Deho Daras Sukhdatya
ਸਿਰੀਰਾਗੁ ਮਹਲਾ ੫ ॥
ਪੈ ਪਾਇ ਮਨਾਈ ਸੋਇ ਜੀਉ ॥
ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥
ਗੋਸਾਈ ਮਿਹੰਡਾ ਇਠੜਾ ॥
ਅੰਮ ਅਬੇ ਥਾਵਹੁ ਮਿਠੜਾ ॥
ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥
ਤੇਰੈ ਹੁਕਮੇ ਸਾਵਣੁ ਆਇਆ ॥
ਮੈ ਸਤ ਕਾ ਹਲੁ ਜੋਆਇਆ ॥
ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥
ਹਉ ਗੁਰ ਮਿਲਿ ਇਕੁ ਪਛਾਣਦਾ ॥
ਦੁਯਾ ਕਾਗਲੁ ਚਿਤਿ ਨ ਜਾਣਦਾ ॥
ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥੩॥
ਤੁਸੀ ਭੋਗਿਹੁ ਭੁੰਚਹੁ ਭਾਈਹੋ ॥
ਗੁਰਿ ਦੀਬਾਣਿ ਕਵਾਇ ਪੈਨਾਈਓ ॥
ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥
ਹਉ ਆਇਆ ਸਾਮੑੈ ਤਿਹੰਡੀਆ ॥
ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥
ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥
ਹਉ ਵਾਰੀ ਘੁੰਮਾ ਜਾਵਦਾ ॥
ਇਕ ਸਾਹਾ ਤੁਧੁ ਧਿਆਇਦਾ ॥
ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥
ਹਰਿ ਇਠੈ ਨਿਤ ਧਿਆਇਦਾ ॥
ਮਨਿ ਚਿੰਦੀ ਸੋ ਫਲੁ ਪਾਇਦਾ ॥
ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥
ਮੈ ਛਡਿਆ ਸਭੋ ਧੰਧੜਾ ॥
ਗੋਸਾਈ ਸੇਵੀ ਸਚੜਾ ॥
ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮॥
ਮੈ ਸੁਖੀ ਹੂੰ ਸੁਖੁ ਪਾਇਆ ॥
ਗੁਰਿ ਅੰਤਰਿ ਸਬਦੁ ਵਸਾਇਆ ॥
ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥
ਮੈ ਬਧੀ ਸਚੁ ਧਰਮ ਸਾਲ ਹੈ ॥
ਗੁਰਸਿਖਾ ਲਹਦਾ ਭਾਲਿ ਕੈ ॥
ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥
ਸੁਣਿ ਗਲਾ ਗੁਰ ਪਹਿ ਆਇਆ ॥
ਨਾਮੁ ਦਾਨੁ ਇਸਨਾਨੁ ਦਿੜਾਇਆ ॥
ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥
ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥
ਦੇ ਕੰਨੁ ਸੁਣਹੁ ਅਰਦਾਸਿ ਜੀਉ ॥
ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥
ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥
ਪੈ ਕੋਇ ਨ ਕਿਸੈ ਰਞਾਣਦਾ ॥
ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥
ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥
ਬੋਲਾਇਆ ਬੋਲੀ ਖਸਮ ਦਾ ॥
ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥
ਤੇਰਿਆ ਭਗਤਾ ਭੁਖ ਸਦ ਤੇਰੀਆ ॥
ਹਰਿ ਲੋਚਾ ਪੂਰਨ ਮੇਰੀਆ ॥
ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥
ਤੁਧੁ ਜੇਵਡੁ ਅਵਰੁ ਨ ਭਾਲਿਆ ॥
ਤੂੰ ਦੀਪ ਲੋਅ ਪਇਆਲਿਆ ॥
ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥
ਹਉ ਗੋਸਾਈ ਦਾ ਪਹਿਲਵਾਨੜਾ ॥
ਮੈ ਗੁਰ ਮਿਲਿ ਉਚ ਦੁਮਾਲੜਾ ॥
ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥
ਵਾਤ ਵਜਨਿ ਟੰਮਕ ਭੇਰੀਆ ॥
ਮਲ ਲਥੇ ਲੈਦੇ ਫੇਰੀਆ ॥
ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥
ਸਭ ਇਕਠੇ ਹੋਇ ਆਇਆ ॥
ਘਰਿ ਜਾਸਨਿ ਵਾਟ ਵਟਾਇਆ ॥
ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥
ਤੂੰ ਵਰਨਾ ਚਿਹਨਾ ਬਾਹਰਾ ॥
ਹਰਿ ਦਿਸਹਿ ਹਾਜਰੁ ਜਾਹਰਾ ॥
ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥
ਮੈ ਜੁਗਿ ਜੁਗਿ ਦਯੈ ਸੇਵੜੀ ॥
ਗੁਰਿ ਕਟੀ ਮਿਹਡੀ ਜੇਵੜੀ ॥
ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥