Mil Mere Gobind Apna Naam Deho
ਰਾਗੁ ਗਉੜੀ - ਗੁਰੂ ਅਰਜਨ ਦੇਵ ਜੀ
ਅੰਗ ੨੪੦ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗਉੜੀ ਮਹਲਾ ੫ ॥
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
ਨਾਮ ਬਿਨਾ ਜੋ ਪਹਿਰੈ ਖਾਇ ॥
ਜਿਉ ਕੂਕਰੁ ਜੂਠਨ ਮਹਿ ਪਾਇ ॥੧॥
ਨਾਮ ਬਿਨਾ ਜੇਤਾ ਬਿਉਹਾਰੁ ॥
ਜਿਉ ਮਿਰਤਕ ਮਿਥਿਆ ਸੀਗਾਰੁ ॥੨॥
ਨਾਮੁ ਬਿਸਾਰਿ ਕਰੇ ਰਸ ਭੋਗ ॥
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
ਨਾਮੁ ਤਿਆਗਿ ਕਰੇ ਅਨ ਕਾਜ ॥
ਬਿਨਸਿ ਜਾਇ ਝੂਠੇ ਸਭਿ ਪਾਜ ॥੪॥
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
ਲਾਖ ਅਡੰਬਰ ਬਹੁਤੁ ਬਿਸਥਾਰਾ ॥
ਨਾਮ ਬਿਨਾ ਝੂਠੇ ਪਾਸਾਰਾ ॥੭॥
ਹਰਿ ਕਾ ਨਾਮੁ ਸੋਈ ਜਨੁ ਲੇਇ ॥
ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥