Eahar Tehar Shhadd Tu (Darbar Sahib)
ਰਾਗੁ ਸੋਰਠਿ - ਗੁਰੂ ਅਮਰਦਾਸ ਜੀ
ਅੰਗ ੬੪੬ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥