Dhan So Vans
ਰਾਗੁ ਭੈਰਉ - ਗੁਰੂ ਰਾਮਦਾਸ ਜੀ
ਅੰਗ ੧੧੩੫ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਭੈਰਉ ਮਹਲਾ ੪ ॥
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥
ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥
ਜਗਜੀਵਨੁ ਹਰਿ ਧਿਆਇ ਤਰਣੇ ॥
ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥
ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥
ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥
ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥