Re Man
ਰਾਗੁ ਰਾਮਕਲੀ - ਗੁਰੂ ਤੇਗ਼ ਬਹਾਦਰ ਜੀ - ਅੰਗ ੯੦੧ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ੴ ਸਤਿਗੁਰ ਪ੍ਰਸਾਦਿ ॥
ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ ਓਟ ਲੇਹੁ ਹਰਿ ਨਾਮਾ ॥
ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥
ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥
ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥
ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥
ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥
ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥