Sehaj Paath - Ang 1387 to Ang 1396
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੩੮੭ - ਅੰਗ ੧੩੯੬
ੴ ਸਤਿਗੁਰ ਪ੍ਰਸਾਦਿ ॥
ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥
ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥
ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥
ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥
ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥
ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥
ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥
ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥
ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥
ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥
ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥
ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥
ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥
ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥
ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥
ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥
ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥
ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥
ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥
ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥
ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥
ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥
ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥
ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥
ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥
ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥
ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥
ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥
ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥
ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥
ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥
ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥
ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥
ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥
ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥
ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥
ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥
ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥
ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥
ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥
ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥
ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥
ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥
ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥
ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥
ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥
ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥
ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥
ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥
ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥
ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥
ਸਵਈਏ ਮਹਲੇ ਪਹਿਲੇ ਕੇ ੧ ॥
ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਧਿਆਇ ਬਰਦਾਤਾ ॥
ਸੰਤ ਸਹਾਰੁ ਸਦਾ ਬਿਖਿਆਤਾ ॥
ਤਾਸੁ ਚਰਨ ਲੇ ਰਿਦੈ ਬਸਾਵਉ ॥
ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥
ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥
ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥
ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥
ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥
ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥
ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥
ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥
ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥
ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥
ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥
ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥
ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥
ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥
ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥
ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥
ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥
ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥
ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥
ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥
ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥
ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥
ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥
ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥
ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥
ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥
ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥
ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥
ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥
ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥
ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥
ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥
ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥
ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥
ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥
ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥
ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥
ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥
ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥
ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥
ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥
ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥
ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥
ਸਵਈਏ ਮਹਲੇ ਦੂਜੇ ਕੇ ੨ ॥
ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥
ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥
ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥
ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥
ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥
ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥
ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥
ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥
ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥
ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥
ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥
ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥
ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥
ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥
ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥
ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥
ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥
ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥
ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥
ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥
ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥
ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥
ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥
ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥
ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥
ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥
ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥
ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥
ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥
ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥
ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥
ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥
ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
ਸਵਈਏ ਮਹਲੇ ਤੀਜੇ ਕੇ ੩ ॥
ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥
ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥
ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥
ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥
ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥
ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥
ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥
ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥
ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥
ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥
ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥
ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥
ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥
ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥
ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥
ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥
ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥
ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥
ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥
ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥
ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥
ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥
ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥
ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥
ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥
ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥
ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥
ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥
ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥
ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥
ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥
ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥
ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥
ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥
ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥
ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥
ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥
ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥
ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥
ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥
ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥
ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ ॥
ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਨ ਲਹੀਅਹਿ ॥
ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ ॥
ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥
ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥
ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥
ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥
ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥
ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥
ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥
ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥
ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥
ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥
ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ ॥
ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥
ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥
ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥
ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥
ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥
ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥
ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥
ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥
ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥
ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥
ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥
ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥
ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥
ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥
ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥
ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥
ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥
ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥
ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
ਭਿਖੇ ਕੇ ॥
ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥
ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥
ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥
ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥
ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥
ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥
ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥
ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥
ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥
ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥
ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥
ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥
ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥
ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥
ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥
ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥
ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥
ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥
ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥
ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੁੋ ਗਾਵੈ ॥
ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥