Sehaj Paath - Ang 1396 to Ang 1406
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੩੯੬ - ਅੰਗ ੧੪੦੬
ਸਵਈਏ ਮਹਲੇ ਚਉਥੇ ਕੇ ੪ ॥
ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥
ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥
ਗੁਨ ਗਾਵਤ ਮਨਿ ਹੋਇ ਬਿਗਾਸਾ ॥
ਸਤਿਗੁਰ ਪੂਰਿ ਜਨਹ ਕੀ ਆਸਾ ॥
ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥
ਅਬਿਨਾਸੀ ਅਬਿਗਤੁ ਧਿਆਯਉ ॥
ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥
ਕਲੵ ਸਹਾਰੁ ਤਾਸੁ ਗੁਣ ਜੰਪੈ ॥
ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥
ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥
ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥
ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥
ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥
ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥
ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥
ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥
ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥
ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥
ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥
ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥
ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥
ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥
ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥
ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥
ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥
ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥
ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥
ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥
ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥
ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥
ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥
ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥
ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥
ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥
ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥
ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥
ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥
ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰਸਬਦੁ ਵਸਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥
ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥
ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥
ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥
ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥
ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥
ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥
ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥
ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥
ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥
ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥
ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥
ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥
ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥
ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥
ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥
ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥
ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥
ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥
ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥
ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥
ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥
ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥
ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥
ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥
ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥
ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥
ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥
ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥
ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥
ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
ਰਡ ॥
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥
ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥
ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥
ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥
ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥
ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥
ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥
ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥
ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥
ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥
ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥
ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥
ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥
ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥
ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
ਸਮਰਥ ਗੁਰੂ ਸਿਰਿ ਹਥੁ ਧਰੵਉ ॥
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥
ਅਬ ਰਾਖਹੁ ਦਾਸ ਭਾਟ ਕੀ ਲਾਜ ॥
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
ਝੋਲਨਾ ॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥
ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥
ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥
ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥
ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥
ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥
ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥
ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥
ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥
ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥
ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥
ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥
ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥
ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥
ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥
ਸਿਰੀ ਗੁਰੂ ਸਾਹਿਬੁ ਸਭ ਊਪਰਿ ॥
ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥
ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥
ਹਸ੍ਤ ਕਮਲ ਮਾਥੇ ਪਰ ਧਰੀਅੰ ॥
ਅਲਖ ਰੂਪ ਜੀਅ ਲਖੵਾ ਨ ਜਾਈ ॥
ਸਾਧਿਕ ਸਿਧ ਸਗਲ ਸਰਣਾਈ ॥
ਗੁਰ ਕੇ ਬਚਨ ਸਤਿ ਜੀਅ ਧਾਰਹੁ ॥
ਮਾਣਸ ਜਨਮੁ ਦੇਹ ਨਿਸ੍ਤਾਰਹੁ ॥
ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥
ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥
ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥
ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥
ਲਹਣੈ ਪੰਥੁ ਧਰਮ ਕਾ ਕੀਆ ॥
ਅਮਰਦਾਸ ਭਲੇ ਕਉ ਦੀਆ ॥
ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥
ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥
ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥
ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥
ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥
ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥
ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥
ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥
ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥
ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥
ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥
ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥
ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥
ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥
ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥
ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥
ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
ਵਾਹੁ ਵਾਹੁ ਕਾ ਬਡਾ ਤਮਾਸਾ ॥
ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥
ਆਪੇ ਜਲੁ ਆਪੇ ਥਲੁ ਥੰਮੑਨੁ ਆਪੇ ਕੀਆ ਘਟਿ ਘਟਿ ਬਾਸਾ ॥
ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥
ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥
ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥
ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥
ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥
ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥
ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥
ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥
ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥
ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥
ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥
ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥
ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥
ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥
ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥
ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥
ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥
ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥
ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥
ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥
ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥
ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥
ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥
ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥
ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥
ਤੀਨਿ ਭਵਨ ਭਰਪੂਰਿ ਰਹਿਓ ਸੋਈ ॥
ਅਪਨ ਸਰਸੁ ਕੀਅਉ ਨ ਜਗਤ ਕੋਈ ॥
ਆਪੁਨ ਆਪੁ ਆਪ ਹੀ ਉਪਾਯਉ ॥
ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥
ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥
ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥
ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥
ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥
ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥
ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥
ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥
ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥
ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥
ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥
ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥
ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥
ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥
ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥
ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥
ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥
ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥
ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥
ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥
ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥
ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥
ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥
ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥
ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥
ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥
ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥
ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥
ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥
ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥
ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥
ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥
ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥
ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥
ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥
ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥