Sehaj Paath - Ang 1270 to Ang 1280
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੨੭੦ - ਅੰਗ ੧੨੮੦
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥
ਗੁਰਮੁਖਿ ਨਾਦ ਬੇਦ ਬੀਚਾਰੁ ॥
ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥
ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
ਗੁਰ ਕੇ ਚਰਣ ਵਿਟਹੁ ਬਲਿ ਜਾਉ ॥
ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥
ਗੁਰ ਕੀ ਧੂੜਿ ਕਰਉ ਇਸਨਾਨੁ ॥
ਸਾਚੀ ਦਰਗਹ ਪਾਈਐ ਮਾਨੁ ॥੨॥
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥
ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥
ਗੁਰ ਕੀ ਸੇਵਾ ਸੋ ਜਨੁ ਪਾਏ ॥
ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥
ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥
ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥
ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
ਮਲਾਰ ਮਹਲਾ ੫ ॥
ਗੁਰ ਕੇ ਚਰਨ ਹਿਰਦੈ ਵਸਾਏ ॥
ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥
ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥
ਤਾ ਕੀ ਕੀਮਤਿ ਕਹੀ ਨ ਜਾਇ ॥੧॥
ਕਰਿ ਕਿਰਪਾ ਪੂਰਨ ਸੁਖਦਾਤੇ ॥
ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥
ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥
ਹੁਕਮੁ ਬੂਝੈ ਸੋ ਸਾਚਿ ਸਮਾਣਾ ॥
ਜਪਿ ਜਪਿ ਜੀਵਹਿ ਤੇਰਾ ਨਾਂਉ ॥
ਤੁਝ ਬਿਨੁ ਦੂਜਾ ਨਾਹੀ ਥਾਉ ॥੨॥
ਦੁਖ ਸੁਖ ਕਰਤੇ ਹੁਕਮੁ ਰਜਾਇ ॥
ਭਾਣੈ ਬਖਸ ਭਾਣੈ ਦੇਇ ਸਜਾਇ ॥
ਦੁਹਾਂ ਸਿਰਿਆਂ ਕਾ ਕਰਤਾ ਆਪਿ ॥
ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥
ਤੇਰੀ ਕੀਮਤਿ ਤੂਹੈ ਜਾਣਹਿ ॥
ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥
ਸੇਈ ਭਗਤ ਜੋ ਤੁਧੁ ਭਾਣੇ ॥
ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
ਮਲਾਰ ਮਹਲਾ ੫ ॥
ਪਰਮੇਸਰੁ ਹੋਆ ਦਇਆਲੁ ॥
ਮੇਘੁ ਵਰਸੈ ਅੰਮ੍ਰਿਤ ਧਾਰ ॥
ਸਗਲੇ ਜੀਅ ਜੰਤ ਤ੍ਰਿਪਤਾਸੇ ॥
ਕਾਰਜ ਆਏ ਪੂਰੇ ਰਾਸੇ ॥੧॥
ਸਦਾ ਸਦਾ ਮਨ ਨਾਮੁ ਸਮੑਾਲਿ ॥
ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
ਦੁਖੁ ਭੰਨਾ ਭੈ ਭੰਜਨਹਾਰ ॥
ਆਪਣਿਆ ਜੀਆ ਕੀ ਕੀਤੀ ਸਾਰ ॥
ਰਾਖਨਹਾਰ ਸਦਾ ਮਿਹਰਵਾਨ ॥
ਸਦਾ ਸਦਾ ਜਾਈਐ ਕੁਰਬਾਨ ॥੨॥
ਕਾਲੁ ਗਵਾਇਆ ਕਰਤੈ ਆਪਿ ॥
ਸਦਾ ਸਦਾ ਮਨ ਤਿਸ ਨੋ ਜਾਪਿ ॥
ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥
ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
ਏਕੋ ਕਰਤਾ ਆਪੇ ਆਪ ॥
ਹਰਿ ਕੇ ਭਗਤ ਜਾਣਹਿ ਪਰਤਾਪ ॥
ਨਾਵੈ ਕੀ ਪੈਜ ਰਖਦਾ ਆਇਆ ॥
ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥
ਮਲਾਰ ਮਹਲਾ ੫ ॥
ਗੁਰ ਸਰਣਾਈ ਸਗਲ ਨਿਧਾਨ ॥
ਸਾਚੀ ਦਰਗਹਿ ਪਾਈਐ ਮਾਨੁ ॥
ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥
ਸਾਧਸੰਗਿ ਸਦ ਹਰਿ ਗੁਣ ਗਾਇ ॥੧॥
ਮਨ ਮੇਰੇ ਗੁਰੁ ਪੂਰਾ ਸਾਲਾਹਿ ॥
ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥
ਸਤਿਗੁਰ ਜੇਵਡੁ ਅਵਰੁ ਨ ਕੋਇ ॥
ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥
ਜਨਮ ਮਰਣ ਦੂਖ ਤੇ ਰਾਖੈ ॥
ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥
ਗੁਰ ਕੀ ਮਹਿਮਾ ਕਥਨੁ ਨ ਜਾਇ ॥
ਗੁਰੁ ਪਰਮੇਸਰੁ ਸਾਚੈ ਨਾਇ ॥
ਸਚੁ ਸੰਜਮੁ ਕਰਣੀ ਸਭੁ ਸਾਚੀ ॥
ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥
ਗੁਰੁ ਪੂਰਾ ਪਾਈਐ ਵਡ ਭਾਗਿ ॥
ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥
ਕਰਿ ਕਿਰਪਾ ਗੁਰ ਚਰਣ ਨਿਵਾਸਿ ॥
ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ॥
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥
ਕੀਨੋ ਰੀ ਸਗਲ ਸਂੀਗਾਰ ॥
ਤਜਿਓ ਰੀ ਸਗਲ ਬਿਕਾਰ ॥
ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥
ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥
ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥
ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥
ਭਵ ਉਤਾਰ ਨਾਮ ਭਨੇ ॥
ਰਮ ਰਾਮ ਰਾਮ ਮਾਲ ॥
ਮਨਿ ਫੇਰਤੇ ਹਰਿ ਸੰਗਿ ਸੰਗੀਆ ॥
ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
ਮਲਾਰ ਮਹਲਾ ੫ ॥
ਮਨੁ ਘਨੈ ਭ੍ਰਮੈ ਬਨੈ ॥
ਉਮਕਿ ਤਰਸਿ ਚਾਲੈ ॥
ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥
ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥
ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥
ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
ਮਲਾਰ ਮਹਲਾ ੫ ॥
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥
ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥
ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
ਮਲਾਰ ਮਹਲਾ ੫ ॥
ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥
ਮਨ ਨਿਰਮਲ ਉਜੀਆਰੇ ॥੧॥
ਬਿਸਮ ਬਿਸਮੈ ਬਿਸਮ ਭਈ ॥
ਅਘ ਕੋਟਿ ਹਰਤੇ ਨਾਮ ਲਈ ॥
ਗੁਰ ਚਰਨ ਮਸਤਕੁ ਡਾਰਿ ਪਹੀ ॥
ਪ੍ਰਭ ਏਕ ਤੂੰਹੀ ਏਕ ਤੁਹੀ ॥
ਭਗਤ ਟੇਕ ਤੁਹਾਰੇ ॥
ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
ਮਲਾਰ ਮਹਲਾ ੫ ॥
ਬਰਸੁ ਸਰਸੁ ਆਗਿਆ ॥
ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥
ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥
ਘਨਘੋਰ ਪ੍ਰੀਤਿ ਮੋਰ ॥
ਚਿਤੁ ਚਾਤ੍ਰਿਕ ਬੂੰਦ ਓਰ ॥
ਐਸੋ ਹਰਿ ਸੰਗੇ ਮਨ ਮੋਹ ॥
ਤਿਆਗਿ ਮਾਇਆ ਧੋਹ ॥
ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
ਮਲਾਰ ਮਹਲਾ ੫ ॥
ਗੁਨ ਗੁੋਪਾਲ ਗਾਉ ਨੀਤ ॥
ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥
ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥
ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥
ਪਾਰਬ੍ਰਹਮ ਭਏ ਦਇਆਲ ॥
ਬਿਨਸਿ ਗਏ ਬਿਖੈ ਜੰਜਾਲ ॥
ਸਾਧ ਜਨਾਂ ਕੈ ਚਰਨ ਲਾਗਿ ॥
ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
ਮਲਾਰ ਮਹਲਾ ੫ ॥
ਘਨੁ ਗਰਜਤ ਗੋਬਿੰਦ ਰੂਪ ॥
ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥
ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥
ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥
ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥
ਮਲਾਰ ਮਹਲਾ ੫ ॥
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
ੴ ਸਤਿਗੁਰ ਪ੍ਰਸਾਦਿ ॥
ਮਲਾਰ ਮਹਲਾ ੧ ਅਸਟਪਦੀਆ ਘਰੁ ੧ ॥
ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
ਪਿਰ ਭਾਵੈ ਪ੍ਰੇਮੁ ਸਖਾਈ ॥
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾੲਂੀ ॥
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾੲਂੀ ॥
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂੲਂੀ ॥
ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥
ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥
ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾੲਂੀ ॥੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥
ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥
ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥
ਰੂਖਂੀ ਬਿਰਖਂੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂੀਦ ਨ ਪਾਈ ॥੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
ੴ ਸਤਿਗੁਰ ਪ੍ਰਸਾਦਿ ॥
ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥
ਅਖਲੀ ਊਂਡੀ ਜਲੁ ਭਰ ਨਾਲਿ ॥
ਡੂਗਰੁ ਊਚਉ ਗੜੁ ਪਾਤਾਲਿ ॥
ਸਾਗਰੁ ਸੀਤਲੁ ਗੁਰਸਬਦ ਵੀਚਾਰਿ ॥
ਮਾਰਗੁ ਮੁਕਤਾ ਹਉਮੈ ਮਾਰਿ ॥੧॥
ਮੈ ਅੰਧੁਲੇ ਨਾਵੈ ਕੀ ਜੋਤਿ ॥
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥
ਸਤਿਗੁਰਸਬਦੀ ਪਾਧਰੁ ਜਾਣਿ ॥
ਗੁਰ ਕੈ ਤਕੀਐ ਸਾਚੈ ਤਾਣਿ ॥
ਨਾਮੁ ਸਮੑਾਲਸਿ ਰੂੜੑੀ ਬਾਣਿ ॥
ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥
ਊਡਾਂ ਬੈਸਾ ਏਕ ਲਿਵ ਤਾਰ ॥
ਗੁਰ ਕੈ ਸਬਦਿ ਨਾਮ ਆਧਾਰ ॥
ਨਾ ਜਲੁ ਡੂੰਗਰੁ ਨ ਊਚੀ ਧਾਰ ॥
ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥
ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥
ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥
ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥
ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰਸਬਦੁ ਸਿਞਾਪੈ ॥੪॥
ਇਕਿ ਮੂਰਖ ਅੰਧੇ ਮੁਗਧ ਗਵਾਰ ॥
ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥
ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥
ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥
ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥
ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥
ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥
ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥
ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥
ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥
ਹੁਕਮੇ ਬਾਧਾ ਕਾਰ ਕਮਾਇ ॥
ਏਕ ਸਬਦਿ ਰਾਚੈ ਸਚਿ ਸਮਾਇ ॥੭॥
ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥
ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥
ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥
ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥
ਮਲਾਰ ਮਹਲਾ ੧ ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥
ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥
ਤੂ ਕੈਸੇ ਆੜਿ ਫਾਥੀ ਜਾਲਿ ॥
ਅਲਖੁ ਨ ਜਾਚਹਿ ਰਿਦੈ ਸਮੑਾਲਿ ॥੧॥ ਰਹਾਉ ॥
ਏਕ ਜੀਅ ਕੈ ਜੀਆ ਖਾਹੀ ॥
ਜਲਿ ਤਰਤੀ ਬੂਡੀ ਜਲ ਮਾਹੀ ॥੨॥
ਸਰਬ ਜੀਅ ਕੀਏ ਪ੍ਰਤਪਾਨੀ ॥
ਜਬ ਪਕੜੀ ਤਬ ਹੀ ਪਛੁਤਾਨੀ ॥੩॥
ਜਬ ਗਲਿ ਫਾਸ ਪੜੀ ਅਤਿ ਭਾਰੀ ॥
ਊਡਿ ਨ ਸਾਕੈ ਪੰਖ ਪਸਾਰੀ ॥੪॥
ਰਸਿ ਚੂਗਹਿ ਮਨਮੁਖਿ ਗਾਵਾਰਿ ॥
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥
ਸਤਿਗੁਰੁ ਸੇਵਿ ਤੂਟੈ ਜਮਕਾਲੁ ॥
ਹਿਰਦੈ ਸਾਚਾ ਸਬਦੁ ਸਮੑਾਲੁ ॥੬॥
ਗੁਰਮਤਿ ਸਾਚੀ ਸਬਦੁ ਹੈ ਸਾਰੁ ॥
ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥
ਸੇ ਦੁਖ ਆਗੈ ਜਿ ਭੋਗ ਬਿਲਾਸੇ ॥
ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥
ੴ ਸਤਿਗੁਰ ਪ੍ਰਸਾਦਿ ॥
ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥
ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥
ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥
ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥
ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥
ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥
ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥
ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥
ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥
ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥
ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥
ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥
ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥
ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥
ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥
ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥
ਮਲਾਰ ਮਹਲਾ ੩ ॥
ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥
ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥
ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥
ਮਨ ਰੇ ਸਤਿਗੁਰੁ ਸੇਵਿ ਸਮਾਇ ॥
ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥
ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥
ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥
ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥
ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥
ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥
ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥
ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥
ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥
ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥
ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥
ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥
ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥
ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥
ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ ਮੋਖ ਦੁਆਰੁ ॥
ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥
ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥
ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥
ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥
ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥
ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥
ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥
ੴ ਸਤਿਗੁਰ ਪ੍ਰਸਾਦਿ ॥
ਮਲਾਰ ਮਹਲਾ ੩ ਅਸਟਪਦੀ ਘਰੁ ੨ ॥
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥
ਦੁਖੁ ਪਲੑਰਿ ਹਰਿ ਨਾਮੁ ਵਸਾਏ ॥
ਸਾਚੀ ਗਤਿ ਸਾਚੈ ਚਿਤੁ ਲਾਏ ॥
ਗੁਰ ਕੀ ਬਾਣੀ ਸਬਦਿ ਸੁਣਾਏ ॥੧॥
ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥
ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥
ਬਿਨੁ ਪਿਰ ਕਾਮਣਿ ਕਰੇ ਸਂੀਗਾਰੁ ॥
ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥
ਮਨਮੁਖ ਕਾ ਇਹੁ ਬਾਦਿ ਆਚਾਰੁ ॥
ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥
ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥
ਸਬਦੇ ਪਿਰੁ ਰਾਖਿਆ ਉਰ ਧਾਰਿ ॥
ਏਕੁ ਪਛਾਣੈ ਹਉਮੈ ਮਾਰਿ ॥
ਸੋਭਾਵੰਤੀ ਕਹੀਐ ਨਾਰਿ ॥੩॥
ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥
ਮਨਮੁਖ ਲੋਭਿ ਦੂਜੈ ਲੋਭਾਇਆ ॥
ਐਸੇ ਗਿਆਨੀ ਬੂਝਹੁ ਕੋਇ ॥
ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥
ਕਹਿ ਕਹਿ ਕਹਣੁ ਕਹੈ ਸਭੁ ਕੋਇ ॥
ਬਿਨੁ ਮਨ ਮੂਏ ਭਗਤਿ ਨ ਹੋਇ ॥
ਗਿਆਨ ਮਤੀ ਕਮਲ ਪਰਗਾਸੁ ॥
ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥
ਹਉਮੈ ਭਗਤਿ ਕਰੇ ਸਭੁ ਕੋਇ ॥
ਨਾ ਮਨੁ ਭੀਜੈ ਨਾ ਸੁਖੁ ਹੋਇ ॥
ਕਹਿ ਕਹਿ ਕਹਣੁ ਆਪੁ ਜਾਣਾਏ ॥
ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥
ਸੇ ਭਗਤ ਸਤਿਗੁਰ ਮਨਿ ਭਾਏ ॥
ਅਨਦਿਨੁ ਨਾਮਿ ਰਹੇ ਲਿਵ ਲਾਏ ॥
ਸਦ ਹੀ ਨਾਮੁ ਵੇਖਹਿ ਹਜੂਰਿ ॥
ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥
ਆਪੇ ਬਖਸੇ ਦੇਇ ਪਿਆਰੁ ॥
ਹਉਮੈ ਰੋਗੁ ਵਡਾ ਸੰਸਾਰਿ ॥
ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥
ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਲਾਰ ਛੰਤ ਮਹਲਾ ੫ ॥
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥
ਅਪਨੇ ਜਨ ਸੰਗਿ ਰਾਤੇ ॥
ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥
ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥
ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥
ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥
ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥
ਮਹਾ ਪਤਿਤ ਤੁਮੑ ਤਾਰੇ ॥
ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥
ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥
ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥
ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮੑਾਰੇ ॥੨॥
ਹਰਿ ਚਰਨ ਕਮਲ ਮਨੁ ਲੀਨਾ ॥
ਪ੍ਰਭ ਜਲ ਜਨ ਤੇਰੇ ਮੀਨਾ ॥
ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥
ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥
ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥
ਆਪਸ ਕਉ ਆਪੁ ਮਿਲਾਇਆ ॥
ਭ੍ਰਮ ਭੰਜਨ ਹਰਿ ਰਾਇਆ ॥
ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥
ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥
ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥
ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੑੀ ਹਰਿ ਹਰਿ ਧਿਆਇਆ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
ਸਲੋਕ ਮਹਲਾ ੩ ॥
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥
ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
ਪਉੜੀ ॥
ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥
ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
ਵਿਣੁ ਥੰਮੑਾ ਗਗਨੁ ਰਹਾਇ ਸਬਦੁ ਨੀਸਾਣਿਆ ॥
ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
ਸਲੋਕ ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
ਪਉੜੀ ॥
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
ਬੈਠਾ ਤਾੜੀ ਲਾਇ ਕਵਲੁ ਛਪਾਇਆ ॥
ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
ਸਚੇ ਹੀ ਪਤੀਆਇ ਸਚਿ ਸਮਾਇਆ ॥੨॥
ਸਲੋਕ ਮਃ ੧ ॥
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
ਮਃ ੨ ॥
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥
ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥
ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
ਪਉੜੀ ॥
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
ਦਸ ਅਵਤਾਰੀ ਰਾਮੁ ਰਾਜਾ ਆਇਆ ॥
ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥
ਸਚੀ ਕੀਮਤਿ ਪਾਇ ਤਖਤੁ ਰਚਾਇਆ ॥
ਦੁਨੀਆ ਧੰਧੈ ਲਾਇ ਆਪੁ ਛਪਾਇਆ ॥
ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥
ਸਲੋਕ ਮਃ ੨ ॥
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥
ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥
ਮਃ ੨ ॥
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥
ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥
ਪਉੜੀ ॥
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥
ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥
ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥
ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥
ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥
ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥
ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥
ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥