Ik Baba Akaal Roop
ਵਾਰ ੧ - ਭਾਈ ਗੁਰਦਾਸ ਜੀ
ਵਾਰ ੧ (ਵਾਰਾਂ ਭਾਈ ਗੁਰਦਾਸ ਜੀ)
ਫਿਰਿ ਬਾਬਾ ਗਇਆ ਬਗਦਾਦਿ ਨੋ ਬਾਹਰਿ ਜਾਇ ਕੀਆ ਅਸਥਾਨਾ ।
ਇਕੁ ਬਾਬਾ ਅਕਾਲ ਰੂਪੁ ਦੂਜਾ ਰਬਾਬੀ ਮਰਦਾਨਾ ।
ਦਿਤੀ ਬਾਂਗਿ ਨਿਵਾਜਿ ਕਰਿ ਸੁੰਨਿ ਸਮਾਨਿ ਹੋਆ ਜਹਾਨਾ ।
ਸੁੰਨ ਮੁੰਨਿ ਨਗਰੀ ਭਈ ਦੇਖਿ ਪੀਰ ਭਇਆ ਹੈਰਾਨਾ ।
ਵੇਖੈ ਧਿਆਨੁ ਲਗਾਇ ਕਰਿ ਇਕੁ ਫਕੀਰੁ ਵਡਾ ਮਸਤਾਨਾ ।
ਪੁਛਿਆ ਫਿਰਿ ਕੈ ਦਸਤਗੀਰ ਕਉਣ ਫਕੀਰੁ ਕਿਸ ਕਾ ਘਰਿਆਨਾ ।
ਨਾਨਕੁ ਕਲਿ ਵਿਚਿ ਆਇਆ ਰਬੁ ਫਕੀਰ ਇਕੋ ਪਹਿਚਾਨਾ ।
ਧਰਤਿ ਆਕਾਸ ਚਹੂ ਦਿਸਿ ਜਾਨਾ ।੩੫।