ਦਹਦਿਸਬੂਡੀਪਵਨੁਝੁਲਾਵੈਡੋਰਿਰਹੀਲਿਵਲਾਈ॥੩॥
(ਦੁਨੀਆ ਦੇ ਕੰਮ-ਕਾਰ ਰੂਪ) ਹਵਾ ਉਸ ਦੀ (ਜ਼ਿੰਦਗੀ ਦੀ) ਗੁੱਡੀ ਨੂੰ (ਭਾਵੇਂ ਵੇਖਣ-ਮਾਤ੍ਰ) ਦਸੀਂ ਪਾਸੀਂ ਉਡਾਉਂਦੀ ਹੈ (ਭਾਵ, ਭਾਵੇਂ, ਜੀਵਨ-ਨਿਰਬਾਹ ਦੀ ਖ਼ਾਤਰ ਉਹ ਕਿਰਤ-ਕਾਰ ਕਰਦਾ ਹੈ), ਪਰ, ਉਸ ਦੀ ਸੁਰਤ ਦੀ ਡੋਰ (ਪ੍ਰਭੂ ਨਾਲ) ਜੁੜੀ ਰਹਿੰਦੀ ਹੈ ॥੩॥
The drowning person is blown around in the ten directions by the wind, but I hold tight to the string of the Lord's Love. ||3||
दह दिस बूडी पवनु झुलावै डोरि रही लिव लाई ॥३॥
ਉਨਮਨਿਮਨੂਆਸੁੰਨਿਸਮਾਨਾਦੁਬਿਧਾਦੁਰਮਤਿਭਾਗੀ॥
ਉਸ ਮਨੁੱਖ ਦਾ ਮਨ ਬਿਰਹੋਂ ਅਵਸਥਾ ਵਿਚ ਅੱਪੜ ਕੇ ਉਸ ਹਾਲਤ ਵਿਚ ਲੀਨ ਹੋ ਜਾਂਦਾ ਹੈ, ਜਿੱਥੇ ਵਿਕਾਰਾਂ ਦੇ ਫੁਰਨੇ ਨਹੀਂ ਉਠਦੇ। ਉਸ ਦੀ ਦੁਬਿਧਾ ਤੇ ਉਸ ਦੀ ਭੈੜੀ ਮੱਤ ਸਭ ਨਾਸ ਹੋ ਜਾਂਦੀ ਹੈ।
The disturbed mind has been absorbed in the Lord; duality and evil-mindedness have run away.
उनमनि मनूआ सुंनि समाना दुबिधा दुरमति भागी ॥
ਕਹੁਕਬੀਰਅਨਭਉਇਕੁਦੇਖਿਆਰਾਮਨਾਮਿਲਿਵਲਾਗੀ॥੪॥੨॥੪੬॥
ਕਬੀਰ ਆਖਦਾ ਹੈ- ਉਹ ਇਕ ਅਚਰਜ ਚਮਤਕਾਰਾ ਆਪਣੇ ਅੰਦਰ ਵੇਖ ਲੈਂਦਾ ਹੈ। ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜ ਜਾਂਦੀ ਹੈ ॥੪॥੨॥੪੬॥
Says Kabeer, I have seen the One Lord, the Fearless One; I am attuned to the Name of the Lord. ||4||2||46||
कहु कबीर अनभउ इकु देखिआ राम नामि लिव लागी ॥४॥२॥४६॥
ਗਉੜੀਬੈਰਾਗਣਿਤਿਪਦੇ₃॥
Gauree Bairaagan, Ti-Padas:
गउड़ी बैरागणि तिपदे₃ ॥
ਉਲਟਤਪਵਨਚਕ੍ਰਖਟੁਭੇਦੇਸੁਰਤਿਸੁੰਨਅਨਰਾਗੀ॥
ਮਨ ਦੀ ਭਟਕਣਾ ਨੂੰ ਪਰਤਾਂਦਿਆਂ ਹੀ, (ਮਾਨੋ,) (ਜੋਗੀਆਂ ਦੇ ਦੱਸੇ ਹੋਏ) ਛੇ ਹੀ ਚੱਕ੍ਰ (ਇਕੱਠੇ ਹੀ) ਵਿੱਝ ਜਾਂਦੇ ਹਨ, ਅਤੇ ਸੁਰਤੀ ਉਸ ਅਵਸਥਾ ਦੀ ਆਸ਼ਿਕ ਹੋ ਜਾਂਦੀ ਹੈ ਜਿੱਥੇ ਵਿਕਾਰਾਂ ਦਾ ਕੋਈ ਫੁਰਨਾ ਪੈਦਾ ਹੀ ਨਹੀਂ ਹੁੰਦਾ।
I turned my breath inwards, and pierced through the six chakras of the body, and my awareness was centered on the Primal Void of the Absolute Lord.
उलटत पवन चक्र खटु भेदे सुरति सुंन अनरागी ॥
ਆਵੈਨਜਾਇਮਰੈਨਜੀਵੈਤਾਸੁਖੋਜੁਬੈਰਾਗੀ॥੧॥
(ਹੇ ਭਾਈ! ਵੈਰਾਗੀ ਹੋ ਕੇ) ਮਾਇਆ ਵਲੋਂ ਉਪਰਾਮ ਹੋ ਕੇ ਉਸ ਪ੍ਰਭੂ ਨੂੰ ਲੱਭ, ਜੋ ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਨਾਹ ਮਰਦਾ ਹੈ, ਨਾਹ ਜੰਮਦਾ ਹੈ ॥੧॥
Search for the One who does not come or go, who does not die and is not born, O renunciate. ||1||
आवै न जाइ मरै न जीवै तासु खोजु बैरागी ॥१॥
ਮੇਰੇਮਨਮਨਹੀਉਲਟਿਸਮਾਨਾ॥
ਹੇ ਮੇਰੇ ਮਨ! ਜੀਵ ਪਹਿਲਾਂ ਤਾਂ ਪ੍ਰਭੂ ਤੋਂ ਓਪਰਾ ਓਪਰਾ ਰਹਿੰਦਾ ਹੈ (ਭਾਵ, ਪਰਮਾਤਮਾ ਬਾਰੇ ਇਸ ਨੂੰ ਕੋਈ ਸੂਝ ਨਹੀਂ ਹੁੰਦੀ; ਪਰ)
My mind has turned away from the world, and is absorbed in the Mind of God.
मेरे मन मन ही उलटि समाना ॥
ਗੁਰਪਰਸਾਦਿਅਕਲਿਭਈਅਵਰੈਨਾਤਰੁਥਾਬੇਗਾਨਾ॥੧॥ਰਹਾਉ॥
ਸਤਿਗੁਰੂ ਦੀ ਕਿਰਪਾ ਨਾਲ ਜਿਸ ਦੀ ਸਮਝ ਹੋਰ ਤਰ੍ਹਾਂ ਦੀ ਹੋ ਜਾਂਦੀ ਹੈ, ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧॥ ਰਹਾਉ ॥
By Guru's Grace, my understanding has been changed; otherwise, I was totally ignorant. ||1||Pause||
गुर परसादि अकलि भई अवरै नातरु था बेगाना ॥१॥ रहाउ ॥
ਨਿਵਰੈਦੂਰਿਦੂਰਿਫੁਨਿਨਿਵਰੈਜਿਨਿਜੈਸਾਕਰਿਮਾਨਿਆ॥
(ਇਸ ਤਰ੍ਹਾਂ) ਜਿਸ ਮਨੁੱਖ ਨੇ ਪ੍ਰਭੂ ਨੂੰ ਸਹੀ ਸਰੂਪ ਵਿਚ ਸਮਝ ਲਿਆ ਹੈ, ਉਸ ਤੋਂ (ਉਹ ਕਾਮਾਦਿਕ) ਜੋ ਪਹਿਲਾਂ ਨੇੜੇ ਸਨ, ਦੂਰ ਹੋ ਜਾਂਦੇ ਹਨ, ਤੇ ਜੋ ਪ੍ਰਭੂ ਪਹਿਲਾਂ ਕਿਤੇ ਦੂਰ ਸੀ (ਭਾਵ, ਕਦੇ ਚੇਤੇ ਹੀ ਨਹੀਂ ਸੀ ਆਉਂਦਾ) ਹੁਣ ਅੰਗ-ਸੰਗ ਜਾਪਦਾ ਹੈ।
That which was near has become distant, and again, that which was distant is near, for those who realize the Lord as He is.
निवरै दूरि दूरि फुनि निवरै जिनि जैसा करि मानिआ ॥
ਅਲਉਤੀਕਾਜੈਸੇਭਇਆਬਰੇਡਾਜਿਨਿਪੀਆਤਿਨਿਜਾਨਿਆ॥੨॥
(ਪਰ ਇਹ ਇਕ ਐਸਾ ਅਨੁਭਵ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ, ਸਿਰਫ਼ ਮਾਣਿਆ ਹੀ ਜਾ ਸਕਦਾ ਹੈ) ਜਿਵੇਂ ਮਿਸਰੀ ਦਾ ਸ਼ਰਬਤ ਹੋਵੇ, ਉਸ ਦਾ ਆਨੰਦ ਉਸੇ ਮਨੁੱਖ ਨੇ ਜਾਣਿਆ ਹੈ ਜਿਸ ਨੇ (ਉਹ ਸ਼ਰਬਤ) ਪੀਤਾ ਹੈ ॥੨॥
It is like the sugar water made from the candy; only one who drinks it knows its taste. ||2||
अलउती का जैसे भइआ बरेडा जिनि पीआ तिनि जानिआ ॥२॥
ਤੇਰੀਨਿਰਗੁਨਕਥਾਕਾਇਸਿਉਕਹੀਐਐਸਾਕੋਇਬਿਬੇਕੀ॥
(ਹੇ ਪ੍ਰਭੂ!) ਤੇਰੇ ਉਸ ਸਰੂਪ ਦੀਆਂ ਗੱਲਾਂ ਕਿਸ ਨਾਲ ਕੀਤੀਆਂ ਜਾਣ ਜਿਸ (ਸਰੂਪ) ਵਰਗਾ ਕਿਤੇ ਕੁਝ ਹੈ ਹੀ ਨਹੀਂ? (ਕਿਉਂਕਿ ਇੱਕ ਤਾਂ) ਕੋਈ ਵਿਰਲਾ ਹੀ ਅਜਿਹਾ ਵਿਚਾਰਵਾਨ ਹੈ (ਜੋ ਤੇਰੀਆਂ ਅਜਿਹੀਆਂ ਗੱਲਾਂ ਸੁਣਨ ਦਾ ਚਾਹਵਾਨ ਹੋਵੇ, ਤੇ ਦੂਜੇ, ਇਹ ਅਨੰਦ ਮਾਣਿਆ ਹੀ ਜਾ ਸਕਦਾ ਹੈ, ਬਿਆਨ ਤੋਂ ਪਰੇ ਹੈ)
Unto whom should I speak Your speech, O Lord; it is beyond the three qualities. Is there anyone with such discerning wisdom?
तेरी निरगुन कथा काइ सिउ कहीऐ ऐसा कोइ बिबेकी ॥
ਕਹੁਕਬੀਰਜਿਨਿਦੀਆਪਲੀਤਾਤਿਨਿਤੈਸੀਝਲਦੇਖੀ॥੩॥੩॥੪੭॥
ਕਬੀਰ ਆਖਦਾ ਹੈ- ਜਿਸ ਨੇ (ਜਿਤਨਾ ਕੁ) ਪ੍ਰੇਮ ਦਾ ਪਲੀਤਾ ਲਾਇਆ ਹੈ ਉਸੇ ਨੇ ਹੀ ਉਤਨੀ ਕੁ ਉਸ ਦੀ ਝਲਕ ਵੇਖੀ ਹੈ ॥੩॥੩॥੪੭॥
Says Kabeer, as is the fuse which you apply, so is the flash you will see. ||3||3||47||
कहु कबीर जिनि दीआ पलीता तिनि तैसी झल देखी ॥३॥३॥४७॥
ਗਉੜੀ॥
Gauree:
गउड़ी ॥
ਤਹਪਾਵਸਸਿੰਧੁਧੂਪਨਹੀਛਹੀਆਤਹਉਤਪਤਿਪਰਲਉਨਾਹੀ॥
(ਉਹ ਅਡੋਲ ਅਵਸਥਾ ਐਸੀ ਹੈ ਕਿ) ਉਸ ਵਿਚ (ਅੱਪੜ ਕੇ ਮਨੁੱਖ ਨੂੰ) ਇੰਦ੍ਰਪੁਰੀ, ਵਿਸ਼ਨੂੰ-ਪੁਰੀ, ਸੂਰਜ-ਲੋਕ, ਚੰਦ੍ਰ-ਲੋਕ, ਬ੍ਰਹਮ-ਪੁਰੀ, ਸ਼ਿਵ-ਪੁਰੀ-(ਕਿਸੇ ਦੀ ਭੀ ਤਾਂਘ) ਨਹੀਂ ਰਹਿੰਦੀ।
There is no rainy season, ocean, sunshine or shade, no creation or destruction there.
तह पावस सिंधु धूप नही छहीआ तह उतपति परलउ नाही ॥
ਜੀਵਨਮਿਰਤੁਨਦੁਖੁਸੁਖੁਬਿਆਪੈਸੁੰਨਸਮਾਧਿਦੋਊਤਹਨਾਹੀ॥੧॥
ਨਾਹ (ਹੋਰ ਹੋਰ) ਜੀਊਣ (ਦੀ ਲਾਲਸਾ), ਨਾਹ ਮੌਤ (ਦਾ ਡਰ), ਨਾਹ ਕੋਈ ਦੁਖ, ਨਾਹ ਸੁਖ (ਭਾਵ, ਦੁੱਖ ਤੋਂ ਘਬਰਾਹਟ ਜਾਂ ਸੁਖ ਦੀ ਤਾਂਘ), ਸਹਿਜ ਅਵਸਥਾ ਵਿਚ ਅੱਪੜਿਆਂ ਕੋਈ ਭੀ ਨਹੀਂ ਪੁਂਹਦਾ। ਉਹ ਮਨ ਦੀ ਇਕ ਅਜਿਹੀ ਟਿਕਵੀਂ ਹਾਲਤ ਹੁੰਦੀ ਹੈ ਕਿ ਉਸ ਵਿਚ ਵਿਕਾਰਾਂ ਦਾ ਕੋਈ ਫੁਰਨਾ ਉਠਦਾ ਹੀ ਨਹੀਂ, ਨਾਹ ਹੀ ਕੋਈ ਮੇਰ-ਤੇਰ ਰਹਿ ਜਾਂਦੀ ਹੈ ॥੧॥
No life or death, no pain or pleasure is felt there. There is only the Primal Trance of Samaadhi, and no duality. ||1||
जीवन मिरतु न दुखु सुखु बिआपै सुंन समाधि दोऊ तह नाही ॥१॥
ਸਹਜਕੀਅਕਥਕਥਾਹੈਨਿਰਾਰੀ॥
ਮਨੁੱਖ ਦੇ ਮਨ ਦੀ ਅਡੋਲਤਾ ਇਕ ਐਸੀ ਹਾਲਤ ਹੈ ਜੋ (ਨਿਰਾਲੀ) ਆਪਣੇ ਵਰਗੀ ਆਪ ਹੀ ਹੈ, (ਇਸ ਵਾਸਤੇ) ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।
The description of the state of intuitive poise is indescribable and sublime.
सहज की अकथ कथा है निरारी ॥
ਤੁਲਿਨਹੀਚਢੈਜਾਇਨਮੁਕਾਤੀਹਲੁਕੀਲਗੈਨਭਾਰੀ॥੧॥ਰਹਾਉ॥
ਇਹ ਅਵਸਥਾ ਕਿਸੇ ਚੰਗੇ ਤੋਂ ਚੰਗੇ ਸੁਖ ਨਾਲ ਭੀ ਸਾਵੀਂ ਤੋਲੀ-ਮਿਣੀ ਨਹੀਂ ਜਾ ਸਕਦੀ। (ਦੁਨੀਆ ਵਿਚ ਕੋਈ ਐਸਾ ਸੁਖ-ਐਸ਼੍ਵਰਜ ਨਹੀਂ ਹੈ ਜਿਸ ਦੇ ਟਾਕਰੇ ਤੇ ਇਹ ਆਖਿਆ ਜਾ ਸਕੇ ਕਿ 'ਸਹਿਜ' ਅਵਸਥਾ ਇਸ ਤੋਂ ਘਟੀਆ ਹੈ ਜਾਂ ਵਧੀਆ ਹੈ)। ਇਹ ਨਹੀਂ ਕਿਹਾ ਜਾ ਸਕਦਾ ਕਿ (ਦੁਨੀਆ ਦੇ ਵਧੀਆ ਤੋਂ ਵਧੀਆ ਕਿਸੇ ਸੁਖ ਨਾਲੋਂ) ਇਹ ਹੌਲੇ ਮੇਲ ਦੀ ਹੈ ਜਾਂ ਚੰਗੀ ਹੈ (ਭਾਵ, ਦੁਨੀਆ ਦਾ ਕੋਈ ਭੀ ਸੁਖ ਇਸ ਅਵਸਥਾ ਨਾਲ ਬਰਾਬਰੀ ਨਹੀਂ ਕਰ ਸਕਦਾ) ॥੧॥ ਰਹਾਉ ॥
It is not measured, and it is not exhausted. It is neither light nor heavy. ||1||Pause||
तुलि नही चढै जाइ न मुकाती हलुकी लगै न भारी ॥१॥ रहाउ ॥
ਅਰਧਉਰਧਦੋਊਤਹਨਾਹੀਰਾਤਿਦਿਨਸੁਤਹਨਾਹੀ॥
'ਸਹਿਜ' ਵਿਚ ਅੱਪੜਿਆਂ ਨੀਵੇਂ ਉੱਚੇ ਵਾਲਾ ਕੋਈ ਵਿਤਕਰਾ ਨਹੀਂ ਰਹਿੰਦਾ; (ਇੱਥੇ ਅੱਪੜਿਆ ਮਨੁੱਖ) ਨਾਹ ਗ਼ਫ਼ਲਤ ਦੀ ਨੀਂਦ (ਸੌਂਦਾ ਹੈ), ਨਾਹ ਮਾਇਆ ਦੀ ਭਟਕਣਾ (ਵਿਚ ਭਟਕਦਾ ਹੈ)
Neither lower nor upper worlds are there; neither day nor night are there.
अरध उरध दोऊ तह नाही राति दिनसु तह नाही ॥
ਜਲੁਨਹੀਪਵਨੁਪਾਵਕੁਫੁਨਿਨਾਹੀਸਤਿਗੁਰਤਹਾਸਮਾਹੀ॥੨॥
(ਕਿਉਂਕਿ) ਉਸ ਅਵਸਥਾ ਵਿਚ ਵਿਸ਼ੇ-ਵਿਕਾਰ, ਚੰਚਲਤਾ ਅਤੇ ਤ੍ਰਿਸ਼ਨਾ-ਇਹਨਾਂ ਦਾ ਨਾਮ-ਨਿਸ਼ਾਨ ਨਹੀਂ ਰਹਿੰਦਾ। (ਬੱਸ!) ਸਤਿਗੁਰੂ ਹੀ ਸਤਿਗੁਰੂ ਉਸ ਅਵਸਥਾ ਸਮੇ (ਮਨੁੱਖ ਦੇ ਹਿਰਦੇ ਵਿਚ) ਟਿਕੇ ਹੁੰਦੇ ਹਨ ॥੨॥
There is no water, wind or fire; there, the True Guru is contained. ||2||
जलु नही पवनु पावकु फुनि नाही सतिगुर तहा समाही ॥२॥
ਅਗਮਅਗੋਚਰੁਰਹੈਨਿਰੰਤਰਿਗੁਰਕਿਰਪਾਤੇਲਹੀਐ॥
ਤਦੋਂ ਅਪਹੁੰਚ ਤੇ ਅਗੋਚਰ ਪਰਮਾਤਮਾ (ਭੀ ਮਨੁੱਖ ਦੇ ਹਿਰਦੇ ਵਿਚ) ਇੱਕ-ਰਸ ਸਦਾ (ਪਰਗਟ ਹੋਇਆ) ਰਹਿੰਦਾ ਹੈ, (ਪਰ) ਉਹ ਮਿਲਦਾ ਸਤਿਗੁਰੂ ਦੀ ਮਿਹਰ ਨਾਲ ਹੀ ਹੈ।
The Inaccessible and Unfathomable Lord dwells there within Himself; by Guru's Grace, He is found.
अगम अगोचरु रहै निरंतरि गुर किरपा ते लहीऐ ॥
ਕਹੁਕਬੀਰਬਲਿਜਾਉਗੁਰਅਪੁਨੇਸਤਿਸੰਗਤਿਮਿਲਿਰਹੀਐ॥੩॥੪॥੪੮॥
ਕਬੀਰ ਆਖਦਾ ਹੈ- ਮੈਂ ਆਪਣੇ ਗੁਰੂ ਤੋਂ ਸਦਕੇ ਹਾਂ, ਮੈਂ (ਆਪਣੇ ਗੁਰੂ ਦੀ) ਸੁਹਣੀ ਸੰਗਤ ਵਿਚ ਹੀ ਜੁੜਿਆ ਰਹਾਂ ॥੩॥੪॥੪੮॥
Says Kabeer, I am a sacrifice to my Guru; I remain in the Saadh Sangat, the Company of the Holy. ||3||4||48||
कहु कबीर बलि जाउ गुर अपुने सतिसंगति मिलि रहीऐ ॥३॥४॥४८॥
ਗਉੜੀ₂॥
Gauree:
गउड़ी₂ ॥
ਪਾਪੁਪੁੰਨੁਦੁਇਬੈਲਬਿਸਾਹੇਪਵਨੁਪੂਜੀਪਰਗਾਸਿਓ॥
(ਸਾਰੇ ਸੰਸਾਰੀ ਜੀਵ-ਰੂਪ ਵਣਜਾਰਿਆਂ ਨੇ) ਪਾਪ ਅਤੇ ਪੁੰਨ ਦੋ ਬਲਦ ਮੁੱਲ ਲਏ ਹਨ, ਸੁਆਸਾਂ ਦੀ ਪੂੰਜੀ ਲੈ ਕੇ ਜੰਮੇ ਹਨ (ਭਾਵ, ਮਾਨੋ, ਜਗਤ ਵਿਚ ਵਪਾਰ ਕਰਨ ਆਏ ਹਨ)।
With both sin and virtue, the ox of the body is purchased; the air of the breath is the capital which has appeared.
पापु पुंनु दुइ बैल बिसाहे पवनु पूजी परगासिओ ॥
ਤ੍ਰਿਸਨਾਗੂਣਿਭਰੀਘਟਭੀਤਰਿਇਨਬਿਧਿਟਾਂਡਬਿਸਾਹਿਓ॥੧॥
(ਹਰੇਕ ਦੇ) ਹਿਰਦੇ ਵਿਚ ਤ੍ਰਿਸ਼ਨਾ ਦੀ ਛੱਟ ਲੱਦੀ ਪਈ ਹੈ। ਸੋ, ਇਸ ਤਰ੍ਹਾਂ (ਇਹਨਾਂ ਜੀਵਾਂ ਨੇ) ਮਾਲ ਲੱਦਿਆ ਹੈ ॥੧॥
The bag on its back is filled with desire; this is how we purchase the herd. ||1||
त्रिसना गूणि भरी घट भीतरि इन बिधि टांड बिसाहिओ ॥१॥
ਐਸਾਨਾਇਕੁਰਾਮੁਹਮਾਰਾ॥
ਸਾਡਾ ਪ੍ਰਭੂ ਕੁਝ ਅਜਿਹਾ ਸ਼ਾਹ ਹੈ,
My Lord is such a wealthy merchant!
ऐसा नाइकु रामु हमारा ॥
ਸਗਲਸੰਸਾਰੁਕੀਓਬਨਜਾਰਾ॥੧॥ਰਹਾਉ॥
ਕਿ ਉਸ ਨੇ ਸਾਰੇ ਜਗਤ (ਭਾਵ, ਸਾਰੇ ਸੰਸਾਰੀ ਜੀਵਾਂ) ਨੂੰ ਵਪਾਰੀ ਬਣਾ (ਕੇ ਜਗਤ ਵਿਚ) ਘੱਲਿਆ ਹੈ ॥੧॥ ਰਹਾਉ ॥
He has made the whole world his peddler. ||1||Pause||
सगल संसारु कीओ बनजारा ॥१॥ रहाउ ॥
ਕਾਮੁਕ੍ਰੋਧੁਦੁਇਭਏਜਗਾਤੀਮਨਤਰੰਗਬਟਵਾਰਾ॥
ਕਾਮ ਅਤੇ ਕ੍ਰੋਧ ਦੋਵੇਂ (ਇਹਨਾਂ ਜੀਵ-ਵਪਾਰੀਆਂ ਦੇ ਰਾਹ ਵਿਚ ਮਸੂਲੀਏ ਬਣੇ ਹੋਏ ਹਨ (ਭਾਵ, ਸੁਆਸਾਂ ਦੀ ਪੂੰਜੀ ਦਾ ਕੁਝ ਹਿੱਸਾ ਕਾਮ ਅਤੇ ਕ੍ਰੋਧ ਵਿਚ ਫਸਣ ਨਾਲ ਮੁੱਕਦਾ ਜਾ ਰਿਹਾ ਹੈ), ਜੀਵਾਂ ਦੇ ਮਨਾਂ ਦੇ ਤਰੰਗ ਲੁਟੇਰੇ ਬਣ ਰਹੇ ਹਨ (ਭਾਵ, ਮਨ ਦੇ ਕਈ ਕਿਸਮ ਦੇ ਤਰੰਗ ਉਮਰ ਦਾ ਕਾਫ਼ੀ ਹਿੱਸਾ ਖ਼ਰਚ ਕਰੀ ਜਾ ਰਹੇ ਹਨ।)
Sexual desire and anger are the tax-collectors, and the waves of the mind are the highway robbers.
कामु क्रोधु दुइ भए जगाती मन तरंग बटवारा ॥
ਪੰਚਤਤੁਮਿਲਿਦਾਨੁਨਿਬੇਰਹਿਟਾਂਡਾਉਤਰਿਓਪਾਰਾ॥੨॥
ਇਹ ਕਾਮ ਕ੍ਰੋਧ ਅਤੇ ਮਨ-ਤਰੰਗ ਮਨੁੱਖਾ-ਸਰੀਰ ਨਾਲ ਮਿਲ ਕੇ ਸਾਰੀ ਦੀ ਸਾਰੀ ਉਮਰ-ਰੂਪ ਰਾਸ ਮੁਕਾਈ ਜਾ ਰਹੇ ਹਨ, ਅਤੇ ਤ੍ਰਿਸ਼ਨਾ-ਰੂਪ ਮਾਲ (ਜੋ ਜੀਵਾਂ ਨੇ ਲੱਦਿਆ ਹੋਇਆ ਹੈ, ਹੂ-ਬ-ਹੂ) ਪਾਰਲੇ ਬੰਨੇ ਲੰਘਦਾ ਜਾ ਰਿਹਾ ਹੈ (ਭਾਵ, ਜੀਵ ਜਗਤ ਤੋਂ ਨਿਰੀ ਤ੍ਰਿਸ਼ਨਾ ਹੀ ਆਪਣੇ ਨਾਲ ਲਈ ਜਾਂਦੇ ਹਨ) ॥੨॥
The five elements join together and divide up their loot. This is how our herd is disposed of! ||2||
पंच ततु मिलि दानु निबेरहि टांडा उतरिओ पारा ॥२॥
ਕਹਤਕਬੀਰੁਸੁਨਹੁਰੇਸੰਤਹੁਅਬਐਸੀਬਨਿਆਈ॥
ਕਬੀਰ ਆਖਦਾ ਹੈ-ਹੇ ਸੰਤ ਜਨੋ! ਸੁਣੋ, ਹੁਣ ਅਜਿਹੀ ਹਾਲਤ ਬਣ ਰਹੀ ਹੈ,
Says Kabeer, listen, O Saints: This is the state of affairs now!
कहत कबीरु सुनहु रे संतहु अब ऐसी बनि आई ॥
ਘਾਟੀਚਢਤਬੈਲੁਇਕੁਥਾਕਾਚਲੋਗੋਨਿਛਿਟਕਾਈ॥੩॥੫॥੪੯॥
ਕਿ ਪ੍ਰਭੂ ਦਾ ਸਿਮਰਨ-ਰੂਪ ਚੜ੍ਹਾਈ ਦਾ ਔਖਾ ਪੈਂਡਾ ਕਰਨ ਵਾਲੇ ਜੀਵ-ਵਣਜਾਰਿਆਂ ਦਾ ਪਾਪ-ਰੂਪ ਇੱਕ ਬਲਦ ਥੱਕ ਗਿਆ ਹੈ। ਉਹ ਬੈਲ ਤ੍ਰਿਸ਼ਨਾ ਦੀ ਛੱਟ ਸੁੱਟ ਕੇ ਨੱਸ ਗਿਆ ਹੈ (ਭਾਵ, ਜੋ ਜੀਵ ਵਣਜਾਰੇ ਨਾਮ ਸਿਮਰਨ ਵਾਲੇ ਔਖੇ ਰਾਹ ਤੇ ਤੁਰਦੇ ਹਨ, ਉਹ ਪਾਪ ਕਰਨੇ ਛੱਡ ਦੇਂਦੇ ਹਨ ਅਤੇ ਉਹਨਾਂ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ) ॥੩॥੫॥੪੯॥
Going uphill, the ox has grown weary; throwing off his load, he continues on his journey. ||3||5||49||
घाटी चढत बैलु इकु थाका चलो गोनि छिटकाई ॥३॥५॥४९॥
ਗਉੜੀਪੰਚਪਦਾ₃॥
Gauree, Panch-Padas:
गउड़ी पंचपदा₃ ॥
ਪੇਵਕੜੈਦਿਨਚਾਰਿਹੈਸਾਹੁਰੜੈਜਾਣਾ॥
(ਜੀਵ-ਇਸਤ੍ਰੀ ਨੇ ਇਸ ਸੰਸਾਰ-ਰੂਪ) ਪੇਕੇ ਘਰ ਵਿਚ ਚਾਰ ਦਿਨ (ਭਾਵ, ਥੋੜੇ ਦਿਨ) ਹੀ ਰਹਿਣਾ ਹੈ, (ਹਰੇਕ ਨੇ ਪਰਲੋਕ-ਰੂਪ) ਸਹੁਰੇ ਘਰ (ਜ਼ਰੂਰ) ਜਾਣਾ ਹੈ।
For a few short days, the soul-bride stays in her parent's house; then, she must go to her in-laws.
पेवकड़ै दिन चारि है साहुरड़ै जाणा ॥
ਅੰਧਾਲੋਕੁਨਜਾਣਈਮੂਰਖੁਏਆਣਾ॥੧॥
(ਪਰ) ਅੰਞਾਣਾ ਮੂਰਖ ਅੰਨ੍ਹਾ ਜਗਤ ਨਹੀਂ ਜਾਣਦਾ ॥੧॥
The blind, foolish and ignorant people do not know this. ||1||
अंधा लोकु न जाणई मूरखु एआणा ॥१॥
ਕਹੁਡਡੀਆਬਾਧੈਧਨਖੜੀ॥
ਦੱਸੋ! (ਇਹ ਕੀਹ ਅਚਰਜ ਖੇਡ ਹੈ?) ਇਸਤ੍ਰੀ ਤਾਂ ਅਜੇ ਘਰ ਦੇ ਕੰਮ-ਕਾਜ ਵਾਲੀ ਅੱਧੀ ਧੋਤੀ ਹੀ ਬੰਨ੍ਹ ਕੇ ਖਲੋਤੀ ਹੈ, ਅੱਧੜ ਵੰਜੇ ਹੀ ਫਿਰਦੀ ਹੈ, (ਭਾਵ, ਜੀਵ-ਇਸਤ੍ਰੀ ਇਸ ਸੰਸਾਰ ਦੇ ਮੋਹ ਵਿਚ ਹੀ ਲਾ-ਪਰਵਾਹ ਹੈ)
Tell me, why is the bride wearing her ordinary clothes?
कहु डडीआ बाधै धन खड़ी ॥
ਪਾਹੂਘਰਿਆਏਮੁਕਲਾਊਆਏ॥੧॥ਰਹਾਉ॥
ਮੁਕਲਾਵਾ ਲੈ ਜਾਣ ਵਾਲੇ ਪ੍ਰਾਹੁਣੇ (ਭਾਵ, ਜਿੰਦ ਨੂੰ ਲੈ ਜਾਣ ਵਾਲੇ ਜਮ) ਘਰ ਵਿਚ ਆ ਵੀ ਬੈਠੇ ਹਨ ॥੧॥ ਰਹਾਉ ॥
The guests have arrived at her home, and her Husband has come to take her away. ||1||Pause||
पाहू घरि आए मुकलाऊ आए ॥१॥ रहाउ ॥
ਓਹਜਿਦਿਸੈਖੂਹੜੀਕਉਨਲਾਜੁਵਹਾਰੀ॥
ਇਹ ਜੋ ਸੁਹਣੀ ਖੂਹੀ ਦਿੱਸ ਰਹੀ ਹੈ (ਭਾਵ, ਇਹ ਜੋ ਸੁਹਣਾ ਜਗਤ ਦਿੱਸ ਰਿਹਾ ਹੈ) ਇਸ ਵਿਚ ਕਿਹੜੀ ਇਸਤ੍ਰੀ ਲੱਜ ਵਹਾ ਰਹੀ ਹੈ (ਭਾਵ, ਇੱਥੇ ਜੋ ਭੀ ਆਉਂਦਾ ਹੈ, ਆਪਣੀ ਉਮਰ ਸੰਸਾਰਕ ਭੋਗਾਂ ਵਿਚ ਗੁਜ਼ਾਰਨ ਲੱਗ ਪੈਂਦਾ ਹੈ)।
Who has lowered the rope of the breath down, into the well of the world which we see?
ओह जि दिसै खूहड़ी कउन लाजु वहारी ॥
ਲਾਜੁਘੜੀਸਿਉਤੂਟਿਪੜੀਉਠਿਚਲੀਪਨਿਹਾਰੀ॥੨॥
ਜਿਸ ਦੀ ਲੱਜ ਘੜੇ ਸਮੇਤ ਟੁੱਟ ਜਾਂਦੀ ਹੈ (ਭਾਵ, ਜਿਸ ਦੀ ਉਮਰ ਮੁੱਕ ਜਾਂਦੀ ਹੈ, ਤੇ ਸਰੀਰ ਢਹਿ ਪੈਂਦਾ ਹੈ) ਉਹ ਪਾਣੀ ਭਰਨ ਵਾਲੀ (ਭਾਵ, ਭੋਗਾਂ ਵਿਚ ਪ੍ਰਵਿਰਤ) ਇੱਥੋਂ ਉੱਠ ਕੇ (ਪਰਲੋਕ ਨੂੰ) ਤੁਰ ਪੈਂਦੀ ਹੈ ॥੨॥
The rope of the breath breaks away from the pitcher of the body, and the water-carrier gets up and departs. ||2||
लाजु घड़ी सिउ तूटि पड़ी उठि चली पनिहारी ॥२॥
ਸਾਹਿਬੁਹੋਇਦਇਆਲੁਕ੍ਰਿਪਾਕਰੇਅਪੁਨਾਕਾਰਜੁਸਵਾਰੇ॥
ਜੇ ਪ੍ਰਭੂ-ਮਾਲਕ ਦਿਆਲ ਹੋ ਜਾਏ, (ਜੀਵ-ਇਸਤ੍ਰੀ ਉੱਤੇ) ਮਿਹਰ ਕਰੇ ਤਾਂ ਉਹ (ਜੀਵ-ਇਸਤ੍ਰੀ ਨੂੰ ਸੰਸਾਰ-ਖੂਹੀ ਵਿਚੋਂ ਭੋਗਾਂ ਦਾ ਪਾਣੀ ਕੱਢਣ ਤੋਂ ਬਚਾਣ ਦਾ) ਕੰਮ ਆਪਣਾ ਜਾਣ ਕੇ ਆਪ ਹੀ ਸਿਰੇ ਚੜ੍ਹਾਉਂਦਾ ਹੈ।
When the Lord and Master is kind and grants His Grace, then her affairs are all resolved.
साहिबु होइ दइआलु क्रिपा करे अपुना कारजु सवारे ॥