Waho Waho Bani Nirankar Hai (Darbar Sahib)
ਰਾਗੁ ਗੂਜਰੀ - ਗੁਰੂ ਅਮਰਦਾਸ ਜੀ
ਅੰਗ ੫੧੫ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥