Sehaj Paath - Ang 1200 to Ang 1210
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੨੦੦ - ਅੰਗ ੧੨੧੦
ਸਾਰਗ ਮਹਲਾ ੪ ॥
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੪ ਘਰੁ ੩ ਦੁਪਦਾ ॥
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥
ਸਾਰੰਗ ਮਹਲਾ ੪ ॥
ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥
ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥
ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥
ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥
ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੁੋਰਾ ॥
ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
ਸਾਰਗ ਮਹਲਾ ੪ ॥
ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥
ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥
ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥
ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥
ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥
ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥
ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥
ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥
ਸਾਰਗ ਮਹਲਾ ੪ ॥
ਜਪਿ ਮਨ ਨਿਰਭਉ ॥
ਸਤਿ ਸਤਿ ਸਦਾ ਸਤਿ ॥
ਨਿਰਵੈਰੁ ਅਕਾਲ ਮੂਰਤਿ ॥
ਆਜੂਨੀ ਸੰਭਉ ॥
ਮੇਰੇ ਮਨ ਅਨਦਿਨੁੋ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥
ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥
ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥
ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥
ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥
ਸਾਰਗ ਮਹਲਾ ੪ ਪੜਤਾਲ ॥
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥
ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥
ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥
ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥
ਸਾਰਗ ਮਹਲਾ ੪ ॥
ਜਪਿ ਮਨ ਸਿਰੀ ਰਾਮੁ ॥
ਰਾਮ ਰਮਤ ਰਾਮੁ ॥
ਸਤਿ ਸਤਿ ਰਾਮੁ ॥
ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥
ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥
ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥
ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥
ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥
ੴ ਸਤਿਗੁਰ ਪ੍ਰਸਾਦਿ ॥
ਸਾਰੰਗ ਮਹਲਾ ੫ ਚਉਪਦੇ ਘਰੁ ੧ ॥
ਸਤਿਗੁਰ ਮੂਰਤਿ ਕਉ ਬਲਿ ਜਾਉ ॥
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥
ਸਾਰਗ ਮਹਲਾ ੫ ॥
ਹਰਿ ਜੀਉ ਅੰਤਰਜਾਮੀ ਜਾਨ ॥
ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥
ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥
ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥
ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥
ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥
ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥
ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥
ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥
ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥
ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੁੋਲਾਨ ॥
ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥
ਸਾਰਗ ਮਹਲਾ ੫ ॥
ਅਬ ਮੋਰੋ ਨਾਚਨੋ ਰਹੋ ॥
ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥
ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥
ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥
ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥
ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥
ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥
ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥
ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥
ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
ਸਾਰਗ ਮਹਲਾ ੫ ॥
ਅਬ ਪੂਛੇ ਕਿਆ ਕਹਾ ॥
ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥
ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥
ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥
ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥
ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥
ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥
ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨਿੑਹਾ ॥੩॥
ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥
ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
ਸਾਰਗ ਮਹਲਾ ੫ ॥
ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥
ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥
ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨਂੀਦ ਪਲਕ ਨਹੀ ਜਾਗਿਓ ॥
ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥
ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥
ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥
ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥
ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥
ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥
ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥
ਸਾਰਗ ਮਹਲਾ ੫ ॥
ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥
ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥
ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥
ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥
ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥
ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥
ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥
ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥
ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥
ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥
ਸਾਰਗ ਮਹਲਾ ੫ ॥
ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥
ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥
ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥
ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥
ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥
ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥
ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥
ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥
ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥
ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥
ਸਾਰਗ ਮਹਲਾ ੫ ॥
ਅਬ ਮੋਹਿ ਰਾਮ ਭਰੋਸਉ ਪਾਏ ॥
ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥
ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥
ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥
ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥
ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥
ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥
ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥
ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥
ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥
ਸਾਰਗ ਮਹਲਾ ੫ ॥
ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥
ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥
ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥
ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥
ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥
ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥
ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥
ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥
ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥
ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
ਸਾਰਗ ਮਹਲਾ ੫ ॥
ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥
ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥
ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥
ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥
ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥
ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥
ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥
ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥
ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥
ਸਾਰਗ ਮਹਲਾ ੫ ॥
ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥
ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
ਸਾਰਗ ਮਹਲਾ ੫ ॥
ਅਨਦਿਨੁ ਰਾਮ ਕੇ ਗੁਣ ਕਹੀਐ ॥
ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥
ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥
ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥
ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥
ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥
ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥
ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥
ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥
ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
ਸਾਰਗ ਮਹਲਾ ੫ ॥
ਬਲਿਹਾਰੀ ਗੁਰਦੇਵ ਚਰਨ ॥
ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥
ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥
ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥
ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥
ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥
ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥
ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥
ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥
ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
ਸਾਰਗ ਮਹਲਾ ੫ ॥
ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥
ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥
ਸੰਤਹ ਚਰਨ ਮੋਰਲੋ ਮਾਥਾ ॥
ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥
ਸਾਧਹ ਮੰਤ੍ਰੁ ਮੋਰਲੋ ਮਨੂਆ ॥
ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥
ਭਗਤਹ ਦਰਸੁ ਦੇਖਿ ਨੈਨ ਰੰਗਾ ॥
ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥
ਕਹੁ ਨਾਨਕ ਸੁਖ ਸਹਜ ਅਨੰਦਾ ॥
ਖੋਲਿੑ ਭੀਤਿ ਮਿਲੇ ਪਰਮਾਨੰਦਾ ॥੪॥੧੪॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੫ ਘਰੁ ੨ ॥
ਕੈਸੇ ਕਹਉ ਮੋਹਿ ਜੀਅ ਬੇਦਨਾਈ ॥
ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥
ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥
ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥
ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥
ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥
ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥
ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥
ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥
ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥
ਸਾਰਗ ਮਹਲਾ ੫ ॥
ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥
ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥
ਸਾਰਗ ਮਹਲਾ ੫ ॥
ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥
ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥
ਜੀਅ ਹਂੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥
ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥
ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾੲਂੀ ॥
ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥
ਸਾਰਗ ਮਹਲਾ ੫ ॥
ਉਆ ਅਉਸਰ ਕੈ ਹਉ ਬਲਿ ਜਾਈ ॥
ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥
ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥
ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥
ਸਾਰਗ ਮਹਲਾ ੫ ॥
ਮਨੋਰਥ ਪੂਰੇ ਸਤਿਗੁਰ ਆਪਿ ॥
ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥
ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥
ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥
ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥
ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੫ ਘਰੁ ੩ ॥
ਮਨ ਕਹਾ ਲੁਭਾਈਐ ਆਨ ਕਉ ॥
ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥
ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥
ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥
ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥
ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥
ਸਾਰਗ ਮਹਲਾ ੫ ॥
ਮਨ ਸਦਾ ਮੰਗਲ ਗੋਬਿੰਦ ਗਾਇ ॥
ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥
ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥
ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥
ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥
ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥
ਸਾਰਗ ਮਹਲਾ ੫ ॥
ਹਰਿ ਜਨ ਸਗਲ ਉਧਾਰੇ ਸੰਗ ਕੇ ॥
ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥
ਮਾਰਗਿ ਚਲੇ ਤਿਨੑੀ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥
ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥
ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥
ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥
ਸਾਰਗ ਮਹਲਾ ੫ ॥
ਹਰਿ ਜਨ ਰਾਮ ਰਾਮ ਰਾਮ ਧਿਆਂਏ ॥
ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥
ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥
ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥
ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥
ਕਹੁ ਨਾਨਕ ਪਾਈਐ ਵਡਭਾਗਂੀ ਮਨ ਤਨ ਹੋਇ ਬਿਗਾਸਾ ॥੨॥੪॥੨੩॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੫ ਦੁਪਦੇ ਘਰੁ ੪ ॥
ਮੋਹਨ ਘਰਿ ਆਵਹੁ ਕਰਉ ਜੋਦਰੀਆ ॥
ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥
ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥
ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥
ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥
ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥
ਸਾਰਗ ਮਹਲਾ ੫ ॥
ਅਬ ਕਿਆ ਸੋਚਉ ਸੋਚ ਬਿਸਾਰੀ ॥
ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥
ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥
ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥
ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥
ਸਾਰਗ ਮਹਲਾ ੫ ॥
ਅਬ ਮੋਹਿ ਸਰਬ ਉਪਾਵ ਬਿਰਕਾਤੇ ॥
ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥
ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥
ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥
ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥
ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥
ਸਾਰਗ ਮਹਲਾ ੫ ॥
ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥
ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥
ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥
ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥
ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥
ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥
ਸਾਰਗ ਮਹਲਾ ੫ ॥
ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥
ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥
ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥
ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥
ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥
ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥