Gur Bin Ghor Andhar
ਸਵਈਏ ਮਹਲੇ ਚਉਥੇ ਕੇ - ਭੱਟ ਨਲੵ
ਅੰਗ ੧੩੯੯ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥