Ghar Sukh Vaseya
ਰਾਗੁ ਭੈਰਉ - ਗੁਰੂ ਅਰਜਨ ਦੇਵ ਜੀ
ਅੰਗ ੧੧੩੬ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
ਰਾਖਾ ਏਕੁ ਹਮਾਰਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਸੋਇ ਅਚਿੰਤਾ ਜਾਗਿ ਅਚਿੰਤਾ ॥
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥