ਮਾਰੂ ਸੋਲਹੇ ਮਹਲਾ ੩ ॥
Maaroo, Solhay, Third Mahalaa:
ਰਾਗ ਮਾਰੂ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਸੋਹਲੇ' (੧੬ ਬੰਦਾਂ ਵਾਲੀ ਬਾਣੀ)।
मारू सोलहे महला ३ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਹੁਕਮੀ ਸਹਜੇ ਸ੍ਰਿਸਟਿ ਉਪਾਈ ॥
By the Hukam of His Command, He effortlessly created the Universe.
ਪਰਮਾਤਮਾ ਨੇ ਬਿਨਾ ਕਿਸੇ ਉਚੇਚੇ ਜਤਨ ਦੇ ਆਪਣੇ ਹੁਕਮ ਦੀ ਰਾਹੀਂ ਇਹ ਸ੍ਰਿਸ਼ਟੀ ਪੈਦਾ ਕਰ ਦਿੱਤੀ ਹੈ।
हुकमी सहजे स्रिसटि उपाई ॥
ਕਰਿ ਕਰਿ ਵੇਖੈ ਅਪਣੀ ਵਡਿਆਈ ॥
Creating the creation, He gazes upon His own greatness.
(ਜਗਤ-ਉਤਪਤੀ ਦੇ ਕੰਮ) ਕਰ ਕਰ ਕੇ ਆਪਣੀ ਵਡਿਆਈ (ਆਪ ਹੀ) ਵੇਖ ਰਿਹਾ ਹੈ।
करि करि वेखै अपणी वडिआई ॥
ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥
He Himself acts, and inspires all to act; in His Will, He pervades and permeates all. ||1||
ਆਪ ਹੀ ਸਭ ਕੁਝ ਕਰ ਰਿਹਾ ਹੈ, (ਜੀਵਾਂ ਪਾਸੋਂ) ਆਪ ਹੀ ਕਰਾ ਰਿਹਾ ਹੈ, ਆਪਣੀ ਰਜ਼ਾ ਅਨੁਸਾਰ (ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਹੋ ਰਿਹਾ ਹੈ ॥੧॥
आपे करे कराए आपे हुकमे रहिआ समाई हे ॥१॥
ਮਾਇਆ ਮੋਹੁ ਜਗਤੁ ਗੁਬਾਰਾ ॥
The world is in the darkness of love and attachment to Maya.
(ਸ੍ਰਿਸ਼ਟੀ ਵਿਚ ਪ੍ਰਭੂ ਆਪ ਹੀ) ਮਾਇਆ ਦਾ ਮੋਹ ਪੈਦਾ ਕਰਨ ਵਾਲਾ ਹੈ (ਜਿਸ ਨੇ) ਜਗਤ ਘੁੱਪ ਹਨੇਰਾ ਬਣਾ ਰੱਖਿਆ ਹੈ।
माइआ मोहु जगतु गुबारा ॥
ਗੁਰਮੁਖਿ ਬੂਝੈ ਕੋ ਵੀਚਾਰਾ ॥
How rare is that Gurmukh who contemplates, and understands.
ਇਸ ਵਿਚਾਰ ਨੂੰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਸਮਝਦਾ ਹੈ।
गुरमुखि बूझै को वीचारा ॥
ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥
He alone attains the Lord, unto whom He grants His Grace. He Himself unites in His Union. ||2||
ਜਿਸ ਜੀਵ ਉਤੇ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ, ਉਹੀ, ਇਹ ਸੂਝ ਪ੍ਰਾਪਤ ਕਰਦਾ ਹੈ ਕਿ ਪ੍ਰਭੂ ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ ॥੨॥
आपे नदरि करे सो पाए आपे मेलि मिलाई हे ॥२॥
ਆਪੇ ਮੇਲੇ ਦੇ ਵਡਿਆਈ ॥
Uniting with Himself, He bestows glorious greatness.
ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਨਾਲ) ਮਿਲਾਂਦਾ ਹੈ ਤੇ ਇੱਜ਼ਤ ਬਖ਼ਸ਼ਦਾ ਹੈ।
आपे मेले दे वडिआई ॥
ਗੁਰ ਪਰਸਾਦੀ ਕੀਮਤਿ ਪਾਈ ॥
By Guru's Grace, one comes to know the Lord's worth.
ਗੁਰੂ ਦੀ ਕਿਰਪਾ ਨਾਲ (ਉਹ ਮਨੁੱਖ ਇਸ ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ।
गुर परसादी कीमति पाई ॥
ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥
The self-willed manmukh wanders everywhere, weeping and wailing; he is utterly ruined by the love of duality. ||3||
ਮਨ ਦੀ ਮੁਰੀਦ ਲੁਕਾਈ ਮਾਇਆ ਦੇ ਪਿਆਰ ਦੇ ਕਾਰਨ (ਸਹੀ ਜੀਵਨ-ਰਾਹ ਤੋਂ) ਖੁੰਝੀ ਹੋਈ ਬਹੁਤ ਵਿਲਕਦੀ ਫਿਰਦੀ ਹੈ ॥੩॥
मनमुखि बहुतु फिरै बिललादी दूजै भाइ खुआई हे ॥३॥
ਹਉਮੈ ਮਾਇਆ ਵਿਚੇ ਪਾਈ ॥
Egotism was instilled into the illusion of Maya.
(ਇਹ ਸ੍ਰਿਸ਼ਟੀ ਪੈਦਾ ਕਰ ਕੇ ਪ੍ਰਭੂ ਨੇ ਆਪ ਹੀ) ਇਸ ਦੇ ਵਿਚ ਹੀ ਹਉਮੈ ਤੇ ਮਾਇਆ ਪੈਦਾ ਕਰ ਦਿੱਤੀ ਹੈ।
हउमै माइआ विचे पाई ॥
ਮਨਮੁਖ ਭੂਲੇ ਪਤਿ ਗਵਾਈ ॥
The self-willed manmukh is deluded, and loses his honor.
ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਨੇ (ਹਉਮੈ ਮਾਇਆ ਦੇ ਕਾਰਨ) ਕੁਰਾਹੇ ਪੈ ਕੇ ਆਪਣੀ ਇੱਜ਼ਤ ਗਵਾ ਲਈ ਹੈ।
मनमुख भूले पति गवाई ॥
ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥
But one who becomes Gurmukh is absorbed in the Name; he remains immersed in the True Lord. ||4||
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ (ਤੇ ਨਾਮ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੪॥
गुरमुखि होवै सो नाइ राचै साचै रहिआ समाई हे ॥४॥
ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥
Spiritual wisdom is obtained from the Guru, along with the jewel of the Naam, the Name of the Lord.
ਜਿਹੜਾ ਮਨੁੱਖ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਅਤੇ ਪਰਮਾਤਮਾ ਦਾ ਕੀਮਤੀ ਨਾਮ ਹਾਸਲ ਕਰ ਲੈਂਦਾ ਹੈ,
गुर ते गिआनु नाम रतनु पाइआ ॥
ਮਨਸਾ ਮਾਰਿ ਮਨ ਮਾਹਿ ਸਮਾਇਆ ॥
Desires are subdued, and one remains immersed in the mind.
ਉਹ ਆਪਣੇ ਮਨ ਦੇ ਫੁਰਨੇ ਨੂੰ ਮਾਰ ਕੇ ਅੰਤਰ-ਆਤਮੇ ਹੀ ਲੀਨ ਰਹਿੰਦਾ ਹੈ।
मनसा मारि मन माहि समाइआ ॥
ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥
The Creator Himself stages all His plays; He Himself bestows understanding. ||5||
ਉਸ ਨੂੰ ਪਰਮਾਤਮਾ ਆਪ ਹੀ ਇਹ ਸਮਝ ਬਖ਼ਸ਼ ਦੇਂਦਾ ਹੈ ਕਿ ਸਾਰੇ ਖੇਲ ਪਰਮਾਤਮਾ ਆਪ ਹੀ ਕਰ ਰਿਹਾ ਹੈ ॥੫॥
आपे खेल करे सभि करता आपे देइ बुझाई हे ॥५॥
ਸਤਿਗੁਰੁ ਸੇਵੇ ਆਪੁ ਗਵਾਏ ॥
One who serves the True Guru eradicates self-conceit.
ਜਿਹੜਾ ਮਨੁੱਖ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈਂਦਾ ਹੈ,
सतिगुरु सेवे आपु गवाए ॥
ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥
Meeting with his Beloved, he finds peace through the Word of the Shabad.
ਉਹ ਮਨੁੱਖ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਆਨੰਦ ਮਾਣਦਾ ਹੈ।
मिलि प्रीतम सबदि सुखु पाए ॥
ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥
Deep within his inner being, he is imbued with loving devotion; intuitively, he becomes one with the Lord. ||6||
ਉਸ ਦੇ ਅੰਦਰ ਪਰਮਾਤਮਾ ਦਾ ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੀ ਭਗਤੀ ਵਿਚ ਰੰਗਿਆ ਰਹਿੰਦਾ ਹੈ। ਆਤਮਕ ਅਡੋਲਤਾ ਵਾਲੀ ਬੁੱਧੀ ਦੇ ਕਾਰਨ ਪ੍ਰਭੂ ਨਾਲ ਉਸ ਦੀ ਪ੍ਰਤੀਤ ਬਣੀ ਰਹਿੰਦੀ ਹੈ ॥੬॥
अंतरि पिआरु भगती राता सहजि मते बणि आई हे ॥६॥
ਦੂਖ ਨਿਵਾਰਣੁ ਗੁਰ ਤੇ ਜਾਤਾ ॥
The Destroyer of pain is known through the Guru.
ਗੁਰੂ ਦੀ ਰਾਹੀਂ ਜਿਸ ਮਨੁੱਖ ਨੇ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ,
दूख निवारणु गुर ते जाता ॥
ਆਪਿ ਮਿਲਿਆ ਜਗਜੀਵਨੁ ਦਾਤਾ ॥
The Great Giver, the Life of the world, Himself has met me.
ਸਭ ਦਾਤਾਂ ਦੇਣ ਵਾਲਾ ਤੇ ਜਗਤ ਦਾ ਆਸਰਾ ਪ੍ਰਭੂ ਆਪ ਉਸ ਨੂੰ ਆ ਮਿਲਿਆ।
आपि मिलिआ जगजीवनु दाता ॥
ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥
He alone understands, whom the Lord joins with Himself. Fear and doubt are taken away from his body. ||7||
ਉਹੀ ਮਨੁੱਖ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਜਿਸ ਨੂੰ ਪ੍ਰਭੂ ਆਪ ਭਗਤੀ ਵਿਚ ਜੋੜਦਾ ਹੈ। ਉਸ ਮਨੁੱਖ ਦੇ ਅੰਦਰੋਂ ਹਰੇਕ ਕਿਸਮ ਦਾ ਡਰ ਹਰੇਕ ਭਰਮ ਦੂਰ ਹੋ ਜਾਂਦਾ ਹੈ ॥੭॥
जिस नो लाए सोई बूझै भउ भरमु सरीरहु जाई हे ॥७॥
ਆਪੇ ਗੁਰਮੁਖਿ ਆਪੇ ਦੇਵੈ ॥
He Himself is the Gurmukh, and He Himself bestows His blessings.
ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਗੁਰੂ ਦੇ ਸਨਮੁਖ ਰੱਖਦਾ ਹੈ ਜਿਸ ਨੂੰ ਆਪ ਹੀ ਭਗਤੀ ਦੀ ਦਾਤ ਦੇਂਦਾ ਹੈ, ਉਹ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ।
आपे गुरमुखि आपे देवै ॥
ਸਚੈ ਸਬਦਿ ਸਤਿਗੁਰੁ ਸੇਵੈ ॥
Through the True Word of the Shabad, serve the True Guru.
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ।
सचै सबदि सतिगुरु सेवै ॥
ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥
Old age and death cannot even touch one who is in harmony with the True Lord. ||8||
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਸ ਦੀ ਅਜਿਹੀ ਪ੍ਰੀਤ ਬਣ ਜਾਂਦੀ ਹੈ ਕਿ ਉਸ ਪ੍ਰੀਤ ਨੂੰ ਨਾਹ ਬੁਢੇਪਾ ਤੇ ਨਾਹ ਹੀ ਆਤਮਕ ਮੌਤ ਤੱਕ ਸਕਦੇ ਹਨ (ਭਾਵ, ਨਾਹ ਉਹ ਪ੍ਰੀਤ ਕਦੇ ਕਮਜ਼ੋਰ ਹੁੰਦੀ ਹੈ ਤੇ ਨਾਹ ਹੀ ਉਥੇ ਵਿਕਾਰਾਂ ਨੂੰ ਆਉਣ ਦਾ ਮੌਕਾ ਮਿਲਦਾ ਹੈ) ॥੮॥
जरा जमु तिसु जोहि न साकै साचे सिउ बणि आई हे ॥८॥
ਤ੍ਰਿਸਨਾ ਅਗਨਿ ਜਲੈ ਸੰਸਾਰਾ ॥
The world is burning up in the fire of desire.
ਜਗਤ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ,
त्रिसना अगनि जलै संसारा ॥
ਜਲਿ ਜਲਿ ਖਪੈ ਬਹੁਤੁ ਵਿਕਾਰਾ ॥
It burns and burns, and is destroyed in all its corruption.
ਵਿਕਾਰਾਂ ਵਿਚ ਸੜ ਸੜ ਕੇ ਬਹੁਤ ਦੁੱਖੀ ਹੋ ਰਿਹਾ ਹੈ।
जलि जलि खपै बहुतु विकारा ॥
ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥
The self-willed manmukh finds no place of rest anywhere. The True Guru has imparted this understanding. ||9||
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਅੱਗ ਤੋਂ ਬਚਾਉ ਦਾ) ਥਾਂ ਕਦੇ ਭੀ ਨਹੀਂ ਲੱਭ ਸਕਦਾ। (ਉਹੀ ਮਨੁੱਖ ਬਚਾਉ ਦਾ ਥਾਂ ਲੱਭਦਾ ਹੈ ਜਿਸ ਨੂੰ) ਗੁਰੂ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈ ॥੯॥
मनमुखु ठउर न पाए कबहू सतिगुर बूझ बुझाई हे ॥९॥
ਸਤਿਗੁਰੁ ਸੇਵਨਿ ਸੇ ਵਡਭਾਗੀ ॥
Those who serve the True Guru are very fortunate.
ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਜਿਹੜੇ ਗੁਰੂ ਦੀ ਸਰਨ ਪੈਂਦੇ ਹਨ,
सतिगुरु सेवनि से वडभागी ॥
ਸਾਚੈ ਨਾਮਿ ਸਦਾ ਲਿਵ ਲਾਗੀ ॥
They remain lovingly focused on the True Name forever.
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਉਹਨਾਂ ਦੀ ਸੁਰਤ ਸਦਾ ਜੁੜੀ ਰਹਿੰਦੀ ਹੈ।
साचै नामि सदा लिव लागी ॥
ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥
The Immaculate Naam, the Name of the Lord, permeates the nucleus of their inner being; through the Shabad, their desires are quenched. ||10||
ਉਹਨਾਂ ਦੇ ਅੰਦਰ ਪਰਮਾਤਮਾ ਦਾ ਪਵਿੱਤਰ ਕਰਨ ਵਾਲਾ ਨਾਮ ਸਦਾ ਟਿਕਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਉਹਨਾਂ ਨੇ ਆਪਣੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁਝਾ ਲਈ ਹੁੰਦੀ ਹੈ ॥੧੦॥
अंतरि नामु रविआ निहकेवलु त्रिसना सबदि बुझाई हे ॥१०॥
ਸਚਾ ਸਬਦੁ ਸਚੀ ਹੈ ਬਾਣੀ ॥
True is the Word of the Shabad, and True is the Bani of His Word.
ਸਦਾ-ਥਿਰ ਪਦਾਰਥ ਗੁਰ-ਸ਼ਬਦ ਹੀ ਹੈ, ਸਦਾ-ਥਿਰ ਵਸਤ ਸਿਫ਼ਤ-ਸਾਲਾਹ ਦੀ ਬਾਣੀ ਹੀ ਹੈ।
सचा सबदु सची है बाणी ॥
ਗੁਰਮੁਖਿ ਵਿਰਲੈ ਕਿਨੈ ਪਛਾਣੀ ॥
How rare is that Gurmukh who realizes this.
ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ।
गुरमुखि विरलै किनै पछाणी ॥
ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥
Those who are imbued with the True Shabad are detached. Their comings and goings in reincarnation are ended. ||11||
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਤੋਂ ਉਪਰਾਮ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦਾ ਗੇੜ) ਮੁੱਕ ਜਾਂਦਾ ਹੈ ॥੧੧॥
सचै सबदि रते बैरागी आवणु जाणु रहाई हे ॥११॥
ਸਬਦੁ ਬੁਝੈ ਸੋ ਮੈਲੁ ਚੁਕਾਏ ॥
One who realizes the Shabad is cleansed of impurities.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਸਮਝ ਲੈਂਦਾ ਹੈ (ਭਾਵ, ਆਪਣੀ ਬੁੱਧੀ ਦਾ ਹਿੱਸਾ ਬਣਾ ਲੈਂਦਾ ਹੈ) ਉਹ (ਆਪਣੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ।
सबदु बुझै सो मैलु चुकाए ॥
ਨਿਰਮਲ ਨਾਮੁ ਵਸੈ ਮਨਿ ਆਏ ॥
The Immaculate Naam abides within his mind.
ਪਰਮਾਤਮਾ ਦਾ ਪਵਿੱਤਰ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ।
निरमल नामु वसै मनि आए ॥
ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥
He serves his True Guru forever, and egotism is eradicated from within. ||12||
ਜਿਹੜੇ ਮਨੁੱਖ ਸਦਾ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ॥੧੨॥
सतिगुरु अपणा सद ही सेवहि हउमै विचहु जाई हे ॥१२॥
ਗੁਰ ਤੇ ਬੂਝੈ ਤਾ ਦਰੁ ਸੂਝੈ ॥
If one comes to understand, through the Guru, then he comes to know the Lord's Door.
ਜਦੋਂ ਮਨੁੱਖ ਗੁਰੂ ਪਾਸੋਂ (ਸਹੀ ਜੀਵਨ-ਰਾਹ ਦਾ ਉਪਦੇਸ਼) ਸਮਝ ਲੈਂਦਾ ਹੈ, ਤਦੋਂ ਉਸ ਨੂੰ ਪਰਮਾਤਮਾ ਦਾ ਦਰ ਦਿੱਸ ਪੈਂਦਾ ਹੈ (ਭਾਵ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ ਹਰਿ-ਨਾਮ ਹੀ ਪ੍ਰਭੂ-ਮਿਲਾਪ ਦਾ ਵਸੀਲਾ ਹੈ)।
गुर ते बूझै ता दरु सूझै ॥
ਨਾਮ ਵਿਹੂਣਾ ਕਥਿ ਕਥਿ ਲੂਝੈ ॥
But without the Naam, one babbles and argues in vain.
ਪਰ ਜਿਹੜਾ ਮਨੁੱਖ ਨਾਮ ਤੋਂ ਸੱਖਣਾ ਹੈ ਉਹ (ਹੋਰਨਾਂ ਨੂੰ) ਵਖਿਆਨ ਕਰ ਕਰ ਕੇ (ਆਪ ਅੰਦਰੋਂ ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ।
नाम विहूणा कथि कथि लूझै ॥
ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥
The glory of serving the True Guru is that it eradicates hunger and thirst. ||13||
ਗੁਰੂ ਦੀ ਸਰਨ ਪੈਣ ਦੀ ਬਰਕਤਿ ਇਹ ਹੈ ਕਿ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਦੂਰ ਕਰ ਲੈਂਦਾ ਹੈ ॥੧੩॥
सतिगुर सेवे की वडिआई त्रिसना भूख गवाई हे ॥१३॥
ਆਪੇ ਆਪਿ ਮਿਲੈ ਤਾ ਬੂਝੈ ॥
When the Lord unites them with Himself, then they come to understand.
ਪਰ, (ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ ਜੀਵ ਨੂੰ ਮਿਲ ਪਏ, ਤਦੋਂ ਹੀ ਉਹ (ਸਹੀ ਜੀਵਨ-ਰਾਹ ਨੂੰ) ਸਮਝਦਾ ਹੈ।
आपे आपि मिलै ता बूझै ॥
ਗਿਆਨ ਵਿਹੂਣਾ ਕਿਛੂ ਨ ਸੂਝੈ ॥
Without spiritual wisdom, they understand nothing at all.
ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਨੂੰ (ਮਾਇਆ ਦੀ ਤ੍ਰਿਸ਼ਨਾ ਭੁੱਖ ਤੋਂ ਬਿਨਾ ਹੋਰ) ਕੁਝ ਨਹੀਂ ਸੁੱਝਦਾ।
गिआन विहूणा किछू न सूझै ॥
ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥
One whose mind is filled with the Guru's gift forever - his inner being resounds with the Shabad, and the Word of the Guru's Bani. ||14||
ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਬਖ਼ਸ਼ੀ (ਆਤਮਕ ਜੀਵਨ ਦੀ ਸੂਝ ਦੀ) ਦਾਤ ਸਦਾ ਵੱਸਦੀ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਪ੍ਰਭਾਵ ਆਪਣੇ ਅੰਦਰ ਬਣਾਈ ਰੱਖਦਾ ਹੈ (ਜਿਵੇਂ ਵੱਜ ਰਹੇ ਵਾਜਿਆਂ ਦੇ ਕਾਰਨ ਕੋਈ ਹੋਰ ਨਿੱਕੀ-ਮੋਟੀ ਆਵਾਜ਼ ਨਹੀਂ ਸੁਣੀ ਜਾਂਦੀ) ॥੧੪॥
गुर की दाति सदा मन अंतरि बाणी सबदि वजाई हे ॥१४॥
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥
He acts according to his pre-ordained destiny.
(ਸਾਰੀ ਖੇਡ ਪਰਮਾਤਮਾ ਦੀ ਰਜ਼ਾ ਵਿਚ ਹੋ ਰਹੀ ਹੈ) ਧੁਰ ਦਰਗਾਹ ਤੋਂ (ਰਜ਼ਾ ਅਨੁਸਾਰ ਜੀਵ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹੀ ਕਰਮ ਜੀਵ ਕਮਾਂਦਾ ਰਹਿੰਦਾ ਹੈ।
जो धुरि लिखिआ सु करम कमाइआ ॥
ਕੋਇ ਨ ਮੇਟੈ ਧੁਰਿ ਫੁਰਮਾਇਆ ॥
No one can erase the Command of the Primal Lord.
ਧੁਰੋਂ ਹੋਏ ਹੁਕਮ ਨੂੰ ਕੋਈ ਜੀਵ ਮਿਟਾ ਨਹੀਂ ਸਕਦਾ।
कोइ न मेटै धुरि फुरमाइआ ॥
ਸਤਿਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥
They alone dwell in the Sat Sangat, the True Congregation, who have such pre-ordained destiny. ||15||
ਸਾਧ ਸੰਗਤ ਵਿਚ ਉਹਨਾਂ ਮਨੁੱਖਾਂ ਨੂੰ ਹੀ ਬਹਿਣ ਦਾ ਅਵਸਰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ ਧੁਰੋਂ ਲਿਖ ਕੇ ਇਹ ਬਖ਼ਸ਼ਸ਼ ਸੌਂਪੀ ਜਾਂਦੀ ਹੈ ॥੧੫॥
सतिसंगति महि तिन ही वासा जिन कउ धुरि लिखि पाई हे ॥१५॥
ਅਪਣੀ ਨਦਰਿ ਕਰੇ ਸੋ ਪਾਏ ॥
He alone finds the Lord, unto whom He grants His Grace.
(ਸਾਧ ਸੰਗਤ ਵਿਚ ਟਿਕਣ ਦੀ ਦਾਤਿ) ਉਹ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ।
अपणी नदरि करे सो पाए ॥
ਸਚੈ ਸਬਦਿ ਤਾੜੀ ਚਿਤੁ ਲਾਏ ॥
He links his consciousness to the deep meditative state of the True Shabad.
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਆਪਣਾ ਮਨ ਜੋੜਦਾ ਹੈ-ਇਹੀ ਹੈ (ਉਸ ਦੀ ਜੋਗੀਆਂ ਵਾਲੀ) ਸਮਾਧੀ।
सचै सबदि ताड़ी चितु लाए ॥
ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥
Nanak, Your slave, offers this humble prayer; I stand at Your Door, begging for Your Name. ||16||1||
(ਪ੍ਰਭੂ ਦਾ) ਦਾਸ ਨਾਨਕ ਬੇਨਤੀ ਕਰਦਾ ਹੈ (ਕਿ ਉਹ ਮਨੁੱਖ ਪ੍ਰਭੂ ਦੇ) ਦਰ ਤੇ (ਹਾਜ਼ਰ ਰਹਿ ਕੇ) ਪ੍ਰਭੂ ਦਾ ਨਾਮ-ਭਿੱਛਿਆ ਪ੍ਰਾਪਤ ਕਰ ਲੈਂਦਾ ਹੈ ॥੧੬॥੧॥
नानक दासु कहै बेनंती भीखिआ नामु दरि पाई हे ॥१६॥१॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਏਕੋ ਏਕੁ ਵਰਤੈ ਸਭੁ ਸੋਈ ॥
The One and only Lord is pervading and permeating everywhere.
ਸਿਰਫ਼ ਇਕ ਉਹ ਪਰਮਾਤਮਾ ਹੀ ਹਰ ਥਾਂ ਮੌਜੂਦ ਹੈ।
एको एकु वरतै सभु सोई ॥
ਗੁਰਮੁਖਿ ਵਿਰਲਾ ਬੂਝੈ ਕੋਈ ॥
How rare is that person, who as Gurmukh, understands this.
ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਸ ਭੇਤ ਨੂੰ) ਸਮਝਦਾ ਹੈ,
गुरमुखि विरला बूझै कोई ॥
ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥
The One Lord is permeating and pervading, deep within the nucleus of all. Without Him, there is no other at all. ||1||
ਕਿ ਸਭ ਜੀਵਾਂ ਦੇ ਅੰਦਰ ਇਕ ਪਰਮਾਤਮਾ ਹੀ ਵਿਆਪਕ ਹੈ, ਉਸ (ਪਰਾਮਤਮਾ) ਤੋਂ ਬਿਨਾ ਹੋਰ ਕੋਈ ਦੂਜਾ ਨਹੀਂ ॥੧॥
एको रवि रहिआ सभ अंतरि तिसु बिनु अवरु न कोई हे ॥१॥
ਲਖ ਚਉਰਾਸੀਹ ਜੀਅ ਉਪਾਏ ॥
He created the 8.4 million species of beings.
(ਉਸ ਪਰਮਾਤਮਾ ਨੇ ਹੀ) ਚੌਰਾਸੀ ਲੱਖ ਜੂਨਾਂ ਦੇ ਜੀਵ ਪੈਦਾ ਕੀਤੇ ਹਨ।
लख चउरासीह जीअ उपाए ॥
ਗਿਆਨੀ ਧਿਆਨੀ ਆਖਿ ਸੁਣਾਏ ॥
The spiritual teachers and meditators proclaim this.
ਸਿਆਣੇ ਮਨੁੱਖ ਤੇ ਸਮਾਧੀਆਂ ਲਾਣ ਵਾਲੇ ਭੀ (ਇਹੀ ਗੱਲ) ਆਖ ਕੇ ਸੁਣਾ ਗਏ ਹਨ।
गिआनी धिआनी आखि सुणाए ॥
ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥
He Himself nourishes all; no one else can estimate His value. ||2||
ਉਹ ਪਰਮਾਤਮਾ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਸ ਪਰਮਾਤਮਾ ਦੇ ਬਰਾਬਰ ਦੀ ਹੋਰ ਕੋਈ ਹਸਤੀ ਨਹੀਂ ਹੈ ॥੨॥
सभना रिजकु समाहे आपे कीमति होर न होई हे ॥२॥
ਮਾਇਆ ਮੋਹੁ ਅੰਧੁ ਅੰਧਾਰਾ ॥
Love and attachment to Maya are utter darkness.
(ਜਗਤ ਵਿਚ ਹਰ ਥਾਂ) ਮਾਇਆ ਦਾ ਮੋਹ (ਭੀ ਪ੍ਰਬਲ) ਹੈ, (ਮੋਹ ਦੇ ਕਾਰਨ ਜਗਤ) ਘੁੱਪ ਹਨੇਰਾ ਬਣਿਆ ਪਿਆ ਹੈ।
माइआ मोहु अंधु अंधारा ॥
ਹਉਮੈ ਮੇਰਾ ਪਸਰਿਆ ਪਾਸਾਰਾ ॥
Egotism and possessiveness have spread throughout the expanse of the universe.
(ਹਰ ਪਾਸੇ) ਹਉਮੈ ਤੇ ਮਮਤਾ ਦਾ ਖਿਲਾਰਾ ਖਿਲਰਿਆ ਹੋਇਆ ਹੈ।
हउमै मेरा पसरिआ पासारा ॥
ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥
Night and day, they burn, day and night; without the Guru, there is no peace or tranquility. ||3||
ਜਗਤ ਹਰ ਵੇਲੇ ਦਿਨ ਰਾਤ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਰਿਹਾ ਹੈ। ਗੁਰੂ ਦੀ ਸਰਨ ਤੋਂ ਬਿਨਾ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ ॥੩॥
अनदिनु जलत रहै दिनु राती गुर बिनु सांति न होई हे ॥३॥
ਆਪੇ ਜੋੜਿ ਵਿਛੋੜੇ ਆਪੇ ॥
He Himself unites, and He Himself separates.
ਪਰਮਾਤਮਾ ਆਪ ਹੀ (ਜੀਵਾਂ ਨੂੰ) ਜੋੜ ਕੇ (ਇਥੇ ਪਰਵਾਰਾਂ ਵਿਚ ਇਕੱਠੇ ਕਰ ਕੇ) ਆਪ ਹੀ (ਇਹਨਾਂ ਨੂੰ ਆਪੋ ਵਿਚੋਂ) ਵਿਛੋੜ ਦੇਂਦਾ ਹੈ।
आपे जोड़ि विछोड़े आपे ॥
ਆਪੇ ਥਾਪਿ ਉਥਾਪੇ ਆਪੇ ॥
He Himself establishes, and He Himself disestablishes.
ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ।
आपे थापि उथापे आपे ॥
ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥
True is the Hukam of His Command, and True is the expanse of His universe. No one else can issue any Command. ||4||
ਪਰਮਾਤਮਾ ਦਾ ਹੁਕਮ ਅਟੱਲ ਹੈ, (ਉਸ ਦੇ ਹੁਕਮ ਵਿਚ ਪੈਦਾ ਹੋਇਆ ਇਹ) ਜਗਤ-ਪਸਾਰਾ ਭੀ ਸਚ-ਮੁਚ ਹੋਂਦ ਵਾਲਾ ਹੈ। ਕਿਸੇ ਹੋਰ ਪਾਸੋਂ (ਅਜਿਹਾ) ਹੁਕਮ ਨਹੀਂ ਚਲਾਇਆ ਜਾ ਸਕਦਾ ॥੪॥
सचा हुकमु सचा पासारा होरनि हुकमु न होई हे ॥४॥
ਆਪੇ ਲਾਇ ਲਏ ਸੋ ਲਾਗੈ ॥
He alone is attached to the Lord, whom the Lord attaches to Himself.
ਜਿਸ ਮਨੁੱਖ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ, ਉਹ ਮਨੁੱਖ (ਪ੍ਰਭੂ ਦੀ ਭਗਤੀ ਵਿਚ) ਲੱਗਦਾ ਹੈ।
आपे लाइ लए सो लागै ॥
ਗੁਰ ਪਰਸਾਦੀ ਜਮ ਕਾ ਭਉ ਭਾਗੈ ॥
By Guru's Grace, the fear of death runs away.
ਗੁਰੂ ਦੀ ਕਿਰਪਾ ਨਾਲ (ਉਸ ਦੇ ਅੰਦਰੋਂ) ਮੌਤ ਦਾ ਡਰ ਦੂਰ ਹੋ ਜਾਂਦਾ ਹੈ।
गुर परसादी जम का भउ भागै ॥
ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥
The Shabad, the Giver of peace, dwells forever deep within the nucleus of the self. One who is Gurmukh understands. ||5||
ਉਸ ਦੇ ਅੰਦਰ ਸਦਾ ਆਤਮਕ ਆਨੰਦ ਦੇਣ ਵਾਲਾ ਗੁਰ-ਸ਼ਬਦ ਵੱਸਿਆ ਰਹਿੰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਹੀ ਕੋਈ ਮਨੁੱਖ (ਇਸ ਭੇਤ ਨੂੰ) ਸਮਝਦਾ ਹੈ ॥੫॥
अंतरि सबदु सदा सुखदाता गुरमुखि बूझै कोई हे ॥५॥
ਆਪੇ ਮੇਲੇ ਮੇਲਿ ਮਿਲਾਏ ॥
God Himself unites those united in His Union.
ਪਰਮਾਤਮਾ ਆਪ ਹੀ (ਪੂਰਬਲੇ ਲਿਖੇ ਅਨੁਸਾਰ ਜੀਵ ਨੂੰ ਗੁਰੂ-ਚਰਨਾਂ ਵਿਚ) ਜੋੜ ਕੇ (ਆਪਣੇ ਨਾਲ) ਮਿਲਾਂਦਾ ਹੈ।
आपे मेले मेलि मिलाए ॥
ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥
Whatever is pre-ordained by destiny, cannot be erased.
ਪੂਰਬਲੇ ਕੀਤੇ ਕਰਮਾਂ ਅਨੁਸਾਰ ਜੋ ਲੇਖ (ਮੱਥੇ ਤੇ) ਲਿਖਿਆ ਜਾਂਦਾ ਹੈ, ਉਹ (ਜੀਵ ਪਾਸੋਂ) ਮਿਟਾਇਆ ਨਹੀਂ ਜਾ ਸਕਦਾ।
पुरबि लिखिआ सो मेटणा न जाए ॥
ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥
Night and day, His devotees worship Him, day and night; one who becomes Gurmukh serves Him. ||6||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦਾ ਹੈ, ਗੁਰੂ ਦੀ ਸਰਨ ਪਿਆਂ ਹੀ ਭਗਤੀ ਹੋ ਸਕਦੀ ਹੈ ॥੬॥
अनदिनु भगति करे दिनु राती गुरमुखि सेवा होई हे ॥६॥
ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥
Serving the True Guru, lasting peace is experienced.
ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਿਆ ਜਾ ਸਕਦਾ ਹੈ,
सतिगुरु सेवि सदा सुखु जाता ॥
ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥
He Himself, the Giver of all, has come and met me.
ਸਭਨਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਭੀ (ਗੁਰੂ ਦੀ ਸਰਨ ਪਿਆਂ) ਆਪ ਹੀ ਆ ਮਿਲਦਾ ਹੈ।
आपे आइ मिलिआ सभना का दाता ॥
ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥
Subduing egotism, the fire of thirst has been extinguished; contemplating the Word of the Shabad, peace is found. ||7||
(ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ ਅੰਦਰੋਂ) ਹਉਮੈ ਮਾਰ ਕੇ ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ। ਗੁਰੂ ਦੇ ਸ਼ਬਦ ਨੂੰ ਪਛਾਣਿਆਂ ਹੀ ਸੁਖ ਮਿਲ ਸਕਦਾ ਹੈ ॥੭॥
हउमै मारि त्रिसना अगनि निवारी सबदु चीनि सुखु होई हे ॥७॥
ਕਾਇਆ ਕੁਟੰਬੁ ਮੋਹੁ ਨ ਬੂਝੈ ॥
One who is attached to his body and family, does not understand.
(ਜਿਸ ਮਨੁੱਖ ਨੂੰ) ਸਰੀਰ ਦਾ ਮੋਹ (ਗ੍ਰਸ ਰਿਹਾ ਹੈ) ਪਰਵਾਰ (ਦਾ ਮੋਹ ਗ੍ਰਸ ਰਿਹਾ ਹੈ) (ਉਹ ਮਨੁੱਖ ਆਤਮਕ ਜੀਵਨ ਦੀ ਖੇਡ ਨੂੰ) ਨਹੀਂ ਸਮਝਦਾ।
काइआ कुटंबु मोहु न बूझै ॥
ਗੁਰਮੁਖਿ ਹੋਵੈ ਤ ਆਖੀ ਸੂਝੈ ॥
But one who becomes Gurmukh, sees the Lord with his eyes.
ਜੇ ਮਨੁੱਖ ਗੁਰੂ ਦੀ ਸਰਨ ਪੈ ਜਾਏ, ਤਾਂ ਇਸ ਨੂੰ ਇਹਨਾਂ ਅੱਖਾਂ ਨਾਲ ਸਭ ਕੁਝ ਦਿੱਸ ਪੈਂਦਾ ਹੈ।
गुरमुखि होवै त आखी सूझै ॥
ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥
Night and day, he chants the Naam, day and night; meeting with his Beloved, he finds peace. ||8||
ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਪ੍ਰੀਤਮ ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੮॥
अनदिनु नामु रवै दिनु राती मिलि प्रीतम सुखु होई हे ॥८॥
ਮਨਮੁਖ ਧਾਤੁ ਦੂਜੈ ਹੈ ਲਾਗਾ ॥
The self-willed manmukh wanders distracted, attached to duality.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਮਾਇਆ (ਗ੍ਰਸੀ ਰੱਖਦੀ ਹੈ, ਉਹ ਮਨੁੱਖ) ਮਾਇਆ (ਦੇ ਆਹਰ) ਵਿਚ ਰੁੱਝਾ ਰਹਿੰਦਾ ਹੈ।
मनमुख धातु दूजै है लागा ॥
ਜਨਮਤ ਕੀ ਨ ਮੂਓ ਆਭਾਗਾ ॥
That unfortunate wretch - why didn't he just die as soon as he was born?
ਪਰ ਉਹ ਬਦ-ਨਸੀਬ ਜੰਮਦਾ ਹੀ ਕਿਉਂ ਨ ਮਰ ਗਿਆ?
जनमत की न मूओ आभागा ॥
ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥
Coming and going, he wastes away his life in vain. Without the Guru, liberation is not obtained. ||9||
ਉਹ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਵਿਅਰਥ ਜਨਮ ਗਵਾ ਜਾਂਦਾ ਹੈ। ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਹੁੰਦੀ ॥੯॥
आवत जात बिरथा जनमु गवाइआ बिनु गुर मुकति न होई हे ॥९॥
ਕਾਇਆ ਕੁਸੁਧ ਹਉਮੈ ਮਲੁ ਲਾਈ ॥
That body which is stained with the filth of egotism is false and impure.
ਉਹ ਸਰੀਰ ਅਪਵਿੱਤਰ ਹੈ ਜਿਸ ਨੂੰ ਹਉਮੈ ਦੀ ਮੈਲ ਲੱਗੀ ਹੋਈ ਹੈ।
काइआ कुसुध हउमै मलु लाई ॥
ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥
It may be washed a hundred times, but its filth is still not removed.
ਜੇ (ਅਜੇਹੇ ਸਰੀਰ ਨੂੰ ਤੀਰਥ ਆਦਿਕਾਂ ਉਤੇ ਲੋਕ) ਸੌ ਵਾਰੀ ਭੀ ਧੋਂਦੇ ਰਹਿਣ, ਤਾਂ ਭੀ ਇਹ ਮੈਲ ਦੂਰ ਨਹੀਂ ਹੁੰਦੀ।
जे सउ धोवहि ता मैलु न जाई ॥
ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥
But if it is washed with the Word of the Shabad, then it is truly cleansed, and it shall never be soiled again. ||10||
(ਜੇ ਮਨੁੱਖ ਦਾ ਹਿਰਦਾ) ਗੁਰੂ ਦੇ ਸ਼ਬਦ ਨਾਲ ਧੋਤਾ ਜਾਏ, ਤਾਂ ਸਰੀਰ ਪਵਿੱਤਰ ਹੋ ਜਾਂਦਾ ਹੈ, ਮੁੜ ਸਰੀਰ (ਹਉਮੈ ਦੀ ਮੈਲ ਨਾਲ) ਕਦੇ ਗੰਦਾ ਨਹੀਂ ਹੁੰਦਾ ॥੧੦॥
सबदि धोपै ता हछी होवै फिरि मैली मूलि न होई हे ॥१०॥
ਪੰਚ ਦੂਤ ਕਾਇਆ ਸੰਘਾਰਹਿ ॥
The five demons destroy the body.
ਕਾਮਾਦਿਕ ਪੰਜੇ ਵੈਰੀ ਉਹਨਾਂ ਦੇ ਸਰੀਰ ਨੂੰ ਗਾਲਦੇ ਰਹਿੰਦੇ ਹਨ,
पंच दूत काइआ संघारहि ॥
ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥
He dies and dies again, only to be reincarnated; he does not contemplate the Shabad.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਨਹੀਂ ਵਸਾਂਦੇ। ਉਹ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।
मरि मरि जंमहि सबदु न वीचारहि ॥
ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥
The darkness of emotional attachment to Maya is within his inner being; as if in a dream, he does not understand. ||11||
ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਪਿਆ ਰਹਿੰਦਾ ਹੈ, ਉਹਨਾਂ ਨੂੰ ਆਪਣੇ ਆਪ ਦੀ ਸੋਝੀ ਨਹੀਂ ਹੁੰਦੀ, ਉਹ ਇਉਂ ਹਨ ਜਿਵੇਂ ਸੁਪਨੇ ਵਿਚ ਹਨ ॥੧੧॥
अंतरि माइआ मोह गुबारा जिउ सुपनै सुधि न होई हे ॥११॥
ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥
Some conquer the five demons, by being attached to the Shabad.
ਉਹ ਮਨੁੱਖ ਕਾਮਾਦਿਕ ਪੰਜਾਂ ਨੂੰ ਮਾਰ ਕੇ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ;
इकि पंचा मारि सबदि है लागे ॥
ਸਤਿਗੁਰੁ ਆਇ ਮਿਲਿਆ ਵਡਭਾਗੇ ॥
They are blessed and very fortunate; the True Guru comes to meet them.
ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੂੰ ਗੁਰੂ ਆ ਮਿਲਿਆ ਹੈ।
सतिगुरु आइ मिलिआ वडभागे ॥
ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥
Within the nucleus of their inner being, they dwell upon the Truth; attuned to the Lord's Love, they intuitively merge in Him. ||12||
ਆਪਣੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਨੂੰ ਯਾਦ ਕਰਦੇ ਰਹਿੰਦੇ ਹਨ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। (ਜਿਹੜਾ ਮਨੁੱਖ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ) ਉਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧੨॥
अंतरि साचु रवहि रंगि राते सहजि समावै सोई हे ॥१२॥
ਗੁਰ ਕੀ ਚਾਲ ਗੁਰੂ ਤੇ ਜਾਪੈ ॥
The Guru's Way is known through the Guru.
ਗੁਰੂ ਵਾਲੀ ਜੀਵਨ-ਜੁਗਤਿ ਗੁਰੂ ਪਾਸੋਂ ਹੀ ਸਿੱਖੀ ਜਾ ਸਕਦੀ ਹੈ।
गुर की चाल गुरू ते जापै ॥
ਪੂਰਾ ਸੇਵਕੁ ਸਬਦਿ ਸਿਞਾਪੈ ॥
His perfect servant attains realization through the Shabad.
ਗੁਰੂ ਦੇ ਸ਼ਬਦ ਵਿਚ ਜੁੜਿਆ ਹੋਇਆ ਮਨੁੱਖ ਹੀ ਪੂਰਨ ਸੇਵਕ ਸਿੰਞਾਣਿਆ ਜਾਂਦਾ ਹੈ;
पूरा सेवकु सबदि सिञापै ॥
ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥
Deep within his heart, he dwells forever upon the Shabad; he tastes the sublime essence of the True Lord with his tongue. ||13||
ਉਹੀ ਮਨੁੱਖ ਆਪਣੀ ਜੀਭ ਨਾਲ ਸਦਾ-ਥਿਰ ਨਾਮ-ਰਸ ਚੱਖਦਾ ਰਹਿੰਦਾ ਹੈ ਅਤੇ ਆਪਣੇ ਹਿਰਦੇ ਵਿਚ ਗੁਰੂ ਦਾ ਸ਼ਬਦ ਸਦਾ ਵਸਾਈ ਰੱਖਦਾ ਹੈ ॥੧੩॥
सदा सबदु रवै घट अंतरि रसना रसु चाखै सचु सोई हे ॥१३॥
ਹਉਮੈ ਮਾਰੇ ਸਬਦਿ ਨਿਵਾਰੇ ॥
Egotism is conquered and subdued by the Shabad.
(ਪੂਰਨ ਸੇਵਕ) ਗੁਰੂ ਦੇ ਸ਼ਬਦ ਦੀ ਰਾਹੀਂ ਆਪਣੀ ਹਉਮੈ ਮਾਰ ਮੁਕਾਂਦਾ ਹੈ, ਆਪਾ-ਭਾਵ ਦੂਰ ਕਰ ਦੇਂਦਾ ਹੈ,
हउमै मारे सबदि निवारे ॥
ਹਰਿ ਕਾ ਨਾਮੁ ਰਖੈ ਉਰਿ ਧਾਰੇ ॥
I have enshrined the Name of the Lord within my heart.
ਅਤੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।
हरि का नामु रखै उरि धारे ॥
ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥
Other than the One Lord, I know nothing at all. Whatever will be, will automatically be. ||14||
(ਪੂਰਨ ਸੇਵਕ ਇਹੀ ਯਕੀਨ ਰੱਖਦਾ ਹੈ-) ਇਕ ਪਰਮਾਤਮਾ ਤੋਂ ਬਿਨਾ ਮੈਂ ਹੋਰ ਕਿਸੇ ਨੂੰ (ਉਸ ਵਰਗਾ) ਨਹੀਂ ਸਮਝਦਾ, ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹੀ ਠੀਕ ਹੋ ਰਿਹਾ ਹੈ ॥੧੪॥
एकसु बिनु हउ होरु न जाणा सहजे होइ सु होई हे ॥१४॥
ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥
Without the True Guru, no one obtains intuitive wisdom.
ਗੁਰੂ ਦੀ ਸਰਨ ਤੋਂ ਬਿਨਾ ਕਿਸੇ ਮਨੁੱਖ ਨੇ ਆਤਮਕ ਅਡੋਲਤਾ ਪ੍ਰਾਪਤ ਨਹੀਂ ਕੀਤੀ।
बिनु सतिगुर सहजु किनै नही पाइआ ॥
ਗੁਰਮੁਖਿ ਬੂਝੈ ਸਚਿ ਸਮਾਇਆ ॥
The Gurmukh understands, and is immersed in the True Lord.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਇਸ ਨੂੰ ਸਮਝਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।
गुरमुखि बूझै सचि समाइआ ॥
ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥
He serves the True Lord, and is attuned to the True Shabad. The Shabad banishes egotism. ||15||
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਰੱਤੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਉਮੈ ਦੂਰ ਕਰ ਲੈਂਦੇ ਹਨ ॥੧੫॥
सचा सेवि सबदि सच राते हउमै सबदे खोई हे ॥१५॥
ਆਪੇ ਗੁਣਦਾਤਾ ਬੀਚਾਰੀ ॥
He Himself is the Giver of virtue, the Contemplative Lord.
ਹੇ ਪ੍ਰਭੂ! ਤੂੰ ਆਪ ਹੀ (ਯੋਗ ਪਾਤ੍ਰ) ਵਿਚਾਰ ਕੇ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤ ਦੇਣ ਵਾਲਾ ਹੈਂ;
आपे गुणदाता बीचारी ॥
ਗੁਰਮੁਖਿ ਦੇਵਹਿ ਪਕੀ ਸਾਰੀ ॥
The Gurmukh is given the winning dice.
ਜਿਨ੍ਹਾਂ ਨੂੰ ਤੂੰ ਗੁਰੂ ਦੀ ਰਾਹੀਂ (ਆਪਣੇ ਗੁਣਾਂ ਦੀ ਦਾਤਿ) ਦੇਂਦਾ ਹੈਂ ਉਹ ਇਸ ਜੀਵਨ-ਖੇਡ ਵਿਚ ਪੁੱਗ ਜਾਂਦੇ ਹਨ।
गुरमुखि देवहि पकी सारी ॥
ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥
O Nanak, immersed in the Naam, the Name of the Lord, one becomes true; from the True Lord, honor is obtained. ||16||2||
ਹੇ ਨਾਨਕ! ਉਹ ਮਨੁੱਖ ਨਾਮ ਵਿਚ ਲੀਨ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਤੋਂ ਹੀ ਉਹਨਾਂ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ॥੧੬॥੨॥
नानक नामि समावहि साचै साचे ते पति होई हे ॥१६॥२॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਜਗਜੀਵਨੁ ਸਾਚਾ ਏਕੋ ਦਾਤਾ ॥
The One True Lord is the Life of the World, the Great Giver.
ਜਿਹੜਾ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਅਤੇ (ਸਾਰੇ) ਜਗਤ ਦਾ ਸਹਾਰਾ ਹੈ, ਉਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।
जगजीवनु साचा एको दाता ॥
ਗੁਰ ਸੇਵਾ ਤੇ ਸਬਦਿ ਪਛਾਤਾ ॥
Serving the Guru, through the Word of the Shabad, He is realized.
ਗੁਰੂ ਦੀ ਸਰਨ ਪਿਆਂ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਨਾਲ ਡੂੰਘੀ ਸਾਂਝ ਪੈ ਸਕਦੀ ਹੈ।
गुर सेवा ते सबदि पछाता ॥
ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥
There is only One Command, and there is only One Supreme King. In each and every age, He links each to their tasks. ||1||
ਉਸੇ ਦਾ ਹੀ (ਜਗਤ ਵਿਚ) ਹੁਕਮ ਚੱਲ ਰਿਹਾ ਹੈ, ਉਸੇ ਦਾ ਹੀ (ਜਗਤ ਵਿਚ) ਰਾਜ ਹੈ। ਹਰੇਕ ਜੁਗ ਵਿਚ ਹਰੇਕ ਜੀਵ ਦੇ ਸਿਰ ਉਤੇ ਉਹੀ ਪਰਮਾਤਮਾ ਕਰਨ-ਜੋਗ ਕਾਰ ਮੁਕਰਰ ਕਰਦਾ ਆ ਰਿਹਾ ਹੈ ॥੧॥
एको अमरु एका पतिसाही जुगु जुगु सिरि कार बणाई हे ॥१॥
ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥
That humble being is immaculate, who knows his own self.
ਜਿਸ ਮਨੁੱਖ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਗਿਆ;
सो जनु निरमलु जिनि आपु पछाता ॥
ਆਪੇ ਆਇ ਮਿਲਿਆ ਸੁਖਦਾਤਾ ॥
The Lord, the Giver of peace, Himself comes and meets him.
ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਉਸ ਮਨੁੱਖ ਨੂੰ ਆ ਮਿਲਦਾ ਹੈ।
आपे आइ मिलिआ सुखदाता ॥
ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥
His tongue is imbued with the Shabad, and he sings the Glorious Praises of the Lord; he is honored in the Court of the True Lord. ||2||
ਗੁਰੂ ਦੇ ਸ਼ਬਦ ਵਿਚ ਰੱਤੀ ਹੋਈ ਉਸ ਮਨੁੱਖ ਦੀ ਜੀਭ ਸਦਾ ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਇੱਜ਼ਤ ਪ੍ਰਾਪਤ ਕਰਦਾ ਹੈ ॥੨॥
रसना सबदि रती गुण गावै दरि साचै पति पाई हे ॥२॥
ਗੁਰਮੁਖਿ ਨਾਮਿ ਮਿਲੈ ਵਡਿਆਈ ॥
The Gurmukh is blessed with the glorious greatness of the Naam.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰਿ-ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਨਾਮਣਾ ਖੱਟਦਾ ਹੈ।
गुरमुखि नामि मिलै वडिआई ॥
ਮਨਮੁਖਿ ਨਿੰਦਕਿ ਪਤਿ ਗਵਾਈ ॥
The self-willed manmukh, the slanderer, loses his honor.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿੰਦਕ ਮਨੁੱਖ ਨੇ (ਸਭ ਥਾਈਂ ਆਪਣੀ) ਇੱਜ਼ਤ ਗਵਾ ਲਈ।
मनमुखि निंदकि पति गवाई ॥
ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥
Attuned to the Naam, the supreme soul-swans remain detached; in the home of the self, they remain absorbed in deep meditative trance. ||3||
ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿਣ ਵਾਲੇ ਮਨੁੱਖ ਪਰਮ ਹੰਸ ਹਨ, (ਅਸਲ) ਬੈਰਾਗੀ ਹਨ, ਉਹ ਹਰ ਵੇਲੇ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦੇ ਹਨ ॥੩॥
नामि रते परम हंस बैरागी निज घरि ताड़ी लाई हे ॥३॥
ਸਬਦਿ ਮਰੈ ਸੋਈ ਜਨੁ ਪੂਰਾ ॥
That humble being who dies in the Shabad is perfect.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ, (ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਨਹੀਂ ਪੈਣ ਦੇਂਦਾ, ਵਿਕਾਰਾਂ ਦੇ ਭਾ ਦਾ ਮਰਿਆ ਹੋਇਆ ਹੈ), ਉਹੀ ਮਨੁੱਖ ਪੂਰਨ ਹੈ।
सबदि मरै सोई जनु पूरा ॥
ਸਤਿਗੁਰੁ ਆਖਿ ਸੁਣਾਏ ਸੂਰਾ ॥
The brave, heroic True Guru chants and proclaims this.
(ਇਹ ਗੱਲ ਵਿਕਾਰਾਂ ਦਾ ਟਾਕਰਾ ਸਫਲਤਾ ਨਾਲ ਕਰਨ ਵਾਲੇ) ਸੂਰਮੇ ਗੁਰੂ ਨੇ ਆਖ ਕੇ (ਹਰੇਕ ਪ੍ਰਾਣੀ ਨੂੰ) ਸੁਣਾ ਦਿੱਤੀ ਹੈ।
सतिगुरु आखि सुणाए सूरा ॥
ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥
Deep within the body is the true pool of Ambrosial Nectar; the mind drinks it in with loving devotion. ||4||
ਉਸ ਮਨੁੱਖ ਦੇ ਸਰੀਰ ਦੇ ਵਿਚ ਹੀ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਚਸ਼ਮਾ ਹੈ (ਜਿਸ ਵਿਚੋਂ) ਉਸ ਦਾ ਮਨ ਬੜੇ ਪ੍ਰੇਮ-ਪਿਆਰ ਨਾਲ (ਨਾਮ-ਜਲ) ਪੀਂਦਾ ਰਹਿੰਦਾ ਹੈ ॥੪॥
काइआ अंदरि अंम्रित सरु साचा मनु पीवै भाइ सुभाई हे ॥४॥
ਪੜਿ ਪੰਡਿਤੁ ਅਵਰਾ ਸਮਝਾਏ ॥
The Pandit, the religious scholar, reads and instructs others,
ਪੰਡਿਤ (ਧਰਮ ਪੁਸਤਕਾਂ) ਪੜ੍ਹ ਕੇ ਹੋਰਨਾਂ ਨੂੰ ਮੱਤਾਂ ਦੇਂਦਾ ਹੈ,
पड़ि पंडितु अवरा समझाए ॥
ਘਰ ਜਲਤੇ ਕੀ ਖਬਰਿ ਨ ਪਾਏ ॥
but he does not realize that his own home is on fire.
ਪਰ (ਮਾਇਆ ਦੀ ਤ੍ਰਿਸ਼ਨਾ-ਅੱਗ ਨਾਲ ਆਪਣਾ ਹਿਰਦਾ-) ਘਰ ਸੜ ਰਹੇ ਦਾ ਉਸ ਨੂੰ ਪਤਾ ਹੀ ਨਹੀਂ ਲੱਗਦਾ।
घर जलते की खबरि न पाए ॥
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥
Without serving the True Guru, the Naam is not obtained. You can read until you are exhausted, but you shall not find peace and tranquility. ||5||
ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ (ਨਾਮ ਤੋਂ ਬਿਨਾ ਹਿਰਦੇ ਵਿਚ ਠੰਢ ਨਹੀਂ ਪੈ ਸਕਦੀ)। ਪੰਡਿਤ ਲੋਕ (ਹੋਰਨਾਂ ਨੂੰ ਉਪਦੇਸ਼ ਕਰਨ ਲਈ ਧਰਮ ਪੁਸਤਕ) ਪੜ੍ਹ ਪੜ੍ਹ ਕੇ ਥੱਕ ਗਏ, ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਨਾਹ ਹੋਈ ॥੫॥
बिनु सतिगुर सेवे नामु न पाईऐ पड़ि थाके सांति न आई हे ॥५॥
ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥
Some smear their bodies with ashes, and wander around in religious disguises.
ਕਈ ਐਸੇ ਹਨ ਜੋ ਸਾਧੂਆਂ ਵਾਲਾ ਬਾਣਾ ਪਾ ਕੇ (ਪਿੰਡੇ ਉਤੇ) ਸੁਆਹ ਮਲ ਕੇ ਤੁਰੇ ਫਿਰਦੇ ਹਨ।
इकि भसम लगाइ फिरहि भेखधारी ॥
ਬਿਨੁ ਸਬਦੈ ਹਉਮੈ ਕਿਨਿ ਮਾਰੀ ॥
Without the Word of the Shabad, who has ever subdued egotism?
ਪਰ ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਭੀ ਮਨੁੱਖ ਹਉਮੈ ਨੂੰ ਮੁਕਾ ਨਹੀਂ ਸਕਿਆ।
बिनु सबदै हउमै किनि मारी ॥
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥
Night and day, they continue burning, day and night; they are deluded and confused by their doubt and religious costumes. ||6||
(ਸਾਧ-ਬਾਣੇ ਵਿਚ ਹੁੰਦਿਆਂ ਭੀ) ਉਹ ਹਰ ਵੇਲੇ ਦਿਨ ਰਾਤ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਰਹਿੰਦੇ ਹਨ, ਉਹ ਭਰਮ ਵਿਚ ਭੇਖ ਦੇ ਭੁਲੇਖੇ ਵਿਚ ਭਟਕਦੇ ਫਿਰਦੇ ਹਨ ॥੬॥
अनदिनु जलत रहहि दिनु राती भरमि भेखि भरमाई हे ॥६॥
ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥
Some, in the midst of their household and family, remain always unattached.
ਪਰ, ਕਈ ਐਸੇ ਹਨ ਜੋ ਗ੍ਰਿਹਸਤ ਵਿਚ ਪਰਵਾਰ ਵਿਚ (ਰਹਿੰਦੇ ਹੋਏ ਹੀ) ਸਦਾ ਨਿਰਮੋਹ ਹਨ,
इकि ग्रिह कुटंब महि सदा उदासी ॥
ਸਬਦਿ ਮੁਏ ਹਰਿ ਨਾਮਿ ਨਿਵਾਸੀ ॥
They die in the Shabad, and dwell in the Lord's Name.
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਾਇਆ ਦੇ ਮੋਹ ਵਲੋਂ ਮਰੇ ਹੋਏ ਹਨ, ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ।
सबदि मुए हरि नामि निवासी ॥
ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥
Night and day, they remain forever attuned to His Love; they focus their consciousness on loving devotion and the Fear of God. ||7||
ਉਹ ਹਰ ਵੇਲੇ ਸਦਾ ਹੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ; ਪ੍ਰਭੂ ਦੇ ਅਦਬ ਤੇ ਪਿਆਰ ਦਾ ਸਦਕਾ ਉਹ ਪ੍ਰਭੂ ਦੀ ਭਗਤੀ ਵਿਚ ਚਿੱਤ ਜੋੜੀ ਰੱਖਦੇ ਹਨ ॥੭॥
अनदिनु सदा रहहि रंगि राते भै भाइ भगति चितु लाई हे ॥७॥
ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥
The self-willed manmukh indulges in slander, and is ruined.
ਮਨ ਦਾ ਮੁਰੀਦ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ ਦੁੱਖੀ ਹੁੰਦਾ ਰਹਿੰਦਾ ਹੈ,
मनमुखु निंदा करि करि विगुता ॥
ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥
The dog of greed barks within him.
ਉਸ ਦੇ ਅੰਦਰ ਲੋਭ ਜ਼ੋਰ ਪਾਈ ਰੱਖਦਾ ਹੈ, ਜਿਵੇਂ ਕੁੱਤਾ (ਨਿੱਤ) ਭੌਂਕਦਾ ਰਹਿੰਦਾ ਹੈ।
अंतरि लोभु भउकै जिसु कुता ॥
ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥
The Messenger of Death never leaves him, and in the end, he leaves, regretting and repenting. ||8||
ਆਤਮਕ ਮੌਤ ਅਜਿਹੇ ਮਨੁੱਖ ਦੀ ਕਦੇ ਖ਼ਲਾਸੀ ਨਹੀਂ ਕਰਦੀ, ਅਖ਼ੀਰ ਮਰਨ ਵੇਲੇ ਭੀ ਉਹ ਇਥੋਂ ਹੱਥ ਮਲਦਾ ਹੀ ਜਾਂਦਾ ਹੈ ॥੮॥
जमकालु तिसु कदे न छोडै अंति गइआ पछुताई हे ॥८॥
ਸਚੈ ਸਬਦਿ ਸਚੀ ਪਤਿ ਹੋਈ ॥
Through the True Word of the Shabad, true honor is obtained.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲ ਜਾਂਦੀ ਹੈ,
सचै सबदि सची पति होई ॥
ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥
Without the Name, no one attains liberation.
ਤੇ, ਨਾਮ (ਜਪਣ) ਤੋਂ ਬਿਨਾ ਕੋਈ ਮਨੁੱਖ (ਲੋਭ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਪਾ ਸਕਦਾ।
बिनु नावै मुकति न पावै कोई ॥
ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥
Without the True Guru, no one finds the Name. Such is the making which God has made. ||9||
ਪ੍ਰਭੂ ਨੇ ਅਜਿਹੀ ਮਰਯਾਦਾ ਬਣਾ ਰੱਖੀ ਹੈ ਕਿ ਗੁਰੂ (ਦੀ ਸਰਨ ਪੈਣ) ਤੋਂ ਬਿਨਾ ਕੋਈ ਮਨੁੱਖ ਪ੍ਰਭੂ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ ॥੯॥
बिनु सतिगुर को नाउ न पाए प्रभि ऐसी बणत बणाई हे ॥९॥
ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥
Some are Siddhas and seekers, and great contemplators.
ਕਈ (ਐਸੇ ਹਨ ਜੋ) ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ (ਅਖਵਾਂਦੇ) ਹਨ, ਕਈ (ਅਜੇ) ਜੋਗ-ਸਾਧਨ ਕਰ ਰਹੇ ਹਨ, ਕਈ ਚਰਚਾ (ਆਦਿਕ) ਕਰਨ ਵਾਲੇ ਹਨ।
इकि सिध साधिक बहुतु वीचारी ॥
ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥
Some remain imbued with the Naam, the Name of the Formless Lord, day and night.
ਕਈ ਦਿਨ ਰਾਤ ਨਿਰੰਕਾਰ ਦੇ ਨਾਮ ਵਿਚ ਰੰਗੇ ਰਹਿੰਦੇ ਹਨ।
इकि अहिनिसि नामि रते निरंकारी ॥
ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥
He alone understands, whom the Lord unites with Himself; through loving devotional worship, fear is dispelled. ||10||
ਜਿਸ ਮਨੁੱਖ ਨੂੰ ਪਰਮਾਤਮਾ ਆਪ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ। ਪ੍ਰਭੂ ਦੀ ਭਗਤੀ ਤੇ ਪ੍ਰਭੂ-ਪ੍ਰੇਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ) ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ॥੧੦॥
जिस नो आपि मिलाए सो बूझै भगति भाइ भउ जाई हे ॥१०॥
ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥
Some take cleansing baths and give donations to charities, but they do not understand.
ਅਨੇਕਾਂ ਪ੍ਰਾਣੀ ਤੀਰਥਾਂ ਦੇ ਇਸ਼ਨਾਨ ਕਰਦੇ ਹਨ, ਦਾਨ ਕਰਦੇ ਹਨ (ਪਰ ਇਹਨਾਂ ਕਰਮਾਂ ਨਾਲ ਉਹ ਸਹੀ ਜੀਵਨ-ਰਾਹ) ਨਹੀਂ ਸਮਝ ਸਕਦੇ।
इसनानु दानु करहि नही बूझहि ॥
ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥
Some struggle with their minds, and conquer and subdue their minds.
ਕਈ ਐਸੇ ਹਨ ਜੋ ਆਪਣੇ ਮਨ ਨੂੰ (ਵਿਕਾਰਾਂ ਵਲੋਂ) ਮਾਰ ਕੇ ਸਦਾ ਮਨ ਨਾਲ ਹੀ ਜੰਗ ਕਰਦੇ ਰਹਿੰਦੇ ਹਨ।
इकि मनूआ मारि मनै सिउ लूझहि ॥
ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥
Some are imbued with love for the True Word of the Shabad; they merge with the True Shabad. ||11||
ਉਹ ਇਕ ਪ੍ਰਭੂ ਦੇ ਪ੍ਰੇਮ-ਰੰਗ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਹੀ ਰੱਤੇ ਰਹਿੰਦੇ ਹਨ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਉਹਨਾਂ ਦਾ ਮੇਲ ਹੋਇਆ ਰਹਿੰਦਾ ਹੈ ॥੧੧॥
साचै सबदि रते इक रंगी साचै सबदि मिलाई हे ॥११॥
ਆਪੇ ਸਿਰਜੇ ਦੇ ਵਡਿਆਈ ॥
He Himself creates and bestows glorious greatness.
(ਪਰ, ਜੀਵਾਂ ਦੇ ਵੱਸ ਦੀ ਗੱਲ ਨਹੀਂ)। ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਇੱਜ਼ਤ ਦੇਂਦਾ ਹੈ;
आपे सिरजे दे वडिआई ॥
ਆਪੇ ਭਾਣੈ ਦੇਇ ਮਿਲਾਈ ॥
By the Pleasure of His Will, He bestows union.
ਆਪ ਹੀ ਆਪਣੀ ਰਜ਼ਾ ਅਨੁਸਾਰ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।
आपे भाणै देइ मिलाई ॥
ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥
Bestowing His Grace, He comes to dwell in the mind; such is the Command ordained by my God. ||12||
ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤੇ ਜੀਵ ਦੇ ਮਨ ਵਿਚ ਆ ਵੱਸਦਾ ਹੈ-ਪ੍ਰਭੂ ਨੇ ਇਹੋ ਜਿਹਾ ਹੀ ਹੁਕਮ ਵਰਤਾਇਆ ਹੋਇਆ ਹੈ ॥੧੨॥
आपे नदरि करे मनि वसिआ मेरै प्रभि इउ फुरमाई हे ॥१२॥
ਸਤਿਗੁਰੁ ਸੇਵਹਿ ਸੇ ਜਨ ਸਾਚੇ ॥
Those humble beings who serve the True Guru are true.
ਜਿਹੜੇ ਮਨੁੱਖ ਗੁਰੂ ਦਾ ਦਰ ਮੱਲਦੇ ਹਨ, ਉਹ ਮਨੁੱਖ ਟਿਕਵੇਂ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।
सतिगुरु सेवहि से जन साचे ॥
ਮਨਮੁਖ ਸੇਵਿ ਨ ਜਾਣਨਿ ਕਾਚੇ ॥
The false, self-willed manmukhs do not know how to serve the Guru.
ਪਰ ਮਨ ਦੇ ਮੁਰੀਦ ਗੁਰੂ ਦਾ ਦਰ ਮੱਲਣਾ ਨਹੀਂ ਜਾਣਦੇ, ਉਹ ਕਮਜ਼ੋਰ ਜੀਵਨ ਵਾਲੇ ਰਹਿ ਜਾਂਦੇ ਹਨ।
मनमुख सेवि न जाणनि काचे ॥
ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥
The Creator Himself creates the creation and watches over it; he attaches all according to the Pleasure of His Will. ||13||
(ਪਰ, ਜੀਵਾਂ ਦੇ ਕੀਹ ਵੱਸ?) ਕਰਤਾਰ ਆਪ ਹੀ ਇਹ ਕੌਤਕ ਕਰ ਕਰ ਕੇ ਵੇਖ ਰਿਹਾ ਹੈ। ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਹ ਤਿਵੇਂ ਹੀ ਜੀਵਾਂ ਨੂੰ ਕਾਰੇ ਲਾ ਰਿਹਾ ਹੈ ॥੧੩॥
आपे करता करि करि वेखै जिउ भावै तिउ लाई हे ॥१३॥
ਜੁਗਿ ਜੁਗਿ ਸਾਚਾ ਏਕੋ ਦਾਤਾ ॥
In each and every age, the True Lord is the one and only Giver.
ਹਰੇਕ ਜੁਗ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ (ਨਾਮ ਦੀ ਦਾਤਿ) ਦੇਣ ਵਾਲਾ ਹੈ।
जुगि जुगि साचा एको दाता ॥
ਪੂਰੈ ਭਾਗਿ ਗੁਰ ਸਬਦੁ ਪਛਾਤਾ ॥
Through perfect destiny, one realizes the Word of the Guru's Shabad.
(ਜਿਸ ਨੂੰ ਇਹ ਦਾਤ ਦੇਂਦਾ ਹੈ ਉਹ ਮਨੁੱਖ) ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਸਮਝ ਲੈਂਦਾ ਹੈ।
पूरै भागि गुर सबदु पछाता ॥
ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥
Those who are immersed in the Shabad are not separated again. By His Grace, they are intuitively immersed in the Lord. ||14||
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ ਉਹ ਉਥੋਂ ਫਿਰ ਵਿੱਛੁੜਦੇ ਨਹੀਂ। ਪ੍ਰਭੂ ਉਹਨਾਂ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਆਤਮਕ ਅਡੋਲਤਾ ਵਿਚ ਮਿਲਾਈ ਰੱਖਦਾ ਹੈ ॥੧੪॥
सबदि मिले से विछुड़े नाही नदरी सहजि मिलाई हे ॥१४॥
ਹਉਮੈ ਮਾਇਆ ਮੈਲੁ ਕਮਾਇਆ ॥
Acting in egotism, they are stained with the filth of Maya.
ਜਿਹੜੇ ਮਨੁੱਖ ਮਾਇਆ ਦੀ ਹਉਮੈ ਦੇ ਕਾਰਨ ਵਿਕਾਰਾਂ ਦੀ ਮੈਲ ਹੀ ਇਕੱਠੀ ਕਰਦੇ ਹਨ,
हउमै माइआ मैलु कमाइआ ॥
ਮਰਿ ਮਰਿ ਜੰਮਹਿ ਦੂਜਾ ਭਾਇਆ ॥
They die and die again, only to be reborn in the love of duality.
ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਉਹ ਦੂਜਾ ਪਾਸਾ ਹੀ ਪਿਆਰਾ ਲੱਗਦਾ ਹੈ।
मरि मरि जंमहि दूजा भाइआ ॥
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥
Without serving the True Guru, no one finds liberation. O mind, tune into this, and see. ||15||
ਪਰ ਤੁਸੀਂ ਬੇ-ਸ਼ੱਕ ਆਪਣੇ ਮਨ ਵਿਚ ਡੂੰਘੀ ਵਿਚਾਰ ਕਰ ਕੇ ਵੇਖ ਲਵੋ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਮੈਲ ਤੋਂ) ਖ਼ਲਾਸੀ ਨਹੀਂ ਹੋ ਸਕਦੀ ॥੧੫॥
बिनु सतिगुर सेवे मुकति न होई मनि देखहु लिव लाई हे ॥१५॥
ਜੋ ਤਿਸੁ ਭਾਵੈ ਸੋਈ ਕਰਸੀ ॥
He does whatever He pleases.
(ਇਹ ਸਾਰੀ ਜਗਤ-ਖੇਡ ਪ੍ਰਭੂ ਦੇ ਹੱਥ ਵਿਚ ਹੈ) ਜੋ ਕੁਝ ਉਸ ਨੂੰ ਚੰਗਾ ਲੱਗਦਾ ਹੈ, ਉਹੀ ਉਹ ਕਰੇਗਾ।
जो तिसु भावै सोई करसी ॥
ਆਪਹੁ ਹੋਆ ਨਾ ਕਿਛੁ ਹੋਸੀ ॥
No one has done, or can do anything by himself.
ਜੀਵ ਦੇ ਆਪਣੇ ਉੱਦਮ ਨਾਲ ਨਾਹ ਹੁਣ ਤਕ ਕੁਝ ਹੋ ਸਕਿਆ ਹੈ ਨਾਹ ਹੀ ਅਗਾਂਹ ਨੂੰ ਕੁਝ ਹੋ ਸਕੇਗਾ।
आपहु होआ ना किछु होसी ॥
ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥
O Nanak, through the Name, one is blessed with glorious greatness, and obtains honor in the Court of the True Lord. ||16||3||
ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪ੍ਰਾਪਤ ਕਰਦਾ ਹੈ ॥੧੬॥੩॥
नानक नामु मिलै वडिआई दरि साचै पति पाई हे ॥१६॥३॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਜੋ ਆਇਆ ਸੋ ਸਭੁ ਕੋ ਜਾਸੀ ॥
All who come shall have to depart.
ਜਿਹੜਾ ਭੀ ਜੀਵ (ਜਗਤ ਵਿਚ) ਜੰਮਦਾ ਹੈ ਉਹ ਹਰੇਕ ਹੀ (ਜ਼ਰੂਰ ਇਸ ਜਗਤ ਤੋਂ) ਕੂਚ (ਭੀ) ਕਰ ਜਾਂਦਾ ਹੈ,
जो आइआ सो सभु को जासी ॥
ਦੂਜੈ ਭਾਇ ਬਾਧਾ ਜਮ ਫਾਸੀ ॥
In the love of duality, they are caught by the noose of the Messenger of Death.
(ਪਰ) ਮਾਇਆ ਦੇ ਮੋਹ ਦੇ ਕਾਰਨ (ਜੀਵ) ਆਤਮਕ ਮੌਤ ਦੀ ਫਾਹੀ ਵਿਚ ਬੱਝ ਜਾਂਦਾ ਹੈ।
दूजै भाइ बाधा जम फासी ॥
ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥
Those humble beings who are protected by the True Guru, are saved. They merge into the Truest of the True. ||1||
ਗੁਰੂ ਨੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ; ਉਹ ਸਦਾ ਹੀ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦੇ ਹਨ ॥੧॥
सतिगुरि राखे से जन उबरे साचे साचि समाई हे ॥१॥
ਆਪੇ ਕਰਤਾ ਕਰਿ ਕਰਿ ਵੇਖੈ ॥
The Creator Himself creates the creation, and watches over it.
(ਇਹ ਸਾਰਾ ਖੇਲ) ਕਰਤਾਰ ਆਪ ਹੀ ਕਰ ਕਰ ਕੇ ਵੇਖ ਰਿਹਾ ਹੈ;
आपे करता करि करि वेखै ॥
ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
They alone are acceptable, upon whom He bestows His Glance of Grace.
ਜਿਸ ਮਨੁੱਖ ਉੱਤੇ ਉਹ ਮਿਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ ਉਸ ਦੀ ਪਰਵਾਨਗੀ ਵਿਚ ਹੈ।
जिस नो नदरि करे सोई जनु लेखै ॥
ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥
The Gurmukh attains spiritual wisdom, and understands everything. The ignorant ones act blindly. ||2||
ਜਿਸ ਮਨੁੱਖ ਨੂੰ ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ ਉਸ ਨੂੰ (ਆਤਮਕ ਜੀਵਨ ਬਾਰੇ) ਹਰੇਕ ਗੱਲ ਦੀ ਸਮਝ ਆ ਜਾਂਦੀ ਹੈ। ਗਿਆਨ ਤੋਂ ਸੱਖਣਾ ਮਨੁੱਖ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ ॥੨॥
गुरमुखि गिआनु तिसु सभु किछु सूझै अगिआनी अंधु कमाई हे ॥२॥
ਮਨਮੁਖ ਸਹਸਾ ਬੂਝ ਨ ਪਾਈ ॥
The self-willed manmukh is cynical; he doesn't understand.
ਮਨ ਦੇ ਮੁਰੀਦ ਮਨੁੱਖ ਨੂੰ (ਹਰ ਵੇਲੇ ਕੋਈ ਨ ਕੋਈ) ਸਹਮ (ਖਾਈ ਜਾਂਦਾ ਹੈ, ਕਿਉਂਕਿ) ਉਸ ਨੂੰ ਆਤਮਕ ਜੀਵਨ ਦੀ ਸੂਝ ਨਹੀਂ ਹੁੰਦੀ।
मनमुख सहसा बूझ न पाई ॥
ਮਰਿ ਮਰਿ ਜੰਮੈ ਜਨਮੁ ਗਵਾਈ ॥
He dies and dies again, only to be reborn, and loses his life uselessly again.
ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਉਹ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ।
मरि मरि जंमै जनमु गवाई ॥
ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥
The Gurmukh is imbued with the Naam, the Name of the Lord; he finds peace, and is intuitively immersed in the True Lord. ||3||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ, ਉਹ ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਹਰ ਵੇਲੇ ਟਿਕੇ ਰਹਿੰਦੇ ਹਨ ॥੩॥
गुरमुखि नामि रते सुखु पाइआ सहजे साचि समाई हे ॥३॥
ਧੰਧੈ ਧਾਵਤ ਮਨੁ ਭਇਆ ਮਨੂਰਾ ॥
Chasing after worldly affairs, the mind has become corroded and rusty.
ਦੁਨੀਆ ਦੇ ਖਲਜਗਨ ਵਿਚ ਦੌੜ-ਭੱਜ ਕਰਦਿਆਂ ਮਨੁੱਖ ਦਾ ਮਨ ਸੜਿਆ ਹੋਇਆ ਲੋਹਾ ਬਣ ਜਾਂਦਾ ਹੈ (ਇਉਂ ਸੜਿਆ ਰਹਿੰਦਾ ਹੈ ਜਿਵੇਂ ਸੜਿਆ ਹੋਇਆ ਲੋਹਾ),
धंधै धावत मनु भइआ मनूरा ॥
ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥
But meeting with the Perfect Guru, it is transmuted into gold once again.
ਪਰ ਜਦੋਂ ਉਸ ਨੂੰ ਪੂਰਾ ਗੁਰੂ ਮਿਲਦਾ ਹੈ, ਤਦੋਂ ਉਹ ਮੁੜ (ਸੁੱਧ) ਸੋਨਾ ਬਣ ਜਾਂਦਾ ਹੈ।
फिरि होवै कंचनु भेटै गुरु पूरा ॥
ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥
When the Lord Himself grants forgiveness, then peace is obtained; through the Perfect Word of the Shabad, one is united with Him. ||4||
ਜਿਸ ਮਨੁੱਖ ਉਤੇ ਪਰਮਾਤਮਾ ਆਪ ਬਖ਼ਸ਼ਸ਼ ਕਰਦਾ ਹੈ ਉਹ ਮਨੁੱਖ ਆਤਮਕ ਆਨੰਦ ਮਾਣਦਾ ਹੈ, ਉਹ ਪੂਰਨ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਲੀਨ ਰਹਿੰਦਾ ਹੈ ॥੪॥
आपे बखसि लए सुखु पाए पूरै सबदि मिलाई हे ॥४॥
ਦੁਰਮਤਿ ਝੂਠੀ ਬੁਰੀ ਬੁਰਿਆਰਿ ॥
The false and evil-minded are the most wicked of the wicked.
ਖੋਟੀ ਮੱਤ ਵਾਲੀ ਜੀਵ-ਇਸਤ੍ਰੀ ਝੂਠ ਵਿਚ ਭੈੜ ਵਿਚ ਮਸਤ ਰਹਿੰਦੀ ਹੈ, ਉਹ ਭੈੜ ਦਾ ਅੱਡਾ ਬਣੀ ਰਹਿੰਦੀ ਹੈ,
दुरमति झूठी बुरी बुरिआरि ॥
ਅਉਗਣਿਆਰੀ ਅਉਗਣਿਆਰਿ ॥
They are the most unworthy of the unworthy.
ਉਹ ਸਦਾ ਹੀ ਔਗੁਣਾਂ ਨਾਲ ਭਰੀ ਰਹਿੰਦੀ ਹੈ।
अउगणिआरी अउगणिआरि ॥
ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥
With false intellect, and insipid words of mouth, evil-minded, they do not obtain the Naam. ||5||
ਉਸ ਦੀ ਮੱਤ ਸਦਾ (ਵਿਕਾਰਾਂ ਵਿਚ) ਥਿੜਕਦੀ ਹੈ ਉਹ ਮੂੰਹੋਂ ਖਰ੍ਹਵਾ ਬੋਲਦੀ ਹੈ, ਖੋਟੀ ਮੱਤ ਦੇ ਕਾਰਨ ਉਸ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੁੰਦਾ ॥੫॥
कची मति फीका मुखि बोलै दुरमति नामु न पाई हे ॥५॥
ਅਉਗਣਿਆਰੀ ਕੰਤ ਨ ਭਾਵੈ ॥
The unworthy soul-bride is not pleasing to her Husband Lord.
ਔਗੁਣਾਂ-ਭਰੀ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ,
अउगणिआरी कंत न भावै ॥
ਮਨ ਕੀ ਜੂਠੀ ਜੂਠੁ ਕਮਾਵੈ ॥
False-minded, her actions are false.
ਮਨ ਦੀ ਗੰਦੀ ਉਹ ਜੀਵ-ਇਸਤ੍ਰੀ ਸਦਾ ਗੰਦਾ ਕੰਮ ਹੀ ਕਰਦੀ ਹੈ।
मन की जूठी जूठु कमावै ॥
ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥
The foolish person does not know the excellence of her Husband Lord. Without the Guru, she does not understand at all. ||6||
ਉਹ ਮੂਰਖ ਜੀਵ-ਇਸਤ੍ਰੀ ਪਤੀ-ਰੂਪ ਦੇ ਮਿਲਾਪ ਦਾ ਆਨੰਦ ਨਹੀਂ ਜਾਣਦੀ। ਗੁਰੂ ਤੋਂ ਬਿਨਾ ਉਸ ਨੂੰ ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ ॥੬॥
पिर का साउ न जाणै मूरखि बिनु गुर बूझ न पाई हे ॥६॥
ਦੁਰਮਤਿ ਖੋਟੀ ਖੋਟੁ ਕਮਾਵੈ ॥
The evil-minded, wicked soul-bride practices wickedness.
ਖੋਟੀ ਮੱਤ ਵਾਲੀ ਜੀਵ-ਇਸਤ੍ਰੀ ਸਦਾ ਖੋਟ ਨਾਲ ਭਰੀ ਰਹਿੰਦੀ ਹੈ ਸਦਾ ਖੋਟ ਕਮਾਂਦੀ ਹੈ (ਖੋਟਾ ਕੰਮ ਕਰਦੀ ਹੈ)।
दुरमति खोटी खोटु कमावै ॥
ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥
She decorates herself, but her Husband Lord is not pleased.
(ਦੁਰਾਚਾਰਨ ਇਸਤ੍ਰੀ ਵਾਂਗ ਉਹ ਬਾਹਰੋਂ ਧਾਰਮਿਕ) ਸਜਾਵਟ ਕਰਦੀ ਹੈ, ਪਰ ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦੀ।
सीगारु करे पिर खसम न भावै ॥
ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥
The virtuous soul-bride enjoys and ravishes her Husband Lord forever; the True Guru unites her in His Union. ||7||
ਗੁਣਾਂ ਵਾਲੀ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਸਦਾ ਮਿਲਿਆ ਰਹਿੰਦਾ ਹੈ, ਉਸ ਨੂੰ ਗੁਰੂ (-ਚਰਨਾਂ) ਵਿਚ ਮਿਲਾ ਕੇ (ਆਪਣੇ ਨਾਲ) ਮਿਲਾਈ ਰੱਖਦਾ ਹੈ ॥੭॥
गुणवंती सदा पिरु रावै सतिगुरि मेलि मिलाई हे ॥७॥
ਆਪੇ ਹੁਕਮੁ ਕਰੇ ਸਭੁ ਵੇਖੈ ॥
God Himself issues the Hukam of His Command, and beholds all.
(ਪਰ, ਜੀਵਾਂ ਦੇ ਕੀਹ ਵੱਸ?) ਪਰਮਾਤਮਾ ਹਰ ਥਾਂ ਆਪ ਹੀ ਹੁਕਮ ਕਰ ਕੇ (ਆਪਣੇ ਪ੍ਰੇਰੇ ਹੋਏ ਜੀਵਾਂ ਦਾ ਹਰੇਕ ਕੰਮ) ਵੇਖ ਰਿਹਾ ਹੈ।
आपे हुकमु करे सभु वेखै ॥
ਇਕਨਾ ਬਖਸਿ ਲਏ ਧੁਰਿ ਲੇਖੈ ॥
Some are forgiven, according to their pre-ordained destiny.
ਧੁਰੋਂ ਆਪਣੇ ਹੁਕਮ ਵਿਚ ਹੀ ਕਈ ਜੀਵਾਂ ਨੂੰ ਲੇਖੇ ਵਿਚ ਬਖ਼ਸ਼ ਲੈਂਦਾ ਹੈ।
इकना बखसि लए धुरि लेखै ॥
ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥
Night and day, they are imbued with the Naam, and they find the True Lord. He Himself unites them in His Union. ||8||
ਉਹ ਜੀਵ ਹਰ ਵੇਲੇ ਉਸ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਉਹ ਸਦਾ-ਥਿਰ ਪ੍ਰਭੂ ਮਿਲਿਆ ਰਹਿੰਦਾ ਹੈ। ਪ੍ਰਭੂ ਆਪ ਹੀ ਉਹਨਾਂ ਨੂੰ (ਗੁਰੂ ਨਾਲ) ਮਿਲਾ ਕੇ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ॥੮॥
अनदिनु नामि रते सचु पाइआ आपे मेलि मिलाई हे ॥८॥
ਹਉਮੈ ਧਾਤੁ ਮੋਹ ਰਸਿ ਲਾਈ ॥
Egotism attaches them to the juice of emotional attachment, and makes them run around.
ਮਾਇਆ (ਜੀਵ ਨੂੰ) ਹਉਮੈ ਵਿਚ ਮੋਹ ਦੇ ਰਸ ਵਿਚ ਲਾਈ ਰੱਖਦੀ ਹੈ।
हउमै धातु मोह रसि लाई ॥
ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥
The Gurmukh is intuitively immersed in the True Love of the Lord.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪ੍ਰਭੂ-ਚਰਨਾਂ ਦੀ ਸਦਾ-ਥਿਰ ਲਗਨ ਆਤਮਕ ਅਡੋਲਤਾ ਵਿਚ ਟਿਕਾਈ ਰੱਖਦੀ ਹੈ।
गुरमुखि लिव साची सहजि समाई ॥
ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥
He Himself unites, He Himself acts, and beholds. Without the True Guru, understanding is not obtained. ||9||
ਪਰ, ਪ੍ਰਭੂ ਆਪ ਹੀ (ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, ਆਪ ਹੀ ਇਹ ਖੇਲ ਕਰ ਕੇ ਵੇਖ ਰਿਹਾ ਹੈ-ਇਹ ਸਮਝ ਗੁਰੂ ਤੋਂ ਬਿਨਾ ਨਹੀਂ ਪੈਂਦੀ ॥੯॥
आपे मेलै आपे करि वेखै बिनु सतिगुर बूझ न पाई हे ॥९॥
ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥
Some contemplate the Word of the Shabad; these humble beings remain always awake and aware.
ਕਈ ਐਸੇ ਮਨੁੱਖ ਹਨ ਜਿਹੜੇ ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ,
इकि सबदु वीचारि सदा जन जागे ॥
ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥
Some are attached to the love of Maya; these unfortunate ones remain asleep.
ਕਈ ਐਸੇ ਮੰਦ-ਭਾਗੀ ਹਨ ਜੋ ਸਦਾ ਮਾਇਆ ਦੇ ਮੋਹ ਵਿਚ ਗ਼ਾਫ਼ਿਲ ਪਏ ਰਹਿੰਦੇ ਹਨ।
इकि माइआ मोहि सोइ रहे अभागे ॥
ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥
He Himself acts, and inspires all to act; no one else can do anything. ||10||
(ਪਰ, ਜੀਵਾਂ ਦੇ ਕੀਹ ਵੱਸ?) ਪ੍ਰਭੂ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ (ਉਸ ਦੀ ਰਜ਼ਾ ਦੇ ਵਿਰੁੱਧ) ਹੋਰ ਕੁਝ ਭੀ ਕੀਤਾ ਨਹੀਂ ਜਾ ਸਕਦਾ ॥੧੦॥
आपे करे कराए आपे होरु करणा किछू न जाई हे ॥१०॥
ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥
Through the Word of the Guru's Shabad, death is conquered and killed.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਮੌਤ ਨੂੰ ਮਾਰ ਕੇ (ਆਪਣੇ ਅੰਦਰੋਂ ਆਪਾ-ਭਾਵ) ਦੂਰ ਕਰਦਾ ਹੈ,
कालु मारि गुर सबदि निवारे ॥
ਹਰਿ ਕਾ ਨਾਮੁ ਰਖੈ ਉਰ ਧਾਰੇ ॥
Keep the Name of the Lord enshrined within your heart.
ਅਤੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ,
हरि का नामु रखै उर धारे ॥
ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥
Serving the True Guru, peace is obtained, and one merges in the Name of the Lord. ||11||
ਉਹ ਮਨੁੱਖ ਗੁਰੂ ਦੀ ਸਰਨ ਦੀ ਬਰਕਤਿ ਨਾਲ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦੇ ਨਾਮ ਵਿਚ ਸਦਾ ਟਿਕਿਆ ਰਹਿੰਦਾ ਹੈ ॥੧੧॥
सतिगुर सेवा ते सुखु पाइआ हरि कै नामि समाई हे ॥११॥
ਦੂਜੈ ਭਾਇ ਫਿਰੈ ਦੇਵਾਨੀ ॥
In the love of duality, the world wanders around insane.
ਜਿਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ ਝੱਲੀ ਹੋਈ ਭਟਕਦੀ ਫਿਰਦੀ ਹੈ,
दूजै भाइ फिरै देवानी ॥
ਮਾਇਆ ਮੋਹਿ ਦੁਖ ਮਾਹਿ ਸਮਾਨੀ ॥
Immersed in love and attachment to Maya, it suffers in pain.
ਉਹ ਮਾਇਆ ਦੇ ਮੋਹ ਵਿਚ ਅਤੇ ਦੁੱਖਾਂ ਵਿਚ ਗ੍ਰਸੀ ਰਹਿੰਦੀ ਹੈ।
माइआ मोहि दुख माहि समानी ॥
ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥
Wearing all sorts of religious robes, He is not obtained. Without the True Guru, peace is not found. ||12||
ਜੇ ਉਹ ਬਹੁਤੇ ਧਾਰਮਿਕ ਪਹਿਰਾਵੇ ਭੀ ਧਾਰਨ ਕਰੇ, ਉਹ ਸੁਖ ਪ੍ਰਾਪਤ ਨਹੀਂ ਕਰ ਸਕਦੀ, ਗੁਰੂ ਦੀ ਸਰਨ ਪੈਣ ਤੋਂ ਬਿਨਾ ਸੁਖ ਨਹੀਂ ਮਿਲਦਾ ॥੧੨॥
बहुते भेख करै नह पाए बिनु सतिगुर सुखु न पाई हे ॥१२॥
ਕਿਸ ਨੋ ਕਹੀਐ ਜਾ ਆਪਿ ਕਰਾਏ ॥
Who is to blame, when He Himself does everything?
ਜਦੋਂ (ਪਰਮਾਤਮਾ) ਆਪ (ਹੀ ਜੀਵਾਂ ਪਾਸੋਂ ਸਭ ਕੁਝ) ਕਰਾ ਰਿਹਾ ਹੈ, ਤਾਂ ਉਸ ਤੋਂ ਬਿਨਾ ਕਿਸੇ ਹੋਰ ਪਾਸ ਪੁਕਾਰ ਨਹੀਂ ਕੀਤੀ ਜਾ ਸਕਦੀ।
किस नो कहीऐ जा आपि कराए ॥
ਜਿਤੁ ਭਾਵੈ ਤਿਤੁ ਰਾਹਿ ਚਲਾਏ ॥
As He wills, so is the path we take.
ਜਿਸ ਰਾਹ ਉਤੇ ਤੋਰਨਾ ਉਸ ਨੂੰ ਚੰਗਾ ਲੱਗਦਾ ਹੈ ਉਸ ਰਾਹ ਉੱਤੇ ਹੀ (ਜੀਵਾਂ ਨੂੰ) ਤੋਰਦਾ ਹੈ।
जितु भावै तितु राहि चलाए ॥
ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥
He Himself is the Merciful Giver of peace; as He wills, so do we follow. ||13||
ਸਭਨਾ ਉਪਰ ਮਿਹਰ ਕਰਨ ਵਾਲਾ ਸੁਖਾਂ ਦਾ ਦਾਤਾ ਪਰਮਾਤਮਾ ਆਪ ਹੀ ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ (ਜੀਵਾਂ ਨੂੰ ਜੀਵਨ ਪੰਧ ਉਤੇ) ਤੋਰ ਰਿਹਾ ਹੈ ॥੧੩॥
आपे मिहरवानु सुखदाता जिउ भावै तिवै चलाई हे ॥१३॥
ਆਪੇ ਕਰਤਾ ਆਪੇ ਭੁਗਤਾ ॥
He Himself is the Creator, and He Himself is the Enjoyer.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ, ਆਪ ਹੀ (ਜੀਵਾਂ ਵਿਚ ਬੈਠ ਕੇ ਪਦਾਰਥਾਂ ਨੂੰ) ਭੋਗਣ ਵਾਲਾ ਹੈ।
आपे करता आपे भुगता ॥
ਆਪੇ ਸੰਜਮੁ ਆਪੇ ਜੁਗਤਾ ॥
He Himself is detached, and He Himself is attached.
ਪ੍ਰਭੂ ਆਪ ਹੀ (ਪਦਾਰਥਾਂ ਦੇ ਭੋਗਣ ਵੱਲੋਂ) ਪਰਹੇਜ਼ (ਕਰਨ ਵਾਲਾ ਹੈ), ਆਪ ਹੀ ਸਭ ਜੀਵਾਂ ਤੇ ਪਦਾਰਥਾਂ ਵਿਚ ਵਿਆਪਕ ਹੈ।
आपे संजमु आपे जुगता ॥
ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥
He Himself is immaculate, compassionate, the lover of nectar; the Hukam of His Command cannot be erased. ||14||
ਉਹ ਆਪ ਹੀ ਪਵਿੱਤਰ ਹੈ, ਆਪ ਹੀ ਦਇਆ ਕਰਨ ਵਾਲਾ ਹੈ, ਆਪ ਹੀ ਵਿਕਾਰੀਆਂ ਦਾ ਨਾਸ ਕਰਨ ਵਾਲਾ ਹੈ, (ਉਹ ਐਸਾ ਹੈ) ਜਿਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ ॥੧੪॥
आपे निरमलु मिहरवानु मधुसूदनु जिस दा हुकमु न मेटिआ जाई हे ॥१४॥
ਸੇ ਵਡਭਾਗੀ ਜਿਨੀ ਏਕੋ ਜਾਤਾ ॥
Those who know the One Lord are very fortunate.
ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਉਸ ਇੱਕ ਪਰਮਾਤਮਾ ਨੂੰ (ਹਰ ਥਾਂ) ਜਾਣਿਆ ਹੈ,
से वडभागी जिनी एको जाता ॥
ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥
He dwells in each and every heart, the Great Giver, the Life of the world.
(ਜਿਨ੍ਹਾਂ ਇਹ ਸਮਝਿਆ ਹੈ ਕਿ) ਜਗਤ ਦਾ ਸਹਾਰਾ ਦਾਤਾਰ ਹਰੇਕ ਸਰੀਰ ਵਿਚ ਵੱਸ ਰਿਹਾ ਹੈ।
घटि घटि वसि रहिआ जगजीवनु दाता ॥
ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥
At the same time, He is both hidden and revealed. For the Gurmukh, doubt and fear are dispelled. ||15||
ਕਿਸੇ ਥਾਂ ਉਹ ਲੁਕਿਆ ਹੋਇਆ (ਵੱਸਦਾ) ਹੈ, ਕਿਸੇ ਥਾਂ ਪਰਤੱਖ ਦਿੱਸ ਰਿਹਾ ਹੈ-ਗੁਰੂ ਦੀ ਰਾਹੀਂ (ਇਹ ਨਿਸਚਾ ਕਰ ਕੇ ਮਨੁੱਖ ਦਾ) ਭਰਮ ਤੇ ਡਰ ਦੂਰ ਹੋ ਜਾਂਦਾ ਹੈ (ਫਿਰ ਨਾਹ ਕੋਈ ਵੈਰੀ ਦਿੱਸਦਾ ਹੈ ਤੇ ਨਾ ਹੀ ਕਿਸੇ ਤੋਂ ਡਰ ਆਉਂਦਾ ਹੈ) ॥੧੫॥
इक थै गुपतु परगटु है आपे गुरमुखि भ्रमु भउ जाई हे ॥१५॥
ਗੁਰਮੁਖਿ ਹਰਿ ਜੀਉ ਏਕੋ ਜਾਤਾ ॥
The Gurmukh knows the One, the Dear Lord.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ।
गुरमुखि हरि जीउ एको जाता ॥
ਅੰਤਰਿ ਨਾਮੁ ਸਬਦਿ ਪਛਾਤਾ ॥
Deep within the nucleus of his inner being, is the Naam, the Name of the Lord; he realizes the Word of the Shabad.
ਉਸ ਦੇ ਅੰਦਰ ਪ੍ਰਭੂ ਦਾ ਨਾਮ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨੂੰ (ਹਰ ਥਾਂ) ਪਛਾਣਦਾ ਹੈ।
अंतरि नामु सबदि पछाता ॥
ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥
He alone receives it, unto whom You give it. O Nanak, the Naam is glorious greatness. ||16||4||
ਹੇ ਨਾਨਕ! ਜਿਸ ਮਨੁੱਖ ਨੂੰ ਤੂੰ ਆਪਣਾ ਨਾਮ ਦੇਂਦਾ ਹੈਂ, ਉਹੀ ਮਨੁੱਖ ਤੇਰਾ ਨਾਮ ਪ੍ਰਾਪਤ ਕਰਦਾ ਹੈ। ਨਾਮ ਦੀ ਰਾਹੀਂ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਪ੍ਰਾਪਤ ਹੁੰਦੀ ਹੈ ॥੧੬॥੪॥
जिसु तू देहि सोई जनु पाए नानक नामि वडाई हे ॥१६॥४॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਸਚੁ ਸਾਲਾਹੀ ਗਹਿਰ ਗੰਭੀਰੈ ॥
I praise the true, profound and unfathomable Lord.
ਮੈਂ ਤਾਂ ਉਸ ਅਥਾਹ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹਾਂ,
सचु सालाही गहिर गंभीरै ॥
ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥
All the world is in His power.
ਜੋ ਸਦਾ ਕਾਇਮ ਰਹਿਣ ਵਾਲਾ ਹੈ, ਸਾਰਾ ਜਗਤ ਜਿਸ ਦੇ ਹੁਕਮ ਵਿਚ ਤੁਰ ਰਿਹਾ ਹੈ,
सभु जगु है तिस ही कै चीरै ॥
ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥
He enjoys all hearts forever, day and night; He Himself dwells in peace. ||1||
ਜੋ ਸਾਰੇ ਸਰੀਰਾਂ ਵਿਚ ਮੌਜੂਦ ਹੈ ਅਤੇ ਜੋ ਆਪ ਹੀ ਸਾਰੇ ਸੁਖਾਂ ਦਾ ਸੋਮਾ ਹੈ ॥੧॥
सभि घट भोगवै सदा दिनु राती आपे सूख निवासी हे ॥१॥
ਸਚਾ ਸਾਹਿਬੁ ਸਚੀ ਨਾਈ ॥
True is the Lord and Master, and True is His Name.
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ।
सचा साहिबु सची नाई ॥
ਗੁਰ ਪਰਸਾਦੀ ਮੰਨਿ ਵਸਾਈ ॥
By Guru's Grace, I enshrine Him in my mind.
ਗੁਰੂ ਦੀ ਕਿਰਪਾ ਨਾਲ ਉਸ ਨੂੰ ਮਨ ਵਿਚ ਵਸਾਇਆ ਜਾ ਸਕਦਾ ਹੈ।
गुर परसादी मंनि वसाई ॥
ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥
He Himself has come to dwell deep within the nucleus of my heart; the noose of death has been snapped. ||2||
ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪੇ ਹੀ (ਮਿਹਰ ਕਰ ਕੇ) ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ॥੨॥
आपे आइ वसिआ घट अंतरि तूटी जम की फासी हे ॥२॥
ਕਿਸੁ ਸੇਵੀ ਤੈ ਕਿਸੁ ਸਾਲਾਹੀ ॥
Whom should I serve, and whom should I praise?
(ਜੇ ਤੂੰ ਪੁੱਛੇਂ ਕਿ) ਮੈਂ ਕਿਸ ਦੀ ਸੇਵਾ ਕਰਦਾ ਹਾਂ ਅਤੇ ਕਿਸ ਦੀ ਸਿਫ਼ਤ-ਸਾਲਾਹ ਕਰਦਾ ਹਾਂ,
किसु सेवी तै किसु सालाही ॥
ਸਤਿਗੁਰੁ ਸੇਵੀ ਸਬਦਿ ਸਾਲਾਹੀ ॥
I serve the True Guru, and praise the Word of the Shabad.
(ਤਾਂ ਇਸ ਦਾ ਉੱਤਰ ਇਹ ਹੈ ਕਿ) ਮੈਂ ਸਦਾ ਗੁਰੂ ਦੀ ਸਰਨ ਪਿਆ ਰਹਿੰਦਾ ਹਾਂ ਅਤੇ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਹਾਂ।
सतिगुरु सेवी सबदि सालाही ॥
ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥
Through the True Shabad, the intellect is exalted and ennobled forever, and the lotus deep within blossoms forth. ||3||
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਦੀ ਬੁੱਧੀ ਸਦਾ ਸ੍ਰੇਸ਼ਟ ਰਹਿੰਦੀ ਹੈ ਅਤੇ ਮਨੁੱਖ ਦੇ ਅੰਦਰ ਉਸ ਦਾ ਹਿਰਦਾ-ਕੌਲ ਫੁੱਲ ਖਿੜਿਆ ਰਹਿੰਦਾ ਹੈ ॥੩॥
सचै सबदि सदा मति ऊतम अंतरि कमलु प्रगासी हे ॥३॥
ਦੇਹੀ ਕਾਚੀ ਕਾਗਦ ਮਿਕਦਾਰਾ ॥
The body is frail and perishable, like paper.
ਮਨੁੱਖ ਦਾ ਇਹ ਸਰੀਰ ਕਾਗ਼ਜ਼ ਵਾਂਗ ਨਾਸਵੰਤ ਹੈ,
देही काची कागद मिकदारा ॥
ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥
When the drop of water falls upon it, it crumbles and dissolves instantaneously.
(ਜਿਵੇਂ ਕਾਗ਼ਜ਼ ਉਤੇ ਪਾਣੀ ਦੀ ਇਕ) ਬੂੰਦ ਪੈ ਜਾਏ ਤਾਂ (ਕਾਗ਼ਜ਼) ਗਲ ਜਾਂਦਾ ਹੈ (ਇਸੇ ਤਰ੍ਹਾਂ ਇਸ ਸਰੀਰ ਦਾ) ਨਾਸ ਹੁੰਦਿਆਂ ਭੀ ਚਿਰ ਨਹੀਂ ਲੱਗਦਾ।
बूंद पवै बिनसै ढहत न लागै बारा ॥
ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥
But the body of the Gurmukh, who understands, is like gold; the Naam, the Name of the Lord, dwells deep within. ||4||
ਪਰ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ ਜਿਸ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦਾ ਇਹ ਸਰੀਰ (ਵਿਕਾਰਾਂ ਤੋਂ ਬਚਿਆ ਰਹਿ ਕੇ) ਸੁੱਧ ਸੋਨਾ ਬਣਿਆ ਰਹਿੰਦਾ ਹੈ ॥੪॥
कंचन काइआ गुरमुखि बूझै जिसु अंतरि नामु निवासी हे ॥४॥
ਸਚਾ ਚਉਕਾ ਸੁਰਤਿ ਕੀ ਕਾਰਾ ॥
Pure is that kitchen, which is enclosed by spiritual awareness.
ਉਹ ਹਿਰਦਾ ਸਦਾ ਪਵਿੱਤਰ ਹੈ, ਉਹ ਹਿਰਦਾ ਹੀ ਸਦਾ (ਸੁੱਚਾ) ਰਹਿਣ ਵਾਲਾ ਚੌਂਕਾ ਹੈ, ਪ੍ਰਭੂ-ਚਰਨਾਂ ਵਿਚ ਬਣੀ ਹੋਈ ਲਗਨ ਉਸ ਚੌਂਕੇ ਦੀਆਂ ਲਕੀਰਾਂ ਹਨ (ਜੋ ਵਿਕਾਰਾਂ ਨੂੰ, ਬਾਹਰੋਂ ਆ ਕੇ ਚੌਂਕਾ ਭਿੱਟਣ ਤੋਂ ਰੋਕਦੀਆਂ ਹਨ)
सचा चउका सुरति की कारा ॥
ਹਰਿ ਨਾਮੁ ਭੋਜਨੁ ਸਚੁ ਆਧਾਰਾ ॥
The Lord's Name is my food, and Truth is my support.
ਜਿਸ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ, ਉਹ ਹਿਰਦਾ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜਿਆ ਰਹਿੰਦਾ ਹੈ।
हरि नामु भोजनु सचु आधारा ॥
ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥
Forever satisfied, sanctified and pure is that person, within whose heart the Lord's Name abides. ||5||
ਅਜਿਹੇ ਹਿਰਦੇ ਦੀ ਖ਼ੁਰਾਕ ਪਰਮਾਤਮਾ ਦਾ ਨਾਮ ਹੈ, ਸਦਾ-ਥਿਰ ਪਰਮਾਤਮਾ ਹੀ ਉਸ ਹਿਰਦੇ ਦੀ ਖ਼ੁਰਾਕ ਪਰਮਾਤਮਾ ਹੈ ॥੫॥
सदा त्रिपति पवित्रु है पावनु जितु घटि हरि नामु निवासी हे ॥५॥
ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥
I am a sacrifice to those who are attached to the Truth.
ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ,
हउ तिन बलिहारी जो साचै लागे ॥
ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥
They sing the Glorious Praises of the Lord, and remain awake and aware night and day.
ਜਿਹੜੇ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ।
हरि गुण गावहि अनदिनु जागे ॥
ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥
True peace fills them forever, and their tongues savor the sublime essence of the Lord. ||6||
ਉਹਨਾਂ ਦੇ ਅੰਦਰ ਸਦਾ ਟਿਕਿਆ ਰਹਿਣ ਵਾਲਾ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੀ ਜੀਭ ਪ੍ਰਭੂ ਦੇ ਨਾਮ-ਰਸ ਵਿਚ ਰਸੀ ਰਹਿੰਦੀ ਹੈ ॥੬॥
साचा सूखु सदा तिन अंतरि रसना हरि रसि रासी हे ॥६॥
ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥
I remember the Lord's Name, and no other at all.
ਮੈਂ ਤਾਂ ਪਰਮਾਤਮਾ ਦਾ ਨਾਮ (ਹੀ) ਸਦਾ ਯਾਦ ਕਰਦਾ ਹਾਂ, ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ।
हरि नामु चेता अवरु न पूजा ॥
ਏਕੋ ਸੇਵੀ ਅਵਰੁ ਨ ਦੂਜਾ ॥
I serve the One Lord, and no other at all.
ਮੈਂ ਇਕ ਪਰਾਮਤਮਾ ਦੀ ਹੀ ਸੇਵਾ-ਭਗਤੀ ਕਰਦਾ ਹਾਂ; ਕਿਸੇ ਹੋਰ ਦੂਜੇ ਦੀ ਸੇਵਾ ਮੈਂ ਨਹੀਂ ਕਰਦਾ।
एको सेवी अवरु न दूजा ॥
ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥
The Perfect Guru has revealed the whole Truth to me; I dwell in the True Name. ||7||
(ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਸਦਾ ਕਾਇਮ ਰਹਿਣ ਵਾਲਾ ਹਰੀ ਪਰਮਾਤਮਾ ਹਰ ਥਾਂ ਵਿਖਾ ਦਿੱਤਾ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੭॥
पूरै गुरि सभु सचु दिखाइआ सचै नामि निवासी हे ॥७॥
ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥
Wandering, wandering in reincarnation, again and again, he comes into the world.
ਜੀਵ ਭਟਕ ਭਟਕ ਕੇ ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ।
भ्रमि भ्रमि जोनी फिरि फिरि आइआ ॥
ਆਪਿ ਭੂਲਾ ਜਾ ਖਸਮਿ ਭੁਲਾਇਆ ॥
He is deluded and confused, when the Lord and Master confuses him.
(ਜੀਵ ਦੇ ਕੀਹ ਵੱਸ?) ਜਦੋਂ ਮਾਲਕ-ਪ੍ਰਭੂ ਨੇ ਇਸ ਨੂੰ ਕੁਰਾਹੇ ਪਾ ਦਿੱਤਾ, ਤਾਂ ਇਹ ਜੀਵ ਭੀ ਕੁਰਾਹੇ ਪੈ ਗਿਆ।
आपि भूला जा खसमि भुलाइआ ॥
ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥
He meets with the Dear Lord, when, as Gurmukh, he understands; he remembers the Shabad, the Word of the immortal, eternal Lord God. ||8||
ਜਦੋਂ ਪਰਮਾਤਮਾ ਇਸ ਨੂੰ ਮਿਲਦਾ ਹੈ (ਇਸ ਉਤੇ ਦਇਆ ਕਰਦਾ ਹੈ) ਤਦੋਂ ਗੁਰੂ ਦੀ ਸਰਨ ਪੈ ਕੇ ਇਹ (ਸਹੀ ਜੀਵਨ-ਰਾਹ) ਸਮਝਦਾ ਹੈ, ਤਦੋਂ ਅਬਿਨਾਸੀ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨੂੰ (ਆਪਣੇ ਹਿਰਦੇ ਵਿਚ) ਤੋਲਦਾ ਹੈ ॥੮॥
हरि जीउ मिलै ता गुरमुखि बूझै चीनै सबदु अबिनासी हे ॥८॥
ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥
I am a sinner, overflowing with sexual desire and anger.
ਹੇ ਪ੍ਰਭੂ! ਅਸੀਂ ਭੁੱਲਣਹਾਰ ਜੀਵ ਕਾਮ ਕ੍ਰੋਧ (ਦੇ ਚਿੱਕੜ) ਨਾਲ ਲਿੱਬੜੇ ਰਹਿੰਦੇ ਹਾਂ।
कामि क्रोधि भरे हम अपराधी ॥
ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥
With what mouth should I speak? I have no virtue, and I have rendered no service.
ਤੇਰੇ ਅੱਗੇ ਅਰਜ਼ ਕਰਦਿਆਂ ਭੀ ਸ਼ਰਮ ਆਉਂਦੀ ਹੈ। ਨਾਹ ਸਾਡੇ ਅੰਦਰ ਕੋਈ ਗੁਣ ਹਨ, ਨਾਹ ਅਸਾਂ ਕੋਈ ਸੇਵਾ-ਭਗਤੀ ਕੀਤੀ ਹੈ।
किआ मुहु लै बोलह ना हम गुण न सेवा साधी ॥
ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥
I am a sinking stone; please, Lord, unite me with Yourself. Your Name is eternal and imperishable. ||9||
(ਪਰ ਤੂੰ ਸਦਾ ਦਇਆਲ ਹੈਂ, ਮਿਹਰ ਕਰ) ਤੂੰ ਆਪ ਹੀ ਸਾਨੂੰ ਡੁੱਬ ਰਹੇ ਪੱਥਰਾਂ ਨੂੰ (ਵਿਕਾਰਾਂ ਵਿਚ ਡੁੱਬ ਰਹੇ ਪੱਥਰ-ਦਿਲਾਂ ਨੂੰ) ਆਪਣੇ ਨਾਮ ਵਿਚ ਲਾ ਲੈ। ਤੇਰਾ ਨਾਮ ਹੀ ਸਦਾ ਅਟੱਲ ਹੈ ਤੇ ਨਾਸ-ਰਹਿਤ ਹੈ ॥੯॥
डुबदे पाथर मेलि लैहु तुम आपे साचु नामु अबिनासी हे ॥९॥
ਨਾ ਕੋਈ ਕਰੇ ਨ ਕਰਣੈ ਜੋਗਾ ॥
No one does anything; no one is able to do anything.
ਹੇ ਪ੍ਰਭੂ! (ਤੇਰੀ ਪ੍ਰੇਰਨਾ ਤੋਂ ਬਿਨਾ) ਕੋਈ ਭੀ ਜੀਵ ਕੁਝ ਨਹੀਂ ਕਰਦਾ, ਕਰਨ ਦੀ ਸਮਰਥਾ ਭੀ ਨਹੀਂ ਰੱਖਦਾ।
ना कोई करे न करणै जोगा ॥
ਆਪੇ ਕਰਹਿ ਕਰਾਵਹਿ ਸੁ ਹੋਇਗਾ ॥
That alone happens, which the Lord Himself does, and causes to be done.
ਜਗਤ ਵਿਚ ਉਹੀ ਕੁਝ ਹੋ ਸਕਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ਤੇ (ਜੀਵਾਂ ਪਾਸੋਂ) ਕਰਾਂਦਾ ਹੈਂ।
आपे करहि करावहि सु होइगा ॥
ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥
Those whom He Himself forgives, find peace; they dwell forever in the Naam, the Name of the Lord. ||10||
ਜਿਸ ਮਨੁੱਖ ਉਤੇ ਤੂੰ ਆਪ ਹੀ ਦਇਆਵਾਨ ਹੁੰਦਾ ਹੈਂ, ਉਹ ਆਤਮਕ ਆਨੰਦ ਮਾਣਦਾ ਹੈ ਅਤੇ ਸਦਾ ਹੀ ਤੇਰੇ ਨਾਮ ਵਿਚ ਲੀਨ ਰਹਿੰਦਾ ਹੈ ॥੧੦॥
आपे बखसि लैहि सुखु पाए सद ही नामि निवासी हे ॥१०॥
ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥
This body is the earth, and the infinite Shabad is the seed.
(ਆਪਣੇ) ਇਸ ਸਰੀਰ ਨੂੰ ਧਰਤੀ ਬਣਾ, ਇਸ ਵਿਚ ਬੇਅੰਤ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਬੀਜ ਪਾ।
इहु तनु धरती सबदु बीजि अपारा ॥
ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥
Deal and trade with the True Name alone.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਹੀ (ਉਸ ਦੇ ਨਾਮ ਦਾ) ਵਣਜ ਵਪਾਰ ਕਰਿਆ ਕਰ।
हरि साचे सेती वणजु वापारा ॥
ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥
The True wealth increases; it is never exhausted, when the Naam dwells deep within. ||11||
(ਇਸ ਤਰ੍ਹਾਂ) ਸਦਾ ਕਾਇਮ ਰਹਿਣ ਵਾਲਾ (ਨਾਮ-) ਧਨ ਪੈਦਾ ਹੁੰਦਾ ਹੈ, ਉਸ ਵਿਚ ਕਦੇ ਕਮੀ ਨਹੀਂ ਹੁੰਦੀ। (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ) ਅੰਦਰ ਪਰਮਾਤਮਾ ਦਾ ਨਾਮ ਸਦਾ ਵੱਸਿਆ ਰਹਿੰਦਾ ਹੈ ॥੧੧॥
सचु धनु जंमिआ तोटि न आवै अंतरि नामु निवासी हे ॥११॥
ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥
O Dear Lord, please bless me, the worthless sinner, with virtue.
ਹੇ ਪ੍ਰਭੂ ਜੀ! ਗੁਣ-ਹੀਨ ਜੀਵ ਵਿਚ ਗੁਣ ਪੈਦਾ ਕਰ,
हरि जीउ अवगणिआरे नो गुणु कीजै ॥
ਆਪੇ ਬਖਸਿ ਲੈਹਿ ਨਾਮੁ ਦੀਜੈ ॥
Forgive me, and bless me with Your Name.
ਤੂੰ ਆਪ ਹੀ ਮਿਹਰ ਕਰ ਤੇ ਇਸ ਨੂੰ ਆਪਣਾ ਨਾਮ ਬਖ਼ਸ਼।
आपे बखसि लैहि नामु दीजै ॥
ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥
One who becomes Gurmukh, is honored; he dwells in the Name of the One Lord alone. ||12||
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਲੋਕ ਪਰਲੋਕ ਵਿਚ) ਇੱਜ਼ਤ ਖੱਟਦਾ ਹੈ; ਉਹ ਸਦਾ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੨॥
गुरमुखि होवै सो पति पाए इकतु नामि निवासी हे ॥१२॥
ਅੰਤਰਿ ਹਰਿ ਧਨੁ ਸਮਝ ਨ ਹੋਈ ॥
The wealth of the Lord is deep within one's inner being, but he does not realize it.
ਹਰੇਕ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ-ਧਨ ਮੌਜੂਦ ਹੈ, ਪਰ ਮਨੁੱਖ ਨੂੰ ਇਹ ਸਮਝ ਨਹੀਂ ਹੈ।
अंतरि हरि धनु समझ न होई ॥
ਗੁਰ ਪਰਸਾਦੀ ਬੂਝੈ ਕੋਈ ॥
By Guru's Grace, one comes to understand.
ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝਦਾ ਹੈ।
गुर परसादी बूझै कोई ॥
ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥
One who becomes Gurmukh is blessed with this wealth; he lives forever in the Naam. ||13||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰ ਇਹ) ਧਨ ਲੱਭ ਲੈਂਦਾ ਹੈ, ਫਿਰ ਉਹ ਸਦਾ ਹੀ ਨਾਮ ਵਿਚ ਟਿਕਿਆ ਰਹਿੰਦਾ ਹੈ ॥੧੩॥
गुरमुखि होवै सो धनु पाए सद ही नामि निवासी हे ॥१३॥
ਅਨਲ ਵਾਉ ਭਰਮਿ ਭੁਲਾਈ ॥
Fire and wind lead him into delusions of doubt.
(ਜਗਤ ਵਿਚ ਤ੍ਰਿਸ਼ਨਾ ਦੀ) ਅੱਗ (ਬਲ ਰਹੀ ਹੈ), (ਤ੍ਰਿਸ਼ਨਾ ਦਾ) ਝੱਖੜ (ਝੁੱਲ ਰਿਹਾ ਹੈ), ਭਟਕਣਾ ਵਿਚ ਪੈ ਕੇ ਮਨੁੱਖ ਕੁਰਾਹੇ ਪਿਆ ਰਹਿੰਦਾ ਹੈ।
अनल वाउ भरमि भुलाई ॥
ਮਾਇਆ ਮੋਹਿ ਸੁਧਿ ਨ ਕਾਈ ॥
In love and attachment to Maya, he has no understanding at all.
ਮਾਇਆ ਦੇ ਮੋਹ ਦੇ ਕਾਰਨ ਮਨੁੱਖ ਨੂੰ ਰਤਾ ਭਰ ਭੀ (ਇਸ ਗ਼ਲਤੀ ਦੀ) ਸੂਝ ਨਹੀਂ ਹੁੰਦੀ।
माइआ मोहि सुधि न काई ॥
ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥
The blind, self-willed manmukh sees nothing; through the Guru's Teachings, the Naam is gloriously revealed. ||14||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਅੰਨ੍ਹੇ ਮਨੁੱਖ ਨੂੰ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੁੱਝਦਾ। ਜਿਹੜਾ ਮਨੁੱਖ ਗੁਰੂ ਦੀ ਮੱਤ ਲੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਚਮਕ ਪੈਂਦਾ ਹੈ ॥੧੪॥
मनमुख अंधे किछू न सूझै गुरमति नामु प्रगासी हे ॥१४॥
ਮਨਮੁਖ ਹਉਮੈ ਮਾਇਆ ਸੂਤੇ ॥
The manmukhs are asleep in egotism and Maya.
ਮਨ ਦੇ ਮੁਰੀਦ ਮਨੁੱਖ ਹਉਮੈ ਵਿਚ ਮਾਇਆ (ਦੇ ਮੋਹ) ਵਿਚ (ਸਹੀ ਜੀਵਨ ਵਲੋਂ) ਗ਼ਾਫ਼ਿਲ ਹੋਏ ਰਹਿੰਦੇ ਹਨ,
मनमुख हउमै माइआ सूते ॥
ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥
They do not watch over their own homes, and are ruined in the end.
(ਵਿਕਾਰਾਂ ਵੱਲੋਂ) ਹੋ ਰਹੇ ਹੱਲਿਆਂ ਤੋਂ ਉਹ ਆਪਣਾ ਹਿਰਦਾ-ਘਰ ਨਹੀਂ ਬਚਾਂਦੇ, ਆਖ਼ਿਰ ਖ਼ੁਆਰ ਹੁੰਦੇ ਹਨ।
अपणा घरु न समालहि अंति विगूते ॥
ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥
They slander others, and burn in great anxiety; they dwell in pain and suffering. ||15||
(ਮਨ ਦੇ ਮੁਰੀਦ ਮਨੁੱਖ) ਦੂਜਿਆਂ ਦੀ ਨਿੰਦਾ ਕਰਦੇ ਹਨ (ਆਪਣੇ ਅੰਦਰ ਦੀ) ਚਿੰਤਾ ਉਹਨਾਂ ਨੂੰ ਬਹੁਤ ਸਾੜਦੀ ਰਹਿੰਦੀ ਹੈ, ਉਹ ਸਦਾ ਹੀ ਦੁੱਖਾਂ ਵਿਚ ਪਏ ਰਹਿੰਦੇ ਹਨ ॥੧੫॥
पर निंदा करहि बहु चिंता जालै दुखे दुखि निवासी हे ॥१५॥
ਆਪੇ ਕਰਤੈ ਕਾਰ ਕਰਾਈ ॥
The Creator Himself has created the creation.
(ਪਰ, ਮਨਮੁਖਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ ਹੀ ਉਹਨਾਂ ਪਾਸੋਂ (ਇਹ ਨਿੰਦਾ ਦੀ) ਕਾਰ ਸਦਾ ਕਰਾਈ ਹੈ।
आपे करतै कार कराई ॥
ਆਪੇ ਗੁਰਮੁਖਿ ਦੇਇ ਬੁਝਾਈ ॥
He blesses the Gurmukh with understanding.
ਕਰਤਾਰ ਆਪ ਹੀ ਗੁਰੂ ਦੇ ਸਨਮੁਖ ਕਰ ਕੇ ਮਨੁੱਖ ਨੂੰ (ਸਹੀ ਆਤਮਕ ਜੀਵਨ ਦੀ) ਸਮਝ ਬਖ਼ਸਦਾ ਹੈ।
आपे गुरमुखि देइ बुझाई ॥
ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥
O Nanak, those who are attuned to the Naam - their minds become immaculate; they dwell in the Naam, and only the Naam. ||16||5||
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿੱਤਰ ਹੋ ਜਾਂਦਾ ਹੈ। ਉਹ ਸਦਾ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ ॥੧੬॥੫॥
नानक नामि रते मनु निरमलु नामे नामि निवासी हे ॥१६॥५॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਏਕੋ ਸੇਵੀ ਸਦਾ ਥਿਰੁ ਸਾਚਾ ॥
I serve the One Lord, who is eternal, stable and True.
ਮੈਂ ਸਿਰਫ਼ ਉਸ ਪਰਮਾਤਮਾ ਦੀ ਹੀ ਸੇਵਾ-ਭਗਤੀ ਕਰਦਾ ਹਾਂ, ਜੋ ਇਕੋ ਹੀ ਸਦਾ ਕਾਇਮ ਰਹਿਣ ਵਾਲਾ ਹੈ।
एको सेवी सदा थिरु साचा ॥
ਦੂਜੈ ਲਾਗਾ ਸਭੁ ਜਗੁ ਕਾਚਾ ॥
Attached to duality, the whole world is false.
ਜਗਤ (ਉਸ ਪ੍ਰਭੂ ਦੀ ਭਗਤੀ ਛੱਡ ਕੇ) ਮਾਇਆ ਦੇ ਮੋਹ ਵਿਚ ਲੱਗਾ ਰਹਿੰਦਾ ਹੈ ਤੇ ਕਮਜ਼ੋਰ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ।
दूजै लागा सभु जगु काचा ॥
ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥
Following the Guru's Teachings, I praise the True Lord forever, pleased with the Truest of the True. ||1||
ਮੈਂ ਗੁਰੂ ਦੀ ਮੱਤ ਦੀ ਬਰਕਤਿ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹਾਂ, (ਮੇਰਾ ਮਨ) ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਗਿੱਝਿਆ ਰਹਿੰਦਾ ਹੈ ॥੧॥
गुरमती सदा सचु सालाही साचे ही साचि पतीजै हे ॥१॥
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥
Your Glorious Virtues are so many, Lord; I do not know even one.
ਹੇ ਪ੍ਰਭੂ! ਤੇਰੇ ਅਨੇਕਾਂ ਹੀ ਗੁਣ (ਉਪਕਾਰ) ਹਨ, ਮੈਂ ਤਾਂ ਤੇਰੇ ਇੱਕ ਉਪਕਾਰ ਨੂੰ ਭੀ ਸਮਝ ਨਹੀਂ ਸਕਿਆ (ਕਦਰ ਨਹੀਂ ਪਾਈ)।
तेरे गुण बहुते मै एकु न जाता ॥
ਆਪੇ ਲਾਇ ਲਏ ਜਗਜੀਵਨੁ ਦਾਤਾ ॥
The Life of the world, the Great Giver, attaches us to himself.
ਜਗਤ ਦਾ ਜੀਵਨ ਦਾਤਾਰ ਪ੍ਰਭੂ ਆਪ ਹੀ (ਮਿਹਰ ਕਰ ਕੇ ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ।
आपे लाइ लए जगजीवनु दाता ॥
ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥
He Himself forgives, and bestows glorious greatness. Following the Guru's Teachings, this mind is delighted. ||2||
ਜਿਸ ਮਨੁੱਖ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ (ਨਾਮ ਦੀ) ਵਡਿਆਈ ਦੇਂਦਾ ਹੈ, ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਭਿੱਜ ਜਾਂਦਾ ਹੈ ॥੨॥
आपे बखसे दे वडिआई गुरमति इहु मनु भीजै हे ॥२॥
ਮਾਇਆ ਲਹਰਿ ਸਬਦਿ ਨਿਵਾਰੀ ॥
The Word of the Shabad has subdued the waves of Maya.
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੀ ਲਹਰ ਦੂਰ ਕਰ ਲਈ,
माइआ लहरि सबदि निवारी ॥
ਇਹੁ ਮਨੁ ਨਿਰਮਲੁ ਹਉਮੈ ਮਾਰੀ ॥
Egotism has been conquered, and this mind has become immaculate.
ਹਉਮੈ ਨੂੰ ਮਾਰ ਕੇ ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ।
इहु मनु निरमलु हउमै मारी ॥
ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥
I intuitively sing His Glorious Praises, imbued with the Lord's Love. My tongue chants and savors the Lord's Name. ||3||
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦੀ ਜੀਭ ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ ॥੩॥
सहजे गुण गावै रंगि राता रसना रामु रवीजै हे ॥३॥
ਮੇਰੀ ਮੇਰੀ ਕਰਤ ਵਿਹਾਣੀ ॥
Crying out, "Mine, mine!" he spends his life.
(ਮਨਮੁਖ ਦੀ ਸਾਰੀ ਉਮਰ) 'ਮੇਰੀ ਮਾਇਆ' 'ਮੇਰੀ ਮਾਇਆ' ਕਰਦਿਆਂ ਬੀਤ ਜਾਂਦੀ ਹੈ।
मेरी मेरी करत विहाणी ॥
ਮਨਮੁਖਿ ਨ ਬੂਝੈ ਫਿਰੈ ਇਆਣੀ ॥
The self-willed manmukh does not understand; he wanders around in ignorance.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬੇ-ਸਮਝ ਜੀਵ-ਇਸਤ੍ਰੀ (ਸਹੀ ਜੀਵਨ-ਰਾਹ ਨੂੰ) ਨਹੀਂ ਸਮਝਦੀ, (ਮਾਇਆ ਦੀ ਖ਼ਾਤਰ) ਭਟਕਦੀ ਫਿਰਦੀ ਹੈ।
मनमुखि न बूझै फिरै इआणी ॥
ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥
The Messenger of Death watches over him every moment, every instant; night and day, his life is wasting away. ||4||
ਆਤਮਕ ਮੌਤ ਉਸ ਦੀ ਜ਼ਿੰਦਗੀ ਦੀ ਹਰੇਕ ਘੜੀ ਹਰੇਕ ਪਲ ਨੂੰ ਗਹੁ ਨਾਲ ਤੱਕਦੀ ਰਹਿੰਦੀ ਹੈ (ਭਾਵ, ਅਜਿਹੀ ਜੀਵ-ਇਸਤ੍ਰੀ ਸਦਾ ਆਤਮਕ ਮੌਤੇ ਮਰੀ ਰਹਿੰਦੀ ਹੈ) ਉਸ ਦੀ ਉਮਰ ਇਕ ਇਕ ਦਿਨ ਕਰ ਕੇ (ਵਿਅਰਥ ਹੀ) ਘਟਦੀ ਜਾਂਦੀ ਹੈ ॥੪॥
जमकालु घड़ी मुहतु निहाले अनदिनु आरजा छीजै हे ॥४॥
ਅੰਤਰਿ ਲੋਭੁ ਕਰੈ ਨਹੀ ਬੂਝੈ ॥
He practices greed within, and does not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਪਣੇ ਅੰਦਰ ਲੋਭ ਕਰਦੀ ਰਹਿੰਦੀ ਹੈ, ਉਸ ਨੂੰ (ਸਹੀ ਜੀਵਨ-ਰਾਹ) ਨਹੀਂ ਸੁੱਝਦਾ।
अंतरि लोभु करै नही बूझै ॥
ਸਿਰ ਊਪਰਿ ਜਮਕਾਲੁ ਨ ਸੂਝੈ ॥
He does not see the Messenger of Death hovering over his head.
ਉਸ ਦੇ ਸਿਰ ਉਤੇ ਮੌਤ ਖੜੀ ਰਹਿੰਦੀ ਹੈ, ਪਰ ਉਸ ਨੂੰ ਇਸ ਦੀ ਸਮਝ ਨਹੀਂ ਪੈਂਦੀ।
सिर ऊपरि जमकालु न सूझै ॥
ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥
Whatever one does in this world, will come to face him in the hereafter; what can he do at that very last moment? ||5||
ਇਸ ਜੀਵਨ ਵਿਚ ਜੀਵ-ਇਸਤ੍ਰੀ ਜੋ ਕੁਝ ਕਰਮ ਕਮਾਂਦੀ ਹੈ (ਉਸ ਦਾ ਫਲ) ਭੁਗਤਣਾ ਪੈਂਦਾ ਹੈ (ਸਾਰੀ ਉਮਰ ਲੋਭ-ਲਾਲਚ ਵਿਚ ਗਵਾਇਆਂ) ਅੰਤ ਸਮੇ ਕੁਝ ਨਹੀਂ ਕੀਤਾ ਜਾ ਸਕਦਾ ॥੫॥
ऐथै कमाणा सु अगै आइआ अंतकालि किआ कीजै हे ॥५॥
ਜੋ ਸਚਿ ਲਾਗੇ ਤਿਨ ਸਾਚੀ ਸੋਇ ॥
Those who are attached to the Truth are true.
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ।
जो सचि लागे तिन साची सोइ ॥
ਦੂਜੈ ਲਾਗੇ ਮਨਮੁਖਿ ਰੋਇ ॥
The self-willed manmukhs, attached to duality, weep and wail.
ਪਰ ਮਾਇਆ ਦੇ ਮੋਹ ਵਿਚ ਲੱਗ ਕੇ ਮਨ ਦਾ ਮੁਰੀਦ ਜੀਵ ਦੁੱਖੀ ਰਹਿੰਦਾ ਹੈ।
दूजै लागे मनमुखि रोइ ॥
ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥
He is the Lord and Master of both worlds; He Himself delights in virtue. ||6||
(ਪਰ ਜੀਵਾਂ ਦੇ ਕੀਹ ਵੱਸ? ਕੋਈ ਨਾਮ ਵਿਚ ਜੁੜਦਾ ਹੈ, ਕੋਈ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ-) ਇਹਨਾਂ ਦੋਹਾਂ ਸਿਰਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ। ਉਹ ਆਪ ਹੀ ਆਪਣੇ ਗੁਣਾਂ ਵਿਚ ਪਤੀਜਦਾ ਹੈ ॥੬॥
दुहा सिरिआ का खसमु है आपे आपे गुण महि भीजै हे ॥६॥
ਗੁਰ ਕੈ ਸਬਦਿ ਸਦਾ ਜਨੁ ਸੋਹੈ ॥
Through the Word of the Guru's Shabad, His humble servant is exalted forever.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੋਹਣਾ ਬਣਾਂਦਾ ਹੈ,
गुर कै सबदि सदा जनु सोहै ॥
ਨਾਮ ਰਸਾਇਣਿ ਇਹੁ ਮਨੁ ਮੋਹੈ ॥
This mind is enticed by the Naam, the source of nectar.
ਉਸ ਦਾ ਇਹ ਮਨ ਸਭ ਤੋਂ ਸ੍ਰੇਸ਼ਟ ਨਾਮ-ਰਸ ਵਿਚ ਮਸਤ ਰਹਿੰਦਾ ਹੈ,
नाम रसाइणि इहु मनु मोहै ॥
ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥
It is not stained at all by the dirt of attachment to Maya; through the Guru's Teachings, it is pleased and saturated with the Lord's Name. ||7||
ਉਸ ਨੂੰ ਮਾਇਆ ਦੇ ਮੋਹ ਦੀ ਮੈਲ ਰਤਾ ਭੀ ਨਹੀਂ ਲੱਗਦੀ, ਗੁਰੂ ਦੀ ਮੱਤ ਦੀ ਬਰਕਤਿ ਨਾਲ (ਉਸ ਦਾ ਮਨ) ਪਰਮਾਤਮਾ ਦੇ ਨਾਮ ਵਿਚ ਭਿੱਜਿਆ ਰਹਿੰਦਾ ਹੈ ॥੭॥
माइआ मोह मैलु पतंगु न लागै गुरमती हरि नामि भीजै हे ॥७॥
ਸਭਨਾ ਵਿਚਿ ਵਰਤੈ ਇਕੁ ਸੋਈ ॥
The One Lord is contained within all.
ਇਕ ਉਹੀ ਪਰਮਾਤਮਾ ਸਭ ਜੀਵਾਂ ਵਿਚ ਮੌਜੂਦ ਹੈ,
सभना विचि वरतै इकु सोई ॥
ਗੁਰ ਪਰਸਾਦੀ ਪਰਗਟੁ ਹੋਈ ॥
By Guru's Grace, He is revealed.
ਪਰ ਗੁਰੂ ਦੀ ਕਿਰਪਾ ਨਾਲ ਹੀ ਉਹ (ਕਿਸੇ ਵਡਭਾਗੀ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ।
गुर परसादी परगटु होई ॥
ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥
One who subdues his ego, finds lasting peace; he drinks in the Ambrosial Nectar of the True Name. ||8||
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ ॥੮॥
हउमै मारि सदा सुखु पाइआ नाइ साचै अंम्रितु पीजै हे ॥८॥
ਕਿਲਬਿਖ ਦੂਖ ਨਿਵਾਰਣਹਾਰਾ ॥
God is the Destroyer of sin and pain.
ਜਿਹੜਾ ਪਰਮਾਤਮਾ (ਸਾਰੇ) ਪਾਪ ਅਤੇ ਦੁੱਖ ਦੂਰ ਕਰਨ ਦੇ ਸਮਰੱਥ ਹੈ,
किलबिख दूख निवारणहारा ॥
ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥
The Gurmukh serves Him, and contemplates the Word of the Shabad.
ਉਸ ਦੀ ਸੇਵਾ-ਭਗਤੀ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਹੀ ਕੀਤੀ ਜਾ ਸਕਦੀ ਹੈ।
गुरमुखि सेविआ सबदि वीचारा ॥
ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥
He Himself is pervading everything. The Gurmukh's body and mind are saturated and pleased. ||9||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਤਨ ਅਤੇ ਮਨ (ਪਰਮਾਤਮਾ ਦੀ ਭਗਤੀ ਵਿਚ) ਰਸਿਆ ਰਹਿੰਦਾ ਹੈ। (ਗੁਰਮੁਖ ਮਨੁੱਖ ਨੂੰ ਹੀ ਇਹ ਨਿਸਚਾ ਆਉਂਦਾ ਹੈ ਕਿ) ਪਰਮਾਤਮਾ ਸਭ ਕੁਝ ਆਪ ਹੀ ਕਰ ਰਿਹਾ ਹੈ; ਹਰ ਥਾਂ ਆਪ ਹੀ ਮੌਜੂਦ ਹੈ ॥੯॥
सभु किछु आपे आपि वरतै गुरमुखि तनु मनु भीजै हे ॥९॥
ਮਾਇਆ ਅਗਨਿ ਜਲੈ ਸੰਸਾਰੇ ॥
The world is burning in the fire of Maya.
ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਜਗਤ ਵਿਚ ਭੜਕ ਰਹੀ ਹੈ,
माइआ अगनि जलै संसारे ॥
ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥
The Gurmukh extinguishes this fire, by contemplating the Shabad.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ (ਇਸ ਤ੍ਰਿਸ਼ਨਾ-ਅੱਗ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦਾ ਹੈ।
गुरमुखि निवारै सबदि वीचारे ॥
ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥
Deep within are peace and tranquility, and lasting peace is obtained. Following the Guru's Teachings, one is blessed with the Naam, the Name of the Lord. ||10||
ਉਸ ਦੇ ਅੰਦਰ ਸਦਾ ਠੰਢ ਬਣੀ ਰਹਿੰਦੀ ਹੈ, ਉਹ ਆਤਮਕ ਆਨੰਦ ਮਾਣਦਾ ਹੈ। ਗੁਰੂ ਦੀ ਮੱਤ ਉੱਤੇ ਤੁਰਿਆਂ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧੦॥
अंतरि सांति सदा सुखु पाइआ गुरमती नामु लीजै हे ॥१०॥
ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥
Even Indra, seated upon his throne, is caught in the fear of death.
(ਲੋਕਾਂ ਦੇ ਮਿਥੇ ਹੋਏ ਦੇਵਤਿਆਂ ਦੇ ਰਾਜੇ) ਇੰਦਰ ਵਰਗੇ ਭੀ ਆਪਣੇ ਤਖ਼ਤ ਉੱਤੇ ਬੈਠੇ ਹੋਏ (ਇਸ ਤ੍ਰਿਸ਼ਨਾ ਦੀ ਅੱਗ ਦੇ ਕਾਰਨ) ਆਤਮਕ ਮੌਤ ਦਾ ਸਹਮ ਸਹਾਰ ਰਹੇ ਹਨ।
इंद्र इंद्रासणि बैठे जम का भउ पावहि ॥
ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥
The Messenger of Death will not spare them, even though they try all sorts of things.
(ਜਿਹੜੇ ਲੋਕ ਨਾਮ ਨਹੀਂ ਸਿਮਰਦੇ, ਪਰ ਹੋਰ ਹੋਰ ਮਿਥੇ ਹੋਏ ਅਨੇਕਾਂ ਧਾਰਮਿਕ) ਕਰਮ ਕਰਦੇ ਹਨ, ਆਤਮਕ ਮੌਤ (ਉਹਨਾਂ ਨੂੰ ਭੀ) ਨਹੀਂ ਛੱਡਦੀ।
जमु न छोडै बहु करम कमावहि ॥
ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥
When one meets with the True Guru, one is liberated, drinking in and savoring the sublime essence of the Lord, Har, Har. ||11||
ਜਦੋਂ (ਮਨੁੱਖ ਨੂੰ) ਗੁਰੂ ਮਿਲਦਾ ਹੈ, ਤਦੋਂ (ਇਸ ਆਤਮਕ ਮੌਤ ਤੋਂ) ਖ਼ਲਾਸੀ ਮਿਲਦੀ ਹੈ। (ਗੁਰੂ ਦੀ ਰਾਹੀਂ ਹੀ) ਜੀਭ ਨਾਲ ਹਰਿ-ਨਾਮ-ਰਸ ਪੀਤਾ ਜਾ ਸਕਦਾ ਹੈ ॥੧੧॥
सतिगुरु भेटै ता मुकति पाईऐ हरि हरि रसना पीजै हे ॥११॥
ਮਨਮੁਖਿ ਅੰਤਰਿ ਭਗਤਿ ਨ ਹੋਈ ॥
There is no devotion within the self-willed manmukh.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਪੈਦਾ ਨਹੀਂ ਹੋ ਸਕਦੀ।
मनमुखि अंतरि भगति न होई ॥
ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥
Through devotional worship, the Gurmukh obtains peace and tranquility.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦੇ ਅੰਦਰ ਪਰਮਾਤਮਾ ਦੀ ਯਾਦ ਹੈ, ਉਸ ਦੇ ਅੰਦਰ ਠੰਢ ਹੈ, ਉਸ ਦੇ ਅੰਦਰ ਆਤਮਕ ਆਨੰਦ ਹੈ।
गुरमुखि भगति सांति सुखु होई ॥
ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥
Forever pure and sanctified is the Word of the Guru's Bani; following the Guru's Teachings, one's inner being is drenched in it. ||12||
ਗੁਰੂ ਦੀ ਬਾਣੀ ਸਦਾ ਮਨੁੱਖ ਦੇ ਮਨ ਨੂੰ ਪਵਿੱਤਰ ਕਰਨ ਦੇ ਸਮਰੱਥ ਹੈ। ਗੁਰੂ ਦੀ ਮੱਤ ਉਤੇ ਤੁਰਿਆਂ ਹੀ ਹਿਰਦਾ ਪਤੀਜਦਾ ਹੈ ॥੧੨॥
पवित्र पावन सदा है बाणी गुरमति अंतरु भीजै हे ॥१२॥
ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥
I have considered Brahma, Vishnu and Shiva.
ਵਿਚਾਰ ਕੇ ਵੇਖ ਲਵੋ-ਬ੍ਰਹਮਾ ਹੋਵੇ, ਵਿਸ਼ਨੂ ਹੋਵੇ, ਸ਼ਿਵ ਹੋਵੇ-
ब्रहमा बिसनु महेसु वीचारी ॥
ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥
They are bound by the three qualities - the three gunas; they are far away from liberation.
(ਕੋਈ ਭੀ ਹੋਵੇ, ਜਿਹੜੇ ਪ੍ਰਾਣੀ) ਮਾਇਆ ਦੇ ਤਿੰਨ ਗੁਣਾਂ ਵਿਚ ਬੱਝੇ ਪਏ ਹਨ (ਆਤਮਕ ਮੌਤ ਤੋਂ) ਖ਼ਲਾਸੀ (ਉਹਨਾਂ ਤੋਂ) ਲਾਂਭੇ ਰਹਿ ਜਾਂਦੀ ਹੈ।
त्रै गुण बधक मुकति निरारी ॥
ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥
The Gurmukh knows the spiritual wisdom of the One Lord. Night and day, he chants the Naam, the Name of the Lord. ||13||
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਰਫ਼ ਇਹੀ ਆਤਮਕ ਜੀਵਨ ਦੀ ਸੂਝ ਹਾਸਲ ਕਰਦਾ ਹੈ ਕਿ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੧੩॥
गुरमुखि गिआनु एको है जाता अनदिनु नामु रवीजै हे ॥१३॥
ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥
He may read the Vedas, but he does not realize the Lord's Name.
(ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਪਰ ਜੇ ਉਹ) ਪਰਮਾਤਮਾ ਦੇ ਨਾਮ ਨੂੰ (ਜੀਵਨ-ਮਨੋਰਥ) ਨਹੀਂ ਸਮਝਦੇ,
बेद पड़हि हरि नामु न बूझहि ॥
ਮਾਇਆ ਕਾਰਣਿ ਪੜਿ ਪੜਿ ਲੂਝਹਿ ॥
For the sake of Maya, he reads and recites and argues.
ਤਾਂ ਉਹ ਮਾਇਆ (ਕਮਾਣ) ਵਾਸਤੇ ਹੀ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਮਾਇਆ ਦੇ ਘੱਟ ਚੜ੍ਹਾਵੇ ਤੇ ਅੰਦਰੇ ਅੰਦਰ) ਖਿੱਝਦੇ ਹਨ।
माइआ कारणि पड़ि पड़ि लूझहि ॥
ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥
The ignorant and blind person is filled with filth within. How can he cross over the impassable world-ocean? ||14||
ਜਿਸ ਮਨੁੱਖ ਦੇ ਅੰਦਰ (ਮਾਇਆ ਦੇ ਮੋਹ ਦੀ) ਮੈਲ ਹੈ (ਉਹ ਵੇਦ-ਪਾਠੀ ਪੰਡਿਤ ਭੀ ਹੋਵੇ, ਤਾਂ ਭੀ) ਉਹ ਅੰਨ੍ਹਾ ਬੇ-ਸਮਝ ਹੈ, ਇਸ ਤਰ੍ਹਾਂ ਇਹ ਦੁੱਤਰ ਸੰਸਾਰ-ਸਮੁੰਦਰ ਤਰਿਆ ਨਹੀਂ ਜਾ ਸਕਦਾ ॥੧੪॥
अंतरि मैलु अगिआनी अंधा किउ करि दुतरु तरीजै हे ॥१४॥
ਬੇਦ ਬਾਦ ਸਭਿ ਆਖਿ ਵਖਾਣਹਿ ॥
He voices all the controversies of the Vedas,
ਸਾਰੇ (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਦੀਆਂ ਚਰਚਾ ਉਚਾਰ ਕੇ (ਹੋਰਨਾਂ ਦੇ ਸਾਹਮਣੇ) ਵਿਆਖਿਆ ਕਰਦੇ ਹਨ,
बेद बाद सभि आखि वखाणहि ॥
ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥
but his inner being is not saturated or satisfied, and he does not realize the Word of the Shabad.
(ਇਸ ਤਰ੍ਹਾਂ) ਨਾਹ (ਉਹਨਾਂ ਦਾ ਆਪਣਾ) ਹਿਰਦਾ ਭਿੱਜਦਾ ਹੈ, ਨਾਹ ਉਹ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਸਮਝਦੇ ਹਨ।
न अंतरु भीजै न सबदु पछाणहि ॥
ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥
The Vedas tell all about virtue and vice, but only the Gurmukh drinks in the Ambrosial Nectar. ||15||
ਵੇਦ ਨੇ ਤਾਂ ਮੁੜ ਮੁੜ ਇਸ ਗੱਲ ਵਲ ਧਿਆਨ ਦਿਵਾਇਆ ਹੈ ਕਿ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤਾਂ ਗੁਰੂ ਦੀ ਸਰਨ ਪਿਆਂ ਹੀ ਪੀਤਾ ਜਾ ਸਕਦਾ ਹੈ ॥੧੫॥
पुंनु पापु सभु बेदि द्रिड़ाइआ गुरमुखि अंम्रितु पीजै हे ॥१५॥
ਆਪੇ ਸਾਚਾ ਏਕੋ ਸੋਈ ॥
The One True Lord is all by Himself.
(ਆਪਣੇ ਵਰਗਾ) ਸਿਰਫ਼ ਉਹ ਪਰਮਾਤਮਾ ਆਪ ਹੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ,
आपे साचा एको सोई ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
There is no one else except Him.
ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ।
तिसु बिनु दूजा अवरु न कोई ॥
ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥
O Nanak, true is the mind of one who is attuned to the Naam; he speaks Truth, and nothing but Truth. ||16||6||
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਗਏ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ। (ਇਸ ਵਾਸਤੇ, ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ ॥੧੬॥੬॥
नानक नामि रते मनु साचा सचो सचु रवीजै हे ॥१६॥६॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਸਚੈ ਸਚਾ ਤਖਤੁ ਰਚਾਇਆ ॥
The True Lord has established the Throne of Truth.
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣੇ 'ਨਿਜ ਘਰ' ਵਿਚ ਬੈਠਣ ਵਾਸਤੇ) ਸਦਾ ਕਾਇਮ ਰਹਿਣ ਵਾਲਾ ਤਖ਼ਤ ਬਣਾ ਰੱਖਿਆ ਹੈ,
सचै सचा तखतु रचाइआ ॥
ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥
He dwells in His own home deep within the self, where there is no emotional attachment to Maya.
ਉਸ ਸ੍ਵੈ-ਸਰੂਪ ਵਿਚ ਉਹ ਅਡੋਲ ਬੈਠਾ ਹੈ, ਉਥੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ।
निज घरि वसिआ तिथै मोहु न माइआ ॥
ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥
The True Lord dwells deep within the nucleus of the Gurmukh's heart forever; his actions are excellent. ||1||
ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ (ਹਰਿ-ਨਾਮ ਜਪਣ ਦਾ) ਸ੍ਰੇਸ਼ਟ ਕਰਨ-ਜੋਗ ਕੰਮ ਕਰਦਾ ਹੈ, ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਪ੍ਰਭੂ ਸਦਾ ਵੱਸਦਾ ਹੈ ॥੧॥
सद ही साचु वसिआ घट अंतरि गुरमुखि करणी सारी हे ॥१॥
ਸਚਾ ਸਉਦਾ ਸਚੁ ਵਾਪਾਰਾ ॥
True is his merchandise, and true is his trade.
ਨਾਮ-ਧਨ ਖੱਟਣਾ ਹੀ ਸਦਾ-ਥਿਰ ਸੌਦਾ ਹੈ ਸਦਾ-ਥਿਰ ਵਪਾਰ ਹੈ,
सचा सउदा सचु वापारा ॥
ਨ ਤਿਥੈ ਭਰਮੁ ਨ ਦੂਜਾ ਪਸਾਰਾ ॥
There is no doubt within him, and no expanse of duality.
ਉਸ ਸੌਦੇ-ਵਪਾਰ ਵਿਚ ਕੋਈ ਭਟਕਣਾ ਨਹੀਂ, ਕੋਈ ਮਾਇਆ ਦਾ ਖਲ-ਜਗਨ ਨਹੀਂ।
न तिथै भरमु न दूजा पसारा ॥
ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥
He has earned the true wealth, which is never exhausted. How few are those who contemplate this, and understand. ||2||
ਇਹ ਸਦਾ-ਥਿਰ ਨਾਮ-ਧਨ ਖੱਟਿਆਂ ਕਦੇ ਘਾਟਾ ਨਹੀਂ ਪੈਂਦਾ। ਪਰ ਇਸ ਗੱਲ ਨੂੰ ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ ॥੨॥
सचा धनु खटिआ कदे तोटि न आवै बूझै को वीचारी हे ॥२॥
ਸਚੈ ਲਾਏ ਸੇ ਜਨ ਲਾਗੇ ॥
They alone are attached to the True Name, whom the Lord Himself attaches.
(ਇਸ ਨਾਮ-ਧਨ ਦੇ ਵਪਾਰ ਵਿਚ) ਉਹੀ ਮਨੁੱਖ ਲੱਗਦੇ ਹਨ, ਜਿਨ੍ਹਾਂ ਨੂੰ ਸਦਾ-ਥਿਰ ਪਰਮਾਤਮਾ ਨੇ ਆਪ ਲਾਇਆ ਹੈ।
सचै लाए से जन लागे ॥
ਅੰਤਰਿ ਸਬਦੁ ਮਸਤਕਿ ਵਡਭਾਗੇ ॥
The Word of the Shabad is deep within the nucleus of the self; good fortune is recorded upon their foreheads.
ਉਹਨਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੇ ਮੱਥੇ ਉੱਤੇ ਚੰਗੇ ਭਾਗ ਜਾਗ ਪੈਂਦੇ ਹਨ।
अंतरि सबदु मसतकि वडभागे ॥
ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥
Through the True Word of the Shabad, they sing the True Praises of the Lord; they are attuned to contemplative meditation on the Shabad. ||3||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ ਹਰਿ-ਗੁਣ ਗਾਂਦੇ ਰਹਿੰਦੇ ਹਨ, ਉਹ ਮਨੁੱਖ ਗੁਰ-ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹ ਉੱਚੀ ਵੀਚਾਰ ਦੇ ਮਾਲਕ ਬਣ ਜਾਂਦੇ ਹਨ ॥੩॥
सचै सबदि सदा गुण गावहि सबदि रते वीचारी हे ॥३॥
ਸਚੋ ਸਚਾ ਸਚੁ ਸਾਲਾਹੀ ॥
I praise the True Lord, the Truest of the True.
ਮੈਂ ਤਾਂ ਸਦਾ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਹਾਂ।
सचो सचा सचु सालाही ॥
ਏਕੋ ਵੇਖਾ ਦੂਜਾ ਨਾਹੀ ॥
I see the One Lord, and no other.
ਮੈਂ ਤਾਂ (ਹਰ ਥਾਂ) ਸਿਰਫ਼ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਮੈਨੂੰ ਉਸ ਤੋਂ ਬਿਨਾ) ਕੋਈ ਹੋਰ ਨਹੀਂ (ਦਿੱਸਦਾ)।
एको वेखा दूजा नाही ॥
ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥
The Guru's Teachings are the ladder to reach the highest of the high. the jewel of spiritual wisdom conquers egotism. ||4||
ਗੁਰੂ ਦੀ ਮੱਤ ਉਤੇ ਤੁਰ ਕੇ (ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਹੀ ਪਰਮਾਤਮਾ ਦੇ ਚਰਨਾਂ ਤਕ ਪਹੁੰਚਣ ਲਈ) ਸਭ ਤੋਂ ਉੱਚੀ ਪੌੜੀ ਹੈ। ਇਸ ਸ੍ਰੇਸ਼ਟ ਗਿਆਨ ਦੀ ਬਰਕਤਿ ਨਾਲ ਮਨੁੱਖ (ਆਪਣੇ ਅੰਦਰੋਂ) ਹਉਮੈ ਮਾਰ ਮੁਕਾਂਦਾ ਹੈ ॥੪॥
गुरमति ऊचो ऊची पउड़ी गिआनि रतनि हउमै मारी हे ॥४॥
ਮਾਇਆ ਮੋਹੁ ਸਬਦਿ ਜਲਾਇਆ ॥
Emotional attachment to Maya is burnt away by the Word of the Shabad.
ਹੇ ਪ੍ਰਭੂ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ,
माइआ मोहु सबदि जलाइआ ॥
ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥
The True One comes to dwell in the mind, when it pleases You, O Lord.
ਜਦੋਂ ਉਹ ਮਨੁੱਖ ਤੈਨੂੰ ਚੰਗਾ ਲੱਗ ਪਿਆ ਤਦੋਂ ਤੇਰਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵੱਸ ਪਿਆ।
सचु मनि वसिआ जा तुधु भाइआ ॥
ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥
True are all the actions of the truthful; the thirst of egotism is subdued. ||5||
ਜਿਸ ਮਨੁੱਖ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ, ਉਸ ਨੂੰ ਅਭੁੱਲ ਪਰਮਾਤਮਾ ਦੀ ਸਾਰੀ ਕਾਰ ਅਭੁੱਲ ਜਾਪਣ ਲੱਗ ਪਈ ॥੫॥
सचे की सभ सची करणी हउमै तिखा निवारी हे ॥५॥
ਮਾਇਆ ਮੋਹੁ ਸਭੁ ਆਪੇ ਕੀਨਾ ॥
All by Himself, God created emotional attachment to Maya.
ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਆਪ ਹੀ ਪੈਦਾ ਕੀਤਾ ਹੈ,
माइआ मोहु सभु आपे कीना ॥
ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥
How rare are those who, as Gurmukh, realize the Lord.
ਪਰ ਇਹ ਗੱਲ ਕਿਸੇ ਉਸ ਵਿਰਲੇ ਨੇ ਹੀ ਪਛਾਣੀ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।
गुरमुखि विरलै किन ही चीना ॥
ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥
One who becomes Gurmukh practices Truth; true and excellent are his actions. ||6||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਉਸ ਨੂੰ ਨਾਮ ਸਿਮਰਨ ਵਾਲੀ ਕਾਰ ਹੀ ਸ੍ਰੇਸ਼ਟ ਲੱਗਦੀ ਹੈ ॥੬॥
गुरमुखि होवै सु सचु कमावै साची करणी सारी हे ॥६॥
ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥
He does those deeds which are pleasing to my God;
ਜਿਸ ਮਨੁੱਖ ਨੇ ਉਹ ਕਾਰ ਕਰਨੀ ਸ਼ੁਰੂ ਕਰ ਦਿੱਤੀ ਜੋ ਮੇਰੇ ਪ੍ਰਭੂ ਨੂੰ ਪਸੰਦ ਆਉਂਦੀ ਹੈ (ਜਿਸ ਮਨੁੱਖ ਨੇ ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸ਼ੁਰੂ ਕਰ ਦਿੱਤਾ),
कार कमाई जो मेरे प्रभ भाई ॥
ਹਉਮੈ ਤ੍ਰਿਸਨਾ ਸਬਦਿ ਬੁਝਾਈ ॥
through the Shabad, he burns away egotism and the thirst of desire.
ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਮਿਟਾ ਦਿੱਤੀ,
हउमै त्रिसना सबदि बुझाई ॥
ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥
Following the Guru's Teachings, he remains forever cool and calm deep within; he conquers and subdues his ego. ||7||
ਜਿਸ ਨੇ ਹਉਮੈ ਮਾਰ ਕੇ ਮੁਕਾ ਦਿੱਤੀ, ਗੁਰੂ ਦੀ ਮੱਤ ਉੱਤੇ ਤੁਰ ਕੇ ਉਸ ਦਾ ਹਿਰਦਾ ਸਦਾ ਹੀ ਸ਼ਾਂਤ ਰਹਿੰਦਾ ਹੈ ॥੭॥
गुरमति सद ही अंतरु सीतलु हउमै मारि निवारी हे ॥७॥
ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥
Those who are attached to the Truth are pleased with everything.
ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਪਰਮਾਤਮਾ ਦਾ ਕੀਤਾ ਹੋਇਆ ਹਰੇਕ ਕੰਮ ਭਲਾ ਜਾਪਦਾ ਹੈ।
सचि लगे तिन सभु किछु भावै ॥
ਸਚੈ ਸਬਦੇ ਸਚਿ ਸੁਹਾਵੈ ॥
They are embellished with the True Word of the Shabad.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਮਨੁੱਖ ਆਪਣਾ ਜੀਵਨ ਸੋਹਣਾ ਬਣਾ ਲੈਂਦਾ ਹੈ।
सचै सबदे सचि सुहावै ॥
ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥
Those who are true in this world, are true in the Court of the Lord. The Merciful Lord adorns them with His Mercy. ||8||
(ਸਿਮਰਨ ਦੀ ਬਰਕਤਿ ਨਾਲ ਜਿਹੜੇ ਮਨੁੱਖ) ਇਸ ਲੋਕ ਵਿਚ ਸੁਰਖ਼ਰੂ ਹੋ ਜਾਂਦੇ ਹਨ, ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਭੀ ਸੁਰਖ਼ਰੂ ਹੋ ਜਾਂਦੇ ਹਨ। ਮਿਹਰ ਦੀ ਨਿਗਾਹ ਵਾਲੇ ਪਰਮਾਤਮਾ ਦੀ ਮਿਹਰ ਦੀ ਨਜ਼ਰ ਉਹਨਾਂ ਦਾ ਜੀਵਨ ਸੰਵਾਰ ਦੇਂਦੀ ਹੈ ॥੮॥
ऐथै साचे से दरि साचे नदरी नदरि सवारी हे ॥८॥
ਬਿਨੁ ਸਾਚੇ ਜੋ ਦੂਜੈ ਲਾਇਆ ॥
Those who are attached to duality, and not the Truth,
ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਖੁੰਝ ਕੇ ਜਿਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ,
बिनु साचे जो दूजै लाइआ ॥
ਮਾਇਆ ਮੋਹ ਦੁਖ ਸਬਾਇਆ ॥
are trapped in emotional attachment to Maya; they totally suffer in pain.
ਉਸ ਨੂੰ ਮਾਇਆ ਦੇ ਮੋਹ ਦੇ ਸਾਰੇ ਦੁੱਖ (ਚੰਬੜੇ ਰਹਿੰਦੇ ਹਨ),
माइआ मोह दुख सबाइआ ॥
ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥
Without the Guru, they do not understand pain and pleasure; attached to Maya, they suffer in terrible pain. ||9||
ਮਾਇਆ ਦੇ ਮੋਹ ਦਾ ਭਾਰੀ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ। ਗੁਰੂ ਦੀ ਸਰਨ ਤੋਂ ਬਿਨਾ ਇਹ ਸਮਝ ਨਹੀਂ ਪੈਂਦੀ ਕਿ ਦੁੱਖ ਕਿਵੇਂ ਦੂਰ ਹੋਵੇ ਅਤੇ ਸੁਖ ਕਿਵੇਂ ਮਿਲੇ ॥੯॥
बिनु गुर दुखु सुखु जापै नाही माइआ मोह दुखु भारी हे ॥९॥
ਸਾਚਾ ਸਬਦੁ ਜਿਨਾ ਮਨਿ ਭਾਇਆ ॥
Those whose minds are pleased with the True Word of the Shabad
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਪਿਆਰੀ ਲੱਗਣ ਲੱਗ ਪੈਂਦੀ ਹੈ,
साचा सबदु जिना मनि भाइआ ॥
ਪੂਰਬਿ ਲਿਖਿਆ ਤਿਨੀ ਕਮਾਇਆ ॥
act according to pre-ordained destiny.
ਉਹੀ ਮਨੁੱਖ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਨਾਮ ਸਿਮਰਨ ਦੀ) ਕਮਾਈ ਕਰਦੇ ਹਨ।
पूरबि लिखिआ तिनी कमाइआ ॥
ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥
They serve the True Lord, and meditate on the True Lord; they are imbued with contemplative meditation on the True Lord. ||10||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਤੇ ਉੱਚੀ ਸੂਝ ਵਾਲੇ ਹੋ ਜਾਂਦੇ ਹਨ ॥੧੦॥
सचो सेवहि सचु धिआवहि सचि रते वीचारी हे ॥१०॥
ਗੁਰ ਕੀ ਸੇਵਾ ਮੀਠੀ ਲਾਗੀ ॥
Service to the Guru seems sweet to them.
ਜਿਸ ਮਨੁੱਖ ਨੂੰ ਗੁਰੂ ਦੀ (ਦੱਸੀ) ਸੇਵਾ ਪਿਆਰੀ ਲੱਗਦੀ ਹੈ,
गुर की सेवा मीठी लागी ॥
ਅਨਦਿਨੁ ਸੂਖ ਸਹਜ ਸਮਾਧੀ ॥
Night and day, they are intuitively immersed in celestial peace.
ਉਹ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਉਸ ਦੀ ਆਮਤਕ ਅਡੋਲਤਾ ਵਾਲੀ ਸਮਾਧੀ ਬਣੀ ਰਹਿੰਦੀ ਹੈ।
अनदिनु सूख सहज समाधी ॥
ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥
Chanting the Name of the Lord, Har, Har, their minds become immaculate; they love to serve the Guru. ||11||
ਪਰਮਾਤਮਾ ਦਾ ਨਾਮ ਜਪਦਿਆਂ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਸਰਨ ਵਿਚ ਪਏ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ ॥੧੧॥
हरि हरि करतिआ मनु निरमलु होआ गुर की सेव पिआरी हे ॥११॥
ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥
Those humble beings are at peace, whom the True Guru attaches to the Truth.
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੋੜ ਦਿੱਤਾ, ਉਹ ਸੁਖੀ ਜੀਵਨ ਬਿਤੀਤ ਕਰਦੇ ਹਨ,
से जन सुखीए सतिगुरि सचे लाए ॥
ਆਪੇ ਭਾਣੇ ਆਪਿ ਮਿਲਾਏ ॥
He Himself, in His Will, merges them into Himself.
(ਇਹ ਪਰਮਾਤਮਾ ਦੀ ਆਪਣੀ ਹੀ ਮਿਹਰ ਹੈ, ਪ੍ਰਭੂ ਨੂੰ) ਆਪ ਹੀ (ਅਜਿਹੇ ਮਨੁੱਖ) ਚੰਗੇ ਲੱਗੇ, ਤੇ, ਆਪ ਹੀ ਉਸ ਨੇ (ਆਪਣੇ ਚਰਨਾਂ ਵਿਚ) ਜੋੜ ਲਏ।
आपे भाणे आपि मिलाए ॥
ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥
Those humble beings, whom the True Guru protects, are saved. The rest are ruined through emotional attachment to Maya. ||12||
ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਗਏ, ਹੋਰ ਲੁਕਾਈ ਮਾਇਆ ਦੇ ਮੋਹ ਦੀ ਖ਼ੁਆਰੀ (ਸਾਰੀ ਉਮਰ) ਝੱਲਦੀ ਰਹੀ ॥੧੨॥
सतिगुरि राखे से जन उबरे होर माइआ मोह खुआरी हे ॥१२॥
ਗੁਰਮੁਖਿ ਸਾਚਾ ਸਬਦਿ ਪਛਾਤਾ ॥
The Gurmukh realizes the True Word of the Shabad.
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪਰਮਾਤਮਾ ਨਾਲ ਸਾਂਝ ਪਾ ਲਈ,
गुरमुखि साचा सबदि पछाता ॥
ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥
He has no family, and he has no mother.
(ਉਸ ਨੂੰ ਇਹ ਸਮਝ ਆ ਗਈ ਕਿ) ਉਸ (ਪਰਮਾਤਮਾ) ਦਾ ਨਾਹ ਕੋਈ (ਖ਼ਾਸ) ਪਰਵਾਰ ਹੈ ਨਾਹ ਉਸ ਦੀ ਮਾਂ ਹੈ,
ना तिसु कुटंबु ना तिसु माता ॥
ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥
The One and Only Lord is pervading and permeating deep within the nucleus of all. He is the Support of all beings. ||13||
ਉਹ ਆਪ ਹੀ ਆਪ ਸਭ ਜੀਵਾਂ ਵਿਚ ਵਿਆਪਕ ਹੈ ਅਤੇ ਸਭ ਜੀਵਾਂ ਦਾ ਆਸਰਾ ਹੈ ॥੧੩॥
एको एकु रविआ सभ अंतरि सभना जीआ का आधारी हे ॥१३॥
ਹਉਮੈ ਮੇਰਾ ਦੂਜਾ ਭਾਇਆ ॥
Egotism, possessiveness, and the love of duality
(ਕਈ ਐਸੇ ਹਨ ਜਿਨ੍ਹਾਂ ਨੂੰ) ਹਉਮੈ ਚੰਗੀ ਲੱਗਦੀ ਹੈ, ਮਮਤਾ ਪਿਆਰੀ ਲੱਗਦੀ ਹੈ, ਮਾਇਆ ਦਾ ਮੋਹ ਪਸੰਦ ਹੈ;
हउमै मेरा दूजा भाइआ ॥
ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥
- none of these shall go along with you; such is the pre-ordained will of our Lord and Master.
ਪਰ ਮਾਲਕ-ਪ੍ਰਭੂ ਨੇ ਧੁਰੋਂ ਹੀ ਇਹ ਮਰਯਾਦਾ ਚਲਾ ਰੱਖੀ ਹੈ ਕਿ ਕੋਈ ਭੀ ਚੀਜ਼ (ਕਿਸੇ ਦੇ ਨਾਲ) ਨਹੀਂ ਜਾਂਦੀ।
किछु न चलै धुरि खसमि लिखि पाइआ ॥
ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥
Through the True Guru, practice Truth, and the True Lord shall take away your pains. ||14||
ਅਭੁੱਲ ਗੁਰੂ ਤੋਂ (ਸਿੱਖਿਆ ਲੈ ਕੇ) ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ, ਸਦਾ-ਥਿਰ ਪਰਮਾਤਮਾ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ ॥੧੪॥
गुर साचे ते साचु कमावहि साचै दूख निवारी हे ॥१४॥
ਜਾ ਤੂ ਦੇਹਿ ਸਦਾ ਸੁਖੁ ਪਾਏ ॥
If You so bless me, then I shall find lasting peace.
ਹੇ ਪ੍ਰਭੂ! ਜਦੋਂ (ਕਿਸੇ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ) ਦੇਂਦਾ ਹੈਂ (ਉਹ ਮਨੁੱਖ) ਸਦਾ ਆਤਮਕ ਆਨੰਦ ਮਾਣਦਾ ਹੈ।
जा तू देहि सदा सुखु पाए ॥
ਸਾਚੈ ਸਬਦੇ ਸਾਚੁ ਕਮਾਏ ॥
Through the True Word of the Shabad, I live the Truth.
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਸਦਾ-ਥਿਰ ਸਰੂਪ ਵਿਚ ਟਿਕ ਕੇ ਤੇਰਾ ਸਦਾ-ਥਿਰ ਨਾਮ ਸਿਮਰਦਾ ਹੈ।
साचै सबदे साचु कमाए ॥
ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥
The True Lord is within me, and my mind and body have become True. I am blessed with the overflowing treasure of devotional worship. ||15||
ਉਸ ਮਨੁੱਖ ਦਾ ਹਿਰਦਾ ਅਡੋਲ ਹੋ ਜਾਂਦਾ ਹੈ, ਉਸ ਦਾ ਮਨ ਅਡੋਲ ਹੋ ਜਾਂਦਾ ਹੈ, ਉਸ ਦਾ ਸਰੀਰ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ, (ਉਸ ਦੇ ਅੰਦਰ) ਭਗਤੀ ਦੇ ਭੰਡਾਰੇ ਭਰ ਜਾਂਦੇ ਹਨ ॥੧੫॥
अंदरु साचा मनु तनु साचा भगति भरे भंडारी हे ॥१५॥
ਆਪੇ ਵੇਖੈ ਹੁਕਮਿ ਚਲਾਏ ॥
He Himself watches, and issues His Command.
ਪਰਮਾਤਮਾ ਆਪ ਹੀ (ਸਭ ਜੀਵਾਂ ਦੀ) ਸੰਭਾਲ ਕਰ ਰਿਹਾ ਹੈ (ਸਭ ਨੂੰ ਆਪਣੇ) ਹੁਕਮ ਵਿਚ ਤੋਰ ਰਿਹਾ ਹੈ,
आपे वेखै हुकमि चलाए ॥
ਅਪਣਾ ਭਾਣਾ ਆਪਿ ਕਰਾਏ ॥
He Himself inspires us to obey His Will.
ਆਪਣੀ ਰਜ਼ਾ (ਜੀਵਾਂ ਪਾਸੋਂ) ਆਪ ਕਰਾਂਦਾ ਹੈ।
अपणा भाणा आपि कराए ॥
ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥
O Nanak, only those who are attuned to the Naam are detached; their minds, bodies and tongues are embellished with the Naam. ||16||7||
ਹੇ ਨਾਨਕ! ਜਿਹੜੇ ਮਨੁੱਖ ਉਸ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਮਾਇਆ ਤੋਂ ਨਿਰਲੇਪ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ ਨੇ ਸੋਹਣੇ ਬਣਾ ਦਿੱਤੇ ਹੁੰਦੇ ਹਨ ॥੧੬॥੭॥
नानक नामि रते बैरागी मनु तनु रसना नामि सवारी हे ॥१६॥७॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਆਪੇ ਆਪੁ ਉਪਾਇ ਉਪੰਨਾ ॥
He Himself created Himself, and came into being.
ਪਰਮਾਤਮਾ ਆਪ ਹੀ ਆਪਣੇ ਆਪ ਨੂੰ ਪੈਦਾ ਕਰ ਕੇ ਪਰਗਟ ਹੋਇਆ,
आपे आपु उपाइ उपंना ॥
ਸਭ ਮਹਿ ਵਰਤੈ ਏਕੁ ਪਰਛੰਨਾ ॥
The One Lord is pervading in all, remaining hidden.
ਪਰਮਾਤਮਾ ਆਪ ਹੀ ਸਭ ਅੰਦਰ ਗੁਪਤ ਰੂਪ ਵਿਚ ਵਿਆਪਕ ਹੈ[
सभ महि वरतै एकु परछंना ॥
ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥
The Lord, the Life of the world, takes care of all. Whoever knows his own self, realizes God. ||1||
ਜਿਸ ਮਨੁੱਖ ਨੇ ਸਦਾ ਆਪਣੇ ਜੀਵਨ ਨੂੰ ਪੜਤਾਲਿਆ ਹੈ (ਉਹ ਜਾਣਦਾ ਹੈ ਕਿ) ਉਹ ਜਗਤ-ਦਾ-ਸਹਾਰਾ ਪ੍ਰਭੂ ਸਭ ਜੀਵਾਂ ਦੀ ਸੰਭਾਲ ਕਰਦਾ ਹੈ ॥੧॥
सभना सार करे जगजीवनु जिनि अपणा आपु पछाता हे ॥१॥
ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥
He who created Brahma, Vishnu and Shiva,
ਜਿਸ ਪਰਮਾਤਮਾ ਨੇ ਬ੍ਰਹਮਾ ਵਿਸ਼ਨੂ ਸ਼ਿਵ ਪੈਦਾ ਕੀਤੇ,
जिनि ब्रहमा बिसनु महेसु उपाए ॥
ਸਿਰਿ ਸਿਰਿ ਧੰਧੈ ਆਪੇ ਲਾਏ ॥
links each and every being to its tasks.
ਉਹ ਆਪ ਹੀ ਹਰੇਕ ਜੀਵ ਨੂੰ ਧੰਧੇ ਵਿਚ ਲਾਂਦਾ ਹੈ।
सिरि सिरि धंधै आपे लाए ॥
ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥
He merges into Himself, whoever is pleasing to His Will. The Gurmukh knows the One Lord. ||2||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਹਰ ਥਾਂ ਵੱਸਦਾ ਜਾਣ ਲਿਆ (ਉਹ ਸਮਝਦਾ ਹੈ ਕਿ) ਜਿਹੜਾ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ ॥੨॥
जिसु भावै तिसु आपे मेले जिनि गुरमुखि एको जाता हे ॥२॥
ਆਵਾ ਗਉਣੁ ਹੈ ਸੰਸਾਰਾ ॥
The world is coming and going in reincarnation.
ਇਹ ਜਗਤ ਜਨਮ ਮਰਨ ਦਾ ਚੱਕਰ ਹੀ ਹੈ।
आवा गउणु है संसारा ॥
ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥
Attached to Maya, it dwells on its many sins.
ਇਥੇ ਮਾਇਆ ਦਾ ਮੋਹ ਪ੍ਰਬਲ ਹੈ (ਜਿਸ ਦੇ ਕਾਰਨ ਜੀਵ) ਵਿਕਾਰ ਚਿਤਵਦਾ ਰਹਿੰਦਾ ਹੈ।
माइआ मोहु बहु चितै बिकारा ॥
ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥
One who realizes the Word of the Guru's Shabad, praises forever the eternal, unchanging True Lord. ||3||
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਲਈ (ਉਹ ਜਾਣਦਾ ਹੈ ਕਿ) (ਇਥੇ) ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਦਾ ਸਾਲਾਹਣ-ਜੋਗ ਹੈ ॥੩॥
थिरु साचा सालाही सद ही जिनि गुर का सबदु पछाता हे ॥३॥
ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥
Some are attached to the root - they find peace.
ਕਈ ਐਸੇ ਹਨ ਜੋ ਜਗਤ ਦੇ ਰਚਨਹਾਰ ਪ੍ਰਭੂ ਦੀ ਯਾਦ ਵਿਚ ਜੁੜੇ ਰਹਿੰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ।
इकि मूलि लगे ओनी सुखु पाइआ ॥
ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥
But those who are attached to the branches, waste their lives away uselessly.
ਪਰ ਜਿਹੜੇ ਮਨੁੱਖ ਮਾਇਕ ਪਦਾਰਥਾਂ ਵਿਚ ਲੱਗੇ ਰਹਿੰਦੇ ਹਨ, ਉਹਨਾਂ ਆਪਣਾ ਜੀਵਨ ਗਵਾ ਲਿਆ ਹੈ।
डाली लागे तिनी जनमु गवाइआ ॥
ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥
Those humble beings, who chant the Name of the Ambrosial Lord, produce the ambrosial fruit. ||4||
ਆਤਮਕ ਜੀਵਨ ਦੇਣ ਵਾਲੇ ਫਲ ਉਹਨਾਂ ਨੂੰ ਹੀ ਲੱਗਦੇ ਹਨ ਜਿਹੜੇ ਆਤਮਕ ਜੀਵਨ ਦੇਣ ਵਾਲੇ (ਸਿਫ਼ਤ-ਸਾਲਾਹ ਦੇ) ਬੋਲ ਬੋਲਦੇ ਹਨ ॥੪॥
अंम्रित फल तिन जन कउ लागे जो बोलहि अंम्रित बाता हे ॥४॥
ਹਮ ਗੁਣ ਨਾਹੀ ਕਿਆ ਬੋਲਹ ਬੋਲ ॥
I have no virtues; what words should I speak?
ਹੇ ਪ੍ਰਭੂ! ਅਸੀਂ ਜੀਵ ਗੁਣ-ਹੀਨ ਹਾਂ, (ਆਪਣੇ ਮੰਦ ਕਰਮਾਂ ਦੇ ਕਾਰਨ) ਅਸੀਂ ਬੋਲਣ-ਜੋਗੇ ਨਹੀਂ ਹਾਂ।
हम गुण नाही किआ बोलह बोल ॥
ਤੂ ਸਭਨਾ ਦੇਖਹਿ ਤੋਲਹਿ ਤੋਲ ॥
You see all, and weigh them on Your scale.
ਤੂੰ ਸਭ ਜੀਵਾਂ (ਦੇ ਕਰਮਾਂ) ਨੂੰ ਵੇਖਦਾ ਹੈਂ ਅਤੇ ਪਰਖਦਾ ਹੈਂ।
तू सभना देखहि तोलहि तोल ॥
ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥
By Your will, You preserve me, and so do I remain. The Gurmukh knows the One Lord. ||5||
ਜਿਵੇਂ ਤੇਰੀ ਰਜ਼ਾ ਹੁੰਦੀ ਹੈ ਤੂੰ ਸਾਨੂੰ ਰੱਖਦਾ ਹੈਂ, ਅਸੀਂ ਉਸੇ ਤਰ੍ਹਾਂ ਰਹਿ ਸਕਦੇ ਹਾਂ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਤੇਰੇ ਨਾਲ ਹੀ ਸਾਂਝ ਪਾਂਦਾ ਹੈ ॥੫॥
जिउ भावै तिउ राखहि रहणा गुरमुखि एको जाता हे ॥५॥
ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥
According to Your Will, You link me to my true tasks.
ਹੇ ਪ੍ਰਭੂ! ਜਦੋਂ ਤੈਨੂੰ ਚੰਗਾ ਲੱਗੇ, ਤਦੋਂ ਤੂੰ (ਜੀਵਾਂ ਨੂੰ) ਸੱਚੀ ਕਾਰ ਵਿਚ ਲਾਂਦਾ ਹੈਂ, (ਜਿਨ੍ਹਾਂ ਨੂੰ ਲਾਂਦਾ ਹੈਂ, ਉਹ)
जा तुधु भाणा ता सची कारै लाए ॥
ਅਵਗਣ ਛੋਡਿ ਗੁਣ ਮਾਹਿ ਸਮਾਏ ॥
Renouncing vice, I am immersed in virtue.
ਔਗੁਣ ਛੱਡ ਕੇ ਤੇਰੇ ਗੁਣਾਂ ਵਿਚ ਲੀਨ ਹੋਏ ਰਹਿੰਦੇ ਹਨ।
अवगण छोडि गुण माहि समाए ॥
ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥
The One Immaculate True Lord abides in virtue; through the Word of the Guru's Shabad, He is realized. ||6||
ਪ੍ਰਭੂ ਦੇ ਗੁਣਾਂ ਵਿਚ ਚਿੱਤ ਜੋੜਿਆਂ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਵਿੱਤਰ ਅਬਿਨਾਸੀ ਪ੍ਰਭੂ ਹੀ (ਹਰ ਥਾਂ) ਦਿੱਸਦਾ ਹੈ ॥੬॥
गुण महि एको निरमलु साचा गुर कै सबदि पछाता हे ॥६॥
ਜਹ ਦੇਖਾ ਤਹ ਏਕੋ ਸੋਈ ॥
Wherever I look, there I see Him.
ਮੈਂ ਜਿੱਧਰ ਵੇਖਦਾ ਹਾਂ, ਉਧਰ ਸਿਰਫ਼ ਉਹ ਪਰਮਾਤਮਾ ਹੀ ਦਿੱਸ ਰਿਹਾ ਹੈ।
जह देखा तह एको सोई ॥
ਦੂਜੀ ਦੁਰਮਤਿ ਸਬਦੇ ਖੋਈ ॥
Duality and evil-mindedness are destroyed through the Shabad.
ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਵੇਖਣ ਲਈ ਖੋਟੀ ਮੱਤ ਗੁਰੂ ਦੇ ਸ਼ਬਦ ਦੀ ਰਾਹੀਂ ਨਾਸ ਹੋ ਜਾਂਦੀ ਹੈ।
दूजी दुरमति सबदे खोई ॥
ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥
The One Lord God is immersed in His Oneness. He is attuned forever to His own delight. ||7||
(ਸ਼ਬਦ ਦੀ ਬਰਕਤਿ ਨਾਲ ਇਉਂ ਦਿੱਸ ਪੈਂਦਾ ਹੈ ਕਿ) ਆਪਣੇ ਆਪ ਵਿਚ ਪਰਮਾਤਮਾ ਆਪ ਹੀ ਸਮਾਇਆ ਹੋਇਆ ਹੈ, ਉਹ ਸਦਾ ਆਪਣੀ ਮੌਜ ਵਿਚ ਮਸਤ ਰਹਿੰਦਾ ਹੈ ॥੭॥
एकसु महि प्रभु एकु समाणा अपणै रंगि सद राता हे ॥७॥
ਕਾਇਆ ਕਮਲੁ ਹੈ ਕੁਮਲਾਣਾ ॥
The body-lotus is withering away,
(ਮਨਮੁਖ ਦੇ) ਸਰੀਰ ਵਿਚ ਉਸ ਦਾ ਹਿਰਦਾ-ਕੌਲ ਫੁੱਲ ਕੁਮਲਾਇਆ ਰਹਿੰਦਾ ਹੈ,
काइआ कमलु है कुमलाणा ॥
ਮਨਮੁਖੁ ਸਬਦੁ ਨ ਬੁਝੈ ਇਆਣਾ ॥
but the ignorant, self-willed manmukh does not understand the Shabad.
ਕਿਉਂਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੇ-ਸਮਝ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ।
मनमुखु सबदु न बुझै इआणा ॥
ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥
By Guru's Grace, he searches his body, and finds the Great Giver, the Life of the world. ||8||
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਆਪਣੇ ਸਰੀਰ ਨੂੰ ਖੋਜਦਾ ਹੈ (ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ) ਉਹ ਜਗਤ ਦੇ ਸਹਾਰੇ ਪਰਮਾਤਮਾ ਨੂੰ ਲੱਭ ਲੈਂਦਾ ਹੈ ॥੮॥
गुर परसादी काइआ खोजे पाए जगजीवनु दाता हे ॥८॥
ਕੋਟ ਗਹੀ ਕੇ ਪਾਪ ਨਿਵਾਰੇ ॥
The Lord frees up the body-fortress, which was seized by sins,
ਉਹ ਮਨੁੱਖ (ਆਪਣੇ ਅੰਦਰੋਂ) ਸਰੀਰ ਨੂੰ ਗ੍ਰਸਣ ਵਾਲੇ ਪਾਪ ਦੂਰ ਕਰ ਲੈਂਦਾ ਹੈ,
कोट गही के पाप निवारे ॥
ਸਦਾ ਹਰਿ ਜੀਉ ਰਾਖੈ ਉਰ ਧਾਰੇ ॥
when one keeps the Dear Lord enshrined forever in the heart.
ਜਿਹੜਾ ਮਨੁੱਖ ਪਰਮਾਤਮਾ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।
सदा हरि जीउ राखै उर धारे ॥
ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥
The fruits of his desires are obtained, and he is dyed in the permanent color of the Lord's Love. ||9||
ਉਹ ਮਨੁੱਖ ਜਿਸ (ਫਲ) ਦੀ ਇੱਛਾ ਕਰਦਾ ਹੈ ਉਹ ਫਲ ਹਾਸਲ ਕਰ ਲੈਂਦਾ ਹੈ, ਉਸ ਦਾ ਮਨ ਨਾਮ-ਰੰਗ ਨਾਲ ਇਉਂ ਰੰਗਿਆ ਰਹਿੰਦਾ ਹੈ ਜਿਵੇਂ ਮਜੀਠ ਦਾ (ਪੱਕਾ) ਰੰਗ ਹੈ ॥੯॥
जो इछे सोई फलु पाए जिउ रंगु मजीठै राता हे ॥९॥
ਮਨਮੁਖੁ ਗਿਆਨੁ ਕਥੇ ਨ ਹੋਈ ॥
The self-willed manmukh speaks of spiritual wisdom, but does not understand.
ਮਨ ਦਾ ਮੁਰੀਦ ਮਨੁੱਖ ਗਿਆਨ ਦੀਆਂ ਗੱਲਾਂ ਤਾਂ ਕਰਦਾ ਹੈ, (ਪਰ ਉਸ ਦੇ ਅੰਦਰ ਆਤਮਕ ਜੀਵਨ ਦੀ ਸੂਝ) ਨਹੀਂ ਹੈ।
मनमुखु गिआनु कथे न होई ॥
ਫਿਰਿ ਫਿਰਿ ਆਵੈ ਠਉਰ ਨ ਕੋਈ ॥
Again and again, he comes into the world, but he finds no place of rest.
ਉਹ ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ, ਕਿਤੇ ਉਸ ਨੂੰ ਟਿਕਾਣਾ ਨਹੀਂ ਮਿਲਦਾ।
फिरि फिरि आवै ठउर न कोई ॥
ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥
The Gurmukh is spiritually wise, and praises the Lord forever. Throughout each and every age, the Gurmukh knows the One Lord. ||10||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ (ਪ੍ਰਾਪਤ ਕਰ ਕੇ) ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਨੂੰ ਹਰੇਕ ਜੁਗ ਵਿਚ ਇਕੋ ਪਰਮਾਤਮਾ ਵੱਸਦਾ ਸਮਝ ਆਉਂਦਾ ਹੈ ॥੧੦॥
गुरमुखि गिआनु सदा सालाहे जुगि जुगि एको जाता हे ॥१०॥
ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥
All the deeds which the manmukh does bring pain - nothing but pain.
ਮਨ ਦਾ ਮੁਰੀਦ ਮਨੁੱਖ ਉਹੀ ਕਾਰ ਕਰਦਾ ਹੈ ਜਿਸ ਤੋਂ ਸਾਰੇ ਦੁੱਖ ਹੀ ਦੁੱਖ ਵਾਪਰਨ।
मनमुखु कार करे सभि दुख सबाए ॥
ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥
The Word of the Shabad is not within him; how can he go to the Court of the Lord?
ਉਸ ਦੇ ਅੰਦਰ ਗੁਰੂ ਦਾ ਸ਼ਬਦ ਨਹੀਂ ਵੱਸਦਾ, ਉਹ ਪਰਮਾਤਮਾ ਦੇ ਦਰ ਤੇ ਨਹੀਂ ਪਹੁੰਚ ਸਕਦਾ।
अंतरि सबदु नाही किउ दरि जाए ॥
ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥
The True Shabad dwells deep within the mind of the Gurmukh; he serves the Giver of peace forever. ||11||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਸਦਾ-ਥਿਰ ਪ੍ਰਭੂ ਵੱਸਦਾ ਹੈ, ਉਹ ਸਦਾ ਸੁਖਾਂ ਦੇ ਦਾਤੇ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ॥੧੧॥
गुरमुखि सबदु वसै मनि साचा सद सेवे सुखदाता हे ॥११॥
ਜਹ ਦੇਖਾ ਤੂ ਸਭਨੀ ਥਾਈ ॥
Wherever I look, I see You, everywhere.
ਹੇ ਪ੍ਰਭੂ! ਮੈਂ ਜਿੱਧਰ ਵੇਖਦਾ ਹਾਂ, ਤੂੰ ਸਭ ਥਾਵਾਂ ਵਿਚ ਵੱਸਦਾ ਮੈਨੂੰ ਦਿੱਸਦਾ ਹੈਂ,
जह देखा तू सभनी थाई ॥
ਪੂਰੈ ਗੁਰਿ ਸਭ ਸੋਝੀ ਪਾਈ ॥
Through the Perfect Guru, all this is known.
ਮੈਨੂੰ ਇਹ ਸਾਰੀ ਸੂਝ ਪੂਰੇ ਗੁਰੂ ਤੋਂ ਮਿਲੀ ਹੈ।
पूरै गुरि सभ सोझी पाई ॥
ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥
I meditate forever and ever on the Naam; this mind is imbued with the Naam. ||12||
ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਹੀ ਨਾਮ ਸਿਮਰਨਾ ਚਾਹੀਦਾ ਹੈ। (ਜਿਹੜਾ ਮਨੁੱਖ ਸਿਮਰਦਾ ਹੈ ਉਸ ਦਾ) ਇਹ ਮਨ ਨਾਮ ਵਿਚ ਹੀ ਰੰਗਿਆ ਜਾਂਦਾ ਹੈ ॥੧੨॥
नामो नामु धिआईऐ सदा सद इहु मनु नामे राता हे ॥१२॥
ਨਾਮੇ ਰਾਤਾ ਪਵਿਤੁ ਸਰੀਰਾ ॥
Imbued with the Naam, the body is sanctified.
ਜਿਹੜਾ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਸਰੀਰ (ਵਿਕਾਰਾਂ ਦੀ ਮੈਲ ਤੋਂ) ਪਵਿੱਤਰ ਰਹਿੰਦਾ ਹੈ;
नामे राता पवितु सरीरा ॥
ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥
Without the Naam, they are drowned and die without water.
ਪਰ ਜਿਹੜੇ ਮਨੁੱਖ ਨਾਮ ਤੋਂ ਸੁੰਞੇ ਰਹਿੰਦੇ ਹਨ, ਉਹ (ਵਿਕਾਰਾਂ ਵਿਚ) ਡੁੱਬ ਕੇ (ਆਤਮਕ ਮੌਤੇ) ਮਰੇ ਰਹਿੰਦੇ ਹਨ, ਉਹ ਵਿਕਾਰਾਂ ਦਾ ਰਤਾ ਭਰ ਭੀ ਟਾਕਰਾ ਨਹੀਂ ਕਰ ਸਕਦੇ।
बिनु नावै डूबि मुए बिनु नीरा ॥
ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥
They come and go, but do not understand the Naam. Some, as Gurmukh, realize the Word of the Shabad. ||13||
ਜਿਹੜੇ ਮਨੁੱਖ ਹਰਿ-ਨਾਮ ਦੀ ਕਦਰ ਨਹੀਂ ਸਮਝਦੇ, ਉਹ ਜਗਤ ਵਿਚ ਆਉਂਦੇ ਹਨ ਤੇ (ਖ਼ਾਲੀ ਹੀ) ਚਲੇ ਜਾਂਦੇ ਹਨ। ਪਰ ਕਈ ਐਸੇ ਹਨ ਜਿਹੜੇ ਗੁਰੂ ਦੀ ਸਰਨ ਪੈ ਕੇ ਗੁਰ-ਸ਼ਬਦ ਨਾਲ ਸਾਂਝ ਪਾਂਦੇ ਹਨ ॥੧੩॥
आवहि जावहि नामु नही बूझहि इकना गुरमुखि सबदु पछाता हे ॥१३॥
ਪੂਰੈ ਸਤਿਗੁਰਿ ਬੂਝ ਬੁਝਾਈ ॥
The Perfect True Guru has imparted this understanding.
ਪੂਰੇ ਗੁਰੂ ਨੇ (ਸਾਨੂੰ ਇਹ) ਸਮਝ ਬਖ਼ਸ਼ੀ ਹੈ,
पूरै सतिगुरि बूझ बुझाई ॥
ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥
Without the Name, no one attains liberation.
ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਭੀ ਮਨੁੱਖ ਨੇ (ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਕੀਤੀ।
विणु नावै मुकति किनै न पाई ॥
ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥
Through the Naam, the Name of the Lord, one is blessed with glorious greatness; he remains intuitively attuned to the Lord's Love. ||14||
ਜਿਹੜਾ ਮਨੁੱਖ ਹਰ ਵੇਲੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ॥੧੪॥
नामे नामि मिलै वडिआई सहजि रहै रंगि राता हे ॥१४॥
ਕਾਇਆ ਨਗਰੁ ਢਹੈ ਢਹਿ ਢੇਰੀ ॥
The body-village crumbles and collapses into a pile of dust.
ਇਹ ਸਰੀਰ-ਨਗਰ (ਆਖ਼ਿਰ) ਢਹਿ ਪੈਂਦਾ ਹੈ, ਤੇ ਢਹਿ ਕੇ ਢੇਰੀ ਹੋ ਜਾਂਦਾ ਹੈ।
काइआ नगरु ढहै ढहि ढेरी ॥
ਬਿਨੁ ਸਬਦੈ ਚੂਕੈ ਨਹੀ ਫੇਰੀ ॥
Without the Shabad, the cycle of reincarnation is not brought to an end.
ਪਰ ਗੁਰ-ਸ਼ਬਦ (ਨੂੰ ਮਨ ਵਿਚ ਵਸਾਣ) ਤੋਂ ਬਿਨਾ (ਜੀਵਾਤਮਾ ਦਾ) ਜਨਮ ਮਰਨ ਦਾ ਗੇੜ ਨਹੀਂ ਮੁੱਕਦਾ।
बिनु सबदै चूकै नही फेरी ॥
ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥
One who knows the One Lord, through the True Guru, praises the True Lord, and remains immersed in the True Lord. ||15||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨਾਲ ਹੀ ਸਾਂਝ ਪਾਂਦਾ ਹੈ ਉਹ ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਉਹ ਸਦਾ-ਥਿਰ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੧੫॥
साचु सलाहे साचि समावै जिनि गुरमुखि एको जाता हे ॥१५॥
ਜਿਸ ਨੋ ਨਦਰਿ ਕਰੇ ਸੋ ਪਾਏ ॥
The True Word of the Shabad comes to dwell in the mind,
ਉਹੀ ਮਨੁੱਖ (ਸਿਫ਼ਤ-ਸਾਲਾਹ ਦੀ ਦਾਤਿ) ਹਾਸਲ ਕਰਦਾ ਹੈ, ਜਿਸ ਉਤੇ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ,
जिस नो नदरि करे सो पाए ॥
ਸਾਚਾ ਸਬਦੁ ਵਸੈ ਮਨਿ ਆਏ ॥
when the Lord bestows His Glance of Grace.
ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਸ਼ਬਦ ਉਸ ਦੇ ਮਨ ਵਿਚ ਆ ਵੱਸਦਾ ਹੈ।
साचा सबदु वसै मनि आए ॥
ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥
O Nanak, those who are attuned to the Naam, the Name of the Formless Lord, realize the True Lord in His True Court. ||16||8||
ਹੇ ਨਾਨਕ! ਜਿਹੜੇ ਮਨੁੱਖ ਨਿਰੰਕਾਰ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਜਿਹੜੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦੇ ਹਨ, ਉਹ ਉਸ ਸਦਾ-ਥਿਰ ਦੇ ਦਰ ਤੇ (ਕਬੂਲ ਹੋ ਜਾਂਦੇ ਹਨ) ॥੧੬॥੮॥
नानक नामि रते निरंकारी दरि साचै साचु पछाता हे ॥१६॥८॥
ਮਾਰੂ ਸੋਲਹੇ ੩ ॥
Maaroo, Solhay, Third Mahalaa:
मारू सोलहे ३ ॥
ਆਪੇ ਕਰਤਾ ਸਭੁ ਜਿਸੁ ਕਰਣਾ ॥
O Creator, it is You Yourself who does all.
ਹੇ ਪ੍ਰਭੂ! ਤੂੰ ਆਪ ਹੀ ਉਹ ਕਰਤਾਰ ਹੈਂ ਜਿਸ ਦਾ (ਰਚਿਆ ਹੋਇਆ ਇਹ) ਸਾਰਾ ਜਗਤ ਹੈ।
आपे करता सभु जिसु करणा ॥
ਜੀਅ ਜੰਤ ਸਭਿ ਤੇਰੀ ਸਰਣਾ ॥
All beings and creatures are under Your Protection.
ਸਾਰੇ ਜੀਵ ਤੇਰੀ ਹੀ ਸਰਨ ਵਿਚ ਹਨ।
जीअ जंत सभि तेरी सरणा ॥
ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥
You are hidden, and yet permeating within all; through the Word of the Guru's Shabad, You are realized. ||1||
ਪ੍ਰਭੂ ਆਪ ਹੀ ਸਭ ਜੀਵਾਂ ਦੇ ਅੰਦਰ ਗੁਪਤ ਰੂਪ ਵਿਚ ਮੌਜੂਦ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨਾਲ ਸਾਂਝ ਪੈ ਸਕਦੀ ਹੈ ॥੧॥
आपे गुपतु वरतै सभ अंतरि गुर कै सबदि पछाता हे ॥१॥
ਹਰਿ ਕੇ ਭਗਤਿ ਭਰੇ ਭੰਡਾਰਾ ॥
Devotion to the Lord is a treasure overflowing.
ਹਰੀ ਦੇ ਖ਼ਜ਼ਾਨੇ ਵਿਚ ਭਗਤੀ ਦੇ ਭੰਡਾਰੇ ਭਰੇ ਪਏ ਹਨ।
हरि के भगति भरे भंडारा ॥
ਆਪੇ ਬਖਸੇ ਸਬਦਿ ਵੀਚਾਰਾ ॥
He Himself blesses us with contemplative meditation on the Shabad.
ਗੁਰੂ ਦੇ ਸ਼ਬਦ ਦੀ ਰਾਹੀਂ ਆਪ ਹੀ ਪ੍ਰਭੂ ਇਹ ਸੂਝ ਬਖ਼ਸ਼ਦਾ ਹੈ।
आपे बखसे सबदि वीचारा ॥
ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥
You do whatever You please; my mind is attuned to the True Lord. ||2||
ਹੇ ਪ੍ਰਭੂ! ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੁਝ ਜੀਵ ਕਰਦੇ ਹਨ। (ਪ੍ਰਭੂ ਦੀ ਰਜ਼ਾ ਨਾਲ ਹੀ) ਜੀਵ ਦਾ ਮਨ ਉਸ ਸਦਾ-ਥਿਰ ਪ੍ਰਭੂ ਨਾਲ ਜੁੜ ਸਕਦਾ ਹੈ ॥੨॥
जो तुधु भावै सोई करसहि सचे सिउ मनु राता हे ॥२॥
ਆਪੇ ਹੀਰਾ ਰਤਨੁ ਅਮੋਲੋ ॥
You Yourself are the priceless diamond and jewel.
ਪ੍ਰਭੂ ਆਪ ਹੀ (ਕੀਮਤੀ) ਹੀਰਾ ਹੈ ਆਪ ਹੀ ਅਮੋਲਕ ਰਤਨ ਹੈ।
आपे हीरा रतनु अमोलो ॥
ਆਪੇ ਨਦਰੀ ਤੋਲੇ ਤੋਲੋ ॥
In Your Mercy, You weigh with Your scale.
ਪ੍ਰਭੂ ਆਪ ਹੀ ਆਪਣੀ ਮਿਹਰ ਦੀ ਨਿਗਾਹ ਨਾਲ (ਇਸ ਹੀਰੇ ਦੀ) ਪਰਖ ਕਰਦਾ ਹੈ।
आपे नदरी तोले तोलो ॥
ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥
All beings and creatures are under Your protection. One who is blessed by Your Grace realizes his own self. ||3||
ਹੇ ਪ੍ਰਭੂ! ਸਾਰੇ ਹੀ ਜੀਵ ਤੇਰੀ ਹੀ ਸਰਨ ਵਿਚ ਹਨ। ਤੂੰ ਆਪ ਹੀ ਕਿਰਪਾ ਕਰ ਕੇ (ਆਪਣੇ ਨਾਲ) ਡੂੰਘੀ ਸਾਂਝ ਪੈਦਾ ਕਰਦਾ ਹੈਂ ॥੩॥
जीअ जंत सभि सरणि तुमारी करि किरपा आपि पछाता हे ॥३॥
ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥
One who receives Your Mercy, O Primal Lord,
ਹੇ ਪ੍ਰਭੂ! ਜਿਸ ਮਨੁੱਖ ਉੱਤੇ ਧੁਰੋਂ ਤੇਰੀ ਹਜ਼ੂਰੀ ਤੋਂ ਤੇਰੀ ਮਿਹਰ ਦੀ ਨਿਗਾਹ ਹੋਵੇ,
जिस नो नदरि होवै धुरि तेरी ॥
ਮਰੈ ਨ ਜੰਮੈ ਚੂਕੈ ਫੇਰੀ ॥
does not die, and is not reborn; he is released from the cycle of reincarnation.
ਉਹ ਮੁੜ ਮੁੜ ਜੰਮਦਾ ਮਰਦਾ ਨਹੀਂ, ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ।
मरै न जंमै चूकै फेरी ॥
ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥
He sings the Glorious Praises of the True Lord, day and night, and, throughout the ages, he knows the One Lord. ||4||
(ਜਿਸ ਉੱਤੇ ਉਸ ਦੀ ਨਿਗਾਹ ਹੋਵੇ, ਉਹ) ਦਿਨ ਰਾਤ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਹੈ, ਹਰੇਕ ਜੁਗ ਵਿਚ ਉਹ ਉਸ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ ॥੪॥
साचे गुण गावै दिनु राती जुगि जुगि एको जाता हे ॥४॥
ਮਾਇਆ ਮੋਹਿ ਸਭੁ ਜਗਤੁ ਉਪਾਇਆ ॥
Emotional attachment to Maya wells up throughout the whole world,
ਇਹ ਸਾਰਾ ਹੀ ਜਗਤ ਤੂੰ ਮਾਇਆ ਦੇ ਮੋਹ ਵਿਚ (ਹੀ) ਪੈਦਾ ਕੀਤਾ ਹੈ।
माइआ मोहि सभु जगतु उपाइआ ॥
ਬ੍ਰਹਮਾ ਬਿਸਨੁ ਦੇਵ ਸਬਾਇਆ ॥
from Brahma, Vishnu and all the demi-gods.
ਹੇ ਪ੍ਰਭੂ! ਬ੍ਰਹਮਾ, ਵਿਸ਼ਨੂ, ਸਾਰੇ ਹੀ ਦੇਵਤੇ (ਜੋ ਭੀ ਜਗਤ ਵਿਚ ਪੈਦਾ ਹੋਇਆ ਹੈ, ਸਭਨਾਂ ਉਤੇ ਮਾਇਆ ਦਾ ਪ੍ਰਭਾਵ ਹੈ)।
ब्रहमा बिसनु देव सबाइआ ॥
ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥
Those who are pleasing to Your Will, are attached to the Naam; through spiritual wisdom and understanding, You are recognized. ||5||
ਜਿਹੜੇ ਤੈਨੂੰ ਚੰਗੇ ਲੱਗਦੇ ਹਨ, ਉਹ ਤੇਰੇ ਨਾਮ ਵਿਚ ਜੁੜਦੇ ਹਨ। ਆਤਮਕ ਜੀਵਨ ਦੀ ਸੂਝ ਵਾਲੀ ਮੱਤ ਦੀ ਰਾਹੀਂ ਹੀ ਤੇਰੇ ਨਾਲ ਜਾਣ-ਪਛਾਣ ਬਣਦੀ ਹੈ ॥੫॥
जो तुधु भाणे से नामि लागे गिआन मती पछाता हे ॥५॥
ਪਾਪ ਪੁੰਨ ਵਰਤੈ ਸੰਸਾਰਾ ॥
The world is engrossed in vice and virtue.
ਸਾਰੇ ਜਗਤ ਵਿਚ (ਮਾਇਆ ਦੇ ਪ੍ਰਭਾਵ ਹੇਠ ਹੀ) ਪਾਪਾਂ ਤੇ ਪੁੰਨਾਂ ਦਾ ਵਰਤਾਰਾ ਹੋ ਰਿਹਾ ਹੈ।
पाप पुंन वरतै संसारा ॥
ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥
Happiness and misery are totally loaded with pain.
(ਮਾਇਆ ਦੇ ਮੋਹ ਵਿਚ ਹੀ) ਹਰ ਥਾਂ ਕਿਤੇ ਖ਼ੁਸ਼ੀ ਹੈ ਅਤੇ ਗ਼ਮੀ ਹੈ (ਮਾਇਆ ਦੇ ਮੋਹ ਦਾ) ਭਾਰਾ ਦੁੱਖ (ਜਗਤ ਨੂੰ ਵਿਆਪ ਰਿਹਾ ਹੈ)।
हरखु सोगु सभु दुखु है भारा ॥
ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥
One who becomes Gurmukh finds peace; such a Gurmukh recognizes the Naam. ||6||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਹਰਿ ਨਾਮ ਨਾਲ ਸਾਂਝ ਪਾਈ ਹੈ, ਜਿਹੜਾ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ ਆਤਮਕ ਆਨੰਦ ਮਾਣਦਾ ਹੈ ॥੬॥
गुरमुखि होवै सो सुखु पाए जिनि गुरमुखि नामु पछाता हे ॥६॥
ਕਿਰਤੁ ਨ ਕੋਈ ਮੇਟਣਹਾਰਾ ॥
No one can erase the record of one's actions.
ਕੋਈ ਮਨੁੱਖ ਪਿਛਲੇ ਕੀਤੇ ਕਰਮਾਂ ਦੀ ਕਮਾਈ ਮਿਟਾ ਨਹੀਂ ਸਕਦਾ।
किरतु न कोई मेटणहारा ॥
ਗੁਰ ਕੈ ਸਬਦੇ ਮੋਖ ਦੁਆਰਾ ॥
Through the Word of the Guru's Shabad, one finds the door of salvation.
(ਪਿਛਲੇ ਕੀਤੇ ਕਰਮਾਂ ਤੋਂ) ਖ਼ਲਾਸੀ ਦਾ ਰਸਤਾ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਲੱਭਦਾ ਹੈ।
गुर कै सबदे मोख दुआरा ॥
ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥
One who conquers self-conceit and recognizes the Lord, obtains the fruits of his pre-destined rewards. ||7||
ਜਿਸ ਮਨੁੱਖ ਨੇ ਆਪਾ-ਭਾਵ ਮਿਟਾ ਕੇ (ਹਰਿ-ਨਾਮ ਨਾਲ) ਸਾਂਝ ਪਾ ਲਈ, ਉਸ ਨੇ ਭੀ ਜੋ ਕੁਝ ਪੂਰਬਲੇ ਜਨਮ ਵਿਚ ਕਮਾਈ ਕੀਤੀ, ਉਹੀ ਫਲ ਹੁਣ ਪ੍ਰਾਪਤ ਕੀਤਾ ॥੭॥
पूरबि लिखिआ सो फलु पाइआ जिनि आपु मारि पछाता हे ॥७॥
ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥
Emotionally attached to Maya, one's consciousness is not attached to the Lord.
ਮਾਇਆ ਦੇ ਮੋਹ ਦੇ ਕਾਰਨ ਪਰਮਾਤਮਾ ਨਾਲ ਮਨ ਜੁੜ ਨਹੀਂ ਸਕਦਾ।
माइआ मोहि हरि सिउ चितु न लागै ॥
ਦੂਜੈ ਭਾਇ ਘਣਾ ਦੁਖੁ ਆਗੈ ॥
In the love of duality, he will suffer terrible agony in the world hereafter.
ਮਾਇਆ ਦੇ ਮੋਹ ਵਿਚ ਫਸੇ ਰਿਹਾਂ ਜੀਵਨ-ਸਫ਼ਰ ਵਿਚ ਬਹੁਤ ਦੁੱਖ ਵਾਪਰਦਾ ਹੈ।
दूजै भाइ घणा दुखु आगै ॥
ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥
The hypocritical, self-willed manmukhs are deluded by doubt; at the very last moment, they regret and repent. ||8||
ਮਨ ਦੇ ਮੁਰੀਦ ਮਨੁੱਖ ਧਾਰਮਿਕ ਪਹਿਰਾਵਾ ਪਾ ਕੇ ਭੀ ਭਟਕਣਾ ਦੇ ਕਾਰਨ ਕੁਰਾਹੇ ਹੀ ਪਏ ਰਹਿੰਦੇ ਹਨ। ਆਖ਼ਰ ਵੇਲੇ ਪਛੁਤਾਣਾ ਪੈਂਦਾ ਹੈ ॥੮॥
मनमुख भरमि भुले भेखधारी अंत कालि पछुताता हे ॥८॥
ਹਰਿ ਕੈ ਭਾਣੈ ਹਰਿ ਗੁਣ ਗਾਏ ॥
In accordance with the Lord's Will, he sings the Glorious Praises of the Lord.
ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ,
हरि कै भाणै हरि गुण गाए ॥
ਸਭਿ ਕਿਲਬਿਖ ਕਾਟੇ ਦੂਖ ਸਬਾਏ ॥
He is rid of all sins, and all suffering.
ਉਹ ਆਪਣੇ ਸਾਰੇ ਪਾਪ ਸਾਰੇ ਦੁੱਖ (ਆਪਣੇ ਅੰਦਰੋਂ) ਕੱਟ ਦੇਂਦਾ ਹੈ।
सभि किलबिख काटे दूख सबाए ॥
ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥
The Lord is immaculate, and immaculate is the Word of His Bani. My mind is imbued with the Lord. ||9||
ਉਸ ਦਾ ਮਨ ਉਸ ਪ੍ਰਭੂ ਨਾਲ ਰੱਤਾ ਰਹਿੰਦਾ ਹੈ, ਜੋ ਵਿਕਾਰਾਂ ਦੀ ਮੈਲ ਤੋਂ ਰਹਿਤ ਹੈ ਅਤੇ ਜਿਸ ਦੀ ਸਿਫ਼ਤ-ਸਾਲਾਹ ਦੀ ਬਾਣੀ ਭੀ ਪਵਿੱਤਰ ਹੈ ॥੯॥
हरि निरमलु निरमल है बाणी हरि सेती मनु राता हे ॥९॥
ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥
One who is blessed with the Lord's Glance of Grace, obtains the Lord, the treasure of virtue.
ਪਰਮਾਤਮਾ ਜਿਸ ਮਨੁੱਖ ਉਤੇ ਮਿਹਰ ਦੀ ਨਿਗਾਹ ਕਰਦਾ ਹੈ ਉਹ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਮਿਲਾਪ ਹਾਸਲ ਕਰ ਲੈਂਦਾ ਹੈ।
जिस नो नदरि करे सो गुण निधि पाए ॥
ਹਉਮੈ ਮੇਰਾ ਠਾਕਿ ਰਹਾਏ ॥
Egotism and possessiveness are brought to an end.
ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਮਤਾ (ਦੇ ਪ੍ਰਭਾਵ) ਨੂੰ ਰੋਕ ਦੇਂਦਾ ਹੈ।
हउमै मेरा ठाकि रहाए ॥
ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥
The One Lord is the only Giver of virtue and vice, merits and demerits; how rare are those who, as Gurmukh, understand this. ||10||
ਗੁਰੂ ਦੇ ਸਨਮੁਖ ਰਹਿਣ ਵਾਲੇ ਵਿਰਲਿਆਂ ਨੇ ਇਹ ਸਮਝਿਆ ਹੈ ਕਿ ਗੁਣ ਦੇਣ ਵਾਲਾ ਅਤੇ ਔਗੁਣ ਪੈਦਾ ਕਰਨ ਵਾਲਾ ਸਿਰਫ਼ ਪਰਮਾਤਮਾ ਹੀ ਹੈ ॥੧੦॥
गुण अवगण का एको दाता गुरमुखि विरली जाता हे ॥१०॥
ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥
My God is immaculate, and utterly infinite.
ਮੇਰਾ ਪ੍ਰਭੂ ਬੜਾ ਬੇਅੰਤ ਹੈ ਅਤੇ ਵਿਕਾਰਾਂ ਦੇ ਪ੍ਰਭਾਵ ਤੋਂ ਪਰੇ ਹੈ।
मेरा प्रभु निरमलु अति अपारा ॥
ਆਪੇ ਮੇਲੈ ਗੁਰ ਸਬਦਿ ਵੀਚਾਰਾ ॥
God unites with Himself, through contemplation of the Word of the Guru's Shabad.
ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਗੁਣਾਂ ਦੀ) ਵਿਚਾਰ ਬਖ਼ਸ਼ ਕੇ ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ।
आपे मेलै गुर सबदि वीचारा ॥
ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥
He Himself forgives, and implants the Truth. The mind and body are then attuned to the True Lord. ||11||
ਜਿਸ ਉਤੇ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਸ ਦੇ ਹਿਰਦੇ ਵਿਚ ਆਪਣਾ ਸਦਾ-ਥਿਰ ਨਾਮ ਪੱਕਾ ਕਰ ਦੇਂਦਾ ਹੈ; ਉਸ ਮਨੁੱਖ ਦਾ ਮਨ ਉਸ ਦਾ ਤਨ ਸਦਾ-ਥਿਰ ਹਰਿ-ਨਾਮ ਵਿਚ ਰੰਗਿਆ ਜਾਂਦਾ ਹੈ ॥੧੧॥
आपे बखसे सचु द्रिड़ाए मनु तनु साचै राता हे ॥११॥
ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥
Within the polluted mind and body is the Light of the Infinite Lord.
(ਵਿਕਾਰਾਂ ਦੇ ਕਾਰਨ ਮਨੁੱਖ ਦਾ) ਮਨ ਅਤੇ ਤਨ ਗੰਦਾ ਹੋਇਆ ਰਹਿੰਦਾ ਹੈ, (ਫਿਰ ਭੀ ਉਸ ਦੇ) ਅੰਦਰ ਬੇਅੰਤ ਪਰਮਾਤਮਾ ਦੀ ਜੋਤਿ ਮੌਜੂਦ ਹੈ।
मनु तनु मैला विचि जोति अपारा ॥
ਗੁਰਮਤਿ ਬੂਝੈ ਕਰਿ ਵੀਚਾਰਾ ॥
One who understands the Guru's Teachings, contemplates this.
ਜਦੋਂ ਗੁਰੂ ਦੀ ਮੱਤ ਦੀ ਰਾਹੀਂ ਉਹ ਵਿਚਾਰ ਕਰ ਕੇ (ਆਤਮਕ ਜੀਵਨ ਦੇ ਭੇਤ ਨੂੰ) ਸਮਝਦਾ ਹੈ,
गुरमति बूझै करि वीचारा ॥
ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥
Conquering egotism, the mind becomes immaculate forever; with his tongue, he serves the Lord, the Giver of peace. ||12||
ਤਦੋਂ ਹਉਮੈ ਨੂੰ ਦੂਰ ਕਰ ਕੇ, ਅਤੇ ਜੀਭ ਨਾਲ ਸੁਖਾਂ ਦੇ ਦਾਤੇ ਪ੍ਰਭੂ ਦਾ ਨਾਮ ਜਪ ਕੇ, ਉਸ ਦਾ ਮਨ ਸਦਾ ਲਈ ਪਵਿੱਤਰ ਹੋ ਜਾਂਦਾ ਹੈ ॥੧੨॥
हउमै मारि सदा मनु निरमलु रसना सेवि सुखदाता हे ॥१२॥
ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥
In the fortress of the body there are many shops and bazaars;
ਇਸ ਸਰੀਰ-ਕਿਲ੍ਹੇ ਵਿਚ (ਮਨ ਗਿਆਨ-ਇੰਦ੍ਰੇ ਆਦਿਕ) ਕਈ ਹੱਟ ਹਨ ਕਈ ਬਜ਼ਾਰ ਹਨ (ਜਿੱਥੇ ਪਰਮਾਤਮਾ ਦੇ ਨਾਮ-ਵੱਖਰ ਦਾ ਸੌਦਾ ਕੀਤਾ ਜਾ ਸਕਦਾ ਹੈ)।
गड़ काइआ अंदरि बहु हट बाजारा ॥
ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥
within them is the Naam, the Name of the utterly infinite Lord.
ਇਸ (ਸਰੀਰ-ਕਿਲ੍ਹੇ) ਦੇ ਵਿਚ (ਹੀ) ਪਰਮਾਤਮਾ ਦਾ ਬਹੁਤ ਕੀਮਤੀ ਨਾਮ-ਪਦਾਰਥ ਹੈ।
तिसु विचि नामु है अति अपारा ॥
ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥
In His Court, one is embellished forever with the Word of the Guru's Shabad; he conquers egotism and realizes the Lord. ||13||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਵੱਖਰ ਖ਼ਰੀਦਦਾ ਹੈ, ਉਹ ਮਨੁੱਖ) ਪਰਮਾਤਮਾ ਦੇ ਦਰ ਤੇ ਸਦਾ ਆਦਰ ਪਾਂਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਉਹ ਮਨੁੱਖ ਇਸ ਨਾਮ-ਰਤਨ ਦੀ) ਕਦਰ ਸਮਝਦਾ ਹੈ ॥੧੩॥
गुर कै सबदि सदा दरि सोहै हउमै मारि पछाता हे ॥१३॥
ਰਤਨੁ ਅਮੋਲਕੁ ਅਗਮ ਅਪਾਰਾ ॥
The jewel is priceless, inaccessible and infinite.
ਕੋਈ ਭੀ ਦੁਨੀਆਵੀ ਪਦਾਰਥ ਅਪਹੁੰਚ ਤੇ ਬੇਅੰਤ ਪਰਮਾਤਮਾ ਦੇ ਨਾਮ-ਰਤਨ ਦੀ ਬਰਾਬਰ ਦੀ ਕੀਮਤ ਦਾ ਨਹੀਂ ਹੈ।
रतनु अमोलकु अगम अपारा ॥
ਕੀਮਤਿ ਕਵਣੁ ਕਰੇ ਵੇਚਾਰਾ ॥
How can the poor wretch estimate its worth?
ਜੀਵ ਵਿਚਾਰਾ ਇਸ ਨਾਮ-ਰਤਨ ਦਾ ਮੁੱਲ ਪਾ ਹੀ ਨਹੀਂ ਸਕਦਾ।
कीमति कवणु करे वेचारा ॥
ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥
Through the Word of the Guru's Shabad, it is weighed, and so the Shabad is realized deep within. ||14||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਇਸ ਨਾਮ-ਰਤਨ ਨੂੰ ਪਰਖ ਕੇ ਖ਼ਰੀਦਦਾ ਹੈ, ਉਹ ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰ ਹੀ ਇਸ ਨੂੰ ਲੱਭ ਲੈਂਦਾ ਹੈ ॥੧੪॥
गुर कै सबदे तोलि तोलाए अंतरि सबदि पछाता हे ॥१४॥
ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥
The great volumes of the Simritees and the Shaastras
ਸਿਮ੍ਰਿਤੀਆਂ ਸ਼ਾਸਤਰ (ਆਦਿਕ ਧਰਮ ਪੁਸਤਕ ਹਰਿ-ਨਾਮ ਤੋਂ ਬਿਨਾ ਹੋਰ) ਬਹੁਤ ਵਿਚਾਰ-ਖਿਲਾਰਾ ਖਿਲਾਰਦੇ ਹਨ,
सिम्रिति सासत्र बहुतु बिसथारा ॥
ਮਾਇਆ ਮੋਹੁ ਪਸਰਿਆ ਪਾਸਾਰਾ ॥
only extend the extension of attachment to Maya.
(ਪਰ ਉਹਨਾਂ ਵਿਚ) ਮਾਇਆ ਦਾ ਮੋਹ ਹੀ ਹੈ (ਕਰਮ ਕਾਂਡ ਦਾ ਹੀ) ਖਿਲਾਰਾ ਖਿਲਾਰਿਆ ਹੋਇਆ ਹੈ।
माइआ मोहु पसरिआ पासारा ॥
ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥
The fools read them, but do not understand the Word of the Shabad. How rare are those who, as Gurmukh, understand. ||15||
(ਨਾਮ ਵਲੋਂ ਖੁੰਝੇ ਹੋਏ) ਮੂਰਖ (ਉਹਨਾਂ ਪੁਸਤਕਾਂ ਨੂੰ) ਪੜ੍ਹਦੇ ਹਨ, ਪਰ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਨਹੀਂ ਸਮਝਦੇ। ਗੁਰੂ ਦੇ ਸਨਮੁਖ ਰਹਿਣ ਵਾਲੇ ਵਿਰਲੇ ਮਨੁੱਖ ਨੇ (ਸ਼ਬਦ ਦੀ ਕਦਰ) ਸਮਝ ਲਈ ਹੈ ॥੧੫॥
मूरख पड़हि सबदु न बूझहि गुरमुखि विरलै जाता हे ॥१५॥
ਆਪੇ ਕਰਤਾ ਕਰੇ ਕਰਾਏ ॥
The Creator Himself acts, and causes all to act.
(ਪਰ ਜੀਵਾਂ ਦੇ ਕੀਹ ਵੱਸ?) ਕਰਤਾਰ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ।
आपे करता करे कराए ॥
ਸਚੀ ਬਾਣੀ ਸਚੁ ਦ੍ਰਿੜਾਏ ॥
Through the True Word of His Bani, Truth is implanted deep within.
(ਜਿਸ ਉਤੇ ਮਿਹਰ ਕਰਦਾ ਹੈ) ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ (ਉਸ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਪੱਕਾ ਕਰ ਦੇਂਦਾ ਹੈ।
सची बाणी सचु द्रिड़ाए ॥
ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥
O Nanak, through the Naam, one is blessed with glorious greatness, and throughout the ages, the One Lord is known. ||16||9||
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਉਹ ਮਨੁੱਖ ਹਰੇਕ ਜੁਗ ਵਿਚ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਦਾ ਹੈ ॥੧੬॥੯॥
नानक नामु मिलै वडिआई जुगि जुगि एको जाता हे ॥१६॥९॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਸੋ ਸਚੁ ਸੇਵਿਹੁ ਸਿਰਜਣਹਾਰਾ ॥
Serve the True Creator Lord.
ਉਸ ਸਦਾ ਕਾਇਮ ਰਹਿਣ ਵਾਲੇ ਕਰਤਾਰ ਦਾ ਸਿਮਰਨ ਕਰਿਆ ਕਰੋ,
सो सचु सेविहु सिरजणहारा ॥
ਸਬਦੇ ਦੂਖ ਨਿਵਾਰਣਹਾਰਾ ॥
The Word of the Shabad is the Destroyer of pain.
ਉਹ ਗੁਰੂ ਦੇ ਸ਼ਬਦ ਵਿਚ ਜੋੜ ਕੇ (ਜੀਵਾਂ ਦੇ ਸਾਰੇ) ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ।
सबदे दूख निवारणहारा ॥
ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥
He is inaccessible and unfathomable; He cannot be evaluated. He Himself is inaccessible and immeasurable. ||1||
ਉਹ ਅਪਹੁੰਚ ਅਗੋਚਰ ਤੇ ਅਥਾਹ ਪ੍ਰਭੂ (ਆਪਣੇ ਵਰਗਾ) ਆਪ ਹੀ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ॥੧॥
अगमु अगोचरु कीमति नही पाई आपे अगम अथाहा हे ॥१॥
ਆਪੇ ਸਚਾ ਸਚੁ ਵਰਤਾਏ ॥
The True Lord Himself makes Truth pervasive.
ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ ਆਪਣਾ ਅਟੱਲ ਹੁਕਮ ਵਰਤਾ ਰਿਹਾ ਹੈ।
आपे सचा सचु वरताए ॥
ਇਕਿ ਜਨ ਸਾਚੈ ਆਪੇ ਲਾਏ ॥
He attaches some humble beings to the Truth.
ਕਈ ਭਗਤ-ਜਨ ਐਸੇ ਹਨ ਜਿਨ੍ਹਾਂ ਨੂੰ ਉਸ ਸਦਾ-ਥਿਰ ਕਰਤਾਰ ਨੇ ਆਪ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ।
इकि जन साचै आपे लाए ॥
ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥
They serve the True Lord and practice Truth; through the Name, they are absorbed in the True Lord. ||2||
ਉਹ ਭਗਤ-ਜਨ ਸਦਾ-ਥਿਰ ਦਾ ਹੀ ਸਿਮਰਨ ਕਰਦੇ ਰਹਿੰਦੇ ਹਨ, ਸਦਾ-ਥਿਰ ਨਾਮ (ਸਿਮਰਨ) ਦੀ ਕਮਾਈ ਕਰਦੇ ਹਨ, ਨਾਮ (ਸਿਮਰਨ ਦੀ ਬਰਕਤਿ) ਨਾਲ ਉਹ ਉਸ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦੇ ਹਨ ॥੨॥
साचो सेवहि साचु कमावहि नामे सचि समाहा हे ॥२॥
ਧੁਰਿ ਭਗਤਾ ਮੇਲੇ ਆਪਿ ਮਿਲਾਏ ॥
The Primal Lord unites His devotees in His Union.
ਧੁਰ ਦਰਗਾਹ ਤੋਂ ਭਗਤਾਂ ਨੂੰ ਪ੍ਰਭੂ ਆਪ ਹੀ ਆਪਣੇ ਨਾਲ ਮਿਲਾਂਦਾ ਹੈ,
धुरि भगता मेले आपि मिलाए ॥
ਸਚੀ ਭਗਤੀ ਆਪੇ ਲਾਏ ॥
He attaches them to true devotional worship.
ਆਪ ਹੀ ਉਹਨਾਂ ਨੂੰ ਆਪਣੀ ਸੱਚੀ ਭਗਤੀ ਵਿਚ ਜੋੜਦਾ ਹੈ।
सची भगती आपे लाए ॥
ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥
One who sings forever the Glorious Praises of the Lord, through the True Word of His Bani, earns the profit of this life. ||3||
(ਉਸ ਦੀ ਆਪਣੀ ਮਿਹਰ ਨਾਲ ਹੀ ਮਨੁੱਖ) ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ ਉਸ ਦੇ ਗੁਣ ਗਾਂਦਾ ਹੈ-ਇਹ ਸਿਫ਼ਤ-ਸਾਲਾਹ ਹੀ ਇਸ ਮਨੁੱਖਾ ਜਨਮ ਦੀ ਖੱਟੀ ਹੈ ॥੩॥
साची बाणी सदा गुण गावै इसु जनमै का लाहा हे ॥३॥
ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥
The Gurmukh trades, and understands his own self.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਨਾਮ ਜਪਣ ਦਾ) ਵਣਜ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਕਿਸੇ) ਪਰਾਏ ਨੂੰ ਤੇ ਕਿਸੇ ਆਪਣੇ ਨੂੰ (ਇਉਂ) ਪਛਾਣਦੇ ਹਨ,
गुरमुखि वणजु करहि परु आपु पछाणहि ॥
ਏਕਸ ਬਿਨੁ ਕੋ ਅਵਰੁ ਨ ਜਾਣਹਿ ॥
He knows no other than the One Lord.
(ਕਿ ਇਹਨਾਂ ਵਿਚ) ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਵੱਸਦਾ ਉਹ ਨਹੀਂ ਜਾਣਦੇ।
एकस बिनु को अवरु न जाणहि ॥
ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
True is the banker, and True are His traders, who buy the merchandise of the Naam. ||4||
(ਉਹ ਸਮਝਦੇ ਹਨ ਕਿ ਸਭਨਾਂ ਨੂੰ ਆਤਮਕ ਜੀਵਨ ਦੀ ਪੂੰਜੀ ਦੇਣ ਵਾਲਾ) ਸ਼ਾਹ-ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਜੀਵ ਉਸ ਦੇ ਸਦਾ-ਥਿਰ ਨਾਮ ਦਾ ਵਣਜ ਕਰਨ ਵਾਲੇ ਹਨ, (ਪਰਮਾਤਮਾ ਪਾਸੋਂ) ਪੂੰਜੀ (ਲੈ ਕੇ ਉਸ ਦਾ) ਨਾਮ-ਸੌਦਾ ਖ਼ਰੀਦਦੇ ਹਨ ॥੪॥
सचा साहु सचे वणजारे पूंजी नामु विसाहा हे ॥४॥
ਆਪੇ ਸਾਜੇ ਸ੍ਰਿਸਟਿ ਉਪਾਏ ॥
He Himself fashions and creates the Universe.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਸ੍ਰਿਸ਼ਟੀ ਰਚਦਾ ਹੈ।
आपे साजे स्रिसटि उपाए ॥
ਵਿਰਲੇ ਕਉ ਗੁਰ ਸਬਦੁ ਬੁਝਾਏ ॥
He inspires a few to realize the Word of the Guru's Shabad.
(ਕਿਸੇ) ਵਿਰਲੇ (ਭਾਗਾਂ ਵਾਲੇ) ਨੂੰ ਗੁਰੂ ਦੇ ਸ਼ਬਦ ਦੀ ਸੂਝ ਭੀ ਆਪ ਹੀ ਬਖ਼ਸ਼ਦਾ ਹੈ।
विरले कउ गुर सबदु बुझाए ॥
ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥
Those humble beings who serve the True Guru are true. He snaps the noose of death from around their necks. ||5||
(ਉਸ ਦੀ ਮਿਹਰ ਨਾਲ ਜਿਹੜੇ ਮਨੁੱਖ) ਗੁਰੂ ਦੀ ਸਰਨ ਪੈਂਦੇ ਹਨ, ਉਹ ਅਡੋਲ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਆਪ ਹੀ ਉਹਨਾਂ ਦੀ ਜਮ (ਆਤਮਕ ਮੌਤ) ਦੀ ਫਾਹੀ ਕੱਟਦਾ ਹੈ ॥੫॥
सतिगुरु सेवहि से जन साचे काटे जम का फाहा हे ॥५॥
ਭੰਨੈ ਘੜੇ ਸਵਾਰੇ ਸਾਜੇ ॥
He destroys, creates, embellishes and fashions all beings,
(ਜੀਵਾਂ ਦੇ ਸਰੀਰ-ਭਾਂਡੇ) ਘੜ ਕੇ (ਆਪ ਹੀ) ਭੰਨਦਾ ਹੈ, ਆਪ ਹੀ ਪੈਦਾ ਕਰਦਾ ਤੇ ਸੰਵਾਰਦਾ ਹੈ।
भंनै घड़े सवारे साजे ॥
ਮਾਇਆ ਮੋਹਿ ਦੂਜੈ ਜੰਤ ਪਾਜੇ ॥
and attaches them to duality, attachment and Maya.
ਮਾਇਆ ਦੇ ਮੋਹ ਵਿਚ, ਮੇਰ-ਤੇਰ ਵਿਚ ਭੀ ਜੀਵ (ਉਸ ਨੇ ਆਪ ਹੀ) ਪਾਏ ਹੋਏ ਹਨ।
माइआ मोहि दूजै जंत पाजे ॥
ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥
The self-willed manmukhs wander around forever, acting blindly. Death has strung his noose around their necks. ||6||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮੋਹ ਵਿਚ) ਭਟਕਦੇ ਫਿਰਦੇ ਹਨ, ਸਦਾ ਅੰਨ੍ਹਿਆਂ ਵਾਲਾ ਕੰਮ ਕਰਦੇ ਰਹਿੰਦੇ ਹਨ, ਉਹਨਾਂ ਦੇ ਗਲ ਵਿਚ ਆਤਮਕ ਮੌਤ ਦੀ ਰੱਸੀ ਫਾਹੀ ਪਈ ਰਹਿੰਦੀ ਹੈ ॥੬॥
मनमुख फिरहि सदा अंधु कमावहि जम का जेवड़ा गलि फाहा हे ॥६॥
ਆਪੇ ਬਖਸੇ ਗੁਰ ਸੇਵਾ ਲਾਏ ॥
He Himself forgives, and enjoins us to serve the Guru.
ਪ੍ਰਭੂ ਆਪ (ਜਿਨ੍ਹਾਂ ਉੱਤੇ) ਬਖ਼ਸ਼ਸ਼ ਕਰਦਾ ਹੈ (ਉਹਨਾਂ ਨੂੰ) ਗੁਰੂ ਦੀ ਸੇਵਾ ਵਿਚ ਜੋੜਦਾ ਹੈ,
आपे बखसे गुर सेवा लाए ॥
ਗੁਰਮਤੀ ਨਾਮੁ ਮੰਨਿ ਵਸਾਏ ॥
Through the Guru's Teachings, the Naam comes to dwell within the mind.
ਗੁਰੂ ਦੀ ਮੱਤ ਦੇ ਕੇ (ਆਪਣਾ) ਨਾਮ (ਉਹਨਾਂ ਦੇ) ਮਨ ਵਿਚ ਵਸਾਂਦਾ ਹੈ।
गुरमती नामु मंनि वसाए ॥
ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥
Night and day, meditate on the Naam, the Name of the True Lord, and earn the profit of the Naam in this world. ||7||
ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਸਿਮਰਦਾ ਹੈ, ਉਹ ਅਡੋਲ ਜੀਵਨ ਵਾਲਾ ਹੋ ਜਾਂਦਾ ਹੈ। ਪਰਮਾਤਮਾ ਦਾ ਨਾਮ ਹੀ ਇਸ ਜਗਤ ਵਿਚ ਖੱਟੀ ਹੈ ॥੭॥
अनदिनु नामु धिआए साचा इसु जग महि नामो लाहा हे ॥७॥
ਆਪੇ ਸਚਾ ਸਚੀ ਨਾਈ ॥
He Himself is True, and True is His Name.
ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ।
आपे सचा सची नाई ॥
ਗੁਰਮੁਖਿ ਦੇਵੈ ਮੰਨਿ ਵਸਾਈ ॥
The Gurmukh bestows it, and enshrines it within the mind.
ਗੁਰੂ ਦੇ ਸਨਮੁਖ ਰੱਖ ਕੇ (ਜੀਵ ਨੂੰ ਆਪਣੀ ਵਡਿਆਈ) ਦੇਂਦਾ ਹੈ (ਜੀਵ ਦੇ) ਮਨ ਵਿਚ ਵਸਾਂਦਾ ਹੈ।
गुरमुखि देवै मंनि वसाई ॥
ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
Noble and exalted are those, within whose mind the Lord abides. Their heads are free of strife. ||8||
ਜਿਨ੍ਹਾਂ ਦੇ ਮਨ ਵਿਚ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਸੋਭਦੇ ਹਨ, ਉਹਨਾਂ ਦੇ ਸਿਰ ਉੱਤੇ (ਪਿਆ) ਭਾਰਾ ਮੁੱਕ ਜਾਂਦਾ ਹੈ ॥੮॥
जिन मनि वसिआ से जन सोहहि तिन सिरि चूका काहा हे ॥८॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥
He is inaccessible and unfathomable; His value cannot be appraised.
ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨਿਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ)।
अगम अगोचरु कीमति नही पाई ॥
ਗੁਰ ਪਰਸਾਦੀ ਮੰਨਿ ਵਸਾਈ ॥
By Guru's Grace, He dwells within the mind.
ਮੈਂ ਤਾਂ ਉਸ ਨੂੰ ਗੁਰੂ ਦੀ ਕਿਰਪਾ ਨਾਲ (ਆਪਣੇ) ਮਨ ਵਿਚ ਵਸਾਂਦਾ ਹਾਂ।
गुर परसादी मंनि वसाई ॥
ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥
No one calls that person to account, who praises the Word of the Shabad, the Giver of virtue. ||9||
ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਸਦਾ ਉਸ ਗੁਣਾਂ ਦੇ ਦਾਤੇ ਦੀ ਸਿਫ਼ਤ-ਸਾਲਾਹ ਕਰਦਾ ਹਾਂ। (ਜਿਹੜਾ ਉਸ ਗੁਣ-ਦਾਤੇ ਦੀ ਸਿਫ਼ਤ-ਸਾਲਾਹ ਕਰਦਾ ਹੈ) ਉਸ (ਦੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ ॥੯॥
सदा सबदि सालाही गुणदाता लेखा कोइ न मंगै ताहा हे ॥९॥
ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥
Brahma, Vishnu and Shiva serve Him.
ਬ੍ਰਹਮਾ ਵਿਸ਼ਨੂ ਸ਼ਿਵ (ਇਹ ਸਾਰੇ) ਉਸ (ਪਰਮਾਤਮਾ) ਦੀ ਹੀ ਸਰਨ ਵਿਚ ਰਹਿੰਦੇ ਹਨ।
ब्रहमा बिसनु रुद्रु तिस की सेवा ॥
ਅੰਤੁ ਨ ਪਾਵਹਿ ਅਲਖ ਅਭੇਵਾ ॥
Even they cannot find the limits of the unseen, unknowable Lord.
(ਇਹ ਵੱਡੇ ਵੱਡੇ ਦੇਵਤੇ ਭੀ ਉਸ) ਅਲੱਖ ਅਤੇ ਅਭੇਵ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪਾ ਸਕਦੇ।
अंतु न पावहि अलख अभेवा ॥
ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥
Those who are blessed by Your Glance of Grace, become Gurmukh, and comprehend the incomprehensible. ||10||
ਹੇ ਪ੍ਰਭੂ! ਜਿਨ੍ਹਾਂ ਉਤੇ ਤੂੰ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਉਹਨਾਂ ਨੂੰ ਗੁਰੂ ਦੀ ਸਰਨ ਪਾ ਕੇ ਤੂੰ ਆਪਣਾ ਅਲੱਖ ਸਰੂਪ ਸਮਝਾ ਦੇਂਦਾ ਹੈ ॥੧੦॥
जिन कउ नदरि करहि तू अपणी गुरमुखि अलखु लखाहा हे ॥१०॥
ਪੂਰੈ ਸਤਿਗੁਰਿ ਸੋਝੀ ਪਾਈ ॥
The Perfect True Guru has imparted this understanding.
ਪੂਰੇ ਸਤਿਗੁਰੂ ਨੇ (ਮੈਨੂੰ ਆਤਮਕ ਜੀਵਨ ਦੀ) ਸਮਝ ਬਖ਼ਸ਼ੀ ਹੈ,
पूरै सतिगुरि सोझी पाई ॥
ਏਕੋ ਨਾਮੁ ਮੰਨਿ ਵਸਾਈ ॥
I have enshrined the Naam, the One Name, within my mind.
ਹੁਣ ਮੈਂ ਪਰਮਾਤਮਾ ਦਾ ਹੀ ਨਾਮ ਆਪਣੇ ਮਨ ਵਿਚ ਵਸਾਂਦਾ ਹਾਂ।
एको नामु मंनि वसाई ॥
ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥
I chant the Naam, and meditate on the Naam. Singing His Glorious Praises, I enter the Mansion of the Lord's Presence. ||11||
ਮੈਂ ਪਰਮਾਤਮਾ ਦਾ ਨਾਮ ਜਪਦਾ ਹਾਂ, ਅਤੇ ਉਸ ਦਾ ਨਾਮ ਧਿਆਉਂਦਾ ਹਾਂ, (ਨਾਮ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ) ਟਿਕਾਣਾ ਪ੍ਰਾਪਤ ਕਰ ਕੇ ਮੈਂ ਉਸ ਦੇ ਗੁਣਾਂ ਵਿਚ ਚੁੱਭੀ ਲਾ ਰਿਹਾ ਹਾਂ ॥੧੧॥
नामु जपी तै नामु धिआई महलु पाइ गुण गाहा हे ॥११॥
ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥
The servant serves, and obeys the Command of the Infinite Lord.
ਪਰਮਾਤਮਾ ਦੇ ਭਗਤ ਤਾਂ ਉਸ ਬੇਅੰਤ ਪ੍ਰਭੂ ਦਾ ਹੁਕਮ ਮੰਨ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ,
सेवक सेवहि मंनि हुकमु अपारा ॥
ਮਨਮੁਖ ਹੁਕਮੁ ਨ ਜਾਣਹਿ ਸਾਰਾ ॥
The self-willed manmukhs do not know the value of the Lord's Command.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਸ ਦੇ ਹੁਕਮ ਦੀ ਕਦਰ ਨਹੀਂ ਸਮਝਦੇ।
मनमुख हुकमु न जाणहि सारा ॥
ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥
By the Hukam of the Lord's Command, one is exalted; by His Hukam, one is glorified; by His Hukam, one becomes carefree. ||12||
ਜਿਹੜਾ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਮੰਨਦਾ ਹੈ, ਉਹ ਪ੍ਰਭੂ ਹੁਕਮ (ਮੰਨਣ) ਦੀ ਰਾਹੀਂ (ਲੋਕ ਪਰਲੋਕ ਦੀ) ਵਡਿਆਈ ਪ੍ਰਾਪਤ ਕਰਦਾ ਹੈ, ਉਹ ਵੇਪਰਵਾਹ ਪ੍ਰਭੂ ਦੇ ਹੁਕਮ ਵਿਚ ਹੀ ਲੀਨ ਰਹਿੰਦਾ ਹੈ ॥੧੨॥
हुकमे मंने हुकमे वडिआई हुकमे वेपरवाहा हे ॥१२॥
ਗੁਰ ਪਰਸਾਦੀ ਹੁਕਮੁ ਪਛਾਣੈ ॥
By Guru's Grace, one recognizes the Lord's Hukam.
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ,
गुर परसादी हुकमु पछाणै ॥
ਧਾਵਤੁ ਰਾਖੈ ਇਕਤੁ ਘਰਿ ਆਣੈ ॥
The wandering mind is restrained, and brought back to the home of the One Lord.
ਉਹ ਆਪਣੇ ਭਟਕਦੇ ਮਨ ਨੂੰ ਰੋਕ ਰੱਖਦਾ ਹੈ, ਉਹ (ਆਪਣੇ ਮਨ ਨੂੰ) ਇੱਕ ਘਰ ਵਿਚ ਹੀ ਲੈ ਆਉਂਦਾ ਹੈ।
धावतु राखै इकतु घरि आणै ॥
ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥
Imbued with the Naam, one remains forever detached; the jewel of the Naam rests within the mind. ||13||
ਉਹ ਮਨੁੱਖ ਹਰਿ-ਨਾਮ ਵਿਚ ਰੰਗਿਆ ਰਹਿੰਦਾ ਹੈ, ਉਹ (ਵਿਕਾਰਾਂ ਤੋਂ) ਸਦਾ ਨਿਰਲੇਪ ਰਹਿੰਦਾ ਹੈ, ਪਰਮਾਤਮਾ ਦਾ ਰਤਨ-ਨਾਮ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ ॥੧੩॥
नामे राता सदा बैरागी नामु रतनु मनि ताहा हे ॥१३॥
ਸਭ ਜਗ ਮਹਿ ਵਰਤੈ ਏਕੋ ਸੋਈ ॥
The One Lord is pervasive throughout all the world.
ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਹੈ,
सभ जग महि वरतै एको सोई ॥
ਗੁਰ ਪਰਸਾਦੀ ਪਰਗਟੁ ਹੋਈ ॥
By Guru's Grace, He is revealed.
ਪਰ ਉਹ ਗੁਰੂ ਦੀ ਕਿਰਪਾ ਨਾਲ ਦਿੱਸਦਾ ਹੈ।
गुर परसादी परगटु होई ॥
ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥
Those humble beings who praise the Shabad are immaculate; they dwell within the home of their own inner self. ||14||
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦੇ ਹਨ, ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ ਦਾ ਨਿਵਾਸ ਸਦਾ ਸ੍ਵੈ-ਸਰੂਪ ਵਿਚ ਹੋਇਆ ਰਹਿੰਦਾ ਹੈ ॥੧੪॥
सबदु सलाहहि से जन निरमल निज घरि वासा ताहा हे ॥१४॥
ਸਦਾ ਭਗਤ ਤੇਰੀ ਸਰਣਾਈ ॥
The devotees abide forever in Your Sanctuary, Lord.
ਹੇ ਪ੍ਰਭੂ! ਤੇਰੇ ਭਗਤ ਸਦਾ ਤੇਰੀ ਸਰਨ ਵਿਚ ਰਹਿੰਦੇ ਹਨ।
सदा भगत तेरी सरणाई ॥
ਅਗਮ ਅਗੋਚਰ ਕੀਮਤਿ ਨਹੀ ਪਾਈ ॥
You are inaccessible and unfathomable; Your value cannot be estimated.
ਹੇ ਪ੍ਰਭੂ! ਹੇ ਅਪਹੁੰਚ ਤੇ ਅਗੋਚਰ! ਕੋਈ ਤੇਰਾ ਮੁੱਲ ਨਹੀਂ ਪਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੂੰ ਮਿਲ ਨਹੀਂ ਸਕਦਾ)।
अगम अगोचर कीमति नही पाई ॥
ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥
As it pleases Your Will, You keep us; the Gurmukh meditates on the Naam. ||15||
ਹੇ ਪ੍ਰਭੂ! ਤੂੰ (ਆਪਣੇ ਭਗਤਾਂ ਨੂੰ) ਉਵੇਂ ਹੀ ਰੱਖਦਾ ਹੈਂ, ਜਿਵੇਂ ਉਹ ਤੈਨੂੰ ਪਿਆਰੇ ਲੱਗਦੇ ਹਨ। (ਤੇਰੇ ਭਗਤ) ਗੁਰੂ ਦੀ ਸਰਨ ਪੈ ਕੇ ਤੇਰਾ ਨਾਮ ਧਿਆਉਂਦੇ ਹਨ ॥੧੫॥
जिउ तुधु भावहि तिउ तू राखहि गुरमुखि नामु धिआहा हे ॥१५॥
ਸਦਾ ਸਦਾ ਤੇਰੇ ਗੁਣ ਗਾਵਾ ॥
Forever and ever, I sing Your Glorious Praises.
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ,
सदा सदा तेरे गुण गावा ॥
ਸਚੇ ਸਾਹਿਬ ਤੇਰੈ ਮਨਿ ਭਾਵਾ ॥
O my True Lord and Master, may I become pleasing to Your Mind.
ਤਾਂ ਕਿ, ਹੇ ਸਦਾ-ਥਿਰ ਮਾਲਕ! ਮੈਂ ਤੇਰੇ ਮਨ ਵਿਚ ਪਿਆਰਾ ਲੱਗਦਾ ਰਹਾਂ।
सचे साहिब तेरै मनि भावा ॥
ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
Nanak offers this true prayer: O Lord, please bless me with Truth, that I may merge in the Truth. ||16||1||10||
(ਤੇਰਾ ਦਾਸ) ਨਾਨਕ (ਤੇਰੇ ਅੱਗੇ) ਬੇਨਤੀ ਕਰਦਾ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਨੂੰ ਆਪਣਾ ਸਦਾ-ਥਿਰ ਨਾਮ ਦੇਹ, ਮੈਂ ਤੇਰੇ ਸਦਾ-ਥਿਰ ਨਾਮ ਵਿਚ ਲੀਨ ਹੋਇਆ ਰਹਾਂ ॥੧੬॥੧॥੧੦॥
नानकु साचु कहै बेनंती सचु देवहु सचि समाहा हे ॥१६॥१॥१०॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਸਤਿਗੁਰੁ ਸੇਵਨਿ ਸੇ ਵਡਭਾਗੀ ॥
Those who serve the True Guru are very fortunate.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ;
सतिगुरु सेवनि से वडभागी ॥
ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥
Night and day, they remain lovingly attuned to the True Name.
ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਹਰ ਵੇਲੇ ਲੱਗੀ ਰਹਿੰਦੀ ਹੈ।
अनदिनु साचि नामि लिव लागी ॥
ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥
The Lord, the Giver of peace, abides forever deep within their hearts; they delight in the True Word of the Shabad. ||1||
ਸਾਰੇ ਸੁਖਾਂ ਦਾ ਦਾਤਾ ਪਰਮਾਤਮਾ ਹਰ ਵੇਲੇ ਉਹਨਾਂ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਦੇ ਅੰਦਰ ਆਤਮਕ ਜੀਵਨ ਦਾ ਹੁਲਾਰਾ ਬਣਿਆ ਰਹਿੰਦਾ ਹੈ ॥੧॥
सदा सुखदाता रविआ घट अंतरि सबदि सचै ओमाहा हे ॥१॥
ਨਦਰਿ ਕਰੇ ਤਾ ਗੁਰੂ ਮਿਲਾਏ ॥
When the Lord grants His Grace, one meets with the Guru.
ਪਰ, ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ (ਹੀ) ਗੁਰੂ ਮਿਲਾਂਦਾ ਹੈ,
नदरि करे ता गुरू मिलाए ॥
ਹਰਿ ਕਾ ਨਾਮੁ ਮੰਨਿ ਵਸਾਏ ॥
The Name of the Lord is enshrined within the mind.
(ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਉਹ ਮਨੁੱਖ) ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾ ਲੈਂਦਾ ਹੈ।
हरि का नामु मंनि वसाए ॥
ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥
The Lord, the Giver of peace, abides forever within the mind; the mind is delighted with the Word of the Shabad. ||2||
ਸਾਰੇ ਸੁਖਾਂ ਦਾ ਦਾਤਾ ਪ੍ਰਭੂ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ, ਸ਼ਬਦ ਦੀ ਬਰਕਤਿ ਨਾਲ ਉਸ ਦੇ ਮਨ ਵਿਚ ਜੀਵਨ-ਹੁਲਾਰਾ ਟਿਕਿਆ ਰਹਿੰਦਾ ਹੈ ॥੨॥
हरि मनि वसिआ सदा सुखदाता सबदे मनि ओमाहा हे ॥२॥
ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥
When the Lord bestows His Mercy, He unites in His Union.
ਜਦੋਂ ਪ੍ਰਭੂ ਕਿਰਪਾ ਕਰਦਾ ਹੈ ਤਦੋਂ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਨਾਲ) ਮਿਲਾ ਲੈਂਦਾ ਹੈ।
क्रिपा करे ता मेलि मिलाए ॥
ਹਉਮੈ ਮਮਤਾ ਸਬਦਿ ਜਲਾਏ ॥
Egotism and attachment are burned away by the Shabad.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਅਤੇ ਮਮਤਾ ਨੂੰ ਸਾੜ ਲੈਂਦਾ ਹੈ।
हउमै ममता सबदि जलाए ॥
ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥
In the Love of the One Lord, one remains liberated forever; he is not in conflict with anyone. ||3||
ਸਿਰਫ਼ ਪਰਮਾਤਮਾ ਦੇ ਪ੍ਰੇਮ-ਰੰਗ ਦਾ ਸਦਕਾ ਉਹ ਮਨੁੱਖ (ਹਉਮੈ ਮਮਤਾ ਤੋਂ) ਸਦਾ ਆਜ਼ਾਦ ਰਹਿੰਦਾ ਹੈ, ਉਸ ਦਾ ਕਿਸੇ ਨਾਲ ਭੀ ਵੈਰ-ਵਿਰੋਧ ਨਹੀਂ ਹੁੰਦਾ ॥੩॥
सदा मुकतु रहै इक रंगी नाही किसै नालि काहा हे ॥३॥
ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥
Without serving the True Guru, there is only pitch-black darkness.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਦੇ ਜੀਵਨ-ਰਾਹ ਵਿਚ ਹਉਮੈ ਮਮਤਾ ਆਦਿਕ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ,
बिनु सतिगुर सेवे घोर अंधारा ॥
ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥
Without the Shabad, no one crosses over to the other side.
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ (ਇਸ ਘੁੱਪ ਹਨੇਰੇ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ।
बिनु सबदै कोइ न पावै पारा ॥
ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥
Those who are imbued with the Shabad, are very detached. They earn the profit of the True Word of the Shabad. ||4||
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦੇ ਹਨ, ਉਹ ਵੱਡੇ ਤਿਆਗੀ ਹਨ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਹਰਿ-ਨਾਮ ਹੀ (ਉਹਨਾਂ ਵਾਸਤੇ ਅਸਲ) ਖੱਟੀ ਹੈ ॥੪॥
जो सबदि राते महा बैरागी सो सचु सबदे लाहा हे ॥४॥
ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥
Pain and pleasure are pre-ordained by the Creator.
ਕਰਤਾਰ ਨੇ ਆਪਣੇ ਹੁਕਮ ਨਾਲ ਹੀ ਦੁੱਖ ਅਤੇ ਸੁਖ (ਭੋਗਣਾ ਜੀਵਾਂ ਦੇ ਭਾਗਾਂ ਵਿਚ) ਲਿਖ ਕੇ ਪਾ ਦਿੱਤਾ ਹੈ।
दुखु सुखु करतै धुरि लिखि पाइआ ॥
ਦੂਜਾ ਭਾਉ ਆਪਿ ਵਰਤਾਇਆ ॥
He Himself has caused the love of duality to be pervasive.
ਮਾਇਆ ਦਾ ਮੋਹ ਭੀ ਪਰਮਾਤਮਾ ਨੇ ਆਪ ਹੀ ਵਰਤਾਇਆ ਹੋਇਆ ਹੈ।
दूजा भाउ आपि वरताइआ ॥
ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥
One who becomes Gurmukh remains detached; how can anyone trust the self-willed manmukh? ||5||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ; ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ (ਕਿ ਕਿਹੜੇ ਵੇਲੇ ਮਾਇਆ ਦੇ ਮੋਹ ਵਿਚ ਫਸ ਜਾਏ) ॥੫॥
गुरमुखि होवै सु अलिपतो वरतै मनमुख का किआ वेसाहा हे ॥५॥
ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥
Those who do not recognize the Shabad are manmukhs.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਆਪਣੇ ਮਨ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ,
से मनमुख जो सबदु न पछाणहि ॥
ਗੁਰ ਕੇ ਭੈ ਕੀ ਸਾਰ ਨ ਜਾਣਹਿ ॥
They do not know the essence of the Fear of the Guru.
ਉਹ ਮਨੁੱਖ ਗੁਰੂ ਦੇ ਡਰ-ਅਦਬ ਦੀ ਕਦਰ ਨਹੀਂ ਜਾਣਦੇ।
गुर के भै की सार न जाणहि ॥
ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥
Without this Fear, how can anyone find the Fearless True Lord? The Messenger of Death will pull the breath out. ||6||
ਜਿਤਨਾ ਚਿਰ ਗੁਰੂ ਦੇ ਡਰ-ਅਦਬ ਵਿਚ ਨਾਹ ਰਹੀਏ, ਉਨਾ ਚਿਰ ਸਦਾ-ਥਿਰ ਨਿਰਭਉ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, (ਸਦਾ ਇਹ ਸਹਮ ਬਣਿਆ ਰਹਿੰਦਾ ਹੈ ਕਿ ਪਤਾ ਨਹੀਂ) ਜਮਰਾਜ (ਕਦੋਂ ਆ ਕੇ) ਜਿੰਦ ਕੱਢ ਲਏਗਾ ॥੬॥
भै बिनु किउ निरभउ सचु पाईऐ जमु काढि लएगा साहा हे ॥६॥
ਅਫਰਿਓ ਜਮੁ ਮਾਰਿਆ ਨ ਜਾਈ ॥
The invulnerable Messenger of Death cannot be killed.
ਜਮਰਾਜ ਨੂੰ ਰੋਕਿਆ ਨਹੀਂ ਜਾ ਸਕਦਾ, ਜਮਰਾਜ ਨੂੰ ਮਾਰਿਆ ਨਹੀਂ ਜਾ ਸਕਦਾ।
अफरिओ जमु मारिआ न जाई ॥
ਗੁਰ ਕੈ ਸਬਦੇ ਨੇੜਿ ਨ ਆਈ ॥
The Word of the Guru's Shabad prevents him from approaching.
ਪਰ ਗੁਰੂ ਦੇ ਸ਼ਬਦ ਵਿਚ ਜੁੜਿਆਂ (ਜਮਰਾਜ ਦਾ ਸਹਮ ਮਨੁੱਖ ਦੇ) ਨੇੜੇ ਨਹੀਂ ਢੁਕਦਾ।
गुर कै सबदे नेड़ि न आई ॥
ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥
When he hears the Word of the Shabad, he runs far away. He is afraid that the self-sufficient Dear Lord will kill him. ||7||
ਜਦੋਂ ਉਹ ਗੁਰੂ ਦਾ ਸ਼ਬਦ (ਗੁਰਮੁਖ ਦੇ ਮੂੰਹੋਂ) ਸੁਣਦਾ ਹੈ, ਤਾਂ ਦੂਰੋਂ ਹੀ (ਉਸ ਦੇ ਕੋਲੋਂ) ਭੱਜ ਜਾਂਦਾ ਹੈ ਕਿ ਮਤਾਂ ਵੇਪਰਵਾਹ ਪ੍ਰਭੂ (ਇਸ ਖੁਨਾਮੀ ਪਿੱਛੇ) ਸਜ਼ਾ ਹੀ ਨ ਦੇਵੇ (ਜਮਰਾਜ ਗੁਰਮੁਖ ਮਨੁੱਖ ਨੂੰ ਮੌਤ ਦਾ ਡਰ ਦੇ ਹੀ ਨਹੀਂ ਸਕਦਾ) ॥੭॥
सबदु सुणे ता दूरहु भागै मतु मारे हरि जीउ वेपरवाहा हे ॥७॥
ਹਰਿ ਜੀਉ ਕੀ ਹੈ ਸਭ ਸਿਰਕਾਰਾ ॥
The Dear Lord is the Ruler above all.
ਸਾਰੀ ਹੀ ਸ੍ਰਿਸ਼ਟੀ ਪਰਮਾਤਮਾ ਦੇ ਹੁਕਮ ਵਿਚ ਹੈ (ਜਮਰਾਜ ਭੀ ਪਰਮਾਤਮਾ ਦਾ ਹੀ ਰਈਅਤ ਹੈ),
हरि जीउ की है सभ सिरकारा ॥
ਏਹੁ ਜਮੁ ਕਿਆ ਕਰੇ ਵਿਚਾਰਾ ॥
What can this wretched Messenger of Death do?
(ਪਰਮਾਤਮਾ ਦੇ ਹੁਕਮ ਤੋਂ ਬਿਨਾ) ਜਮਰਾਜ ਵਿਚਾਰਾ ਕੁਝ ਨਹੀਂ ਕਰ ਸਕਦਾ।
एहु जमु किआ करे विचारा ॥
ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥
As slave to the Hukam of the Lord's Command, the mortal acts according to His Hukam. According to His Hukam, he is deprived of his breath. ||8||
ਜਮਰਾਜ ਭੀ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਹੀ ਕਾਰ ਕਰਦਾ ਹੈ, ਹੁਕਮ ਅਨੁਸਾਰ ਹੀ ਜਿੰਦ ਕੱਢਦਾ ਹੈ ॥੮॥
हुकमी बंदा हुकमु कमावै हुकमे कढदा साहा हे ॥८॥
ਗੁਰਮੁਖਿ ਸਾਚੈ ਕੀਆ ਅਕਾਰਾ ॥
The Gurmukh realizes that the True Lord created the creation.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਮਝਦਾ ਹੈ ਕਿ) ਸਾਰਾ ਜਗਤ ਸਦਾ-ਥਿਰ ਪਰਮਾਤਮਾ ਨੇ ਪੈਦਾ ਕੀਤਾ ਹੈ,
गुरमुखि साचै कीआ अकारा ॥
ਗੁਰਮੁਖਿ ਪਸਰਿਆ ਸਭੁ ਪਾਸਾਰਾ ॥
The Gurmukh knows that the Lord has expanded the entire expanse.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ ਸਮਝਦਾ ਹੈ ਕਿ) ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਦਾ ਹੀ ਖਿਲਾਰਿਆ ਹੋਇਆ ਹੈ।
गुरमुखि पसरिआ सभु पासारा ॥
ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥
One who becomes Gurmukh, understands the True Lord. Through the True Word of the Shabad, he finds peace. ||9||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੯॥
गुरमुखि होवै सो सचु बूझै सबदि सचै सुखु ताहा हे ॥९॥
ਗੁਰਮੁਖਿ ਜਾਤਾ ਕਰਮਿ ਬਿਧਾਤਾ ॥
The Gurmukh knows that the Lord is the Architect of karma.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪ੍ਰਭੂ ਦੀ) ਬਖ਼ਸ਼ਸ਼ ਨਾਲ ਸਿਰਜਣਹਾਰ ਪ੍ਰਭੂ ਨਾਲ ਸਾਂਝ ਪਾਂਦਾ ਹੈ।
गुरमुखि जाता करमि बिधाता ॥
ਜੁਗ ਚਾਰੇ ਗੁਰ ਸਬਦਿ ਪਛਾਤਾ ॥
Throughout the four ages, he recognizes the Word of the Guru's Shabad.
ਚੌਹਾਂ ਜੁਗਾਂ ਵਿਚ ਹੀ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪ੍ਰਭੂ ਨਾਲ ਸਾਂਝ ਬਣਦੀ ਆਈ ਹੈ।
जुग चारे गुर सबदि पछाता ॥
ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥
The Gurmukh does not die, the Gurmukh is not reborn; the Gurmukh is immersed in the Shabad. ||10||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦਾ ਹੈ ॥੧੦॥
गुरमुखि मरै न जनमै गुरमुखि गुरमुखि सबदि समाहा हे ॥१०॥
ਗੁਰਮੁਖਿ ਨਾਮਿ ਸਬਦਿ ਸਾਲਾਹੇ ॥
The Gurmukh praises the Naam, and the Shabad.
ਗੁਰਮੁਖ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ,
गुरमुखि नामि सबदि सालाहे ॥
ਅਗਮ ਅਗੋਚਰ ਵੇਪਰਵਾਹੇ ॥
God is inaccessible, unfathomable and self-sufficient.
ਗੁਰੂ ਦੇ ਸ਼ਬਦ ਦੀ ਰਾਹੀਂ ਅਗਮ ਅਗੋਚਰ ਵੇਪਰਵਾਹ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ।
अगम अगोचर वेपरवाहे ॥
ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥
The Naam, the Name of the One Lord, saves and redeems throughout the four ages. Through the Shabad, one trades in the Naam. ||11||
(ਗੁਰਮੁਖ ਜਾਣਦਾ ਹੈ ਕਿ) ਪਰਾਮਤਮਾ ਦੇ ਨਾਮ ਨੇ ਹੀ ਚੌਹਾਂ ਜੁਗਾਂ ਦੇ ਜੀਵਾਂ ਦਾ ਪਾਰ-ਉਤਾਰਾ ਕੀਤਾ ਹੈ, ਤੇ ਗੁਰ-ਸ਼ਬਦ ਦੀ ਰਾਹੀਂ ਨਾਮ ਦਾ ਵਣਜ ਕੀਤਾ ਜਾ ਸਕਦਾ ਹੈ ॥੧੧॥
एक नामि जुग चारि उधारे सबदे नाम विसाहा हे ॥११॥
ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥
The Gurmukh obtains eternal peace and tranquility.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ ਆਤਮਕ ਠੰਢ ਤੇ ਆਨੰਦ ਮਾਣਦਾ ਹੈ,
गुरमुखि सांति सदा सुखु पाए ॥
ਗੁਰਮੁਖਿ ਹਿਰਦੈ ਨਾਮੁ ਵਸਾਏ ॥
The Gurmukh enshrines the Naam within his heart.
ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖਦਾ ਹੈ।
गुरमुखि हिरदै नामु वसाए ॥
ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥
One who becomes Gurmukh recognizes the Naam, and the noose of evil-mindedness is snapped. ||12||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਹਰਿ-ਨਾਮ ਨਾਲ ਸਾਂਝ ਪਾਂਦਾ ਹੈ, (ਤੇ ਇਸ ਤਰ੍ਹਾਂ) ਖੋਟੀ ਮੱਤ ਦੀ ਫਾਹੀ ਕੱਟ ਲੈਂਦਾ ਹੈ ॥੧੨॥
गुरमुखि होवै सो नामु बूझै काटे दुरमति फाहा हे ॥१२॥
ਗੁਰਮੁਖਿ ਉਪਜੈ ਸਾਚਿ ਸਮਾਵੈ ॥
The Gurmukh wells up from, and then merges back into Truth.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ,
गुरमुखि उपजै साचि समावै ॥
ਨਾ ਮਰਿ ਜੰਮੈ ਨ ਜੂਨੀ ਪਾਵੈ ॥
He does not die and take birth, and is not consigned to reincarnation.
(ਇਸ ਵਾਸਤੇ) ਉਹ ਮੁੜ ਮੁੜ ਮਰਦਾ ਜੰਮਦਾ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ।
ना मरि जंमै न जूनी पावै ॥
ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥
The Gurmukh remains forever imbued with the color of the Lord's Love. Night and day, he earns a profit. ||13||
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਹਰ ਵੇਲੇ ਇਹ ਲਾਭ ਖੱਟਦੇ ਹਨ ॥੧੩॥
गुरमुखि सदा रहहि रंगि राते अनदिनु लैदे लाहा हे ॥१३॥
ਗੁਰਮੁਖਿ ਭਗਤ ਸੋਹਹਿ ਦਰਬਾਰੇ ॥
The Gurmukhs, the devotees, are exalted and beautified in the Court of the Lord.
ਗੁਰੂ ਦੇ ਸਨਮੁਖ ਰਹਿਣ ਵਾਲੇ ਭਗਤ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ।
गुरमुखि भगत सोहहि दरबारे ॥
ਸਚੀ ਬਾਣੀ ਸਬਦਿ ਸਵਾਰੇ ॥
They are embellished with the True Word of His Bani, and the Word of the Shabad.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਜੀਵਨ ਸੁਧਰ ਜਾਂਦੇ ਹਨ।
सची बाणी सबदि सवारे ॥
ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥
Night and day, they sing the Glorious Praises of the Lord, day and night, and they intuitively go to their own home. ||14||
ਜਿਹੜਾ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਹੈ, ਉਹ ਆਤਮਕ ਅਡੋਲਤਾ ਨਾਲ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਬਾਹਰ ਨਹੀਂ ਭਟਕਦਾ) ॥੧੪॥
अनदिनु गुण गावै दिनु राती सहज सेती घरि जाहा हे ॥१४॥
ਸਤਿਗੁਰੁ ਪੂਰਾ ਸਬਦੁ ਸੁਣਾਏ ॥
The Perfect True Guru proclaims the Shabad;
ਪੂਰਾ ਗੁਰੂ ਸ਼ਬਦ ਸੁਣਾਂਦਾ ਹੈ (ਤੇ ਆਖਦਾ ਹੈ ਕਿ)
सतिगुरु पूरा सबदु सुणाए ॥
ਅਨਦਿਨੁ ਭਗਤਿ ਕਰਹੁ ਲਿਵ ਲਾਏ ॥
night and day, remain lovingly attuned to devotional worship.
ਹਰ ਵੇਲੇ ਸੁਰਤ ਜੋੜ ਕੇ ਪਰਮਾਤਮਾ ਦੀ ਭਗਤੀ ਕਰਦੇ ਰਹੋ।
अनदिनु भगति करहु लिव लाए ॥
ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥
One who sings forever the Glorious Praises of the Lord, becomes immaculate; Immaculate are the Glorious Praises of the Sovereign Lord . ||15||
ਜਿਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਹਨ, ਪ੍ਰਭੂ-ਪਾਤਿਸ਼ਾਹ ਦੇ ਪਵਿੱਤਰ ਗੁਣ ਗਾਂਦੇ ਹਨ, ਉਹ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ ॥੧੫॥
हरि गुण गावहि सद ही निरमल निरमल गुण पातिसाहा हे ॥१५॥
ਗੁਣ ਕਾ ਦਾਤਾ ਸਚਾ ਸੋਈ ॥
The True Lord is the Giver of virtue.
ਪਰ, (ਆਪਣੇ) ਗੁਣਾਂ (ਦੇ ਗਾਣ) ਦੀ ਦਾਤ ਦੇਣ ਵਾਲਾ ਉਹ ਸਦਾ-ਥਿਰ ਪਰਮਾਤਮਾ ਆਪ ਹੀ ਹੈ।
गुण का दाता सचा सोई ॥
ਗੁਰਮੁਖਿ ਵਿਰਲਾ ਬੂਝੈ ਕੋਈ ॥
How rare are those who, as Gurmukh, understand this.
ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।
गुरमुखि विरला बूझै कोई ॥
ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥
Servant Nanak praises the Naam; he blossoms forth in the ecstasy of the Name of the self-sufficient Lord. ||16||2||11||
ਹੇ ਨਾਨਕ! ਪਰਮਾਤਮਾ ਦਾ ਜਿਹੜਾ ਸੇਵਕ ਪਰਮਾਤਮਾ ਦੇ ਨਾਮ ਦੀ ਵਡਿਆਈ ਕਰਦਾ ਹੈ, ਵੇਪਰਵਾਹ ਪ੍ਰਭੂ ਦਾ ਨਾਮ ਜਪਦਾ ਹੈ, ਉਹ ਸਦਾ ਖਿੜਿਆ ਰਹਿੰਦਾ ਹੈ ॥੧੬॥੨॥੧੧॥
नानक जनु नामु सलाहे बिगसै सो नामु बेपरवाहा हे ॥१६॥२॥११॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਹਰਿ ਜੀਉ ਸੇਵਿਹੁ ਅਗਮ ਅਪਾਰਾ ॥
Serve the Dear Lord, the inaccessible and infinite.
ਬੇਅੰਤ ਅਤੇ ਅਪਹੁੰਚ ਪਰਮਾਤਮਾ ਦਾ ਸਿਮਰਨ ਕਰਦੇ ਰਿਹਾ ਕਰੋ।
हरि जीउ सेविहु अगम अपारा ॥
ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥
He has no end or limitation.
ਉਸ (ਦੇ ਗੁਣਾਂ) ਦਾ ਅੰਤ ਨਹੀਂ ਪਾਇਆ ਜਾ ਸਕਦਾ, (ਉਸ ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ।
तिस दा अंतु न पाईऐ पारावारा ॥
ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥
By Guru's Grace, one who dwells upon the Lord deep within his heart - his heart is filled with infinite wisdom. ||1||
ਗੁਰੂ ਦੀ ਕਿਰਪਾ ਨਾਲ ਜਿਸ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਹਿਰਦੇ ਵਿਚ ਬੜੀ ਉੱਚੀ ਮੱਤ ਪਰਗਟ ਹੋ ਜਾਂਦੀ ਹੈ ॥੧॥
गुर परसादि रविआ घट अंतरि तितु घटि मति अगाहा हे ॥१॥
ਸਭ ਮਹਿ ਵਰਤੈ ਏਕੋ ਸੋਈ ॥
The One Lord is pervading and permeating amidst all.
ਸਿਰਫ਼ ਉਹ ਪਰਮਾਤਮਾ ਹੀ ਸਭ ਜੀਵਾਂ ਵਿਚ ਵਿਆਪਕ ਹੈ,
सभ महि वरतै एको सोई ॥
ਗੁਰ ਪਰਸਾਦੀ ਪਰਗਟੁ ਹੋਈ ॥
By Guru's Grace, He is revealed.
ਪਰ ਗੁਰੂ ਦੀ ਕਿਰਪਾ ਨਾਲ ਹੀ ਉਹ ਪਰਗਟ ਹੁੰਦਾ ਹੈ।
गुर परसादी परगटु होई ॥
ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥
The Life of the world nurtures and cherishes all, giving sustenance to all. ||2||
ਉਹ ਜਗਤ-ਦਾ-ਸਹਾਰਾ ਪ੍ਰਭੂ ਸਭ ਜੀਵਾਂ ਦੀ ਪਾਲਣਾ ਕਰਦਾ ਹੈ, ਸਭਨਾਂ ਨੂੰ ਰਿਜ਼ਕ ਦੇਂਦਾ ਹੈ, ਸਭਨਾਂ ਨੂੰ ਰਿਜ਼ਕ ਅਪੜਾਂਦਾ ਹੈ ॥੨॥
सभना प्रतिपाल करे जगजीवनु देदा रिजकु संबाहा हे ॥२॥
ਪੂਰੈ ਸਤਿਗੁਰਿ ਬੂਝਿ ਬੁਝਾਇਆ ॥
The Perfect True Guru has imparted this understanding.
ਪੂਰੇ ਗੁਰੂ ਨੇ (ਆਪ) ਸਮਝ ਕੇ (ਜਗਤ ਨੂੰ) ਸਮਝਾਇਆ ਹੈ,
पूरै सतिगुरि बूझि बुझाइआ ॥
ਹੁਕਮੇ ਹੀ ਸਭੁ ਜਗਤੁ ਉਪਾਇਆ ॥
By the Hukam of His Command, He created the entire Universe.
ਕਿ ਪਰਮਾਤਮਾ ਨੇ ਆਪਣੇ ਹੁਕਮ ਵਿਚ ਹੀ ਸਾਰਾ ਜਗਤ ਪੈਦਾ ਕੀਤਾ ਹੈ।
हुकमे ही सभु जगतु उपाइआ ॥
ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥
Whoever submits to His Command, finds peace; His Command is above the heads of kings and emperors. ||3||
ਜਿਹੜਾ ਮਨੁੱਖ ਉਸ ਦੇ ਹੁਕਮ ਨੂੰ (ਮਿੱਠਾ ਕਰਕੇ) ਮੰਨਦਾ ਹੈ, ਉਹੀ ਆਤਮਕ ਆਨੰਦ ਮਾਣਦਾ ਹੈ। ਉਸ ਦਾ ਹੁਕਮ ਸ਼ਾਹਾਂ ਪਾਤਿਸ਼ਾਹਾਂ ਦੇ ਸਿਰ ਉਤੇ ਭੀ ਚੱਲ ਰਿਹਾ ਹੈ (ਕੋਈ ਉਸ ਤੋਂ ਆਕੀ ਨਹੀਂ ਹੋ ਸਕਦਾ) ॥੩॥
हुकमु मंने सोई सुखु पाए हुकमु सिरि साहा पातिसाहा हे ॥३॥
ਸਚਾ ਸਤਿਗੁਰੁ ਸਬਦੁ ਅਪਾਰਾ ॥
True is the True Guru. Infinite is the Word of His Shabad.
ਗੁਰੂ ਅਭੁੱਲ ਹੈ, ਉਸ ਦਾ ਉਪਦੇਸ਼ ਭੀ ਬਹੁਤ ਡੂੰਘਾ ਹੈ।
सचा सतिगुरु सबदु अपारा ॥
ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥
Through His Shabad, the world is saved.
ਉਸ ਦੇ ਸ਼ਬਦ ਦੀ ਰਾਹੀਂ ਜਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘਦਾ ਹੈ।
तिस दै सबदि निसतरै संसारा ॥
ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥
The Creator Himself created the creation; He gazes upon it, and blesses it with breath and nourishment. ||4||
(ਗੁਰੂ ਇਹ ਦੱਸਦਾ ਹੈ ਕਿ) ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰਦਾ ਹੈ, (ਸਭਨਾਂ ਨੂੰ) ਸਾਹ (ਜਿੰਦ) ਭੀ ਦੇਂਦਾ ਹੈ ਰੋਜ਼ੀ ਭੀ ਦੇਂਦਾ ਹੈ ॥੪॥
आपे करता करि करि वेखै देदा सास गिराहा हे ॥४॥
ਕੋਟਿ ਮਧੇ ਕਿਸਹਿ ਬੁਝਾਏ ॥
Out of millions, only a few understand.
ਕ੍ਰੋੜਾਂ ਵਿਚੋਂ ਕਿਸੇ ਵਿਰਲੇ ਨੂੰ (ਪਰਮਾਤਮਾ ਸਹੀ ਆਤਮਕ ਜੀਵਨ ਦੀ) ਸੂਝ ਬਖ਼ਸ਼ਦਾ ਹੈ।
कोटि मधे किसहि बुझाए ॥
ਗੁਰ ਕੈ ਸਬਦਿ ਰਤੇ ਰੰਗੁ ਲਾਏ ॥
Imbued with the Word of the Guru's Shabad, they are colored in His Love.
ਜਿਹੜੇ ਮਨੁੱਖ ਪਿਆਰ ਨਾਲ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦੇ ਹਨ,
गुर कै सबदि रते रंगु लाए ॥
ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥
They praise the Lord, the Giver of peace forever; the Lord forgives His devotees, and blesses them with His Praise. ||5||
ਅਤੇ ਸਾਰੇ ਸੁਖਾਂ ਦੇ ਦਾਤੇ ਹਰੀ ਦੀ ਸਦਾ ਸਿਫ਼ਤ-ਸਾਲਾਹ ਕਰਦੇ ਹਨ, ਪਰਮਾਤਮਾ ਉਹਨਾਂ ਨੂੰ ਭਗਤੀ ਅਤੇ ਸਿਫ਼ਤ-ਸਾਲਾਹ ਦੀ (ਹੋਰ) ਦਾਤ ਬਖ਼ਸ਼ਦਾ ਹੈ ॥੫॥
हरि सालाहहि सदा सुखदाता हरि बखसे भगति सलाहा हे ॥५॥
ਸਤਿਗੁਰੁ ਸੇਵਹਿ ਸੇ ਜਨ ਸਾਚੇ ॥
Those humble beings who serve the True Guru are true.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਅਡੋਲ ਜੀਵਨ ਵਾਲੇ ਹੋ ਜਾਂਦੇ ਹਨ।
सतिगुरु सेवहि से जन साचे ॥
ਜੋ ਮਰਿ ਜੰਮਹਿ ਕਾਚਨਿ ਕਾਚੇ ॥
The falsest of the false die, only to be reborn.
ਪਰ ਜਿਹੜੇ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹ ਬਹੁਤ ਹੀ ਕਮਜ਼ੋਰ ਆਤਮਕ ਜੀਵਨ ਵਾਲੇ ਹਨ।
जो मरि जंमहि काचनि काचे ॥
ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥
The inaccessible, unfathomable, self-sufficient, incomprehensible Lord is the Lover of His devotees. ||6||
ਅਪਹੁੰਚ ਅਗੋਚਰੁ ਵੇਪਰਵਾਹ ਅਤੇ ਬੇਅੰਤ ਪਰਮਾਤਮਾ ਭਗਤੀ ਨਾਲ ਪਿਆਰ ਕਰਦਾ ਹੈ ॥੬॥
अगम अगोचरु वेपरवाहा भगति वछलु अथाहा हे ॥६॥
ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥
The Perfect True Guru implants Truth within.
ਪੂਰਾ ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਹਰਿ-ਨਾਮ ਪੱਕਾ ਕਰਦਾ ਹੈ,
सतिगुरु पूरा साचु द्रिड़ाए ॥
ਸਚੈ ਸਬਦਿ ਸਦਾ ਗੁਣ ਗਾਏ ॥
Through the True Word of the Shabad, they sing His Glorious Praises forever.
ਉਹ ਮਨੁੱਖ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਹੈ,
सचै सबदि सदा गुण गाए ॥
ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥
The Giver of virtue is pervading deep within the nucleus of all beings; He inscribes the time of destiny upon each and every person's head. ||7||
ਉਸ ਨੂੰ ਇਉਂ ਦਿੱਸਦਾ ਹੈ ਕਿ ਗੁਣ-ਦਾਤਾ ਪ੍ਰਭੂ ਸਭ ਜੀਵਾਂ ਵਿਚ ਵੱਸ ਰਿਹਾ ਹੈ, ਅਤੇ ਹਰੇਕ ਦੇ ਸਿਰ ਉੱਤੇ ਉਹ ਸਮਾ (ਸਾਹਾ) ਲਿਖਦਾ ਹੈ (ਜਦੋਂ ਜਿੰਦ-ਵਹੁਟੀ ਨੇ ਪਰਲੋਕ ਸਹੁਰੇ-ਘਰ ਤੁਰ ਪੈਣਾ ਹੈ) ॥੭॥
गुणदाता वरतै सभ अंतरि सिरि सिरि लिखदा साहा हे ॥७॥
ਸਦਾ ਹਦੂਰਿ ਗੁਰਮੁਖਿ ਜਾਪੈ ॥
The Gurmukh knows that God is always ever-present.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪਰਮਾਤਮਾ ਅੰਗ-ਸੰਗ ਵੱਸਦਾ ਦਿੱਸਦਾ ਹੈ।
सदा हदूरि गुरमुखि जापै ॥
ਸਬਦੇ ਸੇਵੈ ਸੋ ਜਨੁ ਧ੍ਰਾਪੈ ॥
That humble being who serves the Shabad, is comforted and fulfilled.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸੇਵਾ-ਭਗਤੀ ਕਰਦਾ ਹੈ ਉਹ ਮਨੁੱਖ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜਿਆ ਰਹਿੰਦਾ ਹੈ।
सबदे सेवै सो जनु ध्रापै ॥
ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥
Night and day, he serves the True Word of the Guru's Bani; he delights in the True Word of the Shabad. ||8||
ਜਿਹੜੇ ਮਨੁੱਖ ਸਿਫ਼ਤ-ਸਾਲਾਹ ਵਾਲੀ ਬਾਣੀ ਦੀ ਰਾਹੀਂ ਹਰ ਵੇਲੇ ਪਰਮਾਤਮਾ ਦੀ ਸੇਵਾ ਭਗਤੀ ਕਰਦੇ ਹਨ, ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੮॥
अनदिनु सेवहि सची बाणी सबदि सचै ओमाहा हे ॥८॥
ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥
The ignorant and blind cling to all sorts of rituals.
(ਆਤਮਕ ਜੀਵਨ ਤੋਂ) ਬੇ-ਸਮਝ (ਅਤੇ ਮਾਇਆ ਦੇ ਮੋਹ ਵਿਚ) ਅੰਨ੍ਹਾਂ (ਹੋਇਆ) ਮਨੁੱਖ (ਹਰਿ-ਨਾਮ ਭੁਲਾ ਕੇ ਤੀਰਥ-ਇਸ਼ਨਾਨ ਆਦਿਕ ਹੋਰ ਹੋਰ) ਅਨੇਕਾਂ (ਮਿੱਥੇ ਹੋਏ ਧਾਰਮਿਕ) ਕਰਮਾਂ ਉੱਤੇ ਜ਼ੋਰ ਦੇਂਦਾ ਹੈ।
अगिआनी अंधा बहु करम द्रिड़ाए ॥
ਮਨਹਠਿ ਕਰਮ ਫਿਰਿ ਜੋਨੀ ਪਾਏ ॥
They stubborn-mindedly perform these rituals, and are consigned to reincarnation.
ਪਰ ਜਿਹੜਾ ਮਨੁੱਖ ਮਨ ਦੇ ਹਠ ਨਾਲ (ਅਜਿਹੇ) ਕਰਮ (ਕਰਦਾ ਰਹਿੰਦਾ ਹੈ, ਉਹ) ਮੁੜ ਮੁੜ ਜੂਨੀਆਂ ਵਿਚ ਪੈਂਦਾ ਹੈ।
मनहठि करम फिरि जोनी पाए ॥
ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥
For the sake of poison, they act in greed and possessiveness, and evil-minded duality. ||9||
ਜਿਹੜੇ ਮਨੁੱਖ ਮਾਇਆ (ਕਮਾਣ) ਦੀ ਖ਼ਾਤਰ ਲੱਬ ਲੋਭ (ਨੂੰ ਚਮਕਾਣ ਵਾਲੇ) ਕਰਮ ਕਰਦੇ ਹਨ, ਉਹਨਾਂ ਦੇ ਜੀਵਨ-ਸਫ਼ਰ ਵਿਚ ਖੋਟੀ ਮੱਤ ਦਾ ਦੁ-ਚਿੱਤਾ-ਪਨ ਆ ਜਾਂਦਾ ਹੈ ॥੯॥
बिखिआ कारणि लबु लोभु कमावहि दुरमति का दोराहा हे ॥९॥
ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥
The Perfect True Guru implants devotional worship within.
ਪੂਰਾ ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਕਰਨ ਦਾ ਵਿਸ਼ਵਾਸ ਪੈਦਾ ਕਰਦਾ ਹੈ,
पूरा सतिगुरु भगति द्रिड़ाए ॥
ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥
Through the Word of the Guru's Shabad, he lovingly centers his consciousness on the Lord's Name.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ।
गुर कै सबदि हरि नामि चितु लाए ॥
ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥
The Lord pervades his mind, body and heart; deep within, his mind is drenched with devotional worship and praise of the Lord. ||10||
ਉਸ ਦੇ ਮਨ ਵਿਚ ਤਨ ਵਿਚ ਹਿਰਦੇ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ। (ਪਰਮਾਤਮਾ ਵਿਚ) ਮਨ ਭਿੱਜਿਆਂ ਮਨੁੱਖ ਉਸ ਦੀ ਭਗਤੀ ਤੇ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ॥੧੦॥
मनि तनि हरि रविआ घट अंतरि मनि भीनै भगति सलाहा हे ॥१०॥
ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥
My True Lord God is the Destroyer of demons.
ਮੇਰਾ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, (ਮਨੁੱਖ ਦੇ ਅੰਦਰੋਂ ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਵਾਲਾ ਹੈ,
मेरा प्रभु साचा असुर संघारणु ॥
ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥
Through the Word of the Guru's Shabad, His devotees are saved.
ਗੁਰੂ ਦੇ ਸ਼ਬਦ ਵਿਚ (ਜੋੜ ਕੇ) (ਆਪਣੀ) ਭਗਤੀ ਵਿਚ (ਲਾ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ।
गुर कै सबदि भगति निसतारणु ॥
ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥
My True Lord God is forever True. He is the Emperor over the heads of kings. ||11||
ਮੇਰਾ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਤਾਂ ਸ਼ਾਹਾਂ ਪਾਤਿਸ਼ਾਹਾਂ ਦੇ ਸਿਰ ਉੱਤੇ (ਭੀ ਹੁਕਮ ਚਲਾਣ ਵਾਲਾ) ਹੈ ॥੧੧॥
मेरा प्रभु साचा सद ही साचा सिरि साहा पातिसाहा हे ॥११॥
ਸੇ ਭਗਤ ਸਚੇ ਤੇਰੈ ਮਨਿ ਭਾਏ ॥
True are those devotees, who are pleasing to Your Mind.
ਹੇ ਪ੍ਰਭੂ! ਉਹੀ ਭਗਤ ਅਡੋਲ ਆਤਮਕ ਜੀਵਨ ਵਾਲੇ ਬਣਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ;
से भगत सचे तेरै मनि भाए ॥
ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥
They sing the Kirtan of His Praises at His Door; they are embellished and exalted by the Word of the Guru's Shabad.
ਉਹ ਤੇਰੇ ਦਰ ਤੇ (ਟਿਕ ਕੇ) ਤੇਰ ਸਿਫ਼ਤ-ਸਾਲਾਹ ਕਰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ।
दरि कीरतनु करहि गुर सबदि सुहाए ॥
ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥
Night and day, they sing the True Word of His Bani. The Naam is the wealth of the poor. ||12||
ਉਹ ਭਗਤ ਜਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਗਾਂਦੇ ਹਨ। ਪਰਮਾਤਮਾ ਦਾ ਨਾਮ (ਨਾਮ-) ਧਨ ਤੋਂ ਸੱਖਣੇ ਮਨੁੱਖਾਂ ਲਈ ਸਰਮਾਇਆ ਹੈ ॥੧੨॥
साची बाणी अनदिनु गावहि निरधन का नामु वेसाहा हे ॥१२॥
ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥
Those whom You unite, Lord, are never separated again.
ਹੇ ਪ੍ਰਭੂ! ਤੂੰ ਆਪ ਹੀ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਕੇ (ਫਿਰ) ਵਿਛੋੜਦਾ ਨਹੀਂ ਹੈਂ,
जिन आपे मेलि विछोड़हि नाही ॥
ਗੁਰ ਕੈ ਸਬਦਿ ਸਦਾ ਸਾਲਾਹੀ ॥
Through the Word of the Guru's Shabad, they praise You forever.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ।
गुर कै सबदि सदा सालाही ॥
ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥
You are the One Lord and Master over all. Through the Shabad, the Naam is praised. ||13||
ਹੇ ਪ੍ਰਭੂ! ਸਭ ਜੀਵਾਂ ਦੇ ਸਿਰ ਉੱਤੇ ਤੂੰ ਆਪ ਹੀ ਮਾਲਕ ਹੈਂ। (ਤੇਰੀ ਮਿਹਰ ਨਾਲ ਹੀ ਜੀਵ ਗੁਰੂ ਦੇ) ਸ਼ਬਦ ਵਿਚ (ਜੁੜ ਕੇ ਤੇਰਾ) ਨਾਮ (ਜਪ ਸਕਦੇ ਹਨ ਅਤੇ ਤੇਰੀ) ਸਿਫ਼ਤ-ਸਾਲਾਹ ਕਰ ਸਕਦੇ ਹਨ ॥੧੩॥
सभना सिरि तू एको साहिबु सबदे नामु सलाहा हे ॥१३॥
ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥
Without the Shabad, no one knows You.
ਹੇ ਪ੍ਰਭੂ! ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਤੇਰੇ ਨਾਲ ਸਾਂਝ ਨਹੀਂ ਪਾ ਸਕਦਾ,
बिनु सबदै तुधुनो कोई न जाणी ॥
ਤੁਧੁ ਆਪੇ ਕਥੀ ਅਕਥ ਕਹਾਣੀ ॥
You Yourself speak the Unspoken Speech.
(ਗੁਰੂ ਦੇ ਸ਼ਬਦ ਦੀ ਰਾਹੀਂ) ਤੂੰ ਆਪ ਹੀ ਆਪਣੇ ਅਕੱਥ ਸਰੂਪ ਦਾ ਬਿਆਨ ਕਰਦਾ ਹੈਂ।
तुधु आपे कथी अकथ कहाणी ॥
ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥
You Yourself are the Shabad forever, the Guru, the Great Giver; chanting the Lord's Name, You bestow Your treasure. ||14||
ਤੂੰ ਆਪ ਹੀ ਗੁਰੂ-ਰੂਪ ਹੋ ਕੇ ਸਦਾ ਸ਼ਬਦ ਦੀ ਦਾਤ ਦੇਂਦਾ ਆਇਆ ਹੈਂ, ਗੁਰੂ-ਰੂਪ ਹੋ ਕੇ ਤੂੰ ਆਪ ਹੀ ਹਰਿ-ਨਾਮ ਜਪ ਕੇ (ਜੀਵਾਂ ਨੂੰ ਭੀ ਇਹ ਦਾਤਿ) ਦੇਂਦਾ ਆ ਰਿਹਾ ਹੈਂ ॥੧੪॥
आपे सबदु सदा गुरु दाता हरि नामु जपि संबाहा हे ॥१४॥
ਤੂ ਆਪੇ ਕਰਤਾ ਸਿਰਜਣਹਾਰਾ ॥
You Yourself are the Creator of the Universe.
ਹੇ ਪ੍ਰਭੂ! ਤੂੰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰ ਸਕਣ ਵਾਲਾ ਕਰਤਾਰ ਹੈਂ।
तू आपे करता सिरजणहारा ॥
ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥
No one can erase what You have written.
ਕੋਈ ਜੀਵ ਤੇਰੇ ਲਿਖੇ ਲੇਖ ਨੂੰ ਮਿਟਾਣ-ਜੋਗਾ ਨਹੀਂ ਹੈ।
तेरा लिखिआ कोइ न मेटणहारा ॥
ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥
You Yourself bless the Gurmukh with the Naam, who is no longer skeptical, and is not held to account. ||15||
ਗੁਰੂ ਦੀ ਸਰਨ ਪਾ ਕੇ ਤੂੰ ਆਪ ਹੀ ਆਪਣਾ ਨਾਮ ਦੇਂਦਾ ਹੈਂ, (ਤੇ, ਜਿਸ ਨੂੰ ਤੂੰ ਨਾਮ ਦੀ ਦਾਤ ਦੇਂਦਾ ਹੈਂ) ਉਸ ਨੂੰ ਕੋਈ ਸਹਮ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ ॥੧੫॥
गुरमुखि नामु देवहि तू आपे सहसा गणत न ताहा हे ॥१५॥
ਭਗਤ ਸਚੇ ਤੇਰੈ ਦਰਵਾਰੇ ॥
Your true devotees stand at the Door of Your Court.
ਹੇ ਪ੍ਰਭੂ! ਤੇਰੇ ਦਰਬਾਰ ਵਿਚ ਤੇਰੇ ਭਗਤ ਸੁਰਖ਼ਰੂ ਰਹਿੰਦੇ ਹਨ,
भगत सचे तेरै दरवारे ॥
ਸਬਦੇ ਸੇਵਨਿ ਭਾਇ ਪਿਆਰੇ ॥
They serve the Shabad with love and affection.
ਕਿਉਂਕਿ ਉਹ ਤੇਰੇ ਪ੍ਰੇਮ-ਪਿਆਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੀ ਸੇਵਾ-ਭਗਤੀ ਕਰਦੇ ਹਨ।
सबदे सेवनि भाइ पिआरे ॥
ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥
O Nanak, those who are attuned to the Naam remain detached; through the Naam, their affairs are resolved. ||16||3||12||
ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ (ਅਸਲ) ਤਿਆਗੀ ਹਨ, ਨਾਮ ਦੀ ਬਰਕਤਿ ਨਾਲ ਉਹਨਾਂ ਦਾ ਹਰੇਕ ਕੰਮ ਸਫਲ ਹੋ ਜਾਂਦਾ ਹੈ ॥੧੬॥੩॥੧੨॥
नानक नामि रते बैरागी नामे कारजु सोहा हे ॥१६॥३॥१२॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥
My True Lord God has staged a play.
ਸਦਾ-ਥਿਰ ਰਹਿਣ ਵਾਲੇ ਮੇਰੇ ਪ੍ਰਭੂ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ,
मेरै प्रभि साचै इकु खेलु रचाइआ ॥
ਕੋਇ ਨ ਕਿਸ ਹੀ ਜੇਹਾ ਉਪਾਇਆ ॥
He has created no one like anyone else.
(ਇਸ ਵਿਚ ਉਸ ਨੇ) ਕੋਈ ਜੀਵ ਕਿਸੇ ਦੂਜੇ ਵਰਗਾ ਨਹੀਂ ਬਣਾਇਆ।
कोइ न किस ही जेहा उपाइआ ॥
ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥
He made them different, and he gazes upon them with pleasure; he placed all the flavors in the body. ||1||
ਆਪ ਹੀ (ਜੀਵਾਂ ਵਿਚ) ਫ਼ਰਕ ਪੈਦਾ ਕਰਦਾ ਹੈ, ਤੇ (ਇਹ ਫ਼ਰਕ) ਵੇਖ ਕੇ ਖ਼ੁਸ਼ ਹੁੰਦਾ ਹੈ। (ਫਿਰ ਉਸ ਨੇ) ਸਰੀਰ ਦੇ ਵਿਚ ਸਾਰੇ ਹੀ ਚਸਕੇ ਪੈਦਾ ਕਰ ਦਿੱਤੇ ਹਨ ॥੧॥
आपे फरकु करे वेखि विगसै सभि रस देही माहा हे ॥१॥
ਵਾਜੈ ਪਉਣੁ ਤੈ ਆਪਿ ਵਜਾਏ ॥
You Yourself vibrate the beat of the breath.
ਹੇ ਪ੍ਰਭੂ! (ਤੇਰੀ ਆਪਣੀ ਕਲਾ ਨਾਲ ਹਰੇਕ ਸਰੀਰ ਵਿਚ) ਸੁਆਸਾਂ ਦਾ ਵਾਜਾ ਵੱਜ ਰਿਹਾ ਹੈ (ਸੁਆਸ ਚੱਲ ਰਿਹਾ ਹੈ), ਤੂੰ ਆਪ ਹੀ ਇਹ ਸੁਆਸਾਂ ਦੇ ਵਾਜੇ ਵਜਾ ਰਿਹਾ ਹੈਂ।
वाजै पउणु तै आपि वजाए ॥
ਸਿਵ ਸਕਤੀ ਦੇਹੀ ਮਹਿ ਪਾਏ ॥
Shiva and Shakti, energy and matter - You have placed them into the body.
ਪਰਮਾਤਮਾ ਨੇ ਸਰੀਰ ਵਿਚ ਜੀਵਾਤਮਾ ਤੇ ਮਾਇਆ (ਦੋਵੇਂ ਹੀ) ਪਾ ਦਿੱਤੇ ਹਨ।
सिव सकती देही महि पाए ॥
ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥
By Guru's Grace, one turns away from the world, and attains the jewel of spiritual wisdom, and the Word of the Shabad. ||2||
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਸੁਰਤ ਮਾਇਆ ਵਲੋਂ ਪਰਤਦੀ ਹੈ, ਉਸ ਨੂੰ ਆਤਮਕ ਜੀਵਨ ਵਾਲਾ ਸ੍ਰੇਸ਼ਟ ਗੁਰ ਸ਼ਬਦ ਪ੍ਰਾਪਤ ਹੋ ਜਾਂਦਾ ਹੈ ॥੨॥
गुर परसादी उलटी होवै गिआन रतनु सबदु ताहा हे ॥२॥
ਅੰਧੇਰਾ ਚਾਨਣੁ ਆਪੇ ਕੀਆ ॥
He Himself created darkness and light.
(ਮਾਇਆ ਦੇ ਮੋਹ ਦਾ) ਹਨੇਰਾ ਅਤੇ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਪ੍ਰਭੂ ਨੇ ਆਪ ਹੀ ਬਣਾਇਆ ਹੈ।
अंधेरा चानणु आपे कीआ ॥
ਏਕੋ ਵਰਤੈ ਅਵਰੁ ਨ ਬੀਆ ॥
He alone is pervasive; there is no other at all.
(ਸਾਰੇ ਜਗਤ ਵਿਚ ਪਰਮਾਤਮਾ) ਆਪ ਹੀ ਵਿਆਪਕ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ।
एको वरतै अवरु न बीआ ॥
ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥
One who realizes his own self - by Guru's Grace, the lotus of his mind blossoms forth. ||3||
ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਸ ਦਾ ਹਿਰਦਾ-ਕੌਲ-ਫੁੱਲ ਖਿੜਿਆ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੀ ਪਰਖ ਕਰਨ ਵਾਲੀ) ਅਕਲ ਪ੍ਰਾਪਤ ਹੋਈ ਰਹਿੰਦੀ ਹੈ ॥੩॥
गुर परसादी आपु पछाणै कमलु बिगसै बुधि ताहा हे ॥३॥
ਅਪਣੀ ਗਹਣ ਗਤਿ ਆਪੇ ਜਾਣੈ ॥
Only He Himself knows His depth and extent.
ਆਪਣੀ ਡੂੰਘੀ ਆਤਮਕ ਅਵਸਥਾ ਪਰਮਾਤਮਾ ਆਪ ਹੀ ਜਾਣਦਾ ਹੈ।
अपणी गहण गति आपे जाणै ॥
ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥
Other people can only listen and hear what is spoken and said.
ਜਗਤ ਤਾਂ (ਦੂਜਿਆਂ ਪਾਸੋਂ) ਸੁਣ ਸੁਣ ਕੇ (ਫਿਰ) ਆਖ ਕੇ (ਹੋਰਨਾਂ ਨੂੰ) ਸੁਣਾਂਦਾ ਹੈ।
होरु लोकु सुणि सुणि आखि वखाणै ॥
ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥
One who is spiritually wise, understands himself as Gurmukh; he praises the True Lord. ||4||
ਜਿਹੜਾ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ, ਉਹ ਗੁਰੂ ਦੇ ਸਨਮੁਖ ਰਹਿ ਕੇ (ਇਸ ਭੇਤ ਨੂੰ) ਸਮਝਦਾ ਹੈ, ਤੇ, ਉਹ ਪ੍ਰਭੂ ਦੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ॥੪॥
गिआनी होवै सु गुरमुखि बूझै साची सिफति सलाहा हे ॥४॥
ਦੇਹੀ ਅੰਦਰਿ ਵਸਤੁ ਅਪਾਰਾ ॥
Deep within the body is the priceless object.
ਮਨੁੱਖ ਦੇ ਸਰੀਰ ਵਿਚ (ਹੀ) ਬੇਅੰਤ ਪਰਮਾਤਮਾ ਦਾ ਨਾਮ-ਪਦਾਰਥ (ਮੌਜੂਦ) ਹੈ,
देही अंदरि वसतु अपारा ॥
ਆਪੇ ਕਪਟ ਖੁਲਾਵਣਹਾਰਾ ॥
He Himself opens the doors.
(ਪਰ ਮਨੁੱਖ ਦੀ ਮੱਤ ਦੇ ਦੁਆਲੇ ਮਾਇਆ ਦੇ ਮੋਹ ਦੇ ਭਿੱਤ ਵੱਜੇ ਰਹਿੰਦੇ ਹਨ), ਪਰਮਾਤਮਾ ਆਪ ਹੀ ਇਹਨਾਂ ਕਿਵਾੜਾਂ ਨੂੰ ਖੋਲ੍ਹਣ ਦੇ ਸਮਰੱਥ ਹੈ।
आपे कपट खुलावणहारा ॥
ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥
The Gurmukh intuitively drinks in the Ambrosial Nectar, and the fire of desire is quenched. ||5||
ਜਿਹੜਾ ਮਨੁੱਖ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ ॥੫॥
गुरमुखि सहजे अंम्रितु पीवै त्रिसना अगनि बुझाहा हे ॥५॥
ਸਭਿ ਰਸ ਦੇਹੀ ਅੰਦਰਿ ਪਾਏ ॥
He placed all the flavors within the body.
ਪਰਮਾਤਮਾ ਨੇ ਮਨੁੱਖ ਦੇ ਸਰੀਰ ਵਿਚ ਹੀ ਸਾਰੇ ਚਸਕੇ ਭੀ ਪਾ ਦਿੱਤੇ ਹੋਏ ਹਨ (ਨਾਮ-ਵਸਤੂ ਨੂੰ ਇਹ ਕਿਵੇਂ ਲੱਭੇ?)।
सभि रस देही अंदरि पाए ॥
ਵਿਰਲੇ ਕਉ ਗੁਰੁ ਸਬਦੁ ਬੁਝਾਏ ॥
How rare are those who understand, through the Word of the Guru's Shabad.
ਕਿਸੇ ਵਿਰਲੇ ਨੂੰ ਗੁਰੂ (ਆਪਣੇ) ਸ਼ਬਦ ਦੀ ਸੂਝ ਬਖ਼ਸ਼ਦਾ ਹੈ।
विरले कउ गुरु सबदु बुझाए ॥
ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥
So search within yourself, and praise the Shabad. Why run around outside your self? ||6||
ਉਹ ਮਨੁੱਖ ਆਪਣਾ ਅੰਦਰ ਖੋਜਦਾ ਹੈ, ਸ਼ਬਦ (ਨੂੰ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਹੈ, ਫਿਰ ਉਹ ਬਾਹਰ ਭਟਕਦਾ ਨਹੀਂ ॥੬॥
अंदरु खोजे सबदु सालाहे बाहरि काहे जाहा हे ॥६॥
ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥
Without tasting, no one enjoys the flavor.
(ਨਾਮ-ਅੰਮ੍ਰਿਤ ਮਨੁੱਖ ਦੇ ਅੰਦਰ ਹੀ ਹੈ, ਪਰ) ਚੱਖਣ ਤੋਂ ਬਿਨਾ ਕਿਸੇ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ।
विणु चाखे सादु किसै न आइआ ॥
ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥
Through the Word of the Guru's Shabad, one drinks in the Ambrosial Nectar.
ਜਿਸ ਮਨੁੱਖ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਪਰਮਾਤਮਾ ਇਹ ਅੰਮ੍ਰਿਤ ਪਿਲਾਂਦਾ ਹੈ,
गुर कै सबदि अंम्रितु पीआइआ ॥
ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥
The Ambrosial Nectar is drunk, and the immoral status is obtained, when one obtains the sublime essence of the Guru's Shabad. ||7||
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਉਹ ਨਾਮ-ਜਲ ਪੀ ਕੇ ਉਸ ਅਵਸਥਾ ਤੇ ਪਹੁੰਚ ਜਾਂਦਾ ਹੈ ਜਿਥੇ ਆਤਮਕ ਮੌਤ ਆਪਣਾ ਅਸਰ ਨਹੀਂ ਪਾ ਸਕਦੀ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਨੂੰ (ਨਾਮ-ਅੰਮ੍ਰਿਤ ਦਾ) ਸੁਆਦ ਆ ਜਾਂਦਾ ਹੈ ॥੭॥
अंम्रितु पी अमरा पदु होए गुर कै सबदि रसु ताहा हे ॥७॥
ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥
One who realizes himself, knows all virtues.
ਜਿਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਸਾਰੇ (ਰੱਬੀ) ਗੁਣਾਂ ਨਾਲ ਸਾਂਝ ਪਾਂਦਾ ਹੈ।
आपु पछाणै सो सभि गुण जाणै ॥
ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥
Through the Word of the Guru's Shabad, he chants the Name of the Lord.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਮਨੁੱਖ ਪਰਮਾਤਮਾ ਦਾ ਨਾਮ ਉਚਾਰਦਾ ਹੈ।
गुर कै सबदि हरि नामु वखाणै ॥
ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥
Night and day, he remains imbued with the Naam, day and night; he is rid of emotional attachment to Maya. ||8||
ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ, (ਤੇ, ਇਸ ਤਰ੍ਹਾਂ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ ॥੮॥
अनदिनु नामि रता दिनु राती माइआ मोहु चुकाहा हे ॥८॥
ਗੁਰ ਸੇਵਾ ਤੇ ਸਭੁ ਕਿਛੁ ਪਾਏ ॥
Serving the Guru, all things are obtained;
ਗੁਰੂ ਦੀ ਸਰਨ ਪੈਣ ਨਾਲ ਮਨੁੱਖ ਹਰੇਕ ਚੀਜ਼ ਹਾਸਲ ਕਰ ਲੈਂਦਾ ਹੈ,
गुर सेवा ते सभु किछु पाए ॥
ਹਉਮੈ ਮੇਰਾ ਆਪੁ ਗਵਾਏ ॥
egotism, possessiveness and self-conceit are taken away.
ਉਹ ਮਨੁੱਖ ਹਉਮੈ ਮਮਤਾ ਆਪਾ-ਭਾਵ ਦੂਰ ਕਰ ਲੈਂਦਾ ਹੈ।
हउमै मेरा आपु गवाए ॥
ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥
The Lord, the Giver of peace Himself grants His Grace; He exalts and adorns with the Word of the Guru's Shabad. ||9||
ਜਿਸ ਮਨੁੱਖ ਉੱਤੇ ਸੁਖਾਂ ਦਾ ਦਾਤਾ ਪ੍ਰਭੂ ਕਿਰਪਾ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਆਤਮਕ ਜੀਵਨ ਸੋਹਣਾ ਬਣਾ ਲੈਂਦਾ ਹੈ ॥੯॥
आपे क्रिपा करे सुखदाता गुर कै सबदे सोहा हे ॥९॥
ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥
The Guru's Shabad is the Ambrosial Bani.
ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲੀ ਬਾਣੀ ਹੈ,
गुर का सबदु अंम्रित है बाणी ॥
ਅਨਦਿਨੁ ਹਰਿ ਕਾ ਨਾਮੁ ਵਖਾਣੀ ॥
Night and day, chant the Name of the Lord.
(ਇਸ ਵਿਚ ਜੁੜ ਕੇ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।
अनदिनु हरि का नामु वखाणी ॥
ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥
That heart becomes immaculate, which is filled with the True Lord, Har, Har. ||10||
ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ, ਉਸ ਮਨੁੱਖ ਦਾ ਉਹ ਹਿਰਦਾ ਪਵਿੱਤਰ ਹੋ ਜਾਂਦਾ ਹੈ ॥੧੦॥
हरि हरि सचा वसै घट अंतरि सो घटु निरमलु ताहा हे ॥१०॥
ਸੇਵਕ ਸੇਵਹਿ ਸਬਦਿ ਸਲਾਹਹਿ ॥
His servants serve, and praise His Shabad.
(ਪ੍ਰਭੂ ਦੇ) ਸੇਵਕ (ਗੁਰੂ ਦੇ) ਸ਼ਬਦ ਦੀ ਰਾਹੀਂ (ਪ੍ਰਭੂ ਦੀ) ਸੇਵਾ-ਭਗਤੀ ਕਰਦੇ ਹਨ, ਸਿਫ਼ਤ-ਸਾਲਾਹ ਕਰਦੇ ਹਨ,
सेवक सेवहि सबदि सलाहहि ॥
ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥
Imbued forever with the color of His Love, they sing the Glorious Praises of the Lord.
ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਸਦਾ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ।
सदा रंगि राते हरि गुण गावहि ॥
ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥
He Himself forgives, and unites them with the Shabad; the fragrance of sandalwood permeates their minds. ||11||
ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਮਿਹਰ ਕਰ ਕੇ (ਗੁਰੂ ਦੇ) ਸ਼ਬਦ ਵਿਚ ਜੋੜਦਾ ਹੈ, ਉਸ ਮਨੁੱਖ ਦੇ ਮਨ ਵਿਚ (ਮਾਨੋ) ਚੰਦਨ ਦੀ ਸੁਗੰਧੀ ਪੈਦਾ ਹੋ ਜਾਂਦੀ ਹੈ ॥੧੧॥
आपे बखसे सबदि मिलाए परमल वासु मनि ताहा हे ॥११॥
ਸਬਦੇ ਅਕਥੁ ਕਥੇ ਸਾਲਾਹੇ ॥
Through the Shabad, they speak the Unspoken, and praise the Lord.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਅਕੱਥ ਪ੍ਰਭੂ ਦੇ ਗੁਣ ਬਿਆਨ ਕਰਦਾ ਰਹਿੰਦਾ ਹੈ,
सबदे अकथु कथे सालाहे ॥
ਮੇਰੇ ਪ੍ਰਭ ਸਾਚੇ ਵੇਪਰਵਾਹੇ ॥
My True Lord God is self-sufficient.
ਸਦਾ-ਥਿਰ ਵੇਪਰਵਾਹ ਮੇਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ,
मेरे प्रभ साचे वेपरवाहे ॥
ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥
The Giver of virtue Himself unites them with the Shabad; they enjoy the sublime essence of the Shabad. ||12||
ਗੁਣਾਂ ਦੀ ਦਾਤ ਕਰਨ ਵਾਲਾ ਪ੍ਰਭੂ ਆਪ ਹੀ ਉਸ ਨੂੰ ਗੁਰੂ ਦੇ ਸ਼ਬਦ ਵਿਚ ਜੋੜੀ ਰੱਖਦਾ ਹੈ, ਉਸ ਨੂੰ ਸ਼ਬਦ ਦਾ ਆਨੰਦ ਆਉਣ ਲੱਗ ਪੈਂਦਾ ਹੈ ॥੧੨॥
आपे गुणदाता सबदि मिलाए सबदै का रसु ताहा हे ॥१२॥
ਮਨਮੁਖੁ ਭੂਲਾ ਠਉਰ ਨ ਪਾਏ ॥
The confused, self-willed manmukhs find no place of rest.
ਮਨ ਦਾ ਮੁਰੀਦ ਮਨੁੱਖ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦਾ ਹੈ (ਭਟਕਦਾ ਫਿਰਦਾ ਹੈ, ਉਸ ਨੂੰ ਕੋਈ) ਟਿਕਾਣਾ ਨਹੀਂ ਮਿਲਦਾ।
मनमुखु भूला ठउर न पाए ॥
ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥
They do those deeds which they are pre-destined to do.
(ਪਰ ਉਸ ਦੇ ਭੀ ਕੀਹ ਵੱਸ? ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰੋਂ ਉਸ ਦੇ ਮੱਥੇ ਤੇ ਲਿਖਿਆ ਗਿਆ ਹੈ ਉਹ ਕਰਮ ਉਹ ਹੁਣ ਕਰ ਰਿਹਾ ਹੈ।
जो धुरि लिखिआ सु करम कमाए ॥
ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥
Imbued with poison, they search out poison, and suffer the pains of death and rebirth. ||13||
ਮਾਇਆ (ਦੇ ਰੰਗ ਵਿਚ) ਮਸਤ ਹੋਣ ਕਰਕੇ ਉਹ (ਹੁਣ ਭੀ) ਮਾਇਆ ਦੀ ਭਾਲ ਹੀ ਕਰਦਾ ਫਿਰਦਾ ਹੈ, ਕਦੇ ਮਰਦਾ ਹੈ ਕਦੇ ਜੰਮਦਾ ਹੈ (ਕਦੇ ਹਰਖ ਕਦੇ ਸੋਗ), ਇਹ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ ॥੧੩॥
बिखिआ राते बिखिआ खोजै मरि जनमै दुखु ताहा हे ॥१३॥
ਆਪੇ ਆਪਿ ਆਪਿ ਸਾਲਾਹੇ ॥
He Himself praises Himself.
(ਜੇ ਕੋਈ ਵਡਭਾਗੀ ਸਿਫ਼ਤ-ਸਾਲਾਹ ਕਰ ਰਿਹਾ ਹੈ, ਤਾਂ ਉਸ ਵਿਚ ਬੈਠਾ ਭੀ ਪ੍ਰਭੂ) ਆਪ ਹੀ ਆਪ ਸਿਫ਼ਤ-ਸਾਲਾਹ ਕਰ ਰਿਹਾ ਹੈ।
आपे आपि आपि सालाहे ॥
ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥
Your Glorious Virtues are within You alone, God.
ਹੇ ਪ੍ਰਭੂ! ਤੇਰੇ ਗੁਣ ਤੇਰੇ ਵਿਚ ਹੀ ਹਨ (ਤੇਰੇ ਵਰਗਾ ਹੋਰ ਕੋਈ ਨਹੀਂ)।
तेरे गुण प्रभ तुझ ही माहे ॥
ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥
You Yourself are True, and True is the Word of Your Bani. You Yourself are invisible and unknowable. ||14||
ਹੇ ਪ੍ਰਭੂ! ਤੂੰ ਆਪ ਅਟੱਲ ਹੈਂ, ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਅਟੱਲ ਹੈ, ਤੂੰ ਆਪ ਹੀ ਅਲੱਖ ਤੇ ਅਥਾਹ ਹੈਂ ॥੧੪॥
तू आपि सचा तेरी बाणी सची आपे अलखु अथाहा हे ॥१४॥
ਬਿਨੁ ਗੁਰ ਦਾਤੇ ਕੋਇ ਨ ਪਾਏ ॥
Without the Guru, the Giver, no one finds the Lord,
ਸਿਫ਼ਤ-ਸਾਲਾਹ ਦੀ ਦਾਤ ਦੇਣ ਵਾਲੇ ਗੁਰੂ ਤੋਂ ਬਿਨਾ ਉਹ ਨਾਮ ਦੀ ਦਾਤ ਹਾਸਲ ਨਹੀਂ ਕਰ ਸਕਦਾ,
बिनु गुर दाते कोइ न पाए ॥
ਲਖ ਕੋਟੀ ਜੇ ਕਰਮ ਕਮਾਏ ॥
though one may make hundreds of thousands and millions of attempts.
ਜੇ (ਕੋਈ ਮਨਮੁਖ ਨਾਮ ਤੋਂ ਬਿਨਾ ਹੋਰ ਹੋਰ ਧਾਰਮਿਕ ਮਿਥੇ ਹੋਏ) ਲੱਖਾਂ ਕ੍ਰੋੜਾਂ ਕਰਮ ਕਰਦਾ ਫਿਰੇ (ਤਾਂ ਵੀ ਆਪਣੇ ਜਤਨ ਨਾਲ ਨਾਮ ਦੀ ਦਾਤ ਪ੍ਰਾਪਤ ਨਹੀਂ ਕਰ ਸਕਦਾ)।
लख कोटी जे करम कमाए ॥
ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥
By Guru's Grace, He dwells deep within the heart; through the Shabad, praise the True Lord. ||15||
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਹਿਰਦੇ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ॥੧੫॥
गुर किरपा ते घट अंतरि वसिआ सबदे सचु सालाहा हे ॥१५॥
ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥
They alone meet Him, whom the Lord unites with Himself.
ਜਿਨ੍ਹਾਂ ਮਨੁੱਖਾਂ ਨੂੰ ਧੁਰੋਂ ਆਪਣੇ ਹੁਕਮ ਨਾਲ ਪ੍ਰਭੂ ਆਪਣੇ ਚਰਨਾਂ ਵਿਚ ਮਿਲਾਂਦਾ ਹੈ ਉਹੀ ਮਿਲਦੇ ਹਨ।
से जन मिले धुरि आपि मिलाए ॥
ਸਾਚੀ ਬਾਣੀ ਸਬਦਿ ਸੁਹਾਏ ॥
They are adorned and exalted with the True Word of His Bani, and the Shabad.
ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ ਉਹਨਾਂ ਦੇ ਜੀਵਨ ਸੋਹਣੇ ਬਣ ਜਾਂਦੇ ਹਨ।
साची बाणी सबदि सुहाए ॥
ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥
Servant Nanak continually sings the Glorious Praises of the True Lord; singing His Glories, he is immersed in the Glorious Lord of Virtue. ||16||4||13||
ਹੇ ਨਾਨਕ! ਪ੍ਰਭੂ ਦਾ ਸੇਵਕ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਹੈ। ਆਓ, ਅਸੀਂ ਭੀ ਗੁਣ ਗਾਵੀਏ। (ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਹ) ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧੬॥੪॥੧੩॥
नानक जनु गुण गावै नित साचे गुण गावह गुणी समाहा हे ॥१६॥४॥१३॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਨਿਹਚਲੁ ਏਕੁ ਸਦਾ ਸਚੁ ਸੋਈ ॥
The One Lord is eternal and unchanging, forever True.
ਸਦਾ ਕਾਇਮ ਰਹਿਣ ਵਾਲਾ ਅਟੱਲ ਸਿਰਫ਼ ਉਹ ਪਰਮਾਤਮਾ ਹੀ ਹੈ।
निहचलु एकु सदा सचु सोई ॥
ਪੂਰੇ ਗੁਰ ਤੇ ਸੋਝੀ ਹੋਈ ॥
Through the Perfect Guru, this understanding is obtained.
ਪੂਰੇ ਗੁਰੂ ਪਾਸੋਂ ਜਿਨ੍ਹਾਂ ਮਨੁੱਖਾਂ ਨੂੰ ਇਹ ਸਮਝ ਆ ਜਾਂਦੀ ਹੈ,
पूरे गुर ते सोझी होई ॥
ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥
Those who are drenched with the sublime essence of the Lord, meditate forever on Him; following the Guru's Teachings, they obtain the armor of humility. ||1||
ਉਹ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜੇ ਰਹਿੰਦੇ ਹਨ, ਸਦਾ ਪਰਮਾਤਮਾ ਦਾ ਸਿਮਰਨ ਕਰਦੇ ਹਨ, ਗੁਰੂ ਦੀ ਮੱਤ ਉੱਤੇ ਤੁਰ ਕੇ ਉਹ ਮਨੁੱਖ ਚੰਗੇ ਆਚਰਨ ਦਾ ਸੰਜੋਅ (ਪਹਿਨੀ ਰੱਖਦੇ ਹਨ, ਜਿਸ ਕਰਕੇ ਕੋਈ ਵਿਕਾਰ ਉਹਨਾਂ ਉਤੇ ਹੱਲਾ ਨਹੀਂ ਕਰ ਸਕਦੇ) ॥੧॥
हरि रसि भीने सदा धिआइनि गुरमति सीलु संनाहा हे ॥१॥
ਅੰਦਰਿ ਰੰਗੁ ਸਦਾ ਸਚਿਆਰਾ ॥
Deep within, they love the True Lord forever.
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਹੈ, ਉਹ ਸਦਾ ਸੁਰਖ਼ਰੂ ਹੈ।
अंदरि रंगु सदा सचिआरा ॥
ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥
Through the Word of the Guru's Shabad, they love the Lord's Name.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਪ੍ਰਭੂ ਦੇ ਨਾਮ ਵਿਚ ਪ੍ਰੇਮ ਬਣਾਈ ਰੱਖਦਾ ਹੈ।
गुर कै सबदि हरि नामि पिआरा ॥
ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥
The Naam, the embodiment of the nine treasures, abides within their hearts; they renounce the profit of Maya. ||2||
ਉਸ ਦੇ ਹਿਰਦੇ ਵਿਚ ਸਾਰੇ ਹੀ ਸੁਖਾਂ ਤੇ ਪਦਾਰਥਾਂ ਦਾ ਖ਼ਜ਼ਾਨਾ ਹਰਿ-ਨਾਮ ਵੱਸਦਾ ਹੈ, ਉਹ ਮਾਇਆ ਨੂੰ ਅਸਲ ਖੱਟੀ ਮੰਨਣਾ ਛੱਡ ਦੇਂਦਾ ਹੈ ॥੨॥
नउ निधि नामु वसिआ घट अंतरि छोडिआ माइआ का लाहा हे ॥२॥
ਰਈਅਤਿ ਰਾਜੇ ਦੁਰਮਤਿ ਦੋਈ ॥
Both the king and his subjects are involved in evil-mindedness and duality.
ਖੋਟੀ ਮੱਤ ਦੇ ਕਾਰਨ ਹਾਕਮ ਤੇ ਪਰਜਾ ਸਭ ਦੁਬਿਧਾ ਵਿਚ ਫਸੇ ਰਹਿੰਦੇ ਹਨ।
रईअति राजे दुरमति दोई ॥
ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥
Without serving the True Guru, they do not become one with the Lord.
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਦੇ ਅੰਦਰ ਇਕ ਪਰਮਾਤਮਾ ਦਾ ਪਰਕਾਸ਼ ਨਹੀਂ ਹੁੰਦਾ।
बिनु सतिगुर सेवे एकु न होई ॥
ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥
Those who meditate on the One Lord find eternal peace. Their power is eternal and unfailing. ||3||
ਜਿਹੜੇ ਮਨੁੱਖ ਸਿਰਫ਼ ਪਰਮਾਤਮਾ ਨੂੰ ਸਿਮਰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ। ਉਹਨਾਂ ਨੂੰ ਅਟੱਲ (ਆਤਮਕ) ਰਾਜ ਮਿਲਿਆ ਰਹਿੰਦਾ ਹੈ ॥੩॥
एकु धिआइनि सदा सुखु पाइनि निहचलु राजु तिनाहा हे ॥३॥
ਆਵਣੁ ਜਾਣਾ ਰਖੈ ਨ ਕੋਈ ॥
No one can save them from coming and going.
(ਪਰਮਾਤਮਾ ਤੋਂ ਬਿਨਾ ਹੋਰ) ਕੋਈ ਜਨਮ ਮਰਨ ਦੇ ਗੇੜ ਤੋਂ ਬਚਾ ਨਹੀਂ ਸਕਦਾ।
आवणु जाणा रखै न कोई ॥
ਜੰਮਣੁ ਮਰਣੁ ਤਿਸੈ ਤੇ ਹੋਈ ॥
Birth and death come from Him.
ਇਹ ਜਨਮ ਮਰਨ (ਦਾ ਚੱਕਰ) ਉਸ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹੁੰਦਾ ਹੈ।
जंमणु मरणु तिसै ते होई ॥
ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥
The Gurmukh meditates forever on the True Lord. Emancipation and liberation are obtained from Him. ||4||
ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਿੱਤ ਸਿਮਰਨ ਕਰਦੇ ਰਹੋ। ਉੱਚੀ ਆਤਮਕ ਅਵਸਥਾ ਤੇ ਵਿਕਾਰਾਂ ਤੋਂ ਖ਼ਲਾਸੀ ਉਸ ਪਰਮਾਤਮਾ ਪਾਸੋਂ ਹੀ ਮਿਲਦੀ ਹੈ ॥੪॥
गुरमुखि साचा सदा धिआवहु गति मुकति तिसै ते पाहा हे ॥४॥
ਸਚੁ ਸੰਜਮੁ ਸਤਿਗੁਰੂ ਦੁਆਰੈ ॥
Truth and self-control are found through the Door of the True Guru.
ਵਿਕਾਰਾਂ ਤੋਂ ਬਚਣ ਦਾ ਪੱਕਾ ਪ੍ਰਬੰਧ ਗੁਰੂ ਦੇ ਦਰ ਤੇ (ਪ੍ਰਾਪਤ ਹੁੰਦਾ ਹੈ),
सचु संजमु सतिगुरू दुआरै ॥
ਹਉਮੈ ਕ੍ਰੋਧੁ ਸਬਦਿ ਨਿਵਾਰੈ ॥
Egotism and anger are silenced through the Shabad.
(ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦਾ ਹੈ, ਕ੍ਰੋਧ ਦੂਰ ਕਰ ਲੈਂਦਾ ਹੈ।
हउमै क्रोधु सबदि निवारै ॥
ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥
Serving the True Guru, lasting peace is found; humility and contentment all come from Him. ||5||
ਗੁਰੂ ਦੀ ਸਰਨ ਪਿਆਂ ਹੀ ਸਦਾ ਆਤਮਕ ਆਨੰਦ ਮਿਲਦਾ ਹੈ। ਚੰਗਾ ਆਚਰਨ, ਸੰਤੋਖ-ਇਹ ਸਭ ਕੁਝ ਗੁਰੂ ਦੇ ਦਰ ਤੇ ਹੀ ਹੈ ॥੫॥
सतिगुरु सेवि सदा सुखु पाईऐ सीलु संतोखु सभु ताहा हे ॥५॥
ਹਉਮੈ ਮੋਹੁ ਉਪਜੈ ਸੰਸਾਰਾ ॥
Out of egotism and attachment, the Universe welled up.
ਸੰਸਾਰ ਵਿਚ ਖਚਿਤ ਰਿਹਾਂ (ਮਨੁੱਖ ਦੇ ਅੰਦਰ) ਹਉਮੈ ਪੈਦਾ ਹੋ ਜਾਂਦੀ ਹੈ, ਮਾਇਆ ਦਾ ਮੋਹ ਪੈਦਾ ਹੋ ਜਾਂਦਾ ਹੈ,
हउमै मोहु उपजै संसारा ॥
ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥
Forgetting the Naam, the Name of the Lord, all the world perishes.
(ਇਹਨਾਂ ਦੇ ਕਾਰਨ) ਪਰਮਾਤਮਾ ਦਾ ਨਾਮ ਭੁਲਾ ਕੇ ਸਾਰਾ ਜਗਤ ਆਤਮਕ ਮੌਤ ਸਹੇੜ ਲੈਂਦਾ ਹੈ।
सभु जगु बिनसै नामु विसारा ॥
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥
Without serving the True Guru, the Naam is not obtained. The Naam is the True profit in this world. ||6||
ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ। ਹਰਿ-ਨਾਮ ਹੀ ਜਗਤ ਵਿਚ ਸਦਾ ਕਾਇਮ ਰਹਿਣ ਵਾਲੀ ਖੱਟੀ ਹੈ ॥੬॥
बिनु सतिगुर सेवे नामु न पाईऐ नामु सचा जगि लाहा हे ॥६॥
ਸਚਾ ਅਮਰੁ ਸਬਦਿ ਸੁਹਾਇਆ ॥
True is His Will, beauteous and pleasing through the Word of the Shabad.
ਗੁਰੂ ਦੇ ਸ਼ਬਦ ਦੀ ਰਾਹੀਂ (ਜਿਸ ਮਨੁੱਖ ਨੂੰ) ਪਰਮਾਤਮਾ ਦਾ ਅਟੱਲ ਹੁਕਮ ਮਿੱਠਾ ਲੱਗਣ ਲੱਗ ਪੈਂਦਾ ਹੈ,
सचा अमरु सबदि सुहाइआ ॥
ਪੰਚ ਸਬਦ ਮਿਲਿ ਵਾਜਾ ਵਾਇਆ ॥
The Panch Shabad, the five primal sounds, vibrate and resonate.
(ਉਸ ਦੇ ਅੰਦਰ ਇਉਂ ਆਨੰਦ ਬਣਿਆ ਰਹਿੰਦਾ ਹੈ, ਜਿਵੇਂ) ਪੰਜ ਹੀ ਕਿਸਮਾਂ ਦੇ ਸਾਜ਼ਾਂ ਨੇ ਮਿਲ ਕੇ ਸੁੰਦਰ ਰਾਗ ਪੈਦਾ ਕੀਤਾ ਹੋਇਆ ਹੈ।
पंच सबद मिलि वाजा वाइआ ॥
ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥
Through the True Name, one's actions are forever embellished. Without the Shabad, what can anyone do? ||7||
ਪਰਮਾਤਮਾ ਦੇ ਸਦਾ-ਥਿਰ ਨਾਮ ਵਿਚ ਜੁੜਿਆਂ ਜਨਮ-ਮਨੋਰਥ ਸਫਲ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਕਾਹਦਾ ਜਨਮ-ਮਨੋਰਥ? (ਜੀਵਨ ਨਿਸਫਲ ਹੀ ਜਾਂਦਾ ਹੈ) ॥੭॥
सदा कारजु सचि नामि सुहेला बिनु सबदै कारजु केहा हे ॥७॥
ਖਿਨ ਮਹਿ ਹਸੈ ਖਿਨ ਮਹਿ ਰੋਵੈ ॥
One instant, he laughs, and the next instant, he cries.
(ਪਰਮਾਤਮਾ ਦੇ ਨਾਮ ਤੋਂ ਖੁੰਝਿਆਂ ਮਨੁੱਖ) ਘੜੀ ਵਿਚ ਹੱਸ ਪੈਂਦਾ ਹੈ ਘੜੀ ਵਿਚ ਰੋ ਪੈਂਦਾ ਹੈ (ਹਰਖ ਸੋਗ ਦੇ ਚੱਕਰ ਵਿਚ ਫਸਿਆ ਰਹਿੰਦਾ ਹੈ, ਸੋ)
खिन महि हसै खिन महि रोवै ॥
ਦੂਜੀ ਦੁਰਮਤਿ ਕਾਰਜੁ ਨ ਹੋਵੈ ॥
Because of duality and evil-mindedness, his affairs are not resolved.
ਮਾਇਆ ਦੇ ਮੋਹ ਵਿਚ ਫਸਾ ਰੱਖਣ ਵਾਲੀ ਖੋਟੀ ਮੱਤ ਦੀ ਰਾਹੀਂ ਜੀਵਨ-ਮਨੋਰਥ ਸਫਲ ਨਹੀਂ ਹੁੰਦਾ।
दूजी दुरमति कारजु न होवै ॥
ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥
Union and separation are pre-ordained by the Creator. Actions already committed cannot be taken back. ||8||
(ਪਰ, ਜੀਵਾਂ ਦੇ ਕੀਹ ਵੱਸ?) (ਹਰਿ-ਨਾਮ ਵਿਚ) ਜੁੜਨਾ ਤੇ (ਹਰਿ-ਨਾਮ ਤੋਂ) ਵਿਛੁੜ ਜਾਣਾ-(ਪਿਛਲੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਆਪ (ਜੀਵਾਂ ਦੇ ਮੱਥੇ ਉਤੇ) ਲਿਖ ਰੱਖੇ ਹਨ, ਇਹ ਪੂਰਬਲੀ ਕਰਮ-ਕਮਾਈ (ਜੀਵ ਪਾਸੋਂ) ਮਿਟਾਇਆਂ ਮਿਟਦੀ ਨਹੀਂ ॥੮॥
संजोगु विजोगु करतै लिखि पाए किरतु न चलै चलाहा हे ॥८॥
ਜੀਵਨ ਮੁਕਤਿ ਗੁਰ ਸਬਦੁ ਕਮਾਏ ॥
One who lives the Word of the Guru's Shabad becomes Jivan Mukta - liberated while yet alive.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਜੀਊਂਦਾ ਹੈ, ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਹੀ ਨਿਰਲੇਪ ਹੈ,
जीवन मुकति गुर सबदु कमाए ॥
ਹਰਿ ਸਿਉ ਸਦ ਹੀ ਰਹੈ ਸਮਾਏ ॥
He remains forever immersed in the Lord.
ਉਹ ਸਦਾ ਹੀ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ।
हरि सिउ सद ही रहै समाए ॥
ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥
By Guru's Grace, one is blessed with glorious greatness; he is not afflicted by the disease of egotism. ||9||
ਗੁਰੂ ਦੀ ਕਿਰਪਾ ਨਾਲ ਉਸ ਨੂੰ (ਇਸ ਲੋਕ ਤੇ ਪਰਲੋਕ ਵਿਚ) ਆਦਰ ਮਿਲਦਾ ਹੈ, ਉਸ ਦੇ ਅੰਦਰ ਹਉਮੈ ਦਾ ਰੋਗ ਨਹੀਂ ਹੁੰਦਾ ॥੯॥
गुर किरपा ते मिलै वडिआई हउमै रोगु न ताहा हे ॥९॥
ਰਸ ਕਸ ਖਾਏ ਪਿੰਡੁ ਵਧਾਏ ॥
Eating tasty delicacies, he fattens up his body
(ਦੂਜੇ ਪਾਸੇ ਵੇਖ ਤਿਆਗੀਆਂ ਦਾ ਹਾਲ। ਜਿਹੜਾ ਮਨੁੱਖ ਆਪਣੇ ਵੱਲੋਂ 'ਤਿਆਗ' ਕਰ ਕੇ ਖੱਟੇ ਮਿੱਠੇ ਕਸੈਲੇ ਆਦਿਕ) ਸਾਰੇ ਰਸਾਂ ਵਾਲੇ ਖਾਣੇ ਖਾਂਦਾ ਰਹਿੰਦਾ ਹੈ, ਤੇ, ਆਪਣੇ ਸਰੀਰ ਨੂੰ ਮੋਟਾ ਕਰੀ ਜਾਂਦਾ ਹੈ,
रस कस खाए पिंडु वधाए ॥
ਭੇਖ ਕਰੈ ਗੁਰ ਸਬਦੁ ਨ ਕਮਾਏ ॥
and wears religious robes, but he does not live to the Word of the Guru's Shabad.
(ਤਿਆਗੀਆਂ ਵਾਲਾ) ਧਾਰਮਿਕ ਪਹਿਰਾਵਾ ਪਹਿਨਦਾ ਹੈ, ਗੁਰੂ ਦੇ ਸ਼ਬਦ ਅਨੁਸਾਰ ਜੀਵਨ ਨਹੀਂ ਬਿਤਾਂਦਾ,
भेख करै गुर सबदु न कमाए ॥
ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥
Deep within the nucleus of his being is the great disease; he suffers terrible pain, and eventually sinks into the manure. ||10||
ਉਸ ਦੇ ਅੰਦਰ (ਚਸਕਿਆਂ ਦਾ) ਰੋਗ ਹੈ, ਇਹ ਉਸ ਨੂੰ ਵੱਡਾ ਭਾਰੀ ਦੁੱਖ ਵਾਪਰਿਆ ਹੋਇਆ ਹੈ, ਉਹ ਹਰ ਵੇਲੇ ਵਿਕਾਰਾਂ ਦੇ ਗੰਦ ਵਿਚ ਲੀਨ ਰਹਿੰਦਾ ਹੈ ॥੧੦॥
अंतरि रोगु महा दुखु भारी बिसटा माहि समाहा हे ॥१०॥
ਬੇਦ ਪੜਹਿ ਪੜਿ ਬਾਦੁ ਵਖਾਣਹਿ ॥
He reads and studies the Vedas, and argues about them;
(ਪੰਡਿਤ ਲੋਕ ਭੀ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਇਹਨਾਂ ਨੂੰ) ਪੜ੍ਹ ਕੇ ਨਿਰੀ ਚਰਚਾ ਦਾ ਸਿਲਸਿਲਾ ਛੇੜੀ ਰੱਖਦੇ ਹਨ,
बेद पड़हि पड़ि बादु वखाणहि ॥
ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥
God is within his own heart, but he does not recognize the Word of the Shabad.
ਜਿਹੜਾ ਪਰਮਾਤਮਾ ਹਿਰਦੇ ਵਿਚ ਹੀ ਵੱਸ ਰਿਹਾ ਹੈ, ਉਸ ਨਾਲ ਗੁਰ-ਸ਼ਬਦ ਦੀ ਰਾਹੀਂ ਸਾਂਝ ਨਹੀਂ ਪਾਂਦੇ।
घट महि ब्रहमु तिसु सबदि न पछाणहि ॥
ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥
One who becomes Gurmukh churns the essence of reality; his tongue savors the sublime essence of the Lord. ||11||
ਪਰ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੱਤ ਨੂੰ ਵਿਚਾਰਦਾ ਹੈ, ਉਸ ਦੀ ਜੀਭ ਵਿਚ ਹਰਿ-ਨਾਮ ਦਾ ਸੁਆਦ ਟਿਕਿਆ ਰਹਿੰਦਾ ਹੈ ॥੧੧॥
गुरमुखि होवै सु ततु बिलोवै रसना हरि रसु ताहा हे ॥११॥
ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥
Those who forsake the object within their own hearts, wander outside.
ਜਿਹੜੇ ਮਨੁੱਖ ਹਿਰਦੇ-ਘਰ ਵਿਚ ਵੱਸ ਰਹੇ ਨਾਮ-ਪਦਾਰਥ ਨੂੰ ਛੱਡ ਦੇਂਦੇ ਹਨ, ਤੇ, ਬਾਹਰ ਭਟਕਦੇ ਹਨ,
घरि वथु छोडहि बाहरि धावहि ॥
ਮਨਮੁਖ ਅੰਧੇ ਸਾਦੁ ਨ ਪਾਵਹਿ ॥
The blind, self-willed manmukhs do not taste the flavor of God.
ਉਹ ਮਨ ਦੇ ਮੁਰੀਦ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਹਰਿ-ਨਾਮ ਦਾ ਸੁਆਦ ਨਹੀਂ ਮਾਣ ਸਕਦੇ।
मनमुख अंधे सादु न पावहि ॥
ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥
Imbued with the taste of another, their tongues speak tasteless, insipid words. They never taste the sublime essence of the Lord. ||12||
ਹੋਰ ਹੋਰ ਸੁਆਦਾਂ ਵਿਚ ਮਸਤ ਉਹਨਾਂ ਦੀ ਜੀਭ ਫਿੱਕੇ ਬੋਲ ਬੋਲਦੀ ਰਹਿੰਦੀ ਹੈ, ਪਰਮਾਤਮਾ ਦੇ ਨਾਮ ਦਾ ਸੁਆਦ ਉਹਨਾਂ ਨੂੰ ਬਿਲਕੁਲ ਹਾਸਲ ਨਹੀਂ ਹੁੰਦਾ ॥੧੨॥
अन रस राती रसना फीकी बोले हरि रसु मूलि न ताहा हे ॥१२॥
ਮਨਮੁਖ ਦੇਹੀ ਭਰਮੁ ਭਤਾਰੋ ॥
The self-willed manmukh has doubt as his spouse.
ਮਾਇਆ ਦੀ ਭਟਕਣ ਮਨ ਦੇ ਮੁਰੀਦ ਮਨੁੱਖ ਦੇ ਸਰੀਰ ਦੀ ਅਗਵਾਈ ਕਰਦੀ ਹੈ,
मनमुख देही भरमु भतारो ॥
ਦੁਰਮਤਿ ਮਰੈ ਨਿਤ ਹੋਇ ਖੁਆਰੋ ॥
He dies of evil-mindedness, and suffers forever.
(ਇਸ) ਖੋਟੀ ਮੱਤ ਦੇ ਕਾਰਨ ਮਨਮੁਖ ਆਤਮਕ ਮੌਤ ਸਹੇੜ ਲੈਂਦਾ ਹੈ, ਤੇ, ਸਦਾ ਖ਼ੁਆਰ ਹੁੰਦਾ ਹੈ।
दुरमति मरै नित होइ खुआरो ॥
ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥
His mind is attached to sexual desire, anger and duality, and he does not find peace, even in dreams. ||13||
ਮਨਮੁਖ ਆਪਣੇ ਮਨ ਨੂੰ ਕਾਮ ਵਿਚ, ਕ੍ਰੋਧ ਵਿਚ, ਮਾਇਆ ਦੇ ਮੋਹ ਵਿਚ ਜੋੜੀ ਰੱਖਦਾ ਹੈ, (ਇਸ ਵਾਸਤੇ) ਉਸ ਨੂੰ ਕਦੇ ਭੀ ਆਤਮਕ ਆਨੰਦ ਨਹੀਂ ਮਿਲਦਾ ॥੧੩॥
कामि क्रोधि मनु दूजै लाइआ सुपनै सुखु न ताहा हे ॥१३॥
ਕੰਚਨ ਦੇਹੀ ਸਬਦੁ ਭਤਾਰੋ ॥
The body becomes golden, with the Word of the Shabad as its spouse.
ਗੁਰੂ ਦਾ ਸ਼ਬਦ ਜਿਸ ਮਨੁੱਖ ਦੇ ਸੋਨੇ ਵਰਗੇ ਪਵਿੱਤਰ ਸਰੀਰ ਦਾ ਆਗੂ ਬਣਿਆ ਰਹਿੰਦਾ ਹੈ,
कंचन देही सबदु भतारो ॥
ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥
Night and day, enjoy the enjoyments, and be in love with the Lord.
ਉਹ ਮਨੁੱਖ ਪਰਮਾਤਮਾ ਨਾਲ ਪਿਆਰ ਬਣਾਈ ਰੱਖਦਾ ਹੈ ਤੇ ਹਰ ਵੇਲੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ।
अनदिनु भोग भोगे हरि सिउ पिआरो ॥
ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥
Deep within the mansion of the self, one finds the Lord, who transcends this mansion. Realizing His Will, we merge in Him. ||14||
ਉਹ ਮਨੁੱਖ ਉਸ ਲਾ-ਮਕਾਨ ਪਰਮਾਤਮਾ ਨੂੰ ਸਭ ਸਰੀਰਾਂ ਵਿਚ (ਵੱਸਦਾ) ਵੇਖ ਲੈਂਦਾ ਹੈ, ਉਸ ਦੀ ਰਜ਼ਾ ਨੂੰ ਮਿੱਠਾ ਮੰਨ ਕੇ ਉਸ ਵਿਚ ਲੀਨ ਰਹਿੰਦਾ ਹੈ ॥੧੪॥
महला अंदरि गैर महलु पाए भाणा बुझि समाहा हे ॥१४॥
ਆਪੇ ਦੇਵੈ ਦੇਵਣਹਾਰਾ ॥
The Great Giver Himself gives.
ਪਰ, (ਇਹ ਸ਼ਬਦ ਦੀ ਦਾਤਿ) ਦੇ ਸਕਣ ਵਾਲਾ ਪਰਮਾਤਮਾ ਆਪ ਹੀ ਦੇਂਦਾ ਹੈ,
आपे देवै देवणहारा ॥
ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥
No one has any power to stand against Him.
ਉਸ ਦੇ ਸਾਹਮਣੇ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ।
तिसु आगै नही किसै का चारा ॥
ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥
He Himself forgives, and unites us with the Shabad; The Word of His Shabad is unfathomable. ||15||
ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ ਤੇ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ। ਉਸ ਮਾਲਕ-ਪ੍ਰਭੂ ਦਾ ਹੁਕਮ ਬਹੁਤ ਗੰਭੀਰ ਹੈ ॥੧੫॥
आपे बखसे सबदि मिलाए तिस दा सबदु अथाहा हे ॥१५॥
ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥
Body and soul, all belong to Him.
ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪਰਮਾਤਮਾ ਦਾ ਦਿੱਤਾ ਹੋਇਆ ਹੈ।
जीउ पिंडु सभु है तिसु केरा ॥
ਸਚਾ ਸਾਹਿਬੁ ਠਾਕੁਰੁ ਮੇਰਾ ॥
The True Lord is my only Lord and Master.
ਮੇਰਾ ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ।
सचा साहिबु ठाकुरु मेरा ॥
ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥
O Nanak, through the Word of the Guru's Bani, I have found the Lord. Chanting the Lord's Chant, I merge in Him. ||16||5||14||
ਹੇ ਨਾਨਕ! (ਕੋਈ ਭਾਗਾਂ ਵਾਲਾ ਮਨੁੱਖ) ਗੁਰੂ ਦੀ ਬਾਣੀ ਦੀ ਰਾਹੀਂ ਉਸ ਪਰਮਾਤਮਾ ਨੂੰ ਲੱਭ ਲੈਂਦਾ ਹੈ, ਉਸ ਹਰੀ ਦੇ ਨਾਮ ਦਾ ਜਾਪ ਜਪ ਕੇ ਉਸ ਵਿਚ ਸਮਾਇਆ ਰਹਿੰਦਾ ਹੈ ॥੧੬॥੫॥੧੪॥
नानक गुरबाणी हरि पाइआ हरि जपु जापि समाहा हे ॥१६॥५॥१४॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਗੁਰਮੁਖਿ ਨਾਦ ਬੇਦ ਬੀਚਾਰੁ ॥
The Gurmukh contemplates the sound current of the Naad instead of the Vedas.
(ਜੋਗੀ ਨਾਦ ਵਜਾਂਦੇ ਹਨ, ਪੰਡਿਤ ਵੇਦ ਪੜ੍ਹਦੇ ਹਨ, ਪਰ) ਹਰਿ-ਨਾਮ ਨੂੰ ਮਨ ਵਿਚ ਵਸਾਣਾ ਹੀ ਗੁਰਮੁਖ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ) ਵਾਸਤੇ ਨਾਦ (ਦਾ ਵਜਾਣਾ ਅਤੇ) ਵੇਦ (ਦਾ ਪਾਠ) ਹੈ।
गुरमुखि नाद बेद बीचारु ॥
ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥
The Gurmukh attains infinite spiritual wisdom and meditation.
ਬੇਅੰਤ ਪ੍ਰਭੂ ਦਾ ਸਿਮਰਨ ਹੀ ਗੁਰਮੁਖ ਲਈ ਗਿਆਨ (-ਚਰਚਾ) ਅਤੇ ਸਮਾਧੀ ਹੈ।
गुरमुखि गिआनु धिआनु आपारु ॥
ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥
The Gurmukh acts in harmony with God's Will; the Gurmukh finds perfection. ||1||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਕਾਰ ਕਰਦਾ ਹੈ ਜੋ ਪ੍ਰਭੂ ਨੂੰ ਚੰਗੀ ਲੱਗਦੀ ਹੈ (ਗੁਰਮੁਖ ਪਰਮਾਤਮਾ ਦੀ ਰਜ਼ਾ ਵਿਚ ਤੁਰਦਾ ਹੈ)। (ਇਸ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪੂਰਨ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦਾ ਹੈ ॥੧॥
गुरमुखि कार करे प्रभ भावै गुरमुखि पूरा पाइदा ॥१॥
ਗੁਰਮੁਖਿ ਮਨੂਆ ਉਲਟਿ ਪਰਾਵੈ ॥
The mind of the Gurmukh turns away from the world.
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ (ਆਪਣੇ) ਮਨ ਨੂੰ (ਮਾਇਆ ਦੇ ਮੋਹ ਵੱਲੋਂ) ਰੋਕ ਰੱਖਦਾ ਹੈ।
गुरमुखि मनूआ उलटि परावै ॥
ਗੁਰਮੁਖਿ ਬਾਣੀ ਨਾਦੁ ਵਜਾਵੈ ॥
The Gurmukh vibrates the Naad, the sound current of the Guru's Bani.
ਉਹ ਗੁਰਬਾਣੀ ਨੂੰ ਹਿਰਦੇ ਵਿਚ ਵਸਾਂਦਾ ਹੈ (ਮਾਨੋ, ਜੋਗੀ ਵਾਂਗ) ਨਾਦ ਵਜਾ ਰਿਹਾ ਹੈ।
गुरमुखि बाणी नादु वजावै ॥
ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥
The Gurmukh, attuned to the Truth, remains detached, and dwells in the home of the self deep within. ||2||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਰੰਗੇ ਰਹਿੰਦੇ ਹਨ, (ਇਸ ਤਰ੍ਹਾਂ) ਮਾਇਆ ਵਲੋਂ ਨਿਰਲੇਪ ਰਹਿ ਕੇ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ ॥੨॥
गुरमुखि सचि रते बैरागी निज घरि वासा पाइदा ॥२॥
ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥
I speak the Ambrosial Teachings of the Guru.
ਜਿਹੜਾ ਮਨੁੱਖ ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਉਚਾਰਦਾ ਰਹਿੰਦਾ ਹੈ,
गुर की साखी अंम्रित भाखी ॥
ਸਚੈ ਸਬਦੇ ਸਚੁ ਸੁਭਾਖੀ ॥
I lovingly chant the Truth, through the True Word of the Shabad.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਸਿਮਰਦਾ ਰਹਿੰਦਾ ਹੈ,
सचै सबदे सचु सुभाखी ॥
ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥
My mind remains forever imbued with the Love of the True Lord. I am immersed in the Truest of the True. ||3||
ਉਸ ਦਾ ਮਮਤਾ ਵਿਚ ਫਸਣ ਵਾਲਾ ਮਨ ਸਦਾ ਹਰਿ-ਨਾਮ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ॥੩॥
सदा सचि रंगि राता मनु मेरा सचे सचि समाइदा ॥३॥
ਗੁਰਮੁਖਿ ਮਨੁ ਨਿਰਮਲੁ ਸਤਸਰਿ ਨਾਵੈ ॥
Immaculate and pure is the mind of the Gurmukh, who bathes in the Pool of Truth.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਉਹ ਸੰਤੋਖ ਦੇ ਸਰੋਵਰ (ਹਰਿ-ਨਾਮ) ਵਿਚ ਇਸ਼ਨਾਨ ਕਰਦਾ ਹੈ;
गुरमुखि मनु निरमलु सतसरि नावै ॥
ਮੈਲੁ ਨ ਲਾਗੈ ਸਚਿ ਸਮਾਵੈ ॥
No filth attaches to him; he merges in the True Lord.
ਉਸ ਨੂੰ (ਵਿਕਾਰਾਂ ਦੀ) ਮੈਲ ਨਹੀਂ ਚੰਬੜਦੀ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ।
मैलु न लागै सचि समावै ॥
ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥
He truly practices Truth forever; true devotion is implanted within him. ||4||
ਉਹ ਮਨੁੱਖ ਹਰ ਵੇਲੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਹੀ ਕਮਾਈ ਕਰਦਾ ਹੈ, ਉਹ ਮਨੁੱਖ ਸਦਾ ਨਾਲ ਨਿਭਣ ਵਾਲੀ ਭਗਤੀ (ਆਪਣੇ ਹਿਰਦੇ ਵਿਚ) ਪੱਕੇ ਤੌਰ ਤੇ ਟਿਕਾਈ ਰੱਖਦਾ ਹੈ ॥੪॥
सचो सचु कमावै सद ही सची भगति द्रिड़ाइदा ॥४॥
ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥
True is the speech of the Gurmukh; true are the eyes of the Gurmukh.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦੇ ਬਚਨਾਂ ਵਿਚ ਪ੍ਰਭੂ ਵੱਸਦਾ ਹੈ, ਉਸ ਦੀਆਂ ਅੱਖਾਂ ਵਿਚ ਪ੍ਰਭੂ ਵੱਸਦਾ ਹੈ, (ਉਹ ਹਰ ਵੇਲੇ ਨਾਮ ਸਿਮਰਦਾ ਹੈ, ਹਰ ਪਾਸੇ ਪਰਮਾਤਮਾ ਨੂੰ ਹੀ ਵੇਖਦਾ ਹੈ)।
गुरमुखि सचु बैणी गुरमुखि सचु नैणी ॥
ਗੁਰਮੁਖਿ ਸਚੁ ਕਮਾਵੈ ਕਰਣੀ ॥
The Gurmukh practices and lives the Truth.
ਉਹ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਇਹੀ ਉਸ ਵਾਸਤੇ ਕਰਨ-ਜੋਗ ਕੰਮ ਹੈ।
गुरमुखि सचु कमावै करणी ॥
ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥
He speaks the Truth forever, day and night, and inspires others to speak the Truth. ||5||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦਿਨ ਰਾਤ ਸਦਾ ਹੀ ਸਿਮਰਨ ਕਰਦਾ ਹੈ, ਤੇ, ਹੋਰਨਾਂ ਨੂੰ ਸਿਮਰਨ ਕਰਨ ਲਈ ਪ੍ਰੇਰਦਾ ਹੈ ॥੫॥
सद ही सचु कहै दिनु राती अवरा सचु कहाइदा ॥५॥
ਗੁਰਮੁਖਿ ਸਚੀ ਊਤਮ ਬਾਣੀ ॥
True and exalted is the speech of the Gurmukh.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਉੱਤਮ ਬਾਣੀ ਹੀ ਗੁਰਮੁਖ (ਸਦਾ ਉਚਾਰਦਾ ਹੈ),
गुरमुखि सची ऊतम बाणी ॥
ਗੁਰਮੁਖਿ ਸਚੋ ਸਚੁ ਵਖਾਣੀ ॥
The Gurmukh speaks Truth, only Truth.
ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ।
गुरमुखि सचो सचु वखाणी ॥
ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥
The Gurmukh serves the Truest of the True forever; the Gurmukh proclaims the Word of the Shabad. ||6||
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ ਹੀ ਸਦਾ-ਥਿਰ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ (ਹੋਰਨਾਂ ਨੂੰ ਭੀ) ਬਾਣੀ ਹੀ ਸੁਣਾਂਦਾ ਹੈ ॥੬॥
गुरमुखि सद सेवहि सचो सचा गुरमुखि सबदु सुणाइदा ॥६॥
ਗੁਰਮੁਖਿ ਹੋਵੈ ਸੁ ਸੋਝੀ ਪਾਏ ॥
One who becomes Gurmukh understands.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲੈਂਦਾ ਹੈ,
गुरमुखि होवै सु सोझी पाए ॥
ਹਉਮੈ ਮਾਇਆ ਭਰਮੁ ਗਵਾਏ ॥
He rids himself of egotism, Maya and doubt.
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ।
हउमै माइआ भरमु गवाए ॥
ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥
He ascends the sublime, exalted ladder of the Guru, and he sings the Glorious Praises of the Lord at His True Door. ||7||
ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤ ਜੋੜ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਇਹੀ ਹੈ ਗੁਰੂ ਦੀ (ਦੱਸੀ ਹੋਈ) ਉੱਚੀ ਤੇ ਉੱਤਮ ਪੌੜੀ (ਜਿਸ ਦੀ ਰਾਹੀਂ ਮਨੁੱਖ ਉੱਚੇ ਆਤਮਕ ਮੰਡਲਾਂ ਵਿਚ ਚੜ੍ਹ ਕੇ ਪ੍ਰਭੂ ਨੂੰ ਜਾ ਮਿਲਦਾ ਹੈ) ॥੭॥
गुर की पउड़ी ऊतम ऊची दरि सचै हरि गुण गाइदा ॥७॥
ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥
The Gurmukh practices true self-control, and acts in excellence.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ-ਥਿਰ ਹਰਿ-ਨਾਮ ਸਿਮਰਦਾ ਹੈ-ਇਹੀ ਹੈ ਉਸ ਦਾ ਕਰਨ-ਜੋਗ ਕੰਮ, ਇਹੀ ਹੈ ਉਸ ਦੇ ਵਾਸਤੇ (ਵਿਕਾਰਾਂ ਤੋਂ ਬਚਣ ਲਈ) ਵਧੀਆ ਜੀਵਨ-ਜੁਗਤਿ।
गुरमुखि सचु संजमु करणी सारु ॥
ਗੁਰਮੁਖਿ ਪਾਏ ਮੋਖ ਦੁਆਰੁ ॥
The Gurmukh obtains the gate of salvation.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਵਿਕਾਰਾਂ ਤੋਂ) ਖ਼ਲਾਸੀ ਪਾਣ ਵਾਲਾ (ਇਹ) ਦਰਵਾਜ਼ਾ ਲੱਭ ਲੈਂਦਾ ਹੈ।
गुरमुखि पाए मोख दुआरु ॥
ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥
Through loving devotion, he remains forever imbued with the Lord's Love; eradicating self-conceit, he merges in the Lord. ||8||
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਪ੍ਰਭੂ ਦੇ ਨਾਮ-ਰੰਗ ਵਿਚ ਸਦਾ ਰੰਗਿਆ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਪ੍ਰਭੂ ਵਿਚ ਸਮਾਇਆ ਰਹਿੰਦਾ ਹੈ ॥੮॥
भाइ भगति सदा रंगि राता आपु गवाइ समाइदा ॥८॥
ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥
One who becomes Gurmukh examines his own mind, and instructs others.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਆਪਣੇ) ਮਨ ਨੂੰ ਖੋਜ ਕੇ (ਇਹ ਨਿਸ਼ਚਾ ਬਣਾਂਦਾ ਹੈ, ਤੇ ਹੋਰਨਾਂ ਨੂੰ ਭੀ ਇਹ) ਸੁਣਾਂਦਾ ਹੈ,
गुरमुखि होवै मनु खोजि सुणाए ॥
ਸਚੈ ਨਾਮਿ ਸਦਾ ਲਿਵ ਲਾਏ ॥
He is lovingly attuned to the True Name forever.
ਉਹ ਸਦਾ-ਥਿਰ ਹਰਿ-ਨਾਮ ਵਿਚ ਸਦਾ ਆਪਣੀ ਸੁਰਤ ਜੋੜੀ ਰੱਖੋ,
सचै नामि सदा लिव लाए ॥
ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥
They act in harmony with the Mind of the True Lord. ||9||
ਜੋ ਕੁਝ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਕੁਝ ਉਹ ਕਰਦਾ ਹੈ, (ਜਗਤ ਵਿਚ ਉਹੀ ਕੁਝ ਉਹ ਹੈ) ਜੋ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਭਾ ਜਾਂਦਾ ਹੈ ॥੯॥
जो तिसु भावै सोई करसी जो सचे मनि भाइदा ॥९॥
ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥
As it pleases His Will, He unites us with the True Guru.
(ਗੁਰਮੁਖਿ ਮਨੁੱਖ ਹੋਰਨਾਂ ਨੂੰ ਭੀ ਇਹੀ ਸੁਣਾਂਦਾ ਹੈ ਕਿ) ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਤਦੋਂ ਉਹ ਮਨੁੱਖ ਨੂੰ ਗੁਰੂ ਮਿਲਾਂਦਾ ਹੈ,
जा तिसु भावै सतिगुरू मिलाए ॥
ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥
As it pleases His Will, He comes to dwell within the mind.
ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਦੋਂ ਉਸ ਦੇ ਮਨ ਵਿਚ (ਆਪਣਾ ਨਾਮ) ਵਸਾਂਦਾ ਹੈ।
जा तिसु भावै ता मंनि वसाए ॥
ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥
As it pleases His Will, He imbues us with His Love; as it pleases His Will, He comes to dwell in the mind. ||10||
ਜਿਸ ਮਨੁੱਖ ਨੂੰ ਪਰਮਾਤਮਾ ਆਪਣੀ ਰਜ਼ਾ ਵਿਚ ਰੱਖਦਾ ਹੈ, ਉਹ ਮਨੁੱਖ ਸਦਾ ਉਸ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। (ਗੁਰਮੁਖ ਇਹ ਯਕੀਨ ਬਣਾਂਦਾ ਹੈ ਕਿ) ਪ੍ਰਭੂ ਆਪਣੀ ਰਜ਼ਾ ਅਨੁਸਾਰ ਹੀ (ਆਪਣਾ ਨਾਮ) ਮਨੁੱਖ ਦੇ ਮਨ ਵਿਚ ਵਸਾਂਦਾ ਹੈ ॥੧੦॥
आपणै भाणै सदा रंगि राता भाणै मंनि वसाइदा ॥१०॥
ਮਨਹਠਿ ਕਰਮ ਕਰੇ ਸੋ ਛੀਜੈ ॥
Those who act stubborn-mindedly are destroyed.
ਜਿਹੜਾ ਮਨੁੱਖ ਮਨ ਦੇ ਹਠ ਨਾਲ (ਹੀ ਮਿਥੇ ਹੋਏ ਧਾਰਮਿਕ) ਕਰਮ ਕਰਦਾ ਹੈ ਉਹ (ਆਤਮਕ ਜੀਵਨ ਵਲੋਂ) ਕਮਜ਼ੋਰ ਹੁੰਦਾ ਜਾਂਦਾ ਹੈ।
मनहठि करम करे सो छीजै ॥
ਬਹੁਤੇ ਭੇਖ ਕਰੇ ਨਹੀ ਭੀਜੈ ॥
Wearing all sorts of religious robes, they do not please the Lord.
(ਅਜਿਹਾ ਮਨੁੱਖ) ਧਾਰਮਿਕ ਪਹਿਰਾਵੇ ਤਾਂ ਬਥੇਰੇ ਕਰਦਾ ਹੈ, ਪਰ (ਇਸ ਤਰ੍ਹਾਂ ਉਸ ਦਾ ਮਨ ਪ੍ਰਭੂ ਦੇ ਪਿਆਰ ਵਿਚ) ਭਿੱਜਦਾ ਨਹੀਂ ਹੈ।
बहुते भेख करे नही भीजै ॥
ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥
Tinged by corruption, they earn only pain; they are immersed in pain. ||11||
ਮਾਇਆ ਦੇ ਮੋਹ ਵਿਚ ਮਸਤ ਮਨੁੱਖ (ਜਿਹੜੇ ਭੀ ਕਰਮ ਕਰਨ, ਉਹ ਉਹਨਾਂ ਵਿਚੋਂ) ਦੁੱਖ (ਹੀ) ਖੱਟਦੇ ਹਨ। (ਮਾਇਆ ਦੇ ਮੋਹ ਦੇ ਕਾਰਨ ਮਨੁੱਖ) ਹਰ ਵੇਲੇ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ ॥੧੧॥
बिखिआ राते दुखु कमावहि दुखे दुखि समाइदा ॥११॥
ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥
One who becomes Gurmukh earns peace.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਉੱਦਮਾਂ ਦੀ ਰਾਹੀਂ) ਆਤਮਕ ਆਨੰਦ ਖੱਟਦਾ ਹੈ,
गुरमुखि होवै सु सुखु कमाए ॥
ਮਰਣ ਜੀਵਣ ਕੀ ਸੋਝੀ ਪਾਏ ॥
He comes to understand death and birth.
ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਆਤਮਕ ਮੌਤ ਕੀਹ ਹੈ ਤੇ ਆਤਮਕ ਜੀਵਨ ਕੀਹ ਹੈ।
मरण जीवण की सोझी पाए ॥
ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥
One who looks alike upon death and birth, is pleasing to my God. ||12||
ਜਿਹੜਾ ਮਨੁੱਖ ਮੌਤ ਅਤੇ ਜੀਵਨ ਨੂੰ (ਪਰਮਾਤਮਾ ਦੀ ਰਜ਼ਾ ਵਿਚ ਵਰਤਦਾ ਵੇਖ ਕੇ) ਇਕੋ ਜਿਹਾ ਸਮਝਦਾ ਹੈ (ਨਾਹ ਜੀਵਨ ਦੀ ਲਾਲਸਾ, ਨਾਹ ਮੌਤ ਤੋਂ ਡਰ), ਉਹ ਮਨੁੱਖ ਮੇਰੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ॥੧੨॥
मरणु जीवणु जो सम करि जाणै सो मेरे प्रभ भाइदा ॥१२॥
ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥
The Gurmukh, while remaining dead, is respected and approved.
ਗੁਰੂ ਦੇ ਸਨਮੁਖ ਹੋ ਕੇ ਜਿਹੜੇ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਉਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦੇ ਹਨ (ਉਹ ਜੰਮਣ ਮਰਨ ਨੂੰ ਪਰਮਾਤਮਾ ਦਾ ਹੁਕਮ ਸਮਝਦੇ ਹਨ)।
गुरमुखि मरहि सु हहि परवाणु ॥
ਆਵਣ ਜਾਣਾ ਸਬਦੁ ਪਛਾਣੁ ॥
He realizes that coming and going are according to God's Will.
ਹੇ ਭਾਈ! ਤੂੰ ਭੀ ਜੰਮਣ ਮਰਨ ਨੂੰ ਪ੍ਰਭੂ ਦਾ ਹੁਕਮ ਹੀ ਸਮਝ।
आवण जाणा सबदु पछाणु ॥
ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥
He does not die, he is not reborn, and he does not suffer in pain; his mind merges in the Mind of God. ||13||
(ਜਿਹੜਾ ਮਨੁੱਖ ਇਉਂ ਯਕੀਨ ਬਣਾਂਦਾ ਹੈ) ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਹ) ਦੁੱਖ ਨਹੀਂ ਪਾਂਦਾ, ਉਹ (ਬਾਹਰ ਭਟਕਣ ਦੇ ਥਾਂ) ਸਦਾ ਹੀ ਅੰਤਰ ਆਤਮੇ ਟਿਕਿਆ ਰਹਿੰਦਾ ਹੈ ॥੧੩॥
मरै न जंमै ना दुखु पाए मन ही मनहि समाइदा ॥१३॥
ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥
Very fortunate are those who find the True Guru.
ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਗੁਰੂ ਮਿਲ ਪਿਆ।
से वडभागी जिनी सतिगुरु पाइआ ॥
ਹਉਮੈ ਵਿਚਹੁ ਮੋਹੁ ਚੁਕਾਇਆ ॥
They eradicate egotism and attachment from within.
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦੇ ਹਨ।
हउमै विचहु मोहु चुकाइआ ॥
ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥
Their minds are immaculate, and they are never again stained with filth. They are honored at the Door of the True Court. ||14||
ਜਿਸ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, ਜਿਸ ਦੇ ਮਨ ਨੂੰ ਮੁੜ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪਾਂਦਾ ਹੈ ॥੧੪॥
मनु निरमलु फिरि मैलु न लागै दरि सचै सोभा पाइदा ॥१४॥
ਆਪੇ ਕਰੇ ਕਰਾਏ ਆਪੇ ॥
He Himself acts, and inspires all to act.
ਪ੍ਰਭੂ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ।
आपे करे कराए आपे ॥
ਆਪੇ ਵੇਖੈ ਥਾਪਿ ਉਥਾਪੇ ॥
He Himself watches over all; He establishes and disestablishes.
ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਆਪ ਹੀ ਪੈਦਾ ਕਰ ਕੇ ਨਾਸ ਕਰਦਾ ਹੈ।
आपे वेखै थापि उथापे ॥
ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥
The service of the Gurmukh is pleasing to my God; one who listens to the Truth is approved. ||15||
ਗੁਰੂ ਦੇ ਸਨਮੁਖ ਹੋ ਕੇ ਕੀਤੀ ਹੋਈ ਸੇਵਾ-ਭਗਤੀ ਪ੍ਰਭੂ ਨੂੰ ਪਿਆਰੀ ਲੱਗਦੀ ਹੈ, (ਜੀਵ ਪਾਸੋਂ) ਹਰਿ-ਨਾਮ ਦਾ ਸਿਮਰਨ ਸੁਣ ਕੇ ਪਰਮਾਤਮਾ (ਉਸ ਦੀ ਇਹ ਮਿਹਨਤ ਪਰਵਾਨ ਕਰਦਾ ਹੈ ॥੧੫॥
गुरमुखि सेवा मेरे प्रभ भावै सचु सुणि लेखै पाइदा ॥१५॥
ਗੁਰਮੁਖਿ ਸਚੋ ਸਚੁ ਕਮਾਵੈ ॥
The Gurmukh practices Truth, and only Truth.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ।
गुरमुखि सचो सचु कमावै ॥
ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥
The Gurmukh is immaculate; no filth attaches to him.
ਉਸ ਦਾ ਮਨ ਪਵਿਤਰ ਹੋ ਜਾਂਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ।
गुरमुखि निरमलु मैलु न लावै ॥
ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥
O Nanak, those who contemplate the Naam are imbued with it. They merge in the Naam, the Name of the Lord. ||16||1||15||
ਹੇ ਨਾਨਕ! ਜਿਹੜੇ ਮਨੁੱਖ ਹਰਿ-ਨਾਮ ਵਿਚ ਮਸਤ ਰਹਿੰਦੇ ਹਨ, ਉਹ ਆਤਮਕ ਜੀਵਨ ਦੀ ਸੂਝ ਵਾਲੇ ਹੋ ਜਾਂਦੇ ਹਨ। (ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ) ਸਦਾ ਹਰਿ-ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੬॥੧॥੧੫॥
नानक नामि रते वीचारी नामे नामि समाइदा ॥१६॥१॥१५॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥
He Himself fashioned the Universe, through the Hukam of His Command.
ਪਰਮਾਤਮਾ ਨੇ ਆਪ ਹੀ ਇਹ ਸਾਰੀ ਸ੍ਰਿਸ਼ਟੀ ਆਪਣੇ ਹੁਕਮ ਨਾਲ ਪੈਦਾ ਕੀਤੀ ਹੋਈ ਹੈ।
आपे स्रिसटि हुकमि सभ साजी ॥
ਆਪੇ ਥਾਪਿ ਉਥਾਪਿ ਨਿਵਾਜੀ ॥
He Himself establishes and disestablishes, and embellishes with grace.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ (ਆਪ ਹੀ) ਨਾਸ ਕਰਦਾ ਹੈ (ਆਪ ਹੀ ਜੀਵਾਂ ਉਤੇ) ਮਿਹਰ ਕਰਦਾ ਹੈ।
आपे थापि उथापि निवाजी ॥
ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥
The True Lord Himself administers all justice; through Truth, we merge in the True Lord. ||1||
ਪ੍ਰਭੂ ਆਪ ਹੀ ਇਹ ਸਾਰਾ ਆਪਣਾ ਅਟੱਲ ਨਿਆਂ ਕਰਦਾ ਹੈ, ਆਪ ਹੀ (ਜੀਵ ਨੂੰ ਆਪਣੇ) ਸਦਾ-ਥਿਰ ਨਾਮ ਵਿਚ ਜੋੜੀ ਰੱਖਦਾ ਹੈ ॥੧॥
आपे निआउ करे सभु साचा साचे साचि मिलाइदा ॥१॥
ਕਾਇਆ ਕੋਟੁ ਹੈ ਆਕਾਰਾ ॥
The body takes the form of a fortress.
(ਇਹ ਮਨੁੱਖਾ) ਸਰੀਰ (ਮਾਨੋ ਇਕ) ਕਿਲ੍ਹਾ ਹੈ, ਇਹ ਪਰਮਾਤਮਾ ਦਾ ਦਿੱਸਦਾ-ਸਰੂਪ ਹੈ,
काइआ कोटु है आकारा ॥
ਮਾਇਆ ਮੋਹੁ ਪਸਰਿਆ ਪਾਸਾਰਾ ॥
Emotional attachment to Maya has expanded throughout its expanse.
(ਪਰ ਜੇ ਇਸ ਵਿਚ) ਮਾਇਆ ਦਾ ਮੋਹ (ਹੀ ਪ੍ਰਬਲ ਹੈ, ਜੇ ਇਸ ਵਿਚ ਮਾਇਆ ਦੇ ਮੋਹ ਦਾ ਹੀ) ਖਿਲਾਰਾ ਖਿਲਰਿਆ ਹੋਇਆ ਹੈ,
माइआ मोहु पसरिआ पासारा ॥
ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥
Without the Word of the Shabad, the body is reduced to a pile of ashes; in the end, dust mingles with dust. ||2||
ਤਾਂ ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਬਿਨਾ (ਇਹ ਸਰੀਰ) ਸੁਆਹ ਦੀ ਢੇਰੀ ਹੀ ਹੈ, (ਮਨੁੱਖ ਹਰਿ-ਨਾਮ ਤੋਂ ਵਾਂਜਿਆ ਰਹਿ ਕੇ ਇਸ ਸਰੀਰ ਨੂੰ) ਮਿੱਟੀ-ਖੇਹ ਵਿਚ ਹੀ ਰੋਲ ਦੇਂਦਾ ਹੈ ॥੨॥
बिनु सबदै भसमै की ढेरी खेहू खेह रलाइदा ॥२॥
ਕਾਇਆ ਕੰਚਨ ਕੋਟੁ ਅਪਾਰਾ ॥
The body is the infinite fortress of gold;
ਉਹ (ਮਨੁੱਖਾ) ਸਰੀਰ ਬੇਅੰਤ ਪਰਮਾਤਮਾ ਦੇ ਰਹਿਣ ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਹੈ,
काइआ कंचन कोटु अपारा ॥
ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥
it is permeated by the Infinite Word of the Shabad.
ਜਿਸ ਸਰੀਰ ਵਿਚ ਬੇਅੰਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਮੌਜੂਦ ਹੈ।
जिसु विचि रविआ सबदु अपारा ॥
ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥
The Gurmukh sings the Glorious Praises of the True Lord forever; meeting his Beloved, he finds peace. ||3||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ ਸਰੀਰ ਦੀ ਰਾਹੀਂ) ਸਦਾ-ਥਿਰ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ, ਉਹ ਪ੍ਰੀਤਮ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ॥੩॥
गुरमुखि गावै सदा गुण साचे मिलि प्रीतम सुखु पाइदा ॥३॥
ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥
The body is the temple of the Lord; the Lord Himself embellishes it.
ਇਹ ਮਨੁੱਖਾ ਸਰੀਰ ਪਰਮਾਤਮਾ ਦਾ (ਪਵਿੱਤਰ) ਘਰ ਹੈ, ਪਰਮਾਤਮਾ ਇਸ ਨੂੰ ਆਪ ਹੀ ਸੋਹਣਾ ਬਣਾਂਦਾ ਹੈ,
काइआ हरि मंदरु हरि आपि सवारे ॥
ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥
The Dear Lord dwells within it.
ਇਸ ਵਿਚ ਵਿਚਾਰ-ਦੈਂਤਾਂ ਦੇ ਮਾਰਨ ਵਾਲਾ ਪ੍ਰਭੂ ਆਪ ਵੱਸਦਾ ਹੈ।
तिसु विचि हरि जीउ वसै मुरारे ॥
ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥
Through the Word of the Guru's Shabad, the merchants trade, and in His Grace, the Lord merges them with Himself. ||4||
ਜਿਹੜੇ ਜੀਵ-ਵਣਜਾਰੇ (ਇਸ ਸਰੀਰ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਵਣਜ ਕਰਦੇ ਹਨ, ਪ੍ਰਭੂ ਮਿਹਰ ਦੀ ਨਿਗਾਹ ਨਾਲ ਉਹਨਾਂ ਨੂੰ (ਆਪਣੇ ਨਾਲ) ਮਿਲਾ ਲੈਂਦਾ ਹੈ ॥੪॥
गुर कै सबदि वणजनि वापारी नदरी आपि मिलाइदा ॥४॥
ਸੋ ਸੂਚਾ ਜਿ ਕਰੋਧੁ ਨਿਵਾਰੇ ॥
He alone is pure, who eradicates anger.
ਜਿਹੜਾ ਮਨੁੱਖ (ਆਪਣੇ ਅੰਦਰੋਂ) ਕ੍ਰੋਧ ਦੂਰ ਕਰ ਲੈਂਦਾ ਹੈ, ਉਹ ਪਵਿੱਤਰ ਹਿਰਦੇ ਵਾਲਾ ਬਣ ਜਾਂਦਾ ਹੈ।
सो सूचा जि करोधु निवारे ॥
ਸਬਦੇ ਬੂਝੈ ਆਪੁ ਸਵਾਰੇ ॥
He realizes the Shabad, and reforms himself.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ, ਤੇ, ਆਪਣੇ ਜੀਵਨ ਨੂੰ ਸੰਵਾਰ ਲੈਂਦਾ ਹੈ।
सबदे बूझै आपु सवारे ॥
ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥
The Creator Himself acts, and inspires all to act; He Himself abides in the mind. ||5||
(ਪਰ, ਇਹ ਉਸ ਦੀ ਆਪਣੀ ਹੀ ਮਿਹਰ ਹੈ) ਪ੍ਰਭੂ ਆਪ ਹੀ (ਜੀਵ ਦੇ ਅੰਦਰ ਬੈਠਾ ਇਹ ਉੱਦਮ) ਕਰਦਾ ਹੈ, (ਜੀਵ ਪਾਸੋਂ) ਕਰਤਾਰ ਆਪ ਹੀ (ਇਹ ਕੰਮ) ਕਰਾਂਦਾ ਹੈ, ਆਪ ਹੀ (ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ ॥੫॥
आपे करे कराए करता आपे मंनि वसाइदा ॥५॥
ਨਿਰਮਲ ਭਗਤਿ ਹੈ ਨਿਰਾਲੀ ॥
Pure and unique is devotional worship.
ਪਰਮਾਤਮਾ ਦੀ ਭਗਤੀ (ਜੀਵਨ ਨੂੰ) ਪਵਿੱਤਰ ਕਰਨ ਵਾਲੀ (ਇਕ) ਅਨੋਖੀ (ਦਾਤਿ) ਹੈ।
निरमल भगति है निराली ॥
ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥
The mind and body are washed clean, contemplating the Shabad.
ਗੁਰੂ ਦੇ ਸ਼ਬਦ ਵਿਚ ਜੁੜ ਕੇ (ਭਗਤੀ ਦੇ ਅੰਮ੍ਰਿਤ ਨਾਲ ਜਿਹੜੇ ਮਨੁੱਖ ਆਪਣਾ) ਮਨ ਤਨ ਧੋਂਦੇ ਹਨ, ਉਹ ਸੁੰਦਰ ਵਿਚਾਰ ਦੇ ਮਾਲਕ ਬਣ ਜਾਂਦੇ ਹਨ।
मनु तनु धोवहि सबदि वीचारी ॥
ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥
One who remains forever imbued with His Love, night and day - in His Mercy, the Lord inspires him to perform devotional worship service. ||6||
(ਇਸ ਭਗਤੀ ਦੀ ਰਾਹੀਂ) ਮਨੁੱਖ ਹਰ ਵੇਲੇ ਸਦਾ ਹੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿ ਸਕਦਾ ਹੈ। (ਪਰ ਇਹ ਉਸ ਦੀ ਮਿਹਰ ਹੀ ਹੈ) ਪਰਮਾਤਮਾ ਕਿਰਪਾ ਕਰ ਕੇ (ਆਪ ਹੀ ਜੀਵ ਪਾਸੋਂ ਆਪਣੀ) ਭਗਤੀ ਕਰਾਂਦਾ ਹੈ ॥੬॥
अनदिनु सदा रहै रंगि राता करि किरपा भगति कराइदा ॥६॥
ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥
In this temple of the mind, the mind wanders around.
(ਮਨੁੱਖ ਦੇ) ਇਸ ਸਰੀਰ ਵਿਚ (ਰਹਿਣ ਵਾਲਾ) ਚੰਚਲ ਮਨ (ਹਰ ਵੇਲੇ) ਭਟਕਦਾ ਫਿਰਦਾ ਹੈ,
इसु मन मंदर महि मनूआ धावै ॥
ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥
Discarding joy like straw, it suffers in terrible pain.
(ਵਿਕਾਰਾਂ ਦੀ) ਪਰਾਲੀ ਦੀ ਖ਼ਾਤਰ ਆਤਮਕ ਆਨੰਦ ਨੂੰ ਤਿਆਗ ਕੇ ਬੜਾ ਦੁੱਖ ਪਾਂਦਾ ਹੈ।
सुखु पलरि तिआगि महा दुखु पावै ॥
ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥
Without meeting the True Guru, it finds no place of rest; He Himself has staged this play. ||7||
ਗੁਰੂ ਨੂੰ ਮਿਲਣ ਤੋਂ ਬਿਨਾ ਇਸ ਨੂੰ ਸ਼ਾਂਤੀ ਵਾਲਾ ਥਾਂ ਨਹੀਂ ਲੱਭਦਾ; (ਪਰ ਜੀਵ ਦੇ ਕੀਹ ਵੱਸ? ਉਸ ਪਾਸੋਂ ਇਹ) ਖੇਡ ਪਰਮਾਤਮਾ ਆਪ ਹੀ ਕਰਾਂਦਾ ਹੈ ॥੭॥
बिनु सतिगुर भेटे ठउर न पावै आपे खेलु कराइदा ॥७॥
ਆਪਿ ਅਪਰੰਪਰੁ ਆਪਿ ਵੀਚਾਰੀ ॥
He Himself is infinite; He contemplates Himself.
ਬੇਅੰਤ ਪਰਮਾਤਮਾ ਆਪ ਹੀ ਆਤਮਕ ਜੀਵਨ ਦੀ ਵਿਚਾਰ ਬਖ਼ਸ਼ਣ ਵਾਲਾ ਹੈ,
आपि अपरंपरु आपि वीचारी ॥
ਆਪੇ ਮੇਲੇ ਕਰਣੀ ਸਾਰੀ ॥
He Himself bestows Union through actions of excellence.
(ਨਾਮ ਜਪਣ ਦੀ) ਸ੍ਰੇਸ਼ਟ ਕਰਣੀ ਦੇ ਕੇ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ।
आपे मेले करणी सारी ॥
ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥
What can the poor creatures do? Granting forgiveness, He unites them with Himself. ||8||
ਜੀਵ ਵਿਚਾਰਾ ਆਪਣੇ ਆਪ ਕੋਈ (ਚੰਗਾ ਮੰਦਾ) ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਚਰਨਾਂ ਵਿਚ ਜੀਵ ਨੂੰ) ਜੋੜਦਾ ਹੈ ॥੮॥
किआ को कार करे वेचारा आपे बखसि मिलाइदा ॥८॥
ਆਪੇ ਸਤਿਗੁਰੁ ਮੇਲੇ ਪੂਰਾ ॥
The Perfect Lord Himself unites them with the True Guru.
(ਪਰਮਾਤਮਾ) ਆਪ ਹੀ (ਮਨੁੱਖ ਨੂੰ) ਪੂਰਾ ਗੁਰੂ ਮਿਲਾਂਦਾ ਹੈ,
आपे सतिगुरु मेले पूरा ॥
ਸਚੈ ਸਬਦਿ ਮਹਾਬਲ ਸੂਰਾ ॥
Through the True Word of the Shabad, he makes them brave spiritual heroes.
ਤੇ, ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੋੜ ਕੇ (ਵਿਕਾਰਾਂ ਦੇ ਟਾਕਰੇ ਤੇ) ਆਤਮਕ ਬਲ ਵਾਲਾ ਸੂਰਮਾ ਬਣਾ ਦੇਂਦਾ ਹੈ।
सचै सबदि महाबल सूरा ॥
ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥
Uniting them with Himself, He bestows glorious greatness; He inspires them to focus their consciousness on the True Lord. ||9||
ਪ੍ਰਭੂ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, (ਉਸ ਨੂੰ ਲੋਕ ਪਰਲੋਕ ਦੀ) ਇੱਜ਼ਤ ਦੇਂਦਾ ਹੈ। (ਜਿਸ ਨੂੰ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ (ਆਪਣਾ) ਚਿੱਤ ਜੋੜੀ ਰੱਖਦਾ ਹੈ ॥੯॥
आपे मेले दे वडिआई सचे सिउ चितु लाइदा ॥९॥
ਘਰ ਹੀ ਅੰਦਰਿ ਸਾਚਾ ਸੋਈ ॥
The True Lord is deep within the heart.
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਹਰੇਕ ਮਨੁੱਖ ਦੇ) ਹਿਰਦੇ ਘਰ ਵਿਚ ਹੀ ਵੱਸਦਾ ਹੈ,
घर ही अंदरि साचा सोई ॥
ਗੁਰਮੁਖਿ ਵਿਰਲਾ ਬੂਝੈ ਕੋਈ ॥
How rare are those who, as Gurmukh, realize this.
ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਹ ਭੇਤ) ਸਮਝਦਾ ਹੈ।
गुरमुखि विरला बूझै कोई ॥
ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥
The treasure of the Naam abides deep within their hearts; they meditate on the Naam with their tongues. ||10||
(ਜਿਹੜਾ ਇਹ ਭੇਤ ਸਮਝ ਲੈਂਦਾ ਹੈ) ਉਸ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਟਿਕਿਆ ਰਹਿੰਦਾ ਹੈ, ਉਹ ਮਨੁੱਖ ਆਪਣੀ ਜੀਭ ਨਾਲ ਹਰਿ-ਨਾਮ ਜਪਦਾ ਰਹਿੰਦਾ ਹੈ ॥੧੦॥
नामु निधानु वसिआ घट अंतरि रसना नामु धिआइदा ॥१०॥
ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥
He wanders through foreign lands, but does not look within himself.
(ਜਿਹੜਾ ਮਨੁੱਖ ਤਿਆਗ ਆਦਿਕ ਵਾਲਾ ਭੇਖ ਧਾਰ ਕੇ ਤੀਰਥ ਆਦਿਕ) ਹੋਰ ਹੋਰ ਥਾਂ ਭੌਂਦਾ ਫਿਰਦਾ ਹੈ,
दिसंतरु भवै अंतरु नही भाले ॥
ਮਾਇਆ ਮੋਹਿ ਬਧਾ ਜਮਕਾਲੇ ॥
Attached to Maya, he is bound and gagged by the Messenger of Death.
ਪਰ ਆਪਣੇ ਹਿਰਦੇ ਨੂੰ ਨਹੀਂ ਖੋਜਦਾ, ਉਹ ਮਨੁੱਖ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ, ਉਹ ਮਨੁੱਖ ਆਤਮਕ ਮੌਤ ਦੇ ਕਾਬੂ ਆਇਆ ਰਹਿੰਦਾ ਹੈ।
माइआ मोहि बधा जमकाले ॥
ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥
The noose of death around his neck will never be untied; in the love of duality, he wanders in reincarnation. ||11||
ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ, ਉਹ ਮਨੁੱਖ ਹੋਰ ਹੋਰ ਪਿਆਰ ਵਿਚ ਫਸ ਕੇ ਭਟਕਦਾ ਫਿਰਦਾ ਹੈ ॥੧੧॥
जम की फासी कबहू न तूटै दूजै भाइ भरमाइदा ॥११॥
ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥
There is no real chanting, meditation, penance or self-control,
ਕੋਈ ਜਪ ਕੋਈ ਤਪ ਕੋਈ ਸੰਜਮ (ਇਸ ਜੀਵਨ-ਸਫ਼ਰ ਵਿਚ) ਹੋਰ ਕੋਈ ਭੀ ਉੱਦਮ ਉਹਨਾਂ ਦੀ ਸਹਾਇਤਾ ਨਹੀਂ ਕਰਦਾ,
जपु तपु संजमु होरु कोई नाही ॥
ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥
as long as one does not live to the Word of the Guru's Shabad.
ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਦੇ (ਹਿਰਦੇ ਵਿਚ ਵਸਾਣ ਦੀ) ਕਮਾਈ ਨਹੀਂ ਕਰਦੇ।
जब लगु गुर का सबदु न कमाही ॥
ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥
Accepting the Word of the Guru's Shabad, one obtains Truth; through Truth, one merges in the True Lord. ||12||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਉਹ ਹਰ ਵੇਲੇ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੧੨॥
गुर कै सबदि मिलिआ सचु पाइआ सचे सचि समाइदा ॥१२॥
ਕਾਮ ਕਰੋਧੁ ਸਬਲ ਸੰਸਾਰਾ ॥
Sexual desire and anger are very powerful in the world.
ਕਾਮ ਅਤੇ ਕ੍ਰੋਧ ਜਗਤ ਵਿਚ ਬੜੇ ਬਲੀ ਹਨ,
काम करोधु सबल संसारा ॥
ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥
They lead to all sorts of actions, but these only add to all the pain.
(ਜੀਵ ਇਹਨਾਂ ਦੇ ਪ੍ਰਭਾਵ ਵਿਚ ਫਸੇ ਰਹਿੰਦੇ ਹਨ, ਪਰ ਦੁਨੀਆ ਨੂੰ ਪਤਿਆਉਣ ਦੀ ਖ਼ਾਤਰ ਤੀਰਥ-ਜਾਤ੍ਰਾ ਆਦਿਕ ਧਾਰਮਿਕ ਮਿਥੇ ਹੋਏ) ਅਨੇਕਾਂ ਕਰਮ (ਭੀ) ਕਰਦੇ ਹਨ। ਇਹ ਸਾਰਾ ਦੁੱਖਾਂ ਦਾ ਹੀ ਖਿਲਾਰਾ (ਬਣਿਆ ਰਹਿੰਦਾ) ਹੈ।
बहु करम कमावहि सभु दुख का पसारा ॥
ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥
Those who serve the True Guru find peace; they are united with the True Shabad. ||13||
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ, (ਗੁਰੂ ਉਹਨਾਂ ਨੂੰ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੋੜਦਾ ਹੈ ॥੧੩॥
सतिगुर सेवहि से सुखु पावहि सचै सबदि मिलाइदा ॥१३॥
ਪਉਣੁ ਪਾਣੀ ਹੈ ਬੈਸੰਤਰੁ ॥
Air, water and fire make up the body.
(ਉਂਞ ਤਾਂ ਇਸ ਸਰੀਰ ਦੇ) ਹਵਾ, ਪਾਣੀ, ਅੱਗ (ਆਦਿਕ ਸਾਦਾ ਜਿਹੇ ਹੀ ਤੱਤ ਹਨ, ਪਰ)
पउणु पाणी है बैसंतरु ॥
ਮਾਇਆ ਮੋਹੁ ਵਰਤੈ ਸਭ ਅੰਤਰਿ ॥
Emotional attachment to Maya rules deep within all.
ਸਭ ਜੀਵਾਂ ਦੇ ਅੰਦਰ ਮਾਇਆ ਦਾ ਮੋਹ (ਆਪਣਾ) ਜ਼ੋਰ ਬਣਾਈ ਰੱਖਦਾ ਹੈ।
माइआ मोहु वरतै सभ अंतरि ॥
ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥
When one realizes the One who created him, emotional attachment to Maya is dispelled. ||14||
ਜਦੋਂ (ਕੋਈ ਵਡ-ਭਾਗੀ) ਉਸ ਪਰਮਾਤਮਾ ਨਾਲ ਸਾਂਝ ਪਾਂਦੇ ਹਨ ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ ਹੈ, ਤਾਂ (ਉਹ ਪਰਮਾਤਮਾ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਦੇਂਦਾ ਹੈ ॥੧੪॥
जिनि कीते जा तिसै पछाणहि माइआ मोहु चुकाइदा ॥१४॥
ਇਕਿ ਮਾਇਆ ਮੋਹਿ ਗਰਬਿ ਵਿਆਪੇ ॥
Some are engrossed in emotional attachment to Maya and pride.
ਕਈ (ਜੀਵ ਐਸੇ ਹਨ ਜੋ ਹਰ ਵੇਲੇ) ਮਾਇਆ ਦੇ ਮੋਹ ਵਿਚ ਅਹੰਕਾਰ ਵਿਚ ਗ੍ਰਸੇ ਰਹਿੰਦੇ ਹਨ,
इकि माइआ मोहि गरबि विआपे ॥
ਹਉਮੈ ਹੋਇ ਰਹੇ ਹੈ ਆਪੇ ॥
They are self-conceited and egotistical.
ਹਉਮੈ ਦਾ ਪੁਤਲਾ ਹੀ ਬਣੇ ਰਹਿੰਦੇ ਹਨ।
हउमै होइ रहे है आपे ॥
ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥
They never think about the Messenger of Death; in the end, they leave, regretting and repenting. ||15||
(ਪਰ ਜਿਸ ਭੀ ਅਜਿਹੇ ਮਨੁੱਖ ਨੂੰ ਇਸ) ਆਤਮਕ ਮੌਤ ਦੀ ਸਮਝ ਨਹੀਂ ਪੈਂਦੀ, ਉਹ ਅੰਤ ਵੇਲੇ ਇੱਥੋਂ ਹੱਥ ਮਲਦਾ ਹੀ ਜਾਂਦਾ ਹੈ ॥੧੫॥
जमकालै की खबरि न पाई अंति गइआ पछुताइदा ॥१५॥
ਜਿਨਿ ਉਪਾਏ ਸੋ ਬਿਧਿ ਜਾਣੈ ॥
He alone knows the Way, who created it.
ਪਰ, (ਜੀਵਾਂ ਦੇ ਭੀ ਕੀਹ ਵੱਸ?) ਜਿਸ ਪਰਮਾਤਮਾ ਨੇ (ਜੀਵ) ਪੈਦਾ ਕੀਤੇ ਹਨ ਉਹ ਹੀ (ਇਸ ਆਤਮਕ ਮੌਤ ਤੋਂ ਬਚਾਣ ਦਾ) ਢੰਗ ਜਾਣਦਾ ਹੈ।
जिनि उपाए सो बिधि जाणै ॥
ਗੁਰਮੁਖਿ ਦੇਵੈ ਸਬਦੁ ਪਛਾਣੈ ॥
The Gurmukh, who is blessed with the Shabad, realizes Him.
(ਉਹ ਇਹ ਸੂਝ ਜਿਸ ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਲੈਂਦਾ ਹੈ।
गुरमुखि देवै सबदु पछाणै ॥
ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥
Slave Nanak offers this prayer; O Lord, let my consciousness be attached to the True Name. ||16||2||16||
ਨਾਨਕ ਦਾਸ ਬੇਨਤੀ ਕਰਦਾ ਹੈ-ਉਹ ਮਨੁੱਖ ਆਪਣਾ ਚਿੱਤ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ ਜੋੜੀ ਰੱਖਦਾ ਹੈ ॥੧੬॥੨॥੧੬॥
नानक दासु कहै बेनंती सचि नामि चितु लाइदा ॥१६॥२॥१६॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਆਦਿ ਜੁਗਾਦਿ ਦਇਆਪਤਿ ਦਾਤਾ ॥
From the very beginning of time, and throughout the ages, the Merciful Lord has been the Great Giver.
ਹੇ ਪ੍ਰਭੂ! ਤੂੰ (ਜਗਤ ਦੇ) ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਦਇਆ ਦਾ ਮਾਲਕ ਹੈਂ (ਸਾਰੇ ਸੁਖ ਪਦਾਰਥ) ਦੇਣ ਵਾਲਾ ਹੈਂ।
आदि जुगादि दइआपति दाता ॥
ਪੂਰੇ ਗੁਰ ਕੈ ਸਬਦਿ ਪਛਾਤਾ ॥
Through the Shabad, the Word of the Perfect Guru, He is realized.
ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੇ ਨਾਲ ਜਾਣ-ਪਛਾਣ ਬਣ ਸਕਦੀ ਹੈ।
पूरे गुर कै सबदि पछाता ॥
ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥
Those who serve You are immersed in You. You unite them in Union with Yourself. ||1||
ਜਿਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰੇ (ਚਰਨਾਂ) ਵਿਚ ਲੀਨ ਰਹਿੰਦੇ ਹਨ। ਤੂੰ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਮਿਲਾਂਦਾ ਹੈਂ ॥੧॥
तुधुनो सेवहि से तुझहि समावहि तू आपे मेलि मिलाइदा ॥१॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥
You are inaccessible and unfathomable; Your limits cannot be found.
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਗਿਆਨ ਇੰਦ੍ਰਿਆਂ ਦੀ ਰਾਹੀਂ ਤੇਰੀ ਸੂਝ ਨਹੀਂ ਪੈ ਸਕਦੀ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੇਰੀ ਪ੍ਰਾਪਤੀ ਨਹੀਂ ਹੋ ਸਕਦੀ)।
अगम अगोचरु कीमति नही पाई ॥
ਜੀਅ ਜੰਤ ਤੇਰੀ ਸਰਣਾਈ ॥
All beings and creatures seek Your Sanctuary.
ਸਾਰੇ ਜੀਅ ਜੰਤ ਤੇਰੇ ਹੀ ਆਸਰੇ ਹਨ।
जीअ जंत तेरी सरणाई ॥
ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥
As is pleases Your Will, You guide us along; You Yourself place us on the Path. ||2||
ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤੂੰ ਜੀਵਾਂ ਨੂੰ ਕਾਰੇ ਲਾਂਦਾ ਹੈਂ, ਤੂੰ ਆਪ ਹੀ (ਜੀਵਾਂ ਨੂੰ) ਸਹੀ ਜੀਵਨ-ਰਾਹ ਉਤੇ ਤੋਰਦਾ ਹੈਂ ॥੨॥
जिउ तुधु भावै तिवै चलावहि तू आपे मारगि पाइदा ॥२॥
ਹੈ ਭੀ ਸਾਚਾ ਹੋਸੀ ਸੋਈ ॥
The True Lord is, and shall always be.
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਇਸ ਵੇਲੇ ਭੀ ਮੌਜੂਦ ਹੈ, ਉਹ ਸਦਾ ਕਾਇਮ ਰਹੇਗਾ।
है भी साचा होसी सोई ॥
ਆਪੇ ਸਾਜੇ ਅਵਰੁ ਨ ਕੋਈ ॥
He Himself creates - there is no other at all.
ਉਹ ਆਪ ਹੀ (ਸ੍ਰਿਸ਼ਟੀ) ਪੈਦਾ ਕਰਦਾ ਹੈ, (ਉਸ ਤੋਂ ਬਿਨਾ ਪੈਦਾ ਕਰਨ ਵਾਲਾ) ਕੋਈ ਹੋਰ ਨਹੀਂ ਹੈ।
आपे साजे अवरु न कोई ॥
ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥
The Giver of peace takes care of all; He Himself sustains them. ||3||
ਉਹ ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਉਹ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ ॥੩॥
सभना सार करे सुखदाता आपे रिजकु पहुचाइदा ॥३॥
ਅਗਮ ਅਗੋਚਰੁ ਅਲਖ ਅਪਾਰਾ ॥
You are inaccessible, unfathomable, invisible and infinite;
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ ਅਗੋਚਰ ਹੈਂ, ਤੂੰ ਅਲੱਖ ਹੈਂ, ਤੂੰ ਬੇਅੰਤ ਹੈਂ।
अगम अगोचरु अलख अपारा ॥
ਕੋਇ ਨ ਜਾਣੈ ਤੇਰਾ ਪਰਵਾਰਾ ॥
no one knows Your extent.
ਕੋਈ ਭੀ ਜਾਣ ਨਹੀਂ ਸਕਦਾ ਕਿ ਤੇਰਾ ਕੇਡਾ ਵੱਡਾ ਪਰਵਾਰ ਹੈ।
कोइ न जाणै तेरा परवारा ॥
ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥
You Yourself realize Yourself. Through the Guru's Teachings, You reveal Yourself. ||4||
ਆਪਣੇ ਆਪ ਨੂੰ (ਆਪਣੀ ਬਜ਼ੁਰਗੀ ਨੂੰ) ਤੂੰ ਆਪ ਹੀ ਸਮਝਦਾ ਹੈਂ, ਗੁਰੂ ਦੀ ਮੱਤ ਦੇ ਕੇ ਤੂੰ ਆਪ ਹੀ (ਜੀਵਾਂ ਨੂੰ ਸਹੀ ਜੀਵਨ-ਰਸਤਾ) ਸਮਝਾਂਦਾ ਹੈਂ ॥੪॥
आपणा आपु पछाणहि आपे गुरमती आपि बुझाइदा ॥४॥
ਪਾਤਾਲ ਪੁਰੀਆ ਲੋਅ ਆਕਾਰਾ ॥
Your Almighty Command prevails throughout
(ਅਨੇਕਾਂ) ਪਾਤਾਲ, (ਅਨੇਕਾਂ) ਪੁਰੀਆਂ, (ਅਨੇਕਾਂ) ਮੰਡਲ-ਇਹ ਸਾਰਾ ਦਿੱਸਦਾ ਜਗਤ (ਪਰਮਾਤਮਾ ਦਾ ਪੈਦਾ ਕੀਤਾ ਹੋਇਆ ਹੈ),
पाताल पुरीआ लोअ आकारा ॥
ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥
the nether worlds, realms and worlds of form.
ਇਸ ਵਿਚ ਪਰਮਾਤਮਾ ਦਾ ਕਰੜਾ ਹੁਕਮ ਜਗਤ ਦੀ ਕਾਰ ਚਲਾ ਰਿਹਾ ਹੈ।
तिसु विचि वरतै हुकमु करारा ॥
ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥
By the Hukam of Your Command, You create, and by Your Command, You destroy. By Your Command, You unite in Union. ||5||
(ਇਸ ਸਾਰੇ ਜਗਤ ਨੂੰ ਪਰਮਾਤਮਾ ਆਪਣੇ) ਹੁਕਮ ਵਿਚ ਪੈਦਾ ਕਰਦਾ ਹੈ, ਹੁਕਮ ਵਿਚ ਹੀ ਢਾਹੁੰਦਾ ਹੈ। ਹੁਕਮ ਅਨੁਸਾਰ ਹੀ (ਜੀਵਾਂ ਨੂੰ ਗੁਰੂ ਨਾਲ) ਮੇਲ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ ॥੫॥
हुकमे साजे हुकमे ढाहे हुकमे मेलि मिलाइदा ॥५॥
ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥
One who realizes Your Command, praises Your Command.
(ਹੇ ਪ੍ਰਭੂ!) ਜਿਹੜਾ ਮਨੁੱਖ ਤੇਰੇ ਹੁਕਮ ਨੂੰ ਸਮਝ ਲੈਂਦਾ ਹੈ, ਉਹ ਉਸ ਹੁਕਮ ਦੀ ਸੋਭਾ ਕਰਦਾ ਹੈ।
हुकमै बूझै सु हुकमु सलाहे ॥
ਅਗਮ ਅਗੋਚਰ ਵੇਪਰਵਾਹੇ ॥
You are Inaccessible, Unfathomable and Self-Sufficient.
ਹੇ ਅਪਹੁੰਚ! ਹੇ ਅਗੋਚਰ! ਹੇ ਵੇ-ਪਰਵਾਹ!
अगम अगोचर वेपरवाहे ॥
ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥
As is the understanding You give, so do I become. You Yourself reveal the Shabad. ||6||
ਤੂੰ ਜਿਹੋ ਜਿਹੀ ਮੱਤ (ਕਿਸੇ ਮਨੁੱਖ ਨੂੰ) ਦੇਂਦਾ ਹੈਂ, ਉਹ ਉਹੋ ਜਿਹਾ ਬਣ ਜਾਂਦਾ ਹੈ। ਤੂੰ ਆਪ ਹੀ ਗੁਰੂ ਦੇ ਸ਼ਬਦ ਵਿਚ (ਮਨੁੱਖ ਨੂੰ ਜੋੜ ਕੇ ਉਸ ਨੂੰ ਆਪਣੇ ਹੁਕਮ ਦੀ) ਸੂਝ ਬਖ਼ਸ਼ਦਾ ਹੈਂ ॥੬॥
जेही मति देहि सो होवै तू आपे सबदि बुझाइदा ॥६॥
ਅਨਦਿਨੁ ਆਰਜਾ ਛਿਜਦੀ ਜਾਏ ॥
Night and day, the days of our lives wear away.
ਹਰ ਰੋਜ਼ ਹਰ ਵੇਲੇ ਮਨੁੱਖ ਦੀ ਉਮਰ ਘਟਦੀ ਜਾਂਦੀ ਹੈ,
अनदिनु आरजा छिजदी जाए ॥
ਰੈਣਿ ਦਿਨਸੁ ਦੁਇ ਸਾਖੀ ਆਏ ॥
Night and day both bear witness to this loss.
ਰਾਤ ਅਤੇ ਦਿਨ ਇਹ ਦੋਵੇਂ ਇਸ ਗੱਲ ਦੇ ਗਵਾਹ ਹਨ (ਜਿਹੜਾ ਦਿਨ ਰਾਤ ਲੰਘ ਜਾਂਦਾ ਹੈ, ਉਹ ਵਾਪਸ ਉਮਰ ਵਿਚ ਨਹੀਂ ਆ ਸਕਦਾ)।
रैणि दिनसु दुइ साखी आए ॥
ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥
The blind, foolish, self-willed manmukh is not aware of this; death is hovering over his head. ||7||
ਪਰ ਮਨ ਦਾ ਮੁਰੀਦ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮੂਰਖ ਮਨੁੱਖ (ਇਸ ਗੱਲ ਨੂੰ) ਚੇਤੇ ਨਹੀਂ ਕਰਦਾ। (ਉਧਰੋਂ) ਮੌਤ (ਦਾ ਨਗਾਰਾ) ਸਿਰ ਉੱਤੇ ਗੱਜਦਾ ਰਹਿੰਦਾ ਹੈ ॥੭॥
मनमुखु अंधु न चेतै मूड़ा सिर ऊपरि कालु रूआइदा ॥७॥
ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥
The mind and body are cooled and soothed, holding tight to the Guru's Feet.
ਜਿਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ ਉਸ ਦਾ ਤਨ ਸ਼ਾਂਤ ਰਹਿੰਦਾ ਹੈ।
मनु तनु सीतलु गुर चरणी लागा ॥
ਅੰਤਰਿ ਭਰਮੁ ਗਇਆ ਭਉ ਭਾਗਾ ॥
Doubt is eliminated from within, and fear runs away.
ਉਸ ਦੇ ਅੰਦਰ (ਟਿਕੀ ਹੋਈ) ਭਟਕਣਾ ਦੂਰ ਹੋ ਜਾਂਦੀ ਹੈ, ਉਸ ਦਾ ਹਰੇਕ ਕਿਸਮ ਦਾ ਡਰ ਮੁੱਕ ਜਾਂਦਾ ਹੈ।
अंतरि भरमु गइआ भउ भागा ॥
ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥
One is in bliss forever, singing the Glorious Praises of the True Lord, and speaking the True Word of His Bani. ||8||
ਜਿਹੜੇ ਮਨੁੱਖ (ਗੁਰੂ ਦੀ ਕਿਰਪਾ ਨਾਲ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਜੀਵ ਦੇ ਵੱਸ ਦੀ ਗੱਲ ਨਹੀਂ) ਇਹ ਸਿਫ਼ਤ-ਸਾਲਾਹ ਦੀ ਬਾਣੀ ਭੀ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਆਪ ਹੀ) ਉਚਾਰਨ ਲਈ ਪ੍ਰੇਰਦਾ ਹੈ ॥੮॥
सदा अनंदु सचे गुण गावहि सचु बाणी बोलाइदा ॥८॥
ਜਿਨਿ ਤੂ ਜਾਤਾ ਕਰਮ ਬਿਧਾਤਾ ॥
One who knows You as the Architect of Karma,
ਹੇ ਪ੍ਰਭੂ! ਤੂੰ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈਂ। ਜਿਸ (ਮਨੁੱਖ) ਨੇ ਤੇਰੇ ਨਾਲ ਸਾਂਝ ਪਾ ਲਈ,
जिनि तू जाता करम बिधाता ॥
ਪੂਰੈ ਭਾਗਿ ਗੁਰ ਸਬਦਿ ਪਛਾਤਾ ॥
has the good fortune of perfect destiny, and recognizes the Word of the Guru's Shabad.
ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਤੈਨੂੰ (ਹਰ ਥਾਂ ਵੱਸਦਾ) ਪਛਾਣ ਲਿਆ।
पूरै भागि गुर सबदि पछाता ॥
ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥
The Lord, the Truest of the True, is his social class and honor. Conquering his ego, he is united with the Lord. ||9||
ਜਿਸ ਮਨੁੱਖ ਦੀ ਹਉਮੈ ਮਾਰ ਕੇ ਸਦਾ-ਥਿਰ ਪ੍ਰਭੂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ, ਉਸ ਦੀ ਜਾਤਿ ਉਹ ਆਪ ਬਣ ਜਾਂਦਾ ਹੈ, ਉਸ ਦੀ ਕੁਲ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਬਣ ਜਾਂਦਾ ਹੈ ॥੯॥
जति पति सचु सचा सचु सोई हउमै मारि मिलाइदा ॥९॥
ਮਨੁ ਕਠੋਰੁ ਦੂਜੈ ਭਾਇ ਲਾਗਾ ॥
The stubborn and insensitive mind is attached to the love of duality.
ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਸ ਦਾ ਮਨ ਕਠੋਰ ਟਿਕਿਆ ਰਹਿੰਦਾ ਹੈ,
मनु कठोरु दूजै भाइ लागा ॥
ਭਰਮੇ ਭੂਲਾ ਫਿਰੈ ਅਭਾਗਾ ॥
Deluded by doubt, the unfortunate wander around in confusion.
ਉਹ ਮੰਦ-ਭਾਗੀ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।
भरमे भूला फिरै अभागा ॥
ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥
But if they are blessed by God's Grace, they serve the True Guru, and easily obtain peace. ||10||
ਜਦੋਂ ਉਸ ਉਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਤਦੋਂ ਉਹ ਗੁਰੂ ਦੀ ਸਰਨ ਪੈਂਦਾ ਹੈ, ਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਆਤਮਕ ਆਨੰਦ ਮਾਣਦਾ ਹੈ ॥੧੦॥
करमु होवै ता सतिगुरु सेवे सहजे ही सुखु पाइदा ॥१०॥
ਲਖ ਚਉਰਾਸੀਹ ਆਪਿ ਉਪਾਏ ॥
He Himself created the 8.4 million species of beings.
ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੇ) ਆਪ ਪੈਦਾ ਕੀਤੇ ਹਨ,
लख चउरासीह आपि उपाए ॥
ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥
Only in this human life, is devotional worship to the Guru implanted within.
(ਉਸ ਦੀ ਮਿਹਰ ਨਾਲ ਹੀ) ਮਨੁੱਖਾ ਜਨਮ ਵਿਚ ਗੁਰੂ ਜੀਵ ਦੇ ਅੰਦਰ ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ।
मानस जनमि गुर भगति द्रिड़ाए ॥
ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥
Without devotion, one lives in manure; he falls into manure again and again. ||11||
ਭਗਤੀ ਤੋਂ ਬਿਨਾ ਜੀਵ ਦਾ ਨਿਵਾਸ ਵਿਕਾਰਾਂ ਦੇ ਗੰਦ ਵਿਚ ਰਹਿੰਦਾ ਹੈ, ਤੇ, ਮੁੜ ਮੁੜ ਵਿਕਾਰਾਂ ਦੇ ਗੰਦ ਵਿਚ ਹੀ ਪਾਇਆ ਜਾਂਦਾ ਹੈ ॥੧੧॥
बिनु भगती बिसटा विचि वासा बिसटा विचि फिरि पाइदा ॥११॥
ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥
If one is blessed with His Grace, devotional worship to the Guru is implanted within.
ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ।
करमु होवै गुरु भगति द्रिड़ाए ॥
ਵਿਣੁ ਕਰਮਾ ਕਿਉ ਪਾਇਆ ਜਾਏ ॥
Without God's Grace, how can anyone find Him?
ਪ੍ਰਭੂ ਦੀ ਬਖ਼ਸ਼ਸ਼ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।
विणु करमा किउ पाइआ जाए ॥
ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥
The Creator Himself acts, and inspires all to act; as He wills, he leads us on. ||12||
(ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ। ਜਿਵੇਂ ਉਸ ਦੀ ਰਜ਼ਾ ਹੁੰਦੀ ਹੈ, ਤਿਵੇਂ ਜੀਵਾਂ ਨੂੰ ਤੋਰਦਾ ਹੈ ॥੧੨॥
आपे करे कराए करता जिउ भावै तिवै चलाइदा ॥१२॥
ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥
The Simritees and the Shaastras do not know His limits.
ਸਿੰਮ੍ਰਿਤੀਆਂ ਸ਼ਾਸਤ੍ਰਾਂ (ਦੇ ਦੱਸੇ ਕਰਮ-ਕਾਂਡ) ਦੀ ਰਾਹੀਂ ਮਨੁੱਖ (ਪ੍ਰਭੂ ਦੇ ਮਿਲਾਪ ਦਾ) ਭੇਤ ਨਹੀਂ ਜਾਣ ਸਕਦਾ।
सिम्रिति सासत अंतु न जाणै ॥
ਮੂਰਖੁ ਅੰਧਾ ਤਤੁ ਨ ਪਛਾਣੈ ॥
The blind fool does not recognize the essence of reality.
(ਕਰਮ-ਕਾਂਡ ਵਿਚ ਹੀ ਫਸਿਆ) ਅੰਨ੍ਹਾ ਮੂਰਖ ਮਨੁੱਖ ਅਸਲੀਅਤ ਨਹੀਂ ਸਮਝ ਸਕਦਾ।
मूरखु अंधा ततु न पछाणै ॥
ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥
The Creator Himself acts, and inspires all to act; He Himself deludes with doubt. ||13||
(ਪਰ ਇਸ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਸਭ ਕੁਝ ਕਰਦਾ ਕਰਾਂਦਾ ਹੈ, ਆਪ ਹੀ ਭਟਕਣਾ ਵਿਚ ਪਾ ਕੇ ਕੁਰਾਹੇ ਪਾਈ ਰੱਖਦਾ ਹੈ ॥੧੩॥
आपे करे कराए करता आपे भरमि भुलाइदा ॥१३॥
ਸਭੁ ਕਿਛੁ ਆਪੇ ਆਪਿ ਕਰਾਏ ॥
He Himself causes everything to be done.
ਪਰਮਾਤਮਾ ਆਪ ਹੀ ਆਪ (ਜੀਵਾਂ ਪਾਸੋਂ) ਸਭ ਕੁਝ ਕਰਾਂਦਾ ਹੈ,
सभु किछु आपे आपि कराए ॥
ਆਪੇ ਸਿਰਿ ਸਿਰਿ ਧੰਧੈ ਲਾਏ ॥
He Himself joins each and every person to his tasks.
ਹਰੇਕ ਜੀਵ ਦੇ ਸਿਰ ਉਤੇ ਲਿਖੇ ਲੇਖ ਅਨੁਸਾਰ ਪ੍ਰਭੂ ਆਪ ਹੀ ਹਰੇਕ ਨੂੰ ਮਾਇਆ ਵਾਲੀ ਦੌੜ-ਭੱਜ ਵਿਚ ਲਾਈ ਰੱਖਦਾ ਹੈ।
आपे सिरि सिरि धंधै लाए ॥
ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥
He Himself establishes and disestablishes, and watches over all; He reveals Himself to the Gurmukh. ||14||
ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ, ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਗੁਰੂ ਦੀ ਸਰਨ ਪਾ ਕੇ ਆਪ ਹੀ (ਸਹੀ ਜੀਵਨ-ਰਾਹ ਦੀ) ਸੋਝੀ ਦੇਂਦਾ ਹੈ ॥੧੪॥
आपे थापि उथापे वेखै गुरमुखि आपि बुझाइदा ॥१४॥
ਸਚਾ ਸਾਹਿਬੁ ਗਹਿਰ ਗੰਭੀਰਾ ॥
The True Lord and Master is profoundly deep and unfathomable.
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਅਥਾਹ ਹੈ, ਵੱਡੇ ਜਿਗਰੇ ਵਾਲਾ ਹੈ।
सचा साहिबु गहिर गंभीरा ॥
ਸਦਾ ਸਲਾਹੀ ਤਾ ਮਨੁ ਧੀਰਾ ॥
Praising Him forever, the mind is comforted and consoled.
ਜਦੋਂ ਮੈਂ ਸਦਾ ਉਸ ਦੀ ਸਿਫ਼ਤ-ਸਾਲਾਹ ਕਰਦਾ ਹਾਂ, ਤਾਂ ਮੇਰਾ ਮਨ ਧੀਰਜ ਵਾਲਾ ਰਹਿੰਦਾ ਹੈ।
सदा सलाही ता मनु धीरा ॥
ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥
He is inaccessible and unfathomable; His value cannot be estimated. He dwells in the mind of the Gurmukh. ||15||
ਉਸ ਅਪਹੁੰਚ ਤੇ ਅਗੋਚਰ ਪਰਮਾਤਮਾ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਉਹ ਮਿਲ ਨਹੀਂ ਸਕਦਾ)। ਗੁਰੂ ਦੀ ਸਰਨ ਪਾ ਕੇ (ਆਪਣਾ ਨਾਮ ਮਨੁੱਖ ਦੇ) ਮਨ ਵਿਚ ਵਸਾਂਦਾ ਹੈ ॥੧੫॥
अगम अगोचरु कीमति नही पाई गुरमुखि मंनि वसाइदा ॥१५॥
ਆਪਿ ਨਿਰਾਲਮੁ ਹੋਰ ਧੰਧੈ ਲੋਈ ॥
He Himself is detached; all others are entangled in their affairs.
ਪਰਮਾਤਮਾ ਆਪ ਨਿਰਲੇਪ ਹੈ, ਹੋਰ ਸਾਰੀ ਲੁਕਾਈ ਮਾਇਆ ਦੀ ਦੌੜ-ਭੱਜ ਵਿਚ ਖਚਿਤ ਰਹਿੰਦੀ ਹੈ।
आपि निरालमु होर धंधै लोई ॥
ਗੁਰ ਪਰਸਾਦੀ ਬੂਝੈ ਕੋਈ ॥
By Guru's Grace, one comes to understand Him.
ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਦੀ ਰਾਹੀਂ (ਉਸ ਨਾਲ) ਸਾਂਝ ਪਾਂਦਾ ਹੈ।
गुर परसादी बूझै कोई ॥
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥
O Nanak, the Naam, the Name of the Lord, comes to dwell deep within the heart; through the Guru's Teachings, one is united in His Union. ||16||3||17||
ਹੇ ਨਾਨਕ! (ਜਿਸ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ) ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਦੀ ਮੱਤ ਵਿਚ ਜੋੜ ਕੇ (ਪ੍ਰਭੂ ਮਨੁੱਖ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ ॥੧੬॥੩॥੧੭॥
नानक नामु वसै घट अंतरि गुरमती मेलि मिलाइदा ॥१६॥३॥१७॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਜੁਗ ਛਤੀਹ ਕੀਓ ਗੁਬਾਰਾ ॥
For thirty-six ages, utter darkness prevailed.
ਹੇ ਪ੍ਰਭੂ! (ਜਗਤ-ਰਚਨਾ ਤੋਂ ਪਹਿਲਾਂ) ਬੇਅੰਤ ਸਮਾ ਤੂੰ ਅਜਿਹੀ ਹਾਲਤ ਬਣਾਈ ਰੱਖੀ ਜੋ ਜੀਵਾਂ ਦੀ ਸਮਝ ਤੋਂ ਪਰੇ ਹੈ।
जुग छतीह कीओ गुबारा ॥
ਤੂ ਆਪੇ ਜਾਣਹਿ ਸਿਰਜਣਹਾਰਾ ॥
Only You Yourself know this, O Creator Lord.
ਹੇ ਸਿਰਜਣਹਾਰ! ਤੂੰ ਆਪ ਹੀ ਜਾਣਦਾ ਹੈਂ (ਕਿ ਉਹ ਹਾਲਤ ਕੀਹ ਸੀ)।
तू आपे जाणहि सिरजणहारा ॥
ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥
What can anyone else say? What can anyone explain? Only You Yourself can estimate Your worth. ||1||
(ਉਸ ਗੁਬਾਰ ਦੀ ਬਾਬਤ) ਕੋਈ ਜੀਵ ਕੁਝ ਭੀ ਨਹੀਂ ਕਹਿ ਸਕਦਾ, ਕੋਈ ਜੀਵ ਆਖ ਕੇ ਕੁਝ ਭੀ ਨਹੀਂ ਬਿਆਨ ਕਰ ਸਕਦਾ। ਤੂੰ ਆਪ ਹੀ ਉਸ ਦੀ ਅਸਲੀਅਤ ਜਾਣਦਾ ਹੈਂ ॥੧॥
होर किआ को कहै कि आखि वखाणै तू आपे कीमति पाइदा ॥१॥
ਓਅੰਕਾਰਿ ਸਭ ਸ੍ਰਿਸਟਿ ਉਪਾਈ ॥
The One Universal Creator created the entire Universe.
ਪਰਮਾਤਮਾ ਨੇ ਆਪ ਸਾਰੀ ਸ੍ਰਿਸ਼ਟੀ ਪੈਦਾ ਕੀਤੀ।
ओअंकारि सभ स्रिसटि उपाई ॥
ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥
All the plays and dramas are to Your glory and greatness.
ਹੇ ਪ੍ਰਭੂ! (ਤੇਰਾ ਰਚਿਆ ਇਹ ਜਗਤ) ਸਾਰਾ ਤੇਰਾ ਖੇਲ-ਤਮਾਸ਼ਾ ਹੈ, ਤੇਰੀ ਹੀ ਵਡਿਆਈ ਹੈ।
सभु खेलु तमासा तेरी वडिआई ॥
ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥
The True Lord Himself makes all distinctions; He Himself breaks and builds. ||2||
ਪਰਮਾਤਮਾ ਆਪ ਹੀ ਸਾਰੇ ਜੀਵਾਂ ਨੂੰ ਵਖ ਵਖ ਕਿਸਮ ਦੇ ਬਣਾਂਦਾ ਹੈ, ਆਪ ਹੀ ਨਾਸ ਕਰ ਕੇ ਆਪ ਹੀ ਪੈਦਾ ਕਰਦਾ ਹੈ ॥੨॥
आपे वेक करे सभि साचा आपे भंनि घड़ाइदा ॥२॥
ਬਾਜੀਗਰਿ ਇਕ ਬਾਜੀ ਪਾਈ ॥
The Juggler has staged His juggling show.
(ਪ੍ਰਭੂ-) ਬਾਜੀਗਰ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ।
बाजीगरि इक बाजी पाई ॥
ਪੂਰੇ ਗੁਰ ਤੇ ਨਦਰੀ ਆਈ ॥
Through the Perfect Guru, one comes to behold it.
ਜਿਸ ਮਨੁੱਖ ਨੂੰ ਪੂਰੇ ਗੁਰੂ ਪਾਸੋਂ ਇਹ ਸਮਝ ਆ ਗਈ,
पूरे गुर ते नदरी आई ॥
ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥
One who remains forever detached in the Word of the Guru's Shabad - his consciousness is attuned to the True Lord. ||3||
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਇਸ ਜਗਤ-ਤਮਾਸ਼ੇ ਵਿਚ) ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਸਦਾ-ਥਿਰ ਪਰਮਾਤਮਾ ਨਾਲ ਆਪਣਾ ਮਨ ਜੋੜੀ ਰੱਖਦਾ ਹੈ ॥੩॥
सदा अलिपतु रहै गुर सबदी साचे सिउ चितु लाइदा ॥३॥
ਬਾਜਹਿ ਬਾਜੇ ਧੁਨਿ ਆਕਾਰਾ ॥
The musical instruments of the body vibrate and resound.
ਇਹ ਸਾਰੇ ਦਿੱਸ ਰਹੇ ਸਰੀਰ (ਮਿੱਠੀ ਸੁਰ) ਨਾਲ (ਮਾਨੋ) ਵਾਜੇ ਵੱਜ ਰਹੇ ਹਨ।
बाजहि बाजे धुनि आकारा ॥
ਆਪਿ ਵਜਾਏ ਵਜਾਵਣਹਾਰਾ ॥
The Player Himself plays them.
ਵਜਾਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਇਹ (ਸਰੀਰ-) ਵਾਜੇ ਵਜਾ ਰਿਹਾ ਹੈ।
आपि वजाए वजावणहारा ॥
ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥
The breath flows equally through the hearts of each and every being. Receiving the breath, all the instruments sing. ||4||
ਹਰੇਕ ਸਰੀਰ ਵਿਚ ਉਸ ਸਦਾ ਇਕ-ਰੰਗ ਰਹਿਣ ਵਾਲੇ ਪਰਮਾਤਮਾ ਦਾ ਬਣਾਇਆ ਹੋਇਆ ਸੁਆਸ ਚੱਲ ਰਿਹਾ ਹੈ, (ਉਸ ਆਪਣੇ ਪੈਦਾ ਕੀਤੇ) ਪਉਣ ਵਿਚ ਮਿਲ ਕੇ ਪਰਮਾਤਮਾ ਇਹ ਸਾਰੇ ਵਾਜੇ ਵਜਾ ਰਿਹਾ ਹੈ ॥੪॥
घटि घटि पउणु वहै इक रंगी मिलि पवणै सभ वजाइदा ॥४॥
ਕਰਤਾ ਕਰੇ ਸੁ ਨਿਹਚਉ ਹੋਵੈ ॥
Whatever the Creator does, surely comes to pass.
(ਉਸ ਮਨੁੱਖ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਕਰਦਾ ਹੈ ਉਹ ਜ਼ਰੂਰ ਹੁੰਦਾ ਹੈ,
करता करे सु निहचउ होवै ॥
ਗੁਰ ਕੈ ਸਬਦੇ ਹਉਮੈ ਖੋਵੈ ॥
Through the Word of the Guru's Shabad, egotism is consumed.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦਾ ਹੈ,
गुर कै सबदे हउमै खोवै ॥
ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥
By Guru's Grace, some are blessed with glorious greatness; they meditate on the Naam, the Name of the Lord. ||5||
(ਜਿਸ) ਕਿਸੇ (ਵਿਰਲੇ ਮਨੁੱਖ) ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਵਡਿਆਈ ਦੇਂਦਾ ਹੈ। ਉਹ ਮਨੁੱਖ ਹਰ ਵੇਲੇ ਹਰਿ-ਨਾਮ ਹੀ ਸਿਮਰਦਾ ਹੈ ॥੫॥
गुर परसादी किसै दे वडिआई नामो नामु धिआइदा ॥५॥
ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥
There is no other profit as great as service to the Guru.
ਗੁਰੂ ਦੀ ਸਰਨ ਪੈਣ ਦੇ ਬਰਾਬਰ (ਜਗਤ ਵਿਚ) ਹੋਰ ਕੋਈ ਲਾਭ ਨਹੀਂ ਹੈ।
गुर सेवे जेवडु होरु लाहा नाही ॥
ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥
The Naam abides within my mind, and I praise the Naam.
(ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦੇ) ਮਨ ਵਿਚ (ਪਰਮਾਤਮਾ ਦਾ) ਨਾਮ ਆ ਵੱਸਦਾ ਹੈ, ਉਹ ਹਰ ਵੇਲੇ ਹਰਿ-ਨਾਮ ਦੀ ਸਿਫ਼ਤ ਕਰਦੇ ਹਨ।
नामु मंनि वसै नामो सालाही ॥
ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥
The Naam is forever the Giver of peace. Through the Naam, we earn the profit. ||6||
ਪਰਮਾਤਮਾ ਦਾ ਨਾਮ ਹੀ ਸਦਾ ਸੁਖ ਦੇਣ ਵਾਲਾ ਹੈ। ਹਰਿ-ਨਾਮ ਹੀ (ਅਸਲ) ਲਾਭ ਮਨੁੱਖ ਖੱਟਦਾ ਹੈ ॥੬॥
नामो नामु सदा सुखदाता नामो लाहा पाइदा ॥६॥
ਬਿਨੁ ਨਾਵੈ ਸਭ ਦੁਖੁ ਸੰਸਾਰਾ ॥
Without the Name, all the world suffers in misery.
ਹਰਿ-ਨਾਮ ਤੋਂ ਖੁੰਝਿਆਂ ਜਗਤ ਵਿਚ ਹਰ ਪਾਸੇ ਦੁੱਖ ਹੀ ਦੁੱਖ ਹੈ।
बिनु नावै सभ दुखु संसारा ॥
ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥
The more actions one does, the more the corruption increases.
(ਜਿਹੜੇ ਮਨੁੱਖ ਨਾਮ ਨੂੰ ਭੁਲਾ ਕੇ ਧਾਰਮਿਕ ਮਿਥੇ ਹੋਏ ਹੋਰ) ਅਨੇਕਾਂ ਕਰਮ ਕਰਦੇ ਹਨ (ਉਹਨਾਂ ਦੇ ਅੰਦਰ ਸਗੋਂ) ਵਿਕਾਰ ਵਧਦੇ ਹਨ।
बहु करम कमावहि वधहि विकारा ॥
ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥
Without serving the Naam, how can anyone find peace? Without the Naam, one suffers in pain. ||7||
ਜੇ ਮਨੁੱਖ ਨਾਮ ਨਹੀਂ ਸਿਮਰਦੇ ਤਾਂ ਆਤਮਕ ਆਨੰਦ ਕਿਵੇਂ ਮਿਲ ਸਕਦਾ ਹੈ? ਨਾਮ ਤੋਂ ਖੁੰਝ ਕੇ ਮਨੁੱਖ ਦੁੱਖ ਹੀ ਸਹੇੜਦਾ ਹੈ ॥੭॥
नामु न सेवहि किउ सुखु पाईऐ बिनु नावै दुखु पाइदा ॥७॥
ਆਪਿ ਕਰੇ ਤੈ ਆਪਿ ਕਰਾਏ ॥
He Himself acts, and inspires all to act.
ਪਰਮਾਤਮਾ ਆਪ ਹੀ ਸਭ ਕੁਝ ਕਰ ਰਿਹਾ ਹੈ ਅਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ।
आपि करे तै आपि कराए ॥
ਗੁਰ ਪਰਸਾਦੀ ਕਿਸੈ ਬੁਝਾਏ ॥
By Guru's Grace, He reveals Himself to a few.
ਗੁਰੂ ਦੀ ਕਿਰਪਾ ਨਾਲ ਕਿਸੇ (ਵਿਰਲੇ) ਨੂੰ ਪਰਮਾਤਮਾ ਇਹ ਸਮਝ ਦੇਂਦਾ ਹੈ।
गुर परसादी किसै बुझाए ॥
ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥
One who becomes Gurmukh breaks his bonds, and attains the home of liberation. ||8||
ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹ (ਆਪਣੇ ਅੰਦਰੋਂ ਮਾਇਆ ਦੇ ਮੋਹ ਦੇ) ਬੰਧਨ ਤੋੜ ਲੈਂਦੇ ਹਨ। ਗੁਰੂ ਉਹਨਾਂ ਨੂੰ ਉਸ ਆਤਮਕ ਟਿਕਾਣੇ ਵਿਚ ਰੱਖਦਾ ਹੈ ਜਿੱਥੇ ਉਹਨਾਂ ਨੂੰ ਵਿਕਾਰਾਂ ਵੱਲੋਂ ਖ਼ਲਾਸੀ ਮਿਲੀ ਰਹਿੰਦੀ ਹੈ ॥੮॥
गुरमुखि होवहि से बंधन तोड़हि मुकती कै घरि पाइदा ॥८॥
ਗਣਤ ਗਣੈ ਸੋ ਜਲੈ ਸੰਸਾਰਾ ॥
One who calculates his accounts, burns in the world.
ਜਿਹੜਾ ਮਨੁੱਖ ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਦਾ ਰਹਿੰਦਾ ਹੈ, ਉਹ ਜਗਤ ਵਿਚ ਸਦਾ (ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ,
गणत गणै सो जलै संसारा ॥
ਸਹਸਾ ਮੂਲਿ ਨ ਚੁਕੈ ਵਿਕਾਰਾ ॥
His skepticism and corruption are never dispelled.
ਉਸ ਦਾ ਇਹ ਵਿਅਰਥ ਸਹਮ ਕਦੇ ਭੀ ਨਹੀਂ ਮੁੱਕਦਾ।
सहसा मूलि न चुकै विकारा ॥
ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥
One who becomes Gurmukh abandons his calculations; through Truth, we merge in the True Lord. ||9||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਮੁਕਾਈ ਰੱਖਦਾ ਹੈ, ਉਹ ਹਰ ਵੇਲੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ॥੯॥
गुरमुखि होवै सु गणत चुकाए सचे सचि समाइदा ॥९॥
ਜੇ ਸਚੁ ਦੇਇ ਤ ਪਾਏ ਕੋਈ ॥
If God grants Truth, then we may attain it.
ਪਰ, ਜੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਆਪ ਹੀ ਇਹ ਬੇ-ਫ਼ਿਕਰੀ) ਬਖ਼ਸ਼ੇ, ਤਦੋਂ ਹੀ ਕੋਈ ਮਨੁੱਖ ਇਸ ਨੂੰ ਪ੍ਰਾਪਤ ਕਰਦਾ ਹੈ।
जे सचु देइ त पाए कोई ॥
ਗੁਰ ਪਰਸਾਦੀ ਪਰਗਟੁ ਹੋਈ ॥
By Guru's Grace, it is revealed.
ਗੁਰੂ ਦੀ ਕਿਰਪਾ ਨਾਲ (ਪ੍ਰਭੂ ਉਸ ਦੇ ਅੰਦਰ) ਪਰਗਟ ਹੋ ਜਾਂਦਾ ਹੈ।
गुर परसादी परगटु होई ॥
ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥
One who praises the True Name, and remains imbued with the Lord's Love, by Guru's Grace, finds peace. ||10||
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪ੍ਰੇਮ-ਰੰਗ ਵਿਚ ਮਸਤ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਦਾ ਹੈ, ਤੇ, ਆਤਮਕ ਆਨੰਦ ਮਾਣਦਾ ਰਹਿੰਦਾ ਹੈ ॥੧੦॥
सचु नामु सालाहे रंगि राता गुर किरपा ते सुखु पाइदा ॥१०॥
ਜਪੁ ਤਪੁ ਸੰਜਮੁ ਨਾਮੁ ਪਿਆਰਾ ॥
The Beloved Naam, the Name of the Lord, is chanting, meditation, penance and self-control.
ਪਰਮਾਤਮਾ ਦਾ ਮਿੱਠਾ ਨਾਮ (ਜਪਣਾ ਹੀ) ਜਪ ਹੈ ਤਪ ਹੈ ਸੰਜਮ ਹੈ।
जपु तपु संजमु नामु पिआरा ॥
ਕਿਲਵਿਖ ਕਾਟੇ ਕਾਟਣਹਾਰਾ ॥
God, the Destroyer, destroys sins.
(ਜਿਹੜਾ ਮਨੁੱਖ ਨਾਮ ਜਪਦਾ ਹੈ ਉਸ ਦੇ ਸਾਰੇ) ਪਾਪ (ਪਾਪ) ਕੱਟਣ ਦੀ ਸਮਰੱਥਾ ਰੱਖਣ ਵਾਲਾ ਪਰਮਾਤਮਾ ਕੱਟ ਦੇਂਦਾ ਹੈ।
किलविख काटे काटणहारा ॥
ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥
Through the Name of the Lord, the body and mind are cooled and soothed, and one is intuitively, easily absorbed into the Celestial Lord. ||11||
ਪਰਮਾਤਮਾ ਦੇ ਨਾਮ ਵਿਚ ਜੁੜਨ ਦੀ ਬਰਕਤਿ ਨਾਲ ਉਸ ਦਾ ਤਨ ਉਸ ਦਾ ਮਨ ਸ਼ਾਂਤ ਰਹਿੰਦਾ ਹੈ, ਉਹ ਸਦਾ ਹੀ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੧੧॥
हरि कै नामि तनु मनु सीतलु होआ सहजे सहजि समाइदा ॥११॥
ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥
With greed within them, their minds are filthy, and they spread filth around.
ਜਿਸ ਮਨੁੱਖ ਦੇ ਅੰਦਰ (ਮਾਇਆ ਦਾ) ਲਾਲਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਹਰ ਵੇਲੇ ਮੈਲਾ ਰਹਿੰਦਾ ਹੈ),
अंतरि लोभु मनि मैलै मलु लाए ॥
ਮੈਲੇ ਕਰਮ ਕਰੇ ਦੁਖੁ ਪਾਏ ॥
They do filthy deeds, and suffer in pain.
ਮੈਲੇ ਮਨ ਦੇ ਕਾਰਨ ਉਹ ਮਨੁੱਖ ਲਾਲਚ ਦੀ ਹੋਰ ਮੈਲ (ਆਪਣੇ ਮਨ ਨੂੰ) ਲਾਂਦਾ ਰਹਿੰਦਾ ਹੈ।
मैले करम करे दुखु पाए ॥
ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥
They deal in falsehood, and nothing but falsehood; telling lies, they suffer in pain. ||12||
(ਜਿਉਂ ਜਿਉਂ ਲਾਲਚ ਦੇ ਅਧੀਨ ਉਹ) ਮੈਲੇ ਕਰਮ ਕਰਦਾ ਹੈ, ਉਹ (ਆਤਮਕ) ਦੁੱਖ ਪਾਂਦਾ ਹੈ। ਉਹ ਸਦਾ ਨਾਸਵੰਤ ਪਦਾਰਥਾਂ ਦੇ ਕਮਾਣ ਦਾ ਧੰਧਾ ਹੀ ਕਰਦਾ ਹੈ, ਤੇ ਝੂਠ ਬੋਲ ਬੋਲ ਕੇ ਦੁੱਖ ਸਹਿੰਦਾ ਹੈ ॥੧੨॥
कूड़ो कूड़ु करे वापारा कूड़ु बोलि दुखु पाइदा ॥१२॥
ਨਿਰਮਲ ਬਾਣੀ ਕੋ ਮੰਨਿ ਵਸਾਏ ॥
Rare is that person who enshrines the Immaculate Bani of the Guru's Word within his mind.
ਜਿਹੜਾ ਕੋਈ ਮਨੁੱਖ (ਜੀਵਨ ਨੂੰ) ਪਵਿੱਤਰ ਕਰਨ ਵਾਲੀ (ਗੁਰ-) ਬਾਣੀ (ਆਪਣੇ) ਮਨ ਵਿਚ ਵਸਾਂਦਾ ਹੈ,
निरमल बाणी को मंनि वसाए ॥
ਗੁਰ ਪਰਸਾਦੀ ਸਹਸਾ ਜਾਏ ॥
By Guru's Grace, his skepticism is removed.
ਗੁਰੂ ਦੀ ਕਿਰਪਾ ਨਾਲ (ਉਸ ਦਾ) ਸਹਮ ਦੂਰ ਹੋ ਜਾਂਦਾ ਹੈ।
गुर परसादी सहसा जाए ॥
ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥
He walks in harmony with the Guru's Will, day and night; remembering the Naam, the Name of the Lord, he finds peace. ||13||
ਉਹ ਮਨੁੱਖ ਦਿਨ ਰਾਤ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਹਰਿ-ਨਾਮ ਨੂੰ ਸਿਮਰ ਕੇ ਉਹ ਆਤਮਕ ਆਨੰਦ ਮਾਣਦਾ ਹੈ ॥੧੩॥
गुर कै भाणै चलै दिनु राती नामु चेति सुखु पाइदा ॥१३॥
ਆਪਿ ਸਿਰੰਦਾ ਸਚਾ ਸੋਈ ॥
The True Lord Himself is the Creator.
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ,
आपि सिरंदा सचा सोई ॥
ਆਪਿ ਉਪਾਇ ਖਪਾਏ ਸੋਈ ॥
He Himself creates and destroys.
ਆਪ ਪੈਦਾ ਕਰ ਕੇ ਉਹ ਆਪ ਹੀ ਨਾਸ ਕਰਦਾ ਹੈ।
आपि उपाइ खपाए सोई ॥
ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥
One who becomes Gurmukh, praises the Lord forever. Meeting the True Lord, he finds peace. ||14||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਮਿਲ ਕੇ ਉਹ ਆਤਮਕ ਆਨੰਦ ਮਾਣਦਾ ਹੈ ॥੧੪॥
गुरमुखि होवै सु सदा सलाहे मिलि साचे सुखु पाइदा ॥१४॥
ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥
Making countless efforts, sexual desire is not overcome.
(ਗੁਰੂ ਦੀ ਸਰਨ ਤੋਂ ਬਿਨਾ) ਹੋਰ ਅਨੇਕਾਂ ਜਤਨ ਭੀ ਮਨੁੱਖ ਕਰੇ ਤਾਂ ਭੀ ਕਾਮ-ਵਾਸਨਾ ਕਾਬੂ ਵਿਚ ਨਹੀਂ ਆ ਸਕਦੀ।
अनेक जतन करे इंद्री वसि न होई ॥
ਕਾਮਿ ਕਰੋਧਿ ਜਲੈ ਸਭੁ ਕੋਈ ॥
Everyone is burning in the fires of sexuality and anger.
(ਧਿਆਨ ਮਾਰ ਕੇ ਵੇਖੋ) ਹਰੇਕ ਜੀਵ ਕਾਮ ਵਿਚ ਕ੍ਰੋਧ ਵਿਚ ਸੜ ਰਿਹਾ ਹੈ।
कामि करोधि जलै सभु कोई ॥
ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥
Serving the True Guru, one brings his mind under control; conquering his mind, he merges in the Mind of God. ||15||
ਗੁਰੂ ਦੀ ਸਰਨ ਪਿਆਂ ਹੀ ਮਨ ਕਾਬੂ ਵਿਚ ਆਉਂਦਾ ਹੈ। ਜੇ ਮਨ (ਵਿਕਾਰਾਂ ਵਲੋਂ) ਰੋਕ ਲਿਆ ਜਾਏ ਤਾਂ ਮਨੁੱਖ ਅੰਤਰ ਆਤਮੇ ਟਿਕਿਆ ਰਹਿੰਦਾ ਹੈ (ਵਿਕਾਰਾਂ ਵਲ ਨਹੀਂ ਭਟਕਦਾ) ॥੧੫॥
सतिगुर सेवे मनु वसि आवै मन मारे मनहि समाइदा ॥१५॥
ਮੇਰਾ ਤੇਰਾ ਤੁਧੁ ਆਪੇ ਕੀਆ ॥
You Yourself created the sense of 'mine' and 'yours.'
ਹੇ ਪ੍ਰਭੂ! (ਜੀਵਾਂ ਦੇ ਮਨ ਵਿਚ) ਮੇਰ-ਤੇਰ ਤੂੰ ਆਪ ਹੀ ਪੈਦਾ ਕੀਤੀ ਹੈ।
मेरा तेरा तुधु आपे कीआ ॥
ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥
All creatures are Yours; You created all beings.
ਸਾਰੇ ਜੀਵ ਜੰਤ ਤੇਰੇ ਹੀ ਪੈਦਾ ਕੀਤੇ ਹੋਏ ਹਨ।
सभि तेरे जंत तेरे सभि जीआ ॥
ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥
O Nanak, contemplate the Naam forever; through the Guru's Teachings, the Lord abides in the mind. ||16||4||18||
ਹੇ ਨਾਨਕ! ਪਰਮਾਤਮਾ ਦਾ ਨਾਮ ਸਦਾ ਯਾਦ ਕਰਦਾ ਰਹੁ। ਗੁਰੂ ਦੀ ਮੱਤ ਉਤੇ ਤੁਰਿਆਂ (ਪ੍ਰਭੂ ਆਪਣਾ ਨਾਮ ਮਨੁੱਖ ਦੇ) ਮਨ ਵਿਚ ਵਸਾਂਦਾ ਹੈ ॥੧੬॥੪॥੧੮॥
नानक नामु समालि सदा तू गुरमती मंनि वसाइदा ॥१६॥४॥१८॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਹਰਿ ਜੀਉ ਦਾਤਾ ਅਗਮ ਅਥਾਹਾ ॥
The Dear Lord is the Giver, inaccessible and unfathomable.
ਪਰਮਾਤਮਾ ਸਭ ਪਦਾਰਥ ਦੇਣ ਵਾਲਾ ਹੈ, ਅਪਹੁੰਚ ਹੈ, ਬਹੁਤ ਹੀ ਡੂੰਘਾ (ਮਾਨੋ ਬੇਅੰਤ ਖ਼ਜ਼ਾਨਿਆਂ ਵਾਲਾ ਸਮੁੰਦਰ) ਹੈ।
हरि जीउ दाता अगम अथाहा ॥
ਓਸੁ ਤਿਲੁ ਨ ਤਮਾਇ ਵੇਪਰਵਾਹਾ ॥
He does not have even an iota of greed; He is self-sufficient.
(ਉਹ ਸਭ ਨੂੰ ਦਾਤਾਂ ਦੇਈ ਜਾਂਦਾ ਹੈ, ਪਰ) ਉਸ ਵੇਪਰਵਾਹ ਨੂੰ ਰਤਾ ਭਰ ਭੀ ਕੋਈ ਲਾਲਚ ਨਹੀਂ ਹੈ।
ओसु तिलु न तमाइ वेपरवाहा ॥
ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥
No one can reach up to Him; He Himself unites in His Union. ||1||
ਕੋਈ ਜੀਵ (ਆਪਣੇ ਉੱਦਮ ਨਾਲ) ਉਸ ਪਰਮਾਤਮਾ ਤਕ ਪਹੁੰਚ ਨਹੀਂ ਸਕਦਾ। ਉਹ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ ਆਪਣੇ ਨਾਲ ਮਿਲਾਂਦਾ ਹੈ ॥੧॥
तिस नो अपड़ि न सकै कोई आपे मेलि मिलाइदा ॥१॥
ਜੋ ਕਿਛੁ ਕਰੈ ਸੁ ਨਿਹਚਉ ਹੋਈ ॥
Whatever He does, surely comes to pass.
(ਉਹ ਪਰਮਾਤਮਾ) ਜੋ ਕੁਝ ਕਰਦਾ ਹੈ, ਉਹ ਜ਼ਰੂਰ ਹੁੰਦਾ ਹੈ।
जो किछु करै सु निहचउ होई ॥
ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥
There is no other Giver, except for Him.
ਉਸ ਤੋਂ ਬਿਨਾ ਕੋਈ ਹੋਰ ਕੁਝ ਦੇਣ-ਜੋਗਾ ਨਹੀਂ ਹੈ।
तिसु बिनु दाता अवरु न कोई ॥
ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥
Whoever the Lord blesses with His gift, obtains it. Through the Word of the Guru's Shabad, He unites him with Himself. ||2||
ਜਿਸ ਮਨੁੱਖ ਨੂੰ ਪਰਮਾਤਮਾ ਨਾਮਿ ਦੀ ਦਾਤ ਦੇਂਦਾ ਹੈ, ਉਹ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ। (ਉਸ ਨੂੰ) ਗੁਰੂ ਦੇ ਸ਼ਬਦ ਵਿਚ ਜੋੜ ਕੇ (ਆਪਣੇ ਨਾਲ) ਮਿਲਾ ਲੈਂਦਾ ਹੈ ॥੨॥
जिस नो नाम दानु करे सो पाए गुर सबदी मेलाइदा ॥२॥
ਚਉਦਹ ਭਵਣ ਤੇਰੇ ਹਟਨਾਲੇ ॥
The fourteen worlds are Your markets.
ਹੇ ਪ੍ਰਭੂ! ਇਹ ਚੌਦਾਂ ਲੋਕ ਤੇਰੇ ਬਾਜ਼ਾਰ ਹਨ (ਜਿੱਥੇ ਤੇਰੇ ਪੈਦਾ ਕੀਤੇ ਬੇਅੰਤ ਜੀਵ ਤੇਰੀ ਦੱਸੀ ਕਾਰ ਕਰ ਰਹੇ ਹਨ। ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)।
चउदह भवण तेरे हटनाले ॥
ਸਤਿਗੁਰਿ ਦਿਖਾਏ ਅੰਤਰਿ ਨਾਲੇ ॥
The True Guru reveals them, along with one's inner being.
ਜਿਸ ਮਨੁੱਖ ਨੂੰ ਗੁਰੂ ਨੇ ਤੇਰਾ ਇਹ ਸਰਬ-ਵਿਆਪਕ ਸਰੂਪ ਉਸ ਦੇ ਅੰਦਰ ਵੱਸਦਾ ਹੀ ਵਿਖਾ ਦਿੱਤਾ ਹੈ,
सतिगुरि दिखाए अंतरि नाले ॥
ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥
One who deals in the Name, through the Word of the Guru's Shabad, obtains it. ||3||
ਉਹ ਮਨੁੱਖ ਤੇਰੇ ਨਾਮ ਦਾ ਵਣਜਾਰਾ ਬਣ ਜਾਂਦਾ ਹੈ। (ਇਹ ਦਾਤਿ) ਜਿਹੜਾ ਕੋਈ ਪ੍ਰਾਪਤ ਕਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪ੍ਰਾਪਤ ਕਰਦਾ ਹੈ) ॥੩॥
नावै का वापारी होवै गुर सबदी को पाइदा ॥३॥
ਸਤਿਗੁਰਿ ਸੇਵਿਐ ਸਹਜ ਅਨੰਦਾ ॥
Serving the True Guru, one obtains intuitive bliss.
ਜੇ ਗੁਰੂ ਦੀ ਸਰਨ ਪੈ ਜਾਈਏ ਤਾਂ ਆਤਮਕ ਅਡੋਲਤਾ ਦਾ ਆਨੰਦ ਮਿਲ ਜਾਂਦਾ ਹੈ।
सतिगुरि सेविऐ सहज अनंदा ॥
ਹਿਰਦੈ ਆਇ ਵੁਠਾ ਗੋਵਿੰਦਾ ॥
The Lord of the Universe comes to dwell within the heart.
(ਗੁਰੂ ਦੇ ਸਨਮੁਖ ਹੋਣ ਵਾਲੇ ਮਨੁੱਖ ਦੇ) ਹਿਰਦੇ ਵਿਚ ਗੋਬਿੰਦ-ਪ੍ਰਭੂ ਆ ਵੱਸਦਾ ਹੈ।
हिरदै आइ वुठा गोविंदा ॥
ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥
He intuitively practices devotional worship day and night; God Himself practices devotional worship. ||4||
ਉਹ ਮਨੁੱਖ ਦਿਨ ਗਤ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ। ਪਰਮਾਤਮਾ ਆਪ ਹੀ (ਆਪਣੀ) ਭਗਤੀ ਕਰਾਂਦਾ ਹੈ ॥੪॥
सहजे भगति करे दिनु राती आपे भगति कराइदा ॥४॥
ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥
Those who are separated from the True Guru, suffer in misery.
ਜਿਹੜੇ ਮਨੁੱਖ ਗੁਰੂ (ਦੇ ਚਰਨਾਂ) ਤੋਂ ਵਿਛੁੜੇ ਹੋਏ ਹਨ, ਉਹਨਾਂ ਨੇ (ਆਪਣੇ ਵਾਸਤੇ) ਦੁੱਖ ਹੀ ਦੁੱਖ ਸਹੇੜਿਆ ਹੋਇਆ ਹੈ।
सतिगुर ते विछुड़े तिनी दुखु पाइआ ॥
ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥
Night and day, they are punished, and they suffer in total agony.
ਉਹ ਹਰ ਵੇਲੇ ਦੁੱਖਾਂ ਦੀਆਂ ਚੋਟਾਂ ਖਾਂਦੇ ਹਨ, ਉਹਨਾਂ ਨੂੰ ਹਰੇਕ ਕਿਸਮ ਦਾ ਦੁੱਖ ਵਾਪਰਿਆ ਰਹਿੰਦਾ ਹੈ।
अनदिनु मारीअहि दुखु सबाइआ ॥
ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥
Their faces are blackened, and they do not obtain the Mansion of the Lord's Presence. They suffer in sorrow and agony. ||5||
(ਵਿਕਾਰਾਂ ਦੀ ਕਾਲਖ਼ ਨਾਲ ਉਹਨਾਂ ਦੇ) ਮੂੰਹ ਕਾਲੇ ਹੋਏ ਰਹਿੰਦੇ ਹਨ (ਉਹਨਾਂ ਦੇ ਮਨ ਮਲੀਨ ਰਹਿੰਦੇ ਹਨ) ਉਹਨਾਂ ਨੂੰ ਪ੍ਰਭੂ-ਚਰਨਾਂ ਵਿਚ ਟਿਕਾਣਾ ਨਹੀਂ ਮਿਲਦਾ। (ਗੁਰੂ-ਚਰਨਾਂ ਤੋਂ ਵਿਛੁੜਿਆ ਹੋਇਆ ਮਨੁੱਖ) ਸਦਾ ਦੁੱਖ ਵਿਚ ਹੀ ਗ੍ਰਸਿਆ ਰਹਿੰਦਾ ਹੈ, ਸਦਾ ਦੁੱਖ ਸਹਾਰਦਾ ਹੈ ॥੫॥
मथे काले महलु न पावहि दुख ही विचि दुखु पाइदा ॥५॥
ਸਤਿਗੁਰੁ ਸੇਵਹਿ ਸੇ ਵਡਭਾਗੀ ॥
Those who serve the True Guru are very fortunate.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੜੇ ਭਾਗਾਂ ਵਾਲੇ ਹੋ ਜਾਂਦੇ ਹਨ।
सतिगुरु सेवहि से वडभागी ॥
ਸਹਜ ਭਾਇ ਸਚੀ ਲਿਵ ਲਾਗੀ ॥
They intuitively enshrine love for the True Lord.
ਕਿਸੇ ਖ਼ਾਸ ਜਤਨ ਤੋਂ ਬਿਨਾ ਹੀ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ।
सहज भाइ सची लिव लागी ॥
ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥
They practice Truth, forever Truth; they are united in Union with the True Lord. ||6||
ਉਹ ਮਨੁੱਖ ਸਦਾ ਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ। (ਗੁਰੂ ਉਹਨਾਂ ਨੂੰ ਆਪਣੇ ਨਾਲ) ਮਿਲਾ ਕੇ ਸਦਾ-ਥਿਰ ਹਰਿ-ਨਾਮ ਵਿਚ ਮਿਲਾ ਦੇਂਦਾ ਹੈ ॥੬॥
सचो सचु कमावहि सद ही सचै मेलि मिलाइदा ॥६॥
ਜਿਸ ਨੋ ਸਚਾ ਦੇਇ ਸੁ ਪਾਏ ॥
He alone obtains the Truth, unto whom the True Lord gives it.
ਪਰ, ਉਹ ਮਨੁੱਖ (ਹੀ ਸਦਾ-ਥਿਰ ਹਰਿ-ਨਾਮ ਦੀ ਦਾਤਿ) ਪ੍ਰਾਪਤ ਕਰਦਾ ਹੈ ਜਿਸ ਨੂੰ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਦੇਂਦਾ ਹੈ।
जिस नो सचा देइ सु पाए ॥
ਅੰਤਰਿ ਸਾਚੁ ਭਰਮੁ ਚੁਕਾਏ ॥
His inner being is filled with Truth, and his doubt is dispelled.
ਉਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ, (ਨਾਮ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਅੰਦਰੋਂ) ਭਟਕਣਾ ਦੂਰ ਕਰ ਲੈਂਦਾ ਹੈ।
अंतरि साचु भरमु चुकाए ॥
ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥
The True Lord Himself is the Giver of Truth; he alone obtains the Truth, unto whom He gives it. ||7||
ਸਦਾ-ਥਿਰ ਪ੍ਰਭੂ ਆਪਣੇ ਸਦਾ-ਥਿਰ ਨਾਮ ਦੀ ਦਾਤ ਦੇਣ ਵਾਲਾ ਆਪ ਹੀ ਹੈ। ਜਿਸ ਨੂੰ ਦੇਂਦਾ ਹੈ, ਉਹ ਮਨੁੱਖ ਸਦਾ-ਥਿਰ ਨਾਮ ਹਾਸਲ ਕਰ ਲੈਂਦਾ ਹੈ ॥੭॥
सचु सचै का आपे दाता जिसु देवै सो सचु पाइदा ॥७॥
ਆਪੇ ਕਰਤਾ ਸਭਨਾ ਕਾ ਸੋਈ ॥
He Himself is the Creator of all.
ਉਹ ਕਰਤਾਰ ਆਪ ਹੀ ਸਭ ਜੀਵਾਂ ਦਾ (ਮਾਲਕ) ਹੈ।
आपे करता सभना का सोई ॥
ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥
Only one whom He instructs, understands Him.
ਇਹ ਗੱਲ ਕੋਈ ਉਹ ਮਨੁੱਖ ਹੀ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝਾਂਦਾ ਹੈ।
जिस नो आपि बुझाए बूझै कोई ॥
ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥
He Himself forgives, and grants glorious greatness. He himself unites in His Union. ||8||
ਕਰਤਾਰ ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਵਡਿਆਈ ਦੇਂਦਾ ਹੈ, ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ ॥੮॥
आपे बखसे दे वडिआई आपे मेलि मिलाइदा ॥८॥
ਹਉਮੈ ਕਰਦਿਆ ਜਨਮੁ ਗਵਾਇਆ ॥
Acting egotistically, one loses his life.
ਜਿਹੜਾ ਮਨੁੱਖ 'ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ'-ਇਹਨਾਂ ਹੀ ਸੋਚਾਂ ਵਿਚ ਆਪਣੀ ਜ਼ਿੰਦਗੀ ਵਿਅਰਥ ਗੁਜ਼ਾਰ ਦੇਂਦਾ ਹੈ,
हउमै करदिआ जनमु गवाइआ ॥
ਆਗੈ ਮੋਹੁ ਨ ਚੂਕੈ ਮਾਇਆ ॥
Even in the world hereafter, emotional attachment to Maya does not leave him.
ਉਸ ਦੇ ਜੀਵਨ-ਸਫ਼ਰ ਵਿਚ (ਉਸ ਦੇ ਅੰਦਰੋਂ) ਮਾਇਆ ਦਾ ਮੋਹ (ਕਦੇ) ਨਹੀਂ ਮੁੱਕਦਾ।
आगै मोहु न चूकै माइआ ॥
ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥
In the world hereafter, the Messenger of Death calls him to account, and crushes him like sesame seeds in the oil-press. ||9||
(ਜਦੋਂ) ਪਰਲੋਕ ਵਿਚ ਧਰਮ ਰਾਜ (ਉਸ ਪਾਸੋਂ ਮਨੁੱਖਾ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਦਾ ਹੈ (ਤਦੋਂ ਉਹ ਇਉਂ) ਪੀੜਿਆ ਜਾਂਦਾ ਹੈ ਜਿਵੇਂ (ਕੋਲ੍ਹੂ ਵਿਚ ਪਾਈ) ਘਾਣੀ ਦੇ ਤਿਲ ਪੀੜੇ ਜਾਂਦੇ ਹਨ ॥੯॥
अगै जमकालु लेखा लेवै जिउ तिल घाणी पीड़ाइदा ॥९॥
ਪੂਰੈ ਭਾਗਿ ਗੁਰ ਸੇਵਾ ਹੋਈ ॥
By perfect destiny, one serves the Guru.
ਗੁਰੂ ਦੀ ਦੱਸੀ (ਨਾਮ-ਸਿਮਰਨ ਦੀ) ਕਾਰ ਵੱਡੀ ਕਿਸਮਤ ਨਾਲ (ਹੀ ਕਿਸੇ ਪਾਸੋਂ) ਹੋ ਸਕਦੀ ਹੈ।
पूरै भागि गुर सेवा होई ॥
ਨਦਰਿ ਕਰੇ ਤਾ ਸੇਵੇ ਕੋਈ ॥
If God grants His Grace, then one serves.
ਜਦੋਂ ਪਰਮਾਤਮਾ ਦੀ ਨਿਗਾਹ ਕਰਦਾ ਹੈ ਤਦੋਂ ਹੀ ਕੋਈ ਮਨੁੱਖ ਕਰ ਸਕਦਾ ਹੈ।
नदरि करे ता सेवे कोई ॥
ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥
The Messenger of Death cannot even approach him, and in the Mansion of the True Lord's Presence, he finds peace. ||10||
ਆਤਮਕ ਮੌਤ ਉਸ ਮਨੁੱਖ ਦੇ ਨੇੜੇ ਨਹੀਂ ਆਉਂਦੀ। ਉਹ ਮਨੁੱਖ ਸਦਾ-ਥਿਰ ਪਰਮਾਤਮਾ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ॥੧੦॥
जमकालु तिसु नेड़ि न आवै महलि सचै सुखु पाइदा ॥१०॥
ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥
They alone find peace, who are pleasing to Your Will.
ਹੇ ਪ੍ਰਭੂ! ਜਿਹੜੇ ਮਨੁੱਖ ਤੈਨੂੰ ਚੰਗੇ ਲੱਗੇ ਉਹਨਾਂ ਨੇ ਹੀ ਆਤਮਕ ਆਨੰਦ ਮਾਣਿਆ।
तिन सुखु पाइआ जो तुधु भाए ॥
ਪੂਰੈ ਭਾਗਿ ਗੁਰ ਸੇਵਾ ਲਾਏ ॥
By perfect destiny, they are attached to the Guru's service.
ਉਹਨਾਂ ਦੀ ਵੱਡੀ ਕਿਸਮਤ ਕਿ ਤੂੰ ਉਹਨਾਂ ਨੂੰ ਗੁਰੂ ਦੀ ਦੱਸੀ ਕਾਰੇ ਲਾਈ ਰਖਿਆ।
पूरै भागि गुर सेवा लाए ॥
ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥
All glorious greatness rests in Your Hands; he alone obtains it, unto whom You give it. ||11||
ਸਾਰੀ (ਲੋਕ ਪਰਲੋਕ ਦੀ) ਇੱਜ਼ਤ ਤੇਰੇ ਹੱਥ ਵਿਚ ਹੈ, ਜਿਸ ਨੂੰ ਤੂੰ (ਇਹ ਇੱਜ਼ਤ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ ॥੧੧॥
तेरै हथि है सभ वडिआई जिसु देवहि सो पाइदा ॥११॥
ਅੰਦਰਿ ਪਰਗਾਸੁ ਗੁਰੂ ਤੇ ਪਾਏ ॥
Through the Guru, one's inner being is enlightened and illumined.
(ਹੇ ਪ੍ਰਭੂ! ਜਿਸ ਉੱਤੇ ਤੂੰ ਮਿਹਰ ਦੀ ਨਿਗਾਹ ਕਰਦਾ ਹੈਂ, ਉਹ ਮਨੁੱਖ ਆਪਣੇ) ਹਿਰਦੇ ਵਿਚ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ,
अंदरि परगासु गुरू ते पाए ॥
ਨਾਮੁ ਪਦਾਰਥੁ ਮੰਨਿ ਵਸਾਏ ॥
The wealth of the Naam, the Name of the Lord, comes to dwell in the mind.
ਉਹ (ਤੇਰਾ) ਸ੍ਰੇਸ਼ਟ ਨਾਮ ਆਪਣੇ ਮਨ ਵਿਚ ਵਸਾਂਦਾ ਹੈ।
नामु पदारथु मंनि वसाए ॥
ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥
The jewel of spiritual wisdom ever illumines the heart, and the darkness of spiritual ignorance is dispelled. ||12||
ਉਸ ਦੇ ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਦਾ ਸ੍ਰੇਸ਼ਟ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤਿ ਨਾਲ ਉਹ ਆਪਣੇ ਅੰਦਰੋਂ) ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਕਰ ਲੈਂਦਾ ਹੈ ॥੧੨॥
गिआन रतनु सदा घटि चानणु अगिआन अंधेरु गवाइदा ॥१२॥
ਅਗਿਆਨੀ ਅੰਧੇ ਦੂਜੈ ਲਾਗੇ ॥
The blind and ignorant are attached to duality.
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਤੇ ਆਤਮਕ ਜੀਵਨ ਤੋਂ ਬੇ-ਸਮਝ ਮਨੁੱਖ (ਪਰਮਾਤਮਾ ਨੂੰ ਛੱਡ ਕੇ) ਹੋਰ ਹੋਰ ਵਿਚ ਲੱਗੇ ਰਹਿੰਦੇ ਹਨ,
अगिआनी अंधे दूजै लागे ॥
ਬਿਨੁ ਪਾਣੀ ਡੁਬਿ ਮੂਏ ਅਭਾਗੇ ॥
The unfortunates are drowned without water, and die.
ਉਹ ਬਦ-ਕਿਸਮਤ ਮਨੁੱਖ ਪਾਣੀ ਤੋਂ ਬਿਨਾ (ਵਿਕਾਰਾਂ ਦੇ ਪਾਣੀ ਵਿਚ) ਡੁੱਬ ਕੇ ਆਤਮਕ ਮੌਤੇ ਮਰ ਜਾਂਦੇ ਹਨ।
बिनु पाणी डुबि मूए अभागे ॥
ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥
When they depart from the world, they do not find the Lord's door and home; bound and gagged at Death's door, they suffer in pain. ||13||
ਜ਼ਿੰਦਗੀ ਦੇ ਸਫ਼ਰ ਵਿਚ ਪਿਆਂ ਆਪਣਾ ਅਸਲੀ ਘਰ-ਬਾਰ ਨਹੀਂ ਦਿੱਸਦਾ। (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ ਦੁੱਖ ਪਾਂਦਾ ਹੈ ॥੧੩॥
चलदिआ घरु दरु नदरि न आवै जम दरि बाधा दुखु पाइदा ॥१३॥
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥
Without serving the True Guru, no one finds liberation.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ,
बिनु सतिगुर सेवे मुकति न होई ॥
ਗਿਆਨੀ ਧਿਆਨੀ ਪੂਛਹੁ ਕੋਈ ॥
Go ask any spiritual teacher or meditator.
ਬੇਸ਼ੱਕ ਕੋਈ ਮਨੁੱਖ ਉਹਨਾਂ ਨੂੰ ਪੁੱਛ ਵੇਖੇ ਜੋ ਧਾਰਮਿਕ ਪੁਸਤਕਾਂ ਪੜ੍ਹ ਕੇ ਨਿਰੀ ਕਥਾ-ਵਾਰਤਾ ਚਰਚਾ ਕਰਨ ਵਾਲੇ ਹਨ, ਜਾਂ ਜੋ, ਸਮਾਧੀਆਂ ਲਾਈ ਰੱਖਦੇ ਹਨ।
गिआनी धिआनी पूछहु कोई ॥
ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥
Whoever serves the True Guru is blessed with glorious greatness, and honored in the Court of the True Lord. ||14||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ, ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਆਦਰ ਪ੍ਰਾਪਤ ਕਰਦਾ ਹੈ ॥੧੪॥
सतिगुरु सेवे तिसु मिलै वडिआई दरि सचै सोभा पाइदा ॥१४॥
ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥
One who serves the True Guru, the Lord merges into Himself.
ਜਿਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ, ਉਸ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ।
सतिगुर नो सेवे तिसु आपि मिलाए ॥
ਮਮਤਾ ਕਾਟਿ ਸਚਿ ਲਿਵ ਲਾਏ ॥
Cutting away attachment, one lovingly focuses on the True Lord.
ਉਹ ਮਨੁੱਖ (ਆਪਣੇ ਅੰਦਰੋਂ) ਮਾਇਕ ਪਦਾਰਥਾਂ ਦੇ ਕਬਜ਼ੇ ਦੀ ਲਾਲਸਾ ਛੱਡ ਕੇ ਸਦਾ-ਥਿਰ ਹਰਿ-ਨਾਮ ਵਿਚ ਸੁਰਤ ਜੋੜੀ ਰੱਖਦਾ ਹੈ।
ममता काटि सचि लिव लाए ॥
ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥
The merchants deal forever in Truth; they earn the profit of the Naam. ||15||
ਜਿਹੜੇ ਵਣਜਾਰੇ-ਜੀਵ ਸਦਾ-ਥਿਰ ਹਰਿ-ਨਾਮ ਦਾ ਵਣਜ ਸਦਾ ਕਰਦੇ ਹਨ, ਉਹਨਾਂ ਨੂੰ ਹਰੀ-ਨਾਮ ਦਾ ਲਾਭ ਮਿਲਦਾ ਹੈ ॥੧੫॥
सदा सचु वणजहि वापारी नामो लाहा पाइदा ॥१५॥
ਆਪੇ ਕਰੇ ਕਰਾਏ ਕਰਤਾ ॥
The Creator Himself acts, and inspires all to act.
ਪਰ, ਕਰਤਾਰ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ।
आपे करे कराए करता ॥
ਸਬਦਿ ਮਰੈ ਸੋਈ ਜਨੁ ਮੁਕਤਾ ॥
He alone is liberated, who dies in the Word of the Shabad.
(ਉਸ ਦੀ ਮਿਹਰ ਨਾਲ) ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਤਿਆਗਦਾ ਹੈ, ਉਹੀ (ਵਿਕਾਰਾਂ ਤੋਂ) ਸੁਤੰਤਰ ਹੋ ਜਾਂਦਾ ਹੈ।
सबदि मरै सोई जनु मुकता ॥
ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥
O Nanak, the Naam dwells deep within the mind; meditate on the Naam, the Name of the Lord. ||16||5||19||
ਹੇ ਨਾਨਕ! ਉਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਟਿਕਿਆ ਰਹਿੰਦਾ ਹੈ, ਉਹ ਹਰ ਵੇਲੇ ਪਰਮਾਤਮਾ ਦਾ ਨਾਮ ਹੀ ਸਿਮਰਦਾ ਰਹਿੰਦਾ ਹੈ ॥੧੬॥੫॥੧੯॥
नानक नामु वसै मन अंतरि नामो नामु धिआइदा ॥१६॥५॥१९॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਜੋ ਤੁਧੁ ਕਰਣਾ ਸੋ ਕਰਿ ਪਾਇਆ ॥
Whatever You do, is done.
ਹੇ ਪ੍ਰਭੂ! ਜਿਹੜਾ ਕੰਮ ਤੂੰ ਕਰਨਾ (ਚਾਹੁੰਦਾ) ਹੈਂ, ਉਹ ਕੰਮ ਤੂੰ ਜ਼ਰੂਰ ਕਰ ਦੇਂਦਾ ਹੈਂ,
जो तुधु करणा सो करि पाइआ ॥
ਭਾਣੇ ਵਿਚਿ ਕੋ ਵਿਰਲਾ ਆਇਆ ॥
How rare are those who walk in harmony with the Lord's Will.
(ਇਹ ਪਤਾ ਹੁੰਦਿਆਂ ਭੀ) ਕੋਈ ਵਿਰਲਾ ਮਨੁੱਖ ਤੇਰੀ ਰਜ਼ਾ ਨੂੰ ਮਿੱਠਾ ਕਰ ਕੇ ਮੰਨਦਾ ਹੈ।
भाणे विचि को विरला आइआ ॥
ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥
One who surrenders to the Lord's Will finds peace; he finds peace in the Lord's Will. ||1||
ਜਿਹੜਾ ਮਨੁੱਖ ਤੇਰੀ ਰਜ਼ਾ ਨੂੰ ਸਿਰ-ਮੱਥੇ ਤੇ ਮੰਨਦਾ ਹੈ, ਉਹ ਆਤਮਕ ਸੁਖ ਹਾਸਲ ਕਰਦਾ ਹੈ, ਤੇਰੀ ਰਜ਼ਾ ਵਿਚ ਵਿਚ ਰਹਿ ਕੇ ਆਤਮਕ ਆਨੰਦ ਮਾਣਦਾ ਹੈ ॥੧॥
भाणा मंने सो सुखु पाए भाणे विचि सुखु पाइदा ॥१॥
ਗੁਰਮੁਖਿ ਤੇਰਾ ਭਾਣਾ ਭਾਵੈ ॥
Your Will is pleasing to the Gurmukh.
ਹੇ ਪ੍ਰਭੂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਤੇਰੀ ਰਜ਼ਾ ਚੰਗੀ ਲੱਗਦੀ ਹੈ।
गुरमुखि तेरा भाणा भावै ॥
ਸਹਜੇ ਹੀ ਸੁਖੁ ਸਚੁ ਕਮਾਵੈ ॥
Practicing Truth, he intuitively finds peace.
ਉਹ ਆਤਮਕ ਅਡੋਲਤਾ ਵਿਚ ਰਹਿ ਕੇ ਸੁਖ ਪਾਂਦਾ ਹੈ, ਉਹ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ।
सहजे ही सुखु सचु कमावै ॥
ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥
Many long to walk in harmony with the Lord's Will; He Himself inspires us to surrender to His Will. ||2||
ਪ੍ਰਭੂ ਦੇ ਕੀਤੇ ਨੂੰ ਮਿੱਠਾ ਮੰਨਣ ਦੀ ਤਾਂਘ ਬਥੇਰੀ ਲੁਕਾਈ ਕਰਦੀ ਹੈ, ਪਰ ਆਪਣੀ ਰਜ਼ਾ ਉਹ ਆਪ ਹੀ (ਕਿਸੇ ਵਿਰਲੇ ਤੋਂ) ਮਨਾਂਦਾ ਹੈ ॥੨॥
भाणे नो लोचै बहुतेरी आपणा भाणा आपि मनाइदा ॥२॥
ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥
One who surrenders to Your Will, meets with You, Lord.
ਹੇ ਪ੍ਰਭੂ! ਜਿਹੜਾ ਮਨੁੱਖ ਤੇਰੀ ਰਜ਼ਾ ਨੂੰ ਮੰਨਦਾ ਹੈ, ਉਹ ਤੈਨੂੰ ਆ ਮਿਲਦਾ ਹੈ।
तेरा भाणा मंने सु मिलै तुधु आए ॥
ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥
One who is pleased with Your Will is immersed in You.
ਜਿਸ ਮਨੁੱਖ ਨੂੰ ਤੇਰਾ ਭਾਣਾ ਭਾ ਜਾਂਦਾ ਹੈ, ਉਹ ਤੇਰੇ (ਚਰਨਾਂ) ਵਿਚ ਲੀਨ ਹੋ ਜਾਂਦਾ ਹੈ।
जिसु भाणा भावै सो तुझहि समाए ॥
ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥
Glorious greatness rests in God's Will; rare are those who accept it. ||3||
ਪਰਮਾਤਮਾ ਦੀ ਰਜ਼ਾ ਵਿਚ ਰਿਹਾਂ ਬੜੀ ਇੱਜ਼ਤ ਮਿਲਦੀ ਹੈ। ਪਰ ਕਿਸੇ ਵਿਰਲੇ ਨੂੰ ਰਜ਼ਾ ਵਿਚ ਤੋਰਦਾ ਹੈ ॥੩॥
भाणे विचि वडी वडिआई भाणा किसहि कराइदा ॥३॥
ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥
When it pleases His Will, He leads us to meet the Guru.
ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਦੋਂ ਉਹ (ਕਿਸੇ ਵਡਭਾਗੀ ਨੂੰ) ਗੁਰੂ ਮਿਲਾਂਦਾ ਹੈ।
जा तिसु भावै ता गुरू मिलाए ॥
ਗੁਰਮੁਖਿ ਨਾਮੁ ਪਦਾਰਥੁ ਪਾਏ ॥
The Gurmukh finds the treasure of the Naam, the Name of the Lord.
ਤੇ, ਗੁਰੂ ਦੇ ਸਨਮੁਖ ਹੋਇਆ ਮਨੁੱਖ ਪਰਮਾਤਮਾ ਦਾ ਸ੍ਰੇਸ਼ਟ ਨਾਮ ਪ੍ਰਾਪਤ ਕਰ ਲੈਂਦਾ ਹੈ।
गुरमुखि नामु पदारथु पाए ॥
ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥
By Your Will, You created the whole Universe; those whom You bless with Your favor are pleased with Your Will. ||4||
ਇਹ ਸਾਰੀ ਸ੍ਰਿਸ਼ਟੀ ਤੂੰ ਆਪਣੀ ਰਜ਼ਾ ਵਿਚ ਪੈਦਾ ਕੀਤੀ ਹੈ। ਜਿਸ ਮਨੁੱਖ ਨੂੰ ਤੂੰ ਆਪਣੀ ਰਜ਼ਾ ਮੰਨਣ ਦੀ ਤਾਕਤ ਦੇਂਦਾ ਹੈਂ, ਉਸ ਨੂੰ ਤੇਰੀ ਰਜ਼ਾ ਪਿਆਰੀ ਲੱਗਦੀ ਹੈ ॥੪॥
तुधु आपणै भाणै सभ स्रिसटि उपाई जिस नो भाणा देहि तिसु भाइदा ॥४॥
ਮਨਮੁਖੁ ਅੰਧੁ ਕਰੇ ਚਤੁਰਾਈ ॥
The blind, self-willed manmukhs practice cleverness.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਚੁਕਾ ਮਨੁੱਖ (ਆਪਣੇ ਵਲੋਂ ਬਥੇਰੀ) ਸਿਆਣਪ ਕਰਦਾ ਹੈ,
मनमुखु अंधु करे चतुराई ॥
ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥
They do not surrender to the Lord's Will, and suffer terrible pain.
(ਪਰ ਜਦ ਤਕ ਉਹ ਪਰਮਾਤਮਾ ਦੇ) ਕੀਤੇ ਨੂੰ ਮਿੱਠਾ ਕਰ ਕੇ ਨਹੀਂ ਮੰਨਦਾ (ਉਤਨਾ ਚਿਰ ਉਹ) ਬਹੁਤ ਦੁੱਖ ਪਾਂਦਾ ਹੈ।
भाणा न मंने बहुतु दुखु पाई ॥
ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥
Deluded by doubt, they come and go in reincarnation; they never find the Mansion of the Lord's Presence. ||5||
ਮਨ ਦਾ ਮੁਰੀਦ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ, ਉਹ ਕਦੇ ਭੀ (ਇਸ ਤਰ੍ਹਾਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੱਭ ਸਕਦਾ ॥੫॥
भरमे भूला आवै जाए घरु महलु न कबहू पाइदा ॥५॥
ਸਤਿਗੁਰੁ ਮੇਲੇ ਦੇ ਵਡਿਆਈ ॥
The True Guru brings Union, and grants glorious greatness.
(ਜਿਸ ਮਨੁੱਖ ਨੂੰ ਪਰਮਾਤਮਾ) ਗੁਰੂ ਮਿਲਾਂਦਾ ਹੈ, (ਉਸ ਨੂੰ ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ।
सतिगुरु मेले दे वडिआई ॥
ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥
The Primal Lord ordained service to the True Guru.
ਗੁਰੂ ਦੀ ਦੱਸੀ ਕਾਰ ਕਰਨ ਦਾ ਹੁਕਮ ਧੁਰੋਂ ਹੀ ਪ੍ਰਭੂ ਨੇ ਦਿੱਤਾ ਹੋਇਆ ਹੈ।
सतिगुर की सेवा धुरि फुरमाई ॥
ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥
Serving the True Guru, the Naam is obtained. Through the Naam, one finds peace. ||6||
ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ, ਤੇ, ਨਾਮ ਵਿਚ ਜੁੜ ਕੇ ਹੀ ਆਤਮਕ ਆਨੰਦ ਪਾਂਦਾ ਹੈ ॥੬॥
सतिगुर सेवे ता नामु पाए नामे ही सुखु पाइदा ॥६॥
ਸਭ ਨਾਵਹੁ ਉਪਜੈ ਨਾਵਹੁ ਛੀਜੈ ॥
Everything wells up from the Naam, and through the Naam, perishes.
ਨਾਮ (ਸਿਮਰਨ) ਤੋਂ ਹਰੇਕ (ਗੁਣ ਮਨੁੱਖ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਨਾਮ (ਸਿਮਰਨ) ਤੋਂ (ਹਰੇਕ ਔਗੁਣ ਮਨੁੱਖ ਦੇ ਅੰਦਰੋਂ) ਨਾਸ ਹੋ ਜਾਂਦਾ ਹੈ।
सभ नावहु उपजै नावहु छीजै ॥
ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥
By Guru's Grace, the mind and body are pleased with the Naam.
ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦਾ) ਮਨ (ਮਨੁੱਖ ਦਾ) ਤਨ (ਨਾਮ-ਰਸ ਵਿਚ) ਭਿੱਜਦਾ ਹੈ।
गुर किरपा ते मनु तनु भीजै ॥
ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥
Meditating on the Naam, the tongue is drenched with the Lord's sublime essence. Through this essence, the Essence is obtained. ||7||
(ਜਦੋਂ ਮਨੁੱਖ ਆਪਣੀ) ਜੀਭ ਨਾਲ ਹਰਿ-ਨਾਮ ਸਿਮਰਦਾ ਹੈ, ਉਹ ਅਨੰਦ ਵਿਚ ਭਿੱਜ ਜਾਂਦਾ ਹੈ, ਉਸ ਆਨੰਦ ਤੋਂ ਹੀ ਮਨੁੱਖ ਹੋਰ ਆਤਮਕ ਆਨੰਦ ਪ੍ਰਾਪਤ ਕਰਦਾ ਹੈ ॥੭॥
रसना नामु धिआए रसि भीजै रस ही ते रसु पाइदा ॥७॥
ਮਹਲੈ ਅੰਦਰਿ ਮਹਲੁ ਕੋ ਪਾਏ ॥
Rare are those who find the Mansion of the Lord's Presence within the mansion of their own body.
ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ) ਸਰੀਰ ਵਿਚ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ,
महलै अंदरि महलु को पाए ॥
ਗੁਰ ਕੈ ਸਬਦਿ ਸਚਿ ਚਿਤੁ ਲਾਏ ॥
Through the Word of the Guru's Shabad, they lovingly focus their consciousness on the True Lord.
ਉਹ ਸਦਾ-ਥਿਰ ਹਰਿ-ਨਾਮ ਵਿਚ ਚਿੱਤ ਜੋੜੀ ਰੱਖਦਾ ਹੈ।
गुर कै सबदि सचि चितु लाए ॥
ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥
Whoever the Lord blesses with Truth obtains Truth; he merges in Truth, and only Truth. ||8||
ਪਰ, ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਆਪਣਾ ਸਦਾ-ਥਿਰ ਹਰਿ-ਨਾਮ ਦੇਂਦਾ ਹੈ, ਉਹੀ ਇਹ ਹਰਿ-ਨਾਮ ਹਾਸਲ ਕਰਦਾ ਹੈ, ਤੇ, ਉਹ ਹਰ ਵੇਲੇ ਇਸ ਸਦਾ-ਥਿਰ ਹਰਿ-ਨਾਮ ਵਿਚ ਇਕ-ਮਿਕ ਹੋਇਆ ਰਹਿੰਦਾ ਹੈ ॥੮॥
जिस नो सचु देइ सोई सचु पाए सचे सचि मिलाइदा ॥८॥
ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥
Forgetting the Naam, the Name of the Lord, the mind and body suffer in pain.
ਪਰਮਾਤਮਾ ਦਾ ਨਾਮ ਭੁਲਾ ਕੇ ਉਸ ਮਨੁੱਖ ਆਪਣੇ ਮਨ ਵਿਚ ਤਨ ਵਿਚ ਦੁਖ ਹੀ ਪਾਇਆ ਹੈ,
नामु विसारि मनि तनि दुखु पाइआ ॥
ਮਾਇਆ ਮੋਹੁ ਸਭੁ ਰੋਗੁ ਕਮਾਇਆ ॥
Attached to the love of Maya, he earns nothing but disease.
(ਜਿਸਦੇ ਮਨ ਵਿਚ ਹਰ ਵੇਲੇ) ਮਾਇਆ ਦਾ ਮੋਹ (ਪ੍ਰਬਲ ਹੈ। ਉਸ ਨੇ) ਨਿਰਾ (ਆਤਮਕ) ਰੋਗ ਹੀ ਖੱਟਿਆ ਹੈ।
माइआ मोहु सभु रोगु कमाइआ ॥
ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥
Without the Name, his mind and body are afflicted with leprosy, and he obtains his home in hell. ||9||
ਪ੍ਰਭੂ ਦੇ ਨਾਮ ਤੋਂ ਬਿਨਾ (ਮਨੁੱਖ ਦਾ) ਮਨ ਭੀ ਰੋਗੀ, ਤਨ (ਭਾਵ, ਗਿਆਨ-ਇੰਦ੍ਰੇ) ਭੀ ਰੋਗੀ (ਵਿਕਾਰੀ), ਉਹ ਨਰਕ ਵਿਚ ਹੀ ਪਿਆ ਰਹਿੰਦਾ ਹੈ ॥੯॥
बिनु नावै मनु तनु है कुसटी नरके वासा पाइदा ॥९॥
ਨਾਮਿ ਰਤੇ ਤਿਨ ਨਿਰਮਲ ਦੇਹਾ ॥
Those who are imbued with the Naam - their bodies are immaculate and pure.
ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਸਰੀਰ ਵਿਕਾਰਾਂ ਤੋਂ ਬਚੇ ਰਹਿੰਦੇ ਹਨ,
नामि रते तिन निरमल देहा ॥
ਨਿਰਮਲ ਹੰਸਾ ਸਦਾ ਸੁਖੁ ਨੇਹਾ ॥
Their soul-swan is immaculate, and in the Lord's Love, they find eternal peace.
ਉਹਨਾਂ ਦਾ ਆਤਮਾ ਪਵਿੱਤਰ ਰਹਿੰਦਾ ਹੈ, ਉਹ (ਪ੍ਰਭੂ-ਚਰਨਾਂ ਨਾਲ) ਪਿਆਰ (ਜੋੜ ਕੇ) ਸਦਾ ਆਤਮਕ ਆਨੰਦ ਮਾਣਦੇ ਹਨ।
निरमल हंसा सदा सुखु नेहा ॥
ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥
Praising the Naam, they find eternal peace, and dwell in the home of their own inner being. ||10||
ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰ ਕੇ ਮਨੁੱਖ ਸਦਾ ਸੁਖ ਪਾਂਦਾ ਹੈ, ਪ੍ਰਭੂ-ਚਰਨਾਂ ਵਿਚ ਉਸ ਦਾ ਨਿਵਾਸ ਬਣਿਆ ਰਹਿੰਦਾ ਹੈ ॥੧੦॥
नामु सलाहि सदा सुखु पाइआ निज घरि वासा पाइदा ॥१०॥
ਸਭੁ ਕੋ ਵਣਜੁ ਕਰੇ ਵਾਪਾਰਾ ॥
Everyone deals and trades.
(ਜਗਤ ਵਿਚ ਆ ਕੇ) ਹਰੇਕ ਜੀਵ ਵਣਜ ਵਾਪਾਰ (ਆਦਿਕ ਕੋਈ ਨਾ ਕੋਈ ਕਾਰ-ਵਿਹਾਰ) ਕਰਦਾ ਹੈ,
सभु को वणजु करे वापारा ॥
ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥
Without the Name, all the world loses.
ਪਰ ਪ੍ਰਭੂ ਦੇ ਨਾਮ ਤੋਂ ਸੱਖਣੇ ਰਹਿ ਕੇ ਜਗਤ ਵਿਚ ਨਿਰਾ ਘਾਟਾ (ਹੀ ਘਾਟਾ) ਹੈ,
विणु नावै सभु तोटा संसारा ॥
ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥
Naked they come, and naked they go; without the Name, they suffer in pain. ||11||
(ਕਿਉਂਕਿ ਜਗਤ ਵਿਚ ਜੀਵ) ਨੰਗਾ ਹੀ ਆਉਂਦਾ ਹੈ (ਤੇ ਇਥੋਂ) ਨੰਗਾ ਹੀ ਤੁਰ ਜਾਇਗਾ (ਦੁਨੀਆ ਵਾਲੀ ਕਮਾਈ ਇਥੇ ਹੀ ਰਹਿ ਜਾਇਗੀ)। ਪ੍ਰਭੂ ਦੇ ਨਾਮ ਤੋਂ ਵਾਂਝਿਆ ਹੋਇਆ ਦੁੱਖ ਹੀ ਸਹਾਰਦਾ ਹੈ ॥੧੧॥
नागो आइआ नागो जासी विणु नावै दुखु पाइदा ॥११॥
ਜਿਸ ਨੋ ਨਾਮੁ ਦੇਇ ਸੋ ਪਾਏ ॥
He alone obtains the Naam, unto whom the Lord gives it.
ਜਿਸ ਮਨੁੱਖ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਉਹ (ਹੀ ਇਹ ਦਾਤਿ) ਹਾਸਲ ਕਰਦਾ ਹੈ।
जिस नो नामु देइ सो पाए ॥
ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥
Through the Word of the Guru's Shabad, the Lord comes to dwell in the mind.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ।
गुर कै सबदि हरि मंनि वसाए ॥
ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥
By Guru's Grace, the Naam dwells deep within the heart, and one meditates upon the Naam, the Name of the Lord. ||12||
ਗੁਰੂ ਦੀ ਕਿਰਪਾ ਨਾਲ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਹਰ ਵੇਲੇ ਹਰਿ-ਨਾਮ ਹੀ ਸਿਮਰਦਾ ਰਹਿੰਦਾ ਹੈ ॥੧੨॥
गुर किरपा ते नामु वसिआ घट अंतरि नामो नामु धिआइदा ॥१२॥
ਨਾਵੈ ਨੋ ਲੋਚੈ ਜੇਤੀ ਸਭ ਆਈ ॥
Everyone who comes into the world, longs for the Name.
ਜਿਤਨੀ ਭੀ ਲੁਕਾਈ (ਜਗਤ ਵਿਚ) ਪੈਦਾ ਹੁੰਦੀ ਹੈ (ਉਹ ਸਾਰੀ) ਪਰਮਾਤਮਾ ਦਾ ਨਾਮ ਪ੍ਰਾਪਤ ਕਰਨ ਦੀ ਤਾਂਘ ਕਰਦੀ ਹੈ,
नावै नो लोचै जेती सभ आई ॥
ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥
They alone are blessed with the Name, whose past actions were so ordained by the Primal Lord.
ਪਰ ਪਰਮਾਤਮਾ ਦਾ ਨਾਮ ਉਹਨਾਂ ਨੂੰ ਮਿਲਦਾ ਹੈ ਜਿਨ੍ਹਾਂ ਨੇ ਪ੍ਰਭੂ ਦੀ ਰਜ਼ਾ ਅਨੁਸਾਰ ਪਹਿਲੇ ਜਨਮ ਵਿਚ (ਨਾਮ ਜਪਣ ਦੀ) ਕਮਾਈ ਕੀਤੀ ਹੁੰਦੀ ਹੈ।
नाउ तिना मिलै धुरि पुरबि कमाई ॥
ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥
Those who obtain the Name are very fortunate. Through the Word of the Guru's Shabad, they are united with God. ||13||
ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ, ਉਹ ਵੱਡੇ ਭਾਗਾਂ ਵਾਲੇ ਬਣ ਜਾਂਦੇ ਹਨ। (ਅਜਿਹੇ ਵਡਭਾਗੀਆਂ ਨੂੰ ਪਰਮਾਤਮਾ) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਨਾਲ) ਮਿਲਾ ਲੈਂਦਾ ਹੈ ॥੧੩॥
जिनी नाउ पाइआ से वडभागी गुर कै सबदि मिलाइदा ॥१३॥
ਕਾਇਆ ਕੋਟੁ ਅਤਿ ਅਪਾਰਾ ॥
Utterly incomparable is the fortress of the body.
(ਮਨੁੱਖ ਦਾ ਇਹ) ਸਰੀਰ ਉਸ ਬਹੁਤ ਬੇਅੰਤ ਪਰਮਾਤਮਾ (ਦੇ ਰਹਿਣ) ਲਈ ਕਿਲ੍ਹਾ ਹੈ।
काइआ कोटु अति अपारा ॥
ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥
Within it, God sits in contemplation.
ਇਸ ਕਿਲ੍ਹੇ ਵਿਚ ਬੈਠ ਕੇ ਪਰਮਾਤਮਾ (ਕਈ ਕਿਸਮ ਦੇ) ਵਿਚਾਰ ਕਰਦਾ ਰਹਿੰਦਾ ਹੈ।
तिसु विचि बहि प्रभु करे वीचारा ॥
ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥
He administers true justice, and trades in Truth; through Him, one finds the eternal, unchanging dwelling. ||14||
ਉਸ ਪਰਮਾਤਮਾ ਦਾ ਨਿਆਂ ਸਦਾ ਕਾਇਮ ਰਹਿਣ ਵਾਲਾ ਹੈ। ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦਾ ਵਾਪਾਰ ਕਰਦਾ ਹੈ, ਉਹ (ਇਸ ਕਿਲ੍ਹੇ ਵਿਚ) ਭਟਕਣਾ ਤੋਂ ਰਹਿਤ ਨਿਵਾਸ ਪ੍ਰਾਪਤ ਕਰੀ ਰੱਖਦਾ ਹੈ ॥੧੪॥
सचा निआउ सचो वापारा निहचलु वासा पाइदा ॥१४॥
ਅੰਤਰ ਘਰ ਬੰਕੇ ਥਾਨੁ ਸੁਹਾਇਆ ॥
Deep within the inner self are glorious homes and beautiful places.
(ਨਾਮ ਸਿਮਰਨ ਦੀ ਬਰਕਤਿ ਨਾਲ ਸਰੀਰ ਦੇ ਮਨ ਬੁੱਧੀ ਆਦਿਕ) ਅੰਦਰਲੇ ਘਰ ਸੋਹਣੇ ਬਣੇ ਰਹਿੰਦੇ ਹਨ, ਹਿਰਦਾ-ਥਾਂ ਭੀ ਸੋਹਣਾ ਬਣਿਆ ਰਹਿੰਦਾ ਹੈ।
अंतर घर बंके थानु सुहाइआ ॥
ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥
But rare is that person who, as Gurmukh, finds these places.
ਕਿਸੇ ਉਸ ਵਿਰਲੇ ਮਨੁੱਖ ਨੂੰ ਇਹ ਥਾਂ ਪ੍ਰਾਪਤ ਹੁੰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।
गुरमुखि विरलै किनै थानु पाइआ ॥
ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥
If one stays in these places, and praises the True Lord, the True Lord comes to dwell in the mind. ||15||
ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ਤੇ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ, ਉਸ ਮਨੁੱਖ ਦੀ ਪ੍ਰਭੂ ਨਾਲ ਪ੍ਰੀਤ ਇਸ (ਮਨ ਬੁੱਧੀ ਆਦਿਕ ਵਾਲੇ) ਸਾਥ ਵਿਚ ਤੋੜ ਪੂਰੀ ਉਤਰਦੀ ਹੈ ॥੧੫॥
इतु साथि निबहै सालाहे सचे हरि सचा मंनि वसाइदा ॥१५॥
ਮੇਰੈ ਕਰਤੈ ਇਕ ਬਣਤ ਬਣਾਈ ॥
My Creator Lord has formed this formation.
ਮੇਰੇ ਕਰਤਾਰ ਨੇ ਇਹ ਇਕ (ਅਜੀਬ) ਵਿਓਂਤ ਬਣਾ ਦਿੱਤੀ ਹੈ,
मेरै करतै इक बणत बणाई ॥
ਇਸੁ ਦੇਹੀ ਵਿਚਿ ਸਭ ਵਥੁ ਪਾਈ ॥
He has placed everything within this body.
ਕਿ ਉਸ ਨੇ ਮਨੁੱਖ ਦੇ ਸਰੀਰ ਵਿਚ (ਹੀ ਉਸ ਦੇ ਆਤਮਕ ਜੀਵਨ ਦੀ) ਸਾਰੀ ਰਾਸਿ-ਪੂੰਜੀ ਪਾ ਰੱਖੀ ਹੈ।
इसु देही विचि सभ वथु पाई ॥
ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥
O Nanak, those who deal in the Naam are imbued with His Love. The Gurmukh obtains the Naam, the Name of the Lord. ||16||6||20||
ਹੇ ਨਾਨਕ! ਜਿਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਰਹਿੰਦੇ ਹਨ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਕੋਈ ਉਹ ਮਨੁੱਖ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧੬॥੬॥੨੦॥
नानक नामु वणजहि रंगि राते गुरमुखि को नामु पाइदा ॥१६॥६॥२०॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਕਾਇਆ ਕੰਚਨੁ ਸਬਦੁ ਵੀਚਾਰਾ ॥
Contemplating the Word of the Shabad, the body becomes golden.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, (ਸ਼ਬਦ ਦੀ ਬਰਕਤ ਨਾਲ ਵਿਕਾਰਾਂ ਤੋਂ ਬਚ ਸਕਣ ਨਾਲ ਉਸ ਦਾ) ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ।
काइआ कंचनु सबदु वीचारा ॥
ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥
The Lord abides there; He has no end or limitation.
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ ਦੀ ਹਸਤੀ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਉਸ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ।
तिथै हरि वसै जिस दा अंतु न पारावारा ॥
ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥
Night and day, serve the Lord, and chant the True Word of the Guru's Bani. Through the Shabad, meet the Dear Lord. ||1||
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਿਹਾ ਕਰੋ। ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੧॥
अनदिनु हरि सेविहु सची बाणी हरि जीउ सबदि मिलाइदा ॥१॥
ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥
I am a sacrifice to those who remember the Lord.
ਜਿਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ।
हरि चेतहि तिन बलिहारै जाउ ॥
ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥
Through the Word of the Guru's Shabad, I unite in Union with the Lord.
ਗੁਰੂ ਦੇ ਸ਼ਬਦ ਦੀ ਬਰਕਤ ਨਾਲ ਮੈਂ ਉਹਨਾਂ ਦੀ ਸੰਗਤ ਵਿਚ ਮਿਲਦਾ ਹਾਂ।
गुर कै सबदि तिन मेलि मिलाउ ॥
ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਿਸੰਗਤਿ ਬਹਿ ਗੁਣ ਗਾਇਦਾ ॥੨॥
I touch the dust of their feet to my face and forehead; sitting in the Society of the Saints, I sing His Glorious Praises. ||2||
ਜਿਹੜੇ ਮਨੁੱਖ ਸਾਧ ਸੰਗਤ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਂਦੇ ਹਨ, ਮੈਂ ਉਹਨਾਂ (ਦੇ ਚਰਨਾਂ) ਦੀ ਧੂੜ ਆਪਣੇ ਮੂੰਹ ਉਤੇ ਆਪਣੇ ਮੱਥੇ ਉਤੇ ਲਾਂਦਾ ਹਾਂ ॥੨॥
तिन की धूरि लाई मुखि मसतकि सतिसंगति बहि गुण गाइदा ॥२॥
ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥
I sing the Glorious Praises of the Lord, as I am pleasing to the Lord God.
ਮੈਂ ਪਰਮਾਤਮਾ ਦੇ ਗੁਣ ਤਦੋਂ ਹੀ ਗਾ ਸਕਦਾ ਹਾਂ ਜੇ ਮੈਂ ਉਸ ਨੂੰ ਚੰਗਾ ਲੱਗਾਂ (ਜੇ ਮੇਰੇ ਉਤੇ ਉਸ ਦੀ ਮਿਹਰ ਹੋਵੇ)।
हरि के गुण गावा जे हरि प्रभ भावा ॥
ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥
With the Lord's Name deep within my inner being, I am adorned with the Word of the Shabad.
ਜੇ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪਏ, ਤਾਂ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਮੇਰਾ ਜੀਵਨ ਸੋਹਣਾ ਬਣ ਜਾਂਦਾ ਹੈ।
अंतरि हरि नामु सबदि सुहावा ॥
ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥
The Word of the Guru's Bani is heard throughout the four corners of the world; through it, we merge in the True Name. ||3||
ਜਿਹੜਾ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ, ਉਹ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ। ਨਾਮ ਵਿਚ ਲੀਨ ਰਿਹਾਂ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ॥੩॥
गुरबाणी चहु कुंडी सुणीऐ साचै नामि समाइदा ॥३॥
ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥
That humble being, who searches within himself,
ਜਿਹੜਾ ਮਨੁੱਖ ਆਪਣੇ ਹਿਰਦੇ ਨੂੰ ਪੜਤਾਲਦਾ ਰਹਿੰਦਾ ਹੈ, ਉਹ ਮਨੁੱਖ (ਵਿਕਾਰਾਂ ਵਲੋਂ) ਅਡੋਲ ਜੀਵਨ ਵਾਲਾ ਬਣ ਜਾਂਦਾ ਹੈ।
सो जनु साचा जि अंतरु भाले ॥
ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥
through the Word of the Guru's Shabad, sees the Lord with his eyes.
ਗੁਰੂ ਦੇ ਸ਼ਬਦ ਵਿਚ ਜੁੜਿਆਂ ਪਰਮਾਤਮਾ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ।
गुर कै सबदि हरि नदरि निहाले ॥
ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥
Through the Guru's Shabad, he applies the ointment of spiritual wisdom to his eyes; the Gracious Lord, in His Grace, unites him with Himself. ||4||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਵਰਤਦਾ ਹੈ, ਮਿਹਰ ਦਾ ਮਾਲਕ ਪਰਮਾਤਮਾ ਉਸ ਨੂੰ ਆਪਣੀ ਮਿਹਰ ਨਾਲ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੪॥
गिआन अंजनु पाए गुर सबदी नदरी नदरि मिलाइदा ॥४॥
ਵਡੈ ਭਾਗਿ ਇਹੁ ਸਰੀਰੁ ਪਾਇਆ ॥
By great good fortune, I obtained this body;
ਇਹ ਮਨੁੱਖਾ ਸਰੀਰ ਬੜੀ ਕਿਸਮਤ ਨਾਲ ਮਿਲਦਾ ਹੈ,
वडै भागि इहु सरीरु पाइआ ॥
ਮਾਣਸ ਜਨਮਿ ਸਬਦਿ ਚਿਤੁ ਲਾਇਆ ॥
in this human life, I have focused my consciousness on the Word of the Shabad.
(ਪਰ ਉਸੇ ਨੂੰ ਹੀ ਮਿਲਿਆ ਜਾਣੋ, ਜਿਸ ਨੇ) ਮਨੁੱਖਾ ਜਨਮ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਆਪਣਾ ਮਨ ਜੋੜਿਆ।
माणस जनमि सबदि चितु लाइआ ॥
ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥
Without the Shabad, everything is enveloped in utter darkness; only the Gurmukh understands. ||5||
ਕਿਸੇ ਵਿਰਲੇ ਨੂੰ ਹੀ ਗੁਰੂ ਦੀ ਰਾਹੀਂ ਪਰਮਾਤਮਾ ਇਹ ਸਮਝ ਬਖ਼ਸ਼ਦਾ ਹੈ ਕਿ ਗੁਰੂ ਦੇ ਸ਼ਬਦ ਤੋਂ ਬਿਨਾ (ਜੀਵਨ-ਸਫ਼ਰ ਵਿਚ ਮਨੁੱਖ ਵਾਸਤੇ) ਹਰ ਥਾਂ ਘੁੱਪ ਹਨੇਰਾ ਹੈ ॥੫॥
बिनु सबदै सभु अंध अंधेरा गुरमुखि किसहि बुझाइदा ॥५॥
ਇਕਿ ਕਿਤੁ ਆਏ ਜਨਮੁ ਗਵਾਏ ॥
Some merely waste away their lives - why have they even come into the world?
ਕਈ ਮਨੁੱਖ ਮਨੁੱਖਾ ਜਨਮ ਗਵਾ ਕੇ ਜਗਤ ਵਿਚ ਵਿਅਰਥ ਹੀ ਆਏ (ਜਾਣੋ)
इकि कितु आए जनमु गवाए ॥
ਮਨਮੁਖ ਲਾਗੇ ਦੂਜੈ ਭਾਏ ॥
The self-willed manmukhs are attached to the love of duality.
ਕਿਉਂਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਬੰਦੇ ਮਾਇਆ ਦੇ ਪਿਆਰ ਵਿਚ ਹੀ ਲੱਗੇ ਰਹੇ।
मनमुख लागे दूजै भाए ॥
ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥
This opportunity shall not come into their hands again; their feet slip, and they come to regret and repent. ||6||
ਮਨੁੱਖਾ ਜਨਮ ਵਾਲਾ ਇਹ ਸਮਾ ਫਿਰ ਨਹੀਂ ਮਿਲਦਾ (ਇਸ ਨੂੰ ਵਿਕਾਰਾਂ ਵਿਚ ਗਵਾ ਕੇ) ਮੌਤ ਆਉਣ ਤੇ ਮਨੁੱਖ ਪਛੁਤਾਂਦਾ ਹੈ ॥੬॥
एह वेला फिरि हाथि न आवै पगि खिसिऐ पछुताइदा ॥६॥
ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥
Through the Word of the Guru's Shabad, the body is sanctified.
ਗੁਰੂ ਦੇ ਸ਼ਬਦ ਵਿਚ ਜੁੜ ਕੇ (ਜਿਸ ਮਨੁੱਖ ਦਾ) ਸਰੀਰ (ਵਿਕਾਰਾਂ ਵਲੋਂ) ਪਵਿੱਤਰ ਰਹਿੰਦਾ ਹੈ,
गुर कै सबदि पवित्रु सरीरा ॥
ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥
The True Lord, the ocean of virtue, dwells within it.
ਉਸ ਮਨੁੱਖ ਦੇ ਇਸ ਸਰੀਰ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਅਤੇ ਜੋ ਵੱਡੇ ਜਿਗਰੇ ਵਾਲਾ ਹੈ।
तिसु विचि वसै सचु गुणी गहीरा ॥
ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥
One who sees the Truest of the True everywhere, hears the Truth, and enshrines it within his mind. ||7||
ਉਹ ਮਨੁੱਖ (ਫਿਰ) ਹਰ ਥਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਵੇਖਦਾ ਹੈ, ਸਦਾ-ਥਿਰ ਹਰਿ-ਨਾਮ ਨੂੰ ਸੁਣ ਕੇ ਆਪਣੇ ਮਨ ਵਿਚ ਵਸਾਈ ਰੱਖਦਾ ਹੈ ॥੭॥
सचो सचु वेखै सभ थाई सचु सुणि मंनि वसाइदा ॥७॥
ਹਉਮੈ ਗਣਤ ਗੁਰ ਸਬਦਿ ਨਿਵਾਰੇ ॥
Egotism and mental calculations are relieved through the Word of the Guru's Shabad.
ਹਉਮੈ ਦੀਆਂ ਗਿਣਤੀਆਂ (ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਦੂਰ ਕਰ ਸਕਦਾ ਹੈ।
हउमै गणत गुर सबदि निवारे ॥
ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥
Keep the Dear Lord close, and enshrine Him in your heart.
(ਤਾਂ ਤੇ, ਗੁਰੂ ਦੇ ਸ਼ਬਦ ਦੀ ਰਾਹੀਂ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖੋ।
हरि जीउ हिरदै रखहु उर धारे ॥
ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥
One who praises the Lord forever, through the Guru's Shabad, meets with the True Lord, and finds peace. ||8||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ॥੮॥
गुर कै सबदि सदा सालाहे मिलि साचे सुखु पाइदा ॥८॥
ਸੋ ਚੇਤੇ ਜਿਸੁ ਆਪਿ ਚੇਤਾਏ ॥
He alone remembers the Lord, whom the Lord inspires to remember.
ਪਰਮਾਤਮਾ ਦਾ ਨਾਮ ਉਹ ਮਨੁੱਖ (ਹੀ) ਸਿਮਰਦਾ ਹੈ ਜਿਸ ਨੂੰ ਪਰਮਾਤਮਾ ਆਪ ਸਿਮਰਨ ਦੀ ਪ੍ਰੇਰਨਾ ਕਰਦਾ ਹੈ।
सो चेते जिसु आपि चेताए ॥
ਗੁਰ ਕੈ ਸਬਦਿ ਵਸੈ ਮਨਿ ਆਏ ॥
Through the Word of the Guru's Shabad, He comes to dwell in the mind.
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਉਸ ਦੇ ਮਨ ਵਿਚ ਵੱਸਦਾ ਹੈ।
गुर कै सबदि वसै मनि आए ॥
ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥
He Himself sees, and He Himself understands; He merges all into Himself. ||9||
(ਹਰੇਕ ਵਿਚ ਵਿਆਪਕ ਪਰਮਾਤਮਾ) ਆਪ ਹੀ (ਉਸ ਮਨੁੱਖ ਦੇ ਹਰੇਕ ਕੰਮ ਨੂੰ) ਵੇਖਦਾ ਹੈ, ਆਪ ਹੀ (ਉਸ ਦੇ ਦਿਲ ਦੀ) ਸਮਝਦਾ ਹੈ, ਅਤੇ (ਆਪ ਹੀ ਉਸ ਮਨੁੱਖ ਵਿਚ ਵੱਸਦਾ ਹੋਇਆ) ਆਪਣੇ ਆਪ ਨੂੰ ਆਪਣੇ ਆਪੇ ਵਿਚ ਲੀਨ ਕਰਦਾ ਹੈ ॥੯॥
आपे वेखै आपे बूझै आपै आपु समाइदा ॥९॥
ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥
He alone knows, who has placed the object within his mind.
(ਪਰਮਾਤਮਾ ਦੀ ਕਿਰਪਾ ਨਾਲ) ਜਿਸ (ਮਨੁੱਖ) ਨੇ ਪਰਮਾਤਮਾ ਦਾ ਨਾਮ-ਪਦਾਰਥ (ਆਪਣੇ) ਮਨ ਵਿਚ ਲੱਭ ਲਿਆ, ਉਹ ਹੀ (ਉਸ ਦੀ ਕਦਰ) ਸਮਝਦਾ ਹੈ।
जिनि मन विचि वथु पाई सोई जाणै ॥
ਗੁਰ ਕੈ ਸਬਦੇ ਆਪੁ ਪਛਾਣੈ ॥
Through the Word of the Guru's Shabad, he comes to understand himself.
ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ) ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ।
गुर कै सबदे आपु पछाणै ॥
ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥
That humble being who understands himself is immaculate. He proclaims the Guru's Bani, and the Word of the Shabad. ||10||
(ਜਿਹੜਾ ਮਨੁੱਖ) ਆਪਣੇ ਜੀਵਨ ਨੂੰ ਪੜਤਾਲਦਾ ਹੈ ਉਹੀ ਮਨੁੱਖ ਜੀਵਨ ਵਾਲਾ ਹੋ ਜਾਂਦਾ ਹੈ, (ਉਹ ਫਿਰ ਹੋਰਨਾਂ ਨੂੰ ਭੀ) ਸਿਫ਼ਤ-ਸਾਲਾਹ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈ ॥੧੦॥
आपु पछाणै सोई जनु निरमलु बाणी सबदु सुणाइदा ॥१०॥
ਏਹ ਕਾਇਆ ਪਵਿਤੁ ਹੈ ਸਰੀਰੁ ॥
This body is sanctified and purified;
ਉਸ ਮਨੁੱਖ ਦਾ ਇਹ ਸਰੀਰ (ਵਿਕਾਰਾਂ ਤੋਂ ਬਚ ਕੇ) ਪਵਿੱਤਰ ਹੋ ਜਾਂਦਾ ਹੈ,
एह काइआ पवितु है सरीरु ॥
ਗੁਰ ਸਬਦੀ ਚੇਤੈ ਗੁਣੀ ਗਹੀਰੁ ॥
through the Word of the Guru's Shabad, it contemplates the Lord, the ocean of virtue.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ।
गुर सबदी चेतै गुणी गहीरु ॥
ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥
One who chants the Glorious Praises of the Lord night and day, and remains attuned to His Love, chants His Glorious Virtues, immersed in the Glorious Lord. ||11||
ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ। ਪਰਮਾਤਮਾ ਦੇ ਗੁਣ ਉਚਾਰ ਕੇ ਉਹ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧੧॥
अनदिनु गुण गावै रंगि राता गुण कहि गुणी समाइदा ॥११॥
ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥
This body is the source of all Maya;
ਪਰ ਉਸ ਮਨੁੱਖ ਦਾ ਇਹ ਸਰੀਰ ਨਿਰਾ ਮਾਇਆ ਦੇ ਮੋਹ ਦਾ ਕਾਰਨ ਬਣ ਜਾਂਦਾ ਹੈ,
एहु सरीरु सभ मूलु है माइआ ॥
ਦੂਜੈ ਭਾਇ ਭਰਮਿ ਭੁਲਾਇਆ ॥
in love with duality, it is deluded by doubt.
ਜਿਹੜਾ ਮਨੁੱਖ (ਪਰਮਾਤਮਾ ਨੂੰ ਛੱਡ ਕੇ) ਹੋਰ ਹੋਰ ਪਿਆਰ ਵਿਚ ਫਸਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।
दूजै भाइ भरमि भुलाइआ ॥
ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥
It does not remember the Lord, and suffers in eternal pain. Without remembering the Lord, it suffers in pain. ||12||
ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ ਸਦਾ ਦੁੱਖ ਪਾਂਦਾ ਹੈ, (ਇਹ ਪੱਕੀ ਗੱਲ ਹੈ ਕਿ) ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੁੱਖ ਪਾਂਦਾ ਹੈ ॥੧੨॥
हरि न चेतै सदा दुखु पाए बिनु हरि चेते दुखु पाइदा ॥१२॥
ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥
One who serves the True Guru is approved and respected.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਲੋਕ ਪਰਲੋਕ ਵਿਚ) ਆਦਰ-ਜੋਗ ਹੋ ਜਾਂਦਾ ਹੈ।
जि सतिगुरु सेवे सो परवाणु ॥
ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥
His body and soul-swan are immaculate and pure; in the Court of the Lord, he is known to be true.
ਉਸ ਦਾ ਸਰੀਰ (ਵਿਕਾਰਾਂ ਵਲੋਂ) ਪਵਿੱਤਰ ਰਹਿੰਦਾ ਹੈ, ਉਸ ਦੀ ਆਤਮਾ ਪਵਿੱਤਰ ਰਹਿੰਦੀ ਹੈ। ਸਦਾ-ਥਿਰ ਪਰਮਾਤਮਾ ਦੇ ਦਰ ਤੇ ਉਹ ਜਾਣੂ-ਪਛਾਣੂ ਹੋ ਜਾਂਦਾ ਹੈ (ਸਤਕਾਰ ਪ੍ਰਾਪਤ ਕਰਦਾ ਹੈ)।
काइआ हंसु निरमलु दरि सचै जाणु ॥
ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥
He serves the Lord, and enshrines the Lord in his mind; he is exalted, singing the Glorious Praises of the Lord. ||13||
ਉਹ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ, ਪਰਮਾਤਮਾ ਨੂੰ ਮਨ ਵਿਚ ਵਸਾਈ ਰੱਖਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧੩॥
हरि सेवे हरि मंनि वसाए सोहै हरि गुण गाइदा ॥१३॥
ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥
Without good destiny, no one can serve the True Guru.
ਪਰ, ਕਿਸਮਤ ਤੋਂ ਬਿਨਾ ਗੁਰੂ ਦੀ ਸਰਨ ਨਹੀਂ ਪਿਆ ਜਾ ਸਕਦਾ।
बिनु भागा गुरु सेविआ न जाइ ॥
ਮਨਮੁਖ ਭੂਲੇ ਮੁਏ ਬਿਲਲਾਇ ॥
The self-willed manmukhs are deluded, and die weeping and wailing.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ, ਬੜੇ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ।
मनमुख भूले मुए बिललाइ ॥
ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥
Those who are blessed by the Guru's Glance of Grace - the Dear Lord unites them with Himself. ||14||
ਜਿਨ੍ਹਾਂ ਮਨੁੱਖਾਂ ਉਤੇ ਗੁਰੂ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਉਹਨਾਂ ਨੂੰ ਪਰਮਾਤਮਾ ਆਪਣੇ (ਚਰਨਾਂ) ਵਿਚ ਜੋੜ ਲੈਂਦਾ ਹੈ ॥੧੪॥
जिन कउ नदरि होवै गुर केरी हरि जीउ आपि मिलाइदा ॥१४॥
ਕਾਇਆ ਕੋਟੁ ਪਕੇ ਹਟਨਾਲੇ ॥
In the body fortress, are the solidly-constructed markets.
(ਉਸ ਮਨੁੱਖ ਦਾ) ਸਰੀਰ (ਇਕ ਐਸਾ) ਕਿਲ੍ਹਾ (ਬਣ ਜਾਂਦਾ) ਹੈ (ਜਿਸ ਦੇ) ਬਾਜ਼ਾਰ (ਗਿਆਨ-ਇੰਦ੍ਰੇ ਵਿਕਾਰਾਂ ਦੇ ਮੁਕਾਬਲੇ ਤੇ) ਅਡੋਲ (ਹੋ ਜਾਂਦੇ) ਹਨ,
काइआ कोटु पके हटनाले ॥
ਗੁਰਮੁਖਿ ਲੇਵੈ ਵਸਤੁ ਸਮਾਲੇ ॥
The Gurmukh purchases the object, and takes care of it.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਆਪਣੇ ਅੰਦਰ) ਨਾਮ-ਪਦਾਰਥ ਸਾਂਭ ਲੈਂਦਾ ਹੈ।
गुरमुखि लेवै वसतु समाले ॥
ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥
Meditating on the Name of the Lord, day and night, he attains the sublime, exalted status. ||15||
ਉਹ ਮਨੁੱਖ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰ ਕੇ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੧੫॥
हरि का नामु धिआइ दिनु राती ऊतम पदवी पाइदा ॥१५॥
ਆਪੇ ਸਚਾ ਹੈ ਸੁਖਦਾਤਾ ॥
The True Lord Himself is the Giver of peace.
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ (ਸਾਰੇ) ਸੁਖ ਦੇਣ ਵਾਲਾ ਹੈ।
आपे सचा है सुखदाता ॥
ਪੂਰੇ ਗੁਰ ਕੈ ਸਬਦਿ ਪਛਾਤਾ ॥
Through the Shabad of the Perfect Guru, He is realized.
ਪੂਰੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨਾਲ ਸਾਂਝ ਪਾਈ ਜਾ ਸਕਦੀ ਹੈ।
पूरे गुर कै सबदि पछाता ॥
ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥
Nanak praises the Naam, the True Name of the Lord; through perfect destiny, He is found. ||16||7||21||
ਪੂਰੀ ਕਿਸਮਤ ਨਾਲ ਮਨੁੱਖ ਇਹ ਦਾਤ ਪ੍ਰਾਪਤ ਕਰਦਾ ਹੈ ਕਿ ਸਦਾ-ਥਿਰ ਹਰਿ-ਨਾਮ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ॥੧੬॥੭॥੨੧॥
नानक नामु सलाहे साचा पूरै भागि को पाइदा ॥१६॥७॥२१॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਨਿਰੰਕਾਰਿ ਆਕਾਰੁ ਉਪਾਇਆ ॥
The Formless Lord created the universe of form.
ਆਕਾਰ-ਰਹਿਤ ਪਰਮਾਤਮਾ ਨੇ (ਆਪਣੇ ਆਪ ਤੋਂ ਪਹਿਲਾਂ) ਇਹ ਦਿੱਸਦਾ ਜਗਤ ਪੈਦਾ ਕੀਤਾ,
निरंकारि आकारु उपाइआ ॥
ਮਾਇਆ ਮੋਹੁ ਹੁਕਮਿ ਬਣਾਇਆ ॥
By the Hukam of His Command, He created attachment to Maya.
ਮਾਇਆ ਦਾ ਮੋਹ ਭੀ ਉਸ ਨੇ ਆਪਣੇ ਹੁਕਮ ਵਿਚ ਹੀ ਬਣਾ ਦਿੱਤਾ।
माइआ मोहु हुकमि बणाइआ ॥
ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥
The Creator Himself stages all the plays; hearing of the True Lord, enshrine Him in your mind. ||1||
ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (ਗੁਰੂ ਪਾਸੋਂ) ਸੁਣ ਕੇ (ਆਪਣੇ) ਮਨ ਵਿਚ ਵਸਾਂਦਾ ਹੈ (ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਕਰਤਾਰ ਆਪ ਹੀ ਇਹ ਸਾਰੇ ਖੇਲ ਕਰ ਰਿਹਾ ਹੈ ॥੧॥
आपे खेल करे सभि करता सुणि साचा मंनि वसाइदा ॥१॥
ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥
Maya, the mother, gave birth to the three gunas, the three qualities,
(ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾਣ ਵਾਲਾ ਮਨੁੱਖ ਇਹ ਨਿਸ਼ਚਾ ਰੱਖਦਾ ਹੈ ਕਿ) (ਜਗਤ ਦੀ) ਮਾਂ ਮਾਇਆ ਤੋਂ (ਜਗਤ ਦੇ ਪਿਤਾ ਪਰਮਾਤਮਾ ਨੇ ਸਾਰੇ) ਤ੍ਰੈਗੁਣੀ ਜੀਵ ਪੈਦਾ ਕੀਤੇ (ਬ੍ਰਹਮਾ ਸ਼ਿਵ ਆਦਿਕ ਭੀ ਉਸੇ ਨੇ ਪੈਦਾ ਕੀਤੇ),
माइआ माई त्रै गुण परसूति जमाइआ ॥
ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥
and proclaimed the four Vedas to Brahma.
ਬ੍ਰਹਮਾ ਨੂੰ ਉਸ ਨੇ ਚਾਰੇ ਵੇਦ (ਰਚਣ ਲਈ) ਹੁਕਮ ਕੀਤਾ।
चारे बेद ब्रहमे नो फुरमाइआ ॥
ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥
Creating the years, months, days and dates, He infused intelligence into the world. ||2||
ਵਰ੍ਹੇ ਮਹੀਨੇ ਵਾਰ ਥਿੱਤਾਂ (ਆਦਿਕ) ਬਣਾ ਕੇ ਇਸ ਜਗਤ ਵਿਚ (ਸਮੇ ਆਦਿਕ ਦੀ) ਸੂਝ ਭੀ ਉਹ ਪਰਮਾਤਮਾ ਹੀ ਪੈਦਾ ਕਰਨ ਵਾਲਾ ਹੈ ॥੨॥
वर्हे माह वार थिती करि इसु जग महि सोझी पाइदा ॥२॥
ਗੁਰ ਸੇਵਾ ਤੇ ਕਰਣੀ ਸਾਰ ॥
Service to the Guru is the most excellent action.
(ਪਰਮਾਤਮਾ ਦੀ ਮਿਹਰ ਨਾਲ ਜਿਸ ਨੂੰ ਗੁਰੂ ਮਿਲ ਪਿਆ) ਗੁਰੂ ਦੀ ਸਰਨ ਪੈਣ ਤੋਂ ਉਸ ਨੂੰ ਇਹ ਸ੍ਰੇਸ਼ਟ ਕਰਨ-ਜੋਗ ਕੰਮ ਮਿਲ ਗਿਆ,
गुर सेवा ते करणी सार ॥
ਰਾਮ ਨਾਮੁ ਰਾਖਹੁ ਉਰਿ ਧਾਰ ॥
Enshrine the Lord's Name within your heart.
ਕਿ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ।
राम नामु राखहु उरि धार ॥
ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥
The Word of the Guru's Bani prevails throughout the world; through this Bani, the Lord's Name is obtained. ||3||
ਸੋ, ਇਸ ਜਗਤ ਵਿਚ (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਬਾਣੀ ਆ ਵੱਸਦੀ ਹੈ, ਉਹ ਇਸ ਬਾਣੀ ਦੀ ਬਰਕਤ ਨਾਲ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ ॥੩॥
गुरबाणी वरती जग अंतरि इसु बाणी ते हरि नामु पाइदा ॥३॥
ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥
He reads the Vedas, but he starts arguments night and day.
(ਪਰ, ਜਿਹੜਾ ਮਨੁੱਖ ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਵੇਦ (ਆਦਿਕ ਹੀ) ਪੜ੍ਹਦਾ ਹੈ, ਤੇ, ਹਰ ਵੇਲੇ ਚਰਚਾ ਆਦਿਕ ਹੀ ਕਰਦਾ ਹੈ,
वेदु पड़ै अनदिनु वाद समाले ॥
ਨਾਮੁ ਨ ਚੇਤੈ ਬਧਾ ਜਮਕਾਲੇ ॥
He does not remember the Naam, the Name of the Lord; he is bound and gagged by the Messenger of Death.
ਪਰਮਾਤਮਾ ਦਾ ਨਾਮ ਸਿਮਰਦਾ ਨਹੀਂ ਉਹ ਆਤਮਕ ਮੌਤ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ।
नामु न चेतै बधा जमकाले ॥
ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥
In the love of duality, he suffers in pain forever; he is deluded by doubt, and confused by the three gunas. ||4||
ਹੋਰ ਹੋਰ ਪਿਆਰ ਵਿਚ ਫਸ ਕੇ ਉਹ ਸਦਾ ਦੁੱਖ ਪਾਂਦਾ ਹੈ। ਮਾਇਆ ਦੇ ਤਿੰਨ ਗੁਣਾਂ ਦੀ ਭਟਕਣਾ ਵਿਚ ਪੈ ਕੇ ਉਹ ਜੀਵਨ ਦੇ ਗ਼ਲਤ ਰਸਤੇ ਤੇ ਪਿਆ ਰਹਿੰਦਾ ਹੈ ॥੪॥
दूजै भाइ सदा दुखु पाए त्रै गुण भरमि भुलाइदा ॥४॥
ਗੁਰਮੁਖਿ ਏਕਸੁ ਸਿਉ ਲਿਵ ਲਾਏ ॥
The Gurmukh is in love with the One Lord alone;
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਿਰਫ਼ ਪਰਮਾਤਮਾ ਨਾਲ ਪਿਆਰ ਪਾਂਦਾ ਹੈ,
गुरमुखि एकसु सिउ लिव लाए ॥
ਤ੍ਰਿਬਿਧਿ ਮਨਸਾ ਮਨਹਿ ਸਮਾਏ ॥
he submerges in his mind the three-phased desire.
(ਇਸ ਤਰ੍ਹਾਂ ਉਹ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਪੈਦਾ ਹੋਣ ਵਾਲੇ ਫੁਰਨੇ ਨੂੰ ਆਪਣੇ ਮਨ ਦੇ ਵਿਚ ਹੀ ਮੁਕਾ ਦੇਂਦਾ ਹੈ।
त्रिबिधि मनसा मनहि समाए ॥
ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥
Through the True Word of the Shabad, he is liberated forever; he renounces emotional attachment to Maya. ||5||
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਬਰਕਤ ਨਾਲ ਉਹ ਮਨੁੱਖ (ਵਿਕਾਰਾਂ ਤੋਂ) ਸਦਾ ਬਚਿਆ ਰਹਿੰਦਾ ਹੈ, (ਉਹ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ ॥੫॥
साचै सबदि सदा है मुकता माइआ मोहु चुकाइदा ॥५॥
ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥
Those who are so pre-ordained to be imbued, are imbued with love for the Lord.
ਪਰ, ਇਸ ਮਨੁੱਖਾ ਜਨਮ ਵਿਚ ਉਹ ਮਨੁੱਖ ਹੀ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਜਿਹੜੇ (ਪਹਿਲੀ ਕੀਤੀ ਕਮਾਈ ਅਨੁਸਾਰ) ਧੁਰ ਦਰਗਾਹ ਤੋਂ ਰੰਗੇ ਹੋਏ ਹੁੰਦੇ ਹਨ।
जो धुरि राते से हुणि राते ॥
ਗੁਰ ਪਰਸਾਦੀ ਸਹਜੇ ਮਾਤੇ ॥
By Guru's Grace, they are intuitively intoxicated.
ਉਹ ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ।
गुर परसादी सहजे माते ॥
ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥
Serving the True Guru forever, they find God; He Himself unites them with Himself. ||6||
ਗੁਰੂ ਦੀ ਸਰਨ ਪੈ ਕੇ ਮਨੁੱਖ ਸਦਾ ਪ੍ਰਭੂ ਦਾ ਮਿਲਾਪ ਪ੍ਰਾਪਤ ਕਰੀ ਰੱਖਦਾ ਹੈ, ਉਹ ਆਪਣੇ ਆਪ ਨੂੰ (ਪ੍ਰਭੂ ਦੇ) ਆਪੇ ਵਿਚ ਮਿਲਾ ਲੈਂਦਾ ਹੈ ॥੬॥
सतिगुरु सेवि सदा प्रभु पाइआ आपै आपु मिलाइदा ॥६॥
ਮਾਇਆ ਮੋਹਿ ਭਰਮਿ ਨ ਪਾਏ ॥
In attachment to Maya and doubt, the Lord is not found.
ਮਾਇਆ ਦੇ ਮੋਹ ਵਿਚ, ਭਟਕਣਾ ਵਿਚ ਫਸਿਆ ਹੋਇਆ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ।
माइआ मोहि भरमि न पाए ॥
ਦੂਜੈ ਭਾਇ ਲਗਾ ਦੁਖੁ ਪਾਏ ॥
Attached to the love of duality, one suffers in pain.
ਹੋਰ ਹੋਰ ਪਿਆਰ ਵਿਚ ਲੱਗਾ ਹੋਇਆ ਮਨੁੱਖ ਦੁੱਖ (ਹੀ) ਸਹਾਰਦਾ ਹੈ।
दूजै भाइ लगा दुखु पाए ॥
ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥
The crimson color lasts for only a few days; all too soon, it fades away. ||7||
(ਕਸੁੰਭੇ ਦੇ ਰੰਗ ਵਾਂਗ ਮਾਇਆ ਦਾ) ਸ਼ੋਖ਼ ਰੰਗ ਥੋੜੇ ਦਿਨ ਹੀ ਰਹਿੰਦਾ ਹੈ, ਇਸ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੭॥
सूहा रंगु दिन थोड़े होवै इसु जादे बिलम न लाइदा ॥७॥
ਏਹੁ ਮਨੁ ਭੈ ਭਾਇ ਰੰਗਾਏ ॥
So color this mind in the Fear and the Love of God.
ਜਿਹੜਾ ਮਨੁੱਖ (ਆਪਣੇ) ਇਸ ਮਨ ਨੂੰ ਪਰਮਾਤਮਾ ਦੇ ਡਰ-ਅਦਬ ਵਿਚ ਪਿਆਰ ਵਿਚ ਰੰਗਦਾ ਹੈ,
एहु मनु भै भाइ रंगाए ॥
ਇਤੁ ਰੰਗਿ ਸਾਚੇ ਮਾਹਿ ਸਮਾਏ ॥
Dyed in this color, one merges in the True Lord.
ਉਹ ਇਸ ਰੰਗ ਵਿਚ (ਰੰਗੀਜ ਕੇ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ।
इतु रंगि साचे माहि समाए ॥
ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥
By perfect destiny, some may obtain this color. Through the Guru's Teachings, this color is applied. ||8||
ਪਰ ਕੋਈ ਵਿਰਲਾ ਮਨੁੱਖ ਵੱਡੀ ਕਿਸਮਤ ਨਾਲ ਇਹ ਪ੍ਰੇਮ-ਰੰਗ ਹਾਸਲ ਕਰਦਾ ਹੈ। ਉਹ ਗੁਰੂ ਦੀ ਮੱਤ ਉੱਤੇ ਤੁਰ ਕੇ ਇਹ ਰੰਗ (ਆਪਣੇ ਮਨ ਨੂੰ) ਚਾੜ੍ਹਦਾ ਹੈ ॥੮॥
पूरै भागि को इहु रंगु पाए गुरमती रंगु चड़ाइदा ॥८॥
ਮਨਮੁਖੁ ਬਹੁਤੁ ਕਰੇ ਅਭਿਮਾਨੁ ॥
The self-willed manmukhs take great pride in themselves.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਬੜਾ ਅਹੰਕਾਰ ਕਰਦਾ ਹੈ,
मनमुखु बहुतु करे अभिमानु ॥
ਦਰਗਹ ਕਬ ਹੀ ਨ ਪਾਵੈ ਮਾਨੁ ॥
In the Court of the Lord, they are never honored.
ਪਰ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਦੇ ਭੀ ਆਦਰ ਨਹੀਂ ਪਾਂਦਾ।
दरगह कब ही न पावै मानु ॥
ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥
Attached to duality, they waste their lives; without understanding, they suffer in pain. ||9||
ਹੋਰ ਹੋਰ (ਮੋਹ) ਵਿਚ ਲੱਗ ਕੇ ਉਹ ਆਪਣਾ ਮਨੁੱਖਾ ਜਨਮ ਗੰਵਾ ਲੈਂਦਾ ਹੈ, ਸਹੀ ਜੀਵਨ ਦੀ ਸੂਝ ਤੋਂ ਬਿਨਾ ਉਹ ਸਦਾ ਦੁੱਖ ਪਾਂਦਾ ਹੈ ॥੯॥
दूजै लागे जनमु गवाइआ बिनु बूझे दुखु पाइदा ॥९॥
ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥
My God has hidden Himself deep within the self.
ਮੇਰੇ ਪ੍ਰਭੂ ਨੇ ਆਪਣੇ ਆਪ ਨੂੰ (ਹਰੇਕ ਜੀਵ ਦੇ) ਅੰਦਰ ਗੁਪਤ ਰੱਖਿਆ ਹੋਇਆ ਹੈ,
मेरै प्रभि अंदरि आपु लुकाइआ ॥
ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥
By Guru's Grace, one is united in the Lord's Union.
(ਫਿਰ ਭੀ) ਗੁਰੂ ਦੀ ਕਿਰਪਾ ਨਾਲ ਹੀ ਮਿਲਾਇਆ ਮਿਲਦਾ ਹੈ।
गुर परसादी हरि मिलै मिलाइआ ॥
ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥
God is True, and True is His trade, through which the priceless Naam is obtained. ||10||
(ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਇਹ ਸਮਝ ਲੈਂਦਾ ਹੈ ਕਿ) ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਨਾਮ ਜਪਣਾ ਹੀ ਸਹੀ ਵਣਜ-ਵਪਾਰ ਹੈ। (ਗੁਰੂ ਦੀ ਕਿਰਪਾ ਨਾਲ ਉਹ) ਕੀਮਤੀ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ ॥੧੦॥
सचा प्रभु सचा वापारा नामु अमोलकु पाइदा ॥१०॥
ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥
No one has found this body's value.
(ਆਪਣੀ ਅਕਲ ਦੇ ਆਸਰੇ) ਕਿਸੇ ਮਨੁੱਖ ਨੇ ਇਸ (ਮਨੁੱਖਾ) ਸਰੀਰ ਦੀ ਕਦਰ ਨਹੀਂ ਸਮਝੀ।
इसु काइआ की कीमति किनै न पाई ॥
ਮੇਰੈ ਠਾਕੁਰਿ ਇਹ ਬਣਤ ਬਣਾਈ ॥
My Lord and Master has worked His handiwork.
ਮੇਰੇ ਮਾਲਕ-ਪ੍ਰਭੂ ਨੇ ਇਹੀ ਮਰਯਾਦਾ ਬਣਾ ਰੱਖੀ ਹੈ,
मेरै ठाकुरि इह बणत बणाई ॥
ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥
One who becomes Gurmukh purifies his body, and then the Lord unites him with Himself. ||11||
ਕਿ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ (ਆਪਣੇ) ਸਰੀਰ ਨੂੰ ਵਿਕਾਰਾਂ ਤੋਂ ਬਚਾਈ ਰੱਖਦਾ ਹੈ, ਅਤੇ ਆਪਾ-ਭਾਵ ਨੂੰ ਆਪਣੇ ਵਿਚ ਹੀ ਲੀਨ ਕਰ ਦੇਂਦਾ ਹੈ ॥੧੧॥
गुरमुखि होवै सु काइआ सोधै आपहि आपु मिलाइदा ॥११॥
ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥
Within the body, one loses, and within the body, one wins.
(ਹਰਿ-ਨਾਮ ਤੋਂ ਖੁੰਝਿਆਂ) ਸਰੀਰ ਦੇ ਅੰਦਰ (ਆਤਮਕ ਜੀਵਨ ਦਾ) ਘਾਟਾ ਪੈਂਦਾ ਜਾਂਦਾ ਹੈ (ਨਾਮ ਵਿਚ ਜੁੜਿਆਂ) ਸਰੀਰ ਅੰਦਰ (ਆਤਮਕ ਜੀਵਨ ਦਾ) ਲਾਭ ਪ੍ਰਾਪਤ ਹੁੰਦਾ ਹੈ।
काइआ विचि तोटा काइआ विचि लाहा ॥
ਗੁਰਮੁਖਿ ਖੋਜੇ ਵੇਪਰਵਾਹਾ ॥
The Gurmukh seeks the self-sustaining Lord.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਵੇਪਰਵਾਹ ਪ੍ਰਭੂ ਨੂੰ (ਆਪਣੇ ਸਰੀਰ ਵਿਚ) ਭਾਲਦਾ ਹੈ।
गुरमुखि खोजे वेपरवाहा ॥
ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥
The Gurmukh trades, and finds peace forever; he intuitively merges in the Celestial Lord. ||12||
ਨਾਮ-ਵਣਜ ਕਰ ਕੇ ਉਹ ਸਦਾ ਸੁਖ ਮਾਣਦਾ ਹੈ, ਅਤੇ ਹਰ ਵੇਲੇ ਆਪਣੇ ਆਪ ਨੂੰ ਆਤਮਕ ਅਡੋਲਤਾ ਵਿਚ ਟਿਕਾਈ ਰੱਖਦਾ ਹੈ ॥੧੨॥
गुरमुखि वणजि सदा सुखु पाए सहजे सहजि मिलाइदा ॥१२॥
ਸਚਾ ਮਹਲੁ ਸਚੇ ਭੰਡਾਰਾ ॥
True is the Lord's Mansion, and True is His treasure.
ਪਰਮਾਤਮਾ ਦਾ ਟਿਕਾਣਾ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਖ਼ਜ਼ਾਨੇ (ਭੀ) ਸਦਾ ਕਾਇਮ ਰਹਿਣ ਵਾਲੇ ਹਨ।
सचा महलु सचे भंडारा ॥
ਆਪੇ ਦੇਵੈ ਦੇਵਣਹਾਰਾ ॥
The Great Giver Himself gives.
ਸਭ ਕੁਝ ਦੇਣ ਦੀ ਸਮਰਥਾ ਵਾਲਾ ਪਰਮਾਤਮਾ ਆਪ ਹੀ (ਜੀਵਾਂ ਨੂੰ ਇਹ ਖ਼ਜ਼ਾਨੇ) ਦੇਂਦਾ ਹੈ।
आपे देवै देवणहारा ॥
ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥
The Gurmukh praises the Giver of peace; his mind is united with the Lord, and he comes to know His worth. ||13||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਾਰੇ ਸੁਖ ਦੇਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਨੂੰ ਆਪਣੇ ਮਨ ਵਿਚ ਸਾਂਭ ਰੱਖਦਾ ਹੈ, ਉਸ (ਦੇ ਨਾਮ) ਦੀ ਕਦਰ ਸਮਝਦਾ ਹੈ ॥੧੩॥
गुरमुखि सालाहे सुखदाते मनि मेले कीमति पाइदा ॥१३॥
ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥
Within the body is the object; its value cannot be estimated.
ਮਨੁੱਖ ਦੇ ਸਰੀਰ ਦੇ ਵਿਚ ਹੀ ਨਾਮ-ਪਦਾਰਥ ਹੈ, ਪਰ ਮਨੁੱਖ ਇਸ ਦੀ ਕਦਰ ਨਹੀਂ ਸਮਝਦਾ।
काइआ विचि वसतु कीमति नही पाई ॥
ਗੁਰਮੁਖਿ ਆਪੇ ਦੇ ਵਡਿਆਈ ॥
He Himself grants glorious greatness to the Gurmukh.
ਗੁਰੂ ਦੇ ਸਨਮੁਖ ਕਰ ਕੇ (ਪਰਮਾਤਮਾ) ਆਪ ਹੀ (ਆਪਣੇ ਨਾਮ ਦੀ ਕਦਰ ਕਰਨ ਦੀ) ਵਡਿਆਈ ਬਖ਼ਸ਼ਦਾ ਹੈ।
गुरमुखि आपे दे वडिआई ॥
ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥
He alone knows this object, to whom this store belongs; the Gurmukh is blessed with it, and does not come to regret. ||14||
ਇਸ ਪਰਮਾਤਮਾ ਦਾ (ਬਣਾਇਆ ਹੋਇਆ ਇਹ ਮਨੁੱਖਾ ਸਰੀਰ-) ਹੱਟ ਹੈ, ਉਹ (ਇਸ ਵਿਚ ਰਖੇ ਹੋਏ ਨਾਮ-) ਪਦਾਰਥ (ਦੀ ਕਦਰ) ਨੂੰ ਜਾਣਦਾ ਹੈ। (ਉਹ ਪ੍ਰਭੂ ਇਹ ਦਾਤਿ) ਗੁਰੂ ਦੀ ਰਾਹੀਂ ਦੇਂਦਾ ਹੈ, (ਦੇ ਕੇ) ਪਛੁਤਾਂਦਾ ਨਹੀਂ ॥੧੪॥
जिस दा हटु सोई वथु जाणै गुरमुखि देइ न पछोताइदा ॥१४॥
ਹਰਿ ਜੀਉ ਸਭ ਮਹਿ ਰਹਿਆ ਸਮਾਈ ॥
The Dear Lord is pervading and permeating all.
ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ,
हरि जीउ सभ महि रहिआ समाई ॥
ਗੁਰ ਪਰਸਾਦੀ ਪਾਇਆ ਜਾਈ ॥
By Guru's Grace, He is found.
(ਪਰ ਉਹ) ਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
गुर परसादी पाइआ जाई ॥
ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥
He Himself unites in His Union; through the Word of the Shabad, one intuitively merges with Him. ||15||
ਉਹ ਆਪ ਹੀ (ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਮਿਲਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾਈ ਰੱਖਦਾ ਹੈ ॥੧੫॥
आपे मेलि मिलाए आपे सबदे सहजि समाइदा ॥१५॥
ਆਪੇ ਸਚਾ ਸਬਦਿ ਮਿਲਾਏ ॥
The True Lord Himself unites us in the Word of His Shabad.
ਸਦਾ-ਥਿਰ ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਦੇ) ਸ਼ਬਦ ਵਿਚ ਜੋੜਦਾ ਹੈ,
आपे सचा सबदि मिलाए ॥
ਸਬਦੇ ਵਿਚਹੁ ਭਰਮੁ ਚੁਕਾਏ ॥
Within the Shabad, doubt is driven out.
ਸ਼ਬਦ ਦੀ ਰਾਹੀਂ ਹੀ (ਉਸ ਦੇ) ਅੰਦਰੋਂ ਭਟਕਣਾ ਦੂਰ ਕਰਦਾ ਹੈ।
सबदे विचहु भरमु चुकाए ॥
ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥
O Nanak, He blesses us with His Naam, and through the Naam, peace is found. ||16||8||22||
ਹੇ ਨਾਨਕ! ਹਰਿ-ਨਾਮ ਵਿਚ ਜੁੜਿਆਂ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ, ਨਾਮ ਦੀ ਰਾਹੀਂ ਹੀ (ਮਨੁੱਖ) ਆਤਮਕ ਆਨੰਦ ਮਾਣਦਾ ਹੈ ॥੧੬॥੮॥੨੨॥
नानक नामि मिलै वडिआई नामे ही सुखु पाइदा ॥१६॥८॥२२॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਅਗਮ ਅਗੋਚਰ ਵੇਪਰਵਾਹੇ ॥
He is inaccessible, unfathomable and self-sustaining.
ਹੇ ਅਪਹੁੰਚ ਪ੍ਰਭੂ! ਹੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! ਹੇ ਬੇ-ਮੁਥਾਜ ਪ੍ਰਭੂ!
अगम अगोचर वेपरवाहे ॥
ਆਪੇ ਮਿਹਰਵਾਨ ਅਗਮ ਅਥਾਹੇ ॥
He Himself is merciful, inaccessible and unlimited.
ਹੇ (ਆਪਣੇ ਵਰਗੇ) ਆਪ ਹੀ ਆਪ! ਹੇ ਮਿਹਰਵਾਨ! ਹੇ ਅਪਹੁੰਚ! ਹੇ ਡੂੰਘੇ ਜਿਗਰੇ ਵਾਲੇ!
आपे मिहरवान अगम अथाहे ॥
ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥
No one can reach up to Him; through the Word of the Guru's Shabad, He is met. ||1||
ਜਿਸ ਮਨੁੱਖ ਨੂੰ ਤੂੰ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਨਾਲ ਮਿਲਾ ਲੈਂਦਾ ਹੈਂ, ਉਸ ਦੀ ਕੋਈ ਬਰਾਬਰੀ ਨਹੀਂ ਕਰ ਸਕਦਾ ॥੧॥
अपड़ि कोइ न सकै तिस नो गुर सबदी मेलाइआ ॥१॥
ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥
He alone serves You, who pleases You.
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਉਹ ਮਨੁੱਖ ਕਰਦੇ ਹਨ ਜਿਹੜੇ ਤੈਨੂੰ ਪਿਆਰੇ ਲੱਗਦੇ ਹਨ।
तुधुनो सेवहि जो तुधु भावहि ॥
ਗੁਰ ਕੈ ਸਬਦੇ ਸਚਿ ਸਮਾਵਹਿ ॥
Through the Guru's Shabad, he merges in the True Lord.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਤੇਰੇ) ਸਦਾ-ਥਿਰ ਨਾਮ ਵਿਚ ਲੀਨ ਰਹਿੰਦੇ ਹਨ,
गुर कै सबदे सचि समावहि ॥
ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥
Night and day, he chants the Lord's Praises, day and night; his tongue savors and delights in the sublime essence of the Lord. ||2||
ਹਰ ਵੇਲੇ ਦਿਨ ਰਾਤ ਉਹ ਤੇਰੇ ਗੁਣ ਗਾਂਦੇ ਹਨ। ਹੇ ਹਰੀ! ਉਹਨਾਂ ਦੀ ਜੀਭ ਨੂੰ ਤੇਰੇ ਨਾਮ-ਅੰਮ੍ਰਿਤ ਦਾ ਸੁਆਦ ਚੰਗਾ ਲੱਗਦਾ ਹੈ ॥੨॥
अनदिनु गुण रवहि दिनु राती रसना हरि रसु भाइआ ॥२॥
ਸਬਦਿ ਮਰਹਿ ਸੇ ਮਰਣੁ ਸਵਾਰਹਿ ॥
Those who die in the Shabad - their death is exalted and glorified.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ, ਆਪਾ-ਭਾਵ ਵਲੋਂ) ਮਰਦੇ ਹਨ, ਉਹ ਆਪਣੀ ਇਹ ਮੌਤ ਹੋਰਨਾਂ ਵਾਸਤੇ ਸੋਹਣੀ ਬਣਾ ਲੈਂਦੇ ਹਨ (ਭਾਵ, ਲੋਕਾਂ ਨੂੰ ਉਹਨਾਂ ਦਾ ਇਹ ਆਤਮਕ ਜੀਵਨ ਚੰਗਾ ਲੱਗਦਾ ਹੈ)।
सबदि मरहि से मरणु सवारहि ॥
ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥
They enshrine the Lord's Glories in their hearts.
ਉਹ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕਾਈ ਰੱਖਦੇ ਹਨ।
हरि के गुण हिरदै उर धारहि ॥
ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥
Holding tight to the Guru's feet, their lives becomes prosperous, and they are rid of the love of duality. ||3||
ਪਰਮਾਤਮਾ ਦੇ ਚਰਨਾਂ ਵਿਚ ਲੱਗ ਕੇ ਉਹ ਆਪਣਾ ਮਨੁੱਖਾ ਜਨਮ ਕਾਮਯਾਬ ਬਣਾ ਲੈਂਦੇ ਹਨ, ਉਹ (ਆਪਣੇ ਅੰਦਰੋਂ) ਮਾਇਆ ਦਾ ਪਿਆਰ ਮੁਕਾ ਲੈਂਦੇ ਹਨ ॥੩॥
जनमु सफलु हरि चरणी लागे दूजा भाउ चुकाइआ ॥३॥
ਹਰਿ ਜੀਉ ਮੇਲੇ ਆਪਿ ਮਿਲਾਏ ॥
The Dear Lord unites them in Union with Himself.
ਪਰਮਾਤਮਾ ਉਹਨਾਂ ਮਨੁੱਖਾਂ ਨੂੰ ਆਪ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ,
हरि जीउ मेले आपि मिलाए ॥
ਗੁਰ ਕੈ ਸਬਦੇ ਆਪੁ ਗਵਾਏ ॥
Through the Guru's Shabad, self-conceit is dispelled.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦੇ ਹਨ।
गुर कै सबदे आपु गवाए ॥
ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥
Those who remain attuned to devotional worship to the Lord, night and day, earn the profit in this world. ||4||
ਉਹ ਹਰ ਵੇਲੇ ਸਦਾ ਪਰਮਾਤਮਾ ਦੀ ਭਗਤੀ ਵਿਚ ਮਸਤ ਰਹਿੰਦੇ ਹਨ, ਇਸ ਜਗਤ ਵਿਚ ਉਹ (ਭਗਤੀ ਦਾ) ਲਾਭ ਖੱਟਦੇ ਹਨ ॥੪॥
अनदिनु सदा हरि भगती राते इसु जग महि लाहा पाइआ ॥४॥
ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥
What Glorious Virtues of Yours should I describe? I cannot describe them.
ਹੇ ਪ੍ਰਭੂ! (ਮੇਰਾ ਜੀ ਕਰਦਾ ਹੈ ਕਿ) ਮੈਂ ਤੇਰੇ ਗੁਣਾਂ ਦਾ ਕਥਨ ਕਰਾਂ, ਪਰ ਮੈਥੋਂ ਬਿਆਨ ਨਹੀਂ ਕੀਤੇ ਜਾ ਸਕਦੇ।
तेरे गुण कहा मै कहणु न जाई ॥
ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥
You have no end or limitation. Your value cannot be estimated.
ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ ਬੰਨਾ ਨਹੀਂ ਲੱਭ ਸਕਦਾ, ਮੁੱਲ ਨਹੀਂ ਪੈ ਸਕਦਾ।
अंतु न पारा कीमति नही पाई ॥
ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥
When the Giver of peace Himself bestows His Mercy, the virtuous are absorbed in virtue. ||5||
ਸਾਰੇ ਸੁਖਾਂ ਦਾ ਦੇਣ ਵਾਲਾ (ਪ੍ਰਭੂ ਜਦੋਂ) ਆਪ ਹੀ ਦਇਆ ਕਰਦਾ ਹੈ, ਤਾਂ ਗੁਣ ਗਾਣ ਵਾਲੇ ਨੂੰ ਆਪਣੇ ਗੁਣਾਂ ਵਿਚ ਲੀਨ ਕਰ ਲੈਂਦਾ ਹੈ ॥੫॥
आपे दइआ करे सुखदाता गुण महि गुणी समाइआ ॥५॥
ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥
In this world, emotional attachment is spread all over.
ਇਸ ਜਗਤ ਵਿਚ (ਹਰ ਪਾਸੇ) ਮੋਹ ਪਸਰਿਆ ਹੋਇਆ ਹੈ।
इसु जग महि मोहु है पासारा ॥
ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥
The ignorant, self-willed manmukh is immersed in utter darkness.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਮੋਹ ਦੇ ਕਾਰਨ) ਆਤਮਕ ਜੀਵਨ ਵਲੋਂ ਬੇ-ਸਮਝ ਰਹਿੰਦਾ ਹੈ, (ਮੋਹ ਵਿਚ) ਬਿਲਕੁਲ ਅੰਨ੍ਹਾ ਹੋਇਆ ਰਹਿੰਦਾ ਹੈ,
मनमुखु अगिआनी अंधु अंधारा ॥
ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥
Chasing after worldly affairs, he wastes away his life in vain; without the Name, he suffers in pain. ||6||
(ਮੋਹ ਦੇ) ਧੰਧੇ ਵਿਚ ਭਟਕਦਾ ਭਟਕਦਾ (ਮਨੁੱਖਾ) ਜਨਮ ਜਾਇਆ ਕਰ ਲੈਂਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਦੁੱਖ ਪਾਂਦਾ ਹੈ ॥੬॥
धंधै धावतु जनमु गवाइआ बिनु नावै दुखु पाइआ ॥६॥
ਕਰਮੁ ਹੋਵੈ ਤਾ ਸਤਿਗੁਰੁ ਪਾਏ ॥
If God grants His Grace, then one finds the True Guru.
(ਜਦੋਂ ਕਿਸੇ ਮਨੁੱਖ ਉਤੇ) ਪਰਮਾਤਮਾ ਦੀ ਮਿਹਰ ਹੁੰਦੀ ਹੈ, ਤਦੋਂ ਉਸ ਨੂੰ ਗੁਰੂ ਮਿਲਦਾ ਹੈ।
करमु होवै ता सतिगुरु पाए ॥
ਹਉਮੈ ਮੈਲੁ ਸਬਦਿ ਜਲਾਏ ॥
Through the Shabad, the filth of egotism is burned away.
ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਆਪਣੇ ਅੰਦਰੋਂ) ਹਉਮੈ ਦੀ ਮੈਲ ਸਾੜਦਾ ਹੈ।
हउमै मैलु सबदि जलाए ॥
ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥
The mind becomes immaculate, and the jewel of spiritual wisdom brings enlightenment; the darkness of spiritual ignorance is dispelled. ||7||
ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਉਸ ਨੂੰ ਆਪਣੇ ਅੰਦਰੋਂ) ਗਿਆਨ ਰਤਨ (ਲੱਭ ਪੈਂਦਾ ਹੈ, ਜੋ ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਕਰ ਦੇਂਦਾ ਹੈ, ਇਸ ਤਰ੍ਹਾਂ ਉਹ (ਆਪਣੇ ਅੰਦਰੋਂ) ਅਗਿਆਨ-ਹਨੇਰਾ ਦੂਰ ਕਰ ਲੈਂਦਾ ਹੈ ॥੭॥
मनु निरमलु गिआनु रतनु चानणु अगिआनु अंधेरु गवाइआ ॥७॥
ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥
Your Names are countless; Your value cannot be estimated.
ਹੇ ਪ੍ਰਭੂ! (ਤੇਰੇ ਗੁਣਾਂ ਦੇ ਆਧਾਰ ਤੇ) ਤੇਰੇ ਅਨੇਕਾਂ ਹੀ ਨਾਮ ਹਨ, ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੇਰਾ ਨਾਮ ਪ੍ਰਾਪਤ ਨਹੀਂ ਹੋ ਸਕਦਾ)।
तेरे नाम अनेक कीमति नही पाई ॥
ਸਚੁ ਨਾਮੁ ਹਰਿ ਹਿਰਦੈ ਵਸਾਈ ॥
I enshrine the Lord's True Name within my heart.
(ਜੇ ਤੂੰ ਮਿਹਰ ਕਰੇਂ, ਤਾਂ) ਮੈਂ ਤੇਰਾ ਸਦਾ ਕਾਇਮ ਰਹਿਣ ਵਾਲਾ ਨਾਮ ਆਪਣੇ ਹਿਰਦੇ ਵਿਚ ਵਸਾਵਾਂ।
सचु नामु हरि हिरदै वसाई ॥
ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥
Who can estimate Your value, God? You are immersed and absorbed in Yourself. ||8||
ਹੇ ਪ੍ਰਭੂ! ਕੌਣ ਤੇਰਾ ਮੁੱਲ ਪਾ ਸਕਦਾ ਹੈ? (ਜਿਸ ਉਤੇ ਤੂੰ ਦਇਆ ਕਰਦਾ ਹੈਂ, ਉਸ ਨੂੰ) ਤੂੰ ਆਪ ਹੀ ਆਤਮਕ ਅਡੋਲਤਾ ਵਿਚ ਲੀਨ ਰੱਖਦਾ ਹੈਂ ॥੮॥
कीमति कउणु करे प्रभ तेरी तू आपे सहजि समाइआ ॥८॥
ਨਾਮੁ ਅਮੋਲਕੁ ਅਗਮ ਅਪਾਰਾ ॥
The Naam, the Name of the Lord, is priceless, inaccessible and infinite.
ਅਪਹੁੰਚ ਤੇ ਬੇਅੰਤ ਪਰਮਾਤਮਾ ਦੇ ਨਾਮ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ)।
नामु अमोलकु अगम अपारा ॥
ਨਾ ਕੋ ਹੋਆ ਤੋਲਣਹਾਰਾ ॥
No one can weigh it.
ਕੋਈ ਭੀ ਜੀਵ (ਹਰਿ-ਨਾਮ ਦਾ) ਮੁੱਲ ਪਾਣ-ਜੋਗਾ ਨਹੀਂ ਹੋ ਸਕਿਆ।
ना को होआ तोलणहारा ॥
ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥
You Yourself weigh, and estimate all; through the Word of the Guru's Shabad, You unite, when the weight is perfect. ||9||
ਉਹ ਪ੍ਰਭੂ ਆਪ ਹੀ ਆਪਣੇ ਨਾਮ ਦੀ ਕਦਰ ਜਾਣਦਾ ਹੈ। ਆਪ ਕਦਰ ਜਾਣ ਕੇ ਜੀਵਾਂ ਨੂੰ ਕਦਰ ਕਰਨੀ ਸਿਖਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਨਾਲ) ਮੇਲ ਕੇ ਕਦਰ ਸਿਖਾਂਦਾ ਹੈ ॥੯॥
आपे तोले तोलि तोलाए गुर सबदी मेलि तोलाइआ ॥९॥
ਸੇਵਕ ਸੇਵਹਿ ਕਰਹਿ ਅਰਦਾਸਿ ॥
Your servant serves, and offers this prayer.
ਹੇ ਪ੍ਰਭੂ! ਤੇਰੇ ਭਗਤ ਤੇਰੀ ਸੇਵਾ-ਭਗਤੀ ਕਰਦੇ ਹਨ, (ਤੇਰੇ ਦਰ ਤੇ) ਅਰਦਾਸ ਕਰਦੇ ਹਨ।
सेवक सेवहि करहि अरदासि ॥
ਤੂ ਆਪੇ ਮੇਲਿ ਬਹਾਲਹਿ ਪਾਸਿ ॥
Please, let me sit near You, and unite me with Yourself.
ਤੂੰ ਆਪ ਹੀ ਉਹਨਾਂ ਨੂੰ (ਆਪਣੇ ਨਾਮ ਵਿਚ) ਜੋੜ ਕੇ ਆਪਣੇ ਪਾਸ ਬਿਠਾਂਦਾ ਹੈਂ।
तू आपे मेलि बहालहि पासि ॥
ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥
You are the Giver of peace to all beings; by perfect karma, we meditate on You. ||10||
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਸੁਖ ਦੇਣ ਵਾਲਾ ਹੈਂ। ਤੇਰੀ ਪੂਰੀ ਮਿਹਰ ਨਾਲ (ਹੀ ਤੇਰੇ ਸੇਵਕ) ਤੇਰਾ ਸਿਮਰਨ ਕਰਦੇ ਹਨ ॥੧੦॥
सभना जीआ का सुखदाता पूरै करमि धिआइआ ॥१०॥
ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥
Chastity, truth and self-control come by practicing and living the Truth.
ਕਾਮ-ਵਾਸਨਾ ਨੂੰ ਰੋਕਣਾ, ਵਿਕਾਰ-ਰਹਿਤ ਜੀਵਨ, ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਜਤਨ (ਉਹ ਮਨੁੱਖ ਮਾਨੋ ਇਹ ਸਾਰੇ ਹੀ ਕਰਮ ਕਰ ਲੈਂਦਾ ਹੈ) ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ।
जतु सतु संजमु जि सचु कमावै ॥
ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥
This mind becomes immaculate and pure, singing the Glorious Praises of the Lord.
ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ।
इहु मनु निरमलु जि हरि गुण गावै ॥
ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥
In this world of poison, the Ambrosial Nectar is obtained, if it pleases my Dear Lord. ||11||
ਆਤਮਕ ਮੌਤ ਲਿਆਉਣ ਵਾਲੀ ਇਸ ਮਾਇਆ-ਜ਼ਹਰ ਦੇ ਵਿਚ ਵਰਤਦਿਆਂ ਹੀ ਉਸ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲ ਜਾਂਦਾ ਹੈ। ਮੇਰੇ ਪ੍ਰਭੂ ਨੂੰ ਇਹੀ ਮਰਯਾਦਾ ਭਾਂਦੀ ਹੈ ॥੧੧॥
इसु बिखु महि अंम्रितु परापति होवै हरि जीउ मेरे भाइआ ॥११॥
ਜਿਸ ਨੋ ਬੁਝਾਏ ਸੋਈ ਬੂਝੈ ॥
He alone understands, whom God inspires to understand.
ਜਿਸ ਮਨੁੱਖ ਨੂੰ ਪਰਮਾਤਮਾ ਆਪ ਆਤਮਕ ਜੀਵਨ ਦੀ ਸਮਝ ਦੇਂਦਾ ਹੈ, ਉਹੀ ਮਨੁੱਖ ਸਮਝਦਾ ਹੈ।
जिस नो बुझाए सोई बूझै ॥
ਹਰਿ ਗੁਣ ਗਾਵੈ ਅੰਦਰੁ ਸੂਝੈ ॥
Singing the Glorious Praises of the Lord, one's inner being is awakened.
(ਜਿਉਂ ਜਿਉਂ) ਉਹ ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਹਿਰਦਾ ਸੂਝ ਵਾਲਾ ਹੁੰਦਾ ਜਾਂਦਾ ਹੈ।
हरि गुण गावै अंदरु सूझै ॥
ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥
Egotism and possessiveness are silenced and subdued, and one intuitively finds the True Lord. ||12||
ਉਹ ਮਨੁੱਖ ਹਉਮੈ ਅਤੇ ਮਮਤਾ ਨੂੰ (ਪ੍ਰਭਾਵ ਪਾਣ ਤੋਂ) ਰੋਕ ਰੱਖਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਸਦਾ-ਥਿਰ ਹਰੀ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ ॥੧੨॥
हउमै मेरा ठाकि रहाए सहजे ही सचु पाइआ ॥१२॥
ਬਿਨੁ ਕਰਮਾ ਹੋਰ ਫਿਰੈ ਘਨੇਰੀ ॥
Without good karma, countless others wander around.
ਪਰਮਾਤਮਾ ਦੀ ਮਿਹਰ ਤੋਂ ਬਿਨਾ (ਨਾਮ ਤੋਂ ਖੁੰਝੀ ਹੋਈ) ਹੋਰ ਬਥੇਰੀ ਲੁਕਾਈ ਭਟਕਦੀ ਫਿਰਦੀ ਹੈ।
बिनु करमा होर फिरै घनेरी ॥
ਮਰਿ ਮਰਿ ਜੰਮੈ ਚੁਕੈ ਨ ਫੇਰੀ ॥
They die, and die again, only to be reborn; they cannot escape the cycle of reincarnation.
ਉਹ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕਦਾ ਨਹੀਂ।
मरि मरि जंमै चुकै न फेरी ॥
ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥
Imbued with poison, they practice poison and corruption, and they never find peace. ||13||
ਜਿਹੜਾ ਮਨੁੱਖ ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਲੱਟੂ ਹੋਇਆ ਰਹਿੰਦਾ ਹੈ, ਉਹ ਇਹ ਜ਼ਹਰ ਹੀ ਵਿਹਾਝਦਾ ਫਿਰਦਾ ਹੈ, ਉਹ ਕਦੇ ਆਤਮਕ ਆਨੰਦ ਨਹੀਂ ਮਾਣ ਸਕਦਾ ॥੧੩॥
बिखु का राता बिखु कमावै सुखु न कबहू पाइआ ॥१३॥
ਬਹੁਤੇ ਭੇਖ ਕਰੇ ਭੇਖਧਾਰੀ ॥
Many disguise themselves with religious robes.
(ਤਿਆਗੀਆਂ ਵਾਲਾ ਪਹਿਰਾਵਾ ਪਾਈ ਫਿਰਦਿਆਂ ਨੂੰ ਵੇਖ ਕੇ ਭੀ ਨਾਹ ਭੁੱਲ ਜਾਣਾ ਕਿ ਇਹ ਇਸ ਜ਼ਹਰ ਤੋਂ ਬਚੇ ਹੋਏ ਹਨ। ਜੋਗ ਸੰਨਿਆਸ ਆਦਿਕ ਵਾਲਾ) ਧਾਰਮਿਕ ਪਹਿਰਾਵਾ ਪਾਣ ਵਾਲਾ ਮਨੁੱਖ ਬਥੇਰੇ (ਇਹੋ ਜਿਹੇ) ਭੇਖ ਕਰਦਾ ਹੈ,
बहुते भेख करे भेखधारी ॥
ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥
Without the Shabad, no one has conquered egotism.
ਪਰ ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਭੀ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਨਹੀਂ ਕਰ ਸਕਿਆ।
बिनु सबदै हउमै किनै न मारी ॥
ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥
One who remains dead while yet alive is liberated, and merges in the True Name. ||14||
ਜਦੋਂ ਮਨੁੱਖ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਹੀ ਆਪਾ-ਭਾਵ ਛੱਡਦਾ ਹੈ, ਤਦੋਂ ਉਹ (ਹਉਮੈ ਤੋਂ) ਖ਼ਲਾਸੀ ਪਾ ਲੈਂਦਾ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ॥੧੪॥
जीवतु मरै ता मुकति पाए सचै नाइ समाइआ ॥१४॥
ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥
Spiritual ignorance and desire burn this human body.
ਆਤਮਕ ਜੀਵਨ ਵਲੋਂ ਬੇ-ਸਮਝੀ (ਇਸ ਨੂੰ) ਮਾਇਆ ਦੀ ਤ੍ਰਿਸ਼ਨਾ (ਕਹਿ ਲਵੋ, ਇਹ ਮਾਇਆ ਦੀ ਤ੍ਰਿਸ਼ਨਾ ਮਨੁੱਖ ਦੇ) ਇਸ ਸਰੀਰ ਨੂੰ (ਅੰਦਰੇ ਅੰਦਰ) ਸਾੜਦੀ ਰਹਿੰਦੀ ਹੈ।
अगिआनु त्रिसना इसु तनहि जलाए ॥
ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥
He alone puts out this fire, who practices and lives the Guru's Shabad.
ਇਹ ਤ੍ਰਿਸ਼ਨਾ-ਅੱਗ ਉਸ ਮਨੁੱਖ ਦੀ ਬੁੱਝਦੀ ਹੈ ਜਿਹੜਾ ਗੁਰੂ ਦੇ ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ।
तिस दी बूझै जि गुर सबदु कमाए ॥
ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥
His body and mind are cooled and soothed, and his anger is silenced; conquering egotism, he merges in the Lord. ||15||
ਉਸ ਦਾ ਤਨ ਵਿਕਾਰਾਂ ਦੀ ਅੱਗ ਤੋਂ ਬਚਿਆ ਰਹਿੰਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਕ੍ਰੋਧ ਦੂਰ ਕਰ ਲੈਂਦਾ ਹੈ, ਹਉਮੈ ਨੂੰ ਮਾਰ ਕੇ ਉਹ ਮਨੁੱਖ (ਗੁਰ-ਸ਼ਬਦ ਵਿਚ) ਲੀਨ ਰਹਿੰਦਾ ਹੈ ॥੧੫॥
तनु मनु सीतलु क्रोधु निवारे हउमै मारि समाइआ ॥१५॥
ਸਚਾ ਸਾਹਿਬੁ ਸਚੀ ਵਡਿਆਈ ॥
True is the Lord and Master, and True is His glorious greatness.
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ।
सचा साहिबु सची वडिआई ॥
ਗੁਰ ਪਰਸਾਦੀ ਵਿਰਲੈ ਪਾਈ ॥
By Guru's Grace, a rare few attain this.
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਮਾਲਕ ਪ੍ਰਭੂ ਦੀ ਵਡਿਆਈ ਕਰਨ ਦੀ ਦਾਤਿ) ਪ੍ਰਾਪਤ ਕੀਤੀ ਹੈ।
गुर परसादी विरलै पाई ॥
ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥
Nanak offers this one prayer: through the Naam, the Name of the Lord, may I merge in the Lord. ||16||1||23||
ਨਾਨਕ ਇਕ ਬੇਨਤੀ ਕਰਦਾ ਹੈ (ਕਿ ਜਿਸ ਨੇ ਪ੍ਰਾਪਤ ਕੀਤੀ ਹੈ ਉਹ) ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੬॥੧॥੨੩॥
नानकु एक कहै बेनंती नामे नामि समाइआ ॥१६॥१॥२३॥
ਮਾਰੂ ਮਹਲਾ ੩ ॥
Maaroo, Third Mahalaa:
मारू महला ३ ॥
ਨਦਰੀ ਭਗਤਾ ਲੈਹੁ ਮਿਲਾਏ ॥
By Your Grace, please unite with Your devotees.
ਹੇ ਕਰਤਾਰ! ਆਪਣੇ ਭਗਤਾਂ ਨੂੰ ਤੂੰ ਮਿਹਰ ਦੀ ਨਿਗਾਹ ਨਾਲ (ਆਪਣੇ ਚਰਨਾਂ ਵਿਚ) ਜੋੜ ਰੱਖਦਾ ਹੈਂ,
नदरी भगता लैहु मिलाए ॥
ਭਗਤ ਸਲਾਹਨਿ ਸਦਾ ਲਿਵ ਲਾਏ ॥
Your devotees ever praise You, lovingly focusing on You.
(ਇਸ ਵਾਸਤੇ) ਭਗਤ (ਤੇਰੇ ਚਰਨਾਂ ਵਿਚ) ਸੁਰਤ ਜੋੜ ਕੇ ਸਦਾ ਤੇਰੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ।
भगत सलाहनि सदा लिव लाए ॥
ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥
In Your Sanctuary, they are saved, O Creator Lord; You unite them in Union with Yourself. ||1||
ਤੇਰੀ ਸਰਨ ਵਿਚ ਰਹਿ ਕੇ ਉਹ ਵਿਕਾਰਾਂ ਤੋਂ ਬਚੇ ਰਹਿੰਦੇ ਹਨ। ਤੂੰ ਆਪ ਹੀ ਉਹਨਾਂ ਨੂੰ (ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਜੋੜੀ ਰੱਖਦਾ ਹੈਂ ॥੧॥
तउ सरणाई उबरहि करते आपे मेलि मिलाइआ ॥१॥
ਪੂਰੈ ਸਬਦਿ ਭਗਤਿ ਸੁਹਾਈ ॥
Sublime and exalted is devotion to the Perfect Word of the Shabad.
ਹੇ ਕਰਤਾਰ! ਪੂਰੇ (ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ (ਜਿਸ ਮਨੁੱਖ ਦੇ ਅੰਦਰ ਤੇਰੀ) ਭਗਤੀ ਨਿਖਰ ਆਉਂਦੀ ਹੈ,
पूरै सबदि भगति सुहाई ॥
ਅੰਤਰਿ ਸੁਖੁ ਤੇਰੈ ਮਨਿ ਭਾਈ ॥
Peace prevails within; they are pleasing to Your Mind.
ਉਸ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ, (ਉਸ ਮਨੁੱਖ ਦੀ ਭਗਤੀ) ਤੇਰੇ ਮਨ ਵਿਚ ਪਿਆਰੀ ਲੱਗਦੀ ਹੈ।
अंतरि सुखु तेरै मनि भाई ॥
ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥
One whose mind and body are imbued with true devotion, focuses his consciousness on the True Lord. ||2||
ਉਸ ਮਨੁੱਖ ਦਾ ਮਨ ਉਸ ਦਾ ਤਨ ਤੇਰੀ ਸਦਾ-ਥਿਰ ਸਿਫ਼ਤ-ਸਾਲਾਹ ਵਿਚ ਰੰਗਿਆ ਰਹਿੰਦਾ ਹੈ, ਉਹ ਤੇਰੇ ਸਦਾ-ਥਿਰ ਨਾਮ ਨਾਲ ਆਪਣਾ ਚਿੱਤ ਜੋੜ ਰੱਖਦਾ ਹੈ ॥੨॥
मनु तनु सची भगती राता सचे सिउ चितु लाइआ ॥२॥
ਹਉਮੈ ਵਿਚਿ ਸਦ ਜਲੈ ਸਰੀਰਾ ॥
In egotism, the body is forever burning.
ਹਉਮੈ (ਦੀ ਅੱਗ) ਵਿਚ (ਮਨੁੱਖ ਦਾ) ਸਰੀਰ (ਅੰਦਰੇ ਅੰਦਰ) ਸਦਾ ਸੜਦਾ ਰਹਿੰਦਾ ਹੈ।
हउमै विचि सद जलै सरीरा ॥
ਕਰਮੁ ਹੋਵੈ ਭੇਟੇ ਗੁਰੁ ਪੂਰਾ ॥
When God grants His Grace, one meets the Perfect Guru.
(ਜਦੋਂ ਪ੍ਰਭੂ ਦੀ) ਮਿਹਰ ਹੁੰਦੀ ਹੈ ਤਾਂ ਇਸ ਨੂੰ ਪੂਰਾ ਗੁਰੂ ਮਿਲਦਾ ਹੈ।
करमु होवै भेटे गुरु पूरा ॥
ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥
The Shabad dispels the spiritual ignorance within, and through the True Guru, one finds peace. ||3||
ਉਹ ਮਨੁੱਖ ਆਪਣੇ ਅੰਦਰ-ਵੱਸਦੇ ਅਗਿਆਨ ਨੂੰ ਗੁਰੂ ਦੇ ਸ਼ਬਦ ਨਾਲ ਦੂਰ ਕਰ ਲੈਂਦਾ ਹੈ, ਗੁਰੂ ਪਾਸੋਂ ਉਹ ਆਤਮਕ ਆਨੰਦ ਪ੍ਰਾਪਤ ਕਰਦਾ ਹੈ ॥੩॥
अंतरि अगिआनु सबदि बुझाए सतिगुर ते सुखु पाइआ ॥३॥
ਮਨਮੁਖੁ ਅੰਧਾ ਅੰਧੁ ਕਮਾਏ ॥
The blind, self-willed manmukh acts blindly.
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਹੈ (ਔਝੜੇ ਪਿਆ ਰਹਿੰਦਾ ਹੈ)।
मनमुखु अंधा अंधु कमाए ॥
ਬਹੁ ਸੰਕਟ ਜੋਨੀ ਭਰਮਾਏ ॥
He is in terrible trouble, and wanders in reincarnation.
(ਜੀਵਨ-ਸਫ਼ਰ ਵਿਚ ਸਹੀ ਰਸਤੇ ਤੋਂ ਖੁੰਝ ਕੇ) ਉਹ ਅਨੇਕਾਂ ਕਸ਼ਟ ਸਹਾਰਦਾ ਹੈ, ਤੇ, ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ।
बहु संकट जोनी भरमाए ॥
ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥
He can never snap the noose of Death, and in the end, he suffers in horrible pain. ||4||
(ਉਹ ਮਨੁੱਖ ਆਪਣੇ ਗਲੋਂ) ਆਤਮਕ ਮੌਤ ਦੀ ਫਾਹੀ ਕਦੇ ਨਹੀਂ ਕੱਟ ਸਕਦਾ। ਅੰਤ ਵੇਲੇ ਭੀ ਉਹ ਬਹੁਤ ਦੁੱਖ ਪਾਂਦਾ ਹੈ ॥੪॥
जम का जेवड़ा कदे न काटै अंते बहु दुखु पाइआ ॥४॥
ਆਵਣ ਜਾਣਾ ਸਬਦਿ ਨਿਵਾਰੇ ॥
Through the Shabad, one's comings and goings in reincarnation are ended.
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਨਮ ਮਰਨ ਦਾ ਗੇੜ ਦੂਰ ਕਰ ਲੈਂਦਾ ਹੈ,
आवण जाणा सबदि निवारे ॥
ਸਚੁ ਨਾਮੁ ਰਖੈ ਉਰ ਧਾਰੇ ॥
He keeps the True Name enshrined within his heart.
ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।
सचु नामु रखै उर धारे ॥
ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥
He dies in the Word of the Guru's Shabad, and conquers his mind; stilling his egotism, he merges in the Lord. ||5||
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਹ ਆਪਣੇ ਮਨ ਨੂੰ ਵੱਸ ਵਿਚ ਕਰ ਲੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ॥੫॥
गुर कै सबदि मरै मनु मारे हउमै जाइ समाइआ ॥५॥
ਆਵਣ ਜਾਣੈ ਪਰਜ ਵਿਗੋਈ ॥
Coming and going, the people of the world are wasting away.
ਸ੍ਰਿਸ਼ਟੀ ਜਨਮ ਮਰਨ ਦੇ ਗੇੜ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ।
आवण जाणै परज विगोई ॥
ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥
Without the True Guru, no one finds permanence and stability.
ਗੁਰੂ ਦੀ ਸਰਨ ਤੋਂ ਬਿਨਾ (ਇਸ ਚੱਕਰ ਵਿਚੋਂ) ਕਿਸੇ ਨੂੰ ਭੀ ਖੁਲ੍ਹੀਰ ਨਹੀਂ ਹੁੰਦੀ।
बिनु सतिगुर थिरु कोइ न होई ॥
ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥
The Shabad shines its Light deep within the self, and one dwells in peace; one's light merges into the Light. ||6||
ਜਿਸ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੀ ਜੋਤਿ ਪਰਗਟ ਹੋ ਪੈਂਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਆ ਵੱਸਦਾ ਹੈ, ਉਸ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੬॥
अंतरि जोति सबदि सुखु वसिआ जोती जोति मिलाइआ ॥६॥
ਪੰਚ ਦੂਤ ਚਿਤਵਹਿ ਵਿਕਾਰਾ ॥
The five demons think of evil and corruption.
(ਕਾਮਾਦਿਕ) ਪੰਜ ਵੈਰੀਆਂ ਦੇ (ਪ੍ਰਭਾਵ ਦੇ) ਕਾਰਨ (ਜੀਵ ਹਰ ਵੇਲੇ) ਵਿਕਾਰ ਚਿਤਵਦੇ ਰਹਿੰਦੇ ਹਨ।
पंच दूत चितवहि विकारा ॥
ਮਾਇਆ ਮੋਹ ਕਾ ਏਹੁ ਪਸਾਰਾ ॥
The expanse is the manifestation of emotional attachment to Maya.
ਹਰ ਪਾਸੇ ਮਾਇਆ ਦੇ ਮੋਹ ਦਾ ਪ੍ਰਭਾਵ ਬਣਿਆ ਹੋਇਆ ਹੈ।
माइआ मोह का एहु पसारा ॥
ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥
Serving the True Guru, one is liberated, and the five demons are put under his control. ||7||
ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਤਦੋਂ (ਇਸ ਮੋਹ ਦੇ ਦਬਾਅ ਤੋਂ) ਸੁਤੰਤਰ ਹੁੰਦਾ ਹੈ, (ਕਾਮਾਦਿਕ) ਪੰਜੇ ਵੈਰੀ ਉਸ ਦੇ ਵੱਸ ਵਿਚ ਆ ਜਾਂਦੇ ਹਨ ॥੭॥
सतिगुरु सेवे ता मुकतु होवै पंच दूत वसि आइआ ॥७॥
ਬਾਝੁ ਗੁਰੂ ਹੈ ਮੋਹੁ ਗੁਬਾਰਾ ॥
Without the Guru, there is only the darkness of attachment.
ਗੁਰੂ ਤੋਂ ਬਿਨਾ (ਮਾਇਆ ਦਾ) ਮੋਹ (ਇਤਨਾ ਪ੍ਰਬਲ ਰਹਿੰਦਾ) ਹੈ (ਕਿ ਮਨੁੱਖ ਦੇ ਜੀਵਨ-ਰਾਹ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ) ਰਹਿੰਦਾ ਹੈ।
बाझु गुरू है मोहु गुबारा ॥
ਫਿਰਿ ਫਿਰਿ ਡੁਬੈ ਵਾਰੋ ਵਾਰਾ ॥
Over and over, time and time again, they are drowned.
ਮਨੁੱਖ ਮੁੜ ਮੁੜ ਅਨੇਕਾਂ ਵਾਰੀ (ਮੋਹ ਦੇ ਸਮੁੰਦਰ ਵਿਚ) ਡੁੱਬਦਾ ਹੈ।
फिरि फिरि डुबै वारो वारा ॥
ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥
Meeting the True Guru, Truth is implanted within, and the True Name becomes pleasing to the mind. ||8||
ਜਦੋਂ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਤਾਂ ਗੁਰੂ ਸਦਾ-ਥਿਰ ਹਰਿ-ਨਾਮ ਇਸ ਦੇ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ। (ਤਾਂ ਫਿਰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਇਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ॥੮॥
सतिगुर भेटे सचु द्रिड़ाए सचु नामु मनि भाइआ ॥८॥
ਸਾਚਾ ਦਰੁ ਸਾਚਾ ਦਰਵਾਰਾ ॥
True is His Door, and True is His Court, His Royal Darbaar.
ਪਰਮਾਤਮਾ ਦਾ ਦਰ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ ਭੀ ਸਦਾ-ਥਿਰ ਹੈ।
साचा दरु साचा दरवारा ॥
ਸਚੇ ਸੇਵਹਿ ਸਬਦਿ ਪਿਆਰਾ ॥
The true ones serve Him, through the Beloved Word of the Shabad.
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਪਿਆਰ ਪਾਂਦੇ ਹਨ ਉਹ ਹੀ ਉਸ ਸਦਾ-ਥਿਰ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ।
सचे सेवहि सबदि पिआरा ॥
ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥
Singing the Glorious Praises of the True Lord, in the true melody, I am immersed and absorbed in Truth. ||9||
(ਜੇ ਮੇਰੇ ਉਤੇ ਉਸ ਦੀ ਮਿਹਰ ਹੋਵੇ ਤਾਂ) ਮੈਂ (ਭੀ) ਟਿਕਵੀਂ ਲਗਨ ਨਾਲ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਾਂ। (ਜਿਹੜੇ ਮਨੁੱਖ ਗੁਣ ਗਾਂਦੇ ਹਨ ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ ॥੯॥
सची धुनि सचे गुण गावा सचे माहि समाइआ ॥९॥
ਘਰੈ ਅੰਦਰਿ ਕੋ ਘਰੁ ਪਾਏ ॥
Deep within the home of the self, one finds the home of the Lord.
ਜਿਹੜਾ ਕੋਈ ਮਨੁੱਖ ਆਪਣੇ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ,
घरै अंदरि को घरु पाए ॥
ਗੁਰ ਕੈ ਸਬਦੇ ਸਹਜਿ ਸੁਭਾਏ ॥
Through the Word of the Guru's Shabad, one easily, intuitively finds it.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ।
गुर कै सबदे सहजि सुभाए ॥
ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥
There, one is not afflicted with sorrow or separation; merge into the Celestial Lord with intuitive ease. ||10||
ਉਸ ਅਡੋਲ ਅਵਸਥਾ ਵਿਚ ਟਿਕਿਆਂ ਸੋਗ ਜ਼ੋਰ ਨਹੀਂ ਪਾ ਸਕਦਾ, (ਪ੍ਰਭੂ-ਚਰਨਾਂ ਤੋਂ) ਵਿਛੋੜਾ ਜ਼ੋਰ ਨਹੀਂ ਪਾ ਸਕਦਾ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧੦॥
ओथै सोगु विजोगु न विआपै सहजे सहजि समाइआ ॥१०॥
ਦੂਜੈ ਭਾਇ ਦੁਸਟਾ ਕਾ ਵਾਸਾ ॥
The evil people live in the love of duality.
ਕੁਕਰਮੀ ਬੰਦੇ (ਪ੍ਰਭੂ ਨੂੰ ਭੁਲਾ ਕੇ) ਹੋਰ ਹੋਰ ਪਿਆਰ ਵਿਚ ਮਨ ਨੂੰ ਜੋੜੀ ਰੱਖਦੇ ਹਨ,
दूजै भाइ दुसटा का वासा ॥
ਭਉਦੇ ਫਿਰਹਿ ਬਹੁ ਮੋਹ ਪਿਆਸਾ ॥
They wander around, totally attached and thirsty.
ਬੜੇ ਮੋਹ ਬੜੀ ਤ੍ਰਿਸ਼ਨਾ ਦੇ ਕਾਰਨ ਉਹ ਭਟਕਦੇ ਫਿਰਦੇ ਹਨ।
भउदे फिरहि बहु मोह पिआसा ॥
ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥
They sit in evil gatherings, and suffer in pain forever; they earn pain, nothing but pain. ||11||
(ਕੁਕਰਮੀ ਬੰਦੇ) ਸਦਾ ਭੈੜੀ ਸੁਹਬਤ ਵਿਚ ਬੈਠਦੇ ਹਨ ਤੇ ਦੁੱਖ ਪਾਂਦੇ ਹਨ। ਉਹ ਸਦਾ ਉਹੀ ਕਰਮ ਕਮਾਂਦੇ ਹਨ ਜਿਨ੍ਹਾਂ ਵਿਚੋਂ ਨਿਰਾ ਦੁੱਖ ਹੀ ਦੁੱਖ ਨਿਕਲੇ ॥੧੧॥
कुसंगति बहहि सदा दुखु पावहि दुखो दुखु कमाइआ ॥११॥
ਸਤਿਗੁਰ ਬਾਝਹੁ ਸੰਗਤਿ ਨ ਹੋਈ ॥
Without the True Guru, there is no Sangat, no Congregation.
ਗੁਰੂ ਦੀ ਸਰਨ ਤੋਂ ਬਿਨਾ ਭਲੀ ਸੁਹਬਤ ਨਹੀਂ ਮਿਲ ਸਕਦੀ।
सतिगुर बाझहु संगति न होई ॥
ਬਿਨੁ ਸਬਦੇ ਪਾਰੁ ਨ ਪਾਏ ਕੋਈ ॥
Without the Shabad, no one can cross over to the other side.
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਕੁਕਰਮਾਂ (ਦੀ ਨਦੀ) ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।
बिनु सबदे पारु न पाए कोई ॥
ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥
One who intuitively chants God's Glorious Praises day and night - his light merges into the Light. ||12||
ਜਿਹੜੇ ਮਨੁੱਖ ਦਿਨ ਰਾਤ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਲੀਨ ਰਹਿੰਦੀ ਹੈ ॥੧੨॥
सहजे गुण रवहि दिनु राती जोती जोति मिलाइआ ॥१२॥
ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥
The body is the tree; the bird of the soul dwells within it.
(ਜਿਵੇਂ ਰਾਤ-ਬਸੇਰੇ ਲਈ ਪੰਛੀ ਕਿਸੇ ਰੁੱਖ ਉਤੇ ਆ ਟਿਕਦੇ ਹਨ, ਇਸੇ ਤਰ੍ਹਾਂ ਇਹ) ਸਰੀਰ (ਮਾਨੋ) ਰੁੱਖ ਹੈ, (ਇਸ ਸਰੀਰ) ਵਿਚ (ਜੀਵ) ਪੰਛੀ ਦਾ ਨਿਵਾਸ ਹੈ।
काइआ बिरखु पंखी विचि वासा ॥
ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥
It drinks in the Ambrosial Nectar, resting in the Word of the Guru's Shabad.
ਜਿਹੜੇ ਜੀਵ-ਪੰਛੀ ਗੁਰੂ ਦੇ ਸ਼ਬਦ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲੀ ਨਾਮ-ਚੋਗ ਚੁਗਦੇ ਹਨ,
अंम्रितु चुगहि गुर सबदि निवासा ॥
ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥
It never flies away, and it does not come or go; it dwells within the home of its own self. ||13||
ਉਹ ਬਿਲਕੁਲ ਬਾਹਰ ਨਹੀਂ ਭਟਕਦੇ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਸਦਾ ਪ੍ਰਭੂ-ਚਰਨਾਂ ਵਿਚ ਨਿਵਾਸ ਰੱਖਦੇ ਹਨ ॥੧੩॥
उडहि न मूले न आवहि न जाही निज घरि वासा पाइआ ॥१३॥
ਕਾਇਆ ਸੋਧਹਿ ਸਬਦੁ ਵੀਚਾਰਹਿ ॥
Purify the body, and contemplate the Shabad.
ਜਿਹੜੇ ਮਨੁੱਖ (ਆਪਣੇ) ਸਰੀਰ ਦੀ ਪੜਤਾਲ ਕਰਦੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਵਸਾਈ ਰੱਖਦੇ ਹਨ,
काइआ सोधहि सबदु वीचारहि ॥
ਮੋਹ ਠਗਉਰੀ ਭਰਮੁ ਨਿਵਾਰਹਿ ॥
Remove the poisonous drug of emotional attachment, and eradicate doubt.
ਉਹ ਮਨੁੱਖ ਮੋਹ ਦੀ ਠੱਗ-ਬੂਟੀ ਨਹੀਂ ਖਾਂਦੇ, ਉਹ ਮਨੁੱਖ (ਆਪਣੇ ਅੰਦਰੋਂ) ਭਟਕਣਾ ਦੂਰ ਕਰ ਲੈਂਦੇ ਹਨ।
मोह ठगउरी भरमु निवारहि ॥
ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥
The Giver of peace Himself bestows His Mercy, and unites us in Union with Himself. ||14||
ਪਰ, (ਇਹ) ਕਿਰਪਾ ਸੁਖਾਂ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਕਰਦਾ ਹੈ, ਉਹ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ ॥੧੪॥
आपे क्रिपा करे सुखदाता आपे मेलि मिलाइआ ॥१४॥
ਸਦ ਹੀ ਨੇੜੈ ਦੂਰਿ ਨ ਜਾਣਹੁ ॥
He is always near at hand; He is never far away.
ਪਰਮਾਤਮਾ ਸਦਾ ਹੀ (ਸਾਡੇ) ਨੇੜੇ ਰਹਿੰਦਾ ਹੈ, ਉਸ ਨੂੰ (ਕਦੇ ਭੀ ਆਪਣੇ ਤੋਂ) ਦੂਰ ਨਾਹ ਸਮਝੋ।
सद ही नेड़ै दूरि न जाणहु ॥
ਗੁਰ ਕੈ ਸਬਦਿ ਨਜੀਕਿ ਪਛਾਣਹੁ ॥
Through the Word of the Guru's Shabad, realize that He is very near.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖੋ।
गुर कै सबदि नजीकि पछाणहु ॥
ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥
Your heart-lotus shall blossom forth, and the ray of God's Divine Light shall illuminate your heart; He shall be revealed to You. ||15||
(ਜਿਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਨਾਲ ਵੱਸਦਾ ਵੇਖਦਾ ਹੈ ਉਸ ਦਾ ਹਿਰਦਾ) ਕੌਲ-ਫੁੱਲ ਖਿੜਿਆ ਰਹਿੰਦਾ ਹੈ, (ਉਸ ਦੇ ਅੰਦਰ ਰੱਬੀ ਜੋਤਿ ਦੀ) ਕਿਰਨ (ਆਤਮਕ ਜੀਵਨ ਦਾ) ਚਾਨਣ ਕਰ ਦੇਂਦੀ ਹੈ। (ਗੁਰੂ ਉਸ ਮਨੁੱਖ ਨੂੰ ਪਰਮਾਤਮਾ) ਪਰਤੱਖ ਕਰ ਕੇ ਵਿਖਾ ਦੇਂਦਾ ਹੈ ॥੧੫॥
बिगसै कमलु किरणि परगासै परगटु करि देखाइआ ॥१५॥
ਆਪੇ ਕਰਤਾ ਸਚਾ ਸੋਈ ॥
The True Lord is Himself the Creator.
ਹੇ ਨਾਨਕ! ਉਹ ਕਰਤਾਰ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ,
आपे करता सचा सोई ॥
ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥
He Himself kills, and gives life; there is no other at all.
ਉਹ ਆਪ ਹੀ ਮਾਰ ਕੇ ਜਿਵਾਲਦਾ ਹੈ (ਭਾਵ, ਮਾਰਦਾ ਭੀ ਆਪ ਹੀ ਹੈ, ਪੈਦਾ ਭੀ ਕਰਦਾ ਆਪ ਹੀ ਹੈ)।
आपे मारि जीवाले अवरु न कोई ॥
ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥
O Nanak, through the Naam, the Name of the Lord, glorious greatness is obtained. Eradicating self-conceit, peace is found. ||16||2||24||
ਉਸ ਤੋਂ ਬਿਨਾ ਕੋਈ ਹੋਰ ਇਸ ਸਮਰਥਾ ਵਾਲਾ ਨਹੀਂ ਹੈ। ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਸੋਭਾ ਮਿਲ ਜਾਂਦੀ ਹੈ। ਉਹ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਆਤਮਕ ਆਨੰਦ ਮਾਣਦਾ ਰਹਿੰਦਾ ਹੈ ॥੧੬॥੨॥੨੪॥
नानक नामु मिलै वडिआई आपु गवाइ सुखु पाइआ ॥१६॥२॥२४॥