ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ॥
Vaar Of Saarang, Fourth Mahalaa, To Be Sung To The Tune Of Mehma-Hasna:
ਇਹ ਸਾਰੰਗ ਦੀ ਵਾਰ ਮਹਮਾ ਤੇ ਹਸਨਾ ਦੀ ਧੁਨ ਅਨੁਸਾਰ ਗਾਈ ਜਾਏ।
सारंग की वार महला ४ राइ महमे हसने की धुनि ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ੴ सतिगुर प्रसादि ॥
ਸਲੋਕ ਮਹਲਾ ੨ ॥
Shalok, Second Mahalaa:
ਰਾਗ ਸਾਰੰਗ ਵਿੱਚ ਗੁਰੂ ਅੰਗਦੇਵ ਜੀ ਦੀ ਬਾਣੀ 'ਸਲੋਕ'।
सलोक महला २ ॥
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥
The key of the Guru opens the lock of attachment, in the house of the mind, under the roof of the body.
(ਮਨੁੱਖ ਦਾ) ਮਨ (ਮਾਨੋ) ਕੋਠਾ ਹੈ ਤੇ ਸਰੀਰ (ਇਸ ਕੋਠੇ ਦਾ) ਛੱਤ ਹੈ, (ਮਾਇਆ ਦੀ) ਪਾਹ (ਇਸ ਮਨ-ਕੋਠੇ ਨੂੰ) ਜੰਦਰਾ (ਵੱਜਾ ਹੋਇਆ) ਹੈ, (ਇਸ ਜੰਦਰੇ ਨੂੰ ਖੋਲ੍ਹਣ ਲਈ) ਗੁਰੁ ਕੁੰਜੀ ਹੈ (ਭਾਵ, ਮਨ ਤੋਂ ਮਾਇਆ ਦਾ ਪ੍ਰਭਾਵ ਗੁਰੂ ਹੀ ਦੂਰ ਕਰ ਸਕਦਾ ਹੈ)।
गुरु कुंजी पाहू निवलु मनु कोठा तनु छति ॥
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥
O Nanak, without the Guru, the door of the mind cannot be opened. No one else holds the key in hand. ||1||
ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨ ਦਾ ਬੂਹਾ ਖੁਲ੍ਹ ਨਹੀਂ ਸਕਦਾ, ਤੇ ਕਿਸੇ ਹੋਰ ਦੇ ਹੱਥ ਵਿਚ (ਇਸ ਦੀ) ਕੁੰਜੀ ਨਹੀਂ ਹੈ ॥੧॥
नानक गुर बिनु मन का ताकु न उघड़ै अवर न कुंजी हथि ॥१॥
ਮਹਲਾ ੧ ॥
First Mahalaa:
महला १ ॥
ਨ ਭੀਜੈ ਰਾਗੀ ਨਾਦੀ ਬੇਦਿ ॥
He is not won over by music, songs or the Vedas.
ਰਾਗ ਗਾਣ ਨਾਲ, ਨਾਦ ਵਜਾਣ ਨਾਲ ਜਾਂ ਵੇਦ (ਆਦਿਕ ਧਰਮ-ਪੁਸਤਕ) ਪੜ੍ਹਨ ਨਾਲ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ;
न भीजै रागी नादी बेदि ॥
ਨ ਭੀਜੈ ਸੁਰਤੀ ਗਿਆਨੀ ਜੋਗਿ ॥
He is not won over by intuitive wisdom, meditation or Yoga.
ਨਾਹ ਹੀ, ਸਮਾਧੀ ਲਾਇਆਂ ਗਿਆਨ-ਚਰਚਾ ਕੀਤਿਆ ਜਾਂ ਜੋਗ ਦਾ ਕੋਈ ਸਾਧਨ ਕੀਤਿਆਂ ਪਰਮਾਤਮਾ ਪ੍ਰਸੰਨ ਹੁੰਦਾ ਹੈ।
न भीजै सुरती गिआनी जोगि ॥
ਨ ਭੀਜੈ ਸੋਗੀ ਕੀਤੈ ਰੋਜਿ ॥
He is not won over by feeling sad and depressed forever.
ਨਾਹ ਹੀ ਉਹ ਤ੍ਰੁਠਦਾ ਹੈ ਨਿਤ ਸੋਗ ਕੀਤਿਆਂ (ਜਿਵੇਂ ਸ੍ਰਾਵਗ ਸਰੇਵੜੇ ਕਰਦੇ ਹਨ);
न भीजै सोगी कीतै रोजि ॥
ਨ ਭੀਜੈ ਰੂਪਂੀ ਮਾਲਂੀ ਰੰਗਿ ॥
He is not won over by beauty, wealth and pleasures.
ਰੂਪ, ਮਾਲ-ਧਨ ਤੇ ਰੰਗ-ਤਮਾਸ਼ੇ ਵਿਚ ਰੁੱਝਿਆਂ ਭੀ ਪ੍ਰਭੂ (ਜੀਵ ਉਤੇ) ਖ਼ੁਸ਼ ਨਹੀਂ ਹੁੰਦਾ;
न भीजै रूपीं मालीं रंगि ॥
ਨ ਭੀਜੈ ਤੀਰਥਿ ਭਵਿਐ ਨੰਗਿ ॥
He is not won over by wandering naked at sacred shrines.
ਨਾਹ ਹੀ ਉਹ ਭਿੱਜਦਾ ਹੈ ਤੀਰਥ ਤੇ ਨ੍ਹਾਤਿਆਂ ਜਾਂ ਨੰਗੇ ਭਵਿਆਂ।
न भीजै तीरथि भविऐ नंगि ॥
ਨ ਭੀਜੈ ਦਾਤਂੀ ਕੀਤੈ ਪੁੰਨਿ ॥
He is not won over by giving donations in charity.
ਦਾਨ-ਪੁੰਨ ਕੀਤਿਆਂ ਭੀ ਰੱਬ ਰੀਝਦਾ ਨਹੀਂ,
न भीजै दातीं कीतै पुंनि ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥
He is not won over by living alone in the wilderness.
ਤੇ ਬਾਹਰ (ਜੰਗਲਾਂ ਵਿਚ) ਸੁੰਨ-ਮੁੰਨ ਬੈਠਿਆਂ ਭੀ ਨਹੀਂ ਪਸੀਜਦਾ।
न भीजै बाहरि बैठिआ सुंनि ॥
ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
He is not won over by fighting and dying as a warrior in battle.
ਜੋਧੇ ਲੜਾਈ ਵਿਚ ਲੜ ਕੇ ਮਰਦੇ ਹਨ (ਇਸ ਤਰ੍ਹਾਂ ਭੀ) ਪ੍ਰਭੂ ਪ੍ਰਸੰਨ ਨਹੀਂ ਹੁੰਦਾ,
न भीजै भेड़ि मरहि भिड़ि सूर ॥
ਨ ਭੀਜੈ ਕੇਤੇ ਹੋਵਹਿ ਧੂੜ ॥
He is not won over by becoming the dust of the masses.
ਕਈ ਬੰਦੇ (ਸੁਆਹ ਆਦਿਕ ਮਲ ਕੇ) ਮਿੱਟੀ ਵਿਚ ਲਿੱਬੜਦੇ ਹਨ (ਇਸ ਤਰ੍ਹਾਂ ਭੀ ਉਹ) ਖ਼ੁਸ਼ ਨਹੀਂ ਹੁੰਦਾ।
न भीजै केते होवहि धूड़ ॥
ਲੇਖਾ ਲਿਖੀਐ ਮਨ ਕੈ ਭਾਇ ॥
The account is written of the loves of the mind.
(ਜੀਵਾਂ ਦੇ ਚੰਗੇ ਮੰਦੇ ਹੋਣ ਦੀ) ਪਰਖ ਮਨ ਦੀ ਭਾਵਨਾ ਅਨੁਸਾਰ ਕੀਤੀ ਜਾਂਦੀ ਹੈ।
लेखा लिखीऐ मन कै भाइ ॥
ਨਾਨਕ ਭੀਜੈ ਸਾਚੈ ਨਾਇ ॥੨॥
O Nanak, the Lord is won over only by His Name. ||2||
ਹੇ ਨਾਨਕ! ਪਰਮਾਤਮਾ ਪ੍ਰਸੰਨ ਹੁੰਦਾ ਹੈ ਜੇ ਉਸ ਸਦਾ ਕਾਇਮ ਰਹਿਣ ਵਾਲੇ ਦੇ ਨਾਮ ਵਿਚ (ਜੁੜੀਏ) ॥੨॥
नानक भीजै साचै नाइ ॥२॥
ਮਹਲਾ ੧ ॥
First Mahalaa:
महला १ ॥
ਨਵ ਛਿਅ ਖਟ ਕਾ ਕਰੇ ਬੀਚਾਰੁ ॥
You may study the nine grammars, the six Shaastras and the six divisons of the Vedas.
ਜੋ ਮਨੁੱਖ (ਇਤਨਾ ਵਿਦਵਾਨ ਹੋਵੇ ਕਿ) ਨੌ ਵਿਆਕਰਣਾਂ, ਛੇ ਸ਼ਾਸਤ੍ਰਾਂ ਤੇ ਛੇ ਵੇਦਾਂਗ ਦੀ ਵਿਚਾਰ ਕਰੇ (ਭਾਵ, ਇਹਨਾਂ ਪੁਸਤਕਾਂ ਦੇ ਅਰਥ ਸਮਝ ਲਏ),
नव छिअ खट का करे बीचारु ॥
ਨਿਸਿ ਦਿਨ ਉਚਰੈ ਭਾਰ ਅਠਾਰ ॥
You may recite the Mahaabhaarata.
ਅਠਾਰਾਂ ਪਰਵਾਂ ਵਾਲੇ ਮਹਾਭਾਰਤ ਗ੍ਰੰਥ ਨੂੰ ਦਿਨ ਰਾਤ ਪੜ੍ਹਦਾ ਰਹੇ,
निसि दिन उचरै भार अठार ॥
ਤਿਨਿ ਭੀ ਅੰਤੁ ਨ ਪਾਇਆ ਤੋਹਿ ॥
Even these cannot find the limits of the Lord.
ਉਸ ਨੇ ਭੀ (ਹੇ ਪ੍ਰਭੂ!) ਤੇਰਾ ਅੰਤ ਨਹੀਂ ਪਾਇਆ,
तिनि भी अंतु न पाइआ तोहि ॥
ਨਾਮ ਬਿਹੂਣ ਮੁਕਤਿ ਕਿਉ ਹੋਇ ॥
Without the Naam, the Name of the Lord, how can anyone be liberated?
(ਤੇਰੇ) ਨਾਮ ਤੋਂ ਬਿਨਾ ਮਨ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਨਹੀਂ ਕਰ ਸਕਦਾ।
नाम बिहूण मुकति किउ होइ ॥
ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥
Brahma, in the lotus of the navel, does not know the limits of God.
ਕਮਲ ਦੀ ਨਾਭੀ ਵਿਚ ਵੱਸਦਾ ਬ੍ਰਹਮਾ ਪਰਮਾਤਮਾ ਦੇ ਗੁਣਾਂ ਦਾ ਅੰਦਾਜ਼ਾ ਨਾਹ ਲਾ ਸਕਿਆ।
नाभि वसत ब्रहमै अंतु न जाणिआ ॥
ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥
The Gurmukh, O Nanak, realizes the Naam. ||3||
ਹੇ ਨਾਨਕ! ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਹੀ (ਪ੍ਰਭੂ ਦਾ) ਨਾਮ (ਸਿਮਰਨ ਦਾ ਮਹਾਤਮ) ਸਮਝਿਆ ਜਾ ਸਕਦਾ ਹੈ ॥੩॥
गुरमुखि नानक नामु पछाणिआ ॥३॥
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥
The Immaculate Lord Himself, by Himself, created Himself.
ਮਾਇਆ-ਰਹਿਤ ਪ੍ਰਭੂ ਆਪ ਹੀ (ਜਗਤ ਦਾ ਮੂਲ) ਹੈ ਉਸਨੇ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੈ;
आपे आपि निरंजना जिनि आपु उपाइआ ॥
ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥
He Himself created the whole drama of all the world's play.
ਇਹ ਸਾਰਾ ਹੀ ਜਗਤ-ਤਮਾਸ਼ਾ ਉਸ ਨੇ ਆਪ ਹੀ ਰਚਿਆ ਹੈ।
आपे खेलु रचाइओनु सभु जगतु सबाइआ ॥
ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥
He Himself formed the three gunas, the three qualities; He increased the attachment to Maya.
ਮਾਇਆ ਦੇ ਤਿੰਨ ਗੁਣ ਉਸ ਨੇ ਆਪ ਹੀ ਬਣਾਏ ਹਨ (ਤੇ ਜਗਤ ਵਿਚ) ਮਾਇਆ ਦਾ ਮੋਹ (ਭੀ ਉਸ ਨੇ ਆਪ ਹੀ) ਪ੍ਰਬਲ ਕੀਤਾ ਹੈ,
त्रै गुण आपि सिरजिअनु माइआ मोहु वधाइआ ॥
ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥
By Guru's Grace, they are saved - those who love the Will of God.
(ਇਸ ਤ੍ਰੈ-ਗੁਣੀ ਮਾਇਆ ਦੇ ਮੋਹ ਵਿਚੋਂ ਸਿਰਫ਼) ਉਹ (ਜੀਵ) ਬਚਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ ਕਿਰਪਾ ਨਾਲ (ਪ੍ਰਭੂ ਦੀ) ਰਜ਼ਾ ਮਿੱਠੀ ਲੱਗਦੀ ਹੈ।
गुर परसादी उबरे जिन भाणा भाइआ ॥
ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥
O Nanak, the True Lord is pervading everywhere; all are contained within the True Lord. ||1||
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਹਰ ਥਾਂ) ਮੌਜੂਦ ਹੈ, ਤੇ ਸਾਰੀ ਸ੍ਰਿਸ਼ਟੀ ਉਸ ਸਦਾ-ਥਿਰ ਵਿਚ ਟਿੱਕੀ ਹੋਈ ਹੈ (ਭਾਵ, ਉਸ ਦੇ ਹੁਕਮ ਦੇ ਅੰਦਰ ਰਹਿੰਦੀ ਹੈ) ॥੧॥
नानक सचु वरतदा सभ सचि समाइआ ॥१॥
ਸਲੋਕ ਮਹਲਾ ੨ ॥
Shalok, Second Mahalaa:
सलोक महला २ ॥
ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥
He Himself creates, O Nanak; He establishes the various creatures.
ਹੇ ਨਾਨਕ! ਪ੍ਰਭੂ ਆਪ (ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਇਹਨਾਂ ਨੂੰ) ਵਖੋ ਵਖ (ਸੁਭਾਉ ਵਾਲੇ) ਰੱਖਦਾ ਹੈ;
आपि उपाए नानका आपे रखै वेक ॥
ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥
How can anyone be called bad? We have only One Lord and Master.
(ਪਰ) ਸਭ ਜੀਵਾਂ ਦਾ ਖਸਮ ਇਕ (ਆਪ) ਹੀ ਹੈ (ਇਸ ਵਾਸਤੇ) ਕਿਸੇ ਜੀਵ ਨੂੰ ਭੈੜਾ ਨਹੀਂ ਆਖਿਆ ਜਾ ਸਕਦਾ।
मंदा किस नो आखीऐ जां सभना साहिबु एकु ॥
ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥
There is One Lord and Master of all; He watches over all, and assigns all to their tasks.
ਪ੍ਰਭੂ ਆਪ ਹੀ ਸਭ ਜੀਵਾਂ ਦਾ ਖਸਮ ਹੈ, (ਆਪ ਹੀ ਜੀਵਾਂ ਨੂੰ) ਧੰਧੇ ਵਿਚ ਜੋੜ ਕੇ (ਆਪ ਹੀ) ਵੇਖ ਰਿਹਾ ਹੈ;
सभना साहिबु एकु है वेखै धंधै लाइ ॥
ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥
Some have less, and some have more; no one is allowed to leave empty.
ਕੋਈ ਜੀਵ (ਮਾਇਆ ਦੇ ਧੰਧੇ ਤੋਂ) ਬਚਿਆ ਹੋਇਆ ਨਹੀਂ, ਕਿਸੇ ਨੂੰ ਥੋੜ੍ਹਾ ਤੇ ਕਿਸੇ ਨੂੰ ਬਹੁਤਾ (ਧੰਧਾ ਉਸ ਨੇ ਚਮੋੜਿਆ ਹੋਇਆ) ਹੈ।
किसै थोड़ा किसै अगला खाली कोई नाहि ॥
ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥
Naked we come, and naked we go; in between, we put on a show.
(ਜੀਵ ਜਗਤ ਵਿਚ) ਖ਼ਾਲੀ-ਹੱਥ ਆਉਂਦੇ ਹਨ ਤੇ ਖ਼ਾਲੀ-ਹੱਥ (ਇਥੋਂ) ਤੁਰ ਜਾਂਦੇ ਹਨ, ਇਹ ਵੇਖ ਕੇ ਭੀ (ਮਾਇਆ ਦੇ) ਖਿਲਾਰ ਖਿਲਾਰੀ ਜਾਂਦੇ ਹਨ।
आवहि नंगे जाहि नंगे विचे करहि विथार ॥
ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥
O Nanak, one who does not understand the Hukam of God's Command - what will he have to do in the world hereafter? ||1||
ਹੇ ਨਾਨਕ! (ਇਥੋਂ ਜਾ ਕੇ) ਪਰਲੋਕ ਵਿਚ ਕਿਹੜੀ ਕਾਰ (ਕਰਨ ਨੂੰ) ਮਿਲੇਗੀ-(ਇਸ ਸੰਬੰਧੀ ਪ੍ਰਭੂ ਦਾ) ਹੁਕਮ ਨਹੀਂ ਜਾਣਿਆ ਜਾ ਸਕਦਾ ॥੧॥
नानक हुकमु न जाणीऐ अगै काई कार ॥१॥
ਮਹਲਾ ੧ ॥
First Mahalaa:
महला १ ॥
ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥
He sends out the various created beings, and he calls back the various created beings again.
ਭਾਂਤ ਭਾਂਤ ਦੇ ਸਰੀਰ ਬਣਾ ਬਣਾ ਕੇ ਪ੍ਰਭੂ ਆਪ ਹੀ ਜੀਵਾਂ ਨੂੰ (ਜਗਤ ਵਿਚ) ਘੱਲਦਾ ਹੈ ਤੇ (ਫਿਰ ਇਥੋਂ) ਲੈ ਜਾਂਦਾ ਹੈ;
जिनसि थापि जीआं कउ भेजै जिनसि थापि लै जावै ॥
ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥
He himself establishes, and He Himself disestablishes. He fashions them in various forms.
ਪ੍ਰਭੂ ਆਪ ਹੀ ਪੈਦਾ ਕਰਦਾ ਹੈ ਆਪ ਹੀ ਨਾਸ ਕਰਦਾ ਹੈ, ਇਹ ਕਈ ਕਿਸਮਾਂ ਦੇ (ਜੀਵਾਂ ਦੇ) ਰੂਪ ਆਪ ਹੀ ਬਣਾਂਦਾ ਹੈ।
आपे थापि उथापै आपे एते वेस करावै ॥
ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥
And all the human beings who wander around as beggars, He Himself gives in charity to them.
ਇਹ ਸਾਰੇ ਹੀ ਜੀਵ (ਜੋ ਜਗਤ ਵਿਚ) ਤੁਰਦੇ ਫਿਰਦੇ ਹਨ (ਇਹ ਸਾਰੇ ਪ੍ਰਭੂ ਦੇ ਦਰ ਦੇ) ਮੰਗਤੇ ਹਨ, ਪ੍ਰਭੂ ਆਪ ਹੀ ਇਹਨਾਂ ਨੂੰ ਖ਼ੈਰ ਪਾਂਦਾ ਹੈ।
जेते जीअ फिरहि अउधूती आपे भिखिआ पावै ॥
ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥
As it is recorded, the mortals speak, and as it is recorded, they walk. So why put on all this show?
ਹਰੇਕ ਜੀਵ ਦਾ ਬੋਲਣਾ ਚੱਲਣਾ ਗਿਣੇ-ਮਿਥੇ ਸਮੇ ਲਈ ਹੈ, ਕਾਹਦੇ ਲਈ ਇਹ ਮੱਲਾਂ ਮੱਲੀਆਂ ਜਾ ਰਹੀਆਂ ਹਨ?
लेखै बोलणु लेखै चलणु काइतु कीचहि दावे ॥
ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥
This is the basis of intelligence; this is certified and approved. Nanak speaks and proclaims it.
ਨਾਨਕ ਆਖ ਕੇ ਸੁਣਾਂਦਾ ਹੈ ਕਿ ਅਕਲ ਦੀ ਮੰਨੀ-ਪ੍ਰਮੰਨੀ ਸਿਰੇ ਦੀ ਗੱਲ ਇਹੀ ਹੈ;
मूलु मति परवाणा एहो नानकु आखि सुणाए ॥
ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥
By past actions, each being is judged; what else can anyone say? ||2||
ਭਾਵੇਂ ਹੋਰ ਜੋ ਕੁਝ ਭੀ ਕੋਈ ਆਖੇ (ਪਿਆ ਆਖੇ, ਅਸਲ ਗੱਲ ਇਹ ਹੈ ਕਿ) ਹਰੇਕ ਦੇ ਆਪਣੇ ਕੀਤੇ ਕਰਮਾਂ ਅਨੁਸਾਰ ਨਿਬੇੜਾ ਹੁੰਦਾ ਹੈ ॥੨॥
करणी उपरि होइ तपावसु जे को कहै कहाए ॥२॥
ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥
The Guru's Word makes the drama play itself out. Through virtue, this becomes evident.
(ਪ੍ਰਭੂ ਦੀ ਜਗਤ-ਰਚਨਾ ਵਿਚ) ਕੋਈ ਮਨੁੱਖ ਗੁਰੂ ਦੇ ਸਨਮੁਖ ਹੈ ਇਹ ਕੌਤਕ ਭੀ ਉਸ (ਪ੍ਰਭੂ) ਨੇ (ਹੀ) ਰਚਾਇਆ ਹੈ (ਗੁਰਮੁਖਿ ਮਨੁੱਖ ਵਿਚ ਪ੍ਰਭੂ ਨੇ ਆਪਣੇ) ਗੁਣ ਪਰਗਟ ਕੀਤੇ ਹਨ,
गुरमुखि चलतु रचाइओनु गुण परगटी आइआ ॥
ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥
Whoever utters the Word of the Guru's Bani - the Lord is enshrined in his mind.
(ਜਿਨ੍ਹਾਂ ਦੀ ਬਰਕਤਿ ਨਾਲ ਉਹ ਗੁਰਮੁਖਿ) ਸਦਾ ਸਤਿਗੁਰੂ ਦੀ ਬਾਣੀ ਉਚਾਰਦਾ ਹੈ ਤੇ ਪ੍ਰਭੂ ਨੂੰ ਮਨ ਵਿਚ ਵਸਾਈ ਰੱਖਦਾ ਹੈ,
गुरबाणी सद उचरै हरि मंनि वसाइआ ॥
ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥
Maya's power is gone, and doubt is eradicated; awaken to the Light of the Lord.
ਉਸ ਦੇ ਅੰਦਰ ਰੱਬੀ ਜੋਤਿ ਜਗ ਪੈਂਦੀ ਹੈ, (ਉਸ ਦੇ ਅੰਦਰੋਂ) ਮਾਇਆ (ਦਾ ਹਨੇਰਾ) ਦੂਰ ਹੋ ਜਾਂਦਾ ਹੈ ਤੇ ਭਟਕਣਾ ਮੁੱਕ ਜਾਂਦੀ ਹੈ (ਭਾਵ, ਜ਼ਿੰਦਗੀ ਦੇ ਰਾਹ ਤੇ ਉਹ ਮਾਇਆ ਦੇ ਹਨੇਰੇ ਵਿਚ ਠੇਡੇ ਨਹੀਂ ਖਾਂਦਾ)।
सकति गई भ्रमु कटिआ सिव जोति जगाइआ ॥
ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥
Those who hold onto goodness as their treasure meet the Guru, the Primal Being.
ਜਿਨ੍ਹਾਂ ਦੇ ਭਾਗਾਂ ਵਿਚ (ਪਿਛਲੀ ਕੀਤੀ) ਨੇਕ ਕਮਾਈ ਹੈ (ਉਹਨਾਂ ਨੂੰ ਪ੍ਰਭੂ) ਮਹਾਂ ਪੁਰਖ ਸਤਿਗੁਰੂ ਮਿਲਾ ਦੇਂਦਾ ਹੈ;
जिन कै पोतै पुंनु है गुरु पुरखु मिलाइआ ॥
ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥
O Nanak, they are intuitively absorbed and blended into the Name of the Lord. ||2||
ਤੇ, ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿੱਕ ਕੇ (ਪ੍ਰਭੂ ਵਿਚ) ਮਿਲੇ ਰਹਿੰਦੇ ਹਨ, ਪ੍ਰਭੂ ਦੇ ਨਾਮ ਵਿਚ ਟਿਕੇ ਰਹਿੰਦੇ ਹਨ ॥੨॥
नानक सहजे मिलि रहे हरि नामि समाइआ ॥२॥
ਸਲੋਕ ਮਹਲਾ ੨ ॥
Shalok, Second Mahalaa:
सलोक महला २ ॥
ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥
The merchants come from the Banker; He sends the account of their destiny with them.
ਸ਼ਾਹ (-ਪ੍ਰਭੂ) ਦੇ (ਘੱਲੇ ਹੋਏ ਜੋ ਜੋ ਜੀਵ-) ਵਪਾਰੀ (ਸ਼ਾਹ ਪਾਸੋਂ) ਤੁਰ ਪੈਂਦੇ ਹਨ (ਤੇ ਇਥੇ ਜਗਤ ਵਿਚ ਆਉਂਦੇ ਹਨ, ਉਹਨਾਂ ਨੂੰ ਪ੍ਰਭੂ ਉਹਨਾਂ ਦੇ ਕੀਤੇ ਕਰਮਾਂ ਅਨੁਸਾਰ ਮੱਥੇ ਤੇ) ਲਿਖਿਆ ਹੋਇਆ ਲੇਖ ਨਾਲ ਦੇ ਕੇ ਤੋਰਦਾ ਹੈ।
साह चले वणजारिआ लिखिआ देवै नालि ॥
ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮੑਾਲਿ ॥
On the basis of their accounts, He issues the Hukam of His Command, and they are left to take care of their merchandise.
ਉਸ ਲਿਖੇ ਲੇਖ ਅਨੁਸਾਰ ਪ੍ਰਭੂ ਦਾ ਹੁਕਮ ਵਰਤਦਾ ਹੈ ਤੇ ਨਾਮ-ਰੂਪ ਵੱਖਰ ਸੰਭਾਲ ਲਈਦਾ ਹੈ।
लिखे उपरि हुकमु होइ लईऐ वसतु समालि ॥
ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥
The merchants have purchased their merchandise and packed up their cargo.
ਜੋ ਮਨੁੱਖ ਨਾਮ ਦਾ ਵਣਜ ਕਰਦੇ ਹਨ ਉਹਨਾਂ ਨਾਮ-ਪਦਾਰਥ ਹਾਸਲ ਕਰ ਲਿਆ ਤੇ ਪ੍ਰਾਪਤ ਕਰ ਕੇ ਪੱਲੇ ਬੰਨ੍ਹ ਲਿਆ।
वसतु लई वणजारई वखरु बधा पाइ ॥
ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥
Some depart after having earned a good profit, while others leave, having lost their investment altogether.
ਕਈ (ਜੀਵ-ਵਪਾਰੀ ਇਥੋਂ) ਨਫ਼ਾ ਖੱਟ ਕੇ ਜਾਂਦੇ ਹਨ, ਪਰ ਕਈ ਅਸਲ ਰਾਸਿ-ਪੂੰਜੀ ਭੀ ਗਵਾ ਜਾਂਦੇ ਹਨ।
केई लाहा लै चले इकि चले मूलु गवाइ ॥
ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥
No one asks to have less; who should be celebrated?
(ਦੋਹਾਂ ਧਿਰਾਂ ਵਿਚੋਂ) ਘੱਟ ਚੀਜ਼ ਕਿਸੇ ਨੇ ਨਹੀਂ ਮੰਗੀ (ਭਾਵ, ਨਾਮ-ਵਪਾਰੀਆਂ ਨੂੰ 'ਨਾਮ' ਬਹੁਤ ਪਿਆਰਾ ਲੱਗਦਾ ਹੈ ਤੇ ਮਾਇਆ-ਧਾਰੀ ਨੂੰ ਮਾਇਆ)। ਫਿਰ, ਇਹਨਾਂ ਵਿਚੋਂ ਸ਼ਾਬਾਸ਼ੇ ਕਿਸ ਨੇ ਖੱਟੀ (ਮਿਹਰ ਦੀ ਨਜ਼ਰ ਕਿਸੇ ਤੇ ਹੋਈ)?
थोड़ा किनै न मंगिओ किसु कहीऐ साबासि ॥
ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥
The Lord casts His Glance of Grace, O Nanak, upon those who have preserved their capital investment. ||1||
ਮਿਹਰ ਦੀ ਨਜ਼ਰ, ਹੇ ਨਾਨਕ! ਉਹਨਾਂ ਤੇ ਹੋਈ ਜਿਨ੍ਹਾਂ ਨੇ (ਸੁਆਸਾਂ ਦੀ) ਸਾਰੀ ਰਾਸਿ-ਪੂੰਜੀ (ਨਾਮ ਦਾ ਵਪਾਰ ਕਰਨ ਵਿਚ) ਲਾ ਦਿੱਤੀ ॥੧॥
नदरि तिना कउ नानका जि साबतु लाए रासि ॥१॥
ਮਹਲਾ ੧ ॥
First Mahalaa:
महला १ ॥
ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥
United, the united separate, and separated, they unite again.
ਆਤਮਾ ਤੇ ਸਰੀਰ ਇਕੱਠੇ ਹੋ ਕੇ ਵਿੱਛੁੜ ਜਾਂਦੇ ਹਨ, ਵਿੱਛੁੜ ਕੇ ਫਿਰ ਮਿਲਦੇ ਹਨ,
जुड़ि जुड़ि विछुड़े विछुड़ि जुड़े ॥
ਜੀਵਿ ਜੀਵਿ ਮੁਏ ਮੁਏ ਜੀਵੇ ॥
Living, the living die, and dying, they live again.
(ਭਾਵ) ਜੀਵ ਜੰਮਦੇ ਹਨ ਮਰਦੇ ਹਨ, ਮਰਦੇ ਹਨ ਫਿਰ ਜੰਮਦੇ ਹਨ।
जीवि जीवि मुए मुए जीवे ॥
ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥
They become the fathers of many, and the sons of many; they become the gurus of many, and the disciples.
(ਇਹ ਜੰਮਣ ਮਰਨ ਦਾ ਸਿਲਸਿਲਾ ਇਤਨਾ ਲੰਮਾ ਹੁੰਦਾ ਹੈ ਕਿ ਜੀਵ ਇਸ ਗੇੜ ਵਿਚ) ਕਈਆਂ ਦੇ ਪਿਉ ਤੇ ਕਈਆਂ ਦੇ ਪੁੱਤਰ ਬਣਦੇ ਹਨ, ਕਈ (ਵਾਰੀ) ਗੁਰੂ ਤੇ ਚੇਲੇ ਬਣਦੇ ਹਨ।
केतिआ के बाप केतिआ के बेटे केते गुर चेले हूए ॥
ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥
No account can be made of the future or the past; who knows what shall be, or what was?
ਇਹ ਲੇਖਾ ਗਿਣਿਆ ਨਹੀਂ ਜਾ ਸਕਦਾ ਕਿ ਜੋ ਕੁਝ ਅਸੀਂ ਹੁਣ ਐਸ ਵੇਲੇ ਹਾਂ ਇਸ ਤੋਂ ਪਹਿਲਾਂ ਅਸਾਡਾ ਕੀਹ ਜਨਮ ਸੀ ਤੇ ਅਗਾਂਹ ਕੀਹ ਹੋਵੇਗਾ।
आगै पाछै गणत न आवै किआ जाती किआ हुणि हूए ॥
ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥
All the actions and events of the past are recorded; the Doer did, He does, and He will do.
ਪਰ ਇਹ ਸਾਰਾ ਜਗਤ (-ਰਚਨਾ-ਰੂਪ ਲੇਖਾ ਜੋ ਲਿਖਿਆ ਜਾ ਰਿਹਾ ਹੈ ਇਹ ਜੀਵਾਂ ਦੇ) ਕੀਤੇ ਕਰਮਾਂ ਅਨੁਸਾਰ ਲਿਖਿਆ ਜਾਂਦਾ ਹੈ, ਕਰਤਾਰ ਇਹ ਖੇਡ ਇਸ ਤਰ੍ਹਾਂ ਖੇਡੀ ਜਾ ਰਿਹਾ ਹੈ।
सभु करणा किरतु करि लिखीऐ करि करि करता करे करे ॥
ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥
The self-willed manmukh dies, while the Gurmukh is saved; O Nanak, the Gracious Lord bestows His Glance of Grace. ||2||
ਮਨਮੁਖ ਇਸ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ਤੇ ਗੁਰਮੁਖਿ ਇਸ ਵਿਚੋਂ ਪਾਰ ਲੰਘ ਜਾਂਦਾ ਹੈ ਕਿਉਂਕਿ, ਹੇ ਨਾਨਕ! ਮਿਹਰ ਦਾ ਮਾਲਕ ਪ੍ਰਭੂ ਉਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ ॥੨॥
मनमुखि मरीऐ गुरमुखि तरीऐ नानक नदरी नदरि करे ॥२॥
ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥
The self-willed manmukh wanders in duality, lured and enticed by duality.
ਮਨ ਦੇ ਮੁਰੀਦ ਮਨੁੱਖਾਂ ਨੂੰ ਹੋਰ ਪਾਸੇ ਦੀ ਲਟਕ ਲੱਗ ਜਾਂਦੀ ਹੈ, ਉਹਨਾਂ ਨੂੰ ਹੋਰ ਪਾਸੇ ਨੇ ਭਰਮਾ ਲਿਆ ਹੁੰਦਾ ਹੈ,
मनमुखि दूजा भरमु है दूजै लोभाइआ ॥
ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥
He practices falsehood and deception, telling lies.
ਉਹ ਝੂਠ ਤੇ ਠੱਗੀ ਕਮਾਂਦੇ ਹਨ ਤੇ ਝੂਠ ਹੀ (ਮੂੰਹੋਂ) ਬੋਲਦੇ ਹਨ;
कूड़ु कपटु कमावदे कूड़ो आलाइआ ॥
ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥
Love and attachment to children and spouse is total misery and pain.
(ਉਹਨਾਂ ਦੇ ਮਨ ਵਿਚ) ਪੁਤ੍ਰਾਂ ਦਾ ਮੋਹ-ਪਿਆਰ (ਵੱਸਦਾ ਹੈ) (ਉਹਨਾਂ ਦੇ ਮਨ ਵਿਚ) ਇਸਤ੍ਰੀ (ਵੱਸਦੀ) ਹੈ (ਤੇ ਇਹ ਰਸਤਾ) ਨਿਰੋਲ ਦੁੱਖ ਦਾ (ਮੂਲ) ਹੈ;
पुत्र कलत्रु मोहु हेतु है सभु दुखु सबाइआ ॥
ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥
He is gagged and bound at the door of the Messenger of Death; he dies, and wanders lost in reincarnation.
(ਰੱਬ ਵਲੋਂ) ਭਰਮ ਵਿਚ ਪਾਏ ਹੋਏ (ਮਨਮੁਖ) ਠੇਡੇ ਖਾਂਦੇ ਹਨ, (ਮਾਨੋ) ਜਮ ਦੇ ਬੂਹੇ ਤੇ ਬੱਧੇ ਹੋਏ ਕੁੱਟ ਖਾ ਰਹੇ ਹਨ।
जम दरि बधे मारीअहि भरमहि भरमाइआ ॥
ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥
The self-willed manmukh wastes his life; Nanak loves the Lord. ||3||
ਹੇ ਨਾਨਕ! ਮਨ ਦੇ ਮੁਰੀਦ ਮਨੁੱਖ (ਆਪਣੀ) ਜ਼ਿੰਦਗੀ ਅਜਾਈਂ ਗਵਾ ਲੈਂਦੇ ਹਨ, ਪ੍ਰਭੂ ਨੂੰ ਏਵੇਂ ਹੀ ਭਾਉਂਦਾ ਹੈ ॥੩॥
मनमुखि जनमु गवाइआ नानक हरि भाइआ ॥३॥
ਸਲੋਕ ਮਹਲਾ ੨ ॥
Shalok, Second Mahalaa:
सलोक महला २ ॥
ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥
Those who are blessed with the glorious greatness of Your Name - their minds are imbued with Your Love.
(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਨੂੰ ਤੇਰੇ ਨਾਮ ਦੀ ਸੋਭਾ (ਕਰਨ ਦੀ ਸੁਭਾਗਤਾ) ਮਿਲੀ ਹੈ ਉਹ ਮਨੁੱਖ ਆਪਣੇ ਮਨ ਵਿਚ (ਤੇਰੇ ਨਾਮ ਦੇ ਰੰਗ ਨਾਲ) ਰੰਗੇ ਰਹਿੰਦੇ ਹਨ।
जिन वडिआई तेरे नाम की ते रते मन माहि ॥
ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥
O Nanak, there is only One Ambrosial Nectar; there is no other nectar at all.
ਹੇ ਨਾਨਕ! (ਉਹਨਾਂ ਲਈ) ਇਕ ਨਾਮ ਹੀ ਅੰਮ੍ਰਿਤ ਹੈ ਹੋਰ ਕਿਸੇ ਚੀਜ਼ ਨੂੰ ਉਹ ਅੰਮ੍ਰਿਤ ਨਹੀਂ ਮੰਨਦੇ।
नानक अंम्रितु एकु है दूजा अंम्रितु नाहि ॥
ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥
O Nanak, the Ambrosial Nectar is obtained within the mind, by Guru's Grace.
ਹੇ ਨਾਨਕ! (ਇਹ ਨਾਮ) ਅੰਮ੍ਰਿਤ (ਹਰੇਕ ਮਨੁੱਖ ਦੇ) ਮਨ ਵਿਚ ਹੀ ਹੈ, ਪਰ ਮਿਲਦਾ ਹੈ ਗੁਰੂ ਦੀ ਕਿਰਪਾ ਨਾਲ;
नानक अंम्रितु मनै माहि पाईऐ गुर परसादि ॥
ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥
They alone drink it in with love, who have such pre-ordained destiny. ||1||
ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਲਿਖਿਆ ਹੋਇਆ ਹੈ; ਉਹਨਾਂ ਨੇ ਹੀ ਸੁਆਦ ਨਾਲ ਪੀਤਾ ਹੈ ॥੧॥
तिनी पीता रंग सिउ जिन कउ लिखिआ आदि ॥१॥
ਮਹਲਾ ੨ ॥
Second Mahalaa:
महला २ ॥
ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥
Why praise the created being? Praise the One who created all.
ਪੈਦਾ ਕੀਤੇ ਹੋਏ ਜੀਵ ਦੀ ਵਡਿਆਈ ਕਰਨ ਦਾ ਕੀਹ ਲਾਭ? ਉਸ (ਪ੍ਰਭੂ) ਦੀ ਸਿਫ਼ਤ-ਸਾਲਾਹ ਕਰੋ ਜੋ (ਸਭ ਨੂੰ ਪੈਦਾ) ਕਰਦਾ ਹੈ;
कीता किआ सालाहीऐ करे सोइ सालाहि ॥
ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥
O Nanak, there is no other Giver, except the One Lord.
(ਕਿਉਂਕਿ) ਹੇ ਨਾਨਕ! ਉਸ ਇਕ ਪ੍ਰਭੂ ਤੋਂ ਬਿਨਾ ਹੋਰ ਕੋਈ ਦਾਤਾ ਨਹੀਂ ਹੈ।
नानक एकी बाहरा दूजा दाता नाहि ॥
ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥
Praise the Creator Lord, who created the creation.
ਜਿਸ ਕਰਤਾਰ ਨੇ ਇਹ ਸਾਰਾ ਜਗਤ ਬਣਾਇਆ ਹੈ ਉਸ ਦੀ ਵਡਿਆਈ ਕਰੋ,
करता सो सालाहीऐ जिनि कीता आकारु ॥
ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥
Praise the Great Giver, who gives sustenance to all.
ਉਸ ਇਕ ਦਾਤਾਰ ਦੇ ਗੁਣ ਗਾਓ ਜੋ ਹਰੇਕ ਜੀਵ ਨੂੰ ਆਸਰਾ ਦੇਂਦਾ ਹੈ।
दाता सो सालाहीऐ जि सभसै दे आधारु ॥
ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥
O Nanak, the treasure of the Eternal Lord is over-flowing.
ਹੇ ਨਾਨਕ! ਉਹ ਪ੍ਰਭੂ ਆਪ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸਦਾ ਖ਼ਜ਼ਾਨਾ ਭੀ ਸਦਾ ਭਰਿਆ ਰਹਿੰਦਾ ਹੈ।
नानक आपि सदीव है पूरा जिसु भंडारु ॥
ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥
Praise and honor the One, who has no end or limitation. ||2||
ਉਸ ਨੂੰ ਵੱਡਾ ਆਖੋ, ਉਸ ਦੀ ਵਡਿਆਈ ਕਰੋ, ਉਸ (ਦੀ ਵਡਿਆਈ) ਦਾ ਅੰਤ ਨਹੀਂ ਪੈ ਸਕਦਾ, ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ॥੨॥
वडा करि सालाहीऐ अंतु न पारावारु ॥२॥
ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥
The Name of the Lord is a treasure. Serving it, peace is obtained.
ਪਰਮਾਤਮਾ ਦਾ ਨਾਮ (ਸਾਰੇ ਸੁਖਾਂ ਦਾ) ਖ਼ਜ਼ਾਨਾ ਹੈ, ਜੇ ਨਾਮ ਸਿਮਰੀਏ ਤਾਂ ਸੁਖ ਮਿਲਦਾ ਹੈ।
हरि का नामु निधानु है सेविऐ सुखु पाई ॥
ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥
I chant the Name of the Immaculate Lord, so that I may go home with honor.
ਮੈਂ ਮਾਇਆ-ਰਹਿਤ ਪ੍ਰਭੂ ਦਾ ਨਾਮ ਸਿਮਰਾਂ ਤੇ ਇੱਜ਼ਤ ਨਾਲ (ਆਪਣੇ) ਘਰ ਵਿਚ ਜਾਵਾਂ-
नामु निरंजनु उचरां पति सिउ घरि जांई ॥
ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥
The Word of the Gurmukh is the Naam; I enshrine the Naam within my heart.
(ਗੁਰਮੁਖ ਦੀ ਸਦਾ ਇਹੀ ਤਾਂਘ ਹੁੰਦੀ ਹੈ) ਗੁਰਮੁਖ ਸਦਾ ਨਾਮ ਹੀ ਉਚਾਰਦਾ ਹੈ ਤੇ ਨਾਮ ਨੂੰ ਹਿਰਦੇ ਵਿਚ ਵਸਾਂਦਾ ਹੈ।
गुरमुखि बाणी नामु है नामु रिदै वसाई ॥
ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆੲਂੀ ॥
The bird of the intellect comes under one's control, by meditating on the True Guru.
(ਜਿਉਂ ਜਿਉਂ) ਗੁਰੂ ਦੀ ਰਾਹੀਂ (ਗੁਰਮੁਖਿ) ਨਾਮ ਸਿਮਰਦਾ ਹੈ, ਪੰਛੀ (ਵਾਂਗ ਉਡਾਰੂ ਇਹ) ਮੱਤ (ਉਸ ਦੇ) ਵੱਸ ਵਿਚ ਆ ਜਾਂਦੀ ਹੈ।
मति पंखेरू वसि होइ सतिगुरू धिआइीं ॥
ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥
O Nanak, if the Lord becomes merciful, the mortal lovingly tunes in to the Naam. ||4||
ਹੇ ਨਾਨਕ! (ਗੁਰਮੁਖ ਉਤੇ) ਪ੍ਰਭੂ ਆਪ ਦਿਆਲ ਹੁੰਦਾ ਹੈ ਤੇ ਉਹ ਨਾਮ ਵਿਚ ਹੀ ਲਿਵ ਲਾਈ ਰੱਖਦਾ ਹੈ ॥੪॥
नानक आपि दइआलु होइ नामे लिव लाई ॥४॥
ਸਲੋਕ ਮਹਲਾ ੨ ॥
Shalok, Second Mahalaa:
सलोक महला २ ॥
ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥
How can we speak of Him? Only He knows Himself.
ਜੋ ਅੰਤਰਜਾਮੀ ਪ੍ਰਭੂ ਆਪ ਹੀ (ਹਰੇਕ ਦੇ ਦਿਲ ਦੀ) ਜਾਣਦਾ ਹੈ ਉਸ ਦੇ ਅੱਗੇ ਬੋਲਣਾ ਫਬਦਾ ਨਹੀਂ (ਭਾਵ, ਉਸ ਅੱਗੇ ਬੋਲਿਆ ਨਹੀਂ ਜਾ ਸਕਦਾ),
तिसु सिउ कैसा बोलणा जि आपे जाणै जाणु ॥
ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥
His decree cannot be challenged; He is our Supreme Lord and Master.
ਉਹ ਮੰਨਿਆ ਪ੍ਰਮੰਨਿਆ ਮਾਲਕ ਹੈ ਕਿਉਂਕਿ ਉਸ ਦਾ ਹੁਕਮ ਕੋਈ ਮੋੜ ਨਹੀਂ ਸਕਦਾ।
चीरी जा की ना फिरै साहिबु सो परवाणु ॥
ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥
By His Decree, even kings, nobles and commanders must step down.
ਪਾਤਸ਼ਾਹ ਮਾਲਕ ਤੇ ਫ਼ੌਜਾਂ ਦੇ ਸਰਦਾਰ ਸਭ ਨੂੰ ਉਸ ਦੇ ਹੁਕਮ ਵਿਚ ਤੁਰਨਾ ਪੈਂਦਾ ਹੈ,
चीरी जिस की चलणा मीर मलक सलार ॥
ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥
Whatever is pleasing to His Will, O Nanak, is a good deed.
(ਇਸ ਵਾਸਤੇ) ਹੇ ਨਾਨਕ! ਉਹੀ ਕੰਮ ਚੰਗਾ (ਮੰਨਣਾ ਚਾਹੀਦਾ) ਹੈ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
जो तिसु भावै नानका साई भली कार ॥
ਜਿਨੑਾ ਚੀਰੀ ਚਲਣਾ ਹਥਿ ਤਿਨੑਾ ਕਿਛੁ ਨਾਹਿ ॥
By His Decree, we walk; nothing rests in our hands.
ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ ਕਿਉਂਕਿ ਇਹਨਾਂ ਨੇ ਤਾਂ ਉਸ ਦੇ ਹੁਕਮ ਵਿਚ ਹੀ ਤੁਰਨਾ ਹੈ,
जिना चीरी चलणा हथि तिना किछु नाहि ॥
ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥
When the Order comes from our Lord and Master, all must rise up and take to the road.
(ਜਿਸ ਵੇਲੇ) ਮਾਲਕ ਦਾ ਹੁਕਮ ਹੁੰਦਾ ਹੈ (ਇਹ ਜੀਵ) ਉੱਠ ਕੇ ਰਾਹੇ ਪੈ ਜਾਂਦੇ ਹਨ।
साहिब का फुरमाणु होइ उठी करलै पाहि ॥
ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
As His Decree is issued, so is His Command obeyed.
ਜਿਹੋ ਜਿਹਾ ਹੁਕਮ ਲਿਖਿਆ ਹੋਇਆ ਆਉਂਦਾ ਹੈ, (ਜੀਵ) ਉਸੇ ਤਰ੍ਹਾਂ ਹੁਕਮ ਦੀ ਪਾਲਣਾ ਕਰਦੇ ਹਨ।
जेहा चीरी लिखिआ तेहा हुकमु कमाहि ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
Those who are sent, come, O Nanak; when they are called back, they depart and go. ||1||
ਹੇ ਨਾਨਕ! (ਉਸ ਮਾਲਕ ਦੇ) ਭੇਜੇ ਹੋਏ (ਇਥੇ ਜਗਤ ਵਿਚ) ਆ ਜਾਂਦੇ ਹਨ ਤੇ ਉਸ ਦੇ ਬੁਲਾਏ ਹੋਏ (ਇਥੋਂ) ਉੱਠ ਕੇ ਤੁਰ ਪੈਂਦੇ ਹਨ ॥੧॥
घले आवहि नानका सदे उठी जाहि ॥१॥
ਮਹਲਾ ੨ ॥
Second Mahalaa:
महला २ ॥
ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥
Those whom the Lord blesses with His Praises, are the true keepers of the treasure.
ਉਹੀ ਮਨੁੱਖ ਅਸਲ ਖ਼ਜ਼ਾਨਿਆਂ ਦੇ ਮਾਲਕ ਹਨ, ਜਿਨ੍ਹਾਂ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ (ਪ੍ਰਭੂ ਦੇ ਦਰ ਤੋਂ) ਬਖ਼ਸ਼ੀਸ਼ ਵਜੋਂ ਮਿਲੀ ਹੈ;
सिफति जिना कउ बखसीऐ सेई पोतेदार ॥
ਕੁੰਜੀ ਜਿਨ ਕਉ ਦਿਤੀਆ ਤਿਨੑਾ ਮਿਲੇ ਭੰਡਾਰ ॥
Those who are blessed with the key - they alone receive the treasure.
ਜਿਨ੍ਹਾਂ ਨੂੰ ਪ੍ਰਭੂ (ਨਾਮ ਦੇ ਖ਼ਜ਼ਾਨੇ ਦੀ) ਕੁੰਜੀ ਆਪ ਦੇਂਦਾ ਹੈ ਉਹਨਾਂ ਨੂੰ (ਸਿਫ਼ਤ-ਸਾਲਾਹ ਦੇ) ਖ਼ਜ਼ਾਨਿਆਂ ਦੇ ਖ਼ਜ਼ਾਨੇ ਮਿਲ ਜਾਂਦੇ ਹਨ।
कुंजी जिन कउ दितीआ तिना मिले भंडार ॥
ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥
That treasure, from which virtue wells up - that treasure is approved.
(ਫਿਰ ਇਸ ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਜਿਨ੍ਹਾਂ (ਹਿਰਦੇ-ਰੂਪ) ਖ਼ਜ਼ਾਨਿਆਂ ਵਿਚੋਂ (ਪ੍ਰਭੂ ਦੇ) ਗੁਣ ਨਿਕਲਦੇ ਹਨ ਉਹ (ਪ੍ਰਭੂ ਦੇ ਦਰ ਤੇ) ਕਬੂਲ ਕੀਤੇ ਜਾਂਦੇ ਹਨ।
जह भंडारी हू गुण निकलहि ते कीअहि परवाणु ॥
ਨਦਰਿ ਤਿਨੑਾ ਕਉ ਨਾਨਕਾ ਨਾਮੁ ਜਿਨੑਾ ਨੀਸਾਣੁ ॥੨॥
Those who are blessed by His Glance of Grace, O Nanak, bear the Insignia of the Naam. ||2||
ਹੇ ਨਾਨਕ! ਜਿਨ੍ਹਾਂ ਦੇ ਪਾਸ ਪ੍ਰਭੂ ਦਾ ਨਾਮ (-ਰੂਪ) ਝੰਡਾ ਹੈ, ਉਹਨਾਂ ਉਤੇ ਮਿਹਰ ਦੀ ਨਿਗਾਹ ਹੁੰਦੀ ਹੈ ॥੨॥
नदरि तिना कउ नानका नामु जिना नीसाणु ॥२॥
ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥
The Naam, the Name of the Lord, is immaculate and pure; hearing it, peace is obtained.
(ਪ੍ਰਭੂ ਦਾ) ਨਾਮ ਮਾਇਆ (ਦੇ ਪ੍ਰਭਾਵ ਤੋਂ) ਰਹਿਤ ਹੈ ਤੇ ਪਵਿਤ੍ਰ ਹੈ, ਜੇ ਇਹ ਨਾਮ ਸੁਣੀਏ, ਤਾਂ ਸੁਖ (ਪ੍ਰਾਪਤ) ਹੁੰਦਾ ਹੈ,
नामु निरंजनु निरमला सुणिऐ सुखु होई ॥
ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥
Listening and hearing, It is enshrined in the mind; how rare is that humble being who realizes it.
(ਭਾਵ, ਜੇ ਇਸ ਨਾਮ ਵਿਚ ਸੁਰਤ ਜੋੜੀਏ) ਤੇ ਸੁਰਤ ਜੋੜ ਜੋੜ ਕੇ ਮਨ ਵਿਚ ਵਸਾ ਲਈਏ (ਤਾਂ ਸੁਖ ਮਿਲਦਾ ਹੈ ਪਰ) ਕੋਈ ਵਿਰਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।
सुणि सुणि मंनि वसाईऐ बूझै जनु कोई ॥
ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥
Sitting down and standing up, I shall never forget Him, the Truest of the true.
(ਜੋ ਗੁਰਮੁਖ ਇਹ ਗੱਲ ਸਮਝ ਲੈਂਦਾ ਹੈ ਉਸ ਨੂੰ) ਉਹ ਸਦਾ ਕਾਇਮ ਰਹਿਣ ਵਾਲਾ ਸੱਚਾ ਪ੍ਰਭੂ ਬੈਠਦਿਆਂ ਉੱਠਦਿਆਂ ਕਦੇ ਭੀ ਭੁੱਲਦਾ ਨਹੀਂ ਹੈ;
बहदिआ उठदिआ न विसरै साचा सचु सोई ॥
ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥
His devotees have the Support of His Name; in His Name, they find peace.
(ਗੁਰਮੁਖ) ਭਗਤਾਂ ਨੂੰ (ਆਤਮਕ ਜੀਵਨ ਲਈ) ਨਾਮ ਦਾ ਆਸਰਾ ਹੋ ਜਾਂਦਾ ਹੈ, ਨਾਮ ਵਿਚ ਜੁੜਿਆਂ ਹੀ ਉਹਨਾਂ ਨੂੰ ਸੁਖ (ਪ੍ਰਤੀਤ) ਹੁੰਦਾ ਹੈ।
भगता कउ नाम अधारु है नामे सुखु होई ॥
ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥
O Nanak, He permeates and pervades mind and body; He is the Lord, the Guru's Word. ||5||
ਹੇ ਨਾਨਕ! ਗੁਰਮੁਖ ਦੇ ਮਨ ਵਿਚ ਤੇ ਤਨ ਵਿਚ ਉਹ ਪ੍ਰਭੂ ਸਦਾ ਵੱਸਿਆ ਰਹਿੰਦਾ ਹੈ ॥੫॥
नानक मनि तनि रवि रहिआ गुरमुखि हरि सोई ॥५॥
ਸਲੋਕ ਮਹਲਾ ੧ ॥
Shalok, First Mahalaa:
सलोक महला १ ॥
ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥
O Nanak, the weight is weighed out, when the soul is placed on the scale.
ਹੇ ਨਾਨਕ! ਜੇ ਤੱਕੜੀ ਦੇ ਦੂਜੇ ਛਾਬੇ ਵਿਚ ਜਿੰਦ ਰੱਖ ਦੇਈਏ ਤਾਂ ਤੋਲ ਸਾਵੇਂ ਉਤਰਦੇ ਹਨ (ਭਾਵ, ਮਨੁੱਖਾ ਜੀਵਨ ਦੀ ਪ੍ਰਵਾਨਗੀ ਦਾ ਇੱਕੋ ਹੀ ਮਾਪ ਹੈ ਕਿ ਆਪਾ-ਭਾਵ ਵਾਰਿਆ ਜਾਏ);
नानक तुलीअहि तोल जे जीउ पिछै पाईऐ ॥
ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥
Nothing is equal to speaking of the One, who perfectly unites us with the Perfect Lord.
ਜੇ ਮਨੁੱਖ (ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਰਾਹੀਂ ਮਨੁੱਖਾ ਜੀਵਨ ਦੀ ਪ੍ਰਵਾਨਗੀ ਵਾਲੇ ਤੋਲ ਨਾਲ ਆਪਣੇ ਆਪ ਨੂੰ) ਸਾਵਾਂ ਕਰ ਕੇ (ਪ੍ਰਭੂ ਨੂੰ) ਮਿਲ ਪਏ ਤਾਂ ਸਿਫ਼ਤ-ਸਾਲਾਹ ਦੇ ਸ਼ਬਦ ਨਾਲ (ਹੋਰ ਕੋਈ ਉੱਦਮ) ਸਾਵੇਂ ਨਹੀਂ ਹੋ ਸਕਦੇ।
इकसु न पुजहि बोल जे पूरे पूरा करि मिलै ॥
ਵਡਾ ਆਖਣੁ ਭਾਰਾ ਤੋਲੁ ॥
To call Him glorious and great carries such a heavy weight.
ਪ੍ਰਭੂ ਦੀ ਸਿਫ਼ਤ-ਸਾਲਾਹ ਵਜ਼ਨਦਾਰ ਸ਼ੈ ਹੈ (ਜਿਸ ਨਾਲ ਜਿੰਦ ਵਾਲਾ ਛਾਬਾ ਪ੍ਰਵਾਨਗੀ ਵਾਲੇ ਤੋਲ ਨਾਲ ਸਾਵਾਂ ਹੋ ਜਾਂਦਾ ਹੈ),
वडा आखणु भारा तोलु ॥
ਹੋਰ ਹਉਲੀ ਮਤੀ ਹਉਲੇ ਬੋਲ ॥
Other intellectualisms are lightweight; other words are lightweight as well.
(ਸਿਫ਼ਤ-ਸਾਲਾਹ ਤੋਂ ਬਿਨਾ) ਹੋਰ ਮੱਤਾਂ ਹੌਲੀਆਂ ਤੇ ਹੋਰ ਬਚਨ ਭੀ ਹੌਲੇ ਹਨ (ਇਹਨਾਂ ਦੀ ਮਦਦ ਨਾਲ ਜਿੰਦ ਵਾਲਾ ਛਾਬਾ ਪੂਰਾ ਨਹੀਂ ਉਤਰ ਸਕਦਾ)
होर हउली मती हउले बोल ॥
ਧਰਤੀ ਪਾਣੀ ਪਰਬਤ ਭਾਰੁ ॥
The weight of the earth, water and mountains
ਧਰਤੀ ਪਾਣੀ ਤੇ ਪਰਬਤਾਂ ਦੇ ਭਾਰ ਨੂੰ-
धरती पाणी परबत भारु ॥
ਕਿਉ ਕੰਡੈ ਤੋਲੈ ਸੁਨਿਆਰੁ ॥
- how can the goldsmith weigh it on the scale?
(ਭਲਾ ਕੋਈ) ਸੁਨਿਆਰਾ (ਛੋਟੇ ਜਿਹੇ) ਤਰਾਜ਼ੂ ਵਿਚ ਕਿਵੇਂ ਤੋਲ ਸਕਦਾ ਹੈ?
किउ कंडै तोलै सुनिआरु ॥
ਤੋਲਾ ਮਾਸਾ ਰਤਕ ਪਾਇ ॥
What weights can balance the scale?
ਤੋਲੇ ਮਾਸੇ ਰੱਤਕਾਂ ਪਾ ਕੇ (ਇਹ ਤੋਲੇ ਨਹੀਂ ਜਾ ਸਕਦੇ)। (ਇਹੀ ਹਾਲ ਹੋਰ ਮੱਤਾਂ ਤੇ ਗੱਲਾਂ ਦਾ ਸਮਝੋ, ਜੋ, ਮਾਨੋ, ਤੋਲੇ ਮਾਸੇ ਤੇ ਰੱਤਕਾਂ ਹੀ ਹਨ);
तोला मासा रतक पाइ ॥
ਨਾਨਕ ਪੁਛਿਆ ਦੇਇ ਪੁਜਾਇ ॥
O Nanak, when questioned, the answer is given.
(ਪਰ) ਹੇ ਨਾਨਕ! ਜੇ (ਸੁਨਿਆਰੇ ਨੂੰ) ਪੁੱਛੀਏ ਤਾਂ (ਗੱਲਾਂ ਨਾਲ) ਘਰ ਪੂਰਾ ਕਰ ਦੇਂਦਾ ਹੈ।
नानक पुछिआ देइ पुजाइ ॥
ਮੂਰਖ ਅੰਧਿਆ ਅੰਧੀ ਧਾਤੁ ॥
The blind fool is running around, leading the blind.
(ਅੰਨ੍ਹੇ ਮੂਰਖ ਲੋਕ ਪ੍ਰਭੂ ਦੀ ਸਿਫ਼ਤ-ਸਾਲਾਹ ਛੱਡ ਕੇ) ਅੰਨ੍ਹਿਆਂ ਵਾਲੀ ਦੌੜ-ਭੱਜ ਹੀ ਕਰਦੇ ਹਨ (ਭਾਵ, ਠੇਡੇ ਖਾ ਕੇ ਸੱਟਾਂ ਹੀ ਲਵਾਉਂਦੇ ਹਨ)।
मूरख अंधिआ अंधी धातु ॥
ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥
The more they say, the more they expose themselves. ||1||
ਆਪਣੇ ਆਪ ਨੂੰ ਵੱਡਾ ਅਖਵਾਉਣਾ ਤੇ ਮੁੜ ਮੁੜ (ਆਪਣੇ ਆਪ ਨੂੰ ਚੰਗਾ) ਆਖਣਾ (ਅੰਨ੍ਹਿਆਂ ਵਾਲੀ ਦੌੜ-ਭੱਜ ਹੈ) ॥੧॥
कहि कहि कहणु कहाइनि आपु ॥१॥
ਮਹਲਾ ੧ ॥
First Mahalaa:
महला १ ॥
ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥
It is difficult to chant it; it is difficult to listen to it. It cannot be chanted with the mouth.
(ਪਰਮਾਤਮਾ ਦਾ ਸਰੂਪ) ਕਿਸੇ ਤਰ੍ਹਾਂ ਭੀ ਬਿਆਨ ਕਰਨਾ ਔਖਾ ਹੈ, ਮੁੜ ਮੁੜ ਬਿਆਨ ਕਰਨ ਨਾਲ ਭੀ ਸਮਝ ਵਿਚ ਨਹੀਂ ਆਉਂਦਾ।
आखणि अउखा सुनणि अउखा आखि न जापी आखि ॥
ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥
Some speak with their mouths and chant the Word of the Shabad - the low and the high, day and night.
ਕਈ ਲੋਕ ਬੜੀ ਮਿਹਨਤ ਨਾਲ ਦਿਨ ਰਾਤ (ਲੱਗ ਕੇ) (ਪ੍ਰਭੂ ਦਾ ਸਰੂਪ) ਮੁੜ ਮੁੜ ਬਿਆਨ ਕਰਦੇ ਹਨ (ਤੇ ਸਰੂਪ ਦੱਸਣ ਵਾਲਾ) ਲਫ਼ਜ਼ ਬੋਲਦੇ ਹਨ;
इकि आखि आखहि सबदु भाखहि अरध उरध दिनु राति ॥
ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥
If He were something, then He would be visible. His form and state cannot be seen.
ਪਰ ਜੇ ਕੋਈ (ਪੰਜ-ਤੱਤੀ) ਸਰੂਪ ਹੋਵੇ, ਤਾਂ ਦਿੱਸੇ ਭੀ, ਉਸ ਦਾ ਤਾਂ ਨਾਹ ਕੋਈ ਰੂਪ ਜਾਪਦਾ ਹੈ ਨਾਹ ਕੋਈ ਜਾਤਿ ਦਿੱਸਦੀ ਹੈ।
जे किहु होइ त किहु दिसै जापै रूपु न जाति ॥
ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥
The Creator Lord does all deeds; He is established in the hearts of the high and the low.
ਔਖੇ ਸੌਖੇ ਥਾਂ (ਹਰੇਕ ਕਿਸਮ ਦੇ ਭਾਂਡੇ) ਆਪ ਰਚ ਕੇ ਪ੍ਰਭੂ ਆਪ ਹੀ (ਜਗਤ ਦੇ) ਸਾਰੇ ਸਬੱਬ ਬਣਾਉਂਦਾ ਹੈ;
सभि कारण करता करे घट अउघट घट थापि ॥
ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥
It is so difficult to chant it, O Nanak; it cannot be chanted with the mouth. ||2||
ਹੇ ਨਾਨਕ! ਉਸ ਦਾ ਸਰੂਪ ਬਿਆਨ ਕਰਨਾ ਔਖਾ ਹੈ, ਮੁੜ ਮੁੜ ਬਿਆਨ ਕਰਨ ਨਾਲ ਭੀ ਸਮਝ ਵਿਚ ਨਹੀਂ ਆਉਂਦਾ ॥੨॥
आखणि अउखा नानका आखि न जापै आखि ॥२॥
ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥
Hearing the Name, the mind is delighted. The Name brings peace and tranquility.
ਹੇ (ਪ੍ਰਭੂ ਦੇ) ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਮਨ ਖਿੜ ਜਾਂਦਾ ਹੈ, ਨਾਮ ਵਿਚ (ਜੁੜਿਆਂ ਅੰਦਰ) ਸ਼ਾਂਤੀ ਪੈਦਾ ਹੁੰਦੀ ਹੈ।
नाइ सुणिऐ मनु रहसीऐ नामे सांति आई ॥
ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥
Hearing the Name, the mind is satisfied, and all pains are taken away.
ਜੇ ਨਾਮ ਵਿਚ ਧਿਆਨ ਲੱਗ ਜਾਏ ਤਾਂ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ;
नाइ सुणिऐ मनु त्रिपतीऐ सभ दुख गवाई ॥
ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥
Hearing the Name, one becomes famous; the Name brings glorious greatness.
ਜੇ ਪ੍ਰਭੂ ਦਾ ਨਾਮ ਸੁਣਦੇ ਰਹੀਏ ਤਾਂ (ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋ ਜਾਂਦਾ ਹੈ, ਨਾਮ (ਸਿਮਰਨ) ਵਿਚ ਹੀ ਵਡਿਆਈ (ਪ੍ਰਤੀਤ ਹੁੰਦੀ) ਹੈ।
नाइ सुणिऐ नाउ ऊपजै नामे वडिआई ॥
ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥
The Name brings all honor and status; through the Name, salvation is obtained.
ਗੁਰਮੁਖ ਮਨੁੱਖ ਨਾਮ (ਸਿਮਰਨ) ਵਿਚ ਹੀ ਉੱਚੀ ਕੁਲ ਵਾਲੀ ਇੱਜ਼ਤ ਸਮਝਦਾ ਹੈ, ਨਾਮ ਸਿਮਰਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ;
नामे ही सभ जाति पति नामे गति पाई ॥
ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥
The Gurmukh meditates on the Name; Nanak is lovingly attuned to the Name. ||6||
ਹੇ ਨਾਨਕ! ਗੁਰਮੁਖ (ਸਦਾ) ਨਾਮ ਸਿਮਰਦਾ ਹੈ ਤੇ (ਨਾਮ ਵਿਚ ਹੀ) ਲਿਵ ਲਾਈ ਰੱਖਦਾ ਹੈ ॥੬॥
गुरमुखि नामु धिआईऐ नानक लिव लाई ॥६॥
ਸਲੋਕ ਮਹਲਾ ੧ ॥
Shalok, First Mahalaa:
सलोक महला १ ॥
ਜੂਠਿ ਨ ਰਾਗਂੀ ਜੂਠਿ ਨ ਵੇਦਂੀ ॥
Impurity does not come from music; impurity does not come from the Vedas.
(ਰਾਗਾਂ ਦਾ ਗਾਇਨ ਮਨੁੱਖ ਦੇ ਅੰਦਰ ਕਈ ਹੁਲਾਰੇ ਪੈਦਾ ਕਰਦਾ ਹੈ, ਪਰ ਮਨੁੱਖ ਦੇ ਅੰਦਰ ਟਿੱਕੀ ਹੋਈ ਨਿੰਦਾ ਕਰਨ ਦੀ ਵਾਦੀ ਦੀ) ਇਹ ਮੈਲ ਰਾਗਾਂ (ਦੇ ਗਾਇਨ) ਨਾਲ ਭੀ ਦੂਰ ਨਹੀਂ ਹੁੰਦੀ, ਵੇਦ (ਆਦਿਕ ਧਰਮ-ਪੁਸਤਕਾਂ ਦੇ ਪਾਠ) ਨਾਲ ਭੀ ਨਹੀਂ (ਧੁਪਦੀ)।
जूठि न रागीं जूठि न वेदीं ॥
ਜੂਠਿ ਨ ਚੰਦ ਸੂਰਜ ਕੀ ਭੇਦੀ ॥
Impurity does not come from the phases of the sun and the moon.
ਮੱਸਿਆ, ਸੰਗ੍ਰਾਂਦ, ਪੂਰਨਮਾਸ਼ੀ ਆਦਿਕ) ਚੰਦ੍ਰਮਾ ਅਤੇ ਸੂਰਜ ਦੇ ਵਖ-ਵਖ ਮੰਨੇ ਹੋਏ ਪਵਿੱਤਰ ਦਿਹਾੜਿਆਂ (ਸਮੇਂ ਵਖ-ਵਖ ਕਿਸਮ ਦੀ ਕੀਤੀ ਪੂਜਾ) ਦੀ ਰਾਹੀਂ (ਮਨੁੱਖ ਦੇ ਅੰਦਰ ਟਿਕੀ ਨਿੰਦਾ ਆਦਿਕ ਦੀ) ਇਹ ਮੈਲ ਸਾਫ਼ ਨਹੀਂ ਹੁੰਦੀ।
जूठि न चंद सूरज की भेदी ॥
ਜੂਠਿ ਨ ਅੰਨੀ ਜੂਠਿ ਨ ਨਾਈ ॥
Impurity does not come from food; impurity does not come from ritual cleansing baths.
ਅੰਨ (ਦਾ ਤਿਆਗ ਕਰਨ) ਨਾਲ (ਤੀਰਥਾਂ ਦੇ) ਇਸ਼ਨਾਨ ਕਰਨ ਨਾਲ ਭੀ ਇਹ ਮੈਲ ਨਹੀਂ ਜਾਂਦੀ।
जूठि न अंनी जूठि न नाई ॥
ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥
Impurity does not come from the rain, which falls everywhere.
(ਇੰਦਰ ਦੇਵਤੇ ਦੀ ਪੂਜਾ ਨਾਲ ਭੀ) ਇਹ ਅੰਦਰਲੀ ਮੈਲ ਦੂਰ ਨਹੀਂ ਹੁੰਦੀ ਭਾਵੇਂ (ਇਹ ਮੰਨਿਆ ਜਾ ਰਿਹਾ ਹੈ ਕਿ ਉਸ ਦੇਵਤੇ ਦੀ ਰਾਹੀਂ) ਸਭ ਥਾਈਂ ਮੀਂਹ ਪੈਂਦਾ ਹੈ (ਤੇ ਧਰਤੀ ਅਤੇ ਬਨਸਪਤੀ ਆਦਿਕ ਦੀ ਬਾਹਰਲੀ ਮੈਲ ਧੁਪ ਜਾਂਦੀ ਹੈ)।
जूठि न मीहु वर्हिऐ सभ थाई ॥
ਜੂਠਿ ਨ ਧਰਤੀ ਜੂਠਿ ਨ ਪਾਣੀ ॥
Impurity does not come from the earth; impurity does not come from the water.
(ਰਮਤੇ ਸਾਧੂ ਬਣ ਕੇ) ਧਰਤੀ ਦਾ ਰਟਨ ਕੀਤਿਆਂ, ਧਰਤੀ ਵਿਚ ਗੁਫ਼ਾ ਬਣਾ ਕੇ ਬੈਠਿਆਂ ਜਾਂ ਪਾਣੀ (ਵਿਚ ਖਲੋ ਕੇ ਤਪਾਂ ਦੀ) ਰਾਹੀਂ ਭੀ ਇਹ ਮੈਲ ਨਹੀਂ ਧੁਪਦੀ,
जूठि न धरती जूठि न पाणी ॥
ਜੂਠਿ ਨ ਪਉਣੈ ਮਾਹਿ ਸਮਾਣੀ ॥
Impurity does not come from the air which is diffused everywhere.
ਅਤੇ, ਪ੍ਰਾਣਾਯਾਮ ਕੀਤਿਆਂ (ਸਮਾਧੀਆਂ ਲਾਇਆਂ) ਭੀ (ਮਨੁੱਖ ਦੇ ਅੰਦਰ ਟਿਕੀ ਹੋਈ ਨਿੰਦਾ ਆਦਿਕ ਕਰਨ ਦੀ) ਇਹ ਮੈਲ ਦੂਰ ਨਹੀਂ ਹੁੰਦੀ।
जूठि न पउणै माहि समाणी ॥
ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥
O Nanak, the one who has no Guru, has no redeeming virtues at all.
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਨਹੀਂ ਤੁਰਦੇ, (ਉਹਨਾਂ ਦੇ ਅੰਦਰ ਆਤਮਕ ਜੀਵਨ ਉੱਚਾ ਕਰਨ ਵਾਲਾ) ਕੋਈ ਗੁਣ ਨਹੀਂ (ਵਧਦਾ-ਫੁਲਦਾ)।
नानक निगुरिआ गुणु नाही कोइ ॥
ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
Impurity comes from turning one's face away from God. ||1||
ਜੇ ਗੁਰੂ ਵਲੋਂ ਮੂੰਹ ਮੋੜੀ ਰੱਖੀਏ, ਤਾਂ ਮੂੰਹ (ਨਿੰਦਾ ਆਦਿਕ ਕਰਨ ਦੀ ਗੰਦੀ ਵਾਦੀ ਦੀ ਮੈਲ ਨਾਲ) ਅਪਵਿੱਤਰ ਹੋਇਆ ਰਹਿੰਦਾ ਹੈ ॥੧॥
मुहि फेरिऐ मुहु जूठा होइ ॥१॥
ਮਹਲਾ ੧ ॥
First Mahalaa:
महला १ ॥
ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
O Nanak, the mouth is truly cleansed by ritual cleansing, if you really know how to do it.
ਹੇ ਨਾਨਕ! (ਨਿਰਾ ਪਾਣੀ ਨਾਲ ਚੁਲੀਆਂ ਕੀਤਿਆਂ ਆਤਮਕ ਜੀਵਨ ਵਿਚ ਸੁੱਚ ਨਹੀਂ ਆ ਸਕਦੀ, ਪਰ) ਜੇ ਕੋਈ ਮਨੁੱਖ (ਸੱਚੀ ਚੁਲੀ) ਭਰਨੀ ਜਾਣ ਲਏ ਤਾਂ ਸੁੱਚੀਆਂ ਚੁਲੀਆਂ ਇਹ ਹਨ-
नानक चुलीआ सुचीआ जे भरि जाणै कोइ ॥
ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥
For the intuitively aware, cleansing is spiritual wisdom. For the Yogi, it is self-control.
ਵਿਦਵਾਨ ਵਾਸਤੇ ਚੁਲੀ ਵਿਚਾਰ ਦੀ ਹੈ (ਭਾਵ, ਵਿਦਵਾਨ ਦੀ ਵਿੱਦਵਤਾ ਪਵਿਤ੍ਰ ਹੈ ਜੇ ਉਸ ਦੇ ਅੰਦਰ ਵਿਚਾਰ ਭੀ ਹੈ) ਜੋਗੀ ਦਾ ਕਾਮ-ਵਾਸ਼ਨਾ ਤੋਂ ਬਚੇ ਰਹਿਣਾ ਜੋਗੀ ਲਈ ਪਵਿਤ੍ਰ ਚੁਲੀ ਹੈ,
सुरते चुली गिआन की जोगी का जतु होइ ॥
ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥
For the Brahmin, cleansing is contentment; for the householder, it is truth and charity.
ਬ੍ਰਾਹਮਣ ਲਈ ਚੁਲੀ ਸੰਤੋਖ ਹੈ ਤੇ ਗ੍ਰਿਹਸਤੀ ਲਈ ਚੁਲੀ ਹੈ ਉੱਚਾ ਆਚਰਨ ਅਤੇ ਸੇਵਾ।
ब्रहमण चुली संतोख की गिरही का सतु दानु ॥
ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥
For the king, cleansing is justice; for the scholar, it is true meditation.
ਪੜ੍ਹੇ (ਵਿਦਵਾਨਾਂ) ਲਈ ਸੱਚ ਸਰੂਪ ਪਰਮਾਤਮਾ ਅਤੇ ਰਾਜੇ ਵਾਸਤੇ ਇਨਸਾਫ਼ ਚੁਲੀ ਹੈ।
राजे चुली निआव की पड़िआ सचु धिआनु ॥
ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥
The consciousness is not washed with water; you drink it to quench your thirst.
ਪਾਣੀ ਨਾਲ (ਚੁਲੀ ਕੀਤਿਆਂ) ਮਨ ਨਹੀਂ ਧੁਪ ਸਕਦਾ, (ਹਾਂ) ਮੂੰਹ ਨਾਲ ਪਾਣੀ ਪੀਤਿਆਂ ਤ੍ਰਿਹ ਮਿਟ ਜਾਂਦੀ ਹੈ;
पाणी चितु न धोपई मुखि पीतै तिख जाइ ॥
ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
Water is the father of the world; in the end, water destroys it all. ||2||
(ਪਰ ਪਾਣੀ ਦੀ ਚੁਲੀ ਨਾਲ ਪਵਿਤ੍ਰਤਾ ਆਉਣ ਦੇ ਥਾਂ ਤਾਂ ਸਗੋਂ ਸੂਤਕ ਦਾ ਭਰਮ ਪੈਦਾ ਹੋਣਾ ਚਾਹੀਦਾ ਹੈ ਕਿਉਂਕਿ) ਪਾਣੀ ਤੋਂ ਸਾਰਾ ਸੰਸਾਰ ਪੈਦਾ ਹੁੰਦਾ ਹੈ ਤੇ ਪਾਣੀ ਹੀ ਸਾਰੇ ਜਗਤ ਨੂੰ ਨਾਸ ਕਰਦਾ ਹੈ ॥੨॥
पाणी पिता जगत का फिरि पाणी सभु खाइ ॥२॥
ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥
Hearing the Name, all supernatural spiritual powers are obtained, and wealth follows along.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਸਾਰੀਆਂ ਕਰਾਮਾਤੀ ਤਾਕਤਾਂ ਪਿੱਛੇ ਲੱਗੀਆਂ ਫਿਰਦੀਆਂ ਹਨ (ਸੁਤੇ ਹੀ ਪ੍ਰਾਪਤ ਹੋ ਜਾਂਦੀਆਂ ਹਨ);
नाइ सुणिऐ सभ सिधि है रिधि पिछै आवै ॥
ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥
Hearing the Name, the nine treasures are received, and the mind's desires are obtained.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਜਗਤ ਦੇ ਸਾਰੇ ਪਦਾਰਥ ਹਾਸਲ ਹੋ ਜਾਂਦੇ ਹਨ, ਜੋ ਕੁਝ ਮਨ ਚਿਤਵਦਾ ਹੈ ਮਿਲ ਜਾਂਦਾ ਹੈ;
नाइ सुणिऐ नउ निधि मिलै मन चिंदिआ पावै ॥
ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥
Hearing the Name, contentment comes, and Maya meditates at one's feet.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ (ਮਨ ਵਿਚ) ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ (ਭੀ) ਸੇਵਾ ਕਰਨ ਲੱਗ ਪੈਂਦੀ ਹੈ;
नाइ सुणिऐ संतोखु होइ कवला चरन धिआवै ॥
ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥
Hearing the Name, intuitive peace and poise wells up.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਉਹ ਅਵਸਥਾ ਪੈਦਾ ਹੋ ਜਾਂਦੀ ਹੈ ਜਿੱਥੇ ਮਨ ਡੋਲਦਾ ਨਹੀਂ, ਤੇ ਇਸ ਅਡੋਲ ਅਵਸਥਾ ਵਿਚ (ਅੱਪੜ ਕੇ) ਸੁਖ ਪ੍ਰਾਪਤ ਹੋ ਜਾਂਦਾ ਹੈ।
नाइ सुणिऐ सहजु ऊपजै सहजे सुखु पावै ॥
ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥
Through the Guru's Teachings, the Name is obtained; O Nanak, sing His Glorious Praises. ||7||
ਪਰ, ਹੇ ਨਾਨਕ! ਗੁਰੂ ਦੀ ਮੱਤ ਲਿਆਂ ਹੀ ਨਾਮ ਮਿਲਦਾ ਹੈ, (ਤੇ ਗੁਰੂ ਦੇ ਰਾਹ ਤੇ ਤੁਰਨ ਵਾਲਾ ਮਨੁੱਖ ਸਦਾ ਪ੍ਰਭੂ ਦੇ) ਗੁਣ ਗਾਂਦਾ ਹੈ ॥੭॥
गुरमती नाउ पाईऐ नानक गुण गावै ॥७॥
ਸਲੋਕ ਮਹਲਾ ੧ ॥
Shalok, First Mahalaa:
सलोक महला १ ॥
ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥
In pain, we are born; in pain, we die. In pain, we deal with the world.
ਜੀਵ ਦਾ ਜਨਮ ਦੁੱਖ ਵਿਚ ਤੇ ਮੌਤ ਭੀ ਦੁੱਖ ਵਿਚ ਹੀ ਹੁੰਦੀ ਹੈ (ਭਾਵ, ਜਨਮ ਤੋਂ ਮਰਨ ਤਕ ਸਾਰੀ ਉਮਰ ਜੀਵ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ) ਦੁੱਖ ਵਿਚ (ਗ੍ਰਸਿਆ ਹੋਇਆ ਹੀ) ਜਗਤ ਵਿਚ ਸਾਰਾ ਕਾਰ-ਵਿਹਾਰ ਕਰਦਾ ਹੈ।
दुख विचि जंमणु दुखि मरणु दुखि वरतणु संसारि ॥
ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ ॥
Hereafter, there is said to be pain, only pain; the more the mortals read, the more they cry out.
(ਵਿੱਦਿਆ) ਪੜ੍ਹ ਪੜ੍ਹ ਕੇ ਭੀ (ਜੀਵ) ਵਿਲਕਦੇ ਹੀ ਹਨ, (ਜੋ ਕੁਝ) ਸਾਹਮਣੇ (ਪ੍ਰਾਪਤ ਹੁੰਦਾ ਹੈ ਉਸ ਨੂੰ) ਦੁੱਖ ਹੀ ਦੁੱਖ ਕਿਹਾ ਜਾ ਸਕਦਾ ਹੈ।
दुखु दुखु अगै आखीऐ पड़ि पड़ि करहि पुकार ॥
ਦੁਖ ਕੀਆ ਪੰਡਾ ਖੁਲੑੀਆ ਸੁਖੁ ਨ ਨਿਕਲਿਓ ਕੋਇ ॥
The packages of pain are untied, but peace does not emerge.
(ਜੀਵ ਦੇ ਭਾਗਾਂ ਨੂੰ) ਦੁੱਖਾਂ ਦੀਆਂ (ਮਾਨੋ) ਪੰਡਾਂ ਖੁਲ੍ਹੀਆਂ ਹੋਈਆਂ ਹਨ, (ਇਸ ਦੇ ਕਿਸੇ ਭੀ ਉੱਦਮ ਵਿਚੋਂ) ਕੋਈ ਸੁਖ ਨਹੀਂ ਨਿਕਲਦਾ;
दुख कीआ पंडा खुलीआ सुखु न निकलिओ कोइ ॥
ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥
In pain, the soul burns; in pain, it departs weeping and wailing.
(ਸਾਰੀ ਉਮਰ) ਦੁੱਖਾਂ ਵਿਚ ਜਿੰਦ ਸਾੜਦਾ ਰਹਿੰਦਾ ਹੈ (ਆਖ਼ਰ) ਦੁੱਖਾਂ ਦਾ ਮਾਰਿਆ ਹੋਇਆ ਰੋਂਦਾ ਹੀ (ਇਥੋਂ) ਤੁਰ ਪੈਂਦਾ ਹੈ।
दुख विचि जीउ जलाइआ दुखीआ चलिआ रोइ ॥
ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥
O Nanak, imbued with the Lord's Praise, the mind and body blossom forth, rejuvenated.
ਹੇ ਨਾਨਕ! ਜੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੇ ਜਾਈਏ ਤਾਂ ਮਨ ਤਨ ਹਰੇ ਹੋ ਜਾਂਦੇ ਹਨ।
नानक सिफती रतिआ मनु तनु हरिआ होइ ॥
ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥
In the fire of pain, the mortals die; but pain is also the cure. ||1||
ਜੀਵ ਦੁੱਖਾਂ ਦੇ ਸਾੜਿਆਂ ਨਾਲ (ਆਤਮਕ ਮੌਤ) ਮਰਦੇ ਹਨ, ਪਰ ਫਿਰ ਇਸ ਦਾ ਇਲਾਜ ਭੀ ਦੁੱਖ ਹੀ ਹੈ। (ਸਵੇਰੇ ਮੰਜੇ ਤੇ ਸੁਖ ਵਿਚ ਸੁੱਤਾ ਰਹੇ ਤਾਂ ਇਹ ਦੁੱਖ ਬਣ ਜਾਂਦਾ ਹੈ; ਪਰ ਜੇ ਸਵੇਰੇ ਉਠਿ ਬਾਹਰਿ ਜਾ ਕੇ ਕਸਰਤ ਆਦਿਕ ਕਸ਼ਟ ਉਠਾਏ ਤਾਂ ਉਹ ਦੁੱਖ ਸੁਖਦਾਈ ਬਣਦਾ ਹੈ) ॥੧॥
दुख कीआ अगी मारीअहि भी दुखु दारू होइ ॥१॥
ਮਹਲਾ ੧ ॥
First Mahalaa:
महला १ ॥
ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥
O Nanak, worldly pleasures are nothing more than dust. They are the dust of the dust of ashes.
ਹੇ ਨਾਨਕ! ਦੁਨੀਆ ਦਾ ਰੰਗ-ਤਮਾਸ਼ਾ ਸੁਆਹ (ਦੇ ਬਰਾਬਰ) ਹੈ, ਨਿਰੀ ਸੁਆਹ ਹੀ ਸੁਆਹ ਹੈ, ਨਿਰੀ ਖੇਹ ਹੀ ਖੇਹ ਹੈ।
नानक दुनीआ भसु रंगु भसू हू भसु खेह ॥
ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥
The mortal earns only the dust of the dust; his body is covered with dust.
(ਇਹਨਾਂ ਰੰਗ-ਤਮਾਸ਼ਿਆਂ ਵਿਚ ਲੱਗ ਕੇ ਜੀਵ, ਮਾਨੋ,) ਖੇਹ ਹੀ ਖੇਹ ਕਮਾਂਦਾ ਹੈ, (ਜਿਉਂ ਜਿਉਂ ਇਹ ਖੇਹ ਇਕੱਠੀ ਕਰਦਾ ਹੈ ਤਿਉਂ ਤਿਉਂ) ਇਸ ਦਾ ਸਰੀਰ (ਵਿਕਾਰਾਂ ਦੀ) ਖੇਹ ਨਾਲ ਹੀ ਹੋਰ ਹੋਰ ਲਿੱਬੜਦਾ ਹੈ।
भसो भसु कमावणी भी भसु भरीऐ देह ॥
ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥
When the soul is taken out of the body, it too is covered with dust.
(ਮਰਨ ਤੇ) ਜਦੋਂ ਜਿੰਦ (ਸਰੀਰ) ਵਿਚੋਂ ਵੱਖਰੀ ਕੀਤੀ ਜਾਂਦੀ ਹੈ, ਤਾਂ ਇਹ ਜਿੰਦ (ਵਿਕਾਰਾਂ ਦੀ) ਸੁਆਹ ਨਾਲ ਹੀ ਲਿੱਬੜੀ ਹੋਈ (ਇਥੋਂ) ਜਾਂਦੀ ਹੈ,
जा जीउ विचहु कढीऐ भसू भरिआ जाइ ॥
ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥
And when one's account is called for in the world hereafter, he receives only ten times more dust. ||2||
ਤੇ ਪਰਲੋਕ ਵਿਚ ਜਦੋਂ ਕੀਤੇ ਕਰਮਾਂ ਦਾ ਲੇਖਾ ਹੁੰਦਾ ਹੈ (ਤਦੋਂ) ਹੋਰ ਦਸ-ਗੁਣੀ ਵਧੀਕ ਸੁਆਹ (ਭਾਵ, ਸ਼ਰਮਿੰਦਗੀ) ਇਸ ਨੂੰ ਮਿਲਦੀ ਹੈ ॥੨॥
अगै लेखै मंगिऐ होर दसूणी पाइ ॥२॥
ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥
Hearing the Name, one is blessed with purity and self-control, and the Messenger of Death will not draw near.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਪਵਿਤ੍ਰਤਾ ਪ੍ਰਾਪਤ ਹੁੰਦੀ ਹੈ, ਮਨ ਨੂੰ ਵੱਸ ਕਰਨ ਦੀ ਸਮਰੱਥਾ ਆ ਜਾਂਦੀ ਹੈ, ਜਮ (ਭੀ, ਭਾਵ, ਮੌਤ ਦਾ ਡਰ) ਨੇੜੇ ਨਹੀਂ ਢੁੱਕਦਾ;
नाइ सुणिऐ सुचि संजमो जमु नेड़ि न आवै ॥
ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ ॥
Hearing the Name, the heart is illumined, and darkness is dispelled.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਹਿਰਦੇ ਵਿਚ (ਪ੍ਰਭੂ ਦੀ ਜੋਤਿ ਦਾ) ਚਾਨਣ ਹੋ ਜਾਂਦਾ ਹੈ (ਤੇ ਆਤਮਕ ਜੀਵਨ ਦੀ ਸੂਝ ਵਲੋਂ) ਹਨੇਰਾ ਦੂਰ ਹੋ ਜਾਂਦਾ ਹੈ;
नाइ सुणिऐ घटि चानणा आनेरु गवावै ॥
ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥
Hearing the Name, one comes to understand his own self, and the profit of the Name is obtained.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਆਪਣੇ ਅਸਲੇ ਨੂੰ ਸਮਝ ਲਈਦਾ ਹੈ ਤੇ ਪ੍ਰਭੂ ਦਾ ਨਾਮ (ਜੋ ਮਨੁੱਖਾ ਜੀਵਨ ਦਾ ਅਸਲ) ਲਾਭ (ਹੈ) ਖੱਟ ਲਈਦਾ ਹੈ;
नाइ सुणिऐ आपु बुझीऐ लाहा नाउ पावै ॥
ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥
Hearing the Name, sins are eradicated, and one meets the Immaculate True Lord.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਪਵਿਤ੍ਰ ਸੱਚਾ ਪ੍ਰਭੂ ਮਿਲ ਪੈਂਦਾ ਹੈ।
नाइ सुणिऐ पाप कटीअहि निरमल सचु पावै ॥
ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥
O Nanak, hearing the Name, one's face becomes radiant. As Gurmukh, meditate on the Name. ||8||
ਹੇ ਨਾਨਕ! ਜੇ ਨਾਮ ਵਿਚ ਧਿਆਨ ਜੋੜੀਏ ਤਾਂ ਮੱਥੇ ਖਿੜੇ ਰਹਿੰਦੇ ਹਨ। ਪਰ ਇਹ ਨਾਮ ਉਹੀ ਮਨੁੱਖ ਸਿਮਰ ਸਕਦਾ ਹੈ ਜੋ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ॥੮॥
नानक नाइ सुणिऐ मुख उजले नाउ गुरमुखि धिआवै ॥८॥
ਸਲੋਕ ਮਹਲਾ ੧ ॥
Shalok, First Mahalaa:
सलोक महला १ ॥
ਘਰਿ ਨਾਰਾਇਣੁ ਸਭਾ ਨਾਲਿ ॥
In your home, is the Lord God, along with all your other gods.
(ਬ੍ਰਾਹਮਣ ਆਪਣੇ) ਘਰ ਵਿਚ ਬਹੁਤ ਸਾਰੀਆਂ ਮੂਰਤੀਆਂ ਸਮੇਤ ਠਾਕਰਾਂ ਦੀ ਮੂਰਤੀ ਅਸਥਾਪਨ ਕਰਦਾ ਹੈ,
घरि नाराइणु सभा नालि ॥
ਪੂਜ ਕਰੇ ਰਖੈ ਨਾਵਾਲਿ ॥
You wash your stone gods and worship them.
ਉਸ ਦੀ ਪੂਜਾ ਕਰਦਾ ਹੈ, ਉਸ ਨੂੰ ਇਸ਼ਨਾਨ ਕਰਾਂਦਾ ਹੈ;
पूज करे रखै नावालि ॥
ਕੁੰਗੂ ਚੰਨਣੁ ਫੁਲ ਚੜਾਏ ॥
You offer saffron, sandalwood and flowers.
ਕੇਸਰ ਚੰਦਨ ਤੇ ਫੁੱਲ (ਉਸ ਮੂਰਤੀ ਦੇ ਅੱਗੇ) ਭੇਟ ਧਰਦਾ ਹੈ,
कुंगू चंनणु फुल चड़ाए ॥
ਪੈਰੀ ਪੈ ਪੈ ਬਹੁਤੁ ਮਨਾਏ ॥
Falling at their feet, you try so hard to appease them.
ਉਸ ਦੇ ਪੈਰਾਂ ਉਤੇ ਸਿਰ ਰੱਖ ਰੱਖ ਕੇ ਉਸ ਨੂੰ ਪ੍ਰਸੰਨ ਕਰਨ ਦਾ ਜਤਨ ਕਰਦਾ ਹੈ;
पैरी पै पै बहुतु मनाए ॥
ਮਾਣੂਆ ਮੰਗਿ ਮੰਗਿ ਪੈਨੑੈ ਖਾਇ ॥
Begging, begging from other people, you get things to wear and eat.
(ਪਰ ਰੋਟੀ ਕੱਪੜਾ ਹੋਰ) ਮਨੁੱਖਾਂ ਤੋਂ ਮੰਗ ਮੰਗ ਕੇ ਖਾਂਦਾ ਤੇ ਪਹਿਨਦਾ ਹੈ।
माणूआ मंगि मंगि पैनै खाइ ॥
ਅੰਧੀ ਕੰਮੀ ਅੰਧ ਸਜਾਇ ॥
For your blind deeds, you will be blindly punished.
ਅਗਿਆਨਤਾ ਵਾਲੇ ਕੰਮ ਕੀਤਿਆਂ (ਇਹੀ) ਸਜ਼ਾ ਮਿਲਦੀ ਹੈ ਕਿ ਹੋਰ ਅਗਿਆਨਤਾ ਵਧਦੀ ਜਾਏ,
अंधी कंमी अंध सजाइ ॥
ਭੁਖਿਆ ਦੇਇ ਨ ਮਰਦਿਆ ਰਖੈ ॥
Your idol does not feed the hungry, or save the dying.
(ਮੂਰਖ ਇਹ ਨਹੀਂ ਜਾਣਦਾ ਕਿ ਇਹ ਮੂਰਤੀ) ਨਾਹ ਭੁੱਖੇ ਨੂੰ ਕੁਝ ਦੇ ਸਕਦੀ ਹੈ ਨਾਹ (ਭੁੱਖ-ਮਰਦੇ ਨੂੰ) ਮਰਨੋਂ ਬਚਾ ਸਕਦੀ ਹੈ।
भुखिआ देइ न मरदिआ रखै ॥
ਅੰਧਾ ਝਗੜਾ ਅੰਧੀ ਸਥੈ ॥੧॥
The blind assembly argues in blindness. ||1||
(ਫਿਰ ਭੀ ਮੂਰਤੀ-ਪੂਜਕ) ਅਗਿਆਨੀਆਂ ਦੀ ਸਭਾ ਵਿਚ ਅਗਿਆਨਤਾ ਵਾਲਾ ਇਹ ਲੰਮਾ ਗੇੜ ਤੁਰਿਆ ਹੀ ਜਾਂਦਾ ਹੈ (ਭਾਵ, ਫਿਰ ਭੀ ਲੋਕ ਅੱਖਾਂ ਮੀਟ ਕੇ ਪ੍ਰਭੂ ਨੂੰ ਛੱਡ ਕੇ ਮੂਰਤੀ-ਪੂਜਾ ਕਰਦੇ ਹੀ ਜਾ ਰਹੇ ਹਨ) ॥੧॥
अंधा झगड़ा अंधी सथै ॥१॥
ਮਹਲਾ ੧ ॥
First Mahalaa:
महला १ ॥
ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥
All intuitive understanding, all Yoga, all the Vedas and Puraanas.
ਜੋਗ-ਮਤ ਅਨੁਸਾਰ ਬ੍ਰਿਤੀ ਜੋੜਨੀ; ਵੇਦ ਪੁਰਾਨ (ਆਦਿਕਾਂ ਦੇ ਪਾਠ);
सभे सुरती जोग सभि सभे बेद पुराण ॥
ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥
All actions, all penances, all songs and spiritual wisdom.
ਤਪ ਸਾਧਣੇ; (ਭਜਨਾਂ ਦੇ) ਗੀਤ ਤੇ (ਉਹਨਾਂ ਦੀਆਂ) ਵਿਚਾਰਾਂ;
सभे करणे तप सभि सभे गीत गिआन ॥
ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥
All intellect, all enlightenment, all sacred shrines of pilgrimage.
ਉੱਚੀ ਬੁੱਧ ਤੇ ਚੰਗੀ ਅਕਲ; ਤੀਰਥ-ਅਸਥਾਨ (ਆਦਿਕਾਂ ਦੇ ਇਸ਼ਨਾਨ);
सभे बुधी सुधि सभि सभि तीरथ सभि थान ॥
ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥
All kingdoms, all royal commands, all joys and all delicacies.
ਪਾਤਿਸ਼ਾਹੀਆਂ ਤੇ ਹਕੂਮਤਾਂ; ਖ਼ੁਸ਼ੀਆਂ ਤੇ (ਚੰਗੇ) ਖਾਣੇ;
सभि पातिसाहीआ अमर सभि सभि खुसीआ सभि खान ॥
ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥
All mankind, all divinites, all Yoga and meditation.
ਮਨੁੱਖ ਤੇ ਦੇਵਤੇ; ਜੋਗ ਦੀਆਂ ਸਮਾਧੀਆਂ;
सभे माणस देव सभि सभे जोग धिआन ॥
ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥
All worlds, all celestial realms; all the beings of the universe.
ਧਰਤੀਆਂ ਦੇ ਮੰਡਲ ਤੇ ਹਿੱਸੇ; ਸਾਰੇ ਜਗਤ ਦੇ ਜੀਆ ਜੰਤ-
सभे पुरीआ खंड सभि सभे जीअ जहान ॥
ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥
According to His Hukam, He commands them. His Pen writes out the account of their actions.
ਇਹਨਾਂ ਸਭਨਾਂ ਨੂੰ ਪਰਮਾਤਮਾ ਆਪਣੇ ਹੁਕਮ ਵਿਚ ਤੋਰਦਾ ਹੈ, ਪਰ ਉਸ ਦੇ ਹੁਕਮ ਦੀ ਕਲਮ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਵਗਦੀ ਹੈ।
हुकमि चलाए आपणै करमी वहै कलाम ॥
ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥
O Nanak, True is the Lord, and True is His Name. True is His Congregation and His Court. ||2||
ਹੇ ਨਾਨਕ! ਉਹ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ ਸਦਾ-ਥਿਰ ਰਹਿਣ ਵਾਲਾ ਹੈ, ਉਸ ਦੇ ਨਾਮ ਵਿਚ ਜੁੜਿਆਂ ਉਸ ਦੀ ਪ੍ਰਾਪਤੀ ਹੁੰਦੀ ਹੈ।ੳ (ਭਾਵ, ਕਈ ਜੀਵ ਜੋਗ ਦੀ ਰਾਹੀਂ ਸੁਰਤ ਜੋੜਦੇ ਹਨ, ਕਈ ਵੇਦ ਪੁਰਾਨਾਂ ਦੇ ਪਾਠ ਕਰਦੇ ਹਨ, ਕੋਈ ਤਪ ਸਾਧਦੇ ਹਨ, ਕੋਈ ਭਜਨ ਗਾਉਂਦੇ ਹਨ, ਕੋਈ ਗਿਆਨ ਚਰਚਾ ਕਰਦੇ ਹਨ, ਕੋਈ ਉੱਚੀਆਂ ਅਕਲਾਂ ਦੁੜਾਂਦੇ ਹਨ, ਕੋਈ ਤੀਰਥਾਂ ਤੇ ਇਸ਼ਨਾਨ ਕਰ ਰਹੇ ਹਨ, ਕੋਈ ਪਾਤਸ਼ਾਹ ਬਣ ਕੇ ਹਕੂਮਤਾਂ ਕਰ ਰਹੇ ਹਨ, ਕੋਈ ਮੌਜਾਂ ਮਾਣ ਰਹੇ ਹਨ, ਕੋਈ ਵਧੀਆ ਖਾਣੇ ਖਾ ਰਹੇ ਹਨ, ਕੋਈ ਮਨੁੱਖ ਹਨ, ਕੋਈ ਦੇਵਤੇ, ਕੋਈ ਸਮਾਧੀਆਂ ਲਾ ਰਹੇ ਹਨ-ਸਾਰੇ ਜਗਤ ਦੇ ਜੀਅ-ਜੰਤ ਵਖੋ-ਵਖ ਆਹਰੇ ਲੱਗੇ ਹੋਏ ਹਨ। ਇਹ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੇ ਹੁਕਮ ਵਿਚ ਹੋ ਰਿਹਾ ਹੈ, ਪਰ ਜੀਵਾਂ ਦੀ ਇਹ ਵਖੋ-ਵਖ ਕਿਸਮ ਦੀ ਰੁਚੀ ਉਹਨਾਂ ਦੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਹੈ, ਫਲ ਪ੍ਰਭੂ ਦੀ ਰਜ਼ਾ ਵਿਚ ਮਿਲ ਰਿਹਾ ਹੈ) ॥੨॥
नानक सचा सचि नाइ सचु सभा दीबानु ॥२॥
ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥
With faith in the Name, peace wells up; the Name brings emancipation.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ (ਮਨ ਵਿਚ) ਸੁਖ ਪੈਦਾ ਹੁੰਦਾ ਹੈ, ਨਾਮ ਵਿਚ (ਗਿੱਝਿਆਂ) ਹੀ ਉੱਚੀ ਆਤਮਕ ਅਵਸਥਾ ਬਣਦੀ ਹੈ;
नाइ मंनिऐ सुखु ऊपजै नामे गति होई ॥
ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥
With faith in the Name, honor is obtained. The Lord is enshrined in the heart.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਇੱਜ਼ਤ ਮਿਲਦੀ ਹੈ ਤੇ ਹਿਰਦੇ ਵਿਚ ਉਹ ਪ੍ਰਭੂ (ਆ ਵੱਸਦਾ ਹੈ);
नाइ मंनिऐ पति पाईऐ हिरदै हरि सोई ॥
ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥
With faith in the Name, one crosses over the terrifying world-ocean, and no obstructions are ever again encountered.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਤੇ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੋਕ ਨਹੀਂ ਪੈਂਦੀ;
नाइ मंनिऐ भवजलु लंघीऐ फिरि बिघनु न होई ॥
ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥
With faith in the Name, the Path is revealed; through the Name, one is totally enlightened.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਜੀਵਨ ਦਾ ਰਸਤਾ ਪ੍ਰਤੱਖ ਸਾਫ਼ ਦਿੱਸਣ ਲੱਗ ਪੈਂਦਾ ਹੈ ਕਿਉਂਕਿ ਨਾਮ ਵਿਚ ਸਾਰਾ ਚਾਨਣ ਹੈ (ਆਤਮਕ ਜੀਵਨ ਦੀ ਸੂਝ ਹੈ)।
नाइ मंनिऐ पंथु परगटा नामे सभ लोई ॥
ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥
O Nanak, meeting with the True Guru, one comes to have faith in the Name; he alone has faith, who is blessed with it. ||9||
(ਪਰ) ਹੇ ਨਾਨਕ! ਜੇ ਸਤਿਗੁਰੂ ਮਿਲੇ ਤਾਂ ਹੀ ਨਾਮ-ਸਿਮਰਨ (ਜ਼ਿੰਦਗੀ ਦਾ ('ਪਰਗਟ ਪੰਥ') ਮੰਨਿਆ ਜਾ ਸਕਦਾ ਹੈ (ਤੇ ਇਹ ਦਾਤ ਉਹਨਾਂ ਨੂੰ ਮਿਲਦੀ ਹੈ) ਜਿਨ੍ਹਾਂ ਨੂੰ ਉਹ ਪ੍ਰਭੂ ਆਪ ਦੇਂਦਾ ਹੈ ॥੯॥
नानक सतिगुरि मिलिऐ नाउ मंनीऐ जिन देवै सोई ॥९॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥
The mortal walks on his head through the worlds and realms; he meditates, balanced on one foot.
ਜੇ ਕੋਈ ਮਨੁੱਖ ਸਿਰ-ਪਰਨੇ ਹੋ ਕੇ ਸਾਰੀਆਂ ਧਰਤੀਆਂ ਤੇ ਧਰਤੀ ਦੇ ਸਾਰੇ ਹਿੱਸਿਆਂ ਤੇ ਫਿਰੇ; ਜੇ ਇਕ ਪੈਰ ਦੇ ਭਾਰ ਖਲੋ ਕੇ ਧਿਆਨ ਧਰੇ;
पुरीआ खंडा सिरि करे इक पैरि धिआए ॥
ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥
Controlling the wind of the breath, he meditates within his mind, tucking his chin down into his chest.
ਜੇ ਪ੍ਰਾਣ ਰੋਕ ਕੇ ਮਨ ਵਿਚ ਜਪ ਕਰੇ; ਜੇ ਆਪਣਾ ਸਿਰ ਧੌਣ ਦੇ ਹੇਠ ਰੱਖੇ (ਭਾਵ, ਜੇ ਸ਼ੀਰਸ਼-ਆਸਣ ਕਰ ਕੇ ਸਿਰ-ਭਾਰ ਖੜਾ ਰਹੇ)-
पउणु मारि मनि जपु करे सिरु मुंडी तलै देइ ॥
ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥
What does he lean on? Where does he get his power?
(ਤਾਂ ਭੀ ਇਹਨਾਂ ਵਿਚੋਂ) ਕਿਸ ਸਾਧਨ ਉਤੇ ਉਹ ਟੇਕ ਰੱਖਦਾ ਹੈ? ਕਿਸ ਉੱਦਮ ਨੂੰ ਉਹ ਆਪਣਾ ਤਾਣ ਬਣਾਂਦਾ ਹੈ? (ਭਾਵ, ਇਹ ਹਰੇਕ ਟੇਕ ਤੁੱਛ ਹੈ, ਇਹਨਾਂ ਦਾ ਆਸਰਾ ਕਮਜ਼ੋਰ ਹੈ)।
किसु उपरि ओहु टिक टिकै किस नो जोरु करेइ ॥
ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥
What can be said, O Nanak? Who is blessed by the Creator?
ਹੇ ਨਾਨਕ! ਇਹ ਗੱਲ ਕਹੀ ਨਹੀਂ ਜਾ ਸਕਦੀ ਕਿ ਕਰਤਾਰ ਕਿਸ ਨੂੰ ਮਾਣ ਬਖ਼ਸ਼ਦਾ ਹੈ।
किस नो कहीऐ नानका किस नो करता देइ ॥
ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥
God keeps all under His Command, but the fool shows off himself. ||1||
(ਪ੍ਰਭੂ ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਤੋਰਦਾ ਹੈ, ਪਰ ਮੂਰਖ ਆਪਣੇ ਆਪ ਨੂੰ (ਵੱਡਾ) ਸਮਝਣ ਲੱਗ ਪੈਂਦਾ ਹੈ ॥੧॥
हुकमि रहाए आपणै मूरखु आपु गणेइ ॥१॥
ਮਃ ੧ ॥
First Mahalaa:
मः १ ॥
ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥
He is, He is - I say it millions upon millions, millions upon millions of times.
ਜੇ ਮੈਂ ਕ੍ਰੋੜਾਂ ਕ੍ਰੋੜਾਂ ਵਾਰ ਆਖਾਂ ਕਿ ਪਰਮਾਤਮਾ ਸੱਚ-ਮੁੱਚ ਹੈ, ਜੇ ਮੈਂ ਕ੍ਰੋੜਾਂ ਵਾਰੀ ਤੋਂ ਭੀ ਕ੍ਰੋੜਾਂ ਵਾਰੀ ਵਧੀਕ (ਇਹੀ ਗੱਲ) ਆਖਾਂ;
है है आखां कोटि कोटि कोटी हू कोटि कोटि ॥
ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥
With my mouth I say it, forever and ever; there is no end to this speech.
ਜੇ ਮੈਂ ਇਹੀ ਗੱਲ ਸਦਾ ਹੀ ਆਪਣੇ ਮੂੰਹ ਨਾਲ ਆਖਦਾ ਰਹਾਂ, ਮੇਰੇ ਆਖਣ ਵਿਚ ਤ੍ਰੋਟ ਨਾਹ ਆਵੇ;
आखूं आखां सदा सदा कहणि न आवै तोटि ॥
ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥
I do not get tired, and I will not be stopped; this is how great my determination is.
(ਹੇ ਪ੍ਰਭੂ!) ਜੇ ਤੂੰ ਮੇਰੇ ਵਿਚ ਇਤਨੀ ਸੱਤਿਆ ਪਾ ਦੇਵੇਂ ਕਿ ਮੈਂ ਆਖਦਾ ਆਖਦਾ ਨਾਹ ਹੀ ਥੱਕਾਂ ਤੇ ਨਾਹ ਹੀ ਕਿਸੇ ਦਾ ਰੋਕਿਆਂ ਰੁਕਾਂ,
ना हउ थकां न ठाकीआ एवड रखहि जोति ॥
ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥
O Nanak, this is tiny and insignificant. To say that it is more, is wrong. ||2||
ਤਾਂ ਭੀ, ਹੇ ਨਾਨਕ! ਇਹ ਸਾਰਾ ਜਤਨ ਤੇਰੀ ਰਤਾ ਭਰ ਸਿਫ਼ਤ ਦੇ ਹੀ ਬਰਾਬਰ ਹੁੰਦਾ ਹੈ; ਜੇ ਮੈਂ ਆਖਾਂ ਕਿ ਏਦੂੰ ਵਧੀਕ ਸਿਫ਼ਤ ਮੈਂ ਕੀਤੀ ਹੈ ਤਾਂ (ਇਹ ਮੇਰੀ) ਭੁੱਲ ਹੈ ॥੨॥
नानक चसिअहु चुख बिंद उपरि आखणु दोसु ॥२॥
ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥
With faith in the Name, all one's ancestors and family are saved.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ (ਅਜੇਹੇ ਮਨੁੱਖ ਦੀ) ਸਾਰੀ ਕੁਲ ਸਾਰਾ ਪਰਵਾਰ (ਭਵਜਲ ਵਿਚੋਂ) ਬਚ ਜਾਂਦਾ ਹੈ।
नाइ मंनिऐ कुलु उधरै सभु कुटंबु सबाइआ ॥
ਨਾਇ ਮੰਨਿਐ ਸੰਗਤਿ ਉਧਰੈ ਜਿਨਿ ਰਿਦੈ ਵਸਾਇਆ ॥
With faith in the Name, one's associates are saved; enshrine it within your heart.
ਨਾਮ ਵਿਚ ਮਨ ਪਤੀਜਿਆਂ ਜਿਨ੍ਹਾਂ ਬੰਦਿਆਂ ਨੇ ਨਾਮ ਨੂੰ ਹਿਰਦੇ ਵਿਚ ਵਸਾ ਲਿਆ ਹੈ ਉਹਨਾਂ ਦੀ ਸਾਰੀ ਸੰਗਤ (ਸੰਸਾਰ-ਸਮੁੰਦਰ ਤੋਂ) ਪਾਰ ਉਤਰ ਜਾਂਦੀ ਹੈ।
नाइ मंनिऐ संगति उधरै जिनि रिदै वसाइआ ॥
ਨਾਇ ਮੰਨਿਐ ਸੁਣਿ ਉਧਰੇ ਜਿਨਿ ਰਸਨ ਰਸਾਇਆ ॥
With faith in the Name, those who hear it are saved; let your tongue delight in it.
ਨਾਮ ਵਿਚ ਗਿੱਝ ਕੇ ਜਿਨ੍ਹਾਂ ਨੇ ਜੀਭ ਨੂੰ ਨਾਮ ਨਾਲ ਇਕ-ਰਸ ਕਰ ਲਿਆ ਉਹ ਨਾਮ ਸੁਣ ਕੇ (ਮਾਇਆ ਦੇ ਪ੍ਰਭਾਵ ਤੋਂ) ਬਚ ਜਾਂਦੇ ਹਨ।
नाइ मंनिऐ सुणि उधरे जिनि रसन रसाइआ ॥
ਨਾਇ ਮੰਨਿਐ ਦੁਖ ਭੁਖ ਗਈ ਜਿਨਿ ਨਾਮਿ ਚਿਤੁ ਲਾਇਆ ॥
With faith in the Name, pain and hunger are dispelled; let your consciousness be attached to the Name.
ਨਾਮ ਵਿਚ ਗਿੱਝ ਕੇ ਜਿਨ੍ਹਾਂ ਨੇ ਨਾਮ ਵਿਚ ਮਨ ਜੋੜ ਲਿਆ ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ ਉਹਨਾਂ ਦੀ (ਮਾਇਆ ਵਾਲੀ) ਭੁੱਖ ਮਿਟ ਜਾਂਦੀ ਹੈ।
नाइ मंनिऐ दुख भुख गई जिनि नामि चितु लाइआ ॥
ਨਾਨਕ ਨਾਮੁ ਤਿਨੀ ਸਾਲਾਹਿਆ ਜਿਨਿ ਗੁਰੂ ਮਿਲਾਇਆ ॥੧੦॥
O Nanak, they alone Praise the Name, who meet with the Guru. ||10||
ਪਰ, ਹੇ ਨਾਨਕ! ਉਹੀ ਬੰਦੇ ਨਾਮ ਸਿਮਰਦੇ ਹਨ ਜਿਨ੍ਹਾਂ ਨੂੰ ਪ੍ਰਭੂ ਸਤਿਗੁਰੂ ਮਿਲਾਂਦਾ ਹੈ ॥੧੦॥
नानक नामु तिनी सालाहिआ जिनि गुरू मिलाइआ ॥१०॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥
All nights, all days, all dates, all days of the week;
ਰਾਤਾਂ, ਦਿਹਾੜੇ, ਥਿੱਤਾਂ, ਵਾਰ,
सभे राती सभि दिह सभि थिती सभि वार ॥
ਸਭੇ ਰੁਤੀ ਮਾਹ ਸਭਿ ਸਭਿ ਧਰਤਂੀ ਸਭਿ ਭਾਰ ॥
All seasons, all months, all the earth and everything on it.
ਰੁੱਤਾਂ, ਮਹੀਨੇ; ਧਰਤੀਆਂ ਤੇ ਧਰਤੀਆਂ ਉਤੇ ਪੈਦਾ ਹੋਏ ਸਾਰੇ ਪਦਾਰਥ,
सभे रुती माह सभि सभि धरतीं सभि भार ॥
ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥
All waters, all winds, all fires and underworlds.
ਹਵਾ, ਪਾਣੀ, ਅੱਗ, ਧਰਤੀ ਦੇ ਹੇਠਲੇ ਪਾਸੇ (ਦੇ ਪਦਾਰਥ);
सभे पाणी पउण सभि सभि अगनी पाताल ॥
ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥
All solar systems and galaxies, all worlds, people and forms.
ਧਰਤੀਆਂ ਦੇ ਮੰਡਲ, ਬ੍ਰਹਮੰਡ ਦੇ ਬੇਅੰਤ ਹਿੱਸੇ, ਹਰੇਕ ਲੋਕ ਦੇ (ਬੇਅੰਤ ਕਿਸਮਾਂ ਦੇ) ਜੀਅ ਜੰਤ-
सभे पुरीआ खंड सभि सभि लोअ लोअ आकार ॥
ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥
No one knows how great the Hukam of His Command is; no one can describe His actions.
ਇਹ ਸਾਰੀ ਰਚਨਾ (ਕੇਡੀ ਕੁ ਹੈ) ਬਿਆਨ ਨਹੀਂ ਕੀਤੀ ਜਾ ਸਕਦੀ, (ਇਸ ਰਚਨਾ ਨੂੰ ਬਣਾਣ ਵਾਲੇ ਪ੍ਰਭੂ ਦਾ) ਹੁਕਮ ਕਿਤਨਾ ਵੱਡਾ ਹੈ-ਇਹ ਭੀ ਪਤਾ ਨਹੀਂ ਲੱਗ ਸਕਦਾ।
हुकमु न जापी केतड़ा कहि न सकीजै कार ॥
ਆਖਹਿ ਥਕਹਿ ਆਖਿ ਆਖਿ ਕਰਿ ਸਿਫਤਂੀ ਵੀਚਾਰ ॥
Mortals may utter, chant, recite and contemplate His Praises until they grow weary.
ਪਰਮਾਤਮਾ ਦੀਆਂ ਸਿਫ਼ਤਾਂ ਦਾ ਵਿਚਾਰ ਕਰ ਕੇ ਲੋਕ ਮੁੜ ਮੁੜ ਬੇਅੰਤ ਵਾਰੀ (ਉਸ ਦੀਆਂ ਵਡਿਆਈਆਂ) ਬਿਆਨ ਕਰਦੇ ਹਨ ਤੇ (ਬਿਆਨ ਕਰ ਕੇ) ਥੱਕ ਜਾਂਦੇ ਹਨ;
आखहि थकहि आखि आखि करि सिफतीं वीचार ॥
ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥
The poor fools, O Nanak, cannot find even a tiny bit of the Lord. ||1||
ਪਰ, ਨਾਨਕ ਆਖਦਾ ਹੈ, ਵਿਚਾਰੇ ਗੰਵਾਰਾਂ ਨੇ ਪ੍ਰਭੂ ਦਾ ਰਤਾ ਭਰ ਭੀ ਅੰਤ ਨਹੀਂ ਲੱਭਾ ॥੧॥
त्रिणु न पाइओ बपुड़ी नानकु कहै गवार ॥१॥
ਮਃ ੧ ॥
First Mahalaa:
मः १ ॥
ਅਖਂੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥
If I were to walk around with my eyes wide open, gazing at all the created forms;
ਜੇ ਮੈਂ ਅੱਖਾਂ ਦੇ ਭਾਰ ਹੋ ਕੇ ਫਿਰਾਂ ਤੇ ਸਾਰਾ ਜਗਤ (ਫਿਰ ਕੇ) ਵੇਖ ਲਵਾਂ;
अखीं परणै जे फिरां देखां सभु आकारु ॥
ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥
I could ask the spiritual teachers and religious scholars, and those who contemplate the Vedas;
ਜੇ ਮੈਂ ਗਿਆਨਵਾਨ ਪੰਡਿਤਾਂ ਨੂੰ ਵੇਦਾਂ ਦੇ ਡੂੰਘੇ ਭੇਤ ਪੁੱਛ ਲਵਾਂ;
पुछा गिआनी पंडितां पुछा बेद बीचार ॥
ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥
I could ask the gods, mortal men, warriors and divine incarnations;
ਜੇ ਮੈਂ ਦੇਵਤਿਆਂ ਨੂੰ ਜਾ ਪੁੱਛਾਂ, ਉਹਨਾਂ ਮਨੁੱਖਾਂ ਨੂੰ ਜਾ ਕੇ ਪੁੱਛਾਂ ਜੋ ਬੜੇ ਬੜੇ ਸੂਰਮੇ ਬਣਦੇ ਹਨ;
पुछा देवां माणसां जोध करहि अवतार ॥
ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥
I could consult all the Siddhas in Samaadhi, and go to see the Lord's Court.
ਜੇ ਸਮਾਧੀ ਲਾਣ ਵਾਲੇ ਪੁੱਗੇ ਹੋਏ ਜੋਗੀਆਂ ਦੀਆਂ ਸਾਰੀਆਂ ਮੱਤਾਂ ਜਾ ਸੁਣਾਂ ਕਿ ਪ੍ਰਭੂ ਦਾ ਦਰਬਾਰ ਮੈਂ ਕਿਵੇਂ ਜਾ ਕੇ ਵੇਖਾਂ-
सिध समाधी सभि सुणी जाइ देखां दरबारु ॥
ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥
Hereafter, Truth is the Name of all; the Fearless Lord has no fear at all.
(ਇਹਨਾਂ ਸਾਰੇ ਉੱਦਮਾਂ ਦੇ) ਸਾਹਮਣੇ (ਇੱਕੋ ਹੀ ਸੁਚੱਜੀ ਮੱਤ ਹੈ ਕਿ) ਸਦਾ ਕਾਇਮ ਰਹਿਣ ਵਾਲਾ ਪ੍ਰਭੂ, ਜੋ ਨਿਰਭਉ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਸਾਰੇ ਜਗਤ ਦਾ ਮੂਲ ਹੈ, ਸਿਮਰਨ ਦੀ ਰਾਹੀਂ ਹੀ ਮਿਲਦਾ ਹੈ;
अगै सचा सचि नाइ निरभउ भै विणु सारु ॥
ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥
False are other intellectualisms, false and shallow; blind are the contemplations of the blind.
(ਸਿਮਰਨ ਤੋਂ ਬਿਨਾ) ਹੋਰ ਸਾਰੀਆਂ ਮੱਤਾਂ ਕੱਚੀਆਂ ਹਨ, ਹੋਰ ਸਾਰੇ ਉੱਦਮ ਕੱਚੇ-ਪਿੱਲੇ ਹਨ (ਸਿਮਰਨ ਤੋਂ ਖੁੰਝੇ ਹੋਏ) ਅੰਨ੍ਹਿਆਂ ਦੇ ਅੰਨ੍ਹੇ ਟਟੌਲੇ ਹੀ ਹਨ।
होर कची मती कचु पिचु अंधिआ अंधु बीचारु ॥
ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥
O Nanak, by the karma of good actions, the mortal comes to meditate on the Lord; by His Grace, we are carried across. ||2||
ਹੇ ਨਾਨਕ! ਇਹ ਸਿਮਰਨ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਹੀ ਪਾਰ ਲੰਘਾਂਦਾ ਹੈ ॥੨॥
नानक करमी बंदगी नदरि लंघाए पारि ॥२॥
ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥
With faith in the Name, evil-mindedness is eradicated, and the intellect is enlightened.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਭੈੜੀ ਮੱਤ ਦੂਰ ਹੋ ਜਾਂਦੀ ਹੈ ਤੇ (ਚੰਗੀ) ਮੱਤ ਚਮਕ ਪੈਂਦੀ ਹੈ;
नाइ मंनिऐ दुरमति गई मति परगटी आइआ ॥
ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥
With faith in the Name, egotism is eradicated, and all sickness is cured.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਹਉਮੈ ਦੂਰ ਹੋ ਜਾਂਦੀ ਹੈ, ਸਾਰੇ ਹੀ (ਮਨ ਦੇ) ਰੋਗ ਨਾਸ ਹੋ ਜਾਂਦੇ ਹਨ;
नाउ मंनिऐ हउमै गई सभि रोग गवाइआ ॥
ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥
Believing in the Name, The Name wells up, and intuitive peace and poise are obtained.
ਜੇ ਨਾਮ ਵਿਚ ਮਨ ਗਿੱਝ ਜਾਏ ਤਾਂ (ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋ ਜਾਂਦਾ ਹੈ ਤੇ ਅਡੋਲ ਅਵਸਥਾ ਵਿਚ ਅੱਪੜ ਕੇ ਸੁਖ ਪ੍ਰਾਪਤ ਹੁੰਦਾ ਹੈ;
नाइ मंनिऐ नामु ऊपजै सहजे सुखु पाइआ ॥
ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥
Believing in the Name, tranquility and peace well up, and the Lord is enshrined in the mind.
ਜੇ ਮਨ ਨਾਮ ਸਿਮਰਨ ਵਿਚ ਗਿੱਝ ਜਾਏ ਤਾਂ ਮਨ ਵਿਚ ਠੰਢ ਵਰਤ ਜਾਂਦੀ ਹੈ, ਪ੍ਰਭੂ ਮਨ ਵਿਚ ਆ ਵੱਸਦਾ ਹੈ।
नाइ मंनिऐ सांति ऊपजै हरि मंनि वसाइआ ॥
ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥
O Nanak, the Name is a jewel; the Gurmukh meditates on the Lord. ||11||
ਹੇ ਨਾਨਕ! (ਪ੍ਰਭੂ ਦਾ) ਨਾਮ (ਮਾਨੋ) ਇਕ ਕੀਮਤੀ ਮੋਤੀ ਹੈ, ਪਰ ਹਰਿ-ਨਾਮ ਸਿਮਰਦਾ ਉਹ ਮਨੁੱਖ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ ॥੧੧॥
नानक नामु रतंनु है गुरमुखि हरि धिआइआ ॥११॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥
If there were any other equal to You, O Lord, I would speak to them of You.
ਹੇ ਪ੍ਰਭੂ! ਜੇ ਕੋਈ ਹੋਰ ਤੇਰੇ ਬਰਾਬਰ ਦਾ ਹੋਵੇ ਤਾਂ ਹੀ ਉਸ ਦੇ ਸਾਹਮਣੇ ਮੈਂ ਤੇਰਾ ਜ਼ਿਕਰ ਕਰਾਂ (ਪਰ ਤੇਰੇ ਵਰਗਾ ਹੋਰ ਕੋਈ ਨਹੀਂ ਹੈ)
होरु सरीकु होवै कोई तेरा तिसु अगै तुधु आखां ॥
ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥
You, I praise You; I am blind, but through the Name, I am all-seeing.
(ਸੋ) ਤੇਰੀ ਸਿਫ਼ਤ-ਸਾਲਾਹ ਮੈਂ ਤੇਰੇ ਅੱਗੇ ਹੀ ਕਰ ਸਕਦਾ ਹਾਂ (ਤੇਰੇ ਵਰਗਾ ਮੈਂ ਤੈਨੂੰ ਹੀ ਆਖ ਸਕਦਾ ਹਾਂ, ਤੇ ਜਿਉਂ ਜਿਉਂ ਮੈਂ ਤੇਰੀ ਸਿਫ਼ਤ ਕਰਦਾ ਹਾਂ) ਤੇਰਾ ਨਾਮ ਮੈਨੂੰ (ਆਤਮਕ ਜੀਵਨ ਵਲੋਂ) ਅੰਨ੍ਹੇ ਨੂੰ ਅੱਖਾਂ ਲਈ ਚਾਨਣ ਦੇਂਦਾ ਹੈ।
तुधु अगै तुधै सालाही मै अंधे नाउ सुजाखा ॥
ਜੇਤਾ ਆਖਣੁ ਸਾ ਹੀ ਸਬਦੀ ਭਾਖਿਆ ਭਾਇ ਸੁਭਾਈ ॥
Whatever is spoken, is the Word of the Shabad. Chanting it with love, we are embellished.
ਲਿਖ ਕੇ ਜਾਂ ਬੋਲ ਕੇ ਜੋ ਕੁਝ ਮੈਂ ਤੇਰੀ ਸਿਫ਼ਤ ਵਿਚ ਆਖਿਆ ਹੈ ਉਹ ਸਭ ਤੇਰੇ ਪਿਆਰ ਦੀ ਖਿੱਚ ਵਿਚ ਹੀ ਆਖਿਆ ਹੈ;
जेता आखणु सा ही सबदी भाखिआ भाइ सुभाई ॥
ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥
Nanak, this is the greatest thing to say: all glorious greatness is Yours. ||1||
ਨਹੀਂ ਤਾਂ ਸਭ ਤੋਂ ਵੱਡੀ ਗੱਲ ਆਖਣੀ ਨਾਨਕ ਨੂੰ ਇਹੋ ਫਬਦੀ ਹੈ ਕਿ (ਜੋ ਕੁਝ ਹੈ) ਸਭ ਤੇਰੀ ਹੀ ਵਡਿਆਈ ਹੈ ॥੧॥
नानक बहुता एहो आखणु सभ तेरी वडिआई ॥१॥
ਮਃ ੧ ॥
First Mahalaa:
मः १ ॥
ਜਾਂ ਨਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥
When there was nothing, what happened? What happens when one is born?
ਜਦੋਂ ਜੀਵ ਹੋਂਦ ਵਿਚ ਨਹੀਂ ਸੀ ਆਇਆ ਤਦੋਂ ਇਹ ਕੇਹੜੀ ਕਮਾਈ ਕਰ ਸਕਦਾ ਸੀ, ਤੇ ਜਦੋਂ ਜੰਮ ਪਏ ਤਾਂ ਭੀ ਕੇਹੜੀ ਕਿਰਤ ਕੀਤੀ? (ਭਾਵ, ਜੀਵ ਦੇ ਕੁਝ ਵੱਸ ਨਹੀਂ);
जां नसिआ किआ चाकरी जां जंमे किआ कार ॥
ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥
The Creator, the Doer, does all; He watches over all, again and again.
ਜਿਸਨੇ ਪੈਦਾ ਕੀਤਾ ਹੈ ਉਹ ਆਪ ਹੀ ਸਾਰੇ ਸਬੱਬ ਬਣਾਂਦਾ ਹੈ ਤੇ ਸਦਾ ਜੀਵਾਂ ਦੀ ਸੰਭਾਲ ਕਰਦਾ ਹੈ;
सभि कारण करता करे देखै वारो वार ॥
ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥
Whether we keep silent or beg out loud, the Great Giver blesses us with His gifts.
ਭਾਵੇਂ ਚੁੱਪ ਕਰ ਰਹੀਏ ਤੇ ਭਾਵੇਂ ਮੰਗੀਏ, ਦਾਤਾਂ ਦੇਣ ਵਾਲਾ ਕਰਤਾਰ ਆਪ ਹੀ ਦਾਤਾਂ ਦੇਂਦਾ ਹੈ।
जे चुपै जे मंगिऐ दाति करे दातारु ॥
ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥
The One Lord is the Giver; we are all beggars. I have seen this throughout the Universe.
ਜਦੋਂ ਜੀਵ ਸਾਰਾ ਜਗਤ ਫਿਰ ਕੇ (ਇਹ ਗੱਲ) ਵੇਖ ਲੈਂਦੇ ਹਨ (ਤਾਂ ਆਖਦੇ ਹਨ ਕਿ) ਇਕ ਪਰਮਾਤਮਾ ਦਾਤਾ ਹੈ ਤੇ ਸਾਰੇ ਜੀਵ ਉਸ ਦੇ ਮੰਗਤੇ ਹਨ।
इकु दाता सभि मंगते फिरि देखहि आकारु ॥
ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥
Nanak knows this: the Great Giver lives forever. ||2||
ਹੇ ਨਾਨਕ! ਇਸ ਤਰ੍ਹਾਂ ਸਮਝ ਪੈਂਦੀ ਹੈ ਕਿ ਦਾਤਾਂ ਦੇਣ ਵਾਲਾ ਪ੍ਰਭੂ (ਸਦਾ ਹੀ) ਜੀਉਂਦਾ ਰਹਿੰਦਾ ਹੈ ॥੨॥
नानक एवै जाणीऐ जीवै देवणहारु ॥२॥
ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥
With faith in the Name, intuitive awareness wells up; through the Name, intelligence comes.
ਜੇ ਮਨ ਨਾਮ ਵਿਚ ਗਿੱਝ ਜਾਏ ਤਾਂ (ਅੰਦਰ ਨਾਮ ਦੀ) ਲਿਵ ਪੈਦਾ ਹੋਈ ਰਹਿੰਦੀ ਹੈ ਤੇ ਨਾਮ ਵਿਚ ਹੀ ਮੱਤ (ਪ੍ਰਵਿਰਤ ਹੁੰਦੀ) ਹੈ;
नाइ मंनिऐ सुरति ऊपजै नामे मति होई ॥
ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥
With faith in the Name, chant the Glories of God; through the Name, peace is obtained.
ਜੇ ਮਨ ਨਾਮ ਵਿਚ ਗਿੱਝ ਜਾਏ ਤਾਂ ਮਨੁੱਖ ਪ੍ਰਭੂ ਦੇ ਗੁਣ ਆਖਣ ਲੱਗ ਪੈਂਦਾ ਹੈ ਤੇ ਨਾਮ ਵਿਚ ਹੀ ਸੁਖ ਆਨੰਦ ਨਾਲ ਟਿਕਦਾ ਹੈ;
नाइ मंनिऐ गुण उचरै नामे सुखि सोई ॥
ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥
With faith in the Name, doubt is eradicated, and the mortal never suffers again.
ਜੇ ਮਨ ਨਾਮ ਵਿਚ ਗਿੱਝ ਜਾਏ ਤਾਂ ਭਟਕਣਾ ਕੱਟੀ ਜਾਂਦੀ ਹੈ, ਤੇ ਫਿਰ ਕੋਈ ਦੁੱਖ ਨਹੀਂ ਵਿਆਪਦਾ;
नाइ मंनिऐ भ्रमु कटीऐ फिरि दुखु न होई ॥
ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥
With faith in the Name, sing His Praises, and your sinful intellect shall be washed clean.
ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਲੱਗ ਪਈਦੀ ਹੈ ਤੇ ਪਾਪਾਂ ਵਾਲੀ ਮੱਤ ਧੁੱਪ ਜਾਂਦੀ ਹੈ।
नाइ मंनिऐ सालाहीऐ पापां मति धोई ॥
ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥
O Nanak, through the Perfect Guru, one comes to have faith in the Name; they alone receive it, unto whom He gives it. ||12||
ਹੇ ਨਾਨਕ! ਪੂਰੇ ਸਤਿਗੁਰੂ ਤੋਂ ਇਹ ਨਿਸ਼ਚਾ ਆਉਂਦਾ ਹੈ ਕਿ ਨਾਮ (-ਸਿਮਰਨ ਜੀਵਨ ਦਾ ਸਹੀ ਰਸਤਾ) ਹੈ (ਇਹ ਦਾਤ ਉਹਨਾਂ ਨੂੰ ਮਿਲਦੀ ਹੈ) ਜਿਨ੍ਹਾਂ ਨੂੰ ਉਹ ਪ੍ਰਭੂ ਆਪ ਦੇਂਦਾ ਹੈ ॥੧੨॥
नानक पूरे गुर ते नाउ मंनीऐ जिन देवै सोई ॥१२॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਸਾਸਤ੍ਰ ਬੇਦ ਪੁਰਾਣ ਪੜੑੰਤਾ ॥
Some read the Shaastras, the Vedas and the Puraanas.
(ਜਦ ਤਕ ਮਨੁੱਖ) ਸ਼ਾਸਤ੍ਰਾਂ ਵੇਦ ਪੁਰਾਣ (ਆਦਿਕ ਧਰਮ-ਪੁਸਤਕਾਂ ਨੂੰ ਨਿਰਾ) ਪੜ੍ਹਦਾ ਰਹਿੰਦਾ ਹੈ,
सासत्र बेद पुराण पड़ंता ॥
ਪੂਕਾਰੰਤਾ ਅਜਾਣੰਤਾ ॥
They recite them, out of ignorance.
(ਉਤਨਾ ਚਿਰ) ਉੱਚੀ ਉੱਚੀ ਬੋਲਦਾ ਹੈ (ਹੋਰਨਾਂ ਨੂੰ ਸੁਣਾਉਂਦਾ ਹੈ) ਪਰ ਆਪ ਸਮਝਦਾ ਕੁਝ ਨਹੀਂ;
पूकारंता अजाणंता ॥
ਜਾਂ ਬੂਝੈ ਤਾਂ ਸੂਝੈ ਸੋਈ ॥
If they really understood them, they would realize the Lord.
ਜਦੋਂ (ਧਰਮ ਪੁਸਤਕਾਂ ਦੇ ਉਪਦੇਸ਼ ਦਾ) ਭੇਤ ਪਾ ਲੈਂਦਾ ਹੈ ਤਦੋਂ (ਇਸ ਨੂੰ ਹਰ ਥਾਂ) ਪ੍ਰਭੂ ਹੀ ਦਿੱਸਦਾ ਹੈ,
जां बूझै तां सूझै सोई ॥
ਨਾਨਕੁ ਆਖੈ ਕੂਕ ਨ ਹੋਈ ॥੧॥
Nanak says, there is no need to shout so loud. ||1||
ਤੇ, ਨਾਨਕ ਆਖਦਾ ਹੈ, ਇਸ ਦੀਆਂ ਟਾਹਰਾਂ ਮੁੱਕ ਜਾਂਦੀਆਂ ਹਨ ॥੧॥
नानकु आखै कूक न होई ॥१॥
ਮਃ ੧ ॥
First Mahalaa:
मः १ ॥
ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥
When I am Yours, then everything is mine. When I am not, You are.
ਜਦੋਂ ਮੈਂ ਤੇਰਾ ਬਣ ਜਾਂਦਾ ਹਾਂ ਤਦੋਂ ਜਗਤ ਵਿਚ ਸਭ ਕੁਝ ਮੈਨੂੰ ਆਪਣਾ ਜਾਪਦਾ ਹੈ (ਕਿਉਂਕਿ ਉਸ ਵੇਲੇ) ਮੇਰੀ ਅਪਣੱਤ ਨਹੀਂ ਹੁੰਦੀ, ਤੂੰ ਹੀ ਮੈਨੂੰ ਦਿੱਸਦਾ ਹੈਂ,
जां हउ तेरा तां सभु किछु मेरा हउ नाही तू होवहि ॥
ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥
You Yourself are All-powerful, and You Yourself are the Intuitive Knower. The whole world is strung on the Power of Your Shakti.
ਤੂੰ ਆਪ ਹੀ ਜ਼ੋਰ ਦਾ ਮਾਲਕ, ਤੂੰ ਆਪ ਹੀ ਸੁਰਤ ਦਾ ਮਾਲਕ ਮੈਨੂੰ ਪ੍ਰਤੀਤ ਹੁੰਦਾ ਹੈਂ, ਤੂੰ ਆਪ ਹੀ ਜਗਤ ਨੂੰ ਆਪਣੀ ਸੱਤਿਆ (ਦੇ ਧਾਗੇ) ਵਿਚ ਪਰੋਣ ਵਾਲਾ ਜਾਪਦਾ ਹੈਂ।
आपे सकता आपे सुरता सकती जगतु परोवहि ॥
ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥
You Yourself send out the mortal beings, and You Yourself call them back home. Having created the creation, You behold it.
ਪ੍ਰਭੂ ਆਪ ਹੀ (ਜੀਵਾਂ ਨੂੰ ਇਥੇ) ਭੇਜਦਾ ਹੈ, ਆਪ ਹੀ (ਇਥੋਂ ਵਾਪਸ) ਬੁਲਾ ਲੈਂਦਾ ਹੈ, ਸ੍ਰਿਸ਼ਟੀ ਪੈਦਾ ਕਰ ਕੇ ਆਪ ਹੀ ਸੰਭਾਲ ਕਰ ਰਿਹਾ ਹੈ;
आपे भेजे आपे सदे रचना रचि रचि वेखै ॥
ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥
O Nanak, True is the Name of the True Lord; through Truth, one is accepted by the Primal Lord God. ||2||
ਹੇ ਨਾਨਕ! ਉਹ ਸਦਾ-ਥਿਰ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ; ਉਸ ਦੇ ਨਾਮ ਦਾ ਸਿਮਰਨ ਹੀ ਉਸਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ॥੨॥
नानक सचा सची नांई सचु पवै धुरि लेखै ॥२॥
ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥
The Name of the Immaculate Lord is unknowable. How can it be known?
ਮਾਇਆ-ਰਹਿਤ ਪ੍ਰਭੂ ਦਾ ਨਾਮ (ਐਸਾ ਹੈ ਜਿਸ) ਦਾ ਕੋਈ ਖ਼ਾਸ ਚਿੰਨ੍ਹ ਨਹੀਂ ਦਿੱਸਦਾ, (ਤਾਂ ਫਿਰ) ਉਸ ਨੂੰ ਬਿਆਨ ਕਿਵੇਂ ਕੀਤਾ ਜਾਏ?
नामु निरंजन अलखु है किउ लखिआ जाई ॥
ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥
The Name of the Immaculate Lord is with the mortal being. How can it be obtained, O Siblings of Destiny?
ਮਾਇਆ-ਰਹਿਤ ਪ੍ਰਭੂ ਦਾ ਨਾਮ ਦਾ ਨਾਮ (ਅਸਾਡੇ) ਨਾਲ (ਭੀ) ਹੈ, ਪਰ ਹੇ ਭਾਈ! ਉਹ ਲੱਭੇ ਕਿਵੇਂ?
नामु निरंजन नालि है किउ पाईऐ भाई ॥
ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥
The Name of the Immaculate Lord is all-pervading and permeating everywhere.
ਮਾਇਆ-ਰਹਿਤ ਪ੍ਰਭੂ ਦਾ ਨਾਮ ਦਾ ਸਭ ਥਾਈਂ ਵਿਆਪਕ ਹੈ ਤੇ ਮੌਜੂਦ ਹੈ,
नामु निरंजन वरतदा रविआ सभ ठांई ॥
ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥
Through the Perfect Guru, it is obtained. It is revealed within the heart.
(ਇਹ ਨਾਮ) ਪੂਰੇ ਸਤਿਗੁਰੂ ਤੋਂ ਮਿਲਦਾ ਹੈ, (ਪੂਰਾ ਗੁਰੂ ਪ੍ਰਭੂ ਦਾ ਨਾਮ ਅਸਾਡੇ) ਹਿਰਦੇ ਵਿਚ ਵਿਖਾ ਦੇਂਦਾ ਹੈ।
गुर पूरे ते पाईऐ हिरदै देइ दिखाई ॥
ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥
O Nanak, when the Merciful Lord grants His Grace, the mortal meets with the Guru, O Siblings of Destiny. ||13||
ਹੇ ਭਾਈ! ਨਾਨਕ! ਆਖਦਾ ਹੈ, ਜਦੋਂ (ਪ੍ਰਭੂ ਦੀ ਸਵੱਲੀ) ਨਿਗਾਹ ਨਾਲ ਮਿਹਰ ਹੋਵੇ ਤਾਂ ਗੁਰੂ ਨੂੰ ਮਿਲੀਦਾ ਹੈ ॥੧੩॥
नानक नदरी करमु होइ गुर मिलीऐ भाई ॥१३॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥
In this Dark Age of Kali Yuga, people have faces like dogs; they eat rotting carcasses for food.
ਰੱਬ ਤੋਂ ਵਿੱਛੁੜੀ ਹੋਈ ਲੁਕਾਈ ਨੂੰ ਕੁੱਤੇ ਵਾਂਗ ਖਾਣ ਦਾ ਹਲਕ ਕੁੱਦਿਆ ਰਹਿੰਦਾ ਹੈ ਤੇ ਵੱਢੀ ਆਦਿਕ ਹਰਾਮ ਚੀਜ਼ ਇਸ ਦਾ ਮਨ-ਭਾਉਂਦਾ ਖਾਣਾ ਹੋ ਜਾਂਦਾ ਹੈ (ਜਿਵੇਂ ਕੁੱਤੇ ਦਾ ਮਨ-ਭਾਉਂਦਾ ਖਾਣਾ ਮੁਰਦਾਰ ਹੈ);
कलि होई कुते मुही खाजु होआ मुरदारु ॥
ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥
They bark and speak, telling only lies; all thought of righteousness has left them.
(ਇਹ ਲੁਕਾਈ) ਸਦਾ ਝੂਠ ਬੋਲਦੀ ਹੈ, (ਮਾਨੋ, ਮੁਰਦਾਰ ਖਾਂਦੇ ਕੁੱਤੇ ਵਾਂਗ) ਭਉਂਕ ਰਹੀ ਹੈ, (ਇਸ ਤਰ੍ਹਾਂ ਇਸ ਦੇ ਅੰਦਰੋਂ) ਧਰਮ (ਦੀ ਅੰਸ) ਤੇ (ਰੱਬ ਦੇ ਗੁਣਾਂ ਦੀ) ਵਿਚਾਰ ਮੁੱਕ ਜਾਂਦੀ ਹੈ;
कूड़ु बोलि बोलि भउकणा चूका धरमु बीचारु ॥
ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥
Those who have no honor while alive, will have an evil reputation after they die.
ਜਿਤਨਾ ਚਿਰ ਅਜੇਹੇ ਲੋਕ (ਜਗਤ ਵਿਚ) ਜੀਉਂਦੇ ਹਨ ਇਹਨਾਂ ਦੀ (ਕੋਈ ਬੰਦਾ) ਇੱਜ਼ਤ ਨਹੀਂ (ਕਰਦਾ), ਜਦੋਂ ਮਰ ਜਾਂਦੇ ਹਨ, (ਲੋਕ ਇਹਨਾਂ ਨੂੰ) ਭੈੜਿਓਂ ਯਾਦ ਕਰਦੇ ਹਨ।
जिन जीवंदिआ पति नही मुइआ मंदी सोइ ॥
ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥
Whatever is predestined, happens, O Nanak; whatever the Creator does, comes to pass. ||1||
(ਪਰ) ਹੇ ਨਾਨਕ! (ਇਹਨਾਂ ਦੇ ਕੀਹ ਵੱਸ? ਪਿਛਲੇ ਕਰਮਾਂ ਅਨੁਸਾਰ) ਮੱਥੇ ਉਤੇ ਲਿਖਿਆ ਲੇਖ ਹੀ ਉੱਘੜਦਾ ਹੈ (ਤੇ ਉਸ ਲੇਖ-ਅਨੁਸਾਰ) ਜੋ ਕੁਝ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ ॥੧॥
लिखिआ होवै नानका करता करे सु होइ ॥१॥
ਮਃ ੧ ॥
First Mahalaa:
मः १ ॥
ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥
Women have become advisors, and men have become hunters.
(ਰੱਬ ਤੋਂ ਵਿੱਛੁੜ ਕੇ) ਮਨੁੱਖ ਜ਼ਾਲਮ ਹੋ ਰਹੇ ਹਨ ਤੇ ਤੀਵੀਆਂ ਇਸ ਜ਼ੁਲਮ ਲਈ ਸਲਾਹਕਾਰ ਬਣ ਰਹੀਆਂ ਹਨ;
रंना होईआ बोधीआ पुरस होए सईआद ॥
ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥
Humility, self-control and purity have run away; people eat the uneatable, forbidden food.
ਮਿੱਠਾ ਸੁਭਾਉ, ਜੁਗਤਿ ਵਿਚ ਰਹਿਣਾ, ਦਿਲ ਦੀ ਸਫ਼ਾਈ-ਇਹ ਸਭ ਗੱਲਾਂ ਦੂਰ ਹੋ ਗਈਆਂ ਹਨ ਤੇ ਵੱਢੀ ਆਦਿਕ ਹਰਾਮ ਮਾਲ ਇਹਨਾਂ ਲੋਕਾਂ ਦਾ ਮਨ-ਭਾਉਂਦਾ ਖਾਣਾ ਹੋ ਗਿਆ ਹੈ;
सीलु संजमु सुच भंनी खाणा खाजु अहाजु ॥
ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥
Modesty has left her home, and honor has gone away with her.
ਸ਼ਰਮ-ਹਯਾ ਕਿਤੇ ਆਪਣੇ ਵਤਨ ਚਲੀ ਗਈ ਹੈ (ਭਾਵ, ਇਹਨਾਂ ਮਨੁੱਖਾਂ ਤੋਂ ਕਿਤੇ ਦੂਰ ਦੁਰੇਡੇ ਹੋ ਗਈ ਹੈ) ਅਣਖ ਭੀ ਸ਼ਰਮ-ਹਯਾ ਦੇ ਨਾਲ ਹੀ ਚਲੀ ਗਈ ਹੈ।
सरमु गइआ घरि आपणै पति उठि चली नालि ॥
ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥
O Nanak, there is only One True Lord; do not bother to search for any other as true. ||2||
ਹੇ ਨਾਨਕ! (ਜੇ 'ਸੀਲ ਸੰਜਮ ਸੁਚ' ਆਦਿਕ ਗੁਣ ਲੱਭਣੇ ਹਨ, ਤਾਂ ਉਹਨਾਂ ਦਾ ਸੋਮਾ) ਸਿਰਫ਼ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਹੈ, (ਇਹਨਾਂ ਗੁਣਾਂ ਲਈ) ਕੋਈ ਹੋਰ ਥਾਂ ਨਾਹ ਲੱਭੋ (ਭਾਵ, ਪ੍ਰਭੂ ਤੋਂ ਬਿਨਾ ਕਿਸੇ ਹੋਰ ਥਾਂ ਇਹ ਗੁਣ ਨਹੀਂ ਮਿਲ ਸਕਦੇ) ॥੨॥
नानक सचा एकु है अउरु न सचा भालि ॥२॥
ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥
You smear your outer body with ashes, but within, you are filled with darkness.
ਜੋ ਮਨੁੱਖ ਪਿੰਡੇ ਉਤੇ (ਤਾਂ) ਸੁਆਹ ਮਲ ਲੈਂਦਾ ਹੈ (ਪਰ ਉਸ ਦੇ) ਮਨ ਵਿਚ (ਮਾਇਆ ਦੇ ਮੋਹ ਦਾ) ਹਨੇਰਾ ਹੈ;
बाहरि भसम लेपन करे अंतरि गुबारी ॥
ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥
You wear the patched coat and all the right clothes and robes, but you are still egotistical and proud.
(ਬਾਹਰ) ਗੋਦੜੀ ਤੇ ਝੋਲੀ (ਆਦਿਕ) ਦੇ ਕਈ ਭੇਖ ਕਰਦਾ ਹੈ ਤੇ ਭੈੜੀ ਮੱਤ ਦੇ ਕਾਰਨ (ਇਸ ਭੇਖ ਦਾ) ਅਹੰਕਾਰ ਕਰਦਾ ਹੈ;
खिंथा झोली बहु भेख करे दुरमति अहंकारी ॥
ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥
You do not chant the Shabad, the Word of Your Lord and Master; you are attached to the expanse of Maya.
ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਹੀਂ ਉਚਾਰਦਾ, (ਨਿਰਾ) ਮਾਇਆ ਦੇ ਮੋਹ ਦਾ ਖਿਲਾਰਾ ਹੀ (ਬਣਾਈ ਬੈਠਾ) ਹੈ;
साहिब सबदु न ऊचरै माइआ मोह पसारी ॥
ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥
Within, you are filled with greed and doubt; you wander around like a fool.
ਉਸ ਦੇ ਮਨ ਵਿਚ ਲਾਲਚ ਹੈ ਭਟਕਣਾ ਹੈ, ਮੂਰਖ ਠੇਡੇ ਖਾਂਦਾ ਫਿਰਦਾ ਹੈ;
अंतरि लालचु भरमु है भरमै गावारी ॥
ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥
Says Nanak, you never even think of the Naam; you have lost the game of life in the gamble. ||14||
ਪ੍ਰਭੂ ਦਾ ਨਾਮ ਨਹੀਂ ਸਿਮਰਦਾ, ਹੇ ਨਾਨਕ! (ਐਸਾ ਮਨੁੱਖ, ਮਾਨੋ) ਜੂਏ ਵਿਚ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦਾ ਹੈ ॥੧੪॥
नानक नामु न चेतई जूऐ बाजी हारी ॥१४॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥
You may be in love with tens of thousands, and live for thousands of years; but what good are these pleasures and occupations?
ਲੱਖਾਂ ਬੰਦਿਆਂ ਨਾਲ ਪਿਆਰ ਹੋਵੇ, ਲੱਖਾਂ ਸਾਲਾਂ ਦੀ ਜ਼ਿੰਦਗੀ ਹੋਵੇ, ਭਾਵੇਂ ਕਿਤਨੀਆਂ ਹੀ ਖ਼ੁਸ਼ੀਆਂ ਤੇ ਕਿਤਨੇ ਹੀ ਚਾਉ ਹੋਣ,
लख सिउ प्रीति होवै लख जीवणु किआ खुसीआ किआ चाउ ॥
ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥
And when you must separate from them, that separation is like poison, but they will be gone in an instant.
ਪਰ ਮਰਨ ਵੇਲੇ ਜਦੋਂ ਬੰਦਾ ਇਕ ਘੜੀ ਵਿਚ ਹੀ ਉੱਠ ਕੇ ਤੁਰ ਪੈਂਦਾ ਹੈ ਤਾਂ ਇਹਨਾਂ ਤੋਂ ਜੁਦਾਈ ਬਹੁਤ ਦੁਖਦਾਈ ਹੁੰਦੀ ਹੈ।
विछुड़िआ विसु होइ विछोड़ा एक घड़ी महि जाइ ॥
ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥
You may eat sweets for a hundred years, but eventually, you will have to eat the bitter as well.
ਜੇ ਸੈਂਕੜੇ ਵਰ੍ਹੇ ਭੀ ਇਹ ਸੁਆਦਲੇ ਭੋਗ ਭੋਗਦੇ ਰਹੀਏ ਤਾਂ ਭੀ ਇਹਨਾਂ ਤੋਂ ਵਿਛੋੜੇ ਵਾਲਾ ਕੌੜਾ ਘੁੱਟ ਭਰਨਾ ਹੀ ਪੈਂਦਾ ਹੈ!
जे सउ वर्हिआ मिठा खाजै भी फिरि कउड़ा खाइ ॥
ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥
Then, you will not remember eating the sweets; bitterness will permeate you.
ਭੋਗੇ ਹੋਏ ਭੋਗ ਤਾਂ ਭੁੱਲ ਜਾਂਦੇ ਹਨ, ਪਰ ਇਹਨਾਂ ਤੋਂ ਵਿਛੋੜੇ ਦੀ ਸੱਟ ਡੂੰਘਾ ਸੱਲ ਲਾਂਦੀ ਹੈ।
मिठा खाधा चिति न आवै कउड़तणु धाइ जाइ ॥
ਮਿਠਾ ਕਉੜਾ ਦੋਵੈ ਰੋਗ ॥
The sweet and the bitter are both diseases.
ਇਹਨਾਂ ਭੋਗਾਂ ਦਾ ਮਿਲਣਾ ਤੇ ਖੁੱਸ ਜਾਣਾ ਦੋਵੇਂ ਗੱਲਾਂ ਹੀ ਦੁਖਦਾਈ ਹਨ,
मिठा कउड़ा दोवै रोग ॥
ਨਾਨਕ ਅੰਤਿ ਵਿਗੁਤੇ ਭੋਗ ॥
O Nanak, eating them, you will come to ruin in the end.
ਕਿਉਂਕਿ ਭੋਗਾਂ ਦੇ ਕਾਰਨ ਹੇ ਨਾਨਕ! ਆਖ਼ਰ ਬੰਦੇ ਖ਼ੁਆਰ ਹੀ ਹੁੰਦੇ ਹਨ।
नानक अंति विगुते भोग ॥
ਝਖਿ ਝਖਿ ਝਖਣਾ ਝਗੜਾ ਝਾਖ ॥
It is useless to worry and struggle to death.
ਨਿੱਤ ਨਿੱਤ ਵਿਸ਼ੇ ਭੋਗਣ ਨਾਲ ਵਿਸ਼ੇ ਭੋਗਣ ਦਾ ਇਕ ਲੰਮਾ ਚਸਕਾ ਬਣ ਜਾਂਦਾ ਹੈ,
झखि झखि झखणा झगड़ा झाख ॥
ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥੧॥
Entangled in worries and struggles, people exhaust themselves. ||1||
ਵਿਸ਼ੇ ਭੋਗ ਭੋਗ ਕੇ ਜੀਵ ਇਥੋਂ ਜਗਤ ਤੋਂ ਤੁਰਦੇ ਹਨ, (ਤੇ ਵਾਸਨਾ-ਬੱਧੇ) ਉਹਨਾਂ ਵਿਸ਼ਿਆਂ ਦੇ ਕੋਲ ਹੀ ਟੱਕਰਾਂ ਮਾਰਦੇ ਰਹਿੰਦੇ ਹਨ ॥੧॥
झखि झखि जाहि झखहि तिन पासि ॥१॥
ਮਃ ੧ ॥
First Mahalaa:
मः १ ॥
ਕਾਪੜੁ ਕਾਠੁ ਰੰਗਾਇਆ ਰਾਂਗਿ ॥
They have fine clothes and furniture of various colors.
(ਮਨੁੱਖ ਨੇ) ਕੱਪੜੇ ਤੇ ਲੱਕੜ ਦਾ ਸਾਮਾਨ ਰੰਗ ਨਾਲ ਰੰਗਾ ਲਿਆ,
कापड़ु काठु रंगाइआ रांगि ॥
ਘਰ ਗਚ ਕੀਤੇ ਬਾਗੇ ਬਾਗ ॥
Their houses are painted beautifully white.
ਘਰਾਂ ਨੂੰ ਚੂਨੇ-ਗੱਚ ਕਰ ਕੇ ਚਿੱਟੇ ਹੀ ਚਿੱਟੇ ਬਣਾ ਲਿਆ,
घर गच कीते बागे बाग ॥
ਸਾਦ ਸਹਜ ਕਰਿ ਮਨੁ ਖੇਲਾਇਆ ॥
In pleasure and poise, they play their mind games.
(ਅਜੇਹੇ) ਸੁਆਦਾਂ ਤੇ ਸੁਖਾਂ ਨਾਲ ਮਨ ਨੂੰ ਪਰਚਾਂਦਾ ਰਿਹਾ,
साद सहज करि मनु खेलाइआ ॥
ਤੈ ਸਹ ਪਾਸਹੁ ਕਹਣੁ ਕਹਾਇਆ ॥
When they approach You, O Lord, they shall be spoken to.
(ਪਰ ਇਹਨੀਂ ਕੰਮੀਂ) ਹੇ ਪ੍ਰਭੂ! ਤੇਰੇ ਪਾਸੋਂ ਉਲਾਹਮਾ ਲਿਆ (ਕਿ ਮਨੁੱਖਾ ਜਨਮ ਦਾ ਮਨੋਰਥ ਨਾਹ ਖੱਟਿਆ);
तै सह पासहु कहणु कहाइआ ॥
ਮਿਠਾ ਕਰਿ ਕੈ ਕਉੜਾ ਖਾਇਆ ॥
They think it is sweet, so they eat the bitter.
ਵਿਸ਼ੇ-ਵਿਕਾਰ ਜੋ ਆਖ਼ਰ ਦੁਖਦਾਈ ਹੁੰਦੇ ਹਨ ਸੁਆਦਲੇ ਜਾਣ ਕੇ ਮਾਣਦਾ ਰਿਹਾ,
मिठा करि कै कउड़ा खाइआ ॥
ਤਿਨਿ ਕਉੜੈ ਤਨਿ ਰੋਗੁ ਜਮਾਇਆ ॥
The bitter disease grows in the body.
ਉਸ ਵਿਸ਼ੇ-ਭੋਗ ਨੇ ਸਰੀਰ ਵਿਚ ਰੋਗ ਪੈਦਾ ਕਰ ਦਿੱਤਾ।
तिनि कउड़ै तनि रोगु जमाइआ ॥
ਜੇ ਫਿਰਿ ਮਿਠਾ ਪੇੜੈ ਪਾਇ ॥
If, later on, they receive the sweet,
ਜੇ ਪ੍ਰਭੂ ਦਾ ਨਾਮ-ਰੂਪ ਸੁਆਦਲਾ ਭੋਜਨ ਮੁੜ ਮਿਲ ਜਾਏ,
जे फिरि मिठा पेड़ै पाइ ॥
ਤਉ ਕਉੜਤਣੁ ਚੂਕਸਿ ਮਾਇ ॥
then their bitterness shall be gone, O mother.
ਤਾਂ ਹੇ ਮਾਂ! ਵਿਸ਼ੇ-ਭੋਗਾਂ ਤੋਂ ਪੈਦਾ ਹੋਇਆ ਦੁੱਖ ਦੂਰ ਹੋ ਜਾਂਦਾ ਹੈ;
तउ कउड़तणु चूकसि माइ ॥
ਨਾਨਕ ਗੁਰਮੁਖਿ ਪਾਵੈ ਸੋਇ ॥
O Nanak, the Gurmukh is blessed to receive
ਪਰ, ਹੇ ਨਾਨਕ! ਇਹ 'ਮਿੱਠਾ' ਨਾਮ ਉਸੇ ਗੁਰਮੁਖਿ ਨੂੰ ਮਿਲਦਾ ਹੈ,
नानक गुरमुखि पावै सोइ ॥
ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥
what he is predestined to receive. ||2||
ਜਿਸ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੋਵੇ ॥੨॥
जिस नो प्रापति लिखिआ होइ ॥२॥
ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥
Those whose hearts are filled with the filth of deception, may wash themselves on the outside.
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਫ਼ਾਈ ਨਹੀਂ, ਧੋਖਾ ਹੈ, ਪਰ ਸਰੀਰ ਨੂੰ ਬਾਹਰੋਂ ਧੋ ਕੇ ਰੱਖਦੇ ਹਨ,
जिन कै हिरदै मैलु कपटु है बाहरु धोवाइआ ॥
ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥
They practice falsehood and deception, and their falsehood is revealed.
ਉਹ (ਆਪਣੇ ਹਰੇਕ ਕਾਰ-ਵਿਹਾਰ ਵਿਚ) ਝੂਠ ਤੇ ਧੋਖਾ ਹੀ ਵਰਤਦੇ ਹਨ, ਪਰ ਝੂਠ ਉੱਘੜ ਆਉਂਦਾ ਹੈ,
कूड़ु कपटु कमावदे कूड़ु परगटी आइआ ॥
ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥
That which is within them, comes out; it cannot be concealed by concealment.
(ਕਿਉਂਕਿ) ਮਨ ਦੇ ਅੰਦਰ ਜੋ ਕੁਝ ਹੁੰਦਾ ਹੈ ਉਹ ਜ਼ਾਹਰ ਹੋ ਜਾਂਦਾ ਹੈ, ਲੁਕਾਇਆਂ ਲੁਕ ਨਹੀਂ ਸਕਦਾ।
अंदरि होइ सु निकलै नह छपै छपाइआ ॥
ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥
Attached to falsehood and greed, the mortal is consigned to reincarnation over and over again.
ਝੂਠ ਲਾਲਚ ਵਿਚ ਲੱਗਣ ਨਾਲ (ਸਿੱਟਾ ਇਹ ਨਿਕਲਦਾ ਹੈ ਕਿ ਮਨੁੱਖ) ਮੁੜ ਮੁੜ ਜੂਨਾਂ ਵਿਚ ਜਾ ਪੈਂਦਾ ਹੈ।
कूड़ै लालचि लगिआ फिरि जूनी पाइआ ॥
ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥
O Nanak, whatever the mortal plants, he must eat. The Creator Lord has written our destiny. ||15||
ਹੇ ਨਾਨਕ! ਜੋ ਕੁਝ (ਮਨੁੱਖ ਆਪਣੇ ਕਰਮਾਂ ਦਾ) ਬੀ ਬੀਜਦਾ ਹੈ ਉਹੀ (ਫਲ) ਖਾਂਦਾ ਹੈ, ਕਰਤਾਰ ਨੇ (ਇਹ ਰਜ਼ਾ ਜੀਵਾਂ ਦੇ ਮੱਥੇ ਉਤੇ) ਲਿਖ ਕੇ ਰੱਖ ਦਿੱਤੀ ਹੈ ॥੧੫॥
नानक जो बीजै सो खावणा करतै लिखि पाइआ ॥१५॥
ਸਲੋਕ ਮਃ ੨ ॥
Shalok, Second Mahalaa:
सलोक मः २ ॥
ਕਥਾ ਕਹਾਣੀ ਬੇਦਂੀ ਆਣੀ ਪਾਪੁ ਪੁੰਨੁ ਬੀਚਾਰੁ ॥
The Vedas bring forth stories and legends, and thoughts of vice and virtue.
(ਜੋ) ਤਾਲੀਮ ਵੇਦਾਂ ਨੇ ਲਿਆਂਦੀ (ਭਾਵ, ਦਿੱਤੀ), (ਉਸ ਵਿਚ ਇਹ) ਵਿਚਾਰ ਹੈ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ,
कथा कहाणी बेदीं आणी पापु पुंनु बीचारु ॥
ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥
What is given, they receive, and what is received, they give. They are reincarnated in heaven and hell.
(ਉਸ ਨੇ ਇਹ ਦੱਸਿਆ ਹੈ ਕਿ ਹੱਥੋਂ) ਦੇ ਕੇ ਹੀ (ਮੁੜ) ਲਈਦਾ ਹੈ ਤੇ ਜੋ ਕੁਝ ਕਿਸੇ ਤੋਂ ਲੈਂਦੇ ਹਾਂ ਉਹ (ਅਗਲੇ ਜਨਮ ਵਿਚ) ਮੋੜੀਦਾ ਹੈ, (ਆਪਣੇ ਕੀਤੇ ਕਰਮਾਂ ਅਨੁਸਾਰ) ਨਰਕ ਵਿਚ ਜਾਂ ਸੁਰਗ ਵਿਚ ਅੱਪੜੀਦਾ ਹੈ,
दे दे लैणा लै लै देणा नरकि सुरगि अवतार ॥
ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥
High and low, social class and status - the world wanders lost in superstition.
(ਇਸ ਤਾਲੀਮ ਅਨੁਸਾਰ) ਦੁਨੀਆ ਉੱਚੀਆਂ ਨੀਵੀਆਂ ਜਾਤਾਂ ਤੇ ਕਿਸਮਾਂ ਦੇ ਵਹਿਮਾਂ ਵਿਚ ਖ਼ੁਆਰ ਹੁੰਦੀ ਹੈ।
उतम मधिम जातीं जिनसी भरमि भवै संसारु ॥
ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥
The Ambrosial Word of Gurbani proclaims the essence of reality. Spiritual wisdom and meditation are contained within it.
(ਗੁਰੂ ਦੀ) ਬਾਣੀ ਨਾਮ-ਅੰਮ੍ਰਿਤ ਨਾਲ ਭਰੀ ਹੋਈ ਹੈ, ਤੇ ਪ੍ਰਭੂ ਦੇ ਗੁਣ ਬਿਆਨ ਕਰਦੀ ਹੈ, ਇਹ ਬਾਣੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਤੇ ਪ੍ਰਭੂ ਵਿਚ ਸੁਰਤ ਜੋੜਿਆਂ ਪਰਗਟ ਹੋਈ ਹੈ।
अंम्रित बाणी ततु वखाणी गिआन धिआन विचि आई ॥
ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤਂੀ ਕਰਮਿ ਧਿਆਈ ॥
The Gurmukhs chant it, and the Gurmukhs realize it. Intuitively aware, they meditate on it.
(ਜੋ) ਬਾਣੀ ਗੁਰੂ ਨੇ ਉਚਾਰੀ ਹੈ, (ਜਿਸ ਦੇ ਡੂੰਘੇ ਭੇਤ ਨੂੰ) ਗੁਰੂ ਨੇ ਸਮਝਿਆ ਹੈ (ਇਸ ਨੂੰ) ਸੁਰਤਿਆਂ ਨੇ ਜਪਿਆ ਹੈ।
गुरमुखि आखी गुरमुखि जाती सुरतीं करमि धिआई ॥
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥
By the Hukam of His Command, He formed the Universe, and in His Hukam, He keeps it. By His Hukam, He keeps it under His Gaze.
(ਇਹ ਬਾਣੀ ਦੱਸਦੀ ਹੈ ਕਿ) ਪਰਮਾਤਮਾ ਆਪਣਾ ਹੁਕਮ (-ਰੂਪ ਸੱਤਿਆ) ਸਾਜ ਕੇ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਹੀ ਰੱਖਿਆ ਹੈ ਤੇ ਹੁਕਮ ਵਿਚ ਹੀ ਸੰਭਾਲ ਕਰਦਾ ਹੈ।
हुकमु साजि हुकमै विचि रखै हुकमै अंदरि वेखै ॥
ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥
O Nanak, if the mortal shatters his ego before he departs, as it is pre-ordained, then he is approved. ||1||
ਹੇ ਨਾਨਕ! (ਇਸ ਬਾਣੀ ਦੀ ਬਰਕਤਿ ਨਾਲ) ਪਹਿਲਾਂ (ਜੀਵ ਦੀ) ਹਉਮੈ ਦੂਰ ਹੁੰਦੀ ਹੈ ਤਾਂ ਜੀਵ ਪ੍ਰਭੂ ਦੀ ਹਜ਼ੂਰੀ ਵਿਚ ਪ੍ਰਵਾਨ ਹੁੰਦਾ ਹੈ ॥੧॥
नानक अगहु हउमै तुटै तां को लिखीऐ लेखै ॥१॥
ਮਃ ੧ ॥
First Mahalaa:
मः १ ॥
ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥
The Vedas proclaim that vice and virtue are the seeds of heaven and hell.
ਵੇਦ ਦੀ ਤਾਲੀਮ ਇਹ ਹੈ ਕਿ (ਜੀਵ ਦਾ ਕੀਤਾ ਹੋਇਆ) ਪੁੰਨ-ਕਰਮ (ਉਸ ਦੇ ਵਾਸਤੇ) ਸੁਰਗ (ਮਿਲਣ) ਦਾ ਸਬੱਬ (ਬਣਦਾ) ਹੈ ਤੇ ਪਾਪ (ਜੀਵ ਲਈ) ਨਰਕ (ਵਿਚ ਪੈਣ) ਦਾ ਕਾਰਨ ਹੋ ਜਾਂਦਾ ਹੈ;
बेदु पुकारे पुंनु पापु सुरग नरक का बीउ ॥
ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥
Whatever is planted, shall grow. The soul eats the fruits of its actions, and understands.
(ਆਪਣੇ ਕੀਤੇ ਹੋਏ ਪੁੰਨ ਜਾਂ ਪਾਪ ਦਾ ਫਲ) ਖਾਣ ਵਾਲਾ (ਹਰੇਕ) ਜੀਵ (ਆਪ ਹੀ) ਜਾਣ ਲੈਂਦਾ ਹੈ ਕਿ ਜੋ ਕੁਝ ਕੋਈ ਬੀਜਦਾ ਹੈ ਉਹੀ ਉੱਗਦਾ ਹੈ।
जो बीजै सो उगवै खांदा जाणै जीउ ॥
ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥
Whoever praises spiritual wisdom as great, becomes truthful in the True Name.
(ਸੋ, ਇਸ ਕਰਮ-ਕਾਂਡ ਦੀ ਤਾਲੀਮ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਤੇ ਪ੍ਰਭੂ ਦੀ ਮਿਹਰ ਨੂੰ ਕੋਈ ਥਾਂ ਨਹੀਂ ਹੈ)। (ਪਰ ਗੁਰੂ ਦਾ ਬਖ਼ਸ਼ਿਆ) ਗਿਆਨ ਪਰਮਾਤਮਾ ਨੂੰ ਵੱਡਾ ਆਖ ਕੇ (ਉਸ ਦੀ) ਸਿਫ਼ਤ-ਸਾਲਾਹ ਕਰਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ,
गिआनु सलाहे वडा करि सचो सचा नाउ ॥
ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥
When Truth is planted, Truth grows. In the Court of the Lord, you shall find your place of honor.
ਜੋ ਮਨੁੱਖ ਪ੍ਰਭੂ ਦਾ ਨਾਮ (ਹਿਰਦੇ ਵਿਚ) ਬੀਜਦਾ ਹੈ ਉਸ ਦੇ ਅੰਦਰ ਨਾਮ ਹੀ ਪ੍ਰਫੁਲਤ ਹੁੰਦਾ ਹੈ ਤੇ ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।
सचु बीजै सचु उगवै दरगह पाईऐ थाउ ॥
ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥
The Vedas are only merchants; spiritual wisdom is the capital; by His Grace, it is received.
(ਸੋ, ਪਾਪ ਤੇ ਪੁੰਨ ਦੇ ਫਲ ਦੱਸ ਕੇ) ਵੇਦ ਤਾਂ ਵਪਾਰ ਦੀਆਂ ਗੱਲਾਂ ਕਰਦਾ ਹੈ; (ਪਰ ਮਨੁੱਖ ਲਈ ਅਸਲ) ਰਾਸਿ-ਪੂੰਜੀ (ਪ੍ਰਭੂ ਦੇ ਗੁਣਾਂ ਦਾ) ਗਿਆਨ ਹੈ ਤੇ ਇਹ ਗਿਆਨ ਪ੍ਰਭੂ ਦੀ ਮਿਹਰ ਨਾਲ (ਗੁਰੂ ਤੋਂ) ਮਿਲਦਾ ਹੈ;
बेदु वपारी गिआनु रासि करमी पलै होइ ॥
ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥
O Nanak, without capital, no one has ever departed with profit. ||2||
ਹੇ ਨਾਨਕ! (ਇਸ ਗਿਆਨ-ਰੂਪ) ਪੂੰਜੀ ਤੋਂ ਬਿਨਾ ਕੋਈ ਮਨੁੱਖ (ਜਗਤ ਤੋਂ) ਨਫ਼ਾ ਖੱਟ ਕੇ ਨਹੀਂ ਜਾਂਦਾ ॥੨॥
नानक रासी बाहरा लदि न चलिआ कोइ ॥२॥
ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥
You can water a bitter neem tree with ambrosial nectar.
(ਜੇ) ਨਿੰਮ (ਦੇ) ਰੁੱਖ ਨੂੰ ਅੰਮ੍ਰਿਤ-ਰਸ ਪਾ ਕੇ (ਭੀ) ਬਹੁਤ ਸਿੰਜੀਏ (ਤਾਂ ਭੀ ਨਿੰਮ ਦੀ ਕੁੜਿੱਤਣ ਨਹੀਂ ਜਾਂਦੀ);
निंमु बिरखु बहु संचीऐ अंम्रित रसु पाइआ ॥
ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥
You can feed a venomous snake lots of milk.
ਜੇ ਬਹੁਤ ਦੁੱਧ ਪਿਆਲ ਕੇ ਮੰਤ੍ਰ ਦੀ ਰਾਹੀਂ ਸੱਪ ਨੂੰ ਇਤਬਾਰੀ ਬਣਾਈਏ (ਭਾਵ, ਸੱਪ ਦਾ ਵਿਸਾਹ ਕਰੀਏ) (ਫਿਰ ਭੀ ਉਹ ਡੰਗ ਮਾਰਨ ਵਾਲਾ ਸੁਭਾਵ ਨਹੀਂ ਛੱਡਦਾ);
बिसीअरु मंत्रि विसाहीऐ बहु दूधु पीआइआ ॥
ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥
The self-willed manmukh is resistant; he cannot be softened. You might as well water a stone.
(ਜਿਵੇਂ) ਪੱਥਰ ਨੂੰ ਇਸ਼ਨਾਨ ਕਰਾਈਏ (ਤਾਂ ਭੀ ਕੋਰੇ ਦਾ ਕੋਰਾ, ਇਸੇ ਤਰ੍ਹਾਂ) ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕੋਰਾ ਹੀ ਰਹਿੰਦਾ ਹੈ (ਉਸ ਦਾ ਹਿਰਦਾ ਕਦੇ) ਭਿੱਜਦਾ ਨਹੀਂ;
मनमुखु अभिंनु न भिजई पथरु नावाइआ ॥
ਬਿਖ ਮਹਿ ਅੰਮ੍ਰਿਤੁ ਸਿੰਚੀਐ ਬਿਖ ਕਾ ਫਲੁ ਪਾਇਆ ॥
Irrigating a poisonous plant with ambrosial nectar, only poisonous fruit is obtained.
ਜੇ ਜ਼ਹਿਰ ਵਿਚ ਅੰਮ੍ਰਿਤ ਸਿੰਜੀਏ (ਤਾਂ ਭੀ ਉਹ ਅੰਮ੍ਰਿਤ ਨਹੀਂ ਬਣ ਜਾਂਦਾ) ਜ਼ਹਿਰ ਦਾ ਹੀ ਫਲ ਪਾਈਦਾ ਹੈ।
बिख महि अंम्रितु सिंचीऐ बिख का फलु पाइआ ॥
ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥
O Lord, please unite Nanak with the Sangat, the Holy Congregation, so that he may be rid of all poison. ||16||
(ਪਰ) ਹੇ ਨਾਨਕ! ਜੇ ਪ੍ਰਭੂ (ਗੁਰਮੁਖਾਂ ਦੀ) ਸੰਗਤ ਮੇਲੇ ਤਾਂ (ਮਨ ਵਿਚੋਂ ਮਾਇਆ ਦੇ ਮੋਹ ਵਾਲੀ) ਸਾਰੀ ਜ਼ਹਿਰ ਲਹਿ ਜਾਂਦੀ ਹੈ ॥੧੬॥
नानक संगति मेलि हरि सभ बिखु लहि जाइआ ॥१६॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥
Death does not ask the time; it does not ask the date or the day of the week.
ਮੌਤ ਨੇ (ਕਦੇ) ਮੁਹੂਰਤ ਨਹੀਂ ਪੁੱਛਿਆ, ਕਦੇ ਇਹ ਗੱਲ ਨਹੀਂ ਪੁੱਛੀ ਕਿ ਅੱਜ ਕੇਹੜੀ ਥਿੱਤ ਹੈ ਕੇਹੜਾ ਵਾਰ ਹੈ।
मरणि न मूरतु पुछिआ पुछी थिति न वारु ॥
ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ ॥
Some have packed up, and some who have packed up have gone.
ਕਈ ਜੀਵਾਂ ਨੇ (ਇਥੋਂ ਤੁਰਨ ਲਈ, ਮਾਨੋ, ਆਪਣਾ ਸਾਮਾਨ) ਲੱਦ ਲਿਆ ਹੈ, ਕਈ ਲੱਦ ਕੇ ਤੁਰ ਪਏ ਹਨ, ਤੇ ਕਈ ਜੀਵਾਂ ਨੇ (ਸਾਮਾਨ ਦੇ) ਭਾਰ ਬੰਨ੍ਹ ਲਏ ਹਨ।
इकनी लदिआ इकि लदि चले इकनी बधे भार ॥
ਇਕਨੑਾ ਹੋਈ ਸਾਖਤੀ ਇਕਨੑਾ ਹੋਈ ਸਾਰ ॥
Some are severely punished, and some are taken care of.
ਕਈ ਜੀਵਾਂ ਦੀ ਤਿਆਰੀ ਹੋ ਪਈ ਹੈ, ਤੇ ਕਈ ਜੀਵਾਂ ਨੂੰ ਤੁਰਨ ਲਈ ਸੱਦੇ ਆ ਗਏ ਹਨ;
इकना होई साखती इकना होई सार ॥
ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥
They must leave their armies and drums, and their beautiful mansions.
ਫ਼ੌਜਾਂ ਤੇ ਧੌਂਸੇ ਤੇ ਸੋਹਣੇ ਘਰ ਇਥੇ ਹੀ ਰਹਿ ਜਾਂਦੇ ਹਨ।
लसकर सणै दमामिआ छुटे बंक दुआर ॥
ਨਾਨਕ ਢੇਰੀ ਛਾਰ ਕੀ ਭੀ ਫਿਰਿ ਹੋਈ ਛਾਰ ॥੧॥
O Nanak, the pile of dust is once again reduced to dust. ||1||
ਹੇ ਨਾਨਕ! ਇਹ ਸਰੀਰ ਜੋ ਮਿੱਟੀ ਦੀ ਮੁੱਠ ਸੀ (ਜੋ ਮਿੱਟੀ ਤੋਂ ਬਣਿਆ ਸੀ) ਮੁੜ ਮਿੱਟੀ ਵਿਚ ਜਾ ਰਲਿਆ ॥੧॥
नानक ढेरी छार की भी फिरि होई छार ॥१॥
ਮਃ ੧ ॥
First Mahalaa:
मः १ ॥
ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥
O Nanak, the pile shall fall apart; the fortress of the body is made of dust.
ਹੇ ਨਾਨਕ! ਇਹ ਸਰੀਰ ਮਿੱਟੀ ਦੀ ਵਲਗਣ ਸੀ, ਸੋ ਆਖ਼ਰ ਮਿੱਟੀ ਦੀ ਇਹ ਉਸਾਰੀ ਢਹਿ ਹੀ ਪਈ।
नानक ढेरी ढहि पई मिटी संदा कोटु ॥
ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥
The thief has settled within you; O soul, your life is false. ||2||
ਹੇ ਜਿੰਦੇ! ਤੂੰ (ਇਸ ਸਰੀਰ ਦੀ ਖ਼ਾਤਰ) ਨਿਤ ਖੋਟ ਹੀ ਕਮਾਂਦੀ ਰਹੀ ਤੇ ਆਪਣੇ ਅੰਦਰ ਤੂੰ ਚੋਰ-ਮਨ ਨੂੰ ਬਿਠਾਈ ਰੱਖਿਆ ॥੨॥
भीतरि चोरु बहालिआ खोटु वे जीआ खोटु ॥२॥
ਜਿਨ ਅੰਦਰਿ ਨਿੰਦਾ ਦੁਸਟ ਹੈ ਨਕ ਵਢੇ ਨਕ ਵਢਾਇਆ ॥
Those who are filled with vicious slander, shall have their noses cut, and be shamed.
ਜਿਨ੍ਹਾਂ (ਮਨ ਦੇ ਮੁਰੀਦ) ਮਨੁੱਖਾਂ ਦੇ ਮਨ ਵਿਚ ਦੂਜਿਆਂ ਦੀ ਨਿੰਦਿਆ ਕਰਨ ਦਾ ਭੈੜਾ ਸੁਭਾਅ ਹੁੰਦਾ ਹੈ ਉਹਨਾਂ ਦੀ ਕਿਤੇ ਇੱਜ਼ਤ ਨਹੀਂ ਹੁੰਦੀ (ਉਹ ਹਰ ਥਾਂ) ਹੌਲੇ ਪੈਂਦੇ ਹਨ;
जिन अंदरि निंदा दुसट है नक वढे नक वढाइआ ॥
ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥
They are totally ugly, and always in pain. Their faces are blackened by Maya.
ਮਾਇਆ (ਦੇ ਇਸ ਵਿਕਾਰ ਵਿਚ ਗ੍ਰਸੇ ਹੋਣ) ਦੇ ਕਾਰਨ ਉਹ ਬੜੇ ਕੋਝੇ ਤੇ ਭਰਿਸ਼ਟੇ ਮੂੰਹ ਵਾਲੇ ਜਾਪਦੇ ਹਨ ਤੇ ਸਦਾ ਦੁਖੀ ਰਹਿੰਦੇ ਹਨ।
महा करूप दुखीए सदा काले मुह माइआ ॥
ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥
They rise early in the morning, to cheat and steal from others; they hide from the Lord's Name.
ਜੋ ਮਨੁੱਖ ਸਦਾ ਨਿੱਤ ਉੱਠ ਕੇ (ਭਾਵ, ਆਹਰ ਨਾਲ) ਦੂਜਿਆਂ ਦਾ ਧਨ ਚੁਰਾਂਦੇ ਹਨ (ਭਾਵ, ਜੋ ਨਿੰਦਾ ਕਰ ਕੇ ਦੂਜਿਆਂ ਦੀ ਇੱਜ਼ਤ-ਰੂਪ ਧਨ ਖੋਹਣ ਦਾ ਜਤਨ ਕਰਦੇ ਹਨ) ਉਹਨਾਂ (ਦੇ ਆਪਣੇ ਅੰਦਰ) ਦਾ ਹਰਿ-ਨਾਮ (-ਰੂਪ ਧਨ) ਚੋਰੀ ਹੋ ਜਾਂਦਾ ਹੈ।
भलके उठि नित पर दरबु हिरहि हरि नामु चुराइआ ॥
ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥
O Dear Lord, let me not even associate with them; save me from them, O my Sovereign Lord King.
ਹੇ ਹਰਿ ਜੀਉ! ਹੇ ਹਰਿ ਰਾਇ! ਅਸਾਡੀ ਸਹੈਤਾ ਕਰੋ, ਅਸਾਨੂੰ ਉਹਨਾਂ ਦੀ ਸੰਗਤ ਨਾਹ ਦਿਉ।
हरि जीउ तिन की संगति मत करहु रखि लेहु हरि राइआ ॥
ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥
O Nanak, the self-willed manmukhs act according to their past deeds, producing nothing but pain. ||17||
ਹੇ ਨਾਨਕ! ਮਨ ਦੇ ਮਰੀਦ ਮਨੁੱਖ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਹੁਣ ਭੀ ਨਿੰਦਾ ਦੀ ਕਿਰਤ) ਕਮਾਂਦੇ ਹਨ ਤੇ ਦੁੱਖ ਪਾਂਦੇ ਹਨ ॥੧੭॥
नानक पइऐ किरति कमावदे मनमुखि दुखु पाइआ ॥१७॥
ਸਲੋਕ ਮਃ ੪ ॥
Shalok, Fourth Mahalaa:
सलोक मः ४ ॥
ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥
Everyone belongs to our Lord and Master. Everyone came from Him.
ਹਰੇਕ ਜੀਵ ਖਸਮ-ਪ੍ਰਭੂ ਦਾ ਹੈ, ਖਸਮ-ਪ੍ਰਭੂ ਤੋਂ ਹਰੇਕ ਜੀਵ ਪੈਦਾ ਹੁੰਦਾ ਹੈ;
सभु कोई है खसम का खसमहु सभु को होइ ॥
ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥
Only by realizing the Hukam of His Command, is Truth obtained.
ਜਦੋਂ ਜੀਵ ਖਸਮ ਦਾ ਹੁਕਮ ਪਛਾਣਦਾ ਹੈ ਤਾਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ।
हुकमु पछाणै खसम का ता सचु पावै कोइ ॥
ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥
The Gurmukh realizes his own self; no one appears evil to him.
ਜੇ ਗੁਰੂ ਦੇ ਹੁਕਮ ਤੇ ਤੁਰ ਕੇ ਆਪੇ ਦੀ ਸੂਝ ਹੋ ਜਾਏ ਤਾਂ (ਜਗਤ ਵਿਚ) ਕੋਈ ਜੀਵ ਭੈੜਾ ਨਹੀਂ ਲੱਗਦਾ।
गुरमुखि आपु पछाणीऐ बुरा न दीसै कोइ ॥
ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥
O Nanak, the Gurmukh meditates on the Naam, the Name of the Lord. Fruitful is his coming into the world. ||1||
ਹੇ ਨਾਨਕ! (ਜਗਤ ਵਿਚ) ਪੈਦਾ ਹੋਇਆ ਉਹ ਜੀਵ ਸੁਖੀ ਜੀਵਨ ਵਾਲਾ ਹੁੰਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਦਾ ਹੈ ॥੧॥
नानक गुरमुखि नामु धिआईऐ सहिला आइआ सोइ ॥१॥
ਮਃ ੪ ॥
Fourth Mahalaa:
मः ४ ॥
ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥
He Himself is the Giver of all; He unites all with Himself.
ਸਭ ਜੀਵਾਂ ਨੂੰ (ਰੋਜ਼ੀ ਆਦਿਕ) ਦੇਣ ਵਾਲਾ ਤੇ (ਆਪਣੇ ਨਾਲ) ਮਿਲਾਣ ਵਾਲਾ ਪ੍ਰਭੂ ਆਪ ਹੀ ਹੈ।
सभना दाता आपि है आपे मेलणहारु ॥
ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥
O Nanak, they are united with the Word of the Shabad; serving the Lord, the Great Giver, they shall never be separated from Him again. ||2||
ਹੇ ਨਾਨਕ! ਜਿਨ੍ਹਾਂ ਨੇ (ਸਾਰੇ ਪਦਾਰਥ) ਦੇਣ ਵਾਲੇ ਪ੍ਰਭੂ ਨੂੰ ਸਿਮਰਿਆ ਹੈ, ਜੋ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹ ਕਦੇ ਪ੍ਰਭੂ ਤੋਂ ਵਿੱਛੁੜਦੇ ਨਹੀਂ ਹਨ ॥੨॥
नानक सबदि मिले न विछुड़हि जिना सेविआ हरि दातारु ॥२॥
ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥
Peace and tranquility fill the heart of the Gurmukh; the Name wells up within them.
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ ਉਹਨਾਂ ਦੇ ਹਿਰਦੇ ਵਿਚ ਸ਼ਾਂਤੀ ਹੁੰਦੀ ਹੈ, (ਉਹਨਾਂ ਦੇ ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋਇਆ ਰਹਿੰਦਾ ਹੈ।
गुरमुखि हिरदै सांति है नाउ उगवि आइआ ॥
ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥
Chanting and meditation, penance and self-discipline, and bathing at sacred shrines of pilgrimage - the merits of these come by pleasing my God.
(ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ) ਮੇਰੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ (ਮਾਨੋ) ਜਪ ਕਰ ਲਏ ਹਨ, ਤਪ ਸਾਧ ਲਏ ਹਨ, ਤੀਰਥ ਨ੍ਹਾ ਲਏ ਹਨ ਤੇ ਮਨ ਨੂੰ ਵੱਸ ਕਰਨ ਦੇ ਸਾਧਨ ਕਰ ਲਏ ਹਨ।
जप तप तीरथ संजम करे मेरे प्रभ भाइआ ॥
ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥
So serve the Lord with a pure heart; singing His Glorious Praises, you shall be embellished and exalted.
ਗੁਰਮੁਖਾਂ ਦਾ ਹਿਰਦਾ ਪਵਿਤ੍ਰ ਹੁੰਦਾ ਹੈ, ਉਹ ਪ੍ਰਭੂ ਦਾ ਸਿਮਰਨ ਕਰਦੇ ਹਨ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਸੋਹਣੇ ਲੱਗਦੇ ਹਨ।
हिरदा सुधु हरि सेवदे सोहहि गुण गाइआ ॥
ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥
My Dear Lord is pleased by this; he carries the Gurmukh across.
ਪਿਆਰੇ ਪ੍ਰਭੂ ਨੂੰ ਭੀ ਇਹੀ ਗੱਲ ਚੰਗੀ ਲੱਗਦੀ ਹੈ, ਉਹ ਗੁਰਮੁਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ।
मेरे हरि जीउ एवै भावदा गुरमुखि तराइआ ॥
ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥
O Nanak, the Gurmukh is merged with the Lord; he is embellished in His Court. ||18||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਪ੍ਰਭੂ ਨੇ ਆਪ ਆਪਣੇ ਨਾਲ ਮੇਲ ਲਿਆ ਹੁੰਦਾ ਹੈ, ਉਹ ਪ੍ਰਭੂ ਦੇ ਦਰ ਤੇ ਸੋਹਣੇ ਲੱਗਦੇ ਹਨ ॥੧੮॥
नानक गुरमुखि मेलिअनु हरि दरि सोहाइआ ॥१८॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥
Thus speaks the wealthy man: I should go and get more wealth.
ਧਨ ਵਾਲਾ ਮਨੁੱਖ (ਸਦਾ) ਇਉਂ ਹੀ ਆਖਦਾ ਹੈ ਕਿ ਮੈਂ ਹੋਰ ਧਨ ਕਮਾਣ ਲਈ ਜਾਵਾਂ।
धनवंता इव ही कहै अवरी धन कउ जाउ ॥
ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥
Nanak becomes poor on that day when he forgets the Lord's Name. ||1||
ਪਰ ਨਾਨਕ ਤਾਂ ਉਸ ਦਿਹਾੜੇ ਕੰਗਾਲ (ਹੋਵੇਗਾ) ਜਿਸ ਦਿਨ ਇਸ ਨੂੰ ਪਰਮਾਤਮਾ ਦਾ ਨਾਮ ਵਿੱਸਰੇਗਾ ॥੧॥
नानकु निरधनु तितु दिनि जितु दिनि विसरै नाउ ॥१॥
ਮਃ ੧ ॥
First Mahalaa:
मः १ ॥
ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥
The sun rises and sets, and the lives of all run out.
ਸੂਰਜ ਚੜ੍ਹਦਾ ਹੈ (ਤੇ ਡੁੱਬਦਾ ਹੈ, ਇਸ ਤਰ੍ਹਾਂ ਦਿਨਾਂ ਦੇ) ਗੁਜ਼ਰਨ ਨਾਲ ਹਰੇਕ ਜੀਵ ਦੀ ਉਮਰ ਘਟ ਰਹੀ ਹੈ;
सूरजु चड़ै विजोगि सभसै घटै आरजा ॥
ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥
The mind and body experience pleasures; one loses, and another wins.
ਜਿਸ ਦਾ ਮਨ ਤਨ ਮਾਇਆ ਦੇ ਭੋਗਣ ਵਿਚ ਰੁੱਝਾ ਹੋਇਆ ਹੈ ਉਹ ਤਾਂ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ, ਤੇ, ਕੋਈ (ਵਿਰਲਾ ਵਿਰਲਾ) ਜਿੱਤ ਕੇ ਜਾਂਦਾ ਹੈ।
तनु मनु रता भोगि कोई हारै को जिणै ॥
ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮੑੀਐ ॥
Everyone is puffed up with pride; even after they are spoken to, they do not stop.
(ਮਾਇਆ ਦੇ ਕਾਰਨ) ਹਰੇਕ ਜੀਵ ਅਹੰਕਾਰ ਨਾਲ ਆਫਰਿਆ ਹੋਇਆ ਹੈ, ਸਮਝਾਇਆਂ ਆਕੜਨ ਤੋਂ ਰੁਕਦਾ ਨਹੀਂ।
सभु को भरिआ फूकि आखणि कहणि न थंमीऐ ॥
ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥
O Nanak, the Lord Himself sees all; when He takes the air out of the balloon, the body falls. ||2||
ਹੇ ਨਾਨਕ! ਪਰਮਾਤਮਾ ਆਪ (ਜੀਵ ਦੀ ਆਕੜ ਨੂੰ) ਵੇਖ ਰਿਹਾ ਹੈ, ਜਦੋਂ ਉਹ ਇਸ ਦੇ ਸੁਆਸ ਮੁਕਾ ਦੇਂਦਾ ਹੈ ਤਾਂ ਇਹ (ਅਹੰਕਾਰੀ) ਧਰਤੀ ਤੇ ਢਹਿ ਪੈਂਦਾ ਹੈ (ਭਾਵ, ਮਿੱਟੀ ਨਾਲ ਮਿਲ ਜਾਂਦਾ ਹੈ) ॥੨॥
नानक वेखै आपि फूक कढाए ढहि पवै ॥२॥
ਸਤਿਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥
The treasure of the Name is in the Sat Sangat, the True Congregation. There, the Lord is found.
ਸਤਸੰਗ ਵਿਚ ਪਰਮਾਤਮਾ ਦਾ ਨਾਮ-ਰੂਪ ਖ਼ਜ਼ਾਨਾ ਹੈ, ਸਤਸੰਗ ਵਿਚੋਂ ਹੀ ਪਰਮਾਤਮਾ ਮਿਲਦਾ ਹੈ;
सतिसंगति नामु निधानु है जिथहु हरि पाइआ ॥
ਗੁਰ ਪਰਸਾਦੀ ਘਟਿ ਚਾਨਣਾ ਆਨੑੇਰੁ ਗਵਾਇਆ ॥
By Guru's Grace, the heart is illumined, and darkness is dispelled.
(ਸਤਸੰਗ ਵਿਚ ਰਿਹਾਂ) ਸਤਿਗੁਰੂ ਦੀ ਕਿਰਪਾ ਨਾਲ ਹਿਰਦੇ ਵਿਚ (ਪ੍ਰਭੂ ਦੇ ਨਾਮ ਦਾ) ਪ੍ਰਕਾਸ਼ ਹੋ ਜਾਂਦਾ ਹੈ ਤੇ (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।
गुर परसादी घटि चानणा आनेरु गवाइआ ॥
ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥
Iron is transformed into gold, when it touches the Philosopher's Stone.
(ਜਿਵੇਂ) ਪਾਰਸ ਨਾਲ ਛੋਹਿਆਂ ਲੋਹਾ ਸੋਨਾ ਬਣ ਜਾਂਦਾ ਹੈ,
लोहा पारसि भेटीऐ कंचनु होइ आइआ ॥
ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥
O Nanak, meeting with the True Guru, the Name is obtained. Meeting Him, the mortal meditates on the Name.
(ਇਸੇ ਤਰ੍ਹਾਂ) ਹੇ ਨਾਨਕ! ਜੇ ਸਤਿਗੁਰੂ ਮਿਲ ਪਏ (ਤਾਂ ਗੁਰੂ ਦੀ ਛੁਹ ਨਾਲ) ਨਾਮ ਮਿਲ ਜਾਂਦਾ ਹੈ, (ਗੁਰੂ ਨੂੰ) ਮਿਲ ਕੇ ਨਾਮ ਸਿਮਰੀਦਾ ਹੈ।
नानक सतिगुरि मिलिऐ नाउ पाईऐ मिलि नामु धिआइआ ॥
ਜਿਨੑ ਕੈ ਪੋਤੈ ਪੁੰਨੁ ਹੈ ਤਿਨੑੀ ਦਰਸਨੁ ਪਾਇਆ ॥੧੯॥
Those who have virtue as their treasure, obtain the Blessed Vision of His Darshan. ||19||
ਪਰ (ਪ੍ਰਭੂ ਦਾ) ਦੀਦਾਰ ਉਹਨਾਂ ਨੂੰ ਪ੍ਰਾਪਤ ਹੁੰਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ (ਪਿਛਲੀ ਕੀਤੀ) ਭਲਿਆਈ ਮੌਜੂਦ ਹੈ ॥੧੯॥
जिन कै पोतै पुंनु है तिनी दरसनु पाइआ ॥१९॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥
Cursed are the lives of those who read and write the Lord's Name to sell it.
ਜੋ ਮਨੁੱਖ ਪਰਮਾਤਮਾ ਦਾ ਨਾਮ (ਤਵੀਤ ਤੇ ਜੰਤ੍ਰ-ਜੰਤ੍ਰ ਆਦਿਕ ਦੀ ਸ਼ਕਲ ਵਿਚ) ਵੇਚਦੇ ਹਨ ਉਹਨਾਂ ਦੇ ਜੀਉਣ ਨੂੰ ਲਾਹਨਤ ਹੈ।
ध्रिगु तिना का जीविआ जि लिखि लिखि वेचहि नाउ ॥
ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥
Their crop is devastated - what harvest will they have?
(ਜੇ ਉਹ ਬੰਦਗੀ ਭੀ ਕਰਦੇ ਹਨ ਤਾਂ ਭੀ ਉਹਨਾਂ ਦੀ 'ਨਾਮ' ਵਾਲੀ ਫ਼ਸਲ ਇਸ ਤਰ੍ਹਾਂ ਨਾਲੋ ਨਾਲ ਹੀ ਉੱਜੜਦੀ ਜਾਂਦੀ ਹੈ, ਤੇ) ਜਿਨ੍ਹਾਂ ਦੀ ਫ਼ਸਲ (ਨਾਲੋ ਨਾਲ) ਉੱਜੜਦੀ ਜਾਏ ਉਹਨਾਂ ਦਾ ਖਲਵਾੜਾ ਕਿੱਥੇ ਬਣਨਾ ਹੋਇਆ? (ਭਾਵ, ਉਸ ਬੰਦਗੀ ਦਾ ਚੰਗਾ ਸਿੱਟਾ ਨਹੀਂ ਨਿਕਲ ਸਕਦਾ, ਕਿਉਂਕਿ ਉਹ ਬੰਦਗੀ ਦੇ ਸਹੀ ਰਾਹ ਤੋਂ ਖੁੰਝੇ ਰਹਿੰਦੇ ਹਨ)।
खेती जिन की उजड़ै खलवाड़े किआ थाउ ॥
ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥
Lacking truth and humility, they shall not be appreciated in the world hereafter.
ਸਹੀ ਮਿਹਨਤ ਤੋਂ ਬਿਨਾ ਪ੍ਰਭੂ ਦੀ ਹਜ਼ੂਰੀ ਵਿਚ ਭੀ ਉਹਨਾਂ ਦੀ ਕਦਰ ਨਹੀਂ ਹੁੰਦੀ।
सचै सरमै बाहरे अगै लहहि न दादि ॥
ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥
Wisdom which leads to arguments is not called wisdom.
(ਪਰਮਾਤਮਾ ਦਾ ਸਿਮਰਨ ਕਰਨਾ ਬੜੀ ਸੁੰਦਰ ਅਕਲ ਦੀ ਗੱਲ ਹੈ, ਪਰ ਤਵੀਤ-ਧਾਗੇ ਬਣਾ ਕੇ ਦੇਣ ਵਿਚ ਰੁੱਝ ਪੈਣ ਨਾਲ ਇਹ) ਅਕਲ ਵਿਅਰਥ ਗਵਾ ਲੈਣਾ-ਇਸ ਨੂੰ ਅਕਲ ਨਹੀਂ ਆਖੀਦਾ।
अकलि एह न आखीऐ अकलि गवाईऐ बादि ॥
ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥
Wisdom leads us to serve our Lord and Master; through wisdom, honor is obtained.
ਅਕਲ ਇਹ ਹੈ ਕਿ ਪਰਮਾਤਮਾ ਦਾ ਸਿਮਰਨ ਕਰੀਏ ਤੇ ਇੱਜ਼ਤ ਖੱਟੀਏ,
अकली साहिबु सेवीऐ अकली पाईऐ मानु ॥
ਅਕਲੀ ਪੜਿੑ ਕੈ ਬੁਝੀਐ ਅਕਲੀ ਕੀਚੈ ਦਾਨੁ ॥
Wisdom does not come by reading textbooks; wisdom inspires us to give in charity.
ਅਕਲ ਇਹ ਹੈ ਕਿ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ) ਪੜ੍ਹੀਏ (ਇਸ ਦੇ ਡੂੰਘੇ ਭੇਤ) ਸਮਝੀਏ ਤੇ ਹੋਰਨਾਂ ਨੂੰ ਸਮਝਾਈਏ।
अकली पड़ि कै बुझीऐ अकली कीचै दानु ॥
ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥
Says Nanak, this is the Path; other things lead to Satan. ||1||
ਨਾਨਕ ਆਖਦਾ ਹੈ ਕਿ ਜ਼ਿੰਦਗੀ ਦਾ ਸਹੀ ਰਸਤਾ ਸਿਰਫ਼ ਇਹੀ ਹੈ, (ਸਿਮਰਨ ਤੋਂ) ਲਾਂਭ ਦੀਆਂ ਗੱਲਾਂ (ਦੱਸਣ ਵਾਲਾ) ਸ਼ੈਤਾਨ ਹੈ ॥੧॥
नानकु आखै राहु एहु होरि गलां सैतानु ॥१॥
ਮਃ ੨ ॥
Second Mahalaa:
मः २ ॥
ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥
Mortals are known by their actions; this is the way it has to be.
ਅਵੱਸੋਂ ਹੀ ਐਸੀ ਮਰਯਾਦਾ ਬਣੀ ਹੋਈ ਹੈ ਕਿ ਮਨੁੱਖ ਜਿਹੋ ਜਿਹਾ ਕੰਮ ਕਰਦਾ ਹੈ ਉਹੋ ਜਿਹਾ ਉਸ ਦਾ ਨਾਮ ਪੈ ਜਾਂਦਾ ਹੈ।
जैसा करै कहावै तैसा ऐसी बनी जरूरति ॥
ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥
They should show goodness, and not be deformed by their actions; this is how they are called beautiful.
(ਇਸ ਮਰਯਾਦਾ ਅਨੁਸਾਰ ਅਸਲ ਵਿਚ) ਉਹੀ ਜਿਸਮ ਮਨੁੱਖਾ ਜਿਸਮ ਅਖਵਾਣ ਦੇ ਲਾਇਕ ਹੁੰਦਾ ਹੈ ਜਿਸ ਦੇ ਨਰੋਏ ਅੰਗ ਹੁੰਦੇ ਹਨ, ਜਿਸ ਦੇ ਅੰਗ ਝੜੇ ਹੋਏ ਨਹੀਂ ਹੁੰਦੇ।
होवहि लिंङ झिंङ नह होवहि ऐसी कहीऐ सूरति ॥
ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥
Whatever they desire, they shall receive; O Nanak, they become the very image of God. ||2||
(ਇਸੇ ਤਰ੍ਹਾਂ) ਹੇ ਨਾਨਕ! ਉਹੀ ਹਸਤੀ ਮਨੁੱਖਾ ਹਸਤੀ ਕਹੀ ਜਾਣੀ ਚਾਹੀਦੀ ਹੈ ਜਿਸ ਦੇ ਅੰਦਰ ਪ੍ਰਭੂ ਨੂੰ ਮਿਲਣ ਦੀ ਤਾਂਘ ਹੋਵੇ ਤੇ (ਇਸ ਤਾਂਘ-ਅਨੁਸਾਰ ਪ੍ਰਭੂ-ਮਿਲਾਪ-ਰੂਪ) ਫਲ ਪ੍ਰਾਪਤ ਹੋ ਜਾਏ ॥੨॥
जो ओसु इछे सो फलु पाए तां नानक कहीऐ मूरति ॥२॥
ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥
The True Guru is the tree of ambrosia. it bears the fruit of sweet nectar.
ਗੁਰੂ (ਮਾਨੋ) ਅੰਮ੍ਰਿਤ ਦਾ ਰੁੱਖ ਹੈ ਜੋ ਅੰਮ੍ਰਿਤ ਦੇ ਰਸ ਨਾਲ ਫਲਿਆ ਹੋਇਆ ਹੈ (ਭਾਵ, ਜਿਸ ਨੂੰ ਅੰਮ੍ਰਿਤ-ਰਸ ਰੂਪ ਫਲ ਲੱਗਾ ਹੋਇਆ ਹੈ, ਜਿਸ ਪਾਸੋਂ ਨਾਮ-ਅੰਮ੍ਰਿਤ ਦਾ ਰਸ ਮਿਲਦਾ ਹੈ)।
सतिगुरु अंम्रित बिरखु है अंम्रित रसि फलिआ ॥
ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥
He alone receives it, who is so pre-destined, through the Word of the Guru's Shabad.
(ਇਹ ਨਾਮ-ਰੂਪ ਅੰਮ੍ਰਿਤ ਫਲ) ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈ, ਪਰ ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਭਾਗਾਂ ਵਿਚ ਪ੍ਰਾਪਤ ਕਰਨਾ ਧੁਰੋਂ ਲਿਖਿਆ ਹੈ।
जिसु परापति सो लहै गुर सबदी मिलिआ ॥
ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥
One who walks in harmony with the Will of the True Guru, is blended with the Lord.
ਜਿਹੜਾ ਮਨੁੱਖ ਗੁਰੂ ਦੇ ਹੁਕਮ ਵਿੱਚ ਤੁਰਦਾ ਹੈ, ਉਹ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ।
सतिगुर कै भाणै जो चलै हरि सेती रलिआ ॥
ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥
The Messenger of Death cannot even see him; his heart is illumined with God's Light.
ਉਸ ਮਨੁੱਖ ਨੂੰ ਜਮਕਾਲ ਘੂਰ ਨਹੀਂ ਸਕਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ) ਕਿਉਂਕਿ ਉਸ ਦੇ ਹਿਰਦੇ ਵਿਚ ਰੱਬੀ ਜੋਤਿ ਜਗ ਪੈਂਦੀ ਹੈ।
जमकालु जोहि न सकई घटि चानणु बलिआ ॥
ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥
O Nanak, God forgives him, and blends him with Himself; he does not rot away in the womb of reincarnation ever again. ||20||
ਹੇ ਨਾਨਕ! ਜਿਨ੍ਹਾਂ ਬੰਦਿਆਂ ਨੂੰ ਉਸ ਪ੍ਰਭੂ ਨੇ ਬਖ਼ਸ਼ਸ਼ ਕਰ ਕੇ ਆਪਣੇ ਨਾਲ ਮਿਲਾਇਆ ਹੈ ਉਹ ਮੁੜ ਮੁੜ ਜੂਨਾਂ ਵਿਚ ਨਹੀਂ ਗਲਦੇ ॥੨੦॥
नानक बखसि मिलाइअनु फिरि गरभि न गलिआ ॥२०॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥
Those who have truth as their fast, contentment as their sacred shrine of pilgrimage, spiritual wisdom and meditation as their cleansing bath,
ਜਿਨ੍ਹਾਂ ਮਨੁੱਖਾਂ ਨੇ ਸੱਚ ਨੂੰ ਵਰਤ ਬਣਾਇਆ (ਭਾਵ, ਸੱਚ ਧਾਰਨ ਕਰਨ ਦਾ ਪ੍ਰਣ ਲਿਆ ਹੈ), ਸੰਤੋਖ ਜਿਨ੍ਹਾਂ ਦਾ ਤੀਰਥ ਹੈ, ਜੀਵਨ-ਮਨੋਰਥ ਦੀ ਸਮਝ ਤੇ ਪ੍ਰਭੂ-ਚਰਨਾਂ ਵਿਚ ਚਿੱਤ ਜੋੜਨ ਨੂੰ ਜਿਨ੍ਹਾਂ ਨੇ ਤੀਰਥਾਂ ਦਾ ਇਸ਼ਨਾਨ ਸਮਝਿਆ ਹੈ;
सचु वरतु संतोखु तीरथु गिआनु धिआनु इसनानु ॥
ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥
kindness as their deity, and forgiveness as their chanting beads - they are the most excellent people.
ਦਇਆ ਜਿਨ੍ਹਾਂ ਦਾ ਇਸ਼ਟ-ਦੇਵ ਹੈ, (ਦੂਜਿਆਂ ਦੀ ਵਧੀਕੀ) ਸਹਾਰਨ ਦੀ ਆਦਤਿ ਜਿਨ੍ਹਾਂ ਦੀ ਮਾਲਾ ਹੈ;
दइआ देवता खिमा जपमाली ते माणस परधान ॥
ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥
Those who take the Way as their loincloth, and intuitive awareness their ritualistically purified enclosure, with good deeds their ceremonial forehead mark,
(ਸੁਚੱਜਾ ਜੀਵਨ) ਜੀਉਣ ਦੀ ਜਾਚ ਜਿਨ੍ਹਾਂ ਲਈ (ਦੇਵ-ਪੂਜਾ ਵੇਲੇ ਪਹਿਨਣ ਵਾਲੀ) ਧੋਤੀ ਹੈ, ਸੁਰਤ (ਨੂੰ ਪਵਿਤ੍ਰ ਰੱਖਣਾ) ਜਿਨ੍ਹਾਂ ਦਾ (ਸੁੱਚਾ) ਚੌਂਕਾ ਹੈ, ਉੱਚੇ ਆਚਰਨ ਦਾ ਜਿਨ੍ਹਾਂ ਦੇ ਮੱਥੇ ਉਤੇ ਤਿਲਕ ਲਾਇਆ ਹੋਇਆ ਹੈ,
जुगति धोती सुरति चउका तिलकु करणी होइ ॥
ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥
and love their food - O Nanak, they are very rare. ||1||
ਤੇ ਪ੍ਰੇਮ ਜਿਨ੍ਹਾਂ (ਦੇ ਆਤਮਾ) ਦੀ ਖ਼ੁਰਾਕ ਹੈ, ਹੇ ਨਾਨਕ! ਉਹ ਮਨੁੱਖ ਸਭ ਤੋਂ ਚੰਗੇ ਹਨ; ਪਰ, ਇਹੋ ਜਿਹਾ ਮਨੁੱਖ ਹੈ ਕੋਈ ਕੋਈ ਵਿਰਲਾ ॥੧॥
भाउ भोजनु नानका विरला त कोई कोइ ॥१॥
ਮਹਲਾ ੩ ॥
Third Mahalaa:
महला ३ ॥
ਨਉਮੀ ਨੇਮੁ ਸਚੁ ਜੇ ਕਰੈ ॥
On the ninth day of the month, make a vow to speak the Truth,
ਜੇ ਮਨੁੱਖ ਸੱਚ ਧਾਰਨ ਕਰਨ ਦੇ ਨੇਮ ਨੂੰ ਨੌਮੀ (ਦਾ ਵਰਤ) ਬਣਾਏ,
नउमी नेमु सचु जे करै ॥
ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥
and your sexual desire, anger and desire shall be eaten up.
ਕਾਮ ਕ੍ਰੋਧ ਤੇ ਲਾਲਚ ਨੂੰ ਚੰਗੀ ਤਰ੍ਹਾਂ ਦੂਰ ਕਰ ਲਏ;
काम क्रोधु त्रिसना उचरै ॥
ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥
On the tenth day, regulate your ten doors; on the eleventh day, know that the Lord is One.
ਜੇ ਦਸ ਹੀ ਇੰਦ੍ਰਿਆਂ ਨੂੰ (ਵਿਕਾਰਾਂ ਵਲੋਂ) ਰੋਕ ਰੱਖੇ (ਇਸ ਉੱਦਮ ਨੂੰ) ਦਸਮੀ (ਥਿੱਤ ਦਾ ਵਰਤ) ਬਣਾਏ; ਇਕ ਪਰਮਾਤਮਾ ਨੂੰ ਹਰ ਥਾਂ ਵਿਆਪਕ ਸਮਝੇ-ਇਹ ਉਸ ਦਾ ਏਕਾਦਸੀ ਦਾ ਵਰਤ ਹੋਵੇ;
दसमी दसे दुआर जे ठाकै एकादसी एकु करि जाणै ॥
ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥
On the twelfth day, the five thieves are subdued, and then, O Nanak, the mind is pleased and appeased.
ਪੰਜ ਕਾਮਾਦਿਕਾਂ ਨੂੰ ਕਾਬੂ ਵਿਚ ਰੱਖੇ-ਜੇ ਇਹ ਉਸ ਦਾ ਦੁਆਦਸੀ ਦਾ ਵਰਤ ਬਣੇ, ਤਾਂ, ਹੇ ਨਾਨਕ! ਮਨ ਪਤੀਜ ਜਾਂਦਾ ਹੈ।
दुआदसी पंच वसगति करि राखै तउ नानक मनु मानै ॥
ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥
Observe such a fast as this, O Pandit, O religious scholar; of what use are all the other teachings? ||2||
ਹੇ ਪੰਡਿਤ! ਜੇ ਇਹੋ ਜਿਹਾ ਵਰਤ ਨਿਬਾਹ ਸਕੀਏ ਤਾਂ ਕਿਸੇ ਹੋਰ ਸਿੱਖਿਆ ਦੀ ਲੋੜ ਨਹੀਂ ਪੈਂਦੀ ॥੨॥
ऐसा वरतु रहीजै पाडे होर बहुतु सिख किआ दीजै ॥२॥
ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥
Kings, rulers and monarchs enjoy pleasures and gather the poison of Maya.
ਪਾਤਸ਼ਾਹ, ਰਾਜੇ, ਕੰਗਾਲ ਤੇ ਅਮੀਰ-ਸਭ ਮਾਇਆ-ਰੂਪ ਜ਼ਹਿਰ ਜੋੜਦੇ ਹਨ;
भूपति राजे रंग राइ संचहि बिखु माइआ ॥
ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥
In love with it, they collect more and more, stealing the wealth of others.
ਜੋੜ ਜੋੜ ਕੇ (ਇਸ ਨਾਲ) ਹਿਤ ਵਧਾਂਦੇ ਹਨ (ਤੇ ਜੇ ਦਾਉ ਲੱਗੇ ਤਾਂ) ਦੂਜਿਆਂ ਦੇ ਧਨ (ਭੀ) ਚੁਰਾ ਲੈਂਦੇ ਹਨ;
करि करि हेतु वधाइदे पर दरबु चुराइआ ॥
ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥
They do not trust their own children or spouses; they are totally attached to the love of Maya.
ਮਾਇਆ ਨਾਲ (ਇਤਨਾ) ਵਧੀਕ ਹਿਤ ਜੋੜਦੇ ਹਨ ਕਿ ਪੁਤ੍ਰ ਤੇ ਵਹੁਟੀ ਦਾ ਭੀ ਇਤਬਾਰ ਨਹੀਂ ਕਰਦੇ;
पुत्र कलत्र न विसहहि बहु प्रीति लगाइआ ॥
ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥
But even as they look on, Maya cheats them, and they come to regret and repent.
(ਪਰ ਜਦੋਂ) ਅੱਖਾਂ ਦੇ ਸਾਹਮਣੇ ਹੀ ਮਾਇਆ ਹੀ ਮਾਇਆ ਛਲ ਕੇ (ਭਾਵ, ਆਪਣੇ ਮੋਹ ਵਿਚ ਫਸਾ ਕੇ) ਚਲੀ ਜਾਂਦੀ ਹੈ ਤਾਂ (ਇਸ ਨੂੰ ਜੋੜਨ ਵਾਲੇ) ਹਾਹੁਕੇ ਲੈਂਦੇ ਹਨ;
वेखदिआ ही माइआ धुहि गई पछुतहि पछुताइआ ॥
ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥
Bound and gagged at Death's door, they are beaten and punished; O Nanak, it pleases the Will of the Lord. ||21||
(ਤਦੋਂ ਇਉਂ ਜਾਪਦਾ ਹੈ, ਜਿਵੇਂ ਉਹ) ਜਮ ਦੇ ਬੂਹੇ ਬੱਝੇ ਹੋਏ ਕੁੱਟ ਖਾ ਰਹੇ ਹਨ; ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪ੍ਰਭੂ ਨੂੰ ਇਉਂ ਹੀ ਚੰਗਾ ਲੱਗਦਾ ਹੈ ॥੨੧॥
जम दरि बधे मारीअहि नानक हरि भाइआ ॥२१॥
ਸਲੋਕ ਮਃ ੧ ॥
Shalok, First Mahalaa:
सलोक मः १ ॥
ਗਿਆਨ ਵਿਹੂਣਾ ਗਾਵੈ ਗੀਤ ॥
The one who lacks spiritual wisdom sings religious songs.
(ਪੰਡਿਤ ਦਾ ਇਹ ਹਾਲ ਹੈ ਕਿ) ਪਰਮਾਤਮਾ ਦੇ ਭਜਨ ਤਾਂ ਗਾਂਦਾ ਹੈ ਪਰ ਆਪ ਸਮਝ ਤੋਂ ਸੱਖਣਾ ਹੈ (ਭਾਵ, ਇਸ ਭਜਨ ਗਾਣ ਨੂੰ ਉਹ ਰੋਜ਼ੀ ਦਾ ਵਸੀਲਾ ਬਣਾਈ ਰੱਖਦਾ ਹੈ, ਸਮਝ ਉੱਚੀ ਨਹੀਂ ਹੋ ਸਕੀ)।
गिआन विहूणा गावै गीत ॥
ਭੁਖੇ ਮੁਲਾਂ ਘਰੇ ਮਸੀਤਿ ॥
The hungry Mullah turns his home into a mosque.
ਭੁੱਖ ਦੇ ਮਾਰੇ ਹੋਏ ਮੁੱਲਾਂ ਦੀ ਮਸੀਤ ਭੀ ਰੋਜ਼ੀ ਦੀ ਖ਼ਾਤਰ ਹੀ ਹੈ (ਭਾਵ, ਮੁੱਲਾਂ ਨੇ ਭੀ ਬਾਂਗ ਨਮਾਜ਼ ਆਦਿਕ ਮਸੀਤ ਦੀ ਕ੍ਰਿਆ ਨੂੰ ਰੋਟੀ ਦਾ ਵਸੀਲਾ ਬਣਾਇਆ ਹੋਇਆ ਹੈ)।
भुखे मुलां घरे मसीति ॥
ਮਖਟੂ ਹੋਇ ਕੈ ਕੰਨ ਪੜਾਏ ॥
The lazy unemployed has his ears pierced to look like a Yogi.
(ਤੀਜਾ ਇਕ) ਹੋਰ ਹੈ ਜੋ ਹੱਡ-ਹਰਾਮ ਹੋਣ ਕਰਕੇ ਕੰਨ ਪੜਵਾ ਲੈਂਦਾ ਹੈ,
मखटू होइ कै कंन पड़ाए ॥
ਫਕਰੁ ਕਰੇ ਹੋਰੁ ਜਾਤਿ ਗਵਾਏ ॥
Someone else becomes a pan-handler, and loses his social status.
ਫ਼ਕੀਰ ਬਣ ਜਾਂਦਾ ਹੈ, ਕੁਲ ਦੀ ਅਣਖ ਗਵਾ ਬੈਠਦਾ ਹੈ,
फकरु करे होरु जाति गवाए ॥
ਗੁਰੁ ਪੀਰੁ ਸਦਾਏ ਮੰਗਣ ਜਾਇ ॥
One who calls himself a guru or a spiritual teacher, while he goes around begging
(ਉਂਝ ਤਾਂ ਆਪਣੇ ਆਪ ਨੂੰ) ਗੁਰੂ ਪੀਰ ਅਖਵਾਂਦਾ ਹੈ (ਪਰ ਰੋਟੀ ਦਰ ਦਰ) ਮੰਗਦਾ ਫਿਰਦਾ ਹੈ;
गुरु पीरु सदाए मंगण जाइ ॥
ਤਾ ਕੈ ਮੂਲਿ ਨ ਲਗੀਐ ਪਾਇ ॥
- don't ever touch his feet.
ਅਜੇਹੇ ਬੰਦੇ ਦੇ ਪੈਰੀਂ ਭੀ ਕਦੇ ਨਹੀਂ ਲੱਗਣਾ ਚਾਹੀਦਾ।
ता कै मूलि न लगीऐ पाइ ॥
ਘਾਲਿ ਖਾਇ ਕਿਛੁ ਹਥਹੁ ਦੇਇ ॥
One who works for what he eats, and gives some of what he has
ਜੋ ਜੋ ਮਨੁੱਖ ਮਿਹਨਤ ਨਾਲ ਕਮਾ ਕੇ (ਆਪ) ਖਾਂਦਾ ਹੈ ਤੇ ਉਸ ਕਮਾਈ ਵਿਚੋਂ ਕੁਝ (ਹੋਰਨਾਂ ਨੂੰ ਭੀ) ਦੇਂਦਾ ਹੈ,
घालि खाइ किछु हथहु देइ ॥
ਨਾਨਕ ਰਾਹੁ ਪਛਾਣਹਿ ਸੇਇ ॥੧॥
- O Nanak, he knows the Path. ||1||
ਹੇ ਨਾਨਕ! ਅਜੇਹੇ ਬੰਦੇ ਹੀ ਜ਼ਿੰਦਗੀ ਦਾ ਸਹੀ ਰਸਤਾ ਪਛਾਣਦੇ ਹਨ ॥੧॥
नानक राहु पछाणहि सेइ ॥१॥
ਮਃ ੧ ॥
First Mahalaa:
मः १ ॥
ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥
Those mortals whose minds are like deep dark pits do not understand the purpose of life, even when it is explained to them.
ਜੋ ਮਨੁੱਖ ਮਨੋਂ ਅੰਨ੍ਹੇ ਘੁੱਪ ਹਨ (ਭਾਵ, ਪੁੱਜ ਕੇ ਮੂਰਖ ਹਨ), ਉਹ ਦੱਸਿਆਂ ਭੀ ਇਨਸਾਨੀ ਫ਼ਰਜ਼ ਨਹੀਂ ਜਾਣਦੇ;
मनहु जि अंधे कूप कहिआ बिरदु न जाणनी ॥
ਮਨਿ ਅੰਧੈ ਊਂਧੈ ਕਵਲਿ ਦਿਸਨਿੑ ਖਰੇ ਕਰੂਪ ॥
Their minds are blind, and their heart-lotuses are upside-down; they look totally ugly.
ਮਨ ਅੰਨ੍ਹਾ ਹੋਣ ਕਰਕੇ ਤੇ ਹਿਰਦਾ-ਕਵਲ (ਧਰਮ ਵਲੋਂ) ਉਲਟਿਆ ਹੋਣ ਦੇ ਕਾਰਨ ਉਹ ਬੰਦੇ ਬਹੁਤ ਕੋਝੇ ਲੱਗਦੇ ਹਨ।
मनि अंधै ऊंधै कवलि दिसनि खरे करूप ॥
ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥
Some know how to speak, and understand what they are told. They are wise and beautiful.
ਕਈ ਮਨੁੱਖ ਐਸੇ ਹਨ ਜੋ ਗੱਲ ਕਰਨੀ ਭੀ ਜਾਣਦੇ ਹਨ ਤੇ ਕਿਸੇ ਦੀ ਆਖੀ ਸਮਝਦੇ ਭੀ ਹਨ ਉਹ ਮਨੁੱਖ ਸੁਚੱਜੇ ਤੇ ਸੋਹਣੇ ਜਾਪਦੇ ਹਨ।
इकि कहि जाणहि कहिआ बुझहि ते नर सुघड़ सरूप ॥
ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥
Some do not understand about the Sound-current of the Naad or the Vedas, music, virtue or vice.
ਕਈ ਬੰਦਿਆਂ ਨੂੰ ਨਾਹ ਜੋਗੀਆਂ ਦੇ ਨਾਦ ਦਾ ਰਸ, ਨਾਹ ਵੇਦ ਦਾ ਸ਼ੌਕ, ਨਾਹ ਰਾਗ ਦੀ ਖਿੱਚ-ਕਿਸੇ ਤਰ੍ਹਾਂ ਦੇ ਕੋਮਲ ਹੁਨਰ ਵਲ ਰੁਚੀ ਨਹੀਂ ਹੈ,
इकना नाद न बेद न गीअ रसु रस कस न जाणंति ॥
ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
Some are not blessed with understanding, intelligence, or sublime intellect; they do not grasp the mystery of God's Word.
ਨਾਹ ਸੂਝ, ਨਾਹ ਬੁੱਧੀ, ਨਾਹ ਅਕਲ ਦੀ ਸਾਰ, ਤੇ ਇਕ ਅੱਖਰ ਭੀ ਪੜ੍ਹਨਾ ਨਹੀਂ ਜਾਣਦੇ।
इकना सुधि न बुधि न अकलि सर अखर का भेउ न लहंति ॥
ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥
O Nanak, they are donkeys; they are very proud of themselves, but they have no virtues at all. ||2||
ਹੇ ਨਾਨਕ! ਜਿਨ੍ਹਾਂ ਵਿਚ ਕੋਈ ਭੀ ਗੁਣ ਨਾਹ ਹੋਵੇ ਤੇ ਅਹੰਕਾਰ ਕਰੀ ਜਾਣ, ਉਹ ਮਨੁੱਖ ਨਿਰੇ ਖੋਤੇ ਹਨ ॥੨॥
नानक से नर असलि खर जि बिनु गुण गरबु करंति ॥२॥
ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥
To the Gurmukh, everything is sacred: wealth, property, Maya.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ ਉਹਨਾਂ ਲਈ ਧਨ-ਪਦਾਰਥ ਮਾਇਆ ਆਦਿਕ ਸਭ ਕੁਝ ਪਵਿਤ੍ਰ ਹੈ,
गुरमुखि सभ पवितु है धनु संपै माइआ ॥
ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥
Those who spend the wealth of the Lord find peace through giving.
ਕਿਉਂਕਿ ਉਹ ਰੱਬ ਲੇਖੇ ਭੀ ਖ਼ਰਚਦੇ ਹਨ ਤੇ (ਲੋੜਵੰਦਿਆਂ ਨੂੰ) ਦੇਂਦੇ ਹਨ (ਜਿਉਂ ਜਿਉਂ ਵੰਡਦੇ ਹਨ ਤਿਉਂ) ਸੁਖ ਪਾਂਦੇ ਹਨ।
हरि अरथि जो खरचदे देंदे सुखु पाइआ ॥
ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥
Those who meditate on the Lord's Name shall never be deprived.
ਜੋ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ (ਤੇ ਮਾਇਆ ਲੋੜਵੰਦਿਆਂ ਨੂੰ ਦੇਂਦੇ ਹਨ) ਉਹਨਾਂ ਨੂੰ (ਮਾਇਆ ਵਲੋਂ) ਥੁੜ ਨਹੀਂ ਆਉਂਦੀ;
जो हरि नामु धिआइदे तिन तोटि न आइआ ॥
ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥
The Gurmukhs come to see the Lord, and leave behind the things of Maya.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ (ਇਹ ਗੱਲ) ਸਾਫ਼ ਦਿਸਦੀ ਹੈ, (ਇਸ ਵਾਸਤੇ) ਉਹ ਮਾਇਆ (ਹੋਰਨਾਂ ਨੂੰ ਭੀ) ਹੱਥੋਂ ਦੇਂਦੇ ਹਨ।
गुरमुखां नदरी आवदा माइआ सुटि पाइआ ॥
ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥
O Nanak, the devotees do not think of anything else; they are absorbed in the Name of the Lord. ||22||
ਹੇ ਨਾਨਕ! ਭਗਤੀ ਕਰਨ ਵਾਲੇ ਬੰਦਿਆਂ ਨੂੰ (ਪ੍ਰਭੂ ਦੇ ਨਾਮ ਤੋਂ ਬਿਨਾ ਕੁਝ) ਹੋਰ ਚਿੱਤ ਵਿਚ ਨਹੀਂ ਆਉਂਦਾ (ਭਾਵ, ਧਨ ਆਦਿਕ ਦਾ ਮੋਹ ਉਹਨਾਂ ਦੇ ਮਨ ਵਿਚ ਘਰ ਨਹੀਂ ਕਰ ਸਕਦਾ) ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੨੨॥
नानक भगतां होरु चिति न आवई हरि नामि समाइआ ॥२२॥
ਸਲੋਕ ਮਃ ੪ ॥
Shalok, Fourth Mahalaa:
सलोक मः ४ ॥
ਸਤਿਗੁਰੁ ਸੇਵਨਿ ਸੇ ਵਡਭਾਗੀ ॥
Those who serve the True Guru are very fortunate.
ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਆਪਣੇ ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ,
सतिगुरु सेवनि से वडभागी ॥
ਸਚੈ ਸਬਦਿ ਜਿਨੑਾ ਏਕ ਲਿਵ ਲਾਗੀ ॥
They are lovingly attuned to the True Shabad, the Word of the One God.
ਗੁਰੂ ਦੇ ਸੱਚੇ ਸ਼ਬਦ ਦੇ ਰਾਹੀਂ ਜਿਨ੍ਹਾਂ ਦੀ ਸੁਰਤ ਇਕ ਪਰਮਾਤਮਾ ਵਿਚ ਲੱਗੀ ਰਹਿੰਦੀ ਹੈ,
सचै सबदि जिना एक लिव लागी ॥
ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥
In their own household and family, they are in natural Samaadhi.
ਜੋ ਗ੍ਰਿਹਸਤ-ਪਰਵਾਰ ਵਿੱਚ ਰਹਿੰਦੇ ਹੋਏ ਭੀ ਅਡੋਲ ਅਵਸਥਾ ਵਿੱਚ ਟਿਕੇ ਰਹਿੰਦੇ ਹਨ।
गिरह कुटंब महि सहजि समाधी ॥
ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥
O Nanak, those who are attuned to the Naam are truly detached from the world. ||1||
ਹੇ ਨਾਨਕ! ਉਹ ਮਨੁੱਖ ਅਸਲ ਵਿਰਕਤ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ ॥੧॥
नानक नामि रते से सचे बैरागी ॥१॥
ਮਃ ੪ ॥
Fourth Mahalaa:
मः ४ ॥
ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥
Calculated service is not service at all, and what is done is not approved.
ਜੇ ਇਹ ਆਖਦੇ ਰਹੀਏ ਕਿ ਮੈਂ ਫਲਾਣਾ ਕੰਮ ਕੀਤਾ, ਫਲਾਣੀ ਸੇਵਾ ਕੀਤੀ ਤਾਂ ਇਸ ਤਰ੍ਹਾਂ ਸੇਵਾ ਨਹੀਂ ਹੋ ਸਕਦੀ, ਇਸ ਤਰ੍ਹਾਂ ਕੀਤਾ ਹੋਇਆ ਕੋਈ ਭੀ ਕੰਮ ਸਫਲ ਨਹੀਂ ਹੁੰਦਾ।
गणतै सेव न होवई कीता थाइ न पाइ ॥
ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥
The flavor of the Shabad, the Word of God, is not tasted if the mortal is not in love with the True Lord God.
ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, ਪ੍ਰਭੂ ਦੇ ਨਾਮ ਵਿਚ ਉਸ ਦਾ ਪਿਆਰ ਨਹੀਂ ਬਣ ਸਕਦਾ।
सबदै सादु न आइओ सचि न लगो भाउ ॥
ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥
The stubborn-minded person does not even like the True Guru; he comes and goes in reincarnation.
ਜਿਸ ਨੂੰ ਗੁਰੂ ਪਿਆਰਾ ਨਹੀਂ ਲੱਗਦਾ ਉਹ ਮਨ ਦੇ ਹਠ ਨਾਲ ਹੀ (ਗੁਰੂ ਦੇ ਦਰ ਤੇ) ਆਉਂਦਾ ਜਾਂਦਾ ਹੈ (ਭਾਵ, ਗੁਰੂ-ਦਰ ਤੇ ਜਾਣ ਦਾ ਉਸ ਨੂੰ ਕੋਈ ਲਾਭ ਨਹੀਂ ਹੁੰਦਾ, ਕਿਉਂਕਿ)
सतिगुरु पिआरा न लगई मनहठि आवै जाइ ॥
ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥
He takes one step forward, and ten steps back.
ਜੇ ਉਹ ਇਕ ਕਦਮ ਅਗਾਹਾਂ ਨੂੰ ਪੁੱਟਦਾ ਹੈ ਤਾਂ ਦਸ ਕਦਮ ਪਿਛਾਂਹ ਜਾ ਪੈਂਦਾ ਹੈ।
जे इक विख अगाहा भरे तां दस विखां पिछाहा जाइ ॥
ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥
The mortal works to serve the True Guru, if he walks in harmony with the True Guru's Will.
ਜੇ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਤੁਰਨ, ਤਾਂ ਹੀ ਗੁਰੂ ਦੀ ਸੇਵਾ ਚਾਕਰੀ ਪ੍ਰਵਾਨ ਹੁੰਦੀ ਹੈ।
सतिगुर की सेवा चाकरी जे चलहि सतिगुर भाइ ॥
ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥
He loses his self-conceit, and meets the True Guru; he remains intuitively absorbed in the Lord.
ਜੋ ਮਨੁੱਖ ਆਪਾ-ਭਾਵ ਮਿਟਾ ਕੇ ਗੁਰੂ ਦੇ ਦਰ ਤੇ ਜਾਏ ਤਾਂ ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ।
आपु गवाइ सतिगुरू नो मिलै सहजे रहै समाइ ॥
ਨਾਨਕ ਤਿਨੑਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥
O Nanak, they never forget the Naam, the Name of the Lord; they are united in Union with the True Lord. ||2||
ਹੇ ਨਾਨਕ! ਅਜੇਹੇ ਬੰਦਿਆਂ ਨੂੰ ਪ੍ਰਭੂ ਦਾ ਨਾਮ ਭੁੱਲਦਾ ਨਹੀਂ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜੇ ਰਹਿੰਦੇ ਹਨ ॥੨॥
नानक तिना नामु न वीसरै सचे मेलि मिलाइ ॥२॥
ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥
They call themselves emperors and rulers, but none of them will be allowed to stay.
(ਜੋ ਲੋਕ ਆਪਣੇ ਆਪ ਨੂੰ) ਖ਼ਾਨ ਤੇ ਬਾਦਸ਼ਾਹ ਅਖਵਾਂਦੇ ਹਨ (ਤਾਂ ਭੀ ਕੀਹ ਹੋਇਆ?) ਕੋਈ (ਇਥੇ ਸਦਾ) ਨਹੀਂ ਰਹਿ ਸਕਦਾ;
खान मलूक कहाइदे को रहणु न पाई ॥
ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥
Their sturdy forts and mansions - none of them will go along with them.
ਜੇ ਕਿਲ੍ਹੇ, ਸੋਹਣੇ ਘਰ ਤੇ ਚੂਨੇ-ਗੱਚ ਇਮਾਰਤਾਂ ਹੋਣ (ਤਾਂ ਭੀ ਕੀਹ ਹੈ?) ਕੋਈ ਚੀਜ਼ (ਮਨੁੱਖ ਦੇ ਮਰਨ ਤੇ) ਨਾਲ ਨਹੀਂ ਜਾਂਦੀ,
गड़ मंदर गच गीरीआ किछु साथि न जाई ॥
ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥
Their gold and horses, fast as the wind, are cursed, and cursed are their clever tricks.
ਜੇ ਸੋਨੇ ਦੀਆਂ ਦੁਮਚੀਆਂ ਵਾਲੇ ਤੇ ਹਵਾ ਵਰਗੀ ਤੇਜ਼ ਰਫਤਾਰ ਵਾਲੇ ਘੋੜੇ ਹੋਣ (ਤਾਂ ਭੀ ਇਹਨਾਂ ਦੇ ਮਾਣ ਤੇ ਕੋਈ) ਆਕੜ ਵਿਖਾਣੀ ਧਿੱਕਾਰ-ਜੋਗ ਹੈ;
सोइन साखति पउण वेग ध्रिगु ध्रिगु चतुराई ॥
ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥
Eating the thirty-six delicacies, they become bloated with pollution.
ਜੇ ਕਈ ਕਿਸਮਾਂ ਦੇ ਸੁੰਦਰ ਸੁਆਦਲੇ ਖਾਣੇ ਖਾਂਦੇ ਹੋਣ (ਤਾਂ ਭੀ) ਬਹੁਤਾ ਵਿਸ਼ਟਾ ਹੀ ਵਧਾਂਦੇ ਹਨ!
छतीह अंम्रित परकार करहि बहु मैलु वधाई ॥
ਨਾਨਕ ਜੋ ਦੇਵੈ ਤਿਸਹਿ ਨ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥
O Nanak, the self-willed manmukh does not know the One who gives, and so he suffers in pain. ||23||
ਹੇ ਨਾਨਕ! ਜੋ ਦਾਤਾਰ ਪ੍ਰਭੂ ਇਹ ਸਾਰੀਆਂ ਚੀਜ਼ਾਂ ਦੇਂਦਾ ਹੈ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਸ ਨਾਲ ਡੂੰਘੀ ਸਾਂਝ ਨਹੀਂ ਬਣਾਂਦੇ (ਇਸ ਵਾਸਤੇ) ਦੁੱਖ ਹੀ ਪਾਂਦੇ ਹਨ ॥੨੩॥
नानक जो देवै तिसहि न जाणनी मनमुखि दुखु पाई ॥२३॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਪੜਿੑ ਪੜਿੑ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥
The Pandits, the religious scholars and the silent sages read and recite until they get tired. They wander through foreign lands in their religious robes, until they are exhausted.
ਮੁਨੀ ਤੇ ਪੰਡਿਤ (ਵੇਦ ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਗਏ, ਭੇਖਧਾਰੀ ਸਾਧੂ ਧਰਤੀ ਦਾ ਰਟਨ ਕਰ ਕੇ ਥੱਕ ਗਏ; ਇਤਨਾ (ਵਿਅਰਥ) ਔਖ ਹੀ ਸਹਾਰਦੇ ਰਹੇ,
पड़ि पड़ि पंडित मुोनी थके देसंतर भवि थके भेखधारी ॥
ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥
In love with duality, they never receive the Name. Held in the grasp of pain, they suffer terribly.
(ਜਿਤਨਾ ਚਿਰ) ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ ਮਨ ਫਸਿਆ ਹੋਇਆ ਹੈ (ਪੰਡਿਤ ਕੀਹ ਤੇ ਸਾਧੂ ਕੀਹ ਕੋਈ ਭੀ) ਪ੍ਰਭੂ ਦਾ ਨਾਮ ਪ੍ਰਾਪਤ ਨਹੀਂ ਕਰ ਸਕਦੇ,
दूजै भाइ नाउ कदे न पाइनि दुखु लागा अति भारी ॥
ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥
The blind fools serve the three gunas, the three dispositions; they deal only with Maya.
ਕਿਉਂਕਿ ਮਾਇਆ ਦੇ ਵਪਾਰੀ ਬਣੇ ਰਹਿਣ ਕਰ ਕੇ ਮੂਰਖ ਅੰਨ੍ਹੇ ਮਨੁੱਖ ਤਿੰਨਾਂ ਗੁਣਾਂ ਨੂੰ ਹੀ ਸਿਓਂਦੇ ਹਨ (ਭਾਵ, ਤਿੰਨਾਂ ਗੁਣਾਂ ਵਿਚ ਹੀ ਰਹਿੰਦੇ ਹਨ)।
मूरख अंधे त्रै गुण सेवहि माइआ कै बिउहारी ॥
ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥
With deception in their hearts, the fools read sacred texts to fill their bellies.
ਉਹ ਮੂਰਖ (ਬਾਹਰ ਤਾਂ) ਰੋਜ਼ੀ ਕਮਾਣ ਦੀ ਖ਼ਾਤਰ (ਧਰਮ-ਪੁਸਤਕਾਂ ਦਾ) ਪਾਠ ਕਰਦੇ ਹਨ, ਪਰ (ਉਹਨਾਂ ਦੇ) ਮਨ ਵਿਚ ਖੋਟ ਹੀ ਟਿਕਿਆ ਰਹਿੰਦਾ ਹੈ।
अंदरि कपटु उदरु भरण कै ताई पाठ पड़हि गावारी ॥
ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥
One who serves the True Guru finds peace; he eradicates egotism from within.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉੱਤੇ ਤੁਰਦਾ ਹੈ ਉਹ ਸੁਖ ਪਾਂਦਾ ਹੈ (ਕਿਉਂਕਿ ਗੁਰੂ ਦੇ ਰਾਹ ਉੱਤੇ ਤੁਰਨ ਵਾਲੇ ਮਨੁੱਖ) ਮਨ ਵਿਚੋਂ ਹਉਮੈ ਦੂਰ ਕਰ ਲੈਂਦੇ ਹਨ।
सतिगुरु सेवे सो सुखु पाए जिन हउमै विचहु मारी ॥
ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥
O Nanak, there is One Name to chant and dwell on; how rare are those who reflect on this and understand. ||1||
ਹੇ ਨਾਨਕ! ਸਿਰਫ਼ ਪਰਮਾਤਮਾ ਦਾ ਨਾਮ ਹੀ ਪੜ੍ਹਨ ਤੇ ਵਿਚਾਰਨ ਜੋਗ ਹੈ, ਪਰ ਕੋਈ ਵਿਚਾਰਵਾਨ ਹੀ ਇਸ ਗੱਲ ਨੂੰ ਸਮਝਦਾ ਹੈ ॥੧॥
नानक पड़णा गुनणा इकु नाउ है बूझै को बीचारी ॥१॥
ਮਃ ੩ ॥
Third Mahalaa:
मः ३ ॥
ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥
Naked we come, and naked we go. This is by the Lord's Command; what else can we do?
ਜਗਤ ਵਿਚ ਹਰੇਕ ਜੀਵ ਖ਼ਾਲੀ-ਹੱਥ ਆਉਂਦਾ ਹੈ ਤੇ ਖ਼ਾਲੀ ਹੱਥ ਇਥੋਂ ਤੁਰ ਜਾਂਦਾ ਹੈ-ਪ੍ਰਭੂ ਨੇ ਇਹੀ ਹੁਕਮ ਰੱਖਿਆ ਹੈ, ਇਸ ਵਿਚ ਕੋਈ ਨਾਹ-ਨੁੱਕਰ ਨਹੀਂ ਕੀਤੀ ਜਾ ਸਕਦੀ;
नांगे आवणा नांगे जाणा हरि हुकमु पाइआ किआ कीजै ॥
ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥
The object belongs to Him; He shall take it away; with whom should one be angry.
(ਇਹ ਜਿੰਦ) ਜਿਸ ਪ੍ਰਭੂ ਦੀ ਦਿੱਤੀ ਹੋਈ ਚੀਜ਼ ਹੈ ਉਹੀ ਵਾਪਸ ਲੈ ਜਾਂਦਾ ਹੈ, (ਇਸ ਬਾਰੇ) ਕਿਸੇ ਨਾਲ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।
जिस की वसतु सोई लै जाइगा रोसु किसै सिउ कीजै ॥
ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥
One who becomes Gurmukh accepts God's Will; he intuitively drinks in the Lord's sublime essence.
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮੰਨਦਾ ਹੈ, ਤੇ (ਕਿਸੇ ਪਿਆਰੇ ਦੇ ਮਰਨ ਤੇ ਭੀ) ਅਡੋਲ ਰਹਿ ਕੇ ਨਾਮ-ਅੰਮ੍ਰਿਤ ਪੀਂਦਾ ਹੈ।
गुरमुखि होवै सु भाणा मंने सहजे हरि रसु पीजै ॥
ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥
O Nanak, praise the Giver of peace forever; with your tongue, savor the Lord. ||2||
ਹੇ ਨਾਨਕ! ਸਦਾ ਸੁਖ ਦੇਣ ਵਾਲੇ ਪ੍ਰਭੂ ਨੂੰ ਸਿਮਰੋ, ਤੇ ਜੀਭ ਨਾਲ ਪ੍ਰਭੂ ਦਾ ਨਾਮ ਜਪੋ ॥੨॥
नानक सुखदाता सदा सलाहिहु रसना रामु रवीजै ॥२॥
ਗੜਿੑ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥
The fortress of the body has been decorated and adorned in so many ways.
(ਮਾਇਆ-ਧਾਰੀ ਮਨੁੱਖ) ਸਰੀਰ (-ਰੂਪ) ਕਿਲ੍ਹੇ ਉਤੇ ਕਈ ਕਿਸਮ ਦੇ ਸ਼ਿੰਗਾਰ ਬਣਾਂਦੇ ਹਨ,
गड़ि काइआ सीगार बहु भांति बणाई ॥
ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥
The wealthy wear beautiful silk robes of various colors.
ਮਾਇਆ-ਧਾਰੀ ਰੰਗ-ਬਰੰਗੇ ਰੇਸ਼ਮੀ ਕੱਪੜੇ ਪਹਿਨਦੇ ਹਨ,
रंग परंग कतीफिआ पहिरहि धर माई ॥
ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥
They hold elegant and beautiful courts, on red and white carpets.
ਲਾਲ ਤੇ ਚਿੱਟੇ ਦੁਲੀਚਿਆਂ ਉਤੇ ਬੈਠ ਕੇ ਬੜੀਆਂ ਮਜਲਸਾਂ ਲਾਂਦੇ ਹਨ,
लाल सुपेद दुलीचिआ बहु सभा बणाई ॥
ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥
But they eat in pain, and in pain they seek pleasure; they are very proud of their pride.
ਅਹੰਕਾਰ ਵਿਚ ਹੀ ਆਕੜ ਵਿਚ ਹੀ (ਸਦਾ ਰਹਿੰਦੇ ਹਨ)। (ਇਸ ਵਾਸਤੇ ਉਹਨਾਂ ਨੂੰ) ਖਾਣ ਤੇ ਭੋਗਣ ਨੂੰ ਦੁੱਖ ਹੀ ਮਿਲਦਾ ਹੈ (ਭਾਵ, ਮਨ ਵਿਚ ਸ਼ਾਂਤੀ ਨਹੀਂ ਹੁੰਦੀ, ਕਿਉਂਕਿ)
दुखु खाणा दुखु भोगणा गरबै गरबाई ॥
ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥
O Nanak, the mortal does not even think of the Name, which shall deliver him in the end. ||24||
ਹੇ ਨਾਨਕ! ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ ਜੋ (ਦੁੱਖ ਤੋਂ) ਆਖ਼ਰ ਛਡਾਂਦਾ ਹੈ ॥੨੪॥
नानक नामु न चेतिओ अंति लए छडाई ॥२४॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਸਹਜੇ ਸੁਖਿ ਸੁਤੀ ਸਬਦਿ ਸਮਾਇ ॥
She sleeps in intuitive peace and poise, absorbed in the Word of the Shabad.
ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਅਡੋਲ ਅਵਸਥਾ ਵਿਚ ਸਾਂਤਿ-ਅਵਸਥਾ ਵਿਚ ਟਿਕਦੀ ਹੈ,
सहजे सुखि सुती सबदि समाइ ॥
ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥
God hugs her close in His Embrace, and merges her into Himself.
ਉਸ ਨੂੰ ਪ੍ਰਭੂ ਨੇ ਆਪ ਹੀ ਪਿਆਰ ਨਾਲ ਮਿਲਾ ਲਿਆ ਹੈ;
आपे प्रभि मेलि लई गलि लाइ ॥
ਦੁਬਿਧਾ ਚੂਕੀ ਸਹਜਿ ਸੁਭਾਇ ॥
Duality is eradicated with intuitive ease.
ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਰਹਿਣ ਦੇ ਕਾਰਨ ਉਸ ਦਾ ਦੁਚਿੱਤਾ-ਪਨ ਦੂਰ ਹੋ ਜਾਂਦਾ ਹੈ,
दुबिधा चूकी सहजि सुभाइ ॥
ਅੰਤਰਿ ਨਾਮੁ ਵਸਿਆ ਮਨਿ ਆਇ ॥
The Naam comes to abide in her mind.
ਉਸ ਦੇ ਅੰਦਰ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ।
अंतरि नामु वसिआ मनि आइ ॥
ਸੇ ਕੰਠਿ ਲਾਏ ਜਿ ਭੰਨਿ ਘੜਾਇ ॥
He hugs close in His Embrace those who shatter and reform their beings.
ਉਹਨਾਂ ਜੀਵਾਂ ਨੂੰ ਪ੍ਰਭੂ ਆਪਣੇ ਗਲ ਨਾਲ ਲਾਂਦਾ ਹੈ ਜੋ (ਆਪਣੇ ਮਨ ਦੇ ਪਹਿਲੇ ਸੁਭਾਉ ਨੂੰ) ਤੋੜ ਕੇ (ਨਵੇਂ ਸਿਰੇ) ਸੋਹਣਾ ਬਣਾਂਦੇ ਹਨ।
से कंठि लाए जि भंनि घड़ाइ ॥
ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
O Nanak, those who are predestined to meet Him, come and meet Him now. ||1||
ਹੇ ਨਾਨਕ! ਜਿਹੜੇ ਮਨੁੱਖ ਧੁਰੋਂ ਹੀ ਪ੍ਰਭੂ ਨਾਲ ਮਿਲੇ ਚਲੇ ਆ ਰਹੇ ਹਨ, ਉਹਨਾਂ ਨੂੰ ਇਸ ਜਨਮ ਵਿਚ ਭੀ ਲਿਆ ਕੇ ਆਪਣੇ ਵਿਚ ਮਿਲਾਈ ਰੱਖਦਾ ਹੈ ॥੧॥
नानक जो धुरि मिले से हुणि आणि मिलाइ ॥१॥
ਮਃ ੩ ॥
Third Mahalaa:
मः ३ ॥
ਜਿਨੑੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥
Those who forget the Naam, the Name of the Lord - so what if they chant other chants?
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਕਿਸੇ ਹੋਰ ਰਸ ਵਿਚ ਪੈ ਕੇ ਜਪ, ਜਪਣ ਦਾ, ਉਹਨਾਂ ਨੂੰ ਕੋਈ ਲਾਭ ਨਹੀਂ ਹੋ ਸਕਦਾ,
जिनी नामु विसारिआ किआ जपु जापहि होरि ॥
ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥
They are maggots in manure, plundered by the thief of worldly entanglements.
ਕਿਉਂਕਿ ਜਿਨ੍ਹਾਂ ਨੂੰ ਦੁਨੀਆ ਦੇ ਜੰਜਾਲ-ਰੂਪ ਚੋਰ ਨੇ ਠੱਗਿਆ ਹੋਇਆ ਹੈ ਉਹ (ਇਉਂ ਵਿਲੂੰ ਵਿਲੂੰ ਕਰਦੇ) ਹਨ ਜਿਵੇਂ ਵਿਸ਼ਟੇ ਵਿਚ ਕੀੜੇ।
बिसटा अंदरि कीट से मुठे धंधै चोरि ॥
ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥
O Nanak, never forget the Naam; greed for anything else is false. ||2||
ਹੇ ਨਾਨਕ! (ਇਹੀ ਅਰਦਾਸ ਕਰ ਕਿ) ਪ੍ਰਭੂ ਦਾ ਨਾਮ ਨਾਹ ਭੁੱਲੇ, ਹੋਰ ਸਾਰੇ ਲਾਲਚ ਵਿਅਰਥ ਹਨ ॥੨॥
नानक नामु न वीसरै झूठे लालच होरि ॥२॥
ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥
Those who praise the Naam, and believe in the Naam, are eternally stable in this world.
ਜਿਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ (ਵਸਾਈ ਰੱਖਦੇ ਹਨ) ਉਹੀ ਜਗਤ ਵਿਚ ਅਟੱਲ ਆਤਮਕ ਜੀਵਨ ਵਾਲੇ ਬਣਦੇ ਹਨ।
नामु सलाहनि नामु मंनि असथिरु जगि सोई ॥
ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥
Within their hearts, they dwell on the Lord, and nothing else at all.
ਗੁਰੂ ਦੇ ਸਨਮੁਖ ਰਹਿਣ ਵਾਲਾ ਜਿਹੜਾ ਮਨੁੱਖ (ਆਪਣੇ) ਹਿਰਦੇ ਵਿਚ ਹਰ ਵੇਲੇ ਪਰਮਾਤਮਾ ਨੂੰ ਯਾਦ ਕਰਦਾ ਹੈ (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਨੂੰ (ਮਨ ਵਿਚ) ਨਹੀਂ ਵਸਾਂਦਾ,
हिरदै हरि हरि चितवै दूजा नही कोई ॥
ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥
With each and every hair, they chant the Lord's Name, each and every instant, the Lord.
ਜਿਹੜਾ ਮਨੁੱਖ ਰੋਮ ਰੋਮ ਪ੍ਰਭੂ ਨੂੰ ਯਾਦ ਕਰਦਾ ਹੈ ਹਰ ਖਿਨ ਉਸ ਪਰਮਾਤਮਾ ਨੂੰ ਹੀ ਯਾਦ ਕਰਦਾ ਰਹਿੰਦਾ ਹੈ,
रोमि रोमि हरि उचरै खिनु खिनु हरि सोई ॥
ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥
The birth of the Gurmukh is fruitful and certified; pure and unstained, his filth is washed away.
ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ (ਉਹ ਮਨੁੱਖ ਆਪਣੇ ਅੰਦਰੋਂ ਵਿਕਾਰਾਂ ਦੀ ਮੈਲ) ਦੂਰ ਕਰ ਲੈਂਦਾ ਹੈ।
गुरमुखि जनमु सकारथा निरमलु मलु खोई ॥
ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥
O Nanak, meditating on the Lord of eternal life, the status of immortality is obtained. ||25||
ਹੇ ਨਾਨਕ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਸਰਬ-ਵਿਆਪਕ ਪਰਮਾਤਮਾ ਨੂੰ ਯਾਦ ਕਰਦਾ ਰਹਿੰਦਾ ਹੈ ਉਸ ਨੂੰ ਅਟੱਲ ਆਤਮਕ ਜੀਵਨ ਵਾਲਾ ਦਰਜਾ ਮਿਲ ਜਾਂਦਾ ਹੈ (ਉਹ ਮਨੁੱਖ ਆਤਮਕ ਜੀਵਨ ਦੀ ਉਸ ਉੱਚਤਾ ਤੇ ਪਹੁੰਚ ਜਾਂਦਾ ਹੈ ਜਿਥੇ ਮਾਇਆ ਦੇ ਹੱਲੇ ਉਸ ਨੂੰ ਡੁਲਾ ਨਹੀਂ ਸਕਦੇ) ॥੨੫॥
नानक जीवदा पुरखु धिआइआ अमरा पदु होई ॥२५॥
ਸਲੋਕੁ ਮਃ ੩ ॥
Shalok, Third Mahalaa:
सलोकु मः ३ ॥
ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥
Those who forget the Naam and do other things,
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ ਅਤੇ ਹੋਰ ਹੋਰ ਕਈ ਕੰਮ ਕਰਦੇ ਹਨ,
जिनी नामु विसारिआ बहु करम कमावहि होरि ॥
ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥੧॥
O Nanak, will be bound and gagged and beaten in the City of Death, like the thief caught red-handed. ||1||
ਹੇ ਨਾਨਕ! ਉਹ ਮਨੁੱਖ ਜਮਰਾਜ ਦੇ ਸਾਹਮਣੇ ਬੱਝੇ ਹੋਏ ਇਉਂ ਮਾਰ ਖਾਂਦੇ ਹਨ ਜਿਵੇਂ ਸੰਨ੍ਹ ਉਤੋਂ ਫੜੇ ਹੋਏ ਚੋਰ ॥੧॥
नानक जम पुरि बधे मारीअहि जिउ संनी उपरि चोर ॥१॥
ਮਃ ੫ ॥
Fifth Mahalaa:
मः ५ ॥
ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥
The earth is beauteous, and the sky is lovely, chanting the Name of the Lord.
ਪਰਮਾਤਮਾ ਦਾ ਨਾਮ ਸਿਮਰਨ ਵਾਲੇ ਬੰਦਿਆਂ ਨੂੰ ਧਰਤੀ ਅਤੇ ਆਕਾਸ਼ ਸੁਹਾਵੇ ਲੱਗਦੇ ਹਨ (ਕਿਉਂਕਿ ਉਹਨਾਂ ਦੇ ਅੰਦਰ ਠੰਢ ਵਰਤੀ ਰਹਿੰਦੀ ਹੈ);
धरति सुहावड़ी आकासु सुहंदा जपंदिआ हरि नाउ ॥
ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥
O Nanak, those who lack the Naam - their carcasses are eaten by the crows. ||2||
ਪਰ, ਹੇ ਨਾਨਕ! ਜਿਹੜੇ ਮਨੁੱਖ ਨਾਮ ਤੋਂ ਸੱਖਣੇ ਹਨ, ਉਹਨਾਂ ਦੇ ਸਰੀਰ ਨੂੰ ਵਿਸ਼ੇ-ਵਿਕਾਰ ਕਾਂ ਹੀ ਖਾਂਦੇ ਰਹਿੰਦੇ ਹਨ (ਤੇ, ਉਹਨਾਂ ਦੇ ਅੰਦਰ ਵਿਸ਼ੇ-ਰੋਗ ਹੋਣ ਕਰਕੇ ਉਹਨਾਂ ਨੂੰ ਪ੍ਰਭੂ ਦੀ ਕੁਦਰਤਿ ਵਿਚ ਕੋਈ ਸੁੰਦਰਤਾ ਸੁਹਾਵਣੀ ਨਹੀਂ ਲੱਗਦੀ) ॥੨॥
नानक नाम विहूणिआ तिन तन खावहि काउ ॥२॥
ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥
Those who lovingly praise the Naam, and dwell in the mansion of the self deep within,
ਜਿਹੜੇ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ ਉਹ ਨਿਰੋਲ ਆਪਣੇ (ਹਿਰਦੇ-ਰੂਪ, ਪ੍ਰਭੂ ਦੀ ਹਜ਼ੂਰੀ-ਰੂਪ) ਮਹਲ ਵਿਚ ਟਿਕੇ ਰਹਿੰਦੇ ਹਨ;
नामु सलाहनि भाउ करि निज महली वासा ॥
ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥
do not enter into reincarnation ever again; they shall never be destroyed.
ਉਹ ਬੰਦੇ ਮੁੜ ਮੁੜ ਨਾਹ ਜੂਨਾਂ ਵਿਚ ਆਉਂਦੇ ਹਨ ਨਾਹ ਮਰਦੇ ਹਨ;
ओइ बाहुड़ि जोनि न आवनी फिरि होहि न बिनासा ॥
ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥
They remain immersed and absorbed in the love of the Lord, with every breath and morsel of food.
ਸੁਆਸ ਸੁਆਸ, ਖਾਂਦਿਆਂ ਖਾਂਦਿਆਂ (ਹਰ ਵੇਲੇ) ਉਹ ਪ੍ਰੇਮ ਨਾਲ ਪ੍ਰਭੂ ਵਿਚ ਰਚੇ-ਮਿਚੇ ਰਹਿੰਦੇ ਹਨ;
हरि सेती रंगि रवि रहे सभ सास गिरासा ॥
ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥
The color of the Lord's Love never fades away; the Gurmukhs are enlightened.
ਉਹਨਾਂ ਗੁਰਮੁਖਾਂ ਦੇ ਅੰਦਰ ਹਰਿ-ਨਾਮ ਦਾ ਚਾਨਣ ਹੋ ਜਾਂਦਾ ਹੈ, ਹਰਿ-ਨਾਮ ਦਾ ਰੰਗ ਕਦੇ (ਉਹਨਾਂ ਦੇ ਮਨ ਤੋਂ) ਉਤਰਦਾ ਨਹੀਂ ਹੈ।
हरि का रंगु कदे न उतरै गुरमुखि परगासा ॥
ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥
Granting His Grace, He unites them with Himself; O Nanak, the Lord keeps them by His side. ||26||
ਹੇ ਨਾਨਕ! ਪ੍ਰਭੂ ਨੇ ਆਪਣੀ ਮਿਹਰ ਕਰ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲਿਆ ਹੁੰਦਾ ਹੈ, ਉਹ ਸਦਾ ਪ੍ਰਭੂ ਦੇ ਨੇੜੇ ਵੱਸਦੇ ਹਨ ॥੨੬॥
ओइ किरपा करि कै मेलिअनु नानक हरि पासा ॥२६॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
As long as his mind is disturbed by waves, he is caught in ego and egotistical pride.
ਜਿਤਨਾ ਚਿਰ ਮਨੁੱਖ ਦਾ ਇਹ ਮਨ (ਮਾਇਆ ਦੀਆਂ) ਲਹਿਰਾਂ ਵਿਚ (ਡੋਲਦਾ ਰਹਿੰਦਾ ਹੈ) ਉਤਨਾ ਚਿਰ ਇਸ ਦੇ ਅੰਦਰ ਬਹੁਤ ਹਉਮੈ ਹੈ ਬੜਾ ਅਹੰਕਾਰ ਹੁੰਦਾ ਹੈ;
जिचरु इहु मनु लहरी विचि है हउमै बहुतु अहंकारु ॥
ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
He does not find the taste of the Shabad, and he does not embrace love for the Name.
ਇਸ ਨੂੰ ਸਤਿਗੁਰੂ ਦੇ ਸ਼ਬਦ ਦਾ ਰਸ ਨਹੀਂ ਆਉਂਦਾ, ਪ੍ਰਭੂ ਦੇ ਨਾਮ ਵਿਚ ਇਸ ਦਾ ਪਿਆਰ ਨਹੀਂ ਬਣਦਾ,
सबदै सादु न आवई नामि न लगै पिआरु ॥
ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
His service is not accepted; worrying and worrying, he wastes away in misery.
ਇਸ ਦੀ ਕੀਤੀ ਹੋਈ ਸੇਵਾ ਕਬੂਲ ਨਹੀਂ ਹੁੰਦੀ (ਅਤੇ ਹਉਮੈ ਦੇ ਕਾਰਨ) ਖਿੱਝ ਖਿੱਝ ਕੇ ਦੁਖੀ ਹੁੰਦਾ ਰਹਿੰਦਾ ਹੈ।
सेवा थाइ न पवई तिस की खपि खपि होइ खुआरु ॥
ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
O Nanak, he alone is called a selfless servant, who cuts off his head, and offers it to the Lord.
ਹੇ ਨਾਨਕ! ਉਹੀ ਮਨੁੱਖ ਅਸਲੀ ਸੇਵਕ ਅਖਵਾਂਦਾ ਹੈ ਜੋ ਆਪਣੀ ਚਤੁਰਾਈ ਚਲਾਕੀ ਛੱਡ ਦੇਂਦਾ ਹੈ,
नानक सेवकु सोई आखीऐ जो सिरु धरे उतारि ॥
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
He accepts the Will of the True Guru, and enshrines the Shabad within his heart. ||1||
ਸਤਿਗੁਰੂ ਦਾ ਭਾਣਾ ਕਬੂਲ ਕਰਦਾ ਹੈ ਅਤੇ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਪ੍ਰੋ ਰੱਖਦਾ ਹੈ ॥੧॥
सतिगुर का भाणा मंनि लए सबदु रखै उर धारि ॥१॥
ਮਃ ੩ ॥
Third Mahalaa:
मः ३ ॥
ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥
That is chanting and meditation, work and selfless service, which is pleasing to our Lord and Master.
ਜਿਹੜੀ ਕਾਰ ਮਾਲਕ-ਪ੍ਰਭੂ ਨੂੰ ਪਸੰਦ ਆ ਜਾਏ, ਉਹੀ ਕਾਰ ਸੇਵਕ ਦਾ ਜਪ ਹੈ ਤਪ ਹੈ ਤੇ ਸੇਵਾ ਚਾਕਰੀ ਹੈ;
सो जपु तपु सेवा चाकरी जो खसमै भावै ॥
ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥
The Lord Himself forgives, and takes away self-conceit, and unites the mortals with Himself.
ਜਿਹੜਾ ਮਨੁੱਖ ਆਪਾ-ਭਾਵ ਮਿਟਾਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਮਿਹਰ ਕਰ ਕੇ (ਆਪਣੇ ਨਾਲ) ਮਿਲਾ ਲੈਂਦਾ ਹੈ,
आपे बखसे मेलि लए आपतु गवावै ॥
ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥
United with the Lord, the mortal is never separated again; his light merges into the Light.
ਤੇ (ਪ੍ਰਭੂ-ਚਰਨਾਂ ਵਿਚ) ਮਿਲਿਆ ਹੋਇਆ ਅਜਿਹਾ ਬੰਦਾ ਮੁੜ ਕਦੇ ਵਿਛੁੜਦਾ ਨਹੀਂ ਹੈ ਉਸ ਦੀ ਆਤਮਾ ਪ੍ਰਭੂ ਦੀ ਆਤਮਾ ਨਾਲ ਇਕ-ਮਿਕ ਹੋ ਜਾਂਦੀ ਹੈ।
मिलिआ कदे न वीछुड़ै जोती जोति मिलावै ॥
ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥
O Nanak, by Guru's Grace, the mortal understands, when the Lord allows him to understand. ||2||
ਹੇ ਨਾਨਕ! (ਇਸ ਭੇਤ ਨੂੰ) ਗੁਰੂ ਦੀ ਕਿਰਪਾ ਨਾਲ ਉਹੀ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ॥੨॥
नानक गुर परसादी सो बुझसी जिसु आपि बुझावै ॥२॥
ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥
All are held accountable, even the egotistical self-willed manmukhs.
ਹਰੇਕ ਜੀਵ (ਨੂੰ ਉਸ) ਮਰਯਾਦਾ ਦੇ ਅੰਦਰਿ (ਤੁਰਨਾ ਪੈਂਦਾ ਹੈ ਜੋ ਪ੍ਰਭੂ ਨੇ ਜੀਵਨ-ਜੁਗਤਿ ਲਈ ਮਿਥੀ ਹੋਈ) ਹੈ, ਪਰ ਮਨ ਦਾ ਮੁਰੀਦ ਮਨੁੱਖ ਅਹੰਕਾਰ ਕਰਦਾ ਹੈ (ਭਾਵ, ਉਸ ਮਰਯਾਦਾ ਤੋਂ ਆਕੀ ਹੋਣ ਦਾ ਜਤਨ ਕਰਦਾ ਹੈ),
सभु को लेखे विचि है मनमुखु अहंकारी ॥
ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥
They never even think of the Name of the Lord; the Messenger of Death shall hit them on their heads.
ਕਦੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ (ਜਿਸ ਕਰਕੇ) ਜਮਕਾਲ (ਉਸ ਦੇ) ਸਿਰ ਉਤੇ (ਚੋਟ) ਮਾਰਦਾ ਹੈ (ਭਾਵ, ਉਹ ਸਦਾ ਆਤਮਕ ਮੌਤ ਸਹੇੜੀ ਰੱਖਦਾ ਹੈ)।
हरि नामु कदे न चेतई जमकालु सिरि मारी ॥
ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
Their sin and corruption are like rusty slag; they carry such a heavy load.
ਪਾਪਾਂ ਤੇ ਮੰਦੇ ਕਰਮਾਂ ਦੇ ਵਿਅਰਥ ਤੇ ਬੋਝਲ ਭਾਰ ਨਾਲ ਲੱਦੇ ਹੋਏ ਜੀਵਾਂ ਲਈ-
पाप बिकार मनूर सभि लदे बहु भारी ॥
ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
The path is treacherous and terrifying; how can they cross over to the other side?
ਜ਼ਿੰਦਗੀ ਦਾ ਰਸਤਾ ਬੜਾ ਔਖਾ ਤੇ ਡਰਾਉਣਾ ਹੋ ਜਾਂਦਾ ਹੈ (ਇਸ ਸੰਸਾਰ-ਸਮੁੰਦਰ ਵਿਚੋਂ) ਉਹਨਾਂ ਪਾਸੋਂ ਤਰਿਆ ਨਹੀਂ ਜਾ ਸਕਦਾ।
मारगु बिखमु डरावणा किउ तरीऐ तारी ॥
ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
O Nanak, those whom the Guru protects are saved. They are saved in the Name of the Lord. ||27||
ਹੇ ਨਾਨਕ! ਜਿਨ੍ਹਾਂ ਦੀ ਸਹੈਤਾ ਗੁਰੂ ਨੇ ਕੀਤੀ ਹੈ ਉਹ ਬਚ ਨਿਕਲਦੇ ਹਨ, ਪ੍ਰਭੂ ਦੇ ਨਾਮ ਨੇ ਉਹਨਾਂ ਨੂੰ ਬਚਾ ਲਿਆ ਹੁੰਦਾ ਹੈ ॥੨੭॥
नानक गुरि राखे से उबरे हरि नामि उधारी ॥२७॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
Without serving the True Guru, no one finds peace; mortals die and are reborn, over and over again.
ਸਤਿਗੁਰੂ ਦੇ ਦੱਸੇ ਰਾਹ ਉਤੇ ਤੁਰਨ ਤੋਂ ਬਿਨਾ ਸੁਖ ਨਹੀਂ ਮਿਲਦਾ (ਗੁਰੂ ਤੋਂ ਖੁੰਝੇ ਹੋਏ ਜੀਵ) ਮੁੜ ਮੁੜ ਜੰਮਦੇ ਮਰਦੇ ਹਨ,
विणु सतिगुर सेवे सुखु नही मरि जंमहि वारो वार ॥
ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥
They have been given the drug of emotional attachment; in love with duality, they are totally corrupt.
ਮੋਹ ਦੀ ਠਗ-ਬੂਟੀ ਉਸ ਪ੍ਰਭੂ ਨੇ (ਐਸੀ) ਪਾਈ ਹੈ ਕਿ (ਰੱਬ ਵਲੋਂ ਬੇ-ਸੁਰਤ ਹੋ ਕੇ) ਮਾਇਆ ਦੇ ਪਿਆਰ ਵਿਚ (ਫਸ ਕੇ) ਬਥੇਰੇ ਮੰਦੇ ਕਰਮ ਕਰਦੇ ਹਨ,
मोह ठगउली पाईअनु बहु दूजै भाइ विकार ॥
ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥
Some are saved, by Guru's Grace. Everyone humbly bows before such humble beings.
ਪਰ ਕਈ (ਭਾਗਾਂ ਵਾਲੇ ਬੰਦੇ) ਸਤਿਗੁਰੂ ਦੀ ਕਿਰਪਾ ਨਾਲ (ਇਸ ਠਗ-ਬੂਟੀ ਤੋਂ) ਬਚ ਜਾਂਦੇ ਹਨ, (ਜੋ ਜੋ ਬਚਦਾ ਹੈ) ਉਸ ਨੂੰ ਸਾਰੇ ਲੋਕ ਸਿਰ ਨਿਵਾਂਦੇ ਹਨ।
इकि गुर परसादी उबरे तिसु जन कउ करहि सभि नमसकार ॥
ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
O Nanak, meditate on the Naam, deep within yourself, day and night. You shall find the Door of Salvation. ||1||
ਹੇ ਨਾਨਕ! ਤੂੰ ਭੀ ਹਰ ਰੋਜ਼ (ਆਪਣੇ) ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ, ਜਿਸ (ਸਿਮਰਨ ਦੀ) ਬਰਕਤਿ ਨਾਲ ਤੂੰ (ਇਸ 'ਮੋਹ-ਠਗਉਲੀ' ਤੋਂ) ਬਚਣ ਦਾ ਵਸੀਲਾ ਹਾਸਲ ਕਰ ਲਏਂਗਾ ॥੧॥
नानक अनदिनु नामु धिआइ तू अंतरि जितु पावहि मोख दुआर ॥१॥
ਮਃ ੩ ॥
Third Mahalaa:
मः ३ ॥
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
Emotionally attached to Maya, the mortal forgets truth, death and the Name of the Lord.
ਮੌਤ ਅਟੱਲ ਹੈ, ਪ੍ਰਭੂ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ-ਪਰ, ਇਹ ਗੱਲ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ (ਫਸ ਕੇ) ਭੁਲਾ ਦਿੱਤੀ ਹੈ।
माइआ मोहि विसारिआ सचु मरणा हरि नामु ॥
ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
Engaged in worldly affairs, his life wastes away; deep within himself, he suffers in pain.
ਉਸ ਦਾ ਸਾਰਾ ਜੀਵਨ ਮਾਇਆ ਦੇ ਧੰਧੇ ਕਰਦਿਆਂ ਹੀ ਗੁਜ਼ਰ ਜਾਂਦਾ ਹੈ ਤੇ ਉਹ ਆਪਣੇ ਮਨ ਵਿਚ ਦੁੱਖ ਸਹਿੰਦਾ ਹੈ।
धंधा करतिआ जनमु गइआ अंदरि दुखु सहामु ॥
ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥
O Nanak, those who have the karma of such pre-ordained destiny, serve the True Guru and find peace. ||2||
ਹੇ ਨਾਨਕ! ਮੁੱਢ ਤੋਂ ਜਿਨ੍ਹਾਂ ਦੇ ਮੱਥੇ ਉਤੇ (ਗੁਰ-ਸੇਵਾ ਦਾ ਲੇਖ) ਲਿਖਿਆ ਹੋਇਆ ਹੈ ਉਹਨਾਂ ਨੇ ਗੁਰੂ ਦੇ ਹੁਕਮ ਵਿਚ ਤੁਰ ਕੇ ਆਤਮਕ ਆਨੰਦ ਮਾਣਿਆ ਹੈ ॥੨॥
नानक सतिगुरु सेवि सुखु पाइआ जिन पूरबि लिखिआ करामु ॥२॥
ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
Read the account of the Name of the Lord, and you shall never again be called to account.
ਜੇ ਹਰਿ-ਨਾਮ (ਸਿਮਰਨ-ਰੂਪ) ਲੇਖਾ ਪੜ੍ਹੀਏ ਤਾਂ ਫਿਰ ਵਿਕਾਰ ਆਦਿਕਾਂ ਦੇ ਸੰਸਕਾਰਾਂ ਦਾ ਚਿੱਤ੍ਰ ਮਨ ਵਿਚ ਨਹੀਂ ਬਣਦਾ;
लेखा पड़ीऐ हरि नामु फिरि लेखु न होई ॥
ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥
No one will question you, and you will always be safe in the Court of the Lord.
ਪ੍ਰਭੂ ਦੀ ਹਜ਼ੂਰੀ ਵਿਚ ਸਦਾ ਪਹੁੰਚ ਬਣੀ ਰਹਿੰਦੀ ਹੈ, ਕਿਸੇ ਵਿਕਾਰ ਬਾਰੇ ਕੋਈ ਪੁੱਛ ਨਹੀਂ ਕਰ ਸਕਦਾ (ਭਾਵ ਕੋਈ ਭੀ ਐਸਾ ਮੰਦਾ ਕਰਮ ਨਹੀਂ ਕੀਤਾ ਹੁੰਦਾ ਜਿਸ ਬਾਰੇ ਕੋਈ ਉਂਗਲ ਕਰ ਸਕੇ);
पुछि न सकै कोइ हरि दरि सद ढोई ॥
ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥
The Messenger of Death will meet you, and be your constant servant.
ਜਮ ਕਾਲ (ਚੋਟ ਕਰਨ ਦੇ ਥਾਂ) ਆਦਰ-ਸਤਕਾਰ ਕਰਦਾ ਹੈ ਤੇ ਸਦਾ ਲਈ ਸੇਵਕ ਬਣ ਜਾਂਦਾ ਹੈ।
जमकालु मिलै दे भेट सेवकु नित होई ॥
ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥
Through the Perfect Guru, you shall find the Mansion of the Lord's Presence. You shall be famous throughout the world.
ਪਰ ਇਹ ਮੇਲ ਵਾਲੀ ਅਵਸਥਾ ਪੂਰੇ ਗੁਰੂ ਤੋਂ ਹਾਸਲ ਹੁੰਦੀ ਹੈ ਤੇ ਜਗਤ ਵਿਚ ਇੱਜ਼ਤ ਉੱਘੀ ਹੋ ਜਾਂਦੀ ਹੈ।
पूरे गुर ते महलु पाइआ पति परगटु लोई ॥
ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
O Nanak, the unstruck celestial melody vibrates at your door; come and merge with the Lord. ||28||
ਹੇ ਨਾਨਕ! ਜਦੋਂ ਉਹ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਹਜ਼ੂਰੀ ਵਿਚ (ਟਿਕੇ ਰਿਹਾਂ, ਅੰਦਰ, ਮਾਨੋ) ਇਕ-ਰਸ ਸੁਰ ਵਾਲੇ ਵਾਜੇ ਵੱਜਣ ਲੱਗ ਪੈਂਦੇ ਹਨ ॥੨੮॥
नानक अनहद धुनी दरि वजदे मिलिआ हरि सोई ॥२८॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
Whoever follows the Guru's Teachings, attains the most sublime peace of all peace.
ਜੇ ਮਨੁੱਖ ਸਤਿਗੁਰੂ ਦੇ ਦੱਸੇ ਹੁਕਮ ਦੀ ਪਾਲਣਾ ਕਰੇ ਤਾਂ ਸੁਖਾਂ ਵਿਚੋਂ ਚੋਣਵਾਂ ਸ੍ਰੇਸ਼ਟ ਸੁਖ ਮਿਲਦਾ ਹੈ।
गुर का कहिआ जे करे सुखी हू सुखु सारु ॥
ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
Acting in accordance with the Guru, his fear is cut away; O Nanak, he is carried across. ||1||
ਸਤਿਗੁਰੂ ਦੀ ਦੱਸੀ ਹੋਈ ਕਾਰ ਕੀਤਿਆਂ ਡਰ ਦੂਰ ਹੋ ਜਾਂਦਾ ਹੈ, ਹੇ ਨਾਨਕ! (ਜੇ ਤੂੰ ਗੁਰੂ ਵਾਲੀ 'ਕਰਣੀ' ਕਰੇਂਗਾ ਤਾਂ) ਤੂੰ ('ਭਉ' ਦਾ) ਪਾਰਲਾ ਕੰਢਾ ਲੱਭ ਲਏਂਗਾ (ਭਾਵ, 'ਭਉ'-ਸਾਗਰ ਤੋਂ ਪਾਰ ਲੰਘ ਜਾਹਿਂਗਾ) ॥੧॥
गुर की करणी भउ कटीऐ नानक पावहि पारु ॥१॥
ਮਃ ੩ ॥
Third Mahalaa:
मः ३ ॥
ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
The True Lord does not grow old; His Naam is never dirtied.
(ਜੇ ਮਨੁੱਖ ਸਦਾ-ਥਿਰ ਪਰਮਾਤਮਾ ਨਾਲ ਪਿਆਰ ਪਾ ਲਏ ਤਾਂ) ਪਰਮਾਤਮਾ ਨਾਲ ਬਣਿਆ ਉਹ ਪਿਆਰ ਕਦੇ ਕਮਜ਼ੋਰ ਨਹੀਂ ਹੁੰਦਾ। (ਜਿਸ ਹਿਰਦੇ ਵਿਚ) ਪਰਮਾਤਮਾ ਦਾ ਨਾਮ (ਵੱਸਦਾ ਹੈ, ਉਹ ਹਿਰਦਾ ਕਦੇ) ਵਿਕਾਰਾਂ ਨਾਲ ਗੰਦਾ ਨਹੀਂ ਹੁੰਦਾ।
सचु पुराणा ना थीऐ नामु न मैला होइ ॥
ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥
Whoever walks in harmony with the Guru's Will, shall not be reborn again.
ਜੇ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰੇ ਤਾਂ ਮੁੜ ਉਸ ਨੂੰ ਜਨਮ (ਮਰਨ ਦਾ ਗੇੜ) ਨਹੀਂ ਹੁੰਦਾ।
गुर कै भाणै जे चलै बहुड़ि न आवणु होइ ॥
ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
O Nanak, those who forget the Naam, come and go in reincarnation. ||2||
ਹੇ ਨਾਨਕ! ਜੇ ਨਾਮ ਵਿਸਾਰ ਦੇਈਏ ਤਾਂ ਜਨਮ ਮਰਨ ਦੋਵੇਂ ਬਣੇ ਰਹਿੰਦੇ ਹਨ (ਭਾਵ, ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ) ॥੨॥
नानक नामि विसारिऐ आवण जाणा दोइ ॥२॥
ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
I am a beggar; I ask this blessing of You: O Lord, please embellish me with Your Love.
ਹੇ ਪ੍ਰਭੂ! ਮੈਂ ਮੰਗਤਾ ਇਕ ਖ਼ੈਰ ਮੰਗਦਾ ਹਾਂ, ਆਪਣੇ ਹੱਥ ਨਾਲ (ਉਹ ਖ਼ੈਰ) ਮੈਨੂੰ ਪਾ;
मंगत जनु जाचै दानु हरि देहु सुभाइ ॥
ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
I am so thirsty for the Blessed Vision of the Lord's Darshan; His Darshan brings me satisfaction.
ਮੈਨੂੰ, ਹੇ ਹਰੀ! ਤੇਰੇ ਦੀਦਾਰ ਦੀ ਪਿਆਸ ਹੈ, ਦੀਦਾਰ ਨਾਲ ਹੀ (ਮੇਰੇ ਅੰਦਰ) ਠੰਢ ਪੈ ਸਕਦੀ ਹੈ।
हरि दरसन की पिआस है दरसनि त्रिपताइ ॥
ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
I cannot live for a moment, for even an instant, without seeing Him, O my mother.
ਹੇ ਮਾਂ! ਮੈਂ ਹਰੀ ਦੇ ਦਰਸਨ ਤੋਂ ਬਿਨਾ ਮਰਦਾ ਹਾਂ ਇਕ ਪਲ ਭਰ, ਘੜੀ ਭਰ ਭੀ ਜੀਊ ਨਹੀਂ ਸਕਦਾ।
खिनु पलु घड़ी न जीवऊ बिनु देखे मरां माइ ॥
ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
The Guru has shown me that the Lord is always with me; He is permeating and pervading all places.
ਜਦੋਂ ਮੈਨੂੰ ਗੁਰੂ ਨੇ ਮੇਰਾ ਪ੍ਰਭੂ ਮੇਰੇ ਅੰਦਰ ਹੀ ਵਿਖਾ ਦਿੱਤਾ ਤਾਂ ਉਹ ਸਭ ਥਾਈਂ ਵਿਆਪਕ ਦਿੱਸਣ ਲੱਗ ਪਿਆ।
सतिगुरि नालि दिखालिआ रवि रहिआ सभ थाइ ॥
ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
He Himself wakes the sleepers, O Nanak, and lovingly attunes them to Himself. ||29||
ਹੇ ਨਾਨਕ! (ਆਪਣੇ ਨਾਮ ਦੀ) ਲਗਨ ਲਾ ਕੇ ਉਹ ਆਪ ਹੀ (ਮਾਇਆ ਵਿਚ) ਸੁੱਤਿਆਂ ਨੂੰ ਜਗਾ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੨੯॥
सुतिआ आपि उठालि देइ नानक लिव लाइ ॥२९॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
The self-willed manmukhs do not even know how to speak. They are filled with sexual desire, anger and egotism.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਢੁੱਕਵੀਂ ਗੱਲ ਕਰਨੀ ਭੀ ਨਹੀਂ ਜਾਣਦੇ ਕਿਉਂਕਿ ਉਹਨਾਂ ਦੇ ਮਨ ਵਿਚ ਕਾਮ ਕ੍ਰੋਧ ਤੇ ਅਹੰਕਾਰ (ਪ੍ਰਬਲ) ਹੁੰਦਾ ਹੈ;
मनमुख बोलि न जाणनी ओना अंदरि कामु क्रोधु अहंकारु ॥
ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
They do not know the difference between good and bad; they constantly think of corruption.
ਉਹ ਸਦਾ ਭੈੜੀਆਂ ਗੱਲਾਂ ਹੀ ਸੋਚਦੇ ਹਨ, ਥਾਂ ਕੁਥਾਂ ਭੀ ਨਹੀਂ ਸਮਝਦੇ (ਭਾਵ, ਇਹ ਸਮਝ ਭੀ ਉਹਨਾਂ ਨੂੰ ਨਹੀਂ ਹੁੰਦੀ ਕਿ ਇਹ ਕੰਮ ਇਥੇ ਕਰਨਾ ਫਬਦਾ ਭੀ ਹੈ ਜਾਂ ਨਹੀਂ);
थाउ कुथाउ न जाणनी सदा चितवहि बिकार ॥
ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
In the Lord's Court, they are called to account, and they are judged to be false.
ਜਦੋਂ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਪੁੱਛੀਦਾ ਹੈ ਤਾਂ ਓਥੇ ਉਹ ਝੂਠੇ ਪੈਂਦੇ ਹਨ।
दरगह लेखा मंगीऐ ओथै होहि कूड़िआर ॥
ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
He Himself creates the Universe. He Himself contemplates it.
ਪਰ, ਉਸ ਪ੍ਰਭੂ ਨੇ ਆਪ ਹੀ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, (ਸਭ ਵਿਚ ਵਿਆਪਕ ਹੋ ਕੇ) ਉਹ ਆਪ (ਹੀ) ਹਰੇਕ ਵਿਚਾਰ ਕਰ ਰਿਹਾ ਹੈ।
आपे स्रिसटि उपाईअनु आपि करे बीचारु ॥
ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
O Nanak, whom should we tell? The True Lord is permeating and pervading all. ||1||
ਹੇ ਨਾਨਕ! ਸਭ ਥਾਈਂ ਉਹ ਸੱਚ ਦਾ ਸੋਮਾ ਪ੍ਰਭੂ ਆਪ (ਹੀ) ਮੌਜੂਦ ਹੈ, ਸੋ ਕਿਸੇ (ਮਨਮੁਖ) ਨੂੰ (ਭੀ ਮੰਦਾ) ਨਹੀਂ ਆਖਿਆ ਜਾ ਸਕਦਾ ॥੧॥
नानक किस नो आखीऐ सभु वरतै आपि सचिआरु ॥१॥
ਮਃ ੩ ॥
Third Mahalaa:
मः ३ ॥
ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥
The Gurmukhs worship and adore the Lord; they receive the good karma of their actions.
ਗੁਰੂ ਦੇ ਸਨਮੁਖ ਰਹਿ ਕੇ ਉਹਨਾਂ ਮਨੁੱਖਾਂ ਨੇ ਪ੍ਰਭੂ ਨੂੰ ਸਿਮਰਿਆ ਹੈ ਜਿਨ੍ਹਾਂ ਦੇ ਭਾਗਾਂ ਵਿਚ ਪ੍ਰਭੂ ਦੀ ਮਿਹਰ ਨਾਲ 'ਸਿਮਰਨ' ਲਿਖਿਆ ਹੋਇਆ ਹੈ।
हरि गुरमुखि तिनी अराधिआ जिन करमि परापति होइ ॥
ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥
O Nanak, I am a sacrifice to those whose minds are filled with the Lord. ||2||
ਹੇ ਨਾਨਕ! ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਜਿਨ੍ਹਾਂ ਦੇ ਮਨ ਵਿਚ ਉਹ ਪ੍ਰਭੂ ਵੱਸਦਾ ਹੈ ॥੨॥
नानक हउ बलिहारी तिन कउ जिन हरि मनि वसिआ सोइ ॥२॥
ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥
All people cherish hope, that they will live long lives.
ਲੰਮੀ ਜ਼ਿੰਦਗੀ ਸਮਝ ਕੇ ਸਾਰਾ ਜਗ (ਭਾਵ, ਹਰੇਕ ਦੁਨੀਆਦਾਰ ਮਨੁੱਖ) ਆਸਾਂ ਬਣਾਂਦਾ ਹੈ,
आस करे सभु लोकु बहु जीवणु जाणिआ ॥
ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ ॥
They wish to live forever; they adorn and embellish their forts and mansions.
ਸਦਾ ਜੀਊਣ ਦੀ ਤਾਂਘ (ਰੱਖਦਾ ਹੈ ਤੇ) ਕਿਲ੍ਹੇ ਮਾੜੀਆਂ ਆਦਿਕ ਸਜਾਂਦਾ (ਰਹਿੰਦਾ) ਹੈ,
नित जीवण कउ चितु गड़ मंडप सवारिआ ॥
ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥
By various frauds and deceptions, they steal the wealth of others.
ਠੱਗੀਆਂ ਤੇ ਹੋਰ ਕਈ ਹੀਲੇ ਕਰ ਕੇ (ਦੂਜਿਆਂ ਦਾ) ਮਾਲ ਠੱਗ ਕੇ ਲੈ ਆਉਂਦਾ ਹੈ,
वलवंच करि उपाव माइआ हिरि आणिआ ॥
ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥
But the Messenger of Death keeps his gaze on their breath, and the life of those goblins decreases day by day.
(ਉੱਤੇ) ਜਮਰਾਜ (ਇਸ ਦੇ) ਸਾਹ ਗਿਣਦਾ ਜਾ ਰਿਹਾ ਹੈ, ਜੀਵਨ-ਤਾਲ ਤੋਂ ਖੁੰਝੇ ਹੋਏ ਇਸ ਮਨੁੱਖ ਦੀ ਉਮਰ ਘਟਦੀ ਚਲੀ ਜਾ ਰਹੀ ਹੈ।
जमकालु निहाले सास आव घटै बेतालिआ ॥
ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥
Nanak has come to the Sanctuary of the Guru, and is saved. The Guru, the Lord, is his Protector. ||30||
ਹੇ ਨਾਨਕ! (ਆਸਾਂ ਦੇ ਇਸ ਲੰਮੇ ਜਾਲ ਵਿਚੋਂ) ਉਹੀ ਬਚਦੇ ਹਨ ਜੋ ਗੁਰੂ ਦੀ ਸਰਨ ਪੈਂਦੇ ਹਨ ਜਿਨ੍ਹਾਂ ਦਾ ਰਾਖਾ ਗੁਰੂ ਅਕਾਲ ਪੁਰਖ ਆਪ ਬਣਦਾ ਹੈ ॥੩੦॥
नानक गुर सरणाई उबरे हरि गुर रखवालिआ ॥३०॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥
Reading and writing, the Pandits engage in debates and disputes; they are attached to the flavors of Maya.
ਪੰਡਿਤ (ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ (ਨਿਰੀ) ਚਰਚਾ ਹੀ ਕਰਦੇ ਹਨ ਤੇ ਮਾਇਆ ਦੇ ਮੋਹ ਦੇ ਚਸਕੇ ਵਿਚ (ਫਸੇ ਰਹਿੰਦੇ ਹਨ);
पड़ि पड़ि पंडित वादु वखाणदे माइआ मोह सुआइ ॥
ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
In the love of duality, they forget the Naam. Those foolish mortals shall receive their punishment.
(ਮਾਇਆ ਦੇ ਪਿਆਰ ਵਿਚ) ਪ੍ਰਭੂ ਦਾ ਨਾਮ ਭੁਲਾਈ ਰੱਖਦੇ ਹਨ (ਇਸ ਵਾਸਤੇ) ਮੂਰਖ ਮਨ ਨੂੰ ਸਜ਼ਾ ਮਿਲਦੀ ਹੈ;
दूजै भाइ नामु विसारिआ मन मूरख मिलै सजाइ ॥
ਜਿਨਿੑ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥
They do not serve the One who created them, who gives sustenance to all.
ਜਿਸ (ਪ੍ਰਭੂ) ਨੇ ਪੈਦਾ ਕੀਤਾ ਹੈ ਜੋ (ਸਦਾ) ਰਿਜ਼ਕ ਅਪੜਾਂਦਾ ਹੈ ਉਸ ਨੂੰ ਯਾਦ ਨਹੀਂ ਕਰਦੇ,
जिनि कीते तिसै न सेवनी देदा रिजकु समाइ ॥
ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥
The noose of Death around their necks is not cut off; they come and go in reincarnation, over and over again.
(ਇਸ ਕਾਰਨ) ਉਹਨਾਂ ਦੇ ਗਲੋਂ ਜਮਾਂ ਦੀ ਫਾਹੀ ਕੱਟੀ ਨਹੀਂ ਜਾਂਦੀ, ਉਹ (ਜਗਤ ਵਿਚ) ਮੁੜ ਮੁੜ ਜੰਮਦੇ (ਮਰਦੇ) ਹਨ।
जम का फाहा गलहु न कटीऐ फिरि फिरि आवहि जाइ ॥
ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥
The True Guru comes and meets those who have such pre-ordained destiny.
ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ (ਸਿਮਰਨ ਦਾ ਲੇਖ) ਲਿਖਿਆ ਹੋਇਆ ਹੈ ਉਹਨਾਂ ਨੂੰ ਗੁਰੂ ਆ ਮਿਲਦਾ ਹੈ,
जिन कउ पूरबि लिखिआ सतिगुरु मिलिआ तिन आइ ॥
ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
Night and day, they meditate on the Naam, the Name of the Lord; O Nanak, they merge into the True Lord. ||1||
ਹੇ ਨਾਨਕ! ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਕੇ ਹਰ ਰੋਜ਼ ਨਾਮ ਸਿਮਰਦੇ ਹਨ ॥੧॥
अनदिनु नामु धिआइदे नानक सचि समाइ ॥१॥
ਮਃ ੩ ॥
Third Mahalaa:
मः ३ ॥
ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
Those Gurmukhs who fall at His Feet deal with the True Lord and serve the True Lord.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ) ਚਰਨੀਂ ਲੱਗਦੇ ਹਨ, ਉਹ ਪ੍ਰਭੂ ਦਾ ਨਾਮ ਵਿਹਾਝਦੇ ਹਨ, ਨਾਮ ਸਿਮਰਦੇ ਹਨ।
सचु वणजहि सचु सेवदे जि गुरमुखि पैरी पाहि ॥
ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
O Nanak, those who walk in harmony with the Guru's Will are intuitively absorbed in the True Lord. ||2||
ਹੇ ਨਾਨਕ! ਜੋ ਗੁਰੂ ਦੇ ਹੁਕਮ ਵਿਚ ਤੁਰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੱਚੇ ਨਾਮ ਵਿਚ ਲੀਨ ਹੋ ਜਾਂਦੇ ਹਨ ॥੨॥
नानक गुर कै भाणै जे चलहि सहजे सचि समाहि ॥२॥
ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥
In hope, there is very great pain; the self-willed manmukh focuses his consciousness on it.
ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਸਾਂ ਵਿਚ ਚਿੱਤ ਜੋੜਦਾ ਹੈ (ਭਾਵ, ਆਸਾਂ ਬਣਾਂਦਾ ਰਹਿੰਦਾ ਹੈ, ਪਰ) ਆਸਾਂ (ਚਿਤਵਨ) ਵਿਚ ਬਹੁਤ ਵਧੀਕ ਦੁੱਖ ਹੁੰਦਾ ਹੈ।
आसा विचि अति दुखु घणा मनमुखि चितु लाइआ ॥
ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥
The Gurmukhs become desireless, and attain supreme peace.
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦੇ ਹਨ ਉਹ ਆਸਾਂ ਨਹੀਂ ਚਿਤਵਦੇ, ਇਸ ਵਾਸਤੇ ਉਹਨਾਂ ਨੂੰ ਬਹੁਤ ਉੱਚਾ ਸੁਖ ਮਿਲਦਾ ਹੈ;
गुरमुखि भए निरास परम सुखु पाइआ ॥
ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥
In the midst of their household, they remain detached; they are lovingly attuned to the Detached Lord.
ਉਹ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜਦੇ ਹਨ ਤੇ ਆਸਾਂ ਤੋਂ ਉਤਾਂਹ ਰਹਿੰਦੇ ਹਨ,
विचे गिरह उदास अलिपत लिव लाइआ ॥
ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥
Sorrow and separation do not cling to them at all. They are pleased with the Lord's Will.
ਉਹਨਾਂ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਸੋ, ਉਹਨਾਂ ਨੂੰ (ਮਾਇਆ ਦਾ) ਵਿਛੋੜਾ ਨਹੀਂ ਪੋਂਹਦਾ ਤੇ ਨਾਹ ਹੀ (ਇਸ ਵਿਛੋੜੇ ਤੋਂ ਪੈਦਾ ਹੋਣ ਵਾਲਾ) ਅਫ਼ਸੋਸ ਆ ਕੇ ਦਬਾਅ ਪਾਂਦਾ ਹੈ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਚੰਗੀ ਲੱਗਦੀ ਹੈ;
ओना सोगु विजोगु न विआपई हरि भाणा भाइआ ॥
ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
O Nanak, they remain forever immersed in the Primal Lord, who blends them with Himself. ||31||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਨਾਲ ਰਲੇ-ਮਿਲੇ ਰਹਿੰਦੇ ਹਨ, ਉਹਨਾਂ ਨੂੰ ਧੁਰੋਂ ਹੀ ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ ਹੁੰਦਾ ਹੈ ॥੩੧॥
नानक हरि सेती सदा रवि रहे धुरि लए मिलाइआ ॥३१॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥
Why keep what is held in trust for another? Giving it back, peace is found.
ਬਿਗਾਨੀ ਅਮਾਨਤ ਸਾਂਭ ਨਹੀਂ ਲੈਣੀ ਚਾਹੀਦੀ, ਇਸ ਦੇ ਦਿੱਤਿਆਂ ਹੀ ਸੁਖ ਮਿਲਦਾ ਹੈ;
पराई अमाण किउ रखीऐ दिती ही सुखु होइ ॥
ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥
The Word of the Guru's Shabad rests in the Guru; it does not appear through anyone else.
ਸਤਿਗੁਰੂ ਦਾ ਸ਼ਬਦ ਸਤਿਗੁਰੂ ਵਿਚ ਹੀ ਟਿਕ ਸਕਦਾ ਹੈ, ਕਿਸੇ ਹੋਰ ਦੇ ਅੰਦਰ (ਪੂਰੇ ਜੋਬਨ ਵਿਚ) ਨਹੀਂ ਚਮਕਦਾ;
गुर का सबदु गुर थै टिकै होर थै परगटु न होइ ॥
ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥
The blind man finds a jewel, and goes from house to house selling it.
(ਕਿਉਂਕਿ) ਜੇ ਇਕ ਮੋਤੀ ਕਿਸੇ ਅੰਨ੍ਹੇ ਨੂੰ ਮਿਲ ਜਾਏ ਤਾਂ ਉਹ ਉਸ ਨੂੰ ਵੇਚਣ ਲਈ ਘਰ ਘਰ ਫਿਰਦਾ ਹੈ;
अंने वसि माणकु पइआ घरि घरि वेचण जाइ ॥
ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥
But they cannot appraise it, and they do not offer him even half a shell for it.
ਅੱਗੋਂ ਉਹਨਾਂ ਲੋਕਾਂ ਨੂੰ ਉਸ ਮੋਤੀ ਦੀ ਕਦਰ ਨਹੀਂ ਹੁੰਦੀ, (ਇਸ ਲਈ ਇਸ ਅੰਨ੍ਹੇ ਨੂੰ) ਅੱਧੀ ਕੌਡੀ ਭੀ ਨਹੀਂ ਮਿਲਦੀ।
ओना परख न आवई अढु न पलै पाइ ॥
ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥
If he cannot appraise it himself, then he should have it appraised by an appraiser.
ਮੋਤੀ ਦੀ ਕਦਰ ਜੇ ਆਪ ਕਰਨੀ ਨਾਹ ਆਉਂਦੀ ਹੋਵੇ, ਤਾਂ ਬੇਸ਼ੱਕ ਕੋਈ ਧਿਰ ਕਿਸੇ ਪਰਖ ਵਾਲੇ ਪਾਸੋਂ ਮੁੱਲ ਪਵਾ ਵੇਖੇ।
जे आपि परख न आवई तां पारखीआ थावहु लइओु परखाइ ॥
ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥
If he focuses his consciousness, then he obtains the true object, and he is blessed with the nine treasures.
ਉਸ ਪਰਖ ਜਾਣਨ ਵਾਲੇ ਨਾਲ ਪ੍ਰੇਮ ਲਾਇਆਂ ਉਹ ਨਾਮ-ਮੋਤੀ ਮਿਲਿਆ ਰਹਿੰਦਾ ਹੈ (ਭਾਵ, ਹੱਥੋਂ ਅਜਾਈਂ ਨਹੀਂ ਜਾਂਦਾ) ਤੇ (ਮਾਨੋ) ਨੌ ਖ਼ਜ਼ਾਨੇ ਪ੍ਰਾਪਤ ਹੋ ਜਾਂਦੇ ਹਨ।
जे ओसु नालि चितु लाए तां वथु लहै नउ निधि पलै पाइ ॥
ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥
The wealth is within the house, while the world is dying of hunger. Without the True Guru, no one has a clue.
(ਹਿਰਦੇ-) ਘਰ ਵਿਚ (ਨਾਮ-) ਧਨ ਹੁੰਦਿਆਂ ਭੀ ਜਗਤ ਭੁੱਖਾ (ਭਾਵ, ਤ੍ਰਿਸ਼ਨਾ ਦਾ ਮਾਰਿਆ) ਮਰ ਰਿਹਾ ਹੈ, ਇਹ ਸਮਝ ਗੁਰੂ ਤੋਂ ਬਿਨਾ ਨਹੀਂ ਆਉਂਦੀ;
घरि होदै धनि जगु भुखा मुआ बिनु सतिगुर सोझी न होइ ॥
ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥
When the cooling and soothing Shabad comes to dwell in the mind and body, there is no sorrow or separation there.
ਜਿਸ ਦੇ ਮਨ ਵਿਚ ਤੇ ਤਨ ਵਿਚ ਠੰਢ ਪਾਣ ਵਾਲਾ ਸ਼ਬਦ ਵੱਸਦਾ ਹੈ ਉਸ ਨੂੰ (ਪ੍ਰਭੂ ਨਾਲੋਂ) ਵਿਛੋੜਾ ਨਹੀਂ ਹੁੰਦਾ ਤੇ ਨਾਹ ਹੀ ਸੋਗ ਵਾਪਰਦਾ ਹੈ।
सबदु सीतलु मनि तनि वसै तिथै सोगु विजोगु न कोइ ॥
ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥
The object belongs to someone else, but the fool is proud of it, and shows his shallow nature.
(ਪਰ ਇਹ ਨਾਮ-) ਵਸਤ ਮੂਰਖ ਦੇ ਭਾ ਦੀ ਬਿਗਾਨੀ ਰਹਿੰਦੀ ਹੈ (ਭਾਵ, ਮੂਰਖ ਦੇ ਹਿਰਦੇ ਵਿਚ ਨਹੀਂ ਵੱਸਦੀ) ਉਹ ਅਹੰਕਾਰ ਕਰਦਾ ਹੈ ਤੇ ਆਪਣੇ ਆਪ ਨੂੰ ਵੱਡਾ ਜਤਾਂਦਾ ਹੈ।
वसतु पराई आपि गरबु करे मूरखु आपु गणाए ॥
ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
O Nanak, without understanding, no one obtains it; they come and go in reincarnation, over and over again. ||1||
ਹੇ ਨਾਨਕ! ਜਦ ਤਕ (ਗੁਰ-ਸ਼ਬਦ ਦੀ ਰਾਹੀਂ) ਸਮਝ ਨਹੀਂ ਪੈਂਦੀ ਤਦ ਤਕ ਕਿਸੇ ਨੇ (ਇਹ ਨਾਮ-ਧਨ ਪ੍ਰਾਪਤ ਨਹੀਂ ਕੀਤਾ (ਤੇ ਇਸ ਨਾਮ-ਧਨ ਤੋਂ ਬਿਨਾ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ॥੧॥
नानक बिनु बूझे किनै न पाइओ फिरि फिरि आवै जाए ॥१॥
ਮਃ ੩ ॥
Third Mahalaa:
मः ३ ॥
ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥
My mind is in ecstasy; I have met my Beloved Lord. My beloved friends, the Saints, are delighted.
ਉਹ ਗੁਰਮੁਖ ਪਿਆਰੇ ਸੰਤ ਖਿੜੇ-ਮੱਥੇ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਖ਼ੁਸ਼ੀ ਬਣੀ ਰਹਿੰਦੀ ਹੈ, ਜਿਨ੍ਹਾਂ ਨੂੰ ਪ੍ਰੀਤਮ ਪ੍ਰਭੂ ਮਿਲ ਪੈਂਦਾ ਹੈ;
मनि अनदु भइआ मिलिआ हरि प्रीतमु सरसे सजण संत पिआरे ॥
ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥
Those who are united with the Primal Lord shall never be separated again. The Creator has united them with Himself.
ਜੋ ਧੁਰੋਂ ਹੀ ਪ੍ਰਭੂ ਨਾਲ ਮਿਲੇ ਹੋਏ ਹਨ, ਜਿਨ੍ਹਾਂ ਨੂੰ ਕਰਤਾਰ ਨੇ ਆਪ ਆਪਣੇ ਨਾਲ ਮਿਲਾਇਆ ਹੈ, ਉਹ ਕਦੇ ਉਸ ਤੋਂ ਵਿਛੁੜਦੇ ਨਹੀਂ ਹਨ।
जो धुरि मिले न विछुड़हि कबहू जि आपि मेले करतारे ॥
ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥
The Shabad permeates my inner being, and I have found the Guru; all my sorrows are dispelled.
ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ ਵੱਸਦਾ ਹੈ, ਜਿਨ੍ਹਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ,
अंतरि सबदु रविआ गुरु पाइआ सगले दूख निवारे ॥
ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥
I praise forever the Lord, the Giver of peace; I keep Him enshrined deep within my heart.
(ਉਹਨਾਂ ਦੇ ਅੰਦਰ ਇਹ ਤਾਂਘ ਹੁੰਦੀ ਹੈ-) ਮੈਂ ਸੁਖ ਦੇਣ ਵਾਲੇ ਪ੍ਰਭੂ ਦੀ ਸਦਾ ਸਿਫ਼ਤ-ਸਾਲਾਹ ਕਰਾਂ, ਮੈਂ ਪ੍ਰਭੂ ਨੂੰ ਸਦਾ ਹਿਰਦੇ ਵਿਚ ਸੰਭਾਲ ਰੱਖਾਂ।
हरि सुखदाता सदा सलाही अंतरि रखां उर धारे ॥
ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥
How can the self-willed manmukh gossip about those who are embellished and exalted in the True Word of the Shabad?
ਜਿਨ੍ਹਾਂ ਨੂੰ ਗੁਰ-ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇ ਆਪ ਸੋਹਣਾ ਬਣਾ ਦਿੱਤਾ ਹੈ, ਕੋਈ ਮਨਮੁਖ ਉਹਨਾਂ ਦੀ ਕੀਹ ਨਿੰਦਾ ਕਰ ਸਕਦਾ ਹੈ?
मनमुखु तिन की बखीली कि करे जि सचै सबदि सवारे ॥
ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥
My Beloved Himself preserves the honor of those who have come to the Guru's Door seeking Sanctuary.
ਪਿਆਰਾ ਪ੍ਰਭੂ ਉਹਨਾਂ ਦੀ ਲਾਜ ਆਪ ਰੱਖਦਾ ਹੈ, ਉਹ ਸਦਾ ਗੁਰੂ ਦੇ ਦਰ ਤੇ ਪ੍ਰਭੂ ਦੀ ਸਰਨ ਵਿਚ ਟਿਕੇ ਰਹਿੰਦੇ ਹਨ।
ओना दी आपि पति रखसी मेरा पिआरा सरणागति पए गुर दुआरे ॥
ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
O Nanak, the Gurmukhs are filled with joy; their faces are radiant in the Court of the Lord. ||2||
ਹੇ ਨਾਨਕ! ਉਹ ਗੁਰਮੁਖ (ਇਥੇ) ਸੁਖੀ ਰਹਿੰਦੇ ਹਨ ਤੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਦੇ ਮੱਥੇ ਖਿੜੇ ਰਹਿੰਦੇ ਹਨ ॥੨॥
नानक गुरमुखि से सुहेले भए मुख ऊजल दरबारे ॥२॥
ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
The husband and wife are very much in love; joining together, their love increases.
ਮਨੁੱਖ ਦੀ (ਆਪਣੀ) ਵਹੁਟੀ ਨਾਲ ਬੜੀ ਪ੍ਰੀਤ ਹੁੰਦੀ ਹੈ, (ਵਹੁਟੀ ਨੂੰ) ਮਿਲ ਕੇ ਬੜਾ ਮੋਹ ਕਰਦਾ ਹੈ;
इसतरी पुरखै बहु प्रीति मिलि मोहु वधाइआ ॥
ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥
Gazing on his children and his wife, the man is pleased and attached to Maya.
ਨਿੱਤ (ਆਪਣੇ) ਪੁੱਤਰ ਨੂੰ ਤੇ (ਆਪਣੀ) ਵਹੁਟੀ ਨੂੰ ਵੇਖਦਾ ਹੈ ਤੇ ਮਾਇਆ ਦੇ ਮੋਹ ਦੇ ਕਾਰਨ ਖ਼ੁਸ਼ ਹੁੰਦਾ ਹੈ;
पुत्रु कलत्रु नित वेखै विगसै मोहि माइआ ॥
ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥
Stealing the wealth of his own country and other lands, he brings it home and feeds them.
ਦੇਸੋਂ ਪਰਦੇਸੋਂ ਧਨ ਠੱਗ ਕੇ ਲਿਆ ਕੇ ਉਹਨਾਂ ਨੂੰ ਖੁਆਂਦਾ ਹੈ;
देसि परदेसि धनु चोराइ आणि मुहि पाइआ ॥
ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥
In the end, hatred and conflict well up, and no one can save him.
ਆਖ਼ਰ ਇਹ ਧਨ ਵੈਰ-ਵਿਰੋਧ ਪੈਦਾ ਕਰ ਦੇਂਦਾ ਹੈ (ਤੇ ਧਨ ਦੀ ਖ਼ਾਤਰ ਕੀਤੇ ਪਾਪਾਂ ਤੋਂ) ਕੋਈ ਛਡਾ ਨਹੀਂ ਸਕਦਾ।
अंति होवै वैर विरोधु को सकै न छडाइआ ॥
ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥
O Nanak, without the Name, those loving attachments are cursed; engrossed in them, he suffers in pain. ||32||
ਹੇ ਨਾਨਕ! ਨਾਮ ਤੋਂ ਵਾਂਜੇ ਰਹਿ ਕੇ ਇਹ ਮੋਹ ਫਿਟਕਾਰ-ਜੋਗ ਹੈ, ਕਿਉਂਕਿ ਇਸ ਮੋਹ ਵਿਚ ਲੱਗ ਕੇ ਮਨੁੱਖ ਦੁੱਖ ਪਾਂਦਾ ਹੈ ॥੩੨॥
नानक विणु नावै ध्रिगु मोहु जितु लगि दुखु पाइआ ॥३२॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥
The Guru's Word is the Ambrosial Nectar of the Naam. Eating it, all hunger departs.
ਗੁਰੂ ਦੇ ਪਾਸ ਪ੍ਰਭੂ ਦਾ ਨਾਮ ਇਕ ਐਸਾ ਪਵਿਤ੍ਰ ਭੋਜਨ ਹੈ ਜਿਸ ਦੇ ਖਾਣ ਨਾਲ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ,
गुरमुखि अंम्रितु नामु है जितु खाधै सभ भुख जाइ ॥
ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥
There is no thirst or desire at all, when the Naam comes to dwell in the mind.
(ਮਾਇਆ ਦੀ) ਤ੍ਰਿਸ਼ਨਾ ਉੱਕਾ ਹੀ ਨਹੀਂ ਰਹਿੰਦੀ, ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ।
त्रिसना मूलि न होवई नामु वसै मनि आइ ॥
ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥
Eating anything other than the Name, disease runs to afflict the body.
ਪ੍ਰਭੂ ਦਾ ਨਾਮ ਵਿਸਾਰ ਕੇ ਖਾਣ-ਪੀਣ ਦਾ ਜੋ ਭੀ ਕੋਈ ਹੋਰ ਚਸਕਾ (ਮਨੁੱਖ ਨੂੰ ਲੱਗਦਾ) ਹੈ ਉਸ ਦੀ ਰਾਹੀਂ (ਤ੍ਰਿਸ਼ਨਾ ਦਾ) ਰੋਗ ਸਰੀਰ ਵਿਚ ਬੜਾ ਡੂੰਘਾ ਅਸਰ ਪਾ ਕੇ ਆ ਗ੍ਰਸਦਾ ਹੈ।
बिनु नावै जि होरु खाणा तितु रोगु लगै तनि धाइ ॥
ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥
O Nanak, whoever takes the Praise of the Shabad as his spices and flavors - the Lord unites him in His Union. ||1||
ਹੇ ਨਾਨਕ! ਜੇ ਮਨੁੱਖ (ਮਾਇਆ ਦੇ) ਅਨੇਕਾਂ ਕਿਸਮ ਦੇ ਸੁਆਦਾਂ ਦੇ ਥਾਂ ਗੁਰੂ ਦੇ ਸ਼ਬਦ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ ਨੂੰ ਗ੍ਰਹਿਣ ਕਰੇ ਤਾਂ ਪ੍ਰਭੂ ਆਪ ਹੀ ਇਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੧॥
नानक रस कस सबदु सलाहणा आपे लए मिलाइ ॥१॥
ਮਃ ੩ ॥
Third Mahalaa:
मः ३ ॥
ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥
The life within all living beings is the Word of the Shabad. Through it, we meet our Husband Lord.
ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਜੀਵਾਂ ਦੇ ਅੰਦਰ ਜ਼ਿੰਦਗੀ ਹੈ, ਇਸ ਸਿਫ਼ਤ-ਸਾਲਾਹ ਦੀ ਰਾਹੀਂ ਖਸਮ-ਪ੍ਰਭੂ ਨਾਲ (ਜੀਵ ਦਾ) ਮਿਲਾਪ ਹੁੰਦਾ ਹੈ;
जीआ अंदरि जीउ सबदु है जितु सह मेलावा होइ ॥
ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ ॥
Without the Shabad, the world is in darkness. Through the Shabad, it is enlightened.
ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਖੁੰਝ ਕੇ ਜਗਤ ਵਿਚ (ਆਤਮਕ ਜੀਵਨ ਵਲੋਂ) ਹਨੇਰਾ ਹੈ, ਸ਼ਬਦ ਦੀ ਰਾਹੀਂ ਹੀ (ਹਨੇਰਾ ਦੂਰ ਹੋ ਕੇ, ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੁੰਦਾ ਹੈ।
बिनु सबदै जगि आनेरु है सबदे परगटु होइ ॥
ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥
The Pandits, the religious scholars, and the silent sages read and write until they are weary. The religious fanatics are tired of washing their bodies.
ਮੁਨੀ ਲੋਕ ਤੇ ਪੰਡਿਤ (ਧਾਰਮਿਕ ਪੁਸਤਕਾਂ) ਪੜ੍ਹ ਪੜ੍ਹ ਕੇ ਹਾਰ ਗਏ, ਭੇਖਾਂ ਵਾਲੇ ਸਾਧੂ ਤੀਰਥਾਂ ਉਤੇ ਇਸ਼ਨਾਨ ਕਰ ਕਰ ਕੇ ਥੱਕ ਗਏ,
पंडित मोनी पड़ि पड़ि थके भेख थके तनु धोइ ॥
ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥
Without the Shabad, no one attains the Lord; the miserable depart weeping and wailing.
ਪਰ ਸਿਫ਼ਤ-ਸਾਲਾਹ ਦੀ ਬਾਣੀ ਤੋਂ ਬਿਨਾ ਕਿਸੇ ਨੂੰ ਭੀ ਖਸਮ ਪ੍ਰਭੂ ਨਹੀਂ ਮਿਲਿਆ, ਸਭ ਦੁਖੀ ਹੋ ਕੇ ਰੋ ਕੇ ਹੀ ਇਥੋਂ ਗਏ।
बिनु सबदै किनै न पाइओ दुखीए चले रोइ ॥
ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥
O Nanak, by His Glance of Grace, the Merciful Lord is attained. ||2||
ਹੇ ਨਾਨਕ! ਸਿਫ਼ਤ-ਸਾਲਾਹ ਭੀ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਮਿਲਦੀ ਹੈ, ਪ੍ਰਭੂ ਦੀ ਬਖ਼ਸ਼ਸ਼ ਨਾਲ ਹੀ ਪ੍ਰਾਪਤ ਹੁੰਦੀ ਹੈ ॥੨॥
नानक नदरी पाईऐ करमि परापति होइ ॥२॥
ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥
The husband and wife are very much in love; sitting together, they make evil plans.
(ਜੇ) ਮਨੁੱਖ ਦਾ (ਆਪਣੀ) ਇਸਤ੍ਰੀ ਨਾਲ ਬਹੁਤ ਪਿਆਰ ਹੈ (ਤਾਂ ਇਸ ਦਾ ਸਿੱਟਾ ਆਮ ਤੌਰ ਤੇ ਇਹੀ ਨਿਕਲਦਾ ਹੈ ਕਿ) ਬੈਠ ਕੇ ਕੋਈ ਵਿਕਾਰ ਦੀ ਚਿਤਵਨੀ ਹੀ ਚਿਤਵਦਾ ਹੈ (ਤੇ ਨਾਸਵੰਤ ਨਾਲ ਮੋਹ ਵਧਦਾ ਜਾਂਦਾ ਹੈ);
इसत्री पुरखै अति नेहु बहि मंदु पकाइआ ॥
ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥
All that is seen shall pass away. This is the Will of my God.
ਪਰ, ਮੇਰੇ ਪ੍ਰਭੂ ਦਾ ਭਾਣਾ ਇਹ ਹੈ ਕਿ ਜੋ ਕੁਝ (ਅੱਖੀਂ) ਦਿੱਸਦਾ ਹੈ ਇਹ ਸਭ ਨਾਸ ਹੋ ਜਾਣਾ ਹੈ।
दिसदा सभु किछु चलसी मेरे प्रभ भाइआ ॥
ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥
How can anyone remain in this world forever? Some may try to devise a plan.
ਫਿਰ ਕੋਈ ਐਸਾ ਉਪਾਉ ਲੱਭੋ ਜਿਸ ਕਰ ਕੇ ਜਗਤ ਵਿਚ ਸਦਾ ਟਿਕੇ ਰਹਿ ਸਕੀਏ (ਭਾਵ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨਾਲ ਇਕ-ਸੁਰ ਹੋ ਸਕੀਏ),
किउ रहीऐ थिरु जगि को कढहु उपाइआ ॥
ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥
Working for the Perfect Guru, the wall becomes permanent and stable.
(ਉਹ ਉਪਾਉ) ਪੂਰੇ ਸਤਿਗੁਰੂ ਦੀ (ਦੱਸੀ) ਸੇਵਾ-ਭਗਤੀ ਹੀ ਹੈ ਜਿਸ ਕਰਕੇ ਸਾਰਾ ਸਰੀਰ (ਭਾਵ, ਸਾਰੇ ਗਿਆਨ-ਇੰਦ੍ਰੇ) (ਵਿਕਾਰਾਂ ਦੇ ਟਾਕਰੇ ਤੇ) ਅਡੋਲ ਰਹਿ ਸਕਦਾ ਹੈ।
गुर पूरे की चाकरी थिरु कंधु सबाइआ ॥
ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥
O Nanak, the Lord forgives them, and merges them into Himself; they are absorbed in the Lord's Name. ||33||
ਹੇ ਨਾਨਕ! ਜਿਨ੍ਹਾਂ ਨੂੰ ਉਸ ਪ੍ਰਭੂ ਨੇ ਮਿਹਰ ਕਰ ਕੇ (ਆਪਣੇ ਨਾਲ) ਮਿਲਾਇਆ ਹੈ ਉਹ ਉਸ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੩੩॥
नानक बखसि मिलाइअनु हरि नामि समाइआ ॥३३॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥
Attached to Maya, the mortal forgets the Fear of God and Guru, and love for the Infinite Lord.
ਮਾਇਆ ਦੇ ਮੋਹ ਵਿਚ ਪੈ ਕੇ ਮਨੁੱਖ ਗੁਰੂ ਦਾ ਅਦਬ ਭੁਲਾ ਦੇਂਦਾ ਹੈ, ਤੇ (ਇਹ ਭੀ) ਵਿਸਾਰ ਦੇਂਦਾ ਹੈ ਕਿ ਗੁਰੂ (ਕਿਤਨਾ) ਬੇਅੰਤ ਪਿਆਰ (ਇਸ ਨਾਲ ਕਰਦਾ ਹੈ);
माइआ मोहि विसारिआ गुर का भउ हेतु अपारु ॥
ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥
The waves of greed take away his wisdom and understanding, and he does not embrace love for the True Lord.
ਲੋਭ-ਲਹਿਰ ਵਿਚ ਫਸ ਕੇ ਇਸ ਦੀ ਅਕਲ-ਹੋਸ਼ ਗੁੰਮ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਵਿਚ ਇਸ ਦਾ ਪਿਆਰ ਨਹੀਂ ਬਣਦਾ।
लोभि लहरि सुधि मति गई सचि न लगै पिआरु ॥
ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥
The Word of the Shabad abides in the mind of the Gurmukhs, who find the Gate of Salvation.
ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ, ਉਹਨਾਂ ਨੂੰ ਮਾਇਆ ਦੇ ਮੋਹ ਤੋਂ ਬਚਣ ਦਾ ਰਾਹ ਲੱਭ ਪੈਂਦਾ ਹੈ;
गुरमुखि जिना सबदु मनि वसै दरगह मोख दुआरु ॥
ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥
O Nanak, the Lord Himself forgives them, and unites them in Union with Himself. ||1||
ਹੇ ਨਾਨਕ! ਬਖ਼ਸ਼ਣਹਾਰ ਪ੍ਰਭੂ ਆਪ ਹੀ ਗੁਰਮੁਖਾਂ ਨੂੰ ਆਪਣੇ ਨਾਲ ਜੋੜ ਲੈਂਦਾ ਹੈ ॥੧॥
नानक आपे मेलि लए आपे बखसणहारु ॥१॥
ਮਃ ੪ ॥
Fourth Mahalaa:
मः ४ ॥
ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥
O Nanak, without Him, we could not live for a moment. Forgetting Him, we could not succeed for an instant.
ਨਾਨਕ ਆਖਦਾ ਹੈ- ਜਿਸ ਪ੍ਰਭੂ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦਾ, ਜਿਸ ਨੂੰ ਇਕ ਘੜੀ ਭੀ ਵਿਸਾਰਿਆਂ ਨਿੱਭਦੀ ਨਹੀਂ,
नानक जिसु बिनु घड़ी न जीवणा विसरे सरै न बिंद ॥
ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥
O mortal, how can you be angry with the One who cares for you? ||2||
ਹੇ ਮਨ! ਜਿਸ ਪ੍ਰਭੂ ਨੂੰ ਅਸਾਡਾ (ਹਰ ਵੇਲੇ) ਫ਼ਿਕਰ ਹੈ, ਉਸ ਨਾਲ ਰੁੱਸਣਾ ਠੀਕ ਨਹੀਂ ॥੨॥
तिसु सिउ किउ मन रूसीऐ जिसहि हमारी चिंद ॥२॥
ਮਃ ੪ ॥
Fourth Mahalaa:
मः ४ ॥
ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥
The rainy season of Saawan has come. The Gurmukh meditates on the Lord's Name.
ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਸਿਮਰਦਾ ਹੈ (ਉਸ ਦੇ ਵਾਸਤੇ, ਮਾਨੋ) ਇਕ-ਰਸ ਵਰ੍ਹਨ ਵਾਲਾ ਸਾਵਣ (ਦਾ ਮਹੀਨਾ) ਆ ਜਾਂਦਾ ਹੈ,
सावणु आइआ झिमझिमा हरि गुरमुखि नामु धिआइ ॥
ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥
All pain, hunger and misfortune end, when the rain falls in torrents.
ਜਦੋਂ ਝੜੀ ਲਾ ਕੇ ਮੀਂਹ ਵੱਸਦਾ ਹੈ, ਘੁੰਮਾ ਤੇ ਲੋਕਾਂ ਦੇ ਦੁੱਖ ਤੇ ਭੁੱਖਾਂ ਸਭ ਦੂਰ ਕਰ ਦੇਂਦਾ ਹੈ,
दुख भुख काड़ा सभु चुकाइसी मीहु वुठा छहबर लाइ ॥
ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥
The entire earth is rejuvenated, and the grain grows in abundance.
(ਕਿਉਂਕਿ) ਸਾਰੀ ਧਰਤੀ ਉਤੇ ਹਰਿਆਉਲ ਹੀ ਦਿੱਸਦੀ ਹੈ ਤੇ ਢੇਰਾਂ ਦੇ ਢੇਰ ਅੰਨ ਪੈਦਾ ਹੁੰਦਾ ਹੈ;
सभ धरति भई हरीआवली अंनु जंमिआ बोहल लाइ ॥
ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥
The Carefree Lord, by His Grace, summons that mortal whom the Lord Himself approves.
(ਇਸੇ ਤਰ੍ਹਾਂ, ਗੁਰਮੁਖ ਨੂੰ) ਅਚਿੰਤ ਪ੍ਰਭੂ ਆਪ ਹੀ ਮਿਹਰ ਕਰ ਕੇ ਆਪਣੇ ਨੇੜੇ ਲਿਆਉਂਦਾ ਹੈ, ਉਸ ਦੀ ਮਿਹਨਤ ਨੂੰ ਆਪ ਹੀ ਪ੍ਰਵਾਨ ਕਰਦਾ ਹੈ।
हरि अचिंतु बुलावै क्रिपा करि हरि आपे पावै थाइ ॥
ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥
So meditate on the Lord, O Saints; He shall save you in the end.
ਹੇ ਸੰਤ ਜਨੋ! ਉਸ ਪ੍ਰਭੂ ਨੂੰ ਯਾਦ ਕਰੋ ਜੋ ਆਖ਼ਰ (ਇਹਨਾਂ ਦੁੱਖਾਂ ਭੁੱਖਾਂ ਤੋਂ) ਖ਼ਲਾਸੀ ਦਿਵਾਉਂਦਾ ਹੈ।
हरि तिसहि धिआवहु संत जनहु जु अंते लए छडाइ ॥
ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥
The Kirtan of the Lord's Praises and devotion to Him is bliss; peace shall come to dwell in the mind.
ਪ੍ਰਭੂ ਦੀ ਸਿਫ਼ਤ-ਸਾਲਾਹ ਤੇ ਬੰਦਗੀ ਵਿਚ ਹੀ (ਅਸਲ) ਆਨੰਦ ਹੈ, ਸਦਾ ਲਈ ਮਨ ਵਿਚ ਸੁਖ ਆ ਵੱਸਦਾ ਹੈ।
हरि कीरति भगति अनंदु है सदा सुखु वसै मनि आइ ॥
ਜਿਨੑਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥
Those Gurmukhs who worship the Naam, the Name of the Lord - their pain and hunger departs.
ਜਿਨ੍ਹਾਂ ਗੁਰਮੁਖਾਂ ਨੇ ਨਾਮ ਸਿਮਰਿਆ ਹੈ ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਉਹਨਾਂ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ।
जिना गुरमुखि नामु अराधिआ तिना दुख भुख लहि जाइ ॥
ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥
Servant Nanak is satisfied, singing the Glorious Praises of the Lord. Please embellish him with the Blessed Vision of Your Darshan. ||3||
ਦਾਸ ਨਾਨਕ ਭੀ ਪ੍ਰਭੂ ਦੇ ਗੁਣ ਗਾ ਗਾ ਕੇ ਹੀ (ਮਾਇਆ ਵਲੋਂ) ਤ੍ਰਿਪਤ ਹੈ (ਤੇ ਅਰਜ਼ੋਈ ਕਰਦਾ ਹੈ-) ਹੇ ਹਰੀ! ਮਿਹਰ ਕਰ ਕੇ ਦੀਦਾਰ ਦੇਹ ॥੩॥
जन नानकु त्रिपतै गाइ गुण हरि दरसनु देहु सुभाइ ॥३॥
ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥
The Perfect Guru bestows His gifts, which increase day by day.
ਪੂਰੇ ਸਤਿਗੁਰੂ ਦੀ ਦਿੱਤੀ ਹੋਈ (ਨਾਮ ਦੀ) ਦਾਤ ਜੋ ਉਹ ਸਦਾ ਦੇਂਦਾ ਹੈ ਵਧਦੀ ਰਹਿੰਦੀ ਹੈ
गुर पूरे की दाति नित देवै चड़ै सवाईआ ॥
ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥
The Merciful Lord Himself bestows them; they cannot be concealed by concealment.
; (ਗੁਰੂ ਦੀ ਮਿਹਰ ਦੀ ਨਜ਼ਰ ਦੇ ਕਾਰਨ ਇਹ ਦਾਤਿ) ਦਿਆਲ ਪ੍ਰਭੂ ਆਪ ਪ੍ਰਸੰਨ ਹੋ ਕੇ ਦੇਂਦਾ ਹੈ, ਤੇ ਕਿਸੇ ਦੀ ਲੁਕਾਈ ਲੁਕਦੀ ਨਹੀਂ;
तुसि देवै आपि दइआलु न छपै छपाईआ ॥
ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥
The heart-lotus blossoms forth, and the mortal is lovingly absorbed in the state of supreme bliss.
(ਜਿਸ ਮਨੁੱਖ ਉਤੇ ਗੁਰੂ ਵਲੋਂ ਬਖ਼ਸ਼ਸ਼ ਹੋਵੇ ਉਸ ਦੇ) ਹਿਰਦੇ ਦਾ ਕਉਲ ਫੁੱਲ ਖਿੜ ਪੈਂਦਾ ਹੈ, ਉਹ ਪੂਰਨ ਖਿੜਾਉ ਵਿਚ ਟਿਕਿਆ ਰਹਿੰਦਾ ਹੈ;
हिरदै कवलु प्रगासु उनमनि लिव लाईआ ॥
ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥
If anyone tries to challenge him, the Lord throws dust on his head.
ਜੋ ਮਨੁੱਖ ਉਸ ਦੀ ਬਰਾਬਰੀ ਕਰਨ ਦਾ ਜਤਨ ਕਰਦਾ ਹੈ ਉਹ ਨਮੋਸ਼ੀ ਹੀ ਖੱਟਦਾ ਹੈ।
जे को करे उस दी रीस सिरि छाई पाईआ ॥
ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥
O Nanak, no one can equal the glory of the Perfect True Guru. ||34||
ਹੇ ਨਾਨਕ! ਪੂਰੇ ਗੁਰੂ ਦੀ ਬਖ਼ਸ਼ੀ ਹੋਈ ਵਡਿਆਈ ਦੀ ਕੋਈ ਮਨੁੱਖ ਬਰਾਬਰੀ ਨਹੀਂ ਕਰ ਸਕਦਾ ॥੩੪॥
नानक अपड़ि कोइ न सकई पूरे सतिगुर की वडिआईआ ॥३४॥
ਸਲੋਕ ਮਃ ੩ ॥
Shalok, Third Mahalaa:
सलोक मः ३ ॥
ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥
The Order of the Lord is beyond challenge. Clever tricks and arguments will not work against it.
ਪਰਮਾਤਮਾ ਅਟੱਲ ਹੈ, ਬੇ-ਮੁਥਾਜ, ਉਸ ਨਾਲ ਕੋਈ ਚਲਾਕੀ ਨਹੀਂ ਚੱਲ ਸਕਦੀ, ਨਾਹ ਹੀ (ਉਸ ਦੇ ਹੁਕਮ ਅੱਗੇ) ਕੋਈ ਦਲੀਲ ਪੇਸ਼ ਕੀਤੀ ਜਾ ਸਕਦੀ ਹੈ;
अमरु वेपरवाहु है तिसु नालि सिआणप न चलई न हुजति करणी जाइ ॥
ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥
So abandon your self-conceit, and take to His Sanctuary; accept the Order of His Will.
ਗੁਰਮੁਖ ਮਨੁੱਖ ਆਪਾ-ਭਾਵ ਛੱਡ ਕੇ ਉਸ ਦੀ ਸਰਨੀਂ ਪੈਂਦਾ ਹੈ, ਉਸ ਦੇ ਭਾਣੇ ਅੱਗੇ ਸਿਰ ਨਿਵਾਂਦਾ ਹੈ,
आपु छोडि सरणाइ पवै मंनि लए रजाइ ॥
ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥
The Gurmukh eliminates self-conceit from within himself; he shall not be punished by the Messenger of Death.
(ਤਾਹੀਏਂ) ਗੁਰਮੁਖ ਨੂੰ ਜਮਰਾਜ ਕੋਈ ਤਾੜਨਾ ਨਹੀਂ ਕਰ ਸਕਦਾ, ਉਸ ਦੇ ਮਨ ਵਿਚੋਂ ਹਉਮੈ ਦੂਰ ਹੋ ਜਾਂਦੀ ਹੈ।
गुरमुखि जम डंडु न लगई हउमै विचहु जाइ ॥
ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥
O Nanak, he alone is called a selfless servant, who remains lovingly attuned to the True Lord. ||1||
ਹੇ ਨਾਨਕ! ਪ੍ਰਭੂ ਦਾ ਸੇਵਕ ਉਸ ਨੂੰ ਕਿਹਾ ਜਾ ਸਕਦਾ ਹੈ ਜੋ (ਆਪਾ-ਭਾਵ ਛੱਡ ਕੇ) ਸੱਚੇ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ॥੧॥
नानक सेवकु सोई आखीऐ जि सचि रहै लिव लाइ ॥१॥
ਮਃ ੩ ॥
Third Mahalaa:
मः ३ ॥
ਦਾਤਿ ਜੋਤਿ ਸਭ ਸੂਰਤਿ ਤੇਰੀ ॥
All gifts, light and beauty are Yours.
(ਹੇ ਪ੍ਰਭੂ!) ਇਹ ਜਿੰਦ ਤੇ ਇਹ ਸਰੀਰ ਸਭ ਤੇਰੀ ਬਖ਼ਸ਼ੀ ਹੋਈ ਦਾਤ ਹੈ,
दाति जोति सभ सूरति तेरी ॥
ਬਹੁਤੁ ਸਿਆਣਪ ਹਉਮੈ ਮੇਰੀ ॥
Excessive cleverness and egotism are mine.
(ਤੇਰਾ ਸ਼ੁਕਰ ਕਰਨ ਦੇ ਥਾਂ) ਬੜੀਆਂ ਚਲਾਕੀਆਂ (ਕਰਨੀਆਂ) ਹਉਮੈ ਤੇ ਮਮਤਾ ਦੇ ਕਾਰਨ ਹੀ ਹੈ।
बहुतु सिआणप हउमै मेरी ॥
ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥
The mortal performs all sorts of rituals in greed and attachment; engrossed in egotism, he shall never escape the cycle of reincarnation.
ਜੇ ਮਨੁੱਖ (ਤੇਰੀ ਯਾਦ ਭੁਲਾ ਕੇ) ਲੋਭ ਤੇ ਮੋਹ ਵਿਚ ਫਸੇ ਹੋਏ ਹੋਰ ਕੰਮ ਕਰਦੇ ਹਨ, ਹਉਮੈ ਦੇ ਕਾਰਨ ਉਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ;
बहु करम कमावहि लोभि मोहि विआपे हउमै कदे न चूकै फेरी ॥
ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥
O Nanak, the Creator Himself inspires all to act. Whatever pleases Him is good. ||2||
(ਪਰ) ਹੇ ਨਾਨਕ! (ਕਿਸੇ ਨੂੰ ਭੈੜਾ ਨਹੀਂ ਕਿਹਾ ਜਾ ਸਕਦਾ), ਕਰਤਾਰ ਸਭ ਕੁਝ ਆਪ ਕਰਾ ਰਿਹਾ ਹੈ, ਜੋ ਉਸ ਨੂੰ ਚੰਗਾ ਲੱਗਦਾ ਹੈ ਉਸਨੂੰ ਚੰਗੀ ਗੱਲ ਸਮਝਣਾ (-ਇਹੀ ਹੈ ਜੀਵਨ ਦਾ ਸਹੀ ਰਸਤਾ) ॥੨॥
नानक आपि कराए करता जो तिसु भावै साई गल चंगेरी ॥२॥
ਪਉੜੀ ਮਃ ੫ ॥
Pauree, Fifth Mahalaa:
पउड़ी मः ५ ॥
ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥
Let Truth be your food, and Truth your clothes, and take the Support of the True Name.
ਉਸ ਮਨੁੱਖ ਦੀ (ਜਿੰਦ ਦੀ) ਖ਼ੁਰਾਕ ਤੇ ਪੁਸ਼ਾਕ ਪ੍ਰਭੂ ਦਾ ਨਾਮ ਹੋ ਜਾਂਦਾ ਹੈ, ਨਾਮ ਹੀ ਉਸ ਦਾ ਆਸਰਾ ਹੋ ਜਾਂਦਾ ਹੈ,
सचु खाणा सचु पैनणा सचु नामु अधारु ॥
ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥
The True Guru shall lead you to meet God, the Great Giver.
ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ) ਸਭ ਦਾਤਾਂ ਦੇਣ ਵਾਲਾ ਪ੍ਰਭੂ ਮਿਲਾ ਦਿੱਤਾ ਹੈ।
गुरि पूरै मेलाइआ प्रभु देवणहारु ॥
ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥
When perfect destiny is activated, the mortal meditates on the Formless Lord.
ਉਹਨਾਂ ਬੰਦਿਆਂ ਦੀ ਕਿਸਮਤ ਪੂਰੀ ਖੁਲ੍ਹ ਜਾਂਦੀ ਹੈ ਜੋ ਨਿਰੰਕਾਰ ਨੂੰ ਸਿਮਰਦੇ ਹਨ।
भागु पूरा तिन जागिआ जपिआ निरंकारु ॥
ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥
Joining the Saadh Sangat, the Company of the Holy, you shall cross over the world-ocean.
ਉਹ ਸਤਸੰਗ ਦਾ ਆਸਰਾ ਲੈ ਕੇ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।
साधू संगति लगिआ तरिआ संसारु ॥
ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥
O Nanak, chant God's Praises, and celebrate His Victory. ||35||
ਹੇ ਨਾਨਕ! ਪਰਮਾਤਮਾ ਦੀ ਸਿਫ਼ਤ-ਸਾਲਾਹ ਪਰਮਾਤਮਾ ਦੀ ਵਡਿਆਈ ਕਰ ॥੩੫॥
नानक सिफति सलाह करि प्रभ का जैकारु ॥३५॥
ਸਲੋਕ ਮਃ ੫ ॥
Shalok, Fifth Mahalaa:
सलोक मः ५ ॥
ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥
In Your Mercy, You care for all beings and creatures.
ਹੇ ਪ੍ਰਭੂ! ਆਪਣੀ ਮਿਹਰ ਕਰ ਅਤੇ ਸਾਰੇ ਜੀਵਾਂ ਦੀ ਸਾਰ ਲੈ;
सभे जीअ समालि अपणी मिहर करु ॥
ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥
You produce corn and water in abundance; You eliminate pain and poverty, and carry all beings across.
ਅੰਨ ਪਾਣੀ ਬਹੁਤਾ ਪੈਦਾ ਕਰ, ਜੀਵਾਂ ਦੇ ਦੁੱਖ-ਦਲਿੱਦਰ ਦੂਰ ਕਰ ਕੇ ਬਚਾ ਲੈ-
अंनु पाणी मुचु उपाइ दुख दालदु भंनि तरु ॥
ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥
The Great Giver listened to my prayer, and the world has been cooled and comforted.
(ਸ੍ਰਿਸ਼ਟੀ ਦੀ ਇਹ) ਅਰਦਾਸ ਦਾਤਾਰ ਨੇ ਸੁਣੀ ਤੇ ਸ੍ਰਿਸ਼ਟੀ ਸ਼ਾਂਤ ਹੋ ਗਈ।
अरदासि सुणी दातारि होई सिसटि ठरु ॥
ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥
Take me into Your Embrace, and take away all my pain.
(ਇਸੇ ਤਰ੍ਹਾਂ) ਹੇ ਪ੍ਰਭੂ! ਜੀਵਾਂ ਨੂੰ ਆਪਣੇ ਨੇੜੇ ਰੱਖ ਅਤੇ (ਇਹਨਾਂ ਦੀ) ਸਾਰੀ ਬਿਪਤਾ ਦੂਰ ਕਰ ਦੇਹ।
लेवहु कंठि लगाइ अपदा सभ हरु ॥
ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥
Nanak meditates on the Naam, the Name of the Lord; the House of God is fruitful and prosperous. ||1||
ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਦਾ ਨਾਮ ਸਿਮਰ, ਉਸ ਦਾ ਘਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ॥੧॥
नानक नामु धिआइ प्रभ का सफलु घरु ॥१॥
ਮਃ ੫ ॥
Fifth Mahalaa:
मः ५ ॥
ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥
Rain is falling from the clouds - it is so beautiful! The Creator Lord issued His Order.
ਜਦੋਂ ਕਰਤਾਰ ਨੇ ਹੁਕਮ ਦਿੱਤਾ, ਸੋਹਣੇ ਬੱਦਲ ਆ ਕੇ ਵਰ੍ਹ ਪਏ,
वुठे मेघ सुहावणे हुकमु कीता करतारि ॥
ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥
Grain has been produced in abundance; the world is cooled and comforted.
ਤੇ ਉਸ ਪ੍ਰਭੂ ਨੇ ਬੇਅੰਤ ਰਿਜ਼ਕ (ਜੀਵਾਂ ਲਈ) ਪੈਦਾ ਕੀਤਾ, ਸਾਰੇ ਜਗਤ ਵਿਚ ਠੰਢ ਪੈ ਗਈ, (ਇਸੇ ਤਰ੍ਹਾਂ ਕਰਤਾਰ ਦੀ ਮਿਹਰ ਨਾਲ ਗੁਰੂ-ਬੱਦਲ ਦੇ ਉਪਦੇਸ਼ ਦੀ ਵਰਖਾ ਨਾਲ ਬੇਅੰਤ ਨਾਮ-ਧਨ ਪੈਦਾ ਹੋਇਆ ਤੇ ਗੁਰੂ ਦੇ ਸਰਨ ਆਉਣ ਵਾਲੇ ਵਡ-ਭਾਗੀਆਂ ਦੇ ਅੰਦਰ ਠੰਢ ਪਈ)
रिजकु उपाइओनु अगला ठांढि पई संसारि ॥
ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥
The mind and body are rejuvenated, meditating in remembrance on the Inaccessible and Infinite Lord.
ਅਪਹੁੰਚ ਤੇ ਬੇਅੰਤ ਪ੍ਰਭੂ ਦਾ ਸਿਮਰਨ ਕਰਨ ਨਾਲ ਉਹਨਾਂ ਦਾ ਤਨ ਮਨ ਖਿੜ ਪਿਆ।
तनु मनु हरिआ होइआ सिमरत अगम अपार ॥
ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥
O my True Creator Lord God, please shower Your Mercy on me.
ਹੇ ਸਦਾ ਕਾਇਮ ਰਹਿਣ ਵਾਲੇ ਸਿਰਜਣਹਾਰ ਪ੍ਰਭੂ! ਆਪਣੀ ਮਿਹਰ ਕਰ (ਮੈਨੂੰ ਭੀ ਇਹੀ ਨਾਮ-ਧਨ ਦੇਹ),
करि किरपा प्रभ आपणी सचे सिरजणहार ॥
ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥
He does whatever He pleases; Nanak is forever a sacrifice to Him. ||2||
ਜੋ ਤੂੰ ਕਰਨਾ ਚਾਹੁੰਦਾ ਹੈਂ ਉਹੀ ਤੂੰ ਕਰਦਾ ਹੈਂ, ਮੈਂ ਨਾਨਕ ਤੈਥੋਂ ਸਦਕੇ ਹਾਂ ॥੨॥
कीता लोड़हि सो करहि नानक सद बलिहार ॥२॥
ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥
The Great Lord is Inaccessible; His glorious greatness is glorious!
ਪ੍ਰਭੂ (ਇਤਨਾ) ਵੱਡਾ ਹੈ (ਕਿ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਦੀ ਵਡਿਆਈ ਭੀ ਵੱਡੀ ਹੈ (ਭਾਵ, ਉਸ ਵੱਡੇ ਨੇ ਜੋ ਰਚਨਾ ਰਚੀ ਹੈ ਉਹ ਭੀ ਬੇਅੰਤ ਹੈ);
वडा आपि अगंमु है वडी वडिआई ॥
ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥
Gazing upon Him through the Word of the Guru's Shabad, I blossom forth in ecstasy; tranquility comes to my inner being.
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦੀ ਵਡਿਆਈ) ਵੇਖੀ ਹੈ ਉਸ ਦੇ ਅੰਦਰ ਖਿੜਾਉ ਪੈਦਾ ਹੋ ਗਿਆ ਹੈ, ਸ਼ਾਂਤੀ ਆ ਵੱਸੀ ਹੈ।
गुर सबदी वेखि विगसिआ अंतरि सांति आई ॥
ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥
All by Himself, He Himself is pervading everywhere, O Siblings of Destiny.
ਹੇ ਭਾਈ! (ਆਪਣੀ ਰਚੀ ਹੋਈ ਰਚਨਾ ਵਿਚ) ਹਰ ਥਾਂ ਪ੍ਰਭੂ ਆਪ ਹੀ ਆਪ ਮੌਜੂਦ ਹੈ;
सभु आपे आपि वरतदा आपे है भाई ॥
ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥
He Himself is the Lord and Master of all. He has subdued all, and all are under the Hukam of His Command.
ਪ੍ਰਭੂ ਆਪ ਖਸਮ ਹੈ, ਸਾਰੀ ਸ੍ਰਿਸ਼ਟੀ ਨੂੰ ਉਸ ਨੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ, ਆਪਣੇ ਹੁਕਮ ਵਿਚ ਚਲਾ ਰਿਹਾ ਹੈ।
आपि नाथु सभ नथीअनु सभ हुकमि चलाई ॥
ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ ॥
O Nanak, the Lord does whatever He pleases. Everyone walks in harmony with His Will. ||36||1|| Sudh||
ਹੇ ਨਾਨਕ! ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਸਾਰੀ ਸ੍ਰਿਸ਼ਟੀ ਉਸੇ ਦੀ ਰਜ਼ਾ ਵਿਚ ਤੁਰ ਰਹੀ ਹੈ ॥੩੬॥੧॥ਸੁਧੁ ॥
नानक हरि भावै सो करे सभ चलै रजाई ॥३६॥१॥ सुधु ॥