Sehaj Paath - Ang 1310 to Ang 1320

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੩੧੦ - ਅੰਗ ੧੩੨੦

ਕਾਨੜਾ ਮਹਲਾ ੪ ॥
ਮਨੁ ਹਰਿ ਰੰਗਿ ਰਾਤਾ ਗਾਵੈਗੋ ॥
ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥
ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥
ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥
ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥
ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥
ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥
ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥
ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥
ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥
ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥
ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥
ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥
ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥
ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥
ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
ਕਾਨੜਾ ਮਹਲਾ ੪ ॥
ਮਨ ਗੁਰਮਤਿ ਚਾਲ ਚਲਾਵੈਗੋ ॥
ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥
ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥
ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥
ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥
ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥
ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥
ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥
ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥
ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥
ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥
ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥
ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥
ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥
ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥
ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥
ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥
ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥
ਕਾਨੜਾ ਮਹਲਾ ੪ ॥
ਮਨੁ ਸਤਿਗੁਰ ਸਰਨਿ ਧਿਆਵੈਗੋ ॥
ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥
ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥
ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥
ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥
ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥
ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥
ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥
ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥
ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਛੰਤ ਮਹਲਾ ੫ ॥
ਸੇ ਉਧਰੇ ਜਿਨ ਰਾਮ ਧਿਆਏ ॥
ਜਤਨ ਮਾਇਆ ਕੇ ਕਾਮਿ ਨ ਆਏ ॥
ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥
ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥
ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥
ਮਿਲਿ ਸਾਧੂ ਨਿਤ ਭਜਹ ਨਾਰਾਇਣ ॥
ਰਸਕਿ ਰਸਕਿ ਸੁਆਮੀ ਗੁਣ ਗਾਇਣ ॥
ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥
ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥
ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥
ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥
ਸਗਲੇ ਜੰਤ ਭਜਹੁ ਗੋਪਾਲੈ ॥
ਜਪ ਤਪ ਸੰਜਮ ਪੂਰਨ ਘਾਲੈ ॥
ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥
ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥
ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥
ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥
ਮੰਗਲਚਾਰ ਚੋਜ ਆਨੰਦਾ ॥
ਕਰਿ ਕਿਰਪਾ ਮਿਲੇ ਪਰਮਾਨੰਦਾ ॥
ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥
ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥
ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥
ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ॥
ਸਲੋਕ ਮਃ ੪ ॥
ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥
ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥
ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥
ਮਃ ੪ ॥
ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥
ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥
ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥
ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥
ਪਉੜੀ ॥
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥
ਸਤਸੰਗਤਿ ਸਤਿਗੁਰ ਧੰਨੁ ਧਨੁੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥
ਸਲੋਕ ਮਃ ੪ ॥
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥
ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥
ਮਃ ੪ ॥
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥
ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥
ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥
ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥
ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥
ਪਉੜੀ ॥
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥
ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥
ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥
ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥
ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥
ਸਲੋਕ ਮਃ ੪ ॥
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
ਜੋ ਇਛਹਿ ਸੋ ਫਲੁ ਪਾਇਸੀ ਗੁਰਸਬਦੀ ਲਗੈ ਧਿਆਨੁ ॥
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥
ਮਃ ੪ ॥
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥
ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥
ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥
ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥
ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥
ਪਉੜੀ ॥
ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥
ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥
ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥
ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥
ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
ਸਲੋਕ ਮਃ ੪ ॥
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥
ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥
ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥
ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥
ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
ਮਃ ੪ ॥
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥
ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥
ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥
ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥
ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥
ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥
ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥
ਪਉੜੀ ॥
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥
ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥
ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥
ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥
ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
ਸਲੋਕ ਮਃ ੪ ॥
ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥
ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥
ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥
ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥
ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥
ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥
ਮਃ ੪ ॥
ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥
ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥
ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥
ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥
ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥
ਪਉੜੀ ॥
ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥
ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥
ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥
ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥
ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
ਸਲੋਕ ਮਃ ੪ ॥
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥
ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥
ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥
ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥
ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥
ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
ਮਃ ੪ ॥
ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥
ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥
ਪਉੜੀ ॥
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥
ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥
ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥
ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
ਸਲੋਕ ਮਃ ੪ ॥
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥
ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
ਮਃ ੪ ॥
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥
ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
ਪਉੜੀ ॥
ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥
ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰਸਬਦੀ ਗੋਵਿਦੁ ਗਜਿਆ ॥
ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥
ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥
ਸਲੋਕੁ ਮਃ ੪ ॥
ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥
ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡਭਾਗ ਲਹੰਨਿ ॥੧॥
ਮਃ ੪ ॥
ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥
ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥
ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥
ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥
ਪਉੜੀ ॥
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥
ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥
ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥
ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥
ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥
ਸਲੋਕ ਮਃ ੪ ॥
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥
ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥
ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥
ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥
ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥
ਮਃ ੪ ॥
ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥
ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਪਉੜੀ ॥
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥
ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥
ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥
ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥
ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥
ਸਲੋਕ ਮਃ ੪ ॥
ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥
ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥
ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥
ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥
ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥
ਮਃ ੪ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥
ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥
ਪਉੜੀ ॥
ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥
ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥
ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥
ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥
ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
ਸਲੋਕ ਮਃ ੪ ॥
ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥
ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥
ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥
ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥
ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥
ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥
ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥
ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥
ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥
ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
ਮਃ ੪ ॥
ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥
ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥
ਪਉੜੀ ॥
ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥
ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥
ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥
ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥
ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
ਸਲੋਕ ਮਃ ੪ ॥
ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥
ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥
ਮਃ ੪ ॥
ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿੑ ॥
ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿੑ ॥੨॥
ਪਉੜੀ ॥
ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥
ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥
ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥
ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥
ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
ਸਲੋਕ ਮਃ ੪ ॥
ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥
ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥
ਮਃ ੪ ॥
ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮੑਾਰੇ ॥
ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥
ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥
ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮੑਾਰੇ ॥
ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥
ਪਉੜੀ ॥
ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥
ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥
ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥
ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥
ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥
ਸਲੋਕ ਮਃ ੪ ॥
ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥
ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥
ਮਃ ੪ ॥
ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥
ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
ਪਉੜੀ ॥
ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥
ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥
ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥
ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥
ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥
ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਐਸੋ ਰਾਮ ਰਾਇ ਅੰਤਰਜਾਮੀ ॥
ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥
ਬਸੈ ਘਟਾ ਘਟ ਲੀਪ ਨ ਛੀਪੈ ॥
ਬੰਧਨ ਮੁਕਤਾ ਜਾਤੁ ਨ ਦੀਸੈ ॥੧॥
ਪਾਨੀ ਮਾਹਿ ਦੇਖੁ ਮੁਖੁ ਜੈਸਾ ॥
ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਕਲਿਆਨ ਮਹਲਾ ੪ ॥
ਰਾਮਾ ਰਮ ਰਾਮੈ ਅੰਤੁ ਨ ਪਾਇਆ ॥
ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥
ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥
ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥
ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥
ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥
ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥
ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥
ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥
ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥
ਕਲਿਆਨੁ ਮਹਲਾ ੪ ॥
ਹਰਿ ਜਨੁ ਗੁਨ ਗਾਵਤ ਹਸਿਆ ॥
ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥
ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥
ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥
ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥
ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥
ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥
ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥
ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥
ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥
ਕਲਿਆਨ ਮਹਲਾ ੪ ॥
ਮੇਰੇ ਮਨ ਜਪੁ ਜਪਿ ਜਗੰਨਾਥੇ ॥
ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥
ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥
ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥
ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥
ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :