Baitha Sodhi Paatshah
ਦਿਚੈ ਪੂਰਬਿ ਦੇਵਣਾ ਜਿਸ ਦੀ ਵਸਤੁ ਤਿਸੈ ਘਰਿ ਆਵੈ ।
ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ ।
ਪੂਰਨੁ ਤਾਲੁ ਖਟਾਇਆ ਅੰਮ੍ਰਿਤਸਰ ਵਿਚਿ ਜੋਤਿ ਜਗਾਵੈ ।
ਉਲਟਾ ਖੇਲੁ ਖਸਮ ਦਾ ਉਲਟੀ ਗੰਗ ਸਮੁੰਦ੍ਰਿ ਸਮਾਵੈ ।
ਦਿਤਾ ਲਈਯੇ ਆਪਣਾ ਅਣਿਦਿਤਾ ਕਛੁ ਹਥਿ ਨ ਆਵੈ ।
ਫਿਰਿ ਆਈ ਘਰਿ ਅਰਜਣੇ ਪੁਤੁ ਸੰਸਾਰੀ ਗੁਰੂ ਕਹਾਵੈ ।
ਜਾਣਿ ਨ ਦੇਸਾਂ ਸੋਢੀਓਂ ਹੋਰਸਿ ਅਜਰੁ ਨ ਜਰਿਆ ਜਾਵੈ ।
ਘਰ ਹੀ ਕੀ ਵਥੁ ਘਰੇ ਰਹਾਵੈ ।੪੭।