Sidak Kar Sajda
ਸਿਰੀ ਰਾਗੁ - ਗੁਰੂ ਨਾਨਕ ਦੇਵ ਜੀ
ਅੰਗ ੮੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸਲੋਕ ਮਃ ੧ ॥
ਕੁਦਰਤਿ ਕਰਿ ਕੈ ਵਸਿਆ ਸੋਇ ॥
ਵਖਤੁ ਵੀਚਾਰੇ ਸੁ ਬੰਦਾ ਹੋਇ ॥
ਕੁਦਰਤਿ ਹੈ ਕੀਮਤਿ ਨਹੀ ਪਾਇ ॥
ਜਾ ਕੀਮਤਿ ਪਾਇ ਤ ਕਹੀ ਨ ਜਾਇ ॥
ਸਰੈ ਸਰੀਅਤਿ ਕਰਹਿ ਬੀਚਾਰੁ ॥
ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥
ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥
ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥