Mo Kou Taar le
ਰਾਗੁ ਗੋਂਡ - ਭਗਤ ਨਾਮਦੇਵ ਜੀ
ਅੰਗ ੮੭੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗੋਂਡ ॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥