Kiyo Chhuto Kaise Taro
ਰਾਗੁ ਬਿਲਾਵਲੁ - ਭਗਤ ਕਬੀਰ ਜੀ
ਅੰਗ ੮੫੫ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥
ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮੑਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥