Gur Taar Taranhareya
ਰਾਗੁ ਰਾਮਕਲੀ - ਗੁਰੂ ਨਾਨਕ ਦੇਵ ਜੀ
ਅੰਗ ੮੭੮ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ॥
ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥