ਫੁਨਹੇ ਮਹਲਾ ੫ ॥
Phunhay, Fifth Mahalaa:
ਗੁਰੂ ਅਰਜਨਦੇਵ ਜੀ ਦੀ ਬਾਣੀ 'ਫੁਨਹੇ'।
फुनहे महला ५ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
With Pen in Hand, the Unfathomable Lord writes the mortal's destiny upon his forehead.
ਹੇ ਅਪਹੁੰਚ ਪ੍ਰਭੂ! (ਤੇਰੇ) ਹੱਥ ਵਿਚ ਕਲਮ ਹੈ (ਜੋ ਸਭ ਜੀਵਾਂ ਦੇ) ਮੱਥੇ ਉੱਤੇ (ਲੇਖ) ਲਿਖਦੀ ਜਾ ਰਹੀ ਹੈ।
हाथि कलंम अगंम मसतकि लेखावती ॥
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
The Incomparably Beautiful Lord is involved with all.
ਹੇ ਅਤਿ ਸੁੰਦਰ ਰੂਪ ਵਾਲੇ! ਤੂੰ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈਂ।
उरझि रहिओ सभ संगि अनूप रूपावती ॥
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
I cannot utter Your Praises with my mouth.
(ਕਿਸੇ ਭੀ ਜੀਵ ਪਾਸੋਂ ਆਪਣੇ) ਮੂੰਹ ਨਾਲ ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।
उसतति कहनु न जाइ मुखहु तुहारीआ ॥
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
Nanak is fascinated, gazing upon the Blessed Vision of Your Darshan. I am a sacrifice to You. ||1||
ਮੈਂ (ਨਾਨਕ) ਤੈਥੋਂ ਸਦਕੇ ਹਾਂ, ਤੇਰਾ ਦਰਸਨ ਕਰ ਕੇ ਮੇਰਾ ਮਨ ਮੋਹਿਆ ਗਿਆ ਹੈ ॥੧॥
मोही देखि दरसु नानक बलिहारीआ ॥१॥
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
Seated in the Society of the Saints, I chant the Lord's Praises.
(ਹੇ ਸਹੇਲੀ! ਮੇਰੀ ਇਹ ਤਾਂਘ ਹੈ ਕਿ) ਸਾਧ ਸੰਗਤ ਵਿਚ ਮੇਰਾ ਬਹਿਣ-ਖਲੋਣ ਹੋ ਜਾਏ ਤਾ ਕਿ ਮੈਂ (ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦੀ ਰਹਾਂ,
संत सभा महि बैसि कि कीरति मै कहां ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
I dedicate all my adornments to Him, and give all this soul to Him.
(ਉਸ ਪ੍ਰਭੂ-ਪਤੀ ਦੇ ਮਿਲਾਪ ਦੇ ਵੱਟੇ ਵਿਚ) ਮੈਂ (ਆਪਣਾ) ਸਾਰਾ ਸਿੰਗਾਰ ਭੇਟ ਕਰ ਦਿਆਂ, ਮੈਂ ਆਪਣੀ ਜਿੰਦ ਭੀ ਹਵਾਲੇ ਕਰ ਦਿਆਂ।
अरपी सभु सीगारु एहु जीउ सभु दिवा ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
With hopeful yearning for Him, I have made the bed for my Husband.
(ਦਰਸਨ ਦੀ) ਆਸ ਦੀ ਤਾਂਘ ਵਾਲੀ ਦੀ ਮੇਰੀ ਹਿਰਦਾ-ਸੇਜ ਕੰਤ-ਪ੍ਰਭੂ ਨੇ (ਆਪ) ਵਿਛਾਈ ਹੈ।
आस पिआसी सेज सु कंति विछाईऐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
O Lord! If such good destiny is inscribed upon my forehead, then I shall find my Friend. ||2||
ਹੇ ਸਹੇਲੀਏ! ਜੇ ਮੱਥੇ ਉੱਤੇ ਭਾਗ ਜਾਗ ਪਏ ਤਾਂ ਹੀ ਸੱਜਣ-ਪ੍ਰਭੂ ਮਿਲਦਾ ਹੈ ॥੨॥
हरिहां मसतकि होवै भागु त साजनु पाईऐ ॥२॥
ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
O my companion, I have prepared everything: make-up, garlands and betel-leaves.
ਹੇ ਸਹੇਲੀਏ! (ਜੇ) ਕੱਜਲ, ਹਾਰ, ਪਾਨ-ਇਹ ਸਭ ਕੁਝ ਤਿਆਰ ਭੀ ਕਰ ਲਿਆ ਜਾਏ,
सखी काजल हार तंबोल सभै किछु साजिआ ॥
ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
I have embellished myself with the sixteen decorations, and applied the mascara to my eyes.
(ਜੇ) ਸੋਲ੍ਹਾਂ ਸਿੰਗਾਰ ਭੀ ਕਰ ਲਏ ਜਾਣ, ਤੇ (ਅੱਖਾਂ ਵਿਚ) ਸੁਰਮਾ ਭੀ ਪਾ ਲਿਆ ਜਾਏ,
सोलह कीए सीगार कि अंजनु पाजिआ ॥
ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
If my Husband Lord comes to my home, then I obtain everything.
ਤਾਂ ਭੀ ਜੇ ਖਸਮ ਹੀ ਘਰ ਵਿਚ ਆ ਪਹੁੰਚੇ, ਤਦੋਂ ਹੀ ਸਭ ਕੁਝ ਪ੍ਰਾਪਤ ਹੁੰਦਾ ਹੈ।
जे घरि आवै कंतु त सभु किछु पाईऐ ॥
ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
O Lord! Without my Husband, all these adornments are useless. ||3||
ਖਸਮ (ਦੇ ਮਿਲਾਪ) ਤੋਂ ਬਿਨਾ ਸਾਰਾ ਸਿੰਗਾਰ ਵਿਅਰਥ ਚਲਾ ਜਾਂਦਾ ਹੈ (ਇਹੀ ਹਾਲ ਹੈ ਜੀਵ-ਇਸਤ੍ਰੀ ਦਾ) ॥੩॥
हरिहां कंतै बाझु सीगारु सभु बिरथा जाईऐ ॥३॥
ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
Very fortunate is she, within whose home the Husband Lord abides.
ਹੇ ਸਹੇਲੀਏ! ਜਿਸ (ਜੀਵ-ਇਸਤ੍ਰੀ) ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਵੱਸ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹੈ।
जिसु घरि वसिआ कंतु सा वडभागणे ॥
ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
She is totally adorned and decorated; she is a happy soul-bride.
(ਆਤਮਕ ਜੀਵਨ ਉੱਚਾ ਕਰਨ ਲਈ ਉਸ ਦਾ ਸਾਰਾ ਉੱਦਮ) ਉਸ ਦਾ ਸਾਰਾ ਸਿੰਗਾਰ ਉਸ ਨੂੰ ਫਬ ਜਾਂਦਾ ਹੈ, ਉਹ (ਜੀਵ-ਇਸਤ੍ਰੀ) ਹੀ ਖਸਮ ਵਾਲੀ (ਅਖਵਾ ਸਕਦੀ ਹੈ)।
तिसु बणिआ हभु सीगारु साई सोहागणे ॥
ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
I sleep in peace, without anxiety; the hopes of my mind have been fulfilled.
(ਇਹੋ ਜਿਹੀ ਸੋਹਾਗਣ ਦੀ ਸੰਗਤ ਵਿਚ ਰਹਿ ਕੇ) ਮੈਂ (ਭੀ ਹੁਣ) ਚਿੰਤਾ-ਰਹਿਤ ਹੋ ਕੇ (ਪ੍ਰਭੂ-ਚਰਨਾਂ ਵਿਚ) ਲੀਨ ਹੋ ਗਈ ਹਾਂ, ਮੇਰੇ ਮਨ ਵਿਚ (ਮਿਲਾਪ ਦੀ ਪੁਰਾਣੀ) ਆਸ ਪੂਰੀ ਹੋ ਗਈ ਹੈ।
हउ सुती होइ अचिंत मनि आस पुराईआ ॥
ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥
O Lord! When my Husband came into the home of my heart, I obtained everything. ||4||
ਹੇ ਸਹੇਲੀਏ! ਜਦੋਂ (ਹਿਰਦੇ-) ਘਰ ਵਿਚ ਖਸਮ (-ਪ੍ਰਭੂ) ਆ ਜਾਂਦਾ ਹੈ, ਤਦੋਂ ਹਰੇਕ ਮੰਗ ਪੂਰੀ ਹੋ ਜਾਂਦੀ ਹੈ ॥੪॥
हरिहां जा घरि आइआ कंतु त सभु किछु पाईआ ॥४॥
ਆਸਾ ਇਤੀ ਆਸ ਕਿ ਆਸ ਪੁਰਾਈਐ ॥
My hope is so intense, that this hope alone should fulfill my hopes.
ਹੇ ਸਹੇਲੀਏ! (ਮੇਰੇ ਅੰਦਰ) ਇਤਨੀ ਕੁ ਤਾਂਘ ਬਣੀ ਰਹਿੰਦੀ ਹੈ ਕਿ (ਪ੍ਰਭੂ-ਮਿਲਾਪ ਦੀ ਮੇਰੀ) ਆਸ ਪੂਰੀ ਹੋ ਜਾਏ।
आसा इती आस कि आस पुराईऐ ॥
ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥
When the True Guru becomes merciful, then I attain the Perfect Lord.
ਪਰ ਸਰਬ-ਗੁਣ ਭਰਪੂਰ ਪ੍ਰਭੂ ਤਦੋਂ ਮਿਲਦਾ ਹੈ ਜਦੋਂ ਗੁਰੂ ਦਇਆਵਾਨ ਹੋਵੇ।
सतिगुर भए दइआल त पूरा पाईऐ ॥
ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥
My body is filled with so many demerits; I am covered with faults and demerits.
ਹੇ ਸਹੇਲੀਏ! ਮੇਰੇ ਸਰੀਰ ਵਿਚ (ਇਤਨੇ) ਵਧੀਕ ਔਗੁਣ ਹਨ ਕਿ (ਮੇਰਾ ਆਪਾ) ਔਗੁਣਾਂ ਨਾਲ ਢਕਿਆ ਰਹਿੰਦਾ ਹੈ।
मै तनि अवगण बहुतु कि अवगण छाइआ ॥
ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
O Lord! When the True Guru becomes Merciful, then the mind is held in place. ||5||
ਪਰ ਜਦੋਂ ਗੁਰੂ ਦਇਆਵਾਨ ਹੁੰਦਾ ਹੈ ਤਦੋਂ ਮਨ (ਵਿਕਾਰਾਂ ਵਲ) ਡੋਲਣੋਂ ਹਟ ਜਾਂਦਾ ਹੈ ॥੫॥
हरिहां सतिगुर भए दइआल त मनु ठहराइआ ॥५॥
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥
Says Nanak, I have meditated on the Lord, Infinite and Endless.
ਨਾਨਕ ਆਖਦਾ ਹੈ- (ਹੇ ਸਹੇਲੀਏ!) ਜਿਸ ਮਨੁੱਖ ਨੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ,
कहु नानक बेअंतु बेअंतु धिआइआ ॥
ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥
This world-ocean is so difficult to cross; the True Guru has carried me across.
ਗੁਰੂ ਨੇ ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ। (ਗੁਰੂ ਨੇ ਉਸ ਨੂੰ ਪੂਰਨ ਪ੍ਰਭੂ ਨਾਲ ਜੋੜ ਦਿੱਤਾ, ਤੇ)
दुतरु इहु संसारु सतिगुरू तराइआ ॥
ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥
My comings and goings in reincarnation ended, when I met the Perfect Lord.
ਜਦੋਂ ਉਸ ਨੇ ਪੂਰਨ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਦਾ ਜਨਮ ਮਰਨ ਦਾ ਗੇੜ (ਭੀ) ਮੁੱਕ ਗਿਆ।
मिटिआ आवा गउणु जां पूरा पाइआ ॥
ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥
O Lord! I have obtained the Ambrosial Nectar of the Name of the Lord from the True Guru. ||6||
ਹੇ ਸਹੇਲੀਏ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਗੁਰੂ ਤੋਂ (ਹੀ) ਮਿਲਦਾ ਹੈ ॥੬॥
हरिहां अंम्रितु हरि का नामु सतिगुर ते पाइआ ॥६॥
ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥
The lotus is in my hand; in the courtyard of my heart I abide in peace.
ਹੇ ਸਹੇਲੀਏ! (ਹੁਣ) ਮੇਰੇ ਹੱਥ ਵਿਚ ਕੌਲ-ਫੁੱਲ (ਦੀ ਰੇਖਾ ਬਣ ਪਈ) ਹੈ (ਮੇਰੇ ਭਾਗ ਜਾਗ ਪਏ ਹਨ) ਮੇਰੇ (ਹਿਰਦੇ ਦੇ) ਵਿਹੜੇ ਵਿਚ ਆਤਮਕ ਆਨੰਦ ਦੀ ਸੁਗੰਧੀ (ਖਿਲਰੀ ਰਹਿੰਦੀ) ਹੈ।
मेरै हाथि पदमु आगनि सुख बासना ॥
ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥
O my companion, the Jewel is around my neck; beholding it, sorrow is taken away.
(ਜਿਵੇਂ ਬੱਚਿਆਂ ਦੇ ਗਲ ਵਿਚ ਨਜ਼ਰ-ਪੱਟੂ ਪਾਇਆ ਹੁੰਦਾ ਹੈ) ਹੇ ਸਹੇਲੀਏ! ਮੇਰੇ ਗਲੇ ਵਿਚ ਰਤਨ ਲਟਕ ਰਿਹਾ ਹੈ (ਮੇਰੇ ਗਲ ਵਿਚ ਨਾਮ-ਰਤਨ ਪ੍ਰੋਤਾ ਗਿਆ ਹੈ) ਜਿਸ ਨੂੰ ਵੇਖ ਕੇ (ਹਰੇਕ) ਦੁੱਖ ਦੂਰ ਹੋ ਗਿਆ ਹੈ।
सखी मोरै कंठि रतंनु पेखि दुखु नासना ॥
ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥
I abide with the Lord of the World, the Treasury of Total Peace. O Lord!
(ਗੁਰੂ ਦੀ ਮਿਹਰ ਦਾ ਸਦਕਾ) ਮੈਂ ਉਸ ਸ੍ਰਿਸ਼ਟੀ ਦੇ ਪਾਲਣਹਾਰ ਨਾਲ (ਸਦਾ) ਵੱਸਦੀ ਹਾਂ, ਜਿਹੜਾ ਪਰਮਾਤਮਾ ਸਾਰੇ ਸੁਖਾਂ ਦਾ ਸੋਮਾ ਹੈ,
बासउ संगि गुपाल सगल सुख रासि हरि ॥
ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
All wealth, spiritual perfection and the nine treasures are in His Hand. ||7||
ਜਿਸ (ਪਰਮਾਤਮਾ) ਦੇ ਹੱਥ ਵਿਚ ਸਾਰੀਆਂ ਆਤਮਕ ਤਾਕਤਾਂ ਅਤੇ (ਧਰਤੀ ਦੇ ਸਾਰੇ) ਨੌਂ ਖ਼ਜ਼ਾਨੇ ਸਦਾ ਟਿਕੇ ਰਹਿੰਦੇ ਹਨ ॥੭॥
हरिहां रिधि सिधि नव निधि बसहि जिसु सदा करि ॥७॥
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾਲਾਜੀਅਹਿ ॥
Those men who go out to enjoy other men's women shall suffer in shame.
ਜਿਹੜੇ ਮਨੁੱਖ ਪਰਾਈ ਇਸਤ੍ਰੀ ਭੋਗਣ ਜਾਂਦੇ ਹਨ, ਉਹ (ਪ੍ਰਭੂ ਦੀ ਹਜ਼ੂਰੀ ਵਿਚ) ਜ਼ਰੂਰ ਸ਼ਰਮਸਾਰ ਹੁੰਦੇ ਹਨ।
पर त्रिअ रावणि जाहि सेई तालाजीअहि ॥
ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥
Those who steal the wealth of others - how can their guilt be concealed?
ਜਿਹੜੇ ਮਨੁੱਖ ਸਦਾ ਪਰਾਇਆ ਧਨ ਚੁਰਾਂਦੇ ਰਹਿੰਦੇ ਹਨ (ਉਹਨਾਂ ਦੇ ਇਹ) ਕੁਕਰਮ ਕਿੱਥੇ ਲੁਕੇ ਰਹਿ ਸਕਦੇ ਹਨ? (ਪਰਮਾਤਮਾ ਸਭ ਕੁਝ ਵੇਖ ਰਿਹਾ ਹੈ)।
नितप्रति हिरहि पर दरबु छिद्र कत ढाकीअहि ॥
ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥
Those who chant the Sacred Praises of the Lord save and redeem all their generations.
ਪਰਮਾਤਮਾ ਦੇ ਗੁਣ ਯਾਦ ਕਰਦਿਆਂ ਮਨੁੱਖ (ਆਪ) ਸੁੱਚੇ ਜੀਵਨ ਵਾਲਾ ਬਣ ਜਾਂਦਾ ਹੈ (ਅਤੇ ਆਪਣੀਆਂ) ਸਾਰੀਆਂ ਕੁਲਾਂ ਨੂੰ (ਭੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
हरि गुण रमत पवित्र सगल कुल तारई ॥
ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥
O Lord! Those who listen and contemplate the Supreme Lord God become pure and holy. ||8||
ਹੇ ਸਹੇਲੀਏ! (ਜਿਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣਦੇ ਹਨ, ਉਹ ਸਾਰੇ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ ॥੮॥
हरिहां सुनते भए पुनीत पारब्रहमु बीचारई ॥८॥
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥
The sky above looks lovely, and the earth below is beautiful.
ਹੇ ਸਹੇਲੀਏ! ਉਤਾਂਹ (ਤਾਰਿਆਂ ਆਦਿਕ ਨਾਲ) ਆਕਾਸ਼ ਫਬ ਰਿਹਾ ਹੈ, ਹੇਠ ਪੈਰਾਂ ਵਾਲੇ ਪਾਸੇ (ਹਰਿਆਵਲ ਆਦਿਕ ਨਾਲ) ਧਰਤੀ ਸਜ ਰਹੀ ਹੈ।
ऊपरि बनै अकासु तलै धर सोहती ॥
ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥
Lightning flashes in the ten directions; I behold the Face of my Beloved.
ਦਸੀਂ ਪਾਸੀਂ ਬਿਜਲੀ ਚਮਕ ਰਹੀ ਹੈ, ਮੂੰਹ ਉੱਤੇ ਲਿਸ਼ਕਾਰੇ ਮਾਰ ਰਹੀ ਹੈ। (ਰੱਬੀ ਜੋਤਿ ਦਾ ਕੈਸਾ ਸੋਹਣਾ ਸਾਕਾਰ ਸਰੂਪ ਹੈ!)
दह दिस चमकै बीजुलि मुख कउ जोहती ॥
ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥
If I go searching in foreign lands, how can I find my Beloved?
ਪਰ ਮੈਂ (ਉਸ ਦੇ ਇਸ ਸਰਗਣ ਸਰੂਪ ਦੀ ਕਦਰ ਨਾਹ ਸਮਝ ਕੇ) ਪਰਦੇਸ ਵਿਚ (ਜੰਗਲ ਆਦਿਕ ਵਿਚ) ਢੂੰਢਦੀ ਫਿਰਦੀ ਹਾਂ ਕਿ ਪ੍ਰੀਤਮ-ਪ੍ਰਭੂ ਕਿਤੇ ਲੱਭ ਪਏ।
खोजत फिरउ बिदेसि पीउ कत पाईऐ ॥
ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥
O Lord! If such destiny is inscribed upon my forehead, I am absorbed in the Blessed Vision of His Darshan. ||9||
ਹੇ ਸਹੇਲੀਏ! ਜੇ ਮੱਥੇ ਉੱਤੇ ਭਾਗ ਜਾਗ ਪਏ ਤਾਂ (ਹਰ ਥਾਂ ਹੀ ਉਸ ਦੇ) ਦੀਦਾਰ ਵਿਚ ਲੀਨ ਹੋ ਸਕੀਦਾ ਹੈ ॥੯॥
हरिहां जे मसतकि होवै भागु त दरसि समाईऐ ॥९॥
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
I have seen all places, but none can compare to You.
(ਹੇ ਰਾਮ ਦੇ ਦਾਸਾਂ ਦੇ ਸ਼ਹਰ!) ਮੈਂ ਹੋਰ ਸਾਰੇ ਥਾਂ ਵੇਖ ਲਏ ਹਨ, (ਪਰ) ਤੇਰੇ ਬਰਾਬਰ ਦਾ (ਮੈਨੂੰ ਕੋਈ) ਨਹੀਂ (ਦਿੱਸਿਆ)।
डिठे सभे थाव नही तुधु जेहिआ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
The Primal Lord, the Architect of Destiny, has established You; thus You are adorned and embellished.
(ਹੇ ਸਤਸੰਗ!) ਤੇਰੀ ਨੀਂਹ ਅਕਾਲ ਪੁਰਖ ਸਿਰਜਣਹਾਰ ਨੇ ਆਪ ਰੱਖੀ ਹੋਈ ਹੈ, ਇਸੇ ਵਾਸਤੇ ਤੂੰ (ਉਸ ਦੇ ਆਤਮਕ ਗੁਣਾਂ ਦੀ ਬਰਕਤਿ ਨਾਲ) ਸੋਹਣਾ ਦਿੱਸਦਾ ਰਿਹਾ ਹੈਂ
बधोहु पुरखि बिधातै तां तू सोहिआ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
Ramdaspur is prosperous and thickly populated, and incomparably beautiful.
ਹੇ ਰਾਮ ਦੇ ਦਾਸਾਂ ਦੇ ਸ਼ਹਰ! (ਹੇ ਸਤਸੰਗ!) (ਤੇਰੇ ਅੰਦਰ ਉੱਚੇ ਆਤਮਕ ਗੁਣਾਂ ਦੀ) ਵੱਸੋਂ ਬਹੁਤ ਸੰਘਣੀ ਹੈ, ਬੇਅੰਤ ਹੈ, ਬੇ-ਬਿਸਾਲ ਹੈ।
वसदी सघन अपार अनूप रामदास पुर ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
O Lord! Bathing in the Sacred Pool of Raam Daas, the sins are washed away, O Nanak. ||10||
ਹੇ ਨਾਨਕ! ਹੇ ਰਾਮ ਦੇ ਦਾਸਾਂ ਦੇ ਸਰੋਵਰ! (ਹੇ ਸਤਸੰਗ! ਤੇਰੇ ਵਿਚ ਆਤਮਕ) ਇਸ਼ਨਾਨ ਕੀਤਿਆਂ! (ਮਨੁੱਖ ਦੇ ਮਨ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ ॥੧੦॥
हरिहां नानक कसमल जाहि नाइऐ रामदास सर ॥१०॥
ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
The rainbird is very smart; in its consciousness, it longs for the friendly rain.
ਪਪੀਹੇ ਵਾਂਗ ਸੁਚੇਤ-ਚਿੱਤ ਹੋ ਕੇ ਉਸ ਸੱਜਣ-ਪ੍ਰਭੂ ਨੂੰ ਪਿਆਰ ਕਰਨਾ ਚਾਹੀਦਾ ਹੈ।
चात्रिक चित सुचित सु साजनु चाहीऐ ॥
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
It longs for that, to which its breath of life is attached.
ਜਿਸ ਸੱਜਣ ਨਾਲ ਜਿੰਦ ਦੀ ਪ੍ਰੀਤ ਬਣ ਜਾਏ, ਉਸੇ ਨੂੰ ਹੀ (ਮਿਲਣ ਦੀ) ਤਾਂਘ ਕਰਨੀ ਚਾਹੀਦੀ ਹੈ।
जिसु संगि लागे प्राण तिसै कउ आहीऐ ॥
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
It wanders depressed, from forest to forest, for the sake of a drop of water.
(ਵੇਖ, ਪਪੀਹਾ ਵਰਖਾ ਦੇ) ਪਾਣੀ ਦੀ ਇਕ ਬੂੰਦ ਵਾਸਤੇ (ਦਰਿਆਵਾਂ ਟੋਭਿਆਂ ਦੇ ਪਾਣੀ ਵਲੋਂ) ਉਪਰਾਮ ਹੋ ਕੇ ਜੰਗਲ ਜੰਗਲ (ਢੂੰਡਦਾ) ਫਿਰਦਾ ਹੈ।
बनु बनु फिरत उदास बूंद जल कारणे ॥
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥
O Lord! In just the same way, the humble servant of the Lord begs for the Naam, the Name of the Lord. Nanak is a sacrifice to him. ||11||
ਹੇ ਨਾਨਕ! (ਜਿਹੜਾ) ਪ੍ਰਭੂ ਦਾ ਸੇਵਕ (ਪਪੀਹੇ ਵਾਂਗ ਪਰਮਾਤਮਾ ਦਾ ਨਾਮ) ਮੰਗਦਾ ਹੈ, ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ ॥੧੧॥
हरिहां तिउ हरि जनु मांगै नामु नानक बलिहारणे ॥११॥
ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥
The Consciousness of my Friend is incomparably beautiful. Its mystery cannot be known.
(ਪਰਮਾਤਮਾ-) ਮਿੱਤਰ ਦਾ ਚਿੱਤ ਅੱਤਿ ਸੋਹਣਾ ਹੈ, (ਉਸ ਦਾ) ਭੇਤ ਨਹੀਂ ਜਾਣਿਆ ਜਾ ਸਕਦਾ।
मित का चितु अनूपु मरंमु न जानीऐ ॥
ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥
One who purchases the priceless virtues realizes the essence of reality.
ਪਰ ਉਸ ਬੇਅੰਤ ਪ੍ਰਭੂ ਦੇ ਗੁਣਾਂ ਦੇ ਗਾਹਕ ਸੰਤ-ਜਨਾਂ ਦੀ ਰਾਹੀਂ ਉਹ ਭੇਤ ਸਮਝ ਲਈਦਾ ਹੈ।
गाहक गुनी अपार सु ततु पछानीऐ ॥
ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥
When the consciousness is absorbed in the supreme consciousness, great joy and bliss are found.
(ਉਹ ਭੇਤ ਇਹ ਹੈ ਕਿ) ਜੇ ਉਸ ਪਰਮਾਤਮਾ ਦੇ ਚਿੱਤ ਵਿਚ (ਮਨੁੱਖ ਦਾ) ਚਿੱਤ ਲੀਨ ਹੋ ਜਾਏ, ਤਾਂ (ਮਨੁੱਖ ਦੇ ਅੰਦਰ) ਬਹੁਤ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ।
चितहि चितु समाइ त होवै रंगु घना ॥
ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥
O Lord! When the fickle thieves are overcome, the true wealth is obtained. ||12||
ਸੋ, ਜੇ ਤੂੰ (ਪ੍ਰਭੂ ਦੇ ਚਿੱਤ ਵਿਚ ਲੀਨ ਕਰ ਕੇ) ਇਸ ਸਦਾ ਭਟਕਦੇ (ਮਨ-) ਚੋਰ ਨੂੰ (ਚੰਚਲਤਾ ਵਲੋਂ) ਮਾਰ ਲਏਂ, ਤਾਂ ਤੂੰ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਹਾਸਲ ਕਰ ਲਏਂਗਾ ॥੧੨॥
हरिहां चंचल चोरहि मारि त पावहि सचु धना ॥१२॥
ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥
In a dream, I was lifted up; why didn't I grasp the hem of His Robe?
ਹੇ ਸਹੇਲੀਏ! ਸੁਪਨੇ ਵਿਚ (ਪ੍ਰਭੂ-ਪਤੀ ਨੂੰ ਵੇਖ ਕੇ) ਮੈਂ ਉੱਠ ਖਲੋਤੀ (ਪਰ ਮੈਂ ਉਸ ਦਾ ਪੱਲਾ ਨਾਹ ਫੜ ਸਕੀ)।
सुपनै ऊभी भई गहिओ की न अंचला ॥
ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
Gazing upon the Beautiful Lord relaxing there, my mind was charmed and fascinated.
ਮੈਂ (ਉਸ ਦਾ) ਪੱਲਾ ਕਿਉਂ ਨ ਫੜਿਆ? (ਇਸ ਵਾਸਤੇ ਨਾਹ ਫੜ ਸਕੀ ਕਿ) ਉਸ ਸੋਹਣੇ ਦਗ-ਦਗ ਕਰਦੇ ਪ੍ਰਭੂ-ਪਤੀ ਨੂੰ ਵੇਖ ਕੇ (ਮੇਰਾ) ਮਨ ਮੋਹਿਆ ਗਿਆ (ਮੈਨੂੰ ਆਪਣੇ ਆਪ ਦੀ ਸੁਰਤ ਹੀ ਨਾਹ ਰਹੀ)।
सुंदर पुरख बिराजित पेखि मनु बंचला ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥
I am searching for His Feet - tell me, where can I find Him?
ਹੁਣ ਮੈਂ ਉਸ ਦੇ ਕਦਮਾਂ ਦੀ ਖੋਜ ਕਰਦੀ ਫਿਰਦੀ ਹਾਂ। ਦਸੋ, ਹੇ ਸਹੇਲੀਏ! ਉਹ ਕਿਵੇਂ ਮਿਲੇ?
खोजउ ता के चरण कहहु कत पाईऐ ॥
ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥
O Lord! Tell me how I can find my Beloved, O my companion. ||13||
ਹੇ ਸਹੇਲੀਏ! ਮੈਨੂੰ ਉਹ ਜਤਨ ਦੱਸ ਜਿਸ ਨਾਲ ਉਹ ਪਿਆਰਾ ਮਿਲ ਪਏ ॥੧੩॥
हरिहां सोई जतंनु बताइ सखी प्रिउ पाईऐ ॥१३॥
ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥
The eyes which do not see the Holy - those eyes are miserable.
ਹੇ ਸਹੇਲੀਏ! ਜਿਹੜੀਆਂ ਅੱਖਾਂ ਸਤ-ਸੰਗੀਆਂ ਦੇ ਦਰਸਨ ਨਹੀਂ ਕਰਦੀਆਂ, ਉਹ ਅੱਖਾਂ (ਦੁਨੀਆ ਦੇ ਪਦਾਰਥਾਂ ਅਤੇ ਰੂਪ ਨੂੰ ਤੱਕ ਤੱਕ ਕੇ) ਬੇ-ਹਾਲ ਹੋਈਆਂ ਰਹਿੰਦੀਆਂ ਹਨ।
नैण न देखहि साध सि नैण बिहालिआ ॥
ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥
The ears which do not hear the Sound-current of the Naad - those ears might just as well be plugged.
ਜਿਹੜੇ ਕੰਨ ਪਰਮਾਤਮਾ ਦੀ ਸਿਫ਼ਤ-ਸਾਲਾਹ ਨਹੀਂ ਸੁਣਦੇ, ਉਹ ਕੰਨ (ਆਤਮਕ ਆਨੰਦ ਦੀ ਧੁਨੀ ਸੁਣਨ ਵਲੋਂ) ਬੰਦ ਕੀਤੇ ਪਏ ਹਨ।
करन न सुनही नादु करन मुंदि घालिआ ॥
ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥
The tongue which does not chant the Naam ought to be cut out, bit by bit.
ਜਿਹੜੀ ਜੀਭ ਪਰਮਾਤਮਾ ਦਾ ਨਾਮ ਨਹੀਂ ਜਪਦੀ, ਉਹ ਜੀਭ (ਦੁਨੀਆ ਦੇ ਝੰਬੇਲਿਆਂ ਦੀਆਂ ਗੱਲਾਂ ਅਤੇ ਨਿੰਦਾ ਆਦਿਕ ਦੀ ਕੈਂਚੀ ਨਾਲ ਹਰ ਵੇਲੇ) ਕੱਟੀ ਜਾ ਰਹੀ ਹੈ।
रसना जपै न नामु तिलु तिलु करि कटीऐ ॥
ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥
O Lord! When the mortal forgets the Lord of the Universe, the Sovereign Lord King, he grows weaker day by day. ||14||
ਹੇ ਸਹੇਲੀਏ! ਜਦੋਂ ਪ੍ਰਭੂ-ਪਾਤਿਸ਼ਾਹ (ਦੀ ਯਾਦ) ਭੁੱਲ ਜਾਏ, ਤਦੋਂ ਦਿਨੋ ਦਿਨ (ਆਤਮਕ ਜੀਵਨ ਵਲੋਂ) ਕਮਜ਼ੋਰ ਹੁੰਦੇ ਜਾਈਦਾ ਹੈ। (ਸੋ, ਹੇ ਸਹੇਲੀਏ! ਸਾਧ ਸੰਗਤ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਦੇ ਰਹਿਣਾ, ਜੀਭ ਨਾਲ ਨਾਮ ਜਪਦੇ ਰਹਿਣਾ-ਇਹੀ ਹੈ ਜਤਨ ਉਸ ਨੂੰ ਲੱਭ ਸਕਣ ਦਾ) ॥੧੪॥
हरिहां जब बिसरै गोबिद राइ दिनो दिनु घटीऐ ॥१४॥
ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥
The wings of the bumble bee are caught in the intoxicating fragrant petals of the lotus.
(ਕੌਲ ਫੁੱਲ ਦੀ) ਤੇਜ਼ ਸੁਗੰਧੀ ਵਿਚ ਮਸਤ ਹੋ ਜਾਣ ਦੇ ਕਾਰਨ (ਭੌਰੇ ਦੇ) ਖੰਭ ਕੌਲ ਫੁੱਲ (ਦੀਆਂ ਪੰਖੜੀਆਂ) ਵਿਚ ਫਸ ਜਾਂਦੇ ਹਨ,
पंकज फाथे पंक महा मद गुंफिआ ॥
ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥
With its limbs entangled in the petals, it loses its senses.
(ਉਹਨਾਂ ਪੰਖੜੀਆਂ ਨਾਲ ਉਲਝ ਕੇ (ਭੌਰੇ ਨੂੰ) ਉਡਾਰੀਆਂ ਲਾਣੀਆਂ ਭੁੱਲ ਜਾਂਦੀਆਂ ਹਨ (ਇਹੀ ਹਾਲ ਹੈ ਜੀਵ-ਭੌਰੇ ਦਾ)।
अंग संग उरझाइ बिसरते सुंफिआ ॥
ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥
Is there any such friend, who can untie this difficult knot?
ਕੋਈ ਵਿਰਲਾ ਹੀ ਇਹੋ ਜਿਹਾ (ਸੰਤ-) ਮਿੱਤਰ ਮਿਲਦਾ ਹੈ ਜੋ (ਇਸ ਜੀਵ-ਭੌਰੇ ਦੀ ਜਿੰਦ ਨੂੰ ਮਾਇਆ ਦੇ ਮੋਹ ਦੀ ਪਈ ਹੋਈ) ਪੱਕੀ ਗੰਢ ਤੋੜ ਸਕਦਾ ਹੈ।
है कोऊ ऐसा मीतु जि तोरै बिखम गांठि ॥
ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥
O Nanak, the One Supreme Lord and Master of the earth reunites the separated ones. ||15||
ਹੇ ਨਾਨਕ! ਲੱਛਮੀ-ਦਾ-ਆਸਰਾ (ਸਾਰੇ ਜਗਤ ਦਾ) ਨਾਥ ਪ੍ਰਭੂ ਹੀ ਸਮਰੱਥ ਹੈ ਜੋ (ਆਪਣੇ ਨਾਲੋਂ) ਟੁੱਟੇ ਹੋਇਆਂ ਨੂੰ ਮੁੜ ਗੰਢ ਲੈਂਦਾ ਹੈ ॥੧੫॥
नानक इकु स्रीधर नाथु जि टूटे लेइ सांठि ॥१५॥
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥
I run around in all directions, searching for the love of God.
ਪਰਮਾਤਮਾ (ਦੇ ਚਰਨਾਂ) ਦਾ ਪ੍ਰੇਮ ਹਾਸਲ ਕਰਨ ਵਾਸਤੇ ਮੈਂ ਕਈ ਪਾਸੀਂ ਦੌੜਦਾ ਫਿਰਦਾ ਹਾਂ,
धावउ दसा अनेक प्रेम प्रभ कारणे ॥
ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥
The five evil enemies are tormenting me; how can I destroy them?
(ਪਰ ਇਹ ਕਾਮਾਦਿਕ) ਪੰਜ ਵੈਰੀ ਸਤਾਂਦੇ (ਹੀ) ਰਹਿੰਦੇ ਹਨ। (ਇਹਨਾਂ ਨੂੰ) ਕਿਸ ਤਰੀਕੇ ਨਾਲ ਮਾਰਿਆ ਜਾਏ?
पंच सतावहि दूत कवन बिधि मारणे ॥
ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥
Shoot them with the sharp arrows of meditation on the Name of God.
(ਇਹਨਾਂ ਨੂੰ ਮਾਰਨ ਦਾ ਤਰੀਕਾ ਇਹੀ ਹੈ ਕਿ) ਪਰਮਾਤਮਾ ਦਾ ਨਾਮ (ਸਦਾ) ਸਿਮਰਦੇ ਰਹਿਣਾ ਚਾਹੀਦਾ ਹੈ। (ਸਿਮਰਨ ਦੇ) ਤ੍ਰਿੱਖੇ ਤੀਰ ਚਲਾ ਕੇ-
तीखण बाण चलाइ नामु प्रभ ध्याईऐ ॥
ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
O Lord! The way to slaughter these terrible sadistic enemies is obtained from the Perfect Guru. ||16||
ਜਦੋਂ ਪੂਰਾ ਗੁਰੂ ਮਿਲਦਾ ਹੈ (ਉਸ ਦੀ ਸਹਾਇਤਾ ਨਾਲ ਇਹਨਾਂ ਕਾਮਾਦਿਕ) ਵੱਡੇ ਝਗੜਾਲੂਆਂ ਦਾ ਨਾਸ (ਕੀਤਾ ਜਾ ਸਕਦਾ ਹੈ) ॥੧੬॥
हरिहां महां बिखादी घात पूरन गुरु पाईऐ ॥१६॥
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥
The True Guru has blessed me with the bounty which shall never be exhausted.
ਗੁਰੂ ਦੀ ਬਖ਼ਸ਼ੀ ਹੋਈ ਹਰਿ-ਨਾਮ- ਦਾਤ ਕਦੇ ਭੀ ਨਹੀਂ ਮੁੱਕਦੀ,
सतिगुर कीनी दाति मूलि न निखुटई ॥
ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥
Eating and consuming it, all the Gurmukhs are emancipated.
ਬੇਸ਼ੱਕ ਤੁਸੀਂ ਸਾਰੇ ਇਸ ਦਾਤ ਨੂੰ ਵਰਤੋ। (ਸਗੋਂ) ਗੁਰੂ ਦੀ ਸਰਨ ਪੈ ਕੇ (ਇਸ ਦਾਤ ਨੂੰ ਵਰਤਣ ਵਾਲਾ ਮਨੁੱਖ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ।
खावहु भुंचहु सभि गुरमुखि छुटई ॥
ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥
The Lord, in His Mercy, has blessed me with the treasure of the Ambrosial Naam.
ਆਤਮਕ ਜੀਵਨ ਦੇਣ ਵਾਲਾ (ਇਹ) ਨਾਮ-ਖ਼ਜ਼ਾਨਾ ਪਰਮਾਤਮਾ (ਆਪ ਹੀ) ਖ਼ੁਸ਼ ਹੋ ਕੇ ਦੇਂਦਾ ਹੈ।
अंम्रितु नामु निधानु दिता तुसि हरि ॥
ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
O Nanak, worship and adore the Lord, who never dies. ||17||
ਹੇ ਨਾਨਕ! (ਆਖ-ਹੇ ਭਾਈ!) ਸਦਾ ਇਸ ਨਾਮ ਨੂੰ ਸਿਮਰਿਆ ਕਰ, ਤੈਨੂੰ ਕਦੇ ਆਤਮਕ ਮੌਤ ਨਹੀਂ ਆਵੇਗੀ ॥੧੭॥
नानक सदा अराधि कदे न जांहि मरि ॥१७॥
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥
Wherever the Lord's devotee goes is a blessed, beautiful place.
ਜਿਸ ਥਾਂ ਤੇ (ਭੀ ਕੋਈ ਪਰਮਾਤਮਾ ਦਾ) ਭਗਤ ਜਾ ਬੈਠਦਾ ਹੈ, ਉਹ ਥਾਂ (ਸਿਫ਼ਤ-ਸਾਲਾਹ ਦੇ ਵਾਯੂ-ਮੰਡਲ ਨਾਲ) ਸੁਖਦਾਈ ਬਣ ਜਾਂਦਾ ਹੈ,
जिथै जाए भगतु सु थानु सुहावणा ॥
ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥
All comforts are obtained, meditating on the Lord's Name.
ਪਰਮਾਤਮਾ ਦਾ ਨਾਮ ਸਿਮਰਦਿਆਂ (ਉਥੇ) ਸਾਰੇ ਸੁਖ ਹੋ ਜਾਂਦੇ ਹਨ।
सगले होए सुख हरि नामु धिआवणा ॥
ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥
People praise and congratulate the devotee of the Lord, while the slanderers rot and die.
(ਉਥੇ ਆਂਢ-ਗੁਆਂਢ ਰਹਿਣ ਵਾਲੇ ਸਾਰੇ) ਜੀਅ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਲੱਗ ਪੈਂਦੇ ਹਨ। (ਪਰ ਭਾਗਾਂ ਦੀ ਗੱਲ ਹੈ ਕਿ) ਨਿੰਦਾ ਕਰਨ ਵਾਲੇ ਮਨੁੱਖ (ਸੰਤ ਜਨਾਂ ਦੀ ਵਡਿਆਈ ਵੇਖ ਕੇ ਈਰਖਾ ਦੀ ਅੱਗ ਨਾਲ) ਸੜ ਸੜ ਕੇ ਆਤਮਕ ਮੌਤ ਸਹੇੜ ਲੈਂਦੇ ਹਨ।
जीअ करनि जैकारु निंदक मुए पचि ॥
ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
Says Nanak, O friend, chant the Naam, and your mind shall be filled with bliss. ||18||
ਹੇ ਨਾਨਕ! ਪਰਮਾਤਮਾ ਦਾ ਨਾਮ ਜਪ ਜਪ ਕੇ ਸੱਜਣ ਜਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ ॥੧੮॥
साजन मनि आनंदु नानक नामु जपि ॥१८॥
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥
The mortal never serves the Immaculate Lord, the Purifier of sinners.
(ਮਾਇਆ ਦੇ ਝੂਠੇ ਰੰਗ ਵਿਚ ਟਿਕੇ ਰਹਿ ਕੇ) ਪਵਿੱਤਰ-ਸਰੂਪ ਹਰੀ ਨੂੰ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਹਰੀ ਨੂੰ ਕਦੇ ਭੀ ਸਿਮਰਿਆ ਨਹੀਂ ਜਾ ਸਕਦਾ
पावन पतित पुनीत कतह नही सेवीऐ ॥
ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥
The mortal wastes away in false pleasures. How long can this go on?
ਮਾਇਕ ਪਦਾਰਥਾਂ ਦੇ ਮੋਹ ਵਿਚ (ਫਸੇ ਰਹਿ ਕੇ ਜ਼ਿੰਦਗੀ ਦੀ) ਬੇੜੀ ਬਹੁਤਾ ਵਿਚ (ਸੁਖ ਨਾਲ) ਨਹੀਂ ਚਲਾਈ ਜਾ ਸਕਦੀ, (ਆਖ਼ਰ) ਖ਼ੁਆਰ ਹੀ ਹੋਈਦਾ ਹੈ।
झूठै रंगि खुआरु कहां लगु खेवीऐ ॥
ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥
Why do you take such pleasure, looking at this mirage?
(ਮਾਇਕ ਪਦਾਰਥਾਂ ਦੇ ਇਹਨਾਂ) ਹਵਾਈ ਕਿਲ੍ਹਿਆਂ ਨੂੰ ਵੇਖ ਵੇਖ ਕੇ ਤੂੰ ਕਿਉਂ ਸੁਖ ਪ੍ਰਤੀਤ ਕਰ ਰਿਹਾ ਹੈਂ? (ਨਾਹ ਇਹ ਸਦਾ ਕਾਇਮ ਰਹਿਣੇ, ਅਤੇ ਨਾਹ ਹੀ ਇਹਨਾਂ ਦੇ ਮੋਹ ਵਿਚ ਫਸਿਆਂ ਪ੍ਰਭੂ ਦਰ ਤੇ ਆਦਰ ਮਿਲਣਾ)।
हरिचंदउरी पेखि काहे सुखु मानिआ ॥
ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹ ਜਾਨਿਆ ॥੧੯॥
O Lord! I am a sacrifice to those who are known and approved in the Court of the Lord. ||19||
ਮੈਂ (ਤਾਂ) ਉਹਨਾਂ ਤੋਂ ਸਦਕੇ ਜਾਂਦਾ ਹਾਂ ਜਿਹੜੇ (ਪਰਮਾਤਮਾ ਦਾ ਨਾਮ ਜਪ ਜਪ ਕੇ) ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ ॥੧੯॥
हरिहां हउ बलिहारी तिंन जि दरगह जानिआ ॥१९॥
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥
The fool commits countless foolish actions and so many sinful mistakes.
ਮੂਰਖ ਮਨੁੱਖ ਅਨੇਕਾਂ ਹੀ ਕੁਕਰਮ ਕਰਦਾ ਰਹਿੰਦਾ ਹੈ।
कीने करम अनेक गवार बिकार घन ॥
ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥
The fool's body smells rotten, and turns to dust.
ਵੱਡੇ ਕੁਕਰਮਾਂ ਦੀ ਗੰਦਗੀ ਵਿਚ ਇਸ ਦਾ ਨਿਵਾਸ ਹੋਇਆ ਰਹਿੰਦਾ ਹੈ ਜਿਸ ਕਰਕੇ ਮੂਰਖ ਦਾ ਸਰੀਰ ਮਿੱਟੀ ਵਿਚ ਰੁਲ ਜਾਂਦਾ ਹੈ (ਅਮੋਲਕ ਮਨੁੱਖਾ ਸਰੀਰ ਕੌਡੀ ਦੇ ਬਰਾਬਰ ਦਾ ਨਹੀਂ ਰਹਿ ਜਾਂਦਾ)।
महा द्रुगंधत वासु सठ का छारु तन ॥
ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥
He wanders lost in the darkness of pride, and never thinks of dying.
(ਅਜਿਹਾ ਮਨੁੱਖ) ਅਹੰਕਾਰ ਦੇ ਹਨੇਰੇ ਵਿਚ ਤੁਰਿਆ ਫਿਰਦਾ ਹੈ, ਇਸ ਨੂੰ ਮੌਤ (ਭੀ) ਨਹੀਂ ਸੁੱਝਦੀ।
फिरतउ गरब गुबारि मरणु नह जानई ॥
ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥
O Lord! The mortal gazes upon the mirage; why does he think it is true? ||20||
ਇਸ ਹਵਾਈ ਕਿਲ੍ਹੇ ਨੂੰ ਵੇਖ ਵੇਖ ਕੇ ਪਤਾ ਨਹੀਂ, ਇਹ ਕਿਉਂ ਇਸ ਨੂੰ ਸਦਾ-ਕਾਇਮ ਰਹਿਣਾ ਮੰਨੀ ਬੈਠਾ ਹੈ ॥੨੦॥
हरिहां हरिचंदउरी पेखि काहे सचु मानई ॥२०॥
ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥
When someone's days are over, who can save him?
ਜਿਸ (ਮਨੁੱਖ) ਦੀ (ਉਮਰ ਦੀ) ਆਖ਼ਰੀ ਹੱਦ ਪਹੁੰਚ ਜਾਂਦੀ ਹੈ, ਉਸ ਨੂੰ ਕੋਈ ਮਨੁੱਖ (ਮੌਤ ਦੇ ਮੂੰਹੋਂ) ਬਚਾ ਨਹੀਂ ਸਕਦਾ।
जिस की पूजै अउध तिसै कउणु राखई ॥
ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥
How long can the physicians go on, suggesting various therapies?
ਹਿਕਮਤ-ਵਿੱਦਿਆ ਦੇ ਅਨੇਕਾਂ ਹੀ ਢੰਗ (ਨੁਸਖ਼ੇ) ਕਿੱਥੋਂ ਤਕ (ਕੋਈ) ਦੱਸ ਸਕਦਾ ਹੈ?
बैदक अनिक उपाव कहां लउ भाखई ॥
ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥
You fool, remember the One Lord; only He shall be of use to you in the end.
ਹੇ ਮੂਰਖ! ਇਕ ਪਰਮਾਤਮਾ ਨੂੰ ਹੀ ਯਾਦ ਕਰਿਆ ਕਰ, (ਉਹ ਹੀ ਹਰ ਵੇਲੇ) ਤੇਰੇ ਕੰਮ ਆਉਂਦਾ ਹੈ।
एको चेति गवार काजि तेरै आवई ॥
ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥
O Lord! Without the Name, the body turns to dust, and everything goes to waste. ||21||
ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸਰੀਰ ਮਿੱਟੀ (ਸਮਾਨ) ਹੈ, ਸਾਰਾ ਵਿਅਰਥ ਚਲਾ ਜਾਂਦਾ ਹੈ ॥੨੧॥
हरिहां बिनु नावै तनु छारु ब्रिथा सभु जावई ॥२१॥
ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥
Drink in the medicine of the Incomparable, Priceless Name.
(ਆਤਮਕ ਰੋਗਾਂ ਨੂੰ ਦੂਰ ਕਰਨ ਲਈ ਪਰਮਾਤਮਾ ਦਾ) ਨਾਮ (ਹੀ) ਦਵਾਈ ਹੈ, ਬਹੁਤ ਹੀ ਕੀਮਤੀ ਦਵਾਈ ਹੈ। (ਇਹ ਦਵਾਈ ਸਾਧ ਸੰਗਤ ਵਿਚ ਮਿਲ ਕੇ) ਕੀਤੀ ਜਾ ਸਕਦੀ ਹੈ।
अउखधु नामु अपारु अमोलकु पीजई ॥
ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥
Meeting and joining together, the Saints drink it in, and give it to everyone.
(ਸਾਧ ਸੰਗਤ ਵਿਚ) ਸੰਤ ਜਨ ਸਦਾ ਮਿਲ ਕੇ (ਇਹ ਹਰਿ-ਨਾਮ ਦਵਾਈ) ਖਾਂਦੇ ਰਹਿੰਦੇ ਹਨ (ਜਿਹੜੇ ਭੀ ਵਡਭਾਗੀ ਸਾਧ ਸੰਗਤ ਵਿਚ ਜਾਂਦੇ ਹਨ, ਉਹਨਾਂ) ਸਾਰਿਆਂ ਨੂੰ (ਇਹ ਨਾਮ-ਦਵਾਈ) ਵੰਡੀ ਜਾਂਦੀ ਹੈ।
मिलि मिलि खावहि संत सगल कउ दीजई ॥
ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥
He alone is blessed with it, who is destined to receive it.
ਪਰ ਉਸੇ ਮਨੁੱਖ ਨੂੰ ਇਹ ਨਾਮ-ਦਵਾਈ ਮਿਲਦੀ ਹੈ, ਜਿਸ ਦੇ ਭਾਗਾਂ ਵਿਚ ਇਸ ਦਾ ਮਿਲਣਾ ਲਿਖਿਆ ਹੁੰਦਾ ਹੈ।
जिसै परापति होइ तिसै ही पावणे ॥
ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥
O Lord! I am a sacrifice to those who enjoy the Love of the Lord. ||22||
ਮੈਂ ਸਦਕੇ ਜਾਂਦਾ ਹਾਂ ਉਹਨਾਂ ਤੋਂ ਜਿਹੜੇ (ਹਰਿ-ਨਾਮ ਜਪ ਕੇ) ਪ੍ਰਭੂ-ਮਿਲਾਪ ਦਾ ਆਨੰਦ ਮਾਣਦੇ ਹਨ ॥੨੨॥
हरिहां हउ बलिहारी तिंन जि हरि रंगु रावणे ॥२२॥
ਵੈਦਾ ਸੰਦਾ ਸੰਗੁ ਇਕਠਾ ਹੋਇਆ ॥
The physicians meet together in their assembly.
(ਸਾਧ ਸੰਗਤ ਵਿਚ ਆਤਮਕ ਮੌਤ ਤੋਂ ਬਚਾਣ ਵਾਲੇ) ਹਕੀਮਾਂ (ਸੰਤ-ਜਨਾਂ) ਦੀ ਸੰਗਤ ਇਕੱਠੀ ਹੁੰਦੀ ਹੈ।
वैदा संदा संगु इकठा होइआ ॥
ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥
The medicines are effective, when the Lord Himself stands in their midst.
(ਉਹਨਾਂ ਦੀ ਵਰਤੀ ਹੋਈ ਤੇ ਦੱਸੀ ਹੋਈ ਹਰਿ-ਨਾਮ ਸਿਮਰਨ ਦੀ) ਦਵਾਈ (ਸਾਧ ਸੰਗਤ ਵਿਚ) ਆਪਣਾ ਪੂਰਾ ਅਸਰ ਕਰਦੀ ਹੈ (ਕਿਉਂਕਿ ਉਸ ਇਕੱਠ ਵਿਚ ਪਰਮਾਤਮਾ ਆਪ ਹਾਜ਼ਰ ਰਹਿੰਦਾ ਹੈ)।
अउखद आए रासि विचि आपि खलोइआ ॥
ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥
Their good deeds and karma become apparent.
(ਆਤਮਕ ਰੋਗਾਂ ਦੇ ਉਹ ਵੈਦ ਸੰਤ-ਜਨ) ਜਿਹੜੇ ਜਿਹੜੇ ਨਿੱਤ ਦੇ ਕਰਤੱਬ ਕਰਦੇ ਹਨ (ਉਹ ਸਾਧ ਸੰਗਤ ਵਿਚ ਆਏ ਆਮ ਲੋਕਾਂ ਦੇ ਸਾਹਮਣੇ) ਵਧੀਆ ਪੂਰਨੇ ਬਣ ਕੇ ਪਰਗਟ ਹੁੰਦੇ ਹਨ,
जो जो ओना करम सुकरम होइ पसरिआ ॥
ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
O Lord! Pains, diseases and sins all vanish from their bodies. ||23||
(ਇਸੇ ਵਾਸਤੇ ਸਾਧ ਸੰਗਤ ਵਿਚ ਆਏ ਵਡਭਾਗੀਆਂ ਦੇ) ਸਰੀਰ ਤੋਂ ਸਾਰੇ ਦੁੱਖ ਸਾਰੇ ਰੋਗ ਸਾਰੇ ਪਾਪ ਦੂਰ ਹੋ ਜਾਂਦੇ ਹਨ ॥੨੩॥
हरिहां दूख रोग सभि पाप तन ते खिसरिआ ॥२३॥