ਸਲੋਕ ਮਹਲਾ ੩ ॥
Shalok, Third Mahalaa:
ਗੁਰੂ ਅਮਰਦਾਸ ਜੀ ਦੇ ਸਲੋਕ।
सलोक महला ३ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥
Do not call the wandering beggars holy men, if their minds are filled with doubt.
ਇਹੋ ਜਿਹੇ ਬੰਦੇ 'ਸਾਧ-ਸੰਤ' ਨਹੀਂ ਆਖੇ ਜਾ ਸਕਦੇ, ਜਿਨ੍ਹਾਂ ਦੇ ਮਨ ਵਿਚ (ਮਾਇਆ ਆਦਿਕ ਮੰਗਣ ਦੀ ਖ਼ਾਤਰ ਹੀ) ਭਟਕਣਾ ਲੱਗੀ ਪਈ ਹੈ।
अभिआगत एह न आखीअहि जिन कै मन महि भरमु ॥
ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
Whoever gives to them, O Nanak, earns the same sort of merit. ||1||
ਹੇ ਨਾਨਕ! ਇਹੋ ਜਿਹੇ ਸਾਧਾਂ ਨੂੰ (ਅੰਨ ਬਸਤ੍ਰ ਮਾਇਆ ਆਦਿਕ) ਦੇਣਾ ਕੋਈ ਧਾਰਮਿਕ ਕੰਮ ਨਹੀਂ ਹੈ ॥੧॥
तिन के दिते नानका तेहो जेहा धरमु ॥१॥
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥
One who begs for the supreme status of the Fearless and Immaculate Lord
ਜਿਸ ਪਰਮਾਤਮਾ ਨੂੰ ਕੋਈ ਡਰ ਨਹੀਂ ਪੋਹ ਸਕਦਾ, ਜਿਸ ਪਰਮਾਤਮਾ ਨੂੰ ਮਾਇਆ ਦੇ ਮੋਹ ਕਾਲਖ ਨਹੀਂ ਲੱਗ ਸਕਦੀ, ਉਸ ਦਾ ਮਿਲਾਪ ਸਭ ਤੋਂ ਉੱਚਾ ਆਤਮਕ ਦਰਜਾ ਹੈ। ਜਿਹੜਾ ਮਨੁੱਖ ਉਸ (ਉੱਚੇ ਆਤਮਕ ਦਰਜੇ) ਦਾ ਭਿਖਾਰੀ ਹੈ (ਉਹ ਹੈ ਅਸਲ 'ਸਾਧਸੰਤ')।
अभै निरंजन परम पदु ता का भीखकु होइ ॥
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
- how rare are those who have the opportunity, O Nanak, to give food to such a person. ||2||
ਹੇ ਨਾਨਕ! ਇਹੋ ਜਿਹੇ (ਭਿਖਾਰੀ) ਵਾਲਾ (ਨਾਮ-) ਭੋਜਨ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦਾ ਹੈ ॥੨॥
तिस का भोजनु नानका विरला पाए कोइ ॥२॥
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
If I were a religious scholar, an astrologer, or one who could recite the four Vedas,
ਜੇ ਮੈਂ (ਮਿਹਨਤ ਨਾਲ ਵਿੱਦਿਆ ਪ੍ਰਾਪਤ ਕਰ ਕੇ) ਜੋਤਸ਼ੀ (ਭੀ) ਬਣ ਜਾਵਾਂ, ਪੰਡਿਤ (ਭੀ) ਬਣ ਜਾਵਾਂ, (ਅਤੇ) ਚਾਰੇ ਵੇਦ (ਆਪਣੇ) ਮੂੰਹੋਂ ਪੜ੍ਹਦਾ ਰਹਾਂ,
होवा पंडितु जोतकी वेद पड़ा मुखि चारि ॥
ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
I could be famous throughout the nine regions of the earth, for my wisdom and thoughtful contemplation. ||3||
ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖ਼ਿਆਲ ਹਨ ॥੩॥
नवा खंडा विचि जाणीआ अपने चज वीचार ॥३॥
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥
If a Brahmin kills a cow or a female infant, and accepts the offerings of an evil person,
ਬ੍ਰਾਹਮਣ ਦੀ ਹੱਤਿਆ, ਗਾਂ ਦੀ ਹੱਤਿਆ, ਧੀ ਦੀ ਹੱਤਿਆ (ਧੀ ਦਾ ਪੈਸਾ), ਕੁਕਰਮੀ ਦਾ ਪੈਸਾ,
ब्रहमण कैली घातु कंञका अणचारी का धानु ॥
ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥
he is cursed with the leprosy of curses and criticism; he is forever and ever filled with egotistical pride.
(ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ, ਬਦੀਆਂ ਦਾ ਕੋਹੜ, ਹਰ ਵੇਲੇ ਦੀ ਆਕੜ-
फिटक फिटका कोड़ु बदीआ सदा सदा अभिमानु ॥
ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥
One who forgets the Naam, O Nanak, is covered by countless sins.
ਇਹ ਸਾਰੇ ਹੀ ਐਬ, ਹੇ ਨਾਨਕ! ਉਹ ਮਨੁੱਖ ਖੱਟਦੇ ਰਹਿੰਦੇ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਭੁੱਲਿਆ ਰਹਿੰਦਾ ਹੈ।
पाहि एते जाहि वीसरि नानका इकु नामु ॥
ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
Let all wisdom be burnt away, except for the essence of spiritual wisdom. ||4||
ਹੋਰ ਸਾਰੀਆਂ ਹੀ ਸਿਆਣਪਾਂ ਵਿਅਰਥ ਜਾਂਦੀਆਂ ਹਨ, ਸਿਰਫ਼ ਪ੍ਰਭੂ ਦਾ ਨਾਮ ਹੀ ਕਾਇਮ ਰਹਿੰਦਾ ਹੈ। ਇਹ ਨਾਮ ਹੀ ਹੈ ਜੀਵਨ ਦਾ ਨਿਚੋੜ, ਇਹ ਨਾਮ ਹੀ ਹੈ ਅਸਲ ਗਿਆਨ ॥੪॥
सभ बुधी जालीअहि इकु रहै ततु गिआनु ॥४॥
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
No one can erase that primal destiny written upon one's forehead.
(ਮਨੁੱਖ ਦੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ ਲਿਖੇ ਲੇਖ ਨੂੰ ਕੋਈ ਮਨੁੱਖ ਮਿਟਾ ਨਹੀਂ ਸਕਦਾ।
माथै जो धुरि लिखिआ सु मेटि न सकै कोइ ॥
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
O Nanak, whatever is written there, comes to pass. He alone understands, who is blessed by God's Grace. ||5||
ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਵੇ, ਉਹੀ (ਇਸ ਭੇਤ ਨੂੰ) ਸਮਝਦਾ ਹੈ ਕਿ ਧੁਰ ਦਰਗਾਹ ਤੋਂ ਜਿਹੜਾ ਲੇਖ ਲਿਖਿਆ ਜਾਂਦਾ ਹੈ ਉਹ ਵਾਪਰਦਾ ਰਹਿੰਦਾ ਹੈ ॥੫॥
नानक जो लिखिआ सो वरतदा सो बूझै जिस नो नदरि होइ ॥५॥
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥
Those who forget the Naam, the Name of the Lord, and become attached to greed and fraud,
ਨਾਸਵੰਤ ਪਦਾਰਥਾਂ ਦੇ ਲਾਲਚ ਵਿਚ ਫਸ ਕੇ ਜਿਨ੍ਹਾਂ (ਮਨੁੱਖਾਂ) ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ,
जिनी नामु विसारिआ कूड़ै लालचि लगि ॥
ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥
are engrossed in the entanglements of Maya the enticer, with the fire of desire within them.
ਜੋ ਮਨੁੱਖ ਮਨ ਨੂੰ ਮੋਹ ਲੈਣ ਵਾਲੀ ਮਾਇਆ ਦੀ ਖ਼ਾਤਰ ਹੀ ਦੌੜ-ਭੱਜ ਕਰਦੇ ਰਹੇ, (ਉਹਨਾਂ ਦੇ) ਅੰਦਰ ਤ੍ਰਿਸ਼ਨਾ ਦੀ ਅੱਗ (ਬਲਦੀ ਰਹਿੰਦੀ ਹੈ)।
धंधा माइआ मोहणी अंतरि तिसना अगि ॥
ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥
Those who, like the pumpkin vine, are too stubborn climb the trellis, are cheated by Maya the cheater.
ਮਾਇਆ ਦੇ (ਮੋਹ-ਰੂਪ) ਠੱਗ ਕੇ ਜਿਨ੍ਹਾਂ ਦੇ ਆਤਮਕ ਸਰਮਾਏ ਨੂੰ ਲੁੱਟ ਲਿਆ, ਉਹ ਮਨੁੱਖ ਉਹਨਾਂ ਵੇਲਾਂ ਵਾਂਗ ਹਨ ਜਿਨ੍ਹਾਂ ਨੂੰ ਕੋਈ ਫਲ ਨਹੀਂ ਪੈਂਦਾ।
जिना वेलि न तूंबड़ी माइआ ठगे ठगि ॥
ਮਨਮੁਖ ਬੰਨਿੑ ਚਲਾਈਅਹਿ ਨਾ ਮਿਲਹੀ ਵਗਿ ਸਗਿ ॥
The self-willed manmukhs are bound and gagged and led away; the dogs do not join the herd of cows.
(ਜਿਵੇਂ ਕੁੱਤੇ ਗਾਈਆਂ ਮਹੀਆਂ ਦੇ) ਵੱਗ ਵਿਚ ਨਹੀਂ ਰਲ ਸਕਦੇ, (ਤਿਵੇਂ) ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਲਾਲਚ ਵਾਲੇ ਸੁਭਾਵ ਦੇ ਕਾਰਨ (ਗੁਰਮੁਖਾਂ ਵਿਚ) ਨਹੀਂ ਮਿਲ ਸਕਦੇ, (ਚੋਰਾਂ ਵਾਂਗ ਉਹ) ਮਨਮੁਖ ਬੰਨ੍ਹ ਕੇ ਅੱਗੇ ਲਾ ਲਏ ਜਾਂਦੇ ਹਨ।
मनमुख बंनि चलाईअहि ना मिलही वगि सगि ॥
ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥
The Lord Himself misleads the misguided ones, and He Himself unites them in His Union.
(ਪਰ, ਜੀਵ ਦੇ ਕੀਹ ਵੱਸ? ਜਦੋਂ ਪਰਮਾਤਮਾ ਜੀਵ ਨੂੰ) ਆਪ ਕੁਰਾਹੇ ਪਾਂਦਾ ਹੈ (ਤਦੋਂ ਹੀ) ਕੁਰਾਹੇ ਪੈ ਜਾਈਦਾ ਹੈ, ਉਹ ਆਪ ਹੀ (ਜੀਵ ਨੂੰ ਗੁਰਮੁਖਾਂ ਦੀ) ਸੰਗਤ ਵਿਚ ਮਿਲਾਂਦਾ ਹੈ।
आपि भुलाए भुलीऐ आपे मेलि मिलाइ ॥
ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
O Nanak, the Gurmukhs are saved; they walk in harmony with the Will of the True Guru. ||6||
ਹੇ ਨਾਨਕ! ਜੇ ਮਨੁੱਖ ਗੁਰੂ ਦੀ ਰਜ਼ਾ ਅਨੁਸਾਰ ਜੀਵਨ-ਰਾਹ ਤੇ ਤੁਰੇ, ਤਾਂ ਗੁਰੂ ਦੀ ਸਰਨ ਪੈ ਕੇ ਹੀ (ਲਾਲਚ ਆਦਿਕ ਤੋਂ) ਖ਼ਲਾਸੀ ਹਾਸਲ ਕਰਦਾ ਹੈ ॥੬॥
नानक गुरमुखि छुटीऐ जे चलै सतिगुर भाइ ॥६॥
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥
I praise the Praiseworthy Lord, and sing the Praises of the True Lord.
ਸਲਾਹੁਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਮੁੜ ਮੁੜ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਰਿਹਾ ਕਰ।
सालाही सालाहणा भी सचा सालाहि ॥
ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
O Nanak, the One Lord alone is True; stay away from all other doors. ||7||
ਹੇ ਨਾਨਕ! ਸਿਰਫ਼ ਪਰਮਾਤਮਾ ਦਾ ਦਰਵਾਜ਼ਾ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਤੋਂ ਬਿਨਾ ਕੋਈ) ਦੂਜਾ (ਦਰ) ਛੱਡ ਦੇਣਾ ਚਾਹੀਦਾ ਹੈ (ਕਿਸੇ ਹੋਰ ਦੀ ਆਸ ਨਹੀਂ ਬਣਾਣੀ ਚਾਹੀਦੀ) ॥੭॥
नानक सचा एकु दरु बीभा परहरि आहि ॥७॥
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥
O Nanak, wherever I go, I find the True Lord.
ਹੇ ਨਾਨਕ! ਜਿਥੇ ਜਿਥੇ ਮੈਂ ਫਿਰਦਾ ਹਾਂ, ਉਥੇ ਉਥੇ ਉਹ ਸਦਾ ਕਾਇਮ ਰਹਿਣ ਵਾਲਾ (ਪਰਮਾਤਮਾ) ਹੀ (ਮੌਜੂਦ ਹੈ)।
नानक जह जह मै फिरउ तह तह साचा सोइ ॥
ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
Wherever I look, I see the One Lord. He reveals Himself to the Gurmukh. ||8||
ਮੈਂ ਜਿਥੇ (ਭੀ) ਵੇਖਦਾ ਹਾਂ, ਉਥੇ ਸਿਰਫ਼ ਪਰਮਾਤਮਾ ਹੀ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਇਹ ਸਮਝ ਆਉਂਦੀ ਹੈ ॥੮॥
जह देखा तह एकु है गुरमुखि परगटु होइ ॥८॥
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥
The Word of the Shabad is the Dispeller of sorrow, if one enshrines it in the mind.
ਗੁਰੂ ਦਾ ਸ਼ਬਦ (ਮਨੁੱਖ ਦੇ ਅੰਦਰੋਂ ਸਾਰੇ) ਦੁੱਖਾਂ ਦਾ ਨਾਸ ਕਰ ਸਕਣ ਵਾਲਾ ਹੈ (ਪਰ ਇਹ ਤਦੋਂ ਹੀ ਨਿਸ਼ਚਾ ਬਣਦਾ ਹੈ) ਜੇ ਕੋਈ ਮਨੁੱਖ (ਆਪਣੇ) ਮਨ ਵਿਚ (ਗੁਰ-ਸ਼ਬਦ ਨੂੰ) ਵਸਾ ਲਏ।
दूख विसारणु सबदु है जे मंनि वसाए कोइ ॥
ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
By Guru's Grace, it dwells in the mind; by God's Mercy, it is obtained. ||9||
ਗੁਰੂ ਦੀ ਕਿਰਪਾ ਨਾਲ ਹੀ (ਗੁਰੂ ਦਾ ਸ਼ਬਦ ਮਨੁੱਖ ਦੇ) ਮਨ ਵਿਚ ਵੱਸਦਾ ਹੈ, ਗੁਰ-ਸ਼ਬਦ ਦੀ ਪ੍ਰਾਪਤੀ ਭਾਗਾਂ ਨਾਲ ਹੀ ਹੁੰਦੀ ਹੈ ॥੯॥
गुर किरपा ते मनि वसै करम परापति होइ ॥९॥
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥
O Nanak, acting in egotism, countless thousands have wasted away to death.
ਹੇ ਨਾਨਕ! (ਦੁਨੀਆ ਵਿਚ) ਲੱਖਾਂ ਹੀ ਜੀਵ, ਅਣਗਿਣਤ ਜੀਵ, ਬੇਅੰਤ ਜੀਵ 'ਮੈਂ (ਵੱਡਾ)' ਮੈਂ (ਵੱਡਾ)-ਇਹ ਆਖਦੇ ਆਖਦੇ ਦੁਖੀ ਹੋ ਹੋ ਕੇ ਆਤਮਕ ਮੌਤੇ ਮਰਦੇ ਰਹੇ।
नानक हउ हउ करते खपि मुए खूहणि लख असंख ॥
ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
Those who meet with the True Guru are saved, through the Shabad, the True Word of the Inscrutable Lord. ||10||
ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਅਲੱਖ ਪ੍ਰਭੂ ਨੂੰ ਮਿਲ ਪਏ, ਉਹ ਇਸ 'ਹਉ ਹਉ' ਤੋਂ ਬਚਦੇ ਰਹੇ ॥੧੦॥
सतिगुर मिले सु उबरे साचै सबदि अलंख ॥१०॥
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥
Those who serve the True Guru single-mindedly - I fall at the feet of those humble beings.
ਮੈਂ ਉਹਨਾਂ (ਵਡਭਾਗੀ) ਮਨੁੱਖਾਂ ਦੀ ਚਰਨੀਂ ਲੱਗਦਾ ਹਾਂ ਜਿਨ੍ਹਾਂ ਪੂਰੀ ਸਰਧਾ ਨਾਲ ਗੁਰੂ ਨੂੰ ਸੇਵਿਆ ਹੈ (ਗੁਰੂ ਦਾ ਪੱਲਾ ਫੜਿਆ ਹੈ)।
जिना सतिगुरु इक मनि सेविआ तिन जन लागउ पाइ ॥
ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥
Through the Word of the Guru's Shabad, the Lord abides in the mind, and the hunger for Maya departs.
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਅਤੇ ਮਨੁੱਖ ਦੇ ਅੰਦਰ) ਮਾਇਆ ਦਾ ਲਾਲਚ ਦੂਰ ਹੁੰਦਾ ਹੈ।
गुर सबदी हरि मनि वसै माइआ की भुख जाइ ॥
ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥
Immaculate and pure are those humble beings, who, as Gurmukh, merge in the Naam.
ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ) ਨਾਮ ਵਿਚ ਜੁੜਦਾ ਹੈ ਉਹ ਸਾਰੇ ਮਨੁੱਖ ਪਵਿੱਤਰ ਜੀਵਨ ਵਾਲੇ ਚਮਕਦੇ ਜੀਵਨ ਵਾਲੇ ਹੋ ਜਾਂਦੇ ਹਨ।
से जन निरमल ऊजले जि गुरमुखि नामि समाइ ॥
ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
O Nanak, other empires are false; they alone are true emperors, who are imbued with the Naam. ||11||
ਹੇ ਨਾਨਕ! (ਦੁਨੀਆ ਦੀਆਂ) ਹੋਰ (ਸਾਰੀਆਂ) ਪਾਤਿਸ਼ਾਹੀਆਂ ਨਾਸਵੰਤ ਹਨ। ਅਸਲ ਪਾਤਿਸ਼ਾਹ ਉਹ ਹਨ, ਜੋ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ ॥੧੧॥
नानक होरि पतिसाहीआ कूड़ीआ नामि रते पातिसाह ॥११॥
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥
The devoted wife in her husband's home has a great longing to perform loving devotional service to him;
ਜਿਵੇਂ (ਕਿਸੇ) ਮਨੁੱਖ ਦੇ ਘਰ ਵਿਚ (ਉਸ ਦੀ) ਪਤਿਬ੍ਰਤਾ ਇਸਤ੍ਰੀ ਹੈ ਜੋ ਪਿਆਰ-ਭਾਵਨਾ ਨਾਲ (ਆਪਣੇ ਪਤੀ ਦੀ ਸੇਵਾ ਕਰਨ ਦੀ) ਬਹੁਤ ਤਾਂਘ ਕਰਦੀ ਹੈ,
जिउ पुरखै घरि भगती नारि है अति लोचै भगती भाइ ॥
ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥
she prepares and offers to him all sorts of sweet delicacies and dishes of all flavors.
ਖੱਟੇ ਤੇ ਮਿੱਠੇ ਰਸ ਪਾ ਕੇ ਕਈ ਸਵਾਦਲੀਆਂ ਭਾਜੀਆਂ (ਪਤੀ ਵਾਸਤੇ) ਬਣਾਂਦੀ ਰਹਿੰਦੀ ਹੈ;
बहु रस सालणे सवारदी खट रस मीठे पाइ ॥
ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥
In the same way, the devotees praise the Word of the Guru's Bani, and focus their consciousness on the Lord's Name.
ਇਸੇ ਤਰ੍ਹਾਂ ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ ਕੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ।
तिउ बाणी भगत सलाहदे हरि नामै चितु लाइ ॥
ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥
They place mind, body and wealth in offering before the Guru, and sell their heads to Him.
ਉਹਨਾਂ ਭਗਤਾਂ ਨੇ ਆਪਣਾ ਮਨ ਆਪਣਾ ਤਨ ਆਪਣਾ ਧਨ (ਸਭ ਕੁਝ) ਗੁਰੂ ਦੇ ਅੱਗੇ ਲਿਆ ਰੱਖਿਆ ਹੁੰਦਾ ਹੈ, ਉਹਨਾਂ ਨੇ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੁੰਦਾ ਹੈ।
मनु तनु धनु आगै राखिआ सिरु वेचिआ गुर आगै जाइ ॥
ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥
In the Fear of God, His devotees yearn for His devotional worship; God fulfills their desires, and merges them with Himself.
ਪਰਮਾਤਮਾ ਦੇ ਅਦਬ ਵਿਚ ਟਿਕ ਕੇ ਪਰਮਾਤਮਾ ਦੇ ਭਗਤ ਉਸ ਦੀ ਭਗਤੀ ਦੀ ਬਹੁਤ ਤਾਂਘ ਰੱਖਦੇ ਹਨ, ਪ੍ਰਭੂ (ਉਹਨਾਂ ਦੀ) ਤਾਂਘ ਪੂਰੀ ਕਰ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।
भै भगती भगत बहु लोचदे प्रभ लोचा पूरि मिलाइ ॥
ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥
My Lord God is Self-existent and Independent. What does He need to eat to be satisfied?
ਪਰਮਾਤਮਾ ਨੂੰ ਤਾਂ ਕਿਸੇ ਚੀਜ਼ ਦੀ ਕੋਈ ਮੁਥਾਜੀ-ਲੋੜ ਨਹੀਂ ਹੈ, ਫਿਰ ਉਹ ਕਿਹੜੀ ਚੀਜ਼ ਖਾਣ ਨਾਲ ਖ਼ੁਸ਼ ਹੁੰਦਾ ਹੈ?
हरि प्रभु वेपरवाहु है कितु खाधै तिपताइ ॥
ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥
Whoever walks in harmony with the Will of the True Guru, and sings the Glorious Praises of the Lord, is pleasing to Him.
ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਜੀਵਨ-ਤੋਰ ਤੁਰਦਾ ਹੈ ਅਤੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਉਸ ਉਤੇ ਪਰਮਾਤਮਾ) ਪ੍ਰਸੰਨ ਹੁੰਦਾ ਹੈ।
सतिगुर कै भाणै जो चलै तिपतासै हरि गुण गाइ ॥
ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
Blessed, blessed are they, in this Dark Age of Kali Yuga, O Nanak, who walk in harmony with the Will of the True Guru. ||12||
ਹੇ ਨਾਨਕ! ਇਸ ਵਿਕਾਰਾਂ-ਭਰੇ ਸੰਸਾਰ ਵਿਚ ਉਹ ਮਨੁੱਖ ਸੋਭਾ ਖੱਟਦੇ ਹਨ ਜਿਹੜੇ ਗੁਰੂ ਦੀ ਮਰਜ਼ੀ ਅਨੁਸਾਰ ਜੀਵਨ-ਰਾਹ ਤੇ ਤੁਰਦੇ ਹਨ ॥੧੨॥
धनु धनु कलजुगि नानका जि चले सतिगुर भाइ ॥१२॥
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥
Those who do not serve the True Guru, and do not keep the Shabad enshrined in their hearts
(ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ,
सतिगुरू न सेविओ सबदु न रखिओ उर धारि ॥
ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥
cursed are their lives. Why did they even come into the world?
ਉਹ ਕਾਹਦੇ ਲਈ ਜਗਤ ਵਿਚ ਆਏ? ਉਹਨਾਂ ਦਾ ਜੀਵਨ-ਸਮਾ ਫਿਟਕਾਰ-ਜੋਗ ਹੀ ਰਹਿੰਦਾ ਹੈ (ਉਹ ਸਾਰੀ ਉਮਰ ਉਹੋ ਜਿਹੇ ਕੰਮ ਹੀ ਕਰਦੇ ਰਹਿੰਦੇ ਹਨ, ਜਿਨ੍ਹਾਂ ਤੋਂ ਜਗਤ ਵਿਚ ਉਹਨਾਂ ਨੂੰ ਫਿਟਕਾਰਾਂ ਹੀ ਪੈਂਦੀਆਂ ਹਨ)।
धिगु तिना का जीविआ कितु आए संसारि ॥
ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥
If one follows the Guru's Teachings, and keeps the Fear of God in his mind, then he is lovingly attuned to the sublime essence of the Lord.
ਜਦੋਂ ਗੁਰੂ ਦੀ ਮੱਤ ਉਤੇ ਤੁਰ ਕੇ (ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ) ਡਰ-ਅਦਬ ਟਿਕਦਾ ਹੈ, ਤਦੋਂ ਉਹ ਪਰਮਾਤਮਾ ਦੇ ਪਿਆਰ ਵਿਚ ਪਰਮਾਤਮਾ ਦੇ ਮੇਲ-ਆਨੰਦ ਵਿਚ ਜੁੜਦਾ ਹੈ।
गुरमती भउ मनि पवै तां हरि रसि लगै पिआरि ॥
ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
By his primal destiny, he obtains the Name; O Nanak, he is carried across. ||13||
ਪਰ; ਹੇ ਨਾਨਕ! ਹਰਿ-ਨਾਮ ਧੁਰ ਦਰਗਾਹ ਤੋਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਲੇਖ ਅਨੁਸਾਰ ਹੀ ਮਿਲਦਾ ਹੈ, ਤੇ, ਇਹ ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੩॥
नाउ मिलै धुरि लिखिआ जन नानक पारि उतारि ॥१३॥
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥
The world wanders lost in emotional attachment to Maya; it does not realize that its own home is being plundered.
ਮਾਇਆ ਦੇ ਮੋਹ ਦੇ ਕਾਰਨ ਜਗਤ ਭਟਕਦਾ ਫਿਰਦਾ ਹੈ, (ਜੀਵ ਦਾ ਹਿਰਦਾ-) ਘਰ (ਆਤਮਕ ਸਰਮਾਇਆ) ਲੁੱਟਿਆ ਜਾਂਦਾ ਹੈ (ਪਰ ਜੀਵ ਨੂੰ) ਇਹ ਪਤਾ ਹੀ ਨਹੀਂ ਲੱਗਦਾ।
माइआ मोहि जगु भरमिआ घरु मुसै खबरि न होइ ॥
ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥
The self-willed manmukh is blind in the world; his mind is lured away by sexual desire and anger.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਗਤ ਵਿਚ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋਇਆ ਰਹਿੰਦਾ ਹੈ, ਕਾਮ ਨੇ ਕ੍ਰੋਧ ਨੇ (ਉਸ ਦੇ) ਮਨ ਨੂੰ ਚੁਰਾ ਲਿਆ ਹੁੰਦਾ ਹੈ।
काम क्रोधि मनु हिरि लइआ मनमुख अंधा लोइ ॥
ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
With the sword of spiritual wisdom, kill the five demons. Remain awake and aware to the Guru's Teachings.
(ਜਿਹੜਾ ਮਨੁੱਖ) ਆਤਮਕ ਜੀਵਨ ਦੀ ਸੂਝ ਦੀ ਤਲਵਾਰ (ਫੜ ਕੇ ਕਾਮਾਦਿਕ) ਪੰਜ ਵੈਰੀਆਂ ਨੂੰ ਮਾਰ ਲੈਂਦਾ ਹੈ, ਉਹ ਹੀ ਗੁਰੂ ਦੀ ਮੱਤ ਦੀ ਬਰਕਤਿ ਨਾਲ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ।
गिआन खड़ग पंच दूत संघारे गुरमति जागै सोइ ॥
ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥
The Jewel of the Naam is revealed, and the mind and body are purified.
(ਉਸ ਦੇ ਅੰਦਰ) ਪਰਮਾਤਮਾ ਦੇ ਨਾਮ ਦਾ ਰਤਨ ਚਮਕ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਪਵਿੱਤਰ ਹੋ ਜਾਂਦਾ ਹੈ।
नाम रतनु परगासिआ मनु तनु निरमलु होइ ॥
ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥
Those who lack the Naam wander around lost, with their noses cut off; without the Name, they sit and cry.
ਪਰ, ਨਾਮ ਤੋਂ ਵਾਂਜੇ ਹੋਏ ਮਨੁੱਖ ਬੇ-ਸ਼ਰਮਾਂ ਵਾਂਗ ਤੁਰੇ ਫਿਰਦੇ ਹਨ। ਨਾਮ ਤੋਂ ਵਾਂਜਿਆ ਹੋਇਆ ਮਨੁੱਖ ਬਹਿ ਕੇ ਰੋਂਦਾ ਰਹਿੰਦਾ ਹੈ (ਸਦਾ ਦੁਖੀ ਰਹਿੰਦਾ ਹੈ)।
नामहीन नकटे फिरहि बिनु नावै बहि रोइ ॥
ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥
O Nanak, no one can erase that which is pre-ordained by the Creator Lord. ||14||
ਹੇ ਨਾਨਕ! (ਕਰਤਾਰ ਦੀ ਰਜ਼ਾ ਇਉਂ ਹੀ ਹੈ ਕਿ ਨਾਮ-ਹੀਨ ਪ੍ਰਾਣੀ ਦੁਖੀ ਰਹੇ, ਸੋ) ਕਰਤਾਰ ਨੇ ਜੋ ਕੁਝ ਧੁਰ ਦਰਗਾਹ ਤੋਂ ਇਹ ਲੇਖ ਲਿਖ ਦਿੱਤਾ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ (ਉਲਟਾ ਨਹੀਂ ਸਕਦਾ) ॥੧੪॥
नानक जो धुरि करतै लिखिआ सु मेटि न सकै कोइ ॥१४॥
ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥
The Gurmukhs earn the wealth of the Lord, contemplating the Word of the Guru's Shabad.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਹਰਿ-ਨਾਮ ਨੂੰ) ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟ ਲਿਆ ਹੈ।
गुरमुखा हरि धनु खटिआ गुर कै सबदि वीचारि ॥
ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥
They receive the wealth of the Naam; their treasures are overflowing.
ਗੁਰਮੁਖਾਂ ਨੇ ਕੀਮਤੀ ਨਾਮ-ਧਨ ਲੱਭ ਲਿਆ ਹੈ (ਉਹਨਾਂ ਦੇ ਅੰਦਰ ਹਰਿ-ਨਾਮ-ਧਨ ਦੇ) ਅਮੁੱਕ ਖ਼ਜ਼ਾਨੇ ਭਰੇ ਰਹਿੰਦੇ ਹਨ।
नामु पदारथु पाइआ अतुट भरे भंडार ॥
ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥
Through the Word of the Guru's Bani, they utter the Glorious Praises of the Lord, whose end and limitations cannot be found.
ਜਿਸ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ (ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਪਰਮਾਤਮਾ ਦੇ ਗੁਣਾਂ ਨੂੰ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੀ) ਬਾਣੀ ਦੀ ਰਾਹੀਂ ਉਚਾਰਦੇ ਰਹਿੰਦੇ ਹਨ।
हरि गुण बाणी उचरहि अंतु न पारावारु ॥
ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥
O Nanak, the Creator is the Doer of all; the Creator Lord beholds all. ||15||
ਪਰ, ਹੇ ਨਾਨਕ! ਇਹ ਸਾਰੇ ਢੋਅ ਕਰਤਾਰ (ਆਪ ਹੀ) ਢੁਕਾਂਦਾ ਹੈ, (ਇਸ ਖੇਡ ਨੂੰ) ਸਿਰਜਣਹਾਰ (ਆਪ) ਵੇਖ ਰਿਹਾ ਹੈ ॥੧੫॥
नानक सभ कारण करता करै वेखै सिरजनहारु ॥१५॥
ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥
Within the Gurmukh is intuitive peace and poise; his mind ascends to the Tenth Plane of the Akaashic Ethers.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਦਾ ਮਨ (ਉਸ) ਦਸਵੇਂ ਦੁਆਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਸਰੀਰ ਉਤੇ ਨੌ ਗੋਲਕਾਂ ਦਾ ਪ੍ਰਭਾਵ ਨਹੀਂ ਪੈ ਸਕਦਾ)।
गुरमुखि अंतरि सहजु है मनु चड़िआ दसवै आकासि ॥
ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥
No one is sleepy or hungry there; they dwell in the peace of the Ambrosial Name of the Lord.
ਉਸ ਅਵਸਥਾ ਵਿਚ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਆਉਂਦੀ, ਮਾਇਆ ਦੀ ਭੁੱਖ ਨਹੀਂ (ਸਤਾਂਦੀ)। (ਉਸ ਅਵਸਥਾ ਵਿਚ ਗੁਰਮੁਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਟਿਕਿਆ ਰਹਿੰਦਾ ਹੈ। ਆਤਮਕ ਆਨੰਦ ਬਣਿਆ ਰਹਿੰਦਾ ਹੈ।
तिथै ऊंघ न भुख है हरि अंम्रित नामु सुख वासु ॥
ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥
O Nanak, pain and pleasure do not afflict anyone, where the Light of the Lord, the Supreme Soul, illuminates. ||16||
ਹੇ ਨਾਨਕ! ਜਿਸ ਹਿਰਦੇ ਵਿਚ ਸਰਬ-ਵਿਆਪਕ ਪਰਮਾਤਮਾ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਥੇ ਨਾਹ ਦੁੱਖ ਨਾਹ ਸੁਖ (ਕੋਈ ਭੀ ਆਪਣਾ) ਜ਼ੋਰ ਨਹੀਂ ਪਾ ਸਕਦਾ ॥੧੬॥
नानक दुखु सुखु विआपत नही जिथै आतम राम प्रगासु ॥१६॥
ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥
All have come, wearing the robes of sexual desire and anger.
ਸਾਰੇ ਜੀਵ ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਰੰਗ ਵਿਚ ਰੰਗਿਆ ਜਾ ਸਕਣ ਵਾਲਾ ਸਰੀਰ-ਚੋਲਾ ਪਹਿਨ ਕੇ (ਜਗਤ ਵਿਚ) ਆਉਂਦੇ ਹਨ;
काम क्रोध का चोलड़ा सभ गलि आए पाइ ॥
ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥
Some are born, and some pass away. They come and go according to the Hukam of the Lord's Command.
ਕਈ ਜੰਮਦੇ ਹਨ ਕਈ ਮਰਦੇ ਹਨ, (ਸਾਰੀ ਲੁਕਾਈ ਪਰਮਾਤਮਾ ਦੇ) ਹੁਕਮ ਵਿਚ ਹੀ ਜਨਮ ਮਰਨ ਦੇ ਗੇੜ ਵਿਚ ਪਈ ਹੋਈ ਹੈ।
इकि उपजहि इकि बिनसि जांहि हुकमे आवै जाइ ॥
ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥
Their comings and goings in reincarnation do not end; they are imbued with the love of duality.
(ਜਿਤਨਾ ਚਿਰ ਜੀਵ ਦੀ) ਮਾਇਆ ਦੇ ਮੋਹ ਵਿਚ ਪ੍ਰੀਤ ਲੱਗੀ ਹੋਈ ਹੈ (ਉਤਨਾ ਚਿਰ ਇਸ ਦਾ) ਜਨਮ ਮਰਨ ਦਾ ਗੇੜ ਮੁੱਕਦਾ ਨਹੀਂ।
जंमणु मरणु न चुकई रंगु लगा दूजै भाइ ॥
ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥
Bound in bondage, they are made to wander, and they cannot do anything about it. ||17||
ਪਰਮਾਤਮਾ ਨੇ (ਆਪ ਹੀ ਮੋਹ ਦੀ) ਰੱਸੀ ਨਾਲ ਬੰਨ੍ਹ ਕੇ (ਸਾਰੀ ਲੁਕਾਈ ਜਨਮ ਮਰਨ ਦੇ ਗੇੜ ਵਿਚ) ਪਾਈ ਹੋਈ ਹੈ। (ਇਸ ਵਿਚੋਂ ਨਿਕਲਣ ਲਈ ਉਸ ਦੀ ਮਿਹਰ ਤੋਂ ਬਿਨਾ ਹੋਰ) ਕੋਈ ਉਪਾਉ ਕੀਤਾ ਨਹੀਂ ਜਾ ਸਕਦਾ ॥੧੭॥
बंधनि बंधि भवाईअनु करणा कछू न जाइ ॥१७॥
ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥
Those, upon whom the Lord showers His Mercy, come and meet the True Guru.
ਜਿਨ੍ਹਾਂ (ਮਨੁੱਖਾਂ) ਉੱਤੇ ਉਸ (ਪਰਮਾਤਮਾ) ਨੇ ਮਿਹਰ ਕਰ ਦਿੱਤੀ, ਉਹਨਾਂ ਨੂੰ ਗੁਰੂ ਆ ਕੇ ਮਿਲ ਪਿਆ।
जिन कउ किरपा धारीअनु तिना सतिगुरु मिलिआ आइ ॥
ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥
Meeting with the True Guru, they turn away from the world; they remain dead while still alive, with intuitive peace and poise.
ਗੁਰੂ ਮਿਲਣ ਨਾਲ (ਜਿਸ ਮਨੁੱਖ ਦੀ ਸੁਰਤ ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਪਈ, ਉਹ ਮਨੁੱਖ (ਵਿਕਾਰਾਂ ਵਲੋਂ) ਮਰ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਜੀਊ ਪਿਆ (ਆਤਮਕ ਜੀਵਨ ਜੀਊਣ ਲੱਗ ਪਿਆ)।
सतिगुरि मिले उलटी भई मरि जीविआ सहजि सुभाइ ॥
ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥
O Nanak, the devotees are imbued with the Lord; they are absorbed in the Name of the Lord. ||18||
ਹੇ ਨਾਨਕ! (ਪਰਮਾਤਮਾ ਦੀ) ਭਗਤੀ ਦੇ ਰੰਗ ਵਿਚ ਰੰਗੀਜਿਆਂ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧੮॥
नानक भगती रतिआ हरि हरि नामि समाइ ॥१८॥
ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥
The intellect of the self-willed manmukh is fickle; he is very tricky and clever within.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਮੱਤ ਹਰ ਵੇਲੇ ਭਟਕਦੀ ਰਹਿੰਦੀ ਹੈ, ਉਹਨਾਂ ਦੇ ਅੰਦਰ (ਆਪਣੀ ਮੱਤ ਦੀ) ਚਤੁਰਾਈ (ਦਾ) ਬਹੁਤ (ਮਾਣ) ਹੁੰਦਾ ਹੈ।
मनमुख चंचल मति है अंतरि बहुतु चतुराई ॥
ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥
Whatever he has done, and all that he does, is useless. Not even an iota of it is acceptable.
(ਆਪਣੀ ਅਕਲ ਦੇ ਆਸਰੇ ਪੁੰਨ ਦਾਨ ਆਦਿਕ ਦਾ) ਕੀਤਾ ਹੋਇਆ (ਉਹਨਾਂ ਦਾ) ਸਾਰਾ ਉੱਦਮ ਵਿਅਰਥ ਜਾਂਦਾ ਹੈ (ਉਹਨਾਂ ਦਾ ਇਹ ਉੱਦਮ ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ।
कीता करतिआ बिरथा गइआ इकु तिलु थाइ न पाई ॥
ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
The charity and generosity he pretends to give will be judged by the Righteous Judge of Dharma.
ਪੁੰਨ ਦਾਨ (ਆਦਿਕ) ਜਿਹੜਾ ਭੀ (ਕਰਮ-ਬੀਜ ਉਹ ਆਪਣੀ ਸਰੀਰ-ਧਰਤੀ ਵਿਚ) ਬੀਜਦੇ ਹਨ, (ਉਹਨਾਂ ਦੀ ਇਹ) ਸਾਰੀ (ਮਿਹਨਤ) ਧਰਮਰਾਜ ਦੇ ਹਵਾਲੇ ਹੋ ਜਾਂਦੀ ਹੈ (ਭਾਵ, ਇਸ ਸਾਰੀ ਮਿਹਨਤ ਨਾਲ ਤਾਂ ਮਨੁੱਖ ਧਰਮਰਾਜ ਦੇ ਹੀ ਅਧੀਨ ਰਹਿੰਦਾ ਹੈ)।
पुंन दानु जो बीजदे सभ धरम राइ कै जाई ॥
ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥
Without the True Guru, the Messenger of Death does not leave the mortal alone; he is ruined by the love of duality.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ। ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖ਼ੁਆਰ ਹੀ ਹੁੰਦਾ ਹੈ।
बिनु सतिगुरू जमकालु न छोडई दूजै भाइ खुआई ॥
ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥
Youth slips away imperceptibly, old age comes, and then he dies.
(ਮਨੁੱਖ ਦੀ) ਜੁਆਨੀ ਲੰਘਦਿਆਂ ਚਿਰ ਨਹੀਂ ਲੱਗਦਾ, ਬੁਢੇਪਾ ਆ ਪਹੁੰਚਦਾ ਹੈ, (ਤੇ ਆਖ਼ਰ ਪ੍ਰਾਣੀ) ਮਰ ਜਾਂਦਾ ਹੈ।
जोबनु जांदा नदरि न आवई जरु पहुचै मरि जाई ॥
ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥
The mortal is caught in love and emotional attachment to children and spouse, but none of them will be his helper and support in the end.
ਪੁੱਤਰ, ਇਸਤ੍ਰੀ, ਮਾਇਆ ਦਾ ਮੋਹ ਪਿਆਰ-(ਇਹਨਾਂ ਵਿਚੋਂ) ਅੰਤ ਵੇਲੇ ਕੋਈ ਯਾਰ ਨਹੀਂ ਬਣਦਾ, ਕੋਈ ਸਾਥੀ ਨਹੀਂ ਬਣਦਾ।
पुतु कलतु मोहु हेतु है अंति बेली को न सखाई ॥
ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥
Whoever serves the True Guru finds peace; the Name comes to abide in the mind.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦਾ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ।
सतिगुरु सेवे सो सुखु पाए नाउ वसै मनि आई ॥
ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
O Nanak, great and very fortunate are those who, as Gurmukh, are absorbed in the Naam. ||19||
ਹੇ ਨਾਨਕ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ, ਉਹ ਸਾਰੇ ਉੱਚੇ ਜੀਵਨ ਹੁੰਦੇ ਹਨ, ਵੱਡੇ ਭਾਗਾਂ ਵਾਲੇ ਹੁੰਦੇ ਹਨ ॥੧੯॥
नानक से वडे वडभागी जि गुरमुखि नामि समाई ॥१९॥
ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥
The self-willed manmukhs do not even think of the Name; without the Name, they cry in pain.
ਪਰਮਾਤਮਾ ਦੇ ਨਾਮ ਤੋਂ ਖੁੰਝਿਆ ਹੋਇਆ ਮਨੁੱਖ (ਸਦਾ ਆਪਣੇ) ਦੁੱਖ ਫਰੋਲਦਾ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ।
मनमुख नामु न चेतनी बिनु नावै दुख रोइ ॥
ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥
They do not worship the Lord, the Supreme Soul; how can they find peace in duality?
ਸਰਬ-ਵਿਆਪਕ ਪ੍ਰਭੂ ਦੀ ਭਗਤੀ ਨਹੀਂ ਕਰਦੇ। (ਭਲਾ) ਮਾਇਆ ਦੇ ਮੋਹ ਵਿਚ (ਫਸੇ ਰਹਿ ਕੇ ਉਹਨਾਂ ਨੂੰ) ਸੁਖ ਕਿਵੇਂ ਹੋ ਸਕਦਾ ਹੈ?
आतमा रामु न पूजनी दूजै किउ सुखु होइ ॥
ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥
They are filled with the filth of egotism; they do not wash it away with the Word of the Shabad.
ਉਹਨਾਂ ਦੇ ਅੰਦਰ ਹਉਮੈ ਦੀ ਮੈਲ ਟਿਕੀ ਰਹਿੰਦੀ ਹੈ ਜਿਸ ਨੂੰ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਧੋ ਕੇ ਨਹੀਂ ਕੱਢਦੇ।
हउमै अंतरि मैलु है सबदि न काढहि धोइ ॥
ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥
O Nanak, without the Name, they die in their filth; they waste the priceless opportunity of this human life. ||20||
ਹੇ ਨਾਨਕ! ਨਾਮ ਤੋਂ ਵਾਂਜੇ ਹੋਏ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਕੇ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਨ, ਤੇ ਆਤਮਕ ਮੌਤ ਸਹੇੜੀ ਰੱਖਦੇ ਹਨ ॥੨੦॥
नानक बिनु नावै मैलिआ मुए जनमु पदारथु खोइ ॥२०॥
ਮਨਮੁਖ ਬੋਲੇ ਅੰਧੁਲੇ ਤਿਸ ਮਹਿ ਅਗਨੀ ਕਾ ਵਾਸੁ ॥
The self-willed manmukhs are deaf and blind; they are filled with the fire of desire.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਸੁਰਤ) ਵਿਚ ਤ੍ਰਿਸ਼ਨਾ ਦੀ ਅੱਗ ਦਾ ਨਿਵਾਸ ਹੋਇਆ ਰਹਿੰਦਾ ਹੈ। (ਆਤਮਕ ਜੀਵਨ ਵਲੋਂ ਉਹ) ਅੰਨ੍ਹੇ ਤੇ ਬੋਲੇ ਹੋਏ ਰਹਿੰਦੇ ਹਨ।
मनमुख बोले अंधुले तिस महि अगनी का वासु ॥
ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥
They have no intuitive understanding of the Guru's Bani; they are not illumined with the Shabad.
ਉਹ ਗੁਰੂ ਦੀ ਬਾਣੀ ਵਿਚ ਸੁਰਤ ਜੋੜਨੀ ਨਹੀਂ ਸਮਝਦੇ, ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੀ ਸੁਰਤ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਨਹੀਂ ਕਰਦੇ।
बाणी सुरति न बुझनी सबदि न करहि प्रगासु ॥
ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥
They do not know their own inner being, and they have no faith in the Guru's Word.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਆਪਣੇ ਆਪੇ ਦੀ ਸੂਝ ਨਹੀਂ ਹੁੰਦੀ, ਉਹ ਗੁਰੂ ਦੇ ਬਚਨ ਵਿਚ ਸਰਧਾ ਨਹੀਂ ਲਿਆਉਂਦੇ।
ओना आपणी अंदरि सुधि नही गुर बचनि न करहि विसासु ॥
ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥
The Word of the Guru's Shabad is within the being of the spiritually wise ones. They always blossom in His love.
ਪਰ, ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਦੇ ਅੰਦਰ (ਸਦਾ) ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੀ ਲਗਨ ਸਦਾ ਹਰੀ ਵਿਚ ਰਹਿੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰ) ਸਦਾ (ਆਤਮਕ) ਖਿੜਾਉ ਬਣਿਆ ਰਹਿੰਦਾ ਹੈ।
गिआनीआ अंदरि गुर सबदु है नित हरि लिव सदा विगासु ॥
ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥
The Lord saves the honor of the spiritually wise ones. I am forever a sacrifice to them.
ਪਰਮਾਤਮਾ ਆਤਮਕ ਜੀਵਨ ਵਾਲੇ ਮਨੁੱਖਾਂ ਦੀ ਸਦਾ (ਇੱਜ਼ਤ) ਰੱਖਦਾ ਹੈ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।
हरि गिआनीआ की रखदा हउ सद बलिहारी तासु ॥
ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥
Servant Nanak is the slave of those Gurmukhs who serve the Lord. ||21||
ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦਾ ਸੇਵਕ ਹੈ ॥੨੧॥
गुरमुखि जो हरि सेवदे जन नानकु ता का दासु ॥२१॥
ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥
The poisonous snake, the serpent of Maya, has surrounded the world with its coils, O mother!
ਮਾਇਆ ਸੱਪ ਹੈ ਵੱਡਾ ਸੱਪ। ਆਤਮਕ ਮੌਤ ਲਿਆਉਣ ਵਾਲੀ ਜ਼ਹਰ ਦਾ ਭਰਿਆ ਇਹ ਮਾਇਆ-ਸੱਪ ਜਗਤ ਨੂੰ ਘੇਰੀ ਬੈਠਾ ਹੈ।
माइआ भुइअंगमु सरपु है जगु घेरिआ बिखु माइ ॥
ਬਿਖ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥
The antidote to this poisonous venom is the Name of the Lord; the Guru places the magic spell of the Shabad into the mouth.
ਪਰਮਾਤਮਾ ਦਾ ਨਾਮ (ਹੀ ਇਸ) ਜ਼ਹਰ ਦਾ ਅਸਰ ਮੁਕਾ ਸਕਣ ਵਾਲਾ ਹੈ। ਗੁਰੂ ਦਾ ਸ਼ਬਦ (ਹੀ) ਗਾਰੁੜ ਮੰਤ੍ਰ ਹੈ (ਇਸ ਨੂੰ ਸਦਾ ਆਪਣੇ) ਮੂੰਹ ਵਿਚ ਪਾਈ ਰੱਖ।
बिख का मारणु हरि नामु है गुर गरुड़ सबदु मुखि पाइ ॥
ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
Those who are blessed with such pre-ordained destiny come and meet the True Guru.
ਜਿਨ੍ਹਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ,
जिन कउ पूरबि लिखिआ तिन सतिगुरु मिलिआ आइ ॥
ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥
Meeting with the True Guru, they become immaculate, and the poison of egotism is eradicated.
ਗੁਰੂ ਨੂੰ ਮਿਲ ਕੇ ਉਹਨਾਂ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਉਹਨਾਂ ਦੇ ਅੰਦਰੋਂ ਹਉਮੈ ਦਾ ਜ਼ਹਰ ਸਦਾ ਲਈ ਦੂਰ ਹੋ ਜਾਂਦਾ ਹੈ।
मिलि सतिगुर निरमलु होइआ बिखु हउमै गइआ बिलाइ ॥
ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥
Radiant and bright are the faces of the Gurmukhs; they are honored in the Court of the Lord.
ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਰੌਸ਼ਨ ਹੋ ਜਾਂਦੇ ਹਨ।
गुरमुखा के मुख उजले हरि दरगह सोभा पाइ ॥
ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥
Servant Nanak is forever a sacrifice to those who walk in harmony with the Will of the True Guru. ||22||
ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ ਜਿਹੜੇ ਗੁਰੂ ਦੀ ਰਜ਼ਾ ਵਿਚ ਤੁਰਦੇ ਹਨ ॥੨੨॥
जन नानकु सदा कुरबाणु तिन जो चालहि सतिगुर भाइ ॥२२॥
ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥
The True Guru, the Primal Being, has no hatred or vengeance. His heart is constantly attuned to the Lord.
ਗੁਰੂ (ਇਕ ਐਸਾ ਮਹਾ) ਪੁਰਖ ਹੈ ਜਿਸ ਦਾ ਕਿਸੇ ਨਾਲ ਭੀ ਵੈਰ ਨਹੀਂ ਹੈ, ਗੁਰੂ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਲਗਨ ਲਾਈ ਰੱਖਦਾ ਹੈ।
सतिगुर पुरखु निरवैरु है नित हिरदै हरि लिव लाइ ॥
ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥
Whoever directs hatred against the Guru, who has no hatred at all, only sets his own home on fire.
ਜਿਹੜਾ ਮਨੁੱਖ (ਅਜਿਹੇ) ਨਿਰਵੈਰ (ਗੁਰੂ) ਨਾਲ ਵੈਰ ਬਣਾਈ ਰੱਖਦਾ ਹੈ, ਉਹ ਆਪਣੇ (ਹਿਰਦੇ-) ਘਰ ਵਿਚ (ਈਰਖਾ ਦੀ) ਚੁਆਤੀ ਬਾਲੀ ਰੱਖਦਾ ਹੈ।
निरवैरै नालि वैरु रचाइदा अपणै घरि लूकी लाइ ॥
ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥
Anger and egotism are within him night and day; he burns, and suffers constant pain.
ਉਸ ਦੇ ਅੰਦਰ ਕ੍ਰੋਧ (ਦਾ ਭਾਂਬੜ) ਹੈ, ਉਸ ਦੇ ਅੰਦਰ ਅਹੰਕਾਰ (ਦਾ ਭਾਂਬੜ ਬਲਦਾ ਰਹਿੰਦਾ) ਹੈ (ਜਿਸ ਵਿਚ) ਉਹ ਹਰ ਵੇਲੇ ਸੜਦਾ ਰਹਿੰਦਾ ਹੈ, ਤੇ, ਸਦਾ ਦੁੱਖ ਪਾਂਦਾ ਰਹਿੰਦਾ ਹੈ।
अंतरि क्रोधु अहंकारु है अनदिनु जलै सदा दुखु पाइ ॥
ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥
They babble and tell lies, and keep on barking, eating the poison of the love of duality.
(ਜਿਹੜੇ ਮਨੁੱਖ ਗੁਰੂ ਦੇ ਵਿਰੁੱਧ) ਝੂਠ ਬੋਲ ਬੋਲ ਕੇ ਵਾਹੀ ਤਬਾਹੀ ਬੋਲਦੇ ਰਹਿੰਦੇ ਹਨ, ਮਾਇਆ ਦੇ ਮੋਹ ਵਿਚ (ਉਹ ਇਉਂ ਆਤਮਕ ਮੌਤੇ ਮਰੇ ਰਹਿੰਦੇ ਹਨ, ਜਿਵੇਂ) ਉਹਨਾਂ ਜ਼ਹਰ ਖਾਧੀ ਹੁੰਦੀ ਹੈ।
कूड़ु बोलि बोलि नित भउकदे बिखु खाधे दूजै भाइ ॥
ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥
For the sake of the poison of Maya, they wander from house to house, and lose their honor.
ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੀ ਖ਼ਾਤਰ ਉਹ ਘਰ ਘਰ (ਦੇ ਬੂਹੇ) ਤੇ ਇੱਜ਼ਤ ਗਵਾ ਕੇ (ਹੌਲੇ ਪੈ ਕੇ) ਭਟਕਦੇ ਫਿਰਦੇ ਹਨ।
बिखु माइआ कारणि भरमदे फिरि घरि घरि पति गवाइ ॥
ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥
They are like the son of a prostitute, who does not know the name of his father.
(ਅਜਿਹੇ ਮਨੁੱਖ) ਵੇਸੁਆ ਦੇ ਪੁੱਤਰ ਵਾਂਗ (ਨੱਕ-ਵੱਢੇ ਹੁੰਦੇ ਹਨ) ਜਿਸ ਦੇ ਪਿਤਾ ਦਾ ਨਾਮ ਗੁੰਮ ਹੋ ਜਾਂਦਾ ਹੈ।
बेसुआ केरे पूत जिउ पिता नामु तिसु जाइ ॥
ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥
They do not remember the Name of the Lord, Har, Har; the Creator Himself brings them to ruin.
ਉਹ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ (ਪਰ ਉਹਨਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ (ਹੀ ਉਹਨਾਂ ਨੂੰ) ਕੁਰਾਹੇ ਪਾਇਆ ਹੁੰਦਾ ਹੈ।
हरि हरि नामु न चेतनी करतै आपि खुआइ ॥
ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥
The Lord showers His Mercy upon the Gurmukhs, and reunites the separated ones with Himself.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਉਤੇ ਹਰੀ ਨੇ ਆਪ ਕਿਰਪਾ ਕੀਤੀ ਹੁੰਦੀ ਹੈ। ਗੁਰੂ ਦੀ ਰਾਹੀਂ ਉਹਨਾਂ ਵਿਛੁੜਿਆਂ ਨੂੰ ਹਰੀ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ।
हरि गुरमुखि किरपा धारीअनु जन विछुड़े आपि मिलाइ ॥
ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥
Servant Nanak is a sacrifice to those who fall at the Feet of the True Guru. ||23||
ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ, ਜਿਹੜੇ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ ॥੨੩॥
जन नानकु तिसु बलिहारणै जो सतिगुर लागे पाइ ॥२३॥
ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥
Those who are attached to the Naam, the Name of the Lord, are saved; without the Name, they must go to the City of Death.
ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਗਏ। ਨਾਮ ਤੋਂ ਖ਼ਾਲੀ ਰਹਿਣ ਵਾਲੇ ਮਨੁੱਖ ਜਮਰਾਜ ਦੇ ਵੱਸ ਪੈਂਦੇ ਹਨ।
नामि लगे से ऊबरे बिनु नावै जम पुरि जांहि ॥
ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥
O Nanak, without the Name, they find no peace; they come and go in reincarnation with regrets. ||24||
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਆਤਮਕ ਆਨੰਦ ਨਹੀਂ ਮਿਲਦਾ। (ਜਗਤ ਵਿਚ) ਜਨਮ ਲੈ ਕੇ (ਨਾਮ ਤੋਂ ਸੱਖਣੇ ਹੀ) ਜਾਂਦੇ ਹਨ ਤੇ ਪਛੁਤਾਂਦੇ ਰਹਿੰਦੇ ਹਨ ॥੨੪॥
नानक बिनु नावै सुखु नही आइ गए पछुताहि ॥२४॥
ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥
When anxiety and wanderings come to an end, the mind becomes happy.
ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ,
चिंता धावत रहि गए तां मनि भइआ अनंदु ॥
ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥
By Guru's Grace, the soul-bride understands, and then she sleeps without worry.
(ਪਰ ਇਹ ਭੇਤ) ਗੁਰੂ ਦੀ ਕਿਰਪਾ ਨਾਲ ਹੀ ਸਮਝ ਸਕੀਦਾ ਹੈ। (ਜਿਹੜੀ) ਜੀਵ-ਇਸਤ੍ਰੀ (ਇਸ ਭੇਤ ਨੂੰ ਸਮਝ ਲੈਂਦੀ ਹੈ, ਉਹ) ਚਿੰਤਾ-ਰਹਿਤ ਅਵਸਥਾ ਵਿਚ ਲੀਨ ਰਹਿੰਦੀ ਹੈ।
गुर प्रसादी बुझीऐ सा धन सुती निचिंद ॥
ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥
Those who have such pre-ordained destiny meet with the Guru, the Lord of the Universe.
ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ਉਹਨਾਂ ਨੂੰ ਗੁਰੂ-ਪਰਮਾਤਮਾ ਮਿਲ ਪੈਂਦਾ ਹੈ।
जिन कउ पूरबि लिखिआ तिना भेटिआ गुर गोविंदु ॥
ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥
O Nanak, they merge intuitively into the Lord, the Embodiment of Supreme Bliss. ||25||
ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ। ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ (ਦਾ ਮਿਲਾਪ) ਉਹ ਮਨੁੱਖ ਪ੍ਰਾਪਤ ਕਰ ਲੈਂਦੇ ਹਨ ॥੨੫॥
नानक सहजे मिलि रहे हरि पाइआ परमानंदु ॥२५॥
ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥
Those who serve their True Guru, who contemplate the Word of the Guru's Shabad,
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਪਿਆਰੇ ਗੁਰੂ ਦੀ ਸਰਨ ਪਏ ਰਹਿੰਦੇ ਹਨ,
सतिगुरु सेवनि आपणा गुर सबदी वीचारि ॥
ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥
who honor and obey the Will of the True Guru, who keep the Lord's Name enshrined within their hearts,
ਗੁਰੂ ਦੀ ਰਜ਼ਾ ਨੂੰ (ਸਿਰ-ਮੱਥੇ) ਮੰਨਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ,
सतिगुर का भाणा मंनि लैनि हरि नामु रखहि उर धारि ॥
ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥
are honored, here and hereafter; they are dedicated to the business of the Lord's Name.
ਪਰਮਾਤਮਾ ਦੇ ਨਾਮ-ਵਪਾਰ ਵਿਚ ਰੁੱਝੇ ਰਹਿੰਦੇ ਹਨ, ਉਹ ਮਨੁੱਖ ਇਸ ਲੋਕ ਵਿਚ ਅਤੇ ਪਰਲੋਕ ਵਿਚ ਸਤਕਾਰੇ ਜਾਂਦੇ ਹਨ।
ऐथै ओथै मंनीअनि हरि नामि लगे वापारि ॥
ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥
Through the Word of the Shabad, the Gurmukhs gain recognition in that Court of the True Lord.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ ਦਰਬਾਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਪਛਾਣੇ ਜਾਂਦੇ ਹਨ।
गुरमुखि सबदि सिञापदे तितु साचै दरबारि ॥
ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥
The True Name is their merchandise, the True Name is their expenditure; the Love of their Beloved fills their inner beings.
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦਾ ਵਣਜ (ਕਰਦੇ ਰਹਿੰਦੇ ਹਨ), ਸਦਾ-ਥਿਰ ਹਰਿ-ਨਾਮ ਹੀ ਆਤਮਕ ਖ਼ੁਰਾਕ ਦੇ ਤੌਰ ਤੇ ਵਰਤਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਪਰਮਾਤਮਾ ਦਾ ਪ੍ਰੇਮ-ਪਿਆਰ (ਸਦਾ ਟਿਕਿਆ ਰਹਿੰਦਾ ਹੈ)।
सचा सउदा खरचु सचु अंतरि पिरमु पिआरु ॥
ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥
The Messenger of Death does not even approach them; the Creator Lord Himself forgives them.
ਉਹਨਾਂ ਉਤੇ ਕਰਤਾਰ ਨੇ ਆਪ ਮਿਹਰ ਕੀਤੀ ਹੁੰਦੀ ਹੈ, ਮੌਤ (ਦਾ ਡਰ ਉਹਨਾਂ ਦੇ) ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਆਉਂਦੀ)।
जमकालु नेड़ि न आवई आपि बखसे करतारि ॥
ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥
O Nanak, they alone are wealthy, who are imbued with the Naam; the rest of the world is poor. ||26||
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਧਨਵਾਨ ਹਨ, ਬਾਕੀ ਸਾਰਾ ਸੰਸਾਰ ਕੰਗਾਲ ਹੈ ॥੨੬॥
नानक नाम रते से धनवंत हैनि निरधनु होरु संसारु ॥२६॥
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥
The Lord's Name is the Support of the Lord's humble servants. Without the Lord's Name, there is no other place, no place of rest.
ਪਰਮਾਤਮਾ ਦਾ ਨਾਮ (ਹੀ ਪਰਮਾਤਮਾ ਦੇ) ਸੇਵਕਾਂ ਦਾ ਸਹਾਰਾ ਹੈ, ਹਰਿ-ਨਾਮ ਤੋਂ ਬਿਨਾ (ਉਹਨਾਂ ਨੂੰ) ਕੋਈ ਹੋਰ ਆਸਰਾ ਨਹੀਂ ਸੁੱਝਦਾ।
जन की टेक हरि नामु हरि बिनु नावै ठवर न ठाउ ॥
ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥
Following the Guru's Teachings, the Name abides in the mind, and one is intuitively, automatically absorbed in the Lord.
ਗੁਰੂ ਦੀ ਮੱਤ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਿਆ ਰਹਿੰਦਾ ਹੈ, ਹਰ ਵੇਲੇ ਆਤਮਕ ਅਡੋਲਤਾ ਵਿਚ (ਉਹਨਾਂ ਦੀ) ਲੀਨਤਾ ਰਹਿੰਦੀ ਹੈ।
गुरमती नाउ मनि वसै सहजे सहजि समाउ ॥
ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥
Those with great good fortune meditate on the Naam; night and day, they embrace love for the Name.
ਵੱਡੇ ਭਾਗਾਂ ਨਾਲ (ਉਹਨਾਂ ਨੇ ਦਿਨ ਰਾਤ ਪਰਮਾਤਮਾ ਦਾ) ਨਾਮ ਸਿਮਰਿਆ ਹੈ, ਦਿਨ ਰਾਤ ਉਹਨਾਂ ਦਾ ਪਿਆਰ (ਹਰਿ-ਨਾਮ ਨਾਲ) ਬਣਿਆ ਰਹਿੰਦਾ ਹੈ।
वडभागी नामु धिआइआ अहिनिसि लागा भाउ ॥
ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
Servant Nanak begs for the dust of their feet; I am forever a sacrifice to them. ||27||
ਦਾਸ ਨਾਨਕ ਉਹਨਾਂ ਦੇ ਚਰਨਾਂ ਦੀ ਧੂੜ (ਸਦਾ) ਮੰਗਦਾ ਹੈ (ਤੇ ਆਖਦਾ ਹੈ ਕਿ ਹੇ ਭਾਈ!) ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੨੭॥
जन नानकु मंगै धूड़ि तिन हउ सद कुरबाणै जाउ ॥२७॥
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥
The 8.4 million species of beings burn in desire and cry in pain.
ਚੌਰਾਸੀ ਲੱਖ ਜੂਨਾਂ ਦੇ ਜੀਵਾਂ ਵਾਲੀ ਇਹ ਧਰਤੀ ਤ੍ਰਿਸ਼ਨਾ (ਦੀ ਅੱਗ) ਵਿਚ ਸੜ ਰਹੀ ਹੈ ਅਤੇ ਪੁਕਾਰ ਕਰ ਰਹੀ ਹੈ।
लख चउरासीह मेदनी तिसना जलती करे पुकार ॥
ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥
All this show of emotional attachment to Maya shall not go with you at that very last instant.
ਮਾਇਆ ਦਾ ਇਹ ਮੋਹ ਸਾਰੀ ਲੁਕਾਈ ਵਿਚ ਪ੍ਰਭਾਵ ਪਾ ਰਿਹਾ ਹੈ (ਪਰ ਇਹ ਮਾਇਆ) ਅਖ਼ੀਰਲੇ ਵੇਲੇ (ਕਿਸੇ ਦੇ ਭੀ) ਨਾਲ ਨਹੀਂ ਜਾਂਦੀ।
इहु मोहु माइआ सभु पसरिआ नालि चलै न अंती वार ॥
ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥
Without the Lord, peace and tranquility do not come; unto whom should we go and complain?
ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਵਲੋਂ ਕਿਸੇ ਨੂੰ) ਸ਼ਾਂਤੀ (ਭੀ) ਨਹੀਂ ਆਉਂਦੀ। (ਗੁਰੂ ਤੋਂ ਬਿਨਾ) ਕਿਸ ਅੱਗੇ ਮੈਂ ਪੁਕਾਰ ਕਰਾਂ? (ਮਾਇਆ ਦੇ ਮੋਹ ਤੋਂ ਹੋਰ ਕੋਈ ਛੁਡਾ ਨਹੀਂ ਸਕਦਾ)।
बिनु हरि सांति न आवई किसु आगै करी पुकार ॥
ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥
By great good fortune, one meets the True Guru, and comes to understand the contemplation of God.
ਵੱਡੇ ਭਾਗਾਂ ਨਾਲ (ਜਿਨ੍ਹਾਂ ਮਨੁੱਖਾਂ ਨੇ) ਗੁਰੂ ਲੱਭ ਲਿਆ, ਉਹਨਾਂ ਪਰਮਾਤਮਾ ਨਾਲ ਸਾਂਝ ਪਾ ਲਈ, ਉਹਨਾਂ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾ ਲਿਆ।
वडभागी सतिगुरु पाइआ बूझिआ ब्रहमु बिचारु ॥
ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥
The fire of desire is totally extinguished, O servant Nanak, enshrining the Lord within the heart. ||28||
ਹੇ ਦਾਸ ਨਾਨਕ! ਪਰਮਾਤਮਾ ਨੂੰ ਹਿਰਦੇ ਵਿਚ ਵਸਾਣ ਦੇ ਕਾਰਨ (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਗਈ ॥੨੮॥
तिसना अगनि सभ बुझि गई जन नानक हरि उरि धारि ॥२८॥
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
I make so many mistakes, there is no end or limit to them.
ਹੇ ਹਰੀ! ਅਸੀਂ ਜੀਵ ਬਹੁਤ ਭੁੱਲਾਂ ਕਰਦੇ ਰਹਿੰਦੇ ਹਾਂ, (ਸਾਡੀਆਂ ਭੁੱਲਾਂ ਦਾ) ਅੰਤ ਨਹੀਂ ਪੈ ਸਕਦਾ, (ਸਾਡੀਆਂ ਭੁੱਲਾਂ ਦਾ) ਪਾਰਲਾ ਉਰਲਾ ਬੰਨਾ ਨਹੀਂ ਲੱਭਦਾ।
असी खते बहुतु कमावदे अंतु न पारावारु ॥
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
O Lord, please be merciful and forgive me; I am a sinner, a great offender.
ਹੇ ਹਰੀ! ਤੂੰ ਮਿਹਰ ਕਰ ਕੇ ਆਪ ਹੀ ਬਖ਼ਸ਼ ਲੈ, ਮੈਂ ਪਾਪੀ ਹਾਂ, ਗੁਨਾਹਗਾਰ ਹਾਂ।
हरि किरपा करि कै बखसि लैहु हउ पापी वड गुनहगारु ॥
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
O Dear Lord, if You made an account of my mistakes, my turn to be forgiven would not even come. Please forgive me, and unite me with Yourself.
ਹੇ ਪ੍ਰਭੂ ਜੀ! (ਮੇਰੇ ਕੀਤੇ ਕਰਮਾਂ ਦੇ) ਲੇਖੇ ਦੀ ਰਾਹੀਂ ਤਾਂ (ਬਖ਼ਸ਼ਸ਼ ਹਾਸਲ ਕਰਨ ਦੀ ਮੇਰੀ) ਵਾਰੀ ਹੀ ਨਹੀਂ ਆ ਸਕਦੀ, ਤੂੰ (ਮੇਰੀਆਂ ਭੁੱਲਾਂ) ਬਖ਼ਸ਼ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਣ ਦੀ ਸਮਰਥਾ ਵਾਲਾ ਹੈਂ।
हरि जीउ लेखै वार न आवई तूं बखसि मिलावणहारु ॥
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
The Guru, in His Pleasure, has united me with the Lord God; He has cut away all my sinful mistakes.
(ਜਿਸ ਉੱਤੇ ਪ੍ਰਭੂ ਦੀ ਮਿਹਰ ਹੋਈ, ਉਸ ਦੇ ਅੰਦਰੋਂ) ਸਾਰੇ ਪਾਪ ਵਿਕਾਰ ਕੱਟ ਕੇ ਦਇਆਵਾਨ ਹੋਏ ਗੁਰੂ ਨੇ ਉਸ ਨੂੰ ਹਰਿ-ਪ੍ਰਭੂ ਮਿਲਾ ਦਿੱਤਾ।
गुर तुठै हरि प्रभु मेलिआ सभ किलविख कटि विकार ॥
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥
Servant Nanak celebrates the victory of those who meditate on the Name of the Lord, Har, Har. ||29||
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਆਈ ਹੈ ॥੨੯॥
जिना हरि हरि नामु धिआइआ जन नानक तिन जैकारु ॥२९॥
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥
Those who have been separated and alienated from the Lord are united with Him again, through the Fear and the Love of the True Guru.
(ਅਨੇਕਾਂ ਜਨਮਾਂ ਵਿਚ ਪਰਮਾਤਮਾ ਨਾਲੋਂ) ਮੁੜ ਮੁੜ ਵਿੱਛੁੜ ਕੇ ਜਿਹੜੇ ਮਨੁੱਖ (ਆਖ਼ਰ) ਗੁਰੂ ਦੇ ਡਰ-ਅਦਬ ਵਿਚ ਗੁਰੂ ਦੇ ਪ੍ਰੇਮ ਵਿਚ ਟਿਕ ਗਏ,
विछुड़ि विछुड़ि जो मिले सतिगुर के भै भाइ ॥
ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥
They escape the cycle of birth and death, and, as Gurmukh, they meditate on the Naam, the Name of the Lord.
ਉਹ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜਨਮ ਮਰਨ ਦੇ ਗੇੜ ਵਲੋਂ ਅਡੋਲ ਹੋ ਗਏ।
जनम मरण निहचलु भए गुरमुखि नामु धिआइ ॥
ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿੑ ॥
Joining the Saadh Sangat, the Guru's Congregation, the diamonds and jewels are obtained.
ਜਿਨ੍ਹਾਂ ਮਨੁੱਖਾਂ ਨੂੰ ਸਾਧੂ ਗੁਰੂ ਦੀ ਸੰਗਤ ਹਾਸਲ ਹੋ ਜਾਂਦੀ ਹੈ, ਉਹ (ਉਸ ਸੰਗਤ ਵਿਚੋਂ) ਪਰਮਾਤਮਾ ਦੇ ਕੀਮਤੀ ਆਤਮਕ ਗੁਣ ਲੱਭ ਲੈਂਦੇ ਹਨ।
गुर साधू संगति मिलै हीरे रतन लभंनि ॥
ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥੩੦॥
O Nanak, the jewel is priceless; the Gurmukhs seek and find it. ||30||
ਹੇ ਨਾਨਕ! ਪਰਮਾਤਮਾ ਦਾ ਅੱਤ ਕੀਮਤੀ ਨਾਮ-ਹੀਰਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸੰਗਤ ਵਿਚੋਂ) ਖੋਜ ਕੇ ਹਾਸਲ ਕਰ ਲੈਂਦੇ ਹਨ ॥੩੦॥
नानक लालु अमोलका गुरमुखि खोजि लहंनि ॥३०॥
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥
The self-willed manmukhs do not even think of the Naam. Cursed are their lives, and cursed are their homes.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ, ਉਹਨਾਂ ਦਾ ਜਗਤ-ਵਸੇਬਾ ਫਿਟਕਾਰ-ਜੋਗ ਹੀ ਰਹਿੰਦਾ ਹੈ।
मनमुख नामु न चेतिओ धिगु जीवणु धिगु वासु ॥
ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥
That Lord who gives them so much to eat and wear - they do not enshrine that Lord, the Treasure of Virtue, in their minds.
ਉਹਨਾਂ ਦੇ ਮਨ ਵਿਚ ਗੁਣਾਂ ਦਾ ਖ਼ਜ਼ਾਨਾ ਉਹ ਪ੍ਰਭੂ ਨਹੀਂ ਟਿਕਿਆ, ਜਿਸ ਦਾ ਦਿੱਤਾ ਅੰਨ ਅਤੇ ਕੱਪੜਾ ਉਹ ਵਰਤਦੇ ਰਹਿੰਦੇ ਹਨ।
जिस दा दिता खाणा पैनणा सो मनि न वसिओ गुणतासु ॥
ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥
This mind is not pierced by the Word of the Shabad; how can it come to dwell in its true home?
ਉਹਨਾਂ ਦਾ ਇਹ ਮਨ (ਕਦੇ) ਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ। ਫਿਰ ਉਹਨਾਂ ਨੂੰ ਪ੍ਰਭੂ-ਚਰਨਾਂ ਦਾ ਨਿਵਾਸ ਕਿਵੇਂ ਹਾਸਲ ਹੋਵੇ?
इहु मनु सबदि न भेदिओ किउ होवै घर वासु ॥
ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥
The self-willed manmukhs are like discarded brides, ruined by coming and going in the cycle of reincarnation.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਬਦ-ਨਸੀਬ ਹੀ ਰਹਿੰਦੀਆਂ ਹਨ, ਉਹ ਜਨਮ-ਮਰਨ ਦੇ ਗੇੜ ਵਿਚ ਪਈਆਂ ਰਹਿੰਦੀਆਂ ਹਨ, ਉਹ ਸਦਾ ਆਤਮਕ ਮੌਤੇ ਮਰੀਆਂ ਰਹਿੰਦੀਆਂ ਹਨ।
मनमुखीआ दोहागणी आवण जाणि मुईआसु ॥
ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥
The Gurmukhs are embellished and exalted by the Naam, the Name of the Lord; the jewel of destiny is engraved upon their foreheads.
ਜਿਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹਨ (ਉਹਨਾਂ ਦੇ ਹਿਰਦੇ ਵਿਚ ਵੱਸਦਾ ਹਰਿ-) ਨਾਮ ਉਹਨਾਂ ਦੇ ਸਿਰ ਉਤੇ ਸੁਹਾਗ ਹੈ, ਉਹਨਾਂ ਦੇ ਮੱਥੇ ਉਤੇ ਟਿੱਕਾ ਲੱਗਾ ਹੋਇਆ ਹੈ।
गुरमुखि नामु सुहागु है मसतकि मणी लिखिआसु ॥
ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥
They enshrine the Name of the Lord, Har, Har, within their hearts; the Lord illumines their heart-lotus.
ਗੁਰੂ ਦੇ ਸਨਮੁਖ ਰਹਿਣ ਵਾਲੀਆਂ ਨੇ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਇਆ ਹੁੰਦਾ ਹੈ ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜਿਆ ਰਹਿੰਦਾ ਹੈ।
हरि हरि नामु उरि धारिआ हरि हिरदै कमल प्रगासु ॥
ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥
I am forever a sacrifice to those who serve their True Guru.
ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਗੁਰੂ ਦੀ ਸਰਨ ਪਈਆਂ ਰਹਿੰਦੀਆਂ ਹਨ। ਮੈਂ ਉਹਨਾਂ ਤੋਂ ਸਦਾ ਸਦਕੇ ਹਾਂ।
सतिगुरु सेवनि आपणा हउ सद बलिहारी तासु ॥
ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
O Nanak, radiant and bright are the faces of those whose inner beings are illuminated with the Light of the Naam. ||31||
ਹੇ ਨਾਨਕ! ਜਿਨ੍ਹਾਂ ਦੇ ਹਿਰਦੇ ਵਿਚ (ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ (ਕਰੀ ਰੱਖਦਾ) ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਰਹਿੰਦੇ ਹਨ ॥੩੧॥
नानक तिन मुख उजले जिन अंतरि नामु प्रगासु ॥३१॥
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥
Those who die in the Word of the Shabad are saved. Without the Shabad, no one is liberated.
(ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ ਉਹ ਮਨੁੱਖ ਹੀ (ਜ਼ਿੰਦਗੀ ਵਿਚ) ਕਾਮਯਾਬ ਹੁੰਦਾ ਹੈ। (ਗੁਰੂ ਦੇ) ਸ਼ਬਦ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ।
सबदि मरै सोई जनु सिझै बिनु सबदै मुकति न होई ॥
ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥
They wear religious robes and perform all sorts of rituals, but they are ruined; in the love of duality, their world is ruined.
ਜਿਹੜੇ ਮਨੁੱਖ ਨਿਰੇ ਵਿਖਾਵੇ ਦੇ ਧਾਰਮਿਕ ਪਹਿਰਾਵੇ ਹਨ ਅਤੇ ਵਿਖਾਵੇ ਦੇ ਹੀ ਧਾਰਮਿਕ ਕਰਮ ਕਰਦੇ ਹਨ, ਉਹ ਖ਼ੁਆਰ ਹੁੰਦੇ ਰਹਿੰਦੇ ਹਨ। ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਦੁਨੀਆ ਖ਼ੁਆਰ ਹੁੰਦੀ ਹੈ।
भेख करहि बहु करम विगुते भाइ दूजै परज विगोई ॥
ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥
O Nanak, without the True Guru, the Name is not obtained, even though one may long for it hundreds of times. ||32||
ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ, ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਪਿਆ ਕਰੇ ॥੩੨॥
नानक बिनु सतिगुर नाउ न पाईऐ जे सउ लोचै कोई ॥३२॥
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥
The Name of the Lord is utterly great, lofty and high, the highest of the high.
ਪਰਮਾਤਮਾ ਦਾ ਨਾਮਣਾ ਬਹੁਤ ਵੱਡਾ ਹੈ, ਬੇਅੰਤ ਉੱਚਾ ਹੈ।
हरि का नाउ अति वड ऊचा ऊची हू ऊचा होई ॥
ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥
No one can climb up to it, even though one may long for it, hundreds of times.
ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਕਰੇ, ਉਸ ਦੇ ਨਾਮਣੇ ਤਕ ਕੋਈ ਪਹੁੰਚ ਨਹੀਂ ਸਕਦਾ।
अपड़ि कोइ न सकई जे सउ लोचै कोई ॥
ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥
Speaking about self-discipline, no one becomes pure; everyone walks around wearing religious robes.
ਹਰੇਕ ਸਾਧੂ ਧਾਰਮਿਕ ਪਹਿਰਾਵਾ ਪਹਿਨ ਕੇ ਤਾਂ ਪਿਆ ਫਿਰਦਾ ਹੈ (ਤੇ ਸਮਝਦਾ ਹੋਵੇਗਾ ਕਿ ਇਸ ਤਰ੍ਹਾਂ ਉੱਚੇ ਜੀਵਨ ਵਿਚ ਮੈਂ ਪਰਮਾਤਮਾ ਦੀ ਉੱਚਤਾ ਤਕ ਪਹੁੰਚ ਗਿਆ ਹਾਂ, ਪਰ) ਇੰਦ੍ਰਿਆਂ ਨੂੰ ਵੱਸ ਕਰਨ ਦੀਆਂ ਨਿਰੀਆਂ ਜ਼ਬਾਨੀ ਗੱਲਾਂ ਕੀਤਿਆਂ ਕੋਈ ਮਨੁੱਖ ਸੁੱਚੇ ਜੀਵਨ ਵਾਲਾ ਨਹੀਂ ਬਣ ਜਾਂਦਾ।
मुखि संजम हछा न होवई करि भेख भवै सभ कोई ॥
ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥
Those blessed by the karma of good deeds go and climb the ladder of the Guru.
(ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੀ (ਦੱਸੀ ਹੋਈ) ਪੌੜੀ (ਜਿਸ ਦੀ ਸਹਾਇਤਾ ਨਾਲ ਮਨੁੱਖ ਪ੍ਰਭੂ ਦੇ ਚਰਨਾਂ ਤਕ) ਜਾ ਪਹੁੰਚਦਾ ਹੈ, (ਪਰ ਇਹ 'ਗੁਰ ਕੀ ਪਉੜੀ' ਪਰਮਾਤਮਾ ਦੀ) ਮਿਹਰ ਨਾਲ ਹੀ ਮਿਲਦੀ ਹੈ।
गुर की पउड़ी जाइ चड़ै करमि परापति होई ॥
ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥
The Lord comes and dwells within that one who contemplates the Word of the Guru's Shabad.
ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਸ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ।
अंतरि आइ वसै गुर सबदु वीचारै कोइ ॥
ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥
O Nanak, when someone dies in the Word of the Shabad, the mind is pleased and appeased. True is the reputation of those who are true. ||33||
ਹੇ ਨਾਨਕ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਿਹਾਂ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ ॥੩੩॥
नानक सबदि मरै मनु मानीऐ साचे साची सोइ ॥३३॥
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥
Emotional attachment to Maya is a treacherous ocean of pain and poison, which cannot be crossed.
ਮਾਇਆ ਦਾ ਮੋਹ (ਮਨੁੱਖ ਦੀ ਜਿੰਦ ਵਾਸਤੇ) ਦੁੱਖ (ਦਾ ਮੂਲ) ਹੈ (ਮਾਨੋ, ਦੁੱਖਾਂ ਦਾ) ਸਮੁੰਦਰ ਹੈ, ਆਤਮਕ ਮੌਤ ਲਿਆਉਣ ਵਾਲੀ ਜ਼ਹਰ (-ਭਰਿਆ ਸਮੁੰਦਰ) ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ, ਪਾਰ ਲੰਘਿਆ ਨਹੀਂ ਜਾ ਸਕਦਾ।
माइआ मोहु दुखु सागरु है बिखु दुतरु तरिआ न जाइ ॥
ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥
Screaming, "Mine, mine!", they rot and die; they pass their lives in egotism.
'ਮੇਰਾ (ਧਨ), ਮੇਰਾ (ਧਨ)' ਆਖਦੇ (ਜੀਵ ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ, 'ਹਉਂ, ਹਉਂ' ਕਰਦਿਆਂ (ਜੀਵਾਂ ਦੀ ਉਮਰ) ਗੁਜ਼ਰਦੀ ਹੈ।
मेरा मेरा करदे पचि मुए हउमै करत विहाइ ॥
ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥
The self-willed manmukhs are in limbo, neither on this side, nor the other; they are stuck in the middle.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਮੋਹ ਦੇ ਸਮੁੰਦਰ ਦਾ) ਨਾਹ ਉਰਲਾ ਕੰਢਾ ਲੱਭਦਾ ਹੈ ਨਾਂਹ ਪਾਰਲਾ ਕੰਢਾ। (ਇਸ ਸਮੁੰਦਰ ਦੇ) ਅੱਧ ਵਿਚ ਹੀ (ਗੋਤੇ ਖਾਂਦੇ ਮੋਹ ਨਾਲ) ਚੰਬੜੇ ਰਹਿੰਦੇ ਹਨ।
मनमुखा उरवारु न पारु है अध विचि रहे लपटाइ ॥
ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥
They act as they are pre-destined; they cannot do anything else.
ਪਰ ਜੀਵ ਭੀ ਕੀਹ ਕਰਨ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਜੀਵ ਦੇ ਮੱਥੇ ਉੱਤੇ) ਲਿਖਿਆ ਜਾਂਦਾ ਹੈ, ਉਹ ਲੇਖ ਕਮਾਣਾ ਹੀ ਪੈਂਦਾ ਹੈ (ਆਪਣੀ ਅਕਲ ਦੇ ਆਸਰੇ ਉਸ ਲੇਖ ਤੋਂ ਬਚਣ ਲਈ) ਕੋਈ ਉੱਦਮ ਨਹੀਂ ਕੀਤਾ ਜਾ ਸਕਦਾ।
जो धुरि लिखिआ सु कमावणा करणा कछू न जाइ ॥
ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥
Following the Guru's Teachings, the jewel of spiritual wisdom abides in the mind, and then God is easily seen in all.
ਗੁਰੂ ਦੀ ਮੱਤ ਤੁਰ ਕੇ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਨਾਲ ਬਣੀ ਡੂੰਘੀ ਸਾਂਝ (ਦਾ) ਰਤਨ ਆ ਵੱਸਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਉਹ ਮਨੁੱਖ ਸਾਰੀ ਲੁਕਾਈ ਵਿਚ ਪ੍ਰਭੂ ਨੂੰ ਹੀ ਵੇਖਦਾ ਹੈ।
गुरमती गिआनु रतनु मनि वसै सभु देखिआ ब्रहमु सुभाइ ॥
ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥
O Nanak, the very fortunate ones embark on the Boat of the True Guru; they are carried across the terrifying world-ocean. ||34||
ਹੇ ਨਾਨਕ! ਵੱਡੇ ਭਾਗਾਂ ਨਾਲ ਹੀ (ਕੋਈ ਮਨੁੱਖ) ਗੁਰੂ-ਜਹਾਜ਼ ਵਿਚ ਸਵਾਰ ਹੁੰਦਾ ਹੈ (ਤੇ, ਜਿਹੜੇ ਮਨੁੱਖ ਗੁਰੂ-ਜਹਾਜ਼ ਵਿਚ ਚੜ੍ਹਦੇ ਹਨ, ਗੁਰੂ ਦੇ ਦੱਸੇ ਰਾਹ ਉਤੇ ਤੁਰਦੇ ਹਨ) ਉਹਨਾਂ ਸੰਸਾਰ-ਸਮੁੰਦਰ ਵਿਚ (ਡੁੱਬਦਿਆਂ ਨੂੰ ਗੁਰੂ) ਪਾਰ ਲੰਘਾ ਲੈਂਦਾ ਹੈ ॥੩੪॥
नानक सतिगुरि बोहिथै वडभागी चड़ै ते भउजलि पारि लंघाइ ॥३४॥
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥
Without the True Guru, there is no giver who can bestow the Support of the Lord's Name.
ਗੁਰੂ ਤੋਂ ਬਿਨਾ (ਪਰਮਾਤਮਾ ਦੇ ਨਾਮ ਦੀ) ਦਾਤ ਦੇਣ ਵਾਲਾ ਹੋਰ ਕੋਈ ਨਹੀਂ ਹੈ, ਉਹ ਗੁਰੂ ਹੀ ਪਰਮਾਤਮਾ ਦਾ ਨਾਮ (ਜਿੰਦ ਲਈ) ਆਸਰਾ ਦੇਂਦਾ ਹੈ।
बिनु सतिगुर दाता को नही जो हरि नामु देइ आधारु ॥
ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥
By Guru's Grace, the Name comes to dwell in the mind; keep it enshrined in your heart.
ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, (ਮਨੁੱਖ ਹਰਿ-ਨਾਮ ਨੂੰ ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ।
गुर किरपा ते नाउ मनि वसै सदा रहै उरि धारि ॥
ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥
The fire of desire is extinguished, and one finds satisfaction, through the Love of the Name of the Lord.
ਹਰੀ ਦੇ ਨਾਮ ਦੀ ਰਾਹੀਂ, ਹਰੀ ਦੇ ਪਿਆਰ ਦੀ ਰਾਹੀਂ (ਮਨੁੱਖ ਦੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁੱਝ ਜਾਂਦੀ ਹੈ, (ਮਨੁੱਖ ਦੇ ਅੰਦਰ ਮਾਇਆ ਵਲੋਂ) ਤ੍ਰਿਪਤੀ ਹੋ ਜਾਂਦੀ ਹੈ।
तिसना बुझै तिपति होइ हरि कै नाइ पिआरि ॥
ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥
O Nanak, the Gurmukh finds the Lord, when He showers His Mercy. ||35||
ਹੇ ਨਾਨਕ! ਗੁਰੂ ਦੀ ਸਰਨ ਪਿਆਂ (ਪਰਮਾਤਮਾ ਦਾ ਨਾਮ) ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪਿਆਂ) ਪਰਮਾਤਮਾ (ਸੇਵਕ ਉੱਤੇ) ਆਪਣੀ ਮਿਹਰ ਕਰਦਾ ਹੈ ॥੩੫॥
नानक गुरमुखि पाईऐ हरि अपनी किरपा धारि ॥३५॥
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥
Without the Shabad, the world is so insane, that it cannot even be described.
ਗੁਰੂ ਦੇ ਸ਼ਬਦ ਤੋਂ ਵਾਂਜਿਆਂ ਰਹਿ ਕੇ ਜਗਤ (ਮਾਇਆ ਦੇ ਪਿੱਛੇ) ਝੱਲਾ ਹੋਇਆ ਫਿਰਦਾ ਹੈ, ਕਿਸੇ ਦੀ ਕੋਈ ਪੇਸ਼ ਨਹੀਂ ਜਾਂਦੀ।
बिनु सबदै जगतु बरलिआ कहणा कछू न जाइ ॥
ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥
Those who are protected by the Lord are saved; they remain lovingly attuned to the Word of the Shabad.
ਜਿਨ੍ਹਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ, ਉਹ (ਮਾਇਆ ਦੇ ਅਸਰ ਤੋਂ) ਬਚ ਗਏ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜੀ ਰੱਖਦੇ ਹਨ।
हरि रखे से उबरे सबदि रहे लिव लाइ ॥
ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥
O Nanak, the Creator who made this making knows everything. ||36||
ਹੇ ਨਾਨਕ! ਜਿਸ (ਕਰਤਾਰ) ਨੇ ਇਹ ਸਾਰੀ ਮਰਯਾਦਾ ਕਾਇਮ ਕਰ ਰੱਖੀ ਹੈ, ਉਹ ਹੀ ਇਸ ਸਾਰੇ ਭੇਤ ਨੂੰ ਜਾਣਦਾ ਹੈ ॥੩੬॥
नानक करता सभ किछु जाणदा जिनि रखी बणत बणाइ ॥३६॥
ਹੋਮ ਜਗ ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥
The Pandits, the religious scholars, have grown weary of making fire-offerings and sacrifices, making pilgrimages to all the sacred shrines, and reading the Puraanas.
ਪੰਡਿਤ ਲੋਕ ਹਵਨ ਕਰ ਕੇ, ਜੱਗ ਕਰ ਕੇ, ਸਾਰੇ ਤੀਰਥ-ਇਸ਼ਨਾਨ ਕਰ ਕੇ, ਪੁਰਾਣ (ਆਦਿਕ ਧਰਮ-ਪੁਸਤਕ) ਪੜ੍ਹ ਕੇ ਥੱਕ ਜਾਂਦੇ ਹਨ,
होम जग सभि तीरथा पड़ि पंडित थके पुराण ॥
ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥
But they cannot get rid of the poison of emotional attachment to Maya; they continue to come and go in egotism.
(ਪਰ, ਫਿਰ ਭੀ) ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਮੋਹ (ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ, ਹਉਮੈ ਵਿਚ (ਫਸੇ ਰਹਿਣ ਦੇ ਕਾਰਣ ਉਹਨਾਂ ਦਾ) ਜਨਮ ਮਰਨ (ਦਾ ਗੇੜ ਬਣਿਆ ਰਹਿੰਦਾ ਹੈ)।
बिखु माइआ मोहु न मिटई विचि हउमै आवणु जाणु ॥
ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥
Meeting with the True Guru, one's filth is washed off, meditating on the Lord, the Primal Being, the All-knowing One.
ਪਰ, ਜੇ ਗੁਰੂ ਮਿਲ ਪਏ (ਤਾਂ ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਅੰਤਰਜਾਮੀ ਅਕਾਲ ਪੁਰਖ ਦਾ ਨਾਮ ਜਪਿਆ (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਲਹਿ ਗਈ।
सतिगुर मिलिऐ मलु उतरी हरि जपिआ पुरखु सुजाणु ॥
ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥
Servant Nanak is forever a sacrifice to those who serve their Lord God. ||37||
ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ, ਜਿਨ੍ਹਾਂ ਨੇ ਸਦਾ ਪਰਮਾਤਮਾ ਦੀ ਸੇਵਾ ਭਗਤੀ ਕੀਤੀ ॥੩੭॥
जिना हरि हरि प्रभु सेविआ जन नानकु सद कुरबाणु ॥३७॥
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥
Mortals give great thought to Maya and emotional attachment; they harbor great hopes, in greed and corruption.
(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ) ਸਦਾ ਮਾਇਆ ਦਾ ਮੋਹ ਹੀ ਚੇਤੇ ਕਰਦੇ ਰਹਿੰਦੇ ਹਨ, ਅਨੇਕਾਂ ਆਸਾਂ ਬਣਾਂਦੇ ਰਹਿੰਦੇ ਹਨ, ਲੋਭ ਚਿਤਵਦੇ ਹਨ, ਵਿਕਾਰ ਚਿਤਵਦੇ ਰਹਿੰਦੇ ਹਨ।
माइआ मोहु बहु चितवदे बहु आसा लोभु विकार ॥
ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥
The self-willed manmukhs do not become steady and stable; they die and are gone in an instant.
(ਤਾਹੀਏਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਕਦੇ) ਅਡੋਲ-ਚਿੱਤ ਨਹੀਂ ਹੁੰਦਾ, ਉਹ ਹਰ ਵੇਲੇ ਆਤਮਕ ਮੌਤੇ ਮਰਦਾ ਰਹਿੰਦਾ ਹੈ।
मनमुखि असथिरु ना थीऐ मरि बिनसि जाइ खिन वार ॥
ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥
Only those who are blessed with great good fortune meet the True Guru, and leave behind their egotism and corruption.
ਜਿਸ ਮਨੁੱਖ ਦੀ ਕਿਸਮਤ ਜਾਗ ਪਏ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਹਉਮੈ ਤਿਆਗ ਦੇਂਦਾ ਹੈ, ਵਿਕਾਰ ਛੱਡ ਦੇਂਦਾ ਹੈ।
वडभागु होवै सतिगुरु मिलै हउमै तजै विकार ॥
ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥
Chanting the Name of the Lord, they find peace; servant Nanak contemplates the Word of the Shabad. ||38||
ਹੇ ਨਾਨਕ! ਜਿਹੜੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੀ) ਸੋਚ ਦਾ ਧੁਰਾ ਬਣਾ ਲਿਆ, ਉਹ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਨ ਲੱਗ ਪਏ ॥੩੮॥
हरि नामा जपि सुखु पाइआ जन नानक सबदु वीचार ॥३८॥
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
Without the True Guru, there is no devotional worship, and no love of the Naam, the Name of the Lord.
ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣ ਸਕਦਾ।
बिनु सतिगुर भगति न होवई नामि न लगै पिआरु ॥
ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥
Servant Nanak worships and adores the Naam, with love and affection for the Guru. ||39||
ਹੇ ਦਾਸ ਨਾਨਕ! (ਆਖ-ਹੇ ਭਾਈ!) ਗੁਰੂ ਦੇ ਪ੍ਰੇਮ-ਪਿਆਰ ਵਿਚ (ਰਹਿ ਕੇ ਹੀ ਪਰਮਾਤਮਾ ਦਾ ਨਾਮ) ਸਿਮਰਿਆ ਜਾ ਸਕਦਾ ਹੈ ॥੩੯॥
जन नानक नामु अराधिआ गुर कै हेति पिआरि ॥३९॥
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥
Do not trust greedy people, if you can avoid doing so.
ਜਿੱਥੋਂ ਤਕ ਹੋ ਸਕੇ, ਕਿਸੇ ਲਾਲਚੀ ਮਨੁੱਖ ਦਾ ਇਤਬਾਰ ਨਹੀਂ ਕਰਨਾ ਚਾਹੀਦਾ,
लोभी का वेसाहु न कीजै जे का पारि वसाइ ॥
ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥
At the very last moment, they will deceive you there, where no one will be able to lend a helping hand.
(ਲਾਲਚੀ ਮਨੁੱਖ) ਆਖ਼ਰ ਉਸ ਥਾਂ ਧੋਖਾ ਦੇ ਜਾਂਦਾ ਹੈ, ਜਿੱਥੇ ਕੋਈ ਮਦਦ ਨਾਹ ਕਰ ਸਕੇ।
अंति कालि तिथै धुहै जिथै हथु न पाइ ॥
ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥
Whoever associates with the self-willed manmukhs, will have his face blackened and dirtied.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਾਲ (ਜਿਹੜਾ ਮਨੁੱਖ) ਸਾਥ ਬਣਾਈ ਰੱਖਦਾ ਹੈ, (ਉਹ ਭੀ (ਆਪਣੇ) ਮੂੰਹ ਉਤੇ (ਬਦਨਾਮੀ ਦੀ) ਕਾਲਖ ਲਾਂਦਾ ਹੈ (ਬਦਨਾਮੀ ਦਾ) ਦਾਗ਼ ਲਾਂਦਾ ਹੈ।
मनमुख सेती संगु करे मुहि कालख दागु लगाइ ॥
ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥
Black are the faces of those greedy people; they lose their lives, and leave in disgrace.
ਉਹਨਾਂ ਲਾਲਚੀ ਮਨੁੱਖਾਂ ਦੇ ਮੂੰਹ (ਬਦਨਾਮੀ ਦੀ ਕਾਲਖ ਨਾਲ) ਕਾਲੇ ਹੋਏ ਰਹਿੰਦੇ ਹਨ, ਉਹ ਮਨੁੱਖਾ ਜਨਮ ਵਿਅਰਥ ਗਵਾ ਕੇ (ਜਗਤ ਤੋਂ) ਜਾਂਦੇ ਹਨ।
मुह काले तिन लोभीआं जासनि जनमु गवाइ ॥
ਸਤਿਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥
O Lord, let me join the Sat Sangat, the True Congregation; may the Name of the Lord God abide in my mind.
ਹੇ ਪ੍ਰਭੂ! (ਆਪਣੀ) ਸਾਧ ਸੰਗਤ ਵਿਚ ਮਿਲਾਈ ਰੱਖ (ਸਾਧ ਸੰਗਤ ਵਿਚ ਰਿਹਾਂ ਹੀ) ਹਰਿ-ਨਾਮ ਧਨ ਵਿਚ ਵੱਸ ਸਕਦਾ ਹੈ,
सतिसंगति हरि मेलि प्रभ हरि नामु वसै मनि आइ ॥
ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥
The filth and pollution of birth and death is washed away, O servant Nanak, singing the Glorious Praises of the Lord. ||40||
ਅਤੇ, ਹੇ ਨਾਨਕ! ਪਰਮਾਤਮਾ ਦੇ ਗੁਣ ਗਾ ਗਾ ਕੇ ਜਨਮ ਮਰਨ ਦੀ ਵਿਕਾਰਾਂ ਦੀ ਮੈਲ (ਮਨ ਤੋਂ) ਲਹਿ ਜਾਂਦੀ ਹੈ ॥੪੦॥
जनम मरन की मलु उतरै जन नानक हरि गुन गाइ ॥४०॥
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥
Whatever is pre-destined by the Lord God Creator, cannot be erased.
(ਜੀਵ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਕਰਤਾਰ ਹਰੀ ਪ੍ਰਭੂ ਨੇ ਧੁਰ ਦਰਗਾਹ ਤੋਂ (ਜੀਵ ਦੇ ਮੱਥੇ ਉੱਤੇ ਜੋ ਲੇਖ) ਲਿਖ ਦਿੱਤਾ, ਉਹ ਲੇਖ (ਕਿਸੇ ਜੀਵ ਪਾਸੋਂ ਆਪਣੇ ਉੱਦਮ ਨਾਲ) ਮਿਟਾਇਆ ਨਹੀਂ ਜਾ ਸਕਦਾ,
धुरि हरि प्रभि करतै लिखिआ सु मेटणा न जाइ ॥
ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥
Body and soul are all His. The Sovereign Lord King cherishes all.
(ਕਿਉਂਕਿ ਹਰੇਕ ਜੀਵ ਦੀ ਇਹ) ਜਿੰਦ ਇਹ ਸਰੀਰ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ ਜੋ ਪ੍ਰਭੂ-ਪਾਤਿਸ਼ਾਹ (ਸਭ ਦੀ) ਪਾਲਣਾ ਭੀ ਕਰਦਾ ਹੈ।
जीउ पिंडु सभु तिस दा प्रतिपालि करे हरि राइ ॥
ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥
The gossipers and slanderers shall remain hungry and die, rolling in the dust; their hands cannot reach anywhere.
(ਉਸ ਦਾਤਾਰ ਨੂੰ ਭੁਲਾ ਕੇ) ਚੁਗ਼ਲੀ ਨਿੰਦਾ ਕਰਨ ਵਾਲੇ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿ ਕੇ ਦੁਖੀ ਰਹਿ ਕੇ ਆਤਮਕ ਮੌਤ ਸਹੇੜ ਲੈਂਦੇ ਹਨ (ਇਸ ਭੈੜੀ ਦਸ਼ਾ ਵਿਚੋਂ ਨਿਕਲਣ ਲਈ) ਕਿਤੇ ਭੀ ਉਹਨਾਂ ਦਾ ਹੱਥ ਨਹੀਂ ਪੈ ਸਕਦਾ।
चुगल निंदक भुखे रुलि मुए एना हथु न किथाऊ पाइ ॥
ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥
Outwardly, they do all the proper deeds, but they are hypocrites; in their minds and hearts, they practice deception and fraud.
(ਅਜਿਹੇ ਮਨੁੱਖ ਆਪਣੇ ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ ਬਾਹਰ (ਲੋਕਾਂ ਨੂੰ ਵਿਖਾਣ ਲਈ) ਵਿਖਾਵੇ ਦੇ ਧਾਰਮਿਕ ਕਰਮ ਕਰਦੇ ਰਹਿੰਦੇ ਹਨ।
बाहरि पाखंड सभ करम करहि मनि हिरदै कपटु कमाइ ॥
ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥
Whatever is planted in the farm of the body, shall come and stand before them in the end.
(ਇਹ ਕੁਦਰਤੀ ਨਿਯਮ ਹੈ ਕਿ) ਇਸ ਸਰੀਰ-ਖੇਤ ਵਿਚ ਜਿਹੜਾ ਭੀ (ਚੰਗਾ ਮੰਦਾ) ਕਰਮ ਬੀਜਿਆ ਜਾਂਦਾ ਹੈ, ਉਹ ਜ਼ਰੂਰ ਪਰਗਟ ਹੋ ਜਾਂਦਾ ਹੈ।
खेति सरीरि जो बीजीऐ सो अंति खलोआ आइ ॥
ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥
Nanak offers this prayer: O Lord God, please forgive me, and unite me with Yourself. ||41||
ਹੇ ਪ੍ਰਭੂ! ਹੇ ਹਰੀ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਜਿਵੇਂ ਹੋ ਸਕੇ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ॥੪੧॥
नानक की प्रभ बेनती हरि भावै बखसि मिलाइ ॥४१॥
ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥
The mortal being does not understand the comings and goings of reincarnation; he does not see the Court of the Lord.
ਹੇ ਮਨ! (ਤੈਨੂੰ) ਜਨਮ ਮਰਨ ਦਾ ਗੇੜ ਨਹੀਂ ਸੁੱਝਦਾ (ਤੈਨੂੰ ਇਹ ਖ਼ਿਆਲ ਨਹੀਂ ਆਉਂਦਾ ਕਿ ਜਨਮ ਮਰਨ ਦੇ ਗੇੜ ਵਿਚ ਪੈਣਾ ਪਏਗਾ), (ਤੈਨੂੰ) ਪ੍ਰਭੂ ਦੀ ਹਜ਼ੂਰੀ ਭੀ ਯਾਦ ਨਹੀਂ ਆਉਂਦੀ।
मन आवण जाणु न सुझई ना सुझै दरबारु ॥
ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥
He is wrapped up in emotional attachment and Maya, and within his being is the darkness of ignorance.
ਤੂੰ (ਸਦਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ, ਤੇਰੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਹੈ, ਆਤਮਕ ਜੀਵਨ ਵਲੋਂ ਘੁੱਪ ਹਨੇਰਾ ਹੈ।
माइआ मोहि पलेटिआ अंतरि अगिआनु गुबारु ॥
ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥
The sleeping person wakes, only when he is hit on the head by a heavy club.
(ਮਾਇਆ ਦੇ ਮੋਹ ਦੀ) ਨੀਂਦ ਵਿਚ ਪਿਆ ਮਨੁੱਖ ਤਦੋਂ (ਹੀ) ਹੋਸ਼ ਕਰਦਾ ਹੈ ਜਦੋਂ (ਇਸ ਦੇ) ਸਿਰ ਉੱਤੇ (ਧਰਮਰਾਜ ਦਾ) ਤਕੜਾ ਕਰਾਰਾ ਡੰਡਾ ਵੱਜਦਾ ਹੈ (ਜਦੋਂ ਮੌਤ ਆ ਦਬੋਚਦੀ ਹੈ)।
तब नरु सुता जागिआ सिरि डंडु लगा बहु भारु ॥
ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥
The Gurmukhs dwell upon the Lord; they find the door of salvation.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ, ਉਸ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਸਤਾ ਲੱਭ ਲੈਂਦੇ ਹਨ।
गुरमुखां करां उपरि हरि चेतिआ से पाइनि मोख दुआरु ॥
ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥
O Nanak, they themselves are saved, and all their relatives are carried across as well. ||42||
ਹੇ ਨਾਨਕ! ਉਹ ਆਪ (ਭੀ ਵਿਕਾਰਾਂ ਵਿਚ ਗਲਣੋਂ) ਬਚ ਜਾਂਦੇ ਹਨ, ਉਹਨਾਂ ਦੇ ਪਰਵਾਰ-ਕੁਟੰਬ ਦੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ॥੪੨॥
नानक आपि ओहि उधरे सभ कुटंब तरे परवार ॥४२॥
ਸਬਦਿ ਮਰੈ ਸੋ ਮੁਆ ਜਾਪੈ ॥
Whoever dies in the Word of the Shabad, is known to be truly dead.
ਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਵਿਕਾਰਾਂ ਵਲੋਂ) ਮਰ ਜਾਂਦਾ ਹੈ, (ਤੇ, ਵਿਕਾਰਾਂ ਵਲੋਂ) ਮਰਿਆ ਹੋਇਆ ਉਹ ਮਨੁੱਖ (ਜਗਤ ਵਿਚ) ਸੋਭਾ ਖੱਟਦਾ ਹੈ।
सबदि मरै सो मुआ जापै ॥
ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥
By Guru's Grace, the mortal is satisfied by the sublime essence of the Lord.
ਗੁਰੂ ਦੀ ਕਿਰਪਾ ਨਾਲ ਹਰਿ-ਨਾਮ-ਰਸ ਦੀ ਰਾਹੀਂ (ਮਨੁੱਖ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।
गुर परसादी हरि रसि ध्रापै ॥
ਹਰਿ ਦਰਗਹ ਗੁਰ ਸਬਦਿ ਸਿਞਾਪੈ ॥
Through the Word of the Guru's Shabad, he is recognized in the Court of the Lord.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ) ਪਰਮਾਤਮਾ ਦੀ ਹਜ਼ੂਰੀ ਵਿਚ (ਭੀ) ਸਤਕਾਰ ਪ੍ਰਾਪਤ ਕਰਦਾ ਹੈ।
हरि दरगह गुर सबदि सिञापै ॥
ਬਿਨੁ ਸਬਦੈ ਮੁਆ ਹੈ ਸਭੁ ਕੋਇ ॥
Without the Shabad, everyone is dead.
ਗੁਰੂ ਦੇ ਸ਼ਬਦ ਤੋਂ ਬਿਨਾ ਹਰੇਕ ਜੀਵ ਆਤਮਕ ਮੌਤੇ ਮਰਿਆ ਰਹਿੰਦਾ ਹੈ।
बिनु सबदै मुआ है सभु कोइ ॥
ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥
The self-willed manmukh dies; his life is wasted.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਮਨੁੱਖਾ ਜੀਵਨ ਅਜ਼ਾਈਂ ਗਵਾ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।
मनमुखु मुआ अपुना जनमु खोइ ॥
ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥
Those who do not remember the Name of the Lord, shall cry in pain in the end.
ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹ (ਜ਼ਿੰਦਗੀ ਦੇ) ਅਖ਼ੀਰ ਤਕ (ਆਪਣਾ ਕੋਈ ਨਾ ਕੋਈ) ਦੁੱਖ (ਹੀ) ਰੋਂਦੇ ਰਹਿੰਦੇ ਹਨ।
हरि नामु न चेतहि अंति दुखु रोइ ॥
ਨਾਨਕ ਕਰਤਾ ਕਰੇ ਸੁ ਹੋਇ ॥੪੩॥
O Nanak, whatever the Creator Lord does, comes to pass. ||43||
(ਪਰ, ਜੀਵਾਂ ਦੇ ਭੀ ਕੀਹ ਵੱਸ?) ਹੇ ਨਾਨਕ! (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਵਾਸਤੇ) ਪਰਮਾਤਮਾ ਜੋ ਕੁਝ ਕਰਦਾ ਹੈ, ਉਹੀ ਹੁੰਦਾ ਹੈ ॥੪੩॥
नानक करता करे सु होइ ॥४३॥
ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥
The Gurmukhs never grow old; within them is intuitive understanding and spiritual wisdom.
ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਟਿਕੀ ਰਹਿੰਦੀ ਹੈ, ਆਤਮਕ ਜੀਵਨ ਦੀ ਸੂਝ ਟਿਕੀ ਰਹਿੰਦੀ ਹੈ, ਉਹ ਮਨੁੱਖ (ਆਤਮਕ ਜੀਵਨ ਵਿਚ) ਕਦੇ ਕਮਜ਼ੋਰ ਨਹੀਂ ਹੁੰਦੇ।
गुरमुखि बुढे कदे नाही जिना अंतरि सुरति गिआनु ॥
ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥
They chant the Praises of the Lord, forever and ever; deep within, they intuitively meditate on the Lord.
ਉਹ ਸਦਾ ਹੀ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਬਣੀ ਰਹਿੰਦੀ ਹੈ।
सदा सदा हरि गुण रवहि अंतरि सहज धिआनु ॥
ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥
They dwell forever in blissful knowledge of the Lord; they look upon pain and pleasure as one and the same.
ਉਹ ਮਨੁੱਖ (ਚੰਗੇ ਮੰਦੇ ਕੰਮ ਦੀ) ਪਰਖ ਦੇ ਆਨੰਦ ਵਿਚ ਸਦਾ ਮਗਨ ਰਹਿੰਦੇ ਹਨ, (ਹਰੇਕ) ਦੁੱਖ ਵਿਚ (ਹਰੇਕ) ਸੁਖ ਵਿਚ ਉਹ ਸਦਾ ਅਡੋਲ-ਚਿੱਤ ਰਹਿੰਦੇ ਹਨ।
ओइ सदा अनंदि बिबेक रहहि दुखि सुखि एक समानि ॥
ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
They see the One Lord in all, and realize the Lord, the Supreme Soul of all. ||44||
ਉਹਨਾਂ ਨੂੰ ਹਰ ਥਾਂ ਸਿਰਫ਼ ਸਰਬ-ਵਿਆਪਕ ਪਰਮਾਤਮਾ ਸਾਥੀ ਹੀ ਵੱਸਦਾ ਦਿੱਸਦਾ ਹੈ ॥੪੪॥
तिना नदरी इको आइआ सभु आतम रामु पछानु ॥४४॥
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥
The self-willed manmukhs are like stupid children; they do not keep the Lord in their thoughts.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਰੋਏ ਸਰੀਰਕ ਅੰਗਾਂ ਵਾਲਾ ਹੁੰਦਾ ਹੋਇਆ ਭੀ (ਆਤਮਕ ਜੀਵਨ ਵਿਚ) ਬੁੱਢੇ ਮਨੁੱਖ ਵਰਗਾ ਕਮਜ਼ੋਰ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦੀ ਲਗਨ ਨਹੀਂ ਹੁੰਦੀ,
मनमुखु बालकु बिरधि समानि है जिना अंतरि हरि सुरति नाही ॥
ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥
They do all their deeds in egotism, and they must answer to the Righteous Judge of Dharma.
ਉਹ ਮਨੁੱਖ (ਧਾਰਮਿਕ) ਕਰਮ (ਭੀ) ਹਉਮੈ ਵਿਚ (ਰਹਿ ਕੇ ਹੀ) ਕਰਦੇ ਹਨ, ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ।
विचि हउमै करम कमावदे सभ धरम राइ कै जांही ॥
ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥
The Gurmukhs are good and immaculately pure; they are embellished and exalted with the Word of the Guru's Shabad.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ) ਪਿਆਰ ਵਿਚ ਟਿਕ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਹੁੰਦੇ ਹਨ।
गुरमुखि हछे निरमले गुर कै सबदि सुभाइ ॥
ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥
Not even a tiny bit of filth sticks to them; they walk in harmony with the Will of the True Guru.
ਜਿਹੜੇ ਮਨੁੱਖ ਗੁਰੂ ਦੇ ਅਨੁਸਾਰ ਰਹਿ ਕੇ ਜੀਵਨ ਚਾਲ ਚੱਲਦੇ ਹਨ, ਉਹਨਾਂ ਨੂੰ (ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ।
ओना मैलु पतंगु न लगई जि चलनि सतिगुर भाइ ॥
ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥
The filth of the manmukhs is not washed away, even if they wash hundreds of times.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ (ਉਸ ਦੇ ਮਨ ਤੋਂ) ਕਦੇ ਭੀ ਨਹੀਂ ਲਹਿੰਦੀ, ਭਾਵੇਂ ਉਹ ਸੌ ਵਾਰੀ (ਉਸ ਨੂੰ) ਧੋਣ ਦਾ ਜਤਨ ਕਰਦਾ ਰਹੇ।
मनमुख जूठि न उतरै जे सउ धोवण पाइ ॥
ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
O Nanak, the Gurmukhs are united with the Lord; they merge into the Guru's Being. ||45||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਗੁਰੂ ਦੀ ਗੋਦ ਵਿਚ ਲੀਨ ਕਰ ਕੇ ਪਰਮਾਤਮਾ ਨੇ (ਆਪ ਆਪਣੇ ਚਰਨਾਂ ਵਿਚ) ਮਿਲਾਇਆ ਹੁੰਦਾ ਹੈ ॥੪੫॥
नानक गुरमुखि मेलिअनु गुर कै अंकि समाइ ॥४५॥
ਬੁਰਾ ਕਰੇ ਸੁ ਕੇਹਾ ਸਿਝੈ ॥
How can someone do bad things, and still live with himself?
ਜਿਹੜਾ ਮਨੁੱਖ (ਮਾਇਆ ਆਦਿਕ ਦੀ ਖ਼ਾਤਰ ਕਿਸੇ ਹੋਰ ਨਾਲ) ਕੋਈ ਭੈੜ ਕਮਾਂਦਾ ਹੈ, ਉਹ ਜ਼ਿੰਦਗੀ ਵਿਚ ਕਾਮਯਾਬ ਨਹੀਂ ਸਮਝਿਆ ਜਾ ਸਕਦਾ।
बुरा करे सु केहा सिझै ॥
ਆਪਣੈ ਰੋਹਿ ਆਪੇ ਹੀ ਦਝੈ ॥
By his own anger, he only burns himself.
ਉਹ ਮਨੁੱਖ ਆਪਣੇ ਹੀ ਗੁੱਸੇ (ਦੀ ਅੱਗ) ਵਿਚ ਆਪ ਹੀ ਸੜਦਾ ਹੈ।
आपणै रोहि आपे ही दझै ॥
ਮਨਮੁਖਿ ਕਮਲਾ ਰਗੜੈ ਲੁਝੈ ॥
The self-willed manmukh drives himself crazy with worries and stubborn struggles.
ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ ਖ਼ਾਤਰ) ਝੱਲਾ ਹੋਇਆ ਫਿਰਦਾ ਹੈ, (ਦੁਨੀਆ ਦੇ) ਝਗੜੇ-ਝੰਬੇਲੇ ਵਿਚ (ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ।
मनमुखि कमला रगड़ै लुझै ॥
ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥
But those who become Gurmukh understand everything.
(ਪਰ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਤਮਕ ਜੀਵਨ ਦੇ) ਹਰੇਕ ਭੇਤ ਨੂੰ ਸਮਝਦਾ ਹੈ।
गुरमुखि होइ तिसु सभ किछु सुझै ॥
ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥
O Nanak, the Gurmukh struggles with his own mind. ||46||
ਹੇ ਨਾਨਕ! ਗੁਰੂ ਦੀ ਸਰਨ ਪਏ ਰਹਿਣ ਵਾਲਾ ਬੰਦਾ (ਆਪਣੇ) ਮਨ ਨਾਲ ਟਾਕਰਾ ਕਰਦਾ ਰਹਿੰਦਾ ਹੈ ॥੪੬॥
नानक गुरमुखि मन सिउ लुझै ॥४६॥
ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
Those who do not serve the True Guru, the Primal Being, and do not reflect upon the Word of the Shabad
ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾ ਪੁਰਖ ਦੀ ਸਰਨ ਨਹੀਂ ਫੜੀ, ਜਿਨ੍ਹਾਂ ਨੇ ਸ਼ਬਦ ਵਿਚ ਆਪਣਾ ਮਨ ਨਹੀਂ ਜੋੜਿਆ,
जिना सतिगुरु पुरखु न सेविओ सबदि न कीतो वीचारु ॥
ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥
- do not call them human beings; they are just animals and stupid beasts.
ਉਹ ਬੰਦੇ ਮਨੁੱਖਾ ਜੂਨ ਵਿਚ ਆਏ ਨਹੀਂ ਕਹੇ ਜਾ ਸਕਦੇ, ਉਹ ਤਾਂ ਪਸ਼ੂ ਹਨ, ਉਹ ਤਾਂ ਮਰੇ ਹੋਏ ਪਸ਼ੂ ਹਨ ਉਹ ਮਹਾਂ ਮੂਰਖ ਹਨ।
ओइ माणस जूनि न आखीअनि पसू ढोर गावार ॥
ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥
They have no spiritual wisdom or meditation within their beings; they are not in love with the Lord.
ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਨਹੀਂ ਹੈ, ਉਹਨਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਨਹੀਂ ਹੈ, ਪ੍ਰਭੂ ਨਾਲ ਉਹਨਾਂ ਦਾ ਪ੍ਰੇਮ-ਪਿਆਰ ਨਹੀਂ ਹੈ।
ओना अंतरि गिआनु न धिआनु है हरि सउ प्रीति न पिआरु ॥
ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥
The self-willed manmukhs die in evil and corruption; they die and are reborn, again and again.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਵਿਕਾਰਾਂ ਵਿਚ ਹੀ ਆਤਮਕ ਮੌਤ ਸਹੇੜੀ ਰੱਖਦੇ ਹਨ ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।
मनमुख मुए विकार महि मरि जंमहि वारो वार ॥
ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥
They alone live, who join with the living; enshrine the Lord, the Lord of Life, within your heart.
ਜਿਹੜਾ ਜਿਹੜਾ ਮਨੁੱਖ ਆਤਮਕ ਜੀਵਨ ਵਾਲੇ ਮਨੁੱਖਾਂ ਨੂੰ ਮਿਲਦਾ ਹੈ ਉਹ ਸਾਰੇ ਭੀ ਜਗਤ ਦੇ ਜੀਵਨ ਹਰੀ ਨੂੰ ਹਿਰਦੇ ਵਿਚ ਵਸਾ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।
जीवदिआ नो मिलै सु जीवदे हरि जगजीवन उर धारि ॥
ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥
O Nanak, the Gurmukhs look beautiful in that Court of the True Lord. ||47||
ਹੇ ਨਾਨਕ! ਗੁਰੂ ਦੇ ਸਨਮੁਖਿ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ (ਰੱਬੀ) ਦਰਬਾਰ ਵਿਚ ਸੋਭਾ ਖੱਟਦੇ ਹਨ ॥੪੭॥
नानक गुरमुखि सोहणे तितु सचै दरबारि ॥४७॥
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥
The Lord built the Harimandir, the Temple of the Lord; the Lord dwells within it.
(ਮਨੁੱਖ ਦਾ ਇਹ ਸਰੀਰ-) ਹਰਿ-ਮੰਦਰ ਪਰਮਾਤਮਾ ਨੇ (ਆਪ) ਬਣਾਇਆ ਹੈ, ਇਸ ਸਰੀਰ-ਹਰਿਮੰਦਰ ਵਿਚ ਪਰਮਾਤਮਾ ਆਪ ਵੱਸਦਾ ਹੈ।
हरि मंदरु हरि साजिआ हरि वसै जिसु नालि ॥
ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
Following the Guru's Teachings, I have found the Lord; my emotional attachment to Maya has been burnt away.
(ਪਰ) ਗੁਰੂ ਦੀ ਮੱਤ ਤੁਰ ਕੇ (ਅੰਦਰੋਂ) ਮਾਇਆ ਦਾ ਮੋਹ ਚੰਗੀ ਤਰ੍ਹਾਂ ਸਾੜ ਕੇ (ਹੀ, ਕਿਸੇ ਭਾਗਾਂ ਵਾਲੇ ਨੇ ਅੰਦਰ-ਵੱਸਦਾ) ਪਰਮਾਤਮਾ ਲੱਭਾ ਹੈ।
गुरमती हरि पाइआ माइआ मोह परजालि ॥
ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥
Countless things are in the Harimandir, the Temple of the Lord; contemplate the Naam, and the nine treasures will be yours.
ਪਰਮਾਤਮਾ ਦਾ ਨਾਮ, ਮਾਨੋ, ਨੌ ਖ਼ਜ਼ਾਨੇ ਹੈ (ਇਸ ਨੂੰ ਹਿਰਦੇ ਵਿਚ) ਸਾਂਭ ਕੇ ਰੱਖ (ਜੇ ਹਰਿ-ਨਾਮ ਸੰਭਾਲਿਆ ਜਾਏ, ਤਾਂ) ਇਸ ਸਰੀਰ-ਹਰਿਮੰਦਰ ਵਿਚ ਅਨੇਕਾਂ ਹੀ ਉੱਤਮ ਕੀਮਤੀ ਗੁਣ (ਲੱਭ ਪੈਂਦੇ) ਹਨ।
हरि मंदरि वसतु अनेक है नव निधि नामु समालि ॥
ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥
Blessed is that happy soul-bride, O Nanak, who, as Gurmukh, seeks and finds the Lord.
ਹੇ ਨਾਨਕ! ਸ਼ਾਬਾਸ਼ੇ ਉਹਨਾਂ ਭਾਗਾਂ ਵਾਲਿਆਂ ਨੂੰ, ਜਿਨ੍ਹਾਂ ਗੁਰੂ ਦੀ ਸਰਨ ਪੈ ਕੇ (ਇਸ ਸਰੀਰ-ਹਰਿਮੰਦਰ ਵਿਚ ਵੱਸਦਾ) ਪਰਮਾਤਮਾ ਖੋਜ ਕੇ ਲੱਭ ਲਿਆ।
धनु भगवंती नानका जिना गुरमुखि लधा हरि भालि ॥
ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥
By great good fortune, one searches the temple of the body-fortress, and finds the Lord within the heart. ||48||
ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੇ ਇਸ ਸਰੀਰ ਕਿਲ੍ਹੇ ਨੂੰ ਸਰੀਰ ਮੰਦਰ ਨੂੰ ਖੋਜਿਆ, ਹਿਰਦੇ ਵਿਚ ਹੀ ਆਪਣੇ ਨਾਲ ਵੱਸਦਾ ਪਰਮਾਤਮਾ ਲੱਭ ਲਿਆ ॥੪੮॥
वडभागी गड़ मंदरु खोजिआ हरि हिरदै पाइआ नालि ॥४८॥
ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥
The self-willed manmukhs wander lost in the ten directions, led by intense desire, greed and corruption.
ਮਾਇਆ ਦੀ ਭਾਰੀ ਤ੍ਰਿਸ਼ਨਾ, ਮਾਇਆ ਦਾ ਲਾਲਚ ਅਤੇ ਅਨੇਕਾਂ ਵਿਕਾਰਾਂ ਵਿਚ ਫਸ ਕੇ ਆਪਣੇ ਮਨ ਦੇ ਮੁਰੀਦ ਮਨੁੱਖ ਦਸੀਂ ਪਾਸੀਂ ਭਟਕਦੇ ਫਿਰਦੇ ਹਨ।
मनमुख दह दिसि फिरि रहे अति तिसना लोभ विकार ॥
ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥
Their attachment to Maya does not cease; they die, only to be reborn, over and over again.
(ਜਿਤਨਾ ਚਿਰ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ।
माइआ मोहु न चुकई मरि जंमहि वारो वार ॥
ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥
Serving the True Guru, peace is found; intense desire and corruption are discarded.
ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਆਦਿਕ ਵਿਕਾਰ ਤਿਆਗ ਕੇ ਜਿਨ੍ਹਾਂ ਨੇ ਆਤਮਕ ਆਨੰਦ ਹਾਸਲ ਕਰ ਲਿਆ,
सतिगुरु सेवि सुखु पाइआ अति तिसना तजि विकार ॥
ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥
The pains of death and birth are taken away; servant Nanak reflects upon the Word of the Shabad. ||49||
ਹੇ ਦਾਸ ਨਾਨਕ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਗਿਆ ॥੪੯॥
जनम मरन का दुखु गइआ जन नानक सबदु बीचारि ॥४९॥
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
Meditate on the Name of the Lord, Har, Har, O mortal being, and you shall be honored in the Court of the Lord.
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ।
हरि हरि नामु धिआइ मन हरि दरगह पावहि मानु ॥
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
All your sins and terrible mistakes shall be taken away, and you shall be rid of your pride and egotism.
(ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਬ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ।
किलविख पाप सभि कटीअहि हउमै चुकै गुमानु ॥
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
The heart-lotus of the Gurmukh blossoms forth, realizing God, the Soul of all.
ਗੁਰੂ ਦੀ ਸਰਨ ਪੈ ਕੇ (ਸਿਮਰਨ ਕੀਤਿਆਂ) ਹਿਰਦਾ-ਕੌਲ ਫੁੱਲ ਖਿੜ ਪੈਂਦਾ ਹੈ, ਹਰ ਥਾਂ ਸਰਬ-ਵਿਆਪਕ ਪ੍ਰਭੂ ਹੀ ਸਾਥੀ ਦਿੱਸਦਾ ਹੈ।
गुरमुखि कमलु विगसिआ सभु आतम ब्रहमु पछानु ॥
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥
O Lord God, please shower Your Mercy upon servant Nanak, that he may chant the Name of the Lord. ||50||
ਹੇ ਦਾਸ ਨਾਨਕ! ਹੇ ਹਰੀ! ਹੇ ਪ੍ਰਭੂ (ਮੇਰੇ ਉੱਤੇ) ਮਿਹਰ ਕਰ, ਮੈਂ (ਸਦਾ ਤੇਰਾ) ਨਾਮ ਜਪਦਾ ਰਹਾਂ ॥੫੦॥
हरि हरि किरपा धारि प्रभ जन नानक जपि हरि नामु ॥५०॥
ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥
In Dhanaasaree, the soul-bride is known to be wealthy, O Siblings of Destiny, when she works for the True Guru.
ਹੇ ਭਾਈ! ਤਦੋਂ ਉਸ ਜੀਵ-ਇਸਤ੍ਰੀ ਨੂੰ ਨਾਮ-ਧਨ ਵਾਲੀ ਭਾਗਾਂ ਵਾਲੀ ਸਮਝਣਾ ਚਾਹੀਦਾ ਹੈ, ਜਦੋਂ ਕੋਈ ਜੀਵ-ਇਸਤ੍ਰੀ ਗੁਰੂ ਦੀ (ਦੱਸੀ) ਕਾਰ ਕਰਨ ਲੱਗ ਪੈਂਦੀ ਹੈ,
धनासरी धनवंती जाणीऐ भाई जां सतिगुर की कार कमाइ ॥
ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥
She surrenders her body, mind and soul, O Siblings of Destiny, and lives according to the Hukam of His Command.
ਹੇ ਭਾਈ! ਜਦੋਂ ਉਹ ਆਪਣਾ ਤਨ ਆਪਣਾ ਮਨ ਆਪਣੀ ਜਿੰਦ ਸਮੇਤ (ਆਪਣੇ ਗੁਰੂ ਦੇ) ਹਵਾਲੇ ਕਰਦੀ ਹੈ, ਜਦੋਂ ਉਹ (ਆਪਣੇ ਗੁਰੂ ਦੇ) ਹੁਕਮ ਵਿਚ ਜੀਵਨ-ਤੋਰ ਤੁਰਨ ਲੱਗ ਪੈਂਦੀ ਹੈ,
तनु मनु सउपे जीअ सउ भाई लए हुकमि फिराउ ॥
ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥
I sit where He wishes me to sit, O Siblings of Destiny; wherever He sends me, I go.
(ਹੇ ਭਾਈ! ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਹੋ ਹੀ ਨਹੀਂ ਸਕਦੇ) ਜਿਥੇ ਪ੍ਰਭੂ ਜੀ ਅਸਾਂ ਜੀਵਾਂ ਨੂੰ ਬਿਠਾਂਦੇ ਹਨ, ਉੱਥੇ ਹੀ ਅਸੀਂ ਬੈਠਦੇ ਹਾਂ, ਜਿੱਥੇ ਪ੍ਰਭੂ ਜੀ ਮੈਨੂੰ ਭੇਜਦੇ ਹਨ, ਉਥੇ ਹੀ ਮੈਂ ਜਾਂਦਾ ਹਾਂ।
जह बैसावहि बैसह भाई जह भेजहि तह जाउ ॥
ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥
There is no other wealth as great, O Siblings of Destiny; such is the greatness of the True Name.
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (-ਧਨ) ਜਿਤਨਾ ਕੀਮਤੀ ਹੈ, ਇਤਨਾ ਕੀਮਤੀ ਹੋਰ ਕੋਈ ਧਨ ਨਹੀਂ ਹੈ।
एवडु धनु होरु को नही भाई जेवडु सचा नाउ ॥
ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥
I sing forever the Glorious Praises of the True Lord; I shall remain with the True One forever.
ਹੇ ਭਾਈ! ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਹੀ ਸਦਾ ਗਾਂਦਾ ਹਾਂ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹਾਂ।
सदा सचे के गुण गावां भाई सदा सचे कै संगि रहाउ ॥
ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥
So wear the clothes of His Glorious Virtues and goodness, O Siblings of Destiny; eat and enjoy the flavor of your own honor.
(ਜਿਸ ਮਨੁੱਖ ਦੇ ਹਿਰਦੇ ਵਿਚ ਰੱਬੀ) ਗੁਣਾਂ (ਰੱਬੀ) ਚੰਗਿਆਈਆਂ ਦਾ ਨਿਵਾਸ ਹੋ ਜਾਂਦਾ ਹੈ (ਉਹ ਮਨੁੱਖ ਲੋਕ ਪਰਲੋਕ ਵਿਚ) ਇੱਜ਼ਤ-ਆਦਰ ਹਾਸਲ ਕਰਦਾ ਹੈ। (ਉਹ ਮਨੁੱਖ) ਆਪਣੀ (ਇਸ ਮਿਲੀ) ਇੱਜ਼ਤ ਦੇ ਆਨੰਦ ਆਪ ਹੀ ਮਾਣਦਾ ਰਹਿੰਦਾ ਹੈ (ਉਹ ਆਨੰਦ ਬਿਆਨ ਨਹੀਂ ਕੀਤੇ ਜਾ ਸਕਦੇ)।
पैनणु गुण चंगिआईआ भाई आपणी पति के साद आपे खाइ ॥
ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥
How can I praise Him, O Siblings of Destiny? I am a sacrifice to the Blessed Vision of His Darshan.
ਉਸ ਮਨੁੱਖ ਦੀ ਸਿਫ਼ਤ (ਪੂਰੇ ਤੌਰ ਤੇ) ਕੀਤੀ ਹੀ ਨਹੀਂ ਜਾ ਸਕਦੀ, ਉਹ ਮਨੁੱਖ ਪਰਮਾਤਮਾ ਦੇ ਦਰਸਨ ਤੋਂ (ਸਦਾ) ਸਦਕੇ ਹੁੰਦਾ ਰਹਿੰਦਾ ਹੈ।
तिस का किआ सालाहीऐ भाई दरसन कउ बलि जाइ ॥
ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥
Great is the Glorious Greatness of the True Guru, O Siblings of Destiny; if one is blessed with good karma, He is found.
ਹੇ ਭਾਈ! ਗੁਰੂ ਵਿਚ ਵੱਡੇ ਗੁਣ ਹਨ, (ਜਦੋਂ ਕਿਸੇ ਮਨੁੱਖ ਨੂੰ ਪਰਮਾਤਮਾ ਦੀ) ਮਿਹਰ ਨਾਲ (ਗੁਰੂ) ਮਿਲ ਪੈਂਦਾ ਹੈ, ਤਦੋਂ ਉਹ (ਇਹ ਗੁਣ) ਹਾਸਲ ਕਰ ਲੈਂਦਾ ਹੈ।
सतिगुर विचि वडीआ वडिआईआ भाई करमि मिलै तां पाइ ॥
ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥
Some do not know how to submit to the Hukam of His Command, O Siblings of Destiny; they wander around lost in the love of duality.
ਪਰ ਕਈ ਬੰਦੇ (ਐਸੇ ਹਨ ਜੋ) ਮਾਇਆ ਦੇ ਮੋਹ ਵਿਚ ਭਟਕ ਭਟਕ ਕੇ (ਗੁਰੂ ਦਾ) ਹੁਕਮ ਮੰਨਣਾ ਨਹੀਂ ਜਾਣਦੇ।
इकि हुकमु मंनि न जाणनी भाई दूजै भाइ फिराइ ॥
ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥
They find no place of rest in the Sangat, O Siblings of Destiny; they find no place to sit.
ਹੇ ਭਾਈ! (ਅਜਿਹੇ ਮਨੁੱਖਾਂ ਨੂੰ) ਸਾਧ ਸੰਗਤ ਵਿਚ ਆਸਰਾ ਨਹੀਂ ਮਿਲਦਾ, ਸਾਧ ਸੰਗਤ ਵਿਚ ਬੈਠਣ ਲਈ ਥਾਂ ਨਹੀਂ ਮਿਲਦੀ (ਕਿਉਂਕਿ ਉਹ ਤਾਂ ਸੰਗਤ ਵਾਲੇ ਪਾਸੇ ਜਾਂਦੇ ਹੀ ਨਹੀਂ)।
संगति ढोई ना मिलै भाई बैसणि मिलै न थाउ ॥
ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥
Nanak: they alone submit to His Command, O Siblings of Destiny, who are pre-destined to live the Name.
ਹੇ ਨਾਨਕ! (ਆਖ-ਹੇ ਭਾਈ!) ਧੁਰ ਦਰਗਾਹ ਤੋਂ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਨ ਦੀ ਕਮਾਈ ਕਰਨੀ ਸ਼ੁਰੂ ਕੀਤੀ, ਉਹਨਾਂ ਮਨੁੱਖਾਂ ਤੋਂ ਹੀ (ਪਰਮਾਤਮਾ ਆਪਣੀ) ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।
नानक हुकमु तिना मनाइसी भाई जिना धुरे कमाइआ नाउ ॥
ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥
I am a sacrifice to them, O Siblings of Destiny, I am forever a sacrifice to them. ||51||
ਮੈਂ ਅਜਿਹੇ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ॥੫੧॥
तिन विटहु हउ वारिआ भाई तिन कउ सद बलिहारै जाउ ॥५१॥
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿੑ ॥
Those beards are true, which brush the feet of the True Guru.
ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਮਨੁੱਖਾਂ ਦੀਆਂ ਉਹ ਦਾੜ੍ਹੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ।
से दाड़ीआं सचीआ जि गुर चरनी लगंनि ॥
ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿੑ ॥
Those who serve their Guru night and day, live in bliss, night and day.
ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ,
अनदिनु सेवनि गुरु आपणा अनदिनु अनदि रहंनि ॥
ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿੑ ॥੫੨॥
O Nanak, their faces appear beautiful in the Court of the True Lord. ||52||
ਹੇ ਨਾਨਕ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ ॥੫੨॥
नानक से मुह सोहणे सचै दरि दिसंनि ॥५२॥
ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥
True are the faces and true are the beards, of those who speak the Truth and live the Truth.
ਉਹਨਾਂ ਦੇ ਮੂੰਹ ਸੱਚ-ਮੁੱਚ ਸਤਕਾਰ ਦੇ ਹੱਕਦਾਰ ਹੋ ਜਾਂਦੇ ਹਨ, ਉਹਨਾਂ ਦੀਆਂ ਦਾੜ੍ਹੀਆਂ ਆਦਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ, ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ,
मुख सचे सचु दाड़ीआ सचु बोलहि सचु कमाहि ॥
ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥
The True Word of the Shabad abides in their minds; they are absorbed in the True Guru.
ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹਰ ਵੇਲੇ ਟਿਕਿਆ ਰਹਿੰਦਾ ਹੈ, ਜਿਹੜੇ ਹਰ ਵੇਲੇ ਗੁਰੂ ਵਿਚ ਲੀਨ ਰਹਿੰਦੇ ਹਨ।
सचा सबदु मनि वसिआ सतिगुर मांहि समांहि ॥
ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥
True is their capital, and true is their wealth; they are blessed with the ultimate status.
ਉਹਨਾਂ ਮਨੁੱਖਾਂ ਦੇ ਕੋਲ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਧਨ (ਇਕੱਠਾ ਹੋ ਜਾਂਦਾ) ਹੈ। ਉਹ ਮਨੁੱਖ (ਲੋਕ ਪਰਲੋਕ ਵਿਚ) ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ,
सची रासी सचु धनु उतम पदवी पांहि ॥
ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥
They hear the Truth, they believe in the Truth; they act and work in the Truth.
ਜਿਹੜੇ ਮਨੁੱਖ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਸੁਣਦੇ ਹਨ, ਸਦਾ-ਥਿਰ ਹਰਿ-ਨਾਮ ਨੂੰ ਸਿਦਕ-ਸਰਧਾ ਨਾਲ ਆਪਣੇ ਅੰਦਰ ਵਸਾ ਲੈਂਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦੇ ਹਨ,
सचु सुणहि सचु मंनि लैनि सची कार कमाहि ॥
ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥
They are given a place in the Court of the True Lord; they are absorbed in the True Lord.
ਉਹਨਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੀ ਥਾਂ ਮਿਲਦੀ ਹੈ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹਰ ਵੇਲੇ ਲੀਨ ਰਹਿੰਦੇ ਹਨ।
सची दरगह बैसणा सचे माहि समाहि ॥
ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥
O Nanak, without the True Guru, the True Lord is not found. The self-willed manmukhs leave, wandering around lost. ||53||
ਪਰ, ਹੇ ਨਾਨਕ! ਗੁਰੂ ਦੀ ਸਰਨ ਤੋਂ ਬਿਨਾ ਸਦਾ-ਥਿਰ ਹਰਿ-ਨਾਮ ਨਹੀਂ ਮਿਲਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜ਼ਰੂਰ ਜ਼ਿੰਦਗੀ ਦੇ) ਗ਼ਲਤ ਰਸਤੇ ਤੇ ਪਏ ਰਹਿੰਦੇ ਹਨ ॥੫੩॥
नानक विणु सतिगुर सचु न पाईऐ मनमुख भूले जांहि ॥५३॥
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥
The rainbird cries, "Pri-o! Pri-o! Beloved! Beloved!" She is in love with the treasure, the water.
(ਜਿਵੇਂ) ਪਪੀਹਾ ਬੱਦਲ ਦੇ ਪ੍ਰੇਮ-ਪਿਆਰ ਵਿਚ (ਵਰਖਾ ਦੀ ਬੂੰਦ ਦੀ ਖ਼ਾਤਰ) 'ਪ੍ਰਿਉ, ਪ੍ਰਿਉ' ਪੁਕਾਰਦਾ ਰਹਿੰਦਾ ਹੈ।
बाबीहा प्रिउ प्रिउ करे जलनिधि प्रेम पिआरि ॥
ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥
Meeting with the Guru, the cooling, soothing water is obtained, and all pain is taken away.
(ਜਦੋਂ ਉਹ ਬੂੰਦ ਉਸ ਨੂੰ ਮਿਲਦੀ ਹੈ, ਤਾਂ ਉਸ ਦੀ ਤ੍ਰਿਹ ਮੁੱਕ ਜਾਂਦੀ ਹੈ, ਉਸ ਦੀ 'ਕੂਕ ਪੁਕਾਰ' ਮੁੱਕ ਜਾਂਦੀ ਪੈ। ਤਿਵੇਂ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਪ੍ਰੇਮ-ਪਿਆਰ ਵਿਚ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ), ਗੁਰੂ ਨੂੰ ਮਿਲਿਆਂ ਉਹ ਆਤਮਕ ਠੰਢ ਵਰਤਾਣ ਵਾਲਾ ਨਾਮ-ਜਲ ਪ੍ਰਾਪਤ ਕਰ ਲੈਂਦਾ ਹੈ, (ਉਹ ਨਾਮ-ਜਲ) ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ।
गुर मिले सीतल जलु पाइआ सभि दूख निवारणहारु ॥
ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥
My thirst has been quenched, and intuitive peace and poise have welled up; my cries and screams of anguish are past.
(ਇਸ ਨਾਮ-ਜਲ ਦੀ ਬਰਕਤਿ ਨਾਲ, ਉਸ ਦੀ) ਤ੍ਰਿਸ਼ਨਾ ਮੁੱਕ ਜਾਂਦੀ ਹੈ (ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ ਉਸ ਦੀ) ਘਬਰਾਹਟ ਖ਼ਤਮ ਹੋ ਜਾਂਦੀ ਹੈ।
तिस चुकै सहजु ऊपजै चुकै कूक पुकार ॥
ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥
O Nanak, the Gurmukhs are peaceful and tranquil; they enshrine the Naam, the Name of the Lord, within their hearts. ||54||
ਹੇ ਨਾਨਕ! ਗੁਰੂ ਦੀ ਸਰਨ ਪਿਆਂ (ਨਾਮ ਦੀ ਬਰਕਤਿ ਨਾਲ) ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ। ਤਾਂ ਤੇ, ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖੋ ॥੫੪॥
नानक गुरमुखि सांति होइ नामु रखहु उरि धारि ॥५४॥
ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥
O rainbird, chirp the True Name, and let yourself be attuned to the True Lord.
ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਤੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਦਾ-ਥਿਰ ਪ੍ਰਭੂ ਨਾਲ ਸੁਰਤ ਜੋੜੀ ਰੱਖਿਆ ਕਰ।
बाबीहा तूं सचु चउ सचे सउ लिव लाइ ॥
ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥
Your word shall be accepted and approved, if you speak as Gurmukh.
ਗੁਰੂ ਦੀ ਸਰਨ ਪੈ ਕੇ (ਹਰਿ-ਨਾਮ) ਉਚਾਰਿਆ ਕਰ, (ਤਦੋਂ ਹੀ) ਤੇਰਾ ਸਿਮਰਨ ਕਰਨ ਦਾ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈ ਸਕਦਾ ਹੈ।
बोलिआ तेरा थाइ पवै गुरमुखि होइ अलाइ ॥
ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥
Remember the Shabad, and your thirst shall be relieved; surrender to the Will of the Lord.
ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ (ਪਰਮਾਤਮਾ ਦੇ) ਹੁਕਮ ਨੂੰ ਭਲਾ ਜਾਣ ਕੇ ਮੰਨਿਆ ਕਰ (ਇਸ ਤਰ੍ਹਾਂ ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ।
सबदु चीनि तिख उतरै मंनि लै रजाइ ॥
ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥
The clouds are heavy, hanging low, and the rain is pouring down on all sides; the rain-drop is received, with natural ease.
(ਹੇ ਪਪੀਹੇ! ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ ਹੈ (ਪਰ ਇਸ ਦੀ) ਬੂੰਦ (ਉਸ ਮਨੁੱਖ ਦੇ ਮੂੰਹ ਵਿਚ) ਪੈਂਦੀ ਹੈ (ਜਿਹੜਾ) ਆਤਮਕ ਅਡੋਲਤਾ ਵਿਚ ਹੈ (ਜਿਹੜਾ ਪਰਮਾਤਮਾ ਦੇ) ਪ੍ਰੇਮ ਵਿਚ (ਲੀਨ) ਹੈ।
चारे कुंडा झोकि वरसदा बूंद पवै सहजि सुभाइ ॥
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥
From water, everything is produced; without water, thirst is not quenched.
(ਪ੍ਰਭੂ ਤੋਂ ਹੀ, ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ (ਕਿਸੇ ਭੀ ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ।
जल ही ते सभ ऊपजै बिनु जल पिआस न जाइ ॥
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥
O Nanak, whoever drinks in the Water of the Lord, shall never feel hunger again. ||55||
ਹੇ ਨਾਨਕ! ਜਿਸ (ਮਨੁੱਖ) ਨੇ ਹਰਿ-ਨਾਮ ਜਲ ਪੀ ਲਿਆ, ਉਸ ਨੂੰ (ਕਦੇ ਮਾਇਆ ਦੀ) ਭੁੱਖ ਨਹੀਂ ਵਿਆਪਦੀ ॥੫੫॥
नानक हरि जलु जिनि पीआ तिसु भूख न लागै आइ ॥५५॥
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥
O rainbird, speak the Shabad, the True Word of God, with natural peace and poise.
ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਆਤਮਕ ਅਡੋਲਤਾ ਵਿਚ (ਟਿਕ ਕੇ), ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ (ਜੁੜ ਕੇ), (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ), ਤੂੰ (ਹਰੀ ਦਾ ਨਾਮ) ਜਪਿਆ ਕਰ।
बाबीहा तूं सहजि बोलि सचै सबदि सुभाइ ॥
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥
Everything is with you; the True Guru will show you this.
ਹੇ ਪਪੀਹੇ! (ਹਰਿ-ਨਾਮ-ਬੂੰਦ ਤੋਂ ਪੈਦਾ ਹੋਣ ਵਾਲਾ) ਹਰੇਕ ਆਨੰਦ ਮੌਜੂਦ ਹੈ (ਪਰ ਇਹ ਆਨੰਦ ਉਸ ਜੀਵ ਨੂੰ ਪ੍ਰਾਪਤ ਹੁੰਦਾ ਹੈ, ਜਿਸ ਨੂੰ) ਗੁਰੂ ਨੇ (ਇਹ) ਵਿਖਾ ਦਿੱਤਾ ਹੈ।
सभु किछु तेरै नालि है सतिगुरि दीआ दिखाइ ॥
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥
So understand your own self, and meet your Beloved; His Grace shall rain down in torrents.
ਜਿਹੜੇ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੂੰ ਪ੍ਰੀਤਮ-ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਦੇ ਅੰਦਰ (ਸਿਫ਼ਤ-ਸਾਲਾਹ ਦਾ ਬੱਦਲ) ਝੜੀ ਲਾ ਕੇ ਆ ਵੱਸਦਾ ਹੈ।
आपु पछाणहि प्रीतमु मिलै वुठा छहबर लाइ ॥
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥
Drop by drop, the Ambrosial Nectar rains down softly and gently; thirst and hunger are completely gone.
ਉਹਨਾਂ ਦੇ ਅੰਦਰ ਸਹਜੇ ਸਹਜੇ ਅਡੋਲ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ (ਉਹਨਾਂ ਦੇ ਅੰਦਰੋਂ) ਮਾਇਆ ਦੀ ਸਾਰੀ ਤ੍ਰਿਸ਼ਨਾ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ।
झिमि झिमि अंम्रितु वरसदा तिसना भुख सभ जाइ ॥
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥
Your cries and screams of anguish have ceased; your light shall merge into the Light.
ਮਾਇਆ ਦੇ ਮੋਹ ਦਾ ਸਾਰਾ ਰੌਲਾ ਉਹਨਾਂ ਦੇ ਅੰਦਰੋਂ ਮੁੱਕ ਜਾਂਦਾ ਹੈ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।
कूक पुकार न होवई जोती जोति मिलाइ ॥
ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥
O Nanak, the happy soul-brides sleep in peace; they are absorbed in the True Name. ||56||
ਹੇ ਨਾਨਕ! ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਕੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਆਤਮਕ ਆਨੰਦ ਵਿਚ ਟਿਕੀਆਂ ਰਹਿੰਦੀਆਂ ਹਨ ॥੫੬॥
नानक सुखि सवनि सोहागणी सचै नामि समाइ ॥५६॥
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥
The Primal Lord and Master has sent out the True Hukam of His Command.
ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨੇ ਧੁਰ ਦਰਗਾਹ ਤੋਂ (ਆਪਣੇ) ਹੁਕਮ ਅਨੁਸਾਰ (ਹੀ) ਪ੍ਰੇਰ ਕੇ (ਇੰਦਰ ਦੇਵਤੇ ਨੂੰ, ਗੁਰੂ ਨੂੰ ਸਦਾ) ਭੇਜਿਆ ਹੈ।
धुरहु खसमि भेजिआ सचै हुकमि पठाइ ॥
ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥
Indra mercifully sends forth the rain, which falls in torrents.
(ਉਸ ਦੇ ਹੁਕਮ ਵਿਚ ਹੀ) ਮਿਹਰ ਕਰ ਕੇ ਬੱਦਲ (-ਗੁਰੂ) ਡੂੰਘੀ ਝੜੀ ਲਾ ਕੇ ਵਰਖਾ ਕਰਦਾ ਹੈ।
इंदु वरसै दइआ करि गूड़ी छहबर लाइ ॥
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥
The body and mind of the rainbird are happy. only when the rain-drop falls into its mouth.
ਜਦੋਂ ਪਪੀਹਾ (ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦਾ ਰਸੀਆ) ਨਾਮ-ਬੂੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ।
बाबीहे तनि मनि सुखु होइ जां ततु बूंद मुहि पाइ ॥
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥
The corn grows high, wealth increases, and the earth is embellished with beauty.
(ਜਿਵੇਂ ਵਰਖਾ ਨਾਲ) ਧਰਤੀ ਹਰੀਆਵਲੀ ਹੋ ਜਾਂਦੀ ਹੈ, (ਉਸ ਵਿਚ) ਬਹੁਤ ਅੰਨ ਪੈਦਾ ਹੁੰਦਾ ਹੈ,
अनु धनु बहुता उपजै धरती सोभा पाइ ॥
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥
Night and day, people worship the Lord with devotion, and are absorbed in the Word of the Guru's Shabad.
(ਤਿਵੇਂ) ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਜਗਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਨ ਲੱਗ ਪੈਂਦਾ ਹੈ।
अनदिनु लोकु भगति करे गुर कै सबदि समाइ ॥
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥
The True Lord Himself forgives them, and showering them with His Mercy, He leads them to walk in His Will.
ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਗੁਰੂ ਦੀ ਸਰਨ ਪਈ ਲੁਕਾਈ ਉਤੇ) ਬਖ਼ਸ਼ਸ਼ ਕਰਦਾ ਹੈ, ਮਿਹਰ ਕਰ ਕੇ ਆਪਣਾ ਹੁਕਮ ਵਰਤਾਂਦਾ ਹੈ।
आपे सचा बखसि लए करि किरपा करै रजाइ ॥
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥
O brides, sing the Glorious Praises of the Lord, and be absorbed in the True Word of His Shabad.
ਹੇ ਜੀਵ-ਇਸਤ੍ਰੀ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਇਆ ਕਰ,
हरि गुण गावहु कामणी सचै सबदि समाइ ॥
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥
Let the Fear of God be your decoration, and remain lovingly attuned to the True Lord.
(ਪ੍ਰਭੂ ਦੇ) ਡਰ-ਅਦਬ ਤੋਂ ਪੈਦਾ ਹੋਈ ਆਤਮਕ ਅਡੋਲਤਾ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ, ਸਦਾ-ਥਿਰ ਹਰੀ ਵਿਚ ਸੁਰਤ ਜੋੜ ਕੇ ਟਿਕੀ ਰਿਹਾ ਕਰ।
भै का सहजु सीगारु करिहु सचि रहहु लिव लाइ ॥
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥
O Nanak, the Naam abides in the mind, and the mortal is saved in the Court of the Lord. ||57||
ਹੇ ਨਾਨਕ! ਜਿਸ ਦੇ ਮਨ ਵਿਚ ਹਰਿ-ਨਾਮ ਹੀ ਟਿਕਿਆ ਰਹਿੰਦਾ ਹੈ, ਪਰਮਾਤਮਾ ਉਸ ਨੂੰ ਦਰਗਾਹ ਵਿਚ ਲੇਖੇ ਤੋਂ ਬਚਾ ਲੈਂਦਾ ਹੈ ॥੫੭॥
नानक नामो मनि वसै हरि दरगह लए छडाइ ॥५७॥
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥
The rainbird wanders all over the earth, soaring high through the skies.
ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ! (ਗੁਰੂ ਨੂੰ ਛੱਡ ਕੇ) ਤੂੰ (ਤੀਰਥ-ਜਾਤ੍ਰਾ ਆਦਿਕ ਦੀ ਖ਼ਾਤਰ) ਸਾਰੀ ਧਰਤੀ ਉਤੇ ਰਟਨ ਕਰਦਾ ਫਿਰੇਂ, ਜੇ ਤੂੰ (ਮਾਨਸਕ ਸ਼ਕਤੀਆਂ ਦੀ ਮਦਦ ਨਾਲ) ਉੱਡ ਕੇ ਆਕਾਸ਼ ਵਿਚ ਭੀ ਜਾ ਪਹੁੰਚੇਂ,
बाबीहा सगली धरती जे फिरहि ऊडि चड़हि आकासि ॥
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥
But it obtains the drop of water, only when it meets the True Guru, and then, its hunger and thirst are relieved.
(ਤਾਂ ਭੀ ਇਸ ਤਰ੍ਹਾਂ ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਨਹੀਂ ਮਿਟਦੀ। ਨਾਮ-ਜਲ ਨਾਲ ਹੀ ਮਾਇਆ ਦੀ) ਭੁੱਖ ਤ੍ਰਿਹ ਮਿਟਦੀ ਹੈ (ਅਤੇ ਉਹ ਨਾਮ-) ਜਲ ਗੁਰੂ ਮਿਲਿਆਂ (ਹੀ) ਪ੍ਰਾਪਤ ਹੁੰਦਾ ਹੈ।
सतिगुरि मिलिऐ जलु पाईऐ चूकै भूख पिआस ॥
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥
Soul and body and all belong to Him; everything is His.
ਇਹ ਜਿੰਦ ਇਹ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਹੀ ਦਿੱਤਾ ਹੋਇਆ ਹੈ, ਹਰੇਕ ਦਾਤ ਉਸ ਦੇ ਹੀ ਵੱਸ ਵਿਚ ਹੈ।
जीउ पिंडु सभु तिस का सभु किछु तिस कै पासि ॥
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥
He knows everything, without being told; unto whom should we offer our prayers?
(ਜੀਵਾਂ ਦੇ) ਬੋਲਣ ਤੋਂ ਬਿਨਾ ਹੀ (ਹਰੇਕ ਜੀਵ ਦੀ) ਹਰੇਕ ਲੋੜ ਉਹ ਜਾਣਦਾ ਹੈ, (ਉਸ ਨੂੰ ਛੱਡ ਕੇ) ਹੋਰ ਕਿਸ ਅੱਗੇ ਅਰਦਾਸ ਕੀਤੀ ਜਾ ਸਕਦੀ ਹੈ?
विणु बोलिआ सभु किछु जाणदा किसु आगै कीचै अरदासि ॥
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥
O Nanak, the One Lord is pervading and permeating each and every heart; the Word of the Shabad brings illumination. ||58||
ਹੇ ਨਾਨਕ? ਹਰੇਕ ਸਰੀਰ ਵਿਚ ਉਹ ਪਰਮਾਤਮਾ ਆਪ ਹੀ ਮੌਜੂਦ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਹਰੇਕ ਜੀਵ ਦੇ ਅੰਦਰ ਆਤਮਕ ਜੀਵਨ ਦਾ) ਚਾਨਣ (ਉਹ ਆਪ ਹੀ) ਕਰਦਾ ਹੈ ॥੫੮॥
नानक घटि घटि एको वरतदा सबदि करे परगास ॥५८॥
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥
O Nanak, the season of spring comes to one who serves the True Guru.
(ਜਿਵੇਂ ਬਸੰਤ ਰੁੱਤ ਆਉਣ ਤੇ ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ, ਤਿਵੇਂ) ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਲੀਨ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਖਿੜਾਉ ਦੀ ਰੁੱਤ ਬਣੀ ਰਹਿੰਦੀ ਹੈ।
नानक तिसै बसंतु है जि सतिगुरु सेवि समाइ ॥
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥
The Lord rains His Mercy down upon him, and his mind and body totally blossom forth; the entire world becomes green and rejuvenated. ||59||
(ਜਦੋਂ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ, ਉਸ ਦਾ ਤਨ ਉਸ ਦਾ ਮਨ (ਆਤਮਕ ਆਨੰਦ ਨਾਲ) ਖਿੜ ਪੈਂਦਾ ਹੈ ॥੫੯॥
हरि वुठा मनु तनु सभु परफड़ै सभु जगु हरीआवलु होइ ॥५९॥
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥
The Word of the Shabad brings eternal spring; it rejuvenates the mind and body.
ਹੇ ਨਾਨਕ! ਸ਼ਬਦ ਦੀ ਬਰਕਤ ਰਾਹੀਂ ਮਨੁੱਖ ਦੇ ਅੰਦਰ ਸਦਾ ਲਈ ਖਿੜਾਉ ਦੀ ਰੁੱਤ ਬਣ ਜਾਂਦੀ ਹੈ ਜਿਸ ਦੀ ਬਰਕਤਿ ਨਾਲ ਉਸ ਦਾ ਮਨ ਆਨੰਦ-ਭਰਪੂਰ ਹੋ ਜਾਂਦਾ ਹੈ।
सबदे सदा बसंतु है जितु तनु मनु हरिआ होइ ॥
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥
O Nanak, do not forget the Naam, the Name of the Lord, which has created everyone. ||60||
ਜਿਸ (ਪਰਮਾਤਮਾ) ਨੇ ਹਰੇਕ ਜੀਵ ਪੈਦਾ ਕੀਤਾ ਹੈ (ਉਸ ਮਨੁੱਖ ਨੂੰ ਉਸ ਦਾ) ਨਾਮ (ਕਦੇ) ਨਹੀਂ ਭੁੱਲਦਾ ॥੬੦॥
नानक नामु न वीसरै जिनि सिरिआ सभु कोइ ॥६०॥
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥
O Nanak, it is the spring season, for those Gurmukhs, within whose minds the Lord abides.
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ (ਪਰਮਾਤਮਾ) ਆ ਵੱਸਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਦਾ ਸਮਾ ਬਣਿਆ ਰਹਿੰਦਾ ਹੈ।
नानक तिना बसंतु है जिना गुरमुखि वसिआ मनि सोइ ॥
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥
When the Lord showers His Mercy, the mind and body blossom forth, and all the world turns green and lush. ||61||
(ਜਿਵੇਂ ਬਸੰਤ ਰੁੱਤੇ) ਸਾਰਾ ਜਗਤ ਹਰਾ-ਭਰਾ ਹੋ ਜਾਂਦਾ ਹੈ (ਤਿਵੇਂ, ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਆ ਵੱਸਦਾ ਹੈ (ਉਸ ਦਾ) ਮਨ (ਉਸ ਦਾ) ਤਨ ਖਿੜ ਪੈਂਦਾ ਹੈ ॥੬੧॥
हरि वुठै मनु तनु परफड़ै सभु जगु हरिआ होइ ॥६१॥
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥
In the early hours of the morning, whose name should we chant?
ਹੇ ਭਾਈ ਸੁਵਖਤੇ ਘੁਸਮੁਸੇ (ਵੇਲੇ ਉੱਠ ਕੇ) ਕਿਸ ਦਾ ਸੋਹਣਾ ਨਾਮ ਲੈਣਾ ਚਾਹੀਦਾ ਹੈ?
वडड़ै झालि झलुंभलै नावड़ा लईऐ किसु ॥
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥
Chant the Name of the Transcendent Lord, who is All-powerful to create and destroy. ||62||
ਉਸ ਪਰਮੇਸਰ ਦਾ ਨਾਮ ਲੈਣਾ ਚਾਹੀਦਾ ਹੈ ਜੋ (ਜੀਵਾਂ ਨੂੰ) ਪੈਦਾ ਕਰਨ ਤੇ ਨਾਸ ਕਰਨ ਦੀ ਸਮਰਥਾ ਵਾਲਾ ਹੈ ॥੬੨॥
नाउ लईऐ परमेसरै भंनण घड़ण समरथु ॥६२॥
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥
The Persian wheel also cries out, "Too! Too! You! You!", with sweet and sublime sounds.
ਹਲਟ ਭੀ (ਚੱਲਦੇ ਖੂਹ ਭੀ ਆਵਾਜ਼ ਕੱਢਦੇ ਇਉਂ ਜਾਪਦੇ ਹਨ ਕਿ) 'ਤੂੰ ਤੂੰ' ਕਰ ਰਹੇ ਹਨ, ਅਤੇ ਮਿੱਠੀ ਸੁਰ ਵਿਚ ਆਵਾਜ਼ ਕੱਢਦੇ ਹਨ (ਪਰ ਉਹ ਭਗਤੀ ਤਾਂ ਨਹੀਂ ਕਰ ਰਹੇ)।
हरहट भी तूं तूं करहि बोलहि भली बाणि ॥
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥
Our Lord and Master is always present; why do you cry out to Him in such a loud voice?
ਮਾਲਕ-ਪ੍ਰਭੂ ਤਾਂ ਸਦਾ ਤੇਰੇ ਨਾਲ ਵੱਸਦਾ ਹੈ (ਉਸ ਅੰਦਰ-ਵੱਸਦੇ ਨੂੰ ਭੁਲਾ ਕੇ ਬਾਹਰ ਲੋਕ-ਵਿਖਾਵੇ ਲਈ) ਤੂੰ ਕਿਉਂ ਉੱਚੀ ਉੱਚੀ ਪੁਕਾਰਦਾ ਹੈਂ?
साहिबु सदा हदूरि है किआ उची करहि पुकार ॥
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥
I am a sacrifice to that Lord who created the world, and who loves it.
ਜਿਸ ਹਰੀ ਨੇ ਇਹ ਜਗਤ ਪੈਦਾ ਕਰ ਕੇ ਇਹ ਖੇਲ-ਤਮਾਸ਼ਾ ਬਣਾਇਆ ਹੈ, ਉਸ ਤੋਂ ਸਦਕੇ ਹੋਇਆ ਕਰ।
जिनि जगतु उपाइ हरि रंगु कीआ तिसै विटहु कुरबाणु ॥
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥
Give up your selfishness, and then you shall meet your Husband Lord. Consider this Truth.
ਸਦਾ ਕਾਇਮ ਰਹਿਣ ਵਾਲਾ ਵਿਚਾਰ ਇਹ ਹੈ ਕਿ ਜੇ ਤੂੰ (ਆਪਣੇ ਅੰਦਰੋਂ) ਆਪਾ ਭਾਵ ਛੱਡ ਦੇਵੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਏਗਾ।
आपु छोडहि तां सहु मिलै सचा एहु वीचारु ॥
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥
Speaking in shallow egotism, no one understands the Ways of God.
ਹਉਮੈ ਅਹੰਕਾਰ ਦੇ ਆਸਰੇ ('ਤੂੰ ਤੂੰ') ਬੋਲਦਾ (ਭੀ) ਬੇ-ਸੁਆਦਾ ਰਹਿੰਦਾ ਹੈ (ਆਤਮਕ ਜੀਵਨ ਦਾ ਹੁਲਾਰਾ ਪੈਦਾ ਨਹੀਂ ਕਰ ਸਕਦਾ)। (ਜੇ ਮੈਂ ਸਦਾ ਹਉਮੈ ਦੇ ਆਸਰੇ ਹੀ 'ਤੂੰ ਤੂੰ' ਬੋਲਦਾ ਰਹਾਂ, ਤਾਂ) ਮੈਂ ਪਰਮਾਤਮਾ ਨਾਲ ਮਿਲ ਸਕਣ ਵਾਲਾ) ਕਰਤੱਬ ਸਮਝ ਨਹੀਂ ਸਕਦਾ।
हउमै फिका बोलणा बुझि न सका कार ॥
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥
The forests and fields, and all the three worlds meditate on You, O Lord; this is the way they pass their days and nights forever.
ਹੇ ਪ੍ਰਭੂ! ਜੰਗਲ, (ਜੰਗਲ ਦਾ) ਘਾਹ, ਸਾਰਾ ਜਗਤ ਤੈਨੂੰ ਹੀ ਸਿਮਰ ਰਿਹਾ ਹੈ। ਹਰੇਕ ਦਿਹਾੜਾ ਸਦਾ ਸਾਰਾ ਸਮਾ (ਤੇਰੀ ਹੀ ਯਾਦ ਵਿਚ) ਬੀਤ ਰਿਹਾ ਹੈ।
वणु त्रिणु त्रिभवणु तुझै धिआइदा अनदिनु सदा विहाण ॥
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥
Without the True Guru, no one finds the Lord. People have grown weary of thinking about it.
ਪਰ (ਅਨੇਕਾਂ ਹੀ ਪੰਡਿਤ ਲੋਕ) ਸੋਚਾਂ ਵਿਚਾਰਾਂ ਕਰ ਕੇ ਥੱਕਦੇ ਆ ਰਹੇ ਹਨ, ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੇ ਤੇਰਾ ਮਿਲਾਪ ਪ੍ਰਾਪਤ ਨਹੀਂ ਕੀਤਾ।
बिनु सतिगुर किनै न पाइआ करि करि थके वीचार ॥
ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥
But if the Lord casts His Glance of Grace, then He Himself embellishes us.
ਜੇ ਤੂੰ ਮਿਹਰ ਦੀ ਨਿਗਾਹ ਕਰੇਂ, ਤਾਂ ਤੂੰ ਆਪ ਹੀ (ਜੀਵਾਂ ਦੇ ਆਤਮਕ ਜੀਵਨ) ਸੋਹਣੇ ਬਣਾ ਲੈਂਦਾ ਹੈਂ।
नदरि करहि जे आपणी तां आपे लैहि सवारि ॥
ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥
O Nanak, the Gurmukhs meditate on the Lord; blessed and approved is their coming into the world. ||63||
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਜੰਮੇ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦੇ ਹਨ ॥੬੩॥
नानक गुरमुखि जिनी धिआइआ आए से परवाणु ॥६३॥
ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥
Yoga is not obtained by wearing saffron robes; Yoga is not obtained by wearing dirty robes.
(ਗ੍ਰਿਹਸਤ ਤਿਆਗ ਕੇ) ਗੇਰੂਏ ਰੰਗ ਦੇ ਕੱਪੜਿਆਂ ਨਾਲ ਜਾਂ ਮੈਲੇ ਪਹਿਰਾਵੇ ਨਾਲ (ਪਰਮਾਤਮਾ ਦਾ) ਮਿਲਾਪ ਨਹੀਂ ਹੋ ਜਾਂਦਾ।
जोगु न भगवी कपड़ी जोगु न मैले वेसि ॥
ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥
O Nanak, Yoga is obtained even while sitting in your own home, by following the Teachings of the True Guru. ||64||
ਪਰ, ਹਾਂ, ਹੇ ਨਾਨਕ! ਗੁਰੂ ਦੇ ਉਪਦੇਸ਼ ਦੀ ਰਾਹੀਂ ਗ੍ਰਿਹਸਤ ਵਿਚ ਰਹਿੰਦਿਆਂ ਹੀ (ਪਰਮਾਤਮਾ ਨਾਲ) ਮਿਲਾਪ ਹੋ ਸਕਦਾ ਹੈ ॥੬੪॥
नानक घरि बैठिआ जोगु पाईऐ सतिगुर कै उपदेसि ॥६४॥
ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥
You may wander in all four directions, and read the Vedas throughout the four ages.
(ਗ੍ਰਿਹਸਤ ਛੱਡ ਕੇ) ਜੇ ਤੂੰ (ਧਰਤੀ ਤੇ) ਚੌਹੀਂ ਪਾਸੀਂ ਤੁਰਿਆ ਫਿਰੇਂ, ਤੇ, ਜੇ ਤੂੰ ਸਦਾ ਹੀ ਵੇਦ (ਆਦਿਕ ਧਰਮ-ਪੁਸਤਕ) ਪੜ੍ਹਦਾ ਰਹੇਂ (ਤਾਂ ਭੀ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਨਹੀਂ ਲੱਭ ਸਕਦਾ)।
चारे कुंडा जे भवहि बेद पड़हि जुग चारि ॥
ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥
O Nanak, if you meet with the True Guru, the Lord shall come to dwell within your mind, and you shall find the door of salvation. ||65||
ਹੇ ਨਾਨਕ! (ਆਖ-ਹੇ ਭਾਈ!) ਤੂੰ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ (ਤਦੋਂ) ਲੱਭ ਲਏਂਗਾ, ਜਦੋਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੈਨੂੰ ਮਿਲ ਪਏਗਾ, ਜਦੋਂ ਹਰੀ (ਤੇਰੇ) ਮਨ ਵਿਚ ਆ ਵੱਸੇਗਾ ॥੬੫॥
नानक साचा भेटै हरि मनि वसै पावहि मोख दुआर ॥६५॥
ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥
O Nanak, the Hukam, the Command of your Lord and Master, is prevailing. The intellectually confused person wanders around lost, misled by his fickle consciousness.
ਹੇ ਨਾਨਕ! (ਜੀਵ ਦੇ ਭੀ ਕੀਹ ਵੱਸ? ਸਾਰੇ ਸੰਸਾਰ ਵਿਚ) ਮਾਲਕ-ਪ੍ਰਭੂ ਦਾ ਹੁਕਮ ਚੱਲ ਰਿਹਾ ਹੈ (ਉਸ ਹੁਕਮ ਵਿਚ ਹੀ) ਤੇਰੀ ਮੱਤ ਉਲਟੇ ਰਾਹ ਪਈ ਹੋਈ ਹੈ, ਤੇ ਤੂੰ ਚੰਚਲ-ਚਿੱਤ ਹੋ ਕੇ (ਧਰਤੀ ਉਤੇ) ਵਿਚਰ ਰਿਹਾ ਹੈਂ।
नानक हुकमु वरतै खसम का मति भवी फिरहि चल चित ॥
ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥
If you make friends with the self-willed manmukhs, O friend, who can you ask for peace?
ਪਰ, ਹੇ ਮਿੱਤਰ! (ਇਹ ਤਾਂ ਦੱਸ ਕਿ) ਆਪਣੇ ਮਨ ਦੇ ਪਿਛੇ ਤੁਰਨ ਵਾਲਿਆਂ ਨਾਲ ਦੋਸਤੀ ਪਾ ਕੇ ਤੂੰ ਆਤਮਕ ਆਨੰਦ ਦੀ ਆਸ ਕਿਵੇਂ ਕਰ ਸਕਦਾ ਹੈਂ?
मनमुख सउ करि दोसती सुख कि पुछहि मित ॥
ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥
Make friends with the Gurmukhs, and focus your consciousness on the True Guru.
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਿਆਂ ਨਾਲ ਮਿਤ੍ਰਤਾ ਬਣਾ, ਗੁਰੂ (ਦੇ ਚਰਨਾਂ) ਨਾਲ ਚਿੱਤ ਜੋੜੀ ਰੱਖ।
गुरमुख सउ करि दोसती सतिगुर सउ लाइ चितु ॥
ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥
The root of birth and death will be cut away, and then, you shall find peace, O friend. ||66||
(ਇਸ ਤਰ੍ਹਾਂ ਜਦੋਂ) ਜਨਮ ਮਰਨ ਦੇ ਗੇੜ ਦੀ ਜੜ੍ਹ ਵੱਢੀ ਜਾਂਦੀ ਹੈ, ਤਦੋਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੬੬॥
जंमण मरण का मूलु कटीऐ तां सुखु होवी मित ॥६६॥
ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥
The Lord Himself instructs those who are misguided, when He casts His Glance of Grace.
ਜ਼ਿੰਦਗੀ ਦੇ ਗ਼ਲਤ ਰਸਤੇ ਉੱਤੇ ਪਏ ਹੋਏ ਭੀ ਜਿਸ ਮਨੁੱਖ ਉਤੇ (ਪਰਮਾਤਮਾ) ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਆਪ (ਹੀ ਆਤਮਕ ਜੀਵਨ ਦੀ) ਸਮਝ ਬਖ਼ਸ਼ ਦੇਂਦਾ ਹੈ।
भुलिआं आपि समझाइसी जा कउ नदरि करे ॥
ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥
O Nanak, those who are not blessed by His Glance of Grace, cry and weep and wail. ||67||
ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਿਗਾਹ ਤੋਂ ਵਾਂਜਿਆ ਹੋਇਆ ਮਨੁੱਖ (ਸਦਾ) ਕੀਰਨੇ ਹੀ ਕਰਦਾ ਰਹਿੰਦਾ ਹੈ ॥੬੭॥
नानक नदरी बाहरी करण पलाह करे ॥६७॥