Madho Hum Aise Tu Aisa (Kirtan Studio)
ਰਾਗੁ ਸੋਰਠਿ - ਗੁਰੂ ਅਰਜਨ ਦੇਵ ਜੀ
ਅੰਗ ੬੧੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਸੋਰਠਿ ਮਹਲਾ ੫ ॥
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
ਮਾਧੋ ਹਮ ਐਸੇ ਤੂ ਐਸਾ ॥
ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥
ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥
ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥
ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥