Play Amrit Naam Nidhan Hai-Atam Ras Kirtan v11
ਰਾਗੁ ਗਉੜੀ - ਗੁਰੂ ਅਰਜਨ ਦੇਵ ਜੀ
ਅੰਗ ੩੧੮ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਪਉੜੀ ॥
ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥