Aape Mel Laye (Darbar Sahib)
ਰਾਗੁ ਬਿਲਾਵਲੁ - ਗੁਰੂ ਅਰਜਨ ਦੇਵ ਜੀ
ਅੰਗ ੮੨੯ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ॥
ਆਪਹਿ ਮੇਲਿ ਲਏ ॥
ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥
ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥
ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥
ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥
ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥