Man Bairaag Bhaya
ਸਿਰੀ ਰਾਗੁ - ਗੁਰੂ ਅਰਜਨ ਦੇਵ ਜੀ
ਅੰਗ ੫੦ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਿਰੀਰਾਗੁ ਮਹਲਾ ੫ ॥
ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥
ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥
ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥
ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥
ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥
ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥
ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥
ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥