Naam Maharas Pio
ਬਿਲਾਵਲੁ ਮਹਲਾ ੫ ॥
ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥
ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥
ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥
ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥
ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥
ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥
ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥
ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥
ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥
ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥
ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥
ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥
ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥