Gur Pura Mera
ਰਾਗੁ ਰਾਮਕਲੀ - ਗੁਰੂ ਅਰਜਨ ਦੇਵ ਜੀ
ਅੰਗ ੯੦੧ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਰਾਮਕਲੀ ਮਹਲਾ ੫ ॥
ਗੁਰੁ ਪੂਰਾ ਮੇਰਾ ਗੁਰੁ ਪੂਰਾ ॥
ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥
ਏਕੁ ਅਰਾਧਹੁ ਸਾਚਾ ਸੋਇ ॥
ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥
ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥
ਹਰਿ ਸਿਮਰਤ ਬਿਨਸੇ ਸਭ ਦੂਖ ॥੨॥
ਸਹਜਿ ਅਨੰਦ ਕਰਹੁ ਮੇਰੇ ਭਾਈ ॥
ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥
ਆਠ ਪਹਰ ਪ੍ਰਭ ਕਾ ਜਪੁ ਜਾਪਿ ॥
ਨਾਨਕ ਰਾਖਾ ਹੋਆ ਆਪਿ ॥੪॥੨॥੫੮॥