Toon Samrath Vadaa
ਰਾਗੁ ਬਿਹਾਗੜਾ - ਗੁਰੂ ਅਰਜਨ ਦੇਵ ਜੀ
ਅੰਗ ੫੪੭ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥
ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥
ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥
ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥
ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥
ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥
ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥
ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥
ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥
ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥
ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥
ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥