Sehaj Paath - Ang 1280 to Ang 1291
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੨੮੦ - ਅੰਗ ੧੨੯੧
ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥
ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥
ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥
ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥
ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥
ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥
ਪਉੜੀ ॥
ਦੋਵੈ ਤਰਫਾ ਉਪਾਇ ਇਕੁ ਵਰਤਿਆ ॥
ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥
ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥
ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥
ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥
ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥
ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥
ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥
ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥
ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥
ਮਃ ੩ ॥
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥
ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥
ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥
ਪਉੜੀ ॥
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥
ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥
ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥
ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥
ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥
ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
ਸਲੋਕ ਮਃ ੩ ॥
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥
ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥
ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥
ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥
ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥
ਮਃ ੩ ॥
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥
ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥
ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥
ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥
ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥
ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥
ਪਉੜੀ ॥
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥
ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥
ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥
ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥
ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥
ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥
ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥
ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥
ਸਲੋਕ ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥
ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥
ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
ਮਃ ੩ ॥
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
ਪਉੜੀ ॥
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥
ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥
ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥
ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥
ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥
ਸਲੋਕ ਮਃ ੩ ॥
ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥
ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥
ਮਃ ੩ ॥
ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥
ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥
ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥
ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥
ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥
ਪਉੜੀ ॥
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥
ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥
ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥
ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥
ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥
ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥
ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥
ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥
ਸਲੋਕ ਮਃ ੩ ॥
ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥
ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥
ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥
ਮਃ ੩ ॥
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥
ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥
ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥
ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥
ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥
ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥
ਪਉੜੀ ॥
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥
ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥
ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥
ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥
ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥
ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥
ਸਲੋਕ ਮਃ ੩ ॥
ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥
ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥
ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥
ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥
ਮਃ ੩ ॥
ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥
ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥
ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥
ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥
ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥
ਪਉੜੀ ॥
ਸਚਾ ਵੇਪਰਵਾਹੁ ਇਕੋ ਤੂ ਧਣੀ ॥
ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥
ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥
ਆਵਾ ਗਉਣੁ ਰਚਾਇ ਉਪਾਈ ਮੇਦਨੀ ॥
ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥
ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥
ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥
ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥
ਸਲੋਕ ਮਃ ੩ ॥
ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥
ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥
ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥
ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥
ਮਃ ੩ ॥
ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥
ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥
ਗੁਰਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥
ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥
ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
ਸਲੋਕ ਮਃ ੩ ॥
ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥
ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥
ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥
ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥
ਮਃ ੩ ॥
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥
ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥
ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥
ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥
ਪਉੜੀ ॥
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥
ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥
ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥
ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥
ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥
ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥
ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥
ਜਿਸੁ ਬਖਸੇ ਸੋ ਪਾਇਸੀ ਗੁਰਸਬਦੀ ਵੀਚਾਰੁ ॥੧੩॥
ਸਲੋਕ ਮਃ ੫ ॥
ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥
ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥
ਮਃ ੫ ॥
ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥
ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥
ਪਉੜੀ ॥
ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥
ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥
ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥
ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥
ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥
ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥
ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥
ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥
ਸਲੋਕ ਮਃ ੩ ॥
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥
ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥
ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥
ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥
ਮਃ ੩ ॥
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥
ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥
ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥
ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥
ਪਉੜੀ ॥
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥
ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥
ਇਕਿ ਭਸਮ ਚੜੑਾਵਹਿ ਅੰਗਿ ਮੈਲੁ ਨ ਧੋਵਹੀ ॥
ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥
ਇਕਿ ਨਗਨ ਫਿਰਹਿ ਦਿਨੁ ਰਾਤਿ ਨਂੀਦ ਨ ਸੋਵਹੀ ॥
ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥
ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥
ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥
ਸਲੋਕ ਮਃ ੩ ॥
ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥
ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥
ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥
ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
ਮਃ ੩ ॥
ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥
ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥
ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥
ਪਉੜੀ ॥
ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥
ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ ॥
ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥
ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥
ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥
ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥
ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥
ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥
ਸਲੋਕ ਮਃ ੩ ॥
ਸਾਵਣਿ ਸਰਸੀ ਕਾਮਣੀ ਗੁਰਸਬਦੀ ਵੀਚਾਰਿ ॥
ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥
ਮਃ ੩ ॥
ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥
ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥
ਪਉੜੀ ॥
ਸਚਾ ਅਲਖ ਅਭੇਉ ਹਠਿ ਨ ਪਤੀਜਈ ॥
ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥
ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥
ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥
ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥
ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥
ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥
ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
ਸਲੋਕ ਮਃ ੩ ॥
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
ਗੁਰਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥
ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥
ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥
ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥
ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
ਮਃ ੩ ॥
ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥
ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥
ਗੁਰਮੁਖਿ ਸਬਦੁ ਸਮੑਾਲੀਐ ਸਚੇ ਕੇ ਗੁਣ ਗਾਉ ॥
ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥
ਪਉੜੀ ॥
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥
ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥
ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥
ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥
ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥
ਦਰਿ ਸਚੈ ਸਚਿਆਰੁ ਸਚਾ ਆਇਆ ॥
ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥
ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥
ਸਲੋਕ ਮਃ ੧ ॥
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥
ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥
ਦੇਨਿੑ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥
ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥
ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥
ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥
ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥
ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥
ਮਃ ੧ ॥
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥
ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥
ਅੰਧੀ ਫੂਕਿ ਮੁਈ ਦੇਵਾਨੀ ॥
ਖਸਮਿ ਮਿਟੀ ਫਿਰਿ ਭਾਨੀ ॥
ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥
ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥
ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥
ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥
ਅੰਧਾ ਕਿਸ ਨੋ ਬੁਕਿ ਸੁਣਾਵੈ ॥
ਖਸਮੈ ਮੂਲਿ ਨ ਭਾਵੈ ॥
ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥
ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥
ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥
ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥
ਮਖਂੀ ਮਿਠੈ ਮਰਣਾ ॥
ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥
ਪਉੜੀ ॥
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥
ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥
ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥
ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥
ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥
ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥
ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥
ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥
ਸਲੋਕ ਮਃ ੧ ॥
ਰਾਤੀ ਕਾਲੁ ਘਟੈ ਦਿਨਿ ਕਾਲੁ ॥
ਛਿਜੈ ਕਾਇਆ ਹੋਇ ਪਰਾਲੁ ॥
ਵਰਤਣਿ ਵਰਤਿਆ ਸਰਬ ਜੰਜਾਲੁ ॥
ਭੁਲਿਆ ਚੁਕਿ ਗਇਆ ਤਪ ਤਾਲੁ ॥
ਅੰਧਾ ਝਖਿ ਝਖਿ ਪਇਆ ਝੇਰਿ ॥
ਪਿਛੈ ਰੋਵਹਿ ਲਿਆਵਹਿ ਫੇਰਿ ॥
ਬਿਨੁ ਬੂਝੇ ਕਿਛੁ ਸੂਝੈ ਨਾਹੀ ॥
ਮੋਇਆ ਰੋਂਹਿ ਰੋਂਦੇ ਮਰਿ ਜਾਂਹਂੀ ॥
ਨਾਨਕ ਖਸਮੈ ਏਵੈ ਭਾਵੈ ॥
ਸੇਈ ਮੁਏ ਜਿਨ ਚਿਤਿ ਨ ਆਵੈ ॥੧॥
ਮਃ ੧ ॥
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
ਪਉੜੀ ॥
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥
ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥
ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥
ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥
ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥
ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥
ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
ਸਲੋਕ ਮਃ ੧ ॥
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
ਮਃ ੧ ॥
ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥
ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥
ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
ਮਃ ੧ ॥
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥
ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥
ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
ਮਃ ੧ ॥
ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥
ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥
ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥
ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
ਪਉੜੀ ॥
ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ ॥
ਬਧੇ ਛੁਟਹਿ ਸਚਿ ਸਚੁ ਪਛਾਣੀਐ ॥
ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥
ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥
ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥
ਚੋਰ ਜਾਰ ਜੂਆਰ ਪੀੜੇ ਘਾਣੀਐ ॥
ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥
ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥
ਸਲੋਕ ਮਃ ੨ ॥
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥
ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥
ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥
ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
ਮਃ ੧ ॥
ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜਿੑਆ ਨਾਉ ॥
ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥
ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥
ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥
ਰਾਜੇ ਸੀਹ ਮੁਕਦਮ ਕੁਤੇ ॥
ਜਾਇ ਜਗਾਇਨਿੑ ਬੈਠੇ ਸੁਤੇ ॥
ਚਾਕਰ ਨਹਦਾ ਪਾਇਨਿੑ ਘਾਉ ॥
ਰਤੁ ਪਿਤੁ ਕੁਤਿਹੋ ਚਟਿ ਜਾਹੁ ॥
ਜਿਥੈ ਜੀਆਂ ਹੋਸੀ ਸਾਰ ॥
ਨਕਂੀ ਵਢਂੀ ਲਾਇਤਬਾਰ ॥੨॥
ਪਉੜੀ ॥
ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥
ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥
ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥
ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥
ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥
ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥
ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥
ਸਲੋਕ ਮਃ ੧ ॥
ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥
ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥
ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥
ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥
ਮਃ ੧ ॥
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥
ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥
ਏਨਾ ਠਗਨਿੑ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥
ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥
ਪਉੜੀ ॥
ਪੜਿਆ ਲੇਖੇਦਾਰੁ ਲੇਖਾ ਮੰਗੀਐ ॥
ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥
ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥
ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥
ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥
ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥
ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥
ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥
ਸਲੋਕ ਮਃ ੧ ॥
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥
ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥
ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥
ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥
ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥
ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥
ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥
ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥
ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥
ਅਕਥ ਕੀ ਕਥਾ ਸੁਣੇਇ ॥
ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥
ਮਃ ੧ ॥
ਅਜਰੁ ਜਰੈ ਤ ਨਉ ਕੁਲ ਬੰਧੁ ॥
ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥
ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥
ਜੀਵਤ ਮਰਤ ਰਹੈ ਪਰਵਾਣੁ ॥
ਹੁਕਮੈ ਬੂਝੈ ਤਤੁ ਪਛਾਣੈ ॥
ਇਹੁ ਪਰਸਾਦੁ ਗੁਰੂ ਤੇ ਜਾਣੈ ॥
ਹੋਂਦਾ ਫੜੀਅਗੁ ਨਾਨਕ ਜਾਣੁ ॥
ਨਾ ਹਉ ਨਾ ਮੈ ਜੂਨੀ ਪਾਣੁ ॥੨॥
ਪਉੜੀ ॥
ਪੜੑੀਐ ਨਾਮੁ ਸਾਲਾਹ ਹੋਰਿ ਬੁਧਂੀ ਮਿਥਿਆ ॥
ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥
ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥
ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥
ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥
ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥
ਆਇਆ ਉਠੀ ਖੇਲੁ ਫਿਰੈ ਉਵਤਿਆ ॥
ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥
ਸਲੋਕ ਮਃ ੧ ॥
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥
ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥
ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥
ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥
ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥
ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥
ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥
ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥
ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥
ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥
ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥
ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥
ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
ਮਾਸੁ ਪੁਰਾਣੀ ਮਾਸੁ ਕਤੇਬਂੀ ਚਹੁ ਜੁਗਿ ਮਾਸੁ ਕਮਾਣਾ ॥
ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥
ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥
ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥
ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥
ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥
ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥
ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥
ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥
ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥
ਪਉੜੀ ॥
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥
ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥
ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥
ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥
ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥
ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥
ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥
ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥
ਸਲੋਕ ਮਃ ੧ ॥
ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥
ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥
ਮਃ ੨ ॥
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥
ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥
ਪਉੜੀ ॥
ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥
ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥
ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥
ਜਰੁ ਜਰਵਾਣਾ ਕੰਨਿੑ ਚੜਿਆ ਨਚਸੀ ॥
ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥
ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥
ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥
ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥
ਸਲੋਕ ਮਃ ੧ ॥
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥
ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥
ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥
ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥
ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥
ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥
ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥
ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥
ਮਃ ੧ ॥
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥
ਕਾਲੂਬਿ ਅਕਲ ਮਨ ਗੋਰ ਨ ਮਾਨੀ ॥
ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥
ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥
ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥
ਮਨ ਤੁਆਨਾ ਤੂ ਕੁਦਰਤੀ ਆਇਆ ॥
ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥
ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥
ਪਉੜੀ ਨਵੀ ਮਃ ੫ ॥
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥
ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥
ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥
ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥
ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥
ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥
ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥
ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥
ਸਲੋਕ ਮਃ ੧ ॥
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥
ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥
ਮਃ ੧ ॥
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥
ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥
ਪਉੜੀ ॥
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥
ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥
ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥
ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥
ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥
ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥
ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥
ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ