Anand Bahya

ਰਾਗੁ ਰਾਮਕਲੀ - ਗੁਰੂ ਅਰਜਨ ਦੇਵ ਜੀ - ਅੰਗ ੯੨੭ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ਛੰਤੁ ॥
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥
ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥
ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥
ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :