Mann Dhovo Shabad Lago (Live)
ਰਾਗੁ ਰਾਮਕਲੀ - ਗੁਰੂ ਅਮਰਦਾਸ ਜੀ
ਅੰਗ ੯੧੭ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥