Sehaj Paath - Ang 1300 to Ang 1310
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੩੦੦ - ਅੰਗ ੧੩੧੦
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੩ ॥
ਕਥੀਐ ਸੰਤਸੰਗਿ ਪ੍ਰਭ ਗਿਆਨੁ ॥
ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥
ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥
ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥
ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥
ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥
ਕਾਨੜਾ ਮਹਲਾ ੫ ॥
ਸਾਧਸੰਗਤਿ ਨਿਧਿ ਹਰਿ ਕੋ ਨਾਮ ॥
ਸੰਗਿ ਸਹਾਈ ਜੀਅ ਕੈ ਕਾਮ ॥੧॥ ਰਹਾਉ ॥
ਸੰਤ ਰੇਨੁ ਨਿਤਿ ਮਜਨੁ ਕਰੈ ॥
ਜਨਮ ਜਨਮ ਕੇ ਕਿਲਬਿਖ ਹਰੈ ॥੧॥
ਸੰਤ ਜਨਾ ਕੀ ਊਚੀ ਬਾਨੀ ॥
ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥੨॥੨॥੧੩॥
ਕਾਨੜਾ ਮਹਲਾ ੫ ॥
ਸਾਧੂ ਹਰਿ ਹਰੇ ਗੁਨ ਗਾਇ ॥
ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥
ਈਤ ਊਤ ਕਹਾ ਲੁੋਭਾਵਹਿ ਏਕ ਸਿਉ ਮਨੁ ਲਾਇ ॥੧॥
ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥
ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥
ਕਾਨੜਾ ਮਹਲਾ ੫ ॥
ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥
ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥
ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥
ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥
ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥
ਕਾਨੜਾ ਮਹਲਾ ੫ ॥
ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥
ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥
ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥
ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥
ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥
ਕਾਨੜਾ ਮਹਲਾ ੫ ॥
ਚਰਨ ਸਰਨ ਗੋਪਾਲ ਤੇਰੀ ॥
ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥
ਬੂਡਤ ਸੰਸਾਰ ਸਾਗਰ ॥
ਉਧਰੇ ਹਰਿ ਸਿਮਰਿ ਰਤਨਾਗਰ ॥੧॥
ਸੀਤਲਾ ਹਰਿ ਨਾਮੁ ਤੇਰਾ ॥
ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥
ਦੀਨ ਦਰਦ ਨਿਵਾਰਿ ਤਾਰਨ ॥
ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥
ਕੋਟਿ ਜਨਮ ਦੂਖ ਕਰਿ ਪਾਇਓ ॥
ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥
ਕਾਨੜਾ ਮਹਲਾ ੫ ॥
ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥
ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥
ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥
ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥
ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥
ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥
ਕਾਨੜਾ ਮਹਲਾ ੫ ॥
ਕੁਚਿਲ ਕਠੋਰ ਕਪਟ ਕਾਮੀ ॥
ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੪ ॥
ਨਾਰਾਇਨ ਨਰਪਤਿ ਨਮਸਕਾਰੈ ॥
ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥
ਕਾਨੜਾ ਮਹਲਾ ੫ ॥
ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥
ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥
ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥
ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥
ਕਰਤ ਰਹੇ ਕ੍ਰਤਗੵ ਕਰੁਣਾ ਮੈ ਅੰਤਰਜਾਮੀ ਗੵਿਾਨ ॥
ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥
ਕਾਨੜਾ ਮਹਲਾ ੫ ॥
ਕਹਨ ਕਹਾਵਨ ਕਉ ਕਈ ਕੇਤੈ ॥
ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥
ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥
ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥
ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥
ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥
ਕਾਨੜਾ ਮਹਲਾ ੫ ॥
ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥
ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥
ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥
ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥
ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥
ਕਾਨੜਾ ਮਹਲਾ ੫ ॥
ਆਨਦ ਰੰਗ ਬਿਨੋਦ ਹਮਾਰੈ ॥
ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥
ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥
ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥
ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥
ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥
ਕਾਨੜਾ ਮਹਲਾ ੫ ॥
ਸਾਜਨ ਮੀਤ ਸੁਆਮੀ ਨੇਰੋ ॥
ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥੧॥ ਰਹਾਉ ॥
ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥
ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥
ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥
ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥
ਕਾਨੜਾ ਮਹਲਾ ੫ ॥
ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥
ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥
ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥
ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥
ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥
ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
ਕਾਨੜਾ ਮਹਲਾ ੫ ॥
ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥
ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥
ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥
ਜਤ ਕਤ ਪੇਖਉ ਤੁਮਰੀ ਸਰਨਾ ॥੧॥
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥
ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
ਕਾਨੜਾ ਮਹਲਾ ੫ ॥
ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥
ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥
ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥
ਚਰਨ ਸੰਤਨ ਕੈ ਮਾਥਾ ਮੇਰੋ ॥੧॥
ਪਾਰਬ੍ਰਹਮ ਕਉ ਸਿਮਰਹੁ ਮਨਾਂ ॥
ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥
ਕਾਨੜਾ ਮਹਲਾ ੫ ॥
ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥
ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥
ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥
ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥
ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥
ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
ਕਾਨੜਾ ਮਹਲਾ ੫ ॥
ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥
ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥
ਕਰੁਣ ਕ੍ਰਿਪਾਲ ਗੁੋਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
ਕਾਨੜਾ ਮਹਲਾ ੫ ॥
ਜੀਅ ਪ੍ਰਾਨ ਮਾਨ ਦਾਤਾ ॥
ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥
ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥
ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥
ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥
ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥
ਕਾਨੜਾ ਮਹਲਾ ੫ ॥
ਅਵਿਲੋਕਉ ਰਾਮ ਕੋ ਮੁਖਾਰਬਿੰਦ ॥
ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥
ਚਰਨ ਕਮਲ ਰਿਦੈ ਧਾਰਿ ॥
ਉਤਰਿਆ ਦੁਖੁ ਮੰਦ ॥੧॥
ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥
ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੫ ॥
ਪ੍ਰਭ ਪੂਜਹੋ ਨਾਮੁ ਅਰਾਧਿ ॥
ਗੁਰ ਸਤਿਗੁਰ ਚਰਨੀ ਲਾਗਿ ॥
ਹਰਿ ਪਾਵਹੁ ਮਨੁ ਅਗਾਧਿ ॥
ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥
ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥
ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥
ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥
ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥
ਕਿਆ ਦੀਨੁ ਕਰੇ ਅਰਦਾਸਿ ॥
ਜਉ ਸਭ ਘਟਿ ਪ੍ਰਭੂ ਨਿਵਾਸ ॥
ਪ੍ਰਭ ਚਰਨਨ ਕੀ ਮਨਿ ਪਿਆਸ ॥
ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੬ ॥
ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥
ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥
ਹਰਿ ਰੰਗ ਰੰਗ ਰੰਗ ਅਨੂਪੇਰੈ ॥
ਕਾਹੇ ਰੇ ਮਨ ਮੋਹਿ ਮਗਨੇਰੈ ॥
ਨੈਨਹੁ ਦੇਖੁ ਸਾਧ ਦਰਸੇਰੈ ॥
ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥
ਸੇਵਉ ਸਾਧ ਸੰਤ ਚਰਨੇਰੈ ॥
ਬਾਂਛਉ ਧੂਰਿ ਪਵਿਤ੍ਰ ਕਰੇਰੈ ॥
ਅਠਸਠਿ ਮਜਨੁ ਮੈਲੁ ਕਟੇਰੈ ॥
ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥
ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥
ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥
ਮਨਸਾ ਮਾਨਿ ਏਕ ਨਿਰੰਕੇਰੈ ॥
ਸਗਲ ਤਿਆਗਹੁ ਭਾਉ ਦੂਜੇਰੈ ॥
ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥
ਬਰਨਿ ਨ ਸਾਕਉ ਏਕ ਟੁਲੇਰੈ ॥
ਦਰਸਨ ਪਿਆਸ ਬਹੁਤੁ ਮਨਿ ਮੇਰੈ ॥
ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥
ਕਾਨੜਾ ਮਹਲਾ ੫ ॥
ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥
ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥
ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥
ਹਰਿ ਸੰਤਨਾ ਕੀ ਰੇਨ ॥
ਹੀਉ ਅਰਪਿ ਦੇਨ ॥
ਪ੍ਰਭ ਭਏ ਹੈ ਕਿਰਪੇਨ ॥
ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥
ਕਾਨੜਾ ਮਹਲਾ ੫ ॥
ਰੰਗਾ ਰੰਗ ਰੰਗਨ ਕੇ ਰੰਗਾ ॥
ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥
ਬਰਤ ਨੇਮ ਤੀਰਥ ਸਹਿਤ ਗੰਗਾ ॥
ਜਲੁ ਹੇਵਤ ਭੂਖ ਅਰੁ ਨੰਗਾ ॥
ਪੂਜਾਚਾਰ ਕਰਤ ਮੇਲੰਗਾ ॥
ਚਕ੍ਰ ਕਰਮ ਤਿਲਕ ਖਾਟੰਗਾ ॥
ਦਰਸਨੁ ਭੇਟੇ ਬਿਨੁ ਸਤਸੰਗਾ ॥੧॥
ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥
ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥
ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥
ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੭ ॥
ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥
ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥
ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥
ਹੀਉ ਤੁਮੑਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥
ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥
ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥
ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥
ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥
ਏਕ ਤੂਹੀ ਤੂਹੀ ਤੂਹੀ ॥੨॥੧॥੩੭॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੮ ॥
ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥
ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥
ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥
ਕ੍ਰਿਪਾਲ ਦਇਆ ਮਇਆ ਧਾਰਿ ॥
ਨਾਨਕੁ ਮਾਗੈ ਨਾਮੁ ਦਾਨੁ ॥
ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥
ਕਾਨੜਾ ਮਹਲਾ ੫ ॥
ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥
ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥
ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥
ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੯ ॥
ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥
ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥
ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥
ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥
ਕਾਨੜਾ ਮਹਲਾ ੫ ॥
ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥
ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥
ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥
ਬਿਕਲ ਮਾਇਆ ਸੰਗਿ ਧੰਧ ॥
ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥
ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥
ਮਨਿ ਦਰਸਨੈ ਕੀ ਪਿਆਸ ॥
ਪ੍ਰਭ ਪੂਰਨ ਗੁਨਤਾਸ ॥
ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥
ਕਾਨੜਾ ਮਹਲਾ ੫ ॥
ਵਾਰਿ ਵਾਰਉ ਅਨਿਕ ਡਾਰਉ ॥
ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥
ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥
ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥
ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥
ਕਾਨੜਾ ਮਹਲਾ ੫ ॥
ਅਹੰ ਤੋਰੋ ਮੁਖੁ ਜੋਰੋ ॥
ਗੁਰੁ ਗੁਰੁ ਕਰਤ ਮਨੁ ਲੋਰੋ ॥
ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥
ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥
ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥
ਛੁਟਕੀ ਹਉਮੈ ਸੋਰੋ ॥
ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥
ਕਾਨੜਾ ਮਃ ੫ ਘਰੁ ੯ ॥
ਤਾਂ ਤੇ ਜਾਪਿ ਮਨਾ ਹਰਿ ਜਾਪਿ ॥
ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥
ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥
ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥
ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੧੦ ॥
ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥
ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥
ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥
ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥
ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੧੧ ॥
ਸਹਜ ਸੁਭਾਏ ਆਪਨ ਆਏ ॥
ਕਛੂ ਨ ਜਾਨੌ ਕਛੂ ਦਿਖਾਏ ॥
ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥
ਸੰਜੋਗਿ ਮਿਲਾਏ ਸਾਧ ਸੰਗਾਏ ॥
ਕਤਹੂ ਨ ਜਾਏ ਘਰਹਿ ਬਸਾਏ ॥
ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥
ਚਰਨ ਲੁਭਾਏ ਆਨ ਤਜਾਏ ॥
ਥਾਨ ਥਨਾਏ ਸਰਬ ਸਮਾਏ ॥
ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥
ਕਾਨੜਾ ਮਹਲਾ ੫ ॥
ਗੋਬਿੰਦ ਠਾਕੁਰ ਮਿਲਨ ਦੁਰਾੲਂੀ ॥
ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥
ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥
ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥
ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥
ਕਾਨੜਾ ਮਹਲਾ ੫ ॥
ਮਾਈ ਸਿਮਰਤ ਰਾਮ ਰਾਮ ਰਾਮ ॥
ਪ੍ਰਭ ਬਿਨਾ ਨਾਹੀ ਹੋਰੁ ॥
ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥
ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥
ਪ੍ਰਾਨ ਮਨੁ ਧਨੁ ਸਰਬਸੁੋ ਹਰਿ ਗੁਨ ਨਿਧੇ ਸੁਖ ਮੋਰ ॥੧॥
ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥
ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥
ਕਾਨੜਾ ਮਹਲਾ ੫ ॥
ਜਨ ਕੋ ਪ੍ਰਭੁ ਸੰਗੇ ਅਸਨੇਹੁ ॥
ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥
ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥
ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥
ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
ਕਾਨੜਾ ਮਹਲਾ ੫ ॥
ਕਰਤ ਕਰਤ ਚਰਚ ਚਰਚ ਚਰਚਰੀ ॥
ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥
ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥
ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥
ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥
ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ॥
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥
ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥
ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥
ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥
ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥
ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥
ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥
ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥
ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥
ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥
ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥
ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥
ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥
ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥
ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥
ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥
ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥
ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥
ਕਾਨੜਾ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥
ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥
ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥
ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥
ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥
ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥
ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥
ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥
ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥
ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥
ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥
ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥
ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥
ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥
ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥
ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥
ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥
ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥
ਕਾਨੜਾ ਮਹਲਾ ੪ ॥
ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥
ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥
ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥
ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥
ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥
ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥
ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥
ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥
ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥
ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥
ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥
ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥
ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥
ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥
ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥
ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥
ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥