Jio Jio Tera Hukam

ਰਾਗੁ ਗੂਜਰੀ - ਗੁਰੂ ਅਰਜਨ ਦੇਵ ਜੀ 
ਅੰਗ ੫੨੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ਪਉੜੀ ॥
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :