Tam Sansaar
ਮੁੰਦਾਵਣੀ ਮਹਲਾ ੫ - ਗੁਰੂ ਅਰਜਨ ਦੇਵ ਜੀ
ਅੰਗ ੧੪੨੯ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥