Man Deh Ram Liya Hai Moh
ਰਾਗੁ ਗਉੜੀ - ਭਗਤ ਕਬੀਰ ਜੀ
ਅੰਗ ੩੨੭ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗਉੜੀ ਕਬੀਰ ਜੀ ਤਿਪਦੇ₁₅ ॥
ਕੰਚਨ ਸਿਉ ਪਾਈਐ ਨਹੀ ਤੋਲਿ ॥
ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥