Pooja Kiche Nam Dhiyaiye
ਰਾਗੁ ਗੂਜਰੀ - ਗੁਰੂ ਨਾਨਕ ਦੇਵ ਜੀ
ਅੰਗ ੪੮੯ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥
ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥
ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥
ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥
ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥
ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥
ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮੑਾਲੇ ॥
ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥