Waheguru Tera Sab Sadka
ਸਵਈਏ ਮਹਲੇ ਚਉਥੇ ਕੇ - ਭੱਟ ਗਯੰਦ
ਅੰਗ ੧੪੦੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥