GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸਲੋਕ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥੁ ਕੀਨ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨ ॥੧॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
ਕਹੁ ਨਾਨਕ ਨਰ ਬਾਵਰੇ ਕਿਉ ਨ ਭਜਹਿ ਭਗਵਾਨ ॥੪॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
ਇਨ ਮਹਿ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
ਤਨੁ ਧਨੁ ਜਿਹਿ ਤੋ ਕਉ ਦੀਓ ਤਾ ਸਿਉ ਨੇਹੁ ਨ ਕੀਨ ॥
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ ਸੁਨਿ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
ਕਹੁ ਨਾਨਕ ਸੁਨਿ ਰੇ ਮਨਾ ਅਉਧ ਘਟਤ ਹੈ ਨੀਤ ॥੧੦॥
ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮਹਿ ਮਾਨੁ ॥੧੧॥
ਘਟ ਘਟ ਮਹਿ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
ਕਹੁ ਨਾਨਕ ਸੁਨਿ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
ਉਸਤਤਿ ਨਿੰਦਿਆ ਨਾਹਿ ਜਿਹ ਕੰਚਨ ਲੋਹ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥
ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥
ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥
ਜਿਹ ਬਿਖਿਆ ਸਗਲੀ ਤਜੀ ਲੀਓ ਭੇਖੁ ਬੈਰਾਗ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥
ਜਿਹ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥
ਜਿਹ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
ਕਹੁ ਨਾਨਕ ਵਹੁ ਮੁਕਤ ਨਰੁ ਇਹ ਮਨ ਸਾਚੀ ਮਾਨੁ ॥੧੯॥
ਭੈ ਨਾਸਨ ਦੁਰਮਤਿ ਹਰਨ ਕਲਿ ਮਹਿ ਹਰਿ ਕੋ ਨਾਮੁ ॥
ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥
ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥
ਜੋ ਪ੍ਰਾਨੀ ਮਮਤਾ ਤਜੈ ਲੋਭੁ ਮੋਹੁ ਅਹੰਕਾਰੁ ॥
ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰਿ ॥੨੨॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
ਇਨ ਮਹਿ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥
ਕੋਟਨ ਮਹਿ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥
ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥
ਜਉ ਸੁਖ ਕਉ ਚਾਹਹਿ ਸਦਾ ਸਰਨਿ ਰਾਮ ਕੀ ਲੇਹਿ ॥
ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨਿ ॥੨੮॥
ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪੁ ਰਾਮ ਤਿਹ ਜਾਨ ॥
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨ ॥੨੯॥
ਮਨੁ ਮਾਇਆ ਮਹਿ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
ਕਹੁ ਨਾਨਕ ਬਿਨੁ ਹਰਿ ਭਜਨ ਜੀਵਨੁ ਕਉਨੇ ਕਾਮ ॥੩੦॥
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥
ਸੁਖ ਮਹਿ ਬਹੁ ਸੰਗੀ ਭਏ ਦੁਖ ਮਹਿ ਸੰਗਿ ਨ ਕੋਇ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
ਜਤਨ ਬਹੁਤ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
ਮਨੁ ਮਾਇਆ ਮਹਿ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
ਨਾਨਕ ਮੂਰਤਿ ਚਿਤ੍ਰ ਜਿਉ ਛਾਡਤ ਨਾਹਿਨ ਭੀਤਿ ॥੩੭॥
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
ਕਹੁ ਨਾਨਕ ਮਨ ਸਿਮਰਿ ਤਿਹ ਪੂਰਨ ਹੋਵਹਿ ਕਾਮ ॥੪੦॥
ਝੂਠੇ ਮਾਨੁ ਕਹਾ ਕਰਹਿ ਜਗੁ ਸੁਪਨੇ ਜਿਉ ਜਾਨੁ ॥
ਇਨ ਮਹਿ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨੁ ॥੪੧॥
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮਹਿ ਮੀਤ ॥
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
ਤਿਹ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨੁ ਤਜਤ ਨਹੀ ਨਿਤ ॥
ਨਾਨਕ ਇਹ ਬਿਧਿ ਹਰਿ ਭਜਹੁ ਇਕ ਮਨਿ ਹੁਇ ਇਕ ਚਿਤਿ ॥੪੫॥
ਤੀਰਥ ਬਰਤ ਅਰੁ ਦਾਨ ਕਰਿ ਮਨ ਮਹਿ ਧਰੈ ਗੁਮਾਨੁ ॥
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
ਸਿਰੁ ਕੰਪਿਓ ਪਗ ਡਗਮਗਹਿ ਨੈਨ ਜੋਤਿ ਤੇ ਹੀਨ ॥
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖਹੁ ਮਨ ਮਾਹਿ ॥੪੮॥
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
ਰਾਮੁ ਗਇਓ ਰਾਵਨੁ ਗਇਓ ਜਾ ਕੋ ਬਹੁ ਪਰਵਾਰ ॥
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
ਦੋਹਰਾ ॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
ਨਾਨਕ ਸਭੁ ਕਿਛੁ ਤੁਮਰੇ ਹਾਥ ਮਹਿ ਤੁਮ ਹੀ ਹੋਤ ਸਹਾਇ ॥੫੪॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
ਕਹੁ ਨਾਨਕ ਇਹ ਬਿਪਤਿ ਮਹਿ ਟੇਕ ਏਕ ਰਘੁਨਾਥ ॥੫੫॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮਹਿ ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰ ਮਹਿ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟਹਿ ਦਰਸੁ ਤੁਹਾਰੋ ਹੋਇ ॥੫੭॥੧॥