Apni Mehar Kar
ਰਾਗੁ ਸਾਰੰਗ - ਗੁਰੂ ਅਰਜਨ ਦੇਵ ਜੀ
ਅੰਗ ੧੨੫੧ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਲੋਕ ਮਃ ੫ ॥
ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥
ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥
ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥
ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥
ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥