Karta Tu Sabhna Ka Soi
ਰਾਗੁ ਆਸਾ - ਗੁਰੂ ਨਾਨਕ ਦੇਵ ਜੀ
ਅੰਗ ੩੬੦ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਆਸਾ ਮਹਲਾ ੧ ॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
ਕਰਤਾ ਤੂੰ ਸਭਨਾ ਕਾ ਸੋਈ ॥
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
ਰਤਨ ਵਿਗਾੜਿ ਵਿਗੋਏ ਕੁਤਂੀ ਮੁਇਆ ਸਾਰ ਨ ਕਾਈ ॥
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥