Sehaj Paath - Ang 1220 to Ang 1230
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੨੨੦ - ਅੰਗ ੧੨੩੦
ਸਾਰਗ ਮਹਲਾ ੫ ॥
ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥
ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥
ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥
ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥
ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥
ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥
ਸਾਰਗ ਮਹਲਾ ੫ ॥
ਆਵੈ ਰਾਮ ਸਰਣਿ ਵਡਭਾਗੀ ॥
ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥
ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥
ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥
ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥
ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥
ਸਾਰਗ ਮਹਲਾ ੫ ॥
ਜਾ ਤੇ ਸਾਧੂ ਸਰਣਿ ਗਹੀ ॥
ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥
ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥
ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥
ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥
ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥
ਸਾਰਗ ਮਹਲਾ ੫ ॥
ਰਸਨਾ ਰਾਮ ਕੋ ਜਸੁ ਗਾਉ ॥
ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥
ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥
ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥
ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥
ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥
ਸਾਰਗ ਮਹਲਾ ੫ ॥
ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥
ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥
ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥
ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥
ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥
ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥
ਸਾਰਗ ਮਹਲਾ ੫ ॥
ਸਾਚੇ ਸਤਿਗੁਰੂ ਦਾਤਾਰਾ ॥
ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥
ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥
ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥
ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥
ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥
ਸਾਰਗ ਮਹਲਾ ੫ ॥
ਗੁਰ ਕੇ ਚਰਨ ਬਸੇ ਮਨ ਮੇਰੈ ॥
ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥
ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥
ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥
ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥
ਸਾਰਗ ਮਹਲਾ ੫ ॥
ਜੀਵਨੁ ਤਉ ਗਨੀਐ ਹਰਿ ਪੇਖਾ ॥
ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥
ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥
ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥
ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥
ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥
ਸਾਰਗ ਮਹਲਾ ੫ ॥
ਸਿਮਰਨ ਰਾਮ ਕੋ ਇਕੁ ਨਾਮ ॥
ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥
ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥
ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥
ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥
ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥
ਸਾਰਗ ਮਹਲਾ ੫ ॥
ਧੂਰਤੁ ਸੋਈ ਜਿ ਧੁਰ ਕਉ ਲਾਗੈ ॥
ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥
ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜੑਾ ॥
ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥
ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥
ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥
ਸਾਰਗ ਮਹਲਾ ੫ ॥
ਹਰਿ ਹਰਿ ਸੰਤ ਜਨਾ ਕੀ ਜੀਵਨਿ ॥
ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥
ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥
ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥
ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਬੇਤਾਲ ॥
ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥
ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥
ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥
ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥
ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
ਸਾਰਗ ਮਹਲਾ ੫ ॥
ਮਨਿ ਤਨਿ ਰਾਮ ਕੋ ਬਿਉਹਾਰੁ ॥
ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਮਤਿ ਥੋਰੀ ॥
ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥
ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥
ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥
ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥
ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
ਸਾਰਗ ਮਹਲਾ ੫ ॥
ਚਿਤਵਉ ਵਾ ਅਉਸਰ ਮਨ ਮਾਹਿ ॥
ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥
ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥
ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥
ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥
ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
ਸਾਰਗ ਮਹਲਾ ੫ ॥
ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥
ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੁੋਪਾਲ ਹਰਿ ਰਾਇਆ ॥
ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥
ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥
ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥
ਸਾਰਗ ਮਹਲਾ ੫ ॥
ਜਾ ਕੈ ਰਾਮ ਕੋ ਬਲੁ ਹੋਇ ॥
ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥
ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥
ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥
ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥
ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥
ਸਾਰਗ ਮਹਲਾ ੫ ॥
ਜੀਵਤੁ ਰਾਮ ਕੇ ਗੁਣ ਗਾਇ ॥
ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥
ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥
ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੈੑ ਖਾਇ ॥੧॥
ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥
ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥
ਸਾਰਗ ਮਹਲਾ ੫ ॥
ਮਨ ਰੇ ਨਾਮ ਕੋ ਸੁਖ ਸਾਰ ॥
ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥
ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥
ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥
ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥
ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥
ਸਾਰਗ ਮਹਲਾ ੫ ॥
ਬਿਰਾਜਿਤ ਰਾਮ ਕੋ ਪਰਤਾਪ ॥
ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥
ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥
ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥
ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥
ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥
ਸਾਰਗ ਮਹਲਾ ੫ ॥
ਆਤੁਰੁ ਨਾਮ ਬਿਨੁ ਸੰਸਾਰ ॥
ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥
ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥
ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥
ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥
ਸਾਰਗ ਮਹਲਾ ੫ ॥
ਮੈਲਾ ਹਰਿ ਕੇ ਨਾਮ ਬਿਨੁ ਜੀਉ ॥
ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥
ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥
ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥
ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥
ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥
ਸਾਰਗ ਮਹਲਾ ੫ ॥
ਰਮਣ ਕਉ ਰਾਮ ਕੇ ਗੁਣ ਬਾਦ ॥
ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥
ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥
ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥
ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥
ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥
ਸਾਰਗ ਮਹਲਾ ੫ ॥
ਕੀਨੑੇ ਪਾਪ ਕੇ ਬਹੁ ਕੋਟ ॥
ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥
ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥
ਸਾਰਗ ਮਹਲਾ ੫ ॥
ਅੰਧੇ ਖਾਵਹਿ ਬਿਸੂ ਕੇ ਗਟਾਕ ॥
ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥
ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥
ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥
ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥
ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥
ਸਾਰਗ ਮਹਲਾ ੫ ॥
ਟੂਟੀ ਨਿੰਦਕ ਕੀ ਅਧ ਬੀਚ ॥
ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥
ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥
ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥
ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥
ਸਾਰਗ ਮਹਲਾ ੫ ॥
ਤ੍ਰਿਸਨਾ ਚਲਤ ਬਹੁ ਪਰਕਾਰਿ ॥
ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥
ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥
ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥
ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥
ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
ਸਾਰਗ ਮਹਲਾ ੫ ॥
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥
ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥
ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥
ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥
ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥
ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥
ਸਾਰਗ ਮਹਲਾ ੫ ॥
ਮਾਈ ਰੀ ਚਰਨਹ ਓਟ ਗਹੀ ॥
ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥
ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥
ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥
ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥
ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥
ਸਾਰਗ ਮਹਲਾ ੫ ॥
ਮਾਈ ਰੀ ਮਨੁ ਮੇਰੋ ਮਤਵਾਰੋ ॥
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥
ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥
ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥
ਸਾਰਗ ਮਹਲਾ ੫ ॥
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥
ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥
ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥
ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥
ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
ਸਾਰਗ ਮਹਲਾ ੫ ॥
ਹਰਿ ਕਾਟੀ ਕੁਟਿਲਤਾ ਕੁਠਾਰਿ ॥
ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥
ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥
ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥
ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥
ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥
ਸਾਰਗ ਮਹਲਾ ੫ ॥
ਪੋਥੀ ਪਰਮੇਸਰ ਕਾ ਥਾਨੁ ॥
ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥
ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥
ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥
ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥
ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥
ਸਾਰਗ ਮਹਲਾ ੫ ॥
ਵੂਠਾ ਸਰਬ ਥਾਈ ਮੇਹੁ ॥
ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥
ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥
ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥
ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥
ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥
ਸਾਰਗ ਮਹਲਾ ੫ ॥
ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥
ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥
ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥
ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥
ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥
ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥
ਸਾਰਗ ਮਹਲਾ ੫ ॥
ਨਿਬਹੀ ਨਾਮ ਕੀ ਸਚੁ ਖੇਪ ॥
ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥
ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥
ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥
ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥
ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥
ਸਾਰਗ ਮਹਲਾ ੫ ॥
ਮਾਈ ਰੀ ਪੇਖਿ ਰਹੀ ਬਿਸਮਾਦ ॥
ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥
ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥
ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥
ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥
ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥
ਸਾਰਗ ਮਹਲਾ ੫ ॥
ਮਾਈ ਰੀ ਮਾਤੀ ਚਰਣ ਸਮੂਹ ॥
ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥
ਤਿਆਗਿ ਗੁੋਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥
ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥
ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥
ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥
ਸਾਰਗ ਮਹਲਾ ੫ ॥
ਬਿਨਸੇ ਕਾਚ ਕੇ ਬਿਉਹਾਰ ॥
ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥
ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥
ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥
ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥
ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥
ਸਾਰਗ ਮਹਲਾ ੫ ॥
ਤਾ ਤੇ ਕਰਣ ਪਲਾਹ ਕਰੇ ॥
ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥
ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥
ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥
ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥
ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੇ ਜਨ ਕਾਂਖੀ ॥
ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥
ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥
ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥
ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥
ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥
ਸਾਰਗ ਮਹਲਾ ੫ ॥
ਮਾਖੀ ਰਾਮ ਕੀ ਤੂ ਮਾਖੀ ॥
ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥
ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥
ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥
ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥
ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥
ਸਾਰਗ ਮਹਲਾ ੫ ॥
ਮਾਈ ਰੀ ਕਾਟੀ ਜਮ ਕੀ ਫਾਸ ॥
ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥
ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥
ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥
ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥
ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥
ਸਾਰਗ ਮਹਲਾ ੫ ॥
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥
ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥
ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥
ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥
ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
ਸਾਰਗ ਮਹਲਾ ੫ ॥
ਨੀਕੀ ਰਾਮ ਕੀ ਧੁਨਿ ਸੋਇ ॥
ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥
ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥
ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥
ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥
ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੀ ਮਤਿ ਸਾਰ ॥
ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥
ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥
ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥
ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥
ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
ਸਾਰਗ ਮਹਲਾ ੫ ॥
ਮਾਨੀ ਤੂੰ ਰਾਮ ਕੈ ਦਰਿ ਮਾਨੀ ॥
ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥
ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥
ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥
ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥
ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
ਸਾਰਗ ਮਹਲਾ ੫ ॥
ਤੁਅ ਚਰਨ ਆਸਰੋ ਈਸ ॥
ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥
ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥
ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥
ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥
ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥
ੴ ਸਤਿਗੁਰ ਪ੍ਰਸਾਦਿ ॥
ਸਾਰੰਗ ਮਹਲਾ ੫ ਚਉਪਦੇ ਘਰੁ ੫ ॥
ਹਰਿ ਭਜਿ ਆਨ ਕਰਮ ਬਿਕਾਰ ॥
ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥
ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥
ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥
ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥
ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥
ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥
ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥
ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥
ਕਰ ਜੋਰਿ ਨਾਨਕੁ ਸਰਨਿ ਆਇਓ ਗੁੋਪਾਲ ਪੁਰਖ ਅਪਾਰ ॥੪॥੧॥੧੨੯॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੫ ਘਰੁ ੬ ਪੜਤਾਲ ॥
ਸੁਭ ਬਚਨ ਬੋਲਿ ਗੁਨ ਅਮੋਲ ॥
ਕਿੰਕਰੀ ਬਿਕਾਰ ॥
ਦੇਖੁ ਰੀ ਬੀਚਾਰ ॥
ਗੁਰਸਬਦੁ ਧਿਆਇ ਮਹਲੁ ਪਾਇ ॥
ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥
ਸੁਪਨ ਰੀ ਸੰਸਾਰੁ ॥
ਮਿਥਨੀ ਬਿਸਥਾਰੁ ॥
ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥
ਸਰਬ ਰੀ ਪ੍ਰੀਤਿ ਪਿਆਰੁ ॥
ਪ੍ਰਭੁ ਸਦਾ ਰੀ ਦਇਆਰੁ ॥
ਕਾਂਏਂ ਆਨ ਆਨ ਰੁਚੀਐ ॥
ਹਰਿ ਸੰਗਿ ਸੰਗਿ ਖਚੀਐ ॥
ਜਉ ਸਾਧਸੰਗ ਪਾਏ ॥
ਕਹੁ ਨਾਨਕ ਹਰਿ ਧਿਆਏ ॥
ਅਬ ਰਹੇ ਜਮਹਿ ਮੇਲ ॥੨॥੧॥੧੩੦॥
ਸਾਰਗ ਮਹਲਾ ੫ ॥
ਕੰਚਨਾ ਬਹੁ ਦਤ ਕਰਾ ॥
ਭੂਮਿ ਦਾਨੁ ਅਰਪਿ ਧਰਾ ॥
ਮਨ ਅਨਿਕ ਸੋਚ ਪਵਿਤ੍ਰ ਕਰਤ ॥
ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥
ਚਾਰਿ ਬੇਦ ਜਿਹਵ ਭਨੇ ॥
ਦਸ ਅਸਟ ਖਸਟ ਸ੍ਰਵਨ ਸੁਨੇ ॥
ਨਹੀ ਤੁਲਿ ਗੋਬਿਦ ਨਾਮ ਧੁਨੇ ॥
ਮਨ ਚਰਨ ਕਮਲ ਲਾਗੇ ॥੧॥
ਬਰਤ ਸੰਧਿ ਸੋਚ ਚਾਰ ॥
ਕ੍ਰਿਆ ਕੁੰਟਿ ਨਿਰਾਹਾਰ ॥
ਅਪਰਸ ਕਰਤ ਪਾਕਸਾਰ ॥
ਨਿਵਲੀ ਕਰਮ ਬਹੁ ਬਿਸਥਾਰ ॥
ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥
ਰਾਮ ਦਇਆਰ ਸੁਨਿ ਦੀਨ ਬੇਨਤੀ ॥
ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥
ਸਾਰਗ ਮਹਲਾ ੫ ॥
ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥
ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥
ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥
ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥