥
ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥
The Guru is the Great Giver of the Ambrosial Naam, the Name of the Lord. Chanting the Naam, sublime peace is obtained. ||10||
(ਇਸ ਰੋਗ ਤੋਂ ਬਚਾਣ ਲਈ) ਗੁਰੂ (ਜੋ) ਵੱਡਾ ਸਿਆਣਾ (ਹਕੀਮ) ਹੈ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ ਦੇਂਦਾ ਹੈ। (ਗੁਰੂ ਦੀ ਸਰਨ ਪੈ ਕੇ) ਨਾਮ ਜਪੋ (ਇਸੇ ਵਿਚ) ਸ੍ਰੇਸ਼ਟ ਸੁਖ ਹੈ ॥੧੦॥
अंम्रित नामु गुरू वड दाणा नामु जपहु सुख सारा हे ॥१०॥
ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥
The True Guru, in His Mercy, implants Truth within.
ਜਿਸ ਮਨੁੱਖ ਉਤੇ ਗੁਰੂ ਤ੍ਰੁੱਠਦਾ ਹੈ ਉਸ ਨੂੰ ਸਦਾ-ਥਿਰ ਹਰੀ-ਨਾਮ (ਹਿਰਦੇ ਵਿਚ) ਪੱਕਾ ਕਰਾ ਦੇਂਦਾ ਹੈ,
सतिगुरु तुठा सचु द्रिड़ाए ॥
ਸਭਿ ਦੁਖ ਮੇਟੇ ਮਾਰਗਿ ਪਾਏ ॥
All suffering is eradicated, and one is placed on the Path.
ਉਸ ਦੇ ਸਾਰੇ ਦੁੱਖ ਮਿਟਾ ਦੇਂਦਾ ਹੈ ਉਸ ਨੂੰ ਜ਼ਿੰਦਗੀ ਦੇ ਸਹੀ ਰਸਤੇ ਤੇ ਪਾ ਦੇਂਦਾ ਹੈ।
सभि दुख मेटे मारगि पाए ॥
ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥
Not even a thorn ever pierces the foot of one who has the True Guru as his Protector. ||11||
ਸਤਿਗੁਰੂ ਜਿਸ ਮਨੁੱਖ ਦਾ ਰਾਖਾ ਬਣਦਾ ਹੈ (ਜ਼ਿੰਦਗੀ ਦੇ ਪੈਂਡੇ ਤੁਰਦਿਆਂ) ਉਸ ਦੇ ਪੈਰ ਵਿਚ ਕੰਡਾ ਨਹੀਂ ਚੁੱਭਦਾ (ਉਸ ਨੂੰ ਹਉਮੈ ਦਾ ਕੰਡਾ ਦੁਖੀ ਨਹੀਂ ਕਰਦਾ) ॥੧੧॥
कंडा पाइ न गडई मूले जिसु सतिगुरु राखणहारा हे ॥११॥
ਖੇਹੂ ਖੇਹ ਰਲੈ ਤਨੁ ਛੀਜੈ ॥
Dust mixes with dust, when the body wastes away.
ਸਾਰੀ ਉਮਰ ਮਾਇਆ ਦੇ ਮੋਹ ਵਿਚ ਹੀ (ਮਨਮੁਖ ਦਾ) ਸਰੀਰ ਆਖ਼ਰ ਨਾਸ ਹੋ ਜਾਂਦਾ ਹੈ ਤੇ (ਉਸ ਦਾ ਸ੍ਰੇਸ਼ਟ ਮਨੁੱਖਾ ਜੀਵਨ) ਸੁਆਹ ਵਿਚ ਹੀ ਰਲ ਜਾਂਦਾ ਹੈ।
खेहू खेह रलै तनु छीजै ॥
ਮਨਮੁਖੁ ਪਾਥਰੁ ਸੈਲੁ ਨ ਭੀਜੈ ॥
The self-willed manmukh is like a stone slab, which is impervious to water.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪੱਥਰ ਦਿਲ ਹੀ ਰਹਿੰਦਾ ਹੈ ਕਦੇ (ਭਗਤੀ-ਭਾਵ ਵਿਚ) ਨਹੀਂ ਭਿੱਜਦਾ।
मनमुखु पाथरु सैलु न भीजै ॥
ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥
He cries out and weeps and wails; he is reincarnated into heaven and then hell. ||12||
(ਜੀਵਨ ਦਾ ਸਮਾ ਵਿਹਾ ਜਾਣ ਤੇ ਜੇ ਉਹ) ਬਥੇਰੇ ਤਰਲੇ ਭੀ ਕਰੇ (ਤਾਂ ਕਿਸੇ ਅਰਥ ਨਹੀਂ) ਉਹ ਕਦੇ ਨਰਕ ਵਿਚ ਕਦੇ ਸੁਰਗ ਵਿਚ ਜੰਮਦਾ ਹੀ ਰਹਿੰਦਾ ਹੈ (ਭਾਵ, ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁਖ ਸੁਖ ਭੋਗਦਾ ਰਹਿੰਦਾ ਹੈ) ॥੧੨॥
करण पलाव करे बहुतेरे नरकि सुरगि अवतारा हे ॥१२॥
ਮਾਇਆ ਬਿਖੁ ਭੁਇਅੰਗਮ ਨਾਲੇ ॥
They live with the poisonous snake of Maya.
(ਗੁਰੂ ਦੀ ਸਰਨ ਤੋਂ ਬਿਨਾ) ਮਾਇਆ ਦੇ ਮੋਹ-ਰੂਪ ਸੱਪ ਦਾ ਜ਼ਹਿਰ ਜੀਵਾਂ ਦੇ ਅੰਦਰ ਟਿਕਿਆ ਰਹਿੰਦਾ ਹੈ (ਤੇ ਜੀਵਾਂ ਨੂੰ ਆਤਮਕ ਮੌਤੇ ਮਾਰਦਾ ਰਹਿੰਦਾ ਹੈ)।
माइआ बिखु भुइअंगम नाले ॥
ਇਨਿ ਦੁਬਿਧਾ ਘਰ ਬਹੁਤੇ ਗਾਲੇ ॥
This duality has ruined so many homes.
ਇਸ ਨੇ ਦੁਬਿਧਾ ਵਿਚ ਪਾ ਕੇ ਅਨੇਕਾਂ ਘਰ ਗਾਲ ਦਿੱਤੇ ਹਨ (ਮੋਹ ਨੇ ਪ੍ਰਭੂ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਪੈ ਕੇ ਅਨੇਕਾਂ ਜੀਵਨ ਬਰਬਾਦ ਕਰ ਦਿੱਤੇ ਹਨ)।
इनि दुबिधा घर बहुते गाले ॥
ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥
Without the True Guru, love does not well up. Imbued with devotional worship, the soul is satisfied. ||13||
ਗੁਰੂ ਤੋਂ ਬਿਨਾ ਮਨੁੱਖ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਪ੍ਰੀਤ ਪੈਦਾ ਨਹੀਂ ਹੁੰਦੀ। ਜੇਹੜੇ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦੇ ਭਗਤ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਖ਼ੁਸ਼ ਰਹਿੰਦਾ ਹੈ ॥੧੩॥
सतिगुर बाझहु प्रीति न उपजै भगति रते पतीआरा हे ॥१३॥
ਸਾਕਤ ਮਾਇਆ ਕਉ ਬਹੁ ਧਾਵਹਿ ॥
The faithless cynics chase after Maya.
ਮਾਇਆ-ਵੇੜ੍ਹੇ ਜੀਵ ਮਾਇਆ ਇਕੱਠੀ ਕਰਨ ਦੀ ਖ਼ਾਤਰ ਬਹੁਤ ਭੱਜ-ਦੌੜ ਕਰਦੇ ਹਨ,
साकत माइआ कउ बहु धावहि ॥
ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥
Forgetting the Naam, how can they find peace?
(ਕਿਉਂਕਿ ਉਹ ਇਸੇ ਵਿਚ ਸੁਖ ਲੱਭਣ ਦੀ ਆਸ ਰੱਖਦੇ ਹਨ) ਪਰ ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਆਨੰਦ ਕਿੱਥੋਂ ਲੈ ਸਕਦੇ ਹਨ?
नामु विसारि कहा सुखु पावहि ॥
ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥
In the three qualities, they are destroyed; they cannot cross over to the other side. ||14||
ਉਹ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸੇ ਰਹਿ ਕੇ ਦੁਖੀ ਹੁੰਦੇ ਹਨ (ਹੋਰਨਾਂ ਨੂੰ ਭੀ) ਦੁਖੀ ਕਰਦੇ ਹਨ। ਦੁੱਖਾਂ ਦੇ ਇਸ ਸਮੁੰਦਰ ਵਿਚੋਂ ਉਹ ਪਾਰਲੇ ਬੰਨੇ ਨਹੀਂ ਪਹੁੰਚ ਸਕਦੇ ॥੧੪॥
त्रिहु गुण अंतरि खपहि खपावहि नाही पारि उतारा हे ॥१४॥
ਕੂਕਰ ਸੂਕਰ ਕਹੀਅਹਿ ਕੂੜਿਆਰਾ ॥
The false are called pigs and dogs.
ਨਿਰੇ ਕੂੜ ਦੇ ਵਪਾਰੀ ਬੰਦੇ (ਵੇਖਣ ਨੂੰ ਤਾਂ ਮਨੁੱਖ ਹਨ, ਪਰ ਅਸਲ ਵਿਚ ਉਹ) ਕੁੱਤੇ ਤੇ ਸੂਰ ਹੀ (ਆਪਣੇ ਆਪ ਨੂੰ) ਅਖਵਾਂਦੇ ਹਨ,
कूकर सूकर कहीअहि कूड़िआरा ॥
ਭਉਕਿ ਮਰਹਿ ਭਉ ਭਉ ਭਉਹਾਰਾ ॥
They bark themselves to death; they bark and bark and howl in fear.
(ਕਿਉਂਕਿ ਕੁੱਤਿਆਂ ਤੇ ਸੂਰਾਂ ਵਾਂਗ ਮਾਇਆ ਦੀ ਖ਼ਾਤਰ) ਭੌਂਕ ਭੌਂਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਸਾਰੀ ਉਮਰ ਭਟਕਦੇ ਭਟਕਦੇ ਥੱਕ ਟੁੱਟ ਜਾਂਦੇ ਹਨ।
भउकि मरहि भउ भउ भउहारा ॥
ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥
False in mind and body, they practice falsehood; through their evil-mindedness, they lose out in the Court of the Lord. ||15||
ਉਹਨਾਂ ਦੇ ਮਨ ਵਿਚ ਮਾਇਆ ਦਾ ਮੋਹ, ਉਹਨਾਂ ਦੇ ਸਰੀਰ ਵਿਚ ਮਾਇਆ ਦਾ ਮੋਹ, ਸਾਰੀ ਉਮਰ ਉਹ ਮੋਹ ਦੀ ਕਮਾਈ ਹੀ ਕਰਦੇ ਹਨ। ਇਸ ਭੈੜੀ ਮੱਤੇ ਲੱਗ ਕੇ ਪਰਮਾਤਮਾ ਦੀ ਦਰਗਾਹ ਵਿਚ ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ ॥੧੫॥
मनि तनि झूठे कूड़ु कमावहि दुरमति दरगह हारा हे ॥१५॥
ਸਤਿਗੁਰੁ ਮਿਲੈ ਤ ਮਨੂਆ ਟੇਕੈ ॥
Meeting the True Guru, the mind is stabilized.
ਜੇ ਸਤਿਗੁਰੂ ਮਿਲ ਪਏ ਤਾਂ ਉਹ ਮਨੁੱਖ ਦੇ (ਡੋਲਦੇ) ਮਨ ਨੂੰ ਸਹਾਰਾ ਦੇਂਦਾ ਹੈ।
सतिगुरु मिलै त मनूआ टेकै ॥
ਰਾਮ ਨਾਮੁ ਦੇ ਸਰਣਿ ਪਰੇਕੈ ॥
One who seeks His Sanctuary is blessed with the Lord's Name.
ਉਹ ਸਰਨ ਪਏ ਮਨੁੱਖ ਨੂੰ ਪਰਮਾਤਮਾ ਦਾ ਨਾਮ (ਧਨ) ਦਿੰਦਾ ਹੈ।
राम नामु दे सरणि परेकै ॥
ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥
They are given the priceless wealth of the Lord's Name; singing His Praises, they are His beloveds in His court. ||16||
ਗੁਰੂ ਉਸ ਨੂੰ ਪਰਮਾਤਮਾ ਦਾ ਨਾਮ-ਰੂਪ (ਅਜਿਹਾ) ਕੀਮਤੀ ਧਨ ਦੇਂਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ (ਦੀ ਦਾਤਿ) ਦੇਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਨੂੰ) ਪ੍ਰਭੂ ਦੀ ਦਰਗਾਹ ਵਿਚ ਆਦਰ-ਪਿਆਰ ਮਿਲਦਾ ਹੈ ॥੧੬॥
हरि धनु नामु अमोलकु देवै हरि जसु दरगह पिआरा हे ॥१६॥
ਰਾਮ ਨਾਮੁ ਸਾਧੂ ਸਰਣਾਈ ॥
In the Sanctuary of the Holy, chant the Lord's Name.
ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਨਾਮ ਮਿਲਦਾ ਹੈ।
राम नामु साधू सरणाई ॥
ਸਤਿਗੁਰ ਬਚਨੀ ਗਤਿ ਮਿਤਿ ਪਾਈ ॥
Through the True Guru's Teachings, one comes to know His state and extent.
ਗੁਰੂ ਦੇ ਬਚਨਾਂ ਤੇ ਤੁਰਿਆਂ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਕਿਹੋ ਜਿਹਾ (ਦਇਆਲ) ਹੈ ਤੇ ਕੇਡਾ ਵੱਡਾ (ਬੇਅੰਤ) ਹੈ।
सतिगुर बचनी गति मिति पाई ॥
ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥
Nanak: chant the Name of the Lord, Har, Har, O my mind; the Lord, the Uniter, shall unite you with Himself. ||17||3||9||
ਹੇ ਨਾਨਕ! (ਆਪਣੇ ਮਨ ਨੂੰ ਸਮਝਾ) ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ (ਨਾਮ ਜਪਣ ਵਾਲੇ ਵਡ-ਭਾਗੀ ਨੂੰ) ਮੇਲਣਹਾਰ ਪ੍ਰਭੂ ਆਪਣੇ ਚਰਣਾਂ ਵਿਚ ਮਿਲਾ ਲੈਂਦਾ ਹੈ ॥੧੭॥੩॥੯॥
नानक हरि जपि हरि मन मेरे हरि मेले मेलणहारा हे ॥१७॥३॥९॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਘਰਿ ਰਹੁ ਰੇ ਮਨ ਮੁਗਧ ਇਆਨੇ ॥
Remain in your own home, O my foolish and ignorant mind.
ਹੇ ਅੰਞਾਣ ਮੂਰਖ ਮਨ! ਅਡੋਲਤਾ ਵਿਚ ਟਿਕਿਆ ਰਹੁ।
घरि रहु रे मन मुगध इआने ॥
ਰਾਮੁ ਜਪਹੁ ਅੰਤਰਗਤਿ ਧਿਆਨੇ ॥
Meditate on the Lord - concentrate deep within your being and meditate on Him.
ਆਪਣੇ ਅੰਦਰ ਹੀ ਟਿਕਿਆ ਰਹਿ ਕੇ ਤੇ ਸੁਰਤ ਜੋੜ ਕੇ ਪ੍ਰਭੂ ਦਾ ਨਾਮ ਜਪ।
रामु जपहु अंतरगति धिआने ॥
ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥
Renounce your greed, and merge with the infinite Lord. In this way, you shall find the door of liberation. ||1||
(ਹੇ ਮਨ! ਮਾਇਆ ਦਾ) ਲਾਲਚ ਛੱਡ ਕੇ ਉਸ ਪ੍ਰਭੂ ਵਿਚ ਲੀਨ ਰਹੁ ਜੋ ਪਰੇ ਤੋਂ ਪਰੇ ਹੈ (ਜਿਸ ਤੋਂ ਅਗਾਂਹ ਕੋਈ ਹੋਰ ਹਸਤੀ ਨਹੀਂ ਹੈ)। ਇਸੇ ਤਰ੍ਹਾਂ ਤੂੰ (ਮਾਇਆ ਦੇ ਲਾਲਚ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲਏਂਗਾ ॥੧॥
लालच छोडि रचहु अपरंपरि इउ पावहु मुकति दुआरा हे ॥१॥
ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥
If you forget Him, the Messenger of Death will catch sight of you.
ਜਿਸ ਪ੍ਰਭੂ ਦੇ ਭੁੱਲ ਜਾਣ ਨਾਲ ਮੌਤ ਘੂਰਨ ਲੱਗ ਪੈਂਦੀ ਹੈ,
जिसु बिसरिऐ जमु जोहणि लागै ॥
ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥
All peace will be gone, and you will suffer in pain in the world hereafter.
ਸਾਰੇ ਸੁਖ ਦੂਰ ਹੋ ਜਾਂਦੇ ਹਨ ਤੇ ਉਹਨਾਂ ਦੇ ਥਾਂ ਜੀਵਨ-ਪੰਧ ਵਿਚ ਦੁੱਖ ਹੀ ਦੁੱਖ ਵਾਪਰਦੇ ਹਨ,
सभि सुख जाहि दुखा फुनि आगै ॥
ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥
Chant the Name of the Lord as Gurmukh, O my soul; this is the supreme essence of contemplation. ||2||
ਹੇ ਜਿੰਦੇ! ਗੁਰੂ ਦੀ ਸਰਨ ਪੈ ਕੇ ਉਸ ਪ੍ਰਭੂ ਦਾ ਨਾਮ ਜਪ, ਤੇ ਉਸ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ ਦੇ ਮੰਡਲ ਵਿਚ ਟਿਕਾ ਰੱਖ ॥੨॥
राम नामु जपि गुरमुखि जीअड़े एहु परम ततु वीचारा हे ॥२॥
ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥
Chant the Name of the Lord, Har, Har, the sweetest essence.
ਹੇ ਜਿੰਦੇ! ਸਦਾ ਪਰਮਾਤਮਾ ਦਾ ਨਾਮ ਜਪ (ਜਪਿਆਂ ਹੀ ਸਮਝ ਪਏਗੀ ਕਿ ਨਾਮ ਜਪਣ ਦਾ) ਮਿੱਠਾ ਸੁਆਦ ਹੈ।
हरि हरि नामु जपहु रसु मीठा ॥
ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥
As Gurmukh, see the essence of the Lord deep within.
ਗੁਰੂ ਦੀ ਸਰਨ ਪੈ ਕੇ ਇਹ ਨਾਮ-ਰਸ ਆਪਣੇ ਅੰਦਰ ਹੀ ਅਨੁਭਵ ਕਰ ਸਕੀਦਾ ਹੈ।
गुरमुखि हरि रसु अंतरि डीठा ॥
ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥
Day and night, remain imbued with the Lord's Love. This is the essence of all chanting, deep meditation and self-discipline. ||3||
ਦਿਨ ਰਾਤ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹੋ, ਇਹ ਨਾਮ-ਰੰਗ ਹੀ ਸ੍ਰੇਸ਼ਟ ਤਪ ਹੈ, ਸ੍ਰੇਸ਼ਟ ਤਪ ਹੈ, ਸ੍ਰੇਸ਼ਟ ਸੰਜਮ ਹੈ ॥੩॥
अहिनिसि राम रहहु रंगि राते एहु जपु तपु संजमु सारा हे ॥३॥
ਰਾਮ ਨਾਮੁ ਗੁਰ ਬਚਨੀ ਬੋਲਹੁ ॥
Speak the Guru's Word, and the Name of the Lord.
ਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰੋ,
राम नामु गुर बचनी बोलहु ॥
ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥
In the Society of the Saints, search for this essence.
(ਆਤਮਕ ਆਨੰਦ ਮਿਲੇਗਾ, ਪਰ ਇਹ ਆਨੰਦ ਸਾਧ ਸੰਗਤ ਵਿਚ ਪ੍ਰਾਪਤ ਹੁੰਦਾ ਹੈ) ਸਾਧ ਸੰਗਤ ਵਿਚ ਜਾ ਕੇ ਇਸ ਆਨੰਦ ਦੀ ਭਾਲ ਕਰੋ।
संत सभा महि इहु रसु टोलहु ॥
ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥
Follow the Guru's Teachings - seek and find the home of your own self, and you shall never be consigned to the womb of reincarnation again. ||4||
ਗੁਰੂ ਦੀ ਮੱਤ ਤੇ ਤੁਰ ਕੇ ਆਪਣਾ ਉਹ ਆਤਮਕ ਟਿਕਾਣਾ ਲੱਭੋ ਜਿਥੇ ਪਹੁੰਚ ਕੇ ਮੁੜ ਜਨਮ ਮਰਨ ਦੇ ਗੇੜ ਵਿਚ ਨਾਹ ਪੈਣਾ ਪਏ ॥੪॥
गुरमति खोजि लहहु घरु अपना बहुड़ि न गरभ मझारा हे ॥४॥
ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥
Bathe at the sacred shrine of Truth, and sing the Glorious Praises of the Lord.
ਸਦਾ-ਥਿਰ ਪ੍ਰਭੂ ਦਾ ਨਾਮ (ਸਿਮਰੋ), ਪਰਮਾਤਮਾ ਦੇ ਗੁਣ ਗਾਵੋ (ਇਹੀ ਹੈ ਤੀਰਥ-ਇਸ਼ਨਾਨ, ਇਸ) ਤੀਰਥ ਉਤੇ ਇਸ਼ਨਾਨ ਕਰੋ।
सचु तीरथि नावहु हरि गुण गावहु ॥
ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥
Reflect upon the essence of reality, and lovingly focus your consciousness on the Lord.
ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੋ, ਪਰਮਾਤਮਾ ਦੇ ਗੁਣਾਂ ਨੂੰ ਵਿਚਾਰੋ।
ततु वीचारहु हरि लिव लावहु ॥
ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥
At the very last moment, the Messenger of Death will not be able to touch you, if you chant the Name of the Beloved Lord. ||5||
ਪਿਆਰੇ ਪ੍ਰਭੂ ਦਾ ਨਾਮ ਸਿਮਰੋ, ਅਖ਼ੀਰਲੇ ਸਮੇ ਮੌਤ ਦਾ ਡਰ ਪੋਹ ਨਹੀਂ ਸਕੇਗਾ ॥੫॥
अंत कालि जमु जोहि न साकै हरि बोलहु रामु पिआरा हे ॥५॥
ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥
The True Guru, the Primal Being, the Great Giver, is all-knowing.
ਗੁਰੂ ਅਕਾਲ ਪੁਰਖ (ਦਾ ਰੂਪ) ਹੈ, ਸਭ ਦਾਤਾਂ ਦੇਣ ਦੇ ਸਮਰੱਥ ਹੈ, ਬੜਾ ਸਿਆਣਾ ਹੈ,
सतिगुरु पुरखु दाता वड दाणा ॥
ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥
Whoever has Truth within himself, merges in the Word of the Shabad.
ਉਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਸਦਾ ਵੱਸਦਾ ਹੈ, ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਸਦਾ ਲੀਨ ਰਹਿੰਦਾ ਹੈ।
जिसु अंतरि साचु सु सबदि समाणा ॥
ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥
One whom the True Guru unites in Union, is rid of the overpowering fear of death. ||6||
ਉਹ ਗੁਰੂ ਜਿਸ ਮਨੁੱਖ ਨੂੰ ਆਪਣੀ ਸੰਗਤ ਵਿਚ ਮਿਲਾਂਦਾ ਹੈ ਉਸ (ਦੇ ਸਿਰ) ਤੋਂ ਜਮਾਂ ਦੇ ਡਰ ਦਾ ਭਾਰ ਦੂਰ ਹੋ ਜਾਂਦਾ ਹੈ ॥੬॥
जिस कउ सतिगुरु मेलि मिलाए तिसु चूका जम भै भारा हे ॥६॥
ਪੰਚ ਤਤੁ ਮਿਲਿ ਕਾਇਆ ਕੀਨੀ ॥
The body is formed from the union of the five elements.
(ਆਪਣੇ) ਇਸ ਸਰੀਰ ਵਿਚ, ਜੋ ਪਰਮਾਤਮਾ ਨੇ ਪੰਜ (ਵਿਰੋਧੀ) ਤੱਤ ਰਲਾ ਕੇ ਬਣਾਇਆ ਹੈ,
पंच ततु मिलि काइआ कीनी ॥
ਤਿਸ ਮਹਿ ਰਾਮ ਰਤਨੁ ਲੈ ਚੀਨੀ ॥
Know that the Lord's jewel is within it.
ਪਰਮਾਤਮਾ ਦਾ ਨਾਮ-ਰਤਨ ਖੋਜ ਕੇ ਲੱਭ ਲੈ।
तिस महि राम रतनु लै चीनी ॥
ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥
The soul is the Lord, and the Lord is the soul; contemplating the Shabad, the Lord is found. ||7||
(ਜਿਉਂ ਜਿਉਂ) ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰੀਏ, (ਤਿਉਂ ਤਿਉਂ ਇਹ ਸਮਝ ਆ ਜਾਂਦੀ ਹੈ ਕਿ) ਆਤਮਾ ਤੇ ਪਰਮਾਤਮਾ ਇਕ-ਰੂਪ ਹਨ ॥੭॥
आतम रामु रामु है आतम हरि पाईऐ सबदि वीचारा हे ॥७॥
ਸਤ ਸੰਤੋਖਿ ਰਹਹੁ ਜਨ ਭਾਈ ॥
Abide in truth and contentment, O humble Siblings of Destiny.
ਹੇ ਭਾਈ ਜਨੋ! ਸੇਵਾ ਤੇ ਸੰਤੋਖ ਵਿਚ ਜੀਵਨ ਬਿਤਾਵੋ।
सत संतोखि रहहु जन भाई ॥
ਖਿਮਾ ਗਹਹੁ ਸਤਿਗੁਰ ਸਰਣਾਈ ॥
Hold tight to compassion and the Sanctuary of the True Guru.
ਗੁਰੂ ਦੀ ਸਰਨ ਪੈ ਕੇ ਦੂਜਿਆਂ ਦੀ ਵਧੀਕੀ ਸਹਾਰਨ ਦਾ ਗੁਣ ਗ੍ਰਹਣ ਕਰੋ।
खिमा गहहु सतिगुर सरणाई ॥
ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥
Know your soul, and know the Supreme Soul; associating with the Guru, you shall be emancipated. ||8||
ਆਪਣੇ ਆਤਮਾ ਨੂੰ ਪਛਾਣ ਕੇ ਦੂਜਿਆਂ ਦੇ ਆਤਮਾ ਨੂੰ ਭੀ ਪਛਾਣੋ। ਗੁਰੂ ਦੀ ਸੰਗਤ ਵਿਚ ਰਿਹਾਂ ਇਹ ਨਿਰਨਾ ਆਉਂਦਾ ਹੈ ॥੮॥
आतमु चीनि परातमु चीनहु गुर संगति इहु निसतारा हे ॥८॥
ਸਾਕਤ ਕੂੜ ਕਪਟ ਮਹਿ ਟੇਕਾ ॥
The faithless cynics are stuck in falsehood and deceit.
ਮਾਇਆ-ਵੇੜ੍ਹੇ ਬੰਦੇ ਮਾਇਆ ਦੇ ਮੋਹ ਵਿਚ ਤੇ ਛਲ ਵਿਚ (ਆਪਣੇ ਜੀਵਨ ਦਾ) ਆਸਰਾ (ਭਾਲਦੇ ਹਨ),
साकत कूड़ कपट महि टेका ॥
ਅਹਿਨਿਸਿ ਨਿੰਦਾ ਕਰਹਿ ਅਨੇਕਾ ॥
Day and night, they slander many others.
ਉਹ ਦਿਨ ਰਾਤ ਅਨੇਕਾਂ ਕਿਸਮਾਂ ਦੀ ਪਰਾਈ ਨਿੰਦਾ ਕਰਦੇ ਰਹਿੰਦੇ ਹਨ।
अहिनिसि निंदा करहि अनेका ॥
ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥
Without meditative remembrance, they come and then go, and are cast into the hellish womb of reincarnation. ||9||
ਸਿਮਰਨ ਤੋਂ ਵਾਂਝੇ ਰਹਿ ਕੇ ਉਹ (ਇਸ ਨਿੰਦਾ ਆਦਿਕ ਦੇ ਕੁਰਾਹੇ ਪੈ ਕੇ) ਜਨਮ ਮਰਨ ਦੇ ਗੇੜ ਵਿਚ ਪੈ ਜਾਂਦੇ ਹਨ, ਗਰਭ-ਜੂਨ ਦੇ ਨਰਕਾਂ ਵਿਚ ਪੈਂਦੇ ਹਨ ॥੯॥
बिनु सिमरन आवहि फुनि जावहि ग्रभ जोनी नरक मझारा हे ॥९॥
ਸਾਕਤ ਜਮ ਕੀ ਕਾਣਿ ਨ ਚੂਕੈ ॥
The faithless cynic is not rid of his fear of death.
ਮਾਇਆ-ਵੇੜ੍ਹੇ ਜੀਵਾਂ ਦੇ ਅੰਦਰੋਂ ਜਮ ਦਾ ਡਰ ਦੂਰ ਨਹੀਂ ਹੁੰਦਾ,
साकत जम की काणि न चूकै ॥
ਜਮ ਕਾ ਡੰਡੁ ਨ ਕਬਹੂ ਮੂਕੈ ॥
The Messenger of Death's club is never taken away.
ਜਮ ਦੀ ਸਜ਼ਾ ਉਹਨਾਂ ਦੇ ਸਿਰ ਤੋਂ ਨਹੀਂ ਟਲਦੀ।
जम का डंडु न कबहू मूकै ॥
ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥
He has to answer to the Righteous Judge of Dharma for the account of his actions; the egotistical being carries the unbearable load. ||10||
ਅਹੰਕਾਰੀਆਂ ਦੇ ਸਿਰ ਉਤੇ (ਵਿਕਾਰਾਂ ਦਾ) ਅਸਹਿ ਭਾਰ ਟਿਕਿਆ ਰਹਿੰਦਾ ਹੈ (ਇਹ, ਮਾਨੋ, ਉਹਨਾਂ ਦੇ ਸਿਰ ਉਤੇ ਕਰਜ਼ਾ ਹੈ) ਧਰਮਰਾਜ ਦੇ ਇਸ ਕਰਜ਼ੇ ਦਾ ਲੇਖਾ ਉਹਨਾਂ ਪਾਸੋਂ ਲਿਆ ਹੀ ਜਾਂਦਾ ਹੈ ॥੧੦॥
बाकी धरम राइ की लीजै सिरि अफरिओ भारु अफारा हे ॥१०॥
ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥
Tell me: without the Guru, what faithless cynic has been saved?
ਗੁਰੂ ਦੀ ਸਰਨ ਤੋਂ ਬਿਨਾ ਕੋਈ ਭੀ ਮਾਇਆ-ਵੇੜ੍ਹਿਆ ਬੰਦਾ (ਮਾਇਆ-ਮੋਹ ਦੇ ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ।
बिनु गुर साकतु कहहु को तरिआ ॥
ਹਉਮੈ ਕਰਤਾ ਭਵਜਲਿ ਪਰਿਆ ॥
Acting egotistically, he falls into the terrifying world-ocean.
(ਮਾਇਆ ਦੀ ਮਸਤੀ ਦੇ ਕਾਰਨ ਉਹ) 'ਹਉ ਹਉ ਮੈਂ ਮੈਂ' ਕਰਦਾ ਸੰਸਾਰ-ਸਮੁੰਦਰ ਵਿਚ ਡੁੱਬਾ ਰਹਿੰਦਾ ਹੈ।
हउमै करता भवजलि परिआ ॥
ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥
Without the Guru, no one is saved; meditating on the Lord, they are carried across to the other side. ||11||
ਗੁਰੂ ਤੋਂ ਬਿਨਾ ਕੋਈ ਮਨੁੱਖ (ਇਸ ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ। ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਜਪਿਆਂ ਹੀ) ਪਾਰਲੇ ਕੰਢੇ ਪਹੁੰਚ ਸਕੀਦਾ ਹੈ ॥੧੧॥
बिनु गुर पारु न पावै कोई हरि जपीऐ पारि उतारा हे ॥११॥
ਗੁਰ ਕੀ ਦਾਤਿ ਨ ਮੇਟੈ ਕੋਈ ॥
No one can erase the Guru's blessings.
ਕੋਈ ਆਦਮੀ ਗੁਰੂ ਦੀ ਇਸ ਬਖ਼ਸ਼ਸ਼ ਦੇ ਰਾਹ ਵਿਚ ਰੁਕਾਵਟ ਨਹੀਂ ਪਾ ਸਕਦਾ।
गुर की दाति न मेटै कोई ॥
ਜਿਸੁ ਬਖਸੇ ਤਿਸੁ ਤਾਰੇ ਸੋਈ ॥
The Lord carries across those whom He forgives.
ਜਿਸ ਮਨੁੱਖ ਉਤੇ ਗੁਰੂ ਬਖ਼ਸ਼ਸ਼ ਕਰਦਾ ਹੈ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
जिसु बखसे तिसु तारे सोई ॥
ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥
The pains of birth and death do not even approach those whose minds are filled with God, the infinite and endless. ||12||
(ਗੁਰੂ ਦੀ ਮੇਹਰ ਨਾਲ) ਜਿਸ ਮਨੁੱਖ ਦੇ ਮਨ ਵਿਚ ਉਹ ਅਪਰ ਅਪਾਰ ਪ੍ਰਭੂ ਆ ਵੱਸਦਾ ਹੈ ਜਨਮ ਮਰਨ ਦਾ ਦੁੱਖ ਉਸ ਦੇ ਨੇੜੇ ਨਹੀਂ ਢੁਕਦਾ ॥੧੨॥
जनम मरण दुखु नेड़ि न आवै मनि सो प्रभु अपर अपारा हे ॥१२॥
ਗੁਰ ਤੇ ਭੂਲੇ ਆਵਹੁ ਜਾਵਹੁ ॥
Those who forget the Guru come and go in reincarnation.
ਜੇ ਗੁਰੂ ਦੇ ਦਰ ਤੋਂ ਖੁੰਝੇ ਰਹੋਗੇ ਤਾਂ (ਸੰਸਾਰ ਵਿਚ ਮੁੜ ਮੁੜ) ਜੰਮਦੇ ਮਰਦੇ ਰਹੋਗੇ,
गुर ते भूले आवहु जावहु ॥
ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥
They are born, only to die again, and continue committing sins.
ਜਨਮ ਮਰਨ ਦੇ ਗੇੜ ਵਿਚ ਪਏ ਰਹੋਗੇ ਤੇ ਪਾਪ-ਕਰਮ ਕਰਦੇ ਰਹੋਗੇ।
जनमि मरहु फुनि पाप कमावहु ॥
ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥
The unconscious, foolish, faithless cynic does not remember the Lord; but when he is stricken with pain, then he cries out for the Lord. ||13||
ਮਾਇਆ-ਵੇੜ੍ਹੇ ਮੂਰਖ ਗ਼ਾਫ਼ਿਲ ਮਨੁੱਖ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਜਦੋਂ ਕੋਈ ਦੁੱਖ ਵਿਆਪਦਾ ਹੈ ਤਾਂ ਉਸ ਵੇਲੇ 'ਹਾਇ ਰਾਮ! ਹਾਇ ਰਾਮ!' ਪੁਕਾਰਦੇ ਹਨ ॥੧੩॥
साकत मूड़ अचेत न चेतहि दुखु लागै ता रामु पुकारा हे ॥१३॥
ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥
Pleasure and pain are the consequences of the actions of past lives.
ਹੇ ਪ੍ਰਾਣੀ! ਪੂਰਬਲੇ ਜਨਮਾਂ ਦੇ ਕੀਤੇ ਕਰਮਾਂ ਅਨੁਸਾਰ ਦੁਖ ਸੁਖ ਭੋਗੀਦੇ ਹਨ।
सुखु दुखु पुरब जनम के कीए ॥
ਸੋ ਜਾਣੈ ਜਿਨਿ ਦਾਤੈ ਦੀਏ ॥
The Giver, who blesses us with these - He alone knows.
ਇਸ ਭੇਤ ਨੂੰ ਉਹੀ ਪਰਮਾਤਮਾ ਜਾਣਦਾ ਹੈ ਜਿਸ ਨੇ (ਇਹ ਦੁਖ ਸੁਖ ਭੋਗਣੇ) ਦਿੱਤੇ ਹਨ।
सो जाणै जिनि दातै दीए ॥
ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥
So who can you blame, O mortal being? The hardships you suffer are from your own actions. ||14||
ਹੇ ਪ੍ਰਾਣੀ! (ਵਾਪਰੇ ਦੁੱਖਾਂ ਦੇ ਕਾਰਨ) ਤੂੰ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦਾ, ਇਹ ਤਾਂ ਆਪਣੇ ਹੀ ਕੀਤੇ ਕਰਮਾਂ ਦਾ ਕਰੜਾ ਫਲ ਸਹਾਰ ॥੧੪॥
किस कउ दोसु देहि तू प्राणी सहु अपणा कीआ करारा हे ॥१४॥
ਹਉਮੈ ਮਮਤਾ ਕਰਦਾ ਆਇਆ ॥
Practicing egotism and possessiveness, you have come into the world.
(ਜਨਮ ਜਨਮਾਂਤਰਾਂ ਤੋਂ) ਜੀਵ ਹਉਮੈ ਤੇ ਮਮਤਾ ਅਹੰਕਾਰ-ਭਰੀਆਂ ਗੱਲਾਂ ਕਰਦਾ ਆ ਰਿਹਾ ਹੈ।
हउमै ममता करदा आइआ ॥
ਆਸਾ ਮਨਸਾ ਬੰਧਿ ਚਲਾਇਆ ॥
Hope and desire bind you and lead you on.
ਇਹ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਬੱਝਾ ਚਲਾ ਆ ਰਿਹਾ ਹੈ।
आसा मनसा बंधि चलाइआ ॥
ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥
Indulging in egotism and self-conceit, what will you be able to carry with you, except the load of ashes from poison and corruption? ||15||
'ਇਹ ਮਾਇਆ ਮੇਰੀ ਹੈ ਇਹ ਮਾਇਆ ਮੇਰੀ ਹੈ'-ਇਹ ਆਖ ਆਖ ਕੇ ਇਥੋਂ ਆਪਣੇ ਨਾਲ ਭੀ ਕੁਝ ਨਹੀਂ ਲੈ ਜਾ ਸਕਦਾ। ਵਿਕਾਰਾਂ ਦੀ ਸੁਆਹ ਵਿਕਾਰਾਂ ਦਾ ਜ਼ਹਰ ਹੀ ਲੱਦ ਲੈਂਦਾ ਹੈ (ਜੋ ਇਸ ਦੇ ਆਤਮਕ ਜੀਵਨ ਨੂੰ ਮਾਰ ਦੇਂਦਾ ਹੈ) ॥੧੫॥
मेरी मेरी करत किआ ले चाले बिखु लादे छार बिकारा हे ॥१५॥
ਹਰਿ ਕੀ ਭਗਤਿ ਕਰਹੁ ਜਨ ਭਾਈ ॥
Worship the Lord in devotion, O humble Siblings of Destiny.
ਹੇ ਭਾਈ ਜਨੋ! ਪਰਮਾਤਮਾ ਦੀ ਭਗਤੀ ਕਰੋ।
हरि की भगति करहु जन भाई ॥
ਅਕਥੁ ਕਥਹੁ ਮਨੁ ਮਨਹਿ ਸਮਾਈ ॥
Speak the Unspoken Speech, and the mind will merge back into the Mind.
ਉਸ ਪਰਮਾਤਮਾ ਨੂੰ ਯਾਦ ਕਰਦੇ ਰਹੋ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, (ਇਸ ਤਰ੍ਹਾਂ ਇਹ ਵਿਕਾਰੀ) ਮਨ (ਰੱਬ) ਮਨ ਵਿਚ ਹੀ ਲੀਨ ਹੋ ਜਾਇਗਾ।
अकथु कथहु मनु मनहि समाई ॥
ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥
Restrain your restless mind within its own home, and the Lord, the Destroyer, shall destroy your pain. ||16||
ਇਸ ਮਨ ਨੂੰ ਜੋ (ਮਾਇਆ ਦੇ ਪਿੱਛੇ) ਉਠ ਉਠ ਕੇ ਭੱਜਦਾ ਹੈ ਰੋਕ ਕੇ ਆਪਣੇ ਅਡੋਲ ਆਤਮਕ ਟਿਕਾਣੇ ਵਿਚ ਕਾਬੂ ਕਰ ਰੱਖੋ। (ਇਸ ਤਰ੍ਹਾਂ) ਸਾਰੇ ਦੁੱਖ ਕੱਟਣ ਦੇ ਸਮਰੱਥ ਪ੍ਰਭੂ ਦੁੱਖ ਦੂਰ ਕਰ ਦੇਵੇਗਾ ॥੧੬॥
उठि चलता ठाकि रखहु घरि अपुनै दुखु काटे काटणहारा हे ॥१६॥
ਹਰਿ ਗੁਰ ਪੂਰੇ ਕੀ ਓਟ ਪਰਾਤੀ ॥
I seek the support of the Perfect Guru, the Lord.
ਜਿਸ ਮਨੁੱਖ ਨੇ ਪਰਮਾਤਮਾ ਦੀ ਤੇ ਪੂਰੇ ਗੁਰੂ ਦੀ ਸਰਨ ਦੀ ਕਦਰ ਪਛਾਣ ਲਈ ਹੈ,
हरि गुर पूरे की ओट पराती ॥
ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥
The Gurmukh loves the Lord; the Gurmukh realizes the Lord.
ਜਿਸ ਨੇ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੀ ਰਾਹੀਂ ਪਰਮਾਤਮਾ ਵਿਚ ਸੁਰਤ ਜੋੜਨੀ ਸਮਝ ਲਈ ਹੈ,
गुरमुखि हरि लिव गुरमुखि जाती ॥
ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥
O Nanak, through the Lord's Name, the intellect is exalted; granting His forgiveness, the Lord carries him across to the other side. ||17||4||10||
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਉਸ ਦੀ ਮੱਤ ਸ੍ਰੇਸ਼ਟ ਹੋ ਜਾਂਦੀ ਹੈ, ਪਰਮਾਤਮਾ ਉਸ ਉਤੇ ਮੇਹਰ ਕਰਦਾ ਹੈ ਤੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੭॥੪॥੧੦॥
नानक राम नामि मति ऊतम हरि बखसे पारि उतारा हे ॥१७॥४॥१०॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਸਰਣਿ ਪਰੇ ਗੁਰਦੇਵ ਤੁਮਾਰੀ ॥
O Divine Guru, I have entered Your Sanctuary.
ਹੇ ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ,
सरणि परे गुरदेव तुमारी ॥
ਤੂ ਸਮਰਥੁ ਦਇਆਲੁ ਮੁਰਾਰੀ ॥
You are the Almighty Lord, the Merciful Lord.
ਤੂੰ (ਕਾਮਾਦਿਕ) ਵੈਰੀਆਂ ਦਾ ਮਾਰਨ ਵਾਲਾ ਹੈਂ, ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ।
तू समरथु दइआलु मुरारी ॥
ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥
No one knows Your wondrous plays; You are the perfect Architect of Destiny. ||1||
ਕੋਈ ਜੀਵ ਤੇਰੇ ਕੌਤਕ ਸਮਝ ਨਹੀਂ ਸਕਦਾ, ਤੂੰ ਸਭ ਗੁਣਾਂ ਦਾ ਮਾਲਕ ਹੈਂ, ਤੂੰ ਸਭ ਵਿਚ ਵਿਆਪਕ ਹੈਂ, ਤੂੰ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈਂ ॥੧॥
तेरे चोज न जाणै कोई तू पूरा पुरखु बिधाता हे ॥१॥
ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥
From the very beginning of time, and throughout the ages, You cherish and sustain Your beings.
ਜਗਤ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਸ਼ੁਰੂ ਤੋਂ ਹੀ ਤੂੰ (ਸਭ ਜੀਵਾਂ ਦੀ) ਪਾਲਣਾ ਕਰਦਾ ਆ ਰਿਹਾ ਹੈਂ,
तू आदि जुगादि करहि प्रतिपाला ॥
ਘਟਿ ਘਟਿ ਰੂਪੁ ਅਨੂਪੁ ਦਇਆਲਾ ॥
You are in each and every heart, O Merciful Lord of incomparable beauty.
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੇਰਾ ਰੂਪ ਐਸਾ ਹੈ ਕਿ ਉਸ ਵਰਗਾ ਹੋਰ ਕਿਸੇ ਦਾ ਨਹੀਂ, ਤੂੰ ਦਇਆ ਦਾ ਸੋਮਾ ਹੈਂ।
घटि घटि रूपु अनूपु दइआला ॥
ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥
As You will, You cause all to walk; everyone acts according to Your Command. ||2||
ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸੰਸਾਰ ਦੀ ਕਾਰ ਚਲਾ ਰਿਹਾ ਹੈਂ, ਹਰੇਕ ਜੀਵ ਤੇਰਾ ਹੀ ਪ੍ਰੇਰਿਆ ਹੋਇਆ (ਕਰਮ) ਕਰਦਾ ਹੈ ॥੨॥
जिउ तुधु भावै तिवै चलावहि सभु तेरो कीआ कमाता हे ॥२॥
ਅੰਤਰਿ ਜੋਤਿ ਭਲੀ ਜਗਜੀਵਨ ॥
Deep within the nucleus of all, is the Light of the Life of the World.
ਜਗਤ ਦੇ ਜੀਵਨ ਪ੍ਰਭੂ ਦੀ ਜੋਤਿ ਹਰੇਕ ਦੇ ਅੰਦਰ ਸੋਭ ਰਹੀ ਹੈ,
अंतरि जोति भली जगजीवन ॥
ਸਭਿ ਘਟ ਭੋਗੈ ਹਰਿ ਰਸੁ ਪੀਵਨ ॥
The Lord enjoys the hearts of all, and drinks in their essence.
ਸਾਰੇ ਸਰੀਰਾਂ ਵਿਚ ਵਿਆਪਕ ਹੋ ਕੇ ਪ੍ਰਭੂ ਆਪ ਹੀ ਆਪਣੇ ਨਾਮ ਦਾ ਰਸ ਪੀ ਰਿਹਾ ਹੈ, ਮਾਣ ਰਿਹਾ ਹੈ।
सभि घट भोगै हरि रसु पीवन ॥
ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥
He Himself gives, and He himself takes; He is the generous father of the beings of the three worlds. ||3||
ਇਹ ਹਰਿ-ਨਾਮ-ਰਸ ਆਪ ਹੀ (ਜੀਵਾਂ ਵਿਚ ਬੈਠਾ) ਲੈ ਰਿਹਾ ਹੈ, ਆਪ ਹੀ (ਜੀਵਾਂ ਨੂੰ ਇਹ ਨਾਮ-ਰਸ) ਦੇਂਦਾ ਹੈ। ਜਗਤ ਦਾ ਪਿਤਾ ਪ੍ਰਭੂ ਤਿੰਨਾਂ ਹੀ ਭਵਨਾਂ ਵਿਚ ਮੌਜੂਦ ਹੈ ਤੇ ਸਭ ਦਾਤਾਂ ਦੇ ਰਿਹਾ ਹੈ ॥੩॥
आपे लेवै आपे देवै तिहु लोई जगत पित दाता हे ॥३॥
ਜਗਤੁ ਉਪਾਇ ਖੇਲੁ ਰਚਾਇਆ ॥
Creating the world, He has set His play into motion.
ਜਗਤ ਪੈਦਾ ਕਰ ਕੇ ਪ੍ਰਭੂ ਨੇ (ਮਾਨੋ, ਇਕ) ਖੇਡ ਬਣਾ ਦਿੱਤੀ ਹੈ;
जगतु उपाइ खेलु रचाइआ ॥
ਪਵਣੈ ਪਾਣੀ ਅਗਨੀ ਜੀਉ ਪਾਇਆ ॥
He placed the soul in the body of air, water and fire.
ਹਵਾ ਪਾਣੀ ਅੱਗ (ਆਦਿਕ ਤੱਤਾਂ ਨੂੰ ਇਕੱਠਾ ਕਰ ਕੇ ਤੇ ਸਰੀਰ ਬਣਾ ਕੇ ਉਸ ਵਿਚ) ਜਿੰਦ ਟਿਕਾ ਦਿੱਤੀ ਹੈ।
पवणै पाणी अगनी जीउ पाइआ ॥
ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥
The body-village has nine gates; the Tenth Gate remains hidden. ||4||
ਇਸ ਸਰੀਰ-ਨਗਰੀ ਨੂੰ ਉਸ ਨੇ ਨੌ ਦਰਵਾਜ਼ੇ (ਤਾਂ ਪਰਗਟ ਤੌਰ ਤੇ) ਲਾ ਦਿੱਤੇ ਹਨ, (ਜਿਸ ਦਰਵਾਜ਼ੇ ਰਾਹੀਂ ਉਸ ਦੇ ਘਰ ਵਿਚ ਪਹੁੰਚੀਦਾ ਹੈ) ਉਹ ਦਸਵਾਂ ਦਰਵਾਜ਼ਾ (ਉਸ ਨੇ) ਗੁਪਤ ਰੱਖਿਆ ਹੋਇਆ ਹੈ ॥੪॥
देही नगरी नउ दरवाजे सो दसवा गुपतु रहाता हे ॥४॥
ਚਾਰਿ ਨਦੀ ਅਗਨੀ ਅਸਰਾਲਾ ॥
There are four horrible rivers of fire.
(ਇਸ ਜਗਤ ਵਿਚ ਨਿਰਦਇਤਾ ਮੋਹ ਲੋਭ ਤੇ ਕ੍ਰੋਧ) ਚਾਰ ਅੱਗ ਦੀਆਂ ਭਿਆਨਕ ਨਦੀਆਂ ਹਨ।
चारि नदी अगनी असराला ॥
ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥
How rare is that Gurmukh who understands this, and through the Word of the Shabad, remains unattached.
ਪਰ ਕੋਈ ਵਿਰਲਾ ਮਨੁੱਖ ਜੋ ਗੁਰੂ ਦੀ ਸਰਨ ਪੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਗੱਲ ਨੂੰ ਸਮਝਦਾ ਹੈ,
कोई गुरमुखि बूझै सबदि निराला ॥
ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥
The faithless cynics are drowned and burnt through their evil-mindedness. The Guru saves those who are imbued with the Love of the Lord. ||5||
(ਨਹੀਂ ਤਾਂ) ਮਾਇਆ-ਵੇੜ੍ਹੇ ਜੀਵ ਭੈੜੀ ਮੱਤੇ ਲੱਗ ਕੇ (ਇਹਨਾਂ ਨਦੀਆਂ ਵਿਚ) ਗੋਤੇ ਖਾਂਦੇ ਹਨ ਤੇ ਸੜਦੇ ਹਨ। ਜਿਨ੍ਹਾਂ ਨੂੰ ਗੁਰੂ ਨੇ (ਇਹਨਾਂ ਅੱਗ-ਨਦੀਆਂ ਤੋਂ) ਬਚਾ ਲਿਆ ਉਹ ਪਰਮਾਤਮਾ ਵਿਚ ਸੁਰਤ ਜੋੜੀ ਰੱਖਦੇ ਹਨ ॥੫॥
साकत दुरमति डूबहि दाझहि गुरि राखे हरि लिव राता हे ॥५॥
ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥
Water, fire, air, earth and ether
ਪਾਣੀ ਅੱਗ ਹਵਾ ਧਰਤੀ ਤੇ ਆਕਾਸ਼-
अपु तेजु वाइ प्रिथमी आकासा ॥
ਤਿਨ ਮਹਿ ਪੰਚ ਤਤੁ ਘਰਿ ਵਾਸਾ ॥
in that house of the five elements, they dwell.
ਇਹਨਾਂ ਪੰਜਾਂ ਦੇ ਮੇਲ ਦੀ ਰਾਹੀਂ ਪਰਮਾਤਮਾ ਨੇ ਪੰਜ-ਤੱਤੀ ਘਰ ਬਣਾ ਦਿੱਤਾ ਹੈ ਉਸ ਘਰ ਵਿਚ ਜੀਵਾਤਮਾ ਦਾ ਨਿਵਾਸ ਕਰ ਦਿੱਤਾ ਹੈ।
तिन महि पंच ततु घरि वासा ॥
ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥
Those who remain imbued with the Word of the True Guru's Shabad, renounce Maya, egotism and doubt. ||6||
ਜੇਹੜੇ ਜੀਵ ਸਤਿਗੁਰੂ ਦੇ ਸ਼ਬਦ ਵਿਚ ਜੁੜਦੇ ਹਨ ਉਹ ਮਾਇਆ ਦੀ ਹਉਮੈ ਤੇ ਮਾਇਆ ਦੀ ਖ਼ਾਤਰ ਭਟਕਣਾ ਛੱਡ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ॥੬॥
सतिगुर सबदि रहहि रंगि राता तजि माइआ हउमै भ्राता हे ॥६॥
ਇਹੁ ਮਨੁ ਭੀਜੈ ਸਬਦਿ ਪਤੀਜੈ ॥
This mind is drenched with the Shabad, and satisfied.
ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਸ਼ਬਦ ਵਿਚ ਭਿੱਜ ਜਾਂਦਾ ਹੈ (ਸ਼ਬਦ ਵਿਚ ਖ਼ੁਸ਼ ਹੋ ਕੇ ਜੁੜਦਾ ਹੈ) ਉਹ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਪ੍ਰਸੰਨ ਹੁੰਦਾ ਹੈ।
इहु मनु भीजै सबदि पतीजै ॥
ਬਿਨੁ ਨਾਵੈ ਕਿਆ ਟੇਕ ਟਿਕੀਜੈ ॥
Without the Name, what support can anyone have?
ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਕੋਈ ਹੋਰ ਆਸਰਾ ਨਹੀਂ ਭਾਲਦਾ।
बिनु नावै किआ टेक टिकीजै ॥
ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥
The temple of the body is being plundered by the thieves within, but this faithless cynic does not even recognize these demons. ||7||
ਪਰ ਜੋ ਮਨੁੱਖ ਮਾਇਆ-ਵੇੜ੍ਹਿਆ ਹੈ ਉਸ ਦੇ ਅੰਦਰ (ਵਿਕਾਰੀ ਮਨ-) ਚੋਰ ਦਾ ਘਰ-ਘਾਟ ਲੁੱਟਦਾ ਜਾਂਦਾ ਹੈ, ਇਸ ਮਾਇਆ-ਵੇੜ੍ਹੇ ਜੀਵ ਨੇ ਇਸ ਚੋਰ ਨੂੰ ਪਛਾਣਿਆ ਹੀ ਨਹੀਂ ॥੭॥
अंतरि चोरु मुहै घरु मंदरु इनि साकति दूतु न जाता हे ॥७॥
ਦੁੰਦਰ ਦੂਤ ਭੂਤ ਭੀਹਾਲੇ ॥
They are argumentative demons, terrifying goblins.
ਜਿਸ ਮਨੁੱਖ ਦੇ ਅੰਦਰ ਰੌਲਾ ਪਾਣ ਵਾਲੇ ਤੇ ਡਰਾਉਣੇ ਭੂਤਾਂ ਵਰਗੇ ਕਾਮਾਦਿਕ ਵੈਰੀ ਵੱਸਦੇ ਹੋਣ,
दुंदर दूत भूत भीहाले ॥
ਖਿੰਚੋਤਾਣਿ ਕਰਹਿ ਬੇਤਾਲੇ ॥
These demons stir up conflict and strife.
ਤੇ ਉਹ ਭੂਤ ਆਪੋ ਆਪਣੇ ਪਾਸੇ ਵਲ ਖਿੱਚਾ-ਖਿੱਚੀ ਕਰ ਰਹੇ ਹੋਣ,
खिंचोताणि करहि बेताले ॥
ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥
Without awareness of the Shabad, one comes and goes in reincarnation; he loses his honor in this coming and going. ||8||
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਸੁਰਤ-ਸੂਝ ਤੋਂ ਵਾਂਜਿਆ ਰਹਿ ਕੇ ਜੰਮਦਾ ਮਰਦਾ ਰਹਿੰਦਾ ਹੈ, ਆਪਣੀ ਇੱਜ਼ਤ ਗਵਾ ਲੈਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੮॥
सबद सुरति बिनु आवै जावै पति खोई आवत जाता हे ॥८॥
ਕੂੜੁ ਕਲਰੁ ਤਨੁ ਭਸਮੈ ਢੇਰੀ ॥
The body of the false person is just a pile of barren dirt.
ਹੇ ਜੀਵ! ਤੂੰ ਸਾਰੀ ਉਮਰ ਕੂੜ (-ਰੂਪ) ਕੱਲਰ ਹੀ (ਵਿਹਾਝਦਾ ਹੈਂ), ਸਰੀਰ ਭੀ ਆਖ਼ਰ ਸੁਆਹ ਦੀ ਢੇਰੀ ਹੋ ਜਾਣ ਵਾਲਾ ਹੈ (ਤੇਰੇ ਪੱਲੇ ਕੀਹ ਪਿਆ ਹੈ?)।
कूड़ु कलरु तनु भसमै ढेरी ॥
ਬਿਨੁ ਨਾਵੈ ਕੈਸੀ ਪਤਿ ਤੇਰੀ ॥
Without the Name, what honor can you have?
ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਆਪਣੀ ਇੱਜ਼ਤ ਗਵਾ ਲੈਂਦਾ ਹੈਂ।
बिनु नावै कैसी पति तेरी ॥
ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥
Bound and gagged throughout the four ages, there is no liberation; the Messenger of Death keeps such a person under his gaze. ||9||
ਮਾਇਆ ਦੇ ਮੋਹ ਵਿਚ ਬੱਝੇ ਹੋਏ ਦੀ ਖ਼ਲਾਸੀ ਪ੍ਰਭੂ ਦੇ ਨਾਮ ਤੋਂ ਬਿਨਾ ਕਦੇ ਭੀ ਨਹੀਂ ਹੋ ਸਕੇਗੀ (ਇਉਂ ਹੈ ਜਿਵੇਂ) ਕਾਲ-ਜਮਦੂਤ ਨੇ ਤੈਨੂੰ (ਖ਼ਾਸ ਤੌਰ ਤੇ) ਪਛਾਣਿਆ ਹੋਇਆ ਹੈ (ਕਿ ਇਹ ਮੇਰਾ ਸ਼ਿਕਾਰ ਹੈ) ॥੯॥
बाधे मुकति नाही जुग चारे जमकंकरि कालि पराता हे ॥९॥
ਜਮ ਦਰਿ ਬਾਧੇ ਮਿਲਹਿ ਸਜਾਈ ॥
At Death's door, he is tied up and punished;
(ਕੂੜ ਕੱਲਰ ਦੇ ਵਪਾਰੀ ਨੂੰ) ਜਮ ਦੇ ਦਰ ਤੇ ਬੱਝੇ ਨੂੰ ਸਜ਼ਾਵਾਂ ਮਿਲਦੀਆਂ ਹਨ,
जम दरि बाधे मिलहि सजाई ॥
ਤਿਸੁ ਅਪਰਾਧੀ ਗਤਿ ਨਹੀ ਕਾਈ ॥
such a sinner does not obtain salvation.
ਉਸ (ਵਿਚਾਰੇ) ਮੰਦ-ਕਰਮੀ ਦਾ ਭੈੜਾ ਹਾਲ ਹੁੰਦਾ ਹੈ।
तिसु अपराधी गति नही काई ॥
ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥
He cries out in pain, like the fish pierced by the hook. ||10||
ਉਹ ਵਿਲਕਦਾ ਹੈ ਤਰਲੇ ਲੈਂਦਾ ਹੈ (ਪਰ ਮੋਹ ਦੀ ਫਾਹੀ ਵਿਚੋਂ ਖ਼ਲਾਸੀ ਨਹੀਂ ਹੁੰਦੀ) ਜਿਵੇਂ ਮੱਛੀ ਕੁੰਡੀ ਵਿਚ ਫਸ ਜਾਂਦੀ ਹੈ ॥੧੦॥
करण पलाव करे बिललावै जिउ कुंडी मीनु पराता हे ॥१०॥
ਸਾਕਤੁ ਫਾਸੀ ਪੜੈ ਇਕੇਲਾ ॥
The faithless cynic is caught in the noose all alone.
ਮਾਇਆ-ਵੇੜ੍ਹੇ ਮਨੁੱਖ ਦੀ ਇਕੱਲੀ ਆਪਣੀ ਜਿੰਦ ਉਸ (ਮੌਤ ਦੀ) ਫਾਹੀ ਵਿਚ ਫਸੀ ਹੁੰਦੀ ਹੈ।
साकतु फासी पड़ै इकेला ॥
ਜਮ ਵਸਿ ਕੀਆ ਅੰਧੁ ਦੁਹੇਲਾ ॥
The miserable spiritually blind person is caught in the power of Death.
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਵੱਸ ਵਿਚ ਪਿਆ ਦੁੱਖੀ ਹੁੰਦਾ ਹੈ।
जम वसि कीआ अंधु दुहेला ॥
ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥
Without the Lord's Name, liberation is not known. He shall waste away, today or tomorrow. ||11||
(ਉਹ ਮਾਇਆ-ਵੇੜ੍ਹਿਆ ਜੀਵ ਪ੍ਰਭੂ-ਨਾਮ ਤੋਂ ਵਾਂਜਿਆਂ ਰਹਿੰਦਾ ਹੈ, ਤੇ) ਹਰੀ-ਨਾਮ ਤੋਂ ਬਿਨਾ ਖ਼ਲਾਸੀ ਦਾ ਕੋਈ ਵਸੀਲਾ ਨਹੀਂ ਸੁੱਝ ਸਕਦਾ, ਨਿੱਤ (ਮੋਹ ਦੀ ਫਾਹੀ ਵਿਚ ਹੀ) ਖ਼ੁਆਰ ਹੁੰਦਾ ਹੈ ॥੧੧॥
राम नाम बिनु मुकति न सूझै आजु कालि पचि जाता हे ॥११॥
ਸਤਿਗੁਰ ਬਾਝੁ ਨ ਬੇਲੀ ਕੋਈ ॥
Other than the True Guru, no one is your friend.
ਸਤਿਗੁਰੂ ਤੋਂ ਬਿਨਾ (ਜੀਵਨ-ਰਾਹ ਦੱਸਣ ਵਾਲਾ) ਕੋਈ ਮਦਦਗਾਰ ਨਹੀਂ ਬਣਦਾ।
सतिगुर बाझु न बेली कोई ॥
ਐਥੈ ਓਥੈ ਰਾਖਾ ਪ੍ਰਭੁ ਸੋਈ ॥
Here and hereafter, God is the Savior.
(ਗੁਰੂ ਹੀ ਦੱਸਦਾ ਹੈ ਕਿ) ਲੋਕ ਪਰਲੋਕ ਵਿਚ ਪਰਮਾਤਮਾ ਹੀ (ਜੀਵ ਦੀ) ਰਾਖੀ ਕਰਨ ਵਾਲਾ ਹੈ।
ऐथै ओथै राखा प्रभु सोई ॥
ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥
He grants His Grace, and bestows the Lord's Name. He merges with Him, like water with water. ||12||
(ਸਤਿਗੁਰੂ) ਮੇਹਰ ਕਰ ਕੇ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਇਸ ਤਰ੍ਹਾਂ (ਜੀਵ ਪਰਮਾਤਮਾ ਦੇ ਚਰਨਾਂ ਵਿਚ ਇਉਂ ਮਿਲ ਜਾਂਦਾ ਹੈ, ਜਿਵੇਂ) ਪਾਣੀ ਵਿਚ ਪਾਣੀ ਰਲ ਜਾਂਦਾ ਹੈ ॥੧੨॥
राम नामु देवै करि किरपा इउ सललै सलल मिलाता हे ॥१२॥
ਭੂਲੇ ਸਿਖ ਗੁਰੂ ਸਮਝਾਏ ॥
The Guru instructs His wandering Sikhs;
ਭੁੱਲੇ ਹੋਏ ਬੰਦੇ ਨੂੰ ਸਿੱਖਿਆ ਦੇ ਕੇ ਗੁਰੂ (ਸਹੀ ਜੀਵਨ-ਰਾਹ ਦੀ) ਸਮਝ ਬਖ਼ਸ਼ਦਾ ਹੈ,
भूले सिख गुरू समझाए ॥
ਉਝੜਿ ਜਾਦੇ ਮਾਰਗਿ ਪਾਏ ॥
if they go astray, He sets them on the right path.
ਕੁਰਾਹੇ ਜਾਂਦੇ ਨੂੰ (ਠੀਕ) ਰਾਹ ਤੇ ਪਾਂਦਾ ਹੈ।
उझड़ि जादे मारगि पाए ॥
ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥
So serve the Guru, forever, day and night; He is the Destroyer of pain - He is with you as your companion. ||13||
(ਤੂੰ) ਦਿਨ ਰਾਤ ਉਸ ਗੁਰੂ ਦੀ ਦੱਸੀ ਹੋਈ ਕਾਰ ਕਰ। ਗੁਰੂ ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਤ੍ਰਤਾ ਬਣਾ ਦੇਂਦਾ ਹੈ ॥੧੩॥
तिसु गुर सेवि सदा दिनु राती दुख भंजन संगि सखाता हे ॥१३॥
ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥
O mortal being, what devotional worship have you performed to the Guru?
(ਸੰਸਾਰੀ ਜੀਵ) ਗੁਰੂ ਦੀ ਭਗਤੀ ਦੀ ਕੀਹ ਕਦਰ ਜਾਣ ਸਕਦੇ ਹਨ?
गुर की भगति करहि किआ प्राणी ॥
ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥
Even Brahma, Indra and Shiva do not know it.
ਬ੍ਰਹਮਾ ਨੇ, ਇੰਦਰ ਨੇ, ਸ਼ਿਵ ਨੇ (ਭੀ ਇਹ ਕਦਰ) ਨਾਹ ਸਮਝੀ।
ब्रहमै इंद्रि महेसि न जाणी ॥
ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥
Tell me, how can the unknowable True Guru be known? He alone attains this realization, whom the Lord forgives. ||14||
ਗੁਰੂ ਅਲੱਖ (-ਪ੍ਰਭੂ ਦਾ ਰੂਪ) ਹੈ, ਉਸ ਨੂੰ ਸਮਝਿਆ ਨਹੀਂ ਜਾ ਸਕਦਾ। ਗੁਰੂ ਜਿਸ ਉਤੇ ਮੇਹਰ ਕਰਦਾ ਹੈ ਉਹੀ (ਗੁਰੂ ਦੀ) ਪਛਾਣ ਕਰਦਾ ਹੈ ॥੧੪॥
सतिगुरु अलखु कहहु किउ लखीऐ जिसु बखसे तिसहि पछाता हे ॥१४॥
ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥
One who has love within, obtains the Blessed Vision of His Darshan.
ਜਿਸ ਮਨੁੱਖ ਦੇ ਹਿਰਦੇ ਵਿਚ (ਗੁਰੂ ਦਾ) ਪ੍ਰੇਮ ਹੈ ਉਸ ਨੂੰ (ਪਰਮਾਤਮਾ ਦਾ) ਦੀਦਾਰ ਪ੍ਰਾਪਤ ਹੁੰਦਾ ਹੈ।
अंतरि प्रेमु परापति दरसनु ॥
ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥
One who enshrines love for the Word of the Guru's Bani, meets with Him.
ਜਿਸ ਦੀ ਪ੍ਰੀਤ ਗੁਰੂ ਦੀ ਬਾਣੀ ਨਾਲ ਬਣ ਗਈ ਉਸ ਨੂੰ ਪ੍ਰਭੂ-ਚਰਨਾਂ ਦੀ ਛੁਹ ਮਿਲ ਜਾਂਦੀ ਹੈ।
गुरबाणी सिउ प्रीति सु परसनु ॥
ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥
Day and night, the Gurmukh sees the immaculate Divine Light everywhere; this lamp illuminates his heart. ||15||
ਉਸ ਨੂੰ ਸਾਰੀ ਹੀ ਲੋਕਾਈ ਵਿਚ ਪ੍ਰਭੂ ਦੀ ਪਵਿਤ੍ਰ ਜੋਤਿ ਵਿਆਪਕ ਦਿੱਸਦੀ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ ਆਪਣੇ ਹਿਰਦੇ ਵਿਚ ਦਿਨ ਰਾਤ (ਗਿਆਨ ਦਾ) ਦੀਵਾ (ਜਗਦਾ) ਦਿੱਸਦਾ ਹੈ ॥੧੫॥
अहिनिसि निरमल जोति सबाई घटि दीपकु गुरमुखि जाता हे ॥१५॥
ਭੋਜਨ ਗਿਆਨੁ ਮਹਾ ਰਸੁ ਮੀਠਾ ॥
The food of spiritual wisdom is the supremely sweet essence.
(ਗੁਰੂ ਦੀ ਰਾਹੀਂ ਮਿਲਿਆ ਪਰਮਾਤਮਾ ਦਾ) ਗਿਆਨ ਇਕ ਐਸੀ (ਆਤਮਕ) ਖ਼ੁਰਾਕ ਹੈ ਜੋ ਮਿੱਠੀ ਹੈ ਤੇ ਬਹੁਤ ਹੀ ਸੁਆਦਲੀ ਹੈ।
भोजन गिआनु महा रसु मीठा ॥
ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥
Whoever tastes it, sees the Blessed Vision of the Lord's Darshan.
ਜਿਸ ਨੇ ਇਹ ਸੁਆਦ ਚੱਖਿਆ ਹੈ ਉਸ ਨੇ ਪਰਮਾਤਮਾ ਦਾ ਦੀਦਾਰ ਕਰ ਲਿਆ ਹੈ।
जिनि चाखिआ तिनि दरसनु डीठा ॥
ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥
Beholding His Darshan, the unattached one meets the Lord; subduing the mind's desires, he merges into the Lord. ||16||
ਜੇਹੜੇ ਪ੍ਰੇਮੀ (ਗੁਰੂ ਦੀ ਰਾਹੀਂ ਪਰਮਾਤਮਾ ਦਾ) ਦਰਸਨ ਕਰ ਕੇ ਉਸ ਦੇ ਚਰਨਾਂ ਵਿਚ ਜੁੜਦੇ ਹਨ, ਉਹਨਾਂ ਦਾ ਮਨ (ਆਪਣੀਆਂ) ਕਾਮਨਾਂ ਨੂੰ ਮਾਰ ਕੇ (ਸਦਾ ਲਈ ਪਰਮਾਤਮਾ ਦੀ ਯਾਦ ਵਿਚ) ਲੀਨ ਹੋ ਜਾਂਦਾ ਹੈ ॥੧੬॥
दरसनु देखि मिले बैरागी मनु मनसा मारि समाता हे ॥१६॥
ਸਤਿਗੁਰੁ ਸੇਵਹਿ ਸੇ ਪਰਧਾਨਾ ॥
Those who serve the True Guru are supreme and famous.
ਜੇਹੜੇ ਮਨੁੱਖ ਸਤਿਗੁਰੂ ਦੀ ਦੱਸੀ ਸੇਵਾ ਕਰਦੇ ਹਨ ਉਹ ਹਰ ਥਾਂ ਆਦਰ ਪਾਂਦੇ ਹਨ,
सतिगुरु सेवहि से परधाना ॥
ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥
Deep within each and every heart, they recognize God.
ਉਹ ਹਰੇਕ ਸਰੀਰ ਦੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਲੈਂਦੇ ਹਨ।
तिन घट घट अंतरि ब्रहमु पछाना ॥
ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥
Please bless Nanak with the Lord's Praises, and the Sangat, the Congregation of the Lord's humble servants; through the True Guru, they know their Lord God. ||17||5||11||
(ਨਾਨਕ ਦੀ ਅਰਦਾਸਿ ਹੈ ਕਿ) ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਨੂੰ ਪਰਮਾਤਮਾ ਦਾ ਰੂਪ ਸਮਝ ਲਿਆ ਹੈ ਉਹਨਾਂ ਹਰੀ ਦੇ ਜਨਾਂ ਦੀ ਸੰਗਤਿ ਨਾਨਕ ਨੂੰ ਭੀ ਮਿਲ ਜਾਏ (ਉਹਨਾਂ ਦੀ ਸੰਗਤ ਵਿਚ ਹੀ ਰਹਿ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਦਾਤ ਮਿਲਦੀ ਹੈ ॥੧੭॥੫॥੧੧॥
नानक हरि जसु हरि जन की संगति दीजै जिन सतिगुरु हरि प्रभु जाता हे ॥१७॥५॥११॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਸਾਚੇ ਸਾਹਿਬ ਸਿਰਜਣਹਾਰੇ ॥
The True Lord is the Creator of the Universe.
ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਹੇ ਜਗਤ ਦੇ ਰਚਣਹਾਰ!
साचे साहिब सिरजणहारे ॥
ਜਿਨਿ ਧਰ ਚਕ੍ਰ ਧਰੇ ਵੀਚਾਰੇ ॥
He established and contemplates the worldly sphere.
ਜਿਸ ਤੈਂ ਨੇ ਧਰਤੀ ਦੇ ਚੱਕਰ ਬਣਾਏ ਹਨ, ਤੂੰ ਆਪ ਹੀ ਸੋਚ-ਵਿਚਾਰ ਕੇ (ਆਪੋ ਆਪਣੇ ਥਾਂ) ਟਿਕਾਏ ਹਨ।
जिनि धर चक्र धरे वीचारे ॥
ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥
He Himself created the creation, and beholds it; He is True and independent. ||1||
ਕਰਤਾਰ ਆਪ ਹੀ ਜਗਤ ਰਚ ਰਚ ਕੇ ਸੰਭਾਲ ਕਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, (ਜਗਤ ਦਾ ਇਤਨਾ ਖਿਲਾਰਾ ਹੁੰਦਿਆਂ ਭੀ) ਉਹ ਬੇ-ਫ਼ਿਕਰ ਹੈ ॥੧॥
आपे करता करि करि वेखै साचा वेपरवाहा हे ॥१॥
ਵੇਕੀ ਵੇਕੀ ਜੰਤ ਉਪਾਏ ॥
He created the beings of different kinds.
ਪਰਮਾਤਮਾ ਨੇ ਰੰਗਾ ਰੰਗ ਦੇ ਜੀਵ ਪੈਦਾ ਕਰ ਦਿੱਤੇ ਹਨ। ਕੋਈ ਗੁਰਮੁਖ ਬਣਾ ਦਿੱਤੇ ਹਨ ਕੋਈ ਮਨਮੁਖ ਬਣਾ ਦਿੱਤੇ ਹਨ।
वेकी वेकी जंत उपाए ॥
ਦੁਇ ਪੰਦੀ ਦੁਇ ਰਾਹ ਚਲਾਏ ॥
The two travellers have set out in two directions.
ਗੁਰਮੁਖਤਾ ਤੇ ਮਨਮੁਖਤਾ-ਇਹ ਦੋਵੇਂ ਰਸਤੇ ਤੋਰ ਦਿੱਤੇ ਹਨ।
दुइ पंदी दुइ राह चलाए ॥
ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥
Without the Perfect Guru, no one is liberated. Chanting the True Name, one profits. ||2||
ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਮੰਦੇ ਰਸਤੇ ਵਲੋਂ) ਖ਼ਲਾਸੀ ਨਹੀਂ ਹੁੰਦੀ। (ਗੁਰੂ ਦੀ ਰਾਹੀਂ) ਸਦਾ-ਥਿਰ ਨਾਮ ਜਪ ਕੇ ਹੀ (ਮਨੁੱਖਾ ਜੀਵਨ ਵਿਚ ਆਤਮਕ) ਲਾਭ ਖੱਟ ਸਕੀਦਾ ਹੈ ॥੨॥
गुर पूरे विणु मुकति न होई सचु नामु जपि लाहा हे ॥२॥
ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥
The self-willed manmukhs read and study, but they do not know the way.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਮਜ਼ਹਬੀ ਕਿਤਾਬਾਂ) ਪੜ੍ਹਦੇ ਹਨ,
पड़हि मनमुख परु बिधि नही जाना ॥
ਨਾਮੁ ਨ ਬੂਝਹਿ ਭਰਮਿ ਭੁਲਾਨਾ ॥
They do not understand the Naam, the Name of the Lord; they wander, deluded by doubt.
ਪਰ ਉਹ (ਉਸ ਪੜ੍ਹੇ ਹੋਏ ਉਤੇ ਅਮਲ ਕਰਨ ਦੀ) ਜਾਚ ਨਹੀਂ ਸਿੱਖਦੇ। ਉਹ ਪਰਮਾਤਮਾ ਦੇ ਨਾਮ ਦੀ (ਕਦਰ) ਨਹੀਂ ਸਮਝਦੇ, (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਏ ਰਹਿੰਦੇ ਹਨ।
नामु न बूझहि भरमि भुलाना ॥
ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥
They take bribes, and give false testimony; the noose of evil-mindedness is around their necks. ||3||
ਰਿਸ਼ਵਤ ਲੈ ਕੇ (ਝੂਠੀਆਂ) ਗਵਾਹੀਆਂ ਦੇ ਦੇਂਦੇ ਹਨ, ਭੈੜੀ ਮੱਤ ਦੀ ਫਾਹੀ ਉਹਨਾਂ ਦੇ ਗਲ ਵਿਚ ਪਈ ਰਹਿੰਦੀ ਹੈ ॥੩॥
लै कै वढी देनि उगाही दुरमति का गलि फाहा हे ॥३॥
ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥
They read the Simritees, the Shaastras and the Puraanas;
(ਪੰਡਿਤ ਲੋਕ ਭੀ) ਸਿੰਮ੍ਰਿਤੀਆਂ ਸ਼ਾਸਤ੍ਰ ਪੁਰਾਣ ਪੜ੍ਹਦੇ ਹਨ,
सिम्रिति सासत्र पड़हि पुराणा ॥
ਵਾਦੁ ਵਖਾਣਹਿ ਤਤੁ ਨ ਜਾਣਾ ॥
they argue and debate, but do not know the essence of reality.
(ਪਰ) ਚਰਚਾ (ਹੀ) ਕਰਦੇ ਹਨ, ਅਸਲੀਅਤ ਨਹੀਂ ਸਮਝਦੇ।
वादु वखाणहि ततु न जाणा ॥
ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥
Without the Perfect Guru, the essence of reality is not obtained. The true and pure beings walk the Path of Truth. ||4||
ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ ਅਸਲੀਅਤ ਲੱਭ ਹੀ ਨਹੀਂ ਸਕਦੀ। ਜੇਹੜੇ ਬੰਦੇ ਸਦਾ-ਥਿਰ (ਨਾਮ ਸਿਮਰਦੇ ਹਨ) ਉਹ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਸਹੀ ਜੀਵਨ-ਰਸਤਾ ਫੜ ਲੈਂਦੇ ਹਨ ॥੪॥
विणु गुर पूरे ततु न पाईऐ सच सूचे सचु राहा हे ॥४॥
ਸਭ ਸਾਲਾਹੇ ਸੁਣਿ ਸੁਣਿ ਆਖੈ ॥
All praise God and listen, and listen and speak.
(ਜ਼ਬਾਨੀ ਜ਼ਬਾਨੀ ਤਾਂ) ਸਾਰੀ ਲੁਕਾਈ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੀ ਹੈ (ਦੂਜਿਆਂ ਪਾਸੋਂ) ਸੁਣ ਸੁਣ ਕੇ (ਪ੍ਰਭੂ ਦੀਆਂ ਵਡਿਆਈਆਂ) ਆਖਦੀ ਹੈ।
सभ सालाहे सुणि सुणि आखै ॥
ਆਪੇ ਦਾਨਾ ਸਚੁ ਪਰਾਖੈ ॥
He Himself is wise, and He Himself judges the Truth.
ਪਰ ਸਦਾ-ਥਿਰ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ (ਹਰੇਕ ਦੀ ਕੀਤੀ ਭਗਤੀ ਨੂੰ) ਉਹ ਆਪ ਹੀ ਪਰਖਦਾ ਹੈ।
आपे दाना सचु पराखै ॥
ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥
Those whom God blesses with His Glance of Grace become Gurmukh, and praise the Word of the Shabad. ||5||
ਜਿਨ੍ਹਾਂ ਉਤੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰਦਾ ਹੈ, ਉਹ ਗੁਰੂ ਦੀ ਸਰਨ ਪੈ ਕੇ ਸ਼ਬਦ ਨੂੰ (ਹਿਰਦੇ ਵਿਚ ਵਸਾਂਦੇ ਹਨ) ਸਿਫ਼ਤ-ਸਾਲਾਹ ਨੂੰ (ਹਿਰਦੇ ਵਿਚ ਵਸਾਂਦੇ ਹਨ) ॥੫॥
जिन कउ नदरि करे प्रभु अपनी गुरमुखि सबदु सलाहा हे ॥५॥
ਸੁਣਿ ਸੁਣਿ ਆਖੈ ਕੇਤੀ ਬਾਣੀ ॥
Many listen and listen, and speak the Guru's Bani.
(ਦੂਜਿਆਂ ਪਾਸੋਂ) ਸੁਣ ਸੁਣ ਕੇ ਬੇਅੰਤ ਲੁਕਾਈ ਸਿਫ਼ਤ-ਸਾਲਾਹ ਦੀ ਬਾਣੀ ਭੀ ਬੋਲਦੀ ਹੈ।
सुणि सुणि आखै केती बाणी ॥
ਸੁਣਿ ਕਹੀਐ ਕੋ ਅੰਤੁ ਨ ਜਾਣੀ ॥
Listening and speaking, no one knows His limits.
ਸੁਣ ਸੁਣ ਕੇ ਪ੍ਰਭੂ ਦੇ ਗੁਣਾਂ ਦਾ ਕਥਨ ਕਰ ਲਈਦਾ ਹੈ, ਪਰ ਕੋਈ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਜਾਣਦਾ।
सुणि कहीऐ को अंतु न जाणी ॥
ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥
He alone is wise, unto whom the unseen Lord reveals Himself; he speaks the Unspoken Speech. ||6||
ਜਿਸ ਮਨੁੱਖ ਨੂੰ ਉਹ ਅਦ੍ਰਿਸ਼ਟ ਪ੍ਰਭੂ ਆਪਣਾ ਆਪਾ ਵਿਖਾਂਦਾ ਹੈ, ਉਸ ਮਨੁੱਖ ਨੂੰ ਉਹ ਬੁੱਧੀ ਪ੍ਰਾਪਤ ਹੋ ਜਾਂਦੀ ਹੈ ਜਿਸ ਨਾਲ ਉਹ ਉਸ ਅਕੱਥ ਪ੍ਰਭੂ ਦੀਆਂ ਕਥਾ-ਕਹਾਣੀਆਂ ਕਰਦਾ ਰਹਿੰਦਾ ਹੈ ॥੬॥
जा कउ अलखु लखाए आपे अकथ कथा बुधि ताहा हे ॥६॥
ਜਨਮੇ ਕਉ ਵਾਜਹਿ ਵਾਧਾਏ ॥
At birth, the congratulations pour in;
(ਜਦੋਂ ਕੋਈ ਜੀਵ ਜੰਮਦਾ ਹੈ ਤਾਂ ਉਸ ਦੇ) ਜੰਮਣ ਤੇ ਵਾਜੇ ਵੱਜਦੇ ਹਨ, ਵਧਾਈਆਂ ਮਿਲਦੀਆਂ ਹਨ,
जनमे कउ वाजहि वाधाए ॥
ਸੋਹਿਲੜੇ ਅਗਿਆਨੀ ਗਾਏ ॥
the ignorant sing songs of joy.
ਗਿਆਨ ਤੋਂ ਸੱਖਣੇ ਲੋਕ ਖ਼ੁਸ਼ੀ ਦੇ ਗੀਤ ਗਾਂਦੇ ਹਨ।
सोहिलड़े अगिआनी गाए ॥
ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥
Whoever is born, is sure to die, according to the destiny of past deeds inscribed upon his head by the Sovereign Lord King. ||7||
ਪਰ ਜੇਹੜਾ ਜੀਵ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਅਨੁਸਾਰ (ਮੌਤ ਦਾ) ਮੁਹੂਰਤ ਉਸ ਦੇ ਮੱਥੇ ਤੇ ਲਿਖਿਆ ਜਾਂਦਾ ਹੈ ॥੭॥
जो जनमै तिसु सरपर मरणा किरतु पइआ सिरि साहा हे ॥७॥
ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥
Union and separation were created by my God.
(ਜੰਮ ਕੇ ਪਰਵਾਰ ਵਿਚ) ਮਿਲਣਾ ਤੇ (ਮਰ ਕੇ ਪਰਵਾਰ ਤੋਂ) ਵਿਛੁੜਨਾ-ਇਹ ਖੇਡ ਪਰਮਾਤਮਾ ਨੇ ਬਣਾ ਦਿੱਤੀ ਹੈ।
संजोगु विजोगु मेरै प्रभि कीए ॥
ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥
Creating the Universe, He gave it pain and pleasure.
ਜਗਤ ਪੈਦਾ ਕਰ ਕੇ ਦੁੱਖ ਸੁਖ ਭੀ ਉਸੇ ਨੇ ਹੀ ਦਿੱਤੇ ਹਨ।
स्रिसटि उपाइ दुखा सुख दीए ॥
ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥
The Gurmukhs remain unaffected by pain and pleasure; they wear the armor of humility. ||8||
ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ ਮਿੱਠੇ ਸੁਭਾਵ ਦਾ ਸੰਜੋਅ ਪਹਿਨਦੇ ਹਨ ਉਹ ਦੁੱਖ ਸੁਖ ਤੋਂ ਨਿਰਲੇਪ ਰਹਿੰਦੇ ਹਨ ॥੮॥
दुख सुख ही ते भए निराले गुरमुखि सीलु सनाहा हे ॥८॥
ਨੀਕੇ ਸਾਚੇ ਕੇ ਵਾਪਾਰੀ ॥
The noble people are traders in Truth.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਵਿਹਾਝਣ ਵਾਲੇ ਬੰਦੇ ਚੰਗੇ ਜੀਵਨ ਵਾਲੇ ਹੁੰਦੇ ਹਨ।
नीके साचे के वापारी ॥
ਸਚੁ ਸਉਦਾ ਲੈ ਗੁਰ ਵੀਚਾਰੀ ॥
They purchase the true merchandise, contemplating the Guru.
ਗੁਰੂ ਦੀ ਦੱਸੀ ਵਿਚਾਰ ਤੇ ਤੁਰ ਕੇ ਇਥੋਂ ਸਦਾ-ਥਿਰ ਰਹਿਣ ਵਾਲਾ ਸੌਦਾ ਲੈ ਕੇ ਜਾਂਦੇ ਹਨ।
सचु सउदा लै गुर वीचारी ॥
ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥
One who has the wealth of the true commodity in his lap, is blessed with the rapture of the True Shabad. ||9||
ਜਿਸ ਮਨੁੱਖ ਦੇ ਪੱਲੇ ਸਦਾ-ਥਿਰ ਰਹਿਣ ਵਾਲਾ ਸੌਦਾ ਹੈ ਧਨ ਹੈ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਆਤਮਕ ਉਤਸ਼ਾਹ ਪ੍ਰਾਪਤ ਕਰਦੇ ਹਨ ॥੯॥
सचा वखरु जिसु धनु पलै सबदि सचै ओमाहा हे ॥९॥
ਕਾਚੀ ਸਉਦੀ ਤੋਟਾ ਆਵੈ ॥
The false dealings lead only to loss.
ਨਿਰੇ ਮਾਇਆ ਵਾਲੇ ਹੋਛੇ ਵਣਜ ਕੀਤਿਆਂ (ਆਤਮਕ ਜੀਵਨ ਵਿਚ) ਘਾਟਾ ਪੈਂਦਾ ਹੈ।
काची सउदी तोटा आवै ॥
ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥
The trades of the Gurmukh are pleasing to God.
ਗੁਰੂ ਦੇ ਸਨਮੁਖ ਰਹਿਣ ਵਾਲਾ ਬੰਦਾ ਉਹ (ਆਤਮਕ) ਵਪਾਰ ਕਰਦਾ ਹੈ ਜੋ ਪ੍ਰਭੂ ਨੂੰ ਪਸੰਦ ਆਉਂਦਾ ਹੈ।
गुरमुखि वणजु करे प्रभ भावै ॥
ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥
His stock is safe, and his capital is safe and sound. The noose of Death is cut away from around his neck. ||10||
ਉਸ ਦਾ ਸਰਮਾਇਆ ਉਸ ਦੀ ਰਾਸਿ-ਪੂੰਜੀ ਅਮਨ-ਅਮਾਨ ਰਹਿੰਦੀ ਹੈ, ਆਤਮਕ ਮੌਤ ਦੀ ਫਾਹੀ ਉਸ ਦੇ ਗਲ ਤੋਂ ਕੱਟੀ ਜਾਂਦੀ ਹੈ ॥੧੦॥
पूंजी साबतु रासि सलामति चूका जम का फाहा हे ॥१०॥
ਸਭੁ ਕੋ ਬੋਲੈ ਆਪਣ ਭਾਣੈ ॥
Everyone speaks as they please.
ਹਰੇਕ ਮਨੁੱਖ ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਵਿਚ ਆਪਣੇ ਸੁਆਰਥ ਦੇ ਸੁਭਾਵ ਵਿਚ ਹੀ (ਸਭ ਬਚਨ) ਬੋਲਦਾ ਹੈ,
सभु को बोलै आपण भाणै ॥
ਮਨਮੁਖੁ ਦੂਜੈ ਬੋਲਿ ਨ ਜਾਣੈ ॥
The self-willed manmukh, in duality, does not know how to speak.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਬੋਲ) ਬੋਲਣਾ ਨਹੀਂ ਜਾਣਦਾ।
मनमुखु दूजै बोलि न जाणै ॥
ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥
The blind person has a blind and deaf intellect; coming and going in reincarnation, he suffers in pain. ||11||
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ ਦੀ ਅਕਲ ਅੰਨ੍ਹੀ ਤੇ ਬੋਲੀ ਹੋ ਜਾਂਦੀ ਹੈ (ਉਸ ਨੂੰ ਨਾਹ ਕਿਤੇ ਪਰਮਾਤਮਾ ਦਿੱਸਦਾ ਹੈ, ਨਾਹ ਹੀ ਉਸ ਦੀ ਸਿਫ਼ਤ-ਸਾਲਾਹ ਉਹ ਸੁਣਦਾ ਹੈ)। ਉਸ ਨੂੰ ਜਨਮ ਮਰਨ ਦੇ ਗੇੜ ਦਾ ਦੁੱਖ ਵਾਪਰਦਾ ਰਹਿੰਦਾ ਹੈ ॥੧੧॥
अंधुले की मति अंधली बोली आइ गइआ दुखु ताहा हे ॥११॥
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥
In pain he is born, and in pain he dies.
ਮਨਮੁਖ ਮਨੁੱਖ ਦੁੱਖਾਂ ਵਿਚ ਗ੍ਰਸਿਆ ਜੰਮਦਾ ਹੈ (ਸਾਰੀ ਉਮਰ ਦੁੱਖ ਸਹੇੜ ਸਹੇੜ ਕੇ) ਦੁੱਖਾਂ ਵਿਚ ਹੀ ਮਰਦਾ ਹੈ।
दुख महि जनमै दुख महि मरणा ॥
ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥
His pain is not relieved, without seeking the Sanctuary of the Guru.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਇਹ ਜਨਮਾਂ ਜਨਮਾਂਤਰਾਂ ਦਾ ਲੰਮਾ) ਦੁੱਖ ਮਿਟ ਨਹੀਂ ਸਕਦਾ।
दूखु न मिटै बिनु गुर की सरणा ॥
ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥
In pain he is created, and in pain he perishes. What has he brought with himself? And what will he take away? ||12||
ਦੁੱਖਾਂ ਵਿਚ ਜੰਮਦਾ ਤੇ ਦੁੱਖਾਂ ਵਿਚ ਹੀ ਮਰਦਾ ਹੈ, ਸੁਚੱਜਾ ਆਤਮਕ ਜੀਵਨ ਨਾਹ ਹੀ ਲੈ ਕੇ ਇਥੇ ਆਉਂਦਾ ਹੈ, ਨਾਹ ਹੀ ਇਥੋਂ ਲੈ ਕੇ ਜਾਂਦਾ ਹੈ ॥੧੨॥
दूखी उपजै दूखी बिनसै किआ लै आइआ किआ लै जाहा हे ॥१२॥
ਸਚੀ ਕਰਣੀ ਗੁਰ ਕੀ ਸਿਰਕਾਰਾ ॥
True are the actions of those who are under the Guru's influence.
ਗੁਰੂ ਦੀ ਅਗਵਾਈ ਵਿਚ ਤੁਰਨਾ ਹੀ ਸਹੀ ਜੀਵਨ-ਰਸਤਾ ਹੈ,
सची करणी गुर की सिरकारा ॥
ਆਵਣੁ ਜਾਣੁ ਨਹੀ ਜਮ ਧਾਰਾ ॥
They do not come and go in reincarnation, and they are not subject to the laws of Death.
ਇਸ ਤਰ੍ਹਾਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਆਤਮਕ ਮੌਤ ਦਾ ਰਸਤਾ ਭੀ ਨਹੀਂ ਫੜੀਦਾ।
आवणु जाणु नही जम धारा ॥
ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥
Whoever abandons the branches, and clings to the true root, enjoys true ecstasy within his mind. ||13||
ਜੇਹੜਾ ਮਨੁੱਖ (ਗੁਰੂ ਦੀ ਅਗਵਾਈ ਵਿਚ) ਟਾਹਣੀਆਂ ਛੱਡ ਕੇ ਮੂਲ ਨੂੰ ਪਛਾਣਦਾ ਹੈ (ਪ੍ਰਭੂ ਦੀ ਰਚੀ ਮਾਇਆ ਦਾ ਮੋਹ ਛੱਡ ਕੇ ਸਿਰਜਣਹਾਰ ਪ੍ਰਭੂ ਨਾਲ ਜਾਣ-ਪਛਾਣ ਪਾਂਦਾ ਹੈ) ਉਸ ਦੇ ਮਨ ਵਿਚ ਸਦਾ-ਥਿਰ ਰਹਿਣ ਵਾਲਾ ਉਤਸ਼ਾਹ ਪੈਦਾ ਹੁੰਦਾ ਹੈ ॥੧੩॥
डाल छोडि ततु मूलु पराता मनि साचा ओमाहा हे ॥१३॥
ਹਰਿ ਕੇ ਲੋਗ ਨਹੀ ਜਮੁ ਮਾਰੈ ॥
Death cannot strike down the people of the Lord.
ਜੇਹੜੇ ਬੰਦੇ ਪਰਮਾਤਮਾ ਦੇ ਸੇਵਕ ਬਣਦੇ ਹਨ ਉਹਨਾਂ ਨੂੰ ਜਮ ਨਹੀਂ ਮਾਰ ਸਕਦਾ (ਆਤਮਕ ਮੌਤ ਨਹੀਂ ਮਾਰ ਸਕਦੀ),
हरि के लोग नही जमु मारै ॥
ਨਾ ਦੁਖੁ ਦੇਖਹਿ ਪੰਥਿ ਕਰਾਰੈ ॥
They do not see pain on the most difficult path.
ਉਹ (ਆਤਮਕ ਮੌਤ ਦੇ) ਕਰੜੇ ਰਸਤੇ ਤੇ (ਨਹੀਂ ਪੈਂਦੇ ਤੇ) ਦੁੱਖ ਨਹੀਂ ਵੇਖਦੇ।
ना दुखु देखहि पंथि करारै ॥
ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥
Deep within the nucleus of their hearts, they worship and adore the Lord's Name; there is nothing else at all for them. ||14||
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ (ਉਹ ਅੰਤਰ ਆਤਮੇ ਪਰਮਾਤਮਾ ਦੀ) ਭਗਤੀ ਕਰਦੇ ਹਨ। ਉਹਨਾਂ ਨੂੰ (ਮਾਇਆ ਦਾ) ਕੋਈ ਹੋਰ ਬਖੇੜਾ ਨਹੀਂ ਵਾਪਰਦਾ ॥੧੪॥
राम नामु घट अंतरि पूजा अवरु न दूजा काहा हे ॥१४॥
ਓੜੁ ਨ ਕਥਨੈ ਸਿਫਤਿ ਸਜਾਈ ॥
There is no end to the Lord's sermon and Praise.
ਹੇ ਪ੍ਰਭੂ! (ਤੇਰੇ ਭਗਤ) ਤੇਰੀਆਂ ਸੋਹਣੀਆਂ ਸਿਫ਼ਤਾਂ ਕਰਦੇ ਰਹਿੰਦੇ ਹਨ ਉਹਨਾਂ ਦੇ ਇਸ ਉੱਦਮ ਦਾ ਖ਼ਾਤਮਾ ਨਹੀਂ ਹੁੰਦਾ।
ओड़ु न कथनै सिफति सजाई ॥
ਜਿਉ ਤੁਧੁ ਭਾਵਹਿ ਰਹਹਿ ਰਜਾਈ ॥
As it pleases You, I remain under Your Will.
(ਉਹ) ਜਿਵੇਂ ਤੈਨੂੰ ਚੰਗੇ ਲੱਗਦੇ ਹਨ ਤੇਰੀ ਰਜ਼ਾ ਵਿਚ ਰਹਿੰਦੇ ਹਨ।
जिउ तुधु भावहि रहहि रजाई ॥
ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥
I am embellished with robes of honor in the Court of the Lord, by the Order of the True King. ||15||
ਹੇ ਸਦਾ-ਥਿਰ ਰਹਿਣ ਵਾਲੇ ਪਾਤਿਸ਼ਾਹ! ਤੇਰੇ ਹੁਕਮ ਅਨੁਸਾਰ ਉਹ ਤੇਰੀ ਹਜ਼ੂਰੀ ਵਿਚ ਇੱਜ਼ਤ ਨਾਲ ਸੌਖੇ ਪਹੁੰਚਦੇ ਹਨ ॥੧੫॥
दरगह पैधे जानि सुहेले हुकमि सचे पातिसाहा हे ॥१५॥
ਕਿਆ ਕਹੀਐ ਗੁਣ ਕਥਹਿ ਘਨੇਰੇ ॥
How can I chant Your uncounted glories?
ਹੇ ਪ੍ਰਭੂ! ਅਨੇਕਾਂ ਹੀ ਜੀਵ ਤੇਰੇ ਗੁਣ ਕਥਨ ਕਰਦੇ ਹਨ, ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
किआ कहीऐ गुण कथहि घनेरे ॥
ਅੰਤੁ ਨ ਪਾਵਹਿ ਵਡੇ ਵਡੇਰੇ ॥
Even the greatest of the great do not know Your limits.
(ਦੁਨੀਆ ਵਿਚ) ਵੱਡੇ ਵੱਡੇ (ਦੇਵਤੇ ਆਦਿਕ ਅਖਵਾਣ ਵਾਲੇ ਭੀ) ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ।
अंतु न पावहि वडे वडेरे ॥
ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥
Please bless Nanak with the Truth, and preserve his honor; You are the supreme emperor above the heads of kings. ||16||6||12||
ਹੇ ਪ੍ਰਭੂ! ਤੂੰ ਪਾਤਿਸ਼ਾਹਾਂ ਦੇ ਸਿਰ ਤੇ ਭੀ ਪਾਤਿਸ਼ਾਹ ਹੈਂ (ਮੇਰੀ ਅਰਦਾਸ ਹੈ) ਮੈਨੂੰ ਨਾਨਕ ਨੂੰ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮਿਲ ਜਾਏ, ਮੇਰੀ ਲਾਜ ਰੱਖ ॥੧੬॥੬॥੧੨॥
नानक साचु मिलै पति राखहु तू सिरि साहा पातिसाहा हे ॥१६॥६॥१२॥
ਮਾਰੂ ਮਹਲਾ ੧ ਦਖਣੀ ॥
Maaroo, First Mahalaa, Dakhanee:
मारू महला १ दखणी ॥
ਕਾਇਆ ਨਗਰੁ ਨਗਰ ਗੜ ਅੰਦਰਿ ॥
Deep within the body-village is the fortress.
(ਲੋਕ ਆਪਣੇ ਵੱਸਣ ਵਾਸਤੇ ਸ਼ਹਿਰ ਵਸਾਂਦੇ ਹਨ ਤੇ ਰਾਖੀ ਵਾਸਤੇ ਕਿਲ੍ਹੇ ਬਣਾਂਦੇ ਹਨ, ਇਹਨਾਂ) ਸ਼ਹਿਰਾਂ ਤੇ ਕਿਲ੍ਹਿਆਂ (ਦੀ ਗਿਣਤੀ) ਵਿਚ (ਮਨੁੱਖਾ) ਸਰੀਰ ਭੀ ਇਕ ਸ਼ਹਿਰ ਹੈ।
काइआ नगरु नगर गड़ अंदरि ॥
ਸਾਚਾ ਵਾਸਾ ਪੁਰਿ ਗਗਨੰਦਰਿ ॥
The dwelling of the True Lord is within the city of the Tenth Gate.
(ਇਹ ਸ਼ਹਿਰ ਪਰਮਾਤਮਾ ਨੇ ਆਪਣੇ ਵੱਸਣ ਲਈ ਵਸਾਇਆ ਹੈ), ਇਸ ਸ਼ਹਿਰ ਵਿਚ ਇਸ ਦੇ ਦਸਮ ਦੁਆਰ ਵਿਚ ਪ੍ਰਭੂ ਸਦਾ-ਥਿਰ ਨਿਵਾਸ ਹੈ।
साचा वासा पुरि गगनंदरि ॥
ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥
This place is permanent and forever immaculate. He Himself created it. ||1||
ਉਹ ਪਰਮਾਤਮਾ ਪਵਿਤ੍ਰ-ਸਰੂਪ ਹੈ, ਉਸ ਦਾ ਟਿਕਾਣਾ ਸਦਾ ਕਾਇਮ ਰਹਿਣ ਵਾਲਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਸਰੀਰਾਂ ਦੇ ਰੂਪ ਵਿਚ) ਪਰਗਟ ਕਰਦਾ ਹੈ ॥੧॥
असथिरु थानु सदा निरमाइलु आपे आपु उपाइदा ॥१॥
ਅੰਦਰਿ ਕੋਟ ਛਜੇ ਹਟਨਾਲੇ ॥
Within the fortress are balconies and bazaars.
ਇਸ (ਸਰੀਰ-) ਕਿਲ੍ਹੇ ਦੇ ਅੰਦਰ ਹੀ, ਮਾਨੋ, ਛੱਜੇ ਤੇ ਬਾਜ਼ਾਰ ਹਨ,
अंदरि कोट छजे हटनाले ॥
ਆਪੇ ਲੇਵੈ ਵਸਤੁ ਸਮਾਲੇ ॥
He Himself takes care of His merchandise.
ਜਿਨ੍ਹਾਂ ਵਿਚ ਪ੍ਰਭੂ ਆਪ ਹੀ ਸੌਦਾ ਖ਼ਰੀਦਦਾ ਹੈ ਤੇ ਸਾਂਭਦਾ ਹੈ।
आपे लेवै वसतु समाले ॥
ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥੨॥
The hard and heavy doors of the Tenth Gate are closed and locked. Through the Word of the Guru's Shabad, they are thrown open. ||2||
(ਮਾਇਆ ਦੇ ਮੋਹ ਦੇ) ਕਰੜੇ ਕਵਾੜ ਭੀ ਅੰਦਰ ਜੜੇ ਪਏ ਹਨ, ਪਰਮਾਤਮਾ ਆਪ ਹੀ ਇਹ ਕਵਾੜ ਬੰਦ ਕਰਨੇ ਜਾਣਦਾ ਹੈ ਤੇ ਆਪ ਹੀ ਗੁਰੂ ਦੇ ਸ਼ਬਦ ਵਿਚ (ਜੀਵ ਨੂੰ ਜੋੜ ਕੇ ਕਵਾੜ) ਖੁਲ੍ਹਾ ਦੇਂਦਾ ਹੈ ॥੨॥
बजर कपाट जड़े जड़ि जाणै गुर सबदी खोलाइदा ॥२॥
ਭੀਤਰਿ ਕੋਟ ਗੁਫਾ ਘਰ ਜਾਈ ॥
Within the fortress is the cave, the home of the self.
ਇਸ (ਸਰੀਰ) ਕਿਲ੍ਹੇ ਗੁਫ਼ਾ ਵਿਚ ਪਰਮਾਤਮਾ ਦੀ ਰਿਹੈਸ਼ ਦਾ ਥਾਂ ਹੈ।
भीतरि कोट गुफा घर जाई ॥
ਨਉ ਘਰ ਥਾਪੇ ਹੁਕਮਿ ਰਜਾਈ ॥
He established the nine gates of this house, by His Command and His Will.
ਰਜ਼ਾ ਦੇ ਮਾਲਕ ਪ੍ਰਭੂ ਨੇ ਆਪਣੇ ਹੁਕਮ ਵਿਚ ਹੀ (ਇਸ ਕਿਲ੍ਹੇ ਵਿਚ) ਨੌ ਘਰ ਬਣਾ ਦਿੱਤੇ ਹਨ (ਜੋ ਪਰੱਤਖ ਦਿਸਦੇ ਹਨ)।
नउ घर थापे हुकमि रजाई ॥
ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥
In the Tenth Gate, the Primal Lord, the unknowable and infinite dwells; the unseen Lord reveals Himself. ||3||
ਦਸਵੇਂ ਘਰ ਵਿਚ (ਜੋ ਗੁਪਤ ਹੈ) ਸਰਬ-ਵਿਆਪਕ ਲੇਖੇ ਤੋਂ ਰਹਿਤ ਤੇ ਬੇਅੰਤ ਪ੍ਰਭੂ ਆਪ ਵੱਸਦਾ ਹੈ। ਉਹ ਅਦ੍ਰਿਸ਼ਟ ਪ੍ਰਭੂ ਆਪ ਹੀ ਆਪਣੇ ਆਪ ਦਾ ਦਰਸ਼ਨ ਕਰਾਂਦਾ ਹੈ ॥੩॥
दसवै पुरखु अलेखु अपारी आपे अलखु लखाइदा ॥३॥
ਪਉਣ ਪਾਣੀ ਅਗਨੀ ਇਕ ਵਾਸਾ ॥
Within the body of air, water and fire, the One Lord dwells.
(ਇਸ ਸਰੀਰ ਵਿਚ ਉਸ ਨੇ) ਹਵਾ, ਪਾਣੀ, ਅੱਗ (ਆਦਿਕ ਤੱਤਾਂ) ਨੂੰ ਇਕੱਠੇ ਵਸਾ ਦਿੱਤਾ ਹੈ।
पउण पाणी अगनी इक वासा ॥
ਆਪੇ ਕੀਤੋ ਖੇਲੁ ਤਮਾਸਾ ॥
He Himself stages His wondrous dramas and plays.
(ਜਗਤ-ਰਚਨਾ ਦਾ) ਖੇਲ ਤੇ ਤਮਾਸ਼ਾ ਉਸ ਨੇ ਆਪ ਹੀ ਰਚਿਆ ਹੋਇਆ ਹੈ।
आपे कीतो खेलु तमासा ॥
ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥
By His Grace, water puts out the burning fire; He Himself stores it up in the watery ocean. ||4||
ਜੇਹੜੀ ਬਲਦੀ ਅੱਗ ਉਸ ਦੀ ਕਿਰਪਾ ਦੀ ਰਾਹੀਂ ਪਾਣੀ ਨਾਲ ਬੁੱਝ ਜਾਂਦੀ ਹੈ ਉਹ ਅੱਗ (ਬੜਵਾ ਅਗਨੀ) ਉਸ ਨੇ ਸਮੁੰਦਰ ਵਿਚ ਟਿਕਾ ਰੱਖੀ ਹੈ ॥੪॥
बलदी जलि निवरै किरपा ते आपे जल निधि पाइदा ॥४॥
ਧਰਤਿ ਉਪਾਇ ਧਰੀ ਧਰਮਸਾਲਾ ॥
Creating the earth, He established it as the home of Dharma.
ਧਰਤੀ ਪੈਦਾ ਕਰ ਕੇ ਪਰਮਾਤਮਾ ਨੇ ਇਸ ਨੂੰ ਧਰਮ ਕਮਾਣ ਲਈ ਥਾਂ ਬਣਾ ਦਿੱਤਾ ਹੈ।
धरति उपाइ धरी धरमसाला ॥
ਉਤਪਤਿ ਪਰਲਉ ਆਪਿ ਨਿਰਾਲਾ ॥
Creating and destroying, He remains unattached.
ਜਗਤ ਦੀ ਉਤਪੱਤੀ ਤੇ ਪਰਲੋ ਕਰਨ ਵਾਲਾ ਆਪ ਹੀ ਹੈ, ਪਰ ਆਪ ਇਸ ਉਤਪੱਤੀ ਪਰਲੋ ਤੋਂ ਨਿਰਲੇਪ ਰਹਿੰਦਾ ਹੈ।
उतपति परलउ आपि निराला ॥
ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥
He stages the play of the breath everywhere. Withdrawing His power, He lets the beings crumble. ||5||
ਹਰ ਥਾਂ (ਭਾਵ, ਸਭ ਜੀਵਾਂ ਵਿਚ) ਉਸ ਨੇ ਸੁਆਸਾਂ ਦੀ ਖੇਡ ਰਚੀ ਹੋਈ ਹੈ (ਭਾਵ, ਸੁਆਸਾਂ ਦੇ ਆਸਰੇ ਜੀਵ ਜਿਊਂਦੇ ਰੱਖੇ ਹੋਏ ਹਨ), ਆਪ ਹੀ (ਇਹ ਸੁਆਸਾਂ ਦੀ) ਤਾਕਤ ਖਿੱਚ ਕੇ (ਕੱਢ ਕੇ ਸਰੀਰਾਂ ਦੀ ਖੇਡ ਨੂੰ) ਢਾਹ ਦੇਂਦਾ ਹੈ ॥੫॥
पवणै खेलु कीआ सभ थाई कला खिंचि ढाहाइदा ॥५॥
ਭਾਰ ਅਠਾਰਹ ਮਾਲਣਿ ਤੇਰੀ ॥
Your gardener is the vast vegetation of nature.
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਦੀ ਬਨਸਪਤੀ (ਤੇਰੇ ਅੱਗੇ ਫੁੱਲ ਭੇਟਾ ਕਰਨ ਵਾਲੀ) ਤੇਰੀ ਮਾਲਣ ਹੈ,
भार अठारह मालणि तेरी ॥
ਚਉਰੁ ਢੁਲੈ ਪਵਣੈ ਲੈ ਫੇਰੀ ॥
The wind blowing around is the chauree, the fly-brush, waving over You.
(ਜੇਹੜੀ ਹਵਾ) ਫੇਰੀਆਂ ਲੈਂਦੀ ਹੈ (ਭਾਵ, ਹਰ ਪਾਸੇ ਚੱਲਦੀ ਹੈ, ਉਸ) ਹਵਾ ਦਾ (ਮਾਨੋ) ਚਉਰ (ਤੇਰੇ ਉਤੇ) ਝੁਲ ਰਿਹਾ ਹੈ।
चउरु ढुलै पवणै लै फेरी ॥
ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥
The Lord placed the two lamps, the sun and the moon; the sun merges in the house of the moon. ||6||
(ਆਪਣੇ ਜਗਤ-ਮਹੱਲ ਵਿਚ) ਤੂੰ ਆਪ ਹੀ ਚੰਦ ਅਤੇ ਸੂਰਜ (ਮਾਨੋ) ਦੋ ਦੀਵੇ (ਜਗਾ) ਰੱਖੇ ਹਨ, ਚੰਦ੍ਰਮਾ ਦੇ ਘਰ ਵਿਚ ਸੂਰਜ ਸਮਾਇਆ ਹੋਇਆ ਹੈ (ਸੂਰਜ ਦੀਆਂ ਕਿਰਨਾਂ ਚੰਦ੍ਰਮਾ ਵਿਚ ਪੈ ਕੇ ਚੰਦ੍ਰਮਾ ਨੂੰ ਰੌਸ਼ਨੀ ਦੇ ਰਹੀਆਂ ਹਨ) ॥੬॥
चंदु सूरजु दुइ दीपक राखे ससि घरि सूरु समाइदा ॥६॥
ਪੰਖੀ ਪੰਚ ਉਡਰਿ ਨਹੀ ਧਾਵਹਿ ॥
The five birds do not fly wild.
ਉਹਨਾਂ ਦੇ (ਗਿਆਨ-ਇੰਦ੍ਰੇ) ਪੰਛੀ ਉੱਡ ਕੇ ਬਾਹਰ (ਵਿਕਾਰਾਂ ਵਲ) ਦੌੜਦੇ ਨਹੀਂ ਫਿਰਦੇ,
पंखी पंच उडरि नही धावहि ॥
ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥
The tree of life is fruitful, bearing the fruit of Ambrosial Nectar.
(ਜੇਹੜੇ) ਗੁਰਮੁਖ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰਦੇ ਹਨ। ਗੁਰੂ (ਮਾਨੋ ਅਜਿਹਾ) ਫਲ ਦੇਣ ਵਾਲਾ ਰੁੱਖ ਹੈ।
सफलिओ बिरखु अंम्रित फलु पावहि ॥
ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥
The Gurmukh intuitively sings the Glorious Praises of the Lord; he eats the food of the Lord's sublime essence. ||7||
ਗੁਰੂ ਦੇ ਸਨਮੁਖ ਰਹਿਣ ਵਾਲਾ ਜੀਵ-ਪੰਛੀ ਆਤਮਕ ਅਡੋਲਤਾ ਵਿਚ ਰਹਿ ਕੇ ਨਾਮ ਸਿਮਰਦਾ ਹੈ ਤੇ ਪ੍ਰਭੂ ਦੇ ਗੁਣ ਗਾਂਦਾ ਹੈ। ਪ੍ਰਭੂ ਆਪ ਹੀ ਉਸ ਨੂੰ ਆਪਣਾ ਨਾਮ-ਰਸ (ਰੂਪ) ਚੋਗ ਚੁਗਾਂਦਾ ਹੈ ॥੭॥
गुरमुखि सहजि रवै गुण गावै हरि रसु चोग चुगाइदा ॥७॥
ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥
The dazzling light glitters, although neither the moon nor the stars are shining;
('ਸਫਲ ਬਿਰਖ' ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰਨ ਵਾਲੇ ਗੁਰਮੁਖ ਦੇ ਅੰਦਰ ਆਤਮ-ਪਰਕਾਸ਼ ਪੈਦਾ ਹੁੰਦਾ ਹੈ ਜੋ) ਐਸਾ ਝਿਲਮਿਲ ਝਿਲਮਿਲ ਕਰ ਕੇ ਚਮਕਾਰੇ ਮਾਰਦਾ ਹੈ ਕਿ ਉਸ ਦੀ ਚਮਕ ਤਕ ਨਾਹ ਚੰਦ, ਨਾਹ ਕੋਈ ਤਾਰਾ,
झिलमिलि झिलकै चंदु न तारा ॥
ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥
neither the sun's rays nor the lightning flashes across the sky.
ਨਾਹ ਸੂਰਜ ਦੀ ਕਿਰਣ, ਅਤੇ ਨਾਹ ਹੀ ਆਕਾਸ਼ ਦੀ ਬਿਜਲੀ ਪਹੁੰਚ ਸਕਦੀ ਹੈ (ਬਰਾਬਰੀ ਕਰ ਸਕਦੀ ਹੈ)।
सूरज किरणि न बिजुलि गैणारा ॥
ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥
I describe the indescribable state, which has no sign, where the all-pervading Lord is still pleasing to the mind. ||8||
(ਮੈਂ ਉਸ ਪਰਕਾਸ਼ ਦਾ) ਬਿਆਨ ਤਾਂ ਕਰ ਰਿਹਾ ਹਾਂ (ਪਰ ਉਹ ਪਰਕਾਸ਼) ਬਿਆਨ ਤੋਂ ਬਾਹਰ ਹੈ ਉਸ ਦਾ ਕੋਈ ਨਿਸ਼ਾਨ ਨਹੀਂ ਦਿੱਤਾ ਜਾ ਸਕਦਾ। (ਜਿਸ ਮਨੁੱਖ ਦੇ ਅੰਦਰ ਉਹ ਪਰਕਾਸ਼ ਆਪਣਾ) ਜ਼ਹੂਰ ਕਰਦਾ ਹੈ ਉਸ ਦੇ ਮਨ ਵਿਚ ਉਹ ਬੜਾ ਪਿਆਰਾ ਲੱਗਦਾ ਹੈ ॥੮॥
अकथी कथउ चिहनु नही कोई पूरि रहिआ मनि भाइदा ॥८॥
ਪਸਰੀ ਕਿਰਣਿ ਜੋਤਿ ਉਜਿਆਲਾ ॥
The rays of Divine Light have spread out their brilliant radiance.
(ਜਿਸ ਗੁਰਮੁਖ ਦੇ ਅੰਦਰ 'ਸਫਲ ਬਿਰਖ' ਗੁਰੂ ਦੀ ਮੇਹਰ ਨਾਲ) ਰੱਬੀ ਜੋਤਿ ਦੀ ਕਿਰਣ ਪਰਕਾਸ਼ਦੀ ਹੈ ਉਸ ਦੇ ਅੰਦਰ (ਆਤਮਕ) ਚਾਨਣ ਹੋ ਜਾਂਦਾ ਹੈ।
पसरी किरणि जोति उजिआला ॥
ਕਰਿ ਕਰਿ ਦੇਖੈ ਆਪਿ ਦਇਆਲਾ ॥
Having created the creation, the Merciful Lord Himself gazes upon it.
ਦਇਆ ਦਾ ਸੋਮਾ ਪ੍ਰਭੂ ਆਪ ਹੀ ਇਹ ਕੌਤਕ ਕਰ ਕਰ ਕੇ ਵੇਖਦਾ ਹੈ।
करि करि देखै आपि दइआला ॥
ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥
The sweet, melodious, unstruck sound current vibrates continuously in the home of the fearless Lord. ||9||
(ਉਸ ਗੁਰਮੁਖ ਦੇ ਅੰਦਰ, ਮਾਨੋ) ਇਕ-ਰਸ ਮਿੱਠੀ ਮਿੱਠੀ ਸੁਰ ਵਾਲਾ ਗੀਤ ਚੱਲ ਪੈਂਦਾ ਹੈ ਜਿਸ ਦੀ ਧੁਨਿ ਸਦਾ (ਉਸ ਦੇ ਅੰਦਰ ਜਾਰੀ ਰਹਿੰਦੀ ਹੈ)। (ਉਹ ਗੁਰਮੁਖ ਆਪਣੇ ਅੰਦਰ, ਮਾਨੋ, ਐਸਾ ਸਾਜ਼) ਵਜਾਣ ਲੱਗ ਪੈਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਨਿਡਰਤਾ ਦੇ ਆਤਮਕ ਟਿਕਾਣੇ ਵਿਚ (ਟਿਕ ਜਾਂਦਾ ਹੈ) ॥੯॥
अनहद रुण झुणकारु सदा धुनि निरभउ कै घरि वाइदा ॥९॥
ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥
When the unstruck sound current resounds, doubt and fear run away.
(ਉਸ ਗੁਰਮੁਖ ਦੇ ਹਿਰਦੇ ਵਿਚ) ਇਕ-ਰਸ (ਸਿਫ਼ਤ-ਸਾਲਾਹ ਦਾ ਵਾਜਾ ਵੱਜਦਾ ਰਹਿੰਦਾ ਹੈ, (ਉਸ ਦੇ ਅੰਦਰੋਂ) ਭਟਕਣਾ ਤੇ ਡਰ-ਸਹਿਮ ਦੂਰ ਹੋ ਜਾਂਦਾ ਹੈ।
अनहदु वाजै भ्रमु भउ भाजै ॥
ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥
God is all-pervading, giving shade to all.
(ਉਸ ਨੂੰ ਪਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਮੌਜੂਦ ਹੈ ਤੇ ਸਭ ਉਤੇ (ਆਪਣੀ ਰੱਖਿਆ ਦੀ) ਛਾਂ ਕਰ ਰਿਹਾ ਹੈ।
सगल बिआपि रहिआ प्रभु छाजै ॥
ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥
All belong to You; to the Gurmukhs, You are known. Singing Your Praises, they look beautiful in Your Court. ||10||
ਹੇ ਪ੍ਰਭੂ! ਇਹ ਸਾਰੀ ਰਚਨਾ ਤੇਰੀ ਹੈ (ਤੇ ਤੂੰ ਹੀ ਇਸ ਦੀ ਰਾਖੀ ਕਰਨ ਵਾਲਾ ਹੈਂ)-('ਸਫਲ ਬਿਰਖ' ਗੁਰੂ ਤੋਂ ਨਾਮ-ਫਲ ਪ੍ਰਾਪਤ ਕਰਨ ਵਾਲਾ) ਗੁਰਮੁਖ ਇਹ ਗੱਲ ਸਮਝ ਲੈਂਦਾ ਹੈ, ਉਹ ਗੁਰਮੁਖ ਤੇਰੇ ਗੁਣ ਗਾਂਦਾ ਹੈ ਤੇ ਤੇਰੇ ਦਰ ਤੇ ਸੋਭਾ ਪਾਂਦਾ ਹੈ ॥੧੦॥
सभ तेरी तू गुरमुखि जाता दरि सोहै गुण गाइदा ॥१०॥
ਆਦਿ ਨਿਰੰਜਨੁ ਨਿਰਮਲੁ ਸੋਈ ॥
He is the Primal Lord, immaculate and pure.
ਉਸ ਗੁਰਮੁਖ ਨੇ ਜਾਣ ਲਿਆ ਹੈ ਕਿ ਉਹ ਪਵਿੱਤ੍ਰ-ਸਰੂਪ ਪਰਮਾਤਮਾ ਹੀ ਸਾਰੀ ਸ੍ਰਿਸ਼ਟੀ ਦਾ ਮੁੱਢ ਹੈ ਤੇ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।
आदि निरंजनु निरमलु सोई ॥
ਅਵਰੁ ਨ ਜਾਣਾ ਦੂਜਾ ਕੋਈ ॥
I know of no other at all.
ਉਸ ਵਰਗਾ ਦੂਜਾ ਹੋਰ ਕੋਈ ਨਹੀਂ ਹੈ।
अवरु न जाणा दूजा कोई ॥
ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥
The One Universal Creator Lord dwells within, and is pleasing to the mind of those who banish egotism and pride. ||11||
ਉਸ ਗੁਰਮੁਖ ਦੇ ਮਨ ਵਿਚ ਉਹੀ ਇੱਕ ਅਕਾਲ ਪੁਰਖ ਵੱਸਦਾ ਹੈ ਤੇ ਮਨ ਵਿਚ ਪਿਆਰਾ ਲੱਗਦਾ ਹੈ (ਇਸ ਦੀ ਬਰਕਤਿ ਨਾਲ ਉਹ ਆਪਣੇ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਲੈਂਦਾ ਹੈ ॥੧੧॥
एकंकारु वसै मनि भावै हउमै गरबु गवाइदा ॥११॥
ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥
I drink in the Ambrosial Nectar, given by the True Guru.
ਜਿਸ ਗੁਰਮੁਖ ਨੂੰ ਸਤਿਗੁਰੂ ਨੇ ਨਾਮ-ਅੰਮ੍ਰਿਤ ਦਿੱਤਾ ਤੇ ਉਸ ਨੇ ਲੈ ਕੇ ਪੀਤਾ।
अंम्रितु पीआ सतिगुरि दीआ ॥
ਅਵਰੁ ਨ ਜਾਣਾ ਦੂਆ ਤੀਆ ॥
I do not know any other second or third.
ਉਸ ਨੂੰ ਜਗਤ ਵਿਚ ਕਿਤੇ ਭੀ ਪਰਮਾਤਮਾ ਤੋਂ ਬਿਨਾ ਹੋਰ ਕੋਈ ਦੂਜਾ ਤੀਜਾ ਨਹੀਂ ਦਿੱਸਦਾ, (ਉਸ ਦੇ ਅੰਦਰ ਕੋਈ ਮੇਰ-ਤੇਰ ਨਹੀਂ ਰਹਿ ਜਾਂਦੀ)।
अवरु न जाणा दूआ तीआ ॥
ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥
He is the One, Unique, Infinite and Endless Lord; He evaluates all beings and places some in His treasury. ||12||
(ਉਸ ਗੁਰਮੁਖ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਹਰ ਥਾਂ) ਇਕੋ ਇਕ ਅਪਰ ਅਪਾਰ ਪਰਮਾਤਮਾ ਆਪ ਹੀ ਹੈ, ਉਹ ਆਪ ਹੀ ਜੀਵਾਂ ਦੇ ਕਰਮਾਂ ਨੂੰ) ਪਰਖ ਕੇ (ਤੇ ਪਸੰਦ ਕਰ ਕੇ ਉਹਨਾਂ ਨੂੰ) ਆਪਣੇ ਖ਼ਜ਼ਾਨੇ ਵਿਚ ਰਲਾ ਲੈਂਦਾ ਹੈ ॥੧੨॥
एको एकु सु अपर परंपरु परखि खजानै पाइदा ॥१२॥
ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥
Spiritual wisdom and meditation on the True Lord are deep and profound.
ਹੇ ਡੂੰਘੇ ਤੇ ਵੱਡੇ ਜਿਗਰੇ ਵਾਲੇ! ਤੇਰੇ ਨਾਲ ਜਾਣ-ਪਛਾਣ ਪਾਣੀ ਤੇ ਤੇਰੇ ਚਰਨਾਂ ਵਿਚ ਜੁੜਨਾ ਹੀ ਸਦਾ-ਥਿਰ ਰਹਿਣ ਵਾਲਾ (ਉੱਦਮ) ਹੈ।
गिआनु धिआनु सचु गहिर गंभीरा ॥
ਕੋਇ ਨ ਜਾਣੈ ਤੇਰਾ ਚੀਰਾ ॥
No one knows Your expanse.
(ਤੂੰ ਇਕ ਐਸਾ ਬੇਅੰਤ ਸਮੁੰਦਰ ਹੈਂ ਕਿ) ਤੇਰਾ ਖਿਲਾਰ ਕੋਈ ਸਮਝ ਨਹੀਂ ਸਕਦਾ।
कोइ न जाणै तेरा चीरा ॥
ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥
All that are, beg from You; You are attained only by Your Grace. ||13||
ਜਿਤਨੀ ਭੀ ਸ੍ਰਿਸ਼ਟੀ ਹੈ ਇਹ ਸਾਰੀ ਦੀ ਸਾਰੀ ਤੈਥੋਂ ਹੀ (ਹਰੇਕ ਪਦਾਰਥ) ਮੰਗਦੀ ਹੈ। ਉਹ ਹੀ ਜੀਵ ਕੁਝ ਪ੍ਰਾਪਤ ਕਰਦਾ ਹੈ ਜਿਸ ਨੂੰ ਤੇਰੀ ਬਖ਼ਸ਼ਸ਼ ਨਾਲ ਕੁਝ ਮਿਲਦਾ ਹੈ ॥੧੩॥
जेती है तेती तुधु जाचै करमि मिलै सो पाइदा ॥१३॥
ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥
You hold karma and Dharma in Your hands, O True Lord.
(ਲੋਕ ਆਪੋ ਆਪਣੀ ਸਮਝ ਅਨੁਸਾਰ ਧਾਰਮਿਕ ਮਿਥੇ ਕਰਮ ਕਰਦੇ ਹਨ, ਪਰ) ਤੇਰੇ ਸਦਾ-ਥਿਰ ਨਾਮ ਦਾ ਸਿਮਰਨ ਹੀ ਅਸਲ ਕਰਮ ਹੈ ਅਸਲ ਧਰਮ ਹੈ।
करमु धरमु सचु हाथि तुमारै ॥
ਵੇਪਰਵਾਹ ਅਖੁਟ ਭੰਡਾਰੈ ॥
O Independent Lord, Your treasures are inexhaustible.
ਹੇ ਬੇ-ਪਰਵਾਹ ਪ੍ਰਭੂ! ਇਹ ਨਾਮ ਤੇਰੇ ਕਦੇ ਨਾਹ ਮੁੱਕਣ ਵਾਲੇ ਖ਼ਜ਼ਾਨੇ ਵਿਚ ਮੌਜੂਦ ਹੈ।
वेपरवाह अखुट भंडारै ॥
ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥
You are forever kind and compassionate, God. You unite in Your Union. ||14||
ਹੇ ਪ੍ਰਭੂ! ਤੂੰ ਸਦਾ ਦਇਆ ਦਾ ਕਿਰਪਾ ਦਾ ਘਰ ਹੈ, ਸਭ ਦਾ ਮਾਲਕ (ਪ੍ਰਭੂ) ਹੈਂ, ਤੂੰ ਆਪ ਹੀ (ਆਪਣੇ ਖ਼ਜ਼ਾਨੇ ਵਿਚੋਂ ਇਹ ਦਾਤ ਦੇ ਕੇ) ਆਪਣੀ ਸੰਗਤ ਵਿਚ ਮਿਲਾ ਲੈਂਦਾ ਹੈ ॥੧੪॥
तू दइआलु किरपालु सदा प्रभु आपे मेलि मिलाइदा ॥१४॥
ਆਪੇ ਦੇਖਿ ਦਿਖਾਵੈ ਆਪੇ ॥
You Yourself see, and cause Yourself to be seen.
ਪ੍ਰਭੂ ਆਪ ਹੀ (ਜੀਵਾਂ ਦੀ) ਸੰਭਾਲ ਕਰ ਕੇ ਆਪ ਹੀ (ਜੀਵਾਂ ਨੂੰ) ਆਪਣਾ ਦਰਸ਼ਨ ਕਰਾਂਦਾ ਹੈ।
आपे देखि दिखावै आपे ॥
ਆਪੇ ਥਾਪਿ ਉਥਾਪੇ ਆਪੇ ॥
You Yourself establish, and You Yourself disestablish.
ਆਪ ਹੀ ਪੈਦਾ ਕਰਦਾ ਹੈ ਆਪ ਨਾਸ ਕਰਦਾ ਹੈ।
आपे थापि उथापे आपे ॥
ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥
The Creator Himself unites and separates; He Himself kills and rejuvenates. ||15||
ਕਰਤਾਰ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ, ਆਪ ਹੀ (ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ (ਕਿਸੇ ਨੂੰ) ਆਤਮਕ ਮੌਤੇ ਮਾਰਦਾ ਹੈ, ਆਪ ਹੀ ਆਤਮਕ ਜੀਵਨ ਦੇਂਦਾ ਹੈ ॥੧੫॥
आपे जोड़ि विछोड़े करता आपे मारि जीवाइदा ॥१५॥
ਜੇਤੀ ਹੈ ਤੇਤੀ ਤੁਧੁ ਅੰਦਰਿ ॥
As much as there is, is contained within You.
ਇਹ ਜਿਤਨੀ ਭੀ ਸ੍ਰਿਸ਼ਟੀ ਹੈ ਸਾਰੀ ਦੀ ਸਾਰੀ ਤੇਰੇ ਹੁਕਮ ਦੇ ਅੰਦਰ ਚੱਲ ਰਹੀ ਹੈ।
जेती है तेती तुधु अंदरि ॥
ਦੇਖਹਿ ਆਪਿ ਬੈਸਿ ਬਿਜ ਮੰਦਰਿ ॥
You gaze upon Your creation, sitting within Your royal palace.
ਤੂੰ ਆਪਣੇ ਸਦਾ-ਥਿਰ ਮਹਿਲ ਵਿਚ ਬੈਠ ਕੇ ਆਪ ਹੀ ਸਭ ਦੀ ਸੰਭਾਲ ਕਰ ਰਿਹਾ ਹੈਂ।
देखहि आपि बैसि बिज मंदरि ॥
ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥
Nanak offers this true prayer; gazing upon the Blessed Vision of the Lord's Darshan, I have found peace. ||16||1||13||
ਹੇ ਹਰੀ! ਤੇਰਾ ਦਾਸ ਨਾਨਕ ਤੇਰਾ ਸਦਾ-ਥਿਰ ਨਾਮ ਸਿਮਰਦਾ ਹੈ (ਤੇਰੇ ਦੀਦਾਰ ਵਾਸਤੇ ਤੇਰੇ ਦਰ ਤੇ) ਬੇਨਤੀ ਕਰਦਾ ਹੈ (ਜਿਸ ਨੂੰ ਤੇਰਾ ਦੀਦਾਰ ਨਸੀਬ ਹੁੰਦਾ ਹੈ, ਉਹ ਉਸ) ਦੀਦਾਰ ਦੀ ਬਰਕਤਿ ਨਾਲ ਆਤਮਕ ਆਨੰਦ ਪ੍ਰਾਪਤ ਕਰਦਾ ਹੈ ॥੧੬॥੧॥੧੩॥
नानकु साचु कहै बेनंती हरि दरसनि सुखु पाइदा ॥१६॥१॥१३॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਦਰਸਨੁ ਪਾਵਾ ਜੇ ਤੁਧੁ ਭਾਵਾ ॥
If I am pleasing to You, Lord, then I obtain the Blessed Vision of Your Darshan.
ਹੇ ਸਦਾ-ਥਿਰ ਪ੍ਰਭੂ! ਜੇ ਮੈਂ ਤੈਨੂੰ ਚੰਗਾ ਲੱਗਾਂ, ਤਾਂ ਹੀ ਤੇਰਾ ਦਰਸਨ ਕਰ ਸਕਦਾ ਹਾਂ,
दरसनु पावा जे तुधु भावा ॥
ਭਾਇ ਭਗਤਿ ਸਾਚੇ ਗੁਣ ਗਾਵਾ ॥
In loving devotional worship, O True Lord, I sing Your Glorious Praises.
ਤੇ ਤੇਰੇ ਪ੍ਰੇਮ ਵਿਚ (ਜੁੜ ਕੇ) ਤੇਰੀ ਭਗਤੀ (ਕਰ ਸਕਦਾ ਹਾਂ, ਤੇ) ਤੇਰੇ ਗੁਣ ਗਾ ਸਕਦਾ ਹਾਂ।
भाइ भगति साचे गुण गावा ॥
ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥
By Your Will, O Creator Lord, You have become pleasing to me, and so sweet to my tongue. ||1||
ਹੇ ਕਰਤਾਰ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਤੂੰ ਉਹਨਾਂ ਨੂੰ ਪਿਆਰਾ ਲੱਗਦਾ ਹੈਂ। ਤੂੰ ਆਪ ਹੀ ਉਹਨਾਂ ਦੀ ਜੀਭ ਵਿਚ (ਆਪਣੇ ਨਾਮ ਦਾ) ਰਸ ਪੈਦਾ ਕਰਦਾ ਹੈਂ ॥੧॥
तुधु भाणे तू भावहि करते आपे रसन रसाइदा ॥१॥
ਸੋਹਨਿ ਭਗਤ ਪ੍ਰਭੂ ਦਰਬਾਰੇ ॥
The devotees look beautiful in the Darbaar, the Court of God.
ਹੇ ਪ੍ਰਭੂ! ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ।
सोहनि भगत प्रभू दरबारे ॥
ਮੁਕਤੁ ਭਏ ਹਰਿ ਦਾਸ ਤੁਮਾਰੇ ॥
Your slaves, Lord, are liberated.
ਹੇ ਹਰੀ! ਤੇਰੇ ਦਾਸ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋ ਜਾਂਦੇ ਹਨ।
मुकतु भए हरि दास तुमारे ॥
ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥
Eradicating self-conceit, they are attuned to Your Love; night and day, they meditate on the Naam, the Name of the Lord. ||2||
ਉਹ ਆਪਾ-ਭਾਵ ਮਿਟਾ ਕੇ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਤੇ ਹਰ ਰੋਜ਼ (ਭਾਵ, ਹਰ ਵੇਲੇ) ਤੇਰਾ ਨਾਮ ਸਿਮਰਦੇ ਹਨ ॥੨॥
आपु गवाइ तेरै रंगि राते अनदिनु नामु धिआइदा ॥२॥
ਈਸਰੁ ਬ੍ਰਹਮਾ ਦੇਵੀ ਦੇਵਾ ॥
Shiva, Brahma, gods and goddesses,
ਸ਼ਿਵ, ਬ੍ਰਹਮਾ, ਅਨੇਕਾਂ ਦੇਵੀਆਂ ਤੇ ਦੇਵਤੇ,
ईसरु ब्रहमा देवी देवा ॥
ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥
Indra, ascetics and silent sages serve You.
ਇੰਦਰ ਦੇਵਤਾ, ਤਪੀ ਲੋਕ, ਰਿਸ਼ੀ ਮੁਨੀ-ਇਹ ਸਭ ਤੇਰੀ ਹੀ ਸੇਵਾ-ਭਗਤੀ ਕਰਦੇ ਹਨ (ਭਾਵ, ਭਾਵੇਂ ਇਹ ਕਿਤਨੇ ਹੀ ਵੱਡੇ ਮਿਥੇ ਜਾਣ, ਪਰ ਤੇਰੇ ਸਾਹਮਣੇ ਇਹ ਤੇਰੇ ਸਾਧਾਰਨ ਸੇਵਕ ਹਨ)।
इंद्र तपे मुनि तेरी सेवा ॥
ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥
Celibates, givers of charity and the many forest-dwellers have not found the Lord's limits. ||3||
ਅਨੇਕਾਂ ਜਤਧਾਰੀ, ਅਨੇਕਾਂ ਉੱਚ-ਆਚਰਨੀ, ਤੇ ਅਨੇਕਾਂ ਹੀ ਬਨਾਂ ਵਿਚ ਰਹਿਣ ਵਾਲੇ ਤਿਆਗੀ (ਤੇਰੇ ਗੁਣ ਗਾਂਦੇ ਹਨ, ਪਰ ਤੇਰੇ ਗੁਣਾਂ ਦਾ) ਕੋਈ ਭੀ ਅੰਤ ਨਹੀਂ ਲੱਭ ਸਕਦਾ ॥੩॥
जती सती केते बनवासी अंतु न कोई पाइदा ॥३॥
ਵਿਣੁ ਜਾਣਾਏ ਕੋਇ ਨ ਜਾਣੈ ॥
No one knows You, unless You let them know You.
ਜਦ ਤਕ ਪਰਮਾਤਮਾ ਆਪ ਸੂਝ ਨਾਹ ਬਖ਼ਸ਼ੇ ਕੋਈ ਜੀਵ (ਪਰਮਾਤਮਾ ਦੀ ਭਗਤੀ ਕਰਨ ਦੀ) ਸੂਝ ਪ੍ਰਾਪਤ ਨਹੀਂ ਕਰ ਸਕਦਾ।
विणु जाणाए कोइ न जाणै ॥
ਜੋ ਕਿਛੁ ਕਰੇ ਸੁ ਆਪਣ ਭਾਣੈ ॥
Whatever is done, is by Your Will.
ਪਰਮਾਤਮਾ ਜੋ ਕੁਝ ਕਰਦਾ ਹੈ ਆਪਣੀ ਰਜ਼ਾ ਵਿਚ (ਆਪਣੀ ਮਰਜ਼ੀ ਨਾਲ) ਕਰਦਾ ਹੈ।
जो किछु करे सु आपण भाणै ॥
ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥
You created the 8.4 million species of beings; by Your Will, they draw their breath. ||4||
ਪਰਮਾਤਮਾ ਨੇ ਚੁਰਾਸੀ ਲੱਖ ਜੂਨਾਂ ਦੇ ਜੀਵ ਪੈਦਾ ਕੀਤੇ ਹਨ, ਉਹ ਆਪਣੀ ਮਰਜ਼ੀ ਨਾਲ ਹੀ ਇਹਨਾਂ ਜੀਵਾਂ ਨੂੰ ਸਾਹ ਲੈਣ ਦੇਂਦਾ ਹੈ (ਇਹਨਾਂ ਨੂੰ ਜਿਵਾਲੀ ਰੱਖਦਾ ਹੈ) ॥੪॥
लख चउरासीह जीअ उपाए भाणै साह लवाइदा ॥४॥
ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥
Whatever is pleasing to Your Will, undoubtedly comes to pass.
(ਜਗਤ ਵਿਚ) ਜ਼ਰੂਰ ਉਹੀ ਕੁਝ ਹੁੰਦਾ ਹੈ ਜੋ ਉਸ ਕਰਤਾਰ ਨੂੰ ਚੰਗਾ ਲਗਦਾ ਹੈ।
जो तिसु भावै सो निहचउ होवै ॥
ਮਨਮੁਖੁ ਆਪੁ ਗਣਾਏ ਰੋਵੈ ॥
The self-willed manmukh shows off, and comes to grief.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਅਸਲੀਅਤ ਨੂੰ ਨਹੀਂ ਸਮਝਦਾ, ਉਹ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ (ਤੇ ਹਉਮੈ ਵਿਚ ਹੀ) ਦੁਖੀ ਭੀ ਹੁੰਦਾ ਹੈ।
मनमुखु आपु गणाए रोवै ॥
ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥
Forgetting the Name, he finds no place of rest; coming and going in reincarnation, he suffers in pain. ||5||
ਪਰਮਾਤਮਾ ਦੇ ਨਾਮ ਤੋਂ ਖੁੰਝਾ ਹੋਇਆ (ਮਨਮੁਖ) ਕਿਤੇ ਆਤਮਕ ਸ਼ਾਂਤੀ ਦਾ ਟਿਕਾਣਾ ਨਹੀਂ ਲੱਭ ਸਕਦਾ, ਜੰਮਦਾ ਤੇ ਮਰਦਾ ਹੈ, ਜੰਮਦਾ ਤੇ ਮਰਦਾ ਹੈ, ਤੇ (ਇਸ ਗੇੜ ਵਿਚ ਹੀ) ਦੁੱਖ ਪਾਂਦਾ ਹੈ ॥੫॥
नावहु भुला ठउर न पाए आइ जाइ दुखु पाइदा ॥५॥
ਨਿਰਮਲ ਕਾਇਆ ਊਜਲ ਹੰਸਾ ॥
Pure is the body, and immaculate is the swan-soul;
ਉਹ ਸਰੀਰ ਪਵਿੱਤ੍ਰ ਹੈ ਜਿਸ ਵਿਚ ਪਵਿੱਤ੍ਰ (ਜੀਵਨ ਵਾਲਾ) ਜੀਵਾਤਮਾ ਵੱਸਦਾ ਹੈ,
निरमल काइआ ऊजल हंसा ॥
ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥
within it is the immaculate essence of the Naam.
(ਕਿਉਂਕਿ) ਉਸ (ਸਰੀਰ) ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, (ਉਹ ਜੀਵਾਤਮਾ ਸਹੀ ਅਰਥਾਂ ਵਿਚ) ਮਾਇਆ-ਰਹਿਤ ਪ੍ਰਭੂ ਦਾ ਅੰਸ ਹੈ।
तिसु विचि नामु निरंजन अंसा ॥
ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥
Such a being drinks in all his pains like Ambrosial Nectar; he never suffers sorrow again. ||6||
ਪ੍ਰਭੂ ਦੇ ਨਾਮ-ਅੰਮ੍ਰਿਤ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਸਾਰੇ ਦੁੱਖ ਮੁਕਾ ਲੈਂਦਾ ਹੈ, ਤੇ ਮੁੜ ਉਹ ਕਦੇ ਦੁੱਖ ਨਹੀਂ ਪਾਂਦਾ ॥੬॥
सगले दूख अंम्रितु करि पीवै बाहुड़ि दूखु न पाइदा ॥६॥
ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥
For his excessive indulgences, he receives only pain;
ਬਹੁਤੇ (ਭੋਗਾਂ ਦੇ) ਸੁਆਦਾਂ ਤੋਂ ਦੁੱਖ ਹੀ ਮਿਲਦਾ ਹੈ,
बहु सादहु दूखु परापति होवै ॥
ਭੋਗਹੁ ਰੋਗ ਸੁ ਅੰਤਿ ਵਿਗੋਵੈ ॥
from his enjoyments, he contracts diseases, and in the end, he wastes away.
(ਕਿਉਂਕਿ) ਭੋਗਾਂ ਤੋਂ (ਆਖ਼ਿਰ) ਰੋਗ ਪੈਦਾ ਹੁੰਦੇ ਹਨ ਤੇ ਮਨੁੱਖ ਅੰਤ ਨੂੰ ਖ਼ੁਆਰ ਹੁੰਦਾ ਹੈ।
भोगहु रोग सु अंति विगोवै ॥
ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥
His pleasure can never erase his pain; without accepting the Lord's Will, he wanders lost and confused. ||7||
(ਮਾਇਆ ਦੀਆਂ) ਖ਼ੁਸ਼ੀਆਂ ਤੋਂ ਭੀ ਚਿੰਤਾ ਹੀ ਪੈਦਾ ਹੁੰਦੀ ਹੈ ਜੋ) ਕਦੇ ਮਿਟਦੀ ਹੀ ਨਹੀਂ। ਪਰਮਾਤਮਾ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ ਮਨੁੱਖ ਭਟਕਣਾ ਵਿਚ ਪਿਆ ਰਹਿੰਦਾ ਹੈ ॥੭॥
हरखहु सोगु न मिटई कबहू विणु भाणे भरमाइदा ॥७॥
ਗਿਆਨ ਵਿਹੂਣੀ ਭਵੈ ਸਬਾਈ ॥
Without spiritual wisdom, they all just wander around.
ਇਸ ਗੱਲ ਦੀ ਸਮਝ (ਕਿ ਪਰਮਾਤਮਾ ਸਾਰੇ ਥਾਵਾਂ ਤੇ ਵਿਆਪਕ ਹੈ) ਤੋਂ ਵਾਂਜੀ ਰਹਿ ਕੇ ਸਾਰੀ ਲੁਕਾਈ ਭਟਕ ਰਹੀ ਹੈ।
गिआन विहूणी भवै सबाई ॥
ਸਾਚਾ ਰਵਿ ਰਹਿਆ ਲਿਵ ਲਾਈ ॥
The True Lord is pervading and permeating everywhere, lovingly engaged.
ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਗੁਪਤ ਵਿਆਪਕ ਹੈ।
साचा रवि रहिआ लिव लाई ॥
ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥
The Fearless Lord is known through the Shabad, the Word of the True Guru; one's light merges into the Light. ||8||
ਜਿਸ ਮਨੁੱਖ ਨੇ ਗੁਰੂ ਦਾ ਸ਼ਬਦ, ਜੋ ਨਿਰਭੈਤਾ ਦੇਣ ਵਾਲਾ ਹੈ, ਆਪਣੇ ਹਿਰਦੇ ਵਿਚ ਵਸਾਇਆ ਹੈ ਉਸ ਨੇ ਸਦਾ-ਥਿਰ ਪ੍ਰਭੂ ਨੂੰ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਪਛਾਣ ਲਿਆ ਹੈ। ਗੁਰੂ ਦਾ ਸ਼ਬਦ ਉਸ ਦੀ ਸੁਰਤ ਨੂੰ ਪਰਮਾਤਮਾ ਦੀ ਜੋਤਿ ਵਿਚ ਮਿਲਾ ਦੇਂਦਾ ਹੈ ॥੮॥
निरभउ सबदु गुरू सचु जाता जोती जोति मिलाइदा ॥८॥
ਅਟਲੁ ਅਡੋਲੁ ਅਤੋਲੁ ਮੁਰਾਰੇ ॥
He is the eternal, unchanging, immeasurable Lord.
ਮੁਰ (ਆਦਿਕ ਦੈਂਤਾਂ) ਦਾ ਵੈਰੀ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਮਾਇਆ ਦੇ ਮੋਹ ਵਿਚ ਕਦੇ ਡੋਲਣ ਵਾਲਾ ਨਹੀਂ, ਉਸ ਦਾ ਸਰੂਪ ਕਦੇ ਤੋਲਿਆ ਮਿਣਿਆ ਨਹੀਂ ਜਾ ਸਕਦਾ।
अटलु अडोलु अतोलु मुरारे ॥
ਖਿਨ ਮਹਿ ਢਾਹੇ ਫੇਰਿ ਉਸਾਰੇ ॥
In an instant, He destroys, and then reconstructs.
ਉਹ (ਆਪਣੇ ਰਚੇ ਹੋਏ ਜਗਤ ਨੂੰ) ਇਕ ਖਿਨ ਵਿਚ ਢਾਹ ਸਕਦਾ ਹੈ ਤੇ ਮੁੜ ਪੈਦਾ ਕਰ ਸਕਦਾ ਹੈ।
खिन महि ढाहे फेरि उसारे ॥
ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥
He has no form or shape, no limit or value. Pierced by the Shabad, one is satisfied. ||9||
ਉਸ ਦਾ ਕੋਈ ਖ਼ਾਸ ਰੂਪ ਨਹੀਂ ਦੱਸਿਆ ਜਾ ਸਕਦਾ ਹੈ, ਉਸ ਦੇ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਦੱਸੇ ਜਾ ਸਕਦੇ, ਉਹ ਕੇਡਾ ਵੱਡਾ ਹੈ ਤੇ ਕਿਹੋ ਜੇਹਾ ਹੈ-ਇਹ ਭੀ ਨਹੀਂ ਦੱਸਿਆ ਜਾ ਸਕਦਾ। ਜੇਹੜਾ ਮਨੁੱਖ (ਆਪਣੇ ਮਨ ਨੂੰ ਗੁਰੂ ਦੇ) ਸ਼ਬਦ ਵਿਚ ਵਿੰਨ੍ਹ ਲੈਂਦਾ ਹੈ ਉਹ ਉਸ ਪਰਮਾਤਮਾ (ਦੀ ਯਾਦ) ਵਿਚ ਪਤੀਜ ਜਾਂਦਾ ਹੈ ॥੯॥
रूपु न रेखिआ मिति नही कीमति सबदि भेदि पतीआइदा ॥९॥
ਹਮ ਦਾਸਨ ਕੇ ਦਾਸ ਪਿਆਰੇ ॥
I am the slave of Your slaves, O my Beloved.
ਮੈਂ ਪਿਆਰੇ ਪ੍ਰਭੂ ਦੇ ਉਹਨਾਂ ਦਾਸਾਂ ਦਾ ਦਾਸ ਹਾਂ,
हम दासन के दास पिआरे ॥
ਸਾਧਿਕ ਸਾਚ ਭਲੇ ਵੀਚਾਰੇ ॥
The seekers of Truth and goodness contemplate You.
ਜੋ ਉਸ ਨੂੰ ਮਿਲਣ ਲਈ ਜਤਨ ਕਰਦੇ ਰਹਿੰਦੇ ਹਨ ਜੋ ਉਸ ਸਦਾ-ਥਿਰ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਦੇ ਹਨ।
साधिक साच भले वीचारे ॥
ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥
Whoever believes in the Name, wins; He Himself implants Truth within. ||10||
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਣਾ ਮੰਨ ਲੈਂਦਾ ਹੈ (ਭਾਵ, ਨਾਮ ਜਪਣ ਨੂੰ ਜੀਵਨ-ਮਨੋਰਥ ਨਿਸ਼ਚੇ ਕਰ ਲੈਂਦਾ ਹੈ) ਉਹ (ਜਗਤ ਵਿਚੋਂ ਜੀਵਨ-ਬਾਜ਼ੀ) ਜਿੱਤ ਕੇ ਜਾਂਦਾ ਹੈ। (ਪਰ ਇਹ ਖੇਡ ਜੀਵਾਂ ਦੇ ਆਪਣੇ ਵੱਸ ਦੀ ਨਹੀਂ) ਪਰਮਾਤਮਾ ਆਪ ਹੀ ਆਪਣਾ ਸਦਾ-ਥਿਰ ਨਾਮ ਜੀਵਾਂ ਦੇ ਹਿਰਦੇ ਵਿਚ ਦ੍ਰਿੜ੍ਹ ਕਰਾਂਦਾ ਹੈ ॥੧੦॥
मंने नाउ सोई जिणि जासी आपे साचु द्रिड़ाइदा ॥१०॥
ਪਲੈ ਸਾਚੁ ਸਚੇ ਸਚਿਆਰਾ ॥
The Truest of the True has the Truth is His lap.
ਜਿਨ੍ਹਾਂ ਮਨੁੱਖਾਂ ਦੇ ਪਾਸ ਥਿਰ ਰਹਿਣ ਵਾਲਾ ਨਾਮ ਹੈ, ਉਹ ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹ ਸਦਾ-ਥਿਰ ਨਾਮ ਦੇ ਵਣਜਾਰੇ ਹਨ।
पलै साचु सचे सचिआरा ॥
ਸਾਚੇ ਭਾਵੈ ਸਬਦੁ ਪਿਆਰਾ ॥
The True Lord is pleased with those who love the Shabad.
ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਪਿਆਰਾ ਲੱਗਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਚੰਗਾ ਲੱਗਦਾ ਹੈ।
साचे भावै सबदु पिआरा ॥
ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥
Exerting His power, the Lord has established Truth throughout the three worlds; with Truth He is pleased. ||11||
ਉਹ ਸਦਾ-ਥਿਰ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ (ਵਿਆਪਕ ਹੈ), ਉਸ ਨੇ ਆਪਣੀ ਸੱਤਿਆ ਦੇ ਕੇ ਸ੍ਰਿਸ਼ਟੀ ਰਚੀ ਹੈ। (ਸਦਾ-ਥਿਰ ਨਾਮ ਦਾ ਵਣਜ ਕਰਨ ਵਾਲਾ ਮਨੁੱਖ) ਉਸ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਹੀ ਖ਼ੁਸ਼ ਰਹਿੰਦਾ ਹੈ ॥੧੧॥
त्रिभवणि साचु कला धरि थापी साचे ही पतीआइदा ॥११॥
ਵਡਾ ਵਡਾ ਆਖੈ ਸਭੁ ਕੋਈ ॥
Everyone calls Him the greatest of the great.
(ਉਂਞ ਤਾਂ) ਹਰੇਕ ਜੀਵ ਆਖਦਾ ਹੈ ਕਿ ਪਰਮਾਤਮਾ ਸਭ ਤੋਂ ਵੱਡਾ ਹੈ ਸਭ ਤੋਂ ਵੱਡਾ ਹੈ,
वडा वडा आखै सभु कोई ॥
ਗੁਰ ਬਿਨੁ ਸੋਝੀ ਕਿਨੈ ਨ ਹੋਈ ॥
Without the Guru, no one understands Him.
ਪਰ ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੂੰ ਸਹੀ ਸਮਝ ਨਹੀਂ ਪੈਂਦੀ।
गुर बिनु सोझी किनै न होई ॥
ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥
The True Lord is pleased with those who merge in Truth; they are not separated again, and they do not suffer. ||12||
ਜੇਹੜਾ ਮਨੁੱਖ (ਗੁਰੂ ਦੀ ਰਾਹੀਂ) ਸਦਾ-ਥਿਰ ਪ੍ਰਭੂ ਵਿਚ ਜੁੜਦਾ ਹੈ ਉਹ ਉਸ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਉਹ (ਉਸ ਦੇ ਚਰਨਾਂ ਤੋਂ ਵਿਛੁੜਦਾ ਨਹੀਂ) ਵਿਛੁੜ ਕੇ ਦੁੱਖ ਨਹੀਂ ਪਾਂਦਾ ਹੈ ॥੧੨॥
साचि मिलै सो साचे भाए ना वीछुड़ि दुखु पाइदा ॥१२॥
ਧੁਰਹੁ ਵਿਛੁੰਨੇ ਧਾਹੀ ਰੁੰਨੇ ॥
Separated from the Primal Lord, they loudly weep and wail.
ਪਰ ਜੇਹੜੇ ਬੰਦੇ ਮੁੱਢ ਤੋਂ ਹੀ ਪ੍ਰਭੂ ਤੋਂ ਵਿੱਛੁੜੇ ਚਲੇ ਆ ਰਹੇ ਹਨ ਉਹ ਢਾਹਾਂ ਮਾਰ ਮਾਰ ਕੇ ਰੋਂਦੇ ਆ ਰਹੇ ਹਨ।
धुरहु विछुंने धाही रुंने ॥
ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥
They die and die, only to be reborn, when their time has passed.
ਜਦੋਂ ਜਦੋਂ ਜ਼ਿੰਦਗੀ ਦਾ ਸਮਾ ਮੁੱਕ ਜਾਂਦਾ ਹੈ ਉਹ ਮਰਦੇ ਹਨ ਜੰਮਦੇ ਹਨ, ਮਰਦੇ ਹਨ ਜੰਮਦੇ ਹਨ (ਇਸੇ ਗੇੜ ਵਿਚ ਪਏ ਰਹਿੰਦੇ ਹਨ)।
मरि मरि जनमहि मुहलति पुंने ॥
ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥
He blesses those whom He forgives with glorious greatness; united with Him, they do not regret or repent. ||13||
ਜਿਸ ਮਨੁੱਖ ਉੱਤੇ ਪ੍ਰਭੂ ਮੇਹਰ ਕਰਦਾ ਹੈ ਉਸ ਨੂੰ (ਆਪਣਾ ਨਾਮ ਬਖ਼ਸ਼ ਕੇ) ਵਡਿਆਈ ਦੇਂਦਾ ਹੈ, ਉਸ ਨੂੰ ਆਪਣੇ ਚਰਨਾਂ ਵਿਚ ਮੇਲ ਲੈਂਦਾ ਹੈ, ਉਹ ਮਨੁੱਖ (ਮੁੜ ਕਦੇ ਨਾਹ ਵਿਛੁੜਦਾ ਹੈ) ਨਾਹ ਪਛੁਤਾਂਦਾ ਹੈ ॥੧੩॥
जिसु बखसे तिसु दे वडिआई मेलि न पछोताइदा ॥१३॥
ਆਪੇ ਕਰਤਾ ਆਪੇ ਭੁਗਤਾ ॥
He Himself is the Creator, and He Himself is the Enjoyer.
ਪ੍ਰਭੂ ਆਪ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਸਾਰੇ ਪਦਾਰਥਾਂ ਨੂੰ ਭੋਗਣ ਵਾਲਾ ਹੈ।
आपे करता आपे भुगता ॥
ਆਪੇ ਤ੍ਰਿਪਤਾ ਆਪੇ ਮੁਕਤਾ ॥
He Himself is satisfied, and He Himself is liberated.
ਫਿਰ ਆਪ ਹੀ ਇਹਨਾਂ ਭੋਗਾਂ ਤੋਂ ਰੱਜ ਜਾਣ ਵਾਲਾ ਹੈ ਤੇ ਆਪ ਹੀ ਪਦਾਰਥਾਂ ਦੇ ਮੋਹ ਤੋਂ ਸੁਤੰਤਰ ਹੋ ਜਾਣ ਵਾਲਾ ਹੈ।
आपे त्रिपता आपे मुकता ॥
ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥
The Lord of liberation Himself grants liberation; He eradicates possessiveness and attachment. ||14||
ਪ੍ਰਭੂ ਆਪ ਹੀ ਮੁਕਤੀ ਦਾ ਮਾਲਕ ਹੈ, ਆਪ ਹੀ ਵਿਕਾਰਾਂ ਤੋਂ ਖ਼ਲਾਸੀ ਦੀ ਦਾਤ ਦੇਂਦਾ ਹੈ, ਆਪ ਹੀ ਜੀਵਾਂ ਦੇ ਅੰਦਰੋਂ ਮਾਇਆ ਦੀ ਮਮਤਾ ਤੇ ਮਾਇਆ ਦਾ ਮੋਹ ਦੂਰ ਕਰਦਾ ਹੈ ॥੧੪॥
आपे मुकति दानु मुकतीसरु ममता मोहु चुकाइदा ॥१४॥
ਦਾਨਾ ਕੈ ਸਿਰਿ ਦਾਨੁ ਵੀਚਾਰਾ ॥
I consider Your gifts to be the most wonderful gifts.
ਪਰਮਾਤਮਾ ਜੀਵਾਂ ਨੂੰ ਆਪਣੇ ਗੁਣਾਂ ਦੀ ਵਿਚਾਰ ਬਖ਼ਸ਼ਦਾ ਹੈ ਤੇ ਉਸ ਦੀ ਇਹ ਦਾਤ ਉਸ ਦੀਆਂ ਹੋਰ ਸਭ ਦਾਤਾਂ ਤੋਂ ਸ੍ਰੇਸ਼ਟ ਹੈ।
दाना कै सिरि दानु वीचारा ॥
ਕਰਣ ਕਾਰਣ ਸਮਰਥੁ ਅਪਾਰਾ ॥
You are the Cause of causes, Almighty Infinite Lord.
ਉਹ ਇਸ ਜਗਤ ਦਾ ਰਚਣ ਵਾਲਾ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ ਤੇ ਬੇਅੰਤ ਹੈ।
करण कारण समरथु अपारा ॥
ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥
Creating the creation, You gaze upon what You have created; You cause all to do their deeds. ||15||
ਸਾਰੀ ਸ੍ਰਿਸ਼ਟੀ ਪੈਦਾ ਕਰ ਕੇ ਉਹ ਆਪ ਹੀ ਇਸ ਦੀ ਸੰਭਾਲ ਕਰਦਾ ਹੈ, ਤੇ ਜੀਵਾਂ ਪਾਸੋਂ ਉਹ ਕਾਰ ਕਰਾਂਦਾ ਹੈ ਜੋ ਕਰਨ-ਜੋਗ ਹੋਵੇ ॥੧੫॥
करि करि वेखै कीता अपणा करणी कार कराइदा ॥१५॥
ਸੇ ਗੁਣ ਗਾਵਹਿ ਸਾਚੇ ਭਾਵਹਿ ॥
They alone sing Your Glorious Praises, who are pleasing to You, O True Lord.
ਜੇਹੜੇ ਜੀਵ ਸਦਾ-ਥਿਰ ਪ੍ਰਭੂ ਨੂੰ ਪਿਆਰੇ ਲੱਗਦੇ ਹਨ ਉਹ ਉਸ ਦੇ ਗੁਣ ਗਾਂਦੇ ਹਨ।
से गुण गावहि साचे भावहि ॥
ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥
They issue forth from You, and merge again into You.
ਹੇ ਪ੍ਰਭੂ! ਸਾਰੇ ਜੀਅ ਜੰਤ ਤੈਥੋਂ ਪੈਦਾ ਹੁੰਦੇ ਹਨ ਤੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।
तुझ ते उपजहि तुझ माहि समावहि ॥
ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥
Nanak offers this true prayer; meeting with the True Lord, peace is obtained. ||16||2||14||
ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ (ਉਸ ਦੇ ਦਰ ਤੇ) ਬੇਨਤੀਆਂ ਕਰਦਾ ਹੈ, ਉਹ ਉਸ ਸਦਾ-ਥਿਰ ਪਰਮਾਤਮਾ ਨੂੰ ਮਿਲ ਕੇ ਆਤਮਕ ਅਨੰਦ ਮਾਣਦਾ ਹੈ ॥੧੬॥੨॥੧੪॥
नानकु साचु कहै बेनंती मिलि साचे सुखु पाइदा ॥१६॥२॥१४॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਅਰਬਦ ਨਰਬਦ ਧੁੰਧੂਕਾਰਾ ॥
For endless eons, there was only utter darkness.
(ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ।
अरबद नरबद धुंधूकारा ॥
ਧਰਣਿ ਨ ਗਗਨਾ ਹੁਕਮੁ ਅਪਾਰਾ ॥
There was no earth or sky; there was only the infinite Command of His Hukam.
ਤਦੋਂ ਨਾਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ।
धरणि न गगना हुकमु अपारा ॥
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
There was no day or night, no moon or sun; God sat in primal, profound Samaadhi. ||1||
ਤਦੋਂ ਨਾਹ ਦਿਨ ਸੀ ਨਾਹ ਰਾਤ ਸੀ, ਨਾਹ ਚੰਦ ਸੀ ਨਾਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ ॥੧॥
ना दिनु रैनि न चंदु न सूरजु सुंन समाधि लगाइदा ॥१॥
ਖਾਣੀ ਨ ਬਾਣੀ ਪਉਣ ਨ ਪਾਣੀ ॥
There were no sources of creation or powers of speech, no air or water.
ਤਦੋਂ ਨਾਹ ਜਗਤ-ਰਚਨਾ ਦੀਆਂ ਚਾਰ ਖਾਣੀਆਂ ਸਨ, ਨਾਹ ਜੀਵਾਂ ਦੀਆਂ ਬਾਣੀਆਂ ਸਨ, ਨਾਹ ਹਵਾ ਸੀ, ਨਾਹ ਪਾਣੀ ਸੀ,
खाणी न बाणी पउण न पाणी ॥
ਓਪਤਿ ਖਪਤਿ ਨ ਆਵਣ ਜਾਣੀ ॥
There was no creation or destruction, no coming or going.
ਨਾਹ ਉਤਪੱਤੀ ਸੀ ਨਾਹ ਪਰਲੌ ਸੀ, ਨਾਹ ਜੰਮਣ ਸੀ ਨਾਹ ਮਰਨ ਸੀ।
ओपति खपति न आवण जाणी ॥
ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
There were no continents, nether regions, seven seas, rivers or flowing water. ||2||
ਤਦੋਂ ਨਾਹ ਧਰਤੀ ਦੇ ਨੌ ਖੰਡ ਸਨ ਨਾਹ ਪਾਤਾਲ ਸੀ, ਨਾਹ ਸਤ ਸਮੁੰਦਰ ਸਨ ਤੇ ਨਾਹ ਹੀ ਨਦੀਆਂ ਵਿਚ ਪਾਣੀ ਵਹਿ ਰਿਹਾ ਸੀ ॥੨॥
खंड पताल सपत नही सागर नदी न नीरु वहाइदा ॥२॥
ਨਾ ਤਦਿ ਸੁਰਗੁ ਮਛੁ ਪਇਆਲਾ ॥
There were no heavenly realms, earth or nether regions of the underworld.
ਤਦੋਂ ਨਾਹ ਸੁਰਗ-ਲੋਕ ਸੀ, ਨਾਹ ਮਾਤ-ਲੋਕ ਸੀ ਤੇ ਨਾਹ ਹੀ ਪਤਾਲ ਸੀ।
ना तदि सुरगु मछु पइआला ॥
ਦੋਜਕੁ ਭਿਸਤੁ ਨਹੀ ਖੈ ਕਾਲਾ ॥
There was no heaven or hell, no death or time.
ਤਦੋਂ ਨਾਹ ਕੋਈ ਦੋਜ਼ਖ਼ ਸੀ ਨਾਹ ਬਹਿਸ਼ਤ ਸੀ, ਤੇ ਨਾਹ ਹੀ ਮੌਤ ਲਿਆਉਣ ਵਾਲਾ ਕਾਲ ਸੀ।
दोजकु भिसतु नही खै काला ॥
ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
There was no hell or heaven, no birth or death, no coming or going in reincarnation. ||3||
ਤਦੋਂ ਨਾਹ ਸੁਰਗ ਸੀ ਨਾਹ ਨਰਕ ਸੀ, ਨਾਹ ਜੰਮਣ ਸੀ ਨਾਹ ਮਰਨ ਸੀ, ਨਾਹ ਕੋਈ ਜੰਮਦਾ ਸੀ ਨਾਹ ਮਰਦਾ ਸੀ ॥੩॥
नरकु सुरगु नही जंमणु मरणा ना को आइ न जाइदा ॥३॥
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
There was no Brahma, Vishnu or Shiva.
ਤਦੋਂ ਨਾਹ ਕੋਈ ਬ੍ਰਹਮਾ ਸੀ ਨਾਹ ਵਿਸ਼ਨੂੰ ਸੀ ਤੇ ਨਾਹ ਹੀ ਸ਼ਿਵ ਸੀ।
ब्रहमा बिसनु महेसु न कोई ॥
ਅਵਰੁ ਨ ਦੀਸੈ ਏਕੋ ਸੋਈ ॥
No one was seen, except the One Lord.
ਤਦੋਂ ਇਕ ਪਰਮਾਤਮਾ ਹੀ ਪਰਮਾਤਮਾ ਸੀ, ਹੋਰ ਕੋਈ ਵਿਅਕਤੀ ਨਹੀਂ ਸੀ ਦਿੱਸਦਾ।
अवरु न दीसै एको सोई ॥
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
There was no female or male, no social class or caste of birth; no one experienced pain or pleasure. ||4||
ਤਦੋਂ ਨਾਹ ਕੋਈ ਇਸਤ੍ਰੀ ਸੀ ਨਾਹ ਕੋਈ ਮਰਦ ਸੀ ਤਦੋਂ ਨਾਹ ਕੋਈ ਜਾਤਿ ਸੀ ਨਾਹ ਕਿਸੇ ਜਾਤਿ ਵਿਚ ਕੋਈ ਜਨਮ ਹੀ ਲੈਂਦਾ ਸੀ। ਨਾਹ ਕੋਈ ਦੁੱਖ ਸੁਖ ਭੋਗਣ ਵਾਲਾ ਜੀਵ ਹੀ ਸੀ ॥੪॥
नारि पुरखु नही जाति न जनमा ना को दुखु सुखु पाइदा ॥४॥
ਨਾ ਤਦਿ ਜਤੀ ਸਤੀ ਬਨਵਾਸੀ ॥
There were no people of celibacy or charity; no one lived in the forests.
ਤਦੋਂ ਨਾਹ ਕੋਈ ਜਤੀ ਸੀ ਨਾਹ ਕੋਈ ਸਤੀ ਸੀ ਤੇ ਨਾਹ ਕੋਈ ਤਿਆਗੀ ਸੀ।
ना तदि जती सती बनवासी ॥
ਨਾ ਤਦਿ ਸਿਧ ਸਾਧਿਕ ਸੁਖਵਾਸੀ ॥
There were no Siddhas or seekers, no one living in peace.
ਤਦੋਂ ਨਾਹ ਕੋਈ ਸਿੱਧ ਸਨ ਨਾਹ ਸਾਧਿਕ ਸਨ ਤੇ ਨਾਹ ਹੀ ਕੋਈ ਗ੍ਰਿਹਸਤੀ ਸਨ।
ना तदि सिध साधिक सुखवासी ॥
ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
There were no Yogis, no wandering pilgrims, no religious robes; no one called himself the master. ||5||
ਤਦੋਂ ਨਾਹ ਕੋਈ ਜੋਗੀਆਂ ਦਾ ਤੇ ਨਾਹ ਕੋਈ ਜੰਗਮਾਂ ਦਾ ਭੇਖ ਸੀ, ਤੇ ਨਾਹ ਹੀ ਕੋਈ ਜੋਗੀਆਂ ਦਾ ਗੁਰੂ ਅਖਵਾਣ ਵਾਲਾ ਸੀ ॥੫॥
जोगी जंगम भेखु न कोई ना को नाथु कहाइदा ॥५॥
ਜਪ ਤਪ ਸੰਜਮ ਨਾ ਬ੍ਰਤ ਪੂਜਾ ॥
There was no chanting or meditation, no self-discipline, fasting or worship.
ਤਦੋਂ ਨਾਹ ਕਿਤੇ ਜਪ ਹੋ ਰਹੇ ਸਨ ਨਾਹ ਤਪ ਹੋ ਰਹੇ ਸਨ, ਨਾਹ ਕਿਤੇ ਸੰਜਮ ਸਾਧੇ ਜਾ ਰਹੇ ਸਨ ਨਾਹ ਵਰਤ ਰੱਖੇ ਜਾ ਰਹੇ ਸਨ ਤੇ ਨਾਹ ਹੀ ਪੂਜਾ ਕੀਤੀ ਜਾ ਰਹੀ ਸੀ।
जप तप संजम ना ब्रत पूजा ॥
ਨਾ ਕੋ ਆਖਿ ਵਖਾਣੈ ਦੂਜਾ ॥
No one spoke or talked in duality.
ਤਦੋਂ ਕੋਈ ਐਸਾ ਜੀਵ ਨਹੀਂ ਸੀ ਜੋ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਜ਼ਿਕਰ ਕਰ ਸਕਦਾ।
ना को आखि वखाणै दूजा ॥
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
He created Himself, and rejoiced; He evaluates Himself. ||6||
ਤਦੋਂ ਪਰਮਾਤਮਾ ਆਪ ਹੀ ਆਪਣੇ ਆਪ ਵਿਚ ਪਰਗਟ ਹੋ ਕੇ ਖ਼ੁਸ਼ ਹੋ ਰਿਹਾ ਸੀ ਤੇ ਆਪਣੇ ਵਡੱਪਣ ਦਾ ਮੁੱਲ ਆਪ ਹੀ ਪਾਂਦਾ ਸੀ ॥੬॥
आपे आपि उपाइ विगसै आपे कीमति पाइदा ॥६॥
ਨਾ ਸੁਚਿ ਸੰਜਮੁ ਤੁਲਸੀ ਮਾਲਾ ॥
There was no purification, no self-restraint, no malas of basil seeds.
ਤਦੋਂ ਨਾਹ ਕਿਤੇ ਸੁੱਚ ਰੱਖੀ ਜਾ ਰਹੀ ਸੀ, ਨਾਹ ਕਿਤੇ ਕੋਈ ਸੰਜਮ ਕੀਤਾ ਜਾ ਰਿਹਾ ਸੀ, ਨਾਹ ਹੀ ਕਿਤੇ ਤੁਲਸੀ ਦੀ ਮਾਲਾ ਸੀ।
ना सुचि संजमु तुलसी माला ॥
ਗੋਪੀ ਕਾਨੁ ਨ ਗਊ ਗੋੁਆਲਾ ॥
There were no Gopis, no Krishna, no cows or cowherds.
ਤਦੋਂ ਨਾਹ ਕਿਤੇ ਕੋਈ ਗੋਪੀ ਸੀ ਨਾਹ ਕੋਈ ਕਾਨ੍ਹ ਸੀ, ਨਾਹ ਕੋਈ ਗਊ ਸੀ ਨਾਹ ਗਊਆਂ ਦਾ ਰਾਖਾ ਸੀ।
गोपी कानु न गऊ गुोआला ॥
ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
There were no tantras, no mantras and no hypocrisy; no one played the flute. ||7||
ਤਦੋਂ ਨਾਹ ਕੋਈ ਤੰਤ੍ਰ ਮੰਤ੍ਰ ਆਦਿਕ ਪਖੰਡ ਸੀ ਤੇ ਨਾਹ ਕੋਈ ਬੰਸਰੀ ਵਜਾ ਰਿਹਾ ਸੀ ॥੭॥
तंतु मंतु पाखंडु न कोई ना को वंसु वजाइदा ॥७॥
ਕਰਮ ਧਰਮ ਨਹੀ ਮਾਇਆ ਮਾਖੀ ॥
There was no karma, no Dharma, no buzzing fly of Maya.
ਤਦੋਂ ਨਾਹ ਕਿਤੇ ਧਾਰਮਿਕ ਕਰਮ-ਕਾਂਡ ਸੀ ਨਾਹ ਕਿਤੇ ਮਿੱਠੀ ਮਾਇਆ ਸੀ।
करम धरम नही माइआ माखी ॥
ਜਾਤਿ ਜਨਮੁ ਨਹੀ ਦੀਸੈ ਆਖੀ ॥
Social class and birth were not seen with any eyes.
ਤਦੋਂ ਨਾਹ ਕਿਤੇ ਕੋਈ (ਉੱਚੀ ਨੀਵੀਂ) ਜਾਤਿ ਸੀ ਤੇ ਨਾਹ ਹੀ ਕਿਸੇ ਜਾਤਿ ਵਿਚ ਕੋਈ ਜਨਮ ਲੈਂਦਾ ਅੱਖੀਂ ਦਿੱਸਦਾ ਸੀ।
जाति जनमु नही दीसै आखी ॥
ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
There was no noose of attachment, no death inscribed upon the forehead; no one meditated on anything. ||8||
ਤਦੋਂ ਨਾਹ ਕਿਤੇ ਮਾਇਆ ਦੀ ਮਮਤਾ ਦਾ ਜਾਲ ਸੀ, ਨਾਹ ਕਿਤੇ ਕਿਸੇ ਦੇ ਸਿਰ ਉਤੇ ਕਾਲ (ਕੂਕਦਾ ਸੀ)। ਨਾਹ ਕੋਈ ਜੀਵ ਕਿਸੇ ਦਾ ਸਿਮਰਨ-ਧਿਆਨ ਧਰਦਾ ਸੀ ॥੮॥
ममता जालु कालु नही माथै ना को किसै धिआइदा ॥८॥
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
There was no slander, no seed, no soul and no life.
ਤਦੋਂ ਨਾਹ ਕਿਤੇ ਨਿੰਦਿਆ ਸੀ ਨਾਹ ਖ਼ੁਸ਼ਾਮਦ ਸੀ, ਨਾਹ ਕੋਈ ਜੀਵਾਤਮਾ ਸੀ ਨਾਹ ਕੋਈ ਜਿੰਦ ਸੀ।
निंदु बिंदु नही जीउ न जिंदो ॥
ਨਾ ਤਦਿ ਗੋਰਖੁ ਨਾ ਮਾਛਿੰਦੋ ॥
There was no Gorakh and no Maachhindra.
ਤਦੋਂ ਨਾਹ ਗੋਰਖ ਸੀ ਨਾਹ ਮਾਛਿੰਦ੍ਰ ਨਾਥ ਸੀ।
ना तदि गोरखु ना माछिंदो ॥
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥
There was no spiritual wisdom or meditation, no ancestry or creation, no reckoning of accounts. ||9||
ਤਦੋਂ ਨਾਹ ਕਿਤੇ (ਧਾਰਮਿਕ ਪੁਸਤਕਾਂ ਦੀ) ਗਿਆਨ-ਚਰਚਾ ਸੀ ਨਾਹ ਕਿਤੇ ਸਮਾਧੀ-ਇਸਥਿਤ ਧਿਆਨ ਸੀ, ਤਦੋਂ ਨਾਹ ਕਿਤੇ ਕੁਲਾਂ ਦੀ ਉਤਪੱਤੀ ਸੀ ਤੇ ਨਾਹ ਹੀ ਕੋਈ (ਚੰਗੀ ਕੁਲ ਵਿਚ ਜੰਮਣ ਦਾ) ਮਾਣ ਕਰਦਾ ਸੀ ॥੯॥
ना तदि गिआनु धिआनु कुल ओपति ना को गणत गणाइदा ॥९॥
ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
There were no castes or social classes, no religious robes, no Brahmin or Kh'shaatriya.
ਤਦੋਂ ਨਾਹ ਕੋਈ ਬ੍ਰਾਹਮਣ ਖੱਤ੍ਰੀ ਆਦਿਕ ਵਰਨ ਸਨ ਨਾਹ ਕਿਤੇ ਜੋਗੀ ਜੰਗਮ ਆਦਿਕ ਭੇਖ ਸਨ।
वरन भेख नही ब्रहमण खत्री ॥
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
There were no demi-gods or temples, no cows or Gaayatri prayer.
ਤਦੋਂ ਨਾਹ ਕੋਈ ਦੇਵਤਾ ਸੀ ਤੇ ਨਾਹ ਦੇਵਤੇ ਦਾ ਮੰਦਰ ਸੀ। ਤਦੋਂ ਨਾਹ ਕੋਈ ਗਊ ਸੀ, ਨਾਹ ਕਿਤੇ ਗਾਇਤ੍ਰੀ ਸੀ।
देउ न देहुरा गऊ गाइत्री ॥
ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
There were no burnt offerings, no ceremonial feasts, no cleansing rituals at sacred shrines of pilgrimage; no one worshipped in adoration. ||10||
ਨਾਹ ਕਿਤੇ ਹਵਨ ਸਨ ਨਾਹ ਜੱਗ ਹੋ ਰਹੇ ਸਨ, ਨਾਹ ਕਿਤੇ ਤੀਰਥਾਂ ਦਾ ਇਸ਼ਨਾਨ ਸੀ ਤੇ ਨਾਹ ਕੋਈ (ਦੇਵ-) ਪੂਜਾ ਕਰ ਰਿਹਾ ਸੀ ॥੧੦॥
होम जग नही तीरथि नावणु ना को पूजा लाइदा ॥१०॥
ਨਾ ਕੋ ਮੁਲਾ ਨਾ ਕੋ ਕਾਜੀ ॥
There was no Mullah, there was no Qazi.
ਤਦੋਂ ਨਾਹ ਕੋਈ ਮੌਲਵੀ ਸੀ ਨਾਹ ਕਾਜ਼ੀ ਸੀ,
ना को मुला ना को काजी ॥
ਨਾ ਕੋ ਸੇਖੁ ਮਸਾਇਕੁ ਹਾਜੀ ॥
There was no Shaykh, or pilgrims to Mecca.
ਨਾਹ ਕੋਈ ਸ਼ੇਖ਼ ਸੀ ਨਾਹ ਹਾਜੀ ਸੀ।
ना को सेखु मसाइकु हाजी ॥
ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
There was no king or subjects, and no worldly egotism; no one spoke of himself. ||11||
ਤਦੋਂ ਨਾਹ ਕਿਤੇ ਪਰਜਾ ਸੀ ਨਾਹ ਕੋਈ ਰਾਜਾ ਸੀ, ਨਾਹ ਕਿਤੇ ਦੁਨੀਆ ਵਾਲੀ ਹਉਮੈ ਹੀ ਸੀ, ਨਾਹ ਕੋਈ ਇਹੋ ਜਿਹੀ ਗੱਲ ਹੀ ਕਰਨ ਵਾਲਾ ਸੀ ॥੧੧॥
रईअति राउ न हउमै दुनीआ ना को कहणु कहाइदा ॥११॥
ਭਾਉ ਨ ਭਗਤੀ ਨਾ ਸਿਵ ਸਕਤੀ ॥
There was no love or devotion, no Shiva or Shakti - no energy or matter.
ਤਦੋਂ ਨਾਹ ਕਿਤੇ ਪ੍ਰੇਮ ਸੀ ਨਾਹ ਕਿਤੇ ਭਗਤੀ ਸੀ, ਨਾਹ ਕਿਤੇ ਜੜ੍ਹ ਸੀ ਨਾਹ ਚੇਤਨ ਸੀ।
भाउ न भगती ना सिव सकती ॥
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
There were no friends or companions, no semen or blood.
ਤਦੋਂ ਨਾਹ ਕਿਤੇ ਕੋਈ ਸੱਜਣ ਸੀ ਨਾਹ ਮਿੱਤਰ ਸੀ, ਨਾਹ ਕਿਤੇ ਪਿਤਾ ਦਾ ਵੀਰਜ ਸੀ ਨਾਹ ਮਾਂ ਦੀ ਰੱਤ ਸੀ।
साजनु मीतु बिंदु नही रकती ॥
ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
He Himself is the banker, and He Himself is the merchant. Such is the Pleasure of the Will of the True Lord. ||12||
ਤਦੋਂ ਪਰਮਾਤਮਾ ਆਪ ਹੀ ਸ਼ਾਹ ਸੀ, ਆਪ ਹੀ ਵਣਜ ਕਰਨ ਵਾਲਾ ਸੀ, ਤਦੋਂ ਉਸ ਸਦਾ-ਥਿਰ ਪ੍ਰਭੂ ਨੂੰ ਇਹੋ ਕੁਝ ਚੰਗਾ ਲੱਗਦਾ ਸੀ ॥੧੨॥
आपे साहु आपे वणजारा साचे एहो भाइदा ॥१२॥
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
There were no Vedas, Korans or Bibles, no Simritees or Shaastras.
ਤਦੋਂ ਨਾਹ ਕਿਤੇ ਸ਼ਾਸਤ੍ਰ ਸਿੰਮ੍ਰਿਤੀਆਂ ਤੇ ਵੇਦ ਸਨ, ਨਾਹ ਕਿਤੇ ਕੁਰਾਨ ਅੰਜੀਲ ਆਦਿਕ ਸ਼ਾਮੀ ਕਿਤਾਬਾਂ ਸਨ।
बेद कतेब न सिंम्रिति सासत ॥
ਪਾਠ ਪੁਰਾਣ ਉਦੈ ਨਹੀ ਆਸਤ ॥
There was no recitation of the Puraanas, no sunrise or sunset.
ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ। ਤਦੋਂ ਨਾਹ ਕਿਤੇ ਸੂਰਜ ਦਾ ਚੜ੍ਹਨਾ ਸੀ ਨਾਹ ਡੁੱਬਣਾ ਸੀ।
पाठ पुराण उदै नही आसत ॥
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
The Unfathomable Lord Himself was the speaker and the preacher; the unseen Lord Himself saw everything. ||13||
ਤਦੋਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲਾ ਪਰਮਾਤਮਾ ਆਪ ਹੀ ਬੋਲਣ ਚਾਲਣ ਵਾਲਾ ਸੀ, ਆਪ ਹੀ ਅਦ੍ਰਿਸ਼ਟ ਸੀ ਤੇ ਆਪ ਹੀ ਆਪਣੇ ਆਪ ਨੂੰ ਪਰਗਟ ਕਰਨ ਵਾਲਾ ਸੀ ॥੧੩॥
कहता बकता आपि अगोचरु आपे अलखु लखाइदा ॥१३॥
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
When He so willed, He created the world.
ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ।
जा तिसु भाणा ता जगतु उपाइआ ॥
ਬਾਝੁ ਕਲਾ ਆਡਾਣੁ ਰਹਾਇਆ ॥
Without any supporting power, He sustained the universe.
ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ (ਕਿਸੇ ਦਿੱਸਦੇ) ਸਹਾਰੇ ਤੋਂ ਬਿਨਾ ਹੀ (ਆਪੋ ਆਪਣੇ ਥਾਂ) ਟਿਕਾ ਦਿੱਤਾ।
बाझु कला आडाणु रहाइआ ॥
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
He created Brahma, Vishnu and Shiva; He fostered enticement and attachment to Maya. ||14||
ਤਦੋਂ ਉਸ ਨੇ ਬ੍ਰਹਮਾ ਵਿਸ਼ਨੂ ਤੇ ਸ਼ਿਵ ਭੀ ਪੈਦਾ ਕਰ ਦਿੱਤੇ, (ਜਗਤ ਵਿਚ) ਮਾਇਆ ਦਾ ਮੋਹ ਭੀ ਵਧਾ ਦਿੱਤਾ ॥੧੪॥
ब्रहमा बिसनु महेसु उपाए माइआ मोहु वधाइदा ॥१४॥
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
How rare is that person who listens to the Word of the Guru's Shabad.
ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ।
विरले कउ गुरि सबदु सुणाइआ ॥
ਕਰਿ ਕਰਿ ਦੇਖੈ ਹੁਕਮੁ ਸਬਾਇਆ ॥
He created the creation, and watches over it; the Hukam of His Command is over all.
(ਉਸ ਨੂੰ ਸਮਝ ਆ ਗਈ ਕਿ) ਪਰਮਾਤਮਾ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੁਕਮ ਚੱਲ ਰਿਹਾ ਹੈ।
करि करि देखै हुकमु सबाइआ ॥
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
He formed the planets, solar systems and nether regions, and brought what was hidden to manifestation. ||15||
ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਮੰਡ ਪਾਤਾਲ ਆਦਿਕ ਬਣਾਏ ਹਨ ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ ॥੧੫॥
खंड ब्रहमंड पाताल अरंभे गुपतहु परगटी आइदा ॥१५॥
ਤਾ ਕਾ ਅੰਤੁ ਨ ਜਾਣੈ ਕੋਈ ॥
No one knows His limits.
ਕੋਈ ਭੀ ਜੀਵ ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ,
ता का अंतु न जाणै कोई ॥
ਪੂਰੇ ਗੁਰ ਤੇ ਸੋਝੀ ਹੋਈ ॥
This understanding comes from the Perfect Guru.
ਇਹ ਸਮਝ ਪੂਰੇ ਗੁਰੂ ਤੋਂ ਪੈਂਦੀ ਹੈ।
पूरे गुर ते सोझी होई ॥
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
O Nanak, those who are attuned to the Truth are wonderstruck; singing His Glorious Praises, they are filled with wonder. ||16||3||15||
ਹੇ ਨਾਨਕ! ਜੇਹੜੇ ਬੰਦੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ ਉਹ (ਉਸ ਦੀ ਬੇਅੰਤ ਤਾਕਤ ਦੇ ਕੌਤਕ ਵੇਖ ਵੇਖ ਕੇ) ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਂਦੇ ਰਹਿੰਦੇ ਹਨ ॥੧੬॥੩॥੧੫॥
नानक साचि रते बिसमादी बिसम भए गुण गाइदा ॥१६॥३॥१५॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਆਪੇ ਆਪੁ ਉਪਾਇ ਨਿਰਾਲਾ ॥
He Himself created the creation, remaining unattached.
(ਪਰਮਾਤਮਾ) ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪੈਦਾ ਕਰ ਕੇ (ਮਾਇਆ ਦੇ ਮੋਹ ਤੋਂ) ਨਿਰਲੇਪ (ਭੀ) ਰਹਿੰਦਾ ਹੈ।
आपे आपु उपाइ निराला ॥
ਸਾਚਾ ਥਾਨੁ ਕੀਓ ਦਇਆਲਾ ॥
The Merciful Lord has established His True Home.
ਸਦਾ-ਥਿਰ ਦਇਆਲ ਪ੍ਰਭੂ ਇਸ ਸਰੀਰ ਨੂੰ (ਆਪਣੇ ਰਹਿਣ ਲਈ) ਥਾਂ ਬਣਾਂਦਾ ਹੈ।
साचा थानु कीओ दइआला ॥
ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥
Binding together air, water and fire, He created the fortress of the body. ||1||
ਹਵਾ ਪਾਣੀ ਅੱਗ (ਆਦਿਕ ਤੱਤਾਂ) ਦਾ ਮੇਲ ਕਰ ਕੇ ਉਹ ਪਰਮਾਤਮਾ ਸਰੀਰ-ਕਿਲ੍ਹਾ ਰਚਦਾ ਹੈ ॥੧॥
पउण पाणी अगनी का बंधनु काइआ कोटु रचाइदा ॥१॥
ਨਉ ਘਰ ਥਾਪੇ ਥਾਪਣਹਾਰੈ ॥
The Creator established the nine gates.
ਬਣਾਣ ਦੀ ਤਾਕਤ ਰੱਖਣ ਵਾਲੇ ਪ੍ਰਭੂ ਨੇ ਇਸ ਸਰੀਰ ਦੇ ਨੌ ਘਰ (ਕਰਮ ਇੰਦ੍ਰੇ) ਬਣਾਏ ਹਨ।
नउ घर थापे थापणहारै ॥
ਦਸਵੈ ਵਾਸਾ ਅਲਖ ਅਪਾਰੈ ॥
In the Tenth Gate, is the dwelling of the infinite, unseen Lord.
ਦਸਵੇਂ ਘਰ (ਦਸਵੇਂ ਦੁਆਰ) ਵਿਚ ਉਸ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦੀ ਰਿਹੈਸ਼ ਹੈ।
दसवै वासा अलख अपारै ॥
ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥
The seven seas are overflowing with the Ambrosial Water; the Gurmukhs are not stained with filth. ||2||
(ਜੀਵ ਮਾਇਆ ਦੇ ਮੋਹ ਵਿਚ ਫਸ ਕੇ ਆਪਣੇ ਆਪ ਨੂੰ ਮਲੀਨ ਕਰ ਲੈਂਦੇ ਹਨ, ਪਰ) ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦਾ ਮਨ ਉਸ ਦੀ ਬੁੱਧੀ-ਇਹ ਸੱਤੇ ਹੀ ਸਰੋਵਰ ਪ੍ਰਭੂ ਦੇ ਨਾਮ ਦੇ ਪਵਿਤ੍ਰ ਜਲ ਨਾਲ ਭਰੇ ਰਹਿੰਦੇ ਹਨ, ਇਸ ਵਾਸਤੇ ਉਸ ਨੂੰ ਮਾਇਆ ਦੀ ਮੈਲ ਨਹੀਂ ਲੱਗਦੀ ॥੨॥
साइर सपत भरे जलि निरमलि गुरमुखि मैलु न लाइदा ॥२॥
ਰਵਿ ਸਸਿ ਦੀਪਕ ਜੋਤਿ ਸਬਾਈ ॥
The lamps of the sun and the moon fill all with light.
ਪਰਮਾਤਮਾ ਨੇ ਆਪ ਹੀ ਸੂਰਜ ਚੰਦ੍ਰਮਾ (ਜਗਤ ਦੇ) ਦੀਵੇ ਬਣਾਏ ਹਨ। ਇਹਨਾਂ ਸੂਰਜ ਚੰਦ੍ਰਮਾ (ਆਦਿਕ) ਦੀਵਿਆਂ ਵਿਚ ਸਾਰੀ ਸ੍ਰਿਸ਼ਟੀ ਵਿਚ ਉਸ ਦੀ ਆਪਣੀ ਹੀ ਜੋਤਿ (ਚਾਨਣ ਕਰ ਰਹੀ) ਹੈ।
रवि ससि दीपक जोति सबाई ॥
ਆਪੇ ਕਰਿ ਵੇਖੈ ਵਡਿਆਈ ॥
Creating them, He beholds His own glorious greatness.
ਉਹ ਪਰਮਾਤਮਾ ਆਪਣੀ ਵਡਿਆਈ ਆਪ ਵੇਖਦਾ ਹੈ।
आपे करि वेखै वडिआई ॥
ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥
The Giver of peace is forever the embodiment of Light; from the True Lord, glory is obtained. ||3||
ਉਹ ਪ੍ਰਭੂ ਸਦਾ ਚਾਨਣ ਹੀ ਚਾਨਣ ਹੈ, ਉਹ ਸਦਾ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ। ਜੇਹੜਾ ਜੀਵ ਉਸ ਦਾ ਰੂਪ ਹੋ ਜਾਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਸੋਭਾ ਦੇਂਦਾ ਹੈ ॥੩॥
जोति सरूप सदा सुखदाता सचे सोभा पाइदा ॥३॥
ਗੜ ਮਹਿ ਹਾਟ ਪਟਣ ਵਾਪਾਰਾ ॥
Within the fortress are the stores and markets; the business is transacted there.
(ਪ੍ਰਭੂ ਦੇ ਰਚੇ ਹੋਏ ਇਸ ਸਰੀਰ-) ਕਿਲ੍ਹੇ ਵਿਚ (ਗਿਆਨ-ਇੰਦ੍ਰੇ, ਮਾਨੋ) ਸ਼ਹਰ ਦੇ ਹੱਟ ਹਨ ਜਿਥੇ (ਪ੍ਰਭੂ ਆਪ ਹੀ) ਵਾਪਾਰ ਕਰ ਰਿਹਾ ਹੈ।
गड़ महि हाट पटण वापारा ॥
ਪੂਰੈ ਤੋਲਿ ਤੋਲੈ ਵਣਜਾਰਾ ॥
The Supreme Merchant weighs with the perfect weights.
(ਪ੍ਰਭੂ ਦਾ ਨਾਮ ਹੀ ਇਕ ਐਸਾ ਤੋਲ ਹੈ ਜਿਸ ਦੀ ਰਾਹੀਂ ਕੀਤੇ ਵਣਜ ਵਿਚ ਕੋਈ ਘਾਟਾ ਨਹੀਂ ਪੈਂਦਾ, ਇਸ) ਪੂਰੇ ਤੋਲ ਦੀ ਰਾਹੀਂ ਪ੍ਰਭੂ-ਵਣਜਾਰਾ (ਸਰੀਰ-ਕਿਲ੍ਹੇ ਵਿਚ ਬੈਠ ਕੇ) ਆਪ ਹੀ ਨਾਮ-ਵੱਖਰ ਤੋਲਦਾ ਹੈ।
पूरै तोलि तोलै वणजारा ॥
ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥
He Himself buys the jewel, and He Himself appraises its value. ||4||
ਪ੍ਰਭੂ ਆਪ ਹੀ ਨਾਮ-ਰਤਨ ਵਿਹਾਝਦਾ ਹੈ, ਆਪ ਹੀ ਨਾਮ ਰਤਨ ਦਾ (ਠੀਕ) ਮੁੱਲ ਪਾਂਦਾ ਹੈ ॥੪॥
आपे रतनु विसाहे लेवै आपे कीमति पाइदा ॥४॥
ਕੀਮਤਿ ਪਾਈ ਪਾਵਣਹਾਰੈ ॥
The Appraiser appraises its value.
ਕਦਰ ਸਮਝਣ ਵਾਲਾ ਪ੍ਰਭੂ ਹੀ ਆਪਣੇ ਨਾਮ-ਰਤਨ ਦੀ ਕਦਰ ਪਾ ਰਿਹਾ ਹੈ।
कीमति पाई पावणहारै ॥
ਵੇਪਰਵਾਹ ਪੂਰੇ ਭੰਡਾਰੈ ॥
The Independent Lord is overflowing with His treasures.
(ਜਿਸ ਨੂੰ ਇਹ ਸਮਝ ਦੇਂਦਾ ਹੈ ਉਹ) ਉਸ ਵੇ-ਪਰਵਾਹ ਪਰਮਾਤਮਾ ਦੇ ਭਰੇ ਖ਼ਜ਼ਾਨੇ ਵਿਚੋਂ ਨਾਮ-ਰਤਨ ਪ੍ਰਾਪਤ ਕਰਦਾ ਹੈ।
वेपरवाह पूरे भंडारै ॥
ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥
He holds all powers, He is all-pervading; how few are those who, as Gurmukh, understand this. ||5||
ਪ੍ਰਭੂ ਕਿਸੇ (ਵਿਰਲੇ ਭਾਗਾਂ ਵਾਲੇ) ਨੂੰ ਗੁਰੂ ਦੀ ਰਾਹੀਂ ਇਹ ਸਮਝ ਬਖ਼ਸ਼ਦਾ ਹੈ ਕਿ ਉਹ ਆਪ ਹੀ ਆਪਣੀ ਸਾਰੀ ਸੱਤਿਆ (ਆਪਣੇ ਅੰਦਰ) ਰੱਖ ਕੇ ਸਭ ਜੀਵਾਂ ਵਿਚ ਵਿਆਪ ਰਿਹਾ ਹੈ ॥੫॥
सरब कला ले आपे रहिआ गुरमुखि किसै बुझाइदा ॥५॥
ਨਦਰਿ ਕਰੇ ਪੂਰਾ ਗੁਰੁ ਭੇਟੈ ॥
When He bestows His Glance of Grace, one meets the Perfect Guru.
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਸ ਨੂੰ ਪੂਰਾ ਸਤਿਗੁਰ ਮਿਲ ਪੈਂਦਾ ਹੈ,
नदरि करे पूरा गुरु भेटै ॥
ਜਮ ਜੰਦਾਰੁ ਨ ਮਾਰੈ ਫੇਟੈ ॥
The tyrannical Messenger of Death cannot strike him then.
ਜ਼ਾਲਮ ਜਮ ਉਸ ਉਤੇ ਕੋਈ ਸੱਟ-ਫੇਟ ਨਹੀਂ ਕਰ ਕਰਦਾ।
जम जंदारु न मारै फेटै ॥
ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥
He blossoms forth like the lotus flower in the water; he blossoms forth in joyful meditation. ||6||
ਜਿਵੇਂ ਪਾਣੀ ਵਿਚ ਕਉਲ ਫੁੱਲ ਖਿੜਦਾ ਹੈ (ਨਿਰਲੇਪ ਰਹਿੰਦਾ ਹੈ) ਤਿਵੇਂ ਪ੍ਰਭੂ ਆਪ ਹੀ ਉਸ ਮਨੁੱਖ ਦੇ ਅੰਦਰ ਖਿੜ ਕੇ (ਆਪਣੇ ਆਪ ਨੂੰ) ਸਿਮਰਦਾ ਹੈ ॥੬॥
जिउ जल अंतरि कमलु बिगासी आपे बिगसि धिआइदा ॥६॥
ਆਪੇ ਵਰਖੈ ਅੰਮ੍ਰਿਤ ਧਾਰਾ ॥
He Himself rains down the Ambrosial Stream of jewels,
(ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ ਉਸ ਦੇ ਅੰਦਰ ਪ੍ਰਭੂ) ਆਪ ਹੀ ਨਾਮ-ਅੰਮ੍ਰਿਤ ਦੀਆਂ ਧਾਰਾਂ ਦੀ ਵਰਖਾ ਕਰਦਾ ਹੈ,
आपे वरखै अंम्रित धारा ॥
ਰਤਨ ਜਵੇਹਰ ਲਾਲ ਅਪਾਰਾ ॥
diamonds, and rubies of priceless value.
ਜਿਸ ਵਿਚ ਪ੍ਰਭੂ ਦੇ ਬੇਅੰਤ ਗੁਣ-ਰੂਪ ਰਤਨ ਜਵਾਹਰ ਤੇ ਲਾਲ ਹੁੰਦੇ ਹਨ।
रतन जवेहर लाल अपारा ॥
ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥
When they meet the True Guru, then they find the Perfect Lord; they obtain the treasure of Love. ||7||
ਗੁਰੂ ਮਿਲ ਪਏ ਤਾਂ ਪੂਰਾ ਪ੍ਰਭੂ ਮਿਲ ਪੈਂਦਾ ਹੈ। (ਜਿਸ ਮਨੁੱਖ ਨੂੰ ਗੁਰੂ ਦੀ ਰਾਹੀਂ ਪੂਰਨ ਪਰਮਾਤਮਾ ਮਿਲਦਾ ਹੈ ਉਹ) ਪ੍ਰਭੂ-ਪ੍ਰੇਮ ਦਾ ਅਮੋਲਕ ਵੱਖਰ ਪ੍ਰਾਪਤ ਕਰ ਲੈਂਦਾ ਹੈ ॥੭॥
सतिगुरु मिलै त पूरा पाईऐ प्रेम पदारथु पाइदा ॥७॥
ਪ੍ਰੇਮ ਪਦਾਰਥੁ ਲਹੈ ਅਮੋਲੋ ॥
Whoever receives the priceless treasure of Love
(ਗੁਰੂ ਦੀ ਸਰਨ ਪੈ ਕੇ) ਜੇਹੜਾ ਮਨੁੱਖ ਪ੍ਰਭੂ-ਪ੍ਰੇਮ ਦਾ ਕੀਮਤੀ ਸੌਦਾ ਹਾਸਲ ਕਰ ਲੈਂਦਾ ਹੈ,
प्रेम पदारथु लहै अमोलो ॥
ਕਬ ਹੀ ਨ ਘਾਟਸਿ ਪੂਰਾ ਤੋਲੋ ॥
- his weight never decreases; he has perfect weight.
ਉਸ ਦਾ ਇਹ ਸੌਦਾ ਘਟਦਾ ਨਹੀਂ, (ਜਦ ਕਦੇ ਭੀ ਤੋਲਿਆ ਜਾਏ ਉਸ ਦਾ) ਤੋਲ ਪੂਰਾ ਹੀ ਨਿਕਲੇਗਾ (ਭਾਵ, ਮਾਇਆ ਦੇ ਭਾਵੇਂ ਕਈ ਹੱਲੇ ਪਏ ਹੋਣ, ਉਸ ਦਾ ਪ੍ਰਭੂ-ਚਰਨਾਂ ਵਾਲਾ ਪ੍ਰੇਮ ਡੋਲਦਾ ਨਹੀਂ)।
कब ही न घाटसि पूरा तोलो ॥
ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥
The trader of Truth becomes true, and obtains the merchandise. ||8||
ਜੇਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਵਪਾਰ ਕਰਨ ਲੱਗ ਪੈਂਦਾ ਹੈ, ਉਹ ਇਹ ਸਦਾ-ਥਿਰ ਨਾਮ ਦਾ ਸੌਦਾ ਹੀ ਲੱਦਦਾ ਹੈ ॥੮॥
सचे का वापारी होवै सचो सउदा पाइदा ॥८॥
ਸਚਾ ਸਉਦਾ ਵਿਰਲਾ ਕੋ ਪਾਏ ॥
How rare are those who obtain the true merchandise.
(ਪਰ ਜਗਤ ਵਿਚ) ਕੋਈ ਵਿਰਲਾ ਬੰਦਾ ਸਦਾ-ਥਿਰ ਰਹਿਣ ਵਾਲਾ ਇਹ ਸੌਦਾ ਪ੍ਰਾਪਤ ਕਰਦਾ ਹੈ।
सचा सउदा विरला को पाए ॥
ਪੂਰਾ ਸਤਿਗੁਰੁ ਮਿਲੈ ਮਿਲਾਏ ॥
Meeting the Perfect True Guru, one meets with the Lord.
ਜਿਸ ਨੂੰ ਪੂਰਾ ਸਤਿਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਇਹ ਸੌਦਾ ਦਿਵਾ ਦੇਂਦਾ ਹੈ।
पूरा सतिगुरु मिलै मिलाए ॥
ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥
One who becomes Gurmukh realizes the Hukam of His command; surrendering to His Command, one merges in the Lord. ||9||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਤੇ ਜੇਹੜਾ ਰਜ਼ਾ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ਉਹ (ਰਜ਼ਾ ਦੇ ਮਾਲਕ ਵਿਚ ਹੀ) ਲੀਨ ਹੋ ਜਾਂਦਾ ਹੈ ॥੯॥
गुरमुखि होइ सु हुकमु पछाणै मानै हुकमु समाइदा ॥९॥
ਹੁਕਮੇ ਆਇਆ ਹੁਕਮਿ ਸਮਾਇਆ ॥
By His Command we come, and by His command we merge into Him again.
(ਰਜ਼ਾ ਨੂੰ ਮੰਨ ਲੈਣ ਵਾਲੇ ਬੰਦੇ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ ਹੁਕਮ ਅਨੁਸਾਰ ਸਮਾ ਜਾਂਦਾ ਹੈ (ਜਗਤ ਤੋਂ ਚਲਾ ਜਾਂਦਾ ਹੈ)।
हुकमे आइआ हुकमि समाइआ ॥
ਹੁਕਮੇ ਦੀਸੈ ਜਗਤੁ ਉਪਾਇਆ ॥
By His Command, the world was formed.
ਉਸ ਨੂੰ ਇਹ ਦਿੱਸਦਾ ਹੈ ਕਿ ਸਾਰਾ ਜਗਤ ਹੁਕਮ ਵਿਚ ਹੀ ਪੈਦਾ ਹੁੰਦਾ ਹੈ।
हुकमे दीसै जगतु उपाइआ ॥
ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥
By His Command, the heavens, this world and the nether regions were created; by His Command, His Power supports them. ||10||
ਪ੍ਰਭੂ ਦੇ ਹੁਕਮ ਅਨੁਸਾਰ ਹੀ ਸੁਰਗ-ਲੋਕ ਮਾਤ-ਲੋਕ ਤੇ ਪਤਾਲ-ਲੋਕ ਬਣਦਾ ਹੈ, ਪ੍ਰਭੂ ਆਪਣੇ ਹੁਕਮ ਵਿਚ ਹੀ ਆਪਣੀ ਸੱਤਿਆ ਨਾਲ ਇਸ (ਜਗਤ) ਨੂੰ ਆਸਰਾ ਦੇਈ ਰੱਖਦਾ ਹੈ ॥੧੦॥
हुकमे सुरगु मछु पइआला हुकमे कला रहाइदा ॥१०॥
ਹੁਕਮੇ ਧਰਤੀ ਧਉਲ ਸਿਰਿ ਭਾਰੰ ॥
The Hukam of His Command is the mythical bull which supports the burden of the earth on its head.
ਪ੍ਰਭੂ ਦੇ ਹੁਕਮ ਵਿਚ ਹੀ ਧਰਤੀ ਬਣੀ ਜਿਸ ਦਾ ਡਰ ਬਲਦ ਦੇ ਸਿਰ ਉਤੇ (ਸਮਝਿਆ ਜਾਂਦਾ ਹੈ)।
हुकमे धरती धउल सिरि भारं ॥
ਹੁਕਮੇ ਪਉਣ ਪਾਣੀ ਗੈਣਾਰੰ ॥
By His Hukam, air, water and fire came into being.
ਹੁਕਮ ਵਿਚ ਹੀ ਹਵਾ ਪਾਣੀ (ਆਦਿਕ ਤੱਤ ਬਣੇ) ਤੇ ਆਕਾਸ਼ ਬਣਿਆ।
हुकमे पउण पाणी गैणारं ॥
ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥
By His Hukam, one dwells in the house of matter and energy - Shiva and Shakti. By His Hukam, He plays His plays. ||11||
ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵਾਤਮਾ ਦਾ ਮਾਇਆ ਦੇ ਘਰ ਵਿਚ ਵਾਸ ਹੋਇਆ। ਪ੍ਰਭੂ ਆਪਣੇ ਹੁਕਮ ਵਿਚ ਹੀ (ਜਗਤ ਦੇ ਸਾਰੇ) ਕੌਤਕ ਵਰਤਾ ਰਿਹਾ ਹੈ ॥੧੧॥
हुकमे सिव सकती घरि वासा हुकमे खेल खेलाइदा ॥११॥
ਹੁਕਮੇ ਆਡਾਣੇ ਆਗਾਸੀ ॥
By the Hukam of His command, the sky is spread above.
ਪ੍ਰਭੂ ਦੇ ਹੁਕਮ ਵਿਚ ਹੀ ਆਕਾਸ਼ ਤਣੇ ਗਏ,
हुकमे आडाणे आगासी ॥
ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥
By His Hukam, His creatures dwell in the water, on the land and throughout the three worlds.
ਹੁਕਮ ਵਿਚ ਹੀ ਪਾਣੀ ਧਰਤੀ ਤਿੰਨੇ ਭਵਨ ਬਣੇ ਜਿਨ੍ਹਾਂ ਵਿਚ ਉਹ ਆਪ ਹੀ ਵਿਆਪਕ ਹੈ।
हुकमे जल थल त्रिभवण वासी ॥
ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥
By His Hukam, we draw our breath and receive our food; by His Hukam, He watches over us, and inspires us to see. ||12||
ਪ੍ਰਭੂ ਆਪਣੇ ਹੁਕਮ ਅਨੁਸਾਰ ਹੀ ਜੀਵਾਂ ਨੂੰ ਸਾਹ ਦੇਂਦਾ ਹੈ ਤੇ ਸਦਾ ਰਿਜ਼ਕ ਦੇਂਦਾ ਹੈ। ਪ੍ਰਭੂ ਆਪਣੀ ਰਜ਼ਾ ਵਿਚ ਹੀ ਜੀਵਾਂ ਦੀ ਸੰਭਾਲ ਕਰ ਕੇ ਸਭ ਨੂੰ ਵੇਖਣ ਦੀ ਤਾਕਤ ਦੇਂਦਾ ਹੈ ॥੧੨॥
हुकमे सास गिरास सदा फुनि हुकमे देखि दिखाइदा ॥१२॥
ਹੁਕਮਿ ਉਪਾਏ ਦਸ ਅਉਤਾਰਾ ॥
By His Hukam, He created His ten incarnations,
ਪ੍ਰਭੂ ਨੇ ਆਪਣੇ ਹੁਕਮ ਵਿਚ ਹੀ (ਵਿਸ਼ਨੂ ਦੇ) ਦਸ ਅਵਤਾਰ ਪੈਦਾ ਕੀਤੇ,
हुकमि उपाए दस अउतारा ॥
ਦੇਵ ਦਾਨਵ ਅਗਣਤ ਅਪਾਰਾ ॥
and the uncounted and infinite gods and devils.
ਅਣਗਿਣਤ ਤੇ ਬੇਅੰਤ ਦੇਵਤੇ ਬਣਾਏ ਤੇ ਦੈਂਤ ਬਣਾਏ।
देव दानव अगणत अपारा ॥
ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥
Whoever obeys the Hukam of His Command, is robed with honor in the Court of the Lord; united with the Truth, He merges in the Lord. ||13||
ਜੇਹੜਾ ਜੀਵ ਪ੍ਰਭੂ ਦੇ ਹੁਕਮ ਨੂੰ ਮੰਨ ਲੈਂਦਾ ਹੈ ਉਹ ਉਸ ਦੀ ਦਰਗਾਹ ਵਿਚ ਆਦਰ ਪਾਂਦਾ ਹੈ। ਪ੍ਰਭੂ ਉਸ ਨੂੰ ਆਪਣੇ ਸਦਾ-ਥਿਰ ਨਾਮ ਵਿਚ ਜੋੜ ਕੇ ਆਪਣੇ (ਚਰਨਾਂ) ਵਿਚ ਲੀਨ ਕਰ ਲੈਂਦਾ ਹੈ ॥੧੩॥
मानै हुकमु सु दरगह पैझै साचि मिलाइ समाइदा ॥१३॥
ਹੁਕਮੇ ਜੁਗ ਛਤੀਹ ਗੁਦਾਰੇ ॥
By the Hukam of His Command, the thirty-six ages passed.
ਪ੍ਰਭੂ ਨੇ ਆਪਣੇ ਹੁਕਮ ਅਨੁਸਾਰ ਹੀ ('ਧੁੰਧੂਕਾਰਾਂ' ਦੇ) ਛੱਤੀ ਜੁਗ ਗੁਜ਼ਾਰ ਦਿੱਤੇ,
हुकमे जुग छतीह गुदारे ॥
ਹੁਕਮੇ ਸਿਧ ਸਾਧਿਕ ਵੀਚਾਰੇ ॥
By His Hukam, the Siddhas and seekers contemplate Him.
ਆਪਣੇ ਹੁਕਮ ਵਿਚ ਹੀ ਉਹ ਸਿੱਧ ਸਾਧਿਕ ਤੇ ਵਿਚਾਰਵਾਨ ਪੈਦਾ ਕਰ ਦੇਂਦਾ ਹੈ।
हुकमे सिध साधिक वीचारे ॥
ਆਪਿ ਨਾਥੁ ਨਥਂੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥
The Lord Himself has brought all under His control. Whoever He forgives, is liberated. ||14||
ਸਾਰੀ ਸ੍ਰਿਸ਼ਟੀ ਦਾ ਉਹ ਆਪ ਹੀ ਖਸਮ ਹੈ, ਸਾਰੀ ਸ੍ਰਿਸ਼ਟੀ ਉਸੇ ਦੇ ਹੁਕਮ ਵਿਚ ਬੱਝੀ ਹੋਈ ਹੈ। ਜਿਸ ਜੀਵ ਉਤੇ ਉਹ ਮੇਹਰ ਕਰਦਾ ਹੈ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇ ਦੇਂਦਾ ਹੈ ॥੧੪॥
आपि नाथु नथीं सभ जा की बखसे मुकति कराइदा ॥१४॥
ਕਾਇਆ ਕੋਟੁ ਗੜੈ ਮਹਿ ਰਾਜਾ ॥
In the strong fortress of the body with its beautiful doors,
(ਪ੍ਰਭੂ ਦੇ ਹੁਕਮ ਵਿਚ ਹੀ) ਸਰੀਰ ਕਿਲ੍ਹਾ ਬਣਿਆ ਹੈ, ਇਸ ਕਿਲ੍ਹੇ ਵਿਚ ਆਪ ਹੀ ਰਾਜਾ ਹੈ।
काइआ कोटु गड़ै महि राजा ॥
ਨੇਬ ਖਵਾਸ ਭਲਾ ਦਰਵਾਜਾ ॥
is the king, with his special assistants and ministers.
ਇਸ ਨੂੰ (ਮੂੰਹ) ਸੋਹਣਾ ਦਰਵਾਜ਼ਾ ਲੱਗਾ ਹੋਇਆ ਹੈ। ਕਰਮ ਇੰਦ੍ਰੇ ਤੇ ਗਿਆਨ ਇੰਦ੍ਰੇ ਉਸ ਦੇ ਦਰਬਾਰੀ ਹਨ।
नेब खवास भला दरवाजा ॥
ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥
Those gripped by falsehood and greed do not dwell in the celestial home; engrossed in greed and sin, they come to regret and repent. ||15||
ਪਰ ਝੂਠਾ ਲੋਭ (ਚੌਕੀਦਾਰ ਹੋਣ ਕਰਕੇ) ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਅੱਪੜਨਾ ਨਹੀਂ ਮਿਲਦਾ। ਲੋਭ ਦੇ ਕਾਰਨ ਪਾਪ ਦੇ ਕਾਰਨ ਜੀਵ ਪਛੁਤਾਂਦਾ ਰਹਿੰਦਾ ਹੈ ॥੧੫॥
मिथिआ लोभु नाही घरि वासा लबि पापि पछुताइदा ॥१५॥
ਸਤੁ ਸੰਤੋਖੁ ਨਗਰ ਮਹਿ ਕਾਰੀ ॥
Truth and contentment govern this body-village.
ਜਿਸ ਸਰੀਰ-ਨਗਰ ਵਿਚ ਸੇਵਾ, ਸੰਤੋਖ, ਕਾਰਿੰਦੇ ਹਨ।
सतु संतोखु नगर महि कारी ॥
ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥
Chastity, truth and self-control are in the Sanctuary of the Lord.
ਜਤ, ਉੱਚਾ ਆਚਰਨ ਤੇ ਸੰਜਮ ਸਹਿਤ (ਉਸ ਵਿਚ ਵੱਸਦਾ ਜੀਵ) ਪਰਮਾਤਮਾ ਦੀ ਸਰਨ ਵਿਚ ਟਿਕਿਆ ਰਹਿੰਦਾ ਹੈ।
जतु सतु संजमु सरणि मुरारी ॥
ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥
O Nanak, one intuitively meets the Lord, the Life of the World; the Word of the Guru's Shabad brings honor. ||16||4||16||
ਹੇ ਨਾਨਕ! ਅਡੋਲ ਆਤਮਕ ਅਵਸਥਾ ਵਿਚ ਟਿਕੇ ਉਸ ਜੀਵ ਨੂੰ ਜਗਤ ਦਾ ਜੀਵਨ ਪ੍ਰਭੂ ਮਿਲ ਪੈਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਪਾਂਦਾ ਹੈ ॥੧੬॥੪॥੧੬॥
नानक सहजि मिलै जगजीवनु गुर सबदी पति पाइदा ॥१६॥४॥१६॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਸੁੰਨ ਕਲਾ ਅਪਰੰਪਰਿ ਧਾਰੀ ॥
In the Primal Void, the Infinite Lord assumed His Power.
ਉਸ ਪਰਮਾਤਮਾ ਨੇ, ਜਿਸ ਤੋਂ ਪਰੇ ਹੋਰ ਕੁਝ ਭੀ ਨਹੀਂ ਤੇ ਜੋ ਨਿਰੋਲ ਆਪ ਹੀ ਆਪ ਹੈ, ਆਪਣੀ ਤਾਕਤ ਆਪ ਹੀ ਬਣਾਈ ਹੋਈ ਹੈ।
सुंन कला अपरंपरि धारी ॥
ਆਪਿ ਨਿਰਾਲਮੁ ਅਪਰ ਅਪਾਰੀ ॥
He Himself is unattached, infinite and incomparable.
ਉਹ ਅਪਰ ਤੇ ਅਪਾਰ ਪ੍ਰਭੂ ਆਪਣੇ ਸਹਾਰੇ ਆਪ ਹੀ ਹੈ (ਉਸ ਨੂੰ ਕਿਸੇ ਹੋਰ ਆਸਰੇ ਦੀ ਲੋੜ ਨਹੀਂ ਪੈਂਦੀ)।
आपि निरालमु अपर अपारी ॥
ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥
He Himself exercised His Creative Power, and He gazes upon His creation; from the Primal Void, He formed the Void. ||1||
ਉਹ ਪਰਮਾਤਮਾ ਨਿਰੋਲ ਉਹ ਹਾਲਤ ਭੀ ਆਪ ਹੀ ਪੈਦਾ ਕਰਦਾ ਹੈ ਜਦੋਂ ਉਸ ਦੇ ਆਪਣੇ ਆਪੇ ਤੋਂ ਬਿਨਾ ਹੋਰ ਕੁਝ ਭੀ ਨਹੀਂ ਹੁੰਦਾ, ਤੇ ਆਪ ਹੀ ਆਪਣੀ ਕੁਦਰਤਿ ਰਚ ਕੇ ਵੇਖਦਾ ਹੈ ॥੧॥
आपे कुदरति करि करि देखै सुंनहु सुंनु उपाइदा ॥१॥
ਪਉਣੁ ਪਾਣੀ ਸੁੰਨੈ ਤੇ ਸਾਜੇ ॥
From this Primal Void, He fashioned air and water.
ਹਵਾ ਪਾਣੀ (ਆਦਿਕ ਤੱਤ) ਉਹ ਨਿਰੋਲ ਆਪਣੇ ਆਪੇ ਤੋਂ ਪੈਦਾ ਕਰਦਾ ਹੈ।
पउणु पाणी सुंनै ते साजे ॥
ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥
He created the universe, and the king in the fortress of the body.
ਸ੍ਰਿਸ਼ਟੀ ਪੈਦਾ ਕਰ ਕੇ (ਆਪਣੇ ਆਪੇ ਤੋਂ ਹੀ) ਸਰੀਰ ਤੇ ਸਰੀਰ-ਕਿਲ੍ਹਿਆਂ ਦੇ ਰਾਜੇ (ਜੀਵ) ਪੈਦਾ ਕਰਦਾ ਹੈ।
स्रिसटि उपाइ काइआ गड़ राजे ॥
ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥
Your Light pervades fire, water and souls; Your Power rests in the Primal Void. ||2||
ਹੇ ਪ੍ਰਭੂ! ਅੱਗ ਪਾਣੀ ਆਦਿਕ ਤੱਤਾਂ ਦੇ ਬਣੇ ਸਰੀਰ ਵਿਚ ਜੀਵਾਤਮਾ ਤੇਰੀ ਹੀ ਜੋਤਿ ਹੈ। ਤੂੰ ਨਿਰੋਲ ਆਪਣੇ ਆਪੇ ਵਿਚ ਆਪਣੀ ਸ਼ਕਤੀ ਟਿਕਾਈ ਰੱਖਦਾ ਹੈਂ ॥੨॥
अगनि पाणी जीउ जोति तुमारी सुंने कला रहाइदा ॥२॥
ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥
From this Primal Void, Brahma, Vishnu and Shiva issued forth.
ਬ੍ਰਹਮਾ ਵਿਸ਼ਨੂ ਸ਼ਿਵ ਨਿਰੋਲ ਆਪਣੇ ਆਪੇ ਤੋਂ ਹੀ ਪਰਮਾਤਮਾ ਨੇ ਪੈਦਾ ਕੀਤੇ।
सुंनहु ब्रहमा बिसनु महेसु उपाए ॥
ਸੁੰਨੇ ਵਰਤੇ ਜੁਗ ਸਬਾਏ ॥
This Primal Void is pervasive throughout all the ages.
ਸਾਰੇ ਅਨੇਕਾਂ ਜੁਗ ਨਿਰੋਲ ਉਸ ਦੇ ਆਪਣੇ ਆਪੇ ਵਿਚ ਹੀ ਬੀਤਦੇ ਗਏ।
सुंने वरते जुग सबाए ॥
ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥
That humble being who contemplates this state is perfect; meeting with him, doubt is dispelled. ||3||
ਜੇਹੜਾ ਮਨੁੱਖ ਇਸ (ਹੈਰਾਨ ਕਰਨ ਵਾਲੀ) ਹਾਲਤ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ਉਹ (ਹੋਰ ਹੋਰ ਆਸਰੇ ਭਾਲਣ ਦੀ) ਉਕਾਈ ਨਹੀਂ ਖਾਂਦਾ। ਅਜੇਹੇ ਪੂਰਨ ਮਨੁੱਖ ਦੀ ਸੰਗਤ ਕਰਨੀ ਚਾਹੀਦੀ ਹੈ ਉਹ ਹੋਰਨਾਂ ਦੀ ਭਟਕਣਾ ਭੀ ਦੂਰ ਕਰ ਦੇਂਦਾ ਹੈ ॥੩॥
इसु पद वीचारे सो जनु पूरा तिसु मिलीऐ भरमु चुकाइदा ॥३॥
ਸੁੰਨਹੁ ਸਪਤ ਸਰੋਵਰ ਥਾਪੇ ॥
From this Primal Void, the seven seas were established.
ਪਰਮਾਤਮਾ ਨੇ (ਜੀਵਾਂ ਦੇ ਪੰਜ ਗਿਆਨ ਇੰਦ੍ਰੇ ਮਨ ਤੇ ਬੱਧ-ਇਹ) ਸੱਤ ਸਰੋਵਰ ਭੀ ਨਿਰੋਲ ਆਪਣੇ ਆਪੇ ਤੋਂ ਬਣਾਏ ਹਨ।
सुंनहु सपत सरोवर थापे ॥
ਜਿਨਿ ਸਾਜੇ ਵੀਚਾਰੇ ਆਪੇ ॥
The One who created them, Himself contemplates them.
ਜਿਸ ਪਰਮਾਤਮਾ ਨੇ ਜੀਵ ਪੈਦਾ ਕੀਤੇ ਹਨ ਉਹ ਆਪ ਹੀ ਉਹਨਾਂ ਨੂੰ ਆਪਣੇ ਸੋਚ-ਮੰਡਲ ਵਿਚ ਰੱਖਦਾ ਹੈ।
जिनि साजे वीचारे आपे ॥
ਤਿਤੁ ਸਤਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥
That human being who becomes Gurmukh, who bathes in the pool of Truth, is not cast into the womb of reincarnation again. ||4||
ਜਿਸ ਮਨੁੱਖ ਦਾ ਮਨ ਗੁਰੂ ਦੀ ਸਰਨ ਪੈ ਕੇ ਉਸ ਸ਼ਾਂਤੀ ਦੇ ਸਰ (ਪ੍ਰਭੂ) ਵਿਚ ਇਸ਼ਨਾਨ ਕਰਦਾ ਹੈ, ਉਹ ਮੁੜ ਜੂਨਾਂ ਦੇ ਗੇੜ ਵਿਚ ਨਹੀਂ ਪੈਂਦਾ ॥੪॥
तितु सतसरि मनूआ गुरमुखि नावै फिरि बाहुड़ि जोनि न पाइदा ॥४॥
ਸੁੰਨਹੁ ਚੰਦੁ ਸੂਰਜੁ ਗੈਣਾਰੇ ॥
From this Primal Void, came the moon, the sun and the earth.
ਚੰਦ ਸੂਰਜ ਆਕਾਸ਼ ਭੀ ਪ੍ਰਭੂ ਦੇ ਨਿਰੋਲ ਆਪਣੇ ਹੀ ਆਪੇ ਤੋਂ ਬਣੇ।
सुंनहु चंदु सूरजु गैणारे ॥
ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥
His Light pervades all the three worlds.
ਉਸ ਦੀ ਆਪਣੀ ਹੀ ਜੋਤਿ ਸਾਰੇ ਤਿੰਨਾਂ ਭਵਨਾਂ ਵਿਚ ਪਸਰ ਰਹੀ ਹੈ।
तिस की जोति त्रिभवण सारे ॥
ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥
The Lord of this Primal Void is unseen, infinite and immaculate; He is absorbed in the Primal Trance of Deep Meditation. ||5||
ਉਹ ਅਦ੍ਰਿਸ਼ਟ ਤੇ ਬੇਅੰਤ ਪਰਮਾਤਮਾ ਨਿਰੋਲ ਆਪਣੇ ਆਪੇ ਵਿਚ ਕਿਸੇ ਹੋਰ ਆਸਰੇ ਤੋਂ ਬੇ-ਮੁਥਾਜ ਰਹਿੰਦਾ ਹੈ, ਤੇ ਆਪਣੇ ਹੀ ਆਪੇ ਵਿਚ ਮਸਤ ਰਹਿੰਦਾ ਹੈ ॥੫॥
सुंने अलख अपार निरालमु सुंने ताड़ी लाइदा ॥५॥
ਸੁੰਨਹੁ ਧਰਤਿ ਅਕਾਸੁ ਉਪਾਏ ॥
From this Primal Void, the earth and the Akaashic Ethers were created.
ਪਰਮਾਤਮਾ ਨੇ ਧਰਤੀ ਆਕਾਸ਼ ਨਿਰੋਲ ਆਪਣੇ ਆਪੇ ਤੋਂ ਹੀ ਪੈਦਾ ਕੀਤੇ।
सुंनहु धरति अकासु उपाए ॥
ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥
He supports them without any visible support, by exercising His True Power.
ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪਣੀ ਤਾਕਤ ਦੇ ਸਹਾਰੇ ਹੀ ਬਿਨਾ ਕਿਸੇ ਹੋਰ ਥੰਮ੍ਹਾਂ ਦੇ ਟਿਕਾਈ ਰੱਖਦਾ ਹੈ।
बिनु थंमा राखे सचु कल पाए ॥
ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥
He fashioned the three worlds, and the rope of Maya; He Himself creates and destroys. ||6||
ਤਿੰਨੇ ਭਵਨ ਪੈਦਾ ਕਰ ਕੇ ਪਰਮਾਤਮਾ ਆਪ ਹੀ ਇਹਨਾਂ ਨੂੰ ਮਾਇਆ ਦੀ ਤੜਾਗੀ (ਵਿਚ ਬੰਨ੍ਹੀ ਰੱਖਦਾ ਹੈ)। ਆਪ ਹੀ ਪੈਦਾ ਕਰਦਾ ਹੈ ਆਪ ਹੀ ਨਾਸ ਕਰਦਾ ਹੈ ॥੬॥
त्रिभवण साजि मेखुली माइआ आपि उपाइ खपाइदा ॥६॥
ਸੁੰਨਹੁ ਖਾਣੀ ਸੁੰਨਹੁ ਬਾਣੀ ॥
From this Primal Void, came the four sources of creation, and the power of speech.
ਪ੍ਰਭੂ ਨਿਰੋਲ ਆਪਣੇ ਆਪੇ ਤੋਂ ਹੀ ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਬਣਾਂਦਾ ਹੈ ਤੇ ਜੀਵਾਂ ਦੀਆਂ ਬਾਣੀਆਂ ਰਚਦਾ ਹੈ।
सुंनहु खाणी सुंनहु बाणी ॥
ਸੁੰਨਹੁ ਉਪਜੀ ਸੁੰਨਿ ਸਮਾਣੀ ॥
They were created from the Void, and they will merge into the Void.
ਉਸ ਦੇ ਨਿਰੋਲ ਆਪਣੇ ਆਪੇ ਤੋਂ ਹੀ ਸ੍ਰਿਸ਼ਟੀ ਪੈਦਾ ਹੁੰਦੀ ਹੈ ਤੇ ਉਸ ਦੇ ਆਪੇ ਵਿਚ ਹੀ ਸਮਾ ਜਾਂਦੀ ਹੈ।
सुंनहु उपजी सुंनि समाणी ॥
ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥
The Supreme Creator created the play of Nature; through the Word of His Shabad, He stages His Wondrous Show. ||7||
ਸਭ ਤੋਂ ਪਹਿਲਾਂ ਕਰਤਾਰ ਨੇ ਜਗਤ-ਰਚਨਾ ਦਾ ਕੁਝ ਅਜੇਹਾ ਕੌਤਕ ਹੀ ਰਚਿਆ ਜਿਵੇਂ ਧਰਤੀ ਵਿਚ ਬਨਸਪਤੀ ਆਪਣੇ ਆਪ ਉੱਗ ਪੈਂਦੀ ਹੈ। ਆਪਣੇ ਹੁਕਮ ਨਾਲ ਹੀ ਇਹ ਹੈਰਾਨ ਕਰਨ ਵਾਲਾ ਤਮਾਸ਼ਾ ਵਿਖਾ ਦੇਂਦਾ ਹੈ ॥੭॥
उतभुजु चलतु कीआ सिरि करतै बिसमादु सबदि देखाइदा ॥७॥
ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥
From this Primal Void, He made both night and day;
ਨਿਰੋਲ ਆਪਣੇ ਆਪੇ ਤੋਂ ਹੀ ਪਰਮਾਤਮਾ ਨੇ ਦੋਵੇਂ ਦਿਨ ਤੇ ਰਾਤ ਬਣਾ ਦਿੱਤੇ।
सुंनहु राति दिनसु दुइ कीए ॥
ਓਪਤਿ ਖਪਤਿ ਸੁਖਾ ਦੁਖ ਦੀਏ ॥
creation and destruction, pleasure and pain.
ਆਪ ਹੀ ਜੀਵਾਂ ਨੂੰ ਜਨਮ ਤੇ ਮਰਨ, ਸੁਖ ਤੇ ਦੁਖ ਦੇਂਦਾ ਹੈ।
ओपति खपति सुखा दुख दीए ॥
ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥
The Gurmukh is immortal, untouched by pleasure and pain. He obtains the home of his own inner being. ||8||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਸੁਖਾਂ ਦੁਖਾਂ ਤੋਂ ਨਿਰਲੇਪ ਹੋ ਜਾਂਦਾ ਹੈ ਉਹ ਅਟੱਲ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ, ਉਹ ਉਸ ਘਰ ਨੂੰ ਲੱਭ ਲੈਂਦਾ ਹੈ ਜੇਹੜਾ ਸਦਾ ਉਸ ਦਾ ਆਪਣਾ ਬਣਿਆ ਰਹਿੰਦਾ ਹੈ (ਭਾਵ, ਉਹ ਸਦਾ ਲਈ ਪ੍ਰਭੂ-ਚਰਨਾਂ ਵਿਚ ਜੁੜ ਜਾਂਦਾ ਹੈ) ॥੮॥
सुख दुख ही ते अमरु अतीता गुरमुखि निज घरु पाइदा ॥८॥
ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥
The Saam Veda, the Rig Veda, the Jujar Veda and the At'harva Veda
ਸਾਮ ਰਿਗ ਜਜੁਰ ਅਥਰਬਣ-ਇਹ ਚਾਰੇ ਵੇਦ ਪ੍ਰਭੂ ਦੇ ਨਿਰੋਲ ਆਪਣੇ ਆਪੇ ਤੋਂ ਹੀ ਪ੍ਰਗਟੇ।
साम वेदु रिगु जुजरु अथरबणु ॥
ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥
form the mouth of Brahma; they speak of the three gunas, the three qualities of Maya.
ਬ੍ਰਹਮਾ ਦੀ ਰਾਹੀਂ (ਵੇਦ ਬਣੇ), ਮਾਇਆ ਦੇ ਤਿੰਨੇ ਗੁਣ ਭੀ ਉਸ ਦੇ ਆਪੇ ਤੋਂ ਹੀ ਪੈਦਾ ਹੋਏ।
ब्रहमे मुखि माइआ है त्रै गुण ॥
ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥
None of them can describe His worth. We speak as He inspires us to speak. ||9||
ਕੋਈ ਜੀਵ ਉਸ ਪਰਮਾਤਮਾ ਦਾ ਮੁੱਲ ਨਹੀਂ ਪਾ ਸਕਦਾ। ਜੀਵ ਉਸੇ ਤਰ੍ਹਾਂ ਹੀ ਬੋਲ ਸਕਦਾ ਹੈ ਜਿਵੇਂ ਪ੍ਰਭੂ ਆਪ ਪ੍ਰੇਰਨਾ ਕਰਦਾ ਹੈ ॥੯॥
ता की कीमति कहि न सकै को तिउ बोले जिउ बोलाइदा ॥९॥
ਸੁੰਨਹੁ ਸਪਤ ਪਾਤਾਲ ਉਪਾਏ ॥
From the Primal Void, He created the seven nether regions.
ਪ੍ਰਭੂ ਨੇ ਨਿਰੋਲ ਆਪਣੇ ਆਪੇ ਤੋਂ ਹੀ ਸੱਤ ਪਾਤਾਲ (ਤੇ ਸੱਤ ਆਕਾਸ਼) ਪੈਦਾ ਕੀਤੇ,
सुंनहु सपत पाताल उपाए ॥
ਸੁੰਨਹੁ ਭਵਣ ਰਖੇ ਲਿਵ ਲਾਏ ॥
From the Primal Void, He established this world to lovingly dwell upon Him.
ਨਿਰੋਲ ਆਪਣੇ ਆਪੇ ਤੋਂ ਹੀ ਤਿੰਨੇ ਭਵਨ ਬਣਾ ਕੇ ਪੂਰੇ ਧਿਆਨ ਨਾਲ ਉਹਨਾਂ ਦੀ ਸੰਭਾਲ ਕਰਦਾ ਹੈ।
सुंनहु भवण रखे लिव लाए ॥
ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥
The Infinite Lord Himself created the creation. Everyone acts as You make them act, Lord. ||10||
ਉਸ ਪਰਮਾਤਮਾ ਨੇ ਜਿਸ ਤੋਂ ਪਰੇ ਹੋਰ ਕੁਝ ਭੀ ਨਹੀਂ ਹੈ ਆਪ ਹੀ ਜਗਤ-ਰਚਨਾ ਦਾ ਮੁੱਢ ਬਣਾਇਆ। ਹੇ ਪ੍ਰਭੂ! ਹਰੇਕ ਜੀਵ ਤੇਰਾ ਹੀ ਪ੍ਰੇਰਿਆ ਹੋਇਆ ਕਰਮ ਕਰਦਾ ਹੈ ॥੧੦॥
आपे कारणु कीआ अपरंपरि सभु तेरो कीआ कमाइदा ॥१०॥
ਰਜ ਤਮ ਸਤ ਕਲ ਤੇਰੀ ਛਾਇਆ ॥
Your Power is diffused through the three gunas: raajas, taamas and satva.
(ਮਾਇਆ ਦੇ ਤਿੰਨ ਗੁਣ) ਰਜੋ ਤਮੋ ਤੇ ਸਤੋ (ਹੇ ਪ੍ਰਭੂ!) ਤੇਰੀ ਹੀ ਤਾਕਤ ਦੇ ਆਸਰੇ ਬਣੇ।
रज तम सत कल तेरी छाइआ ॥
ਜਨਮ ਮਰਣ ਹਉਮੈ ਦੁਖੁ ਪਾਇਆ ॥
Through egotism, they suffer the pains of birth and death.
ਜੀਵਾਂ ਵਾਸਤੇ ਜੰਮਣਾ ਤੇ ਮਰਨਾ ਤੂੰ ਆਪ ਹੀ ਪੈਦਾ ਕੀਤਾ, ਹਉਮੈ ਦਾ ਦੁੱਖ ਭੀ ਤੂੰ ਆਪ ਹੀ (ਜੀਵਾਂ ਦੇ ਅੰਦਰ) ਪਾ ਦਿੱਤਾ ਹੈ।
जनम मरण हउमै दुखु पाइआ ॥
ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥
Those blessed by His Grace become Gurmukh; they attain the fourth state, and are liberated. ||11||
ਪਰਮਾਤਮਾ ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਨੂੰ ਗੁਰੂ ਦੀ ਸਰਨ ਪਾ ਕੇ (ਤਿੰਨਾਂ ਗੁਣਾਂ ਤੋਂ ਉਤਾਂਹ) ਚੌਥੀ ਅਵਸਥਾ ਵਿਚ ਅਪੜਾਂਦਾ ਹੈ ਤੇ (ਮਾਇਆ ਦੇ ਮੋਹ ਤੋਂ) ਮੁਕਤੀ ਦੇਂਦਾ ਹੈ ॥੧੧॥
जिस नो क्रिपा करे हरि गुरमुखि गुणि चउथै मुकति कराइदा ॥११॥
ਸੁੰਨਹੁ ਉਪਜੇ ਦਸ ਅਵਤਾਰਾ ॥
From the Primal Void, the ten incarnations welled up.
ਪ੍ਰਭੂ ਦੇ ਨਿਰੋਲ ਆਪਣੇ ਆਪੇ ਤੋਂ ਹੀ (ਵਿਸ਼ਨੂ ਦੇ) ਦਸ ਅਵਤਾਰ ਪੈਦਾ ਹੋਏ।
सुंनहु उपजे दस अवतारा ॥
ਸ੍ਰਿਸਟਿ ਉਪਾਇ ਕੀਆ ਪਾਸਾਰਾ ॥
Creating the Universe, He made the expanse.
(ਨਿਰੋਲ ਆਪਣੇ ਆਪੇ ਤੋਂ ਹੀ ਪਰਮਾਤਮਾ ਨੇ) ਸ੍ਰਿਸ਼ਟੀ ਪੈਦਾ ਕਰ ਕੇ ਇਹ ਜਗਤ-ਖਿਲਾਰਾ ਖਿਲਾਰਿਆ।
स्रिसटि उपाइ कीआ पासारा ॥
ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥
He fashioned the demi-gods and demons, the heavenly heralds and celestial musicians; everyone acts according to their past karma. ||12||
ਦੇਵਤੇ, ਦੈਂਤ, ਸ਼ਿਵ ਜੀ ਦੇ ਗਣ, (ਦੇਵਤਿਆਂ ਦੇ ਰਾਗੀ) ਗੰਧਰਬ-ਇਹ ਸਾਰੇ ਹੀ ਪਰਮਾਤਮਾ ਨੇ ਨਿਰੋਲ ਆਪਣੇ ਆਪੇ ਤੋਂ ਪੈਦਾ ਕੀਤੇ। ਸਭ ਜੀਵ ਧੁਰੋਂ ਪ੍ਰਭੂ ਦੇ ਹੁਕਮ ਵਿਚ ਹੀ ਆਪਣੇ ਕੀਤੇ ਕਰਮਾਂ ਦੇ ਲਿਖੇ ਸੰਸਕਾਰਾਂ ਅਨੁਸਾਰ ਕਰਮ ਕਮਾ ਰਹੇ ਹਨ ॥੧੨॥
देव दानव गण गंधरब साजे सभि लिखिआ करम कमाइदा ॥१२॥
ਗੁਰਮੁਖਿ ਸਮਝੈ ਰੋਗੁ ਨ ਹੋਈ ॥
The Gurmukh understands, and does not suffer the disease.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਇਸ ਬੇਅੰਤ ਕਲਾ ਨੂੰ) ਸਮਝਦਾ ਹੈ (ਉਹ ਉਸ ਦੀ ਯਾਦ ਤੋਂ ਨਹੀਂ ਖੁੰਝਦਾ, ਤੇ) ਉਸ ਨੂੰ ਕੋਈ ਰੋਗ (ਵਿਕਾਰ) ਪੋਹ ਨਹੀਂ ਸਕਦਾ।
गुरमुखि समझै रोगु न होई ॥
ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥
How rare are those who understand this ladder of the Guru.
ਪਰ ਕੋਈ ਵਿਰਲਾ ਬੰਦਾ ਗੁਰੂ ਦੀ ਦੱਸੀ ਹੋਈ ਇਸ (ਸਿਮਰਨ ਦੀ) ਪੌੜੀ (ਦਾ ਭੇਤ) ਸਮਝਦਾ ਹੈ।
इह गुर की पउड़ी जाणै जनु कोई ॥
ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥
Throughout the ages, they are dedicated to liberation, and so they become liberated; thus they are honored. ||13||
ਜੁਗਾਂ ਜੁਗਾਂ ਤੋਂ ਹੀ (ਗੁਰੂ ਦੀ ਇਹ ਪੌੜੀ ਜੀਵਾਂ ਦੀ) ਮੁਕਤੀ ਦਾ ਵਸੀਲਾ ਬਣੀ ਆ ਰਹੀ ਹੈ। (ਜੇਹੜਾ ਮਨੁੱਖ ਸਿਮਰਨ ਦੀ ਇਸ ਪੌੜੀ ਦਾ ਆਸਰਾ ਲੈਂਦਾ ਹੈ) ਉਹ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ਤੇ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਪਾਂਦਾ ਹੈ ॥੧੩॥
जुगह जुगंतरि मुकति पराइण सो मुकति भइआ पति पाइदा ॥१३॥
ਪੰਚ ਤਤੁ ਸੁੰਨਹੁ ਪਰਗਾਸਾ ॥
From the Primal Void, the five elements became manifest.
ਪੰਜਾਂ ਤੱਤਾਂ ਤੋਂ ਬਣਿਆ ਇਹ ਮਾਨੁਖੀ ਸਰੀਰ ਨਿਰੋਲ ਪ੍ਰਭੂ ਦੇ ਆਪਣੇ ਆਪੇ ਤੋਂ ਹੀ ਪਰਗਟ ਹੋਇਆ।
पंच ततु सुंनहु परगासा ॥
ਦੇਹ ਸੰਜੋਗੀ ਕਰਮ ਅਭਿਆਸਾ ॥
They joined to form the body, which engages in actions.
ਇਸ ਸਰੀਰ ਦੇ ਸੰਜੋਗ ਕਰਕੇ ਜੀਵ ਕਰਮਾਂ ਵਿਚ ਰੁੱਝ ਪੈਂਦਾ ਹੈ।
देह संजोगी करम अभिआसा ॥
ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥
Both bad and good are written on the forehead, the seeds of vice and virtue. ||14||
ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵ ਦੇ ਕੀਤੇ ਚੰਗੇ ਤੇ ਮੰਦੇ ਕਰਮਾਂ ਦੇ ਸੰਸਕਾਰ ਉਸ ਦੇ ਮੱਥੇ ਤੇ ਲਿਖੇ ਜਾਂਦੇ ਹਨ, ਇਸ ਤਰ੍ਹਾਂ ਜੀਵ ਪਾਪ ਤੇ ਪੁੰਨ (ਦੇ ਬੀਜ) ਬੀਜਦਾ ਹੈ (ਤੇ ਉਹਨਾਂ ਦਾ ਫਲ ਭੋਗਦਾ ਹੈ) ॥੧੪॥
बुरा भला दुइ मसतकि लीखे पापु पुंनु बीजाइदा ॥१४॥
ਊਤਮ ਸਤਿਗੁਰ ਪੁਰਖ ਨਿਰਾਲੇ ॥
The True Guru, the Primal Being, is sublime and detached.
ਮਾਇਆ ਦੇ ਪ੍ਰਭਾਵ ਤੋਂ ਨਿਰਲੇਪ ਸਤਿਗੁਰੂ ਦੇ (ਸਨਮੁਖ ਰਹਿਣ ਵਾਲੇ) ਮਨੁੱਖ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ।
ऊतम सतिगुर पुरख निराले ॥
ਸਬਦਿ ਰਤੇ ਹਰਿ ਰਸਿ ਮਤਵਾਲੇ ॥
Attuned to the Word of the Shabad, He is intoxicated with the sublime essence of the Lord.
ਸਤਿਗੁਰੂ ਪੁਰਖ ਦੇ ਸ਼ਬਦ ਵਿਚ ਰੱਤੇ ਹੋਏ ਪ੍ਰਭੂ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ।
सबदि रते हरि रसि मतवाले ॥
ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥
Riches, intellect, miraculous spiritual powers and spiritual wisdom are obtained from the Guru; through perfect destiny, they are received. ||15||
ਆਤਮਕ ਤਾਕਤਾਂ ਉੱਚੀ ਅਕਲ ਤੇ ਪਰਮਾਤਮਾ ਨਾਲ ਡੂੰਘੀ ਸਾਂਝ (ਦੀ ਦਾਤਿ) ਗੁਰੂ ਤੋਂ ਹੀ ਮਿਲਦੀ ਹੈ। ਚੰਗੇ ਭਾਗਾਂ ਨਾਲ ਗੁਰੂ (ਸਰਨ ਆਏ ਜੀਵ ਨੂੰ ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ ॥੧੫॥
रिधि बुधि सिधि गिआनु गुरू ते पाईऐ पूरै भागि मिलाइदा ॥१५॥
ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥
This mind is so in love with Maya.
ਹੇ ਗਿਆਨਵਾਨ ਪੁਰਸ਼ੋ! ਇਸ ਮਨ ਨੂੰ ਮਾਇਆ ਦਾ ਬਹੁਤ ਮੋਹ ਚੰਬੜਿਆ ਰਹਿੰਦਾ ਹੈ;
इसु मन माइआ कउ नेहु घनेरा ॥
ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥
Only a few are spiritually wise enough to understand and know this.
(ਇਸ ਦੇ ਰਾਜ਼ ਨੂੰ) ਸਮਝੋ ਤੇ ਇਸ ਮੋਹ ਨੂੰ ਖ਼ਤਮ ਕਰੋ।
कोई बूझहु गिआनी करहु निबेरा ॥
ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥
In hope and desire, egotism and skepticism, the greedy man acts falsely. ||16||
ਜੇਹੜਾ ਮਨੁੱਖ ਲੋਭ ਦੇ ਪ੍ਰਭਾਵ ਹੇਠ ਨਿੱਤ ਮਾਇਆ ਦੇ ਮੋਹ ਦਾ ਧੰਧਾ ਹੀ ਕਰਦਾ ਰਹਿੰਦਾ ਹੈ ਉਸ ਨੂੰ (ਦੁਨੀਆ ਦੀਆਂ) ਆਸਾਂ ਕਾਮਨਾਂ ਹਉਮੈ ਸਹਮ (ਆਦਿਕ) ਚੰਬੜੇ ਰਹਿੰਦੇ ਹਨ ॥੧੬॥
आसा मनसा हउमै सहसा नरु लोभी कूड़ु कमाइदा ॥१६॥
ਸਤਿਗੁਰ ਤੇ ਪਾਏ ਵੀਚਾਰਾ ॥
From the True Guru, contemplative meditation is obtained.
ਜੇਹੜਾ ਮਨੁੱਖ ਗੁਰੂ ਪਾਸੋਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਦੀ ਦਾਤਿ) ਪ੍ਰਾਪਤ ਕਰ ਲੈਂਦਾ ਹੈ,
सतिगुर ते पाए वीचारा ॥
ਸੁੰਨ ਸਮਾਧਿ ਸਚੇ ਘਰ ਬਾਰਾ ॥
And then, one dwells with the True Lord in His celestial home, the Primal State of Absorption in Deepest Samaadhi.
ਉਹ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ।
सुंन समाधि सचे घर बारा ॥
ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥
O Nanak, the immaculate sound current of the Naad, and the Music of the Shabad resound; one merges into the True Name of the Lord. ||17||5||17||
ਹੇ ਨਾਨਕ! ਉਸ ਮਨੁੱਖ ਦੇ ਅੰਦਰ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ ਸਿਫ਼ਤ-ਸਾਲਾਹ ਦੀ ਰੌ ਬਣੀ ਰਹਿੰਦੀ ਹੈ ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਰਾਗ (ਜਿਹਾ) ਹੁੰਦਾ ਰਹਿੰਦਾ ਹੈ। ਉਹ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧੭॥੫॥੧੭॥
नानक निरमल नादु सबद धुनि सचु रामै नामि समाइदा ॥१७॥५॥१७॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਜਹ ਦੇਖਾ ਤਹ ਦੀਨ ਦਇਆਲਾ ॥
Wherever I look, I see the Lord, merciful to the meek.
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਦਿੱਸਦਾ ਹੈ।
जह देखा तह दीन दइआला ॥
ਆਇ ਨ ਜਾਈ ਪ੍ਰਭੁ ਕਿਰਪਾਲਾ ॥
God is compassionate; He does not come or go in reincarnation.
ਉਹ ਕਿਰਪਾ ਦਾ ਸੋਮਾ ਪ੍ਰਭੂ ਨਾਹ ਜੰਮਦਾ ਹੈ ਨਾਹ ਮਰਦਾ ਹੈ।
आइ न जाई प्रभु किरपाला ॥
ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥
He pervades all beings in His mysterious way; the Sovereign Lord remains detached. ||1||
ਸਭ ਜੀਵਾਂ ਦੇ ਅੰਦਰ (ਉਸੇ ਦੀ ਸਿਖਾਈ ਹੋਈ) ਜੀਵਨ-ਜਾਚ ਗੁਪਤ ਵਰਤ ਰਹੀ ਹੈ (ਭਾਵ, ਹਰੇਕ ਜੀਵ ਉਸੇ ਪਰਮਾਤਮਾ ਦੇ ਆਸਰੇ ਜਿਊ ਰਿਹਾ ਹੈ, ਪਰ) ਉਹ ਪਾਤਿਸ਼ਾਹ ਆਪ ਹੋਰ ਆਸਰਿਆਂ ਤੋਂ ਬੇ-ਮੁਥਾਜ ਰਹਿੰਦਾ ਹੈ ॥੧॥
जीआ अंदरि जुगति समाई रहिओ निरालमु राइआ ॥१॥
ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥
The world is a reflection of Him; He has no father or mother.
(ਅਸਲ ਸਦਾ ਟਿਕੀ ਰਹਿਣ ਵਾਲੀ ਹਸਤੀ ਤਾਂ ਪਰਮਾਤਮਾ ਆਪ ਹੈ) ਜਗਤ ਉਸ ਪਰਮਾਤਮਾ ਦਾ ਪਰਛਾਵਾਂ ਹੈ (ਜਦੋਂ ਚਾਹੇ ਆਪਣੇ ਇਸ ਪਰਛਾਵੇਂ ਨੂੰ ਆਪਣੇ ਆਪ ਵਿਚ ਹੀ ਗੁੰਮ ਕਰ ਲੈਂਦਾ ਹੈ)। ਉਹ ਪਰਮਾਤਮਾ ਦਾ ਨਾਹ ਕੋਈ ਪਿਉ ਨਾਹ ਮਾਂ,
जगु तिस की छाइआ जिसु बापु न माइआ ॥
ਨਾ ਤਿਸੁ ਭੈਣ ਨ ਭਰਾਉ ਕਮਾਇਆ ॥
He has not acquired any sister or brother.
ਨਾਹ ਕੋਈ ਭੈਣ ਨਾਹ ਭਾਈ ਤੇ ਨਾਹ ਕੋਈ ਸੇਵਕ।
ना तिसु भैण न भराउ कमाइआ ॥
ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥
There is no creation or destruction for Him; He has no ancestry or social status. The Ageless Lord is pleasing to my mind. ||2||
ਨਾਹ ਉਸ ਨੂੰ ਜਨਮ ਤੇ ਨਾਹ ਮੌਤ, ਨਾਹ ਉਸ ਦੀ ਕੋਈ ਕੁਲ ਤੇ ਨਾਹ ਜਾਤਿ। ਉਸ ਨੂੰ ਬੁਢੇਪਾ ਨਹੀਂ ਵਿਆਪ ਸਕਦਾ, ਉਹ ਮਹਾਨ ਸ੍ਰੇਸ਼ਟ ਹਸਤੀ ਹੈ (ਜਗਤ ਦੇ ਸਭ ਜੀਵਾਂ ਦੇ) ਮਨ ਵਿਚ ਉਹੀ ਪਿਆਰਾ ਲੱਗਦਾ ਹੈ ॥੨॥
ना तिसु ओपति खपति कुल जाती ओहु अजरावरु मनि भाइआ ॥२॥
ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥
You are the Deathless Primal Being. Death does not hover over Your head.
ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਵਿਆਪਕ ਹੋ ਕੇ ਭੀ ਮੌਤ-ਰਹਿਤ ਹੈਂ, ਤੇਰੇ ਸਿਰ ਉਤੇ ਮੌਤ ਸਵਾਰ ਨਹੀਂ ਹੋ ਸਕਦੀ।
तू अकाल पुरखु नाही सिरि काला ॥
ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥
You are the unseen inaccessible and detached Primal Lord.
ਤੂੰ ਸਰਬ-ਵਿਆਪਕ ਹੈਂ, ਅਲੇਖ ਹੈਂ, ਅਪਹੁੰਚ ਅਤੇ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਹੈਂ।
तू पुरखु अलेख अगंम निराला ॥
ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥
You are true and content; the Word of Your Shabad is cool and soothing. Through it, we are lovingly, intuitively attuned to You. ||3||
ਜਿਸ ਮਨੁੱਖ ਨੇ ਸੇਵਾ ਸੰਤੋਖ (ਵਾਲੇ ਜੀਵਨ) ਵਿਚ (ਰਹਿ ਕੇ) ਗੁਰੂ ਦੇ ਸ਼ਬਦ (ਜੁੜ ਕੇ) ਪੂਰਨ ਅਡੋਲ ਆਤਮਕ ਅਵਸਥਾ ਵਿਚ (ਟਿਕ ਕੇ) ਤੇਰੇ ਚਰਨਾਂ ਵਿਚ ਸੁਰਤ ਜੋੜੀ ਹੈ ਉਸ ਦਾ ਹਿਰਦਾ ਠੰਡਾ-ਠਾਰ ਹੋ ਜਾਂਦਾ ਹੈ ॥੩॥
सत संतोखि सबदि अति सीतलु सहज भाइ लिव लाइआ ॥३॥
ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥
The three qualities are pervasive; the Lord dwells in His home, the fourth state.
ਮਾਇਆ ਦੇ ਤਿੰਨ ਗੁਣਾਂ ਦਾ ਪਸਾਰਾ ਪਸਾਰ ਕੇ ਪਰਮਾਤਮਾ ਆਪ (ਇਹਨਾਂ ਤੋਂ ਉਤਾਂਹ) ਚੌਥੇ ਘਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਤਿੰਨ ਗੁਣਾਂ ਦੀ ਪਹੁੰਚ ਨਹੀਂ ਹੋ ਸਕਦੀ)।
त्रै वरताइ चउथै घरि वासा ॥
ਕਾਲ ਬਿਕਾਲ ਕੀਏ ਇਕ ਗ੍ਰਾਸਾ ॥
He has made death and birth into a bite of food.
ਜਨਮ ਤੇ ਮਰਨ ਉਸ ਨੇ ਇਕ ਗਿਰਾਹੀ ਕਰ ਲਏ ਹੋਏ ਹਨ (ਉਸ ਨੂੰ ਨਾਹ ਜਨਮ ਹੈ ਨਾਹ ਮੌਤ)।
काल बिकाल कीए इक ग्रासा ॥
ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥
The immaculate Light is the Life of the whole world. The Guru reveals the unstruck melody of the Shabad. ||4||
ਸਾਰੇ ਜੀਵਾਂ ਵਿਚ ਪਰਮਾਤਮਾ ਦੀ ਪਵਿੱਤ੍ਰ ਜੋਤਿ (ਚਾਨਣ ਕਰ ਰਹੀ ਹੈ), ਉਹ ਜਗਤ ਦੀ ਜ਼ਿੰਦਗੀ ਦਾ ਸਹਾਰਾ ਹੈ। ਜਿਸ ਮਨੁੱਖ ਨੂੰ ਗੁਰੂ ਨੇ ਇਕ-ਰਸ ਆਪਣੇ ਸ਼ਬਦ ਵਿਚ ਜੋੜਿਆ ਹੈ ਉਸ ਨੂੰ ਉਸ (ਜਗਜੀਵਨ) ਦਾ ਦੀਦਾਰ ਕਰਾ ਦਿੱਤਾ ਹੈ ॥੪॥
निरमल जोति सरब जगजीवनु गुरि अनहद सबदि दिखाइआ ॥४॥
ਊਤਮ ਜਨ ਸੰਤ ਭਲੇ ਹਰਿ ਪਿਆਰੇ ॥
Sublime and good are those humble Saints, the Beloveds of the Lord.
ਜੇਹੜੇ ਬੰਦੇ ਪਰਮਾਤਮਾ ਦੇ ਪਿਆਰੇ ਹਨ ਉਹ ਸ੍ਰੇਸ਼ਟ ਜੀਵਨ ਵਾਲੇ ਹਨ ਉਹ ਸੰਤ ਹਨ ਉਹ ਭਲੇ ਹਨ,
ऊतम जन संत भले हरि पिआरे ॥
ਹਰਿ ਰਸ ਮਾਤੇ ਪਾਰਿ ਉਤਾਰੇ ॥
They are intoxicated with the sublime essence of the Lord, and are carried across to the other side.
ਉਹ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ, ਪਰਮਾਤਮਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।
हरि रस माते पारि उतारे ॥
ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥
Nanak is the dust of the Society of the Saints; by Guru's Grace, he finds the Lord. ||5||
ਹੇ ਨਾਨਕ! ਉਹਨਾਂ ਸੰਤ ਜਨਾਂ ਦੀ ਸੰਗਤ ਕਰ ਉਹਨਾਂ ਦੇ ਚਰਨਾਂ ਦੀ ਧੂੜ ਲੈ, ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਨੂੰ ਲੱਭ ਲਿਆ ਹੈ ॥੫॥
नानक रेण संत जन संगति हरि गुर परसादी पाइआ ॥५॥
ਤੂ ਅੰਤਰਜਾਮੀ ਜੀਅ ਸਭਿ ਤੇਰੇ ॥
You are the Inner-knower, the Searcher of hearts. All beings belong to You.
ਹੇ ਪ੍ਰਭੂ! ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ।
तू अंतरजामी जीअ सभि तेरे ॥
ਤੂ ਦਾਤਾ ਹਮ ਸੇਵਕ ਤੇਰੇ ॥
You are the Great Giver; I am Your slave.
ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ, ਤੂੰ ਸਾਨੂੰ ਸਭਨਾਂ ਨੂੰ ਦਾਤਾਂ ਦੇਣ ਵਾਲਾ ਹੈਂ।
तू दाता हम सेवक तेरे ॥
ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥
Please be merciful and bless me with Your Ambrosial Naam, and the jewel, the lamp of the Guru's spiritual wisdom. ||6||
ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ। (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ॥੬॥
अंम्रित नामु क्रिपा करि दीजै गुरि गिआन रतनु दीपाइआ ॥६॥
ਪੰਚ ਤਤੁ ਮਿਲਿ ਇਹੁ ਤਨੁ ਕੀਆ ॥
From the union of the five elements, this body was made.
(ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ,
पंच ततु मिलि इहु तनु कीआ ॥
ਆਤਮ ਰਾਮ ਪਾਏ ਸੁਖੁ ਥੀਆ ॥
Finding the Lord, the Supreme Soul, peace is established.
ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ।
आतम राम पाए सुखु थीआ ॥
ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥
The good karma of past actions brings fruitful rewards, and man is blessed with the jewel of the Lord's Name. ||7||
(ਪਰਮਾਤਮਾ ਨਾਲ ਸੰਬੰਧ ਬਣਾਣ ਵਾਲੇ ਉਸ ਦੇ) ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ॥੭॥
करम करतूति अंम्रित फलु लागा हरि नाम रतनु मनि पाइआ ॥७॥
ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥
His mind does not feel any hunger or thirst.
ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤ੍ਰੇਹ ਨਹੀਂ ਰਹਿੰਦੀ,
ना तिसु भूख पिआस मनु मानिआ ॥
ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥
He knows the Immaculate Lord to be everywhere, in each and every heart.
ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ।
सरब निरंजनु घटि घटि जानिआ ॥
ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥
Imbued with the Lord's Ambrosial essence, he becomes a pure, detached renunciate; he is lovingly absorbed in the Guru's Teachings. ||8||
ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ। ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥
अंम्रित रसि राता केवल बैरागी गुरमति भाइ सुभाइआ ॥८॥
ਅਧਿਆਤਮ ਕਰਮ ਕਰੇ ਦਿਨੁ ਰਾਤੀ ॥
Whoever does the deeds of the soul, day and night,
ਉਹ ਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ,
अधिआतम करम करे दिनु राती ॥
ਨਿਰਮਲ ਜੋਤਿ ਨਿਰੰਤਰਿ ਜਾਤੀ ॥
sees the immaculate Divine Light deep within.
ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ।
निरमल जोति निरंतरि जाती ॥
ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥
Enraptured with the delightful essence of the Shabad, the source of nectar, my tongue plays the sweet music of the flute. ||9||
ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਨੂੰ (ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ)। ਉਸ ਦੀ ਜੀਭ ਮਹਾਨ ਸ੍ਰੇਸ਼ਟ ਨਾਮ-ਰਸ ਵਿਚ (ਰਸੀ ਰਹਿੰਦੀ ਹੈ। ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ॥੯॥
सबदु रसालु रसन रसि रसना बेणु रसालु वजाइआ ॥९॥
ਬੇਣੁ ਰਸਾਲ ਵਜਾਵੈ ਸੋਈ ॥
He alone plays the sweet music of this flute,
ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ,
बेणु रसाल वजावै सोई ॥
ਜਾ ਕੀ ਤ੍ਰਿਭਵਣ ਸੋਝੀ ਹੋਈ ॥
who knows the three worlds.
ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ।
जा की त्रिभवण सोझी होई ॥
ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥
O Nanak, know this, through the Guru's Teachings, and lovingly focus yourself on the Lord's Name. ||10||
ਹੇ ਨਾਨਕ! ਤੂੰ ਭੀ ਗੁਰੂ ਦੀ ਮੱਤ ਲੈ ਕੇ ਇਹ ਜਾਚ ਸਿੱਖ ਲੈ। ਜਿਸ ਕਿਸੇ ਨੇ ਗੁਰੂ ਦੀ ਮੱਤ ਲਈ ਹੈ ਉਸ ਦੀ ਸੁਰਤ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੧੦॥
नानक बूझहु इह बिधि गुरमति हरि राम नामि लिव लाइआ ॥१०॥
ਐਸੇ ਜਨ ਵਿਰਲੇ ਸੰਸਾਰੇ ॥
Rare are those beings in this world,
ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ,
ऐसे जन विरले संसारे ॥
ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥
who contemplate the Word of the Guru's Shabad, and remain detached.
ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾਂਦੇ ਹਨ ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ।
गुर सबदु वीचारहि रहहि निरारे ॥
ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥
They save themselves, and save all their associates and ancestors; fruitful is their birth and coming into this world. ||11||
ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤ ਕਰਦੇ ਹਨ। ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ॥੧੧॥
आपि तरहि संगति कुल तारहि तिन सफल जनमु जगि आइआ ॥११॥
ਘਰੁ ਦਰੁ ਮੰਦਰੁ ਜਾਣੈ ਸੋਈ ॥
He alone knows the home of his own heart, and the door to the temple,
ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ,
घरु दरु मंदरु जाणै सोई ॥
ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥
who obtains perfect understanding from the Guru.
ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ।
जिसु पूरे गुर ते सोझी होई ॥
ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥
In the body-fortress is the palace; God is the True Master of this Palace. The True Lord established His True Throne there. ||12||
ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ। ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ॥੧੨॥
काइआ गड़ महल महली प्रभु साचा सचु साचा तखतु रचाइआ ॥१२॥
ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥
The fourteen realms and the two lamps are the witnesses.
ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ,
चतुर दस हाट दीवे दुइ साखी ॥
ਸੇਵਕ ਪੰਚ ਨਾਹੀ ਬਿਖੁ ਚਾਖੀ ॥
The Lord's servants, the self-elect, do not taste the poison of corruption.
(ਕਿ ਜਿਨ੍ਹਾਂ ਨੂੰ ਇਹ ਨਾਮ-ਧਨ ਮਿਲ ਪੈਂਦਾ ਹੈ ਉਹ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਅਖਵਾਂਦੇ ਹਨ) ਉਹ ਮੰਨੇ-ਪ੍ਰਮੰਨੇ ਸੇਵਕ (ਫਿਰ) ਉਸ ਮਾਇਆ-ਜ਼ਹਰ ਨੂੰ ਨਹੀਂ ਚੱਖਦੇ।
सेवक पंच नाही बिखु चाखी ॥
ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥
Deep within, is the priceless, incomparable commodity; meeting with the Guru, the wealth of the Lord is obtained. ||13||
ਇਹ ਬੇ-ਮਿਸਾਲ ਤੇ ਅਮੋਲਕ ਨਾਮ-ਧਨ ਹਰੇਕ ਸਰੀਰ-ਮਹਲ ਦੇ ਅੰਦਰ ਮੌਜੂਦ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹੀ ਇਹ ਧਨ ਲੱਭ ਪੈਂਦਾ ਹੈ ॥੧੩॥
अंतरि वसतु अनूप निरमोलक गुरि मिलिऐ हरि धनु पाइआ ॥१३॥
ਤਖਤਿ ਬਹੈ ਤਖਤੈ ਕੀ ਲਾਇਕ ॥
He alone sits on the throne, who is worthy of the throne.
(ਗੁਰੂ ਦੀ ਮੱਤ ਉਤੇ ਤੁਰਨ ਵਾਲਾ ਮਨੁੱਖ) ਹਿਰਦੇ-ਤਖ਼ਤ ਉਤੇ ਬੈਠਣ-ਜੋਗਾ ਹੋ ਜਾਂਦਾ ਹੈ ਤੇ ਹਿਰਦੇ-ਤਖ਼ਤ ਉਤੇ ਬੈਠਾ ਰਹਿੰਦਾ ਹੈ (ਭਾਵ, ਨਾਹ ਉਸ ਦੇ ਗਿਆਨ-ਇੰਦ੍ਰੇ ਮਾਇਆ ਵਲ ਡੋਲਦੇ ਹਨ ਅਤੇ ਨਾਹ ਹੀ ਉਸ ਦਾ ਮਨ ਵਿਕਾਰਾਂ ਵਲ ਜਾਂਦਾ ਹੈ)।
तखति बहै तखतै की लाइक ॥
ਪੰਚ ਸਮਾਏ ਗੁਰਮਤਿ ਪਾਇਕ ॥
Following the Guru's Teachings, he subdues the five demons, and becomes the Lord's foot soldier.
ਜੇਹੜਾ ਮਨੁੱਖ ਗੁਰੂ ਦੀ ਮੱਤ ਤੇ ਤੁਰਦਾ ਹੈ ਉਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦੇ ਸੇਵਕ ਬਣ ਕੇ ਉਸ ਦੇ ਵੱਸ ਵਿਚ ਰਹਿੰਦੇ ਹਨ।
पंच समाए गुरमति पाइक ॥
ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥
He has existed from the very beginning of time and throughout the ages; He exists here and now, and will always exist. Meditating on Him, skepticism and doubt are dispelled. ||14||
ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ ਉਹ ਪਰਮਾਤਮਾ ਗੁਰੂ ਦੀ ਮੱਤ ਤੇ ਤੁਰਨ ਵਾਲੇ ਮਨੁੱਖ ਦੇ ਅੰਦਰ ਪਰਗਟ ਹੋ ਕੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦੇਂਦਾ ਹੈ ॥੧੪॥
आदि जुगादी है भी होसी सहसा भरमु चुकाइआ ॥१४॥
ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥
The Lord of the Throne is greeted and worshipped day and night.
ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ।
तखति सलामु होवै दिनु राती ॥
ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥
This true glorious greatness comes to those who love the Guru's Teachings.
ਜਿਸ ਮਨੁੱਖ ਨੇ ਗੁਰੂ ਦੀ ਮੱਤ ਤੇ ਤੁਰ ਕੇ ਪਰਮਾਤਮਾ ਦੇ ਚਰਨਾਂ ਨਾਲ ਲਿਵ ਦੀ ਸਾਂਝ ਪਾ ਲਈ ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ ਇਹ ਇੱਜ਼ਤ ਸਦਾ ਮਿਲੀ ਰਹਿੰਦੀ ਹੈ।
इहु साचु वडाई गुरमति लिव जाती ॥
ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥
O Nanak, meditate on the Lord, and swim across the river; they find the Lord, their best friend, in the end. ||15||1||18||
ਹੇ ਨਾਨਕ! ਪਰਮਾਤਮਾ ਦਾ ਨਾਮ ਜਪੋ। (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ। ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ॥੧੫॥੧॥੧੮॥
नानक रामु जपहु तरु तारी हरि अंति सखाई पाइआ ॥१५॥१॥१८॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਹਰਿ ਧਨੁ ਸੰਚਹੁ ਰੇ ਜਨ ਭਾਈ ॥
Gather in the wealth of the Lord, O humble Siblings of Destiny.
ਹੇ ਭਾਈ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ।
हरि धनु संचहु रे जन भाई ॥
ਸਤਿਗੁਰ ਸੇਵਿ ਰਹਹੁ ਸਰਣਾਈ ॥
Serve the True Guru, and remain in His Sanctuary.
(ਪਰ ਇਹ ਧਨ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਮਿਲਦਾ ਹੈ, ਇਸ ਵਾਸਤੇ) ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ।
सतिगुर सेवि रहहु सरणाई ॥
ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥
This wealth cannot be stolen; the celestial melody of the Shabad wells up and keeps us awake and aware. ||1||
(ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ॥੧॥
तसकरु चोरु न लागै ता कउ धुनि उपजै सबदि जगाइआ ॥१॥
ਤੂ ਏਕੰਕਾਰੁ ਨਿਰਾਲਮੁ ਰਾਜਾ ॥
You are the One Universal Creator, the Immaculate King.
ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ।
तू एकंकारु निरालमु राजा ॥
ਤੂ ਆਪਿ ਸਵਾਰਹਿ ਜਨ ਕੇ ਕਾਜਾ ॥
You Yourself arrange and resolve the affairs of Your humble servant.
ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ।
तू आपि सवारहि जन के काजा ॥
ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥
You are immortal, immovable, infinite and priceless; O Lord, Your place is beautiful and eternal. ||2||
ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ॥੨॥
अमरु अडोलु अपारु अमोलकु हरि असथिर थानि सुहाइआ ॥२॥
ਦੇਹੀ ਨਗਰੀ ਊਤਮ ਥਾਨਾ ॥
In the body-village, the most sublime place,
ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ।
देही नगरी ऊतम थाना ॥
ਪੰਚ ਲੋਕ ਵਸਹਿ ਪਰਧਾਨਾ ॥
the supremely noble people dwell.
ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ।
पंच लोक वसहि परधाना ॥
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥
Above them is the Immaculate Lord, the One Universal Creator; they are lovingly absorbed in the profound, primal state of Samaadhi. ||3||
ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ॥੩॥
ऊपरि एकंकारु निरालमु सुंन समाधि लगाइआ ॥३॥
ਦੇਹੀ ਨਗਰੀ ਨਉ ਦਰਵਾਜੇ ॥
There are nine gates to the body-village;
(ਹਰੇਕ) ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ-
देही नगरी नउ दरवाजे ॥
ਸਿਰਿ ਸਿਰਿ ਕਰਣੈਹਾਰੈ ਸਾਜੇ ॥
the Creator Lord fashioned them for each and every person.
ਸਿਰਜਣਹਾਰ ਪ੍ਰਭੂ ਨੇ ਲਾ ਦਿੱਤੇ ਹਨ।
सिरि सिरि करणैहारै साजे ॥
ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥
Within the Tenth Gate, dwells the Primal Lord, detached and unequalled. The unknowable reveals Himself. ||4||
(ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ। ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪਰਮਾਤਮਾ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ। (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ॥੪॥
दसवै पुरखु अतीतु निराला आपे अलखु लखाइआ ॥४॥
ਪੁਰਖੁ ਅਲੇਖੁ ਸਚੇ ਦੀਵਾਨਾ ॥
The Primal Lord cannot be held to account; True is His Celestial Court.
ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ।
पुरखु अलेखु सचे दीवाना ॥
ਹੁਕਮਿ ਚਲਾਏ ਸਚੁ ਨੀਸਾਨਾ ॥
The Hukam of His Command is in effect; True is His Insignia.
(ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ।
हुकमि चलाए सचु नीसाना ॥
ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥
O Nanak, search and examine your own home, and you shall find the Supreme Soul, and the Name of the Lord. ||5||
ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ। (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ॥੫॥
नानक खोजि लहहु घरु अपना हरि आतम राम नामु पाइआ ॥५॥
ਸਰਬ ਨਿਰੰਜਨ ਪੁਰਖੁ ਸੁਜਾਨਾ ॥
The Primal Lord is everywhere, immaculate and all-knowing.
ਉਹ ਸੁਜਾਨ ਪ੍ਰਭੂ ਸਭ ਸਰੀਰਾਂ ਵਿਚ ਵਿਆਪਕ ਹੁੰਦਾ ਹੋਇਆ ਭੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ,
सरब निरंजन पुरखु सुजाना ॥
ਅਦਲੁ ਕਰੇ ਗੁਰ ਗਿਆਨ ਸਮਾਨਾ ॥
He administers justice, and is absorbed in the spiritual wisdom of the Guru.
ਤੇ (ਹਰੇਕ ਗੱਲ ਵਿਚ) ਨਿਆਂ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਬਖ਼ਸ਼ੇ ਇਸ ਗਿਆਨ ਵਿਚ ਆਪਣੇ ਆਪ ਨੂੰ ਲੀਨ ਕਰਦਾ ਹੈ,
अदलु करे गुर गिआन समाना ॥
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
He seizes sexual desire and anger by their necks, and kills them; He eradicates egotism and greed. ||6||
ਉਹ ਆਪਣੇ ਅੰਦਰੋਂ ਕਾਮ ਤੇ ਕ੍ਰੋਧ ਨੂੰ ਉੱਕਾ ਹੀ ਮਾਰ ਲੈਂਦਾ ਹੈ, ਉਸ ਨੇ ਹਉਮੈ ਤੇ ਲੋਭ ਨੂੰ ਮੁਕਾ ਲਿਆ ਹੈ ॥੬॥
कामु क्रोधु लै गरदनि मारे हउमै लोभु चुकाइआ ॥६॥
ਸਚੈ ਥਾਨਿ ਵਸੈ ਨਿਰੰਕਾਰਾ ॥
In the True Place, the Formless Lord abides.
ਉਹ ਪਰਮਾਤਮਾ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਇਕ ਐਸੇ ਥਾਂ ਤੇ ਰਹਿੰਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ।
सचै थानि वसै निरंकारा ॥
ਆਪਿ ਪਛਾਣੈ ਸਬਦੁ ਵੀਚਾਰਾ ॥
Whoever understands his own self, contemplates the Word of the Shabad.
ਉਹ ਆਪ ਹੀ ਆਪਣੇ ਹੁਕਮ ਨੂੰ ਵਿਚਾਰਦਾ ਹੈ ਤੇ ਆਪ ਹੀ ਸਮਝਦਾ ਹੈ।
आपि पछाणै सबदु वीचारा ॥
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
He comes to abide deep within the True Mansion of His Presence, and his comings and goings are ended. ||7||
ਜਿਸ ਜੀਵ ਨੇ ਉਸ ਸਦਾ-ਥਿਰ ਪ੍ਰਭੂ ਦੇ ਚਰਨਾਂ (ਮਹਿਲ) ਵਿਚ ਆਪਣਾ ਟਿਕਾਣਾ ਸਦਾ ਲਈ ਬਣਾ ਲਿਆ (ਭਾਵ, ਜੋ ਮਨੁੱਖ ਸਦਾ ਉਸ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ) ਪਰਮਾਤਮਾ ਉਸ ਦਾ ਜੰਮਣ ਮਰਨ ਦਾ ਗੇੜ ਮੁਕਾ ਦੇਂਦਾ ਹੈ ॥੭॥
सचै महलि निवासु निरंतरि आवण जाणु चुकाइआ ॥७॥
ਨਾ ਮਨੁ ਚਲੈ ਨ ਪਉਣੁ ਉਡਾਵੈ ॥
His mind does not waver, and he is not buffeted by the winds of desire.
ਉਸ ਮਨੁੱਖ ਦਾ ਮਨ (ਮਾਇਆ ਦੀ ਖ਼ਾਤਰ) ਨਹੀਂ ਭਟਕਦਾ, ਮਾਇਆ ਦੀ ਤ੍ਰਿਸ਼ਨਾ ਉਸ ਨੂੰ ਥਾਂ ਥਾਂ ਨਹੀਂ ਦੌੜਾਈ ਫਿਰਦੀ।
ना मनु चलै न पउणु उडावै ॥
ਜੋਗੀ ਸਬਦੁ ਅਨਾਹਦੁ ਵਾਵੈ ॥
Such a Yogi vibrates the unstruck sound current of the Shabad.
ਪ੍ਰਭੂ-ਚਰਨਾਂ ਵਿਚ ਜੁੜਿਆ ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤ-ਸਾਲਾਹ (ਦਾ ਵਾਜਾ) ਵਜਾਂਦਾ ਰਹਿੰਦਾ ਹੈ,
जोगी सबदु अनाहदु वावै ॥
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
God Himself plays the pure music of the Panch Shabad, the five primal sounds to hear. ||8||
ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ, ਮਾਨੋ, ਇਕ ਮਿੱਠਾ ਮਿੱਠਾ ਇਕ-ਰਸ ਰਾਗ ਹੁੰਦਾ ਹੈ ਜਿਵੇਂ ਪੰਜ ਕਿਸਮਾਂ ਦੇ ਸਾਜ਼ਾਂ ਦੇ ਇਕੱਠੇ ਵਜਾਣ ਨਾਲ ਪੈਦਾ ਹੁੰਦਾ ਹੈ, ਉਸ ਰਾਗ ਨੂੰ ਬਾਹਰੋਂ ਕਿਸੇ ਸਾਜ਼ ਦੇ ਆਸਰੇ ਦੀ ਲੋੜ ਨਹੀਂ ਪੈਂਦੀ। ਇਹ ਰਾਗ (ਅੰਦਰ-ਵੱਸਦੇ) ਪ੍ਰਭੂ ਨੇ ਆਪ ਹੀ ਵਜਾ ਕੇ ਉਸ ਨੂੰ ਸੁਣਾਇਆ ਹੈ ॥੮॥
पंच सबद झुणकारु निरालमु प्रभि आपे वाइ सुणाइआ ॥८॥
ਭਉ ਬੈਰਾਗਾ ਸਹਜਿ ਸਮਾਤਾ ॥
In the Fear of God, in detachment, one intuitively merges into the Lord.
ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਡਰ-ਅਦਬ ਪੈਦਾ ਹੁੰਦਾ ਹੈ, ਪਰਮਾਤਮਾ ਦਾ ਪਿਆਰ ਉਪਜਦਾ ਹੈ, (ਜਿਸ ਕਰਕੇ) ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।
भउ बैरागा सहजि समाता ॥
ਹਉਮੈ ਤਿਆਗੀ ਅਨਹਦਿ ਰਾਤਾ ॥
Renouncing egotism, he is imbued with the unstruck sound current.
ਉਹ ਮਨੁੱਖ ਹਉਮੈ ਦੂਰ ਕਰ ਕੇ ਅਬਿਨਾਸੀ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗਿਆ ਰਹਿੰਦਾ ਹੈ।
हउमै तिआगी अनहदि राता ॥
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
With the ointment of enlightenment, the Immaculate Lord is known; the Immaculate Lord King is pervading everywhere. ||9||
(ਪ੍ਰਭੂ ਦੇ ਨਾਮ ਦਾ) ਸੁਰਮਾ ਪਾ ਕੇ ਉਹ ਪਛਾਣ ਲੈਂਦਾ ਹੈ ਕਿ ਉਹ ਰਾਜਨ-ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ (ਸਰਨ ਪਏ) ਸਭ ਜੀਵਾਂ ਨੂੰ ਭੀ ਮਾਇਆ ਦੇ ਪ੍ਰਭਾਵ ਤੋਂ ਬਚਾ ਲੈਂਦਾ ਹੈ ॥੯॥
अंजनु सारि निरंजनु जाणै सरब निरंजनु राइआ ॥९॥
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
God is eternal and imperishable; He is the Destroyer of pain and fear.
ਪ੍ਰਭੂ ਜੀਵਾਂ ਦੇ ਦੁੱਖ ਤੇ ਡਰ ਨਾਸ ਕਰਨ ਵਾਲਾ ਹੈ ਤੇ ਆਪ ਕਦੇ ਨਾਸ ਹੋਣ ਵਾਲਾ ਨਹੀਂ।
दुख भै भंजनु प्रभु अबिनासी ॥
ਰੋਗ ਕਟੇ ਕਾਟੀ ਜਮ ਫਾਸੀ ॥
He cures the disease, and cuts away the noose of death.
ਉਹ ਜੀਵਾਂ ਦੇ ਰੋਗ ਕੱਟਦਾ ਹੈ, ਜਮ ਦੀ ਫਾਹੀ ਤੋੜਦਾ ਹੈ।
रोग कटे काटी जम फासी ॥
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
O Nanak, the Lord God is the Destroyer of fear; meeting the Guru, the Lord God is found. ||10||
ਹੇ ਨਾਨਕ! ਉਹ ਹਰੀ, ਉਹ ਭਉ-ਭੰਜਨ ਪ੍ਰਭੂ ਤਦੋਂ ਹੀ ਮਿਲਦਾ ਹੈ ਜੇ ਗੁਰੂ ਮਿਲ ਪਵੇ ॥੧੦॥
नानक हरि प्रभु सो भउ भंजनु गुरि मिलिऐ हरि प्रभु पाइआ ॥१०॥
ਕਾਲੈ ਕਵਲੁ ਨਿਰੰਜਨੁ ਜਾਣੈ ॥
One who knows the Immaculate Lord chews up death.
ਜੇਹੜਾ ਮਨੁੱਖ ਮਾਇਆ-ਰਹਿਤ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ਉਹ ਮੌਤ ਦੀ ਗਿਰਾਹੀ ਕਰ ਲੈਂਦਾ ਹੈ (ਉਹ ਮੌਤ ਦਾ ਡਰ ਮੁਕਾ ਲੈਂਦਾ ਹੈ),
कालै कवलु निरंजनु जाणै ॥
ਬੂਝੈ ਕਰਮੁ ਸੁ ਸਬਦੁ ਪਛਾਣੈ ॥
One who understands karma, realizes the Word of the Shabad.
ਉਹ ਪਰਮਾਤਮਾ ਦੀ ਬਖ਼ਸ਼ਸ਼ ਨੂੰ ਸਮਝ ਲੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਜਾਣ-ਪਛਾਣ ਪਾਂਦਾ ਹੈ।
बूझै करमु सु सबदु पछाणै ॥
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
He Himself knows, and He Himself realizes. This whole world is all His play. ||11||
(ਉਸ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਜੀਵਾਂ ਦੇ ਦਿਲ ਦੀ ਜਾਣਦਾ ਹੈ ਤੇ ਪਛਾਣਦਾ ਹੈ, ਇਹ ਸਾਰਾ ਜਗਤ-ਤਮਾਸ਼ਾ ਉਸੇ ਦਾ ਰਚਿਆ ਹੋਇਆ ਹੈ ॥੧੧॥
आपे जाणै आपि पछाणै सभु तिस का चोजु सबाइआ ॥११॥
ਆਪੇ ਸਾਹੁ ਆਪੇ ਵਣਜਾਰਾ ॥
He Himself is the Banker, and He Himself is the Merchant.
(ਇਹ ਜਗਤ, ਮਾਨੋ, ਇਕ ਸ਼ਹਿਰ ਹੈ ਜਿਥੇ ਜੀਵ ਪ੍ਰਭੂ-ਨਾਮ ਦਾ ਵਣਜ ਕਰਨ ਆਉਂਦੇ ਹਨ) ਪਰਮਾਤਮਾ ਆਪ ਹੀ (ਰਾਸ-ਪੂੰਜੀ ਦੇਣ ਵਾਲਾ) ਸ਼ਾਹੂਕਾਰ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਵਪਾਰੀ ਹੈ,
आपे साहु आपे वणजारा ॥
ਆਪੇ ਪਰਖੇ ਪਰਖਣਹਾਰਾ ॥
The Appraiser Himself appraises.
ਉਹ ਆਪ ਹੀ ਇਸ ਵਣਜ ਨੂੰ ਪਰਖਦਾ ਹੈ ਕਿਉਂਕਿ ਉਹ ਆਪ ਹੀ ਇਸ ਨੂੰ ਪਰਖਣ ਦੀ ਯੋਗਤਾ ਰੱਖਦਾ ਹੈ।
आपे परखे परखणहारा ॥
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
He Himself tests upon His Touchstone, and He Himself estimates the value. ||12||
(ਹਰੇਕ ਜੀਵ-ਵਣਜਾਰੇ ਦੇ ਕੀਤੇ ਵਣਜ ਨੂੰ) ਪ੍ਰਭੂ ਆਪ ਹੀ ਪਰਖਦਾ ਹੈ ਜਿਵੇਂ ਸੁਨਿਆਰਾ ਸੋਨੇ ਨੂੰ ਕਸਵੱਟੀ ਤੇ ਘਸਾ ਕੇ ਪਰਖਦਾ ਹੈ, ਤੇ ਫਿਰ ਪ੍ਰਭੂ ਆਪ ਹੀ (ਉਸ ਵਣਜ ਦਾ) ਮੁੱਲ ਪਾਂਦਾ ਹੈ ॥੧੨॥
आपे कसि कसवटी लाए आपे कीमति पाइआ ॥१२॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
God Himself, the Merciful Lord, grants His Grace.
ਜਿਸ ਮਨੁੱਖ ਉਤੇ ਦਇਆ-ਦੇ-ਘਰ ਪ੍ਰਭੂ ਨੇ ਮੇਹਰ ਕੀਤੀ,
आपि दइआलि दइआ प्रभि धारी ॥
ਘਟਿ ਘਟਿ ਰਵਿ ਰਹਿਆ ਬਨਵਾਰੀ ॥
The Gardener pervades and permeates each and every heart.
ਉਸ ਨੂੰ ਨਿਸ਼ਚਾ ਹੋ ਗਿਆ ਕਿ ਜਗਤ ਦਾ ਮਾਲਕ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ।
घटि घटि रवि रहिआ बनवारी ॥
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
The pure, primal, detached Lord abides within all. The Guru, the Lord Incarnate, leads us to meet the Lord God. ||13||
ਹਰੇਕ ਸਰੀਰ ਵਿਚ ਵੱਸਦਾ ਹੋਇਆ ਭੀ ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਪਵਿਤ੍ਰ-ਸਰੂਪ ਹੈ। (ਜਿਸ ਉਤੇ ਪ੍ਰਭੂ ਦੀ ਮੇਹਰ ਹੋਈ) ਉਸ ਨੂੰ ਸਤਿਗੁਰ ਪੁਰਖ ਨੇ ਉਹ ਸਰਬ-ਵਿਆਪਕ ਪ੍ਰਭੂ ਮਿਲਾ ਦਿੱਤਾ ॥੧੩॥
पुरखु अतीतु वसै निहकेवलु गुर पुरखै पुरखु मिलाइआ ॥१३॥
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
God is wise and all-knowing; He purges men of their pride.
ਪ੍ਰਭੂ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ ਸਭ ਦੇ ਕੀਤੇ ਕੰਮ ਵੇਖਦਾ ਹੈ (ਜਿਸ ਉਤੇ ਮਿਹਰ ਕਰੇ ਉਸ ਦਾ) ਅਹੰਕਾਰ ਮਿਟਾਂਦਾ ਹੈ,
प्रभु दाना बीना गरबु गवाए ॥
ਦੂਜਾ ਮੇਟੈ ਏਕੁ ਦਿਖਾਏ ॥
Eradicating duality, the One Lord reveals Himself.
ਉਸ ਦੇ ਅੰਦਰੋਂ ਕਿਸੇ ਹੋਰ ਆਸਰੇ ਦੀ ਝਾਕ ਦੂਰ ਕਰਦਾ ਹੈ, ਤੇ ਉਸ ਨੂੰ ਇਕ ਆਪਣਾ ਆਪ ਵਿਖਾ ਦੇਂਦਾ ਹੈ।
दूजा मेटै एकु दिखाए ॥
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
Such a being remains unattached amidst hope, singing the Praise of the Immaculate Lord, who has no ancestry. ||14||
ਉਹ ਮਨੁੱਖ ਦੁਨੀਆ ਦੀਆਂ ਆਸਾਂ ਵਿਚ (ਵਿਚਰਦਾ ਹੋਇਆ ਭੀ) ਆਸਾਂ ਦੇ ਆਸਰੇ ਤੋਂ ਬੇ-ਮੁਥਾਜ ਹੋ ਜਾਂਦਾ ਹੈ ਕਿਉਂਕਿ ਉਹ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਜਿਸ ਦੀ ਕੋਈ ਖ਼ਾਸ ਕੁਲ ਨਹੀਂ ॥੧੪॥
आसा माहि निरालमु जोनी अकुल निरंजनु गाइआ ॥१४॥
ਹਉਮੈ ਮੇਟਿ ਸਬਦਿ ਸੁਖੁ ਹੋਈ ॥
Eradicating egotism, he obtains the peace of the Shabad.
ਉਹ ਮਨੁੱਖ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਤੇ ਉਸ ਮਨੁੱਖ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ,
हउमै मेटि सबदि सुखु होई ॥
ਆਪੁ ਵੀਚਾਰੇ ਗਿਆਨੀ ਸੋਈ ॥
He alone is spiritually wise, who contemplates his own self.
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਉਹੀ ਅਸਲ ਗਿਆਨ-ਵਾਨ ਹੈ।
आपु वीचारे गिआनी सोई ॥
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਿਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
O Nanak, singing the Glorious Praises of the Lord, the true profit is obtained; in the Sat Sangat, the True Congregation, the fruit of Truth is obtained. ||15||2||19||
ਹੇ ਨਾਨਕ! ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਪਰਮਾਤਮਾ ਦੇ ਗੁਣ ਗਾਣੇ-(ਜਗਤ ਵਿਚ ਇਹੀ ਅਸਲ) ਖੱਟੀ ਹੈ। ਜੇਹੜਾ ਮਨੁੱਖ ਸਾਧ ਸੰਗਤ ਵਿਚ ਆਉਂਦਾ ਹੈ ਉਹ ਇਹ ਸਦਾ ਕਾਇਮ ਰਹਿਣ ਵਾਲਾ ਫਲ ਪਾ ਲੈਂਦਾ ਹੈ ॥੧੫॥੨॥੧੯॥
नानक हरि जसु हरि गुण लाहा सतिसंगति सचु फलु पाइआ ॥१५॥२॥१९॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਸਚੁ ਕਹਹੁ ਸਚੈ ਘਰਿ ਰਹਣਾ ॥
Speak the Truth, and remain in the home of Truth.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰੋ, (ਸਿਮਰਨ ਦੀ ਬਰਕਤਿ ਨਾਲ ਉਸ) ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲੀ ਰਹੇਗੀ,
सचु कहहु सचै घरि रहणा ॥
ਜੀਵਤ ਮਰਹੁ ਭਵਜਲੁ ਜਗੁ ਤਰਣਾ ॥
Remain dead while yet alive, and cross over the terrifying world-ocean.
ਜੀਵਨ-ਸਫ਼ਰ ਵਿਚ ਵਿਕਾਰਾਂ ਦੇ ਹੱਲੇ ਤੋਂ ਬਚੇ ਰਹੋਗੇ, ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵੋਗੇ।
जीवत मरहु भवजलु जगु तरणा ॥
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
The Guru is the boat, the ship, the raft; meditating on the Lord in your mind, you shall be carried across to the other side. ||1||
ਹੇ ਮਨ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਗੁਰੂ ਜਹਾਜ਼ ਹੈ, ਗੁਰੂ ਬੇੜੀ ਹੈ, ਗੁਰੂ ਤੁਲਹਾ ਹੈ, (ਗੁਰੂ ਦੀ ਸਰਨ ਪੈ ਕੇ) ਹਰਿ-ਨਾਮ ਜਪ, (ਜਿਸ ਜਿਸ ਨੇ ਜਪਿਆ ਹੈ ਗੁਰੂ ਨੇ ਉਸ ਨੂੰ) ਪਾਰ ਲੰਘਾ ਦਿੱਤਾ ਹੈ ॥੧॥
गुरु बोहिथु गुरु बेड़ी तुलहा मन हरि जपि पारि लंघाइआ ॥१॥
ਹਉਮੈ ਮਮਤਾ ਲੋਭ ਬਿਨਾਸਨੁ ॥
Eliminating egotism, possessiveness and greed,
ਪਰਮਾਤਮਾ ਦਾ ਨਾਮ ਹਉਮੈ ਮਮਤਾ ਤੇ ਲੋਭ ਦਾ ਨਾਸ ਕਰਨ ਵਾਲਾ ਹੈ,
हउमै ममता लोभ बिनासनु ॥
ਨਉ ਦਰ ਮੁਕਤੇ ਦਸਵੈ ਆਸਨੁ ॥
one is liberated from the nine gates, and obtains a place in the Tenth Gate.
(ਨਾਮ ਸਿਮਰਨ ਦੀ ਬਰਕਤਿ ਨਾਲ) ਸਰੀਰ ਦੀਆਂ ਨੌ ਗੋਲਕਾਂ ਦੇ ਵਿਸ਼ਿਆਂ ਤੋਂ ਖ਼ਲਾਸੀ ਮਿਲੀ ਰਹਿੰਦੀ ਹੈ, ਸੁਰਤ ਦਸਵੇਂ ਦੁਆਰ ਵਿਚ ਟਿਕੀ ਰਹਿੰਦੀ ਹੈ (ਭਾਵ, ਦਸਵੇਂ ਦੁਆਰ ਦੀ ਰਾਹੀਂ ਪਰਮਾਤਮਾ ਨਾਲ ਸੰਬੰਧ ਬਣਿਆ ਰਹਿੰਦਾ ਹੈ)।
नउ दर मुकते दसवै आसनु ॥
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
Lofty and high, the farthest of the far and infinite, He created Himself. ||2||
ਜਿਸ ਪਰਮਾਤਮਾ ਨੇ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਪਰਗਟ ਕੀਤਾ ਹੈ ਜੋ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ਉਹ ਉਸ ਦਸਮ ਦੁਆਰ ਵਿਚ ਪ੍ਰਤੱਖ ਹੋ ਜਾਂਦਾ ਹੈ ॥੨॥
ऊपरि परै परै अपरंपरु जिनि आपे आपु उपाइआ ॥२॥
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
Receiving the Guru's Teachings, and lovingly attuned to the Lord, one crosses over.
ਗੁਰੂ ਦੀ ਮੱਤ ਗ੍ਰਹਿਣ ਕਰੋ (ਗੁਰੂ ਦੀ ਮੱਤ ਦੀ ਰਾਹੀਂ) ਪਰਮਾਤਮਾ ਵਿਚ ਸੁਰਤ ਜੋੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।
गुरमति लेवहु हरि लिव तरीऐ ॥
ਅਕਲੁ ਗਾਇ ਜਮ ਤੇ ਕਿਆ ਡਰੀਐ ॥
Singing the Praises of the absolute Lord, why should anyone be afraid of death?
(ਇਕ-ਰਸ ਵਿਆਪਕ) ਅਖੰਡ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਜਮ ਤੋਂ ਡਰਨ ਦੀ ਲੋੜ ਨਹੀਂ ਰਹਿ ਜਾਂਦੀ।
अकलु गाइ जम ते किआ डरीऐ ॥
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
Wherever I look, I see only You; I do not sing of any other at all. ||3||
(ਹੇ ਪ੍ਰਭੂ! ਇਹ ਤੇਰੇ ਸਿਮਰਨ ਦਾ ਹੀ ਸਦਕਾ ਹੈ ਕਿ) ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਤੂੰ ਹੀ ਤੂੰ ਦਿੱਸਦਾ ਹੈਂ। ਮੈਨੂੰ ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ, ਮੈਂ ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਹਾਂ ॥੩॥
जत जत देखउ तत तत तुम ही अवरु न दुतीआ गाइआ ॥३॥
ਸਚੁ ਹਰਿ ਨਾਮੁ ਸਚੁ ਹੈ ਸਰਣਾ ॥
True is the Lord's Name, and True is His Sanctuary.
ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਆਸਰਾ-ਪਰਨਾ ਭੀ ਸਦਾ-ਥਿਰ ਰਹਿਣ ਵਾਲਾ ਹੈ।
सचु हरि नामु सचु है सरणा ॥
ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥
True is the Word of the Guru's Shabad, grasping it, one is carried across.
ਗੁਰੂ ਦਾ ਸ਼ਬਦ (ਭੀ) ਸਦਾ-ਥਿਰ ਰਹਿਣ ਵਾਲਾ (ਵਸੀਲਾ ਹੈ), ਸ਼ਬਦ ਵਿਚ ਜੁੜ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ।
सचु गुर सबदु जितै लगि तरणा ॥
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
Speaking the Unspoken, one sees the Infinite Lord, and then, he does not have to enter the womb of reincarnation again. ||4||
ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਜੋ ਮਨੁੱਖ ਉਸ ਪਰੇ ਤੋਂ ਪਰੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ ਉਸ ਦਾ ਦਰਸ਼ਨ ਕਰ ਲੈਂਦਾ ਹੈ, ਉਹ ਮਨੁੱਖ ਫਿਰ ਗਰਭ-ਜੋਨਿ ਵਿਚ ਨਹੀਂ ਆਉਂਦਾ ॥੪॥
अकथु कथै देखै अपरंपरु फुनि गरभि न जोनी जाइआ ॥४॥
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
Without the Truth, no one finds sincerity or contentment.
ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਕੋਈ ਮਨੁੱਖ ਦੂਜਿਆਂ ਦੀ) ਸੇਵਾ ਤੇ ਸੰਤੋਖ (ਦਾ ਆਤਮਕ ਗੁਣ) ਪ੍ਰਾਪਤ ਨਹੀਂ ਕਰ ਸਕਦਾ।
सच बिनु सतु संतोखु न पावै ॥
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
Without the Guru, no one is liberated; coming and going in reincarnation continue.
ਗੁਰੂ ਦੀ ਸਰਨ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ, ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।
बिनु गुर मुकति न आवै जावै ॥
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥
Chanting the Mool Mantra, and the Name of the Lord, the source of nectar, says Nanak, I have found the Perfect Lord. ||5||
ਹੇ ਨਾਨਕ! ਹਰੀ ਦਾ ਨਾਮ ਸਿਮਰ ਜੋ ਸਭ ਮੰਤ੍ਰਾਂ ਦਾ ਮੂਲ ਹੈ ਤੇ ਜੋ ਸਭ ਰਸਾਂ ਦਾ ਸੋਮਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਸਿਮਰਦਾ ਹੈ) ਉਸ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ ॥੫॥
मूल मंत्रु हरि नामु रसाइणु कहु नानक पूरा पाइआ ॥५॥
ਸਚ ਬਿਨੁ ਭਵਜਲੁ ਜਾਇ ਨ ਤਰਿਆ ॥
Without the Truth, the terrifying world-ocean cannot be crossed.
ਸਦਾ-ਥਿਰ ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਨਹੀਂ ਲੰਘ ਸਕੀਦਾ।
सच बिनु भवजलु जाइ न तरिआ ॥
ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
This ocean is vast and unfathomable; it is overflowing with the worst poison.
ਇਹ ਸੰਸਾਰ-ਸਮੁੰਦਰ ਬਹੁਤ ਹੀ ਡੂੰਘਾ ਹੈ ਤੇ (ਵਿਕਾਰਾਂ ਦੇ) ਜ਼ਹਿਰ ਨਾਲ ਭਰਿਆ ਹੋਇਆ ਹੈ।
एहु समुंदु अथाहु महा बिखु भरिआ ॥
ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
One who receives the Guru's Teachings, and remains aloof and detached, obtains a place in the home of the Fearless Lord. ||6||
ਜੇਹੜਾ ਮਨੁੱਖ ਗੁਰੂ ਦੀ ਮੱਤ ਲੈਂਦਾ ਹੈ ਉਹ ਵਿਕਾਰਾਂ ਤੋਂ ਨਿਰਲੇਪ ਰਹਿੰਦਾ ਹੈ ਉਹ ਜ਼ਹਿਰ-ਭਰੇ ਸਮੁੰਦਰ ਤੋਂ ਉਤਾਂਹ ਉਤਾਂਹ ਰਹਿੰਦਾ ਹੈ, ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ ਤੇ ਉਹ ਅਜੇਹੇ (ਆਤਮਕ) ਟਿਕਾਣੇ ਵਿਚ ਪਹੁੰਚ ਜਾਂਦਾ ਹੈ ਜਿਥੇ ਉਹ ਵਿਕਾਰਾਂ ਦੇ ਡਰ-ਸਹਿਮ ਤੋਂ ਪਰੇ ਹੋ ਜਾਂਦਾ ਹੈ ॥੬॥
रहै अतीतु गुरमति ले ऊपरि हरि निरभउ कै घरि पाइआ ॥६॥
ਝੂਠੀ ਜਗ ਹਿਤ ਕੀ ਚਤੁਰਾਈ ॥
False is the cleverness of loving attachment to the world.
ਜਗਤ ਦੇ (ਪਦਾਰਥਾਂ ਦੇ) ਮੋਹ ਦੀ ਸਿਆਣਪ ਵਿਅਰਥ ਹੀ ਜਾਂਦੀ ਹੈ,
झूठी जग हित की चतुराई ॥
ਬਿਲਮ ਨ ਲਾਗੈ ਆਵੈ ਜਾਈ ॥
In no time at all, it comes and goes.
ਕਿਉਂਕਿ (ਜਗਤ ਦੀ ਮਾਇਆ ਦਾ ਸਾਥ ਮੁੱਕਦਿਆਂ) ਰਤਾ ਚਿਰ ਨਹੀਂ ਲੱਗਦਾ ਤੇ ਮਨੁੱਖ ਇਸ ਮੋਹ ਦੇ ਕਾਰਨ ਜਨਮ ਮਰਨ ਵਿਚ ਪੈ ਜਾਂਦਾ ਹੈ।
बिलम न लागै आवै जाई ॥
ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
Forgetting the Naam, the Name of the Lord, the proud egotistical people depart; in creation and destruction they are wasted away. ||7||
ਮਾਇਆ ਦਾ ਮਾਣ ਕਰਨ ਵਾਲੇ ਬੰਦੇ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ। (ਜੋ ਭੀ ਪ੍ਰਭੂ ਦਾ ਨਾਮ ਵਿਸਾਰਦਾ ਹੈ ਉਹ) ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ॥੭॥
नामु विसारि चलहि अभिमानी उपजै बिनसि खपाइआ ॥७॥
ਉਪਜਹਿ ਬਿਨਸਹਿ ਬੰਧਨ ਬੰਧੇ ॥
In creation and destruction, they are bound in bondage.
ਉਹ ਮਨੁੱਖ (ਮਾਇਆ ਮੋਹ ਦੇ) ਬੰਧਨਾਂ ਵਿਚ ਬੱਝੇ ਹੋਏ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ,
उपजहि बिनसहि बंधन बंधे ॥
ਹਉਮੈ ਮਾਇਆ ਕੇ ਗਲਿ ਫੰਧੇ ॥
The noose of egotism and Maya is around their necks.
ਜਿਨ੍ਹਾਂ ਬੰਦਿਆਂ ਦੇ ਗਲ ਵਿਚ ਹਉਮੈ ਤੇ ਮਾਇਆ ਦੇ ਮੋਹ ਦੇ ਫਾਹੇ ਪਏ ਰਹਿੰਦੇ ਹਨ।
हउमै माइआ के गलि फंधे ॥
ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
Whoever does not accept the Guru's Teachings, and does not dwell upon the Lord's Name, is bound and gagged, and dragged into the City of Death. ||8||
ਜਿਸ ਮਨੁੱਖ ਨੂੰ ਸਤਿਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੋਇਆ, ਉਸ ਮੋਹ ਦੇ ਬੰਧਨਾਂ ਵਿਚ ਬੱਝ ਕੇ ਜਮ ਦੇ ਸ਼ਹਿਰ ਵਿਚ ਧੱਕਿਆ ਜਾਂਦਾ ਹੈ ॥੮॥
जिसु राम नामु नाही मति गुरमति सो जम पुरि बंधि चलाइआ ॥८॥
ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
Without the Guru, how can anyone be emancipated or liberated?
ਗੁਰੂ ਦੀ ਸਰਨ ਤੋਂ ਬਿਨਾ (ਹਉਮੈ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਕਿਸੇ ਭੀ ਹਾਲਤ ਵਿਚ ਨਹੀਂ ਮਿਲ ਸਕਦੀ,
गुर बिनु मोख मुकति किउ पाईऐ ॥
ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
Without the Guru, how can anyone meditate on the Lord's Name?
ਕਿਉਂਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਪਰਮਾਤਮਾ ਦਾ ਨਾਮ ਸਿਮਰਿਆ ਨਹੀਂ ਜਾ ਸਕਦਾ।
बिनु गुर राम नामु किउ धिआईऐ ॥
ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
Accepting the Guru's Teachings, cross over the arduous, terrifying world-ocean; you shall be emancipated, and find peace. ||9||
ਗੁਰੂ ਦੀ ਮੱਤ ਤੇ ਤੁਰ ਕੇ (ਨਾਮ ਸਿਮਰੋ, ਇਸ ਤਰ੍ਹਾਂ) ਉਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਵੋਗੇ ਜਿਸ ਵਿਚੋਂ ਪਾਰ ਲੰਘਣਾ ਬਹੁਤ ਹੀ ਔਖਾ ਹੈ। ਜੇਹੜੇ ਬੰਦੇ (ਨਾਮ ਸਿਮਰ ਕੇ) ਵਿਕਾਰਾਂ ਵਿਚੋਂ ਬੱਚ ਨਿਕਲੇ ਉਹਨਾਂ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ ॥੯॥
गुरमति लेहु तरहु भव दुतरु मुकति भए सुखु पाइआ ॥९॥
ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
Through the Guru's Teachings, Krishna lifted up the mountain of Govardhan.
ਗੁਰੂ ਦੀ ਮੱਤ ਤੇ ਤੁਰ ਕੇ ਨਾਮ ਸਿਮਰਿਆਂ ਬੜੀ ਉੱਚੀ ਆਤਮਕ ਅਵਸਥਾ ਹਾਸਲ ਹੋ ਜਾਂਦੀ ਹੈ (ਬੜਾ ਆਤਮਕ ਬਲ ਪ੍ਰਾਪਤ ਹੋ ਜਾਂਦਾ ਹੈ) ਇਸੇ ਗੁਰਮੱਤ ਦੀ ਬਰਕਤਿ ਨਾਲ ਕ੍ਰਿਸ਼ਨ (ਜੀ) ਨੇ ਗੋਵਰਧਨ ਪਹਾੜ ਨੂੰ (ਉਂਗਲਾਂ ਤੇ) ਚੁੱਕ ਲਿਆ ਸੀ,
गुरमति क्रिसनि गोवरधन धारे ॥
ਗੁਰਮਤਿ ਸਾਇਰਿ ਪਾਹਣ ਤਾਰੇ ॥
Through the Guru's Teachings, Rama floated stones across the ocean.
ਤੇ (ਸ੍ਰੀ ਰਾਮ ਚੰਦ੍ਰ ਜੀ ਨੇ) ਪੱਥਰ ਸਮੁੰਦਰ ਉੱਤੇ ਤਾਰ ਦਿੱਤੇ ਸਨ।
गुरमति साइरि पाहण तारे ॥
ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
Accepting the Guru's Teachings, the supreme status is obtained; O Nanak, the Guru eradicates doubt. ||10||
ਹੇ ਨਾਨਕ! (ਜੋ ਭੀ ਮਨੁੱਖ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਦੀ ਭਟਕਣਾ ਮੁਕਾ ਦਿੱਤੀ ॥੧੦॥
गुरमति लेहु परम पदु पाईऐ नानक गुरि भरमु चुकाइआ ॥१०॥
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
Accepting the Guru's Teachings, cross over to the other side through Truth.
ਗੁਰੂ ਦੀ ਮੱਤ ਗ੍ਰਹਿਣ ਕਰੋ ਤੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੋ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤਾਰੀ ਤਰੋ।
गुरमति लेहु तरहु सचु तारी ॥
ਆਤਮ ਚੀਨਹੁ ਰਿਦੈ ਮੁਰਾਰੀ ॥
O soul, remember the Lord within your heart.
ਆਪਣੇ ਆਤਮਕ ਜੀਵਨ ਨੂੰ ਗਹੁ ਨਾਲ ਵੇਖੋ ਤੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ।
आतम चीनहु रिदै मुरारी ॥
ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
The noose of death is cut away, meditating on the Lord; you shall obtain the Immaculate Lord, who has no ancestry. ||11||
ਪਰਮਾਤਮਾ ਦਾ ਨਾਮ ਜਪ ਕੇ ਜਪ ਦੇ ਦੇਸ ਲੈ ਜਾਣ ਵਾਲੇ ਬੰਧਨ ਕੱਟੇ ਜਾਂਦੇ ਹਨ। ਜੇਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੧੧॥
जम के फाहे काटहि हरि जपि अकुल निरंजनु पाइआ ॥११॥
ਗੁਰਮਤਿ ਪੰਚ ਸਖੇ ਗੁਰ ਭਾਈ ॥
Through the Guru's Teachings, the Holy become one's friends and Siblings of Destiny.
ਗੁਰੂ ਦੀ ਮੱਤ ਤੇ ਤੁਰਿਆਂ ਸਤ ਸੰਤੋਖ ਆਦਿਕ ਪੰਜੇ ਮਨੁੱਖ ਦੇ ਆਤਮਕ ਸਾਥੀ ਬਣ ਜਾਂਦੇ ਹਨ ਗੁਰ-ਭਾਈ ਬਣ ਜਾਂਦੇ ਹਨ।
गुरमति पंच सखे गुर भाई ॥
ਗੁਰਮਤਿ ਅਗਨਿ ਨਿਵਾਰਿ ਸਮਾਈ ॥
Through the Guru's Teachings, the inner fire is subdued and extinguished.
ਗੁਰੂ ਦੀ ਮੱਤ ਤ੍ਰਿਸ਼ਨਾ ਦੀ ਅੱਗ ਨੂੰ ਦੂਰ ਕਰ ਕੇ ਪ੍ਰਭੂ ਦੇ ਨਾਮ ਵਿਚ ਜੋੜ ਦੇਂਦੀ ਹੈ।
गुरमति अगनि निवारि समाई ॥
ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
Chant the Naam with your mind and mouth; know the unknowable Lord, the Life of the World, deep within the nucleus of your heart. ||12||
ਜਗਤ ਦੇ ਜੀਵਨ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਜਪਦੇ ਰਹੋ। (ਜੇਹੜਾ ਮਨੁੱਖ ਜਪਦਾ ਹੈ ਉਹ) ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਦਰਸ਼ਨ ਕਰ ਲੈਂਦਾ ਹੈ ॥੧੨॥
मनि मुखि नामु जपहु जगजीवन रिद अंतरि अलखु लखाइआ ॥१२॥
ਗੁਰਮੁਖਿ ਬੂਝੈ ਸਬਦਿ ਪਤੀਜੈ ॥
The Gurmukh understands, and is pleased with the Word of the Shabad.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਜੀਵਨ-ਜੁਗਤਿ) ਸਮਝ ਲੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਸ਼ਾਂਤੀ ਹਾਸਲ ਕਰ ਲੈਂਦਾ ਹੈ।
गुरमुखि बूझै सबदि पतीजै ॥
ਉਸਤਤਿ ਨਿੰਦਾ ਕਿਸ ਕੀ ਕੀਜੈ ॥
Who does he praise or slander?
ਇਹ ਫਿਰ ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਿਆ ਕਰਦਾ ਹੈ।
उसतति निंदा किस की कीजै ॥
ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
Know yourself, and meditate on the Lord of the Universe; let your mind be pleased with the Lord, the Master of the Universe. ||13||
ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹੋ, ਤੇ ਜਗਤ ਦੇ ਮਾਲਕ (ਦਾ ਨਾਮ) ਜਪਦੇ ਰਹੋ। (ਜੇਹੜਾ ਮਨੁੱਖ ਨਾਮ ਜਪਦਾ ਹੈ ਉਸ ਨੂੰ ਜਗਤ ਦਾ ਨਾਥ ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੩॥
चीनहु आपु जपहु जगदीसरु हरि जगंनाथु मनि भाइआ ॥१३॥
ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
Know the One who pervades all the realms of the universe.
ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਹੈ ਉਸ ਨੂੰ ਆਪਣੇ ਸਰੀਰ ਵਿਚ ਵੱਸਦਾ ਪਛਾਣੋ।
जो ब्रहमंडि खंडि सो जाणहु ॥
ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
As Gurmukh, understand and realize the Shabad.
ਗੁਰੂ ਦੀ ਸਰਨ ਪੈ ਕੇ ਇਹ ਭੇਤ ਸਮਝੋ, ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਅਸਲੀਅਤ ਨੂੰ ਪਛਾਣੋ।
गुरमुखि बूझहु सबदि पछाणहु ॥
ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
The Enjoyer enjoys each and every heart, and yet He remains detached from all. ||14||
ਦੁਨੀਆ ਦੇ ਸਾਰੇ ਪਦਾਰਥਾਂ ਨੂੰ ਮਾਣ ਸਕਣ ਵਾਲਾ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੋ ਕੇ ਸਾਰੇ ਭੋਗ ਭੋਗ ਰਿਹਾ ਹੈ, ਫਿਰ ਭੀ ਸਾਰੀ ਸ੍ਰਿਸ਼ਟੀ ਤੋਂ ਨਿਰਲੇਪ ਰਹਿੰਦਾ ਹੈ ॥੧੪॥
घटि घटि भोगे भोगणहारा रहै अतीतु सबाइआ ॥१४॥
ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
Through the Guru's Teachings, chant the Pure Praises of the Lord.
ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰੋ ਜੋ ਜੀਵਨ ਨੂੰ ਪਵਿੱਤ੍ਰ ਬਣਾ ਦੇਂਦੀ ਹੈ।
गुरमति बोलहु हरि जसु सूचा ॥
ਗੁਰਮਤਿ ਆਖੀ ਦੇਖਹੁ ਊਚਾ ॥
Through the Guru's Teachings, behold the lofty Lord with your eyes.
ਗੁਰੂ ਦੀ ਸਿੱਖਿਆ ਤੇ ਤੁਰ ਕੇ ਉਸ ਸਭ ਤੋਂ ਉੱਚੇ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਅੰਦਰ ਬਾਹਰ ਹਰ ਥਾਂ) ਵੇਖੋ।
गुरमति आखी देखहु ऊचा ॥
ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
Whoever listens to the Lord's Name, and the Word of His Bani, O Nanak, is imbued with the color of the Lord's Love. ||15||3||20||
ਹੇ ਨਾਨਕ! ਜੇਹੜਾ ਮਨੁੱਖ ਆਪਣੇ ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਦਾ ਹੈ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਦਾ ਹੈ ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੧੫॥੩॥੨੦॥
स्रवणी नामु सुणै हरि बाणी नानक हरि रंगि रंगाइआ ॥१५॥३॥२०॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
Leave behind sexual desire, anger and the slander of others.
(ਆਪਣੇ ਅੰਦਰੋਂ) ਕਾਮ ਕ੍ਰੋਧ ਤੇ ਪਰਾਈ ਨਿੰਦਿਆ ਦੂਰ ਕਰ,
कामु क्रोधु परहरु पर निंदा ॥
ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥
Renounce greed and possessiveness, and become carefree.
ਲੱਬ ਅਤੇ ਲੋਭ ਤਿਆਗ ਕੇ ਨਿਸਚਿੰਤ ਹੋ ਜਾ (ਭਾਵ, ਜੇ ਤੂੰ ਕਾਮ, ਕ੍ਰੋਧ, ਪਰਾਈ ਨਿੰਦਿਆ, ਲੱਬ ਅਤੇ ਲੋਭ ਦੂਰ ਕਰ ਲਏਂਗਾ, ਤਾਂ ਤੇਰਾ ਮਨ ਹਰ ਵੇਲੇ ਸ਼ਾਂਤ ਰਹੇਗਾ)।
लबु लोभु तजि होहु निचिंदा ॥
ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
Break the chains of doubt, and remain unattached; you shall find the Lord, and the Lord's sublime essence, deep within yourself. ||1||
ਜੇਹੜਾ ਮਨੁੱਖ (ਇਹਨਾਂ ਵਿਕਾਰਾਂ ਕਈ ਕਿਸਮਾਂ ਦੀਆਂ) ਭਟਕਣਾਂ ਦਾ ਜ਼ੰਜੀਰ ਤੋੜ ਕੇ ਨਿਰਲੇਪ ਹੋ ਜਾਂਦਾ ਹੈ ਉਹ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰਦਾ ਹੈ ॥੧॥
भ्रम का संगलु तोड़ि निराला हरि अंतरि हरि रसु पाइआ ॥१॥
ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥
As one sees the flash of lightning in the night,
ਜਿਵੇਂ ਰਾਤ ਵੇਲੇ ਬਿਜਲੀ ਦੀ ਚਮਕ ਨਾਲ ਮਨੁੱਖ (ਹਨੇਰੇ ਵਿਚ) ਚਾਨਣ ਵੇਖ ਲੈਂਦਾ ਹੈ,
निसि दामनि जिउ चमकि चंदाइणु देखै ॥
ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥
see the Divine Light deep within your nucleus, day and night.
ਇਸੇ ਤਰ੍ਹਾਂ (ਗੁਰੂ ਦੀ ਸਰਨ ਪੈ ਕੇ ਸਿਮਰਨ ਦੀ ਬਰਕਤਿ ਨਾਲ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਜੋਤਿ ਨੂੰ ਹਰ ਥਾਂ ਵਿਆਪਕ ਦੇਖ ਸਕਦਾ ਹੈ।
अहिनिसि जोति निरंतरि पेखै ॥
ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
The Lord, the embodiment of bliss, incomparably beautiful, reveals the Perfect Guru. ||2||
ਉਹ ਆਨੰਦ-ਰੂਪ ਤੇ ਸੁੰਦਰ-ਸਰੂਪ ਪ੍ਰਭੂ (ਜਿਸ ਕਿਸੇ ਨੇ ਵੇਖਿਆ ਹੈ) ਪੂਰੇ ਗੁਰੂ ਨੇ ਹੀ ਵਿਖਾਇਆ ਹੈ ॥੨॥
आनंद रूपु अनूपु सरूपा गुरि पूरै देखाइआ ॥२॥
ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥
So meet with the True Guru, and God Himself will save you.
ਸਤਿਗੁਰੂ ਦੀ ਸਰਨ ਪਵੋ (ਜੇਹੜਾ ਮਨੁੱਖ ਗੁਰੂ ਨੂੰ ਮਿਲਦਾ ਹੈ ਉਸ ਨੂੰ) ਪਰਮਾਤਮਾ ਆਪ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
सतिगुर मिलहु आपे प्रभु तारे ॥
ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥
He placed the lamps of the sun and the moon in the home of the sky.
ਉਸ ਦੇ ਸਾਂਤ ਹਿਰਦੇ ਵਿਚ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਸ ਦੇ ਹਿਰਦੇ-ਆਕਾਸ਼ ਵਿਚ (ਮਾਨੋ) ਦੀਵਾ ਜਗ ਪੈਂਦਾ ਹੈ।
ससि घरि सूरु दीपकु गैणारे ॥
ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
See the invisible Lord, and remain absorbed in loving devotion. God is all throughout the three worlds. ||3||
(ਆਪਣੇ ਅੰਦਰ) ਅਦ੍ਰਿਸ਼ਟ ਪ੍ਰਭੂ ਨੂੰ ਵੇਖ ਕੇ ਉਸ ਵਿਚ ਸੁਰਤ ਜੋੜੀ ਰੱਖੋ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ) ਹਰ ਥਾਂ ਸਾਰੇ ਤ੍ਰਿਭਵਣੀ ਜਗਤ ਵਿਚ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ॥੩॥
देखि अदिसटु रहहु लिव लागी सभु त्रिभवणि ब्रहमु सबाइआ ॥३॥
ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥
Obtaining the sublime ambrosial essence, desire and fear are dispelled.
ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰਦਾ ਹੈ ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ ਉਸ ਦਾ ਸਹਿਮ ਦੂਰ ਹੋ ਜਾਂਦਾ ਹੈ।
अंम्रित रसु पाए त्रिसना भउ जाए ॥
ਅਨਭਉ ਪਦੁ ਪਾਵੈ ਆਪੁ ਗਵਾਏ ॥
The state of inspired illumination is obtained, and self-conceit is eradicated.
ਉਸ ਨੂੰ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਉਹ ਆਪਾ-ਭਾਵ ਦੂਰ ਕਰ ਲੈਂਦਾ ਹੈ।
अनभउ पदु पावै आपु गवाए ॥
ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
The lofty and exalted state, the highest of the high is obtained, practicing the immaculate Word of the Shabad. ||4||
ਉਹ ਬੜੀ ਉੱਚੀ ਆਤਮਕ ਅਵਸਥਾ ਪਾ ਲੈਂਦਾ ਹੈ, ਉੱਚੇ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਦਾ ਹੈ, ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਗੁਰ-ਸ਼ਬਦ ਉਹ ਮਨੁੱਖ ਆਪਣੇ ਅੰਦਰ ਕਮਾਂਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ-ਘਾੜਤ ਘੜਦਾ ਹੈ) ॥੪॥
ऊची पदवी ऊचो ऊचा निरमल सबदु कमाइआ ॥४॥
ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥
The Naam, the Name of the invisible and unfathomable Lord, is infinite.
ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਨਾਮ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ,
अद्रिसट अगोचरु नामु अपारा ॥
ਅਤਿ ਰਸੁ ਮੀਠਾ ਨਾਮੁ ਪਿਆਰਾ ॥
The sublime essence of the Beloved Naam is utterly sweet.
ਪਰ ਉਹ ਨਾਮ ਬੜਾ ਹੀ ਰਸੀਲਾ ਬੜਾ ਹੀ ਮਿੱਠਾ ਤੇ ਬੜਾ ਹੀ ਪਿਆਰਾ ਹੈ।
अति रसु मीठा नामु पिआरा ॥
ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥
O Lord, please bless Nanak with Your Praise in each and every age; meditating on the Lord, I cannot find His limits. ||5||
(ਮੇਰੀ ਨਾਨਕ ਦੀ ਅਰਦਾਸ ਹੈ ਕਿ, ਹੇ ਪ੍ਰਭੂ! ਮੈਨੂੰ) ਨਾਨਕ ਨੂੰ ਸਦਾ ਹੀ ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇਹ। (ਜਿਉਂ ਜਿਉਂ) ਪ੍ਰਭੂ ਦਾ ਨਾਮ ਜਪੀਏ (ਤਿਉਂ ਤਿਉਂ ਉਹ ਬੇਅੰਤ ਦਿੱਸਦਾ ਹੈ ਉਸ ਦੀਆਂ ਤਾਕਤਾਂ ਦਾ) ਅੰਤ ਨਹੀਂ ਲੱਭਿਆ ਜਾ ਸਕਦਾ ॥੫॥
नानक कउ जुगि जुगि हरि जसु दीजै हरि जपीऐ अंतु न पाइआ ॥५॥
ਅੰਤਰਿ ਨਾਮੁ ਪਰਾਪਤਿ ਹੀਰਾ ॥
With the Naam deep within the nucleus of the self, the jewel is obtained.
ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ ਜਿਸ ਨੂੰ ਨਾਮ-ਹੀਰਾ ਲੱਭ ਜਾਂਦਾ ਹੈ,
अंतरि नामु परापति हीरा ॥
ਹਰਿ ਜਪਤੇ ਮਨੁ ਮਨ ਤੇ ਧੀਰਾ ॥
Meditating on the Lord, the mind is comforted and consoled by the mind itself.
ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਉਸ ਦਾ ਮਨ ਅੰਦਰੋਂ ਹੀ ਧੀਰਜ-ਸ਼ਾਂਤੀ ਹਾਸਲ ਕਰ ਲੈਂਦਾ ਹੈ।
हरि जपते मनु मन ते धीरा ॥
ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥
On that most difficult path, the Destroyer of fear is found, and one does not have to enter the womb of reincarnation again. ||6||
(ਸਿਮਰਨ ਦੀ ਬਰਕਤਿ ਨਾਲ) ਔਖੇ ਜੀਵਨ-ਪੰਧ ਦਾ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ (ਜਿਸ ਨੂੰ ਮਿਲ ਪੈਂਦਾ ਹੈ) ਉਹ ਮੁੜ ਜਨਮ ਵਿਚ ਨਹੀਂ ਆਉਂਦਾ ਉਹ ਮੁੜ ਜੰਮਣ-ਮਰਨ ਵਿਚ ਨਹੀਂ ਪੈਂਦਾ ॥੬॥
दुघट घट भउ भंजनु पाईऐ बाहुड़ि जनमि न जाइआ ॥६॥
ਭਗਤਿ ਹੇਤਿ ਗੁਰ ਸਬਦਿ ਤਰੰਗਾ ॥
Through the Word of the Guru's Shabad, inspiration for loving devotional worship wells up.
ਹੇ ਪ੍ਰਭੂ! ਮੈਂ ਇਹ ਮੰਗਦਾ ਹਾਂ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੀ ਭਗਤੀ ਕਰਨ ਵਾਸਤੇ ਮੇਰੇ ਅੰਦਰ ਉਤਸ਼ਾਹ ਪੈਦਾ ਹੋਵੇ।
भगति हेति गुर सबदि तरंगा ॥
ਹਰਿ ਜਸੁ ਨਾਮੁ ਪਦਾਰਥੁ ਮੰਗਾ ॥
I beg for the treasure of the Naam, and the Lord's Praise.
ਮੈਂ (ਤੇਰੇ ਦਰ ਤੋਂ) ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਮੰਗਦਾ ਹਾਂ, ਤੇਰੇ ਨਾਮ (ਦਾ) ਸਰਮਾਇਆ ਮੰਗਦਾ ਹਾਂ।
हरि जसु नामु पदारथु मंगा ॥
ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥
When it pleases the Lord, He unites me in Union with the Guru; the Lord saves the whole world. ||7||
(ਜੇਹੜਾ ਵਡ-ਭਾਗੀ ਜੀਵ) ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਸ ਨੂੰ ਉਹ ਗੁਰੂ ਦੀ ਸੰਗਤ ਵਿਚ ਮਿਲਾਂਦਾ ਹੈ। ਪਰਮਾਤਮਾ (ਚਾਹੇ ਤਾਂ) ਸਾਰੇ ਜਗਤ ਨੂੰ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੭॥
हरि भावै गुर मेलि मिलाए हरि तारे जगतु सबाइआ ॥७॥
ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥
One who chants the Lord's Chant, attains the Wisdom of the True Guru.
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਹੈ ਸਤਿਗੁਰੂ ਦੀ ਸਿੱਖਿਆ ਨੇ (ਸਮਝੋ) ਉਸ ਦੇ ਅੰਦਰ ਘਰ ਕਰ ਲਿਆ ਹੈ।
जिनि जपु जपिओ सतिगुर मति वा के ॥
ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥
The tyrant, the Messenger of Death, becomes a servant at his feet.
ਕਾਲ ਅਤੇ ਜਮ ਦੇ ਸੇਵਕ ਉਸ ਦੇ ਚਰਨਾਂ ਦੇ ਦਾਸ ਬਣ ਗਏ ਹਨ।
जमकंकर कालु सेवक पग ता के ॥
ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥
In the noble congregation of the Sangat, one's state and way of life become noble as well, and one crosses over the terrifying world-ocean. ||8||
ਉਸ ਦੀ ਸੰਗਤ (ਹੋਰਨਾਂ ਨੂੰ ਭੀ) ਸ੍ਰੇਸ਼ਟ ਬਣਾ ਦੇਂਦੀ ਹੈ, ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਉਸ ਦੀ ਰਹਿਣੀ-ਬਹਿਣੀ ਉੱਚੀ ਹੋ ਜਾਂਦੀ ਹੈ। ਉਹ ਹੋਰਨਾਂ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੮॥
ऊतम संगति गति मिति ऊतम जगु भउजलु पारि तराइआ ॥८॥
ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥
Through the Shabad, one crosses over this terrifying world-ocean.
ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।
इहु भवजलु जगतु सबदि गुर तरीऐ ॥
ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥
The duality within is burnt away from within.
(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੀ) ਅੰਦਰਲੀ ਅਸ਼ਾਂਤੀ ਅੰਦਰ ਹੀ ਸੜ ਜਾਂਦੀ ਹੈ।
अंतर की दुबिधा अंतरि जरीऐ ॥
ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥
Taking up the five arrows of virtue, Death is killed, drawing the Bow of the Tenth Gate in the Mind's Sky. ||9||
ਉਹ ਮਨੁੱਖ ਆਪਣੇ ਚਿੱਤ-ਆਕਾਸ਼ ਵਿਚ (ਗੁਰੂ ਦੇ ਸ਼ਬਦ ਰੂਪ) ਧਨੁਖ ਨੂੰ ਅਜੇਹਾ ਕੱਸਦਾ ਹੈ ਕਿ (ਸਤ, ਸੰਤੋਖ, ਦਇਆ, ਧਰਮ, ਧੀਰਜ ਦੇ) ਪੰਜ ਤੀਰ ਲੈ ਕੇ ਜਮ ਨੂੰ (ਮੌਤ ਦੇ ਡਰ ਨੂੰ, ਆਤਮਕ ਮੌਤ ਨੂੰ) ਮਾਰ ਲੈਂਦਾ ਹੈ ॥੯॥
पंच बाण ले जम कउ मारै गगनंतरि धणखु चड़ाइआ ॥९॥
ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥
How can the faithless cynics attain enlightened awareness of the Shabad?
ਪਰ ਮਾਇਆ-ਵੇੜ੍ਹੇ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਲਗਨ ਹੀ ਪੈਦਾ ਨਹੀਂ ਹੁੰਦੀ,
साकत नरि सबद सुरति किउ पाईऐ ॥
ਸਬਦ ਸੁਰਤਿ ਬਿਨੁ ਆਈਐ ਜਾਈਐ ॥
Without awareness of the Shabad, they come and go in reincarnation.
ਸ਼ਬਦ ਦੀ ਲਗਨ ਤੋਂ ਬਿਨਾ (ਮਾਇਆ ਦੇ ਮੋਹ ਵਿਚ ਫਸ ਕੇ) ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।
सबद सुरति बिनु आईऐ जाईऐ ॥
ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥
O Nanak, the Gurmukh obtains the support of liberation; by perfect destiny, he meets the Lord. ||10||
ਹੇ ਨਾਨਕ! ਗੁਰੂ ਦੀ ਸਰਨ ਪੈਣਾ ਹੀ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਵਸੀਲਾ ਹੈ, ਤੇ ਪਰਮਾਤਮਾ ਪੂਰੀ ਕਿਸਮਤ ਨਾਲ ਹੀ ਗੁਰੂ ਮਿਲਾਂਦਾ ਹੈ ॥੧੦॥
नानक गुरमुखि मुकति पराइणु हरि पूरै भागि मिलाइआ ॥१०॥
ਨਿਰਭਉ ਸਤਿਗੁਰੁ ਹੈ ਰਖਵਾਲਾ ॥
The Fearless True Guru is our Savior and Protector.
ਨਿਰਭਉ (ਪਰਮਾਤਮਾ ਦਾ ਰੂਪ) ਸਤਿਗੁਰੂ (ਜਿਸ ਮਨੁੱਖ ਦਾ) ਰਾਖਾ ਬਣਦਾ ਹੈ।
निरभउ सतिगुरु है रखवाला ॥
ਭਗਤਿ ਪਰਾਪਤਿ ਗੁਰ ਗੋਪਾਲਾ ॥
Devotional worship is obtained through the Guru, the Lord of the world.
ਉਸ ਨੂੰ ਗੁਰੂ ਪਾਸੋਂ ਪਰਮਾਤਮਾ ਦੀ ਭਗਤੀ (ਦੀ ਦਾਤਿ) ਮਿਲ ਜਾਂਦੀ ਹੈ।
भगति परापति गुर गोपाला ॥
ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥
The blissful music of the unstruck sound current vibrates and resounds; through the Word of the Guru's Shabad, the Immaculate Lord is obtained. ||11||
ਉਸ ਮਨੁੱਖ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਚੱਲ ਪੈਂਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਮਨੁੱਖ ਉਸ ਪਰਮਾਤਮਾ ਨੂੰ ਮਿਲ ਪੈਂਦਾ ਹੈ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ॥੧੧॥
धुनि अनंद अनाहदु वाजै गुर सबदि निरंजनु पाइआ ॥११॥
ਨਿਰਭਉ ਸੋ ਸਿਰਿ ਨਾਹੀ ਲੇਖਾ ॥
He alone is fearless, who has no destiny written on His head.
ਪਰਮਾਤਮਾ ਨੂੰ ਕੋਈ ਡਰ ਵਿਆਪ ਨਹੀਂ ਸਕਦਾ ਕਿਉਂਕਿ ਉਸ ਦੇ ਸਿਰ ਉਤੇ ਕਿਸੇ ਹੋਰ ਦਾ ਹੁਕਮ ਨਹੀਂ ਹੈ।
निरभउ सो सिरि नाही लेखा ॥
ਆਪਿ ਅਲੇਖੁ ਕੁਦਰਤਿ ਹੈ ਦੇਖਾ ॥
God Himself is unseen; He reveals Himself through His wondrous creative power.
ਉਹ ਪ੍ਰਭੂ ਆਪ ਅਲੇਖ ਹੈ (ਭਾਵ, ਕੋਈ ਹੋਰ ਵਿਅਕਤੀ ਉਸ ਪਾਸੋਂ ਕੀਤੇ ਕਰਮਾਂ ਦਾ ਹਿਸਾਬ ਨਹੀਂ ਮੰਗ ਸਕਦਾ)। ਆਪਣੀ ਰਚੀ ਸਾਰੀ ਕੁਦਰਤਿ ਵਿਚ ਉਹ ਹੀ ਵਿਆਪਕ ਦਿੱਸ ਰਿਹਾ ਹੈ।
आपि अलेखु कुदरति है देखा ॥
ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥
He Himself is unattached, unborn and self-existent. O Nanak, through the Guru's Teachings, He is found. ||12||
(ਸਾਰੀ ਕੁਦਰਤਿ ਵਿਚ ਵਿਆਪਕ ਹੁੰਦਿਆਂ ਭੀ) ਉਹ ਨਿਰਲੇਪ ਹੈ, ਜੂਨਾਂ ਤੋਂ ਰਹਿਤ ਹੈ, ਤੇ ਆਪਣੇ ਆਪ ਤੋਂ ਹੀ ਪਰਗਟ ਹੋਣ ਦੀ ਤਾਕਤ ਰੱਖਦਾ ਹੈ। ਹੇ ਨਾਨਕ! ਗੁਰੂ ਦੀ ਮੱਤ ਤੇ ਤੁਰਿਆਂ ਹੀ ਉਹ ਪਰਮਾਤਮਾ ਲੱਭਦਾ ਹੈ ॥੧੨॥
आपि अतीतु अजोनी संभउ नानक गुरमति सो पाइआ ॥१२॥
ਅੰਤਰ ਕੀ ਗਤਿ ਸਤਿਗੁਰੁ ਜਾਣੈ ॥
The True Guru knows the state of one's inner being.
ਜੇਹੜਾ ਮਨੁੱਖ ਸਤਿਗੁਰੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਹ ਆਪਣੀ ਅੰਦਰਲੀ ਆਤਮਕ ਹਾਲਤ ਨੂੰ ਸਮਝਣ ਲੱਗ ਪੈਂਦਾ ਹੈ।
अंतर की गति सतिगुरु जाणै ॥
ਸੋ ਨਿਰਭਉ ਗੁਰ ਸਬਦਿ ਪਛਾਣੈ ॥
He alone is fearless, who realizes the Word of the Guru's Shabad.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਨਿਰਭਉ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਪਛਾਣ ਲੈਂਦਾ ਹੈ।
सो निरभउ गुर सबदि पछाणै ॥
ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥
He looks within his own inner being, and realizes the Lord within all; his mind does not waver at all. ||13||
ਉਹ ਮਨੁੱਖ ਆਪਣਾ ਅੰਦਰਲਾ (ਹਿਰਦਾ) ਪਰਖ ਕੇ ਪ੍ਰਭੂ ਨੂੰ ਇਕ-ਰਸ ਸਭ ਥਾਂ ਵਿਆਪਕ ਸਮਝਦਾ ਹੈ, (ਇਸ ਵਾਸਤੇ) ਉਸ ਦਾ ਮਨ ਕਿਸੇ ਹੋਰ (ਆਸਰੇ ਦੀ ਝਾਕ) ਵਲ ਨਹੀਂ ਡੋਲਦਾ ॥੧੩॥
अंतरु देखि निरंतरि बूझै अनत न मनु डोलाइआ ॥१३॥
ਨਿਰਭਉ ਸੋ ਅਭ ਅੰਤਰਿ ਵਸਿਆ ॥
He alone is fearless, within whose being the Lord abides.
ਨਿਰਭਉ ਪਰਮਾਤਮਾ ਉਸ ਮਨੁੱਖ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ,
निरभउ सो अभ अंतरि वसिआ ॥
ਅਹਿਨਿਸਿ ਨਾਮਿ ਨਿਰੰਜਨ ਰਸਿਆ ॥
Day and night, he is delighted with the Immaculate Naam, the Name of the Lord.
ਜਿਸ ਮਨੁੱਖ ਦਾ ਹਿਰਦਾ ਦਿਨ ਰਾਤ ਮਾਇਆ-ਰਹਿਤ ਪ੍ਰਭੂ ਦੇ ਨਾਮ ਵਿਚ ਰਸਿਆ ਰਹਿੰਦਾ ਹੈ।
अहिनिसि नामि निरंजन रसिआ ॥
ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥
O Nanak, in the Sangat, the Holy Congregation, the Lord's Praise is obtained, and one easily, intuitively meets the Lord. ||14||
ਹੇ ਨਾਨਕ! ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਸੰਗਤ (ਵਿਚ ਬੈਠਿਆਂ) ਮਿਲਦੀ ਹੈ। (ਸਿਫ਼ਤ-ਸਾਲਾਹ ਕਰਨ ਵਾਲੇ ਬੰਦੇ ਨੂੰ) ਪਰਮਾਤਮਾ ਅਡੋਲ ਆਤਮਕ ਅਵਸਥਾ ਵਿਚ ਮਿਲਾਈ ਰੱਖਦਾ ਹੈ ॥੧੪॥
नानक हरि जसु संगति पाईऐ हरि सहजे सहजि मिलाइआ ॥१४॥
ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥
One who knows God, within the self and beyond,
(ਸਿਫ਼ਤ-ਸਾਲਾਹ ਕਰਨ ਵਾਲਾ ਬੰਦਾ) ਉਸ ਪਰਮਾਤਮਾ ਨੂੰ ਆਪਣੇ ਅੰਦਰ ਤੇ ਬਾਹਰ (ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਸਮਝਦਾ ਹੈ।
अंतरि बाहरि सो प्रभु जाणै ॥
ਰਹੈ ਅਲਿਪਤੁ ਚਲਤੇ ਘਰਿ ਆਣੈ ॥
remains detached, and brings his wandering mind back to its home.
ਉਹ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਤੇ (ਮਾਇਆ ਵਲ) ਦੌੜਦੇ (ਮਨ) ਨੂੰ (ਮੋੜ ਕੇ ਆਪਣੇ) ਅੰਦਰ ਹੀ ਲੈ ਆਉਂਦਾ ਹੈ।
रहै अलिपतु चलते घरि आणै ॥
ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
The True Primal Lord is over all the three worlds; O Nanak, His Ambrosial Nectar is obtained. ||15||4||21||
ਹੇ ਨਾਨਕ! ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਸਭ ਜੀਵਾਂ ਉਤੇ ਰਾਖਾ ਸਭ ਦਾ ਮੂਲ ਤੇ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸਦਾ ਹੈ। ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰ ਲੈਂਦਾ ਹੈ ॥੧੫॥੪॥੨੧॥
ऊपरि आदि सरब तिहु लोई सचु नानक अंम्रित रसु पाइआ ॥१५॥४॥२१॥
ਮਾਰੂ ਮਹਲਾ ੧ ॥
Maaroo, First Mahalaa:
मारू महला १ ॥
ਕੁਦਰਤਿ ਕਰਨੈਹਾਰ ਅਪਾਰਾ ॥
The Creator Lord is infinite; His creative power is wondrous.
ਇਸ ਸਾਰੀ ਸ੍ਰਿਸ਼ਟੀ ਦਾ ਰਚਣ ਵਾਲਾ ਪਰਮਾਤਮਾ ਬੇਅੰਤ ਹੈ (ਉਸ ਦੀਆਂ ਤਾਕਤਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।
कुदरति करनैहार अपारा ॥
ਕੀਤੇ ਕਾ ਨਾਹੀ ਕਿਹੁ ਚਾਰਾ ॥
Created beings have no power over Him.
ਕੋਈ ਜੀਵ ਉਸ ਦੀ ਤਾਕਤ ਦੇ ਅੱਗੇ ਅੜਨਾ ਚਾਹੇ, ਤਾਂ) ਉਸ ਦੇ ਪੈਦਾ ਕੀਤੇ ਹੋਏ ਜੀਵ ਦੀ ਪੇਸ਼ ਨਹੀਂ ਜਾ ਸਕਦੀ।
कीते का नाही किहु चारा ॥
ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥
He formed the living beings, and He Himself sustains them; the Hukam of His Command controls each and every one. ||1||
ਉਹ ਪਰਮਾਤਮਾ ਸਾਰੇ ਜੀਵ ਪੈਦਾ ਕਰ ਕੇ ਆਪ ਹੀ (ਸਭਨਾਂ ਨੂੰ) ਰਿਜ਼ਕ ਦੇਂਦਾ ਹੈ ਤੇ ਆਪ ਹੀ ਹਰੇਕ ਉਤੇ ਆਪਣਾ ਹੁਕਮ ਚਲਾ ਰਿਹਾ ਹੈ (ਹਰੇਕ ਨੂੰ ਆਪਣੇ ਹੁਕਮ ਵਿਚ ਤੋਰ ਰਿਹਾ ਹੈ) ॥੧॥
जीअ उपाइ रिजकु दे आपे सिरि सिरि हुकमु चलाइआ ॥१॥
ਹੁਕਮੁ ਚਲਾਇ ਰਹਿਆ ਭਰਪੂਰੇ ॥
The all-pervading Lord orchestrates all through His Hukam.
ਪਰਮਾਤਮਾ (ਸਾਰੀ ਸ੍ਰਿਸ਼ਟੀ ਵਿਚ ਆਪਣਾ) ਹੁਕਮ ਵਰਤਾ ਰਿਹਾ ਹੈ, ਤੇ ਸਾਰੀ ਹੀ ਸ੍ਰਿਸ਼ਟੀ ਵਿਚ ਪੂਰਨ ਤੌਰ ਤੇ ਵਿਆਪਕ ਹੈ।
हुकमु चलाइ रहिआ भरपूरे ॥
ਕਿਸੁ ਨੇੜੈ ਕਿਸੁ ਆਖਾਂ ਦੂਰੇ ॥
Who is near, and who is far away?
ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਨੇੜੇ ਹੈ ਤੇ ਕਿਸ ਤੋਂ ਦੂਰ? (ਭਾਵ, ਪਰਮਾਤਮਾ ਹਰੇਕ ਜੀਵ ਦੇ ਅੰਦਰ ਭੀ ਵੱਸ ਰਿਹਾ ਹੈ ਤੇ ਨਿਰਲੇਪ ਭੀ ਹੈ)।
किसु नेड़ै किसु आखां दूरे ॥
ਗੁਪਤ ਪ੍ਰਗਟੁ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥
Behold the Lord, both hidden and manifest, in each and every heart; the unique Lord is permeating all. ||2||
ਹਰੇਕ ਸਰੀਰ ਵਿਚ ਹਰੀ ਨੂੰ ਗੁਪਤ ਭੀ ਤੇ ਪਰਗਟ ਭੀ ਵੱਸਦਾ ਵੇਖੋ। ਉਹ ਸਾਰੀ ਰਚਨਾ ਵਿਚ ਇਕ ਆਪ ਹੀ ਆਪ ਮੌਜੂਦ ਹੈ ॥੨॥
गुपत प्रगटु हरि घटि घटि देखहु वरतै ताकु सबाइआ ॥२॥
ਜਿਸ ਕਉ ਮੇਲੇ ਸੁਰਤਿ ਸਮਾਏ ॥
One whom the Lord unites with Himself, merges in conscious awareness.
ਜਿਸ ਜੀਵ ਨੂੰ ਪਰਮਾਤਮਾ ਆਪਣੇ ਨਾਲ ਮਿਲਾਂਦਾ ਹੈ ਉਸ ਦੀ ਸੁਰਤ (ਪ੍ਰਭੂ-ਚਰਨਾਂ ਵਿਚ) ਜੁੜਦੀ ਹੈ,
जिस कउ मेले सुरति समाए ॥
ਗੁਰ ਸਬਦੀ ਹਰਿ ਨਾਮੁ ਧਿਆਏ ॥
Through the Word of the Guru's Shabad, meditate on the Lord's Name.
ਉਹ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ।
गुर सबदी हरि नामु धिआए ॥
ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥
God is the embodiment of bliss, incomparably beautiful and unfathomable; meeting with the Guru, doubt is dispelled. ||3||
ਉਹ ਨੂੰ ਹਰ ਥਾਂ ਉਹ ਪਰਮਾਤਮਾ ਦਿੱਸਦਾ ਹੈ ਜੋ ਆਨੰਦ-ਸਰੂਪ ਹੈ ਜੋ ਬੇ-ਮਿਸਾਲ ਹੈ ਤੇ ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਗੁਰੂ ਦੀ ਸਰਨ ਪੈਣ ਕਰਕੇ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ॥੩॥
आनद रूप अनूप अगोचर गुर मिलिऐ भरमु जाइआ ॥३॥
ਮਨ ਤਨ ਧਨ ਤੇ ਨਾਮੁ ਪਿਆਰਾ ॥
The Naam, the Name of the Lord, is more dear to me than my mind, body and wealth.
ਜਿਸ ਮਨੁੱਖ ਨੂੰ ਆਪਣੇ ਮਨ ਨਾਲੋਂ ਆਪਣੇ ਸਰੀਰ ਨਾਲੋਂ ਆਪਣੇ ਧਨ-ਪਦਾਰਥ ਨਾਲੋਂ ਪਰਮਾਤਮਾ ਦਾ ਨਾਮ ਵਧੀਕ ਪਿਆਰਾ ਲੱਗਦਾ ਹੈ,
मन तन धन ते नामु पिआरा ॥
ਅੰਤਿ ਸਖਾਈ ਚਲਣਵਾਰਾ ॥
In the end, when I must depart, it shall be my only help and support.
ਪਰਮਾਤਮਾ ਉਸ ਦਾ ਅਖ਼ੀਰ ਤਕ ਸਾਥੀ ਬਣਦਾ ਹੈ ਉਸ ਦੇ ਨਾਲ ਜਾਂਦਾ ਹੈ।
अंति सखाई चलणवारा ॥
ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥
In this world of love and attachment, no one is anyone else's friend or companion; without the Lord, without the Guru, who has ever found peace? ||4||
ਜਗਤ ਦੇ ਮੋਹ ਦੇ ਖਿਲਾਰੇ ਕਿਸੇ ਮਨੁੱਖ ਦੇ ਨਾਲ ਸਾਥੀ ਨਹੀਂ ਬਣ ਸਕਦੇ। ਪਰਮਾਤਮਾ ਦੇ ਨਾਮ ਤੋਂ ਬਿਨਾ ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੇ ਸੁਖ ਪ੍ਰਾਪਤ ਨਹੀਂ ਕੀਤਾ ॥੪॥
मोह पसार नही संगि बेली बिनु हरि गुर किनि सुखु पाइआ ॥४॥
ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥
He, unto whom the Perfect Guru grants His Grace,
ਜਿਸ ਮਨੁੱਖ ਉਤੇ ਪੂਰਾ ਗੁਰੂ ਮੇਹਰ ਦੀ ਨਜ਼ਰ ਕਰਦਾ ਹੈ,
जिस कउ नदरि करे गुरु पूरा ॥
ਸਬਦਿ ਮਿਲਾਏ ਗੁਰਮਤਿ ਸੂਰਾ ॥
is merged in the Word of the Shabad, through the Teachings of the brave, heroic Guru.
ਉਸ ਨੂੰ ਆਪਣੇ ਸ਼ਬਦ ਵਿਚ ਜੋੜਦਾ ਹੈ, ਉਹ ਮਨੁੱਖ ਗੁਰੂ ਦੀ ਮੱਤ ਦੇ ਆਸਰੇ (ਵਿਕਾਰਾਂ ਦਾ ਟਾਕਰਾ ਕਰਨ ਲਈ) ਸੂਰਮਾ ਹੋ ਜਾਂਦਾ ਹੈ।
सबदि मिलाए गुरमति सूरा ॥
ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥
O Nanak, dwell upon, and serve at the Guru's feet; He places those who wander back on the Path. ||5||
ਹੇ ਨਾਨਕ! ਜਿਸ ਗੁਰੂ ਨੇ ਭੁੱਲੇ ਹੋਏ ਜੀਵ ਨੂੰ ਸਹੀ ਜੀਵਨ-ਰਸਤੇ ਉਤੇ ਪਾਇਆ ਹੈ (ਭਾਵ, ਜੇਹੜਾ ਗੁਰੂ ਭਟਕਦੇ ਜੀਵ ਨੂੰ ਠੀਕ ਰਾਹ ਤੇ ਪਾ ਦੇਂਦਾ ਹੈ) ਉਸ ਗੁਰੂ ਦੇ ਚਰਨ ਪੂਜੋ (ਭਾਵ, ਆਪਾ-ਭਾਵ ਗਵਾ ਕੇ ਉਸ ਗੁਰੂ ਦਾ ਪੱਲਾ ਫੜੋ) ॥੫॥
नानक गुर के चरन सरेवहु जिनि भूला मारगि पाइआ ॥५॥
ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥
The wealth of the Lord's Praise is very dear to the humble Saints.
ਸੰਤ ਜਨਾਂ ਨੂੰ ਇਹ ਨਾਮ-ਧਨ ਪਿਆਰਾ ਲੱਗਦਾ ਹੈ। ਉਹਨਾਂ ਨੂੰ ਤੇਰੀ ਸਿਫ਼ਤ-ਸਾਲਾਹ ਪਿਆਰੀ ਲੱਗਦੀ ਹੈ।
संत जनां हरि धनु जसु पिआरा ॥
ਗੁਰਮਤਿ ਪਾਇਆ ਨਾਮੁ ਤੁਮਾਰਾ ॥
Through the Guru's Teachings, I have obtained Your Name, Lord.
ਹੇ ਪ੍ਰਭੂ! ਤੇਰਾ ਨਾਮ ਗੁਰੂ ਦੀ ਮੱਤ ਤੇ ਤੁਰਿਆਂ ਹੀ ਮਿਲਦਾ ਹੈ।
गुरमति पाइआ नामु तुमारा ॥
ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥
The beggar serves at the Lord's door, and in the Court of the Lord, sings His Praises. ||6||
ਪ੍ਰਭੂ ਦੇ ਦਰ ਦਾ ਮੰਗਤਾ ਪ੍ਰਭੂ ਦੇ ਦਰ ਤੇ ਟਿਕ ਕੇ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ (ਜੁੜ ਕੇ ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦਾ ਹੈ ॥੬॥
जाचिकु सेव करे दरि हरि कै हरि दरगह जसु गाइआ ॥६॥
ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥
When one meets the True Guru, he is called into the Mansion of the Lord's Presence.
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਸੱਦਦਾ ਹੈ (ਭਾਵ, ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ)।
सतिगुरु मिलै त महलि बुलाए ॥
ਸਾਚੀ ਦਰਗਹ ਗਤਿ ਪਤਿ ਪਾਏ ॥
In the True Court, he is blessed with salvation and honor.
ਉਹ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰਦਾ ਹੈ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।
साची दरगह गति पति पाए ॥
ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥
The faithless cynic has no place of rest in the Lord's palace; he suffers the pains of birth and death. ||7||
ਪਰ ਮਾਇਆ-ਵੇੜ੍ਹੇ ਬੰਦੇ ਨੂੰ ਪਰਮਾਤਮਾ ਦੇ ਮਹਲ ਦਾ ਟਿਕਾਣਾ ਨਹੀਂ ਲੱਭਦਾ, ਉਹ ਜਨਮਾਂ ਦੇ ਗੇੜ ਵਿਚ ਪੈ ਕੇ ਮਰਦਾ ਤੇ ਦੁੱਖ ਸਹਾਰਦਾ ਹੈ ॥੭॥
साकत ठउर नाही हरि मंदर जनम मरै दुखु पाइआ ॥७॥
ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥
So serve the True Guru, the unfathomable ocean,
ਸਤਿਗੁਰੂ ਅਥਾਹ ਸਮੁੰਦਰ ਹੈ।
सेवहु सतिगुर समुंदु अथाहा ॥
ਪਾਵਹੁ ਨਾਮੁ ਰਤਨੁ ਧਨੁ ਲਾਹਾ ॥
and you shall obtain the profit, the wealth, the jewel of the Naam.
(ਉਸ ਵਿਚ ਪ੍ਰਭੂ ਦੇ ਗੁਣਾਂ ਦੇ ਰਤਨ ਭਰੇ ਪਏ ਹਨ), ਗੁਰੂ ਦੀ ਸੇਵਾ ਕਰੋ। ਗੁਰੂ ਪਾਸੋਂ ਨਾਮ-ਰਤਨ ਨਾਮ-ਧਨ ਹਾਸਲ ਕਰ ਲਵੋਗੇ (ਇਹੀ ਮਨੁੱਖਾ ਜੀਵਨ ਦਾ) ਲਾਭ (ਹੈ)।
पावहु नामु रतनु धनु लाहा ॥
ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥
The filth of corruption is washed away, by bathing in the pool of Ambrosial Nectar. In the Guru's pool, contentment is obtained. ||8||
(ਗੁਰੂ ਦੀ ਸਰਨ ਪੈ ਕੇ) ਨਾਮ-ਅੰਮ੍ਰਿਤ ਦੇ ਸਰੋਵਰ ਵਿਚ (ਆਤਮਕ) ਇਸ਼ਨਾਨ ਕਰੋ, (ਇਸ ਤਰ੍ਹਾਂ) ਮਾਇਆ (ਦੇ ਮੋਹ) ਦੀ ਮੈਲ (ਮਨ ਤੋਂ) ਧੁਪ ਜਾਇਗੀ (ਤ੍ਰਿਸ਼ਨਾ ਮੁੱਕ ਜਾਇਗੀ ਤੇ) ਗੁਰੂ-ਸਰੋਵਰ ਦਾ ਸੰਤੋਖ (-ਜਲ) ਪ੍ਰਾਪਤ ਹੋ ਜਾਇਗਾ ॥੮॥
बिखिआ मलु जाइ अंम्रित सरि नावहु गुर सर संतोखु पाइआ ॥८॥
ਸਤਿਗੁਰ ਸੇਵਹੁ ਸੰਕ ਨ ਕੀਜੈ ॥
So serve the Guru without hesitation.
(ਪੂਰੀ ਸਰਧਾ ਨਾਲ) ਗੁਰੂ ਦੀ ਦੱਸੀ ਸੇਵਾ ਕਰੋ, (ਗੁਰੂ ਦੇ ਹੁਕਮ ਵਿਚ ਰਤਾ ਭੀ) ਸ਼ੱਕ ਨਾਹ ਕਰੋ।
सतिगुर सेवहु संक न कीजै ॥
ਆਸਾ ਮਾਹਿ ਨਿਰਾਸੁ ਰਹੀਜੈ ॥
And in the midst of hope, remain unmoved by hope.
(ਗੁਰੂ ਦੇ ਦੱਸੇ ਰਸਤੇ ਤੇ ਤੁਰਿਆਂ) ਦੁਨੀਆ ਦੀਆਂ ਆਸਾਂ ਵਿਚ ਨਿਰਲੇਪ ਰਹਿ ਕੇ ਜਿਊ ਸਕੀਦਾ ਹੈ।
आसा माहि निरासु रहीजै ॥
ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥
Serve the Eradicator of cynicism and suffering, and you shall never again be afflicted by the disease. ||9||
ਪਰਮਾਤਮਾ (ਦਾ ਨਾਮ) ਸਿਮਰੋ ਜੋ ਸਾਰੇ ਸਹਮ ਤੇ ਦੁੱਖ ਨਾਸ ਕਰਨ ਵਾਲਾ ਹੈ। ਜੇਹੜਾ ਮਨੁੱਖ ਸਿਮਰਦਾ ਹੈ ਉਸ ਨੂੰ ਮੁੜ (ਮੋਹ ਦਾ) ਰੋਗ ਨਹੀਂ ਵਿਆਪਦਾ ॥੯॥
संसा दूख बिनासनु सेवहु फिरि बाहुड़ि रोगु न लाइआ ॥९॥
ਸਾਚੇ ਭਾਵੈ ਤਿਸੁ ਵਡੀਆਏ ॥
One who is pleasing to the True Lord is blessed with glorious greatness.
ਜੇਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਉਹ (ਗੁਰੂ ਦੀ ਰਾਹੀਂ ਆਪਣੇ ਨਾਮ ਦੀ ਦਾਤ ਦੇ ਕੇ) ਇੱਜ਼ਤ ਬਖ਼ਸ਼ਦਾ ਹੈ।
साचे भावै तिसु वडीआए ॥
ਕਉਨੁ ਸੁ ਦੂਜਾ ਤਿਸੁ ਸਮਝਾਏ ॥
Who else can teach him anything?
ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਜੋ ਸਹੀ ਰਸਤਾ ਦੱਸ ਸਕੇ।
कउनु सु दूजा तिसु समझाए ॥
ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥
The Lord and the Guru are pervading in one form. O Nanak, the Lord loves the Guru. ||10||
ਗੁਰੂ ਤੇ ਪਰਮਾਤਮਾ ਦੋਹਾਂ ਦੀ ਇਕੋ ਹੀ ਹਸਤੀ ਹੈ ਜੋ ਜਗਤ ਵਿਚ ਕੰਮ ਕਰ ਰਹੀ ਹੈ। ਹੇ ਨਾਨਕ! ਜੋ ਹਰੀ ਨੂੰ ਚੰਗਾ ਲੱਗਦਾ ਹੈ ਉਹ ਗੁਰੂ ਨੂੰ ਚੰਗਾ ਲੱਗਦਾ ਹੈ, ਤੇ ਜੋ ਗੁਰੂ ਨੂੰ ਭਾਉਂਦਾ ਹੈ ਉਹ ਹਰੀ-ਪ੍ਰਭੂ ਨੂੰ ਪਸੰਦ ਹੈ ॥੧੦॥
हरि गुर मूरति एका वरतै नानक हरि गुर भाइआ ॥१०॥
ਵਾਚਹਿ ਪੁਸਤਕ ਵੇਦ ਪੁਰਾਨਾਂ ॥
Some read scriptures, the Vedas and the Puraanas.
(ਗੁਰੂ ਤੋਂ ਖੁੰਝ ਕੇ ਪੰਡਿਤ ਲੋਕ) ਵੇਦ ਪੁਰਾਣ ਆਦਿਕ (ਧਰਮ-) ਪੁਸਤਕਾਂ ਪੜ੍ਹਦੇ ਹਨ,
वाचहि पुसतक वेद पुरानां ॥
ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥
Some sit and listen, and read to others.
ਜੋ ਕੁਝ ਉਹ ਸੁਣਾਂਦੇ ਹਨ ਉਸ ਨੂੰ ਅਨੇਕਾਂ ਬੰਦੇ ਬਹਿ ਕੇ ਧਿਆਨ ਨਾਲ ਸੁਣਦੇ ਹਨ।
इक बहि सुनहि सुनावहि कानां ॥
ਅਜਗਰ ਕਪਟੁ ਕਹਹੁ ਕਿਉ ਖੁਲੑੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥
Tell me, how can the heavy, rigid doors be opened? Without the True Guru, the essence of reality is not realized. ||11||
ਪਰ ਇਸ ਤਰ੍ਹਾਂ (ਮਨ ਨੂੰ ਕਾਬੂ ਰੱਖਣ ਵਾਲਾ ਮਾਇਆ ਦੇ ਮੋਹ ਦਾ) ਕਰੜਾ ਕਵਾੜ ਕਿਸੇ ਭੀ ਹਾਲਤ ਵਿਚ ਖੁਲ੍ਹ ਨਹੀਂ ਸਕਦਾ, (ਕਿਉਂਕਿ) ਗੁਰੂ ਦੀ ਸਰਨ ਤੋਂ ਬਿਨਾ ਅਸਲੀਅਤ ਨਹੀਂ ਲੱਭਦੀ ॥੧੧॥
अजगर कपटु कहहु किउ खुलै बिनु सतिगुर ततु न पाइआ ॥११॥
ਕਰਹਿ ਬਿਭੂਤਿ ਲਗਾਵਹਿ ਭਸਮੈ ॥
Some collect dust, and smear their bodies with ashes;
(ਇਕ ਉਹ ਭੀ ਹਨ ਜੋ ਤਿਆਗੀ ਬਣ ਕੇ ਜੰਗਲਾਂ ਵਿਚ ਜਾ ਬੈਠਦੇ ਹਨ, ਲੱਕੜਾਂ ਬਾਲ ਕੇ) ਸੁਆਹ ਤਿਆਰ ਕਰਦੇ ਹਨ ਤੇ ਉਹ ਸੁਆਹ (ਆਪਣੇ ਪਿੰਡੇ ਉਤੇ) ਮਲ ਲੈਂਦੇ ਹਨ।
करहि बिभूति लगावहि भसमै ॥
ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥
but deep within them are the outcasts of anger and egotism.
ਪਰ ਉਹਨਾਂ ਦੇ ਅੰਦਰ (ਹਿਰਦੇ ਵਿਚ) ਚੰਡਾਲ ਕ੍ਰੋਧ ਵੱਸਦਾ ਹੈ ਹਉਮੈ ਵੱਸਦੀ ਹੈ।
अंतरि क्रोधु चंडालु सु हउमै ॥
ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥
Practicing hypocrisy, Yoga is not obtained; without the True Guru, the unseen Lord is not found. ||12||
(ਸੋ, ਤਿਆਗ ਦੇ ਇਹ) ਪਾਖੰਡ ਕਰਨ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਹੋ ਸਕਦਾ। ਗੁਰੂ ਦੀ ਸਰਨ ਤੋਂ ਬਿਨਾ ਅਦ੍ਰਿਸ਼ਟ ਪ੍ਰਭੂ ਨਹੀਂ ਲੱਭਦਾ ॥੧੨॥
पाखंड कीने जोगु न पाईऐ बिनु सतिगुर अलखु न पाइआ ॥१२॥
ਤੀਰਥ ਵਰਤ ਨੇਮ ਕਰਹਿ ਉਦਿਆਨਾ ॥
Some make vows to visit sacred shrines of pilgrimage, keep fasts and live in the forest.
(ਤਿਆਗੀ ਬਣ ਕੇ) ਜੰਗਲਾਂ ਵਿਚ ਨਿਵਾਸ ਕਰਦੇ ਹਨ ਤੀਰਥਾਂ ਤੇ ਇਸ਼ਨਾਨ ਕਰਦੇ ਹਨ ਵਰਤਾਂ ਦੇ ਨੇਮ ਧਾਰਦੇ ਹਨ,
तीरथ वरत नेम करहि उदिआना ॥
ਜਤੁ ਸਤੁ ਸੰਜਮੁ ਕਥਹਿ ਗਿਆਨਾ ॥
Some practice chastity, charity and self-discipline, and speak of spiritual wisdom.
ਗਿਆਨ ਦੀਆਂ ਗੱਲਾਂ ਕਰਦੇ ਹਨ ਜਤ ਸਤ ਸੰਜਮ ਦੇ ਸਾਧਨ ਕਰਦੇ ਹਨ,
जतु सतु संजमु कथहि गिआना ॥
ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥
But without the Lord's Name, how can anyone find peace? Without the True Guru, doubt is not dispelled. ||13||
ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਪ੍ਰਾਪਤ ਨਹੀਂ ਹੁੰਦਾ, ਸਤਿਗੁਰੂ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ॥੧੩॥
राम नाम बिनु किउ सुखु पाईऐ बिनु सतिगुर भरमु न जाइआ ॥१३॥
ਨਿਉਲੀ ਕਰਮ ਭੁਇਅੰਗਮ ਭਾਠੀ ॥
Inner cleansing techniques, channeling the energy to raise the Kundalini to the Tenth Gate,
(ਇਹ ਲੋਕ) ਨਿਉਲੀ ਕਰਮ ਕਰਦੇ ਹਨ, ਕੁੰਡਲਨੀ ਨੂੰ ਦਸਮ ਦੁਆਰ ਵਿਚ ਖੋਹਲਣਾ ਦੱਸਦੇ ਹਨ,
निउली करम भुइअंगम भाठी ॥
ਰੇਚਕ ਕੁੰਭਕ ਪੂਰਕ ਮਨ ਹਾਠੀ ॥
inhaling, exhaling and holding the breath by the force of the mind -
ਮਨ ਦੇ ਹਠ ਨਾਲ (ਪ੍ਰਾਣਾਯਮ ਦੇ ਅੱਭਿਆਸ ਵਿਚ) ਪ੍ਰਾਣ ਉਤਾਂਹ ਚਾੜ੍ਹਦੇ ਹਨ, ਸੁਖਮਨਾ ਵਿਚ ਰੋਕ ਕੇ ਰੱਖਦੇ ਹਨ ਤੇ ਫਿਰ ਹੇਠਾਂ ਉਤਾਰਦੇ ਹਨ,
रेचक कुंभक पूरक मन हाठी ॥
ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥
by empty hypocritical practices, Dharmic love for the Lord is not produced. Only through the Word of the Guru's Shabad is the sublime, supreme essence obtained. ||14||
ਪਰ ਇਹ ਧਾਰਮਿਕ ਕੰਮ ਨਿਰਾ ਪਾਖੰਡ-ਧਰਮ ਹੀ ਹੈ, ਇਸ ਦੀ ਰਾਹੀਂ ਪਰਮਾਤਮਾ ਨਾਲ ਪ੍ਰੀਤ ਨਹੀਂ ਬਣ ਸਕਦੀ, ਗੁਰ-ਸ਼ਬਦ ਵਾਲਾ ਮਹਾਨ (ਆਨੰਦ ਦੇਣ ਵਾਲਾ) ਰਸ ਨਹੀਂ ਮਿਲਦਾ ॥੧੪॥
पाखंड धरमु प्रीति नही हरि सउ गुर सबद महा रसु पाइआ ॥१४॥
ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥
Seeing the Lord's creative power, my mind remains satisfied.
(ਇਕ ਉਹ ਹਨ ਜੇਹੜੇ) ਕੁਦਰਤਿ ਵਿਚ ਵੱਸਦੇ ਪ੍ਰਭੂ ਨੂੰ ਵੇਖਦੇ ਹਨ ਉਹਨਾਂ ਦਾ ਮਨ ਉਸ ਦੀਦਾਰ ਵਿਚ ਪ੍ਰਸੰਨ ਹੁੰਦਾ ਹੈ,
कुदरति देखि रहे मनु मानिआ ॥
ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥
Through the Guru's Shabad, I have realized that all is God.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਹਰ ਥਾਂ ਪ੍ਰਭੂ ਨੂੰ ਵੱਸਦਾ ਪਛਾਣਦੇ ਹਨ।
गुर सबदी सभु ब्रहमु पछानिआ ॥
ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥
O Nanak, the Lord, the Supreme Soul, is in all. The Guru, the True Guru, has inspired me to see the unseen Lord. ||15||5||22||
ਹੇ ਨਾਨਕ! ਉਹਨਾਂ ਨੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਪਰਮਾਤਮਾ ਦਿੱਸਦਾ ਹੈ। ਗੁਰੂ ਹੀ ਅਦ੍ਰਿਸ਼ਟ ਪਰਮਾਤਮਾ ਦਾ ਦੀਦਾਰ ਕਰਾਂਦਾ ਹੈ ॥੧੫॥੫॥੨੨॥
नानक आतम रामु सबाइआ गुर सतिगुर अलखु लखाइआ ॥१५॥५॥२२॥